Pathankot Police - Sach Kahoon Punjabi
Pathankot News: ਪਠਾਨਕੋਟ ’ਚ ਸਨੈਚਿੰਗ ਦੀਆਂ ਘਟਨਾਵਾਂ ਤੋਂ ਬਾਅਦ ਪੁਲਿਸ ਅਲਰਟ, ਸ਼ਹਿਰ ’ਚ ਲੱਗ ਰਹੇ ਲੇਟ ਨਾਈਟ ਨਾਕੇ
ਪਠਾਨਕੋਟ (ਸੱਚ ਕਹੂੰ ਨਿਊਜ਼/ਹਿੰ.ਸ.)। ਚਿਲਡਰਨ ਪਾਰਕ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਨੈਚਿੰਗ ਦੀਆਂ ਘਟਨਾਵਾਂ ਤੋਂ ਬਾਅਦ ਪਠਾਨਕੋਟ ਪੁਲਿਸ ਅਲਰਟ ਮੋਡ ’ਤੇ ਹੈ। ਸ਼ਹਿਰ ’ਚ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ‘ਲੇਟ ਨਾਈਟ ਨਾਕੇ’ ਲਾਏ ਜਾ ਰਹੇ ਹਨ। ਇਨ੍ਹਾਂ ਨਾਕਿਆਂ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਅੰਤਰਰਾਜੀ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐੱਸਐੱਸਪੀ ਆਦਿਤਿਆ ਨੇ ਐਤਵਾਰ ਦੇਰ ਰਾਤ ਮਾਧੋਪੁਰ ਇੰਟਰ-ਸਟੇਟ ਪੁਲਿਸ ਨਾਕੇ ਦੀ ਚੈਕਿੰਗ ਕੀਤੀ। ਉਨ੍ਹਾਂ ਨੇ ਨਾਕੇ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦਾ ਜਾਇਜ਼ਾ ਲਿਆ ਤੇ ਵਾਹਨਾਂ ਦੀ ਜਾਂਚ ਦੀ ਵਿਵਸਥਾ ਨੂੰ ਵੀ ਪਰਖਿਆ। ਐੱਸਐੱਸਪੀ ਨੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਸਰਹੱਦ ਤੋਂ ਲੰਘਣ ਵਾਲੇ ਸ਼ੱਕੀ ਵਾਹਨਾਂ ਤੇ ਵਿਅਕਤੀਆਂ ’ਤੇ ਸਖ਼ਤ ਨਜ਼ਰ ਰੱਖੀ ਜਾਵੇ ਤੇ ਚੈਕਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ। ਇਸ ਤੋਂ ਇਲਾਵਾ ਈਆਰਵੀ-112 ਦੀ ਟੀਮ ਵੱਲੋਂ ਮਿਸ਼ਨ ਰੋਡ ’ਤੇ ਰਾਤ ਸਮੇਂ ਵਿਸ਼ੇਸ਼ ਨਾਕਾ ਲਾ ਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।
ਇਸ ਦੌਰਾਨ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਨਾਕਿਆਂ ਦੀ ਜਾਂਚ ਦੌਰਾਨ ਐੱਸਐੱਸਪੀ ਆਦਿਤਿਆ ਨੇ ਰਾਤ ਸਮੇਂ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਪੁਲਿਸ ਮੁਲਾਜ਼ਮਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨਾਕਿਆਂ ’ਤੇ ਵਧੇਰੇ ਚੌਕਸੀ ਵਰਤਣ ਤੇ ਆਪਸੀ ਤਾਲਮੇਲ ਨਾਲ ਡਿਊਟੀ ਕਰਨ ਲਈ ਕਿਹਾ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ’ਚ ਤੁਰੰਤ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਐੱਸਐੱਸਪੀ ਨੇ ਅਧਿਕਾਰੀਆਂ ਨੂੰ ਨਾਕਿਆਂ ਦੀ ਸੁਰੱਖਿਆ ਵਿਵਸਥਾ ਦੀ ਸਮੇਂ-ਸਮੇਂ ’ਤੇ ਸਮੀਖਿਆ ਕਰਨ ਤੇ ਲੋੜ ਅਨੁਸਾਰ ਪੁਲਿਸ ਬਲ ਤੇ ਹੋਰ ਸਰੋਤ ਮੁਹੱਈਆ ਕਰਵਾਉਣ ਲਈ ਕਿਹਾ। ਰਾਤ ਦੀ ਚੈਕਿੰਗ ਦੌਰਾਨ ਵਾਹਨ ਚਾਲਕਾਂ ਦੇ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਤੇ ਬਿਨਾਂ ਵੈਧ ਦਸਤਾਵੇਜ਼ਾਂ ਵਾਲੇ ਵਾਹਨਾਂ ਦੀ ਆਵਾਜਾਈ ’ਤੇ ਨਜ਼ਰ ਰੱਖੀ ਜਾ ਰਹੀ ਹੈ। ਬਿਨਾਂ ਨੰਬਰ ਪਲੇਟ ਵਾਲੇ ਦੋਪਹੀਆ ਤੇ ਚਾਰਪਹੀਆ ਵਾਹਨਾਂ ਦੀ ਵੀ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਾਹਨਾਂ ’ਤੇ ਨੰਬਰ ਪਲੇਟ ਜ਼ਰੂਰ ਲਾਉਣ ਤੇ ਸਾਰੇ ਲੋੜੀਂਦੇ ਦਸਤਾਵੇਜ਼ ਆਪਣੇ ਨਾਲ ਰੱਖਣ। ਪੁਲਿਸ ਨੇ ਕਿਹਾ ਕਿ ਇਸ ਨਾਲ ਚੈਕਿੰਗ ਦੌਰਾਨ ਹੋਣ ਵਾਲੀ ਪਰੇਸ਼ਾਨੀ ਤੋਂ ਬਚਿਆ ਜਾ ਸਕਦਾ ਹੈ। Pathankot News
ਇਹ ਵੀ ਪੜ੍ਹੋ : PM Modi: ਪ੍ਰਧਾਨ ਮੰਤਰੀ ਮੋਦੀ ਨੇ ਬਿਸ਼ਕੇਕ ’ਚ ਈਰਾਨੀ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ
Pathankot Police: ਪਠਾਨਕੋਟ ਪੁਲਿਸ ਦਾ ਲਮੀਨੀ ਇਲਾਕੇ ’ਚ ਕਾਸੋ ਆਪ੍ਰੇਸ਼ਨ, ਘਰਾਂ ਤੋਂ ਲੈ ਕੇ ਵਾਹਨਾਂ ਤੱਕ ਚੈਕਿੰਗ
ਪਠਾਨਕੋਟ (ਸੱਚ ਕਹੂੰ ਨਿਊਜ਼/ਹਿੰ.ਸ.)। ਜ਼ਿਲ੍ਹੇ ’ਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਤੇ ਅਪਰਾਧੀਆਂ ’ਤੇ ਨਕੇਲ ਕੱਸਣ ਦੇ ਮਕਸਦ ਨਾਲ ਪਠਾਨਕੋਟ ਪੁਲਿਸ ਲਗਾਤਾਰ ਐਕਸ਼ਨ ਮੋਡ ’ਚ ਨਜ਼ਰ ਆ ਰਹੀ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਦੀਆਂ ਕਈ ਟੀਮਾਂ ਵੱਲੋਂ ਲਮੀਨੀ ਥਾਣਾ ਖੇਤਰ ’ਚ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਆਪ੍ਰੇਸ਼ਨ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜਨਤਕ ਤੇ ਸੰਵੇਦਨਸ਼ੀਲ ਥਾਵਾਂ ’ਤੇ ਬਾਰੀਕੀ ਨਾਲ ਨਿਗਰਾਨੀ ਕੀਤੀ। ਪੁਲਿਸ ਨੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਤੇ ਉਨ੍ਹਾਂ ਦੇ ਪਛਾਣ ਪੱਤਰਾਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਸੁਰੱਖਿਆ ਦੇ ਮੱਦੇਨਜ਼ਰ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਲਾਕੇ ’ਚ ਰਹਿ ਰਹੇ ਕਿਰਾਏਦਾਰਾਂ ਤੇ ਬਾਹਰੋਂ ਆ ਕੇ ਵਸੇ ਲੋਕਾਂ ਦੀ ਵੈਰੀਫਿਕੇਸ਼ਨ ਸਬੰਧੀ ਜਾਣਕਾਰੀ ਵੀ ਇਕੱਠੀ ਕੀਤੀ ਗਈ। ਕਾਸੋ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਘਰਾਂ ਤੱਕ ਪਹੁੰਚ ਕੇ ਵੀ ਜਾਂਚ ਕੀਤੀ ਗਈ। Pathankot Police
ਅਧਿਕਾਰੀਆਂ ਨੇ ਇਲਾਕੇ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ। ਆਪ੍ਰੇਸ਼ਨ ਦੌਰਾਨ ਪੁਲਿਸ ਅਧਿਕਾਰੀਆਂ ਨੇ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਕਾਨੂੰਨ-ਵਿਵਸਥਾ ਬਣਾਈ ਰੱਖਣ ’ਚ ਸਹਿਯੋਗ ਕਰਨ ਦੀ ਅਪੀਲ ਕੀਤੀ। ਪੁਲਿਸ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਇਲਾਕੇ ’ਚ ਕੋਈ ਸ਼ੱਕੀ ਵਿਅਕਤੀ, ਲਾਵਾਰਿਸ ਵਸਤੂ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਨੇੜਲੇ ਪੁਲਿਸ ਥਾਣੇ ਜਾਂ ਪੁਲਿਸ ਹੈਲਪਲਾਈਨ ’ਤੇ ਸੂਚਨਾ ਦਿੱਤੀ ਜਾਵੇ। ਪੁਲਿਸ ਮੁਤਾਬਕ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਪਠਾਨਕੋਟ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਤੇ ਜ਼ਿਲ੍ਹੇ ਵਿੱਚ ਸ਼ਾਂਤੀ ਦਾ ਮਾਹੌਲ ਕਾਇਮ ਰੱਖਣਾ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਪਰਾਧੀਆਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਪੁਲਿਸ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਅਪਰਾਧ ਮੁਕਤ ਬਣਾਉਣ ਤੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਅਜਿਹੇ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਭਵਿੱਖ ’ਚ ਵੀ ਲਗਾਤਾਰ ਜਾਰੀ ਰਹਿਣਗੇ। Pathankot Police
ਇਹ ਵੀ ਪੜ੍ਹੋ : Faridkot News: ਵੱਖ-ਵੱਖ ਸਰਕਾਰੀ ਸਕੂਲਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਏ
ਖੂਨ ਨਾਲ ਲੱਥਪੱਥ ਲਾਸ਼ ਮਿਲੀ (Double Murder)
(ਸੱਚ ਕਹੂੰ ਨਿਊਜ਼) ਪਠਾਨਕੋਟ। ਸ਼ਹਿਰ ਪਠਾਨਕੋਟ ’ਚ ਇੱਕ ਰੂਹ ਕਬਾਊ ਘਟਨਾ ਸਾਹਮਣੇ ਆਈ ਹੈ। ਇੱਕ ਜੋੜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੋਵੇਂ ਪਤੀ-ਪਤਨੀ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਮਿਲੀਆਂ। (Double Murder) ਔਰਤ ਦੇ ਮੂੰਹ ‘ਚ ਪਲਾਸਟਿਕ ਦੇ ਲਿਫਾਫੇ ਭਰ ਦਿੱਤੇ ਗਏ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਦੁਸ਼ਮਣੀ ਜਾਂ ਲੁੱਟ ਦੇ ਦੋਵੇਂ ਪਹਿਲੂਆਂ ਤੋਂ ਕੀਤੀ ਜਾ ਰਹੀ ਹੈ। ਇਹ ਘਟਨਾ ਮਨਵਾਲ ਬਾਗ ਦੀ ਹੈ।
ਡੀਐਸਪੀ ਨੇ ਦੱਸਿਆ ਕਿ ਚੰਪਾ ਦੇਵੀ ਨੂੰ ਪਲਾਸਟਿਕ ਦੇ ਲਿਫ਼ਾਫ਼ੇ ਮੂੰਹ ਵਿੱਚ ਪਾ ਕੇ ਮਾਰਿਆ ਗਿਆ ਤਾਂ ਜੋ ਚੀਕਣ ਦੀ ਆਵਾਜ਼ ਨਾ ਆਵੇ। ਇਹ ਘਟਨਾ ਰੰਜਿਸ਼ ਕਾਰਨ ਅੰਜਾਮ ਦਿੱਤਾ ਗਿਆ ਜਾਂ ਫਿਰ ਲੁੱਟ ਦੀ ਵਾਰਦਾਤ ਹੈ, ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਮਾਮਲੇ ਦੀ ਦੋਵਾਂ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਬੱਚਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਜਿਉਂਦਾ ਸੜਿਆ ਨੌਜਵਾਨ
ਡੀਐਸਪੀ ਰਜਿੰਦਰ ਮਨਹਾਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ 62 ਸਾਲਾ ਰਾਜਕੁਮਾਰ ਅਤੇ ਉਸ ਦੀ 57 ਸਾਲਾ ਪਤਨੀ ਚੰਪਾ ਦੇਵੀ ਵਜੋਂ ਹੋਈ ਹੈ। ਮ੍ਰਿਤਕ ਜੋੜਾ ਘਰ ਵਿੱਚ ਇਕੱਲਾ ਰਹਿੰਦਾ ਸੀ। ਉਨ੍ਹਾਂ ਦੇ 2 ਬੇਟੇ ਅਤੇ ਇਕ ਬੇਟੀ ਹੈ। ਦੋਵੇਂ ਪੁੱਤਰ ਇੰਗਲੈਂਡ ‘ਚ ਹਨ ਅਤੇ ਬੇਟੀ ਚੰਡੀਗੜ੍ਹ ‘ਚ ਪੜ੍ਹ ਰਹੀ ਹੈ। ਕਤਲ ਵੀਰਵਾਰ ਸ਼ਾਮ ਨੂੰ ਹੋਇਆ ਸੀ ਪਰ ਘਟਨਾ ਦਾ ਦੇਰ ਰਾਤ ਨੂੰ ਪਤਾ ਲੱਗਾ।