Minister Gurmeet Singh Khudian - Sach Kahoon Punjabi

Bathinda News: ਮੰਤਰੀ ਖੁਡੀਆਂ ਨੇ ਬਠਿੰਡਾ ਵਿਖੇ ਸੂਬੇ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬਾਟਰੀ ਦਾ ਕੀਤਾ ਉਦਘਾਟਨ
Bathinda News: ਬਠਿੰਡਾ, (ਸੱਚ ਕਹੂੰ ਨਿਊਜ਼/ਹਿੰ.ਸ.)। ਸੂਬੇ ਵਿੱਚ ਖੇਤੀਬਾੜੀ ਸਬੰਧੀ ਵਸਤਾਂ ਦੀ ਗੁਣਵੱਤਾ ਕੰਟਰੋਲ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਬਠਿੰਡਾ ਵਿਖੇ ਸੂਬੇ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬਾਟਰੀ ਦਾ ਉਦਘਾਟਨ ਕੀਤਾ ਅਤੇ ਡੱਬਵਾਲੀ ਰੋਡ ਸਥਿਤ ਖੇਤੀ ਭਵਨ ਵਿਖੇ ਸੀਡ ਟੈਸਟਿੰਗ ਲੈਬ ਦਾ ਨੀਂਹ ਪੱਥਰ ਰੱਖਿਆ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 1.5 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੀ ਗਈ ਇਸ ਬਾਇਓ-ਫ਼ਰਟੀਲਾਈਜ਼ਰ ਲੈਬ ਦੀ ਸਾਲਾਨਾ ਜਾਂਚ ਸਮਰੱਥਾ ਘੱਟੋ-ਘੱਟ 1,000 ਸੈਂਪਲਾਂ ਦੀ ਹੈ। ਇਹ ਲੈਬ ਬਹੁਤ ਮਹੱਤਵਪੂਰਨ ਹੈ ਕਿਉਂਕਿ ਪੰਜਾਬ ਦੇ ਕਿਸਾਨ ਰਸਾਇਣਕ ਖਾਦਾਂ ਨੂੰ ਛੱਡ ਕੇ ਬਾਇਓ-ਫ਼ਰਟੀਲਾਈਜ਼ਰ (ਜੈਵਿਕ ਖਾਦਾਂ) ਵੱਲ ਰੁਖ ਕਰ ਰਹੇ ਹਨ ਅਤੇ ਇਹ ਲੈਬ ਬਾਜ਼ਾਰ ਵਿੱਚ ਉਪਲਬਧ ਉਤਪਾਦਾਂ ਦੀ ਗੁਣਵੱਤਾ ਦਾ ਪਤਾ ਲਗਾਉਣ ਵਿੱਚ ਉਨ੍ਹਾਂ ਦੀ ਮੱਦਦ ਕਰੇਗੀ।

ਇਹ ਵੀ ਪੜ੍ਹੋ: Amritsar News: ਸਰਕਾਰ ਦੇ ਪ੍ਰਭਾਵ ਹੇਠ ਬੀਐਲਓ ਵੱਲੋਂ ਕੀਤਾ ਜਾ ਰਿਹਾ ਪੱਖਪਾਤ : ਡਿੰਪਾ

ਉਨ੍ਹਾਂ ਕਿਹਾ ਕਿ 2 ਕਰੋੜ ਰੁਪਏ ਦੀ ਲਾਗਤ ਵਾਲੀ ਸੀਡ ਟੈਸਟਿੰਗ ਲੈਬ ਵਿਗਿਆਨਕ ਤਰੀਕੇ ਨਾਲ ਗੁਣਵੱਤਾ ਜਾਂਚ ਦੀ ਸਹੂਲਤ ਪ੍ਰਦਾਨ ਕਰੇਗੀ ਅਤੇ ਕਿਸਾਨਾਂ ਨੂੰ ਪ੍ਰਮਾਣਿਤ (ਸਰਟੀਫਾਈਡ) ਬੀਜ ਮਿਲਣਾ ਯਕੀਨੀ ਬਣਾਏਗੀ। ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦੇ ਨਾਲ ਮਿਲ ਕੇ ਇਹ ਸੀਡ ਟੈਸਟਿੰਗ ਲੈਬ, ਖੇਤੀ ਸਮੱਗਰੀ ਲਈ ਸਖ਼ਤ ਮਿਆਰ ਲਾਗੂ ਕਰੇਗੀ ਅਤੇ ਨਕਲੀ ਜਾਂ ਗੈਰ-ਮਿਆਰੀ ਉਤਪਾਦਾਂ ਦੀ ਵਿਕਰੀ ’ਤੇ ਰੋਕ ਲਾਏਗੀ।

ਖੇਤੀਬਾੜੀ ਮੰਤਰੀ ਨੇ ਕਿਹਾ, “ਇਹ ਲੈਬਾਟਰੀਆਂ ਟੈਸਟਿੰਗ ਲਈ ਦੂਜੇ ਰਾਜਾਂ ਵਿੱਚ ਸੈਂਪਲ ਭੇਜਣ ਸਬੰਧੀ ਕਿਸਾਨਾਂ ਦੀ ਖੱਜਲ-ਖੁਆਰੀ ਨੂੰ ਖਤਮ ਕਰਨਗੀਆਂ। ਹੁਣ ਇਹ ਸਾਰੀ ਪ੍ਰਕਿਰਿਆ ਪੰਜਾਬ ਵਿੱਚ ਹੀ ਮੁਕੰਮਲ ਹੋਵੇਗੀ, ਜਿਸ ਨਾਲ ਸਮੇਂ ਅਤੇ ਪੈਸੇ ਦੋਵਾਂ ਦੀ ਬਚਤ ਹੋਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜ, ਖਾਦਾਂ ਅਤੇ ਹੋਰ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਖੇਤੀਬਾੜੀ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਨੇ ਕਿਹਾ ਕਿ ਇਹ ਦੋਵੇਂ ਲੈਬਾਟਰੀਆਂ ਵਿਭਾਗ ਦੀ ਤਕਨੀਕੀ ਸਮਰੱਥਾ ਨੂੰ ਮਜ਼ਬੂਤ ਕਰਨਗੀਆਂ ਅਤੇ ਬੀਜਾਂ ਤੇ ਜੈਵਿਕ ਖਾਦਾਂ ਦੀ ਸਮੇਂ ਸਿਰ ਅਤੇ ਭਰੋਸੇਮੰਦ ਜਾਂਚ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਰਾਜ ਦੇ ਅੰਦਰ ਹੀ ਟੈਸਟਿੰਗ ਉਪਲੱਬਧ ਹੋਣ ਨਾਲ ਗੁਣਵੱਤਾ ਦੇ ਮਿਆਰਾਂ ਨੂੰ ਲਾਗੂ ਕਰਨ, ਨਤੀਜਿਆਂ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਉਣ ਅਤੇ ਕਿਸਾਨਾਂ ਨੂੰ ਬਿਜਾਈ ਤੋਂ ਪਹਿਲਾਂ ਸਹੀ ਫੈਸਲੇ ਲੈਣ ਵਿੱਚ ਮੱਦਦ ਮਿਲੇਗੀ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਮਾਸਟਰ ਜਗਸੀਰ ਸਿੰਘ, ਜਾਇੰਟ ਡਾਇਰੈਕਟਰ (ਪਲਾਂਟ ਪ੍ਰੋਟੈਕਸ਼ਨ) ਨਰਿੰਦਰ ਪਾਲ ਸਿੰਘ ਬੈਨੀਪਾਲ ਅਤੇ ਖੇਤੀਬਾੜੀ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ

ਪੰਜਾਬ ਸਰਕਾਰ ਦਾ ਕਿਸਾਨਾਂ ਨੂੰ ਤੋਹਫਾ, ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ
ਖੇਤੀ-ਮਸ਼ੀਨਰੀ ’ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਖੇਤੀਬਾੜੀ ਵਿਭਾਗ (Farmers Scheme) ਸੂਬੇ ਦੇ ਕਿਸਾਨਾਂ ਨੂੰ ਰਿਆਇਤੀ ਦਰਾਂ ’ਤੇ ਅਤਿ-ਆਧੁਨਿਕ ਖੇਤੀ-ਮਸ਼ੀਨਰੀ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਨੂੰ ਹੁਲਾਰਾ ਦੇਣ ਲਈ ਰਣਨੀਤੀ ’ਤੇ ਕੰਮ ਕਰ ਰਿਹਾ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਬ ਮਿਸ਼ਨ ਆਨ ਐਗਰੀਕਲਚਰਲ ਮਕੈਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਕਿਸਾਨਾਂ ਤੋਂ ਵੱਖ-ਵੱਖ ਖੇਤੀ ਮਸ਼ੀਨਰੀ ’ਤੇ ਸਬਸਿਡੀ ਦਾ ਲਾਭ ਲੈਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨਾਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ 20 ਜੁਲਾਈ, 2023 ਤੱਕ ਅਪਲਾਈ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : Monsoon Update : ਦਿੱਲੀ ਪਹੁੰਚਿਆ ਮੌਨਸੂਨ, ਪੰਚਕੂਲਾ ‘ਚ ਕਾਰ ਸਮੇਤ ਮਹਿਲਾ ਵਹੀ

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਵਿਭਾਗ ਦੇ ਪੋਰਟਲ ਉਤੇ 20 ਜੁਲਾਈ, 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਹ ਸਬਸਿਡੀ ਪੈਡੀ ਟਰਾਂਸਪਲਾਂਟਰਜ਼, ਡੀ.ਐਸ.ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਉਤੇ ਦਿੱਤੀ ਜਾ ਰਹੀ ਹੈ। (Farmers Scheme)

ਕਿਸਾਨ ਟੋਲ-ਫਰੀ ਨੰਬਰ 1800-180-1551 ’ਤੇ ਲੈ ਸਕਦੇ ਹਨ ਜਾਣਕਾਰੀ

ਉਨਾਂ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫਰੀ ਨੰਬਰ 1800-180-1551 ਉਤੇ ਸੰਪਰਕ ਕਰ ਸਕਦੇ ਹਨ ਜਾਂ ਆਪੋ-ਆਪਣੇ ਜ਼ਿਲਿਆਂ ਦੇ ਖੇਤੀਬਾੜੀ ਦਫ਼ਤਰਾਂ ਵਿੱਚ ਜਾ ਕੇ ਇਸ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਕਿਸਾਨਾਂ ਦੇ ਖੇਤੀ ਖਰਚੇ ਘਟਣਗੇ ਅਤੇ ਮਸ਼ੀਨ ਆਧਾਰਤ ਖੇਤੀ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਉਨਾਂ ਕਿਹਾ ਕਿ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਦੀ ਬੱਚਤ ਸਬੰਧੀ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐੱਮ.ਐੱਸ.ਐੱਮ.ਈਜ਼ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਕਾਫ਼ੀ ਮਦਦ ਮਿਲੇਗੀ। ਉਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।