Prevention Of Corruption Act - Sach Kahoon Punjabi

ਮੋਹਾਲੀ ਦੇ ਦੋ ਏਐਸਆਈ 25000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਵੀਰਵਾਰ ਸ਼ਾਮ ਨੂੰ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈ) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਮੋਹਾਲੀ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸਦੇ ਸਾਥੀ ਏਐਸਆਈ ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ (Bribe) ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀਆਂ ਨੂੰ ਰਵਿੰਦਰ ਕੁਮਾਰ ਵਾਸੀ ਮੁੰਡੀਆਂ ਕਲਾਂ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ (Bribe) ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਪਾਰਸ ਨਾਮ ਦੇ ਦੋਸਤ ਨੂੰ ਉਕਤ ਥਾਣਾ ਇੰਚਾਰਜ ਨੇ ਸ਼ਰਾਬ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ ਅਤੇ ਦੋਵੇਂ ਪੁਲਿਸ ਮੁਲਾਜ਼ਮ ਅਦਾਲਤ ਤੋਂ ਪਾਰਸ, ਜਿਸ ਦਾ ਆਉਣ ਵਾਲੇ ਦਿਨਾਂ ਵਿੱਚ ਵਿਆਹ ਹੋਣਾ ਤੈਅ ਸੀ, ਦੀ ਜ਼ਮਾਨਤ ਕਰਾਉਣ ਵਿੱਚ ਮੱਦਦ ਕਰਨ ਬਦਲੇ ਪਹਿਲਾਂ ਹੀ ਵੱਖ-ਵੱਖ ਤਰੀਕਾਂ ‘ਤੇ 45,000 ਰੁਪਏ ਲੈ ਚੁੱਕੇ ਹਨ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਹੁਣ ਇਸੇ ਸ਼ਰਾਬ ਦੇ ਮਾਮਲੇ ਵਿੱਚ ਪਾਰਸ ਦੇ ਨਾਲ ਉਸਦੇ ਇੱਕ ਹੋਰ ਦੋਸਤ ਹਰਮੀਤ ਸਿੰਘ ਨੂੰ ਬਤੌਰ ਸਹਿ-ਦੋਸ਼ੀ ਸ਼ਾਮਲ ਨਾ ਕਰਨ ਬਦਲੇ 50,000 ਰੁਪਏ ਹੋਰ ਮੰਗ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਉਡਣ ਦਸਤਾ-1, ਪੰਜਾਬ, ਮੋਹਾਲੀ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਚੌਕੀ ਇੰਚਾਰਜ ਬਲਜਿੰਦਰ ਸਿੰਘ ਮੰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 25,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

ਵਿਜੀਲੈਂਸ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ
ਉਸਦੇ ਸਾਥੀ ਜੂਨੀਅਰ ਸਹਾਇਕ ਵਿਰੁੱਧ ਵੀ ਰਿਸ਼ਵਤਖੋਰੀ ਦਾ ਮਾਮਲਾ ਦਰਜ

(ਗੁਰਪ੍ਰੀਤ ਸਿੰਘ) ਸੰਗਰੂਰ। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਫੁਟਕਲ ਸ਼ਾਖ਼ਾ, ਤਹਿਸੀਲ ਦਫ਼ਤਰ, ਸੰਗਰੂਰ ਵਿਖੇ ਤਾਇਨਾਤ ਕਲਰਕ ਅੰਕਿਤ ਗਰਗ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਉਸਦੇ ਸਾਥੀ ਕ੍ਰਿਸ਼ਨ ਕੁਮਾਰ ਜੂਨੀਅਰ ਸਹਾਇਕ ਵਿਰੁੱਧ ਵੀ ਰਿਸ਼ਵਤ ਮੰਗਣ ਦਾ ਕੇਸ ਦਰਜ ਕੀਤਾ ਗਿਆ ਹੈ। (Punjab Vigilance Bureau) ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਵਿਰੁੱਧ ਰਿਸ਼ਵਤਖੋਰੀ ਦਾ ਇਹ ਮਾਮਲਾ ਸੰਗਰੂਰ ਦੇ ਇੱਕ ਆਈਲੈਟਸ ਇੰਸਟੀਚਿਊਟ ਦੇ ਮਾਲਕ ਹਰਕੀਰਤ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਦਫ਼ਤਰ ਦੇ ਕਲਰਕ ਅੰਕਿਤ ਗਰਗ ਅਤੇ ਜੂਨੀਅਰ ਸਹਾਇਕ ਕ੍ਰਿਸ਼ਨ ਕੁਮਾਰ ਨੇ ਉਸਦੀ ਇੰਸਟੀਚਿਊਟ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਲਾਇਸੰਸ ਪ੍ਰਾਪਤ ਕਰਨ ਸਬੰਧੀ ਰਿਪੋਰਟ ਉਸ ਦੇ ਪੱਖ ਵਿੱਚ ਦੇਣ ਬਦਲੇ ਰਿਸ਼ਵਤ ਵਜੋਂ 20,000 ਰੁਪਏ ਦੀ ਮੰਗ ਕੀਤੀ ਪਰ ਸੌਦਾ 12,000 ਰੁਪਏ ਵਿੱਚ ਤੈਅ ਹੋਇਆ।

ਇਹ ਵੀ ਪੜ੍ਹੋ: ਅਨਾਹਿਤਾ ਗਰਗ ਨੇ ਜੇਈਈ ਮੇਨ ਪ੍ਰੀਖਿਆ ’ਚੋਂ ਪੂਰੇ ਭਾਰਤ ‘ਚ 8ਵਾਂ ਰੈਂਕ ਹਾਸਿਲ ਕੀਤਾ

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕੇ ਹਨ ਅਤੇ ਬਾਕੀ ਰਕਮ ਦੀ ਮੰਗ ਕਰ ਰਹੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਕਥਿਤ ਦੋਸ਼ੀ ਅੰਕਿਤ ਗਰਗ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਦੋਵੇਂ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ (Punjab Vigilance Bureau) ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।