Kotkapura News - Sach Kahoon Punjabi

Kotkapura News: ਕੋਟਕਪੂਰਾ 'ਚ ਖੇਤੀਬਾੜੀ ਵਿਭਾਗ ਦੀ ਵੱਡੀ ਕਾਰਵਾਈ, ਨਕਲੀ ਗੋਭੀ ਬੀਜ ਦੀ ਸ਼ਿਕਾਇਤ 'ਤੇ ਪਹੁੰਚੀ ਟੀਮ
Kotkapura News:ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੀ ਪੁਰਾਣੀ ਦਾਣਾ ਮੰਡੀ ਵਿਖੇ ਇੱਕ ਬੀਜ ਵਿਕਰੇਤਾ ਫਰਮ ਵੱਲੋਂ ਕਿਸਾਨ ਨੂੰ ਕਥਿਤ ਤੌਰ ’ਤੇ ਨਕਲੀ ਗੋਭੀ ਦਾ ਬੀਜ ਸਪਲਾਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੀਜ ਤੋਂ ਫਸਲ ਖਰਾਬ ਹੋਣ ਮਗਰੋਂ ਕਿਸਾਨ ਵੱਲੋਂ ਕੰਪਨੀ ਨੂੰ ਸ਼ਿਕਾਇਤ ਕੀਤੀ ਗਈ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਹੋਈ। ਕਿਸਾਨ ਅਤੇ ਕੰਪਨੀ ਦੀ ਸ਼ਿਕਾਇਤ ਦੇ ਆਧਾਰ ’ਤੇ ਖੇਤੀਬਾੜੀ ਵਿਭਾਗ ਦੀ ਉੱਚ ਪੱਧਰੀ ਟੀਮ ਨੇ ਸਬੰਧਤ ਫਰਮ ਦੀ ਦੁਕਾਨ ’ਤੇ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ ਦੁਕਾਨ ਵਿੱਚੋਂ ਕੰਪਨੀ ਦੇ ਕਥਿਤ ਨਕਲੀ ਖਾਲੀ ਰੈਪਰ ਵੀ ਬਰਾਮਦ ਹੋਏ ਹਨ। ਪਿੰਡ ਢਾਬ ਗੁਰੂ ਕੀ ਦੇ ਕਿਸਾਨ ਨੇ ਦੱਸਿਆ ਕਿ ਉਸ ਨੇ ਇੱਕ ਬੀਜ ਵਿਕਰੇਤਾ ਫਰਮ ਤੋਂ ਵੈਲਕਮ ਕੰਪਨੀ ਦਾ ਗੋਭੀ ਦਾ ਬੀਜ ਖਰੀਦਿਆ ਸੀ। ਬੀਜ ਬੀਜਣ ਤੋਂ ਬਾਅਦ ਫਸਲ ਖਰਾਬ ਹੋਣ ’ਤੇ ਕੰਪਨੀ ਨਾਲ ਸੰਪਰਕ ਕੀਤਾ ਗਿਆ ਤਾਂ ਕਥਿਤ ਤੌਰ ’ਤੇ ਸਾਹਮਣੇ ਆਇਆ ਕਿ ਕੰਪਨੀ ਦੇ ਰੈਪਰ ਵਿੱਚ ਨਕਲੀ ਬੀਜ ਭਰ ਕੇ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ:Payal Book Launch: ਲੇਖਕ ਸੁਖਬੀਰ ਸਿੰਘ ਸੰਧੂ ਦੀ ਪੁਸਤਕ ‘ਪਾਇਲ’ ਵਿਲੱਖਣ ਅੰਦਾਜ਼ ’ਚ ਲੋਕ-ਅਰਪਣ

ਕੰਪਨੀ ਦੇ ਅਧਿਕਾਰੀ ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕੰਪਨੀ 100 ਗ੍ਰਾਮ ਦੀ ਪੈਕਿੰਗ ਤਿਆਰ ਕਰਦੀ ਹੈ, ਜਦਕਿ ਦੁਕਾਨਦਾਰ ਵੱਲੋਂ ਕਿਸਾਨਾਂ ਨੂੰ 250 ਗ੍ਰਾਮ ਦੀ ਪੈਕਿੰਗ ਦਿੱਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਕੰਪਨੀ ਦੇ ਖਾਲੀ ਰੈਪਰਾਂ ਦੀ ਵਰਤੋਂ ਕਰਕੇ ਉਨ੍ਹਾਂ ਵਿੱਚ ਕਿਸੇ ਹੋਰ ਕੰਪਨੀ ਦਾ ਬੀਜ ਭਰਿਆ ਗਿਆ। ਕਿਸਾਨ ਨੇ ਦਾਅਵਾ ਕੀਤਾ ਕਿ ਕਰੀਬ ਦੋ ਸਾਲ ਪਹਿਲਾਂ ਵੀ ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਉਸ ਸਮੇਂ ਕਥਿਤ ਤੌਰ ’ਤੇ ਰਫਾ-ਦਫਾ ਕਰ ਦਿੱਤਾ ਗਿਆ ਸੀ।

ਮੁੱਖ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨ ਅਤੇ ਕੰਪਨੀ ਦੀ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਡਾ. ਹਰਿੰਦਰ ਸਿੰਘ ਪਾਲ ਏਡੀਓ, ਡਾ. ਜਤਿੰਦਰ ਸਿੰਘ ਮਾਨ ਏਡੀਓ , ਡਾ. ਗੁਰਮਘਰ ਸਿੰਘ ਏਡੀਓ , ਡਾ. ਹਰਮਨਪ੍ਰੀਤ ਕੌਰ ਏਡੀਓ ਅਤੇ ਸਮੂਹ ਖੇਤੀਬਾੜੀ ਅਧਿਕਾਰੀ ਸਨ ।

Kotkapura News: ਪੰਜਾਬ ਬੰਦ ਦਾ ਅਸਰ, ਦੁਕਾਨਾਂ ਬੰਦ, ਬੱਸਾਂ ਦੇ ਪਹੀਏ ਰੁਕੇ, ਵਾਹਨਾਂ ਦੀ ਆਵਾਜਾਈ ਜਾਰੀ
ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਵਿੱਚ ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਹਨ, ਜਦਕਿ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਜਾਰੀ ਹੈ। ਟਰਾਂਸਪੋਰਟ ਸੇਵਾਵਾਂ ਬੰਦ ਰਹਿਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਬੱਤੀਆਂ ਵਾਲਾ ਚੌਕ ਵਿਖੇ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ।

Read Also : ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ

ਆਗੂਆਂ ਨੇ ਕਿਹਾ ਕਿ ਪਹਿਲਾਂ 10 ਦਿਨ ਦੀ ਪੈਰੋਲ ਦੀ ਮੰਗ ਕੀਤੀ ਜਾ ਰਹੀ ਸੀ, ਪਰ ਗੱਲਬਾਤ ਤੋਂ ਬਾਅਦ ਪੰਜ ਦਿਨ ਦੀ ਪੈਰੋਲ ’ਤੇ ਸਹਿਮਤੀ ਬਣੀ ਹੈ। ਇਸ ਤੋਂ ਇਲਾਵਾ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਸਿੱਖ ਆਗੂਆਂ ’ਤੇ ਦਰਜ ਝੂਠੇ ਮਾਮਲੇ ਰੱਦ ਕਰਕੇ ਉਨ੍ਹਾਂ ਨੂੰ ਰਿਹਾਅ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ।

Kotkapura News: ਚੱਲਦੇ ਵਿਆਹ 'ਚ ਆਈ ਪੁਲਿਸ, ਹੋ ਗਿਆ ਹੰਗਾਮਾ, ਲੱਗੇ ਕਈ ਦੋਸ਼
ਕੋਟਕਪੂਰਾ (ਅਜੈ ਮਨਚੰਦਾ)। ਫਰੀਦਕੋਟ ਦੇ ਪਿੰਡ ਸੰਧਵਾਂ ਵਿੱਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇੱਕ ਵਿਆਹ ਸਮਾਗਮ ਵਿੱਚ ਰੰਗ ਵਿੱਚ ਭੰਗ ਪੈ ਗਿਆ। ਪੁਲਿਸ ਵੱਲੋਂ ਆਨੰਦ ਕਾਰਜਾਂ ਦੇ ਦੌਰਾਨ ਲੜਕੀ ਦੇ ਪਿਤਾ ਨੂੰ ਜਬਰੀ ਚੁੱਕ ਕੇ ਆਪਣੀ ਗੱਡੀ ਵਿੱਚ ਨਾਲ ਲਿਜਾਇਆ ਗਿਆ ਹਾਲਾਂਕਿ ਇਸ ਗਿਰਫਤਾਰੀ ਮੌਕੇ ਕਾਫੀ ਹੰਗਾਮਾ ਵੀ ਹੋਇਆ ਜਿੱਥੇ ਪਰਿਵਾਰਕ ਮੈਬਰਾਂ ਅਤੇ ਪੁਲਿਸ 'ਚ ਧੱਕਾ-ਮੁੱਕੀ ਵੀ ਹੋਈ ਅਤੇ ਗ੍ਰਿਫ਼ਤਾਰੀ ਦੇ ਵਿਰੋਧ 'ਚ ਇੱਕ ਵਿਅਕਤੀ ਪੁਲਿਸ ਦੀ ਗੱਡੀ ਅੱਗੇ ਲੇਟ ਗਿਆ ਜਿਸ ਨੂੰ ਜਬਰੀ ਘੜੀਸ ਕੇ ਪਾਸੇ ਕਰ ਪੁਲਿਸ ਮੁਲਜ਼ਮ ਨੂੰ ਲੈ ਕੇ ਨਿਕਲ ਗਈ। ਹੱਥੋਪਾਈ ਦੌਰਾਨ ਪੁਲਿਸ ਮੁਲਾਜ਼ਮ ਪਿਸਟਲ ਵੀ ਲਹਿਰਾਉਂਦਾ ਨਜ਼ਰ ਆਇਆ।

Read Also : ਕਾਂਗਰਸ ਦੇ ਸਾਬਕਾ ਸੰਸਦ ਮੈਂਬਰ Sajjan Kumar ਦਾ ਦੇਹਾਂਤ

ਇਸ ਮੌਕੇ ਲੜਕੀ ਦੇ ਭਰਾ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਭੈਣ ਦਾ ਵਿਆਹ ਸੀ ਅਤੇ ਅਨੰਦ ਕਾਰਜ ਹੋ ਰਹੇ ਸਨ ਕੇ ਉਸੇ ਵੇਲੇ ਆਪਣੇ-ਆਪ ਨੂੰ ਗਿੱਦੜਬਾਹਾ ਦੀ ਪੁਲਿਸ ਦੇ ਮੁਲਾਜ਼ਮ ਦਸ ਜਿਨ੍ਹਾਂ ਨੇ ਸਿਵਲ ਕਪੜੇ ਪਾਏ ਹੋਏ ਸਨ ਜਬਰੀ ਉਨ੍ਹਾਂ ਦੇ ਪਿਤਾ ਨੂੰ ਟ੍ਰਾਂਸਫਾਰਮਰ ਅਤੇ ਮੋਟਰਾਂ ਚੋਰੀ ਦੇ ਮਾਮਲੇ 'ਚ ਸ਼ਾਮਲ ਦੱਸ ਧੱਕੇ ਨਾਲ ਚੱਲਦੇ ਕਾਰਜ 'ਚੋ ਜ਼ਬਰਦਸਤੀ ਚੁੱਕ ਯੂਪੀ ਨੰਬਰ ਦੀ ਗੱਡੀ 'ਚ ਬਿਠਾ ਕੇ ਲੇ ਗਏ। ਉਨ੍ਹਾਂ ਕਿਹਾ ਕਿ ਭਾਵੇਂ ਕੇ ਪਹਿਲਾ ਉਨ੍ਹਾਂ ਦੇ ਪਿਤਾ ਦਾ ਨਾਮ ਚੋਰੀ ਮਾਮਲੇ 'ਚ ਆਇਆ ਸੀ ਪਰ ਉਹ ਹੁਣ ਇਹ ਸਾਰੇ ਮਾੜੇ ਕੰਮ ਛੱਡ ਚੁੱਕੇ ਸਨ ਪਰ ਪੁਲੀਸ ਧੱਕੇ ਨਾਲ ਉਨ੍ਹਾਂ ਨੂੰ ਹੋਰ ਮਾਮਲੇ 'ਚ ਫਸਾ ਰਹੀ ਹੈ।

ਇਸ ਮਾਮਲੇ 'ਚ ਥਾਣਾ ਗਿੱਦੜਬਾਹਾ ਦੇ ਥਾਣਾ ਮੁਖੀ ਪਰਵਿੰਦਰ ਸਿੰਘ ਨੇ ਕਿਹਾ ਕਿ ਗਰੀਬ ਸਿੰਘ ਉਰਫ ਰਾਜੂ ਨਾਮਕ ਵਿਅਕਤੀ ਦੇ ਖਿਲਾਫ ਥਾਣਾ ਗਿੱਦੜਬਾਹਾ ਚ ਟ੍ਰਾਂਸਫਾਰਮਰ ਅਤੇ ਮੋਟਰਾਂ ਚੋਰੀ ਦੇ ਮਾਮਲੇ 'ਚ FIR ਦਰਜ਼ ਹੈ ਜੋ ਕਿ ਗਿਰੋਹ ਦੇ ਰੂਪ 'ਚ ਕੰਮ ਕਰਦੇ ਹਨ ਅਤੇ ਇਸ ਗਿਰੋਹ ਦੇ ਪੰਜ ਵਿਅਕਤੀ ਪਹਿਲਾ ਕਾਬੂ ਕਰ ਚੁੱਕੇ ਹਾਂ ਅਤੇ ਅੱਜ ਸੂਚਨਾ ਮਿਲੀ ਸੀ ਕੇ ਇਹ ਪਿੰਡ ਸੰਧਵਾਂ ਚ ਇੱਕ ਵਿਆਹ ਸਮਾਗਮ ਚ ਸ਼ਾਮਲ ਹੋਣ ਆਇਆ ਜਿੱਥੇ ਸਾਡੀ ਟੀਮ ਜਿਸ 'ਚ ਕੁਝ ਸਿਵਲ ਵਰਦੀ 'ਚ ਸਨ ਅਤੇ ਕੁਝ ਵਰਦੀ ਚ ਮੁਲਾਜ਼ਮ ਸਨ ਉਨ੍ਹਾਂ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਲੜਕੀ ਦਾ ਅਸਲ ਪਿਤਾ ਨਹੀਂ ਬਲਕਿ ਧਰਮ ਦਾ ਪਿਤਾ ਬਣਿਆ ਹੋਇਆ ਹੈ ।ਉਨ੍ਹਾਂ ਕੁੱਟਮਾਰ ਦੇ ਇਲਜ਼ਾਮਾਂ ਨੂੰ ਨਕਾਰਦੇ ਕਿਹਾ ਕਿ ਸਾਡੇ ਵੱਲੋ ਕੋਈ ਕੁੱਟਮਾਰ ਨਹੀਂ ਕੀਤੀ ਗਈ ਉਲਟਾ ਉਸਦੇ ਪਰਿਵਾਰਕ ਮੈਬਰਾਂ ਵੱਲੋਂ ਹੱਥੋਪਾਈ ਕੀਤੀ ਗਈ।ਉਨ੍ਹਾਂ ਕਿਹਾ ਕਿ ਫਿਲਹਾਲ ਉਸ ਦੇ ਗ੍ਰਿਫਤਾਰੀ ਕੋਟਕਪੂਰਾ ਥਾਣਾ 'ਚ ਪਾਈ ਜਾ ਚੁੱਕੀ ਹੈ।

Kotkapura News: ਕੋਟਕਪੂਰਾ 'ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਬੇਨਕਾਬ, 35 ਨੌਜਵਾਨ ਰੈਸਕਿਊ
ਕੋਟਕਪੂਰਾ ( ਅਜੈ ਮਨਚੰਦਾ)। ਜ਼ਿਲ੍ਹਾ ਸਿਹਤ ਵਿਭਾਗ ਫਰੀਦਕੋਟ ਦੀ ਟੀਮ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਕੋਟਕਪੂਰਾ ਸ਼ਹਿਰ ਦੇ ਸਿੱਖਾਂ ਵਾਲਾ ਰੋਡ ਸਥਿਤ ਦੋ ਕੋਠੀਆਂ ਵਿੱਚ ਗੈਰ-ਕਾਨੂੰਨੀ ਤੌਰ ’ਤੇ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਕਾਰਵਾਈ ਦੌਰਾਨ ਪ੍ਰਸ਼ਾਸਨ ਨੇ ਦੋਵੇਂ ਕੋਠੀਆਂ ਨੂੰ ਸੀਲ ਕਰ ਦਿੱਤਾ ਅਤੇ ਕੇਂਦਰ ਵਿੱਚ ਦਾਖ਼ਲ 35 ਨੌਜਵਾਨਾਂ ਨੂੰ ਰੈਸਕਿਊ ਕਰਕੇ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਸਥਿਤ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਇਸ ਗੈਰ-ਕਾਨੂੰਨੀ ਕੇਂਦਰ ਸਬੰਧੀ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਸ਼ਿਕਾਇਤ ਮਿਲੀ ਸੀ। ਡੀਸੀ ਦੇ ਨਿਰਦੇਸ਼ਾਂ ’ਤੇ ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਟੀਮ ਨੇ ਪੁਲਿਸ ਨੂੰ ਨਾਲ ਲੈ ਕੇ ਕੇਂਦਰ ’ਤੇ ਛਾਪੇਮਾਰੀ ਕੀਤੀ। ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਕੇਂਦਰ ਦਾ ਸੰਚਾਲਕ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

Read Also : ਪੰਜਾਬ ਤੇ ਚੰਡੀਗੜ੍ਹ 'ਚ ਮੀਂਹ ਦਾ ਦੌਰ ਜਾਰੀ, 18-19 ਅਗਸਤ ਨੂੰ ਭਾਰੀ ਮੀਂਹ ਦਾ ਯੈਲੋ ਅਲਰਟ

ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਕੇਂਦਰ ਦੋ ਨਾਲ-ਨਾਲ ਲੱਗਦੀਆਂ ਕੋਠੀਆਂ ਵਿੱਚ ਚਲਾਇਆ ਜਾ ਰਿਹਾ ਸੀ, ਜਿੱਥੇ 35 ਨੌਜਵਾਨ ਦਾਖ਼ਲ ਸਨ। ਸਿਹਤ ਵਿਭਾਗ ਦੀ ਟੀਮ ਨੇ ਸਾਰੇ ਨੌਜਵਾਨਾਂ ਨੂੰ ਐਂਬੂਲੈਂਸਾਂ ਰਾਹੀਂ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਸ਼ਿਫਟ ਕਰ ਦਿੱਤਾ।

ਇਸ ਮਾਮਲੇ ਸਬੰਧੀ ਥਾਣਾ ਸਿਟੀ ਕੋਟਕਪੂਰਾ ਦੇ ਐੱਸਐੱਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਗੈਰ-ਕਾਨੂੰਨੀ ਤੌਰ ’ਤੇ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਦੀ ਰਿਪੋਰਟ ਦੇ ਆਧਾਰ ’ਤੇ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Kotkapura News: ਸਪੀਕਰ ਸੰਧਵਾਂ ਦੇ ਘਰ ਮੂਹਰੇ ਕਿਸਾਨਾਂ ਦਾ ਪੱਕਾ ਮੋਰਚਾ ਪੁਲਿਸ ਨੇ ਹਟਾਇਆ, 200 ਤੋਂ ਵੱਧ ਹਿਰਾਸਤ 'ਚ
ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਮੂਹਰੇ ਆਪਣੀਆਂ ਮੰਗਾਂ ਨੂੰ ਲੈ ਕੇ 5 ਅਗਸਤ ਤੋਂ ਧਰਨਾ ਦੇ ਰਹੇ ਕਿਸਾਨਾਂ ਦੇ ਪੱਕੇ ਮੋਰਚੇ ਨੂੰ ਅੱਜ ਪੁਲਿਸ ਨੇ ਜਬਰਨ ਖਤਮ ਕਰਵਾ ਦਿੱਤਾ। ਕਿਸਾਨਾਂ ਵੱਲੋਂ ਰੇਲਵੇ ਟਰੈਕ ਅਤੇ ਹਾਈਵੇ ਜਾਮ ਕਰਨ ਦੀ ਚੇਤਾਵਨੀ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ, ਪਰ ਕੋਈ ਨਤੀਜਾ ਨਾ ਨਿਕਲਣ ਤੋਂ ਬਾਅਦ ਕਿਸਾਨਾਂ ਨੇ ਹਾਈਵੇ ਅਤੇ ਰੇਲਵੇ ਟਰੈਕ ਵੱਲ ਵਧਣ ਦੀ ਕੋਸ਼ਿਸ਼ ਕੀਤੀ।

Read Also : ਚਮੋਲੀ ਹਾਦਸੇ ’ਚ ਹੁਣ ਤੱਕ 7 ਮੌਤਾਂ, ਸੀਐਮ ਧਾਮੀ ਕਰਨਗੇ ਘਟਨਾ ਸਥਾਨ ਦਾ ਨਿਰੀਖਣ

ਪੁਲਿਸ ਨੇ ਕਾਰਵਾਈ ਕਰਦਿਆਂ 200 ਤੋਂ ਵੱਧ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਨ੍ਹਾਂ ਨੂੰ ਪੁਲਿਸ ਲਾਈਨ ਵਿਖੇ ਰੱਖਿਆ ਗਿਆ ਹੈ। ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਕਰਜ਼ਾ ਮੁਆਫੀ, ਸ਼ੰਭੂ-ਖਨੌਰੀ ਬਾਰਡਰ ਅੰਦੋਲਨ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਅਤੇ ਲੈਂਡ ਮਾਰਗੇਜ ਬੈਂਕਾਂ ਵੱਲੋਂ ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕਾਂ ਦੀ ਦੁਰਵਰਤੋਂ ਰੋਕਣ ਸਮੇਤ ਹੋਰ ਮੰਗਾਂ ਸ਼ਾਮਲ ਹਨ।

ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਮੀਟਿੰਗਾਂ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਮੰਨ ਚੁੱਕੀ ਹੈ, ਪਰ ਇਸ ਦੇ ਬਾਵਜੂਦ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਮਜਬੂਰੀਵਸ਼ ਉਹ ਰੇਲਵੇ ਟਰੈਕ ਅਤੇ ਹਾਈਵੇ ਜਾਮ ਕਰਨ ਲਈ ਅੱਗੇ ਵਧੇ ਸਨ।

ਕਿਸਾਨਾਂ ਦੇ ਪ੍ਰੋਗਰਾਮ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਪਿੰਡ ਸੰਧਵਾਂ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਪੂਰਾ ਇਲਾਕਾ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਪੁਲਿਸ ਵੱਲੋਂ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Kotkapura News: ਘਰੋਂ 12 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ ’ਚ ਨੌਕਰਾਨੀ ਗ੍ਰਿਫ਼ਤਾਰ
Jewellery Theft Case: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਥਾਣਾ ਸਿਟੀ ਪੁਲਿਸ ਨੇ ਕੁਝ ਦਿਨ ਪਹਿਲਾਂ ਇੱਕ ਘਰ ’ਚੋਂ ਕਰੀਬ 12 ਤੋਲੇ ਸੋਨੇ ਦੇ ਗਹਿਣੇ ਚੋਰੀ ਹੋਣ ਦੇ ਮਾਮਲੇ ਨੂੰ ਸੁਲਝਾਉਂਦਿਆਂ ਘਰ ’ਚ ਕੰਮ ਕਰਨ ਵਾਲੀ ਨੌਕਰਾਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਔਰਤ ਦੀ ਪਛਾਣ ਮੁਹੱਲਾ ਕਾਜੀਆ ਵਾਸੀ ਬਿੰਦੂ ਵਜੋਂ ਹੋਈ ਹੈ, ਜੋ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਸ਼ਿਕਾਇਤਕਰਤਾ ਦੇ ਘਰ ’ਚ ਕੰਮ ਕਰ ਰਹੀ ਸੀ। ਪੁਲਿਸ ਅਨੁਸਾਰ ਪੁਰਾਣਾ ਸ਼ਹਿਰ ਵਾਸੀ ਓਮ ਪ੍ਰਕਾਸ਼ ਜੋਸ਼ੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੀ ਪਤਨੀ ਸਮੇਤ ਧਾਰਮਿਕ ਯਾਤਰਾ ’ਤੇ ਗਏ ਹੋਏ ਸਨ।

ਵਾਪਸ ਆਉਣ ’ਤੇ ਉਨ੍ਹਾਂ ਨੇ ਵੇਖਿਆ ਕਿ ਘਰ ਦੀ ਦਰਾਜ਼ ’ਚ ਰੱਖੇ ਕਰੀਬ 12 ਤੋਲੇ ਸੋਨੇ ਦੇ ਗਹਿਣੇ ਗਾਇਬ ਸਨ। ਪਰਿਵਾਰ ਵੱਲੋਂ ਆਪਣੇ ਪੱਧਰ ’ਤੇ ਪੜਤਾਲ ਕਰਨ ਦੌਰਾਨ ਘਰ ’ਚ ਪਿਛਲੇ ਛੇ ਮਹੀਨਿਆਂ ਤੋਂ ਕੰਮ ਕਰ ਰਹੀ ਨੌਕਰਾਨੀ ਬਿੰਦੂ ’ਤੇ ਸ਼ੱਕ ਜਤਾਇਆ ਗਿਆ। ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤੇ ਜਾਂਚ ਉਪਰੰਤ ਬਿੰਦੂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵੱਲੋਂ ਮੁਲਜ਼ਮ ਔਰਤ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਥਾਣਾ ਸਿਟੀ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਦੌਰਾਨ ਪੁੱਛਗਿੱਛ ਕਰਕੇ ਚੋਰੀ ਕੀਤੇ ਗਏ ਸੋਨੇ ਦੇ ਗਹਿਣੇ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ : IND vs SL: ਭਾਰਤ ਖਿਲਾਫ਼ ਪਹਿਲੇ ਟੈਸਟ ਲਈ ਸ਼੍ਰੀਲੰਕਾਈ ਟੀਮ ਦਾ ਐਲਾਨ, ਮੈਂਡਿਸ ਤੇ ਨਿਸਾਂਕਾ ਬਾਹਰ

Kotkapura News: ਕੋਟਕਪੂਰਾ ਦੇ ਤਿੰਨ ਕਾਂਵੜੀਆਂ ਦੀ ਸੜਕ ਹਾਦਸੇ ’ਚ ਮੌਤ, ਸ਼ਹਿਰ ’ਚ ਸੋਗ ਦੀ ਲਹਿਰ
ਕੋਟਕਪੂਰਾ (ਅਜੈ ਮਨਚੰਦਾ)। ਸ਼ਿਵਰਾਤਰੀ ਲਈ ਗੰਗੋਤਰੀ ਤੋਂ ਗੰਗਾਜਲ ਦੀ ਡਾਕ ਕਾਂਵੜ ਲੈ ਕੇ ਵਾਪਸ ਪਰਤ ਰਹੇ ਕੋਟਕਪੂਰਾ ਦੇ ਤਿੰਨ ਕਾਂਵੜੀਆਂ ਦੀ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਸਰਹਿੰਦ-ਮੰਡੀ ਗੋਬਿੰਦਗੜ੍ਹ ਦਰਮਿਆਨ ਹਾਈਵੇ ’ਤੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਕੋਟਕਪੂਰਾ ਦੀ ਡਾਕਟਰ ਹਰਪਾਲ ਗਲੀ ਵਾਸੀ ਜਗਦੀਸ਼ ਮਿੱਤਲ (40) ਪੁੱਤਰ ਵੇਦ ਪ੍ਰਕਾਸ਼, ਹਰੀਨੌ ਰੋਡ ਵਾਸੀ ਮਹਿੰਦਰ ਪਾਲ (43) ਪੁੱਤਰ ਪ੍ਰਕਾਸ਼ ਚੰਦ ਅਤੇ ਸੁਰਗਾਪੁਰੀ ਵਾਸੀ ਦੀਪਕ ਕੁਮਾਰ (42) ਪੁੱਤਰ ਰਾਮਚੰਦਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਤਿੰਨੇ ਕਾਂਵੜੀਏ ਕੋਟਕਪੂਰਾ ਤੋਂ ਦੋ ਵੱਖ-ਵੱਖ ਕਾਂਵੜ ਸੰਘਾਂ ਨਾਲ ਗੰਗੋਤਰੀ ਤੋਂ ਡਾਕ ਕਾਂਵੜ ਲਿਆਉਣ ਲਈ ਰਵਾਨਾ ਹੋਏ ਸਨ। ਉਹ 30 ਜੁਲਾਈ ਨੂੰ ਗੰਗੋਤਰੀ ਲਈ ਰਵਾਨਾ ਹੋਏ ਸਨ ਅਤੇ 10 ਅਗਸਤ, ਸੋਮਵਾਰ ਨੂੰ ਕਾਂਵੜ ਲੈ ਕੇ ਕੋਟਕਪੂਰਾ ਵਾਪਸ ਪਰਤਣਾ ਸੀ। ਕੋਟਕਪੂਰਾ ਦੇ ਪ੍ਰਾਚੀਨ ਡੇਰਾ ਦੁੱਧਾਧਾਰੀ ਤੋਂ ਸ਼ਿਵ ਤ੍ਰਿਲੋਕੀ ਨਾਥ ਕਾਂਵੜ ਸੰਘ ਅਤੇ ਸ਼੍ਰੀ ਰਾਮਬਾਗ ਮੰਦਰ ਤੋਂ ਨਿਊ ਸ਼ਿਵ ਕਾਂਵੜ ਸੰਘ ਦੇ ਜਥੇ ਗੰਗੋਤਰੀ ਲਈ ਰਵਾਨਾ ਹੋਏ ਸਨ। ਵਾਪਸੀ ਦੌਰਾਨ ਇਹ ਦਰਦਨਾਕ ਹਾਦਸਾ ਵਾਪਰ ਗਿਆ।

Read Also : ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਸ਼ਿਵ ਤ੍ਰਿਲੋਕੀ ਨਾਥ ਕਾਂਵੜ ਸੰਘ ਨਾਲ ਗਏ ਪੀਬੀਜੀ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ ਨੇ ਦੱਸਿਆ ਕਿ ਹਾਦਸਾ ਸਰਹਿੰਦ-ਮੰਡੀ ਗੋਬਿੰਦਗੜ੍ਹ ਦਰਮਿਆਨ ਹਾਈਵੇ ’ਤੇ ਰਾਤ ਸਮੇਂ ਵਾਪਰਿਆ। ਸੜਕ ਕਿਨਾਰੇ ਪੈਦਲ ਜਾ ਰਹੇ ਕਾਂਵੜੀਆਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨਾਂ ਕਾਂਵੜੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਤਿੰਨਾਂ ਕਾਂਵੜੀਆਂ ਦੀ ਮੌਤ ਦੀ ਖ਼ਬਰ ਜਿਵੇਂ ਹੀ ਕੋਟਕਪੂਰਾ ਪਹੁੰਚੀ, ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ। ਵੱਡੀ ਗਿਣਤੀ ’ਚ ਲੋਕ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰ ਰਹੇ ਹਨ। ਹਾਦਸੇ ਕਾਰਨ ਕਾਂਵੜ ਸੰਘਾਂ ਅਤੇ ਸ਼ਹਿਰ ਵਾਸੀਆਂ ਵਿੱਚ ਵੀ ਡੂੰਘਾ ਦੁੱਖ ਪਾਇਆ ਜਾ ਰਿਹਾ ਹੈ।

Kotkapura News: ਬੈਂਕ ਆਫ਼ ਬੜੋਦਾ ਦੇ ਕੈਸ਼ੀਅਰ ’ਤੇ ਜਾਨਲੇਵਾ ਹਮਲਾ
Kotkapura News: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਮੋਗਾ ਰੋਡ ਸਥਿਤ ਬੈਂਕ ਆਫ਼ ਬੜੋਦਾ ਦੀ ਸ਼ਾਖਾ ’ਚ ਡੇਲੀ ਵੇਜ ’ਤੇ ਕੰਮ ਕਰ ਚੁੱਕੇ ਇੱਕ ਕਰਮਚਾਰੀ ਵੱਲੋਂ ਬੈਂਕ ਦੇ ਕੈਸ਼ੀਅਰ ’ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ’ਚ ਜ਼ਖ਼ਮੀ ਹੋਏ ਕੈਸ਼ੀਅਰ ਮਨੀਸ਼ ਗੋਇਲ ਨੂੰ ਇਲਾਜ ਲਈ ਸਿਵਲ ਹਸਪਤਾਲ ਕੋਟਕਪੂਰਾ ’ਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੇ ਪੀੜਤ ਦੇ ਬਿਆਨ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਸਾਰੀ ਘਟਨਾ ਬੈਂਕ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ’ਚ ਵੀ ਕੈਦ ਹੋ ਗਈ ਹੈ। ਜਾਣਕਾਰੀ ਅਨੁਸਾਰ, ਬੈਂਕ ’ਚ ਡੇਲੀ ਵੇਜ ’ਤੇ ਦੋ ਕਰਮਚਾਰੀ ਕੰਮ ਕਰ ਰਹੇ ਸਨ। ਕੁਝ ਦਿਨ ਪਹਿਲਾਂ ਇੱਕ ਪੱਕੇ ਕਰਮਚਾਰੀ ਦੀ ਨਿਯੁਕਤੀ ਹੋਣ ਤੋਂ ਬਾਅਦ ਇੱਕ ਡੇਲੀ ਵੇਜ ਕਰਮਚਾਰੀ ਨੂੰ ਸੇਵਾ ਤੋਂ ਹਟਾ ਦਿੱਤਾ ਗਿਆ।

ਬੈਂਕ ਅਧਿਕਾਰੀਆਂ ਨੇ ਪਿੰਡ ਦੇਵੀਵਾਲਾ ਦੇ ਰਹਿਣ ਵਾਲੇ ਕੇ. ਦੀਪ ਸਿੰਘ ਨੂੰ ਭਰੋਸਾ ਦਿਵਾਇਆ ਸੀ ਕਿ ਉਸ ਨੂੰ ਇਲਾਕੇ ਦੀ ਕਿਸੇ ਨੇੜਲੀ ਸ਼ਾਖਾ ’ਚ ਐਡਜਸਟ ਕਰਵਾ ਦਿੱਤਾ ਜਾਵੇਗਾ। ਇਸ ਦੇ ਬਾਵਜੂਦ ਉਸ ਵੱਲੋਂ ਬੈਂਕ ਕਰਮਚਾਰੀਆਂ ਨੂੰ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ। ਬੈਂਕ ਅਧਿਕਾਰੀਆਂ ਮੁਤਾਬਕ, ਇੱਕ ਦਿਨ ਪਹਿਲਾਂ ਉਕਤ ਵਿਅਕਤੀ ਤੇ ਉਸਦੇ ਪਿਤਾ ਨੂੰ ਬੈਂਕ ਵਿੱਚ ਬੁਲਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਲਿਖਤੀ ਰੂਪ ’ਚ ਮਾਫ਼ੀ ਵੀ ਮੰਗੀ ਸੀ। ਇਸ ਬਾਵਜੂਦ ਵੀਰਵਾਰ ਸਵੇਰੇ ਜਦੋਂ ਕੈਸ਼ੀਅਰ ਮਨੀਸ਼ ਗੋਇਲ ਆਪਣਾ ਮੋਟਰਸਾਈਕਲ ਖੜ੍ਹਾ ਕਰਕੇ ਬੈਂਕ ਅੰਦਰ ਜਾਣ ਲੱਗੇ ਤਾਂ ਕੇ. ਦੀਪ ਸਿੰਘ ਨੇ ਉਨ੍ਹਾਂ ’ਤੇ ਗਰਾਰੀ ਵਾਲੀ ਲੋਹੇ ਦੀ ਰਾੜ ਨਾਲ ਹਮਲਾ ਕਰ ਦਿੱਤਾ। Kotkapura News

ਇਹ ਵੀ ਪੜ੍ਹੋ : Crime News: ਬੰਦ ਪਏ ਮਕਾਨ ’ਚੋਂ ਨੌਜਵਾਨ ਦੀ ਲਾਸ਼ ਬਰਾਮਦ, ਦੋਸਤ ਖਿਲਾਫ਼ ਕੇਸ ਦਰਜ

ਮਨੀਸ਼ ਗੋਇਲ ਨੇ ਭੱਜ ਕੇ ਆਪਣੀ ਜਾਨ ਬਚਾਈ, ਪਰ ਹਮਲੇ ਦੌਰਾਨ ਉਨ੍ਹਾਂ ਦੀ ਬਾਂਹ ’ਤੇ ਸੱਟ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀ ਮਨੀਸ਼ ਗੋਇਲ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਵੀ ਉਨ੍ਹਾਂ ਨੂੰ ਧਮਕੀਆਂ ਦੇ ਰਿਹਾ ਸੀ। ਹਾਲਾਂਕਿ ਇੱਕ ਦਿਨ ਪਹਿਲਾਂ ਉਸ ਨੇ ਲਿਖਤੀ ਤੌਰ ’ਤੇ ਮਾਫ਼ੀ ਮੰਗ ਲਈ ਸੀ, ਪਰ ਇਸ ਦੇ ਬਾਵਜੂਦ ਅੱਜ ਸਵੇਰੇ ਬੈਂਕ ਪਹੁੰਚਦੇ ਹੀ ਉਸ ਨੇ ਹਮਲਾ ਕਰ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਸਾਰੇ ਮਾਮਲੇ ਦੀ ਜਾਣਕਾਰੀ ਉੱਚ ਅਫਸਰਾਂ ਨੂੰ ਦਿੱਤੀ ਜਾ ਚੁੱਕੀ ਹੈ ਤੇ ਪੁਲਿਸ ਦੇ ਧਿਆਨ ’ਚ ਲਿਆ ਦਿੱਤਾ ਗਿਆ ਹੈ।

Kotkapura News: ਸਪੀਕਰ ਕੁਲਤਾਰ ਸੰਧਵਾਂ ਦੇ ਘਰ ਬਾਹਰ ਕਿਸਾਨਾਂ ਦਾ ਪੱਕਾ ਮੋਰਚਾ ਸ਼ੁਰੂ, ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਅੱਜ ਤੋਂ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਕਿਸਾਨਾਂ ਵੱਲੋਂ ਕਰਜ਼ਾ ਮੁਆਫ਼ੀ, ਸ਼ੰਭੂ-ਖਨੌਰੀ ਬਾਰਡਰ ’ਤੇ ਅੰਦੋਲਨ ਦੌਰਾਨ ਹੋਏ ਨੁਕਸਾਨ ਦਾ ਮੁਆਵਜ਼ਾ, ਲੈਂਡ ਮਾਰਗੇਜ ਬੈਂਕਾਂ ਵੱਲੋਂ ਕਰਜ਼ਾ ਦੇਣ ਸਮੇਂ ਲਏ ਗਏ ਖਾਲੀ ਚੈਕ ਵਾਪਸ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਇਹ ਧਰਨਾ ਸ਼ੁਰੂ ਕੀਤਾ ਗਿਆ ਹੈ।

ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਿਆਵਾਲਾ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਮੋਰਚੇ ਵਿੱਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਸਮੇਤ ਹੋਰ ਸੀਨੀਅਰ ਕਿਸਾਨ ਆਗੂ ਵੀ ਸ਼ਾਮਲ ਹੋਏ। ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਧਰਨਾ ਨਹੀਂ ਚੁੱਕਿਆ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਹੋਰ ਦੇਰੀ ਕੀਤੀ ਗਈ ਤਾਂ ਇਸ ਸੰਘਰਸ਼ ਨੂੰ ਰੇਲਵੇ ਟਰੈਕਾਂ ਅਤੇ ਨੈਸ਼ਨਲ ਹਾਈਵੇ ਤੱਕ ਵੀ ਵਧਾਇਆ ਜਾ ਸਕਦਾ ਹੈ।

Read Also : ਯੂਕਰੇਨ ਦੇ ਨਵੇਂ ਫੌਜ ਮੁਖੀ ਦੀ ਅਗਵਾਈ ਹੇਠ 21 ਜੁਲਾਈ ਤੋਂ ਰੂਸ 'ਤੇ ਹਮਲਿਆਂ 'ਚ ਵਾਧਾ, ਹੁਣ ਤੱਕ ਘੱਟੋ-ਘੱਟ 100 ਦੀ ਮੌਤ

ਕਿਸਾਨ ਆਗੂਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਸਰਕਾਰ ਨਾਲ ਮੀਟਿੰਗ ਹੋਈ ਸੀ, ਪਰ ਉਸ ਵਿੱਚ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ 5 ਅਗਸਤ ਤੋਂ ਵਿਧਾਨ ਸਭਾ ਸਪੀਕਰ ਦੇ ਘਰ ਬਾਹਰ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਸੀ।

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਪਿੰਡ ਹਰੀਨੌ ਦੇ ਦੋ ਸਕੇ ਭਰਾਵਾਂ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਰੇਲਗੱਡੀ ਅੱਗੇ ਆ ਕੇ ਖੁਦਕੁਸ਼ੀ ਕਰ ਲਈ ਸੀ। ਉਸ ਸਮੇਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭੋਗ ਸਮਾਗਮ ਦੌਰਾਨ ਪਰਿਵਾਰ ਦੀ ਹਰ ਸੰਭਵ ਮਦਦ ਅਤੇ ਸਰਕਾਰੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।

ਆਗੂਆਂ ਨੇ ਦੋਸ਼ ਲਾਇਆ ਕਿ ਲੈਂਡ ਮਾਰਗੇਜ ਬੈਂਕਾਂ ਵੱਲੋਂ ਕਿਸਾਨਾਂ ਦਾ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਕਰਜ਼ਾ ਦੇਣ ਸਮੇਂ ਲਏ ਗਏ ਖਾਲੀ ਚੈਕਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਥੇਬੰਦੀ ਵੱਲੋਂ 30 ਮਾਰਚ ਤੋਂ ਫਰੀਦਕੋਟ ਵਿੱਚ ਲੈਂਡ ਮਾਰਗੇਜ ਬੈਂਕ ਦੇ ਬਾਹਰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ, ਪਰ ਸਰਕਾਰ ਅਤੇ ਪ੍ਰਸ਼ਾਸਨ ਨੇ ਅਜੇ ਤੱਕ ਕੋਈ ਸੁਣਵਾਈ ਨਹੀਂ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਜਥੇਬੰਦੀ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਤੱਕ ਪਿੱਛੇ ਨਹੀਂ ਹਟੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Kotkapura News: ਕੋਟਕਪੂਰਾ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ
ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਵਿਖੇ ਭਾਰਤ ਸਰਕਾਰ ਦੇ ‘ਵਿਕਸਿਤ ਭਾਰਤ ਸੰਕਲਪ’ ਪ੍ਰੋਗਰਾਮ ਤਹਿਤ ‘ਨਸ਼ਾ ਮੁਕਤ ਯੁਵਾ’ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਸਮਾਗਮ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੁਅਲ ਸੰਬੋਧਨ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ। ਸਮਾਗਮ ਦੀ ਪ੍ਰਧਾਨਗੀ ਭਾਜਪਾ ਆਗੂ ਰਾਹੁਲ ਸਿੰਘ ਸਿੱਧੂ ਨੇ ਕੀਤੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਿਸ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਹਰਿਆਣਾ ਵਿੱਚ ਵਿਕਾਸ ਦੇ ਬੇਮਿਸਾਲ ਕੰਮ ਕਰਵਾਏ ਹਨ, ਉਸੇ ਤਰਜ਼ 'ਤੇ ਪੰਜਾਬ ਵਿੱਚ ਵੀ ਭਾਜਪਾ ਦੀ ਸਰਕਾਰ ਬਣਨ 'ਤੇ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾਣਗੇ। ਉਨ੍ਹਾਂ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਪਾਰਟੀ ਨੇ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਹ ਵਾਅਦੇ ਪੂਰੇ ਨਹੀਂ ਕੀਤੇ ਗਏ।

Read Also : ਦਿਨ ’ਚ ਛਾ ਜਾਵੇਗਾ ਹਨੇਰਾ, ਆ ਰਿਹੈ ਸਦੀ ਦਾ ਸਭ ਤੋਂ ਲੰਬਾ ਸੂਰਜ ਗ੍ਰਹਿਣ

Kotkapura News: ਹੋਟਲ ਦੇ ਕਮਰੇ ’ਚੋਂ ਔਰਤ ਦੀ ਲਾਸ਼ ਮਿਲੀ
ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਮੁਕਤਸਰ ਰੋਡ ਸਥਿਤ ਇੱਕ ਹੋਟਲ ਦੇ ਕਮਰੇ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਹਿਚਾਣ ਨੇੜਲੇ ਪਿੰਡ ਢਿਲਵਾਂ ਕਲਾਂ ਦੀ ਰਹਿਣ ਵਾਲੀ ਰਾਜਪ੍ਰੀਤ ਕੌਰ (34) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਉਹ ਹੋਟਲ ਦੇ ਕਮਰੇ ਵਿੱਚ ਮ੍ਰਿਤਕ ਹਾਲਤ ਵਿੱਚ ਮਿਲੀ। ਇਸ ਦੀ ਸੂਚਨਾ ਮਿਲਣ ’ਤੇ ਹੋਟਲ ਪ੍ਰਬੰਧਕਾਂ ਨੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ।

ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਕੋਟਕਪੁਰਾ ਦੇ ਐੱਸਐੱਚਓ ਸੁਖਵਿੰਦਰ ਸਿੰਘ ਅਤੇ ਏਐੱਸਆਈ ਨਵਦੀਪ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Read Also : ਦਰਦਨਾਕ ਸੜਕ ਹਾਦਸੇ ’ਚ ਦੋ ਮਹਿਲਾਵਾਂ ਦੀ ਮੌਤ

ਮੁੱਢਲੀ ਜਾਂਚ ਵਿੱਚ ਪੁਲਿਸ ਨੂੰ ਸ਼ੱਕ ਹੈ ਕਿ ਔਰਤ ਦੀ ਮੌਤ ਦਿਲ ਦਾ ਦੌਰਾ (ਹਾਰਟ ਅਟੈਕ) ਪੈਣ ਕਾਰਨ ਹੋ ਸਕਦੀ ਹੈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ।

ਪੁਲਿਸ ਮੁਤਾਬਕ ਮ੍ਰਿਤਕਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੀਦਾ ਸਥਿੱਤ ਇੱਕ ਫੈਕਟਰੀ ਵਿੱਚ ਮਜ਼ਦੂਰੀ ਕਰਦੀ ਸੀ। ਇਸ ਮਾਮਲੇ ਵਿੱਚ ਐੱਸਐੱਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਵਾਰਸਾਂ ਦੇ ਬਿਆਨਾਂ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮੁੱਢਲੀ ਤਫ਼ਤੀਸ਼ ਵਿੱਚ ਮੌਤ ਕੁਦਰਤੀ ਲੱਗ ਰਹੀ ਹੈ ਪਰ ਜਾਂਚ ਜਾਰੀ ਹੈ।

Kotkapura News: ਕੋਟਕਪੂਰਾ ਪੁਲਿਸ ਨੇ ਗੁੰਮ ਹੋਇਆ ਲਾਇਸੈਂਸੀ ਰਿਵਾਲਵਰ ਮਾਲਕ ਨੂੰ ਸੌਂਪਿਆ, ਵਿਅਕਤੀ ਨੇ ਕੀਤਾ ਧੰਨਵਾਦ
Kotkapura News: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਵਿਖੇ ਥਾਣਾ ਸਿਟੀ ਪੁਲਿਸ ਨੇ ਬੱਤੀਆਂ ਵਾਲਾ ਚੌਂਕ ਤੋਂ ਮਿਲੇ ਇੱਕ ਲਾਇਸੈਂਸੀ ਰਿਵਾਲਵਰ ਨੂੰ ਉਸਦੇ ਅਸਲ ਮਾਲਕ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਰਿਵਾਲਵਰ ਦੇ ਮਾਲਕ ਨੇ ਜ਼ਿਲ੍ਹਾ ਪੁਲਿਸ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਜਾਣਕਾਰੀ ਅਨੁਸਾਰ ਪਿੰਡ ਦੀਪ ਸਿੰਘ ਵਾਲਾ ਦੇ ਵਸਨੀਕ ਗੁਰਨੈਨ ਸਿੰਘ ਪੁੱਤਰ ਜੰਗੀਰ ਸਿੰਘ ਇੱਕ ਦਿਨ ਪਹਿਲਾਂ ਦਵਾਈ ਲੈਣ ਲਈ ਫਾਜ਼ਿਲਕਾ ਜਾ ਰਹੇ ਸਨ। ਉਹ ਫਰੀਦਕੋਟ ਤੋਂ ਬੱਸ ਰਾਹੀਂ ਕੋਟਕਪੂਰਾ ਪਹੁੰਚੇ। ਇਸ ਦੌਰਾਨ ਬੱਸ ਵਿੱਚੋਂ ਉਤਰਦੇ ਸਮੇਂ ਉਨ੍ਹਾਂ ਦਾ ਲਾਇਸੈਂਸੀ ਰਿਵਾਲਵਰ ਬੱਤੀਆਂ ਵਾਲਾ ਚੌਂਕ ਵਿੱਚ ਡਿੱਗ ਗਿਆ, ਜਿਸ ਬਾਰੇ ਉਨ੍ਹਾਂ ਨੂੰ ਬਾਅਦ ਵਿੱਚ ਪਤਾ ਲੱਗਾ।

Kotkapura News: ਕੋਟਕਪੂਰਾ ਪੁਲਿਸ ਨੇ ਗੁੰਮ ਹੋਇਆ ਲਾਇਸੈਂਸੀ ਰਿਵਾਲਵਰ ਮਾਲਕ ਨੂੰ ਸੌਂਪਿਆ, ਵਿਅਕਤੀ ਨੇ ਕੀਤਾ ਧੰਨਵਾਦ

ਇਸੇ ਦੌਰਾਨ ਚੌਂਕ ਵਿੱਚ ਡਿਊਟੀ ਕਰ ਰਹੇ ਟਰੈਫਿਕ ਪੁਲਿਸ ਕਰਮਚਾਰੀਆਂ ਨੂੰ ਰਿਵਾਲਵਰ ਮਿਲਿਆ, ਜਿਨ੍ਹਾਂ ਨੇ ਇਸ ਨੂੰ ਥਾਣਾ ਸਿਟੀ ਕੋਟਕਪੂਰਾ ਵਿੱਚ ਜਮ੍ਹਾਂ ਕਰਵਾ ਦਿੱਤਾ। ਪੁਲਿਸ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਰਿਕਾਰਡ ਰਾਹੀਂ ਪੜਤਾਲ ਕਰਕੇ ਰਿਵਾਲਵਰ ਦੇ ਮਾਲਕ ਦੀ ਪਛਾਣ ਕੀਤੀ ਅਤੇ ਅੱਜ ਉਨ੍ਹਾਂ ਨੂੰ ਥਾਣਾ ਸਿਟੀ ਬੁਲਾ ਕੇ ਰਿਵਾਲਵਰ ਸੌਂਪ ਦਿੱਤਾ। ਇਸ ਮੌਕੇ ਗੁਰਨੈਨ ਸਿੰਘ ਨੇ ਦੱਸਿਆ ਕਿ ਜਲਦਬਾਜ਼ੀ ਕਾਰਨ ਉਨ੍ਹਾਂ ਦਾ ਰਿਵਾਲਵਰ ਡਿੱਗ ਗਿਆ ਸੀ, ਜਿਸ ਬਾਰੇ ਉਨ੍ਹਾਂ ਨੂੰ ਕਈ ਘੰਟਿਆਂ ਬਾਅਦ ਜਾਣਕਾਰੀ ਮਿਲੀ। ਕਾਫ਼ੀ ਭਾਲ ਕਰਨ ਤੋਂ ਬਾਅਦ ਜਦੋਂ ਉਹ ਕੋਟਕਪੂਰਾ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਰਿਵਾਲਵਰ ਪੁਲਿਸ ਦੇ ਕਬਜ਼ੇ ਵਿੱਚ ਹੈ। ਉਨ੍ਹਾਂ ਨੇ ਥਾਣਾ ਸਿਟੀ, ਟਰੈਫਿਕ ਪੁਲਿਸ ਅਤੇ ਫਰੀਦਕੋਟ ਜ਼ਿਲ੍ਹਾ ਪੁਲਿਸ ਦਾ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਥਾਣਾ ਸਿਟੀ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਸਲੇ ਨੂੰ ਪੂਰੀ ਸਾਵਧਾਨੀ ਅਤੇ ਜ਼ਿੰਮੇਵਾਰੀ ਨਾਲ ਸੰਭਾਲ ਕੇ ਰੱਖਣ। ਉਨ੍ਹਾਂ ਕਿਹਾ ਕਿ ਜੇਕਰ ਇਹ ਹਥਿਆਰ ਕਿਸੇ ਗਲਤ ਅਨਸਰ ਦੇ ਹੱਥ ਲੱਗ ਜਾਂਦਾ ਤਾਂ ਕੋਈ ਵੱਡਾ ਨੁਕਸਾਨ ਹੋ ਸਕਦਾ ਸੀ।