Healthy Punjab - Sach Kahoon Punjabi
Healthy Punjab: ਸੂਬੇ ਨੂੰ ‘ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਵੇ : ਡਾ. ਬਲਬੀਰ ਸਿੰਘ
Healthy Punjab: ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਸਿਹਤਮੰਦ ਪੰਜਾਬ, ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿਭਾਗ ਦੇ ਮਾਸ ਐਜੂਕੇਸ਼ਨ ਐਂਡ ਮੀਡੀਆ (ਐਮ.ਈ.ਐਮ.) ਵਿੰਗ ਨੂੰ ਹਦਾਇਤ ਕੀਤੀ ਹੈ ਕਿ ਉਹ ਸਿਹਤ ਸੁਧਾਰ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸਬੰਧੀ ਢੁਕਵੀਂ ਤੇ ਸਟੀਕ ਜਾਣਕਾਰੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਹੇਠਲੇ ਪੱਧਰ ਤੱਕ ਪਹੁੰਚ ਸਕੇ।
Read Also : ਕੀ ਤੁਹਾਨੂੰ ਪਤਾ ਹੈ ਕਦੇ MRF ਟਾਇਰ ਕੰਪਨੀ ਦੇ ਮਾਲਕ ਵੇਚਦੇ ਸਨ ਗੁਬਾਰੇ? ਜਾਣੋ ਪੂਰੀ ਕਹਾਣੀ
ਹਾਲ ਹੀ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜਨ ਸੰਚਾਰ ਬਿਮਾਰੀਆਂ ਨੂੰ ਕੰਟਰੋਲ ਕਰਨ ਅਤੇ ਰੋਕਥਾਮ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ’ਚ ਵਿੱਦਿਅਕ ਅਤੇ ਸੰਚਾਰ ਗਤੀਵਿਧੀਆਂ ਨੂੰ ਯਕੀਨੀ ਬਣਾਉਂਦੇ ਹੋਏ ਲੋਕਾਂ ਨੂੰ ਸਹੀ ਅਤੇ ਢੁਕਵੀਂ ਜਾਣਕਾਰੀ ਦਾ ਪ੍ਰਸਾਰ ਕਰਨਾ ਐਮ.ਈ.ਐਮ. ਵਿੰਗ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। Healthy Punjab
ਉਨ੍ਹਾਂ ਕਿਹਾ ਕਿ ਇਹ ਵਿੰਗ ਵਿਭਾਗ ਦੀਆਂ ਅੱਖਾਂ ਅਤੇ ਕੰਨ ਹਨ ਅਤੇ ਸਰਕਾਰ ਉਨ੍ਹਾਂ ਤੋਂ ਆਸ ਕਰਦੀ ਹੈ ਕਿ ਉਹ ਵਿਭਾਗ ਅੰਦਰ ਸੂਚਨਾ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਂਦੇ ਹੋਏ ਸਿਹਤ ਵਿਭਾਗ ਦੀਆਂ ਯੋਜਨਾਵਾਂ ਤੇ ਸਿਹਤ ਸੰਬੰਧੀ ਆਮ ਜਾਣਕਾਰੀ ਨੂੰ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਗੇ।
Healthy Punjab
‘ਹਰ ਸ਼ੁਕਰਵਾਰ, ਡੇਂਗੂ ਉਤੇ ਵਾਰ’ ਮੁਹਿੰਮ ਦਾ ਹਵਾਲਾ ਦਿੰਦੇ ਹੋਏ, ਡਾ ਬਲਬੀਰ ਸਿੰਘ ਨੇ ਕਿਹਾ, “ਅਸੀਂ ਪਿਛਲੇ ਸਾਲਾਂ ਦੇ ਮੁਕਾਬਲੇ ਰਾਜ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਕਮੀ ਦੇਖੀ ਹੈ, ਜੋ ਕਿ ਇਸ ਬਿਮਾਰੀ ਵਿਰੁੱਧ ਸਾਡੀ ਜਾਗਰੂਕਤਾ ਮੁਹਿੰਮ ਦਾ ਪ੍ਰਤੱਖ ਨਤੀਜਾ ਹੈ।’’
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਆਗਾਮੀ ਜਾਗਰੂਕਤਾ ਮੁਹਿੰਮ ਛੂਤ ਅਤੇ ਦੂਜੀਆਂ ਬਿਮਾਰੀਆਂ ਦੀ ਰੋਕਥਾਮ ’ਤੇ ਕੇਂਦਰਿਤ ਹੋਵੇਗੀ। ਆਉਣ ਵਾਲੇ ਦਿਨਾਂ ਵਿੱਚ, ਸਾਰੇ ਜ਼ਿਲਿ੍ਹਆਂ ਵਿੱਚ ਸੂਬਾ ਸਰਕਾਰ ਵੱਲੋਂ ਚਲਾਈਆਂ ਗਈਆਂ ਫੂਡ ਸੇਫਟੀ ਵੈਨਾਂ ਰਾਹੀਂ ਲੋਕਾਂ ਨੂੰ ਭੋਜਨ ਵਿੱਚ ਮਿਲਾਵਟ ਨੂੰ ਰੋਕਣ ਲਈ ਜਾਗਰੂਕ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਜਸਮਿੰਦਰ ਵੀ ਹਾਜ਼ਰ ਸਨ ।
ਕਾਹਨ ਸਿੰਘ ਪੰਨੂੰ ਖੇਤੀਬਾੜੀ ਦੇ ਦਫ਼ਤਰ ‘ਚੋਂ ਚਲਾ ਰਹੇ ਕੰਮ
ਡਾਇਰੈਕਟੋਰੇਟ ਦੀ ਕੀਤੀ ਜਾ ਰਹੀ ਐ ਮੰਗ, ਸਰਕਾਰ ਨਹੀਂ ਦੇ ਰਹੀ ਐ ਧਿਆਨ
64 ਦਿਨ ਪਹਿਲਾਂ ਸ਼ੁਰੂ ਕੀਤਾ ਗਿਆ ਸੀ ਤੰਦਰੁਸਤ ਪੰਜਾਬ, ਅਜੇ ਤੱਕ ਨਹੀਂ ਅਲਾਟ ਹੋਇਆ ਦਫ਼ਤਰ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਪੰਜਾਬ ਨੂੰ ਤੰਦਰੁਸਤ ਕਰਨ ਲਈ ਚਲਾਇਆ ਜਾ ਰਿਹਾ ‘ਤੰਦਰੁਸਤ ਪੰਜਾਬ’ ਖ਼ੁਦ ਹੀ ਬਿਮਾਰ ਹੋਇਆ ਜਾਪ ਰਿਹਾ ਹੈ ਦੋ ਮਹੀਨੇ ਗੁਜਰ ਜਾਣ ਮਗਰੋਂ ਦਿਨਾਂ ਵਿੱਚ ਨਾ ਹੀ ਤੰਦਰੁਸਤ ਪੰਜਾਬ ਨੂੰ ਚੰਡੀਗੜ੍ਹ ਜਾਂ ਫਿਰ ਚੰਡੀਗੜ੍ਹ ਤੋਂ ਬਾਹਰ ਕੋਈ ਦਫ਼ਤਰ ਮਿਲਿਆ ਹੈ ਅਤੇ ਨਾ ਹੀ ਹੁਣ ਤੱਕ ਸਟਾਫ਼ ਦਿੱਤਾ ਗਿਆ ਹੈ। ਮਿਸ਼ਨ ਨੂੰ ਡਾਇਰੈਕਟਰ ਤਾਂ ਜ਼ਰੂਰ ਦੇ ਦਿੱਤਾ ਗਿਆ ਹੈ
ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ 5 ਜੂਨ 2018 ਨੂੰ ਮੋਹਾਲੀ ਵਿਖੇ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਕਰਦੇ ਹੋਏ ਐਲਾਨ ਕੀਤਾ ਸੀ ਕਿ ਅੱਜ ਤੋਂ ਬਾਅਦ ਪੰਜਾਬ ਨੂੰ ਤੰਦਰੁਸਤ ਕਰਨ ਲਈ ਸਰਕਾਰ ਕੋਈ ਵੀ ਕਸਰ ਨਹੀਂ ਛੱਡੇਗੀ। ਇਸ ਮਿਸ਼ਨ ਤੰਦਰੁਸਤ ਪੰਜਾਬ ਦਾ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੂੰ ਲਾਉਂਦਿਆਂ ਕੰਮ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਲਈ ਇੱਕ ਵੱਖਰਾ ਦਫ਼ਤਰ ਬਣਾਉਣ ਦਾ ਐਲਾਨ ਵੀ ਕੀਤਾ ਗਿਆ ਸੀ, ਕਿਉਂਕਿ ਇਸ ਦਾ ਵੱਖਰਾ ਡਾਇਰੈਕਟੋਰੇਟ ਬਣਾਉਂਦੇ ਹੋਏ ਇੱਕ ਮਿਸ਼ਨ ਨੂੰ ਇੱਕ ਛੱਤ ਹੇਠ ਲਿਆਉਣਾ ਹੈ।
ਤੁੰਦਰੁਸਤ ਪੰਜਾਬ ਮਿਸ਼ਨ ਸ਼ੁਰੂ ਹੋਏ ਨੂੰ ਦੋ ਮਹੀਨੇ ਲੰਘ ਗਏ ਹਨ ਪਰ ਇਸ ਮਿਸ਼ਨ ਨੂੰ ਚਲਾਉਣ ਲਈ ਸਰਕਾਰ ਵੱਲੋਂ ਜਰੂਰੀ ਸਹੂਲਤਾਂ ਤਾਂ ਦੂਰ ਦੀ ਗੱਲ ਅਜੇ ਤੱਕ ਚੰਡੀਗੜ੍ਹ ਵਿਖੇ ਇਸ ਮਿਸ਼ਨ ਦਾ ਨਾ ਕੋਈ ਦਫ਼ਤਰ ਤੇ ਨਾ ਹੀ ਕੋਈ ਅਤਾ ਪਤਾ ਹੈ।  ਮਿਸ਼ਨ ਦੇ ਡਾਇਰੈਕਟਰ ਸਰਕਾਰ ਦੀ ਬੇਰੁਖੀ ਕਾਰਨ ਕਾਹਨ ਸਿੰਘ ਪੰਨੂੰ ਤੰਦਰੁਸਤ ਪੰਜਾਬ ਨੂੰ ਚੰਡੀਗੜ੍ਹ ਵਿਖੇ ਸਕੱਤਰੇਤ-2 ਵਿਖੇ ਸਥਿਤ ਖੇਤੀਬਾੜੀ ਦੇ ਦਫ਼ਤਰ ‘ਚੋਂ ਹੀ ਚਲਾਉਣ ‘ਚ ਲੱਗੇ ਹੋਏ ਹਨ। ਹੈਰਾਨੀ ਤਾਂ ਇਹ ਹੈ ਕਿ ਖੇਤੀਬਾੜੀ ਵਿਭਾਗ ਦੇ ਸਟਾਫ਼ ਤੋਂ ਹੀ ਤੰਦਰੁਸਤ ਪੰਜਾਬ ਮਿਸ਼ਨ ਦਾ ਕੰਮ ਵੀ ਕਰਵਾਇਆ ਜਾ ਰਿਹਾ ਹੈ।
ਦਫ਼ਤਰ ਦੇਣਾ ਜਾਂ ਫਿਰ ਨਹੀਂ ਦੇਣਾ ਸਰਕਾਰ ਦੀ ਜ਼ਿੰਮੇਵਾਰੀ: ਕਾਹਨ ਸਿੰਘ ਪੰਨੂੰ
ਤੰਦਰੁਸਤ ਪੰਜਾਬ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਮੰਨਿਆ ਕਿ ਉਨ੍ਹਾਂ ਨੂੰ ਹੁਣ ਤੱਕ ਨਾ ਹੀ ਕੋਈ ਦਫ਼ਤਰ ਤੇ ਨਾ ਹੀ ਸਟਾਫ਼ ਦਿੱਤਾ ਗਿਆ ਹੈ ਪਰ ਇੱਥੇ ਹੀ ਉਨ੍ਹਾਂ ਸਰਕਾਰ ਪ੍ਰਤੀ ਕੋਈ ਨਰਾਜ਼ਗੀ ਜ਼ਾਹਿਰ ਕਰਨ ਦੀ ਬਜਾਇ ਸਿਰਫ਼ ਇੰਨਾ ਹੀ ਕਿਹਾ ਕਿ ਦਫ਼ਤਰ ਬਣਾ ਕੇ ਦੇਣਾ ਜਾ ਫਿਰ ਨਹੀਂ ਦੇਣਾ ਸਰਕਾਰ ਵੱਲੋਂ ਤੈਅ ਕੀਤਾ ਜਾਣਾ ਹੈ। ਇਸ ਲਈ ਉਹ ਜਿਆਦਾ ਕੁਝ ਵੀ ਨਹੀਂ ਕਹਿਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
9 ਤੋਂ 15 ਅਗਸਤ ਤੱਕ ਮਨਾਇਆ ਜਾਵੇਗਾ ‘ਖੁੱਲ੍ਹੇ ਵਿੱਚ ਜੰਗਲ-ਪਾਣੀ ਜਾਣ ਤੋਂ ਮੁਕਤੀ’ ਸਪਤਾਹ
ਅਸ਼ਵਨੀ ਚਾਵਲਾ, ਚੰਡੀਗੜ੍ਹ: ਪੰਜਾਬ ਦੇ ਕਾਮੇਡੀਅਨ ਜਸਵਿੰਦ ਭੱਲਾ ਅਤੇ ਬਿੰਨੂ ਢਿੱਲੋਂ ਹੁਣ ਪੰਜਾਬੀ ਫਿਲਮਾਂ ਵਿੱਚ ਕੰਮ ਕਰਨ ਦੇ ਨਾਲ ਹੀ ਪੰਜਾਬ ਵਿੱਚ ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਨਗੇ, ਜਿਹੜੇ ਕਿ ਸਵੱਛ ਪੰਜਾਬ ਦੀ ਮੁਹਿੰਮ ਵਿੱਚ ਜੁੜਣ ਦੀ ਥਾਂ ‘ਤੇ ਅੱਜ ਵੀ ਖੁੱਲ੍ਹੇ ਵਿੱਚ ਜੰਗਲ ਪਾਣੀ ਜਾ ਰਹੇ ਹਨ। ਇਹ ਦੋਵੇਂ ਕਮੇਡੀਅਨ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਹੀ ਪੰਜਾਬ ਸਵੱਛ ਅਭਿਆਨ ਦੇ ਬ੍ਰਾਂਡ ਅੰਬੈਸਡਰ ਵੀ ਹੋਣਗੇ। ਇਥੇ ਹੀ ਪੰਜਾਬ ਸਰਕਾਰ ਵਲੋਂ 9 ਤੋਂ 15 ਅਗਸਤ ਤੱਕ ‘ਖੁੱਲ੍ਹੇ ਵਿੱਚ ਜੰਗਲ-ਪਾਣੀ ਜਾਣ ਤੋਂ ਮੁਕਤੀ’ ਸਪਤਾਹ ਮਨਾਉਣ ਲਈ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਉਣ ਜਾ ਰਹੀਂ ਹੈ।
ਅੱਜ ਇੱਥੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਇਸ ਸਾਲ ਦੇ ਅੰਤ ਤੱਕ ਖੁੱਲ੍ਹੇ ਵਿਚ ਜੰਗਲ ਪਾਣੀ ਜਾਣ ਦੀ ਪ੍ਰਥਾ ਨੂੰ ਪੰਜਾਬ ਵਿਚੋਂ ਪੂਰੀ ਤਰ੍ਹਾਂ ਖਤਮ ਕਰਨ ਦਾ ਹੈ।
ਬਾਜਵਾ ਨੇ ਇਸ ਮੌਕੇ ਦੱਸਿਆ ਮਿਸਨ ਸਵੱਛ ਅਤੇ ਸਵੱਸਥ ਪੰਜਾਬ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਮਸਹੂਰ ਕਾਮੇਡੀਅਨ ਅਤੇ ਫਿਲਮ ਅਦਾਕਾਰ ਜਸਵਿੰਦਰ ਭੱਲਾ ਅਤੇ ਬਿੰਨੂ ਢਿਲੋਂ ਨੂੰ ਇਸ ਮੁਹਿੰਮ ਨਾਲ ਨੂੰ ਜੋੜਨ ਦਾ ਫੈਸਲਾ ਕੀਤਾ ਗਿਆ ਹੈ। ਕਲਾ ਜਗਤ ਦੀਆਂ ਇਹ ਦੋਵੇਂ ਮਸ਼ਹੂਰ ਹਸਤੀਆਂ ਸੂਬੇ ਵਿਚ ਇਸ ਮੁਹਿੰਮ ਦੀਆਂ ਬ੍ਰਾਂਡ ਅੰਬੈਸਡਰ ਹੋਣਗੀਆਂ। ਉਨ੍ਹਾਂ ਨੇ ਇਸ ਮੌਕੇ ਇਨਾਂ ਦੋਵਾਂ ਕਲਾਕਾਰਾਂ ਵੱਲੋਂ ਪੰਜਾਬ ਨੂੰ ਸਾਫ-ਸੁਥਰਾ ਅਤੇ ਸਿਹਤਮੰਦ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਨਾਲ ਜੁੜਨ ਲਈ ਦਿਖਾਈ ਪਹਿਲਕਦਮੀ  ਦੀ ਵੀ ਸ਼ਲਾਘਾ ਕੀਤੀ।
52 ਬਲਾਕ ਅਤੇ 5953 ਪਿੰਡਾਂ ਨੂੰ  ਖੁੱਲ੍ਹੇ ਵਿਚ ਜੰਗਲ ਪਾਣੀ ਤੋਂ ਮੁਕਤ ਐਲਾਨਿਆ
ਮੰਤਰੀ ਨੇ ਵਿਭਾਗ ਵੱਲੋਂ ਹੁਣ ਤੱਕ ਮਿਸਨ ਸਵੱਛ ਅਤੇ ਸਵੱਸਥ ਪੰਜਾਬ ਤਹਿਤ ਕੀਤੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਜਿਹੜੇ 9 ਜ਼ਿਲ੍ਹੇ ਖੁੱਲ੍ਹੇ ਵਿੱਚ ਜੰਗਲ-ਪਾਣੀ ਤੋਂ ਮੁਕਤ ਹੋ ਚੁੱਕੇ ਹਨ, ਉਨ੍ਹਾਂ ਵਿੱਚ ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਗਾ, ਮੁਹਾਲੀ, ਜਲੰਧਰ, ਕਪੂਰਥਲਾ, ਬਰਨਾਲਾ, ਫਰੀਦਕੋਟ ਅਤੇ ਐਸ.ਬੀ.ਐਸ ਨਗਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਦੇ 52 ਬਲਾਕ ਅਤੇ 5953 ਪਿੰਡਾਂ ਨੂੰ ਅੱਜ ਤੱਕ ਖੁੱਲ੍ਹੇ ਵਿਚ ਜੰਗਲ ਪਾਣੀ ਤੋਂ ਮੁਕਤ ਐਲਾਨਿਆ ਜਾ ਚੱਕਾ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਹੁਣ ਤੱਕ 1,98,466 ਘਰਾਂ ਵਿੱਚ ਲੈਟਰੀਨਾਂ ਬਣਾਈਆਂ ਜਾ ਚੁੱਕੀਆਂ ਹਨ ਅਤੇ 1.21 ਲੱਖ ਲੈਟਰੀਨਾਂ ਬਣਾਉਣ ਦਾ ਕੰਮ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਵਾਤਾਵਰਨ ਨੂੰ ਸਾਫ-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ 9 ਅਗਸਤ ਤੋਂ ਰੁੱਖ ਲਾਉਣ ਦੀ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਆਪਣੇ ਅਧੀਨ 8000 ਤੋਂ ਵੱਧ ਜਲ ਘਰਾਂ ਦੇ ਆਲੇ ਦੁਆਲੇ 1.25 ਲੱਖ ਦਰੱਖਤ ਲਗਾਏ ਜਾਣਗੇ।
1.25 ਲੱਖ ਲਗਾਏ ਜਾਣਗੇ ਦਰੱਖਤ :ਬਾਜਵਾ
ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੱਸਿਆ ਕਿ ਵਾਤਾਵਰਨ ਨੂੰ ਸਾਫ-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ 9 ਅਗਸਤ ਤੋਂ ਰੁੱਖ ਲਾਉਣ ਦੀ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਆਪਣੇ ਅਧੀਨ 8000 ਤੋਂ ਵੱਧ ਜਲ ਘਰਾਂ ਦੇ ਆਲੇ ਦੁਆਲੇ 1.25 ਲੱਖ ਦਰੱਖਤ ਲਗਾਏ ਜਾਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।