Robbery Gang Arrested - Sach Kahoon Punjabi

Kotkapura News: ਕੋਟਕਪੂਰਾ ’ਚ ਲੁੱਟ ਦੀ ਯੋਜਨਾ ਬਣਾ ਰਹੇ ਗਿਰੋਹ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ
(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਫਰੀਦਕੋਟ ਦੇ ਹਲਕਾ ਕੋਟਕਪੂਰਾ ਦੇ ਥਾਣਾ ਸਿਟੀ ਕੋਟਕਪੂਰਾ ਪੁਲਿਸ ਨੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਕਾਪਾ, ਇੱਕ ਕ੍ਰਿਪਾਨ, ਦੋ ਖੰਡੇ ਅਤੇ ਇੱਕ ਗਰਾਰੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੋਟਕਪੂਰਾ ਵਾਸੀ ਸੈਮੂਅਲ ਮਸੀਹ ਉਰਫ਼ ਬਿੱਲਾ, ਗੁਰਤੇਜ ਸਿੰਘ ਉਰਫ਼ ਅਰਸ਼, ਗੋਰਾ ਸਿੰਘ ਉਰਫ਼ ਗੋਲਡੀ, ਸੁਖਦੇਵ ਸਿੰਘ ਉਰਫ਼ ਗਿਆਨੀ ਅਤੇ ਹਰਮਿੰਦਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Faridkot Crime News: ਰੇਲਵੇ ਸਟੇਸ਼ਨਾਂ ’ਤੇ ਫਰੀਦਕੋਟ ਪੁਲਿਸ ਦਾ ਵਿਸ਼ੇਸ਼ ਚੈਕਿੰਗ ਆਪ੍ਰੇਸ਼ਨ

ਪੁਲਿਸ ਮੁਤਾਬਕ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ ਕੋਟਕਪੂਰਾ ਦੇ ਏਐੱਸਆਈ ਗੁਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਤਿਕੋਣੀ ਚੌਕ ਨੇੜੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਮੋਗਾ ਰੋਡ ’ਤੇ ਸਥਿਤ ਦਾਣਾ ਮੰਡੀ ਦੇ ਇੱਕ ਸੁੰਨਸਾਨ ਸਥਾਨ ’ਤੇ ਕੁਝ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਹਨ। ਸੂਚਨਾ ਮਿਲਣ ’ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਦਾਣਾ ਮੰਡੀ ਵਿੱਚ ਦੱਸੇ ਗਏ ਸਥਾਨ ’ਤੇ ਛਾਪੇਮਾਰੀ ਕੀਤੀ ਅਤੇ ਪੰਜਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਕੋਲੋਂ ਉਕਤ ਤੇਜ਼ਧਾਰ ਹਥਿਆਰ ਬਰਾਮਦ ਕੀਤੇ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਚਾਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਦਰਜ ਹਨ 6 ਮਾਮਲੇ

ਇਸ ਸਬੰਧੀ ਡੀਐੱਸਪੀ ਕੋਟਕਪੂਰਾ ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਵਿੱਚੋਂ ਚਾਰ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਮਾਮਲਿਆਂ ਤਹਿਤ ਕੁੱਲ 6 ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪਿਛਲੇ ਸਮੇਂ ਵਿੱਚ ਕੀਤੀਆਂ ਗਈਆਂ ਸੰਭਾਵਿਤ ਵਾਰਦਾਤਾਂ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

Robbery Gang Arrested: ਪਟਿਆਲਾ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
Robbery Gang Arrested: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਪ੍ਰੈਸ ਕਾਨਫੰਰਸ ਦੌਰਾਨ ਜਾਣਕਾਰੀ ਦਿੰਦਿਆ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ 3 ਤੇ 4 ਅਪੈਲ 2026 ਦੀ ਦਰਮਿਆਨੀ ਰਾਤ ਨੂੰ ਦਰਸ਼ਨ ਕੁਮਾਰ ਵਾਸੀ ਨੇੜੇ ਪੁੱਡਾ ਪਲਾਟ ਮਾਡਲ ਟਾਊਨ ਪਟਿਆਲਾ ਦੇ ਘਰ ਅੰਦਰ ਕੁਝ ਨਾਮਲੂਮ ਵਿਅਕਤੀਆਂ ਨੇ ਦਾਖਲ ਹੋ ਕੇ ਲੁੱਟ-ਖੋਹ ਕਰਨ ਦੀ ਨੀਅਤ ਨਾਲ ਬਜ਼ੁਰਗ ਦਰਸਨ ਕੁਮਾਰ ਅਤੇ ਇਸ ਦੀ ਪਤਨੀ ਦੇ ਸਿਰਾ ਵਿੱਚ ਗੰਭੀਰ ਸੱਟਾਂ ਮਾਰ ਕੇ ਘਰ ਵਿੱਚੋਂ ਨਗਦੀ, ਸੋਨਾ ਚਾਦੀ ਦੇ ਗਹਿਣੇ ਆਦਿ ਦੀ ਲੁੱਟ-ਖੋਹ ਕਰਕੇ ਕਰਕੇ ਲੈ ਗਏ ਸੀ,

ਜਿਸ ਸਬੰਧੀ ਥਾਣਾ ਸਿਵਲ ਲਾਇਨ ਪਟਿਆਲਾ ਵਿਖੇ ਕੇਸ ਦਰਜ ਕੀਤਾ ਗਿਆ ਸੀ, ਇਸ ਕੇਸ ਨੂੰ ਟਰੇਸ ਕਰਦਿਆ ਗੁਰਬੰਸ ਸਿੰਘ ਬੈਸ ਪੀਪੀਐਸ, ਐਸ ਪੀ ਇਨਵੈਸਟੀਕੇਸਿਨ ਪਟਿਆਲਾ, ਪਲਵਿੰਦਰ ਸਿੰਘ ਚੀਮਾ ਪੀਪੀਐਸ, ਐਸ ਪੀ ਸਿਟੀ ਪਟਿਆਲਾ ਦੀ ਅਗਵਾਈ ਵਿੱਚ ਰਾਜੇਸ ਮਲਹੋਤਰਾ ਪੀਪੀਐਸ, ਡੀਐਸਪੀ ਡੀ ਪਟਿਆਲਾ, ਸਤਨਾਮ ਸਿੰਘ ਸੰਘਾ ਪੀਪੀਐਸ ਡੀਐਸਪੀ (ਸਿਟੀ-1) ਪਟਿਆਲਾ ਅਤੇ ਇੰਸ. ਪ੍ਰਦੀਪ ਸਿੰਘ ਬਾਜਵਾ ਇੰਚਾਰਜ ਸੀ.ਆਈ.ਏ ਪਟਿਆਲਾ ਅਤੇ ਇੰਸ. ਅਮਨਦੀਪ ਸਿੰਘ ਬਰਾੜ ਮੁੱਖ ਅਫਸਰ ਥਾਣਾ ਸਿਵਲ ਲਾਇਨ ਪਟਿਆਲਾ ਦੀ ਟੀਮ ਦਾ ਗਠਨ ਕੀਤਾ ਗਿਆ ਸੀ।

ਇਸ ਟੀਮ ਵੱਲੋਂ ਇਸ ਲੁੱਟ-ਖੋਹ ਦੀ ਵਾਰਦਾਤ ਨੂੰ ਟਰੇਸ ਕਰਕੇ ਵਾਰਦਾਤ ਵਿੱਚ ਸ਼ਾਮਲ ਕਥਿਤ ਮੁਲਜ਼ਮਾਂ ਸੋਰਵ ਛਾਬੜਾ ਵਾਸੀ ਧੂਰੀ ਜਿਲ੍ਹਾ ਸੰਗਰੂਰ, ਗੱਡੂ ਕੁਮਾਰ ਸਾਦਿਕ ਅਤੇ ਵਿਸਾਲ ਕੁਮਾਰ ਵਾਸੀਆਨ ਪਿੰਡ ਜੱਸੀਆ ਥਾਣਾ ਜਗਤਪੁਰੀ ਜਿਲ੍ਹਾ ਲੁਧਿਆਣਾ ਨੂੰ 17 ਅਪਰੈਲ 2026 ਨੂੰ ਥਾਣਾ ਸਿਵਲ ਲਾਇਨ ਪਟਿਆਲਾ ਦੇ ਏਰੀਆਂ ਵਿੱਚੋਂ ਸਰਕਾਰਪਿਉ ਗੱਡੀ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾ ਕੋਲੋਂ ਮੁਦਈ ਦੇ ਘਰ ਤੋਂ ਲੁੱਟ-ਖੋਹ ਕੀਤੇ 5 ਲੱਖ ਨਗਦ ਅਤੇ 8 ਤੋੋਲੇ ਸੋਨਾ, 2 ਕਿੱਲੋ ਚਾਦੀ ਦੇ ਗਹਿਣਿਆਂ ਦੀ ਬਰਾਮਦਗੀ ਕਰਨ ਦੀ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ: Crime News Punjab: ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ ਗਿਰੋਹ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ

ਐਸਐਸਪੀ ਪਟਿਆਲਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਇਸ ਵਾਰਦਾਤ ਨੂੰ ਟਰੇਸ ਕਰਨ ਲਈ ਟੈਕਨੀਕਲ ਅਤੇ ਖੁਫੀਆਂ ਸੋਰਸਾ ਰਾਹੀਂ ਵਾਰਦਾਤ ਵਿੱਚ ਸ਼ਾਮਲ ਵਿਅਕਤੀਆਂ ਦੀ ਸਨਾਖਤ ਕਰਕੇ ਅੱਜ 17 ਅਪਰੈਲ 2026 ਨੂੰ ਕਥਿਤ ਦੋਸੀਆਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾ ਦੀ ਨਿਸ਼ਾਨਦੇਹੀ ’ਤੇ ਮੁਦਈ ਦਰਸ਼ਨ ਕੁਮਾਰ ਦੇ ਘਰ ਤੋਂ ਲੁੱਟ-ਖੋਹ ਕੀਤਾ 5 ਲੱਖ ਨਗਦ ਅਤੇ 8 ਤੋੋਲੇ ਸੋਨਾ,2 ਕਿੱਲੋ ਚਾਦੀ ਦੇ ਗਹਿਣੇ ਬਰਾਮਦ ਕੀਤੇ ਗਏ ਹਨ।

ਐਸਪੀ ਪਟਿਆਲਾ ਨੇ ਦੱਸਿਆ ਕਿ ਇਸ ਵਾਰਦਾਤ ਦਾ ਮਾਸਟਰ ਮਾਇਡ ਸੋਰਵ ਛਾਬੜਾ ਹੈ,ਜੋ ਕਿ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ ਜਿਸ ਦਾ ਪਟਿਆਲਾ ਵਿਖੇ ਪ੍ਰਾਪਰਟੀ ਦੇ ਸਬੰਧ ਵਿੱਚ ਆਉਣਾ ਜਾਣਾ ਸੀ ਜਿਸਨੂੰ ਮੁਦਈ ਦਰਸ਼ਨ ਕੁਮਾਰ ਬਾਰੇ ਜਾਣਕਾਰੀ ਸੀ ਕਿ ਇਹ ਦੋਵੇ ਪਤੀ-ਪਤਨੀ ਬਜ਼ੁਰਗ ਹਨ ਅਤੇ ਇਕੱਲੇ ਰਹਿੰਦੇ ਹਨ। ਜਿਸ ਨੇ ਮੁਦਈ ਦਰਸ਼ਨ ਕੁਮਾਰ ਦੇ ਘਰ ਦੀ ਰੈਕੀ ਕੀਤੀ ਸੀ। ਸੋਰਵ ਛਾਬੜਾ ਦੇ ਸੁਹਰੇ ਲੁਧਿਆਣਾ ਵਿਖੇ ਹਨ ਜਿੱਥੇ ਇਸਦੀ ਜਾਣ ਪਹਿਚਾਣ ਮੁਲਜ਼ਮ ਗੁੱਡੂ ਕੁਮਾਰ ਤੇ ਵਿਸਾਲ ਕੁਮਾਰ ਨਾਲ ਹੋਈ ਜਿੱਥੇ ਇੰਨ੍ਹਾ ਨੇ ਮੁਦਈ ਦਰਸ਼ਨ ਕੁਮਾਰ ਦੇ ਘਰ ਲੁੱਟ-ਖੋਹ ਦੀ ਯੋਜਨਾ ਬਣਾਈ,

ਜਿਸ ਦੇ ਤਹਿਤ 3 ਤੇ 4 ਅਪਰੈਲ 2026 ਨੂੰ ਸੋਰਵ ਛਾਬੜਾ, ਗੱਡੂ ਕੁਮਾਰ, ਵਿਸਾਲ ਕੁਮਾਰ ਉਕਤਾਨ ਜੋ ਸੋਰਵ ਛਾਬੜਾ ਦੀ ਸਕਾਰਪਿਉ ਗੱਡੀ ’ਤੇ ਸਵਾਰ ਹੋ ਕੇ ਧੂਰੀ ਤੋ ਪਟਿਆਲੇ ਵਿਖੇ ਆ ਕੇ ਮੁਦਈ ਦਰਸ਼ਨ ਕੁਮਾਰ ਦੇ ਘਰ ਅੰਦਰ ਦਾਖਲ ਹੋ ਕੇ ਲੁੱਟ-ਖੋਹ ਕਰਨ ਦੀ ਨੀਯਤ ਨਾਲ ਘਰ ਅੰਦਰ ਦਾਖਲ ਹੋਏ ਸੀ ਜਦੋ ਮੁਦਈ ਦਰਸ਼ਨ ਕੁਮਾਰ ਅਤੇ ਇਸ ਦੀ ਪਤਨੀ ਉਠ ਪਏ ਤਾਂ ਮੁਲਜ਼ਮਾਂ ਨੇ ਆਪਣੇ ਕੋਲ ਮਾਰੂ ਹਥਿਆਰਾਂ ਨਾਲ ਮੁਦਈ ਦਰਸ਼ਨ ਕੁਮਾਰ ਤੇ ਉਸ ਦੀ ਪਤਨੀ ਦੇ ਸਿਰਾ ਵਿੱਚ ਗੰਭੀਰ ਸੱਟਾਂ ਮਾਰ ਕੇ ਘਰ ਵਿੱਚੋਂ ਨਗਦੀ, ਸੋਨਾ ਤੇ ਚਾਂਦੀ ਦੇ ਗਹਿਣੇ ਲੁੱਟ-ਖੋਹ ਕਰਕੇ ਮੌਕੇ ਤੋਂ ਫਰਾਰ ਹੋ ਗਏ ਸੀ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਇਨ੍ਹਾਂ ਵੱਲੋਂ ਪਹਿਲਾ ਵੀ ਧੂਰੀ ਏਰੀਆਂ ਵਿੱਚ ਚੋਰੀਆਂ ਨੂੰ ਅੰਜ਼ਾਮ ਦਿੱਤਾ ਗਿਆ ਸੀ ਜੋ ਕਿ ਹੁਣ ਤੱਕ ਟਰੇਸ ਨਹੀਂ ਹੋਈਆਂ ਸਨ। ਜਿਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਕੀਤੀ ਚੋਰੀਆਂ ਦੀ ਬਰਾਮਦਗੀ ਕਰਵਾਈ ਜਾਵੇਗੀ।

ਪਟਿਆਲਾ : ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਵਰੁਣ ਸ਼ਰਮਾ ਤੇ ਹੋਰ ਅਧਿਕਾਰੀ।

Crime News: ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
ਲੁਟੇਰੇ ਮੋਟਰਸਾਈਕਲ ਅਤੇ ਮੋਬਾਇਲ ਫੋਨ ਅਤੇ ਇੱਕ ਕਾਪੇ ਸਮੇਤ ਗ੍ਰਿਫ਼ਤਾਰ

Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲੁੱਟਾ-ਖੋਹਾਂ ਅਤੇ ਚੋਰੀ ਦੀਆ ਵਾਰਦਾਤਾਂ ਵਿੱਚ ਸ਼ਾਮਲ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਕ ਹੋਰ ਕਾਮਯਾਬੀ ਹਾਸਿਲ ਕਰਦਿਆ ਫਰੀਦਕੋਟ ਪੁਲਿਸ ਵੱਲੋਂ ਲੁੱਟਾ-ਖੋਹਾਂ ਦੀ ਵਾਰਦਾਤਾਂ ਵਿੱਚ ਸ਼ਾਮਲ ਗਿਰੋਹ ਦੇ 04 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਸੰਦੀਪ ਕੁਮਾਰ ਐਸ.ਪੀ(ਇੰਨਵੈਸਟੀਗੇਸ਼ਨ) ਫਰੀਦਕੋਟ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਗ੍ਰਿਫਤਾਰ ਮੁਲਜ਼ਮ ਵਿੱਚ ਗੁਰਪ੍ਰੀਤ ਸਿੰਘ ਉਰਫ ਭੀਮਾ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਪ੍ਰੇਮ ਨਗਰ, ਕੋਟਕਪੂਰਾ ਅਤੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਗੁਰਜੀਤ ਸਿੰਘ ਵਾਸੀ ਪ੍ਰੇਮ ਨਗਰ, ਕੋਟਕਪੂਰਾ ਅਤੇ ਹੋਰ 02 ਜੁਵੇਨਾਇਲ ਸ਼ਾਮਲ ਹਨ। ਪੁਲਿਸ ਪਾਰਟੀ ਨੇ ਇਹਨਾਂ ਕੋਲੋਂ ਖੋਹ ਕੀਤੇ ਮੋਬਾਇਲ ਫੋਨ, ਮੋਟਰਸਾਈਕਲ ਅਤੇ ਖੋਹ ਕਰਨ ਲਈ ਵਰਤਿਆ ਗਿਆ ਕਾਪਾ ਵੀ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Aamir Khan Latest News: ਆਮਿਰ ਖਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਕੋਟਕਪੂਰਾ ਵਿਖੇ ਸੂਚਨਾ ਮਿਲੀ ਸੀ ਕਿ ਇਸ ਗਿਰੋਹ ਵਿੱਚ ਸ਼ਾਮਲ ਮੁਲਜ਼ਮ ਵੱਲੋਂ ਇੱਕ ਵਿਅਕਤੀ ਕੋਲੋਂ ਮੋਬਾਇਲ ਖੋਹ ਕੀਤੀ ਗਈ ਹੈ, ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਫਰੀਦਕੋਟ ਪੁਲਿਸ ਵੱਲੋਂ ਇਹਨਾਂ ਮੁਲਜ਼ਮਾਂ ਨੂੰ ਖੋਹ ਦੌਰਾਨ ਵਰਤੇ ਗਏ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 147 ਅ/ਧ 126(2), 304 ਬੀ.ਐਨ.ਐਸ ਦਰਜ ਕੀਤਾ ਗਿਆ ਹੈ।

ਦੌਰਾਨੇ ਤਫਤੀਸ਼ ਇਹ ਸਾਹਮਣੇ ਆਇਆ ਕਿ ਇਹਨਾ ਵੱਲੋਂ ਜਿਸ ਮੋਟਰਸਾਈਕਲ ਦੀ ਵਰਤੋਂ ਮੋਬਾਇਲ ਖੋਹ ਦੌਰਾਨ ਕੀਤੀ ਗਈ ਸੀ, ਉਹ ਵੀ ਇਸ ਗਿਰੋਹ ਵੱਲੋ ਖੋਹ ਕੀਤਾ ਗਿਆ ਸੀ। ਜਿਸ ਵਾਰਦਾਤ ਵਿੱਚ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਭੀਮਾ ਅਤੇ ਲਵਪ੍ਰੀਤ ਸਿੰਘ ਉਰਫ ਲਵ ਸ਼ਾਮਲ ਸਨ। ਜਿਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 148 ਅ/ਧ 309(1), 351(2) ਬੀ.ਐਨ.ਐਸ ਦਰਜ ਹੋਇਆ ਹੈ। Crime News

ਪੁਲਿਸ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ | Crime News

ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਭੀਮਾ ਇਸ ਗਿਰੋਹ ਦਾ ਮੁੱਖ ਸਰਗਨਾ ਹੈ। ਜਿਸ ਦੇ ਖਿਲਾਫ ਖੋਹ, ਅਸਲਾ ਐਕਟ, ਡਿਕੈਤੀ ਦੀ ਤਿਆਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਮੁਕੱਦਮਾ ਦਰਜ ਰਜਿਸਟਰ ਹਨ। ਇਸ ਤੋਂ ਇਲਾਵਾ ਮੁਲਜ਼ਮ ਚੋਰੀ ਜਾਂ ਖੋਹ ਦਾ ਸਾਮਾਨ ਕਿੱਥੇ ਵੇਚਦੇ ਸਨ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਿਸ ਦੌਰਾਨ ਇਨ੍ਹਾਂ ਤੋਂ ਹੋਰ ਵੀ ਵਾਰਦਾਤਾ ਟਰੇਸ ਹੋਣ ਦੀ ਉਮੀਦ ਹੈ। Crime News

Robbery Gang Arrested: ਲੁੱਟ-ਖੋਹ ਕਰਨ ਦੀ ਫਿਰਾਕ ’ਚ ਬੈਠੇ ਗਿਰੋਹ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ
ਮੁਲਜ਼ਮਾਂ ਖਿਲਾਫ ਪਹਿਲਾ ਵੀ ਕਤਲ, ਨਸ਼ੇ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਤਹਿਤ ਮੁਕੱਦਮੇ ਹਨ ਦਰਜ

Robbery Gang Arrested: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲੁੱਟਾ-ਖੋਹਾੰ, ਚੋਰੀਆਂ ਅਤੇ ਨਸੇ ਦੀ ਤਸਕਰੀ ਵਿੱਚ ਸ਼ਾਮਲ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਦਿਆਂ ਥਾਣਾ ਜੈਤੋ ਵੱਲੋਂ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਰਾਹਗੀਰਾ ਕੋਲੋਂ ਲੁੱਟ-ਖੋਹ ਕਰਨ ਦੀ ਫਿਰਾਕ ਵਿੱਚ ਬੈਠੇ ਗਿਰੋਹ ਵਿੱਚ 5 ਮੁਲਜ਼ਮਾਂ ਨੂੰ ਵਾਰਦਾਤ ਕਰਨ ਤੋਂ ਪਹਿਲਾ ਹੀ ਕਾਬੂ ਕੀਤਾ ਗਿਆ ਹੈ। ਇਸ ਗਿਰੋਹ ਵਿੱਚ ਸ਼ਾਮਿਲ ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ। ਇਹ ਜਾਣਕਾਰੀ ਸ਼੍ਰੀ ਮਨੋਜ ਕੁਮਾਰ ਡੀ.ਐਸ.ਪੀ(ਸਬ-ਡਵੀਜਨ) ਜੈਤੋ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ।

ਇਹ ਵੀ ਪੜ੍ਹੋ: Haryana News: ਅਨਿਲ ਵਿੱਜ ਨੇ ਰਾਹੁਲ ਗਾਂਧੀ ਨੂੰ ਦਿੱਤੀ ਇਹ ਸਲਾਹ, ਜਾਣੋ

ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਮੋਨਾ ਪੁੱਤਰ ਰਾਜ ਵਾਸੀ ਸੰਗਲਾ ਵਾਲੀ ਗਲੀ ਬਠਿੰਡਾ ਰੋਡ ਜੈਤੋ, ਮਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸੇਵੇਵਾਲਾ, ਸੁਖਦੀਪ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਅਜਿੱਤ ਗਿੱਲ, ਨਵਦੀਪ ਕੁਮਾਰ ਪੁੱਤਰ ਪਿਆਰੇ ਲਾਲ ਵਾਸੀ ਡਾ.ਅੰਬਦੇਕਰ ਨਗਰ ਜੈਤੋ ਅਤੇ ਅਕਾਸ਼ ਪੁੱਤਰ ਮੰਗੂ ਵਾਸੀ ਨੇੜੇ ਐਸ.ਡੀ.ਐਮ ਦਫਤਰ ਜੈਤੋ ਵਜੋ ਹੋਈ ਹੈ। ਮੁਲਜ਼ਮ ਕੋਲੋਂ 01 ਗੰਡਾਸਾ, 01 ਲੋਹੇ ਦੀ ਗੰਡਾਸੀ, 01 ਕੁਹਾੜੀ, 01 ਡਾਗ ਜਿਸ ਵਿੱਚ ਪੱਠੇ ਕੁਤਰਣ ਵਾਲਾ ਟੋਕਾ ਜੜਿਆ ਹੋਇਆ ਅਤੇ 01 ਕਹੀ ਦਾ ਦਸਤਾ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਰੋਸੇਯੋਗ ਗੁਪਤ ਜਾਣਕਾਰੀ ਦੇ ਅਧਾਰ ’ਤੇ ਥਾਣਾ ਜੈਤੋ ਦੀ ਪੁਲਿਸ ਪਾਰਟੀ ਵੱਲੋ ਕਾਰਵਾਈ ਕਰਦੇ ਹੋਏ ਇੱਕ ਆਪਰੇਸ਼ਨ ਚਲਾਇਆ ਗਿਆ ਅਤੇ ਇਹਨਾਂ ਮੁਲਜ਼ਮਾਂ ਨੂੰ ਕੋਟਕਪੂਰਾ ਮੁਕਤਸਰ ਬਾਈਪਾਸ ਨੇੜੇ ਰੇਲਵੇ ਅੰਡਰ ਬ੍ਰਿਜ ਜੈਤੋ ਵਿਖੇ ਉਸ ਸਮੇਂ ਕਾਬੂ ਕੀਤਾ ਗਿਆ, ਜਦੋਂ ਉਹ ਲੁੱਕ-ਛਿਪ ਕੇ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਸਨ। Robbery Gang Arrested

ਜਾਣਕਾਰੀ ਮੁਤਾਬਿਕ ਇਹ ਮੁਲਜ਼ਮ ਜੁਰਮ ਕਰਨ ਦੇ ਆਦੀ ਹਨ ਇਹਨਾਂ ਖਿਲਾਫ ਵੱਖ-ਵੱਖ ਜੁਰਮਾਂ ਤਹਿਤ ਮੁਕੱਦਮੇ ਦਰਜ ਹਨ। ਇਹ ਗਿਰੋਹ ਸੜਕ ’ਤੇ ਜਾਂਦੇ ਰਾਹਗੀਰਾਂ ਕੋਲੋਂ ਲੁੱਟ-ਖੋਹ ਕਰਦੇ ਸਨ ਅਤੇ ਗਿਰੋਹ ਬਣਾਕੇ ਲੁੱਟਾਂ-ਖੋਹਾਂ ਕਰਨ ਦੀਆਂ ਵਾਰਦਾਤਾ ਵਿੱਚ ਵੀ ਸ਼ਾਮਿਲ ਸਨ। ਇਸ ਸਬੰਧੀ ਥਾਣਾ ਜੈਤੋ ਵਿਖੇ ਮਕੱਦਮਾ ਨੰਬਰ 82 ਅ/ਧ 310(4), 310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।