Polling - Sach Kahoon Punjabi
Panchayat Elections: ਪੰਚਾਇਤ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ
Panchayat Elections: ਹੈਦਰਾਬਾਦ, (ਆਈਏਐਨਐਸ)। ਤੇਲੰਗਾਨਾ ਗ੍ਰਾਮ ਪੰਚਾਇਤ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ ਹੈ। 3,834 ਸਰਪੰਚ ਅਹੁਦਿਆਂ ਅਤੇ 27,628 ਵਾਰਡ ਮੈਂਬਰ ਅਹੁਦਿਆਂ ਲਈ ਵੋਟਿੰਗ ਵੀਰਵਾਰ ਸਵੇਰੇ 7 ਵਜੇ ਸਖ਼ਤ ਸੁਰੱਖਿਆ ਵਿਚਕਾਰ ਸ਼ੁਰੂ ਹੋਈ। ਸਰਪੰਚ ਅਹੁਦਿਆਂ ਲਈ ਕੁੱਲ 12,960 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਦੋਂਕਿ 65,455 ਉਮੀਦਵਾਰ ਵਾਰਡ ਮੈਂਬਰ ਅਹੁਦਿਆਂ ਲਈ ਚੋਣ ਲੜ ਰਹੇ ਹਨ। 189 ਮੰਡਲਾਂ ਵਿੱਚ ਫੈਲੇ 37,562 ਪੋਲਿੰਗ ਸਟੇਸ਼ਨਾਂ ‘ਤੇ 56 ਲੱਖ ਤੋਂ ਵੱਧ ਵੋਟਰ ਆਪਣੀ ਵੋਟ ਪਾਉਣ ਦੇ ਯੋਗ ਹਨ। ਪਹਿਲੇ ਪੜਾਅ ਵਿੱਚ ਵੋਟਰਾਂ ਦੀ ਕੁੱਲ ਗਿਣਤੀ 56,19,430 ਹੈ, ਜਿਨ੍ਹਾਂ ਵਿੱਚ 27,41,070 ਪੁਰਸ਼ ਅਤੇ 28,78,159 ਔਰਤਾਂ ਸ਼ਾਮਲ ਹਨ। ਰਾਜ ਚੋਣ ਕਮਿਸ਼ਨ ਦੇ ਅਨੁਸਾਰ, ਵੋਟਿੰਗ ਦੁਪਹਿਰ 1 ਵਜੇ ਤੱਕ ਜਾਰੀ ਰਹੇਗੀ, ਜਦੋਂ ਕਿ ਵੋਟਾਂ ਦੀ ਗਿਣਤੀ ਦੁਪਹਿਰ 2 ਵਜੇ ਸ਼ੁਰੂ ਹੋਵੇਗੀ।
ਇਸ ਤੋਂ ਬਾਅਦ, ਨਵੇਂ ਚੁਣੇ ਗਏ ਵਾਰਡ ਮੈਂਬਰਾਂ ਦੀ ਇੱਕ ਮੀਟਿੰਗ ਹੋਵੇਗੀ, ਜਿੱਥੇ ਡਿਪਟੀ ਸਰਪੰਚ ਚੁਣੇ ਜਾਣਗੇ। 4,326 ਸਰਪੰਚ ਅਹੁਦਿਆਂ ਅਤੇ 37,440 ਵਾਰਡ ਮੈਂਬਰ ਅਹੁਦਿਆਂ ਲਈ ਚੋਣ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਸਨ। ਪੰਜ ਸਰਪੰਚ ਅਹੁਦਿਆਂ ਅਤੇ 169 ਵਾਰਡ ਮੈਂਬਰ ਅਹੁਦਿਆਂ ਲਈ ਕੋਈ ਨਾਮਜ਼ਦਗੀ ਦਾਖਲ ਨਹੀਂ ਕੀਤੀ ਗਈ ਸੀ। 396 ਗ੍ਰਾਮ ਪੰਚਾਇਤਾਂ ਵਿੱਚੋਂ ਸਰਪੰਚ ਅਤੇ 9,633 ਵਾਰਡ ਮੈਂਬਰ ਸਰਬਸੰਮਤੀ ਨਾਲ ਚੁਣੇ ਗਏ ਸਨ। ਹਾਲਾਂਕਿ, ਅਦਾਲਤਾਂ ਨੇ ਇੱਕ ਗ੍ਰਾਮ ਪੰਚਾਇਤ ਅਤੇ 10 ਵਾਰਡ ਮੈਂਬਰਾਂ ਦੀਆਂ ਚੋਣਾਂ ‘ਤੇ ਰੋਕ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ: Abohar News: ਕੋਰਟ ‘ਚ ਪੇਸ਼ ਭੁਗਤਣ ਆਏ ਦਾ ਕਤਲ, ਸ਼ਹਿਰ ‘ਚ ਦਹਿਸ਼ਤ
ਸਥਾਨਕ ਅਧਿਕਾਰੀਆਂ ਦੇ ਅਨੁਸਾਰ, ਸ਼ਾਂਤੀਪੂਰਨ, ਸੁਤੰਤਰ ਅਤੇ ਨਿਰਪੱਖ ਚੋਣਾਂ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। 100,000 ਤੋਂ ਵੱਧ ਪੋਲਿੰਗ ਕਰਮਚਾਰੀ ਡਿਊਟੀ ‘ਤੇ ਹਨ। 3,461 ਗ੍ਰਾਮ ਪੰਚਾਇਤਾਂ ਵਿੱਚ, ਵੋਟਿੰਗ ਪ੍ਰਕਿਰਿਆ ਦੀ ਅਸਲ-ਸਮੇਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸਿੱਧੀ ਵੈੱਬਕਾਸਟਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਜ਼ਿਲ੍ਹਾ ਕੁਲੈਕਟਰ (ਜ਼ਿਲ੍ਹਾ ਚੋਣ ਅਧਿਕਾਰੀ) ਅਤੇ ਜਨਰਲ ਆਬਜ਼ਰਵਰ ਵੈੱਬਕਾਸਟਿੰਗ ਰਾਹੀਂ ਚੋਣਾਂ ਦੀ ਨਿਗਰਾਨੀ ਕਰ ਰਹੇ ਹਨ। ਇਸ ਤੋਂ ਇਲਾਵਾ, 50,000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਸਿਵਲ ਪੁਲਿਸ, ਹਥਿਆਰਬੰਦ ਰਿਜ਼ਰਵ, ਤੇਲੰਗਾਨਾ ਰਾਜ ਵਿਸ਼ੇਸ਼ ਪੁਲਿਸ ਅਤੇ ਹੋਰ ਵਿਭਾਗਾਂ ਦੇ ਸਟਾਫ ਨੂੰ ਵੀ ਤਾਇਨਾਤ ਕੀਤਾ ਗਿਆ ਹੈ। Panchayat Elections
ਪੁਲਿਸ ਡਾਇਰੈਕਟਰ ਜਨਰਲ ਬੀ. ਸ਼ਿਵਧਰ ਰੈਡੀ ਨੇ ਕਿਹਾ ਕਿ ਕਿਉਂਕਿ ਵੋਟਾਂ ਦੀ ਗਿਣਤੀ ਵੋਟਾਂ ਤੋਂ ਤੁਰੰਤ ਬਾਅਦ ਹੋਵੇਗੀ, ਇਸ ਲਈ ਸਾਰੇ ਗਿਣਤੀ ਕੇਂਦਰਾਂ ‘ਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਤੇਲੰਗਾਨਾ ਗ੍ਰਾਮ ਪੰਚਾਇਤ ਚੋਣਾਂ ਦੌਰਾਨ 8.20 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ ਅਤੇ ਕਈ ਕੀਮਤੀ ਸਮਾਨ ਜ਼ਬਤ ਕੀਤਾ ਗਿਆ ਸੀ। ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ ਕੁੱਲ 229 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਪਿਛਲੇ ਮਹੀਨੇ ਜਾਰੀ ਕੀਤੇ ਗਏ ਇੱਕ ਨੋਟੀਫਿਕੇਸ਼ਨ ਦੇ ਅਨੁਸਾਰ, ਪੰਚਾਇਤ ਚੋਣਾਂ 11, 14 ਅਤੇ 17 ਦਸੰਬਰ ਨੂੰ ਤਿੰਨ ਪੜਾਵਾਂ ਵਿੱਚ 12,728 ਸਰਪੰਚ ਅਹੁਦਿਆਂ ਅਤੇ 112,242 ਵਾਰਡ ਮੈਂਬਰ ਅਹੁਦਿਆਂ ਲਈ ਹੋਣਗੀਆਂ। ਪੇਂਡੂ ਖੇਤਰਾਂ ਵਿੱਚ ਕੁੱਲ 16.6 ਮਿਲੀਅਨ ਵੋਟਰ ਇਨ੍ਹਾਂ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੇ ਯੋਗ ਹਨ।
ਪੰਜਾਬ ਵਿਧਾਨ ਸਭਾ ਚੋਣਾਂ: ਪਹਿਲੇ 3 ਘੰਟਿਆਂ ’ਚ 18 ਫੀਸਦੀ ਦੇ ਕਰੀਬ ਹੋਈ ਵੋਟਿੰਗ
ਤੇਜ਼ੀ ਨਾਲ ਭਾਰੀ ਗਿਣਤੀ ’ਚ ਹੋ ਰਹੀ ਹੈ ਵੋਟਿੰਗ
ਸੱਚ ਕਹੂੰ ਨਿਊਜ਼, ਚੰਡੀਗੜ੍ਹ। ਪੰਜਾਬ ’ਚ 117 ਵਿਧਾਨ ਸਭਾ ਚੋਣਾਂ ਲਈ ਵੋਟਰਾਂ ’ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ’ਚ   ਪਹਿਲੇ 3 ਘੰਟਿਆਂ ਦੌਰਾਨ 18 ਫੀਸਦੀ ਵੋਟਿੰਗ ਹੋਈ ਹੈ। ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਈ। ਜਿਸ ਦੌਰਾਨ ਪਹਿਲੇ ਘੰਟੇ ’ਚ ਵੋਟਿੰਗ ਘੱਟ ਹੋਈ ਪਰ ਜਿਵੇਂ-ਜਿਵੇਂ ਸਮਾਂ ਬੀਤਦਾ ਗਿਆ ਤਾਂ ਲੋਕ ਵੋਟ ਪਾਉਣ ਲਈ ਉਮੜ ਪਏ ਤੇ ਪੋਲਿੰਗ ਬੂਥਾਂ ’ਤੇ ਲੰਮੀਆਂ-ਲੰਮੀਆਂ ਲਾਈਨਾਂ ਲੱਗ ਗਈਆਂ। ਇਸ ਦਰਮਿਆਨ ਕਈ ਸਥਾਨਾਂ ’ਤੇ ਈਵੀਐੱਮ ’ਚ ਗੜਬੜੀ ਕਾਰਨ ਦੇਰ ਤੋਂ ਪੋਲਿੰਗ ਸ਼ੁਰੂ ਹੋਣ ਦੇ ਸਮਾਚਾਰ ਵੀ ਸਾਹਮਣੇ ਆਏ ਹਨ।
117 ਸੀਟਾਂ, 1304 ਉਮੀਦਵਾਰ ਮੈਦਾਨ ’ਚ
ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਵੋਟਾਂ ਪੈਣਗੀਆਂ। ਪੰਜਾਬ ਵਿੱਚ 93 ਔਰਤਾਂ ਸਮੇਤ ਕੁੱਲ 1304 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਈ.ਵੀ.ਐਮ. ਮਸ਼ੀਨ ’ਚ ਬੰਦ ਹੋਵੇਗਾ। ਇਸ ਚੋਣ ਵਿੱਚ ਵੱਖ-ਵੱਖ ਕੌਮੀ ਪਾਰਟੀਆਂ ਦੇ 231 ਉਮੀਦਵਾਰ, ਸੂਬਾਈ ਪਾਰਟੀਆਂ ਦੇ 250, ਗੈਰ ਮਾਨਤਾ ਪ੍ਰਾਪਤ ਪਾਰਟੀਆਂ ਦੇ 362 ਅਤੇ ਆਜ਼ਾਦ ਉਮੀਦਵਾਰ 462 ਹਨ। ਇਨ੍ਹਾਂ ਵਿੱਚੋਂ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਹਨ। ਸੂਬੇ ’ਚ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ, ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸਾਂਝੇ ਮੋਰਚੇ ਤੋਂ ਇਲਾਵਾ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਚੋਣ ਲੜ ਰਹੀ ਹਨ।
24,740 ਪੋਲਿੰਗ ਸਟੇਸ਼ਨਾਂ ‘ਤੇ ਵੋਟਿੰਗ
ਸੂਬੇ ਵਿੱਚ 14,684 ਥਾਵਾਂ ‘ਤੇ 24,740 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 1,051 ਥਾਵਾਂ ’ਤੇ 2,013 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਚੋਣਾਂ ਵਿੱਚ ਸੂਬੇ ਦੇ ਕੁੱਲ 2,14,99,804 ਵੋਟਰ ਆਪਣੀ ਵੋਟ ਦੀ ਵਰਤੋਂ ਕਰਨਗੇ। ਇਨ੍ਹਾਂ ਵਿੱਚੋਂ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ। ਚੋਣਾਂ ਵਿੱਚ ਪਹਿਲੀ ਵਾਰ 348836 ਵੋਟਰ ਵੋਟ ਪਾਉਣਗੇ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਧਾਂਦਲੀ ਦੀ ਸ਼ਿਕਾਇਤ 1950 ‘ਤੇ ਕਰੋ
ਕਮਿਸ਼ਨ ਨੇ ਵੋਟਰਾਂ ਨੂੰ ਸੁਚੇਤ ਕੀਤਾ ਹੈ ਕਿ ਜੇਕਰ ਉਨ੍ਹਾਂ ਕੋਲ ਕੋਈ ਪੈਸਾ, ਸ਼ਰਾਬ, ਨਸ਼ੀਲੇ ਪਦਾਰਥ ਜਾਂ ਕਿਸੇ ਕਿਸਮ ਦਾ ਕੋਈ ਲਾਲਚ ਜਾਂ ਧਮਕੀ ਦਿੰਦਾਹੈ, ਤਾਂ ਉਹ ਇਸ ਦੀ ਸ਼ਿਕਾਇਤ ਸੀ-ਵਿਜੀਲ ਐਪ ਜਾਂ ਵੋਟਰ ਹੈਲਪਲਾਈਨ 1950 ‘ਤੇ ਕਰਨ।
ਵੈਕਸੀਨ ਸਰਟੀਫਿਕੇਟ ਦੀ ਲੋੜ ਨਹੀਂ ਹੈ
ਸੂਬੇ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ ਕਰੁਣਾ ਰਾਜੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਵੋਟਿੰਗ ਲਈ ਵੈਕਸੀਨ ਸਰਟੀਫਿਕੇਟ ਦਿਖਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਵੋਟਰ ਕੋਲ ਆਪਣਾ ਵੋਟਰ ਕਾਰਡ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਹੋਣਾ ਚਾਹੀਦਾ ਹੈ ਤਾਂ ਹੀ ਉਹ ਆਪਣੀ ਵੋਟ ਪਾ ਸਕਦਾ ਹੈ। ਉਨ੍ਹਾਂ ਨੇ ਵੈਕਸੀਨ ਸਰਟੀਫਿਕੇਟ ਨੂੰ ਅਫਵਾਹ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥ ਵਿੱਚ ਕਿਤੇ ਵੀ ਉਨ੍ਹਾਂ ਨੂੰ ਇਸ ਬਾਰੇ ਨਹੀਂ ਪੁੱਛਿਆ ਜਾਵੇਗਾ।
ਵੋਟਰ ਸ਼ਨਾਖਤੀ ਕਾਰਡ ਨਾ ਹੋਣ ’ਤੇ ਇਨਾਂ ਦਸਤਾਵੇਜ਼ਾਂ ਦੀ ਕਰੋ ਵਰਤੋਂ
ਵੋਟਾਂ ’ਚ ਜੇਕਰ ਕਿਸੇ ਵੋਟਰ ਕੋਲ ਵੋਟ ਪਾਉਣ ਸਮੇਂ ਆਪਣਾ ਐਪਿਕ ਵੋਟਰ ਸ਼ਨਾਖਤੀ ਕਾਰਡ ਨਹੀਂ ਹੈ ਤਾਂ ਉਹ ਵੋਟਰ ਹੋਰ ਦਸਤਾਵੇਜ਼ ਜਿਵੇਂ ਕਿ ਪਾਸਪੋਰਟ, ਪੈਨਸ਼ਨ ਕਾਰਡ, ਯੂ.ਡੀ.ਆਈ.ਡੀ, ਪਾਸਬੁਕ, ਮਗਨਰੇਗਾ ਕਾਰਡ, ਡਰਾਈਵਿੰਗ ਲਾਇਸੈਂਸ, ਸਰਵਿਸ ਆਈ ਕਾਰਡ, ਆਫੀਸ਼ੀਅਲ ਆਈ.ਡੀ ਕਾਰਡ, ਆਧਾਰ ਕਾਰਡ, ਪੈਨ ਕਾਰਡ, ਹੈਲਥ ਇਨਸ਼ੋਰੈਂਸ ਕਾਰਡ ਤੇ ਸਮਾਰਟ ਕਾਰਡ ਸਬੰਧਤ ਅਮਲੇ ਨੂੰ ਦਿਖਾ ਕੇ ਆਪਣੀ ਵੋਟ ਪਾ ਸਕਦੇ ਹਨ।
2017 ’ਚ ਕਾਂਗਰਸ ਨੇ ਬਣਾਈ ਸੀ ਸਰਕਾਰ
2017 ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੇ ਸਭ ਤੋਂ ਵੱਧ ਸੀਟਾਂ ’ਤੇ ਕਬਜ਼ਾ ਕਰਕੇ ਸੱਤਾ ’ਚ ਆਈ ਸੀ। ਕਾਂਗਰਸ ਨੇ 2017 ’ਚ 77 ਸੀਟਾਂ ਹਾਸਲ ਕੀਤੀਆਂ ਸਨ।
ਕਾਂਗਰਸ :                     77
ਆਮ ਆਦਮੀ ਪਾਰਟੀ :        20
ਭਾਜਪਾ :                       3
ਸ਼੍ਰੋਮਣੀ ਅਕਾਲੀ ਦਲ :          15
ਹੋਰ :                           2
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਚਾਇਤੀ ਚੋਣਾਂ : 8 ਜ਼ਿਲ੍ਹਿਆਂ ‘ਚ 14 ਥਾਵਾਂ ‘ਤੇ ਮੁੜ ਹੋਵੇਗੀ ਪੋਲਿੰਗ
ਅਸ਼ਵਨੀ ਚਾਵਲਾ
ਚੰਡੀਗੜ੍ਹ, ਰਾਜ ਚੋਣ ਕਮਿਸ਼ਨ ਪੰਜਾਬ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ 8 ਜ਼ਿਲਿਆਂ ਦੇ 14 ਬੂਥਾਂ ਉਤੇ ਸਰਪੰਚ ਅਤੇ ਪੰਚ ਲਈ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ 80.38 ਫੀਸਦੀ ਵੋਟਰਾਂ ਨੇ ਆਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ।ਮਾਨਸਾ ਵਿੱਚ ਸਭ ਤੋਂ ਵੱਧ 88.21 ਫੀਸਦੀ ਅਤੇ ਸਭ ਤੋਂ ਘੱਟ ਪੋਲਿੰਗ ਤਰਨਤਾਰਨ ਵਿੱਚ 66.14  ਫੀਸਦੀ ਹੋਈ।
ਜਿਨ੍ਹਾ ਬੂਥਾਂ ‘ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਉਥੇ ਵੋਟਾਂ ਦੌਰਾਨ ਗੜਬੜੀਆਂ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸਨ।ਇਨ੍ਹਾਂ 14 ਥਾਵਾਂ ‘ਤੇ ਭਲਕੇ 2 ਜਨਵਰੀ 2019 ਨੂੰ ਮੁੜ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਜ਼ਿਲ੍ਹੇ ਦੇ ਵੇਰਕਾ ਬਲਾਕ ਦੇ ਪਿੰਡ ਵਡਾਲਾ ਭਿੱਟੇਵਿੰਡ ਅਤੇ ਬਲਾਕ ਹਰਸ਼ਾ ਛੀਨਾ ਦੀ ਗ੍ਰਾਮ ਪੰਚਾਇਤ ਦਾਲੇਹ ਦੀ ਸਮੁੱਚੀ ਪੰਚਾਇਤ, ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਬਲਾਕ ਦੀ ਗ੍ਰਾਮ ਪੰਚਾਇਤ ਬਜੁਰਗਵਾਲਾ ਦੀ ਸਮੁੱਚੀ ਪੰਚਾਇਤ ਅਤੇ ਇਸੇ ਬਲਾਕ ਦੇ ਪਿੰਡ ਚੌੜਾ ਦੀ ਵਾਰਡ ਨੰਬਰ 5 ਅਤੇ 6 ਵਿੱਚ ਮੁੜ ਵੋਟਾਂ ਪੈਣਗੀਆਂ ਜਦਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਬਲਾਕ ਦੇ ਪਿੰਡ ਲਖਮੀਰ ਕੇ ਹਿਠਾੜ ਦੀ ਸਮੁੱਚੀ ਗ੍ਰਾਮ ਪੰਚਾਇਤ ਅਤੇ ਇਸੇ ਬਲਾਕ ਅਧੀਨ ਆਉਂਦੇ ਨਾਨਕਪੁਰਾ ਪਿੰਡ ਦੇ ਮੁਹੱਲਾ ਨਾਨਕਪੁਰਾ ਵਿੱਚ ਮੁੜ ਵੋਟਾਂ ਪੈਣਗੀਆਂ।
ਲੁਧਿਆਣਾ ਜ਼ਿਲ੍ਹੇ ਦੇ ਬਲਾਕ ਸੁਧਾਰ ਪੈਂਦੇ ਪਿੰਡ ਦੇਵਤਵਾਲ ਦੀ ਸਮੁੱਚੀ ਗ੍ਰਾਮ ਪੰਚਾਇਤ ਲਈ ਵੋਟਾਂ ਪੈਣਗੀਆਂ।ਪਟਿਆਲਾ ਜ਼ਿਲ੍ਹੇ ਦੇ ਘਨੋਰ ਬਲਾਕ ਦੇ ਪਿੰਡ ਲਾਛੜੂ ਤੇ ਹਰੀ ਮਾਜਰਾ ਅਤੇ  ਬਲਾਕ ਪਟਿਆਲਾ ਦੇ ਪਿੰਡ ਮਹਿਮਦਪੁਰ ਦੀ ਸਮੁੱਚੀ ਗ੍ਰਾਮ ਪੰਚਾਇਤ ਲਈ ਮੁੜ ਵੋਟਾਂ ਪੈਣਗੀਆਂ। ਜਲੰਧਰ ਦੇ ਗ੍ਰਾਮ ਪੰਚਾਇਤ ਸੈਦਪੁਰ ਝਿੜੀ (ਵੈਸਟ ਸਾਈਡ) ਦੇ ਵਾਰਡ ਨੰਬਰ 07 ਵਿੱਚ ਮੁੜ ਵੋਟਾਂ ਪੈਣਗੀਆਂ।ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪਿੰਡ ਟਰੜਕ ਅਤੇ ਘਟੋਰ ਵਿੱਚ ਸਰਪੰਚ ਲਈ ਮੁੜ ਵੋਟਾਂ ਪੈਣਗੀਆਂ ਜਦਕਿ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਵਾਲਾ ਦੇ ਪਿੰਡ ਰਤਨਗੜ ਵਿੱਚ ਸਰਪੰਚ ਲਈ ਮੁੜ ਵੋਟਾਂ ਪੈਣਗੀਆਂ।
ਰਾਜ ਭਰ ਵਿੱਚੋਂ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਅੰਮ੍ਰਿਤਸਰ ਵਿੱਚ 75.16 ਫੀਸਦੀ, ਬਠਿੰਡਾ ਵਿੱਚ 84.75 ਫੀਸਦੀ, ਬਰਨਾਲਾ 81 ਫੀਸਦੀ, ਫਿਰੋਜ਼ਪੁਰ 81 ਫੀਸਦੀ, ਫਤਿਹਗੜ ਸਾਹਿਬ 83.89 ਫੀਸਦੀ, ਫਰੀਦਕੋਟ 83.15 ਫੀਸਦੀ, ਫਾਜ਼ਿਲਕਾ
86 ਫੀਸਦੀ, ਗੁਰਦਾਸਪੁਰ 78 ਫੀਸਦੀ,ਹਸ਼ਿਆਰਪੁਰ 74.10 ਫੀਸਦੀ, ਜਲੰਧਰ 75.21 ਫੀਸਦੀ, ਕਪੂਰਥਲਾ 77.03 ਫੀਸਦੀ,ਲੁਧਿਆਣਾ 77.92 ਫੀਸਦੀ, ਮੋਗਾ 81.21 ਫੀਸਦੀ, ਮੁਕਤਸਰ ਸਾਹਿਬ 84.32 ਫੀਸਦੀ, ਮਾਨਸਾ 88.21 ਫੀਸਦੀ, ਪਟਿਆਲਾ 82 ਫੀਸਦੀ, ਪਠਾਨਕੋਟ 82 ਫੀਸਦੀ, ਰੂਪਨਗਰ 81.6 ਫੀਸਦੀ,ਸੰਗਰੂਰ 86.55 ਫੀਸਦੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ 84 ਫੀਸਦੀ,ਸ਼ਹੀਦ ਭਗਤ ਸਿੰਘ ਨਗਰ 75.22 ਫੀਸਦੀ ਅਤੇ ਤਰਨਤਾਰਨ ਵਿੱਚ 66.14  ਫੀਸਦੀ ਵੋਟਿੰਗ ਹੋਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰ
ਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵੋਟਾਂ ਪਵਾਉਣ ਵਾਲਾ ਚੋਣ ਅਮਲਾ ਖੁਦ ਰਹੇਗਾ ਵੋਟ ਪਾਉਣ ਤੋਂ ਵਾਂਝਾ
ਚੋਣ ਕਮਿਸ਼ਨ ਜਾਂ ਸਰਕਾਰ ਵੱਲੋਂ ਨਹੀਂ ਕੀਤਾ ਗਿਆ ਮੁਲਾਜ਼ਮਾਂ ਦੀ ਵੋਟ ਦਾ ਪ੍ਰਬੰਧ
ਪਟਿਆਲਾ,  ਪੰਚਾਇਤੀ ਚੋਣਾਂ ਸਬੰਧੀ ਪੰਜਾਬ ਦੇ ਪਿੰਡਾਂ ਅੰਦਰ ਲੋਕਾਂ ਦੀਆਂ ਵੋਟਾਂ ਭੁਗਤਾਉਣ ਵਾਲਾ ਚੋਣ ਅਮਲਾ ਖੁਦ ਆਪਣੀ ਵੋਟ ਪਾਉਣ ਤੋਂ ਵਾਂਝਾ ਰਹੇਗਾ। ਚੋਣ ਕਮਿਸ਼ਨ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਇਨ੍ਹਾਂ ਮੁਲਾਜ਼ਮਾਂ ਦੀਆਂ ਵੋਟਾਂ ਪਵਾਉਣ ਸਬੰਧੀ ਕੋਈ ਪ੍ਰਬੰਧ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮ ਅਮਲੇ ਵਿੱਚ ਸਰਕਾਰ ਖਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਇੱਧਰ ਪੰਜਾਬ ਸਟੂਡੈਂਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਇਨ੍ਹਾਂ ਸਰਕਾਰੀ ਮੁਲਾਜ਼ਮਾਂ ਦੇ ਵੋਟ ਪਾਉਣ ਵਾਲੇ ਲੋਕਤੰਤਰੀ ਹੱਕ ਨੂੰ ਖੋਹੇ ਜਾਣ ਸਬੰਧੀ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਇਨ੍ਹਾਂ ਦੇ ਵੋਟ ਪਾਉਣ ਦੇ ਅਧਿਕਾਰ ਦੀ ਮੰਗ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਸੂਬੇ ਅੰਦਰ ਪੰਚਾਇਤੀ ਚੋਣਾਂ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਸਰਕਾਰੀ ਮੁਲਾਜ਼ਮਾਂ ਦੀਆਂ ਡਿਊਟੀਆਂ ਲੱਗੀਆਂ ਹੋਈਆਂ ਹਨ। ਇਹ ਡਿਊਟੀਆਂ ਵਾਲੇ ਜਿਆਦਾਤਰ ਮੁਲਾਜ਼ਮ ਪਿੰਡਾਂ ਦੇ ਵੋਟਰ ਵੀ ਹਨ। ਇਨ੍ਹਾਂ ਮੁਲਾਜ਼ਮਾਂ ਦੇ ਕਈ ਆਪਣੇ ਨੇੜਲੇ ਵੀ ਪਿੰਡਾਂ ਦੀ ਪੰਚਾਇਤੀ ਚੋਣ ਵਿੱਚ ਉਮੀਦਵਾਰ ਹਨ, ਪਰ ਇਹ ਮੁਲਾਜ਼ਮ ਆਪਣੇ ਹੀ ਉਮੀਦਵਾਰ ਨੂੰ ਵੋਟ ਨਹੀਂ ਪਾ ਸਕਣਗੇ। ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਅੰਦਰ ਸਿਰ-ਧੜ੍ਹ ਦੀ ਬਾਜ਼ੀ ਲੱਗੀ ਹੋਈ ਹੈ ਅਤੇ ਇੱਥੇ ਸਰਪੰਚੀ ਜਾਂ ਪੰਚੀ ਸਬੰਧੀ ਫ਼ਸਵੇਂ ਮੁਕਾਬਲੇ ਹਨ। ਇੱਕ ਅੰਦਾਜੇ ਮੁਤਾਬਕ ਡੇਢ ਲੱਖ ਤੋਂ ਵੱਧ ਮੁਲਾਜ਼ਮ ਡਿਊਟੀਆਂ ਕਾਰਨ ਆਪਣੀ ਵੋਟ ਦਾ ਭੁਗਤਾਨ ਨਹੀਂ ਕਰ ਸਕਣਗੇ, ਜਿਸ ਕਾਰਨ ਇਨ੍ਹਾਂ ਸਰਕਾਰੀ ਮੁਲਾਜ਼ਮਾਂ ਵਿੱਚ ਸਰਕਾਰ ਦੇ ਮਾੜੇ ਪ੍ਰਬੰਧ ਦਾ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਮੁਲਾਜ਼ਮਾਂ ਦਾ ਆਖਣਾ ਹੈ ਕਿ ਉਹ ਸਿਰਫ਼ ਲੋਕਾਂ ਦੀਆਂ ਵੋਟਾਂ ਪਵਾਉਣ ਲਈ ਹੀ ਹਨ, ਕੀ ਉਹ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਨਹੀਂ ਕਰ ਸਕਦੇ। ਇੱਕ ਮੁਲਾਜ਼ਮ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਮੇਤ ਐਸਡੀਐਮ ਨੂੰ ਆਪਣੀ ਵੋਟ ਪਾਉਣ ਦੇ ਪ੍ਰਬੰਧ ਕਰਨ ਦੀ ਬੇਨਤੀ ਕੀਤੀ ਗਈ ਸੀ, ਪਰ ਉਨ੍ਹਾਂ ਵੱਲੋਂ ਕੋਈ ਗੱਲ ਨਹੀਂ ਸੁਣ ਗਈ।
ਇੱਧਰ ਸਰਕਾਰੀ ਕਰਮਚਾਰੀਆਂ ਦੇ ਵੋਟ ਖੋਹਣ ਦੇ ਅਧਿਕਾਰ ਸਬੰਧੀ ਪੰਜਾਬ ਸਟੂਡੈਂਟ ਵੈਲਫੇਅਰ ਐਸੋਸੀਏਸਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਭੇਜ ਕੇ ਕਿਹਾ ਗਿਆ ਹੈ ਕਿ ਸਰਕਾਰੀ ਮੁਲਾਜ਼ਮ ਜਾਂ ਅਧਿਕਾਰੀ, ਜਿਨ੍ਹਾਂ ਵਿੱਚ ਬੀਐਲਓ, ਰਿਟਰਨਿੰਗ ਅਫ਼ਸਰ ਜੋ ਚੋਣ ਪ੍ਰਕਿਰਿਆ ਤਾਂ ਪੂਰੀ ਕਰਵਾਉਣ ਜਾ ਰਹੇ ਹਨ, ਪਰ ਖੁਦ ਆਪਣੇ ਵੋਟ ਦੇ ਹੱਕ ਤੋਂ ਵਾਂਝੇ ਰਹਿ ਰਹੇ ਹਨ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਇਨ੍ਹਾਂ ਦੇ ਵੋਟ ਦਾ ਹੱਕ ਖੋਹਣਾ ਸਿੱਧਾ ਪੰਜਾਬ ਸਰਕਾਰ ਵੱਲੋਂ ਆਪਣੀਆਂ ਜਿੰਮੇਵਾਰੀਆਂ ਤੋਂ ਭੱਜਣਾ ਹੈ। ਉਨ੍ਹਾਂ ਮੰਗ ਕਰਦਿਆ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਤੁਰੰਤ ਵੋਟ ਦਾ ਹੱਕ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਇਸ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ ਖੜਕਾਉਣਗੇ।
ਇਸ ਮਾਮਲੇ ਸਬੰਧੀ ਜਦੋਂ ਪੰਜਾਬ ਦੇ ਚੋਣ ਅਧਿਕਾਰੀ ਨਾਲ ਸੰਪਰਕ ਕੀਤਾ ਗਿਆ ਤਾ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਚਾਇਤ ਚੋਣਾਂ ਅੱਜ, ਪੋਲਿੰਗ ਪਾਰਟੀਆਂ ਪਿੰਡਾਂ ਲਈ ਰਵਾਨਾਂ
ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਭੈਅ ਤੋਂ ਕਰਨ
ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ-ਐਸ.ਐਸ.ਪੀ.
ਪਟਿਆਲਾ(ਖੁਸ਼ਵੀਰ ਸਿੰਘ ਤੂਰ) । ਪਟਿਆਲਾ ਜ਼ਿਲ੍ਹੇ ਵਿੱਚ 30 ਦਸੰਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਪੋਲਿੰਗ ਪਾਰਟੀਆਂ ਨੂੰ ਰਿਟਰਨਿੰਗ ਅਧਿਕਾਰੀਆਂ ਵੱਲੋਂ ਵੱਖ-ਵੱਖ ਸਥਾਨਾਂ ਤੋਂ ਚੋਣ ਸਮੱਗਰੀ ਦੇ ਕੇ ਸਬੰਧਤ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਕੀਤਾ ਗਿਆ।
ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਦੀਆਂ 1038 ਗ੍ਰਾਮ ਪੰਚਾਇਤਾਂ ਹਨ ਜਿਨ੍ਹਾਂ ਵਿੱਚੋਂ 202 ਗ੍ਰਾਮ ਪੰਚਾਇਤਾਂ ‘ਤੇ ਸਰਬਸੰਮਤੀ ਹੋ ਗਈ ਹੈ ਅਤੇ ਬਾਕੀ 836 ਗ੍ਰਾਮ ਪੰਚਾਇਤਾਂ ‘ਤੇ  ਚੋਣ ਹਵੇਗ। ਇਨ੍ਹਾਂ ਚੋਣਾਂ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ 9000 ਦੇ ਕਰੀਬ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਵਚਨਬੱਧ ਹੈ ਕਿ ਇਨ੍ਹਾਂ ਚੋਣਾਂ ਨੂੰ ਪੁਰਅਮਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।  ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਨ੍ਹਾਂ ਵੋਟਾਂ ਲਈ ਪਟਿਆਲਾ ਜ਼ਿਲ੍ਹੇ ਦੇ 9 ਬਲਾਕਾਂ ਵਿੱਚ ਕਰੀਬ 1175 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਉਸ ਤੋਂ ਬਾਅਦ ਬੂਥਾਂ ‘ਤੇ ਹੀ ਵੋਟਾਂ ਦੀ ਗਿਣਤੀ ਹੋਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੋਕਾਂ ਤੋਂ ‘ਫਰਜੀ ਮਤਦਾਨ’ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ
ਕਾਬੁਲ, ਏਜੰਸੀ
ਅਫਗਾਨਿਸਤਾਨ (Afghanistan) ‘ਚ ਤਾਲਿਬਾਨ ਦੀਆਂ ਧਮਕੀਆਂ ਤੋਂ ਵਿਚਲਿਤ ਹੋਏ ਬਿਨਾਂ ਕੜੀ ਸੁਰੱਖਿਆ ਵਿਵਸਥਾ ‘ਚ ਅੱਜ ਸੰਸਦੀ ਚੋਣਾਂ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਸਵੇਰੇ ਸੱਤ ਵਜੇ ਤੋਂ ਸ਼ਾਮ ਪੰਜ ਵਜੇ ਤੱਕ ਚੱਲਣ ਵਾਲੇ ਮਤਦਾਨ ‘ਚ ਲਗਭਗ 90 ਲੱਖ ਵੋਟਰ ਆਪਣੇ ਮਤਾਧਿਕਾਰ ਦਾ ਇਸਤੇਮਾਲ ਕਰਣਗੇ। ਸੰਸਦ ਦੀਆਂ 250 ਸੀਟਾਂ ਲਈ ਕਈ ਔਰਤਾਂ ਨਾਲ ਢਾਈ ਹਜਾਰ ਤੋਂ ਜ਼ਿਆਦਾ ਉਮੀਦਵਾਰ ਆਪਣੀ ਕਿਸਮਤ ਆਜਮਾ ਰਹੇ ਹਨ। ਇੱਕ ਨਿਊਜ ਏਜੰਸੀ ਅਨੁਸਾਰ ਸੁਰੱਖਿਆ ਕਾਰਨਾਂ ਨਾਲ ਇਸ ਵਾਰ ਪੰਜ ਹਜਾਰ ਦੇ ਬਜਾਏ ਸੱਤ ਹਜਾਰ ਮਤਦਾਨ  ਕੇਂਦਰ ਬਣਾਏ ਗਏ ਹਨ ਅਤੇ 10 ਨਵਬੰਰ ਨੂੰ ਅਰੰਭ ਦਾ ਨਤੀਜੇ ਆਉਣ ਦੀ ਉਂਮੀਦ ਹੈ। ਇਸ ‘ਚ ਤਾਲਿਬਾਨ ਨੇ ਲੋਕਾਂ ਤੋਂ ‘ਫਰਜੀ ਮਤਦਾਨ’ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ। (Afghanistan)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਸੇ ਪਾਸਿਓਂ ਵੀ ਨਹੀਂ ਉੱਠ ਰਹੀ ਨਸ਼ਾ ਮੁਕਤ ਚੋਣਾਂ ਸਬੰਧੀ ਅਵਾਜ਼
ਬਠਿੰਡਾ (ਸੱਚ ਕਹੂੰ ਨਿਊਜ਼)। ਪੰਜਾਬ ‘ਚ ਕਰਵਾਈਆਂ ਜਾ ਰਹੀਆਂ ਪੰਚਾਇਤੀ ਰਾਜ ਅਦਾਰਿਆਂ ਦੀਆਂ ਚੋਣਾਂ ਦੌਰਾਨ ਕਿਸੇ ਪਾਸਿਓਂ ਵੀ ਨਸ਼ਾ ਮੁਕਤ ਚੋਣ ਦੀ ਅਵਾਜ਼ ਨਹੀਂ ਉੱਠ ਰਹੀ ਹੈ ਹਾਲਾਂਕਿ ਪੰਜਾਬ ‘ਚ ਇਸ ਵੇਲੇ ਨਸ਼ਿਆਂ ਦਾ ਮੁੱਦਾ ਸਭ ਤੋਂ ਭਖਵਾਂ ਹੈ ਫਿਰ ਵੀ ਨੇਤਾ ਸਿੱਧੇ ਤੌਰ ‘ਤੇ ਇਸ ਲਾਹਨਤ ਖਿਲਾਫ ਬੋਲਣ ਤੋਂ ਗੁਰੇਜ਼ ਕਰ ਰਹੇ ਹਨ। ਖਾਸ ਤੌਰ ‘ਤੇ ਸ਼ਰਾਬ ਨੂੰ ਤਾਂ ਕਿਸੇ ਵੀ ਸਿਆਸੀ ਧਿਰ ਵੱਲੋਂ ਨਸ਼ਾ ਹੀ ਨਹੀਂ ਮੰਨਿਆ ਜਾ ਰਿਹਾ ਹੈ ਵੇਰਵਿਆਂ ਮੁਤਾਬਕ ਇਸ ਵਾਰ ਮਾਲਵੇ ‘ਚ ਹਰਿਆਣਾ ਦੀ ਸ਼ਰਾਬ ਦਾ ਦਬਦਬਾ ਬਣਿਆ ਹੋਇਆ ਹੈ। ਪੰਜਾਬ ਦੇ ਹਰਿਆਣਾ ਨਾਲ ਲੱਗਦੇ ਇਲਾਕਿਆਂ ‘ਚ ਤਾਂ ਹਰਿਆਣਾ ‘ਚੋਂ ਆ ਰਹੀ ਸ਼ਰਾਬ ਦਾ ਹੜ੍ਹ ਵਗਣ ਲੱਗਾ ਹੈ। ਪਿੱਛੇ ਦੋ ਵਰ੍ਹਿਆਂ ‘ਚ ਤਾਂ ਹਰਿਆਣਾ ਦੀ ਸ਼ਰਾਬ ਨੇ ਪੇਂਡੂ ਲੋਕਾਂ ਨੂੰ ਸ਼ਰਾਬੀ ਬਣਾ ਦਿੱਤਾ ਹੈ।
ਸੂਤਰ ਦੱਸਦੇ ਹਨ ਕਿ ਇਕੱਲੀ ਬਠਿੰਡਾ ਪੁਲਿਸ ਨੇ ਪਿਛਲੇ ਤਿੰਨ ਵਰ੍ਹਿਆਂ ਦੌਰਾਨ ਕਰੀਬ 1 ਹਜ਼ਾਰ ਕੇਸ ਸ਼ਰਾਬ ਤਸਕਰੀ ਦੇ ਦਰਜ ਕੀਤੇ ਹਨ। ਭਾਵੇਂ ਪੁਲਿਸ ਵੱਡੀ ਪੱਧਰ ‘ਤੇ ਹਰਿਆਣਵੀ ਸ਼ਰਾਬ ਫੜ੍ਹਨ ਕਰਨ ‘ਚ ਸਫਲ ਵੀ ਹੋਈ ਹੈ, ਪ੍ਰੰਤੂ ਇਨ੍ਹਾਂ ਦਿਨਾਂ ਦੌਰਾਨ ਹਰਿਆਣਾ ਦੀ ‘ਸ਼ਹਿਨਾਈ’ ਨਾਂਅ ਦੀ ਸ਼ਰਾਬ ਨੇ ਤਾਂ ਮਲਵੱਈਆਂ ਦੇ ‘ਵਾਜੇ’ ਵਜਾ ਦਿੱਤੇ ਹਨ ਉਪਰੋਂ ਚੋਣਾਂ ਮੌਕੇ ‘ਰੂੜੀ ਮਾਰਕਾ’ ਦਾ ਪ੍ਰਚਲਨ ਵਧ ਗਿਆ ਹੈ। ਇੱਕ ਗੁੜ ਦੇ ਵਪਾਰੀ ਨੇ ਦੱਸਿਆ ਕਿ ਸ਼ਰਾਬ ਤਿਆਰ ਕਰਨ ਲਈ ਵਰਤੇ ਜਾਣ ਵਾਲੇ ‘ਬਰਫ਼ੀ ਗੁੜ’ ਦੀ ਮੰਗ ਵਧ ਗਈ ਹੈ। ਉਨ੍ਹਾਂ ਦੱਸਿਆ ਕਿ ‘ਬਰਫ਼ੀ ਗੁੜ’ ਦੀ ਜ਼ਿਆਦਾ ਖ਼ਪਤ ਸਰਹੱਦੀ ਜ਼ਿਲ੍ਹਿਆਂ ਤੋਂ ਇਲਾਵਾ ਬਠਿੰਡਾ, ਮਾਨਸਾ ਤੇ ਮੁਕਤਸਰ ਜ਼ਿਲ੍ਹੇ ‘ਚ ਹੁੰਦੀ ਹੈ ਉਨ੍ਹਾਂ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਜਿਹੜਾ ਗੁੜ 3200 ਰੁਪਏ ਕੁਇੰਟਲ ਵਿਕ ਰਿਹਾ ਸੀ, ਉਸ ਦੀ ਕੀਮਤ ਹੁਣ 3550 ਰੁਪਏ ਪ੍ਰਤੀ ਕੁਇੰਟਲ ਹੋ ਗਈ ਹੈ। ਪਤਾ ਲੱਗਾ ਹੈ ਕਿ ਭਗਤਾ ਭਾਈ, ਮੌੜ ਮੰਡੀ, ਰਾਮਪੁਰਾ, ਸੰਗਤ, ਤਲਵੰਡੀ ਤੇ ਰਾਮਾਂ ਮੰਡੀ ਦੇ ਇਲਾਕੇ ‘ਚ ‘ਬਰਫ਼ੀ ਗੁੜ’ ਦੀ ਵਿੱਕਰੀ ਜ਼ਿਆਦਾ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਹ ਗੁੜ ਵੱਡੇ ਪੱਧਰ ‘ਤੇ ਮਾਲਵੇ ਦੀਆਂ ਮੰਡੀਆਂ ‘ਚ ਪੁੱਜ ਰਿਹਾ ਹੈ ਇਸ ਗੁੜ ਨੂੰ ਖ਼ਾਸ ਕਰ ਕੇ ਸ਼ਰਾਬ ਕੱਢਣ ਵਾਸਤੇ ਹੀ ਵਰਤਿਆ ਜਾਂਦਾ ਹੈ। ਬਠਿੰਡਾ ਜ਼ਿਲ੍ਹੇ ਦੇ ਬੀੜ ਤਲਾਬ ‘ਚ ਪੁਲਿਸ ਨੇ 6 ਸਤੰਬਰ ਨੂੰ ਇਸ ਤਰ੍ਹਾਂ ਦੀ ਸ਼ਰਾਬ ਦੀ 20 ਲਿਟਰ ਦੀ ਕੇਨੀ ਫੜ੍ਹੀ ਹੈ ਪੁਲਿਸ ਸੂਤਰਾਂ ਮੁਤਾਬਕ ਇਹ ਪਿੰਡ ਰੂੜੀ ਮਾਰਕਾ ਕੱਢਣ ਲਈ ਮਸ਼ਹੂਰ ਹੈ। ਇਸੇ ਤਰ੍ਹਾਂ ਹੀ 9 ਸਤੰਬਰ ਨੂੰ ਰਾਮਾਂ ਪੁਲਿਸ ਨੇ ਬੰਘੀ ਰਘੂ ‘ਚੋਂ ਇੱਕ ਕੁਇੰਟਲ ਕੱਚੀ ਸ਼ਰਾਬ ਤੇ ਤਿੰਨ ਬੋਤਲਾਂ ਬਰਾਮਦ ਕੀਤੀਆਂ ਹਨ। ਰਾਮਾਂ ਪੁਲਿਸ ਨੇ 10 ਸਤੰਬਰ ਨੂੰ ਬੰਗੀ ਨਿਹਾਲ ਸਿੰਘ ਵਾਲਾ ‘ਚੋਂ 20 ਲਿਟਰ ਰੂੜੀ ਮਾਰਕਾ ਫੜ੍ਹੀ ਹੈ। ਇਸ ਤਰ੍ਹਾਂ ਦੀ ਸ਼ਰਾਬ ਸਬੰਧੀ ਹੁਣ ਤੱਕ ਜ਼ਿਲ੍ਹਾ ਬਠਿੰਡਾ ‘ਚ ਪਿਛਲੇ ਕੁਝ ਸਮੇਂ ਦੌਰਾਨ ਅੱਧੀ ਦਰਜਨ ਤੋਂ ਵੱਧ ਕੇਸ ਸਾਹਮਣੇ ਆਏ ਹਨ।
ਸੂਤਰਾਂ ਮੁਤਾਬਕ ਪਿੰਡਾਂ ‘ਚ ਬਹੁਤੇ ਲੋਕ ਚੋਣਾਂ ਦੌਰਾਨ ‘ਰੂੜੀ ਮਾਰਕਾ’ ਦੀ ਮੰਗ ਕਰਦੇ ਹਨ ਜੋਕਿ ਸਸਤੀ ਪੈਂਦੀ ਹੋਣ ਕਰਕੇ ਵੀ ਤਰਜੀਹ ਬਣ ਜਾਂਦੀ ਹੈ ਮਾਲਵੇ ‘ਚ ਤਾਂ ਚੋਣ ਕੋਈ ਵੀ ਹੋਵੇ ਨਸ਼ੇ ਦੀ ਵੰਡ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ ਜੇਕਰ ਬਾਕੀ ਨਸ਼ਿਆਂ ਨੂੰ ਇੱਕ ਪਾਸੇ ਰੱਖ ਦੇਈਏ ਤਾਂ ਵੀ ਸ਼ਰਾਬ ਦੀ ਵਰਤੋਂ ਨੂੰ ਲੋਕਾਂ ਨੇ ਸਮਾਜ ਦਾ ਅਨਿੱਖੜਵਾਂ ਅੰਗ ਬਣਾ ਲਿਆ ਹੈ ਜੋਕਿ ਚਿੰਤਾ ਕਰਨ ਵਾਲੇ ਤੱਥ ਹਨ ਦੱਸਣਯੋਗ ਹੈ ਕਿ ਪੰਜਾਬ ‘ਚ ਪਿਛਲੇ ਦੋ ਦਹਾਕਿਆਂ ਤੋਂ ਸ਼ਰਾਬ ਦਾ ਕਾਰੋਬਾਰ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ ਸਿਆਸੀ ਆਗੂਆਂ ਵੱਲੋਂ ਪੈਰ ਰੱਖਣ ਕਰਕੇ ਇਸ ਕਾਰੋਬਾਰ ਨੂੰ ਸਿਆਸੀ ਸਰਪ੍ਰਸਤੀ ਤਾਂ ਹਾਸਲ ਹੋ ਗਈ ਪਰ ਨਸ਼ਾ ਮੁਕਤ ਪੰਜਾਬ ਦਾ ਸੁਫ਼ਨਾ ਘੱਟੇ ‘ਚ ਰੁਲ ਗਿਆ ਹੈ।
ਪੋਲਿੰਗ ਦੀ ਪਵਿੱਤਰਤਾ ਨੂੰ ਬਚਾਈ ਰੱਖਣ ਲਈ ਮੇਰੀ ਗਿਰਫ਼ਤਾਰੀ ਛੋਟੀ ਜਿਹੀ ਕੀਮਤ : ਨਵਾਜ
ਨਵਾਜ ਨੂੰ ਹੋਈ ਹੈ 10 ਸਾਲ ਦੀ ਸਜ਼ਾ
ਲਹੌਰ (ਏਜੰਸੀ)। ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਬੇਟੀ ਮਰਿਅਮ ਨਵਾਜ ਨਾਲ ਗਿਰਫ਼ਤਾਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ਼ ਨੇ ਸ਼ੁੱਕਰਵਾਰ ਨੂੰ ਆਪਣੀ ਗਿਰਫ਼ਤਾਰੀ ਨੂੰ ਪੋਲਿੰਗ ਦੀ ਪਵਿੱਤਰਤਾ ਬਚਾਈ ਰੱਖਣ ਲਈ ਛੋਟੀ ਜਿਹੀ ਕੀਮਤ ਕਰਾਰ ਦਿੱਤਾ ਹੈ। ਸ਼ਰੀਫ਼ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਮੈਨੂੰ ਜੇਲ ਭੇਜਿਆ ਜਾਵੇਗਾ, ਪਰ ਪਾਕਿਸਤਾਨ ‘ਚ ਪੋਲਿੰਗ ਦੀ ਪਵਿੱਤਰਤਾ ਨੂੰ ਬਚਾਈ ਰੱਖਣ ਲਈ ਮਹਾਨ ਮਿਸ਼ਨ ਲਈ ਇਹ ਛੋਟੀ ਜਿਹੀ ਕੀਮਤ ਹੈ। ਤਹਿਰੀਕ-ਏ-ਇਨਸਾਫ਼ ਦੇ ਮੁਖੀ ਅਤੇ ਸਾਬਕਾ ਕ੍ਰਿਕਟਰ ਇਮਰਾਨ ਖਾਨ ਨੇ ਸ਼ਰੀਫ਼ ਨੂੰ ਅਪਰਾਧੀ ਦੱਸਦੇ ਹੋਏ ਕਿਹਾ ਕਿ ਉਹ ਕਿਸੇ ਦੇ ਸਮੱਰਥਨ ਦੇ ਹੱਕਦਾਰ ਨਹੀਂ ਹਨ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀ ਐਕਾਊਂਟੀਬਿਲਟੀ ਕੋਰਟ ਨੇ ਪਿਛਲੇ ਹਫ਼ਤੇ ਲੰਦਨ ਦੇ ਏਵੀਅਨ ਫੀਲਡ ‘ਚ 4 ਫਲੈਟ ਦੇ ਮਾਮਲੇ ‘ਚ ਸ਼ਰੀਫ਼ ਨੂੰ 10 ਸਾਲ ਅਤੇ ਉਨ੍ਹਾਂ ਦੀ ਬੇਟੀ ਮਰੀਅਮ ਨੂੰ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਉਸ ਸਮੇਂ ਸ਼ਰੀਫ਼ ਤੇ ਉਨ੍ਹਾਂ ਦੇ ਬੇਟੀ ਲੰਡਨ ਵਿੱਚ ਸਨ। ਸ਼ਰੀਫ਼ ਅਤੇ ਉਨ੍ਹਾਂ ਦੀ ਬੇਟੀ ਮਰੀਅਮ ਨੂੰ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨਬੀ) ਨੇ ਸ਼ੁੱਕਰਵਾਰ ਦੀ ਰਾਤ ਸਵਦੇਸ਼ ਦੀ ਧਰਤੀ ‘ਤੇ ਕਦਮ ਰੱਖਦੇ ਹੀ ਇੱਥੇ ਅਲੱਮਾ ਇਕਬਾਲ ਕੌਮਾਂਤਰੀ ਹਵਾਈ ਅੱਡੇ ‘ਤੇ ਹਿਰਾਸਤ ‘ਚ ਲੈ ਲਿਆ।
ਡੀਈਓ ਸਮੇਤ ਹੋਰ ਅਧਿਕਾਰੀਆਂ ਨੂੰ ਬਣਾਇਆ ਬੰਦੀ
12ਵੀਂ ਪ੍ਰੀਖਿਆ ਦੇ ਪਹਿਲੇ ਦਿਨ ਖੇਮਕਰਨ ਦੇ ਇੱਕ ਸਕੂਲ ‘ਚ ਵਾਪਰੀ ਘਟਨਾ
ਤਰਨਤਾਰਨ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੀ ਪ੍ਰੀਖਿਆ ਦੇ ਪਹਿਲੇ ਦਿਨ ਨਕਲ ‘ਤੇ ਸ਼ਿਕੰਜਾ ਕੱਸਿਆ ਤਾਂ ਨਕਲਚੀਆਂ ਦਾ ਭਾਰੀ ਵਿਰੋਧ ਦੇਖਣ ਨੂੰ ਮਿਲਿਆ ਜ਼ਿਲ੍ਹੇ ਦੇ ਕਸਬਾ ਖੇਮਕਰਨ ਦੇ ਸਰਕਾਰੀ ਕੰਨਿਆ ਸਕੂਲ ਸਥਿੱਤ ਪ੍ਰੀਖਿਆ ਕੇਂਦਰ ਨੂੰ ਹਜ਼ੂਮ ਨੇ ਨਿਸ਼ਾਨਾਂ ਬਣਾਉਂਦਿਆਂ ਭੰਨ-ਤੋੜ ਕੀਤੀ ਜਾਇਜ਼ਾ ਲੈਣ ਲਈ ਮੌਕੇ ‘ਤੇ ਪਹੁੰਚੇ ਡੀਆਈਓ ਸੈਂਕੰਡਰੀ ਨਿਰਮਲ ਸਿੰਘ ਜੈਤੋ ਸਰਜਾ ਤੇ ਉਨ੍ਹਾਂ ਦੀ ਟੀਮ ਨੂੰ ਕਥਿੱਤ ਤੌਰ ‘ਤੇ ਬੰਧਕ ਬਣਾ ਲਿਆ ਗਿਆ ਦੇਰ ਸ਼ਾਮ ਮੌਕੇ ‘ਤੇ ਡੀਆਈਜੀ ਸਹਾਇਕ ਕਮਿਸ਼ਨਰ ਸਮੇਤ ਉੱਚ ਅਧਿਕਾਰੀਆਂ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜ਼ਿਲ੍ਹੇ ਦੇ ਸਰਹੱਦੀ ਕਸਬਾ ਖੇਮਕਰਨ ਸਥਿੱਤ ਸਰਕਾਰੀ ਕੰਨਿਆ ਸਕੂਲ ਦੇ ਪ੍ਰੀਖਿਆ ਸੈਂਟਰ ‘ਚ ਅੱਜ 12ਵੀਂ ਦੀ ਪ੍ਰੀਖਿਆ ਦੇ ਪਹਿਲੇ ਦਿਨ ਹੀ ਸਕੱਤਰ ਕ੍ਰਿਸ਼ਨ ਕੁਮਾਰ ਨੇ ਛਾਪਾ ਮਾਰਿਆ, ਜਿਸ ਤੋਂ ਪਰੇਸ਼ਾਨ ਨਕਲਚੀਆਂ ਨੇ ਪ੍ਰੀਖਿਆ ਕੇਂਦਰ ਨੂੰ ਨਿਸ਼ਾਨਾ ਬਣਾਇਆ।
ਐਸਪੀ (ਆਈ) ਤਿਲਕ ਰਾਜ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਨਿਰਮਲ ਸਿੰਘ ਜੈਤੋ ਸਰਜਾ, ਸਹਾਇਕ ਡੀਈਓ ਪਰਮਜੀਤ ਸਿੰਘ, ਜ਼ਿਲ੍ਹਾ ਗਾਈਡੈਂਸ ਅਧਿਕਾਰੀ ਸੁਖਬੀਰ ਸਿੰਘ ਕੰਗ ਤੇ ਹੋਰ ਅਧਿਕਾਰੀ ਵਲਟੋਹਾ ਤੇ ਖੇਮਕਰਨ ਦੇ ਪ੍ਰੀਖਿਆ ਕੇਂਦਰਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਪ੍ਰੀਖਿਆ ਸ਼ੁਰੂ ਹੋਣ ਦੇ ਇੱਕ ਘੰਟਾ ਬਾਅਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਖੇਮਕਰਨ ਸਥਿੱਤ ਪ੍ਰੀਖਿਆ ਕੇਂਦਰ ਦੇ ਮੇਨ ਗੇਟ ‘ਤੇ ਖੜੇ ਦਰਜਨਾਂ ਲੋਕਾਂ ਨੇ ਇੰਟਰੀਗੇਟ ‘ਤੇ ਲੱਗੇ ਗੇਟ ਨੂੰ ਤੋੜ ਦਿੱਤਾ ਤੇ ਪ੍ਰੀਖਿਆ ਕੇਂਦਰ ਦੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਨਹਿਰ ’ਚ ਆਇਆ ਕੈਮੀਕਲ ਵਾਲਾ ਪਾਣੀ, ਕਈ ਪਸ਼ੂ ਝੁਲਸੇ, ਮਾਮਲਾ ਦਰਜ਼
ਮੌਕੇ ‘ਤੇ ਮੌਜ਼ੂਦ ਪੁਲਿਸ ਕਰਮਚਾਰੀਆਂ ਨੇ ਉਕਤ ਇਕੱਠ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਡੀਈਓ ਸੈਕੰਡਰੀ ਨਿਰਮਲ ਸਿੰਘ ਜੈਤੋ ਸਰਜਾ ਤੇ ਉਨ੍ਹਾਂ ਨਾਲ ਆਈ ਟੀਮ ਨੂੰ ਪ੍ਰੀਖਿਆ ਸੈਂਟਰ ਦੇ ਕਥਿੱਤ ਤੌਰ ‘ਤੇ ਇੰਟਰ ਗੇਟ ‘ਤੇ ਬੰਦੀ ਬਣਾ ਲਿਆ ਸੂਚਨਾ ਮਿਲਦੇ ਹੀ ਡੀਐਸਪੀ ਸੁਖਚੈਨ ਸਿੰਘ ਮਾਨ, ਥਾਣਾ ਇੰਚਾਰਜ਼ ਬਲਵਿੰਦਰ ਸਿੰਘ ਮੌਕੇ’ਤੇ ਪਹੁੰਚੇ ਪਰੰਤੂ ਇਕੱਠ ਦੀ ਗਿਣਤੀ ਵਧੇਰੇ ਹੋਣ ਕਾਰਨ ਬਾਹਰੀ ਥਾਣਿਆਂ ਤੋਂ ਪੁਲਿਸ ਬਲ ਮੰਗਵਾਉਣੀ ਪਈ। ਡੀਈਓ ਨਿਰਮਲ ਸਿੰਘ ਜੈਤੋ ਸਰਜਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਨਕਲ ‘ਤੇ ਨਕੇਲ ਕੱਸਣ ਤੋਂ ਖਫ਼ਾ ਲੋਕਾਂ ਨੇ ਹੰਗਾਮਾ ਕੀਤਾ, ਜਿਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ ਓਧਰ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਖੇਮਕਰਨ ਕੰਨਿਆ ਸਕੂਲ ਦੇ ਪ੍ਰੀਖਿਆ ਕੇਂਦਰ ਨੂੰ ਬਦਲਣ ਦੇ ਆਦੇਸ਼ ਦਿੱਤੇ ਹਨ।
ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ, ਮੋਦੀ ਨੇ ਪਾਇਆ ਪਹਿਲਾ ਵੋਟ
ਨਵੀਂ ਦਿੱਲੀ: ਉਪ ਰਾਸ਼ਟਰਪਤੀ ਲਈ ਸ਼ਨਿਚਰਵਾਰ ਨੂੰ ਵੋਟਿੰਗ ਸ਼ੁਰੂ ਹੋ ਗਈ। ਇਸ ਦਾ ਨਤੀਜਾ ਸ਼ਾਮ ਤੱਕ ਆ ਜਾਵੇਗਾ। ਪਹਿਲਾ ਵੋਟ ਨਰਿੰਦਰ ਮੋਦੀ ਨੇ ਪਾਹਿਆ। ਐਨਡੀਏ ਉਮੀਦਵਾਰ ਐੱਮ. ਵੈਂਕਇਆ ਨਾਇਡੂ ਅਤੇ ਯੂਪੀਏ ਦੇ ਗੋਪਾਲ ਕ੍ਰਿਸ਼ਨ ਗਾਂਧੀ ਦਰਮਿਆਨ ਮੁਕਾਬਲਾ ਹੈ। ਨਾਇਡੂ ਦੀ ਜਿੱਤ ਕਰੀਬ-ਕਰੀਬ ਤੈਅ ਹੈ। ਦੋਵੇਂ ਸਦਨਾਂ ਵਿੱਚ ਕੁੱਲ 790 ਸਾਂਸਦ ਹਨ। ਜਿੱਤ ਲਈ 50 ਫੀਸਦੀ ਤੋਂ ਇੱਕ ਜ਼ਿਆਦਾ ਵੋਟ ਜ਼ਰੂਰੀ ਹੈ।
ਵੋਟਿੰਗ ਤੋਂ ਪਹਿਲਾਂ ਵੈਂਕਇਆ ਨੇ ਕਿਹਾ
ਮੈਂ ਕਿਸੇ ਪਾਰਟੀ ਦਾ ਨਹੀਂ ਹਾਂ।
ਜ਼ਿਆਦਾਤਰ ਪਾਰਟੀਆਂ ਮੇਰੀ ਉਮੀਦਵਾਰੀ ਦੀ ਹਮਾਇਤ ਕਰ ਰਹੀਆਂ ਹਨ।
ਉਮੀਦ ਕਰਦਾ ਹਾਂ ਕਿ ਉਹ ਸਾਰੇਮੇਰੇ ਲਈ ਵੋਟ ਪਾਉਣਗੇ। ਮੈਂ ਕਿਸੇ ਨੇਤਾ ਜਾਂ ਪਾਰਟੀ ਦੇ ਖਿਲਾਫ਼ ਚੋਣ ਨਹੀਂ ਲੜ ਰਿਹਾ।
ਮੈਂ ਭਾਰਤ ਦੇ ਉਪ ਰਾਸ਼ਟਰਪਤੀ ਦੀ ਚੋਣ ਲੜ ਰਿਹਾ ਹਾਂ।
ਮੈਂ ਸੰਸਦ ਦੇ ਸਾਰੇ ਮੈਂਬਰਾਂ ਨੂੰ ਜਾਣਦਾ ਹਾਂ, ਉਹ ਮੈਨੂੰ ਜਾਣਦੇ ਹਨ।
ਇਸ ਲਈ ਮੈਂ ਪ੍ਰਚਾਰ ਨਹੀਂ ਕੀਤਾ।
ਮੈਂ ਸਾਰਿਆਂ ਨੂੰ ਨਿਮਰਤਾ ਨਾਲ ਚਿਠੀ ਲਿਖੀ, ਰਿਸਪੌਂਸ ਕਾਫ਼ੀ ਵਧੀਆ ਰਿਹਾ।
ਭਰੋਸਾ ਹੈ ਕਿ ਸਾਰੇ ਮੈਨੂੰ ਸਪੋਰਟ ਕਰਨਗੇ।
ਗੋਪਾਲਕ੍ਰਿਸ਼ਨ ਗਾਂਧੀ ਨੇ ਕਿਹਾ,
ਸੱਤਾ ਅਤੇ ਵਿਰੋਧੀ ਧਿਰ ਦੋਵਾਂ ਨੂੰ ਅਧਿਕਾਰ ਹੈ ਕਿ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਖੜ੍ਹੇ ਕਰਨ।
ਇੱਕ ਸੰਵਿਧਾਨਿਕ ਪ੍ਰਕਿਰਿਆ ਦੇ ਤਹਿਤ ਇਹ ਚੋਣ ਹੋ ਰਹੀ ਹੈ।
ਇਸ ਵਿੱਚ ਲੜਾਈ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਾਡੇ ਸਿਆਸੀ ਪ੍ਰਬੰਧ ਨੇ ਹੀ ਇਹ ਮੌਕਾ ਦਿੱਤਾ ਹੈ।
ਸ਼ਾਮ 5 ਵਜੇ ਤੱਕ ਵੋਟਿੰਗ
ਚੋਣ ਕਮਿਸ਼ਨ ਮੁਤਾਬਕ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਸਿਆਸੀ ਪਾਰਟੀਆਂ ਵੱਲੋਂ ਕੋਈ ਵ੍ਹਿਪ ਜਾਰੀ ਨਹੀਂ ਕੀਤਾ ਗਿਆ। ਇਸ ਦਾ ਕਾਰਨ ਹੈ ਕਿ ਵੋਟ ਸੀਕ੍ਰੇਟ ਬੈਲੇਟ ਦੇ ਜ਼ਰੀਏ ਪਾਏ ਜਾਣਗੇ।
ਨਤੀਜਾ ਕਦੋਂ ਆਵੇਗਾ?
ਉਪ ਰਾਸ਼ਟਰਪਤੀ ਅਹੁਦੇ ਦੀ ਵੋਟਿੰਗ ਖਤਮ ਹੋਣ ਤੋਂ ਬਾਅਦ ਹੀ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਸ਼ਾਮ 7 ਵਜੇ ਤੱਕ ਨਤੀਜੇ ਦਾ ਐਲਾਨ ਕਰ ਦਿੱਤਾ ਜਾਵੇਗਾ। ਮੌਜ਼ੂਦਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਲਗਾਤਾਰ ਦੋ ਵਾਰ ਤੋਂ ਇਸ ਅਹੁਦੇ ‘ਤੇ ਹਨ। ਉਨ੍ਹਾਂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ। ਨਵੇਂ ਉਪ ਰਾਸ਼ਟਰਪਤੀ 11 ਅਗਸਤ ਨੂੰ ਕਾਰਜਭਾਰ ਸੰਭਾਲਣਗੇ ਅਤੇ ਵਰਤਮਾਨ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਨੂੰ 10 ਅਗਸਤ ਨੂੰ ਸਾਂਸਦ ਵਿਦਾਈ ਦੇਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।