Punjab Today - Sach Kahoon Punjabi

Punjab Maha Hartal Update: ‘ਮਹਾਂ ਹੜਤਾਲ’ ਅੱਜ, ਹੱਲ ਲਈ ਮੀਟਿੰਗ ਵੀ ਅੱਜ, ਪੰੰਜਾਬ ਦੇ ਮੁਲਾਜ਼ਮਾਂ ਵੱਲੋਂ ਡੀਏ ਦੀ ਮੰਗ ਸਬੰਧੀ ਇਤਿਹਾਸਕ ਸੰਘਰਸ਼
Punjab Maha Hartal Update: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਮਨਾਉਣ ਅਤੇ ਉਨ੍ਹਾਂ ਨਾਲ ਸਮਝੌਤਾ ਕਰਨ ਲਈ ਤਿਆਰੀ ਕਰ ਲਈ ਗਈ ਹੈ। ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਦਰਮਿਆਨ ਹੋਣ ਵਾਲੀ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ 8 ਫੀਸਦੀ ਮਹਿੰਗਾਈ ਭੱਤਾ ਤੁਰੰਤ ਦੇਣ ਸਬੰਧੀ ਪੇਸ਼ਕਸ਼ ਕੀਤੀ ਜਾ ਸਕਦੀ ਹੈ ਤੇ ਬਾਕੀ ਰਹਿੰਦੇ ਮਹਿੰਗਾਈ ਭੱਤੇ ਨੂੰ ਕਿਸ਼ਤਾਂ ਵਿੱਚ ਦੇਣ ਲਈ ਵੀ ਖਰੜਾ ਪੇਸ਼ ਕੀਤਾ ਜਾਏਗਾ।

ਪੰਜਾਬ ਸਰਕਾਰ ਨੂੰ ਉਮੀਦ ਹੈ ਕਿ ਇਸ ਮੀਟਿੰਗ ਵਿੱਚ ਸਰਕਾਰੀ ਮੁਲਾਜ਼ਮਾਂ ਦੇ ਆਗੂਆਂ ਨੂੰ ਮਨਾਉਣ ਵਿੱਚ ਕਾਮਯਾਬ ਹੋ ਜਾਏਗੀ। ਪੰਜਾਬ ਦੇ ਖ਼ਜ਼ਾਨਾ ਮੰਤਰੀ ਵੱਲੋਂ ਬਕਾਇਦਾ ਇਸ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਕਿ ਮੌਜ਼ੂਦਾ ਸਰਕਾਰ ਕਿੰਨਾ ਪੈਸਾ ਫਿਲਹਾਲ ਦੇ ਸਕਦੀ ਹੈ ਅਤੇ ਕਿੰਨਾ ਪੈਸਾ ਪਿਛਲੀਆਂ ਸਰਕਾਰਾਂ ਦੇ ਸਮੇਂ ਦਾ ਹੋਣ ਕਰਕੇ ਬਾਅਦ ਵਿੱਚ ਦਿੱਤਾ ਜਾਏਗਾ। ਇਸ ਲਈ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਆਪਣੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਨਾਲ ਵੀ ਮੀਟਿੰਗ ਕੀਤੀ ਗਈ ਹੈ।

ਦੂਜੇ ਪਾਸੇ ਸਰਕਾਰੀ ਮੁਲਾਜ਼ਮ ਯੂਨੀਅਨ ਦੀ ਬਣੀ ਹੋਈ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੀਟਿੰਗ ਕਰਦੇ ਹੋਏ ਤੈਅ ਕਰ ਲਿਆ ਹੈ ਕਿ ਉਹ ਕਿਸ ਤਰੀਕੇ ਦੇ ਨਾਲ ਮੀਟਿੰਗ ਵਿੱਚ ਆਪਣੀਆਂ ਗੱਲਾਂ ਨੂੰ ਰੱਖਣਗੇ ਅਤੇ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਯੋਜਨਾ ਨੂੰ ਕਿਸ ਤਰੀਕੇ ਨਾਲ ਬਦਲਦੇ ਆਪਣੀ ਗੱਲ ਨੂੰ ਮਨਾਉਣਗੇ।

Read Also : ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ 'ਚ ਪਾਈ ਸਨਮਾਨ ਰਾਸ਼ੀ

ਜਲੰਧਰ ਵਿਖੇ ਹੋਣ ਵਾਲੀ ਇਸ ਮੀਟਿੰਗ ’ਤੇ ਨਜ਼ਰ ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਣੇ ਉਹਨਾਂ ਦੇ ਪਰਿਵਾਰਾਂ ਦੀ ਵੀ ਟਿਕੀ ਹੋਈ ਹੈ, ਜਿਸ ਕਾਰਨ ਹੀ ਹਰ ਕੋਈ ਉਮੀਦ ਕਰ ਰਿਹਾ ਹੈ ਕਿ ਇਸ ਮੀਟਿੰਗ ਵਿੱਚੋਂ ਕੋਈ ਰਾਹਤ ਦੀ ਖ਼ਬਰ ਮਿਲਣ ਨਾਲ  ਸਰਕਾਰੀ ਮੁਲਾਜ਼ਮਾਂ ਨੂੰ ਉਹਨਾਂ ਦੇ ਹੱਕ ਦਾ ਡੀਏ ਮਿਲ ਜਾਵੇ।

ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਖ਼ਜ਼ਾਨਾ ਮੰਤਰੀ ਹਰਪਾਲ ਚੀਮਾ, ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਖ਼ਜ਼ਾਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸੇਖ਼ਰ ਸਣੇ ਹੋਰ ਅਧਿਕਾਰੀ ਵੀ ਮੌਜ਼ੂਦ ਰਹਿਣਗੇ।

ਹਾਈ ਕੋਰਟ ਤੋਂ ਆਏ ਫੈਸਲੇ ਕਾਰਨ ਸਰਕਾਰੀ ਮੁਲਾਜ਼ਮਾਂ ਦਾ ਪੱਲੜਾ ਭਾਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਦਾ ਫੈਸਲਾ ਆਉਣ ਤੋਂ ਬਾਅਦ ਸਰਕਾਰੀ ਮੁਲਾਜ਼ਮਾਂ ਦਾ ਲਗਾਤਾਰ ਪੱਲੜਾ ਭਾਰੀ ਨਜ਼ਰ ਆ ਰਿਹਾ ਹੈ। ਹੁਣ ਤੱਕ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਹੁੰਚ ਨਹੀਂ ਕੀਤੀ ਗਈ ਅਤੇ ਹਾਈ ਕੋਰਟ ਦੇ ਆਦੇਸ਼ਾਂ ਨੂੰ ਲਾਗੂ ਕਰਨ ਦਾ ਦਬਾਅ ਵੀ ਸਰਕਾਰ ’ਤੇ ਵਧਦਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਸਕੱਤਰ ਨੇ 31 ਅਗਸਤ ਨੂੰ ਹਾਈ ਕੋਰਟ ਵਿੱਚ ਫੈਸਲੇ ਸਬੰਧੀ ਰਿਪੋਰਟ ਵੀ ਪੇਸ਼ ਕਰਨੀ ਹੈ ਕਿ ਮੌਜ਼ੂਦਾ ਸਮੇਂ ਵਿੱਚ ਸਟੇਟਸ ਕੀ ਹੈ? ਇਸ ਲਈ ਸਰਕਾਰ 31 ਅਗਸਤ ਤੋਂ ਪਹਿਲਾਂ ਪਹਿਲਾਂ ਹਰ ਹਾਲਤ ਵਿੱਚ ਇਸ ਮਾਮਲੇ ਦਾ ਹੱਲ ਚਾਹੁੰਦੀ ਹੈ, ਜਿਸ ਕਾਰਨ ਹੀ ਸਰਕਾਰੀ ਮੁਲਾਜ਼ਮਾਂ ਦਾ ਪੱਲੜਾ ਭਾਰੀ ਨਜ਼ਰ ਆ ਰਿਹਾ ਹੈ।

ਅਸੀਂ ਪੂਰੀ ਤਰ੍ਹਾਂ ਪਾਜ਼ਿਟਿਵ, ਮੀਟਿੰਗ ’ਚ ਨਿਕਲੇਗਾ ਹੱਲ : ਹਰਪਾਲ ਚੀਮਾ

ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਹੀ ਸਰਕਾਰੀ ਮੁਲਾਜ਼ਮਾਂ ਦੇ ਨਾਲ ਰਹੀ ਹੈ ਅਤੇ ਉਹਨਾਂ ਦੀਆਂ ਮੰਗਾਂ ਮੰਨੀਆਂ ਹਨ। ਉਨ੍ਹਾਂ ਦੱਸਿਆ ਕਿ ਜਲੰਧਰ ਵਿਖੇ ਹੋਣ ਵਾਲੀ ਮੀਟਿੰਗ ਸਬੰਧੀ ਉਹ ਪਾਜ਼ਿਟਿਵ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਮੀਟਿੰਗ ਦੌਰਾਨ ਸਾਰੇ ਮਾਮਲੇ ਦਾ ਹੱਲ਼ ਕਰ ਲਿਆ ਜਾਏਗਾ। ਉਨ੍ਹਾਂ ਕਿਹਾ ਕਿ ਇਸ ਤੋਂ ਜ਼ਿਆਦਾ ਉਹ ਕੁਝ ਵੀ ਨਹੀਂ ਕਹਿ ਸਕਦੇ ਅਤੇ ਮੀਟਿੰਗ ਤੋਂ ਬਾਅਦ ਹੀ ਸਾਰੀ ਜਾਣਕਾਰੀ ਦਿੱਤੀ ਜਾਏਗੀ।

ਪੰਜਾਬ ਦੇ ਸਕੂਲਾਂ ’ਚ ਅੱਜ ਹੋ ਰਿਹੈ ਵਿਸ਼ਾਲ ਪ੍ਰੋਗਰਾਮ, ਮਾਪਿਆਂ ’ਚ ਉਤਸ਼ਾਹ
ਪੰਜਾਬ ਦੇ 19109 ਸਰਕਾਰੀ ਸਕੂਲਾਂ ’ਚ ਮਾਪੇ-ਅਧਿਆਪਕ ਕਰਨਗੇ ਮਿਲਣੀ | Punjab today

ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਇੱਕ ‘ਵੁਆਇਸ ਮੈਸੇਜ਼’ ਜਾਰੀ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੱਦਾ ਦਿੱਤਾ ਗਿਆ ਕਿ ਉਹ ਮੈਗਾ ਪੀਟੀਐੱਮ ਵਿੱਚ ਜ਼ਰੂਰ ਜਾਣ ਤਾਂ ਜੋ ਉਹ ਬੱਚਿਆਂ ਸਬੰਧੀ ਜਾਣਕਾਰੀ ਹਾਸਲ ਕਰਨ ਦੇ ਨਾਲ ਨਾਲ ਸਿੱਖਿਆ ਸੁਧਾਰ ਸਬੰਧੀ ਕੋਈ ਸੁਝਾਅ ਦੇਣਾ ਚਾਹੁੰਦੇ ਹਨ ਤਾਂ ਉਹ ਵੀ ਜ਼ਰੂਰ ਦੇਣ। (Punjab today)

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਤੇ ਉਨ੍ਹਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਵਚਨਬੱਧ ਹੈ ਅਤੇ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਅਧਿਆਪਕ ਤੇ ਮਾਪੇ ਬੱਚਿਆਂ ਦੀ ਕਾਰਗੁਜ਼ਾਰੀ ਇੱਕ-ਦੂਜੇ ਨਾਲ ਸਾਂਝੀ ਕਰਨਗੇ। ਬੱਚਾ ਸਕੂਲ ਵਿੱਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਸਰਗਰਮੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਤਾਂ ਕਿ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨਾਂ ਬਾਰੇ ਵੀ ਮਾਪਿਆਂ ਨੂੰ ਪਤਾ ਲੱਗ ਸਕੇ ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇਣ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੇ ਕਰਨ। ਆਪਣੇ ਸੁਨੇਹੇ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਫਨਾ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ, ਜਿਸ ਨੂੰ ਸਾਕਾਰ ਕਰਨ ਲਈ ਆਪਾਂ ਸਾਰੇ ਇੱਕ ਦੂਜੇ ਨਾਲ ਰਲ ਕੇ ਕੰਮ ਕਰਾਂਗੇ। (Punjab today)

20 ਲੱਖ ਤੋਂ ਵੱਧ ਮਾਪੇ ਕਰਨਗੇ ਸ਼ਮੂਲੀਅਤ, ਭਗਵੰਤ ਮਾਨ ਵਲੋਂ ਦਿੱਤਾ ਗਿਆ ਸੱਦਾ | Punjab today

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ ਪੰਜਾਬ ਦੇ 19109 ਸਰਕਾਰੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਮਿਤੀ 16 ਦਸੰਬਰ 2023 ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ 20 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। (Punjab today)

Also Read : ਰੇਲ ਮੰਤਰੀ ਨੇ ਇਨ੍ਹਾਂ ਕਰਮਚਾਰੀਆਂ ਨੂੰ ਦਿੱਤਾ ਵੱਡਾ ਤੋਹਫ਼ਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 3:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਵਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ।ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਪਿਆਂ ਨੂੰ ਮੈਗਾ ਪੀਟੀਅੱਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਮੈਗਾ ਪੀਟੀਐੱਮ ਵਿਚ ਹਿੱਸਾ ਲੈ ਕੇ ਉਹ ਵੀ ਸਿੱਖਿਆ ਕ੍ਰਾਂਤੀ ਦੇ ਗਵਾਹ ਬਣਨ।

ਮਾਪੇ-ਅਧਿਆਪਕ ਮਿਲਣੀ ਮੌਕੇ ਇਹ ਰਹਿਣਗੇ ਖਿੱਚ ਦਾ ਕੇਂਦਰ

ਇਸ ਮੌਕੇ ਸਕੂਲਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਪ੍ਰਦਰਸ਼ਿਤ ਕਰਦੀਆਂ ਪ੍ਰਦਰਸ਼ਨੀਆਂ, ਲਾਇਬ੍ਰੇਰੀ ਲੰਗਰ ਅਤੇ ਅਕਾਦਮਿਕ ਪ੍ਰਾਪਤੀਆਂ ਇਸ ਪ੍ਰੋਗਰਾਮ ਦਾ ਖਿੱਚ ਦਾ ਕੇਂਦਰ ਹੋਣਗੀਆਂ।

ਸਿੱਖਿਆ ਮੰਤਰੀ ਨੇ ਵੀ ਕੀਤੀ ਅਪੀਲ

ਸਿੱਖਿਆ ਮੰਤਰੀ ਨੇ ਆਪਣੇ ਸੱਦੇ ਵਿਚ ਮਾਪਿਆਂ ਨੂੰ ਕਿਹਾ ਕਿ ਉਹ ਇਸ ਮੈਗਾ ਪੀਟੀਐੱਮ ਵਿਚ ਜ਼ਰੂਰ ਭਾਗ ਲੈਣ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਜਿਵੇਂ ਕਿ ਕੈਂਪਸ ਮੈਨੇਜ਼ਰ, ਸਕਿਊਰਟੀ ਗਾਰਡ,ਕਲਾਸ ਰੂਮ, ਲੈਬਸ, ਗਰਾਂਊਂਡ, ਟਰਾਂਸਪੋਰਟ ਸਰਵਿਸ, ਸਕੂਲ ਆਫ਼ ਐਮੀਨਂੈਸ, ਵਿਦਿਆਰਥੀਆਂ ਦੀ ਵਰਦੀ ਆਦਿ ਨੂੰ ਚੰਗੀ ਤਰ੍ਹਾਂ ਦੇਖ ਸਕੋ। ਉਨਾਂ ਸਕੂਲ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੈਗਾ ਪੀਟੀਐੱਮ ਵਿੱਚ ਆਪਣੇ ਮਾਪਿਆਂ ਜਾਂ ਦਾਦਾ- ਦਾਦੀ ਨੂੰ ਜ਼ਰੂਰ ਲੈ ਕੇ ਆਉਣ।

ਪੰਜਾਬ ਦੀਆਂ 25 ਜੇਲ੍ਹਾਂ ਚ ਚੱਲ ਰਹੀ ਐ ਅੱਜ ਸਰਪ੍ਰਾਇਜ਼ ਚੈਕਿੰਗ
ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਅਤੇ ਏਡੀਜੀਪੀ ਜੇਲ੍ਹਾਂ ਪਟਿਆਲਾ ਵਿਖੇ ਪੁੱਜੇ | Punjab today

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਓਪਰੇਸ਼ਨ ਸਤੱਰਕ ਤਹਿਤ ਅੱਜ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਰਪ੍ਰਾਇਜ਼ ਚੈਕਿੰਗ ਚੱਲ ਰਹੀ ਹੈ ਅਤੇ ਇਸੇ ਕੜੀ ਤਹਿਤ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਵੀ ਅੱਜ ਸਰਪ੍ਰਾਇਜ਼ ਚੈਕਿੰਗ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਅਤੇ ਏਡੀਜੀਪੀ ਜੇਲ੍ਹਾਂ ਅਰੁਣਪਾਲ ਸਿੰਘ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਪੁੱਜੇ। ਇਸ ਮੌਕੇ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਚੈਕਿੰਗ ਦਾ ਮੁੱਖ ਮਕਸਦ ਜੇਲ੍ਹਾਂ ਵਿਚੋਂ ਮੋਬਾਇਲ ਫੋਨ, ਨਸ਼ੀਲੇ ਪਦਾਰਥਾਂ ਆਦਿ ਤੋਂ ਜੇਲ੍ਹਾਂ ਨੂੰ ਮੁਕਤ ਕਰਨਾ ਹੈ। (Punjab today)

ਇਹ ਵੀ ਪੜ੍ਹੋ : ਗਰੀਬ ਸ਼ਹਿਰੀਆਂ ਦਾ ਆਪਣਾ ਘਰ ਬਣਾਉਣ ਦਾ ਸੁਪਨਾ ਹੋਵੇਗਾ ਸਾਕਾਰ

ਉਨ੍ਹਾਂ ਦੱਸਿਆ ਕਿ ਅੱਜ ਜੇਲ੍ਹ ਅਧਿਕਾਰੀਆਂ ਵੱਲੋਂ ਪੰਜਾਬ ਪੁਲਿਸ ਨਾਲ ਮਿਲ ਕੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਇਹ ਸਰਪ੍ਰਾਈਜ਼ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਅਚਨਚੇਤ ਚੈਕਿੰਗ ਅੱਗੇ ਵੀ ਲਗਾਤਾਰ ਜਾਰੀ ਰਹੇਗੀ। ਦੱਸਣਯੋਗ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਖ਼ਤਰਨਾਕ ਗੈਂਗਸਟਰ ਆਦਿ ਬੰਦ ਹਨ ਅਤੇ ਜੇਲ੍ਹਾਂ ਵਿੱਚੋ ਲਗਾਤਾਰ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥਾਂ ਦਾ ਮਿਲਣਾ ਖ਼ਬਰਾਂ ਦੀਆਂ ਸੁਰਖੀਆਂ ਬਣਿਆ ਰਹਿੰਦਾ ਹੈ।