Ludhiana Murder - Sach Kahoon Punjabi

Ludhiana News: ਲੁਧਿਆਣਾ ’ਚ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਲੁਧਿਆਣਾ (ਸੱਚ ਕਹੂੰ ਨਿਊਜ਼/ਹਿੰ.ਸ.)। ਲੁਧਿਆਣਾ ਦੇ ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਸੀਲੋਂ ਕਲਾਂ ’ਚ ਇੱਕ ਅਧੇੜ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਲਾਸ਼ ਖਾਨਪੁਰ ਨਹਿਰ ਦੀ ਪਟੜੀ ਨਾਲ ਲੱਗਦੇ ਖਾਲੀ ਖੇਤ ਵਿੱਚੋਂ ਮਿਲੀ। ਮ੍ਰਿਤਕ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਕਈ ਵਾਰਾਂ ਦੇ ਨਿਸ਼ਾਨ ਮਿਲੇ ਹਨ। ਮ੍ਰਿਤਕ ਦੀ ਪਛਾਣ ਰੁਲਦੂ ਸਿੰਘ (50) ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਡੇਹਲੋਂ ਸਿਵਲ ਹਸਪਤਾਲ ਦੀ ਮੋਰਚਰੀ ’ਚ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਰੁਲਦੂ ਸਿੰਘ ਦਾ ਕਈ ਸਾਲ ਪਹਿਲਾਂ ਤਲਾਕ ਹੋ ਚੁੱਕਾ ਸੀ ਤੇ ਉਸ ਦੀਆਂ ਦੋ ਧੀਆਂ ਹਨ। ਉਸ ਦਾ ਭਰਾ ਕਾਕਾ ਸਿੰਘ ਨੇ ਦੱਸਿਆ ਕਿ ਰੁਲਦੂ ਸਿੰਘ ਖੂਹ ਪੁੱਟਣ ਦਾ ਕੰਮ ਕਰਦਾ ਸੀ। 10 ਸਤੰਬਰ ਨੂੰ ਦੁਪਹਿਰ ਕਰੀਬ 12:01 ਵਜੇ ਉਹ ਕਿਸੇ ਵਿਅਕਤੀ ਨਾਲ ਆਪਣੇ ਘਰੋਂ ਕਿਤੇ ਗਿਆ ਸੀ, ਪਰ ਇਸ ਤੋਂ ਬਾਅਦ ਵਾਪਸ ਨਹੀਂ ਆਇਆ। Crime News

ਰੁਲਦੂ ਸਿੰਘ ਦਾ ਮੋਟਰਸਾਈਕਲ ਘਰ ’ਚ ਹੀ ਖੜ੍ਹਾ ਸੀ। ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ। ਇਸ ਦੌਰਾਨ 11 ਸਤੰਬਰ ਦੇਰ ਰਾਤ ਨੂੰ ਉਸ ਦੀ ਲਾਸ਼ ਖਾਨਪੁਰ ਨਹਿਰ ਦੀ ਪਟੜੀ ਨਾਲ ਲੱਗਦੇ ਖਾਲੀ ਖੇਤ ’ਚੋਂ ਮਿਲੀ। ਪਰਿਵਾਰ ਨੇ ਫਿਲਹਾਲ ਕਿਸੇ ਵਿਅਕਤੀ ’ਤੇ ਸ਼ੱਕ ਨਹੀਂ ਜਤਾਇਆ ਹੈ। ਸ਼ਿਕਾਇਤ ਮੁਤਾਬਕ ਰੁਲਦੂ ਸਿੰਘ ਨਾਲ ਕਿਸੇ ਅਣਪਛਾਤੇ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ। ਇਸ ਤੋਂ ਬਾਅਦ ਹਮਲਾਵਰਾਂ ਨੇ ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ। ਗੰਭੀਰ ਸੱਟਾਂ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਡੇਹਲੋਂ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਕਤਲ ਦੇ ਕਾਰਨਾਂ ਤੇ ਹਮਲਾਵਰਾਂ ਦੀ ਪਛਾਣ ਸਬੰਧੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਕਤਲ ਪਿੱਛੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਤੇ ਮੁਲਜ਼ਮਾਂ ਦੀ ਪਛਾਣ ਵੀ ਨਹੀਂ ਹੋਈ ਹੈ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣ ਦੇ ਨਾਲ ਹੋਰ ਸੁਰਾਗ ਇਕੱਠੇ ਕੀਤੇ ਜਾ ਰਹੇ ਹਨ। ਥਾਣਾ ਡੇਹਲੋਂ ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। Crime News

ਇਹ ਵੀ ਪੜ੍ਹੋ : Rajpura Thermal Plant: ਰਾਜਪੁਰਾ ਥਰਮਲ ਪਲਾਂਟ ਦਾ ਵੀ ਇੱਕ ਯੂਨਿਟ ਹੋਇਆ ਬੰਦ

Crime News: ਕੂੜਾ ਇਕੱਠਾ ਕਰਨ ਵਾਲੇ ਨੌਜਵਾਨ ਦਾ ਸਾਥੀਆਂ ਵੱਲੋਂ ਕਤਲ
ਲੁਧਿਆਣਾ (ਜਸਵੀਰ ਸਿੰਘ ਗਹਿਲ)। Crime News: ਐਤਵਾਰ ਦੇਰ ਰਾਤ ਰੇਲਵੇ ਸਟੇਸ਼ਨ ਲਾਗੇ ਕੁੱਝ ਨੌਜਵਾਨਾਂ ਦਾ ਆਪਸ ’ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਇਸ ਹੱਦ ਤੱਕ ਪਹੁੰਚ ਗਿਆ ਕਿ ਇਸ ਦੌਰਾਨ ਗੰਭੀਰ ਰੂਪ ’ਚ ਜਖ਼ਮੀ ਇੱਕ ਨੌਜਵਾਨ ਦੀ ਮੌਤ ਹੋ ਗਈ। ਹਾਸਲ ਕੀਤੀ ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਰੇਲਵੇ ਸਟੇਸ਼ਨ ਸਾਹਮਣੇ ਜੇਐੱਮਡੀ ਮਾਲ ਦੇ ਬਾਹਰ ਦੋ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਘੇਰ ਕੇ ਉਸ ’ਤੇ ਕਥਿੱਤ ਚਾਕੂ ਨਾਲ ਹਮਲਾ ਕਰ ਦਿੱਤਾ। ਜਿਸ ’ਚ ਜਖ਼ਮੀ ਨੌਜਵਾਨ ਗੰਭੀਰ ਰੂਪ ’ਚ ਜਖ਼ਮੀ ਹੋ ਗਿਆ।ਜਿਸ ਨੂੰ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੀ ਪੀਸੀਆਰ ਦੀ ਟੀਮ ਨੇ ਸਿਵਲ ਹਸਪਤਾਲ ਪਹੁੰਚਾਇਆ।

Read This : Crime News: NRI ਦੇ ਘਰ ਵੜ ਕੇ ਮਾਰੀ ਗੋਲੀ, ਹਾਲਤ ਗੰਭੀਰ

ਜਿੱਥੇ ਡਾਕਟਰਾਂ ਨੇ ਜਖ਼ਮੀ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਰੇਲਵੇ ਸਟੇਸ਼ਨ ਨਜ਼ਦੀਕ ਕੂੜਾ ਇਕੱਠਾ ਕਰਨ ਵਾਲੇ ਸੰਦੀਪ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮਿ੍ਰਤਕ ਦੇਹ ਸੰਭਾਲ ਘਰ ’ਚ ਰਖਵਾ ਦਿੱਤਾ ਗਿਆ ਤੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਜਾਂਚ ’ਚ ਲੱਗ ਗਈ ਹੈ। ਥਾਣਾ ਮੁਖੀ ਗਗਨਦੀਪ ਸਿੰਘ ਨੇ ਸੰਪਰਕ ਕੀਤੇ ਜਾਣ ’ਤੇ ਦੱਸਿਆ ਕਿ ਕਤਲ ਦੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਜਲਦ ਹੀ ਪੁਲਿਸ ਮਾਮਲੇ ਸਬੰਧੀ ਪੂਰੇ ਵੇਰਵੇ ਨਸ਼ਰ ਕਰੇਗੀ। Crime News

ਸੁਭਾਵਿਕ ਸੁਝਾਅ ਦੇਣਾ ਪਿਆ ਮਹਿੰਗਾ, ਗਈਆਂ ਤਿੰਨ ਜਾਨਾਂ
ਪੁਲਿਸ ਨੇ ਤੀਹਰੇ ਕਤਲ ਦੀ ਗੁੱਥੀ ਸੁਲਝਾਈ, ਪੁਲਿਸ ਕਮਿਸ਼ਨਰ ਨੇ ਕੀਤੀ ਕਾਨਫਰੰਸ | Ludhiana Murder

ਲੁਧਿਆਣਾ (ਜਸਵੀਰ ਗਹਿਲ)। ਬੀਤੇ ਦਿਨ ਲੁਧਿਆਣਾ ਦੇ ਸਲੇਮ ਟਾਬਰੀ ਦੇ ਨਿਊ ਜਨਕ ਪੁਰੀ ’ਚ ਹੋਏ ਤੀਹਰੇ ਕਤਲ ਕਾਂਡ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਨਿਊ ਜਨਕ ਪੁਰੀ ਇਲਾਕੇ ਵਿੱਚ ਲੰਘੇ ਕੱਲ੍ਹ 7 ਜੁਲਾਈ ਨੂੰ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀਆਂ ਲਾਸ਼ਾਂ ਮਿਲੀਆਂ ਸਨ। ਉਨ੍ਹਾਂ ਦੱਸਿਆ ਕਿ ਪਰਿਵਾਰ ਮੈਂਬਰਾਂ ਨੂੰ ਮੌਤ ਦੇ ਘਾਟ ਉਤਾਰਨ ਵਾਲਾ ਮੁੱਖ ਮੁਲਜ਼ਮ ਗੁਆਂਢੀ ਹੀ ਨਿੱਕਲਿਆ।

ਉਨ੍ਹਾਂ ਦੱਸਿਆ ਕਿ ਰੋਬਿਨ ਉਰਫ਼ ਮੁੰਨਾ ਚਮਨ ਲਾਲ ਦਾ ਗੁਆਂਢੀ ਸੀ ਜਿਸ ਦੇ ਵਿਆਹ ਤੋਂ ਬਾਅਦ ਕੋਈ ਵੀ ਬੱਚਾ ਨਹੀਂ ਸੀ। ਮਿ੍ਰਤਕ ਚਮਨ ਲਾਲ ਦੀ ਪਤਨੀ ਸੁਰਿੰਦਰ ਕੌਰ ਰੌਬਿਨ ਨੂੰ ਉਸ ਦੇ ਪਤਨੀ ਦੇ ਸਾਹਮਣੇ ਕਈ ਵਾਰ ਕਹਿ ਚੁੱਕੀ ਸੀ ਕਿ ਤੁਹਾਡੇ ਬੱਚਾ ਨਹੀਂ ਹੈ ਇਸ ਲਈ ਤੁਸੀਂ ਬੱਚਾ ਗੋਦ ਲੈ ਲਓ। ਇਸ ਗੱਲ ਨੂੰ ਰੋਬਿਨ ਆਪਣੀ ਪਤਨੀ ਦੇ ਸਾਹਮਣੇ ਬੇਇੱਜਤੀ ਸਮਝਦਾ ਸੀ ਤੇ ਮਨ ਹੀ ਮਨ ਸੁਰਿੰਦਰ ਕੌਰ ਨੂੰ ਸਬਕ ਸਿਖਾਉਣ ਦੀ ਯੋਜਨਾ ਬਣਾਉਣ ਲੱਗਾ ਸੀ।

ਇੰਜ ਹੋਇਆ ਤੀਹਰਾ ਕਤਲ | Ludhiana Murder

ਉਨ੍ਹਾਂ ਦੱਸਿਆ ਕਿ ਰੋਜਾਨਾ ਵਾਗ ਹੀ ਰੋਬਿਨ ਜਿਉਂ ਹੀ ਆਪਣੇ ਘਰ ਦੀ ਛੱਤ ’ਤੇ ਜਾਨਵਰਾਂ ਨੂੰ ਚੋਗਾ ਪਾਉਣ ਪਹੁੰਚਿਆ ਤਾਂ ਅਚਾਨਕ ਪਹੁੰਚੀ ਸੁਰਿੰਦਰ ਕੌਰ ਨੇ ਉਹੀ ਗੱਲ ਫਿਰ ਦੁਹਰਾ ਦਿੱਤੀ।  ਜਿਸ ਤੋਂ ਗੁੱਸੇ ਵਿੱਚ ਆਇਆ ਰੋਬਿਨ ਆਪਣੇ ਘਰ ਗਿਆ ਤੇ ਸੁਰਿੰਦਰ ਕੌਰ ਨੂੰ ਮਾਰਨ ਦੀ ਨੀਅਤ ਨਾਲ ਹਥੌੜਾ ਚੁੱਕ ਲਿਆਇਆ। ਸੁਰਿੰਦਰ ਕੌਰ ’ਤੇ ਉਸ ਦੇ ਕਮਰੇ ਵਿੱਚ ਜਾ ਕੇ ਹਮਲਾ ਕਰ ਦਿੱਤਾ। ਸੁਰਿੰਦਰ ਕੌਰ ਦੀ ਚੀਕਣ ਦੀ ਆਵਾਜ਼ ਸੁਣ ਕੇ ਚਮਨ ਲਾਲ ਉੱਠ ਪਿਆ ਤਾਂ ਉਸ ਨੇ ਉਸ ’ਤੇ ਵੀ ਹਮਲਾ ਕਰ ਦਿਤਾ।

ਦੋਵਾਂ ਨੂੰ ਤੜਫ਼ਦੇ ਛੱਡ ਕੇ ਜਿਵੇਂ ਹੀ ਰੋਬਿਨ ਬਾਹਰ ਨਿੱਕਲਿਆ ਤਾਂ ਅੱਗੇ ਚਮਨ ਲਾਲ ਮਾਤਾ ਨਾਲ ਦੇ ਕਮਰੇ ਵਿੱਚ ਜਾਗ ਪਈ ਤਾਂ ਰੋਬਿਨ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ ਤੇ ਤਿੰਨ ਨੂੰ ਇੱਕੋ ਜਗ੍ਹਾ ਇਕੱਠੇ ਕਰ ਦਿੱਤਾ। ਕਮਿਸ਼ਨਰ ਸਿੱਧੂ ਨੇ ਦੱਸਿਆ ਕਿ ਸਬੂਤ ਮਿਟਾਉਣ ਲਈ ਰੋਬਿਨ ਨੇ ਗੈਸ ਸਿਲੰਡਰ ਖੁੱਲ੍ਹਾ ਕਰ ਦਿੱਤਾ। ਕਤਲ ਨੂੰ ਹਾਦਸਾ ਬਣਾਉਣ ਦੀ ਨੀਅਤ ਨਾਲ ਉਸ ਨੇ ਰਸੋਈ ਗੈਸ ਦੀ ਪਾਈਪ ਲੀਕ ਕਰਕੇ ਅਗਰਬੱਤੀ ਬਾਲ ਦਿੱਤੀ।

ਇਹ ਵੀ ਪੜ੍ਹੋ : ਪੰਜਾਬ, ਹਰਿਆਣਾ ’ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਲੇ ਦਿਨ ਤੱਕ ਲਾਸ਼ਾਂ ਮਲਣ ਤੱਕ ਮੁਲਜ਼ਮ ਘਰ ਦੇ ਆਲੇ ਦੁਆਲੇ ਹੀ ਘੁੰਮਦਾ ਰਿਹਾ। ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀ ਨੇ ਘਟਨਾ ਦੀ ਗੁੱਥੀ ਸੁਲਝਾਉਂਦਿਆਂ ਵਾਰਦਾਤ ਦੌਰਾਨ ਵਰਤਿਆ ਸਮਾਨ ਵੀ ਬਰਾਮਦ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਅਦਾਲਤ ਨੂੰ ਅਪੀਲ ਕਰਾਂਗੇ ਕਿ ਅਜਿਹੇ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਸੁਣਾਈ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਮੁਹੱਲਾ ਵਾਸੀਆਂ ਨੂੰ ਅਪੀਲ ਕਰਾਂਗੇ ਕਿ ਮੁਲਜ਼ਮ ਰੋਬਿਨ ਦੀ ਪਤਨੀ ਦੀ ਸਹਾਇਤਾ ਕੀਤੀ ਜਾਵੇ।

ਜਿਕਰਯੋਗ ਹੈ ਕਿ ਬਜ਼ੁਰਗ ਚਮਨ ਲਾਲ ਉਸਦੀ ਪਤਨੀ ਸੁਰਿੰਦਰ ਕੌਰ ਅਤੇ ਮਾਤਾ ਬਚਨ ਕੌਰ ਲੁਧਿਆਣਾ ਰਹਿੰਦੇ ਸਨ। ਜਦਕਿ ਇਹਨਾਂ ਦੇ 4 ਪੁੱਤਰ ਵੱਖ-ਵੱਖ ਥਾਵਾਂ ਤੇ ਵਿਦੇਸ਼ਾਂ ਵਿਚ ਰਹਿ ਰਹੇ ਹਨ।