Harpal Kaur - Sach Kahoon Punjabi

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪਿੱਪਲੀ ਦਾ ਦੌਰਾ
ਵਿਆਹ ਸਮਾਗਮ ਵਿੱਚ ਕੀਤੀ ਸ਼ਿਰਕਤ ਅਤੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

Punjab News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਅੱਜ ਪਿੰਡ ਪਿੱਪਲੀ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਜਗਜੀਤ ਸਿੰਘ ਜੱਗੀ ਦੇ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਕੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਨਾਲ ਮੁਲਾਕਾਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਮੈਡਮ ਬੇਅੰਤ ਕੌਰ ਸੇਖੋਂ ਧਰਮ ਪਤਨੀ ਵਿਧਾਇਕ ਸੇਖੋਂ, ਮੈਡਮ ਬਲਜੀਤ ਕੌਰ ਸੇਖੋਂ ਮਾਤਾ ਵਿਧਾਇਕ ਸੇਖੋਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਪਿੰਡ ਪੱਖੀ ਵਿਖੇ ਪਹੁੰਚਣ ’ਤੇ ਸਰਦਾਰਨੀ ਹਰਪਾਲ ਕੌਰ ਦਾ ਸਵਾਗਤ ਕੀਤਾ ਅਤੇ ਜੀ ਆਂਇਆ ਕਿਹਾ। ਇਸ ਤੋਂ ਉਪਰੰਤ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਪਿੰਡ ਪਿੱਪਲੀ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ। ਉਨ੍ਹਾਂ ਨੇ ਗਲੀਆਂ-ਨਾਲੀਆਂ, ਸੜਕਾਂ, ਸਾਫ਼-ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਸਬੰਧੀ ਹੋ ਰਹੇ ਕੰਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਪਿੱਪਲੀ ਦੇ ਸਰਕਾਰੀ ਸਕੂਲ ਦਾ ਵੀ ਦੌਰਾ ਕੀਤਾ। Punjab News

ਇਹ ਵੀ ਪੜ੍ਹੋ: Faridkot Sports News: ਪੰਜਾਬ ਸਟੇਟ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ 2026 ਦਾ ਸ਼ਾਨਦਾਰ ਆਗਾਜ਼

ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਅ ਸੁਣੇ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ-ਹਿੱਤ ਵਿੱਚ ਕਈ ਇਤਿਹਾਸਕ ਫੈਸਲੇ ਲੈ ਰਹੀ ਹੈ, ਜਿਸ ਨਾਲ ਸੂਬੇ ਦੇ ਹਰ ਵਰਗ ਨੂੰ ਲਾਭ ਮਿਲ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਇਸ ਲਈ ਉਹ ਖੁਦ ਪਾਰਟੀ ਵਰਕਰ ਦੇ ਵਿਆਹ ਦੀ ਖੁਸ਼ੀ ਵਿੱਚ ਸ਼ਾਮਲ ਹੋਣ ਆਏ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਤਹਿਤ ਹਰੇਕ ਪਰਿਵਾਰ ਦੇ ਜੀਅ ਦਾ 10 ਲੱਖ ਰੁਪਏ ਤੱਕ ਸਰਕਾਰੀ ਅਤੇ ਇੰਨਪੈਨਲਡ ਹਸਪਤਾਲਾਂ ਵਿੱਚ ਇਲਾਜ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਮੁਕਤਸਰ ਸਾਹਿਬ ਸ. ਸੁਖਜਿੰਦਰ ਸਿੰਘ ਕਾਉਣੀ, ਗੁਰਪ੍ਰੀਤ ਸਿੰਘ ਧਾਲੀਵਾਲ ਹਲਕਾ ਸੰਗਠਨ ਇੰਚਾਰਜ ਫਰੀਦਕੋਟ, ਜਗਮੋਹਨ ਸਿੰਘ ਲੱਕੀ ਯੂਥ ਹਲਕਾ ਇੰਚਾਰਜ ਫਰੀਦਕੋਟ, ਮਾਸਟਰ ਅਮਰਜੀਤ ਸਿੰਘ ਪਰਮਾਰ,ਸਰਪੰਚ ਗੁਰਜੰਟ ਸਿੰਘ ਹਸਨਭੱਟੀ, ਸਰਪੰਚ ਹਰਜੀਤ ਸਿੰਘ ਚੰਨੀਆਂ, ਦਵਿੰਦਰ ਸਿੰਘ ਭਾਗਥਲਾ ਕਲਾਂ ਬਲਾਕ ਪ੍ਰਧਾਨ, ਗਗਨ ਪਿੱਪਲੀ, ਭਰਪੂਰ ਕਾਉਣੀ, ਗੁਰਪ੍ਰੀਤ ਸੱਗੂ, ਸਿਮਰ ਪੱਖੀ, ਗੁਰਮੇਲ ਪੱਖੀ, ਲੱਖਾ ਬੁੱਟਰ, ਯਾਦਵਿੰਦਰ, ਪਵਨ ਸੇਖੋਂ, ਰਿੰਕੂ ਸਮਾਧਾਂ ਵਾਲਾ ਸਮੇਤ ਹੋਰ ਪਾਰਟੀ ਦੇ ਹੋਰ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।

ਪੰਜ ਸਾਲਾਂ ’ਚ ਪੰਜਾਬ ਦੀ ਤਸਵੀਰ ਤੇ ਪੰਜਾਬੀਆਂ ਦੀ ਤਕਦੀਰ ਬਦਲੇਗਾ ਮੇਰਾ ਪੁੱਤ : ਹਰਪਾਲ ਕੌਰ
ਸ. ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਖੁਸ਼ ਤੇ ਸੰਤੁਸ਼ਟ : ਕੁਦਨੀ

(ਰਾਜ ਸਿੰਗਲਾ) ਲਹਿਰਾਗਾਗਾ। ’ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੀ ਸੱਤਾ ’ਤੇ ਕਾਬਜ ਰਹੇ ਅਕਾਲੀ, ਭਾਜਪਾ, ਕਾਂਗਰਸ ਦੇ ਵੱਡੇ-ਵੱਡੇ ਆਗੂਆਂ ਨੂੰ ਹਰਾ ਕੇ ਆਮ ਘਰਾਂ ਦੇ ਮੁੰਡਿਆਂ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਪੰਜਾਬ ਦੇ ਲੋਕਾਂ ਨੇ ਬਹੁਤ ਵਧੀਆ ਫੈਸਲਾ ਕੀਤਾ ਤੇ ਪੰਜਾਬ ਵਾਸੀਆਂ ਦੀ ਇੱਛਾ ਅਨੁਸਾਰ ਪਾਰਟੀ ਤੇ ਚੁਣੇ ਹੋਏ ਵਿਧਾਇਕਾਂ ਵੱਲੋਂ ਸ. ਭਗਵੰਤ ਸਿੰਘ ਮਾਨ (CM Bhagwant Mann) ਨੂੰ ਮੁੱਖ ਮੰਤਰੀ ਬਣਾਉਣਾ ਸਾਡੇ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਆਪਣੇ ਪੰਜ ਸਾਲਾਂ ਦੇ ਰਾਜ ਦੌਰਾਨ ਮੇਰਾ ਪੁੱਤ ਪੰਜਾਬ ਦੀ ਤਸਵੀਰ ਤੇ ਪੰਜਾਬੀਆਂ ਦੀ ਤਕਦੀਰ ਬਦਲ ਦੇਵੇਗਾ। ਇਸ ਗੱਲ ਦਾ ਮੈਨੂੰ ਪੂਰਾ ਭਰੋਸਾ ਹੈ ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਵੱਲੋਂ ਨੇੜਲੇ ਪਿੰਡ ਖੰਡੇਬਾਦ ਵਿਖੇ ਮਹਿਲਾ ਵਿੰਗ ਦੀ ਜ਼ਿਲ੍ਹਾ ਮੀਤ ਪ੍ਰਧਾਨ ਅਮਨਦੀਪ ਕੌਰ ਖੰਡੇਬਾਦ ਦੇ ਗ੍ਰਹਿ ਵਿਖੇ ਗੱਲਬਾਤ ਦੌਰਾਨ ਕੀਤਾ।

ਇਹ ਵੀ ਪੜ੍ਹੋ : ਐਨਡੀਪੀਐੱਸ ਐਕਟ ਦੇ ਤਹਿਤ ਬਰਾਮਦ ਨਸ਼ੇ ਕੀਤੇ ਨਸ਼ਟ

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੱਤਾ ’ਤੇ ਕਾਬਜ ਰਹੇ ਵੱਖ-ਵੱਖ ਪਾਰਟੀਆਂ ਦੇ ਆਗੂ ਭਾਵੇਂ ਆਪੋ-ਆਪਣੇ ਰਾਜ ਦੌਰਾਨ ਪੰਜਾਬ ’ਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਉਣ ਦੇ ਦਮਗਜੇ ਮਾਰਦੇ ਨਹੀਂ ਥੱਕਦੇ ਪਰ ਜਦੋਂ ਪਿੰਡਾਂ ਸ਼ਹਿਰਾਂ ਅੰਦਰ ਜਾ ਕੇ ਜ਼ਮੀਨੀ ਪੱਧਰ ’ਤੇ ਵੇਖਦੇ ਹਾਂ ਤਾਂ ਕਿਧਰੇ ਕੋਈ ਵਿਕਾਸ ਕਾਰਜ ਹੋਇਆ ਨਜ਼ਰ ਨਹੀਂ ਆਉਂਦਾ । ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦਾ ਮਾਣ ਹੈ ਕਿ ਮੇਰਾ ਪੁੱਤ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਪੰਜਾਬ ਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ ਪੰਜਾਬ ਦੇ ਲੋਕਾਂ ਦੀ ਖੂਨ ਪਸੀਨੇ ਦੀ ਕਮਾਈ ’ਚੋਂ ਟੈਕਸਾਂ ਰਾਹੀਂ ਖਜਾਨੇ ’ਚ ਆਏ ਪੈਸੇ ਨੂੰ ਲੁੱਟਣ ਵਾਲਿਆਂ ਨਾਲ ਕੋਈ ਲਿਹਾਜ ਨਹੀਂ ਕੀਤੀ ਜਾ ਰਹੀ ਉਹ ਫਿਰ ਬੇਗਾਨਾ ਹੋਵੇ ਜਾਂ ਆਪਣਾ। (CM Bhagwant Mann)

ਸਰਕਾਰ ਵੱਲੋਂ ਪੰਜਾਬ ਤੇ ਲੋਕ ਪੱਖੀ ਲਏ ਜਾ ਫੈਸਲਿਆਂ ਤੋਂ ਪੰਜਾਬ ਦਾ ਹਰ ਵਰਗ ਖੁਸ਼

ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਜਸਵੀਰ ਸਿੰਘ ਕੁਦਨੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਸਰਕਾਰ ਵੱਲੋਂ ਪੰਜਾਬ ਤੇ ਲੋਕ ਪੱਖੀ ਲਏ ਜਾ ਫੈਸਲਿਆਂ ਤੋਂ ਪੰਜਾਬ ਦਾ ਹਰ ਵਰਗ ਖੁਸ਼ ਤੇ ਸੰਤੁਸ਼ਟ ਹੈ ਜਿਸ ਦੀ ਤਾਜਾ ਉਦਾਹਰਣ ਜਲੰਧਰ ਦੀ ਜ਼ਿਮਨੀ ਚੋਣ ਦੌਰਾਨ ਆਪ ਉਮੀਦਵਾਰ ਦੀ ਵੱਡੇ ਬਹੁਮਤ ਨਾਲ ਹੋਈ ਜਿੱਤ ਤੋਂ ਮਿਲ ਜਾਂਦੀ ਹੈ । ਇਸ ਮੌਕੇ ਗੁਰਜੀਤ ਸਿੰਘ ਖੋਖਰ, ਅਮਨਦੀਪ ਕੌਰ ਖੰਡੇਬਾਦ, ਬਿੱਟੂ ਸਿੰਘ , ਬਿੰਦਰ ਸਿੰਘ ਰੋਸਾ, ਚਰਨਜੀਤ ਸਿੰਘ, ਜਸਵੀਰ ਸਿੰਘ, ਦਰਸਨ ਸਿੰਘ ,ਕੁਲਵੰਤ ਸਿੰਘ ,ਕਰਮਜੀਤ ਸਿੰਘ, ਰਵੀ ਸਰਾਓ, ਬੱਬੀ ਬੁੱਟਰ, ਸਮਨ ,ਤਾਰਨ ਸਿੰਘ, ਸੁਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।