Punjab Flood - Sach Kahoon Punjabi
ਕਿਸਾਨਾਂ ਨੂੰ ‘ਡਬਲ’ ਰਾਹਤ! 74 ਕਰੋੜ ਦਾ ਪੈਕੇਜ ਤੇ 2 ਲੱਖ ਕੁਇੰਟਲ ਬੀਜ ਮੁਫਤ
ਸੀਐਮ ਬੋਲੇ, ਮੁਸੀਬਤ ’ਚ ਅਸੀਂ ਕਿਸਾਨਾਂ ਦੇ ਨਾਲ ਖੜੇ ਹਾਂ
ਚੰਡੀਗੜ੍ਹ। Punjab Flood: ਪੰਜਾਬ ’ਚ ਹਾਲ ਹੀ ’ਚ ਆਏ ਭਿਆਨਕ ਹੜ੍ਹ ਨੇ ਸੂਬੇ ਦੇ ਅੰਨਦਾਤਿਆਂ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਲਗਭਗ 5 ਲੱਖ ਏਕੜ ਖੇਤਾਂ ਦੀਆਂ ਫਸਲਾਂ ਬਿਲਕੁਲ ਖਤਮ ਹੋ ਗਈਆਂ ਹਨ, ਜਿਸ ਨਾਲ ਕਿਸਾਨ ਬਹੁਤ ਪਰੇਸ਼ਾਨ ਹਨ। ਇਸ ਮੁਸ਼ਕਿਲ ਵੇਲੇ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕਿਸਾਨਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ, ਉਨ੍ਹਾਂ ਨੂੰ 5 ਲੱਖ ਏਕੜ ਲਈ ਕਣਕ ਦਾ ਬੀਜ ਮੁਫਤ ਮਿਲੇਗਾ।
ਇਹ ਖਬਰ ਵੀ ਪੜ੍ਹੋ : Punjab: ASI ਦੇ ਕਤਲ ਦੇ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ
ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦਾ ਬੀਜ ਮਿਲੇਗਾ। ਇਸ ਬੀਜ ਦੀ ਕੀਮਤ ਲਗਭਗ 74 ਕਰੋੜ ਹੈ। ਇਹ ਸਾਰਾ ਪੈਸਾ ਪੰਜਾਬ ਸਰਕਾਰ ਖੁਦ ਦੇਵੇਗੀ। ਇਹ ਸਿਰਫ ਮਦਦ ਨਹੀਂ ਹੈ, ਬਲਕਿ ਕਿਸਾਨਾਂ ਨੂੰ ਦੁਬਾਰਾ ਖੇਤੀ ਸ਼ੁਰੂ ਕਰਨ ’ਚ ਮਦਦ ਕਰਨ ਦਾ ਇੱਕ ਚੰਗਾ ਕਦਮ ਹੈ। ਸੀਐਮ ਮਾਨ ਨੇ ਕਿਹਾ, ਇਸ ਮੁਸ਼ਕਿਲ ਦੌਰ ’ਚ ਸਾਡੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ। ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਵਿੱਚ ਆਤਮਨਿਰਭਰ ਬਣਾਇਆ ਹੈ, ਹੁਣ ਉਨ੍ਹਾਂ ਦੀ ਮਿਹਨਤ ਨੂੰ ਨਵਾਂ ਸਹਾਰਾ ਦੇਣ ਲਈ ਇਹ ਪਹਿਲ ਕੀਤੀ ਜਾ ਰਹੀ ਹੈ। Punjab Flood
ਸੀਐਮ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ਤੇ ਪੋਸਟ ਪਾ ਕੇ ਕਿਹਾ ਕਿ ਹੜ੍ਹ ਕਾਰਨ 5 ਲੱਖ ਏਕੜ ਫਸਲਾਂ ਚੌਪਟ ਹੋ ਗਈਆਂ ਹਨ ਤੇ ਕਿਸਾਨ ਅਜਿਹੀ ਹਾਲਤ ’ਚ ਨਹੀਂ ਹਨ ਕਿ ਬੀਜ ਖਰੀਦ ਸਕਣ। ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਨੂੰ ਮੁਫਤ ਬੀਜ ਦਿੱਤਾ ਜਾਵੇਗਾ ਤਾਂ ਜੋ ਉਹ ਦੁਬਾਰਾ ਖੇਤੀ ਸ਼ੁਰੂ ਕਰ ਸਕਣ ਤੇ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਹੜ੍ਹ ਤੋਂ ਸੂਬੇ ਦੇ 2,300 ਤੋਂ ਜ਼ਿਆਦਾ ਪਿੰਡ ਪ੍ਰਭਾਵਿਤ ਹੋਏ ਹਨ ਤੇ ਲਗਭਗ 20 ਲੱਖ ਲੋਕਾਂ ਦੀ ਜ਼ਿੰਦਗੀ ਉਜੜ ਗਈ ਹੈ। ਦੁਖਦ ਤੌਰ ਤੇ 56 ਲੋਕਾਂ ਦੀ ਜਾਨ ਗਈ ਤੇ ਲਗਭਗ 7 ਲੱਖ ਲੋਕ ਬੇਘਰ ਹੋ ਗਏ। Punjab Flood
ਨਾਲ ਹੀ 3,200 ਸਕੂਲ, 19 ਕਾਲਜ, 1,400 ਕਲੀਨਿਕ ਤੇ ਹਸਪਤਾਲ ਖਰਾਬ ਹੋਏ। ਉਥੇ ਹੀ, 8,500 ਕਿਲੋਮੀਟਰ ਸੜਕਾਂ ਟੁੱਟ ਗਈਆਂ ਤੇ 2,500 ਪੁਲ ਵਹਿ ਗਏ। ਕੁਲ ਨੁਕਸਾਨ ਦਾ ਅੰਦਾਜ਼ਾ ਲਗਭਗ 13,800 ਕਰੋੜ ਲਾਇਆ ਗਿਆ ਹੈ, ਪਰ ਅਸਲੀ ਅੰਕੜਾ ਇਸ ਤੋਂ ਵੀ ਜ਼ਿਆਦਾ ਹੋ ਸਕਦਾ ਹੈ। ਅਜਿਹੇ ਵੱਡੇ ਨੁਕਸਾਨ ਦੇ ਵਿਚਕਾਰ, ਮਾਨ ਸਰਕਾਰ ਦਾ ਇਹ 74 ਕਰੋੜ ਦਾ ਪੈਕੇਜ ਤੇ ਮੁਫਤ ਬੀਜ ਯੋਜਨਾ ਕਿਸਾਨਾਂ ਲਈ ਰਬੀ ਸੀਜ਼ਨ ਦੀ ਨਵੀਂ ਸ਼ੁਰੂਆਤ ਹੈ। Punjab Flood
ਇਹ ਰਾਹਤ ਸਿਰਫ ਬੀਜ ਦੇਣ ਦੀ ਯੋਜਨਾ ਨਹੀਂ, ਸਗੋਂ ਇੱਕ ਭਰੋਸਾ ਹੈ ਕਿ ਜਦੋਂ ਵੀ ਸੰਕਟ ਆਵੇਗਾ, ਸਰਕਾਰ ਕਿਸਾਨਾਂ ਨੂੰ ਕੱਲਿਆਂ ਨਹੀਂ ਛੱਡੇਗੀ। ਅੱਜ ਜਦੋਂ ਖੇਤਾਂ ’ਚ ਪਾਣੀ ਤੇ ਬਰਬਾਦੀ ਦੇ ਨਿਸ਼ਾਨ ਹਨ, ਤਦ ਇਹ ਮੁਫਤ ਬੀਜ ਕਿਸਾਨਾਂ ਲਈ ਨਵੀਂ ਉਮੀਦ, ਨਵੀਂ ਫਸਲ ਤੇ ਨਵੀਂ ਮੁਸਕਾਨ ਲੈ ਕੇ ਆਵੇਗਾ। ਇਹ ਯੋਜਨਾ ਮਾਨ ਸਰਕਾਰ ਦੀ ਉਸ ਵਚਨਬੱਧਤਾ ਨੂੰ ਦਿਖਾਉਂਦੀ ਹੈ ਕਿ ਪੰਜਾਬ ਦੀ ਅਸਲੀ ਤਾਕਤ ਇਸ ਦੇ ਕਿਸਾਨ ਹਨ, ਤੇ ਉਨ੍ਹਾਂ ਦੀ ਖੁਸ਼ਹਾਲੀ ਹੀ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।
Punjab Assembly Session: ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਅੱਜ, ਇਨ੍ਹਾਂ ਮੁੱਦਿਆਂ ’ਤੇ ਹੋਵੇਗੀ ਚਰਚਾ
ਪੰਜਾਬ ਵਿਧਾਨ ਸਭਾ ਦਾ 2 ਦਿਨਾ ਸਪੈਸ਼ਲ ਸੈਸ਼ਨ ਅੱਜ ਤੋਂ
ਪੰਜਾਬ ਵਿੱਚ ਆਏ ਹੜ੍ਹਾਂ ਸਬੰਧੀ ਹੋਵੇਗੀ ਬਹਿਸ
ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab Flood: ਪੰਜਾਬ ਵਿਧਾਨ ਸਭਾ ਦਾ 2 ਦਿਨਾ ਸਪੈਸ਼ਲ ਸੈਸ਼ਨ ਅੱਜ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਸੈਸ਼ਨ ਦੌਰਾਨ ਪੰਜਾਬ ਵਿੱਚ ਆਏ ਹੜ੍ਹ ਅਤੇ ਪੰਜਾਬ ਮੁੜ ਵਸੇਬੇ ਸਬੰਧੀ ਬਹਿਸ ਹੋਣ ਦੇ ਕਾਫ਼ੀ ਜ਼ਿਆਦਾ ਆਸਾਰ ਹਨ। ਪੰਜਾਬ ਵਿਧਾਨ ਸਭਾ ਦੇ ਇਸ ਸੈਸ਼ਨ ਦੌਰਾਨ ਸੱਤਾਧਿਰ ਆਮ ਆਦਮੀ ਪਾਰਟੀ ਵੱਲੋਂ ਐੱਸਡੀਆਰਐੱਫ ਵਿੱਚ ਲੱਗੀਆਂ ਸਖ਼ਤ ਪਾਬੰਦੀਆਂ ਸਬੰਧੀ ਚਰਚਾ ਕੀਤੀ ਜਾ ਸਕਦੀ ਹੈ, ਕਿਉਂਕਿ ਇਸ ਸਮੇਂ ਪੰਜਾਬ ਵਿੱਚ ਆਏ ਹੜ੍ਹਾਂ ਸਬੰਧੀ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਮੁੜ ਵਸੇਬੇ ਸਬੰਧੀ ਮੁਆਵਜ਼ਾ ਰਾਸ਼ੀ ਦੀ ਵੰਡ ਕਰਨੀ ਹੈ। ਜਦੋਂ ਕਿ ਐੱਸਡੀਆਰਐੱਫ ਵਿੱਚ ਨਿਯਮ ਇਸ ਮਾਮਲੇ ਵਿੱਚ ਕਾਫ਼ੀ ਜ਼ਿਆਦਾ ਘੱਟ ਮੁਆਵਜ਼ਾ ਦੇਣ ਲਈ ਪਾਬੰਦ ਕਰਦੇ ਹਨ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕਈ ਵਾਰ ਕਹਿ ਚੁੱਕੇ ਹਨ।
ਇਹ ਖਬਰ ਵੀ ਪੜ੍ਹੋ : Communication: ਸੰਚਾਰ ਦੀ ਘਾਟ, ਪਰਿਵਾਰ ਤੇ ਸਮਾਜ ਲਈ ਇੱਕ ਚੁਣੌਤੀ
ਕਿ ਹੜ੍ਹ ਪ੍ਰਭਾਵਿਤ ਹੋਏ ਹਰ ਇੱਕ ਵਿਅਕਤੀ ਕੋਲ ਸਰਕਾਰ ਵੱਲੋਂ ਮਦਦ ਕੀਤੀ ਜਾਵੇਗੀ, ਭਾਵੇਂ ਇਸ ਲਈ ਸਰਕਾਰ ਨੂੰ ਆਪਣੇ ਪੱਧਰ ’ਤੇ ਕਿੰਨੀ ਵੀ ਕੋਸ਼ਿਸ਼ ਕਿਉਂ ਨਾ ਕਰਨੀ ਪਵੇ। ਇਨ੍ਹਾਂ ਕਾਰਨਾਂ ਨੂੰ ਦੇਖਦੇ ਹੋਏ ਹੀ ਇਹ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸੱਦਿਆ ਗਿਆ ਹੈ ਅਤੇ ਇਸ ਵਿੱਚ ਨਿਯਮਾਂ ਅਤੇ ਔਂਕੜਾਂ ਸਬੰਧੀ ਸੱਤਾਧਿਰ ਪਾਰਟੀ ਵੱਲੋਂ ਚਰਚਾ ਕਰਨ ਦੇ ਨਾਲ ਹੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਇਨ੍ਹਾਂ ਨਿਯਮਾਂ ਵਿੱਚ ਭਾਰੀ ਛੋਟ ਦੇਣ ਦੇ ਨਾਲ ਹੀ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਦੱਸਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਵਿੱਚ ਪੰਜਾਬ ਮੁੜ ਵਸੇਬੇ ਸਬੰਧੀ ਚਰਚਾ ਕੀਤੀ ਜਾਵੇਗੀ ਅਤੇ ਇਸ ਚਰਚਾ ਨੂੰ ਦੋ ਦਿਨਾਂ ਤੱਕ ਚਲਾਇਆ ਜਾਵੇਗਾ। Punjab Flood
Punjab Government: ਹੜ੍ਹ ਮਗਰੋਂ ਗੰਭੀਰ ਬਿਮਾਰੀਆਂ ਦਾ ਡਰ, ਮਾਨ ਐਕਸ਼ਨ ਮੋਡ ’ਚ, ਸਖ਼ਤ ਹਦਾਇਤਾ ਜਾਰੀ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖਤ ਹਦਾਇਤ
Punjab Government: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਹੜ੍ਹਾਂ ਤੋਂ ਬਾਅਦ ਹੁੁਣ ਵੱਡੇ ਪੱਧਰ ’ਤੇ ਗੰਭੀਰ ਬਿਮਾਰੀਆਂ ਦਾ ਡਰ ਸਤਾ ਰਿਹਾ ਹੈ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਸਥਿਤੀ ਵਿੱਚ ਨਜਿੱਠਣ ਲਈ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦੇ ਹੋਏ ਅਗਲੇ 30 ਦਿਨ ਤੱਕ ਦਿਨ ਰਾਤ ਕੰਮ ਕਰਨ ਲਈ ਕਹਿ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਜਾਂਚ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਆਪਣੇ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ: Fazilka News: ਫਾਜ਼ਿਲਕਾ ’ਚ ਮੁੜ ਹੜ੍ਹ ਦਾ ਪਾਣੀ ਆਉਣ ਕਾਰਨ ਲੋਕਾਂ ਦੀ ਚਿੰਤਾ ਵਧੀ
ਇੱਥੇ ਅੱਜ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਹੜਾਂ ਕਾਰਨ ਸੂਬੇ ਦੇ ਕਈ ਜ਼ਿਲਿਆਂ ਵਿੱਚ ਭਾਰੀ ਨੁਕਸਾਨ ਹੋਇਆ ਹੈ ਅਤੇ ਹੁਣ ਜਦੋਂ ਪਾਣੀ ਉਤਰਨਾ ਸ਼ੁਰੂ ਹੋ ਗਿਆ ਹੈ ਤਾਂ ਮਨੁੱਖਾਂ ਤੇ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਦਾ ਡਰ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਮਨੁੱਖਾਂ ਤੇ ਪਸ਼ੂਆਂ ਵਿਚਕਾਰ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਵੱਡੇ ਪੱਧਰ ਉੱਤੇ ਹੰਭਲਾ ਮਾਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਏ ਗਏ ਸਿਹਤ ਜਾਂਚ ਕੈਂਪਾਂ ਤੋਂ ਹੁਣ ਤੱਕ ਤਕਰੀਬਨ 1.50 ਲੱਖ ਲੋਕਾਂ ਨੂੰ ਲਾਭ ਪਹੁੰਚਿਆ ਹੈ। ਕੈਂਪਾਂ ਵਿੱਚ ਬੁਖ਼ਾਰ, ਪੇਚਸ਼, ਚਮੜੀ ਦੀ ਲਾਗ ਅਤੇ ਹੋਰ ਬਿਮਾਰੀਆਂ ਦਾ ਵੱਡੇ ਪੱਧਰ ਉੱਤੇ ਪਤਾ ਲੱਗਿਆ ਹੈ।
Punjab Flood: ਪੰਜਾਬ ਨੇ ਰਲਮਿਲ ਕੇ ਆਫ਼ਤ ਅੱਗੇ ਬੰਨ੍ਹ ਲਾਇਆ
Punjab Flood: ਅੱਜ ਜੋ ਪੰਜਾਬ ਦੇ ਹਾਲਾਤ ਨੇ ਉਹ ਕਿਸੇ ਤੋਂ ਲੁਕੇ ਹੋਏ ਨਹੀਂ ਹਨ। ਦਰਿਆਵਾਂ ਦੇ ਨਾਲ ਲੱਗਦੇ ਪਿੰਡਾਂ ਵਿੱਚ ਫਸਲਾਂ ਦੀ ਤਬਾਹੀ ਤੇ ਉਹਨਾਂ ਦੇ ਮੌਜੂਦਾ ਹਾਲਾਤ ਜੱਗ-ਜਾਹਿਰ ਹਨ। ਦਰਿਆਵਾਂ ਵਿੱਚ ਪਾਣੀ ਦੇ ਵਧਣ ਨਾਲ ਜਾਨੀ-ਮਾਲੀ ਬਹੁਤ ਨੁਕਸਾਨ ਹੋਇਆ ਹੈ। ਉਸ ਦੀ ਭਰਪਾਈ ਤਾਂ ਨਹੀਂ ਕੀਤੀ ਜਾ ਸਕਦੀ ਹੈ ਪਰ ਪੰਜਾਬ ਦੇ ਨੌਜਵਾਨ ਉਹਨਾਂ ਬੇਸਹਾਰਾ ਲੋਕਾਂ ਦਾ ਦਰਦ ਵੰਡਾਉਣ ਲਈ ਅੱਗੇ ਆਏ ਜਿਸ ਕੋਲੋਂ ਜਿੰਨਾ ਹੋ ਸਕਦਾ ਸੀ ਉਸ ਨੇ ਆਪਣੇ ਹਿਸਾਬ ਨਾਲ ਪੂਰਾ ਸਹਿਯੋਗ ਦਿੱਤਾ ਹੈ।
ਇਹ ਖਬਰ ਵੀ ਪੜ੍ਹੋ : Nepal Interim Government: ਨੇਪਾਲ ਦੀ ਅੰਤਰਿਮ ਸਰਕਾਰ: ਉਮੀਦਾਂ ਤੇ ਚੁਣੌਤੀਆਂ
ਚਾਹੇ ਉਹ ਪਸ਼ੂਆਂ ਦਾ ਚਾਰਾ ਹੋਵੇ ਜਾਂ ਕਿਸੇ ਬੇਸਹਾਰਾ ਦਾ ਸਹਾਰਾ ਚਾਹੇ ਰਾਸ਼ਨ, ਪਾਣੀ ਦਵਾਈਆਂ, ਲੋੜ ਅਨੁਸਾਰ ਜੋ ਚਾਹੀਦਾ ਸੀ, ਇੱਕਜੁਟ ਹੋ ਕੇ ਆਪਣਾ ਯੋਗਦਾਨ ਪਾਇਆ ਸਾਨੂੰ ਮਾਣ ਹੈ ਪੰਜਾਬ ਦੇ ਪੁੱਤ-ਭਰਾਵਾਂ ਉੱਤੇ ਜਿਨ੍ਹਾਂ ਨੂੰ ਹਮੇਸ਼ਾ ਸਮੇਂ-ਸਮੇਂ ’ਤੇ ਬਦਨਾਮ ਕੀਤਾ ਜਾਂਦਾ ਹੈ ਕੁੱਝ ਗ਼ਲਤ ਅਨਸਰਾਂ ਵੱਲੋਂ ਪਰ ਇਨ੍ਹਾਂ ਸ਼ਾਬਤ ਕਰ ਦਿੱਤਾ ਕਿ ਤੁਸੀਂ ਚਾਹੇ ਜੋ ਮਰਜ਼ੀ ਕਹੋ ਅਸੀਂ ਆਪਣੇ ਪੰਜਾਬ ਤੇ ਪੰਜਾਬੀਆਂ ਦੇ ਨਾਲ ਖੜੇ੍ਹ ਹਾਂ। ਇਸ ਆਫ਼ਤ ਵਿੱਚ ਸਾਡੇ ਪੰਜਾਬ ਦੇ ਕਈ ਸਿਤਾਰੇ ਉੱਭਰ ਕੇ ਸਾਹਮਣੇ ਆਏ ਜਿਨ੍ਹਾਂ ਹਰ ਮੁਮਕਿਨ ਸਹਾਇਤਾ ਕੀਤੀ ਤੇ ਜੀ-ਜਾਨ ਨਾਲ ਲੱਗੇ ਹੋਏ ਹਨ। Punjab Flood
ਆਪਣੇ ਭੈਣ-ਭਰਾਵਾਂ ਨਾਲ ਉਨ੍ਹਾਂ ਦਾ ਦੁੱਖ-ਦਰਦ ਵੰਡਾਉਣ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਉਹ ਜਮੀਨੀ ਪੱਧਰ ’ਤੇ ਉੱਤਰ ਕੇ ਕੰਮ ਕਰ ਰਹੇ ਹਨ ਤੇ ਲੋਕਾਂ ਦਾ ਦੁੱਖ-ਦਰਦ ਵੰਡਾ ਰਹੇ ਹਨ। ਧੰਨਵਾਦ ਉਨ੍ਹਾਂ ਸਾਰੇ ਸਹਿਯੋਗੀਆਂ ਦਾ ਜਿਨ੍ਹਾਂ ਪੂਰਾ ਜ਼ੋਰ ਲਾਇਆ ਹੋਇਆ ਹੈ, ਫੇਰ ਤੋਂ ਉਨ੍ਹਾਂ ਪਿੰਡਾਂ-ਸ਼ਹਿਰਾਂ ਨੂੰ ਖੁਸ਼ਹਾਲ ਬਣਾਉਣ ਲਈ ਜਿਨ੍ਹਾਂ ਦਾ ਇਸ ਆਫ਼ਤਾਂ ਨਾਲ ਨੁਕਸਾਨ ਹੋਇਆ ਹੈ। ਨਾਮੀ ਕਲਾਕਾਰਾਂ ਨੇ ਇਸ ਆਫ਼ਤ ਵਿੱਚ ਅੱਗੇ ਆ ਕੇ ਪੰਜਾਬ ਪ੍ਰਤੀ ਆਪਣਾ ਮੋਹ ਜਤਾਇਆ ਹੈ। ਸਾਰੇ ਕਲਾਕਾਰ, ਫਿਲਮੀ ਸਿਤਾਰਿਆਂ, ਨੌਜਵਾਨਾਂ, ਮਾਈ, ਭਾਈ ਸਭ ਦਾ ਫੇਰ ਤੋਂ ਧੰਨਵਾਦ ਜਿਨ੍ਹਾਂ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦਾ ਸਾਥ ਦਿੱਤਾ ਹੈ। Punjab Flood
ਖਿੱਚੀਆਂ, ਗੁਰਦਾਸਪੁਰ
ਮੋ. 62393-31711
Rahul Gandhi: ਪੰਜਾਬ ਦੌਰੇ ’ਤੇ ਰਾਹੁਲ ਗਾਂਧੀ, ਹਵਾਈ ਅੱਡੇ ਤੋਂ ਸਿੱਧੇ ਅਜਨਾਲਾ ਲਈ ਰਵਾਨਾ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। Rahul Gandhi: ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਪਹੁੰਚ ਗਏ ਹਨ। ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਦੇ ਹੀ ਉਹ ਅਜਨਾਲਾ ਲਈ ਰਵਾਨਾ ਹੋ ਗਏ। ਇਸ ਦੌਰਾਨ ਉਹ ਹੜ੍ਹ ਪੀੜਤਾਂ ਨੂੰ ਮਿਲਣਗੇ, ਜਿਸ ਤੋਂ ਬਾਅਦ ਉਹ ਪਠਾਨਕੋਟ ਤੇ ਗੁਰਦਾਸਪੁਰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪਹੁੰਚਣਗੇ। ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹਵਾਈ ਅੱਡੇ ’ਤੇ ਰਾਹੁਲ ਗਾਂਧੀ ਦਾ ਸਵਾਗਤ ਕਰਨ ਲਈ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦੇ ਦੌਰੇ ’ਤੇ ਆਏ ਸਨ।
ਇਹ ਖਬਰ ਵੀ ਪੜ੍ਹੋ : Engineers Day: ਸਮਾਜ ਦੇ ਸੁਨਹਿਰੀ ਭਵਿੱਖ ਦੇ ਨਿਰਮਾਤਾ ਇੰਜੀਨੀਅਰ
ਉਨ੍ਹਾਂ ਨੇ ਪੰਜਾਬ ਲਈ 1600 ਕਰੋੜ ਰੁਪਏ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ, ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਹਾਲ ਹੀ ’ਚ ਕਈ ਹਿੱਸਿਆਂ ’ਚ ਹੜ੍ਹਾਂ ਦੀ ਗੰਭੀਰ ਸਥਿਤੀ ’ਤੇ ਸੋਸ਼ਲ ਮੀਡੀਆ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਆਪਣੀ ਪੋਸਟ ’ਚ ਲਿਖਿਆ ਕਿ ਪੰਜਾਬ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਸਮੇਤ ਕਈ ਸੂਬੇ ਭਾਰੀ ਬਾਰਿਸ਼ ਤੇ ਹੜ੍ਹਾਂ ਤੋਂ ਪ੍ਰਭਾਵਿਤ ਹਨ। ਰਾਹੁਲ ਗਾਂਧੀ ਨੇ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ਨੂੰ ਬਹੁਤ ਦੁਖਦਾਈ ਦੱਸਿਆ ਤੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਪ੍ਰਭਾਵਿਤ ਖੇਤਰਾਂ ’ਚ ਹਾਈ ਅਲਰਟ ਜਾਰੀ ਕਰਨ ਤੇ ਰਾਹਤ ਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੀ ਅਪੀਲ ਵੀ ਕੀਤੀ, ਤਾਂ ਜੋ ਜਾਨ-ਮਾਲ ਦੇ ਹੋਰ ਨੁਕਸਾਨ ਨੂੰ ਰੋਕਿਆ ਜਾ ਸਕੇ। Rahul Gandhi
Punjab Flood: ਪੰਜਾਬ ਹੜ੍ਹਾਂ ਤੋਂ ਬਾਅਦ ਐਕਸ਼ਨ, ਮਾਨ ਸਰਕਾਰ ਨੇ ਗਰਭਵਤੀ ਔਰਤਾਂ ਲਈ ਕੀਤਾ ਇਹ ਐਲਾਨ!
Punjab Flood: ਹੜ੍ਹ ‘ਚ ਮਾਨ ਸਰਕਾਰ ਬਣੀ ਗਰਭਵਤੀ ਔਰਤਾਂ ਦੀ ਢਾਲ
Punjab Flood: ਚੰਡੀਗੜ੍ਹ। ਪੰਜਾਬ ਇਸ ਵੇਲੇ ਵੱਡੇ ਹੜ੍ਹ ਦੀ ਮਾਰ ਝੱਲ ਰਿਹਾ ਹੈ ਜਿਸ ਨੇ ਲੋਕਾਂ ਦੀ ਜ਼ਿੰਦਗੀ ਉਲਟ-ਪੁਲਟ ਕਰ ਦਿੱਤੀ ਹੈ। ਪਰ ਇਸ ਮੁਸ਼ਕਲ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਪਰਿਵਾਰ ਵਾਂਗ ਖੜੀ ਹੈ। ਜਿੱਥੇ ਸਰਕਾਰ ਲੋਕਾਂ ਨੂੰ ਰਾਸ਼ਨ, ਰਾਹਤ ਸਮੱਗਰੀ ਅਤੇ ਦਵਾਈਆਂ ਮੁਹੱਈਆ ਕਰਵਾ ਰਹੀ ਹੈ, ਓਥੇ ਖ਼ਾਸ ਕਰਕੇ ਮਹਿਲਾਵਾਂ ਅਤੇ ਬੱਚਿਆਂ ਦੀ ਦੇਖਭਾਲ ‘ਤੇ ਵੀ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ।
ਗਰਭਵਤੀ ਮਹਿਲਾਵਾਂ ਲਈ ਸਰਕਾਰ ਨੇ ਖ਼ਾਸ ਪ੍ਰਬੰਧ ਕੀਤੇ ਹਨ। ਨਾਭਾ, ਪਠਾਨਕੋਟ, ਗੁਰਦਾਸਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਆਮ ਆਦਮੀ ਪਾਰਟੀ ਦੀ ਜਵਾਨ ਤੇ ਮਹਿਲਾ ਵਿੰਗ ਵੱਲੋਂ ਰਾਹਤ ਸਮੱਗਰੀ, ਰਾਸ਼ਨ, ਸੈਨੇਟਰੀ ਪੈਡ ਅਤੇ ਮੱਛਰਦਾਨੀਆਂ ਘਰ-ਘਰ ਪਹੁੰਚਾਈਆਂ ਗਈਆਂ।
Punjab Flood
ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 11 ਹਜ਼ਾਰ ਤੋਂ ਵੱਧ ਆਸ਼ਾ ਵਰਕਰਾਂ ਨੇ ਘਰ-ਘਰ ਜਾ ਕੇ ਦਵਾਈਆਂ ਦਿੱਤੀਆਂ ਅਤੇ ਲੋਕਾਂ ਨੂੰ ਪਾਣੀ ਤੇ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ। ਉਹਨਾਂ ਨੇ ਗਰਭਵਤੀ ਮਹਿਲਾਵਾਂ ਦੀ ਟਰੈਕਿੰਗ ਕੀਤੀ, ਉਨ੍ਹਾਂ ਦੀ ਸਿਹਤ ਦਾ ਖ਼ਾਸ ਧਿਆਨ ਰੱਖਿਆ ਅਤੇ ਇਹ ਯਕੀਨੀ ਬਣਾਇਆ ਕਿ ਬੱਚਿਆਂ ਦਾ ਨਿਯਮਿਤ ਟੀਕਾਕਰਨ ਨਾ ਰੁਕੇ।
ਮਾਨ ਸਰਕਾਰ ਵੱਲੋਂ 458 ਰੈਪਿਡ ਰਿਸਪਾਂਸ ਟੀਮਾਂ, 360 ਮੋਬਾਈਲ ਮੈਡੀਕਲ ਯੂਨਿਟਾਂ ਅਤੇ 424 ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ। ਇਸਦੇ ਨਾਲ ਨਾਲ ਬੋਟ ਐਂਬੂਲੈਂਸ ਵੀ ਚਲਾਈਆਂ ਗਈਆਂ ਤਾਂ ਜੋ ਪਾਣੀ ਨਾਲ ਘਿਰੇ ਇਲਾਕਿਆਂ ਵਿੱਚ ਫਸੀਆਂ ਗਰਭਵਤੀ ਮਹਿਲਾਵਾਂ ਨੂੰ ਹਸਪਤਾਲ ਤੱਕ ਪਹੁੰਚਾਇਆ ਜਾ ਸਕੇ। ਗੁਰਦਾਸਪੁਰ ਵਿੱਚ ਤਾਂ ਇੱਕ ਗਰਭਵਤੀ ਮਹਿਲਾ ਦਾ ਬੋਟ ਉੱਤੇ ਹੀ ਡਾਕਟਰੀ ਨਿਗਰਾਨੀ ਵਿੱਚ ਸੁਰੱਖਿਅਤ ਪ੍ਰਸਵ ਹੋਇਆ।
Read Also : ਮੁੱਖ ਮੰਤਰੀ ਮਾਨ ਦਾ 2300 ਪਿੰਡਾਂ ਲਈ ਵੱਡਾ ਐਲਾਨ, ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਾਕਰੀ
ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਖ਼ਾਸ ਮੈਡੀਕਲ ਕੈਂਪ ਵੀ ਲਗਾਏ ਗਏ ਜਿੱਥੇ ਗਰਭਵਤੀ ਮਹਿਲਾਵਾਂ ਲਈ ਚੈੱਕਅਪ, ਦਵਾਈਆਂ ਅਤੇ ਹੋਰ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ। ਕਈ ਮਹਿਲਾਵਾਂ ਨੂੰ ਐਮਰਜੈਂਸੀ ਵਿੱਚ ਹੈਲੀਕਾਪਟਰ ਅਤੇ ਬੋਟ ਰਾਹੀਂ ਸਿਵਲ ਹਸਪਤਾਲਾਂ ਤੱਕ ਪਹੁੰਚਾਇਆ ਗਿਆ।
Punjab Flood
ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖ਼ਾਸ ਆਦੇਸ਼ ਦਿੱਤੇ ਹਨ ਕਿ ਕੋਈ ਵੀ ਗਰਭਵਤੀ ਮਹਿਲਾ ਮੁਸੀਬਤ ਵਿੱਚ ਨਾ ਫਸੇ ਅਤੇ ਹਰ ਹਾਲਤ ਵਿੱਚ ਉਸ ਦਾ ਪ੍ਰਸਵ ਸੁਰੱਖਿਅਤ ਢੰਗ ਨਾਲ ਕਰਵਾਇਆ ਜਾਵੇ। ਇਸੇ ਕਰਕੇ ਟੈਂਡੀ ਵਾਲਾ ਤੇ ਕਾਲੂ ਵਾਲਾ ਤੋਂ ਗਰਭਵਤੀ ਮਹਿਲਾਵਾਂ ਨੂੰ ਸਫਲਤਾਪੂਰਵਕ ਬਚਾ ਕੇ ਹਸਪਤਾਲ ਲਿਆਂਦਾ ਗਿਆ ਜਿੱਥੇ ਉਨ੍ਹਾਂ ਨੇ ਬੱਚਿਆਂ ਨੂੰ ਸੁਰੱਖਿਅਤ ਜਨਮ ਦਿੱਤਾ।
ਇਸ ਤੋਂ ਇਲਾਵਾ, 108 ਐਂਬੂਲੈਂਸ ਸੇਵਾ ਗਰਭਵਤੀ ਮਹਿਲਾਵਾਂ ਲਈ ਮੁਫ਼ਤ ਉਪਲਬਧ ਕਰਵਾਈ ਗਈ ਹੈ। ਸਤਲੁਜ ਦੇ ਨੇੜਲੇ ਪਿੰਡਾਂ ਵਿੱਚ ਪਛਾਣੀ ਗਈਆਂ 45 ਗਰਭਵਤੀ ਮਹਿਲਾਵਾਂ ਵਿੱਚੋਂ ਪਿਛਲੇ ਹਫ਼ਤੇ ਚਾਰ ਮਹਿਲਾਵਾਂ ਨੇ ਬੱਚਿਆਂ ਨੂੰ ਜਨਮ ਦਿੱਤਾ—ਤਿੰਨ ਨੇ ਸਰਕਾਰੀ ਹਸਪਤਾਲਾਂ ਵਿੱਚ ਅਤੇ ਇੱਕ ਨੇ ਪ੍ਰਾਈਵੇਟ ਪੈਨਲ ਵਿੱਚ।
ਇਹ ਸਾਰੇ ਯਤਨ ਦਰਸਾਉਂਦੇ ਹਨ ਕਿ ਮਾਨ ਸਰਕਾਰ ਲਈ ਰਾਜਨੀਤੀ ਤੋਂ ਵੱਧ ਲੋਕਾਂ ਦੀ ਜ਼ਿੰਦਗੀ ਅਤੇ ਮਨੁੱਖਤਾ ਦੀ ਸੇਵਾ ਮਹੱਤਵਪੂਰਨ ਹੈ।
ਆਪ ਟੀਮ ਨੇ ਵਾਅਦਾ ਕੀਤਾ ਹੈ:
“ਕੋਈ ਰਸੋਈ ਖ਼ਾਲੀ ਨਹੀਂ ਰਹੇਗੀ, ਕੋਈ ਮਹਿਲਾ ਨਿੱਜੀ ਸਫ਼ਾਈ ਦੀਆਂ ਚੀਜ਼ਾਂ ਤੋਂ ਵਾਂਝੀ ਨਹੀਂ ਰਹੇਗੀ…”
Faridkot News: ਹੜ੍ਹਾਂ ਅਤੇ ਬਾਰਿਸ਼ਾਂ ਕਾਰਨ ਘਰਾਂ ਤੇ ਕੰਮ ਦੇ ਹੋਏ ਨੁਕਸਾਨ ਦਾ ਮੁਆਵਜਾ ਮਜ਼ਦੂਰ ਪਰਿਵਾਰਾਂ ਨੂੰ ਵੀ ਮਿਲੇ : ਮਜ਼ਦੂਰ ਜਥੇਬੰਦੀਆਂ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Faridkot News: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਪੰਜਾਬ ਪੱਧਰ ਦੇ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਮੁਤਾਬਿਕ ਹੜ੍ਹ ਪ੍ਰਭਾਵਿਤ ਕਿਸਾਨਾਂ ਤੇ ਮਜ਼ਦੂਰਾਂ ਨੂੰ 100 ਫੀਸਦੀ ਮੁਆਵਜ਼ਾ ਦਵਾਉਣ ਲਈ ਤਹਿਸੀਲ ਤੇ ਜ਼ਿਲਾ ਪੱਧਰੀ ਧਰਨਿਆਂ ਅਤੇ ਮੰਗ ਪੱਤਰ ਦਾ ਪ੍ਰੋਗਰਾਮ ਉਲੀਕਿਆ ਸੀ 11 ਤੇ 12 ਸਤੰਬਰ ਨੂੰ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤੇ ਜਾਣੇ ਹਨ ਇਸੇ ਲੜੀ ਤਹਿਤ ਅੱਜ ਫਰੀਦਕੋਟ ਜ਼ਿਲ੍ਹੇ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦਿਹਾਤੀ ਮਜ਼ਦੂਰ ਸਭਾ ਤੇ ਮਨਰੇਗਾ ਵਰਕਰ ਯੂਨੀਅਨ ਸੀਟੂ ਵੱਲੋਂ ਫਰੀਦਕੋਟ ਦੇ ਡੀਸੀ ਦਫਤਰ ਸਾਹਮਣੇ ਸੰਕੇਤਕ ਧਰਨਾ ਦਿੱਤਾ ਗਿਆ।
ਇਹ ਖਬਰ ਵੀ ਪੜ੍ਹੋ : Mohan Bhagwat: ਮੋਹਨ ਭਾਗਵਤ ਜੀ ‘ਏਕ ਭਾਰਤ ਸ੍ਰੇਸ਼ਠ ਭਾਰਤ’ ਦੇ ਪੱਕੇ ਹਮਾਇਤੀ
ਧਰਨੇ ’ਚ ਇਕੱਠੇ ਹੋਏ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਯੂਨੀਅਨਾਂ ਦੇ ਆਗੂ ਗੁਰਪਾਲ ਸਿੰਘ ਨੰਗਲ ਕਾਮਰੇਡ ਗੋਰਾ ਸਿੰਘ ਪਿਪਲੀ. ਗੁਰਤੇਜ ਸਿੰਘ ਹਰੀਨੋ, ਸਿਕੰਦਰ ਸਿੰਘ ਔਲਖ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਤੇ ਹੜਾਂ ਨਾਲ ਭਾਰੀ ਬਿਪਤਾ ਪਈ ਹੋਣ ਦੇ ਬਾਵਜੂਦ ਵੀ ਪੰਜਾਬ ਤੇ ਕੇਂਦਰ ਸਰਕਾਰ ਨੇ ਆਪਣੀ ਬਣਦੀ ਜਿੰਮੇਵਾਰੀ ਨਹੀਂ ਨਿਭਾਈ, ਪੰਜਾਬ ਦੇ ਲੋਕ ਹੀ ਇੱਕ-ਦੂਜੇ ਦੀ ਮਦਦ ਕਰਕੇ ਇਸ ਬਿਪਤਾ ਚੋਂ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ। ਮੌਸਮ ਵਿਭਾਗ ਦੀ ਚਿਤਾਵਨੀ ਬਾਵਜੂਦ ਵੀ ਪੰਜਾਬ ਸਰਕਾਰ ਨੇ ਦਰਿਆਵਾਂ ਦੇ ਬੰਨਾ ’ਤੇ ਬਣਦਾ ਪ੍ਰਬੰਧ ਨਹੀਂ ਕੀਤਾ। ਜਸ ਕਾਰਨ ਅੱਜ ਲੱਖਾਂ ਲੋਕ ਬੇਘਰ ਹੋ ਗਏ ਹਨ ਫਸਲਾਂ ਰੁੜ ਗਈਆਂ ਹਨ।
ਜਾਨੀ ਨੁਕਸਾਨ ਹੋ ਚੁੱਕਾ ਹੈ, ਬਹੁਤ ਸਾਰਾ ਪਸ਼ੂ ਧਨ ਵੀ ਇਸ ਵਿੱਚ ਰੁੜ ਗਿਆ ਹੈ। ਮਜ਼ਦੂਰ ਲੋਕ ਭੁੱਖਮਰੀ ਦੀ ਕਗਾਰ ਤੇ ਪਹੁੰਚ ਚੁੱਕੇ ਹਨ। ਆਗੂਆਂ ਨੇ ਮੰਗ ਕੀਤੀ ਕਿ ਅਜੇ ਵੀ ਵੇਲਾ ਹੈ ਲੋਕਾਂ ਦੇ ਜਖਮਾਂ ’ਤੇ ਮਲਮ ਲਾ ਕੇ ਲੋਕਾਂ ਨੂੰ 100 ਫੀਸਦੀ ਮੁਆਵਜ਼ਾ ਦਿੱਤਾ ਜਾਵੇ। ਫਸਲਾਂ ਦੇ ਹੋਏ ਨੁਕਸਾਨ ਦਾ 100 ਫੀਸਦੀ ਮੁਆਵਜ਼ਾ ਦਿੱਤਾ ਜਾਵੇ ਹਰੇਕ ਮਜ਼ਦੂਰ ਪਰਿਵਾਰ ਨੂੰ ਘਰ ਬਣਾਉਣ ਲਈ ਪੰਜ ਲੱਖ ਰੁਪਏ ਦਿੱਤਾ ਜਾਵੇ। ਹੜਾਂ ਦੌਰਾਨ ਮਾਰੇ ਗਏ ਪਸ਼ੂਆਂ ਦਾ ਪ੍ਰਤੀ ਪਸੂ ਲੱਖ ਰੁਪਆ ਮੁਆਵਜ਼ਾ ਦਿੱਤਾ ਜਾਵੇ। ਨਹੀਂ ਤਾਂ ਨੇਪਾਲ ਦੀ ਘਟਨਾ ਨੂੰ ਵੇਖ ਕੇ ਸਰਕਾਰਾਂ ਨੂੰ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ। ਬਾਰਿਸ਼ਾਂ ਕਾਰਨ ਜੋ ਮਜ਼ਦੂਰ ਕੰਮ ਕਰਨ ਤੋਂ ਵਿਹਲੇ ਹੋ ਚੁੱਕੇ ਹਨ ਉਹਨਾਂ ਨੂੰ ਹੋਏ ਕੰਮ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ। Faridkot News
ਇਸ ਵਿਸ਼ੇਸ਼ ਸਮੇਂ ਅਨੁਸਾਰ ਨਰੇਗਾ ਮਜ਼ਦੂਰਾਂ ਨੂੰ 200 ਦਿਨ ਕੰਮ ਦਿੱਤਾ ਜਾਵੇ ਦਿੱਤੀ ਜਾਵੇ। ਜੇਕਰ ਸਰਕਾਰਾਂ ਨੇ ਉਕਤ ਮੰਗਾਂ ਵੱਲ ਧਿਆਨ ਨਾ ਦਿੱਤਾ ਆਉਣ ਵਾਲੇ ਸਮੇਂ ਵਿੱਚ ਮਜ਼ਦੂਰ ਵੱਡੀ ਪੱਧਰ ਤੇ ਸੜਕਾਂ ’ਤੇ ਆਉਣਗੇ। ਇਸ ਸਮੇਂ ਮਜ਼ਦੂਰ ਆਗੂਆਂ ਤੋਂ ਇਲਾਵਾ ਪੱਪੀ ਸਿੰਘ ਢਿਲਵਾਂ, ਮਨਜੀਤ ਕੌਰ ਨੱਥੇਵਾਲਾ, ਕਮਲਜੀਤ ਕੌਰ ਚੰਦ ਬਾਜਾ, ਬਲਕਾਰ ਸਿੰਘ ਔਲਖ, ਰੇਸ਼ਮ ਸਿੰਘ ਜਟਾਣਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। ਇਕੱਠੇ ਹੋਏ ਮਜ਼ਦੂਰਾਂ ਨੇ ਸਰਕਾਰਾਂ ਖਿਲਾਫ ਜਮ ਕੇ ਨਾਰੇਬਾਜੀ ਕੀਤੀ। ਆਖਰ ਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਤਹਿਸੀਲਦਾਰ ਨੇ ਮਜ਼ਦੂਰ ਜਥੇਬੰਦੀਆਂ ਦਾ ਮੰਗ ਪੱਤਰ ਲਿਆ ਤੇ ਵਿਸ਼ਵਾਸ ਦਵਾਇਆ ਕਿ ਜਲਦੀ ਹੀ ਇਹ ਮੰਗਾਂ ਸਰਕਾਰਾਂ ਨੂੰ ਭੇਜ ਦਿੱਤੀਆਂ ਜਾਣਗੀਆਂ ਅਤੇ ਲੋਕਲ ਮੰਗਾਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਾਈ ਜਾਵੇਗੀ।
Punjab Flood Relief: ਪੰਜਾਬ ਸਰਕਾਰ ਦਾ ‘ਆਪ੍ਰੇਸ਼ਨ ਰਾਹਤ’ ਬਣਿਆ ਹੜ੍ਹ ਪੀੜਤਾਂ ਤੇ ਕਿਸਾਨਾਂ ਦਾ ਸਹਾਰਾ
50 ਪਰਿਵਾਰਾਂ ਨੂੰ ਮਿਲੀ ਨਵੀਂ ਜ਼ਿੰਦਗੀ, ਮੰਤਰੀ ਬੈਂਸ ਖੁਦ ਉਤਰੇ ਪਿੰਡਾਂ ਵਿੱਚ
Punjab Flood Relief: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਕ ਵਿਸ਼ੇਸ਼ ਪਹਲ ‘ਆਪ੍ਰੇਸ਼ਨ ਰਾਹਤ’ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਮੁਹਿੰਮ ਦੇ ਤਹਿਤ ਆਪਣੇ ਪਰਿਵਾਰ ਵੱਲੋਂ 5 ਲੱਖ ਰੁਪਏ ਸਮਰਪਿਤ ਕਰਦੇ ਹੋਏ 50 ਘਰਾਂ ਦੀ ਮੁਰੰਮਤ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ। ਭਾਵੇਂ ਭਾਖੜਾ ਡੈਮ ਤੇ ਹਿਮਾਚਲ ਤੋਂ ਆਉਣ ਵਾਲਾ ਪਾਣੀ ਹੁਣ ਘੱਟ ਹੋ ਗਿਆ ਹੈ, ਪਰ ਆਨੰਦਪੁਰ ਸਾਹਿਬ ਹਲਕੇ ਤੇ ਨੰਗਲ ਦੇ ਕਈ ਪਿੰਡ ਅਜੇ ਵੀ ਹੜ੍ਹ ਦੀ ਮਾਰ ਝੱਲ ਰਹੇ ਹਨ। ਘਰ, ਖੇਤ ਤੇ ਸੜਕਾਂ ਤਬਾਹੀ ਦਾ ਨਜ਼ਾਰਾ ਪੇਸ਼ ਕਰ ਰਹੀਆਂ ਹਨ।
ਇਹ ਖਬਰ ਵੀ ਪੜ੍ਹੋ : Vice President Election: ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ, PM ਮੋਦੀ ਨੇ ਪਾਈ ਪਹਿਲੀ ਵੋਟ
ਐਸੇ ਹਾਲਾਤਾਂ ਨੂੰ ਵੇਖਦਿਆਂ ਮੰਤਰੀ ਬੈਂਸ ਤੇ ਉਨ੍ਹਾਂ ਦੀ ਟੀਮ ਨੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਸ਼ੁਰੂ ਕੀਤਾ ਤਾਂ ਜੋ ਪੀੜਤ ਪਰਿਵਾਰਾਂ ਤੱਕ ਸਿੱਧੀ ਮਦਦ ਪਹੁੰਚ ਸਕੇ। ਮੰਤਰੀ ਬੈਂਸ ਨੇ ਸਿਰਫ਼ ਯੋਜਨਾਵਾਂ ਦਾ ਐਲਾਨ ਨਹੀਂ ਕੀਤਾ, ਸਗੋਂ ਖੁਦ ਸਰਕਾਰੀ ਸਕੂਲਾਂ ’ਚ ਸਫਾਈ ਮੁਹਿੰਮ ’ਚ ਹਿੱਸਾ ਲਿਆ। ਸਥਾਨਕ ਸਰਪੰਚ ਤੇ ਨੌਜਵਾਨ ਵੀ ਇਸ ਕੰਮ ’ਚ ਉਨ੍ਹਾਂ ਦੇ ਨਾਲ ਰਹੇ। ਮੰਤਰੀ ਨੇ ਕਿਹਾ, ‘ਲੋਕਾਂ ਦੇ ਸਹਿਯੋਗ ਤੇ ਵਾਹਿਗੁਰੂ ਦੀ ਮਿਹਰ ਨਾਲ ਹਰ ਮੁਸ਼ਕਲ ਦਾ ਹੱਲ ਨਿਕਲ ਸਕਦਾ ਹੈ।”ਆਪ੍ਰੇਸ਼ਨ ਰਾਹਤ ਦੇ ਤਹਿਤ ਪਾਣੀ ਨਾਲ ਭਰੇ ਇਲਾਕਿਆਂ ’ਚ ਡੀਡੀਟੀ ਦਾ ਛਿੜਕਾਅ, ਫੋਗਿੰਗ, ਮੈਡੀਕਲ ਟੀਮਾਂ ਅਤੇ ਵੈਟਰਨਰੀ ਡਾਕਟਰਾਂ ਦੀਆਂ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਤਾਂ ਜੋ ਹੜ੍ਹ ਤੋਂ ਬਾਅਦ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ ਤੇ ਪਸ਼ੂਆਂ ਦੀ ਸੰਭਾਲ ਕੀਤੀ ਜਾ ਸਕੇ। ਹੜ੍ਹ ਕਾਰਨ ਮੱਕੀ ਤੇ ਧਾਨ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ। ਇਸ ਕਰਕੇ ਅਗਲੇ 10 ਦਿਨਾਂ ਲਈ ਸਾਰਾ ਫ਼ੀਲਡ ਸਟਾਫ਼, ਪਟਵਾਰੀ, ਕਨੂੰਗੋ, ਤਹਿਸੀਲਦਾਰ, ਐਸਡੀਐਮ ਤੇ ਸਰਪੰਚ ਪਿੰਡਾਂ ਵਿੱਚ ਹੀ ਮੌਜੂਦ ਰਹੇਗਾ ਤਾਂ ਜੋ ਕਿਸਾਨਾਂ ਅਤੇ ਪੀੜਤ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਅਤੇ ਮੁਆਵਜ਼ਾ ਸਿੱਧਾ ਪਹੁੰਚਾਇਆ ਜਾ ਸਕੇ। ਜਿਨ੍ਹਾਂ ਲੋਕਾਂ ਨੇ ਹੜ੍ਹ ਵਿੱਚ ਆਪਣੇ ਪਸ਼ੂ ਗੁਆਏ ਹਨ। Punjab Flood Relief
ਉਹਨਾਂ ਨੂੰ ਵੀ ਖ਼ਾਸ ਮਦਦ ਦਿੱਤੀ ਜਾਵੇਗੀ। ਮੰਤਰੀ ਬੈਂਸ ਨੇ ਕਿਹਾ ਕਿ ਗਰੀਬ ਤੇ ਪ੍ਰਭਾਵਿਤ ਪਰਿਵਾਰਾਂ ਦੇ ਘਰਾਂ ਦੀ ਬਹਾਲੀ ਲਈ 3–4 ਦਿਨਾਂ ’ਚ ਪੂਰਾ ਡਾਟਾ ਤਿਆਰ ਕਰ ਲਿਆ ਜਾਵੇਗਾ ਤੇ ਉਸੇ ਅਧਾਰ ’ਤੇ ਤੁਰੰਤ ਮਦਦ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਜਤਾਇਆ ਕਿ ‘ਆਪ੍ਰੇਸ਼ਨ ਰਾਹਤ ਅਗਲੇ 8–10 ਦਿਨਾਂ ’ਚ ਵੱਡੇ ਪੱਧਰ ’ਤੇ ਪੂਰਾ ਕਰ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਆਫ਼ਤ ਤੋਂ ਜਲਦੀ ਰਾਹਤ ਮਿਲ ਸਕੇ।” ‘ਆਪ੍ਰੇਸ਼ਨ ਰਾਹਤ’ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੰਤਰੀ ਹਰਜੋਤ ਬੈਂਸ ਨੇ ਆਪਣੀ ਲੋਕਸੇਵਾ ਦੀ ਅਸਲ ਮਿਸਾਲ ਪੇਸ਼ ਕੀਤੀ। ਉਨ੍ਹਾਂ ਨੇ ਆਪਣੇ ਦੋ ਨਿੱਜੀ ਨਿਵਾਸ ਗੰਭੀਰਪੁਰ ਵਾਲਾ ਘਰ ਤੇ ਨੰਗਲ ਵਿਖੇ ਸੇਵਾ ਸਦਨ ਪੂਰੀ ਤਰ੍ਹਾਂ ਹੜ੍ਹ ਪੀੜਤ ਪਰਿਵਾਰਾਂ ਲਈ ਖੋਲ੍ਹ ਦਿੱਤੇ। ਇਨ੍ਹਾਂ ਥਾਵਾਂ ’ਤੇ ਪ੍ਰਭਾਵਿਤ ਲੋਕਾਂ ਨੂੰ 24 ਘੰਟੇ ਖਾਣ-ਪੀਣ, ਰਹਿਣ-ਸਹਿਣ ਤੇ ਇਲਾਜ ਦੀ ਸੁਵਿਧਾ ਮਿਲਦੀ ਰਹੀ।
ਮੰਤਰੀ ਬੈਂਸ ਨੇ ਇਸ ਮੌਕੇ ’ਤੇ ਕਿਹਾ ਸੀ, ‘ਮੈਂ ਜੋ ਕੁਝ ਵੀ ਹਾਂ, ਉਹ ਲੋਕਾਂ ਦੀ ਬਦੌਲਤ ਹਾਂ। ਇਸ ਵੱਡੀ ਆਫ਼ਤ ਦੇ ਸਮੇਂ ਮੇਰੇ ਘਰਾਂ ਦੇ ਦਰਵਾਜ਼ੇ ਹਰੇਕ ਪੀੜਤ ਪਰਿਵਾਰ ਲਈ 24ਗ7 ਖੁੱਲ੍ਹੇ ਰਹੇ।”ਇਹ ਪਹਲ ਸਿਰਫ਼ ਇਕ ਮੰਤਰੀ ਦਾ ਨਿੱਜੀ ਯੋਗਦਾਨ ਹੀ ਨਹੀਂ, ਸਗੋਂ ਪੰਜਾਬ ਸਰਕਾਰ ਦੀ ਸੰਵੇਦਨਸ਼ੀਲਤਾ, ਜ਼ਿੰਮੇਵਾਰੀ ਅਤੇ ਲੋਕਾਂ ਪ੍ਰਤੀ ਸਮਰਪਣ ਦਾ ਜੀਵੰਤ ਉਦਾਹਰਣ ਹੈ। ਆਪ੍ਰੇਸ਼ਨ ਰਾਹਤ ਆਨੰਦਪੁਰ ਸਾਹਿਬ ਹਲਕੇ ’ਚ ਨਵੀਂ ਉਮੀਦ ਅਤੇ ਨਵੀਂ ਸ਼ੁਰੂਆਤ ਦੀ ਮਿਸਾਲ ਬਣ ਰਿਹਾ ਹੈ। Punjab Flood Relief
Punjab Flood: ਚੰਡੀਗੜ੍ਹ। ਪੰਜਾਬ ਆਈ ਇਸ ਆਫ਼ਤ ਨੇ ਕਿਸੇ ‘ਤੇ ਵੀ ਰਹਿਮ ਨਹੀਂ ਕੀਤਾ, ਨਾ ਇਨਸਾਨਾਂ ‘ਤੇ, ਨਾ ਉਨ੍ਹਾਂ ਦੇ ਸੁਪਨਿਆਂ ‘ਤੇ ਅਤੇ ਨਾ ਹੀ ਬੇਜ਼ੁਬਾਨਾਂ ‘ਤੇ। ਇਸ ਹੜ੍ਹ ਦਾ ਇਰਾਦਾ ਸੀ ਸਭ ਕੁਝ ਰੋੜ ਲੈ ਜਾਣਾ, ਉਨ੍ਹਾਂ ਮਾਸੂਮ ਜੀਵਾਂ ਨੂੰ ਵੀ ਜਿਨ੍ਹਾਂ ਕੋਲ ਮਦਦ ਮੰਗਣ ਲਈ ਆਵਾਜ਼ ਤਕ ਨਹੀਂ ਸੀ। ਪਰ ਅਜਿਹੇ ਹੜ੍ਹ ਵਿੱਚ, ਜਿਸ ਨੇ 1,400 ਤੋਂ ਜ਼ਿਆਦਾ ਪਿੰਡਾਂ ਨੂੰ ਡੁਬਾਇਆ ਤੇ 3.5 ਲੱਖ ਲੋਕਾਂ ਨੂੰ ਪ੍ਰਭਾਵਿਤ ਕੀਤਾ, ਦਇਆ ਤੇ ਕਰੁਣਾ ਦਾ ਇੱਕ ਵਿਸ਼ੇਸ਼ ਸਬੱਬ ਸਾਹਮਣੇ ਆਇਆ। ਜਿੱਥੇ ਮਾਨ ਸਰਕਾਰ ਅਤੇ ਅਨਗਿਣਤ ਬਹਾਦਰ ਲੋਕਾਂ ਨੇ ਆਪਣੀਆਂ ਜਾਨਾਂ ਜੋਖਮ ਵਿੱਚ ਪਾ ਕੇ ਬੇਜ਼ੁਬਾਨਾਂ ਨੂੰ ਬਚਾਇਆ ਤੇ ਹਨੇਰੇ ਵਿੱਚ ਉਮੀਦ ਦੀ ਕਿਰਨ ਬਣੇ।
ਮੁੱਖ ਮੰਤਰੀ ਭਗਵੰਤ ਮਾਨ ਨੇ, ਸੰਕਟ ਦੌਰਾਨ ਆਪਣੀਆਂ ਸਿਹਤ ਸਮੱਸਿਆਵਾਂ ਦੇ ਬਾਵਜੂਦ, ਸਭ ਕੁਝ ਅਜਿਹੀ ਤੀਬਰਤਾ ਨਾਲ ਸੰਭਾਲਿਆ ਤੇ ਸਪੱਸ਼ਟ ਹਦਾਇਤਾਂ ਦਿੱਤੀਆ: ਕਿ “ਕੋਈ ਵੀ ਜੀਅ, ਚਾਹੇ ਇਨਸਾਨ ਹੋਵੇ ਜਾਂ ਜਾਨਵਰ, ਪਿੱਛੇ ਨਹੀਂ ਛੱਡਿਆ ਜਾਵੇਗਾ।” ਇਸ ਹਦਾਇਤ ਨੇ ਹੜ੍ਹ ਦੇ ਜਵਾਬ ਨੂੰ ਇੱਕ ਵਿਆਪਕ ਜਾਨ ਬਚਾਉ ਮਿਸ਼ਨ ਬਣਾ ਦਿੱਤਾ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਯਕੀਨੀ ਬਣਾਇਆ ਕਿ ਵੈਟਰਨਰੀ ਟੀਮਾਂ ਜਾਨਵਰਾਂ ਦੀ ਭਲਾਈ ਲਈ ਪਿੰਡਾਂ ਵਿੱਚ ਜਾਣ। ਸਿਰਫ਼ ਫਾਜ਼ਿਲਕਾ ਵਿੱਚ, ਉਸ ਦੇ ਵਿਭਾਗ ਨੇ ਇਨਸਾਨੀ ਰਾਸ਼ਨ ਦੇ ਨਾਲ-ਨਾਲ 5,000 ਬੋਰੀਆਂ ਜਾਨਵਰਾਂ ਦਾ ਚਾਰਾ ਵੰਡਿਆ।
Punjab Flood
ਅਗਸਤ 2025 ਦੇ ਅੰਤ ਵਿੱਚ, ਜਦ ਸਤਲੁਜ ਤੇ ਬਿਆਸ ਦਰਿਆਵਾਂ ਨੇ ਪੰਜਾਬ ਭਰ ਵਿੱਚ ਆਪਣਾ ਕਹਿਰ ਢਾਹਿਆ, ਤਾਂ 15 ਲੱਖ ਤੋਂ ਜ਼ਿਆਦਾ ਜਾਨਵਰ ਵਗਦੇ ਪਾਣੀ ਵਿੱਚ ਫਸ ਗਏ। ਡੁੱਬੇ ਪਿੰਡਾਂ ਵਿੱਚ ਉਨ੍ਹਾਂ ਦੀਆਂ ਬੇਬਸ ਅਵਾਜ਼ਾਂ ਗੂੰਜ ਰਹੀਆਂ ਸਨ। ਪਸ਼ੂ ਪਾਲਨ, ਡੇਅਰੀ ਵਿਕਾਸ ਤੇ ਮੱਛੀ ਪਾਲਨ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੰਕਟ ਦੌਰਾਨ 481 ਵੈਟਰਨਰੀ ਟੀਮਾਂ ਖੇਤਰ ਵਿੱਚ ਤਾਇਨਾਤ ਕੀਤੀਆਂ ਗਈਆਂ। ਹਰ ਟੀਮ ਵਿੱਚ 4 ਮੈਂਬਰ ਸਨ – ਇੱਕ ਵੈਟਰਨਰੀ ਅਫ਼ਸਰ, ਵੈਟਰਨਰੀ ਇੰਸਪੈਕਟਰ/ਫਾਰਮਸਿਸਟ ਤੇ ਇੱਕ ਚੌਥੇ ਦਰਜੇ ਦਾ ਕਰਮਚਾਰੀ।
ਪਠਾਨਕੋਟ ਜ਼ਿਲ੍ਹੇ ਦੇ ਪਿੰਡ ਪੰਮਾ ਦਾ ਡੇਅਰੀ ਕਿਸਾਨ ਗੁਰਬਚਨ ਸਿੰਘ ਦੱਸਦਾ ਹੈ ਕਿ ਉਸ ਨੇ ਆਪਣੀਆ 12 ਮੱਝਾਂ ਨੂੰ ਚਿੱਕੜ ਭਰੇ ਪਾਣੀ ਵਿੱਚ ਖੜ੍ਹੇ ਦੇਖਿਆ। ਉਹ ਕਹਿੰਦਾ ਹੈ, “ਮੈਂ ਸੋਚਿਆ ਸਭ ਕੁਝ ਖਤਮ ਹੋ ਗਿਆ, ਪਰ ਫਿਰ ਮੈਂ ਦੇਖਿਆ ਕਿ ਕਿਸ਼ਤੀਆਂ ਨਾ ਕੇਵਲ ਸਾਡੇ ਇਨਸਾਨਾਂ ਲਈ, ਬਲਕਿ ਮੇਰੇ ਜਾਨਵਰਾਂ ਲਈ ਵੀ ਆ ਰਹੀਆਂ ਸਨ।” ਅਜਿਹੀਆਂ ਹਜ਼ਾਰਾਂ ਕਹਾਣੀਆਂ ਹਨ ਜਿਨ੍ਹਾਂ ਵਿੱਚ ਲਗਭਗ 22,534 ਜਾਨਵਰਾਂ ਦਾ ਇਲਾਜ ਕੀਤਾ ਗਿਆ ਤੇ ਉਨ੍ਹਾਂ ਦੀਆਂ ਜਾਨਾਂ ਬਚਾਈਆਂ ਗਈਆ।
ਕਲਗੀਧਰ ਟਰੱਸਟ ਵਰਗੀਆਂ ਸੰਸਥਾਵਾਂ 125 ਪਿੰਡਾਂ ਵਿੱਚ 5,000 ਤੋਂ ਜ਼ਿਆਦਾ ਲੋਕਾਂ ਤੱਕ ਪਹੁੰਚੀਆਂ ਤੇ ਉਨ੍ਹਾਂ ਦੇ ਜਾਨਵਰਾਂ ਲਈ ਚਾਰਾ ਵੰਡਿਆ। ਕੈਬਨਿਟ ਮੰਤਰੀ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 12,170 ਕੁਇੰਟਲ ਦਾਣਾ ਤੇ 5,090.35 ਕੁਇੰਟਲ ਹਰਾ ਚਾਰਾ ਤੇ ਸੁੱਕਾ ਚਾਰਾ ਵੰਡਿਆ। ਜਾਨਵਰਾਂ ਦੀ ਰੋਗ ਪ੍ਰਤਿਰੋਧਕ ਸ਼ਕਤੀ ਵਧਾਉਣ ਦੀ ਹਰ ਸੰਭਵ ਕੋਸ਼ਿਸ਼ ਵੀ ਕੀਤੀ ਗਈ।
Punjab Flood
ਆਂਕੜਿਆਂ ਦੀ ਗੱਲ ਕਰੀਏ ਤਾਂ 5,16,000 ਤੋਂ ਜ਼ਿਆਦਾ ਜਾਨਵਰ ਬਚਾਏ ਗਏ। ਮਾਨ ਸਰਕਾਰ ਤੇ ਆਮ ਆਦਮੀ ਪਾਰਟੀ ਦੇ ਹਰ ਕਰਮਚਾਰੀ ਨੇ ਆਧੁਨਿਕ ਤਕਨੀਕ ਤੇ ਹਰ ਸੰਭਵ ਕੋਸ਼ਿਸ਼ ਕੀਤੀ ਤਾਂ ਜੋ ਹੜ੍ਹ ਵਿੱਚ ਫਸੇ ਬੇਜ਼ੁਬਾਨਾਂ ਦੀਆਂ ਲੋੜਾਂ ਵੀ ਪੂਰੀਆਂ ਹੋਣ। ਡਰੋਨਾਂ ਨੇ ਛੱਤਾਂ ਉੱਤੇ ਫਸੇ ਜਾਨਵਰਾਂ ਨੂੰ ਲੱਭਿਆ, ਕਿਸ਼ਤੀਆਂ ਤੰਗ ਪਿੰਡ ਦੀਆਂ ਗਲੀਆਂ ਰਾਹੀਂ ਹਰ ਪਸ਼ੂ-ਸ਼ਾਲਾ ਤੱਕ ਪਹੁੰਚੇ ਤੇ ਬਹੁਤ ਸਾਰੇ ਜਾਨਵਰਾਂ ਨੂੰ ਸੁਰੱਖਿਤ ਥਾਵਾਂ ਵਿੱਚ ਪਹੁੰਚਾਇਆ ਗਿਆ।
ਫਾਜ਼ਿਲਕਾ ਵਿੱਚ 38 ਮੈਡੀਕਲ ਟੀਮਾਂ ਵਿੱਚੋਂ, ਆਮ ਆਦਮੀ ਪਾਰਟੀ ਦੀ ਨੇਤਾ ਡਾ. ਅਮਰਜੀਤ ਕੌਰ ਦੱਸਦੀ ਹੈ: “ਸਾਨੂੰ ਇੱਕ ਗਾਂ ਮਿਲੀ ਜੋ ਤਿੰਨ ਦਿਨ ਫਸਣ ਤੋਂ ਬਾਅਦ ਵੀ ਆਪਣੇ ਨਵਜਾਤ ਵੱਛੇ ਦੀ ਰਾਖੀ ਕਰ ਰਹੀ ਸੀ। ਜਦ ਅਸੀਂ ਦੋਨਾਂ ਨੂੰ ਆਪਣੀ ਕਿਸ਼ਤੀ ਵਿੱਚ ਚੁੱਕਿਆ, ਮੈਂ ਸਾਡੀ ਟੀਮ ਦੇ ਮੈਂਬਰਾਂ ਦੀਆ ਅੱਖਾਂ ਵਿੱਚ ਹੰਝੂ ਦੇਖੇ, ਤਾਂ ਮੈਂ ਮਹਿਸੂਸ ਕੀਤਾ ਕਿ ਅਸੀਂ ਸਭ ਬਹੁਤ ਚੰਗਾ ਕੰਮ ਕਰ ਰਹੇ ਹਾਂ।”
ਇਸ ਆਫ਼ਤ ਦੀ ਗੱਲ ਕਰੀਏ ਤਾਂ ਇਸ ਨੇ ਬਹੁਤ ਨੁਕਸਾਨ ਕੀਤਾ। ਮੰਤਰੀ ਖੁੱਡੀਆਂ ਨੇ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ, ਅਮ੍ਰਿਤਸਰ, ਫਿਰੋਜ਼ਪੁਰ, ਫਾਜ਼ਿਲਕਾ, ਕਪੂਰਥਲਾ, ਬਰਨਾਲਾ, ਬਠਿੰਡਾ, ਹੁਸ਼ਿਆਰਪੁਰ, ਤਰਨ ਤਾਰਨ, ਪਟਿਆਲਾ, ਜਲੰਧਰ, ਰੂਪਨਗਰ ਤੇ ਮੋਗਾ ਸਮੇਤ 14 ਜ਼ਿਲ੍ਹਿਆਂ ਵਿੱਚ 504 ਪਸ਼ੂ/ਮੱਝ, 73 ਭੇਡ-ਬਕਰੀਆਂ ਤੇ 160 ਸੂਰ ਮਰ ਗਏ। ਇਸ ਤੋਂ ਇਲਾਵਾ, ਪੋਲਟਰੀ ਸ਼ੈਡਾਂ ਢਹਿਣ ਕਰਕੇ ਗੁਰਦਾਸਪੁਰ, ਰੂਪਨਗਰ ਤੇ ਫਾਜ਼ਿਲਕਾ ਵਿੱਚ 18,304 ਮੁਰਗੀ-ਮੁਰਗਾ ਮਰ ਗਏ। ਲਗਭਗ 2.52 ਲੱਖ ਜਾਨਵਰ ਤੇ 5,88,685 ਪੰਛੀ ਹੜ੍ਹ ਤੋਂ ਪ੍ਰਭਾਵਿਤ ਹੋਏ।
ਪਰ ਸਰਕਾਰ ਨੇ ਕਿਸੇ ਨੂੰ ਨਹੀਂ ਛੱਡਿਆ ਤੇ ਉਹਨਾਂ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਵੀ ਨਹੀਂ ਛੱਡਣਗੇ। ਤੇ ਇਸ ਸਥਿਤੀ ਵਿੱਚ ਬਹੁਤ ਸਾਰੇ ਕੰਮ ਕੀਤੇ ਗਏ ਜਿਵੇਂ ਖਾਸ ਪਾਣੀ ਨਿਕਾਸ ਪ੍ਰਣਾਲੀਆਂ ਨੇ 1,000 ਏਕੜ ਤੋਂ ਜ਼ਿਆਦਾ ਪਾਣੀ ਭਰੀ ਜ਼ਮੀਨ ਸੁਕਾਉਣ ਵਿੱਚ ਮਦਦ ਕੀਤੀ, ਬਚਾਏ ਗਏ ਜਾਨਵਰਾਂ ਲਈ ਸੁਰੱਖਿਤ ਥਾਵਾਂ ਬਣਾਈਆਂ। ਪਸ਼ੂ ਪਾਲਨ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਵਿਭਾਗ ਨੇ ਹੜ੍ਹ ਪ੍ਰਭਾਵਿਤ ਜਾਨਵਰਾਂ ਦੇ ਇਲਾਜ ਲਈ ਕੁੱਲ 31.50 ਲੱਖ ਰੁਪਏ ਜਾਰੀ ਕੀਤੇ। ਉਸ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਸੰਕਟ ਕਾਲਾਂ ਦਾ ਤੁਰੰਤ ਜਵਾਬ ਦੇਣ, ਪ੍ਰਭਾਵਿਤ ਜਾਨਵਰਾਂ ਨੂੰ ਸਮੇਂ ਸਿਰ ਡਾਕਟਰੀ ਦੇਖਭਾਲ ਦੇਣ ਤੇ ਪ੍ਰਭਾਵੀ ਰਾਹਤ ਕਾਰਜਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਮਾਜਿਕ ਸੰਸਥਾਵਾਂ ਨਾਲ ਤਾਲਮੇਲ ਬਣਾਉਣ।
Punjab Flood
ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦੁਆਰਾ ਰਾਹਤ ਕਾਰਜਾਂ ਦੇ ਤੀਜੇ ਪੜਾਅ ਵਿੱਚ ਇਨਸਾਨੀ ਰਾਸ਼ਨ ਦੇ ਨਾਲ-ਨਾਲ ਜਾਨਵਰਾਂ ਦੇ ਚਾਰੇ ਦੀ ਵੰਡ ਸਰਕਾਰ ਦੇ ਉਸ ਫਲਸਫੇ ਨੂੰ ਦਰਸਾਉਂਦੀ ਹੈ ਜੋ ਸਾਰੇ ਜੀਵਾਂ ਨੂੰ ਪਰਿਵਾਰ ਸਮਝਦਾ ਹੈ। ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ 28 ਪਸ਼ੂ ਚਿਕਿਤਸਾ ਟੀਮਾਂ ਕੇਵਲ ਜਾਨਵਰਾਂ ਦੀਆਂ ਬਿਮਾਰੀਆਂ ਦਾ ਇਲਾਜ ਹੀ ਨਹੀਂ ਕਰ ਰਹੀਆਂ ਸਨ ਬਲਕਿ ਉਹਨਾਂ ਕਿਸਾਨਾਂ ਦੇ ਦਿਲਾਂ ਨੂੰ ਵੀ ਠੀਕ ਕਰ ਰਹੀਆਂ ਸਨ ਜਿਨ੍ਹਾਂ ਨੇ ਆਪਣੀ ਜੀਵਨ ਭਰ ਦੀ ਮਿਹਨਤ ਨੂੰ ਵਹਿੰਦਿਆਂ ਦੇਖਿਆ ਸੀ। ਰਾਜ ਮੁੱਖ ਦਫ਼ਤਰ (ਸੰਪਰਕ ਨੰਬਰ 0172-5086064) ਅਤੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਦੋਵਾਂ ਵਿੱਚ 24×7 ਨਿਯੰਤਰਣ ਕਮਰੇ ਸਥਾਪਿਤ ਕੀਤੇ ਗਏ ਹਨ।
2025 ਦੇ ਪੰਜਾਬ ਹੜ੍ਹਾਂ ਨੂੰ ਕੇਵਲ ਇੱਕ ਕੁਦਰਤੀ ਆਫ਼ਤ ਦੇ ਰੂਪ ਵਿੱਚ ਹੀ ਯਾਦ ਨਹੀਂ ਕੀਤਾ ਜਾਵੇਗਾ, ਸਗੋਂ ਇੱਕ ਨਿਰਣਾਇਕ ਪਲ ਦੇ ਰੂਪ ਵਿੱਚ ਜਦੋਂ ਭਗਵੰਤ ਮਾਨ ਸਰਕਾਰ ਅਤੇ ਪੰਜਾਬ ਦੇ ਲੋਕਾਂ ਨੇ ਸਾਬਤ ਕੀਤਾ ਕਿ ਸੱਚੇ ਨੇਤ੍ਰਿਤਵ ਦਾ ਮਤਲਬ ਹੈ ਹਰ ਧੜਕਣ ਦੀ ਰੱਖਿਆ ਕਰਨਾ ਚਾਹੇ ਉਹ ਇੰਸਾਨ ਦੀ ਹੋਵੇ ਜਾਂ ਜਾਨਵਰ ਦੀ। ਪੰਜਾਬ ਦੇ ਸਭ ਤੋਂ ਮੁਸ਼ਕਿਲ ਦਿਨਾਂ ਵਿੱਚ, ਪੰਜਾਬ ਨੇ ਦਿਖਾਇਆ ਕਿ ਸਾਡੇ ਪ੍ਰੇਮ ਦੀ ਸਮਰੱਥਾ ਦੀ ਕੋਈ ਸੀਮਾ ਨਹੀਂ ਹੈ। ਅਤੇ ਜਦੋਂ ਅਸੀਂ ਕਿਸੇ ਪ੍ਰਤੀ ਦਇਆ ਭਾਵ ਦਿਖਾਉਂਦੇ ਹਾਂ ਤੇ ਕਦਮ ਵਧਾਉਂਦੇ ਹਾਂ, ਤਾਂ ਅਸੀਂ ਕੇਵਲ ਜਾਨਵਰਾਂ ਨੂੰ ਨਹੀਂ ਬਚਾਉਂਦੇ, ਅਸੀਂ ਆਪਣੀ ਖੁਦ ਦੀ ਇਨਸਾਨੀਅਤ ਨੂੰ ਬਚਾਉਂਦੇ ਹਾਂ।
Punjab Schools Closed: ਪੰਜਾਬ ਦੇ ਇਸ ਜ਼ਿਲ੍ਹੇ ’ਚ ਨਹੀਂ ਖੁੱਲਣਗੇ ਸਕੂਲ, ਪੜ੍ਹੋ ਤੇ ਜਾਣੋ
Punjab Schools Closed: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲ ਕੱਲ੍ਹ 8 ਸਤੰਬਰ ਨੂੰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ। ਉਨ੍ਹਾਂ ਨੇ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਪ੍ਰਬੰਧਨ ਕਮੇਟੀਆਂ ਨੂੰ ਇਮਾਰਤਾਂ ਦਾ ਖੁਦ ਨਿਰੀਖਣ ਕਰਨ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਲਿਖਤੀ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਜੇਕਰ ਇਮਾਰਤਾਂ ਸੁਰੱਖਿਅਤ ਪਾਈਆਂ ਜਾਂਦੀਆਂ ਹਨ, ਤਾਂ ਸਕੂਲ 9 ਸਤੰਬਰ ਤੋਂ ਖੋਲ੍ਹ ਦਿੱਤੇ ਜਾਣਗੇ। ਹਾਲਾਂਕਿ, ਹੜ੍ਹ ਪ੍ਰਭਾਵਿਤ ਖੇਤਰਾਂ ਰਾਮਦਾਸ, ਅਜਨਾਲਾ ਤੇ ਲੋਪੋਕੇ ਦੇ ਸਕੂਲ ਅਗਲੇ ਨੋਟਿਸ ਤੱਕ ਬੰਦ ਰਹਿਣਗੇ। ਇਨ੍ਹਾਂ ਖੇਤਰਾਂ ਦੀਆਂ ਇਮਾਰਤਾਂ ਦੇ ਨਾਲ-ਨਾਲ ਸਕੂਲਾਂ ਨੂੰ ਜਾਣ ਵਾਲੀ ਸੜਕ ਦਾ ਨਿਰੀਖਣ ਕਰਨਾ ਹੋਵੇਗਾ। Punjab Schools Closed
ਇਹ ਖਬਰ ਵੀ ਪੜ੍ਹੋ : Japan Prime Minister Resigns: ਜਾਪਾਨ ਦੇ ਪੀਐਮ ਨੇ ਦਿੱਤਾ ਅਸਤੀਫਾ, ਜਾਣੋ ਕਾਰਨ
ਅਗਲਾ ਫੈਸਲਾ ਰਿਪੋਰਟ ਮਿਲਣ ਤੋਂ ਬਾਅਦ ਹੀ ਲਿਆ ਜਾਵੇਗਾ। ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਜੇਸ਼ ਸ਼ਰਮਾ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਬੱਚੇ ਜੋ ਅਸਥਾਈ ਤੌਰ ’ਤੇ ਦੂਜੇ ਖੇਤਰਾਂ ’ਚ ਰਹਿ ਰਹੇ ਹਨ, ਨੇੜਲੇ ਸਕੂਲਾਂ ’ਚ ਦਾਖਲਾ ਲੈ ਸਕਦੇ ਹਨ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਭੇਜੇ ਗਏ ਹਨ ਤਾਂ ਜੋ ਪੜ੍ਹਾਈ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਸਕੂਲ ਸੁਰੱਖਿਅਤ ਹਨ, ਪਰ ਸਾਵਧਾਨੀ ਵਜੋਂ, ਪੂਰੀ ਤਰ੍ਹਾਂ ਸਫਾਈ, ਸੈਨੀਟਾਈਜ਼ੇਸ਼ਨ ਤੇ ਸੁਰੱਖਿਆ ਜਾਂਚ ਤੋਂ ਬਾਅਦ ਹੀ ਖੋਲ੍ਹੇ ਜਾਣਗੇ। Punjab Schools Closed
Pong Dam News: ਵੱਡੀ ਖਬਰ, ਪੌਂਗ ਡੈਮ ਨੇ ਫਿਰ ਵਧਾਈ ਚਿੰਤਾ, ਪੜ੍ਹੋ ਤਾਜਾ ਅਪਡੇਟ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Pong Dam News: ਸ਼ੁੱਕਰਵਾਰ ਨੂੰ ਪੌਂਗ ਡੈਮ ਦੇ ਵਧਦੇ ਪਾਣੀ ਦੇ ਪੱਧਰ ਨੇ ਇੱਕ ਵਾਰ ਫਿਰ ਬੀਬੀਐਮਬੀ ਤੇ ਪੰਜਾਬ ਸਰਕਾਰ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਸਬੰਧ ’ਚ, ਬੀਬੀਐਮਬੀ ਦੀ ਤਕਨੀਕੀ ਕਮੇਟੀ ਨੇ ਜਵਾਬ ਦਿੱਤਾ ਹੈ ਕਿ ਪੰਜਾਬ ’ਚ ਹੜ੍ਹਾਂ ਦਾ ਕਾਰਨ ਬੀਬੀਐਮਬੀ ਨਹੀਂ ਹੈ, ਸਗੋਂ 2023 ਦੇ ਮੁਕਾਬਲੇ ਡੈਮਾਂ ’ਚ ਪਾਣੀ ਦਾ ਪ੍ਰਵਾਹ 20 ਫੀਸਦੀ ਤੋਂ ਜ਼ਿਆਦਾ ਹੈ ਤੇ ਪੰਜਾਬ ਸਰਕਾਰ ਵੱਲੋਂ ਨਦੀਆਂ ਤੇ ਨਾਲਿਆਂ ਦੀ ਸਮੇਂ ਸਿਰ ਸਫਾਈ ਤੇ ਬੰਨ੍ਹਾਂ ਦੀ ਮੁਰੰਮਤ ਕਰਨ ਵਿੱਚ ਅਸਫਲਤਾ ਹੈ।
ਇਹ ਖਬਰ ਵੀ ਪੜ੍ਹੋ : Continuous Rainfall: ਲਗਾਤਾਰ ਮੀਂਹ, ਵਧਦਾ ਖ਼ਤਰਾ ਤੇ ਸਾਡੀ ਜ਼ਿੰਮੇਵਾਰੀ
ਤੁਹਾਨੂੰ ਦੱਸ ਦੇਈਏ ਕਿ ਪੌਂਗ, ਰਣਜੀਤ ਸਾਗਰ ਤੇ ਭਾਖੜਾ ਡੈਮਾਂ ਦੇ ਜਲ ਭੰਡਾਰਾਂ ਦੇ ਪਾਣੀ ਦੇ ਪੱਧਰ ’ਚ ਕੋਈ ਵੱਡਾ ਬਦਲਾਅ ਨਹੀਂ ਆਇਆ ਹੈ। ਤਿੰਨੋਂ ਡੈਮ ਖ਼ਤਰੇ ਦੇ ਨਿਸ਼ਾਨ ’ਤੇ ਹਨ ਤੇ ਪੌਂਗ ਡੈਮ ’ਚ ਪਾਣੀ ਦਾ ਪ੍ਰਵਾਹ ਪਿਛਲੇ ਸਾਰੇ ਰਿਕਾਰਡ ਤੋੜ ਰਿਹਾ ਹੈ ਤੇ ਨਵੇਂ ਰਿਕਾਰਡ ਬਣਾ ਰਿਹਾ ਹੈ। ਸ਼ੁੱਕਰਵਾਰ ਨੂੰ ਵੀ ਪੌਂਗ ਡੈਮ ’ਚ ਇੱਕ ਲੱਖ ਕਿਊਸਿਕ ਤੋਂ ਵੱਧ ਪਾਣੀ ਆਇਆ ਤੇ ਡੈਮ ਦੇ ਫਲੱਡ ਗੇਟਾਂ ਤੋਂ ਓਨੀ ਹੀ ਮਾਤਰਾ ’ਚ ਪਾਣੀ ਛੱਡਣਾ ਪਿਆ। ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਭਾਖੜਾ ਡੈਮ ਦੇ ਚਾਰੋਂ ਫਲੱਡ ਗੇਟਾਂ ਤੋਂ 85,000 ਕਿਊਸਿਕ ਪਾਣੀ ਛੱਡਿਆ ਗਿਆ। 14 ਘੰਟੇ ਲਗਾਤਾਰ 85,000 ਕਿਊਸਿਕ ਪਾਣੀ ਛੱਡਣ ਤੋਂ ਬਾਅਦ। Pong Dam News
ਡੈਮ ਦੇ ਭੰਡਾਰ ਦਾ ਪਾਣੀ ਦਾ ਪੱਧਰ ਸਿਰਫ਼ 0.31 ਫੁੱਟ ਘੱਟ ਸਕਿਆ। ਦੂਜੇ ਪਾਸੇ, ਰਣਜੀਤ ਸਾਗਰ ਡੈਮ ਦਾ ਪਾਣੀ ਦਾ ਪੱਧਰ ਸ਼ੁੱਕਰਵਾਰ ਨੂੰ 526.39 ਮੀਟਰ ਸੀ। ਪਿਛਲੇ ਸਾਲ ਇਸੇ ਦਿਨ, ਇਹ ਪਾਣੀ ਦਾ ਪੱਧਰ 501.61 ਮੀਟਰ ਦਰਜ ਕੀਤਾ ਗਿਆ ਸੀ। ਇਸ ਸਮੇਂ, ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 0.039 ਮੀਟਰ ਦੂਰ ਹੈ। ਸ਼ੁੱਕਰਵਾਰ ਨੂੰ, ਡੈਮ ਦੇ ਪਾਣੀ ਦੇ ਪੱਧਰ ’ਚ 49025 ਕਿਊਸਿਕ ਪਾਣੀ ਦਰਜ ਕੀਤਾ ਗਿਆ ਸੀ, ਜਦੋਂ ਕਿ ਡੈਮ ਦੇ ਫਲੱਡ ਗੇਟਾਂ ਤੋਂ 70,657 ਕਿਊਸਿਕ ਪਾਣੀ ਛੱਡਿਆ ਗਿਆ ਸੀ।
ਅਗਲੇ 3 ਦਿਨਾਂ ’ਚ ਫਿਰ ਭਾਰੀ ਮੀਂਹ ਪੈਣ ਦੀ ਸੰਭਾਵਨਾ | Pong Dam News
ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ 6 ਤੋਂ 8 ਸਤੰਬਰ ਤੱਕ ਪੰਜਾਬ ਦੇ ਨਾਲ-ਨਾਲ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਇਹ ਸੰਭਾਵਨਾ ਸੱਚ ਸਾਬਤ ਹੁੰਦੀ ਹੈ ਤਾਂ ਡੈਮਾਂ ਦੇ ਭੰਡਾਰਾਂ ’ਚ ਪਾਣੀ ਦਾ ਵਹਾਅ ਵਧੇਗਾ ਤੇ ਇਸ ਵਾਰ ਡੈਮ ਵਾਧੂ ਪਾਣੀ ਨੂੰ ਸੰਭਾਲਣ ਦੇ ਯੋਗ ਨਹੀਂ ਹੋਣਗੇ ਤੇ ਡੈਮਾਂ ਦੇ ਫਲੱਡ ਗੇਟਾਂ ਤੋਂ ਪਾਣੀ ਛੱਡਣ ਦੀ ਸਮਰੱਥਾ ਅਣਚਾਹੇ ਢੰਗ ਨਾਲ ਵਧਾਈ ਜਾਵੇਗੀ, ਜਿਸ ਦਾ ਪੰਜਾਬ ਦੇ ਮੈਦਾਨੀ ਇਲਾਕਿਆਂ ’ਤੇ ਬੁਰਾ ਪ੍ਰਭਾਵ ਪਵੇਗਾ। ਮੌਸਮ ਵਿਭਾਗ ਦੀ ਜਾਣਕਾਰੀ ਨੇ ਇਸ ਸਮੇਂ ਬੀਬੀਐਮਬੀ ਤੇ ਪੰਜਾਬ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ, ਜਿਸ ਦਾ ਫਿਲਹਾਲ ਦੋਵਾਂ ’ਚੋਂ ਕਿਸੇ ਕੋਲ ਵੀ ਕੋਈ ਹੱਲ ਨਹੀਂ ਹੈ। ਚਾਹ ਕੇ ਵੀ ਦੋਵੇਂ ਪੰਜਾਬ ਦੇ ਲੋਕਾਂ ਨੂੰ ਹੜ੍ਹਾਂ ਦੀ ਤਬਾਹੀ ਤੋਂ ਨਹੀਂ ਬਚਾ ਸਕਣਗੇ।
ਪੌਂਗ ਡੈਮ ’ਚ ਪਾਣੀ ਦੇ ਪੱਧਰ ਦੇ ਵਧਣ ਦਾ ਗ੍ਰਾਫ | Pong Dam News
ਸ਼ੁੱਕਰਵਾਰ ਨੂੰ, ਪੋਂਗ ਡੈਮ ਦੀ ਮਹਾਰਾਣਾ ਪ੍ਰਤਾਪ ਸਾਗਰ ਝੀਲ ’ਚ ਪਾਣੀ ਦਾ ਵਹਾਅ 1,05,950 ਕਿਊਸਿਕ ਸੀ, ਜਿਸ ਕਾਰਨ ਡੈਮ ਤੋਂ 99,763 ਕਿਊਸਿਕ ਪਾਣੀ ਛੱਡਿਆ ਗਿਆ। ਡੈਮ ਦੇ ਭੰਡਾਰ ’ਚ ਪਾਣੀ ਦੀ ਗਤੀ ਦਾ ਅੰਦਾਜ਼ਾ ਬੀਬੀਐਮਬੀ ਵੱਲੋਂ ਜਾਰੀ ਕੀਤੇ ਗਏ ਪਾਣੀ ਦੇ ਪੱਧਰ ਦੇ ਗ੍ਰਾਫ ਤੋਂ ਲਾਇਆ ਜਾ ਸਕਦਾ ਹੈ।
ਸਵੇਰੇ 7:00 ਵਜੇ 1394.72 ਫੁੱਟ
ਸਵੇਰੇ 8:00 ਵਜੇ 1394.73 ਫੁੱਟ
ਸਵੇਰੇ 9:00 ਵਜੇ 1394.74 ਫੁੱਟ
ਸਵੇਰੇ 10:00 ਵਜੇ 1394.75 ਫੁੱਟ
ਸਵੇਰੇ 11:00 ਵਜੇ 1394.76 ਫੁੱਟ
ਦੁਪਹਿਰ 12:00 ਵਜੇ 1394.77 ਫੁੱਟ
1394.78 ਫੁੱਟ ਪਾਣੀ ਦਾ ਪੱਧਰ ਰਿਕਾਰਡ ਕੀਤਾ ਗਿਆ।
Punjab Flood: ਪੰਜਾਬ ’ਚ ਹੜ੍ਹ ਸਬੰਧੀ ਖੇਤੀਬਾੜੀ ਮੰਤਰੀ ਦਾ ਆਇਆ ਵੱਡਾ ਬਿਆਨ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। Punjab Flood: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀਰਵਾਰ ਨੂੰ ਅੰਮ੍ਰਿਤਸਰ ਪਹੁੰਚੇ ਤਾਂ ਜੋ ਪੰਜਾਬ ’ਚ ਮੀਂਹ ਤੇ ਹੜ੍ਹਾਂ ਕਾਰਨ ਵਿਗੜ ਰਹੇ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਸਕੇ। ਉਹ ਹੜ੍ਹਾਂ ਨਾਲ ਪ੍ਰਭਾਵਿਤ ਫਸਲਾਂ ਤੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਇੱਥੇ ਆਏ ਹਨ। ਚੌਹਾਨ ਦੇ ਅੰਮ੍ਰਿਤਸਰ ਪਹੁੰਚਣ ’ਤੇ ਹੀ ਉਨ੍ਹਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਮੰਤਰੀ ਨੂੰ ਪੰਜ ਜ਼ਿਲ੍ਹਿਆਂ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਤੇ ਫਿਰੋਜ਼ਪੁਰ ਦੀ ਹੜ੍ਹ ਰਿਪੋਰਟ ਸੌਂਪੀ। ਚੌਹਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਪੰਜਾਬ ਭੇਜਿਆ ਹੈ।
Punjab Government News: ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਤੇ ਮੁੜ-ਵਸੇਬੇ ਲਈ ਤੁਰੰਤ ਉਪਾਅ ਵਜੋਂ 71 ਕਰੋੜ ਰੁਪਏ ਜਾਰ…
ਤਾਂ ਜੋ ਉਹ ਜ਼ਮੀਨੀ ਸਥਿਤੀ ਦਾ ਸਿੱਧਾ ਜਾਇਜ਼ਾ ਲੈ ਸਕਣ। ਇਸ ਤੋਂ ਬਾਅਦ ਉਹ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਲਈ ਰਵਾਨਾ ਹੋ ਗਏ। ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੇਂਦਰ ਦੀਆਂ ਦੋ ਟੀਮਾਂ ਪਹਿਲਾਂ ਹੀ ਪੰਜਾਬ ਪਹੁੰਚ ਚੁੱਕੀਆਂ ਹਨ। ਇਹ ਟੀਮਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਨੁਕਸਾਨ ਦਾ ਜਾਇਜ਼ਾ ਲੈ ਕੇ ਰਿਪੋਰਟ ਤਿਆਰ ਕਰਨਗੀਆਂ, ਜੋ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਨੂੰ ਸੌਂਪੀਆਂ ਜਾਣਗੀਆਂ।ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਇਸ ਸੰਕਟ ਦੀ ਘੜੀ ’ਚ ਪੰਜਾਬ ਦੇ ਨਾਲ ਖੜ੍ਹੀ ਹੈ। ਚੌਹਾਨ ਨੇ ਕਿਹਾ ਕਿ ਹੁਣ ਤੱਕ 1400 ਪਿੰਡਾਂ ਦੇ ਪ੍ਰਭਾਵਿਤ ਹੋਣ ਬਾਰੇ ਜਾਣਕਾਰੀ ਮਿਲੀ ਹੈ। Punjab Flood
ਉਨ੍ਹਾਂ ਕਿਹਾ ਕਿ ਉਹ ਖੁਦ ਇਨ੍ਹਾਂ ਪਿੰਡਾਂ ਦਾ ਦੌਰਾ ਕਰਨਗੇ ਤੇ ਲੋਕਾਂ ਨੂੰ ਮਿਲਣਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਗੇ। ਉਹ ਫਸਲਾਂ ਤੇ ਜਾਇਦਾਦ ਨੂੰ ਹੋਏ ਨੁਕਸਾਨ ਦਾ ਵੀ ਜਾਇਜ਼ਾ ਲੈਣਗੇ। ਅਜਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਨੇ ਚੌਹਾਨ ਨੂੰ ਇਲਾਕੇ ’ਚ ਹੋਏ ਭਾਰੀ ਨੁਕਸਾਨ ਦੀ ਭਰਪਾਈ ਲਈ ਪਹਿਲੇ ਪੜਾਅ ’ਚ 2000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਲਈ ਇੱਕ ਮੰਗ ਪੱਤਰ ਸੌਂਪਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਤੋਂ ਪੰਜਾਬ ਨੂੰ 60,000 ਕਰੋੜ ਰੁਪਏ ਦੀ ਰਕਮ ਤੁਰੰਤ ਜਾਰੀ ਕਰਨ ਲਈ ਇੱਕ ਮੰਗ ਪੱਤਰ ਵੀ ਸੌਂਪਿਆ। Punjab Flood