Crops - Sach Kahoon Punjabi
ਗੁਲਾਬੀ ਸੁੰਡੀ ਦਾ ਫ਼ਸਲਾਂ ’ਤੇ ਹੱਲਾ, ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਇਹ ਕਹਿ ਕੇ ਦਿੱਤਾ ਧਰਵਾਸਾ
ਕਿਹਾ, ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਗੁਲਾਬੀ ਸੁੰਡੀ ਦੀ ਰੋਕਥਾਮ ਕਰਨ ਕਿਸਾਨ | Crops
ਮਾਨਸਾ (ਸੁਖਜੀਤ ਮਾਨ)। ਨਰਮੇ ਦੀ ਫਸਲ (Crops) ’ਤੇ ਜੇਕਰ ਗੁਲਾਬੀ ਸੁੰਡੀ ਦੇ ਹਮਲੇ ਦਾ ਖਦਸ਼ਾ ਹੁੰਦਾ ਹੈ ਤਾਂ ਕਿਸਾਨ ਖੇਤੀਬਾੜੀ ਵਿਭਾਗ ਦੀ ਸਿਫਾਰਸ਼ ਅਨੁਸਾਰ ਗੁਲਾਬੀ ਸੁੰਡੀ ਦੀ ਰੋਕਥਾਮ ਕਰਨ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁਡੀਆਂ ਨੇ ਜ਼ਿਲ੍ਹੇ ਦੇ ਹਲਕਾ ਸਰਦੂਲਗੜ੍ਹ ਦੇ ਪਿੰਡਾਂ ਮਾਨਖੇੜਾ ਤੇ ਖੈਰਾ ਕਲਾਂ ਵਿੱਚ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜ਼ੂਦ ਸਨ। ਇਸ ਮੌਕੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੰਤਵ ਤਰਜੀਹੀ ਆਧਾਰ ’ਤੇ ਖੇਤੀ ਨੂੰ ਪ੍ਰਫੁੱਲਿਤ ਕਰਨਾ ਹੈ।ਖੇਤੀ ਖੇਤਰ ਦੀ ਖੁਸ਼ਹਾਲੀ ਲਈ ਉਹ ਸਦਾ ਯਤਨਸ਼ੀਲ ਰਹਿਣਗੇ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਖੇਤਾਂ ਵਿੱਚ ਕੀਤੇ ਨਿਰੀਖਣ ਦੌਰਾਨ ਕੀੜਿਆਂ ਦੀ ਤਾਦਾਦ ਆਰਥਿਕ ਪੱਧਰ ਤੋਂ ਹੇਠਾਂ ਹੀ ਪਾਈ ਗਈ ਹੈ। ਉਨ੍ਹਾਂ ਇਸ ਮੌਕੇ ਹਾਜ਼ਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪ ਵੀ ਖੇਤਾਂ ਵਿੱਚ ਜਾ ਕੇ ਮੌਕਾ ਵੇਖਣ। ਕਿਸਾਨਾਂ ਨੂੰ ਕਾਰਗਰ ਦਵਾਈਆਂ ਦੀ ਸਿਫਾਰਸ਼ ਕਰਨ ਅਤੇ ਡੀਲਰਾਂ ਨੂੰ ਵੀ ਚੰਗੀਆਂ ਦਵਾਈਆਂ ਹੀ ਸਪਲਾਈ ਕਰਨ ਲਈ ਕਿਹਾ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਦੀ ਫਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ : ਔਰਤਾਂ ਲਈ ਆਈ ਵੱਡੀ ਖੁਸ਼ਖਬਰੀ, ਇਸ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
ਇਸ ਮੌਕੇ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਵਾਲੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਲਈ ਸਰਕਾਰ ਦੀਆਂ ਯੋਜਨਾਵਾਂ ਨੂੰ ਹਲਕੇ ਵਿੱਚ ਲਾਗੂ ਕਰਵਾਉਣਗੇ। ਸੰਯੁਕਤ ਡਾਇਰੈਕਟਰ ਜਗਦੀਸ਼ ਸਿੰਘ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਸੱਤਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।ਜੇਕਰ ਕਿਸੇ ਕਿਸਾਨ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਆਵੇ ਤਾਂ ਵਿਭਾਗ ਨਾਲ ਤਾਲਮੇਲ ਕਰ ਸਕਦਾ ਹੈ। ਇਸ ਮੌਕੇ ਕਿਸਾਨਾਂ ਤੋਂ ਇਲਾਵਾ ਮਨੋਜ ਕੁਮਾਰ ਖੇਤੀਬਾੜੀ ਵਿਕਾਸ ਅਫਸਰ, ਡਾ. ਗੁਰਿੰਦਰਜੀਤ ਸਿੰਘ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਡੀਪੀਡੀ ਆਤਮਾ ਚਮਨਦੀਪ ਸਿੰਘ ਅਤੇ ਵਿਭਾਗ ਦੇ ਸਮੂਹ ਮੁਲਾਜ਼ਮ ਹਾਜ਼ਰ ਸਨ ।
Weather News : ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗੜੇਮਾਰੀ ਦਾ ਔਰੇਂਜ ਅਲਰਟ
ਚੰਡੀਗੜ੍ਹ। ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਔਰੇਂਜ (Weather News) ਅਲਰਟ ਜਾਰੀ ਕੀਤਾ ਹੈ। ਇਹ ਸਾਰੇ ਮਾਲਵਾ ਖੇਤਰ ਦੇ ਜ਼ਿਲ੍ਹੇ ਹਨ। ਜਿੱਥੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਮੀਂਹ ਅਤੇ ਗੜੇ ਵੀ ਪੈਣਗੇ। ਸੂਬਿਆਂ ਦੇ ਬਾਕੀ ਹਿੱਸਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਭਵਿੱਖਬਾਣੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਖਰਾਬ ਮੌਸਮ ਕਾਰਨ ਕਣਕ ਦੀ ਫਸਲ ਦਾ ਪਹਿਲਾਂ ਹੀ ਕਾਫੀ ਨੁਕਸਾਨ ਹੋਇਆ ਹੈ।
(Weather News) ਔਰੇਂਜ ਅਲਰਟ…
ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ- ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। 4 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 5 ਅਪ੍ਰੈਲ ਤੋਂ ਮੌਸਮ ਸਾਫ ਹੋ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ’ਚ ਮੌਸਮ ਵਿਭਾਗ ਨੇ ਫਿਰ ਜਾਰੀ ਕੀਤੀ ਚੇਤਾਵਨੀ
ਉੱਥੇ ਹੀ ਦੱਸਣਯੋਗ ਹੈ ਕਿ ਅਪਰੈਲ ਦੇ ਸ਼ੁਰੂਆਤੀ ਦਿਨਾਂ ’ਚ ਹੀ 48 ਘੰਟਿਆਂ ਵਿੱਚ 11 ਮਿਲੀਮੀਟਰ ਵਰਖਾ ਰਿਕਾਰਡ ਹੋ ਚੁੱਕੀ ਹੈ। ਜਦਕਿ ਐਤਵਾਰ ਨੂੰ ਵੱਧ ਤੋਂ ਵੱਧ ਪਾਰੇ ਵਿੱਚ ਆਮ ਨਾਲੋਂ 4-5 ਡਿਗਰੀ ਤੱਕ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 4 ਅਪਰੈਲ ਨੂੰ ਵੀ ਬੰਦ ਛਾਏ ਰਹਿਣਗੇ ਅਤੇ ਕੁਝ ਜ਼ਿਲ੍ਹਿਆਂ ਵਿੱਚ ਬੂੰਦਾਬਾਂਦੀ ਦੇ ਆਸਾਰ ਬਣ ਰਹੇ ਹਨ। ਇਸ ਤੋਂ ਬਾਅਦ 5 ਅਪਰੈਲ ਤੋਂ ਮੌਸਮ ਡਰਾਈ ਹੋਣਾ ਸ਼ੁਰੂ ਹੋਵੇਗਾ। (Weather News)
ਮੌਸਮ ਦੀਆਂ ਇਨ੍ਹਾਂ ਚੇਤਾਵਨੀਆਂ ਨਾਲ ਕਿਸਾਨਾਂ ਦੇ ਚਿਹਰਿਆਂ ’ਤੇ ਚਿੰਤਾ ਦੀਆਂ ਲਕੀਰਾਂ ਹੋਰ ਗੂੜ੍ਹੀਆਂ ਗਈਆਂ ਹਨ। ਜੇਕਰ ਇਹ ਮੀਂਹ ਦਾ ਮੌਸਮ ਇਸੇ ਤਰ੍ਹਾਂ ਹੀ ਗੜਬੜਾਉਂਦਾ ਰਿਹਾ ਤਾਂ ਹਾੜੀ ਦੇ ਮੌਸਮ ਵਿੱਚ ਵਾਢੀ ਕਰਨ ਵਿੱਚ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ’ਚ ਮੌਸਮ ਵਿਭਾਗ ਨੇ ਫਿਰ ਜਾਰੀ ਕੀਤੀ ਚੇਤਾਵਨੀ
ਚੰਡੀਗੜ੍ਹ। ਸੂਬੇ ਵਿੱਚ ਪੈ ਰਹੇ ਬੇਮੌਸਮੇ ਮੀਂਹ ਨੇ ਸਭ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਤੇ ਗੜੇਮਾਰੀ ਨੇ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਕਈ ਜ਼ਿਲ੍ਹਿਆਂ ਵਿੱਚ ਆਏ ਭਿਆਨਕ ਝੱਖੜ ਨੇ ਫਸਲਾਂ ਦੇ ਨਾਲ-ਨਾਲ ਡੰਗਰਾਂ ਤੇ ਮਕਾਨਾਂ ਦਾ ਵੀ ਭਾਰੀ ਨੁਕਸਾਨ ਕੀਤਾ ਹੈ। ਪਿਛਲੇ ਇੱਕ ਹਫ਼ਤੇ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨਾਲ ਕਣਕ ਦੀ ਖੜ੍ਹੀ ਫਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ।
ਉੱਥੇ ਹੀ ਮੌਸਮ ਵਿਭਾਗ ਨੇ ਵੀ ਯੈਲੋ ਅਲਰਟ ਜਾਰੀ ਕੀਤਾ ਸੀ ਕਿ 3 ਅਪਰੈਲ ਨੂੰ ਸੂਬੇ ਵਿੱਚ ਕਈ ਹਿੱਸਿਆਂ ਵਿੱਚ ਫਿਰ ਤੋਂ ਗੜੇਮਾਰੀ, ਤੇਜ਼ ਹਵਾਵਾਂ ਚੱਲਣ ਦੇ ਨਾਲ ਭਾਰੀ ਮੀਂਹ ਦੇ ਆਸਾਰ ਹਨ ਕਿਉਂਕਿ ਇੱਕ ਹੋਰ ਵੈਸਟਰਨ ਡਿਸਟਰਬੈਂਸ ਐਕਵਿਟ ਹੋਇਆ ਹੈ। ਜਿਸ ਦਾ ਅਸਰ ਪੰਜਾਬ ਵਿੱਚ ਵੀ ਕਾਫ਼ੀ ਪੈ ਰਿਹਾ ਹੈ, ਇਸ ਲਈ ਅਲਰਟ ਜਾਰੀ ਕੀਤਾ ਗਿਆ ਸੀ। ਮੌਸਮ ਵਿਭਾਗ ਅਨੁਸਾਰ ਇਸ ਵਾਰ ਮਾਲਵਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਵਿਭਾਗ ਵੱਲੋਂ ਗੜੇ ਪੈਣ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਤੋਂ ਬਾਅਦ ਕਿਸਾਨਾ ਦੇ ਚਿਹਰੇ ਮੁਰਝਾ ਗਏ ਹਨ।
ਉੱਥੇ ਹੀ ਦੱਸਣਯੋਗ ਹੈ ਕਿ ਅਪਰੈਲ ਦੇ ਸ਼ੁਰੂਆਤੀ ਦਿਨਾਂ ’ਚ ਹੀ 48 ਘੰਟਿਆਂ ਵਿੱਚ 11 ਮਿਲੀਮੀਟਰ ਵਰਖਾ ਰਿਕਾਰਡ ਹੋ ਚੁੱਕੀ ਹੈ। ਜਦਕਿ ਐਤਵਾਰ ਨੂੰ ਵੱਧ ਤੋਂ ਵੱਧ ਪਾਰੇ ਵਿੱਚ ਆਮ ਨਾਲੋਂ 4-5 ਡਿਗਰੀ ਤੱਕ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 4 ਅਪਰੈਲ ਨੂੰ ਵੀ ਬੰਦ ਛਾਏ ਰਹਿਣਗੇ ਅਤੇ ਕੁਝ ਜ਼ਿਲ੍ਹਿਆਂ ਵਿੱਚ ਬੂੰਦਾਬਾਂਦੀ ਦੇ ਆਸਾਰ ਬਣ ਰਹੇ ਹਨ। ਇਸ ਤੋਂ ਬਾਅਦ 5 ਅਪਰੈਲ ਤੋਂ ਮੌਸਮ ਡਰਾਈ ਹੋਣਾ ਸ਼ੁਰੂ ਹੋਵੇਗਾ।
ਮੌਸਮ ਦੀਆਂ ਇਨ੍ਹਾਂ ਚੇਤਾਵਨੀਆਂ ਨਾਲ ਕਿਸਾਨਾਂ ਦੇ ਚਿਹਰਿਆਂ ’ਤੇ ਚਿੰਤਾ ਦੀਆਂ ਲਕੀਰਾਂ ਹੋਰ ਗੂੜ੍ਹੀਆਂ ਗਈਆਂ ਹਨ। ਜੇਕਰ ਇਹ ਮੀਂਹ ਦਾ ਮੌਸਮ ਇਸੇ ਤਰ੍ਹਾਂ ਹੀ ਗੜਬੜਾਉਂਦਾ ਰਿਹਾ ਤਾਂ ਹਾੜੀ ਦੇ ਮੌਸਮ ਵਿੱਚ ਵਾਢੀ ਕਰਨ ਵਿੱਚ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅਸਮਾਨ ਤੋਂ ਪੈ ਰਹੀ ਅੱਗ ਤੋਂ ਫਸਲ ਨੂੰ ਬਚਾਉਣ ਵਿੱਚ ਲੱਗੇ ਕਿਸਾਨ, ਅਪਣਾ ਰਹੇ ਦੇਸੀ ਢੰਗ
ਟਿਊਬਵੈੱਲਾਂ ਦੀ ਸਿੰਚਾਈ ਨਾਕਾਫ਼ੀ ਸਾਬਤ ਹੋ ਰਹੀ ਹੈ
ਸੱਚ ਕਹੂੰ/ਰਾਜੂ ਔਢਾਂ। ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਨੇ ਆਮ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਗਰਮੀ ਦੀ ਲਹਿਰ ਜਾਰੀ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ। ਹਰਿਆਣਾ ਦੇ ਉੱਤਰੀ ਹਿੱਸੇ ਵਿੱਚ ਯੈਲੋ ਅਲਰਟ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਖੌਫ ਨੇ ਜ਼ਿਆਦਾਤਰ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਨਰਮੇ ਦੀ ਫ਼ਸਲ ਨੂੰ ਬਚਾਉਣ ਲਈ ਕਿਸਾਨ ਖੇਤਾਂ ਵਿੱਚ ਸੰਘਰਸ਼ ਕਰ ਰਹੇ ਹਨ।
ਸਥਿਤੀ ਇਹ ਹੈ ਕਿ ਨਹਿਰਾਂ ਬੰਦ ਹੋਣ ਕਾਰਨ ਕਿਸਾਨ ਪੂਰੀ ਤਰ੍ਹਾਂ ਟਿਊਬਵੈੱਲਾਂ ‘ਤੇ ਨਿਰਭਰ ਹਨ। ਕਹਿਰ ਦੀ ਗਰਮੀ ਦਾ ਪ੍ਰਕੋਪ ਇਸ ਤਰ੍ਹਾਂ ਦੇਖਿਆ ਜਾ ਰਿਹਾ ਹੈ ਕਿ ਟਿਊਬਵੈੱਲਾਂ ਤੋਂ ਪਾਣੀ ਦੀ ਸਿੰਚਾਈ 2-3 ਦਿਨ ਹੀ ਰਹਿੰਦੀ ਹੈ। ਦੂਜਾ ਲੋਡ ਵਧਣ ਕਾਰਨ ਬਿਜਲੀ ਸਿਸਟਮ ਵੀ ਕਿਸਾਨਾਂ ਲਈ ਕੋਹੜ ਦਾ ਕੰਮ ਕਰ ਰਿਹਾ ਹੈ। ਕੀਤੀ ਬਿਜਾਈ ਖਤਮ ਹੋ ਰਹੀ ਹੈ ਅਤੇ ਦੂਜਾ ਨਵਾਂ ਬੀਜ ਪਾ ਕੇ ਜ਼ਮੀਨ ਦੀ ਸਿੰਚਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਸਲ ਨੂੰ ਬਚਾਉਣ ਲਈ ਕਿਸਾਨ ਪੁਰਾਣੇ ਦੇਸੀ ਉਪਾਅ ਅਪਣਾ ਰਹੇ ਹਨ। ਪਿੰਡ ਨੂਹੀਆਂਵਾਲੀ ਦੇ ਕਿਸਾਨ ਚੇਤਰਾਮ ਦਾਦਰਵਾਲ, ਡਾ: ਜਗਦੀਸ਼ ਸਹਾਰਨ, ਦੇਵੀ ਲਾਲ ਸੁਥਾਰ, ਰਵਿੰਦਰ ਵਰਮਾ, ਜਸਰਾਜ ਸਹਾਰਨ ਅਤੇ ਪਰਮਵੀਰ ਵਰਮਾ ਨੇ ਦੱਸਿਆ ਕਿ ਖੇਤਾਂ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ ਨਾ ਤਾਂ ਟਿਊਬਵੈੱਲ ਹਨ ਅਤੇ ਨਾ ਹੀ ਨਹਿਰਾਂ ਵਿੱਚ ਪਾਣੀ। ਉਸ ਨੇ ਦੱਸਿਆ ਕਿ ਝੁਲਸੀ ਹੋਈ ਫ਼ਸਲ ਨੂੰ ਦੇਖ ਕੇ ਉਸ ਦਾ ਖੇਤ ਵਿੱਚ ਜਾਣ ਦਾ ਵੀ ਮਨ ਨਹੀਂ ਕਰਦਾ।
ਜੇਕਰ ਮੌਸਮ ਨਾ ਬਦਲਿਆ ਤਾਂ ਸਥਿਤੀ ਹੋਰ ਵੀ ਭਿਆਨਕ ਹੋ ਜਾਵੇਗੀ। ਕਿਸਾਨ ਚੇਤਰਾਮ ਨੇ ਦੱਸਿਆ ਕਿ ਉਸ ਨੇ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕੀਤੀ ਹੈ। ਉਸ ਨੇ ਗਰਮੀ ਅਤੇ ਗਰਮੀ ਦੇ ਡਰ ਕਾਰਨ ਅਗੇਤੀ ਬੀਜਾਈ ਕੀਤੀ ਸੀ ਪਰ ਫਿਰ ਵੀ ਫ਼ਸਲ ਗਰਮੀ ਨਾਲ ਪ੍ਰਭਾਵਿਤ ਹੋ ਰਹੀ ਹੈ। ਉਸ ਨੇ 3 ਏਕੜ ਰਕਬੇ ਵਿੱਚ ਦੁਬਾਰਾ ਮਿੱਟੀ ਪਾ ਲਈ ਹੈ ਪਰ ਫਿਰ ਵੀ ਕੋਈ ਸਫ਼ਲਤਾ ਨਜ਼ਰ ਨਹੀਂ ਆ ਰਹੀ। ਫਸਲ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ, ਪਰ ਹੁਣ ਰੱਬ ਦਾ ਹੱਥ ਹੈ। ਉਨ੍ਹਾਂ ਦੱਸਿਆ ਕਿ ਫ਼ਸਲ ਨੂੰ ਸਫ਼ਲ ਬਣਾਉਣ ਲਈ ਦੇਸੀ ਨੁਸਖੇ ਅਪਣਾਏ ਜਾ ਰਹੇ ਹਨ। ਬੀਜਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਵਿੱਚ ਮਿੱਟੀ ਭਰ ਕੇ ਉਗਾਇਆ ਜਾ ਰਿਹਾ ਹੈ, ਤਾਂ ਜੋ ਸੜੇ ਪੌਦਿਆਂ ਦੀ ਥਾਂ ‘ਤੇ ਦੁਬਾਰਾ ਬੀਜਿਆ ਜਾ ਸਕੇ। ਘਰ ਦੇ ਸਾਰੇ ਮੈਂਬਰ ਇਸ ਕੰਮ ਵਿੱਚ ਲੱਗੇ ਹੋਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬੀਤੇ ਦਿਨੀਂ ਖਰਾਬ ਮੌਸਮ ਕਿਸਾਨਾਂ ਲਈ ਫਿਰ ਕਹਿਰ ਸਾਬਤ ਹੋਇਆ ਪੰਜਾਬ ਹਰਿਆਣਾ ਤੇ ਰਾਜਸਥਾਨ ‘ਚ ਹੋਈ ਗੜੇਮਾਰੀ ਨਾਲ ਹਜ਼ਾਰਾਂ ਏਕੜ ਕਣਕ ਦੀ ਫਸਲ ਦਾ ਨੁਕਸਾਨ ਹੋ ਗਿਆ ਕਈ ਥਾਈਂ ਤਾਂ ਗੜੇ ਚਿੱਟੀ ਚਾਦਰ ਵਾਂਗ ਨਜ਼ਰ ਆਏ ਪੰਜਾਬ ਦੇ ਇਕੱਲੇ ਸੰਗਰੂਰ ਜ਼ਿਲ੍ਹੇ ‘ਚ 3200 ਤੋਂ ਵੱਧ ਏਕੜ ਕਣਕ ਦੀ ਫਸਲ ਤਬਾਹ ਹੋ ਗਈ ਇਸੇ ਤਰ੍ਹਾਂ ਹਰਿਆਣਾ ਤੇ ਹੋਰ ਰਾਜਾਂ ‘ਚ ਨੁਕਸਾਨ ਦੀਆਂ ਰਿਪੋਰਟਾਂ ਹਨ ਲੱਖਾਂ ਕਿਸਾਨਾਂ ਦੇ ਅਰਮਾਨਾਂ ‘ਤੇ ਪਾਣੀ ਫਿਰ ਗਿਆ ਹੈ ਮੌਸਮ ਦਾ ਕਹਿਰ ਇਸ ਕਰਕੇ ਵੀ ਖ਼ਤਰਨਾਕ ਹੈ ਕਿ ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਕਿਸਾਨ ਖੁਦਕੁਸ਼ੀਆਂ ਦੇ ਮਾੜੇ ਰਾਹ ਪਏ ਹੋਏ ਹਨ ਸਰਕਾਰਾਂ ਫਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਦੇ ਤੁਰੰਤ ਆਦੇਸ਼ ਦੇ ਕੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦੇਣ ਖੇਤੀ ਦੀ ਤਰਸਯੋਗ ਹਾਲਤ ਦਾ ਅੰਦਾਜ਼ਾ ਇਸੇ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਦੇਸ਼ ਭਰ ‘ਚ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਮੁੱਦਾ ਗਰਮਾਇਆ ਹੋਇਆ ਤੇ ਵੱਖ-ਵੱਖ ਰਾਜਾਂ ਦੀਆਂ ਸਰਕਾਰਾਂ ਕਿਸਾਨਾਂ ਦਾ ਜਾਂ ਤਾਂ ਕਰਜਾ ਮੁਆਫ ਕਰ ਰਹੀਆਂ ਹਨ ਜਾਂ ਕਰਜ਼ਾ ਮੁਆਫੀ ਦੇ ਵਾਅਦੇ ਕਰ ਰਹੀਆਂ ਹਨ ਫਿਰ ਵੀ ਇਹ ਦ੍ਰਿੜਤਾ ਨਾਲ ਨਹੀਂ ਕਿਹਾ ਜਾ ਸਕਦਾ ਕਿ ਕਰਜ਼ਾ ਮੁਆਫੀ ਖੇਤੀ ਦੇ ਸੰਕਟ ਦਾ ਹੱਲ ਕੱਢ ਸਕੇਗੀ ਖੇਤੀ ਵਿਗਿਆਨੀ, ਜੋ ਕਿਸਾਨਾਂ ਦੇ ਸ਼ੁੱਭਚਿੰਤਕ ਹਨ, ਉਹ ਵੀ ਇਸ ਗੱਲ ‘ਤੇ ਜ਼ੋਰ ਦੇ ਰਹੇ ਹਨ ਕਿ ਖੇਤੀ ਸੰਕਟ ਦਾ ਹੱਲ ਕਰਜ਼ਾ ਮੁਆਫੀ ਨਹੀਂ ਸਗੋਂ ਠੋਸ ਖੇਤੀ ਨੀਤੀਆਂ ਬਣਾਉਣ ਨਾਲ ਹੋਵੇਗਾ।
ਕੇਂਦਰ ਸਰਕਾਰ ਦੀ ਫਸਲ ਬੀਮਾ ਸਕੀਮ ਦਾ ਵੀ ਕਿਸਾਨਾਂ ਨੂੰ ਫਾਇਦਾ ਨਹੀਂ ਹੋਇਆ ਉਲਟਾ ਨਿੱਜੀ ਬੀਮਾ ਕੰਪਨੀਆਂ ਹੀ ਅਮੀਰ ਹੋਈਆਂ ਹਨ ਫਸਲਾਂ ਦਾ ਭਾਅ ਮਿਲਣ ਵੇਲੇ ਕੁਦਰਤੀ ਆਫ਼ਤਾਂ ਨਾਲ ਹੋਏ ਨੁਕਸਾਨ ਨੂੰ ਸ਼ਾਮਲ ਹੀ ਨਹੀਂ ਕੀਤਾ ਜਾਂਦਾ ਜੇਕਰ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਲਈ ਮੁਆਵਜ਼ਾ ਮਿਲਦਾ ਵੀ ਹੈ ਤਾਂ ਉਹ ਨੁਕਸਾਨ ਦੇ ਦਸਵੇਂ ਹਿੱਸੇ ਦੀ ਵੀ ਪੂਰਤੀ ਨਹੀਂ ਕਰਦਾ ਨੌਂ-ਦਸ ਏਕੜ ਫਸਲ ਦੇ ਨੁਕਸਾਨ ਲਈ ਕਿਸਾਨਾਂ ਨੂੰ 10-20 ਰੁਪਏ ਮੁਆਵਜ਼ੇ ਦੇ ਚੈੱਕ ਮਿਲਦੇ ਰਹੇ ਹਨ ਕੇਂਦਰ ਸਰਕਾਰ ਬੇਮੌਸਮੀ ਵਰਖਾ ਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਵੇ ਕੇਂਦਰ ਵੱਲੋਂ ਕਿਸਾਨਾਂ ਨੂੰ 6 ਹਜ਼ਾਰ ਰੁਪਏ ਸਾਲਾਨਾ ਦੇਣ ਦੇ ਐਲਾਨ, ਉਨ੍ਹਾਂ ਲੋਕਾਂ ਦੇ ਗਲੋਂ ਵੀ ਨਹੀਂ ਉੱਤਰਦੇ ਜਿਨ੍ਹਾਂ ਦਾ ਖੇਤੀ ਨਾਲ ਕੋਈ ਵਾਹ-ਵਾਸਤਾ ਨਹੀਂ ਹੈ ਹਕੀਕਤਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਕਿਸਾਨਾਂ ਦੀ ਆਮਦਨੀ ਦੁੱਗਣੀ ਹੋਣ ਦੇ ਐਲਾਨ ਕੀਤੇ ਜਾ ਰਹੇ ਹਨ ਪਰ ਮੌਜ਼ੂਦਾ ਹਾਲਾਤਾਂ ‘ਚ ਕਿਸਾਨਾਂ ਨੂੰ ਬਣਦੀ ਮਿਹਨਤ ਦਾ ਵੀ ਪੂਰਾ ਮੁੱਲ ਨਹੀਂ ਮਿਲ ਰਿਹਾ ਖੇਤੀ ਪ੍ਰਧਾਨ ਦੇਸ਼ ਦੀ ਸਰਕਾਰ ਨੂੰ ਖੇਤੀ ਵਾਸਤੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਨਾਜ ਦੇ ਅੰਬਾਰ ਲਾਉਣ ਵਾਲੇ ਕਿਸਾਨ ਨੂੰ ਬਰਬਾਦੀ ਤੋਂ ਬਚਾਉਣ ਦੀ ਸਖਤ ਲੋੜ ਹੈ ਉਮੀਦ ਕੀਤੀ ਜਾਣੀ ਚਾਹੀਦੀ ਹੈ ਕਿ ਸਰਕਾਰ ਪੂਰੀ ਜ਼ਿੰਮੇਵਾਰੀ ਨਾਲ ਕਿਸਾਨਾਂ ਦੀ ਯੋਗ ਮੱਦਦ ਕਰੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਣੀ ਥੱਲੇ ਡੁੱਬੀਆਂ ਫ਼ਸਲਾਂ ਲਈ ਸਰਕਾਰ ਜ਼ਿੰਮੇਵਾਰ : ਆਪ
ਡਾ. ਬਲਬੀਰ ਸਿੰਘ ਅਤੇ ਸਦਰਪੁਰਾ ਨੇ ਕਾਂਗਰਸ ਦੇ ਨਾਲ ਅਕਾਲੀ-ਭਾਜਪਾ ਨੂੰ ਵੀ ਲਿਆ ਆੜੇ ਹੱਥੀਂ | AAP Govt.
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਮਾਨਸੂਨ ਦੀਆਂ ਸ਼ੁਰੂਆਤੀ ਬਰਸਾਤਾਂ ਨਾਲ ਪੰਜਾਬ ‘ਚ ਪਾਣੀ ਥੱਲੇ ਡੁੱਬੀ ਹਜ਼ਾਰਾਂ ਏਕੜ ਫ਼ਸਲ ਲਈ ਪੰਜਾਬ ਦੀਆਂ ਕਾਂਗਰਸੀ ਅਤੇ ਅਕਾਲੀ-ਭਾਜਪਾ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪ੍ਰਭਾਵਿਤ ਕਿਸਾਨਾਂ ਦੇ ਨੁਕਸਾਨ ਲਈ ਪੂਰੇ 100 ਫ਼ੀਸਦੀ ਮੁਆਵਜ਼ੇ ਦੀ ਮੰਗ ਕੀਤੀ ਹੈ।
‘ਆਪ’ ਵੱਲੋਂ ਪਾਰਟੀ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਕਿਹਾ ਕਿ ਅਕਾਲੀ-ਭਾਜਪਾ ਤੇ ਕਾਂਗਰਸ ਦੀਆਂ ਸਰਕਾਰਾਂ ਨੇ ਪਾਣੀ ਦੇ ਸਾਰੇ ਕੁਦਰਤੀ ਵਹਿਣ ਖ਼ਤਮ ਕਰ ਦਿੱਤੇ। ਲੋਕ ਨਿਰਮਾਣ ਅਤੇ ਮੰਡੀ ਬੋਰਡ ਵੱਲੋਂ ਪਿੰਡਾਂ ਦੇ ਕੱਚੇ ਰਸਤਿਆਂ ‘ਤੇ ਲਿੰਕ ਸੜਕਾਂ ਬਣਾਉਣ ਸਮੇਂ ਬਣਦੀਆਂ ਨਿਵਾਣਾਂ ਉੱਤੇ ਪੁਲੀਆਂ ਨਹੀਂ ਬਣਾਈਆਂ ਗਈਆਂ। ਇਸ ਤਕਨੀਕੀ ਕੰਮ ‘ਚ ਸੱਤਾਧਾਰੀ ਧਿਰਾਂ ਦੇ ਸਥਾਨਕ ਸਿਆਸੀ ਆਗੂਆਂ ਵੱਲੋਂ ਨਿੱਜੀ ਕਿੜਾਂ ਕੱਢੀਆਂ ਗਈਆਂ ਅਤੇ ਆਪਣੇ ਰਸੂਖ਼ ਦਾ ਦੱਬ ਕੇ ਦੁਰਉਪਯੋਗ ਕੀਤਾ ਗਿਆ, ਜਿਸ ਦਾ ਖ਼ਮਿਆਜ਼ਾ ਅੱਜ ਕਿਸਾਨ ਅਤੇ ਪਿੰਡਾਂ ਸ਼ਹਿਰਾਂ ਦੇ ਲੋਕ ਭੁਗਤ ਰਹੇ ਹਨ।
ਇਹ ਵੀ ਪੜ੍ਹੋ : ਅਮਲੋਹ ਦੇ ਪਿੰਡਾਂ ’ਚ ਦਾਖਲ ਹੋਇਆ ਪਾਣੀ, ਲੋਕ ਘਬਰਾਏ
‘ਆਪ’ ਆਗੂਆਂ ਨੇ ਦੋਸ਼ ਲਗਾਇਆ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਦੌਰਾਨ ਬਰਸਾਤੀ ਨਦੀਆਂ-ਨਾਲਿਆਂ ਦੇ ਕੁਦਰਤੀ ਵਹਿਣਾ ਉੱਤੇ ਨਜਾਇਜ਼ ਕਬਜ਼ੇ ਅਤੇ ਨਜਾਇਜ਼ ਕਾਲੋਨੀਆਂ ਖੁੰਬਾਂ ਵਾਂਗ ਖੜੀਆਂ ਕਰ ਦਿੱਤੀਆਂ ਗਈਆਂ। ਇਸ ਮਾਰੂ ਰੁਝਾਨ ‘ਚ ਸਥਾਨਕ ਸਰਕਾਰਾਂ, ਸ਼ਹਿਰੀ ਵਿਕਾਸ ਅਤੇ ਟਾਊਨ ਪਲਾਨਿੰਗ ਮਹਿਕਮਿਆਂ ਵੱਲੋਂ ਬਿਲਡਰਾਂ, ਡੀਲਰਾਂ ਤੇ ਸਿਆਸਤਦਾਨਾਂ ਨਾਲ ਮਿਲਕੇ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਕੀਤਾ ਗਿਆ, ਜਿਸ ਦੀ ਕੀਮਤ ਅੱਜ ਕਿਸਾਨ ਅਤੇ ਸ਼ਹਿਰੀ ਬਰਾਬਰ ਚੁੱਕਾ ਰਹੇ ਹਨ।
ਡਾ. ਬਲਬੀਰ ਸਿੰਘ ਅਤੇ ਸਦਰਪੁਰਾ ਨੇ ਸਿੰਚਾਈ ਅਤੇ ਡਰੇਨਜ਼ ਮਹਿਕਮੇ ‘ਤੇ ਸੰਗੀਨ ਦੋਸ਼ ਲਗਾਉਂਦੇ ਹੋਏ ਕਿਹਾ ਕਿ ਹਰ ਸਾਲ ਕਰੋੜਾਂ ਰੁਪਏ ਦੇ ਬਜਟ ਦੇ ਬਾਵਜੂਦ ਨਾ ਨਹਿਰਾਂ ਦੀ ਸਫ਼ਾਈ ਹੁੰਦੀ ਹੈ ਅਤੇ ਨਾ ਡਰੇਨਾਂ ਦੀ, ਨਤੀਜੇ ਵਜੋਂ ਬਰਸਾਤ ਮੌਕੇ ਨਹਿਰਾਂ ਅਤੇ ਡਰੇਨਾਂ ਵੀ ਕਿਸਾਨਾਂ ਦਾ ਉਲਟਾ ਨੁਕਸਾਨ ਕਰ ਰਹੀਆਂ ਹਨ।   ਡਾ. ਬਲਬੀਰ ਸਿੰਘ ਨੇ ਪ੍ਰਭਾਵਿਤ ਇਲਾਕਿਆਂ ‘ਚ ਅਜੇ ਤੱਕ ਵਿਸ਼ੇਸ਼ ਗਿਰਦਾਵਰੀ ਨਾ ਕਰਾਉਣ ਦਾ ਵੀ ਨੋਟਿਸ ਲਿਆ।
‘ਆਪ’ ਨੇ ਮੰਗ ਕੀਤੀ ਕਿ ਲਿੰਕ ਸੜਕਾਂ ਦਾ ਨਵੇਂ ਸਿਰਿਓਂ ਸਰਵੇਖਣ ਕਰਵਾ ਕੇ ਨਿਵਾਣਾਂ ਉੱਤੇ ਨਿਕਾਸੀ ਪੁਲੀਆਂ ਉਸਾਰੀਆਂ ਜਾਣ, ਨਹਿਰਾਂ ਅਤੇ ਡਰੇਨਾਂ ਮਾਨਸੂਨ ਸੀਜ਼ਨ ਤੋਂ ਪਹਿਲਾਂ ਸਫ਼ਾਈ ਲਈ ਮਸ਼ੀਨਾਂ ਦੀ ਥਾਂ ਮਨਰੇਗਾ ਲੇਬਰ ਦੀ ਵਰਤੋਂ ਯਕੀਨੀ ਬਣਾਈ ਜਾਵੇ ਤਾਂ ਕਿ ਘਪਲੇ ਦੀ ਗੁੰਜਾਇਸ਼ ਘੱਟ ਹੋ ਜਾਵੇ। ਸੈਟੇ ਲਾਈਟ ਦੀ ਵਰਤੋਂ ਨਾਲ ਪਾਣੀ ਦੇ ਕੁਦਰਤੀ ਵਹਿਣਾਂ ਤੋਂ ਨਜਾਇਜ਼ ਕਬਜ਼ੇ ਸਖ਼ਤੀ ਨਾਲ ਹਟਾਏ ਜਾਣ ਤਾਂ ਕਿ ਭਵਿੱਖ ‘ਚ ਨੁਕਸਾਨ ਦੀ ਗੁੰਜਾਇਸ਼ ਨਾ ਰਹੇ।
ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ
ਪੱਟੀ:ਕੋਟ ਬੁੱਢਾ ਵਿਖੇ ਹਿਠਾੜ ਏਰੀਏ ਵਿਚ ਪਾਣੀ ਦਾ ਪੱਧਰ ਵੱਧਣ ਨਾਲ ਕਈ ਕਿਸਾਨਾਂ ਦੀ ਫਸਲ ਡੁੱਬ ਗਈ ਹੈ ਅਤੇ ਲੋਕਾਂ ਨੂੰ ਆਪਣੀ ਜਾਨ ਮਾਲ ਬਚਾਉਣ ਲਈ ਭੱਜ ਨਸ ਕਰਨੀ ਪੈ ਰਹੀ ਹੈ। ਪਹਾੜੀ ਇਲਾਕਿਆਂ ਵਿਚ ਹੋ ਰਹੀ ਬਰਸਾਤ ਕਰਕੇ ਕੋਟ ਬੁੱਢਾ ਵਿਖੇ ਪੈਂਦੇ ਦਰਿਆ ਵਿਚ ਪਾਣੀ ਦਾ ਪੱਧਰ ਦਿਨ ਬ ਦਿਨ ਵੱਧ ਰਿਹਾ ਹੈ। 12 ਅਗਸਤ ਤਕ ਹਰੀਕੇ ਦਰਿਆ ਵਿਚ 34600 ਕਿਊਸਿਕ ਪਾਣੀ ਆ ਜਾਣ ਕਰਕੇ ਪਾਣੀ ਡਾਊਨ ਅਸਟੀਮ ਨੂੰ ਛੱਡ ਦਿੱਤਾ ਗਿਆ। ਉਸੇ ਪਾਣੀ ਨੇ ਪਿੰਡ ਭਊਵਾਲ, ਸਭਰਾਂ, ਗੱਟੀ, ਜੱਲਕੋ, ਬੰਡਾਲਾ ਵਿਚ ਹਜ਼ਾਰਾਂ ਏਕੜ ਝੋਨਾ, ਮੱਕੀ ਅਤੇ ਪਸ਼ੂਆਂ ਲਈ ਚਾਰੇ ਦਾ ਕਾਫੀ ਨੁਕਸਾਨ ਕੀਤਾ।
ਇਸ ਸਬੰਧੀ ਕਿਸਾਨ ਸੰਘਰਸ਼  ਕਮੇਟੀ ਦੇ ਸੁਖਵਿੰਦਰ ਸਭਰਾਂ ਨੇ ਕਿਹਾ ਕਿ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਸੂਬਾ ਸਰਕਾਰ ਮੁਆਵਜ਼ਾ ਜਾਰੀ ਕਰੇ। ਉਨ੍ਹਾਂ ਨੇ 40 ਹਜ਼ਾਰ ਰੁਪਏ ਪ੍ਰਤੀ ਮੁਆਵਜ਼ੇ ਦੀ ਮੰਗ ਕੀਤੀ ਹੈ। ਸਿੰਚਾਈ ਵਿਭਾਗ ਦੇ ਜੇਈ ਰਸ਼ਪਾਲ ਸਿੰਘ ਨੇ ਦੱਸਿਆ ਕਿ ਪਾਣੀ ਦਾ ਪੱਧਰ ਵੱਧਣ ਕਰਕੇ ਹਰੀਕੇ ਦਰਿਆ ਵਿਚ ਡਾਊਟ ਸਟਰੀਮ ਵਿਚ ਜ਼ਿਆਦਾ ਪਾਣੀ ਛੱਡਣਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਕੋਟ ਬੁੱਢਾਂ ਦਰਿਆ ਵਿਚ ਪਾਣੀ ਜ਼ਿਆਦਾ ਆ ਜਾਣ ਕਰਕੇ ਦਰਿਆ ਨਜ਼ਦੀਕ ਪਾਣੀ ਵਾਲੀ ਮੋਟਰਾਂ ਵੀ ਡੁੱਬ ਗਈਆਂ ਹਨ ਅਤੇ ਖੰਬੇ ਡੁੱਬਣ ਕਰਕੇ ਬਿਜ਼ਲੀ ਦੇ ਟਰਾਂਸਫਰਮਰ ਟੁੱਟ ਦਰਿਆ ਵਿਚ ਡਿੱਗ ਗਏ। ਉਕਤ ਪਿੰਡ ਵਾਸੀਆਂ ਨੇ ਸਰਕਾਰ ਤੇ ਪ੍ਰਸ਼ਾਸਨ ਕੋਲੋ ਮੰਗ ਕੀਤੀ ਕਿ ਉਨ੍ਹਾਂ ਨੂੰ ਖਰਾਬ ਹੋਈ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ।
ਖਰਾਬ ਹੋਈ ਫਸਲ ਦਾ ਕੀਤਾ ਜਾ ਰਿਹੈ ਨਿਰੀਖਣ: ਐਸਡੀਐਮ
ਇਸ ਸਬੰਧੀ ਐਸਡੀਐਮ ਪੱਟੀ ਸੁਰਿੰਦਰ ਸਿੰਘ ਨੇ ਕਿਹਾ ਕਿ ਦਰਿਆ ਦੇ ਇਲਾਕੇ ਵਿਚ ਖਰਾਬ ਹੋਈ ਫਸਲ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਉਸਦੀ ਰਿਪੋਰਟ ਬਣਾ ਕੇ ਸਰਕਾਰ ਨੂੰ ਭੇਜ਼ੀ ਜਾਵੇਗੀ । ਪੀੜਤ ਕਿਸਾਨਾਂ ਨੂੰ ਸਰਕਾਰ ਪਾਸੋ ਮੁਆਵਜ਼ਾ ਜਾਰੀ ਕਰਵਾਇਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।