Enhances - Sach Kahoon Punjabi
ਵਰਕਰ ਦਾ 1000 ਰੁਪਏ ਤੇ ਹੈਲਪਰ ਦਾ 500 ਰੁਪਏ ਮਹੀਨਾਵਾਰ ਮਾਣਭੱਤਾ ਵਧਾਇਆ | Anganwadi Workers
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਤੇ ਦਿਸ਼ਾਂ-ਨਿਰਦੇਸ਼ਾਂ ਤਹਿਤ ਹੇਠ ਪੰਜਾਬ ਸਰਕਾਰ ਵੱਲੋਂ ਅੱਜ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਹੀਨਾਵਾਰ ਮਾਣ ਭੱਤਿਆਂ ਵਿੱਚ ਕ੍ਰਮਵਾਰ 1000 ਤੇ 500 ਰੁਪਏ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਉਥੇ ਸੇਵਾ ਪੂਰੀ ਹੋਣ ‘ਤੇ 1 ਲੱਖ ਰੁਪਏ ਤੇ 50 ਹਜ਼ਾਰ ਰੁਪਏ ਦੇ ਯਕਮੁਸ਼ਤ ਵਿੱਤੀ ਲਾਭ ਦੇਣ ਦਾ ਫੈਸਲਾ ਕੀਤਾ ਗਿਆ। ਇਨ੍ਹਾਂ ਫੈਸਲਿਆਂ ਦਾ ਐਲਾਨ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਤਿੰਨੋਂ ਆਂਗਣਵਾੜੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ।
ਇਹ ਵੀ ਪੜ੍ਹੋ : ਭਾਰੀ ਮੀਂਹ ਕਾਰਨ ਹੋਏ ਨੁਕਸਾਨ ਬਾਰੇ ਮੁੱਖ ਮੰਤਰੀ ਮਾਨ ਨੇ ਕਹੀ ਵੱਡੀ ਗੱਲ
ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਦੇ ਖੁਲਾਸੇ ਕਰਦਿਆਂ ਸ੍ਰੀਮਤੀ ਚੌਧਰੀ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਏ ਫੈਸਲਿਆਂ ਨਾਲ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡਾ ਵਿੱਤੀ ਲਾਭ ਹੋਵੇਗਾ। ਉਨਾਂ ਦੱਸਿਆ ਕਿ ਵਰਕਰ ਦਾ ਮਹੀਨਾਵਾਰ ਮਾਣ ਭੱਤਾ 5600 ਰੁਪਏ ਤੋਂ ਵਧਾ ਕੇ 6600 ਰੁਪਏ ਅਤੇ ਹੈਲਪਰ ਦਾ ਮਾਣ ਭੱਤਾ 2800 ਰੁਪਏ ਤੋਂ ਵਧਾ ਕੇ 3300 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਹੈ। ਇਹ ਵਾਧਾ ਅਗਲੇ ਵਿੱਤੀ ਵਰੇ ਤੋਂ ਲਾਗੂ ਹੋਵੇਗਾ ਜਿਸ ਕਾਰਨ ਵਰਕਰਾਂ ਤੇ ਹੈਲਪਰਾਂ ਨੂੰ ਵਧਿਆ ਹੋਇਆ ਮਾਣਭੱਤਾ ਪਹਿਲੀ ਅਪਰੈਲ 2019 ਤੋਂ ਮਿਲੇਗਾ। (Anganwadi Workers)
ਵਰਕਰਾਂ ਤੇ ਹੈਲਪਰਾਂ ਨੂੰ ਕੁੱਲ ਮਿਲਾ ਕੇ 45 ਕਰੋੜ ਰੁਪਏ ਸਾਲਾਨਾ ਵਿੱਤੀ ਲਾਭ ਹੋਵੇਗਾ।ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਆਂਗਨਵਾੜੀ ਵਰਕਰ ਤੇ ਹੈਲਪਰ ਮਾਣਭੱਤੇ ‘ਤੇ ਕੰਮ ਕਰਦੇ ਵਲੰਟੀਅਰ ਹੋਣ ਕਾਰਨ ਉਨਾਂ ਨੂੰ ਨੌਕਰੀ ਪੂਰੀ ਕਰਨ ‘ਤੇ ਕੋਈ ਵੀ ਵਿੱਤੀ ਲਾਭ ਨਹੀਂ ਮਿਲਦਾ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਵੱਡਾ ਫੈਸਲਾ ਕਰਦਿਆਂ ਆਂਗਨਵਾੜੀ ਵਰਕਰ ਨੂੰ ਨੌਕਰੀ ਪੂਰੀ ਹੋਣ ‘ਤੇ ਇਕ ਲੱਖ ਰੁਪਏ ਦੀ ਯਕਮੁਸ਼ਤ ਰਾਸ਼ੀ ਅਤੇ ਹੈਲਪਰ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਨੌਕਰੀ ਦੀ ਸਮਾਂ ਸੀਮਾ 70 ਸਾਲ ਹੋਵੇਗੀ।
ਸ੍ਰੀਮਤੀ ਚੌਧਰੀ ਨੇ ਅੱਗੇ ਦੱਸਿਆ ਕਿ ਉਨਾਂ ਕਿਹਾ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਬਾਰੇ ਇਹ ਫੈਸਲਾ ਕੀਤਾ ਗਿਆ ਕਿ ਪਿਛਲੇ ਸਾਲ ਨਵਬੰਰ ਵਿੱਚ ਸਮਾਜਿਕ ਸੁਰੱਖਿਆ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਸਾਂਝਾ ਮੈਮੋਰੰਡਮ ਹੂਬਹੂ ਲਾਗੂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸੇ ਤਰਾਂ ਬੁਨਿਆਦੀ ਢਾਂਚੇ ਸਮੇਤ ਹੋਰਨਾਂ ਪ੍ਰਬੰਧਕੀ ਮੰਗਾਂ ਨੂੰ ਵਿਭਾਗ ਵੱਲੋਂ ਆਪਣੇ ਪੱਧਰ ‘ਤੇ ਹੱਲ  ਕਰ ਦਿੱਤਾ ਜਾਵੇਗਾ।ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਵੀ ਹਾਜ਼ਰ ਸਨ। ਇਨਾਂ ਫੈਸਲਿਆਂ ਤੋਂ ਯੂਨੀਅਨ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਭਾਜਪਾ ਨੇ ਅੱਤਵਾਦ ਨੂੰ ਉਭਰਨ ਦਿੱਤਾ
ਉਮਰ ਅਬਦੁੱਲਾ ਨੇ ਦਿੱਤਾ ਬਿਆਨ
ਸ੍ਰੀਨਗਰ, (ਏਜੰਸੀ)। ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਰਾਸ਼ਟਰੀ ਜਨਤਾਂਤ੍ਰਿਕ ਗਠਜੋੜ ਸਰਕਾਰ ਨੇ ਕੇਂਦਰ ‘ਚ ਸੱਤਾ ਵਿੱਚ ਆਉਣ ਤੋਂ ਬਾਅਦ ਜੰਮੂ ਕਸ਼ਮੀਰ ‘ਚ ਜ਼ਿਆਦਾ ਅੱਤਵਾਦੀਆਂ ਦੇ ਮਾਰੇ ਜਾਣ ਦੇ ਕੇਂਦਰੀ ਵਿਧੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦੇ ਇਸ ਦਾਅਵੇ ‘ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਕਿਹਾ ਕਿ ਅਸਲ ‘ਚ ਇਹ ਦਰਸ਼ਾਉਂਦਾ ਹੈ ਕਿ ਕਿਸ ਤਰ੍ਹਾਂ ਭਾਜਪਾ ਸਰਰਕਾਰ ਨੇ ਰਾਜ ‘ਚ ਅੱਤਵਾਦ ਅਤੇ ਹਿੰਸਾ ਨੂੰ ਉਭਰਨ ਦਿੱਤਾ ਅਤੇ ਸੁਰੱਖਿਆ ਬਲਾਂ ਨੂੰ ਜ਼ਿਆਦਾ ਅੱਤਵਾਦੀਆਂ ਨੂੰ ਮਾਰਨ ਲਈ ਮਜਬੂਰ ਹੋਣਾ ਪਿਆ।
ਸ੍ਰੀ ਅਬਦੁੱਲਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਇਹਨਾਂ ਅੰਕੜਿਆਂ ਨੂੰ ਲੈ ਕੇ ਸ੍ਰੀ ਪ੍ਰਸਾਦ ਨੂੰ ਸ਼ਰਮ ਆਉਣੀ ਚਾਹੀਦੀ ਹੈ ਅਤੇ ਸਰਕਾਰ ਨੂੰ ਇਸ ਨੂੰ ਪ੍ਰਾਪਤੀ ਨਹੀਂ ਦੱਸਣਾ ਚਾਹੀਦਾ। ਉਹਨਾ ਕਿਹਾ ਕਿ ਅਸਲ ‘ਚ ਮੰਤਰੀ ਸਾਹਿਬ ਇਹ ਕਹਾਣੀ ਦੱਸਣਾ ਚਾਹੁੰਦੇ ਹਨ ਕਿ ਕਿਸ ਤਰ੍ਹਾਂ ਉਹਨਾਂ ਦੀ ਸਰਕਾਰ ਨੇ ਰਾਜ ‘ਚ ਅੱਤਵਾਦ ਅਤੇ ਹਿੰਸਾ ਨੂੰ ਦੁਬਾਰਾ ਉਭਰਨ ਦਿੱਤਾ ਅਤੇ ਇਸ ਦੀ ਵਜ੍ਹਾ ਨਾਲ ਸੁਰੱਖਿਆ ਬਲਾਂ ਨੂੰ ਜ਼ਿਆਦਾ ਅੱਤਵਾਦੀਆਂ ਨੂੰ ਮਾਰਨ ਲਈ ਮਜਬੂਰ ਹੋਣਾ ਪਿਆ। ਇਹਨਾਂ ਅੰਕੜਿਆਂ ਨੂੰ ਲੈ ਕੇ ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ ਅਤੇ ਇਸ ਨੂੰ ਪ੍ਰਾਪਤੀ ਨਹੀਂ ਦੱਸਣਾ ਚਾਹੀਦਾ।
ਨਵੀਂ ਦਿੱਲੀ: ਭਾਰਤ ਨੇ ਚੀਨ ਨਾਲ ਲੱਗਦੇ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ 1400 ਕਿਲੋਮੀਟਰ ਲੰਮੇ ਸਿਨੋ-ਇੰਡੀਆ ਸਰਹੱਦ ‘ਤੇ ਫੌਜੀਆਂ ਦੀ ਤਾਇਨਾਤੀ ਵਧਾ ਦਿੱਤੀ ਹੈ। ਸਰਕਾਰ ਮੁਤਾਬਕ, ਦੇਸ਼ ਦੀ ਪੂਰਬੀ ਸਰਹੱਦ ‘ਤੇ ਫੌਜ ਲਈ ਅਲਰਟ ਪੱਧਰ ਵਧਾ ਦਿੱਤਾ ਗਿਆ ਹੈ।
ਇਹ ਘਟਨਾਕ੍ਰਮ ਅਜਿਹੇ ਸਮੇਂ ਹੋਇਆ ਹੈ, ਜਦੋਂ ਬੀਤੇ ਇੱਕ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਡੋਕਲਾਮ ਨੂੰ ਲੈ ਕੇ ਭਾਰਤ ਦਾ ਚੀਨ ਨਾਲ ਵਿਵਾਦ ਚੱਲ ਰਿਹਾ ਹੈ। ਚੀਨ ਲਗਾਤਾਰ ਭਾਰਤ ਨੂੰ ਪਿੱਛੇ ਹਟਣ ਨੂੰ ਕਹਿ ਰਿਹਾ ਹੈ, ਜਦੋਂਕਿ ਭਾਰਤ ਦਾ ਕਹਿਣਾ ਹੈ ਕਿਚੀਨ ਸਾਡੇ ਇਲਾਕੇ ਵਿੱਚ ਘੁਸਪੈਠ ਕਰ ਰਿਹਾ ਹੈ। ਉੱਥੇ ਭਾਰਤ ਦੇ 350 ਫੌਜੀ ਜੰਮੇ ਹੋਏ ਹਨ।
ਅਗਸਤ-ਸਤੰਬਰ ਵਿੱਚ ਖ਼ਤਰਾ ਕਿਉਂ?
ਨਮਰਤਾ ਮੁਤਾਬਕ ਉਨ੍ਹਾਂ ਦੇ ਹੀ ਸੈਂਟਰ ਫਾਰ ਚਾਈਨਾ ਐਨਾਲਿਸਿਸ ਐਂਡ ਸਟ੍ਰੈਟਜੀ ਦੇ ਪ੍ਰੈਜੀਡੈਂਟ ਜੈਦੇਵ ਰਾਨਡੇ ਨੇ ਇੱਕ ਸਾਲ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਦੋਵੇਂ ਦੇਸ਼ਾਂ ਦਰਮਿਆਨ ਜੋ ਤਣਾਅ ਹੈ, ਉਸ ਨੂੰ ਵੇਖਦੇ ਹੋਏ 2017 ਵਿੱਚ ਅਗਸਤ-ਸਤੰਬਰ ਵਿੱਚ ਚੀਨ ਭਾਰਤ ਨਾਲ ਟਕਰਾਅ ਵਧਾ ਸਕਦਾ ਹੈ।
ਉਹ ਕਹਿੰਦੀ ਹੈ, ਦਰਅਸਲ, ਚੀਨ ਦੀ ਵੈਸਟਰਨ ਥਿਏਟਰ ਕਮਾਂਡ ਬੀਤੇ ਇੱਕ ਸਾਲ ਤੋਂ ਭਾਰਤ ਨਾਲ ਲੱਗਦੀ ਸਰਹੱਦ ‘ਤੇ ਨਵੇਂ ਕਨਸਟਰਕਸ਼ਨ ਕਰ ਰਹੀ ਹੈ ਤਾਂਕਿ ਜ਼ਰੂਰਤ ਪੈਣ ਜਾਂ ਵਿਵਾਦ ਵਧਣ ‘ਤੇ ਜਲਦੀ ਤੋਂ ਜਲਦੀ ਅਤੇ ਪੂਰੀ ਤਾਕਤ ਨਾਲ ਜਵਾਬ ਦਿੱਤਾ ਜਾ ਸਕੇ। ਚੀਨ ਤੋਂ ਆਈਆਂ ਰਿਪੋਰਟਾਂ ਵੇਖਣ ‘ਤੇ ਪਤਾ ਲੱਗਦਾ ਹੈ ਕਿ ਟਕਰਾਅ ਦਾ ਮਾਹੌਲ ਬੀਤੇ ਸਾਲ ਭਰ ਤੋਂ ਬਣਾਇਆ ਜਾ ਰਿਹਾ ਹੈ।
ਇੱਕ ਪਾਸੇ ਫਾਰੇਨ ਟਰੇਡ ਅਤੇ ਡਿਪਲੋਮੈਟਿਕ ਗੱਲਬਾਤ ਦੇ ਰਸਤੇ ਖੁੱਲ੍ਹੇ ਹਨ, ਦੂਜੇ ਪਾਸੇ ਪੀਐਲਏ ਪਹਿਲਾਂ ਤੋਂ ਜ਼ਿਆਦਾ ਅਗ੍ਰੈਸਿਵਲੀ ਰਿਐਕਟ ਕਰਦੇ ਹੋਏ ਘੁਸਪੈਠ ਕਰ ਰਹੀ ਹੈ। ਇੰਟਰਨੈਸ਼ਨਲ ਪੱਧਰ ‘ਤੇ ਭਾਰਤ ਲਈ ਮੁਸ਼ਕਿਲਾਂ ਖੜ੍ਹੀਆਂ ਕਰਨਾ ਵੀ ਚੀਨ ਦੇ ਇਸੇ ਪਲਾਨ ਦਾ ਹਿੱਸਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।