Amritsar Police - Sach Kahoon Punjabi

Amritsar Crime News Today: ਅੰਮ੍ਰਿਤਸਰ ਪੁਲਿਸ ਨੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕੀਤੇ ਕਾਬੂ
Amritsar Crime News Today: ਅੰਮ੍ਰਿਤਸਰ, (ਸੱਚ ਕਹੂੰ ਨਿਊਜ਼/ਹਿੰ.ਸ.)। ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 5 ਕਿਲੋਗ੍ਰਾਮ ਆਈਸੀਈ (ਕ੍ਰਿਸਟਲ ਮੈਥਾਮਫੇਟਾਮਾਈਨ) ਅਤੇ ਤਿੰਨ ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਹਣ ਸਿੰਘ ਵਾਸੀ ਪਿੰਡ ਚੋਗਾਵਾਂ, ਅੰਮ੍ਰਿਤਸਰ ਅਤੇ ਸਲੀਮ ਵਾਸੀ ਪਿੰਡ ਬੰਡਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮਐਮ ਅਤੇ ਇੱਕ .30 ਬੋਰ ਦਾ ਪਿਸਤੌਲ ਅਤੇ ਮੈਗਜ਼ੀਨਾਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਪਲੈਂਡਰ ਮੋਟਰਸਾਈਕਲ ਜਿਸ ਦੀ ਵਰਤੋਂ ਖੇਪਾਂ ਨੂੰ ਡਿਲੀਵਰ ਕਰਨ ਲਈ ਕੀਤੀ ਜਾ ਰਹੀ ਹੈ, ਵੀ ਜ਼ਬਤ ਕਰ ਲਿਆ ਹੈ।

ਇਹ ਵੀ ਪੜ੍ਹੋ: Vigilance Bureau Punjab: ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕੀਤਾ ਕਾਬੂ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਕਥਿਤ ਤੌਰ 'ਤੇ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ ਅਤੇ ਸਾਥੀਆਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕੀਤੀਆਂ ਜਾਂਦੀਆਂ ਸਨ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਸ਼ੱਕੀ ਸੋਹਨ ਸਿੰਘ ਅਤੇ ਸਲੀਮ ਦੇ ਅੰਮ੍ਰਿਤਸਰ ਦੇ ਲੋਪੋਕੇ ਰੋਡ 'ਤੇ ਮਾਤਾ ਕੌਲਾਂ ਹਸਪਤਾਲ ਨੇੜੇ ਅੱਡਾ ਬਾਉਲੀ ਵਿਖੇ ਆਈਸੀਈ ਡਰੱਗ ਅਤੇ ਹਥਿਆਰਾਂ ਦੀ ਵੱਡੀ ਖੇਪ ਦੀ ਡਿਲਿਵਰੀ ਦੇ ਸਬੰਧ ਵਿੱਚ ਮਿਲਣ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ।

ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ ਵਿੱਚ ਛਾਪੇਮਾਰੀ ਕੀਤੀ ਅਤੇ ਦੋਵਾਂ ਸ਼ੱਕੀਆਂ ਨੂੰ 5 ਕਿਲੋ ਆਈਸੀਈ ਅਤੇ ਤਿੰਨ ਪਿਸਤੌਲਾਂ ਸਮੇਤ ਕਾਬੂ ਕਰ ਲਿਆ। ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦੇ ਮੁੱਖ ਮੈਂਬਰ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਸਬੰਧੀ, ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

Amritsar Police: ਅੰਮ੍ਰਿਤਸਰ 'ਚ ਦੋ ਪਿਸਤੌਲਾਂ ਸਮੇਤ ਨੌਜਵਾਨ ਗ੍ਰਿਫ਼ਤਾਰ
Amritsar Police:ਅੰਮ੍ਰਿਤਸਰ (ਸੱਚ ਕਹੂੰ ਨਿਊਜ਼/ਹਿੰ.ਸ.)। ਅੰਮ੍ਰਿਤਸਰ ਵਿੱਚ ਪੁਲਿਸ ਵੱਲੋਂ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਲੋਪੋਕੇ ਪੁਲਿਸ ਨੇ ਇੱਕ ਨੌਜਵਾਨ ਨੂੰ ਦੋ ਪਿਸਤੌਲਾਂ ਅਤੇ ਦੋ ਖਾਲੀ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਰਨਜੀਤ ਸਿੰਘ ਉਰਫ਼ ਕਰਨ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਕੋਹਾਲਾ, ਥਾਣਾ ਲੋਪੋਕੇ ਵਜੋਂ ਹੋਈ ਹੈ।

ਪੁਲਿਸ ਅਨੁਸਾਰ ਇਹ ਮਾਮਲਾ ਥਾਣਾ ਲੋਪੋਕੇ ਵਿੱਚ ਦਰਜ ਕੀਤਾ ਗਿਆ ਸੀ। ਏਐਸਆਈ ਗੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਲਈ ਡਿਊਟੀ ’ਤੇ ਤਾਇਨਾਤ ਸੀ। ਇਸ ਦੌਰਾਨ ਡਰੇਨ ਪੁਲ, ਰਣੀਏ ਰੋਡ, ਚੋਗਾਵਾਂ ਨੇੜੇ ਰੌਸ਼ਨੀ ਵਿੱਚ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ: ED Raid: ਈਡੀ ਨੇ ਕਰਨਾਟਕ ਦੇ ਮੰਤਰੀ ਸਤੀਸ਼ ਜਾਰਕੀਹੋਲੀ ਅਤੇ ਸੰਸਦ ਪ੍ਰਿਯੰਕਾ ਜਾਰਕੀਹੋਲੀ ਸਮੇਤ 18 ਥਾਵਾਂ 'ਤੇ ਛਾਪੇਮਾਰੀ ਕੀਤੀ

ਇਸੇ ਦੌਰਾਨ ਡਰੇਨ ਦੀ ਖੱਬੇ ਪਾਸੇ ਵਾਲੀ ਪਟੜੀ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਮੁਤਾਬਕ ਉਸ ਨੇ ਆਪਣੇ ਸੱਜੇ ਹੱਥ ਵਿੱਚ ਇੱਕ ਭਾਰਾ ਮੋਮੀ ਲਿਫਾਫਾ ਫੜਿਆ ਹੋਇਆ ਸੀ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਿਆ ਅਤੇ ਉਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ। ਇਸ ’ਤੇ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ। ਪੁਲਿਸ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ਵਿੱਚੋਂ 30 ਬੋਰ ਦੇ ਦੋ ਪਿਸਤੌਲ ਅਤੇ ਦੋ ਖਾਲੀ ਮੈਗਜ਼ੀਨ ਬਰਾਮਦ ਹੋਏ। ਪੁਲਿਸ ਨੇ ਕਰਨਜੀਤ ਸਿੰਘ ਉਰਫ਼ ਕਰਨ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਆਪਣੇ ਕਬਜ਼ੇ ਵਿੱਚ ਲੈ ਲਏ ਹਨ।

ਮੁਲਜ਼ਮ ਖ਼ਿਲਾਫ਼ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਹੁਣ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਇਹ ਹਥਿਆਰ ਕਿੱਥੋਂ ਲੈ ਕੇ ਆਇਆ ਸੀ ਅਤੇ ਇਨ੍ਹਾਂ ਦੀ ਵਰਤੋਂ ਕਿਸ ਮਕਸਦ ਲਈ ਕੀਤੀ ਜਾਣੀ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Amritsar Crime News: ਅੰਮ੍ਰਿਤਸਰ ਪੁਲਿਸ ਤੇ ਬੀਐਸਐਫ ਦੀ ਸਾਂਝੀ ਕਾਰਵਾਈ, 1 ਕਿਲੋ 54 ਗ੍ਰਾਮ ਨਸ਼ੀਲਾ ਪਦਾਰਥ ਤੇ ਜਾਅਲੀ ਕਰੰਸੀ ਬਰਾਮਦ
Amritsar Crime News: ਅੰਮ੍ਰਿਤਸਰ, (ਰਾਜਨ ਮਾਨ/ਹਿੰ.ਸ.)| ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਦੇ ਇਲਾਕਿਆਂ ਵਿੱਚ ਬੀਐਸਐਫ ਅਤੇ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਵੱਖ-ਵੱਖ ਮਾਮਲਿਆਂ ਵਿੱਚ ਕੁੱਲ 1 ਕਿਲੋ 54 ਗ੍ਰਾਮ ਨਸ਼ੀਲੇ ਪਦਾਰਥ ਅਤੇ ਕਰੀਬ 1 ਲੱਖ 98 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪਹਿਲੀ ਕਾਰਵਾਈ ਥਾਣਾ ਘਰਿੰਡਾ ਦੇ ਇਲਾਕੇ ਵਿੱਚ ਕੀਤੀ ਗਈ। ਬੀਐਸਐਫ ਦੀ 181 ਬਟਾਲੀਅਨ ਦੇ ਜਵਾਨਾਂ ਨੇ ਸੋਮਵਾਰ ਦੇਰ ਰਾਤ ਬੀਪੀਓ ਕਾਹਨਗੜ੍ਹ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਇੱਕ ਸ਼ੱਕੀ ਪੈਕੇਟ ਬਰਾਮਦ ਕੀਤਾ। ਜਾਂਚ ਕਰਨ ’ਤੇ ਪੈਕੇਟ ਵਿੱਚੋਂ 577 ਗ੍ਰਾਮ ਆਈਸ ਡਰੱਗ (ਕ੍ਰਿਸਟਲ ਮੈਥ) ਬਰਾਮਦ ਹੋਈ।ਬੀਐਸਐਫ ਦੇ ਕੰਪਨੀ ਕਮਾਂਡਰ ਰਾਕੇਸ਼ ਨੇਗੀ ਦੀ ਸ਼ਿਕਾਇਤ ’ਤੇ ਘਰਿੰਡਾ ਪੁਲਿਸ ਨੇ ਅਣਪਛਾਤੇ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Mathgharia News: ਮਠਘਰੀਆ ’ਚ ਢਿੱਗਾਂ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਇਸੇ ਇਲਾਕੇ ਵਿੱਚ ਬੀਐਸਐਫ ਨੇ ਇੱਕ ਹੋਰ ਕਾਰਵਾਈ ਦੌਰਾਨ ਬੀਓਪੀ ਦਾਓਕੇ ਨੇੜਿਓਂ 1 ਲੱਖ 98 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ। ਕੰਪਨੀ ਕਮਾਂਡਰ ਰਮੇਸ਼ ਚੰਦਰ ਸ਼ਾਹ ਦੀ ਸ਼ਿਕਾਇਤ ’ਤੇ ਘਰਿੰਡਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਜਾਅਲੀ ਕਰੰਸੀ ਸਰਹੱਦ ਪਾਰੋਂ ਕਿਸ ਨੈੱਟਵਰਕ ਰਾਹੀਂ ਭਾਰਤ ਵਿੱਚ ਪਹੁੰਚਾਈ ਗਈ। ਇਸੇ ਤਰ੍ਹਾਂ ਥਾਣਾ ਭਿੰਡੀਸੈਦਾ ਦੇ ਇਲਾਕੇ ਵਿੱਚ ਬੀਐਸਐਫ ਦੀ 45 ਬਟਾਲੀਅਨ ਨੇ ਪਿੰਡ ਬੁਰਜ ਦੇ ਬਾਹਰ ਇੱਕ ਸ਼ੱਕੀ ਲਾਵਾਰਿਸ ਪੈਕੇਟ ਬਰਾਮਦ ਕੀਤਾ। ਤਲਾਸ਼ੀ ਲੈਣ ’ਤੇ ਪੈਕੇਟ ਵਿੱਚੋਂ 766 ਗ੍ਰਾਮ ਅਫੀਮ ਮਿਲੀ। ਕੰਪਨੀ ਕਮਾਂਡਰ ਵਿਕਾਸ ਸ਼ਰਮਾ ਦੀ ਸ਼ਿਕਾਇਤ ’ਤੇ ਪੁਲਿਸ ਨੇ ਅਣਪਛਾਤੇ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਇਸ ਤੋਂ ਇਲਾਵਾ ਲੋਪੋਕੇ ਪੁਲਿਸ ਨੇ ਲਿੰਕ ਰੋਡ ਹੇਤਮਪੁਰਾ ਨੇੜੇ ਗਸ਼ਤ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ। ਮੁਲਜ਼ਮ ਦੀ ਪਛਾਣ ਲੋਧੀ ਗੁੱਜਰ ਵਾਸੀ ਗੁਰਮੇਜ ਸਿੰਘ ਵਜੋਂ ਹੋਈ ਹੈ।ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ 205 ਗ੍ਰਾਮ ਹੈਰੋਇਨ ਅਤੇ 1,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Amritsar News: ਅੰਮ੍ਰਿਤਸਰ ਪੁਲਿਸ ਵੱਲੋਂ 507 ਗ੍ਰਾਮ ਅਫੀਮ ਸਮੇਤ ਨੌਜਵਾਨ ਗ੍ਰਿਫ਼ਤਾਰ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼/ਹਿੰ.ਸ.)। ਅੰਮ੍ਰਿਤਸਰ ਪੁਲਿਸ ਨੇ ਐਤਵਾਰ ਦੇਰ ਰਾਤ ਇੱਕ ਨੌਜਵਾਨ ਨੂੰ 507 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਕੀਤੀ ਗਈ। ਪੁਲਿਸ ਮੁਤਾਬਕ ਹੈੱਡ ਕਾਂਸਟੇਬਲ ਪ੍ਰਗਟ ਸਿੰਘ ਪੁਲਿਸ ਟੀਮ ਸਮੇਤ ਪਿੰਡ ਪੂੰਗਾ ਵੱਲੋਂ ਕੁਝ ਪਿੱਛੇ ਮੁੱਖ ਸੜਕ ’ਤੇ ਬਣੇ ਪੁਲ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪਿੰਡ ਪੂੰਗਾ ਵੱਲੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਟੀਮ ਨੂੰ ਦੇਖ ਕੇ ਨੌਜਵਾਨ ਨੇ ਘਬਰਾ ਕੇ ਆਪਣਾ ਰਸਤਾ ਬਦਲਣ ਦੀ ਕੋਸ਼ਿਸ਼ ਕੀਤੀ। ਸ਼ੱਕ ਦੇ ਆਧਾਰ ’ਤੇ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਨੌਜਵਾਨ ਦੇ ਕਬਜ਼ੇ ’ਚੋਂ ਇੱਕ ਮੋਮੀ ਲਿਫਾਫੇ ’ਚ ਰੱਖੀ 507 ਗ੍ਰਾਮ ਅਫੀਮ ਬਰਾਮਦ ਹੋਈ। ਪੁਲਿਸ ਨੇ ਨਸ਼ੀਲਾ ਪਦਾਰਥ ਕਬਜ਼ੇ ’ਚ ਲੈ ਕੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੁੱਚਾ ਸਿੰਘ ਵਾਸੀ ਛੰਨ ਕਲਾਂ, ਥਾਣਾ ਭਿੰਡੀ ਸੈਦਾਂ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਅਫੀਮ ਦੀ ਇਹ ਖੇਪ ਕਿੱਥੋਂ ਲੈ ਕੇ ਆਇਆ ਸੀ ਤੇ ਇਸ ਨੂੰ ਅੱਗੇ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Amritsar Crime News: ਅੰਮ੍ਰਿਤਸਰ ਪੁਲਿਸ ਨੇ ਚਾਰ ਪੈਟਰੋਲ ਬੰਬਾਂ ਤੇ 3 ਪਸਤੌਲਾਂ ਸਮੇਤ 9 ਮੁਲਜ਼ਮਾਂ ਨੂੰ ਕੀਤਾ ਕਾਬੂ
Amritsar Crime News: ਅੰਮ੍ਰਿਤਸਰ (ਸੱਚ ਕਹੂੰ ਨਿਊਜ਼/ਹਿੰ.ਸ.)। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਆਈਐਸਆਈ ਦੀ ਹਮਾਇਤ ਵਾਲੇ ਦੋ ਸਰਹੱਦ ਪਾਰਲੇ ਅੱਤਵਾਦੀ ਮੋਡਿਊਲਾਂ ਦਾ ਪਰਦਾਫਾਸ਼ ਕਰਕੇ ਚਾਰ ਨਾਬਾਲਗਾਂ ਸਮੇਤ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਦੇ ਕਬਜ਼ੇ ’ਚੋਂ 9 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗੈਰ-ਕਾਨੂੰਨੀ ਪਸਤੌਲ ਤੇ ਚਾਰ ਪੈਟਰੋਲ ਬੰਬ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵੰਸ਼ ਕੁਮਾਰ (19) ਤੇ ਅਨਮੋਲ ਸਿੰਘ ਉਰਫ਼ ਸਾਹਿਲ (20) ਦੋਵੇਂ ਵਾਸੀ ਪੱਟੀ (ਤਰਨ ਤਾਰਨ), ਹਰਮਨ ਸਿੰਘ ਉਰਫ਼ ਹੰਮੂ (24) ਤੇ ਸੁਖਦੇਵ ਸਿੰਘ (30) ਦੋਵੇਂ ਵਾਸੀ ਪਿੰਡ ਝੰਜੋਟੀ (ਅੰਮ੍ਰਿਤਸਰ), ਸੁਖਮਨ ਸਿੰਘ (19) ਵਾਸੀ ਪਿੰਡ ਜੋਥ (ਅੰਮ੍ਰਿਤਸਰ) ਵਜੋਂ ਹੋਈ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ’ਚ ਚਾਰ ਨਾਬਾਲਗ ਵੀ ਸ਼ਾਮਲ ਹੈ।

ਪਸਤੌਲਾਂ ਤੇ ਪੈਟਰੋਲ ਬੰਬਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਇੱਕ ਚੋਰੀ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ  ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਤੋਂ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਆਈਐਸਆਈ ਹੈਂਡਲਰਾਂ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ, ਜੋ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ, ਸੁਰੱਖਿਆ ਅਦਾਰਿਆਂ ਦੀ ਰੇਕੀ ਕਰਨ, ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਣ ਤੇ ਅਮਨ-ਸ਼ਾਂਤੀ ਭੰਗ ਕਰਨ ਲਈ ਸਥਾਨਕ ਨੌਜਵਾਨਾਂ ਨੂੰ ਭਰਤੀ ਕਰਦੇ ਸਨ। ਡੀਜੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਰੇਲਵੇ ਟਰੈਕਾਂ ਦੇ ਨੇੜੇ ਸਰਵੇਲੈਂਸ ਕੈਮਰੇ ਲਾਉਣ ਦਾ ਵੀ ਪਤਾ ਲੱਗਿਆ ਹੈ, ਜਿਨ੍ਹਾਂ ਦੀ ਫੁਟੇਜ ਵਿਦੇਸ਼ੀ ਹੈਂਡਲਰਾਂ ਨਾਲ ਸਾਂਝੀ ਕੀਤੀ ਜਾ ਰਹੀ ਸੀ। Amritsar Crime News

ਇਹ ਵੀ ਪੜ੍ਹੋ : Punjab Bus Strike: ਪੰਜਾਬ ’ਚ ਸਰਕਾਰ ਦੇ ਭਰੋਸੇ ਤੋਂ ਬਾਅਦ ਬੱਸ ਮੁਲਾਜ਼ਮਾਂ ਦੀ ਹੜਤਾਲ ਖਤਮ

ਉਨ੍ਹਾਂ ਦੱਸਿਆ ਕਿ ਆਈਐਸਆਈ ਸਮਰਥਿਤ ਨੈੱਟਵਰਕ ਦੇ ਬਾਕੀ ਮੈਂਬਰਾਂ ਦੀ ਪਛਾਣ ਕਰਨ, ਅਗਲੇ-ਪਿਛਲੇ ਸਬੰਧਾਂ ਤੇ ਵਿੱਤੀ ਲੈਣ-ਦੇਣ ਦਾ ਪਤਾ ਲਾਉਣ ਤੇ ਇਸ ਗਿਰੋਹ ਦੀ ਹੋਰ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਠੋਸ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਵੰਸ਼ ਕੁਮਾਰ ਨੂੰ ਉਸ ਦੇ ਇੱਕ ਨਾਬਾਲਗ ਸਾਥੀ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਇੱਕ ਗੈਰ-ਕਾਨੂੰਨੀ .32 ਬੋਰ ਦੇਸੀ ਪਸਤੌਲ ਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਖੁਲਾਸੇ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅਨਮੋਲ ਸਿੰਘ ਉਰਫ਼ ਸਾਹਿਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ, ਜਿਸ ਨੇ ਮੁਲਜ਼ਮਾਂ ਨੂੰ ਬਰਾਮਦ ਕੀਤਾ ਹਥਿਆਰ ਸਪਲਾਈ ਕੀਤਾ ਸੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅੱਗੇ ਦੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਰੇਲਵੇ ਟਰੈਕਾਂ ਦੇ ਨੇੜੇ ਸਰਵੇਲੈਂਸ ਕੈਮਰੇ ਲਾਉਣ ਨਾਲ ਸਬੰਧਤ ਵਿੱਤੀ ਲੈਣ-ਦੇਣ ਪੇਟੀਐਮ ਰਾਹੀਂ ਜ਼ੇਲ੍ਹ ’ਚ ਬੰਦ ਸੁਖਦੇਵ ਸਿੰਘ ਵੱਲੋਂ ਹਰਮਨ ਸਿੰਘ ਉਰਫ਼ ਹੰਮੂ ਦੇ ਕਹਿਣ ’ਤੇ ਕੀਤਾ ਗਿਆ ਸੀ, ਜੋ ਦੋਵੇਂ ਕੇਂਦਰੀ ਜ਼ੇਲ੍ਹ, ਅੰਮ੍ਰਿਤਸਰ ’ਚ ਬੰਦ ਸਨ ਤੇ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਇਸ ਕੇਸ ’ਚ ਉਨ੍ਹਾਂ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੁਲਜ਼ਮ ਅਨਮੋਲ, ਉਸ ਦੇ ਸਾਥੀਆਂ ਤੇ ਰੇਲਵੇ ਟਰੈਕਾਂ ਦੇ ਨਾਲ ਲਾਏ ਗਏ ਸੀਸੀਟੀਵੀ ਕੈਮਰਿਆਂ ਨੂੰ ਅੱਗੇ ਦੀ ਜਾਂਚ ਤੇ ਲੋੜੀਂਦੀ ਕਾਨੂੰਨੀ ਕਾਰਵਾਈ ਲਈ ਰਸਮੀ ਤੌਰ ’ਤੇ ਗਵਰਨਮੈਂਟ ਰੇਲਵੇ ਪੁਲਿਸ (ਜੀਆਰਪੀ) ਦੇ ਹਵਾਲੇ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਸੁਖਦੇਵ ਸਿੰਘ ਤੇ ਹਰਮਨ ਸਿੰਘ ਉਰਫ਼ ਹੰਮੂ ਥਾਣਾ ਰਾਜਾਸਾਂਸੀ ਵਿਖੇ ਦਰਜ ਅਸਲਾ ਐਕਟ ਦੇ ਇੱਕ ਕੇਸ ’ਚ ਵੀ ਨਾਮਜ਼ਦ ਹਨ, ਜਿਸ ’ਚ ਉਨ੍ਹਾਂ ਦੇ ਕਬਜ਼ੇ ’ਚੋਂ ਚਾਰ ਗਲੋਕ ਪਸਤੌਲਾਂ ਬਰਾਮਦ ਹੋਈਆਂ ਸਨ। Amritsar Crime News

ਇੱਕ ਹੋਰ ਕਾਰਵਾਈ ’ਚ, ਸੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਠੋਸ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇੱਕ ਟੀਚਾਗਤ ਆਪ੍ਰੇਸ਼ਨ ਤਹਿਤ ਦੋ ਨਾਬਾਲਗਾਂ ਨੂੰ .32 ਬੋਰ ਦੇਸੀ ਪਸਤੌਲ, ਦੋ ਪੈਟਰੋਲ ਬੰਬ ਅਤੇ ਇੱਕ ਲਾਈਟਰ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਆਪਣੇ ਦੋ ਸਾਥੀਆਂ ਸੁਖਮਨ ਸਿੰਘ ਤੇ ਦੂਜਾ ਨਾਬਾਲਗ ਸਾਥੀ ਨਾਲ ਮਿਲ ਕੇ ਸਾਜ਼ਿਸ਼ ਨੂੰ ਅੰਜਾਮ ਦੇਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਸਨ। ਮੁਲਜ਼ਮਾਂ ਦੇ ਉਕਤ ਦੋਵੇਂ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਨ੍ਹਾਂ ਦੇ ਕਬਜ਼ੇ ’ਚੋਂ ਦੋ ਪੈਟਰੋਲ ਬੰਬ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਹੋਇਆ ਹੈ। ਇਸ ਸਬੰਧ ’ਚ, ਤਿੰਨ ਵੱਖ-ਵੱਖ ਮਾਮਲੇ ਥਾਣਾ ਮੋਹਕਮਪੁਰਾ, ਥਾਣਾ ਏਅਰਪੋਰਟ ਤੇ ਥਾਣਾ ਸੀ-ਡਿਵੀਜ਼ਨ ਵਿਖੇ ਦਰਜ ਕੀਤੇ ਗਏ ਹਨ। Amritsar Crime News

Amritsar News: ਅੰਮ੍ਰਿਤਸਰ ਪੁਲਿਸ ਨੇ 20 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਕੀਤਾ ਗ੍ਰਿਫਤਾਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਅੰਦਾਜ਼ਨ ਕੀਮਤ 140 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵਿਦੇਸ਼ ’ਚ ਬੈਠੇ ਇੱਕ ਹੈਂਡਲਰ ਦੇ ਇਸ਼ਾਰਿਆਂ ’ਤੇ ਕੰਮ ਕਰ ਰਿਹਾ ਸੀ। ਪੁਲਿਸ ਅਨੁਸਾਰ, ਇਸ ਹੈਂਡਲਰ ਦੇ ਸਬੰਧ ਸਰਹੱਦ ਪਾਰ ਸਰਗਰਮ ਡਰੱਗ ਤਸਕਰਾਂ ਨਾਲ ਹਨ।

ਇਹ ਖਬਰ ਵੀ ਪੜ੍ਹੋ : Bhogapuram Airport: PM ਨੇ ਭੋਗਪੁਰਮ ਵਿਖੇ ਅੱਲੂਰੀ ਸੀਤਾਰਾਮ ਰਾਜੂ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਕੀਤਾ ਉਦਘਾਟਨ

ਮੁਲਜ਼ਮ ਦਾ ਕੰਮ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਹੁੰਚਾਈ ਗਈ ਹੈਰੋਇਨ ਦੀ ਖੇਪ ਪ੍ਰਾਪਤ ਕਰਨਾ ਤੇ ਉਸ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਸਪਲਾਈ ਕਰਨਾ ਸੀ। ਇਸ ਮਾਮਲੇ ਸਬੰਧੀ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸਐੱਸਓਸੀ), ਅੰਮ੍ਰਿਤਸਰ ਥਾਣੇ ’ਚ ਐੱਨਡੀਪੀਐੱਸ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ, ਪੂਰੇ ਗਿਰੋਹ ਦਾ ਪਰਦਾਫਾਸ਼ ਕਰਨ ਤੇ ਪਹਿਲਾਂ ਫੜੇ ਗਏ ਡਰੱਗ ਤਸਕਰੀ ਮਾਡਿਊਲਾਂ ਨਾਲ ਇਸ ਦੇ ਸੰਭਾਵਿਤ ਸਬੰਧਾਂ ਦੀ  ਵੀ ਜਾਂਚ ਕਰ ਰਹੀ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੀ ਮੁਹਿੰਮ ਤਹਿਤ ਸਰਹੱਦ ਪਾਰ ਤੋਂ ਚੱਲ ਰਹੇ ਡਰੱਗ ਤਸਕਰੀ ਨੈੱਟਵਰਕਾਂ ਖਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ। Amritsar News

Amritsar DCP Office Firing: ਡੀਸੀਪੀ ਦਫ਼ਤਰ ਦੀ ਅਸਲਾ ਬ੍ਰਾਂਚ ਵਿੱਚ ਫਾਇਰਿੰਗ, ਏਐਸਆਈ ਜ਼ਖ਼ਮੀ
Amritsar DCP Office Firing। ਤਸਵੀਰ: ਏਆਈ

Amritsar DCP Office Firing: ਅੰਮ੍ਰਿਤਸਰ, (ਸੱਚ ਕਹੂੰ ਨਿਊਜ਼/ਹਿੰ.ਸ.)। ਅੰਮ੍ਰਿਤਸਰ ਦੇ ਡੀਸੀਪੀ ਦਫ਼ਤਰ ਦੀ ਅਸਲਾ ਬ੍ਰਾਂਚ ਵਿੱਚ ਸੋਮਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਹਥਿਆਰਾਂ ਦੀ ਜਾਂਚ ਦੌਰਾਨ ਅਚਾਨਕ ਗੋਲੀ ਚੱਲ ਗਈ। ਇਸ ਘਟਨਾ ਵਿੱਚ ਡਿਊਟੀ ‘ਤੇ ਤੈਨਾਤ ਏਐਸਆਈ ਨਾਰਾਇਣ ਦਾਸ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਸਵੇਰੇ ਕਰੀਬ 11 ਵਜੇ ਇੱਕ ਵਿਅਕਤੀ ਆਪਣਾ ਲਾਇਸੈਂਸੀ 30 ਬੋਰ ਪਿਸਤੌਲ ਜਾਂਚ ਲਈ ਅਸਲਾ ਬ੍ਰਾਂਚ ਲੈ ਕੇ ਆਇਆ ਸੀ। ਉਸ ਸਮੇਂ ਏਐਸਆਈ ਨਾਰਾਇਣ ਦਾਸ ਹਥਿਆਰ ਦੀ ਜਾਂਚ ਕਰ ਰਹੇ ਸਨ ਕਿ ਅਚਾਨਕ ਪਿਸਤੌਲ ਤੋਂ ਗੋਲੀ ਚੱਲ ਗਈ ਅਤੇ ਗੋਲੀ ਉਨ੍ਹਾਂ ਨੂੰ ਲੱਗ ਗਈ।

ਇਹ ਵੀ ਪੜ੍ਹੋ: India Vs Afghanistan: ਮਾਨਵ-ਸੁੰਦਰ ਅੱਗੇ ਅਫਗਾਨਿਸਤਾਨ ਦੇ ਬੱਲੇਬਾਜ਼ਾਂ ਦਾ ਆਤਮ ਸਮਰਪਣ, ਭਾਰਤ ਨੇ ਟੈਸਟ ਪਾਰੀ ਅਤੇ 300 ਦੌੜਾਂ ਨਾਲ ਜਿੱਤਿਆ

ਘਟਨਾ ਤੋਂ ਬਾਅਦ ਦਫ਼ਤਰ ਵਿੱਚ ਹੜਕੰਪ ਮਚ ਗਿਆ ਅਤੇ ਮੌਕੇ ’ਤੇ ਮੌਜ਼ੂਦ ਸਟਾਫ ਨੇ ਤੁਰੰਤ ਜ਼ਖ਼ਮੀ ਅਧਿਕਾਰੀ ਨੂੰ ਹਸਪਤਾਲ ਪਹੁੰਚਾਇਆ। ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਇਸ ਸਮੇਂ ਨਿਗਰਾਨੀ ਹੇਠ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਸਲਾ ਬ੍ਰਾਂਚ ਵਿੱਚ ਹਥਿਆਰਾਂ ਦੀ ਜਾਂਚ ਦੌਰਾਨ ਇਸ ਤਰ੍ਹਾਂ ਦੀ ਘਟਨਾ ਵਾਪਰੀ ਹੋਵੇ। ਪਹਿਲਾਂ ਵੀ ਇੱਥੇ ਗੋਲੀ ਚੱਲਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਫਿਲਹਾਲ ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਗੋਲੀ ਲਾਪਰਵਾਹੀ ਨਾਲ ਚੱਲੀ ਜਾਂ ਕਿਸੇ ਤਕਨੀਕੀ ਖ਼ਾਮੀ ਕਾਰਨ ਇਹ ਘਟਨਾ ਵਾਪਰੀ।

Amritsar News : ਅੰਮ੍ਰਿਤਸਰ ਪੁਲਿਸ ਵੱਲੋਂ ਗੈਰ ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼
Amritsar News : ਅੰਮ੍ਰਿਤਸਰ (ਰਾਜਨ ਮਾਨ)। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਭੰਡਾਫੋੜ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼, ਹਰਮਨਦੀਪ ਸਿੰਘ ਉਰਫ਼ ਹਰਮਨ, ਮਨੀਸ਼ ਸਿੰਘ ਉਰਫ਼ ਮਨੀਸ਼, ਕਿਸ਼ਨ ਸਿੰਘ ਅਤੇ ਇੱਕ ਨਾਬਾਲਿਗ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 6 ਆਧੁਨਿਕ ਪਿਸਤੌਲ ਅਤੇ 14 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਸਾਰਾ ਆਪਰੇਸ਼ਨ ਇੰਟੈਲੀਜੈਂਸ ਅਧਾਰਿਤ ਸੀ, ਜਿਸ ਨੂੰ ਐਂਟੀ ਨਾਰਕੋਟਿਕ ਆਪਰੇਸ਼ਨ ਸੈੱਲ ਵੱਲੋਂ ਅੰਜਾਮ ਦਿੱਤਾ ਗਿਆ।

ਇਹ ਵੀ ਪੜ੍ਹੋ: FiringIn Tarn Taran: ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ, ਜਾਂਚ ਜਾਰੀ

ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁੱਖ ਮੁਲਜ਼ਮ ਆਕਾਸ਼ਦੀਪ ਸਿੰਘ ਪਾਕਿਸਤਾਨ ਅਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਡਰੋਨਾਂ ਰਾਹੀਂ ਅਟਾਰੀ ਸੈਕਟਰ ਵਿੱਚ ਸੁੱਟੀਆਂ ਜਾਣ ਵਾਲੀਆਂ ਹਥਿਆਰਾਂ ਦੀਆਂ ਖੇਪਾਂ ਨੂੰ ਅੱਗੇ ਅਪਰਾਧਿਕ ਤੱਤਾਂ ਤੱਕ ਪਹੁੰਚਾਉਂਦਾ ਸੀ। ਪੁਲਿਸ ਮੁਤਾਬਕ ਆਕਾਸ਼ਦੀਪ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਕੱਟ ਚੁੱਕਾ ਹੈ। ਸਾਲ 2020 ਵਿੱਚ ਲੋਪੋਕੇ ਥਾਣੇ ਵਿੱਚ ਦਰਜ ਦੋ ਕਿਲੋ ਹੈਰੋਇਨ ਮਾਮਲੇ ਵਿੱਚ ਉਹ ਗ੍ਰਿਫ਼ਤਾਰ ਹੋਇਆ ਸੀ ਅਤੇ 23 ਮਾਰਚ 2026 ਨੂੰ ਜੇਲ੍ਹ ਤੋਂ ਬਾਹਰ ਆਇਆ ਸੀ।

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਸ ਨੇ ਮੁੜ ਸਰਹੱਦ ਪਾਰ ਤਸਕਰਾਂ ਨਾਲ ਸੰਪਰਕ ਕਰਕੇ ਆਪਣਾ ਨੈੱਟਵਰਕ ਸਰਗਰਮ ਕਰ ਲਿਆ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਆਕਾਸ਼ਦੀਪ ਨੇ ਆਪਣੇ ਇਲਾਕੇ ਦੇ ਨੌਜਵਾਨਾਂ ਅਤੇ ਇੱਕ ਨਾਬਾਲਿਗ ਨੂੰ ਪੈਸਿਆਂ ਦਾ ਲਾਲਚ ਦੇ ਕੇ ਇਸ ਧੰਦੇ ਵਿੱਚ ਜੋੜਿਆ ਹੋਇਆ ਸੀ।

Amritsar News : ਅੰਮ੍ਰਿਤਸਰ ਪੁਲਿਸ ਵੱਲੋਂ ਗੈਰ ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼

ਅਤੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ‘ਤੇ ਨਜ਼ਰ ਰੱਖਣ ਦੀ ਲੋੜ ਹੈ।

Amritsar Crime News: ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ
Amritsar Crime News:

Amritsar Crime News: ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ, (ਆਈਏਐਨਐਸ)। ਪੰਜਾਬ ਪੁਲਿਸ ਨੇ ਇੱਕ ਵੱਡੀ ਸਫਲਤਾ ਦਾ ਐਲਾਨ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਨਾਬਾਲਗ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Gas Supply Update: LPG ਸਿਲੰਡਰਾਂ ਦੀ ਵੰਡ ਨੂੰ ਲੈ ਕੇ ਵੱਡੀ ਖ਼ਬਰ: ਕੇਂਦਰ ਨੇ ਨਵਾਂ ਫਾਰਮੂਲਾ ਕੀਤਾ ਤਿਆਰ! ਜਾਣੋ

ਤਲਾਸ਼ੀ ਦੌਰਾਨ ਸੱਤ ਐਡਵਾਂਸਡ ਪਿਸਤੌਲ, 12 ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ। ਪੁਲਿਸ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਇਸ ਰਾਹੀਂ ਅਟਾਰੀ ਸੈਕਟਰ ਦੇ ਸਰਹੱਦੀ ਖੇਤਰਾਂ ਰਾਹੀਂ ਭਾਰਤ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੀ ਜਾ ਰਹੀ ਸੀ। ਬਰਾਮਦ ਕੀਤੇ ਗਏ ਹਥਿਆਰ ਅਤੇ ਗੋਲਾ ਬਾਰੂਦ ਪਹਿਲਾਂ ਤੋਂ ਨਿਰਧਾਰਤ ਥਾਵਾਂ ਤੋਂ ਪ੍ਰਾਪਤ ਕੀਤੇ ਗਏ ਸਨ ਅਤੇ ਪੰਜਾਬ ਦੇ ਇੱਕ ਸਥਾਨਕ ਅਪਰਾਧਿਕ ਨੈੱਟਵਰਕ ਨੂੰ ਸਪਲਾਈ ਕੀਤੇ ਗਏ ਸਨ। ਇਸ ਮਾਮਲੇ ਵਿੱਚ ਛੇਹਰਟਾ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ।

ਪੁਲਿਸ ਪੂਰੇ ਤਸਕਰੀ ਨੈੱਟਵਰਕ ਦੀ ਪਛਾਣ ਕਰਨ ਅਤੇ ਇਸਨੂੰ ਖਤਮ ਕਰਨ ਲਈ ਜਾਂਚ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਨਾ ਸਿਰਫ਼ ਹਥਿਆਰਾਂ ਦੀ ਤਸਕਰੀ ਨੂੰ ਰੋਕੇਗੀ ਬਲਕਿ ਸਥਾਨਕ ਅਤੇ ਰਾਸ਼ਟਰੀ ਪੱਧਰ 'ਤੇ ਸੁਰੱਖਿਆ ਨੂੰ ਵੀ ਯਕੀਨੀ ਬਣਾਏਗੀ। ਪੁਲਿਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗੀ।

ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੀ ਜ਼ੀਰੋ-ਟੌਲਰੈਂਸ ਨੀਤੀ ਤਹਿਤ ਅਜਿਹੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖਣਗੇ। ਪੁਲਿਸ ਅਧਿਕਾਰੀਆਂ ਨੇ ਨਾਗਰਿਕਾਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਰਿਪੋਰਟ ਕਰਨ ਦੀ ਅਪੀਲ ਵੀ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਸਰਹੱਦੀ ਖੇਤਰਾਂ ਵਿੱਚ ਲਗਾਤਾਰ ਨਿਗਰਾਨੀ ਵਧਾ ਰਹੀ ਹੈ ਅਤੇ ਅਜਿਹੇ ਮਾਡਿਊਲਾਂ ਦੇ ਸਰਗਰਮ ਹੋਣ ਤੋਂ ਪਹਿਲਾਂ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਜੜ੍ਹੋਂ ਪੁੱਟਣ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਭਵਿੱਖ ਵਿੱਚ ਵੀ ਅਜਿਹੇ ਆਪ੍ਰੇਸ਼ਨ ਜਾਰੀ ਰਹਿਣਗੇ।

Heroin Seizure Punjab: ਅੰਮ੍ਰਿਤਸਰ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
Heroin Seizure Punjab: ਅੰਮ੍ਰਿਤਸਰ, (ਆਈਏਐਨਐਸ)। ਪੰਜਾਬ ਦੇ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਦੋ ਮੁਲਜ਼ਮਾਂ ਨੂੰ 4.13 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ ਵਿੱਚ ਸਥਿਤ ਹੈਂਡਲਰਾਂ ਅਤੇ ਜੇਲ੍ਹ ਵਿੱਚ ਬੰਦ ਕਾਰਕੁਨਾਂ ਨਾਲ ਸਿੱਧੇ ਸੰਪਰਕ ਵਿੱਚ ਸਨ। ਪੁਲਿਸ ਨੇ ਕਿਹਾ ਕਿ ਮੁਲਜ਼ਮ ਸਰਹੱਦ ਪਾਰ ਤੋਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਸਨ ਅਤੇ ਉਨ੍ਹਾਂ ਨੂੰ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਪਲਾਈ ਕਰਦੇ ਸਨ। ਇਸ ਮਾਡਿਊਲ ਰਾਹੀਂ ਸਥਾਨਕ ਤੌਰ 'ਤੇ ਨਸ਼ੀਲੇ ਪਦਾਰਥਾਂ ਦੀ ਖਪਤ ਵਧਾਉਣ ਦੀ ਯੋਜਨਾ ਬਣਾਈ ਜਾ ਰਹੀ ਸੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦਾ ਪਹਿਲਾਂ ਤੋਂ ਅਪਰਾਧਿਕ ਰਿਕਾਰਡ ਹੈ। ਇਨ੍ਹਾਂ ਵਿਰੁੱਧ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਪਹਿਲਾਂ ਹੀ ਕਈ ਮਾਮਲੇ ਦਰਜ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਕਿਵੇਂ ਕੰਮ ਕਰਦੇ ਸਨ। ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਸੁਲਤਾਨਵਿੰਡ ਪੁਲਿਸ ਸਟੇਸ਼ਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ।  Heroin Seizure Punjab

ਪੁਲਿਸ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਸਫਲਤਾ ਨਾਲ ਨਾ ਸਿਰਫ਼ ਅੰਮ੍ਰਿਤਸਰ ਵਿੱਚ ਸਗੋਂ ਪੂਰੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਘੱਟ ਜਾਵੇਗੀ। ਪੁਲਿਸ ਨੇ ਜਨਤਾ ਨੂੰ ਅਜਿਹੇ ਅਪਰਾਧੀਆਂ ਵਿਰੁੱਧ ਜਾਣਕਾਰੀ ਦੇਣ ਅਤੇ ਆਪਣੇ ਆਲੇ-ਦੁਆਲੇ 'ਤੇ ਨਜ਼ਰ ਰੱਖਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤੋਂ ਪਹਿਲਾਂ, ਪੰਜਾਬ ਦੇ ਗੁਰਦਾਸਪੁਰ ਵਿੱਚ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਸੀ।

ਇਹ ਵੀ ਪੜ੍ਹੋ: Uttarakhand Earthquake: ਬਾਗੇਸ਼ਵਰ ਜ਼ਿਲ੍ਹੇ ’ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 3.7 ਰਹੀ ਤੀਬਰਤਾ

ਰਿਪੋਰਟਾਂ ਦੇ ਅਨੁਸਾਰ, ਬੀਐਸਐਫ ਨੇ ਰਾਵੀ ਨਦੀ ਦੇ ਪਾਰ ਸਥਿਤ ਭਰਿਆਲ ਪਿੰਡ ਵਿੱਚ ਇੱਕ ਖੇਤ ਦੀ ਤਲਾਸ਼ੀ ਦੌਰਾਨ ਇੱਕ ਡਰੋਨ ਅਤੇ ਇਸ ਨਾਲ ਬੰਨ੍ਹਿਆ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ। ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਬੀਐਸਐਫ ਨੇ ਕਿਹਾ ਕਿ ਡਰੋਨ ਰਾਹੀਂ ਹੈਰੋਇਨ ਦੀ ਤਸਕਰੀ ਨੂੰ ਰੋਕਣਾ ਉਨ੍ਹਾਂ ਦੀ ਤਰਜੀਹ ਹੈ। ਸਰਹੱਦ ਪਾਰ ਸ਼ਿਪਮੈਂਟ ਨੂੰ ਰੋਕਣ ਲਈ ਨਿਰੰਤਰ ਗਸ਼ਤ ਅਤੇ ਖੋਜ ਕਾਰਜ ਚਲਾਏ ਜਾ ਰਹੇ ਹਨ। ਇਹ ਕਾਰਵਾਈ ਸਥਾਨਕ ਅਤੇ ਰਾਸ਼ਟਰੀ ਸੁਰੱਖਿਆ ਲ

Heroin Seizure Punjab: ਅੰਮ੍ਰਿਤਸਰ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਈ ਬਹੁਤ ਮਹੱਤਵਪੂਰਨ ਹੈ, ਕਿਉਂਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣਾ ਖੇਤਰੀ ਸੁਰੱਖਿਆ ਅਤੇ ਨੌਜਵਾਨ ਪੀੜ੍ਹੀ ਦੀ ਸੁਰੱਖਿਆ ਲਈ ਜ਼ਰੂਰੀ ਹੈ।

Amritsar News: ਅੰਮ੍ਰਿਤਸਰ ਪੁਲਿਸ ਨੇ 300 ਗੁਆਚੇ ਮੋਬਾਈਲ ਫੋਨ ਮਾਲਕਾਂ ਨੂੰ ਵਾਪਸ ਕੀਤੇ
ਜਿਨ੍ਹਾਂ ਦੀ ਕੀਮਤ ਲਗਭਗ 1.5 ਕਰੋੜ ਰੁਪਏ

Amritsar News: ਅੰਮ੍ਰਿਤਸਰ, (ਆਈਏਐਨਐਸ)। ਪੰਜਾਬ ਦੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਾਰ ਫਿਰ ਚੋਰੀ ਹੋਏ ਮੋਬਾਈਲ ਫੋਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਸ਼ੁੱਕਰਵਾਰ ਨੂੰ ਐਸਐਸਪੀ ਸੁਹੇਲ ਮੀਰ ਖਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਸਮਾਗਮ ਵਿੱਚ ਲਗਭਗ 300 ਗੁਆਚੇ ਅਤੇ ਚੋਰੀ ਹੋਏ ਮੋਬਾਈਲ ਫੋਨ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਕੀਤੇ ਗਏ। ਇਨ੍ਹਾਂ ਫੋਨਾਂ ਦੀ ਕੁੱਲ ਕੀਮਤ ਲਗਭਗ 1.5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਆਈਏਐਨਐਸ ਨਾਲ ਗੱਲ ਕਰਦੇ ਹੋਏ, ਐਸਐਸਪੀ ਸੁਹੇਲ ਮੀਰ ਖਾਨ ਨੇ ਕਿਹਾ, “ਅੱਜ, ਲਗਭਗ 300 ਮੋਬਾਈਲ ਫੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਕਰ ਦਿੱਤੇ ਗਏ ਹਨ। ਫੋਨਾਂ ਦੀ ਕੀਮਤ 15,000 ਰੁਪਏ ਤੋਂ ਲੈ ਕੇ 2 ਲੱਖ ਰੁਪਏ ਤੱਕ ਸੀ।”

ਉਨ੍ਹਾਂ ਕਿਹਾ ਕਿ ਇਹ ਦੂਜਾ ਅਜਿਹਾ ਮੋਬਾਈਲ ਫੋਨ ਵੰਡ ਪ੍ਰੋਗਰਾਮ ਹੈ, ਇਸ ਤੋਂ ਪਹਿਲਾਂ ਜਨਵਰੀ ਵਿੱਚ ਲਗਭਗ 300 ਮੋਬਾਈਲ ਫੋਨ ਇਸੇ ਤਰ੍ਹਾਂ ਵਾਪਸ ਕੀਤੇ ਗਏ ਸਨ। ਇਸ ਵਾਰ ਵੀ ਤਕਨਾਲੋਜੀ ਦੀ ਮੱਦਦ ਨਾਲ ਅਤੇ ਵੱਖ-ਵੱਖ ਪੁਲਿਸ ਥਾਣਿਆਂ ਦੀਆਂ ਟੀਮਾਂ ਦੇ ਸਹਿਯੋਗ ਨਾਲ ਫ਼ੋਨਾਂ ਨੂੰ ਟਰੇਸ ਕੀਤਾ ਗਿਆ ਅਤੇ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਈ ਵਾਰ ਫ਼ੋਨ ਦੂਜੇ ਜ਼ਿਲ੍ਹਿਆਂ ਜਾਂ ਰਾਜਾਂ ਵਿੱਚ ਪਹੁੰਚ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਲੱਭਣਾ ਮੁਸ਼ਕਲ ਹੋ ਜਾਂਦਾ ਹੈ। ਹਾਲਾਂਕਿ ਪੁਲਿਸ ਦੇ ਤਾਲਮੇਲ ਵਾਲੇ ਯਤਨਾਂ ਅਤੇ ਸਖ਼ਤ ਮਿਹਨਤ ਦੁਆਰਾ ਸਾਰੇ ਫ਼ੋਨ ਸਫਲਤਾਪੂਰਵਕ ਬਰਾਮਦ ਕੀਤੇ ਗਏ। Amritsar News

ਇਹ ਵੀ ਪੜ੍ਹੋ: Hardik Pandya: ਕ੍ਰਿਕੇਟਰ ਹਾਰਦਿਕ ਪਾਂਡਿਆ ਫਿਰ ਵਿਵਾਦਾਂ ’ਚ, ਹੁਣ ਯੂਪੀ ’ਚ ਦਰਜ਼ ਹੋਈ ਸ਼ਿਕਾਇਤ

ਐਸਐਸਪੀ ਖਾਨ ਨੇ ਕਿਹਾ ਕਿ ਬਹੁਤ ਸਾਰੇ ਲੋਕ ਮੰਨਦੇ ਹਨ ਕਿ ਗੁਆਚਿਆ ਮੋਬਾਈਲ ਫ਼ੋਨ ਵਾਪਸ ਨਹੀਂ ਲਿਆ ਜਾ ਸਕਦਾ, ਪਰ ਅੱਜ ਦੀ ਘਟਨਾ ਇਸ ਗੱਲ ਦਾ ਸਬੂਤ ਹੈ ਕਿ ਜੇਕਰ ਸ਼ਿਕਾਇਤ ਸਹੀ ਢੰਗ ਨਾਲ ਦਰਜ ਕੀਤੀ ਜਾਵੇ ਤਾਂ ਫ਼ੋਨ ਵਾਪਸ ਕੀਤੇ ਜਾ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮੋਬਾਈਲ ਫ਼ੋਨਾਂ ਵਿੱਚ ਅਕਸਰ ਮਹੱਤਵਪੂਰਨ ਨਿੱਜੀ ਅਤੇ ਪੇਸ਼ੇਵਰ ਡੇਟਾ ਹੁੰਦਾ ਹੈ ਅਤੇ ਬਹੁਤ ਸਾਰੇ ਮਾਮਲਿਆਂ ਵਿੱਚ ਲੋਕ ਆਪਣੇ ਕਾਰੋਬਾਰ ਲਈ ਉਨ੍ਹਾਂ ‘ਤੇ ਨਿਰਭਰ ਕਰਦੇ ਹਨ। ਇਸ ਲਈ ਪੁਲਿਸ ਅਜਿਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੀ ਹੈ। ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦਾ ਮੋਬਾਈਲ ਫ਼ੋਨ ਗੁੰਮ ਜਾਂ ਚੋਰੀ ਹੋ ਜਾਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

ਐਸਐਸਪੀ ਨੇ ਕਿਹਾ, “ਜੇਕਰ ਤੁਹਾਡਾ ਮੋਬਾਈਲ ਫ਼ੋਨ ਗੁੰਮ ਹੋ ਜਾਂਦਾ ਹੈ, ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕਰੋ। ਇਸਦਾ ਪਤਾ ਲਗਾਉਣਾ ਸਾਡੀ ਜ਼ਿੰਮੇਵਾਰੀ ਹੈ। ਪੰਜਾਬ ਪੁਲਿਸ ਦੀ ਕਮਿਊਨਿਟੀ ਪੁਲਿਸਿੰਗ ਪਹਿਲਕਦਮੀ ਤਹਿਤ, ਅਸੀਂ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹਾਂ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ।” ਇਸ ਮੌਕੇ ‘ਤੇ ਆਪਣੇ ਫ਼ੋਨ ਵਾਪਸ ਪ੍ਰਾਪਤ ਕਰਨ ਵਾਲਿਆਂ ਵਿੱਚ ਜਲੰਧਰ ਦੀ ਅਮਨਪ੍ਰੀਤ ਕੌਰ ਵੀ ਸ਼ਾਮਲ ਸੀ। ਉਸਨੇ ਕਿਹਾ ਕਿ ਉਸਦਾ ਫ਼ੋਨ ਲਗਭਗ 15 ਦਿਨ ਪਹਿਲਾਂ ਗੁੰਮ ਹੋ ਗਿਆ ਸੀ, ਪਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਸਨੂੰ ਲੱਭ ਲਿਆ ਅਤੇ ਵਾਪਸ ਕਰ ਦਿੱਤਾ। ਉਸਨੇ ਪੁਲਿਸ ਪ੍ਰਸ਼ਾਸਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਮੋਬਾਈਲ ਫ਼ੋਨਾਂ ਵਿੱਚ ਬਹੁਤ ਮਹੱਤਵਪੂਰਨ ਡੇਟਾ ਹੁੰਦਾ ਹੈ ਅਤੇ ਉਸਦਾ ਫ਼ੋਨ ਜਲਦੀ ਵਾਪਸ ਪ੍ਰਾਪਤ ਕਰਨਾ ਇੱਕ ਵੱਡੀ ਰਾਹਤ ਸੀ। Amritsar News

Amritsar News: ਅੰਮ੍ਰਿਤਸਰ ’ਚ ਬੀਕੇਆਈ ਅੱਤਵਾਦੀ ਗ੍ਰਿਫ਼ਤਾਰ, ਹੱਥਗੋਲਾ ਅਤੇ ਪਿਸਤੌਲ ਬਰਾਮਦ
Amritsar News: ਅੰਮ੍ਰਿਤਸਰ, (ਆਈਏਐਨਐਸ)। ਗਣਤੰਤਰ ਦਿਵਸ ਤੋਂ ਪਹਿਲਾਂ ਇੱਕ ਵੱਡੀ ਕਾਰਵਾਈ ’ਚ, ਪੰਜਾਬ ਪੁਲਿਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਇੱਕ ਅੱਤਵਾਦੀ ਕਾਰਕੁਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਤੋਂ ਇੱਕ ਹੈਂਡ ਗ੍ਰਨੇਡ, ਇੱਕ ਆਧੁਨਿਕ ਪਿਸਤੌਲ ਅਤੇ ਗੋਲਾ ਬਾਰੂਦ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਕਾਰਵਾਈ ਬਾਰੇ ਜਾਣਕਾਰੀ ਦਿੱਤੀ। “ਇੱਕ ਵੱਡੀ ਸਫਲਤਾ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ,” ਪੰਜਾਬ ਪੁਲਿਸ ਦੇ ਡੀਜੀਪੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਵਿੱਚ ਲਿਖਿਆ। ਇੱਕ ਆਪਰੇਟਿਵ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇੱਕ ਐਡਵਾਂਸਡ ਪਿਸਤੌਲ ਅਤੇ ਗੋਲਾ ਬਾਰੂਦ ਦੇ ਨਾਲ-ਨਾਲ ਇੱਕ ਹੈਂਡ ਗ੍ਰਨੇਡ ਵੀ ਬਰਾਮਦ ਕੀਤਾ ਗਿਆ ਹੈ।”

ਇਹ ਵੀ ਪੜ੍ਹੋ: IND vs NZ ਦੂਜਾ ਟੀ20 ਮੁਕਾਬਲਾ ਅੱਜ, ਅਕਸ਼ਰ ਪਟੇਲ ਦਾ ਖੇਡਣਾ ਮੁਸ਼ਕਲ, ਕੁਲਦੀਪ ਨੂੰ ਮਿਲ ਸਕਦੈ ਮੌਕਾ

ਡੀਜੀਪੀ ਨੇ ਦੱਸਿਆ ਕਿ ਇੱਕ ਸੁਰੱਖਿਆ ਸੰਸਥਾ ‘ਤੇ ਸੰਭਾਵੀ ਹਮਲੇ ਨੂੰ ਸਫਲਤਾਪੂਰਵਕ ਟਾਲ ਦਿੱਤਾ ਗਿਆ ਹੈ। ਇਹ ਕਾਰਵਾਈ ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਠੀਕ ਪਹਿਲਾਂ ਕੀਤੀ ਗਈ ਸੀ। ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਵਿਦੇਸ਼ਾਂ ਵਿੱਚ ਸਥਿਤ ਹੈਂਡਲਰਾਂ – ਨਿਸ਼ਾਨ ਜੌਰੀਆਂ, ਆਦੇਸ਼ ਜਮਰਾਈ ਅਤੇ ਸਿੰਮਾ ਦਿਓਲ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਐਸਐਸਓਸੀ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਹੋਰ ਜਾਂਚ ਜਾਰੀ ਹੈ। ਡੀਜੀਪੀ ਗੌਰਵ ਯਾਦਵ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਭਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਇਸ ਤੋਂ ਪਹਿਲਾਂ ਇੱਕ ਹੋਰ ਕਾਰਵਾਈ ਵਿੱਚ ਡੀਜੀਪੀ ਨੇ ਬੁੱਧਵਾਰ ਨੂੰ ਕਿਹਾ ਕਿ ਗੁਰਦਾਸਪੁਰ ਪੁਲਿਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪੰਜ ਆਧੁਨਿਕ ਹਥਿਆਰ ਜ਼ਬਤ ਕੀਤੇ ਹਨ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ ਅਤੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ। ਗੁਰਦਾਸਪੁਰ ਦੇ ਥਾਣਾ ਘੁੰਮਣ ਕਲਾਂ ਵਿਖੇ ਅਸਲਾ ਐਕਟ ਤਹਿਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਹੋਰ ਜਾਂਚ ਜਾਰੀ ਹੈ। ਡੀਜੀਪੀ ਨੇ ਦਾਅਵਾ ਕੀਤਾ ਕਿ ਪੁਲਿਸ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਭਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। Amritsar News