Vigilance Bureau - Sach Kahoon Punjabi

Vigilance Bureau: 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਅੜਿੱਕੇ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਫਰੀਦਕੋਟ ’ਚ ਤਾਇਨਾਤ ਸੀਨੀਅਰ ਸਹਾਇਕ ਕੁਲਵਿੰਦਰ ਸਿੰਘ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਉਹ ਇੱਕ ਵਿਅਕਤੀ ਦੇ ਪਿਤਾ ਦੀ ਬੁਢਾਪਾ ਪੈਨਸ਼ਨ ਬੰਦ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਵਿਜੀਲੈਂਸ ਬਿਊਰੋ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਸ਼ਰਦ ਸੱਤਿਆ ਚੌਹਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਦੇ ਸੀਨੀਅਰ ਕਪਤਾਨ ਪੁਲਿਸ ਜਗਤਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਇਹ ਕਾਰਵਾਈ ਕੀਤੀ ਗਈ।

ਜਾਣਕਾਰੀ ਮੁਤਾਬਕ ਜੈਤੋ ਦੇ ਰਹਿਣ ਵਾਲੇ ਯੋਗੇਸ਼ ਬਾਂਸਲ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਮਾਤਾ ਕਿਰਨ ਗੁਪਤਾ ਕਰੀਬ 14 ਸਾਲ ਪਹਿਲਾਂ ਨਗਰ ਕੌਂਸਲ ਜੈਤੋ ਤੋਂ ਸੇਵਾਮੁਕਤ ਹੋਈ ਸੀ ਤੇ ਉਨ੍ਹਾਂ ਨੂੰ ਸਰਕਾਰੀ ਪੈਨਸ਼ਨ ਮਿਲਦੀ ਸੀ। ਮਾਰਚ 2026 ’ਚ ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪਰਿਵਾਰਕ ਪੈਨਸ਼ਨ ਉਨ੍ਹਾਂ ਦੇ ਪਤੀ ਪਵਨ ਕੁਮਾਰ ਨੂੰ ਮਿਲਣ ਲੱਗ ਪਈ। ਇਸ ਦੇ ਨਾਲ ਹੀ ਪਵਨ ਕੁਮਾਰ ਨੂੰ ਜੂਨ 2025 ਤੋਂ 1,500 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ ਵੀ ਮਿਲ ਰਹੀ ਸੀ। ਯੋਗੇਸ਼ ਬਾਂਸਲ ਨੇ 22 ਜੂਨ 2026 ਨੂੰ ਆਪਣੇ ਪਿਤਾ ਦੀ ਬੁਢਾਪਾ ਪੈਨਸ਼ਨ ਬੰਦ ਕਰਵਾਉਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਫਰੀਦਕੋਟ ’ਚ ਅਰਜ਼ੀ ਦਿੱਤੀ। 16 ਜੁਲਾਈ ਨੂੰ ਉਹ ਅਰਜ਼ੀ ਦੀ ਸਥਿਤੀ ਜਾਣਨ ਲਈ ਦਫ਼ਤਰ ਗਿਆ, ਜਿੱਥੇ ਉਸ ਨੂੰ ਦੱਸਿਆ ਗਿਆ ਕਿ ਮਾਤਾ ਦੀ ਮੌਤ ਤੋਂ ਬਾਅਦ ਮਿਲੀ ਚਾਰ ਮਹੀਨਿਆਂ ਦੀ ਪੈਨਸ਼ਨ ਦੀ ਰਕਮ ਸਰਕਾਰੀ ਖਾਤੇ ’ਚ ਵਾਪਸ ਜਮ੍ਹਾਂ ਕਰਵਾਉਣੀ ਪਵੇਗੀ।

Read Also : National Anthem: ਰਾਜ ਸਭਾ ’ਚ ਰਾਸ਼ਟਰੀ ਗੀਤ ਨੂੰ ਰਾਸ਼ਟਰ ਗਾਣ ਦੇ ਬਰਾਬਰ ਦਰਜਾ ਦੇਣ ਵਾਲਾ ਬਿੱਲ ਪੇਸ਼

ਸ਼ਿਕਾਇਤ ਅਨੁਸਾਰ ਅਗਲੇ ਦਿਨ ਜਦੋਂ ਉਹ ਮੁੜ ਦਫ਼ਤਰ ਪਹੁੰਚਿਆ ਤਾਂ ਸੀਨੀਅਰ ਸਹਾਇਕ ਕੁਲਵਿੰਦਰ ਸਿੰਘ ਨੇ ਪੈਨਸ਼ਨ ਬੰਦ ਕਰਨ ਦੀ ਕਾਰਵਾਈ ਕਰਨ ਬਦਲੇ ਪਹਿਲਾਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਮਿੰਨਤਾਂ ਕਰਨ ’ਤੇ ਉਹ 25 ਹਜ਼ਾਰ ਰੁਪਏ ਲੈਣ ਲਈ ਰਾਜ਼ੀ ਹੋ ਗਿਆ। ਯੋਗੇਸ਼ ਬਾਂਸਲ ਨੇ ਇਸ ਗੱਲਬਾਤ ਦੀ ਆਡੀਓ ਰਿਕਾਰਡਿੰਗ ਕਰ ਲਈ ਤੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।ਆਡੀਓ ਰਿਕਾਰਡਿੰਗ ਤੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਇਸ ਤੋਂ ਬਾਅਦ ਡੀਐੱਸਪੀ ਸੋਹਣ ਸਿੰਘ ਦੀ ਅਗਵਾਈ ਹੇਠ ਟੀਮ ਨੇ ਜਾਲ ਵਿਛਾ ਕੇ ਕੁਲਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਤੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਬਿਊਰੋ ਨੇ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Vigilance Bureau

Corruption Case: ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਐਚਪੀਸੀਐਲ ਸੇਲਜ਼ ਅਫਸਰ ਗ੍ਰਿਫ਼ਤਾਰ
Corruption Case: ਨਵੀਂ ਦਿੱਲੀ, (ਆਈਏਐਨਐਸ)। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) ਦੇ ਇੱਕ ਸੇਲਜ਼ ਅਫਸਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਮਹਾਂਰਾਸ਼ਟਰ ਦੇ ਚੰਦਰਪੁਰ ਵਿੱਚ ਹੋਈ, ਜਿੱਥੇ ਮੁਲਜ਼ਮ ਅਧਿਕਾਰੀ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ ਗਿਆ। ਸੀਬੀਆਈ ਦੇ ਅਨੁਸਾਰ, ਮੁਲਜ਼ਮ ਸੇਲਜ਼ ਅਫਸਰ ‘ਤੇ ਸ਼ਿਕਾਇਤਕਰਤਾ ਤੋਂ ਇੱਕ ਐਚਪੀਸੀਐਲ ਰਿਟੇਲ ਆਉਟਲੈਟ, ਜੋ ਕਿ ਸ਼ਿਕਾਇਤਕਰਤਾ ਦੀ ਪਤਨੀ ਦੇ ਨਾਂਅ ‘ਤੇ ਹੈ, ਨੂੰ ਸੌਂਪਣ ਦੇ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ, ਜੋ ਕਿ ਇਸਦੀ ਮਾਲਕ ਹੈ।

ਸ਼ਿਕਾਇਤਕਰਤਾ ਨੇ ਪੂਰੇ ਮਾਮਲੇ ਸਬੰਧੀ ਸੀਬੀਆਈ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੇ ਆਧਾਰ ‘ਤੇ 16 ਜਨਵਰੀ ਨੂੰ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਮੁਲਜ਼ਮ ਅਧਿਕਾਰੀ ਲਗਾਤਾਰ ਦਬਾਅ ਪਾ ਰਿਹਾ ਸੀ ਅਤੇ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ ਕਿ ਜੇਕਰ ਪੈਸੇ ਨਹੀਂ ਦਿੱਤੇ ਜਾਂਦੇ ਤਾਂ ਪ੍ਰਚੂਨ ਦੁਕਾਨ ਦੀ ਸਪੁਰਦਗੀ ਰੁਕ ਸਕਦੀ ਹੈ। ਜਦੋਂ ਸ਼ਿਕਾਇਤਕਰਤਾ ਨੇ ਇੰਨੀ ਵੱਡੀ ਰਕਮ ਤੁਰੰਤ ਦੇਣ ਤੋਂ ਅਸਮਰੱਥਾ ਜ਼ਾਹਰ ਕੀਤੀ, ਤਾਂ ਮੁਲਜ਼ਮ ਨੇ ਇੱਕ ਸੌਦਾ ਕੀਤਾ, ਇਹ ਕਹਿੰਦੇ ਹੋਏ ਕਿ ਉਹ ਫਿਲਹਾਲ ਇੱਕ ਲੱਖ ਰੁਪਏ ਦੇਵੇਗਾ ਅਤੇ ਬਾਕੀ ਰਕਮ ਕੰਮ ਪੂਰਾ ਹੋਣ ਤੋਂ ਬਾਅਦ ਅਦਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Abohar News: ਫੁੱਟਬਾਲ ਮੈਚ ਦੌਰਾਨ 14 ਸਾਲ ਦੇ ਖਿਡਾਰੀ ਦੀ ਅਚਾਨਕ ਮੌਤ

ਸ਼ਿਕਾਇਤ ਦੀ ਸੱਚਾਈ ਦੀ ਪੁਸ਼ਟੀ ਕਰਨ ਤੋਂ ਬਾਅਦ, ਸੀਬੀਆਈ ਨੇ ਜਾਲ ਵਿਛਾਉਣ ਦਾ ਫੈਸਲਾ ਕੀਤਾ। 17 ਜਨਵਰੀ ਨੂੰ, ਪੂਰੀ ਯੋਜਨਾ ਅਨੁਸਾਰ ਜਾਲ ਵਿਛਾਇਆ ਗਿਆ। ਜਿਵੇਂ ਹੀ ਮੁਲਜ਼ਮ ਅਧਿਕਾਰੀ ਨੇ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲਈ, ਸੀਬੀਆਈ ਟੀਮ ਨੇ ਉਸਨੂੰ ਮੌਕੇ ‘ਤੇ ਹੀ ਰੰਗੇ ਹੱਥੀਂ ਫੜ ਲਿਆ। ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਪ੍ਰਤੀਕ ਟੈਗਲੇ ਵਜੋਂ ਹੋਈ ਹੈ। ਉਹ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਵਿੱਚ ਸੇਲਜ਼ ਅਫਸਰ ਵਜੋਂ ਤਾਇਨਾਤ ਸੀ ਅਤੇ ਚੰਦਰਪੁਰ ਵਿੱਚ ਤਾਇਨਾਤ ਸੀ।

ਸੀਬੀਆਈ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੋਰ ਜਾਂਚ ਚੱਲ ਰਹੀ ਹੈ। ਜਾਂਚ ਇਹ ਵੀ ਨਿਰਧਾਰਤ ਕਰੇਗੀ ਕਿ ਮੁਲਜ਼ਮ ਨੇ ਪਹਿਲਾਂ ਵੀ ਅਜਿਹੀਆਂ ਮੰਗਾਂ ਕੀਤੀਆਂ ਹਨ ਜਾਂ ਕੋਈ ਹੋਰ ਇਸ ਵਿੱਚ ਸ਼ਾਮਲ ਹੈ। ਇਹ ਇਹ ਵੀ ਜਾਂਚ ਕਰੇਗਾ ਕਿ ਕੀ ਐਚਪੀਸੀਐਲ ਨਾਲ ਸਬੰਧਤ ਹੋਰ ਮਾਮਲਿਆਂ ਵਿੱਚ ਵੀ ਅਜਿਹੀਆਂ ਬੇਨਿਯਮੀਆਂ ਹੋਈਆਂ ਹਨ। Corruption Case

Bribery Case: ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ
ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਮ ’ਤੇ 5.40 ਲੱਖ ਦੀ ਰਿਸ਼ਵਤ ਸੀ ਮੰਗੀ

Bribery Case: (ਜਗਦੀਪ ਸਿੰਘ) ਫਿਰੋਜ਼ਪੁਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਦੁਆਰਾ ਸਿੰਘ ਸਭਾ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਰੈਂਟ ਕੁਲੈਕਟਰ ਉਸਨੂੰ ਵਕਫ਼ ਬੋਰਡ ਜ਼ੀਰਾ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਂਅ ’ਤੇ ਉਸ ਤੋਂ 5,40,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਇਸ ਸਬੰਧ ਵਿੱਚ ਉਕਤ ਮੁਲਜ਼ਮ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੀ ਟੋਕਨ ਮਨੀ ਵਜੋਂ 70,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ।

ਇਹ ਵੀ ਪੜ੍ਹੋ: BJP Punjab: ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ: ਅਸ਼ਵਨੀ ਸ਼ਰਮਾ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 3,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਈਓਡਬਲਿਊ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Bribery Case

Vigilance Bureau :ਵਿਜੀਲੈਂਸ ਬਿਊਰੋ ਵੱਲੋਂ ਐਸਡੀਐਮ ਰਾਏਕੋਟ ਦਾ ਸਟੈਨੋ 24 ਲੱਖ ਰੁਪਏ ਦੀ ਨਗਦੀ ਸਮੇਤ ਕੀਤਾ ਕਾਬੂ
Vigilance Bureau: (ਆਰ ਜੀ ਰਾਏਕੋਟੀ) ਰਾਏਕੋਟ। ਵਿਜੀਲੈਂਸ ਨੇ ਵੀਰਵਾਰ ਦੇਰ ਸ਼ਾਮ ਲੁਧਿਆਣਾ ਦੇ ਰਾਏਕੋਟ ਸਥਿਤ ਐਸਡੀਐਮ ਦਫ਼ਤਰ ’ਤੇ ਛਾਪਾ ਮਾਰਿਆ। ਇਸ ਦੌਰਾਨ ਦਫ਼ਤਰ ਵਿੱਚੋਂ 24.06 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ। ਐਸ.ਡੀ.ਐਮ. ਦਫ਼ਤਰ ਰਾਏਕੋਟ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸੁਖਾਣਾ, ਤਹਿਸੀਲ ਰਾਏਕੋਟ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਐਸ.ਡੀ.ਐਮ. ਰਾਏਕੋਟ ਦਫਤਰ ’ਚ ਆਮ ਲੋਕਾਂ ਤੋਂ ਸਰਕਾਰੀ ਕੰਮ ਕਰਨ ਬਦਲੇ ਮੋਟੀ ਰਕਮ ਵਸੂਲੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab Government News: ਮਾਨ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸਫ਼ਾਈ ਸੁਵਿਧਾਵਾਂ ਲਈ ਚੁੱਕਿਆ ਵੱਡਾ ਕਦਮ, ਜਾਣੋ

ਇਸ ਸਬੰਧੀ ਆਮ ਚਰਚਾ ਹੈ ਕਿ ਇਹ ਮਾਮਲਾ ਰਾਏਕੋਟ ਦੇ ਪਿੰਡ ਬੜੈਚ ਦੇ ਦੋ ਭਰਾਵਾਂ ਬਲਦੇਵ ਸਿੰਘ ਅਤੇ ਸੁਖਦੇਵ ਸਿੰਘ ਦੀ 14 ਏਕੜ ਜ਼ਮੀਨ ਨਾਲ ਸਬੰਧਤ ਹੈ। ਜਿਸ ਦੇ ਸਬੰਧ ਵਿੱਚ 25 ਲੱਖ ਦੀ ਰਿਸ਼ਵਤ ਲੈਣ ਦੀ ਗੱਲ ਕਹੀ ਜਾ ਰਹੀ ਹੈ। ਪ੍ਰੰਤੂ ਇਸ ਕੇਸ ਨਾਲ ਸਬੰਧਤ ਧਿਰ ਨੇ ਕਿਹਾ ਹੈ ਕਿ ਉਹਨਾਂ ਦਾ ਇਸ ਮਾਮਲੇ ਨਾਲ ਕੋਈ ਸਬੰਧ ਨਹੀਂ ਹੈ। Vigilance Bureau

ਅਲਮਾਰੀ ‘ਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਹੋਈ | Vigilance Bureau

ਵਿਜੀਲੈਂਸ ਬਿਊਰੋ ਦੀ ਟੀਮ ਡੀਐਸਪੀ ਸ਼ਿਵਚੰਦ ਲੁਧਿਆਣਾ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ ਤੇ ਸਟੈਨੋ ਜਤਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਉਸ ਦੇ ਦਫ਼ਤਰ ਦੀ ਤਲਾਸ਼ੀ ਦੌਰਾਨ ਇੱਕ ਅਲਮਾਰੀ ‘ਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਹੋਈ। ਮੁਲਜ਼ਮ ਇਸ ਨਗਦੀ ਦੇ ਵੇਰਵੇ ਦੱਸਣ ਵਿੱਚ ਅਸਫ਼ਲ ਰਿਹਾ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Bribery: ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਿਗਮ ਦਾ ਲੰਬੜਦਾਰ ਕਾਬੂ
ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6 ਹਜ਼ਾਰ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ | Bribery

Bribery: (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6 ਹਜ਼ਾਰ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ (ਲੁਧਿਆਣਾ) ਖਿਲਾਫ ਇਹ ਕੇਸ ਨਗਰ ਨਿਗਮ ਲੁਧਿਆਣਾ ਦੇ ਸਫ਼ਾਈ ਸੇਵਕ ਸੰਦੀਪ ਵਾਸੀ ਐੱਲਆਈਜੀ ਕਲੋਨੀ ਜਮਾਲਪੁਰ (ਲੁਧਿਆਣਾ) ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Farmers Tractor March: 26 ਦੇ ਟਰੈਕਟਰ ਮਾਰਚ ਲਈ ਕਿਸਾਨ ਪੱਬਾਂ ਭਾਰ

ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਕਤ ਸੰਜੇ ਕੁਮਾਰ ਉਸ ਦੀਆਂ ਹਾਜ਼ਰੀਆਂ ਲਗਾਉਣ ਅਤੇ ਹਾਜ਼ਰੀਆਂ ਦਾ ਰਿਕਾਰਡ ਰੱਖਣ ਲਈ ਮਹੀਨਾਵਾਰ ਰਿਸ਼ਵਤ ਦੇਣ ਦੀ ਮੰਗ ਕਰਦਾ ਸੀ। ਉਹਨਾਂ ਅੱਗੇ ਦੱਸਿਆ ਕਿ ਇਸ ਮੰਤਵ ਲਈ ਇਹ ਮੁਲਜ਼ਮ ਪਿਛਲੇ ਦੋ ਸਾਲਾਂ ਦੌਰਾਨ ਉਸ ਕੋਲੋਂ ਹੁਣ ਤੱਕ 1,40,000 ਰੁਪਏ ਵਸੂਲ ਚੁੱਕਾ ਹੈ। ਆਪਣੇ ਦਾਅਵਿਆਂ ਨੂੰ ਸਾਬਤ ਕਰਨ ਲਈ ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਰਿਸ਼ਵਤ ਦੀ ਮੰਗ ਸਬੰਧੀ ਰਿਕਾਰਡ ਕੀਤੀ ਗੱਲਬਾਤ ਵੀ ਬਿਊਰੋ ਕੋਲ ਪੇਸ਼ ਕੀਤੀ। Bribery

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਪੂਰੀ ਜਾਂਚ ਉਪਰੰਤ ਲਾਏ ਗਏ ਦੋਸ਼ ਸਹੀ ਪਾਏ ਗਏ, ਜਿਹੜੇ ਜ਼ੁਬਾਨੀ ਅਤੇ ਦਸਤਾਵੇਜ਼ੀ ਦੋਵਾਂ ਸਬੂਤਾਂ ਦੁਆਰਾ ਸਮਰਥਿਤ ਸਨ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Bribe News: ਗਲਾਡਾ ਕਲਰਕ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
Bribe News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿੱਚ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ ਬਿਊਰੋ ਮੁਤਾਬਕ ਕਲਰਕ ਨੂੰ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਦੇ ਬੁਲਾਰੇ ਨੇ ਕਿਹਾ ਕਿ ਕਲਰਕ ਅਨਿਕਸ਼ਾ ਦੇਵੀ ਜੋ ਕਿ ਦਸ਼ਮੇਸ਼ ਨਗਰ, ਪਿੰਡ ਇਯਾਲੀ ਖੁਰਦ (ਲੁਧਿਆਣਾ) ਦੀ ਰਹਿਣ ਵਾਲੀ ਹੈ, ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਨਿਊ ਦੀਪ ਨਗਰ, ਹੈਬੋਵਾਲ ਕਲਾਂ (ਲੁਧਿਆਣਾ) ਦੇ ਰਹਿਣ ਵਾਲੇ ਅਭਿਜੀਤ ਸਿੰਘ ਵਰਮਾ ਦੁਆਰਾ ਦਾਇਰ ਕੀਤੀ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਅਨੁਸਾਰ ਉਕਤ ਡੀਲਿੰਗ ਕਲਰਕ ਨੇ ਸ਼ਿਕਾਇਤਕਰਤਾ ਨੂੰ ਪਲਾਟ ਦੀ ਵਿਕਰੀ ਲਈ ਲੋੜੀਂਦੀ ਐੱਨਓਸੀ ਪ੍ਰਾਪਤ ਕਰਨ ਲਈ 4251 ਰੁਪਏ ਦੀ ਆਨਲਾਈਨ ਫੀਸ ਅਦਾ ਕਰਨ ਲਈ ਕਿਹਾ। Bribe News

ਇਹ ਵੀ ਪੜ੍ਹੋ: Amritsar Crime News: ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਿਤ ਹਥਿਆਰਾਂ ਦੀ ਤਸਕਰੀ ਦੇ ਰੈਕੇ…

ਇਸ ਤੋਂ ਇਲਾਵਾ ਮਹਿਲਾ ਕਲਰਕ ਨੇ ਐੱਨਓਸੀ ਜਾਰੀ ਕਰਨ ਲਈ ਗੂਗਲ ਪੇਅ ਰਾਹੀਂ 1500 ਰੁਪਏ ਦੀ ਰਿਸ਼ਵਤ ਮੰਗੀ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਤਸਦੀਕ ਦੌਰਾਨ ਸ਼ਿਕਾਇਤਕਰਤਾ ਦੁਆਰਾ ਲਗਾਏ ਗਏ ਦੋਸ਼ ਸਹੀ ਪਾਏ ਗਏ ਕਿਉਂਕਿ ਉਸ ਵੱਲੋਂ ਮੌਖਿਕ ਅਤੇ ਦਸਤਾਵੇਜ਼ੀ ਸਬੂਤ ਬਿਊਰੋ ਨੂੰ ਮੁਹੱਈਆ ਕਰਵਾਏ ਗਏ। ਇਸ ਤੋਂ ਬਾਅਦ ਮੁਲਜ਼ਮ ਕਲਰਕ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਐਕਟ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਅੱਜ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ। Bribe News

Bribe News: ਬਿੱਲ ਕਲੀਅਰ ਕਰਨ ਬਦਲੇ ਰਿਸ਼ਵਤ ਲੈਂਦਾ ਐਸਡੀਓ ਤੇ ਸਹਾਇਕ ਗ੍ਰਿਫ਼ਤਾਰ
ਬਿੱਲ ਕਲੀਅਰ ਕਰਨ ਬਦਲੇ ਐਸਡੀਓ ’ਤੇ ਆਪਣੇ ਸਹਾਇਕ ਜ਼ਰੀਏ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦਾ ਦੋਸ਼ | Bribe News

Bribe News : (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਵੱਲੋਂ ਇੱਕ ਐਸਡੀਓ ਤੇ ਉਸਦੇ ਸਹਾਇਕ ਨੂੰ ਕਥਿੱਤ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸਡੀਓ ਤੇ ਉਸਦੇ ਸਹਾਇਕ ਨੂੰ ਇੱਕ ਲਿਮਟਿਡ ਕੰਪਨੀ ਦੇ ਜਨਰਲ ਮੈਨੇਜਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਐਸਡੀਓ ਨੇਹਾ ਪੰਚਾਲ ਦੇ ਉਸਦੇ ਸਹਾਇਕ ਨੈਤਿਕ ਖਿਲਾਫ਼ ਇਹ ਕੇਸ ਸੁਸ਼ੀਲ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ ਜੋ ਗਗਨਦੀਪ ਕਲੋਨੀ ਭੱਟੀਆਂ ਬੇਟ ਲੁਧਿਆਣਾ ਵਾਸੀ ਅਤੇ ਪੀਟਾਮਾਸ ਪ੍ਰਾਈਵੇਟ ਲਿਮਟਿਡ ਕੰਪਨੀ ਲੁਧਿਆਣਾ ਦੇ ਜਨਰਲ ਮੈਨੇਜਰ ਹਨ। Bribe News

ਇਹ ਵੀ ਪੜ੍ਹੋ: Punjab Elections News: ਨਗਰ ਨਿਗਮ ਚੋਣਾਂ ਸੰਬੰਧੀ ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਮਿਲੀ ਵੱਡੀ ਰਾਹਤ

ਸ਼ਿਕਾਇਤ ਅਨੁਸਾਰ ਉਕਤ ਕੰਪਨੀ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਅਧੀਨ ਲੁਧਿਆਣਾ ਸਮਾਰਟ ਸਿਟੀ ਪ੍ਰੋਜੈਕਟ ਲਈ ਆਈਈਸੀ ਸਲਾਹਕਾਰ ਵਜੋਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਇਸ ਕੰਪਨੀ ਨੂੰ 1 ਜਨਵਰੀ 2023 ਤੋਂ 30 ਸਤੰਬਰ 2024 ਤੱਕ ਟੈਂਡਰ ਅਲਾਟ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਕੰਪਨੀ ਦਾ ਕੁੱਲ 7 ਲੱਖ 8 ਹਜ਼ਾਰ ਰੁਪਏ ਦਾ ਸਾਲਾਨਾ ਬਿੱਲ ਸਥਾਨਕ ਨਗਰ ਨਿਗਮ ਜ਼ੋਨ-ਡੀ ਵਿਖੇ ਸਮਾਰਟ ਸਿਟੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਇਆ ਗਿਆ ਸੀ।

ਨਿਗਮ ਦੇ ਸਮਾਰਟ ਸਿਟੀ ਪ੍ਰੋਜੈਕਟ ਲਈ ਆਈਈਸੀ ਸਲਾਹਕਾਰ ਐਸਡੀਓ ਤੇ ਉਸਦਾ ਸਹਾਇਕ ਵਿਜੀਲੈਂਸ ਵੱਲੋਂ ਕਾਬੂ

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਜਦੋਂ ਉਹ ਐਸਡੀਓ ਨੇਹਾ ਪੰਚਾਲ ਦੇ ਦਫ਼ਤਰ ਗਿਆ ਤਾਂ ਉਨ੍ਹਾਂ ਨੇ ਬਿੱਲ ਪਾਸ ਕਰਵਾਉਣ ਬਦਲੇ 15 ਹਜ਼ਾਰ ਰੁਪਏ ਜਾਂ ਕੁੱਲ ਰਕਮ ਦਾ 2 ਪ੍ਰਤੀਸ਼ਤ ਰਿਸ਼ਵਤ ਦੇਣ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਐਸਡੀਓ ਨੇਹਾ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਬਣਾ ਲਈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਐਸਡੀਓ ਨੇਹਾ ਪੰਚਾਲ ਦੇ ਉਸਦੇ ਸਹਾਇਕ ਨੈਤਿਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਨੈਤਿਕ ਨੂੰ ਐਸਡੀਓ ਨੇਹਾ ਵੱਲੋਂ ਰਿਸ਼ਵਤ ਦੀ ਰਕਮ ਵਸੂਲਣ ਲਈ ਭੇਜਿਆ ਗਿਆ ਸੀ। ਇਸ ਤੋਂ ਬਾਅਦ ਇਸ ਕੇਸ ਵਿੱਚ ਐਸਡੀਓ ਨੇਹਾ ਪੰਚਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਦੋਵਾਂ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ। Bribe News

Bribe: ਇੱਕ ਲੱਖ ਰੁਪਏ ਵੱਢੀ ਲੈਂਦਾ ਪੁਲਿਸ ਇੰਸਪੈਕਟਰ ਗ੍ਰਿਫ਼ਤਾਰ
50 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਕਰ ਚੁੱਕਿਆ ਸੀ ਵਸੂਲ | Bribe

Bribe: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਦੇ ਇੰਸਪੈਕਟਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਕਤ ਇੰਸਪੈਕਟਰ ਵੱਲੋਂ 50 ਹਜ਼ਾਰ ਰੁਪਏ ਦੀ ਪਹਿਲੀ ਕਿਸਤ ਵਸੂਲ ਕਰ ਲਈ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ ਜੋ ਕਿ ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ। ਉਕਤ ਪੁਲਿਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ ਰੋਹਟੀ ਪੁੱਲ ਤਹਿਸੀਲ ਨਾਭਾ ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Diwali Bonus: ਰੋਡਵੇਜ਼ ਕਰਮਚਾਰੀਆਂ ਨੂੰ ਦੀਵਾਲੀ ’ਤੇ ਬੋਨਸ ਦਾ ਤੋਹਫ਼ਾ, ਮਹਿੰਗਾਈ ਭੱਤਾ ਵੀ ਵਧਿਆ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਮੁਲਜ਼ਮ ਇੰਸਪੈਕਟਰ ਉਸਦੇ ਪਿਤਾ ਨੂੰ ਤਿੰਨ ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਝੂਠੇ ਐਨ.ਡੀ.ਪੀ.ਐਸ. ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ ਪਰ ਸੌਦਾ 1.50 ਲੱਖ ਰੁਪਏ ਵਿੱਚ ਤਹਿ ਹੋ ਗਿਆ। ਉੱਕਤ ਪੁਲਿਸ ਮੁਲਜ਼ਮ ਨੇ ਐਤਵਾਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲਏ ਸਨ।

ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਵਿਜੀਲੈਂਸ ਨੇ ਨਿਗਮ ਦਾ ਐਕਸ਼ੀਅਨ ਦਬੋਚਿਆ, ਸੁਪਰਡੈਂਟ ਇੰਜੀਨੀਅਰ ਤੇ ਡੀਸੀਐਫਏ ਫਰਾਰ
ਮਾਮਲਾ : 3 ਕਰੋੜ ਤੋਂ ਜ਼ਿਆਦਾ ਦੇ ਫੰਡਾਂ ਦੀ ਦੁਰਵਰਤੋਂ ਕਰਨ ਦਾ | Ludhiana News

ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਸੇਵਾਮੁਕਤ ਸੁਪਰਡੈਂਟ ਇੰਜੀਨੀਅਰ, ਐਕਸ਼ੀਅਨ ਤੇ ਡੀਸੀਐਫਏ ਖਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਨਿਗਮ ਦੇ 3 ਕਰੋੜ ਰੁਪਏ ਦੇ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ’ਚ ਵਿਜੀਲੈਂਸ ਨੇ ਉਕਤ ਵਿੱਚੋਂ ਕਰਕੇ ਐਕਸ਼ੀਅਨ ਨੂੰ ਗ੍ਰਿਫਤਾਰ ਕਰ ਲਿਆ। ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੁਪਰਡੰਟ ਇੰਜੀਨੀਅਰ ਰਾਜਿੰਦਰ ਸਿੰਘ (ਹੁਣ ਸੇਵਾਮੁਕਤ), ਕਾਰਜਕਾਰੀ ਇੰਜਨੀਅਰ (ਐਕਸੀਅਨ) ਰਣਬੀਰ ਸਿੰਘ ਤੇ ਡਿਪਟੀ ਕੰਟਰੋਲਰ ਵਿੱਤ ਤੇ ਲੇਖਾ (ਡੀਸੀਐਫਏ) ਪੰਕਜ ਗਰਗ ਵਿਰੁੱਧ 3,16,58,421 ਰੁਪਏ ਦੇ ਗਬਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। Ludhiana News

Read This : By Elections Punjab: ਪੰਜਾਬ ’ਚ ਜ਼ਿਮਨੀ ਚੋਣਾਂ ਦਾ ਐਲਾਨ, ਜਾਣੋ

ਇਸ ਕੇਸ ਵਿੱਚ ਐਕਸੀਅਨ ਰਣਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸੁਪਰਡੰਟ ਇੰਜੀਨੀਅਰ ਰਾਜਿੰਦਰ ਸਿੰਘ (ਹੁਣ ਸੇਵਾਮੁਕਤ), ਕਾਰਜਕਾਰੀ ਇੰਜਨੀਅਰ (ਐਕਸੀਅਨ) ਰਣਬੀਰ ਸਿੰਘ ਤੇ ਡਿਪਟੀ ਕੰਟਰੋਲਰ ਵਿੱਤ ਤੇ ਲੇਖਾ (ਡੀਸੀਐਫਏ) ਪੰਕਜ ਗਰਗ ਵਿਰੁੱਧ ਇਹ ਕੇਸ ਨਿਗਮ ਦੇ ਜ਼ੋਨ ਸੀ ’ਚ ਤਾਇਨਾਤ ਇਲੈਕਟ੍ਰਿਕ ਪੰਪ ਡਰਾਈਵਰ ਵੱੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਜਿਸ ’ਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ। Ludhiana News

ਕਿ ਸੰਚਾਲਨ ਤੇ ਰੱਖ-ਰਖਾਅ ਸ਼ਾਖਾ ’ਚ ਤਾਇਨਾਤ ਐਕਸੀਅਨ ਰਣਬੀਰ ਸਿੰਘ ਨੇ ਵੱਖ-ਵੱਖ ਟਿਊਬਵੈੱਲਾਂ ਸਬੰਧੀ ਕਾਰਜਾਂ ਲਈ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੂੰ ਅਦਾਇਗੀਆਂ ਕਰਨ ਲਈ ਨਿਗਮ ਦੇ ਖਾਤਿਆਂ ’ਚੋਂ ਮਈ 2021 ਤੋਂ ਸਤੰਬਰ 2022 ਤੱਕ 3,16,58,421 ਕਰੋੜ ਰੁਪਏ ਪੇਸ਼ਗੀ ਰਕਮ ਵਜੋਂ ਹਾਸਲ ਕੀਤੇ ਸਨ ਪਰ ਅਧਿਕਾਰੀਆਂ ਵੱਲੋਂ ਆਪਸੀ ਮਿਲੀਭੁਗਤ ਨਾਲ ਇਨ੍ਹਾਂ ਫੰਡਾਂ ਦਾ ਗਬਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੋਰ ਮੁਲਜ਼ਮਾਂ ਦੀ ਗਿ੍ਰਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ ਤੇ ਇਸ ਕੇਸ ਦੀ ਜਾਂਚ ਦੌਰਾਨ ਨਗਰ-ਨਿਗਮ ਲੁਧਿਆਣੇ ਵਿਖੇ ਉਸ ਸਮੇਂ ਤਾਇਨਾਤ ਹੋਰ ਸ਼ੱਕੀ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। Ludhiana News

Bribe: ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਪਟਵਾਰੀ ਤੇ ਉਸਦਾ ਸਾਥੀ ਰਿਸ਼ਵਤ ਲੈਂਦੇ ਕਾਬੂ
ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ’ਚ 65 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ | Bribe

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਗਿੱਲ ਵਿਖੇ ਤਾਇਨਾਤ ਰਹਿ ਚੁੱਕੇ ਇੱਕ ਪਟਵਾਰੀ ਨੂੰ ਉਸਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ’ਤੇ ਦੋਸ਼ ਹਨ ਕਿ ਦੋਵਾਂ ਨੇ ਮਿਲੀਭੁਗਤ ਕਰਕੇ ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65 ਹਜ਼ਾਰ ਰੁਪਏ ਦੀ ਰਿਸ਼ਵਤ ਹਾਸ਼ਲ ਕੀਤੀ ਹੈ। Bribe

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ (ਜ਼ਿਲ੍ਹਾ ਲੁਧਿਆਣਾ) ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 65 ਹਜ਼ਾਰ ਰੁਪਏ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਜਿੰਨ੍ਹਾਂ ਵਿੱਚੋਂ ਪਟਵਾਰੀ ਗੁਰਨਾਮ ਸਿੰਘ ਅਤੇ ਉਸ ਦੇ ਸਹਾਇਕ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਇਹਨਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Abohar News: ਝਗੜੇ ਤੋਂ ਬਾਅਦ ਨਸ਼ੇ ਦੀ ਹਾਲਤ ’ਚ ਘਰ ਨੂੰ ਲਾਈ ਅੱਗ

ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੂਲੇ ਦੇ ਵਾਸੀ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਸਰਬਜੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਬੂਟਾ ਸਿੰਘ ਅਤੇ ਰਾਣਾ ਸਿੰਘ ਨਾਮੀ ਦੋ ਵਿਅਕਤੀਆਂ ਨੇ ਉਸ ਦੀ ਮੁਲਾਕਾਤ ਪਟਵਾਰੀ ਗੁਰਨਾਮ ਸਿੰਘ ਨਾਲ ਕਰਵਾਈ ਸੀ, ਜਿਹਨਾਂ ਨੇ ਉਸ ਦੇ ਪਲਾਟ ਦੇ ਇੰਤਕਾਲ ਲਈ ਉਸ ਪਾਸੋਂ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ। Bribe

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਆਪਣੇ ਉਕਤ ਸਾਥੀਆਂ ਬੂਟਾ ਅਤੇ ਰਾਣਾ ਰਾਹੀਂ 15 ਹਜ਼ਾਰ ਰੁਪਏ, 35 ਹਜ਼ਾਰ ਰੁਪਏ ਅਤੇ 15 ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਕੁੱਲ 65 ਹਜ਼ਾਰ ਰੁਪਏ ਰਿਸ਼ਵਤ ਵਜੋਂ ਹਾਸ਼ਲ ਕਰ ਲਏ। ਬੁਲਾਰੇ ਮੁਤਾਬਕ ਸ਼ਿਕਾਇਤਕਰਤਾ ਨੇ ਪਟਵਾਰੀ ਅਤੇ ਉਸ ਦੇ ਸਾਥੀਆਂ ਨਾਲ ਗੱਲਬਾਤ ਸਬੰਧੀ ਫੋਨ ਕਾਲਾਂ ਵੀ ਰਿਕਾਰਡ ਕੀਤੀਆਂ ਹੋਈਆਂ ਸਨ। ਪੁੱਛਗਿੱਛ ਦੌਰਾਨ ਸ਼ਿਕਾਇਤ ਵਿੱਚ 65 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਾਬਤ ਹੋਏ। ਇਸ ਸਬੰਧੀ ਪਟਵਾਰੀ ਗੁਰਨਾਮ ਸਿੰਘ, ਉਸ ਦੇ ਸਾਥੀ ਬੂਟਾ ਸਿੰਘ ਅਤੇ ਰਾਣਾ ਸਿੰਘ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Vigilance Bureau: ਵਿਜੀਲੈਂਸ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਕੇਸ ਦਰਜ
ਜੇਈ ਅਤੇ ਠੇਕੇਦਾਰ ਗ੍ਰਿਫਤਾਰ, ਕੌਂਸਲ ਦੇ ਇੰਜਨੀਅਰ ਦੀ ਗ੍ਰਿਫ਼ਤਾਰੀ ਬਾਕੀ

Vigilance Bureau: (ਸੁਖਜੀਤ ਮਾਨ) ਮਾਨਸਾ। ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ ਬੁਢਲਾਡਾ ਦੇ ਅਧਿਕਾਰੀਆਂ-ਕਰਮਚਾਰੀਆਂ ਅਤੇ ਠੇਕੇਦਾਰ ਵਿਰੁੱਧ ਸੜਕ ਦੇ ਨਿਰਮਾਣ ਵਿੱਚ ਇੱਕ ਦੂਜੇ ਦੀ ਮਿਲੀਭੁਗਤ ਨਾਲ ਬੇਨਿਯਮੀਆਂ ਕਰਨ ਅਤੇ ਸਰਕਾਰ ਦਾ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਕਰਨ ਦੇ ਕਥਿਤ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੇ ਆਧਾਰ ’ਤੇ ਨਗਰ ਕੌਂਸਲ ਬੁਢਲਾਡਾ ਦੇ ਮੁਲਾਜ਼ਮ ਇੰਦਰਜੀਤ ਸਿੰਘ ਸਹਾਇਕ ਮਿਉਂਸਪਲ ਇੰਜੀਨੀਅਰ (ਏਐੱਮਈ), ਰਾਕੇਸ਼ ਕੁਮਾਰ ਜੂਨੀਅਰ ਇੰਜੀਨੀਅਰ (ਜੇਈ) ਅਤੇ ਠੇਕੇਦਾਰ ਰਾਕੇਸ਼ ਕੁਮਾਰ, ਮਾਲਕ ਆਦਰਸ਼ ਕੋਆਪ੍ਰੇਟਿਵ ਐਲ ਐਂਡ ਸੀ ਸੁਸਾਇਟੀ ਝੁਨੀਰ ਖਿਲਾਫ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Panchayat Elections: ਪੰਚਾਇਤੀ ਚੋਣਾਂ ਲੜ ਰਹੇ ਸਰਪੰਚ ਉਮੀਦਵਾਰ ਦੀ ਹੋਈ ਮੌਤ

ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਨਗਰ ਨਿਗਮ ਬੁਢਲਾਡਾ ਦੇ ਉਕਤ ਅਧਿਕਾਰੀਆਂ-ਕਰਮਚਾਰੀਆਂ ਨੇ ਠੇਕੇਦਾਰ ਨਾਲ ਮਿਲ ਕੇ ਬੁਢਲਾਡਾ ਸ਼ਹਿਰ ਦੀ ਕੁਲਾਣਾ ਰੋਡ ਤੱਕ ਸੀਮਿੰਟ ਕੰਕਰੀਟ ਵਾਲੀ ਸੜਕ ਦੇ ਨਿਰਮਾਣ ਕਾਰਜ ਵਿੱਚ ਬੇਨਿਯਮੀਆਂ ਕੀਤੀਆਂ ਹਨ। ਇਸ ਤੋਂ ਇਲਾਵਾ, ਇੰਦਰਜੀਤ ਸਿੰਘ, ਏਐੱਮਈ ਅਤੇ ਰਾਕੇਸ਼ ਕੁਮਾਰ ਜੇਈ ਨੇ ਸੜਕ ਦੀ ਲਾਜ਼ਮੀ ਮੌਕੇ ਉਪਰ ਜਾ ਕੇ ਚੈਕਿੰਗ ਨਹੀਂ ਕੀਤੀ ਅਤੇ ਨਾ ਹੀ ਸਰਕਾਰੀ ਮਾਪ ਬੁੱਕ (ਐੱਮਬੀ) ਵਿੱਚ ਐਂਟਰੀਆਂ ਨੂੰ ਪੂਰਾ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਵੱਲੋਂ ਇਸ ਸੜਕ ਦੀ ਚੈਕਿੰਗ ਦੌਰਾਨ ਸੀਮਿੰਟ ਕੰਕਰੀਟ ਵਾਲੀ ਇਸ ਸੜਕ ਦੀ ਲੰਬਾਈ 693 ਫੁੱਟ ਪਾਈ ਗਈ ਜਦਕਿ ਸਰਕਾਰੀ ਐੱਮਬੀ ਵਿੱਚ ਇਸ ਦੀ ਲੰਬਾਈ 760 ਫੁੱਟ ਦਰਜ ਕੀਤੀ ਗਈ। Vigilance Bureau

ਇਸ ਤਰ੍ਹਾਂ ਠੇਕੇਦਾਰ ਨੂੰ ਹੋਰ ਅਦਾਇਗੀਆਂ ਕਰਨ ਲਈ ਐੱਮਬੀ ਵਿੱਚ 67 ਫੁੱਟ ਵੱਧ ਸੜਕ ਦਰਜ ਕੀਤੀ ਗਈ। ਇਸ ਤੋਂ ਇਲਾਵਾ ਰਾਕੇਸ਼ ਕੁਮਾਰ ਠੇਕੇਦਾਰ ਵੱਲੋਂ ਇਸ ਸਬੰਧੀ ਕਾਨੂੰਨੀ ਕਾਰਵਾਈ ਦੇ ਡਰੋਂ 2 ਲੱਖ ਰੁਪਏ ਕਾਰਜਸਾਧਕ ਅਫਸਰ ਨਗਰ ਕੌਂਸਲ ਬੁਢਲਾਡਾ ਦੇ ਖਾਤੇ ਵਿੱਚ ਜਮ੍ਹਾ ਕਰਵਾ ਦਿੱਤੇ ਗਏ, ਜਿਸ ਤੋਂ ਇਸ ਮਾਮਲੇ ਵਿੱਚ ਬੇਨਿਯਮੀਆਂ ਕਰਨ ਬਾਰੇ ਆਪਸੀ ਮਿਲੀਭੁਗਤ ਦਾ ਸਬੂਤ ਜ਼ਾਹਰ ਹੁੰਦਾ ਹੈ।

ਇਸ ਜਾਂਚ ਦੇ ਆਧਾਰ ’ਤੇ ਉਪਰੋਕਤ ਸਾਰੇ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਥਾਣਾ ਬਠਿੰਡਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਨੇ ਰਾਕੇਸ਼ ਕੁਮਾਰ ਜੇਈ ਅਤੇ ਮਾਨਸਾ ਸ਼ਹਿਰ ਰਹਿੰਦੇ ਠੇਕੇਦਾਰ ਰਾਕੇਸ਼ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਇੰਦਰਜੀਤ ਸਿੰਘ, ਏ.ਐਮ.ਈ. ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Bribe: ਮਾਲ ਰਿਕਾਰਡ ਦੇਣ ਬਦਲੇ 25 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਜੱਸੀਆਂ ਵਿਖੇ ਤਾਇਨਾਤ ਇੱਕ ਪਟਵਾਰੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਬਿਊਰੋ ਮੁਤਾਬਕ ਪਟਵਾਰੀ ’ਤੇ ਮਾਲ ਰਿਕਾਰਡ ਦੇਣ ਬਦਲੇ ਰਿਸ਼ਵਤ ਮੰਗਣ ਅਤੇ ਲੈਣ ਦਾ ਦੋਸ਼ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਅਨਿਲ ਨਰੂਲਾ ਨੂੰ ਮੇਜਰ ਸਿੰਘ ਵਾਸੀ ਨਿਊ ਅਮਰ ਨਗਰ ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। Bribe

ਇਹ ਵੀ ਪੜ੍ਹੋ: Holiday: ਪੰਜਾਬ ਦੇ ਇਸ ਜ਼ਿਲ੍ਹੇ ’ਚ 23 ਸਤੰਬਰ ਨੂੰ ਛੁੱਟੀ ਦਾ ਐਲਾਨ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦੀ ਜੱਦੀ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ 25 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਲੁਧਿਆਣਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ। Bribe