Punjab Floods - Sach Kahoon Punjabi
Punjab: ਹੜ੍ਹਾਂ ਦੀ ਮਾਰ ਵਾਲੇ ਜ਼ਿਲ੍ਹਿਆਂ ’ਚ ਹੋਇਆ ‘ਅਜ਼ੂਬਾ ਜਾਂ ਘਪਲਾ’, 100 ਫੀਸਦੀ ਖਰੀਦ, ਡੀਸੀਜ਼ ਤੋਂ ਮੰਗਿਆ ‘ਸਪੱਸ਼ਟੀਕਰਨ’
ਉੱਚ ਅਧਿਕਾਰੀਆਂ ਦੇ ਸਿਰ ਚਕਰਾਏ, ਫਰਜ਼ੀ ਐਂਟਰੀ ਅਤੇ ਘਪਲੇ ਤੋਂ ਨਹੀਂ ਕੀਤਾ ਜਾ ਸਕਦਾ ਇਨਕਾਰ
ਤਰਨਤਾਰਨ, ਅੰਮ੍ਰਿਤਸਰ ਅਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰਾਂ ਨੂੰ ਦੇਣਾ ਪਵੇਗਾ 3 ਦਿਨਾਂ ’ਚ ਸਪੱਸ਼ਟੀਕਰਨ
Punjab: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਆਏ ਹੜ੍ਹਾਂ ਕਰਕੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਅੰਮ੍ਰਿਤਸਰ ਅਤੇ ਤਰਨਤਾਰਨ ਸਣੇ ਫਾਜ਼ਿਲਕਾ ਵਿੱਚ ਝੋਨੇ ਦੀ ਖ਼ਰੀਦ 100 ਫੀਸਦੀ ਤੱਕ ਪੁੱਜ ਗਈ ਹੈ ਅਤੇ ਪਿਛਲੇ ਸਾਲ ਦੇ ਮੁਕਾਬਲੇ ਝੋਨਾ ਜ਼ਿਆਦਾ ਆ ਰਿਹਾ ਹੈ, ਜਿਸ ਨੂੰ ਦੇਖ਼ ਕੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੇ ਸਿਰ ਹੀ ਚਕਰਾਅ ਗਏ ਹਨ ਜਿਸ ਨੂੰ ਦੇਖਦੇ ਹੋਏ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਤਿੰਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਸਪੱਸ਼ਟੀਕਰਨ ਮੰਗ ਲਿਆ ਗਿਆ ਹੈ ਕਿ ਆਖ਼ਰਕਾਰ ਇਹ ‘ਚਮਤਕਾਰ’ ਕਿਵੇਂ ਹੋ ਗਿਆ ਹੈ ਜਾਂ ਫਿਰ ਇਥੇ ਵੱਡੇ ਪੱਧਰ ’ਤੇ ਘਪਲਾ ਹੋਇਆ ਹੈ।
ਇਨ੍ਹਾਂ ਤਿੰਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ 3 ਦਿਨਾਂ ਵਿੱਚ ਜੁਆਬ ਦਾਖ਼ਲ ਕਰਨਾ ਪਵੇਗਾ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅਗਸਤ ਅਤੇ ਸਤੰਬਰ ਮਹੀਨੇ ਵਿੱਚ ਵੱਡੇ ਪੱਧਰ ’ਤੇ ਹੜ੍ਹ ਆਏ ਸਨ ਅਤੇ ਹੁਣ ਤੱਕ ਦੇ ਇਹ ਸਭ ਤੋਂ ਭਿਆਨਕ ਅਤੇ ਤਬਾਹੀ ਵਾਲੇ ਹੜ੍ਹ ਵੀ ਦੱਸੇ ਗਏ ਸਨ। ਪੰਜਾਬ ਵੱਲੋਂ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਸੂਬਾ ਕਰਾਰ ਦੇ ਦਿੱਤਾ ਗਿਆ ਸੀ ਅਤੇ ਦੇਸ਼ ਦੀ ਸਰਕਾਰ ਨੇ ਵੀ ਇਸ ਨੂੰ ਕੌਮੀ ਆਫ਼ਤ ਦਾ ਦਰਜਾ ਦਿੱਤਾ ਸੀ। ਇਨ੍ਹਾਂ ਹੜ੍ਹਾਂ ਵਿੱਚ ਪੰਜਾਬ ਦੇ ਬਾਰਡਰ ਇਲਾਕੇ ਦੇ ਲਗਭਗ ਹਰ ਜ਼ਿਲ੍ਹੇ ਵਿੱਚ ਕਾਫ਼ੀ ਜ਼ਿਆਦਾ ਨੁਕਸਾਨ ਹੋਇਆ ਸੀ ਅਤੇ ਇਹ ਅਨੁਮਾਨ ਲਾਇਆ ਜਾ ਰਿਹਾ ਸੀ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਭ ਤੋਂ ਜ਼ਿਆਦਾ ਫਸਲ ਖ਼ਰਾਬ ਹੋਣ ਦੇ ਨਾਲ ਹੀ ਕਿਸਾਨਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਇਸ ਲਈ ਕੇਂਦਰ ਸਰਕਾਰ ਦੀਆਂ ਕਈ ਟੀਮਾਂ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਦਾ ਦੌਰਾ ਕਰਕੇ ਨੁਕਸਾਨ ਦੀ ਭਰਪਾਈ ਕਰਨ ਦਾ ਭਰੋਸਾ ਦੇਣ ਦੇ ਨਾਲ ਹੀ ਅਗਲੀ ਫਸਲ ਲਈ ਮੁਫ਼ਤ ਵਿੱਚ ਬੀਜ ਵੀ ਦਿੱਤੇ ਗਏ ਸਨ।
ਇਹ ਵੀ ਪੜ੍ਹੋ: Punjab Success Story: ਪਿੰਡ ਹੀਰੋ ਕਲਾਂ ਬਣਿਆ ਹੀਰੋ, ਅੱਗ ਦੇ ਮਾਮਲੇ ‘ਜ਼ੀਰੋ’
ਪੰਜਾਬ ਸਰਕਾਰ ਅਤੇ ਕੇਂਦਰੀ ਟੀਮਾਂ ਵੱਲੋਂ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਇਨ੍ਹਾਂ ਬਾਰਡਰ ਇਲਾਕੇ ਦੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਫਸਲ ਕਾਫ਼ੀ ਜਿਆਦਾ ਘੱਟ ਆਵੇਗੀ ਪਰ ਤਰਨਤਾਰਨ, ਅੰਮ੍ਰਿਤਸਰ ਅਤੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਸਾਰੇ ਅਨੁਮਾਨ ਤੋਂ ਉਲਟ ਹੁਣ ਤੱਕ 100 ਫੀਸਦੀ ਦੇ ਲਗਭਗ ਖ਼ਰੀਦ ਵੀ ਹੋ ਗਈ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਫਸਲ ਨਾਲ ਸਿਰਫ਼ 100 ਫੀਸਦੀ ਤੱਕ ਪੁੱਜ ਗਈ ਹੈ, ਸਗੋਂ ਹੋਰ ਫਸਲ ਆਉਣ ਦਾ ਅੰਦਾਜ਼ਾ ਵੀ ਲਾਇਆ ਜਾ ਰਿਹਾ ਹੈ। ਜਿਸ ਨੂੰ ਦੇਖ ਕੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੇ ਸਿਰ ਚਕਰਾਅ ਗਏ ਹਨ ਕਿ ਆਖ਼ਰਕਾਰ ਇਹ ਕਿਵੇਂ ਹੋ ਸਕਦਾ ਹੈ।
ਇਨ੍ਹਾਂ ਜ਼ਿਲ੍ਹੇ ਵਿੱਚ 70 ਫੀਸਦੀ ਤੋਂ ਵੀ ਘੱਟ ਫਸਲ ਆਉਣ ਦਾ ਅਨੁਮਾਨ ਸੀ, ਉਥੇ ਹੀ 100 ਫੀਸਦੀ ਤੱਕ ਦੀ ਖ਼ਰੀਦ ਹੋ ਗਈ ਹੈ। ਹੁਣ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀ ਰਾਹੁਲ ਤਿਵਾੜੀ ਵੱਲੋਂ ਤਿੰਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟੀਕਰਨ ਦੇਣ ਦੇ ਨਾਲ ਹੀ ਡਿਟੇਲ ਰਿਪੋਰਟ ਮੰਗੀ ਹੈ ਕਿ ਆਖ਼ਰਕਾਰ ਹੜ੍ਹ ਆਉਣ ਦੇ ਬਾਵਜੂਦ 100 ਫੀਸਦੀ ਖਰੀਦ ਕਿਵੇਂ ਹੋ ਗਈ ਹੈ।
ਕੋਈ ਸਾਡੇ ਤੋਂ ਜੁਆਬ ਮੰਗੇ ਤਾਂ ਪਹਿਲਾਂ ਹੀ ਕਰ ਰਹੇ ਹਾਂ ਤਿਆਰੀ : ਰਾਹੁਲ ਤਿਵਾੜੀ
ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਤਿਵਾੜੀ ਨੇ ਦੱਸਿਆ ਕਿ ਹੜ੍ਹ ਆਉਣ ਤੋਂ ਬਾਅਦ ਕੇਂਦਰੀ ਟੀਮਾਂ ਵੱਲੋਂ ਇਨ੍ਹਾਂ ਇਲਾਕਿਆਂ ਦਾ ਦੌਰਾ ਕੀਤਾ ਗਿਆ ਸੀ ਅਤੇ ਫਸਲ ਘੱਟ ਆਉਣ ਦਾ ਅਨੁਮਾਨ ਵੀ ਲਾਇਆ ਜਾ ਰਿਹਾ ਸੀ। ਇਸ 100 ਫੀਸਦੀ ਖਰੀਦ ਬਾਰੇ ਜੇਕਰ ਕੇਂਦਰੀ ਏਜੰਸੀ ਕੋਈ ਸੁਆਲ ਖੜ੍ਹਾ ਕਰੇ ਤਾਂ ਉਸ ਤੋਂ ਪਹਿਲਾਂ ਹੀ ਅਸੀਂ ਤਿਆਰੀ ਕਰ ਰਹੇ ਹਾਂ ਕਿ ਆਖਰਕਾਰ ਇਸ ਵਿੱਚ ਸੱਚਾਈ ਕੀ ਹੈ? ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਜ਼ਿਆਦਾ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਕਈ ਪਹਿਲੂਆਂ ’ਤੇ ਹੋਵੇਗੀ ਜਾਂਚ, ਘਪਲੇ ਤੋਂ ਨਹੀਂ ਇਨਕਾਰ : ਕਟਾਰੂਚੱਕ
ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਇਸ ਸਬੰਧੀ ਕਿਹਾ ਕਿ 100 ਫੀਸਦੀ ਖ਼ਰੀਦ ਨੂੰ ਦੇਖ ਕੇ ਉਹ ਖ਼ੁਦ ਹੈਰਾਨ ਹਨ ਅਤੇ ਇਸ ਮਾਮਲੇ ਵਿੱਚ ਕਈ ਪਹਿਲੂ ’ਤੇ ਜਾਂਚ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਫਰਜ਼ੀ ਐਂਟਰੀ ਜਾਂ ਫਿਰ ਘਪਲੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਪਰ ਇਹ ਹੋ ਸਕਦਾ ਹੈ ਕਿ ਇਸ ਇਲਾਕੇ ਵਿੱਚ ਝਾੜ ਜ਼ਿਆਦਾ ਆਉਣ ਜਾਂ ਫਿਰ ਬਾਸਮਤੀ ਦੀ ਥਾਂ ’ਤੇ ਜ਼ਿਆਦਾ ਪਰਮਲ ਲੱਗਣ ਕਰਕੇ 100 ਫੀਸਦੀ ਖਰੀਦ ਹੋਈ ਹੋਵੇ। ਉਨ੍ਹਾਂ ਕਿਹਾ ਕਿ ਪਹਿਲਾਂ ਡਿਪਟੀ ਕਮਿਸ਼ਨਰਾਂ ਦੀ ਰਿਪੋਰਟ ਵੇਖਣ ਤੋਂ ਬਾਅਦ ਵਿਭਾਗ ਦੇ ਉੱਚ ਅਧਿਕਾਰੀ ਜਾਂਚ ਕਰਨਗੇ, ਉਸ ਤੋਂ ਬਾਅਦ ਹੀ ਅਸਲ ਸੱਚਾਈ ਬਾਹਰ ਆਵੇਗੀ। Punjab
22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਹਰਦੀਪ ਸਿੰਘ ਮੁੰਡੀਆਂ
ਸੂਬੇ ਵਿੱਚ 139 ਰਾਹਤ ਕੈਂਪ ਜਾਰੀ, 6121 ਪ੍ਰਭਾਵਿਤ ਲੋਕ ਕਰ ਰਹੇ ਹਨ ਬਸੇਰਾ
ਹੜ੍ਹਾਂ ਦੀ ਮਾਰ ਹੇਠ ਆਈਆਂ ਫ਼ਸਲਾਂ ਦਾ ਰਕਬਾ ਵਧ ਕੇ 1.74 ਲੱਖ ਹੈਕਟੇਅਰ ਹੋਇਆ
ਪਿਛਲੇ 24 ਘੰਟਿਆਂ ਦੌਰਾਨ ਹੋਰ 48 ਪਿੰਡ, 2691 ਆਬਾਦੀ ਅਤੇ 2131 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ
Punjab Floods: ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 48 ਹੋਰ ਪਿੰਡ, 2691 ਆਬਾਦੀ ਅਤੇ 2131 ਹੈਕਟੇਅਰ ਰਕਬੇ ‘ਚ ਖੜ੍ਹੀਆਂ ਫ਼ਸਲਾਂ ਪ੍ਰਭਾਵਿਤ ਹੋਈਆਂ ਹਨ। ਹੁਣ ਤੱਕ 22 ਜ਼ਿਲ੍ਹਿਆਂ ਦੇ 1996 ਪਿੰਡ ਪ੍ਰਭਾਵਿਤ ਹੋਏ ਹਨ, ਜਿਸ ਨਾਲ ਕੁੱਲ 3,87,013 ਆਬਾਦੀ ਪ੍ਰਭਾਵਿਤ ਹੋਈ ਹੈ।
ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜਲੰਧਰ ਜ਼ਿਲ੍ਹੇ ਦੇ 19 ਹੋਰ ਪਿੰਡ ਪ੍ਰਭਾਵਿਤ ਹੋਏ ਹਨ, ਜਦੋਂ ਕਿ ਇਸੇ ਸਮੇਂ ਦੌਰਾਨ ਲੁਧਿਆਣਾ ਦੇ 13 ਪਿੰਡ, ਫਿਰੋਜ਼ਪੁਰ ਦੇ 6, ਅੰਮ੍ਰਿਤਸਰ ਦੇ 5, ਹੁਸ਼ਿਆਰਪੁਰ ਦੇ 4 ਅਤੇ ਜ਼ਿਲ੍ਹਾ ਫਾਜਿ਼ਲਕਾ ਦਾ ਇੱਕ ਪਿੰਡ ਪ੍ਰਭਾਵਿਤ ਹੋਇਆ ਹੈ।
ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਸਬੰਧੀ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ 925 ਹੋਰ ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ, ਜਿਸ ਨਾਲ ਹੁਣ ਤੱਕ ਕੁੱਲ ਸੁਰੱਖਿਅਤ ਕੱਢੇ ਵਿਅਕਤੀਆਂ ਦੀ ਗਿਣਤੀ 22,854 ਹੋ ਗਈ ਹੈ। ਸਭ ਤੋਂ ਵੱਧ ਗੁਰਦਾਸਪੁਰ ਵਿੱਚ (5581) ਵਿਅਕਤੀਆਂ, ਫਾਜ਼ਿਲਕਾ (4202), ਫਿਰੋਜ਼ਪੁਰ (3888), ਅੰਮ੍ਰਿਤਸਰ (3260), ਹੁਸਿ਼ਆਰਪੁਰ (1616), ਪਠਾਨਕੋਟ (1139) ਅਤੇ ਕਪੂਰਥਲਾ ਵਿੱਚ (1428) ਵਿਅਕਤੀਆਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ 139 ਰਾਹਤ ਕੈਂਪ ਜਾਰੀ ਹਨ, ਜਿਨ੍ਹਾਂ ਵਿੱਚ 6121 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੀ ਸ਼ੁਰੂਆਤ ਤੋਂ ਹੁਣ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 219 ਕੈਂਪ ਸਥਾਪਿਤ ਕੀਤੇ ਗਏ। ਫਾਜਿਲਕਾ ਜ਼ਿਲ੍ਹੇ ਵਿੱਚ 14 ਕੈਂਪਾਂ ਵਿੱਚ 2588 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਇਸੇ ਤਰ੍ਹਾਂ ਬਰਨਾਲਾ ਦੇ 49 ਕੈਂਪਾਂ ਵਿੱਚ 527 ਵਿਅਕਤੀਆਂ, ਹੁਸ਼ਿਆਰਪੁਰ ਦੇ 4 ਕੈਂਪਾਂ ਵਿੱਚ 921 ਵਿਅਕਤੀਆਂ, ਰੂਪਨਗਰ ਦੇ 5 ਕੈਂਪਾਂ ਵਿੱਚ 250 ਵਿਅਕਤੀਆਂ, ਮੋਗਾ ਦੇ 3 ਕੈਂਪਾਂ ਵਿੱਚ 155 ਵਿਅਕਤੀਆਂ ਅਤੇ ਮਾਨਸਾ ਦੇ 2 ਕੈਂਪਾਂ ਵਿੱਚ 89 ਪ੍ਰਭਾਵਿਤ ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਹੜ੍ਹਾਂ ਨੇ ਅੰਮ੍ਰਿਤਸਰ ਅਤੇ ਰੂਪਨਗਰ ਵਿੱਚ ਤਿੰਨ ਹੋਰ ਜਾਨਾਂ ਲਈਆਂ ਹਨ, ਜਿਸ ਨਾਲ 14 ਜ਼ਿਲ੍ਹਿਆਂ ਵਿੱਚ ਕੁੱਲ ਮੌਤਾਂ ਦੀ ਗਿਣਤੀ ਹੁਣ 46 ਹੋ ਗਈ ਹੈ ਜਦੋਂ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਤਿੰਨ ਵਿਅਕਤੀ ਹਾਲੇ ਵੀ ਲਾਪਤਾ ਹਨ।
ਸ. ਹਰਦੀਪ ਸਿੰਘ ਮੁੰਡੀਆਂ ਨੇ ਫਸਲ ਖਰਾਬੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਹੋਰ 2131 ਹੈਕਟੇਅਰ ਫਸਲ ਦਾ ਨੁਕਸਾਨ ਹੋਇਆ ਹੈ ਜਿਸ ਨਾਲ ਹੁਣ ਤੱਕ 18 ਜ਼ਿਲ੍ਹਿਆਂ ਵਿੱਚ ਕੁੱਲ 1.74 ਲੱਖ ਹੈਕਟੇਅਰ ਫ਼ਸਲੀ ਰਕਬੇ ਦਾ ਨੁਕਸਾਨ ਹੋਇਆ ਹੈ। ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ (40,169 ਹੈਕਟੇਅਰ), ਫ਼ਾਜ਼ਿਲਕਾ (18,649 ਹੈਕਟੇਅਰ), ਫਿਰੋਜ਼ਪੁਰ (17,257 ਹੈਕਟੇਅਰ), ਕਪੂਰਥਲਾ (17,574 ਹੈਕਟੇਅਰ), ਹੁਸ਼ਿਆਰਪੁਰ (8,322 ਹੈਕਟੇਅਰ), ਸੰਗਰੂਰ (6,560 ਹੈਕਟੇਅਰ), ਤਰਨ ਤਾਰਨ (12,828 ਹੈਕਟੇਅਰ) ਅਤੇ ਐਸ.ਏ.ਐਸ ਨਗਰ (2,000 ਹੈਕਟੇਅਰ) ਸ਼ਾਮਲ ਹਨ।
ਸ. ਹਰਦੀਪ ਸਿੰਘ ਮੁੰਡੀਆਂ ਨੇ ਇਸ ਔਖੇ ਸਮੇਂ ਦੌਰਾਨ ਸਹਾਇਤਾ ਲਈ ਹਥਿਆਰਬੰਦ ਸੈਨਾਵਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ, ਫ਼ਾਜ਼ਿਲਕਾ, ਗੁਰਦਾਸਪੁਰ, ਫਿਰੋਜ਼ਪੁਰ, ਜਲੰਧਰ, ਹੁਸ਼ਿਆਰਪੁਰ, ਪਟਿਆਲਾ, ਲੁਧਿਆਣਾ, ਪਠਾਨਕੋਟ ਅਤੇ ਰੂਪਨਗਰ ਵਿੱਚ ਕੁੱਲ 23 ਐਨ.ਡੀ.ਆਰ.ਐਫ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ, ਜਦੋਂ ਕਿ ਕਪੂਰਥਲਾ ਵਿੱਚ 2 ਐਸ.ਡੀ.ਆਰ.ਐਫ ਟੀਮਾਂ ਸਰਗਰਮ ਹਨ।
ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦੀਆਂ 27 ਟੁਕੜੀਆਂ ਅਤੇ 7 ਇੰਜੀਨੀਅਰ ਟਾਸਕ ਫੋਰਸ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਹੇ ਹਨ। ਭਾਰਤੀ ਹਵਾਈ ਸੈਨਾ ਅਤੇ ਫੌਜ ਦੇ 9 ਹੈਲੀਕਾਪਟਰ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਬੀ.ਐਸ.ਐਫ ਫਿਰੋਜ਼ਪੁਰ ਸੈਕਟਰ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ਹੈ। ਇਸ ਤੋਂ ਇਲਾਵਾ ਇੱਕ ਸਟੇਟ ਹੈਲੀਕਾਪਟਰ ਅਤੇ 158 ਕਿਸ਼ਤੀਆਂ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਲਾਈਆਂ ਗਈਆਂ ਹਨ।
Punjab Floods: ਪੰਜਾਬ ’ਚ ਨਹੀਂ ਰੁਕ ਰਿਹਾ ਹੈ ਹੜ੍ਹਾਂ ਦਾ ਕਹਿਰ, ਹੁਣ ਮਾਲਵੇ ਦੇ ਕਈ ਜ਼ਿਲ੍ਹਿਆਂ ’ਚ ਬੁਰੇ ਹਾਲਾਤ
Punjab Floods: ਲੁਧਿਆਣਾ ਦੇ ਕਈ ਪਿੰਡਾਂ ਵਿੱਚ ਆਇਆ ਪਾਣੀ, ਸਸਰਾਲੀ ਪਿੰਡ ’ਚ ਸਤਲੁਜ ਦਾ ਬੰਨ੍ਹ ਟੁੱਟਿਆ
ਡਿਪਟੀ ਕਮਿਸ਼ਨਰ ਨੇ ਖੁਦ ਚੁੱਕੇ ਰੇਤ ਦੇ ਗੱਟੇ, ਫੌਜ ਤੇ ਐੱਨਡੀਆਰਐੱਫ ਟੀਮਾਂ ਨੇ ਸੰਭਾਲਿਆ ਮੋਰਚਾ | Punjab Floods
Punjab Floods: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਰੁਕਣ ਦਾ ਨਾਂਅ ਹੀ ਨਹੀਂ ਲੈ ਰਿਹਾ ਪਹਿਲਾਂ ਮਾਝੇ ਅਤੇ ਦੁਆਬੇ ਨੂੰ ਬੁਰੀ ਤਰ੍ਹਾਂ ਹੜ੍ਹਾਂ ਵੱਲੋਂ ਤਬਾਹੀ ਕਰਨ ਤੋਂ ਬਾਅਦ ਹੁਣ ਮਾਲਵੇ ਦੇ ਕਈ ਜ਼ਿਲ੍ਹਿਆਂ ਭਿਆਨਕ ਹਾਲਾਤ ਬਣਾਇਆ ਹੋਇਆ ਹੈ ਜਿੱਥੇ ਸੰਗਰੂਰ ਅਤੇ ਮਾਨਸਾ ਸਣੇ ਪਟਿਆਲਾ ਜਿਲ੍ਹੇ ਵਿੱਚ ਘੱਗਰ ਕਹਿਰ ਵਰ੍ਹਾ ਰਹੀ ਹੈ ਉੱਥੇ ਸਤਲੁਜ ਨੇ ਲੁਧਿਆਣਾ ਨੂੰ ਵਖ਼ਤ ਪਾਇਆ ਹੋਇਆ ਹੈ। ਲੁਧਿਆਣਾ ਦੇ ਸਸਰਾਲੀ ਪਿੰਡ ਨੇੜੇ ਬਣੇ ਸਤਲੁਜ ਦਾ ਬੰਨ੍ਹ ਟੁੱਟਣ ਕਾਰਨ ਪਾਣੀ ਦਾ ਵਹਾਅ ਖੇਤਾਂ ਵੱਲ ਨੂੰ ਹੋ ਰਿਹਾ ਹੈ। ਲੁਧਿਆਣਾ ਪ੍ਰਸ਼ਾਸਨ ਦਿਨ-ਰਾਤ ਇੱਕ ਕਰਕੇ ਇਸ ਬੰਨ੍ਹ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਵਿੱਚ ਲੱਗਿਆ ਹੋਇਆ ਹੈ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਖੁਦ ਜ਼ਮੀਨੀ ਪੱਧਰ ’ਤੇ ਉੱਤਰਦੇ ਹੋਏ ਰੇਤ ਦੇ ਗੱਟੇ ਚੁੱਕਦੇ ਨਜ਼ਰ ਆ ਰਹੇ ਹਨ ਅਤੇ ਭਾਰਤੀ ਫੌਜ ਅਤੇ ਐੱਨਡੀਆਰਐੱਫ ਦੀ ਟੀਮਾਂ ਨੇ ਵੀ ਮੋਰਚਾ ਸੰਭਾਲਦੇ ਹੋਏ ਰਾਹਤ ਕਾਰਜਾਂ ਨੂੰ ਵੱਡੇ ਪੱਧਰ ’ਤੇ ਸ਼ੁਰੂ ਕਰ ਦਿੱਤਾ ਗਿਆ ਹੈ ਹਾਲਾਂਕਿ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ਕੰਟਰੋਲ ਵਿੱਚ ਦੱਸੀ ਜਾ ਰਹੀ ਹੈ ਪਰ ਪਿੰਡ ਦੇ ਲੋਕ ਕਾਫ਼ੀ ਜ਼ਿਆਦਾ ਘਬਰਾਏ ਹੋਏ ਹਨ ਅਤੇ ਉਹਨਾਂ ਵੱਲੋਂ ਪਹਿਲਾਂ ਤੋਂ ਹੀ ਆਪਣੇ ਪਿੰਡਾਂ ਨੂੰ ਖਾਲੀ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।
Punjab Floods
ਇਸਦੇ ਨਾਲ ਹੀ ਅੰਮ੍ਰਿਤਸਰ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ ਅਤੇ ਪਠਾਨਕੋਟ ਇਲਾਕੇ ਵਿੱਚ ਹੜ੍ਹਾਂ ਕਾਰਨ ਆਏ ਪਾਣੀ ਦੇ ਪੱਧਰ ਵਿੱਚ ਕੁਝ ਕਮੀ ਨਜ਼ਰ ਆ ਰਹੀ ਹੈ, ਜਿਹੜੀਆਂ ਥਾਂਵਾਂ ’ਤੇ ਪਹਿਲਾਂ 8 ਤੋਂ 10 ਫੁੱਟ ਤੱਕ ਪਾਣੀ ਚਲਾ ਗਿਆ ਸੀ, ਉਹਨਾਂ ਥਾਂਵਾਂ ’ਤੇ ਹੁਣ ਪਾਣੀ ਚਾਰ ਫੁੱਟ ਜਾਂ ਫਿਰ ਇਸ ਤੋਂ ਵੀ ਹੇਠਾਂ ਆ ਚੁੱਕਿਆ ਹੈ ਹਾਲਾਂਕਿ ਰਾਹਤ ਕਾਰਜ ਅਜੇ ਵੀ ਜਾਰੀ ਹਨ ਤਾਂ ਕਿ ਆਮ ਲੋਕਾਂ ਨੂੰ ਇਸ ਔਖੀ ਘੜੀ ਵਿੱਚ ਰਾਹਤ ਪਹੁੰਚਾਈ ਜਾ ਸਕੇ। ਇਸ ਦੇ ਨਾਲ ਓਧਰ ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਗਲੇ ਕੁਝ ਦਿਨਾਂ ਦੌਰਾਨ ਤੇਜ਼ ਅਤੇ ਭਾਰੀ ਮੀਂਹ ਪੈਣ ਦੇ ਅਸਰ ਨਹੀਂ ਹਨ, ਜਿਸ ਕਾਰਨ ਹੁਣ ਪੰਜਾਬ ਵਿੱਚ ਪਹਿਲਾਂ ਨਾਲੋਂ ਸਥਿਤੀ ਵਿੱਚ ਕਾਫ਼ੀ ਜ਼ਿਆਦਾ ਸੁਧਾਰ ਨਜ਼ਰ ਆਵੇਗਾ, ਇਸ ਲਈ ਲੋਕਾਂ ਨੂੰ ਹੁਣ ਜ਼ਿਆਦਾ ਘਬਰਾਉਣ ਦੀ ਲੋੜ ਨਹੀਂ ਹੈ।
Punjab Floods
ਖ਼ਤਰੇ ਦੇ ਪੱਧਰ ਤੋਂ ਹੇਠਾਂ ਹਨ ਭਾਖੜਾ ਤੇ ਪੌਂਗ ਡੈਮ, ਛੱਡਿਆ ਜਾ ਰਿਹਾ ਹੈ ਲਗਾਤਾਰ ਪਾਣੀ : ਹਿਮਾਚਲ ਦੇ ਪਹਾੜੀ ਇਲਾਕੇ ਵਿੱਚ ਮੀਂਹ ਰੁਕਣ ਤੋਂ ਬਾਅਦ ਭਾਖੜਾ ਤੇ ਪੌਂਗ ਡੈਮ ਵਿੱਚ ਆਉਣ ਵਾਲੇ ਪਾਣੀ ਵਿੱਚ ਭਾਰੀ ਕਟੌਤੀ ਆਈ ਹੈ, ਜਿਸ ਕਾਰਨ ਭਾਖੜਾ ਤੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਵੀ ਆਪਣੇ ਖ਼ਤਰੇ ਦੇ ਪੱਧਰ ਤੋਂ ਹੇਠਾਂ ਆ ਗਿਆ ਹੈ। ਪੌਂਗ ਡੈਮ ਵਿੱਚ ਇਸ ਸਮੇਂ 1394.67 ਪਾਣੀ ਦਾ ਪੱਧਰ ਚੱਲ ਰਿਹਾ ਹੈ, ਜਦੋਂ ਕਿ ਖ਼ਤਰੇ ਦਾ ਪੱਧਰ 1400 ਫੁੱਟ ਹੈ।
Read Also : ਘੱਗਰ ’ਚ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਚੱਲ ਰਿਹੈ ਪਾਣੀ, ਲੋਕਾਂ ਦੇ ਸਾਹ ਸੂਤੇ
ਪੌਂਗ ਡੈਮ ਵਿੱਚ ਸ਼ਨਿੱਚਰਵਾਰ ਨੂੰ 98418 ਕਿਊਸਿਕ ਪਾਣੀ ਆਇਆ ਹੈ, ਜਦੋਂ ਕਿ ਪੌਂਗ ਡੈਮ ਵਿੱਚੋਂ 99673 ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਸ ਨਾਲ ਹੀ ਭਾਖੜਾ ਡੈਮ ਵਿੱਚ ਇਸ ਸਮੇਂ 1677.14 ਫੁੱਟ ਪਾਣੀ ਦਾ ਪੱਧਰ ਚੱਲ ਰਿਹਾ ਹੈ, ਜਦੋਂ ਕਿ 1680 ਫੁੱਟ ਪਾਣੀ ਦੇ ਖਤਰੇ ਦਾ ਪੱਧਰ ਹੈ। ਭਾਖੜਾ ਵਿੱਚ ਸ਼ਨਿੱਚਰਵਾਰ ਨੂੰ 46665 ਕਿਊਸਿਕ ਪਾਣੀ ਆਇਆ, ਜਦੋਂ ਕਿ 70 ਹਜ਼ਾਰ ਕਿਊਸਿਕ ਪਾਣੀ ਨੂੰ ਛੱਡਿਆ ਗਿਆ।
ਤੁਰੰਤ ਸੜਕਾਂ ਅਤੇ ਪੁਲ ਨੂੰ ਠੀਕ ਕਰਨ ਅਧਿਕਾਰੀ
ਪੀਡਬਲਿਊਡੀ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਸਖ਼ਤ ਆਦੇਸ਼ ਜਾਰੀ ਕਰ ਦਿੱਤੇ ਹਨ ਕਿ ਜਿਹੜੇ ਵੀ ਇਲਾਕੇ ਵਿੱਚ ਹੜ੍ਹ ਆਏ ਹਨ,ਉਹਨਾਂ ਇਲਾਕਿਆਂ ਵਿੱਚ ਹੜ੍ਹ ਕਾਰਨ ਟੁੱਟੇ ਪੁਲਾਂ ਅਤੇ ਸੜਕਾਂ ਨੂੰ ਤੁਰੰਤ ਠੀਕ ਕੀਤਾ ਜਾਵੇ ਤਾਂ ਕਿ ਆਵਾਜਾਈ ਨੂੰ ਇੱਕ ਵਾਰ ਫਿਰ ਸ਼ੁਰੂ ਕੀਤਾ ਜਾ ਸਕੇ। ਹੜ੍ਹਾਂ ਦੇ ਕਾਰਨ ਕਈ ਪਿੰਡਾਂ ਦਾ ਸੰਪਰਕ ਹੀ ਆਪਸ ਵਿੱਚ ਟੁੱਟ ਗਿਆ ਸੀ ਕੈਬਨਿਟ ਮੰਤਰੀ ਨੇ ਇਨ੍ਹਾਂ ਸਾਰੀਆਂ ਥਾਂਵਾਂ ਨੂੰ ਤੁਰੰਤ ਠੀਕ ਕਰਨ ਦੇ ਆਦੇਸ਼ ਦਿੱਤੇ ਹਨ।
ਦਿੱਲੀ ਦੀ ਮੁੱਖ ਮੰਤਰੀ ਨੇ ਭੇਜੇ ਪੰਜ ਕਰੋੜ
ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਪੰਜਾਬ ਦੀ ਮਦਦ ਲਈ ਅੱਗੇ ਵੱਧ ਕੇ ਪੰਜ ਕਰੋੜ ਰੁਪਏ ਦੀ ਰਾਸ਼ੀ ਭੇਜੀ ਗਈ ਹੈ। ਰੇਖਾ ਗੁਪਤਾ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਇਸ ਸਮੇਂ ਹੜ੍ਹਾਂ ਦੇ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਉਹ ਆਪਣੀ ਡਿਊਟੀ ਸਮਝਦੇ ਹੋਏ ਪੰਜਾਬ ਦੀ ਮਦਦ ਕਰਨ ਲਈ ਅੱਗੇ ਆ ਰਹੇ ਹਨ ਇਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਪੰਜ ਕਰੋੜ ਦਾ ਯੋਗਦਾਨ ਪਾਇਆ ਹੈ।
Ghaggar River News Update: ਘੱਗਰ ’ਚ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਚੱਲ ਰਿਹੈ ਪਾਣੀ, ਲੋਕਾਂ ਦੇ ਸਾਹ ਸੂਤੇ
ਲਗਾਤਾਰ ਇੰਚਾਂ ਦੇ ਹਿਸਾਬ ਨਾਲ ਵਧ ਰਿਹੈ ਪਾਣੀ | Ghaggar River News Update
Ghaggar River News Update: (ਮੋਹਨ ਸਿੰਘ) ਮੂਣਕ। ਮਕੋਰੜ ਸਾਹਿਬ ਤੇ ਮੂਣਕ ਵਿਖੇ ਲੰਘਦਾ ਘੱਗਰ ਦਰਿਆ ਅੱਜ ਪੰਜਵੇਂ ਦਿਨ ਵੀ ਲਗਾਤਾਰ ਖਤਰੇ ਦੇ ਨਿਸ਼ਾਨ ਤੋਂ ਉਪਰ ਵਹਿ ਰਿਹਾ ਹੈ ਅਤੇ ਪਾਣੀ ਦਾ ਪੱਧਰ ਲਗਾਤਾਰ ਇੰਚਾਂ ਦੇ ਹਿਸਾਬ ਨਾਲ ਵਧ ਰਿਹਾ ਹੈ। ਮੂਣਕ ਇਲਾਕੇ ਦੇ ਲੋਕਾਂ, ਕਿਸਾਨਾਂ ਲਈ ਵੱਡੀ ਮੁਸੀਬਤ ਬਣੀ ਹੋਈ ਹੈ ਜਿਸ ਕਰਕੇ ਖਨੌਰੀ , ਮੂਣਕ ਇਲਾਕੇ ’ਚ ਘੱਗਰ ਦਰਿਆ ਨੇੜਲੇ ਕਰੀਬ ਦੋ ਤਿੰਨ ਦਰਜਨ ਪਿੰਡਾਂ ਦੇ ਲੋਕਾਂ ਦੇ ਸਾਹ ਸੂਤੇ ਪਏ ਹਨ। ਖਨੌਰੀ ਵਿਖੇ ਘੱਗਰ ਦਰਿਆ ਦਾ ਪੱਧਰ ਸ਼ਾਮ 4 ਵਜੇ ਆਰ.ਡੀ. 460 ਪੁੱਲ ’ਤੇ ਲੱਗੇ ਮਾਪਦੰਡ ਅਨੁਸਾਰ 750.5 ਚੱਲ ਰਿਹਾ ਹੈ, ਜੋ ਕਿ ਖਤਰੇ ਦੇ ਨਿਸ਼ਾਨ ਤੋਂ ਕਰੀਬ ਢਾਈ ਫੁੱਟ ਵੱਧ ਹੈ।
ਇਹ ਵੀ ਪੜ੍ਹੋ: ਹੜ੍ਹ ‘ਚ ਜਾਨ ਗਵਾਉਣ ਵਾਲੇ ਹਰ ਪਰਿਵਾਰ ਲਈ ਪੱਕੀ ਨੌਕਰੀ!, AAP MP ਅਸ਼ੋਕ ਮਿੱਤਲ ਦਾ ਵੱਡਾ ਐਲਾਨ
ਇਲਾਕੇ ਦੇ ਲੋਕਾਂ, ਕਿਸਾਨਾਂ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਿੱਟੀ ਦੀਆਂ ਬੋਰੀਆਂ ਤੇ ਤਰਪਾਲਾਂ ਨਾਲ ਕਾਫੀ ਮੁਸ਼ੱਕਤ ਤੋਂ ਬਾਅਦ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਰ ਜਦੋਂ ਵੀ ਬਰਸਾਤ ਪੈ ਜਾਂਦੀ ਹੈ ਤਾਂ ਬੰਨ੍ਹ ’ਤੇ ਕੰਮ ਕਰ ਰਹੇ ਕਿਸਾਨਾਂ, ਮਨਰੇਗਾ ਮਜ਼ਦੂਰਾਂ ਆਦਿ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਘੱਗਰ ਦਰਿਆ ਦੇ ਕੰਢੇ ’ਤੇ ਦਿਨ ਰਾਤ ਪਹਿਰਾ ਦੇ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਭਾਵੇਂ ਸਾਰਾ ਪ੍ਰਸ਼ਾਸਨ ਆਪਣੀਆਂ ਆਪਣੀਆਂ ਡਿਊਟੀਆਂ ’ਤੇ ਤਨਦੇਹੀ ਨਾਲ ਕੰਮ ਕਰਵਾ ਰਹੇ ਹਨ ਜੇਕਰ ਪ੍ਰਸ਼ਾਸਨ ਬਰਸਾਤਾਂ ਤੋਂ ਪਹਿਲਾਂ ਘੱਗਰ ਦਰਿਆ ’ਤੇ ਮਸ਼ੀਨਰੀ ਨਾਲ ਕੰਮ ਕਰਵਾ ਦਿੰਦਾ ਤਾਂ ਇੰਨੀਂ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪੈਣਾ ਸੀ। ਪ੍ਰਸ਼ਾਸਨ ਵੱਲੋਂ ਸਮਾਂ ਰਹਿੰਦੇ ਕੋਈ ਵੀ ਕੰਮ ਨਹੀਂ ਕਰਵਾਇਆ ਜਾਂਦਾ, ਸਿਰਫ ਕੰਮ ਦੇ ਨਾਂਅ ’ਤੇ ਖ਼ਾਨਾਪੂਰਤੀ ਕੀਤੀ ਜਾਂਦੀ ਰਹੀ ਹੈ ਜਿਸ ਕਾਰਨ ਇਲਾਕੇ ਦੇ ਕਿਸਾਨ ਤੇ ਆਮ ਲੋਕ ਘੱਗਰ ਦਰਿਆ ਦਾ ਸੰਤਾਪ ਹੰਢਾ ਰਹੇ ਹਨ। Ghaggar River News Update
Flood Relief: ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮੱਦਦ ਲਈ ਹਰੇ ਚਾਰੇ ਅਤੇ ਤੂੜੀ ਦੇ 5 ਟਰੱਕ ਕੀਤੇ ਰਵਾਨਾ
Flood Relief: (ਅਨਿਲ ਲੁਟਾਵਾ) ਅਮਲੋਹ। ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਤੇ ਉਨ੍ਹਾਂ ਦੀ ਧਰਮਪਤਨੀ ਬੀਬਾ ਬਹਿਸ਼ਤਾ ਸਿੰਘ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਦੇ ਲਈ ਹਲਕਾ ਅਮਲੋਹ ਤੋਂ ਪੰਜ ਟਰੱਕ ਤੂੜੀ ਅਤੇ ਹਰੇ ਚਾਰੇ ਦੇ ਡੇਰਾ ਬਾਬਾ ਨਾਨਕ ਲਈ ਰਵਾਨਾ ਕੀਤੇ ਗਏ। ਇਸ ਮੌਕੇ ਰਣਦੀਪ ਸਿੰਘ ਨੇ ਕਿਹਾ ਕਿ ਗੁਰਦਾਸਪੁਰ, ਫ਼ਿਰੋਜ਼ਪੁਰ, ਡੇਰਾ ਬਾਬਾ ਨਾਨਕ ਦੇ ਖੇਤਰ ਵਿਚ ਹੜ੍ਹਾਂ ਕਾਰਨ ਸਥਿਤੀ ਬਹੁਤ ਦੁਖਦਾਇਕ ਬਣੀ ਹੋਈ ਹੈ। ਜਿੱਥੇ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਜਿੱਥੇ ਲੋਕ ਪਰੇਸ਼ਾਨੀ ਵਿਚ ਹਨ ਉੱਥੇ ਹੀ ਪਸ਼ੂ ਵੀ ਭੁੱਖ ਦੇ ਨਾਲ ਮਰ ਰਹੇ ਹਨ।
ਜਿੰਨ੍ਹਾਂ ਦੀ ਮੱਦਦ ਲਈ ਹਲਕਾ ਅਮਲੋਹ ਤੋਂ ਕਾਂਗਰਸੀ ਵਰਕਰਾਂ ਦੇ ਸਹਿਯੋਗ ਦੇ ਨਾਲ ਪੰਜ ਟਰੱਕ ਤੂੜੀ ਅਤੇ ਹਰੇ ਚਾਰੇ ਦੇ ਡੇਰਾ ਬਾਬਾ ਨਾਨਕ ਨੂੰ ਭੇਜੇ ਗਏ ਹਨ । ਸ. ਨਾਭਾ ਨੇ ਕਿਹਾ ਕਿ ਪੰਜਾਬ ਵਿਚ ਹੜ੍ਹ ਆਉਣਾ ਸਰਕਾਰ ਦੀ ਨਾਲਾਇਕੀ ਹੈ ਕਿਉਂਕਿ ਸਰਕਾਰ ਵੱਲੋਂ ਸਫਾਈ ਅਤੇ ਹੋਰ ਪ੍ਰਬੰਧ ਪਹਿਲਾਂ ਮੁਕੰਮਲ ਨਹੀਂ ਕੀਤੇ ਗਏ। ਜਿਸ ਕਾਰਨ ਅੱਜ ਪੰਜਾਬ ਇਸ ਹੜ੍ਹ ਦੀ ਮਾਰ ਚੱਲ ਰਿਹਾ ਹੈ ਅਤੇ ਸਰਕਾਰ ਹਾਲੇ ਵੀ ਸੁੱਤੀ ਪਈ ਹੈ। Flood Relief
ਇਹ ਵੀ ਪੜ੍ਹੋ: Bhagwant Mann Health: CM ਭਗਵੰਤ ਮਾਨ ਦੀ ਸਿਹਤ ’ਤੇ ਆਇਆ ਨਵਾਂ ਅਪਡੇਟ, ਸਿਸੋਦੀਆ ਵੀ ਪਹੁੰਚੇ ਹਸਪਤਾਲ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰਨੀ ਚਾਹੀਦੀ ਹੈ ਨਾ ਕਿ ਪੰਜਾਬ ਵਿਚ ਦਿੱਲੀ ਵਾਲੇ ਬੁਲਾਏ ਜਾਣ ਅਤੇ ਕੇਂਦਰ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਪੰਜਾਬ ਨੂੰ ਬਣਦਾ ਰਾਹਤ ਫ਼ੰਡ ਜਲਦ ਦੇਵੇ। ਇਸ ਮੌਕੇ ਬੀਬਾ ਬਹਿਸ਼ਤਾ ਸਿੰਘ, ਬਲਾਕ ਪ੍ਰਧਾਨ ਜਗਬੀਰ ਸਿੰਘ ਸਲਾਣਾ,ਕੌਂਸਲਰ ਕੁਲਵਿੰਦਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਟਿੱਕਾ, ਬਲਵੀਰ ਸਿੰਘ ਮਿੰਟੂ, ਗੁਰਪ੍ਰੀਤ ਸਿੰਘ ਗਰੇਵਾਲ, ਬਿੱਕਰ ਸਿੰਘ ਦੀਵਾ, ਗੁਰਬਚਨ ਸਿੰਘ ਕਾਹਨਪੁਰਾ, ਰਾਜਿੰਦਰ ਸਿੰਘ ਬਿੱਟੂ, ਹੈਪੀ ਪਜਨੀ, ਹਰਪ੍ਰੀਤ ਸਿੰਘ ਗੁਰਧਨਪੁਰ, ਹਰਵਿੰਦਰ ਸਿੰਘ ਧੂਮੀ, ਰੂਪ ਸਿੰਘ, ਹੈਪੀ ਸੂਦ, ਲਵਪ੍ਰੀਤ ਸਿੰਘ ਕਾਹਨਪੁਰਾ, ਰਾਕੇਸ਼ ਕੁਮਾਰ ਗੋਗੀ, ਸ਼ਮਸ਼ੇਰ ਸਿੰਘ ਅੰਨੀਆ, ਰਾਜੇਸ਼ ਸ਼ਾਹੀ, ਹਰਨੈਲ ਸਿੰਘ ਸਿੰਘ ਰਾਮਗੜ੍ਹ, ਪੀ.ਏ ਮਨਪ੍ਰੀਤ ਸਿੰਘ ਮਿੰਟਾ ਅਤੇ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।
ਪਸ਼ੂਆਂ ਲਈ ਹਰਾ ਚਾਰਾ, ਤੂੜੀ, ਫੀਡ, ਰਾਸ਼ਨ ਤੇ ਦਵਾਈਆਂ ਭੇਜੀਆਂ
Flood Disaster Relief: (ਗੁਰਪ੍ਰੀਤ ਪੱਕਾ) ਫ਼ਰੀਦਕੋਟ । ਫਰੀਦਕੋਟ ਦੇ ਨਜ਼ਦੀਕੀ ਪਿੰਡ ਗੋਲੇਵਾਲਾ ਵਿਖੇ ਨਿਰਮਲ ਡੇਰਾ ਬਾਬਾ ਸਰੂਪ ਸਿੰਘ ਜੀ ਗੋਲੇਵਾਲਾ ਦੇ ਮੁੱਖ ਸੇਵਾਦਾਰ ਬਾਬਾ ਹਰਪ੍ਰੀਤ ਸਿੰਘ ਵੱਲੋਂ ਅਤੇ ਗੋਲੇਵਾਲਾ ਨਗਰ ਵੱਲੋਂ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਲਈ ਸੇਵਾ ਭੇਜੀ ਗਈ ਜਿਸ ਵਿੱਚ ਪਸ਼ੂਆਂ ਲਈ ਤੂੜੀ, ਫੀਡ, ਦਵਾਈਆਂ ਅਤੇ ਲੋਕਾਂ ਲਈ ਹੋਰ ਲੋੜੀ ਦਾ ਘਰੇਲੂ ਸਮਾਨ ਭੇਜਿਆ ਗਿਆ। ਇਸ ਮੌਕੇ ’ਤੇ ਬਾਬਾ ਹਰਪ੍ਰੀਤ ਸਿੰਘ ਵੱਲੋਂ ਕਿਹਾ ਗਿਆ ਕਿ ਲੋਕਾਂ ਦੇ ਨਾਲ-ਨਾਲ ਪਸ਼ੂਆਂ ਦੀ ਖੁਰਾਕ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਲੋੜ ਅਨੁਸਾਰ ਉਨ੍ਹਾਂ ਨੂੰ ਹਰਾ ਚਾਰਾ ਤੇ ਫੀਡ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੜ੍ਹ ਪੀੜਤਾਂ ਨਾਲ ਖੜੇ ਹਨ।
ਇਹ ਵੀ ਪੜ੍ਹੋ: Ghaggar Rivar: ਵੇਖ ਲਵੋ ਘੱਗਰ ’ਚ ਪਾਣੀ ਦਾ ਵਹਾਅ, ਅਗਲੇ 48 ਘੰਟੇ ਬਹੁਤ ਭਾਰੀ, Ghaggar ਤੋਂ LIVE
ਉਹਨਾਂ ਇਹ ਵੀ ਕਿਹਾ ਕਿ ਹੜ੍ਹ ਪੀੜਤਾਂ ਲਈ ਪੂਰੇ ਪੰਜਾਬ ਦੇ ਲੋਕ ਇੱਕਜੁੱਟ ਹੋ ਕੇ ਜ਼ਰੂਰਤਮੰਦਾਂ ਨੂੰ ਰਾਸ਼ਨ ਕਿਟਾਂ, ਰਾਹਤ ਸਮੱਗਰੀ, ਸਿਹਤ ਸਹੂਲਤਾਂ, ਪਸ਼ੂਆਂ ਲਈ ਫੀਡ ਆਦਿ ਮੰਗ ਅਨੁਸਾਰ ਨਾਲੋਂ-ਨਾਲ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਤੇ ਉਨ੍ਹਾਂ ਦੀਆਂ ਟੀਮ ਲੋਕਾਂ ਨਾਲ ਮਿਲ ਇਸ ਔਖੇ ਸਮੇਂ ਵਿਚ ਰਲ-ਮਿਲ ਕੇ ਜ਼ਰੂਰਤਮੰਦਾਂ ਦੀ ਮੱਦਦ ਕਰ ਰਹੇ ਹਨ ਤਾਂ ਜੋ ਇਸ ਕੁਦਰਤੀ ਕਰੋਪੀ ਦਾ ਸਾਹਮਣਾ ਕਰ ਸਕੀਏ। ਉਹਨਾਂ ਕਿਹਾ ਕਿ ਨਗਰ ਦੇ ਲੋਕਾਂ ਦੇ ਸਹਿਯੋਗ ਵੱਲੋਂ ਅੱਗੇ ਵੀ ਸੇਵਾ ਜਾਰੀ ਰਹੇਗੀ। Flood Disaster Relief
ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਰਾਹਤ ਕਾਰਜ ਜਾਰੀ | Punjab Floods
Punjab Floods: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿੱਚ ਲਗਾਤਾਰ ਮੀਂਹ ਅਤੇ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ, ਜਿਸ ਨਾਲ ਮਨੁੱਖੀ ਜਾਨਾਂ, ਜਾਇਦਾਦ, ਫਸਲਾਂ, ਪਸ਼ੂਧਨ ਅਤੇ ਬੁਨਿਆਦੀ ਢਾਂਚੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਹਾਲਾਤ ਨਾਲ ਨਜਿੱਠਣ ਅਤੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੀ ਹੈ।
ਰਾਹਤ ਕਾਰਜਾਂ ਦੇ ਵੇਰਵੇ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਹੜ੍ਹ ਦੀ ਸਥਿਤੀ ਨਾਲ ਜੂਝ ਰਿਹਾ ਹੈ ਅਤੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, ਹੁਣ ਤੱਕ ਕੁੱਲ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਗੁਰਦਾਸਪੁਰ ਤੋਂ 5549 ਲੋਕਾਂ, ਫਿਰੋਜ਼ਪੁਰ ਤੋਂ 3321, ਫਾਜ਼ਿਲਕਾ ਤੋਂ 2049, ਪਠਾਨਕੋਟ ਤੋਂ 1139, ਅੰਮ੍ਰਿਤਸਰ ਤੋਂ 1700 ਅਤੇ ਹੁਸ਼ਿਆਰਪੁਰ ਤੋਂ 1052 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਬਰਨਾਲਾ ਤੋਂ 25, ਕਪੂਰਥਲਾ ਤੋਂ 515, ਤਰਨ ਤਾਰਨ ਤੋਂ 60, ਮੋਗਾ ਤੋਂ 115 ਅਤੇ ਮਾਨਸਾ ਤੋਂ 163 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਰਾਹਤ ਅਤੇ ਮੁੜ-ਵਸੇਬਾ ਕਾਰਜ ਪੂਰੇ ਜ਼ੋਰਾਂ ‘ਤੇ ਚੱਲ ਰਹੇ ਹਨ ਅਤੇ ਬੇਘਰ ਪਰਿਵਾਰਾਂ ਨੂੰ ਤੁਰੰਤ ਠਾਹਰ ਦੇਣ ਲਈ ਪੰਜਾਬ ਭਰ ਵਿੱਚ 129 ਕੈਂਪ ਸਥਾਪਤ ਕੀਤੇ ਗਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਵਿੱਚ 16 ਕੈਂਪ, ਬਰਨਾਲਾ ਵਿੱਚ 1, ਫਾਜ਼ਿਲਕਾ ਵਿੱਚ 10, ਫਿਰੋਜ਼ਪੁਰ ਵਿੱਚ 8, ਗੁਰਦਾਸਪੁਰ ਵਿੱਚ 25, ਹੁਸ਼ਿਆਰਪੁਰ ਵਿੱਚ 20, ਕਪੂਰਥਲਾ ਵਿੱਚ 4, ਮਾਨਸਾ ਵਿੱਚ 1, ਮੋਗਾ ਵਿੱਚ 9, ਪਠਾਨਕੋਟ ਵਿੱਚ 14, ਸੰਗਰੂਰ ਵਿੱਚ 1 ਅਤੇ ਜ਼ਿਲ੍ਹਾ ਪਟਿਆਲਾ ਵਿੱਚ 20 ਕੈਂਪ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਨ੍ਹਾਂ ਕੇਂਦਰਾਂ ਵਿੱਚ ਲੋੜੀਂਦਾ ਭੋਜਨ, ਡਾਕਟਰੀ ਸਹਾਇਤਾ ਅਤੇ ਜ਼ਰੂਰੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।  Punjab Floods
7144 ਵਿਅਕਤੀ ਰਾਹਤ ਕੈਂਪਾਂ ‘ਚ ਠਹਿਰਾਏ | Punjab Floods
ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਭਰ ਵਿੱਚ ਕੁੱਲ 7144 ਵਿਅਕਤੀਆਂ ਨੂੰ ਰਾਹਤ ਕੈਂਪਾਂ ਵਿੱਚ ਠਹਿਰਾਇਆ ਗਿਆ ਹੈ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਵਿਅਕਤੀ ਫਿਰੋਜ਼ਪੁਰ (3987), ਫਾਜ਼ਿਲਕਾ (1201), ਹੁਸ਼ਿਆਰਪੁਰ (478), ਪਠਾਨਕੋਟ (411), ਗੁਰਦਾਸਪੁਰ (424), ਅੰਮ੍ਰਿਤਸਰ (170), ਮਾਨਸਾ (163), ਮੋਗਾ (115), ਕਪੂਰਥਲਾ (110), ਸੰਗਰੂਰ (60) ਅਤੇ ਬਰਨਾਲਾ ਵਿੱਚ 25 ਵਿਅਕਤੀਆਂ ਨੂੰ ਰਾਹਤ ਕੈਂਪਾਂ ਵਿੱਚ ਠਹਿਰਾਇਆ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ 12 ਜ਼ਿਲ੍ਹਿਆਂ ਦੇ ਕੁੱਲ 1044 ਪਿੰਡ ਪ੍ਰਭਾਵਿਤ ਹੋਏ ਹਨ। ਜ਼ਿਲ੍ਹਾਵਾਰ ਵੇਰਵਿਆਂ ਅਨੁਸਾਰ ਅੰਮ੍ਰਿਤਸਰ ਦੇ (88 ਪਿੰਡ), ਬਰਨਾਲਾ (24), ਫਾਜ਼ਿਲਕਾ (72), ਫਿਰੋਜ਼ਪੁਰ (76), ਗੁਰਦਾਸਪੁਰ (321), ਹੁਸ਼ਿਆਰਪੁਰ (94), ਜਲੰਧਰ (55), ਕਪੂਰਥਲਾ (115), ਮਾਨਸਾ (77), ਮੋਗਾ (39), ਪਠਾਨਕੋਟ (82) ਅਤੇ ਐਸ.ਏ.ਐਸ ਨਗਰ ਦਾ (1) ਪਿੰਡ ਪ੍ਰਭਾਵਿਤ ਹੋਇਆ ਹੈ।
1044 ਪਿੰਡ ਹੜ੍ਹਾਂ ਦੀ ਮਾਰ ਹੇਠ
ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਕੁੱਲ 2,56,107 ਲੋਕ ਪ੍ਰਭਾਵਿਤ ਹੋਏ ਹਨ। ਸਭ ਤੋਂ ਵੱਧ ਮਾਰ ਗੁਰਦਾਸਪੁਰ ਜ਼ਿਲ੍ਹੇ ਨੂੰ ਪਈ ਹੈ ਜਿੱਥੇ 1,45,000 ਲੋਕ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ 35000, ਫਿਰੋਜ਼ਪੁਰ ਵਿੱਚ 24015 ਅਤੇ ਫਾਜ਼ਿਲਕਾ ਵਿੱਚ 21562 ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਠਾਨਕੋਟ ਵਿੱਚ ਵੀ 15053 ਵਿਅਕਤੀ ਪ੍ਰਭਾਵਿਤ ਹੋਏ ਹਨ ਜਦੋਂ ਕਿ ਐਸ.ਏ.ਐਸ. ਨਗਰ ਅਤੇ ਕਪੂਰਥਲਾ ਵਿੱਚ ਕ੍ਰਮਵਾਰ 7000 ਅਤੇ 5650 ਲੋਕ ਪ੍ਰਭਾਵਿਤ ਹੋਏ ਹਨ। ਹੋਰਨਾਂ ਘੱਟ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਰਨਾਲਾ ‘ਚ (59), ਮਾਨਸਾ (163), ਜਲੰਧਰ (653), ਮੋਗਾ (800) ਅਤੇ ਹੁਸ਼ਿਆਰਪੁਰ ‘ਚ (1152) ਵਿਅਕਤੀ ਪ੍ਰਭਾਵਿਤ ਹੋਏ ਹਨ।
ਇਹ ਵੀ ਪੜ੍ਹੋ: Patiala River: ਏਡੀਸੀ ਨਵਰੀਤ ਕੌਰ ਸੇਖੋਂ ਨੇ ਵੱਡੀ ਨਦੀ ਦਾ ਕੀਤਾ ਦੌਰਾ
ਫ਼ੌਜ ਦੀ ਤਾਇਨਾਤੀ ਬਾਰੇ ਮਾਲ ਮੰਤਰੀ ਨੇ ਦੱਸਿਆ ਕਿ ਕਈ ਏਜੰਸੀਆਂ ਸਹਾਇਤਾ ਪ੍ਰਦਾਨ ਕਰ ਰਹੀਆਂ ਹਨ। ਸੂਬੇ ਵਿੱਚ ਐਨ.ਡੀ.ਆਰ.ਐਫ ਦੀਆਂ ਕੁੱਲ 20 ਟੀਮਾਂ ਵਿੱਚੋਂ ਪਠਾਨਕੋਟ ਵਿੱਚ (1), ਗੁਰਦਾਸਪੁਰ (6), ਅੰਮ੍ਰਿਤਸਰ (6), ਫਿਰੋਜ਼ਪੁਰ (3), ਫਾਜ਼ਿਲਕਾ (3) ਅਤੇ ਬਠਿੰਡਾ ਵਿੱਚ (1) ਟੀਮ ਤਾਇਨਾਤ ਕੀਤੀ ਗਈ ਹੈ। ਹਵਾਈ ਸੈਨਾ, ਜਲ ਸੈਨਾ ਅਤੇ ਫੌਜ ਦੀਆਂ 10 ਟੁਕੜੀਆਂ ਤਾਇਨਾਤ ਕਰਨ ਦੇ ਨਾਲ-ਨਾਲ 8 ਟੁਕੜੀਆਂ ਨੂੰ ਪੂਰੀ ਤਰ੍ਹਾਂ ਤਿਆਰ ਰੱਖਿਆ ਗਿਆ ਹੈ। ਇਸ ਦੇ ਨਾਲ ਹੀ 2 ਇੰਜੀਨੀਅਰ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਭਾਰਤੀ ਹਵਾਈ ਸੈਨਾ ਅਤੇ ਭਾਰਤੀ ਫੌਜ ਦੇ ਲਗਭਗ 35 ਹੈਲੀਕਾਪਟਰ ਬਚਾਅ ਅਤੇ ਰਾਹਤ ਕਾਰਜਾਂ ਲਈ ਤਾਇਨਾਤ ਕੀਤੇ ਗਏ ਹਨ।
ਹੜ੍ਹਾਂ ਕਰਕੇ 12 ਜ਼ਿਲ੍ਹਿਆਂ ਵਿੱਚ 29 ਵਿਅਕਤੀਆਂ ਦੀ ਜਾਨ ਗਈ
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਵਾਧੂ ਸਹਾਇਤਾ ਪ੍ਰਦਾਨ ਕਰਨ ਲਈ ਬੀ.ਐਸ.ਐਫ. ਯੂਨਿਟਾਂ ਨੂੰ ਤਾਇਨਾਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਕਾਰਜਾਂ ਲਈ ਕੁੱਲ 114 ਕਿਸ਼ਤੀਆਂ ਅਤੇ ਸੂਬੇ ਦੇ 1 ਹੈਲੀਕਾਪਟਰ ਨੂੰ ਵੀ ਕੰਮ ਵਿੱਚ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ 1 ਅਗਸਤ ਤੋਂ 1 ਸਤੰਬਰ, 2025 ਤੱਕ 12 ਜ਼ਿਲ੍ਹਿਆਂ ਵਿੱਚ 29 ਵਿਅਕਤੀਆਂ ਦੀ ਜਾਨ ਗਈ ਹੈ। ਜ਼ਿਲ੍ਹਾਵਾਰ ਰਿਪੋਰਟ ਵਿੱਚ ਜਾਨੀ ਨੁਕਸਾਨ ਮੁਤਾਬਕ ਅੰਮ੍ਰਿਤਸਰ ਦੇ (3 ਵਿਅਕਤੀਆਂ), ਬਰਨਾਲਾ (3), ਬਠਿੰਡਾ (1), ਗੁਰਦਾਸਪੁਰ (1), ਹੁਸ਼ਿਆਰਪੁਰ (3), ਲੁਧਿਆਣਾ (3), ਮਾਨਸਾ (3), ਪਠਾਨਕੋਟ (6), ਪਟਿਆਲਾ (1), ਰੂਪਨਗਰ (3), ਐਸ.ਏ.ਐਸ. ਨਗਰ (1) ਅਤੇ ਸੰਗਰੂਰ ਦੇ (1) ਵਿਅਕਤੀ ਨੇ ਆਪਣੀ ਜਾਨ ਗੁਆਈ ਹੈ। ਇਸ ਤੋਂ ਇਲਾਵਾ ਪਠਾਨਕੋਟ ਜ਼ਿਲ੍ਹੇ ਵਿੱਚ 3 ਵਿਅਕਤੀ ਲਾਪਤਾ ਹੋਏ ਹਨ।
ਸੂਬੇ ਭਰ ਵਿੱਚ 2.56 ਲੱਖ ਤੋਂ ਵੱਧ ਲੋਕ ਪ੍ਰਭਾਵਿਤ, ਜੰਗੀ ਪੱਧਰ ‘ਤੇ ਰਾਹਤ ਤੇ ਮੁੜ-ਵਸੇਬਾ ਕਾਰਜ ਜਾਰੀ
ਮਾਲ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਨੇ ਖੇਤੀਬਾੜੀ ਜ਼ਮੀਨ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 94,061 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ ਹੋਇਆ ਹੈ। ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ (23000 ਹੈਕਟੇਅਰ), ਮਾਨਸਾ (17005 ਹੈਕਟੇਅਰ), ਕਪੂਰਥਲਾ (14934 ਹੈਕਟੇਅਰ), ਤਰਨ ਤਾਰਨ (11883 ਹੈਕਟੇਅਰ), ਫਿਰੋਜ਼ਪੁਰ (11232 ਹੈਕਟੇਅਰ), ਹੁਸ਼ਿਆਰਪੁਰ (5971 ਹੈਕਟੇਅਰ), ਜਲੰਧਰ (2800 ਹੈਕਟੇਅਰ), ਪਠਾਨਕੋਟ (2442 ਹੈਕਟੇਅਰ), ਐਸ.ਏ.ਐਸ. ਨਗਰ (2000 ਹੈਕਟੇਅਰ), ਪਟਿਆਲਾ (1450 ਹੈਕਟੇਅਰ), ਮੋਗਾ (949 ਹੈਕਟੇਅਰ), ਲੁਧਿਆਣਾ (108 ਹੈਕਟੇਅਰ), ਬਠਿੰਡਾ (97 ਹੈਕਟੇਅਰ) ਅਤੇ ਸ੍ਰੀ ਮੁਕਤਸਰ ਸਾਹਿਬ ਦੇ (84 ਹੈਕਟੇਅਰ) ਸ਼ਾਮਲ ਹਨ।
ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ : ਕੈਬਨਿਟ ਮੰਤਰੀ
ਇਸ ਤੋਂ ਇਲਾਵਾ ਘੱਟ ਪ੍ਰਭਾਵਿਤ ਖੇਤਰਾਂ ਵਿੱਚ ਫਾਜ਼ਿਲਕਾ (64 ਹੈਕਟੇਅਰ), ਗੁਰਦਾਸਪੁਰ (24 ਹੈਕਟੇਅਰ), ਐਸ.ਬੀ.ਐਸ. ਨਗਰ (7 ਹੈਕਟੇਅਰ), ਮਾਲੇਰਕੋਟਲਾ (5 ਹੈਕਟੇਅਰ), ਸੰਗਰੂਰ (3 ਹੈਕਟੇਅਰ), ਬਰਨਾਲਾ (2 ਹੈਕਟੇਅਰ) ਅਤੇ ਫ਼ਤਹਿਗੜ੍ਹ ਸਾਹਿਬ (1 ਹੈਕਟੇਅਰ) ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ, ਜਦੋਂ ਕਿ ਮੈਡੀਕਲ ਟੀਮਾਂ ਪ੍ਰਭਾਵਿਤ ਆਬਾਦੀ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਹਾਲੇ ਪਸ਼ੂਧਨ ਅਤੇ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਪਤਾ ਨਹੀਂ ਲਗਾਇਆ ਜਾ ਸਕਦਾ ਅਤੇ ਸਥਿਤੀ ਠੀਕ ਹੋਣ ਤੋਂ ਬਾਅਦ ਇਸ ਸਬੰਧੀ ਡਾਟਾ ਇਕੱਠਾ ਕੀਤਾ ਜਾਵੇਗਾ।
ਸ. ਹਰਦੀਪ ਸਿੰਘ ਮੁੰਡੀਆਂ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਅਤੇ ਉਨ੍ਹਾਂ ਦਾ ਮੁੜ-ਵਸੇਬਾ ਕਰਨ ਵਾਸਤੇ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਨੁਕਸਾਨ ਦਾ ਜਲਦ ਤੋਂ ਜਲਦ ਮੁਲਾਂਕਣ ਕਰਨ ਤਾਂ ਜੋ ਸਮੇਂ ਸਿਰ ਮੁਆਵਜ਼ਾ ਦਿੱਤਾ ਜਾ ਸਕੇ।
Punjab Floods: ਚਾਰ ਦਿਨ ਹੋਰ ਖਤਰੇ ਵਾਲੇ, ਮੀਂਹ ਨੇ ਵਧਾਈਆਂ ਮੁਸ਼ਕਲਾਂ, ਹੜ੍ਹਾਂ ਨੇ 1988 ਦੇ ਤੋੜੇ ਸਾਰੇ ਰਿਕਾਰਡ
Punjab Floods: ਰਾਵੀ ਤੋਂ ਛੱਡਿਆ ਜਾ ਰਿਹੈ ਲਗਾਤਾਰ ਇੱਕ ਲੱਖ ਕਿਊਸਿਕ ਪਾਣੀ, ਘੱਗਰ ਨੇ ਪਟਿਆਲਾ ’ਚ ਮਚਾਈ ਤਬਾਹੀ
ਅਗਲੇ ਚਾਰ ਦਿਨ ਫਿਰ ਮੀਂਹ ਪੈਣ ਦੇ ਆਸਾਰ | Punjab Floods
ਫਸਲਾਂ ਦਾ ਸਭ ਤੋਂ ਵੱਧ ਨੁਕਸਾਨ ਜ਼ਿਲ੍ਹਾ ਫਾਜ਼ਿਲਕਾ ’ਚ, 40 ਹਜ਼ਾਰ ਏਕੜ ਤੋਂ ਵੱਧ ਰਕਬਾ ਡੁੱਬਿਆ
Punjab Floods: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ’ਚ ਹੜ੍ਹਾਂ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਪਏ ਭਾਰੀ ਮੀਂਹ ਨੇ ਹੜ੍ਹ ਪੀੜਤਾਂ ਦੀਆਂ ਮੁਸ਼ਕਲਾਂ ’ਚ ਭਾਰੀ ਵਾਧਾ ਕਰ ਦਿੱਤਾ ਹੈ ਮੀਂਹ ਕਾਰਨ ਪ੍ਰਸ਼ਾਸਨ ਨੂੰ ਵੀ ਰਾਹਤ ਕਾਰਜਾਂ ’ਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ
ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਹੜ੍ਹ ਮੰਨੇ ਜਾਣ ਵਾਲੇ 1988 ਦੇ ਰਿਕਾਰਡ ਨੂੰ ਵੀ ਇਸ ਵਾਰ ਦੇ ਹੜ੍ਹਾਂ ਨੇ ਤੋੜ ਕਰ ਰੱਖ ਦਿੱਤਾ ਹੈ। ਸੂਬਾ ਸਰਕਾਰ ਦੇ ਅਨੁਮਾਨ ਅਨੁਸਾਰ ਹੁਣ ਤੱਕ ਦੀ ਇਹ ਸਭ ਤੋਂ ਵੱਡੀ ਬਰਬਾਦੀ ਹੈ ਅਤੇ 1988 ਦੇ ਰਿਕਾਰਡ ਵੀ ਟੁੱਟਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪਹਿਲੀ ਵਾਰ ਪੰਜਾਬ ਦੇ 8 ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸੈਂਕੜੇ ਪਿੰਡ ਇੰਨੀ ਵੱਡੀ ਮਾਰ ਝੱਲ ਰਹੇ ਹਨ।
Read Also : ਪੰਜਾਬ ’ਚ ਖਤਰੇ ’ਚ ਘੰਟੀ, ਦਰਿਆਵਾਂ ’ਚ ਹੜ੍ਹ, 37 ਸਾਲਾਂ ਦਾ ਰਿਕਾਰਡ ਟੁੱਟਿਆ
ਬਦ ਤੋਂ ਬਦਤਰ ਹਾਲਾਤ ਵਿੱਚੋਂ ਗੁਜ਼ਰ ਰਹੇ ਇਨ੍ਹਾਂ ਪਿੰਡਾਂ ਨੂੰ ਅਜੇ ਵੀ ਰਾਹਤ ਮਿਲਣ ਦੇ ਕੋਈ ਆਸਾਰ ਨਜ਼ਰ ਨਹੀਂ ਆ ਰਹੇ ਅਤੇ ਆਉਂਦੇ ਚਾਰ ਦਿਨਾਂ ਵਿੱਚ ਮੁੜ ਤੇਜ਼ ਮੀਂਹ ਪੈਣ ਦੇ ਜਾਣਕਾਰੀ ਮਿਲਣ ਦੇ ਇਨ੍ਹਾਂ ਪ੍ਰਭਾਵਿਤ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਦੇ ਹੱਥ-ਪੈਰ ਫੁੱਲਦੇ ਨਜ਼ਰ ਆ ਰਹੇ ਹਨ। ਜੇਕਰ ਆਉਂਦੇ ਚਾਰ ਦਿਨਾਂ ਵਿੱਚ ਮੀਂਹ ਲਗਾਤਾਰ ਪਿਆ ਅਤੇ ਮੀਂਹ ਦੇ ਨਾਲ ਹੀ ਰਾਵੀ ਤੋਂ ਛੱਡੇ ਜਾਣ ਵਾਲੇ ਪਾਣੀ ਨਾਲ ਹੋਰ ਤਬਾਹੀ ਇਨ੍ਹਾਂ ਪਿੰਡਾਂ ਵਿੱਚ ਮੱਚੇਗੀ, ਦੱਸਿਆ ਜਾ ਰਿਹਾ ਹੈ ਕਿ ਰਾਵੀ ਡੈਮ ਤੋਂ 1 ਲੱਖ ਕਿਊਸਕ ਪਾਣੀ ਛੱਡਿਆ ਜਾ ਰਿਹਾ ਹੈ ਅਤੇ ਮੀਂਹ ਪੈਣ ਕਰਕੇ ਇਸ ਵਿੱਚ ਕਾਫ਼ੀ ਜ਼ਿਆਦਾ ਵਾਧਾ ਵੀ ਹੋ ਸਕਦਾ ਹੈ।
Punjab Floods
ਪੰਜਾਬ ਵਿੱਚ ਇਸ ਸਮੇਂ ਹੜ੍ਹਾਂ ਦੇ ਕਾਰਨ 11 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ ਤਾਂ 23 ਬੰਦਿਆਂ ਦੇ ਲਗਭਗ ਮੌਤਾਂ ਵੀ ਹੋ ਗਈਆਂ ਹਨ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਮੌਤਾਂ ਦਾ ਅੰਕੜਾ ਵੀ ਵਧ ਸਕਦਾ ਹੈ, ਕਿਉਂਕਿ ਹੁਣ ਤੱਕ ਤਿੰਨ ਬੰਦੇ ਲਾਪਤਾ ਦੱਸੇ ਜਾ ਰਹੇ ਹਨ।
ਮੌਜ਼ੂਦਾ ਹਾਲਾਤ ਵਿੱਚ ਰਾਹਤ ਕਾਰਜ ਵੀ ਘੱਟ ਪੈ ਰਹੇ ਹਨ, ਕਿਉਂਕਿ ਸਰਕਾਰੀ ਅਮਲੇ ਵੱਲੋਂ ਪੂਰੀ ਕੋਸ਼ਿਸ਼ ਕਰਨ ਦੇ ਬਾਵਜੂਦ ਹਰ ਘਰ ਤੱਕ ਰਾਸ਼ਨ ਪਹੁੰਚਾਉਣ ਦੀ ਕੋਸ਼ਿਸ਼ ਨਾਕਾਮ ਹੋ ਰਹੀ ਹੈ, ਇਸ ਕਾਰਨ ਇਨ੍ਹਾਂ ਜ਼ਿਲ੍ਹਿਆਂ ਦੇ ਪਿੰਡਾਂ ਵਿੱਚ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਅੱਗੇ ਕਰਦੇ ਹੋਏ ਉਨ੍ਹਾਂ ਤੋਂ ਮੱਦਦ ਮੰਗੀ ਜਾ ਰਹੀ ਹੈ।
ਇਸ ਸਮੇਂ ਪੱਕੇ ਹੋਏ ਭੋਜਨ ਦੀ ਮੰਗ ਜ਼ਿਆਦਾ ਹੈ, ਕਿਉਂਕਿ ਘਰਾਂ ਦੇ ਚੁੱਲ੍ਹੇ ਬੁਝਣ ਕਰਕੇ ਹੜ੍ਹ ਵਿੱਚ ਫ਼ਸੇ ਲੋਕ ਕੱਚੇ ਰਾਸ਼ਨ ਦੀ ਥਾਂ ’ਤੇ ਤਿਆਰ ਰੋਟੀ-ਸਬਜ਼ੀ ਹੀ ਭੇਜਣ ਦੀ ਮੰਗ ਕਰ ਰਹੇ ਹਨ। ਇਸ ਨਾਲ ਹੀ ਪਾਣੀ ਵੀ ਵੱਡੇ ਪੱਧਰ ’ਤੇ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਓਧਰ ਜ਼ਿਲ੍ਹਾ ਪਟਿਆਲਾ ਦੇ ਕਈ ਪਿੰਡਾਂ ’ਚ ਘੱਗਰ ਦਰਿਆ ਦਾ ਪਾਣੀ ਦਾਖਲ ਹੋ ਗਿਆ ਹੈ ਅਤੇ ਖੇਤ ਸਮੁੰਦਰਾਂ ਵਾਂਗ ਨਜ਼ਰ ਆ ਰਹੇ ਹਨ
ਹੁਣ ਤੱਕ ਆਏ ਪੰਜਾਬ ਵਿੱਚ ਹੜ੍ਹਾਂ ਦਾ ਵੇਰਵਾ
1955 ਵਿੱਚ ਸਤਲੁਜ ਅਤੇ ਬਿਆਸ ਵਿੱਚ ਆਏ ਹੜ੍ਹਾਂ ਕਰਕੇ ਕਈ ਜ਼ਿਲ੍ਹੇ ਪ੍ਰਭਾਵਿਤ ਹੋਏ ਸਨ ਅਤੇ ਕਈ ਪਿੰਡਾਂ ਵਿੱਚ ਭਾਰੀ ਨੁਕਸਾਨ ਹੋਇਆ ਸੀ
1978 ਵਿੱਚ ਸਤਲੁਜ ਅਤੇ ਬਿਆਸ ਦਰਿਆ ਵਿੱਚ ਕਾਫ਼ੀ ਪਾਣੀ ਆਉਣ ਕਰਕੇ ਫਿਰੋਜ਼ਪੁਰ, ਜਲੰਧਰ ਅਤੇ ਕਪੂਰਥਲਾ ਦੇ ਜ਼ਿਲੇ੍ਹ ਦੇ ਕਈ ਪਿੰਡ ਪ੍ਰਭਾਵਿਤ ਹੋਏ ਸਨ।
1988 ਵਿੱਚ ਆਏ ਹੜ੍ਹਾਂ ਨੂੰ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਹੜ੍ਹ ਵਿੱਚ ਮੰਨਿਆ ਜਾਂਦਾ ਰਿਹਾ ਹੈ। ਸਤਲੁਜ ਅਤੇ ਘੱਗਰ ਦਰਿਆ ਕਰਕੇ ਲੁਧਿਆਣਾ, ਕਪੂਰਥਲਾ, ਜਲੰਧਰ, ਫਰੀਦਕੋਟ, ਫਿਰੋਜ਼ਪੁਰ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਕਈ ਪਿੰਡ ਬੁਰੀ ਤਰ੍ਹਾਂ ਡੁੱਬ ਗਏ ਸਨ।
1993 ਵਿੱਚ ਘੱਗਰ ਦਰਿਆ ਵਿੱਚ ਆਏ ਪਾਣੀ ਕਰਕੇ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ’ਚ ਭਾਰੀ ਤਬਾਹੀ ਹੋਈ ਸੀ।
2010 ਵਿੱਚ ਸਤਲੁਜ ਅਤੇ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਫਗਵਾੜਾ, ਕਪੂਰਥਲਾ, ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲੇ੍ਹ ਦੇ ਪਿੰਡ ਪ੍ਰਭਾਵਿਤ ਹੋਏ ਸਨ
2019 ਵਿੱਚ ਸਤਲੁਜ ਡੈਮ ਵਿੱਚੋਂ ਭਾਰੀ ਪਾਣੀ ਛੱਡਣ ਕਰਕੇ ਜਲੰਧਰ, ਕਪੂਰਥਲਾ, ਫਿਰੋਜ਼ਪੁਰ ਅਤੇ ਰੂਪ ਨਗਰ ਵਿੱਚ ਭਾਰੀ ਨੁਕਸਾਨ ਹੋਇਆ ਸੀ।
2023 ਵਿੱਚ ਭਾਰੀ ਮੀਂਹ ਕਾਰਨ ਅਤੇ ਡੈਮਾਂ ਵੱਲੋਂ ਛੱਡੇ ਗਏ ਫਿਰੋਜ਼ਪੁਰ, ਫਾਜ਼ਿਲਕਾ ਪਾਣੀ ਕਰਕੇ ਹੁਸ਼ਿਆਰਪੁਰ, ਕਪੂਰਥਲਾ, ਪਟਿਆਲਾ ਅਤੇ ਸੰਗਰੂਰ ਜ਼ਿਲੇ੍ਹ ਵਿੱਚ ਤਬਾਹੀ ਹੋਈ ਸੀ।
2025 ਵਿੱਚ ਹੁਣ ਆਏ ਹੜ੍ਹਾਂ ਨੇ ਪਿਛਲੇ ਸਾਰੇ ਰਿਕਾਰਡ ਤੋੜ ਕੇ ਰੱਖ ਦਿੱਤੇ ਹਨ ਅਤੇ ਹੁਣ ਤੱਕ ਦੇ ਸਭ ਤੋਂ ਵੱਡੇ ਹੜ੍ਹ ਮੰਨੇ ਜਾ ਰਹੇ ਹਨ, ਜਿਨ੍ਹਾਂ ਕਾਰਨ 8 ਤੋਂ ਜ਼ਿਆਦਾ ਜ਼ਿਲੇ੍ਹ ਦੇ ਪਿੰਡਾਂ ਵਿੱਚ ਭਾਰੀ ਤਬਾਹੀ ਹੋਈ ਹੈ।
ਇਸ ਤਰ੍ਹਾਂ ਚੱਲ ਰਹੇ ਰਾਹਤ ਕਾਰਜ
ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਬਣਾਏ 77 ਰਾਹਤ ਕੈਂਪਾਂ ਵਿੱਚ 4729 ਲੋਕਾਂ ਨੂੰ ਦਿੱਤਾ ਬਸੇਰਾ
ਪਿਛਲੇ 24 ਘੰਟਿਆਂ ਦੌਰਾਨ ਕੁੱਲ 4711 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
ਹੁਣ ਤੱਕ ਕੁੱਲ 11330 ਵਿਅਕਤੀ ਬਾਹਰ ਕੱਢੇ
ਐੱਨਡੀਆਰਐੱਫ, ਐੱਸਡੀਆਰਐੱਫ, ਪੰਜਾਬ ਪੁਲਿਸ ਅਤੇ ਫੌਜ ਦੀ ਰਾਹਤ ਕਾਰਜਾਂ ’ਚ ਸਰਗਰਮ ਭੂਮਿਕਾ
Punjab Flood Alert: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਸ਼ਾਮ ਤੱਕ ਪਹੁੰਚ ਸਕਦੈ ਪਾਣੀ, ਮੌਸਮ ਵਿਭਾਗ ਨੇ ਵੀ ਚਿੰਤਾ ਵਧਾਈ
Punjab Flood Alert: ਚੰਡੀਗੜ੍ਹ। ਪੰਜਾਬ ਦੇ ਅੱਠ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ ਸੈਂਕੜੇ ਪਿੰਡਾਂ ’ਚ ਹਾਲੇ ਵੀ ਲੋਕ ਫਸੇ ਹੋਏ ਹਨ। ਇਨ੍ਹਾਂ ਜ਼ਿਲ੍ਹਿਆਂ ’ਚ ਹੁਣ ਤੱਕ ਕਰੀਬ 16 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ। ਉਧਰ ਘੱਗਰ ’ਚ ਇਕਦਮ ਪਾਣੀ ਦਾ ਪੱਧਰ ਵਧਣ ਮਗਰੋਂ ਮੁਹਾਲੀ, ਪਟਿਆਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿਚ ਚਿਤਾਵਨੀ ਜਾਰੀ ਕੀਤੀ ਗਈ ਹੈ।
ਜਾਣਕਾਰੀ ਮਿਲੀ ਹੈ ਕਿ ਸੁਖਨਾ ਲੇਕ ਵਿੱਚੋਂ ਛੱਡਿਆ ਪਾਣੀ ਅੱਜ ਸ਼ਾਮ ਘੱਗਰ ਦਰਿਆ ਰਾਹੀਂ ਪਟਿਆਲਾ-ਸੰਗਰੂਰ ਪਹੁੰਚ ਸਕਦਾ ਹੈ। ਇਸ ਲਈ ਦਰਿਆ ਨੇੜਲੇ ਪਿੰਡਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਪਾਣੀ ਦਾ ਪੱਧਰ ਕਾਫੀ ਜ਼ਿਆਦਾ ਦੱਸਿਆ ਜਾ ਰਿਹਾ ਹੈ। ਸੰਗਰੂਰ ਦੇ ਮੂਨਕ, ਖਨੌਰੀ ਵਿਚ ਹਾਲਤ ਵਿਗੜ ਸਕਦੇ ਹਨ। ਇਸ ਤੋਂ ਇਲਾਵਾ ਪਟਿਆਲਾ ਦੇ ਕਈ ਪਿੰਡਾਂ ਲਈ ਵੀ ਖਤਰਾ ਬਣਿਆ ਹੋਇਆ ਹੈ। Punjab Flood Alert
Read Also : ਪੰਜਾਬ ’ਚ ਖਤਰੇ ’ਚ ਘੰਟੀ, ਦਰਿਆਵਾਂ ’ਚ ਹੜ੍ਹ, 37 ਸਾਲਾਂ ਦਾ ਰਿਕਾਰਡ ਟੁੱਟਿਆ
ਗੱਲ ਜੇਕਰ ਅੱਜ 30 ਅਗਸਤ 2025 ਸਵੇਰੇ 10 ਵਜੇ ਤੱਕ ਦੀ ਕਰੀਏ ਤਾਂ ਸੰਗਰੂਰ ਤੋਂ ਲੈ ਕੇ ਸਰਦੂਲਗੜ੍ਹ ਤੇ ਸਰਸਾ ਤੱਕ ਪਾਣੀ ਦਾ ਪੱਧਰ ਢਾਈ ਫੁੱਟ ਤੱਕ ਘਟ ਚੁੱਕਿਆ ਹੈ। ਜੇਕਰ ਇਹ ਪਾਣੀ ਅੱਗੇ ਹਰਿਆਣਾ ਤੋਂ ਰਾਜਸੀਾਨ ਨੂੰ ਚਲਾ ਗਿਆ ਤੇ ਪਾਣੀ ਦਾ ਪੱਧਰ ਪੰਜ ਤੋਂ ਸੱਤ ਫੁੱਟ ਤੱਕ ਫਟ ਗਿਆ ਤਾਂ ਪਿੱਛੋਂ ਆਉਣ ਵਾਲੇ ਪਾਣੀ ਤੋਂ ਕੋਈ ਖਤਰਾ ਨਹੀਂ ਹੋਵੇਗਾ। ਹੋਰ ਪਾਣੀ ਆਉਣ ਲਈ ਘੱਗਰ ਦੀ ਧਾਰ ਦੇ ਅੰਦਰ ਜਗ੍ਹਾ ਬਣ ਜਾਵੇਗੀ ਤੇ ਇਸੇ ਤਰ੍ਹਾਂ ਪਾਣੀ ਵਹਿੰਦਾ ਰਹੇਗਾ। ਇਸ ਲਈ ਘੱਗਰ ਕੰਢੇ ਵੱਸਦੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਸਗੋਂ ਚੌਕਸ ਰਹਿਣ ਦੀ ਲੋੜ ਹੈ। ਪ੍ਰਸ਼ਾਸਨ ਦੇ ਨਾਲ ਮਿਲ ਕੇ ਬੰਨ੍ਹਾਂ ਨੂੰ ਪੱਕੇ ਕਰਨ ਦਾ ਕੰਮ ਲਗਾਤਾਰ ਚੱਲ ਰਿਹਾ ਹੈ ਜੋ ਕਿ ਚੱਲਦਾ ਹੀ ਰਹੇਗਾ।
Punjab Flood Alert
ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਰੁਕ ਰੁਕ ਕੇ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਵਿਚ ਪਾਣੀ ਮੁੜ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ। ਪਾਣੀ ਦਾ ਪੱਧਰ ਵਧਦੇ ਦੇਖ ਯੂਟੀ ਪ੍ਰਸ਼ਾਸਨ ਨੇ 24 ਘੰਟਿਆਂ ਵਿੱਚ ਦੂਜੀ ਵਾਰ ਦੇਰ ਰਾਤ 12 ਵਜੇ ਦੇ ਕਰੀਬ ਸੁਖਨਾ ਝੀਲ ਦੇ ਤਿੰਨ ਫਲੱਡ ਗੇਟਾਂ ਵਿੱਚੋਂ ਇੱਕ ਫਲੱਡ ਗੇਟ ਨੂੰ ਖੋਲ੍ਹ ਦਿੱਤਾ ਹੈ। ਇਸ ਗੇਟ ਕਰੀਬ 10 ਘੰਟੇ ਬਾਅਦ ਤੱਕ ਵੀ ਖੁੱਲ੍ਹਾ ਸੀ।
ਮੌਸਮ ਵਿਭਾਗ ਵੱਲੋਂ ਆਉਂਦੇ ਤਿੰਨ ਦਿਨ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ, ਜਿਸ ਨਾਲ ਨਜਿੱਠਣ ਲਈ ਡੈਮਾਂ ’ਚ ਨਵੇਂ ਪਾਣੀ ਲਈ ਥਾਂ ਬਣਾਉਣ ਖ਼ਾਤਰ ਡੈਮਾਂ ਵਿੱਚੋਂ ਪਾਣੀ ਛੱਡਣਾ ਘਟਾਇਆ ਨਹੀਂ ਗਿਆ ਹੈ। ਇਸੇ ਦੌਰਾਨ ਘੱਗਰ ਦਰਿਆ ਵਿਚ ਇਕਦਮ ਪਾਣੀ ਦੇ ਤੇਜ਼ ਵਹਾਅ ਨੇ ਮਾਲਵਾ ਖ਼ੱਤੇ ਵਿਚ ਤਬਾਹੀ ਦੇ ਸੰਕੇਤ ਦੇ ਦਿੱਤੇ ਹਨ, ਜਿਸ ਮਗਰੋਂ ਮਾਲਵਾ ਖ਼ੱਤੇ ਦੇ ਜ਼ਿਲ੍ਹਾ ਮੁਹਾਲੀ, ਪਟਿਆਲਾ, ਸੰਗਰੂਰ ਅਤੇ ਮਾਨਸਾ ਨੂੰ ਅਲਰਟ ’ਤੇ ਕਰ ਦਿੱਤਾ ਹੈ।
Punjab Floods: ਇੱਕ ਪਾਸੇ ਹੜ੍ਹਾਂ ਦਾ ਜ਼ੋਰ, ਦੂਜ਼ੇ ਪਾਸੇ ਪੈ ਰਿਹਾ ਸਿਆਸਤ ਦਾ ਸ਼ੋਰ
Punjab Floods: ਪਿਛਲੇ ਕਈ ਦਿਨਾਂ ਤੋਂ ਪਹਾੜਾਂ ਵਿੱਚ ਮੀਂਹ ਲਗਾਤਾਰ ਪੈ ਰਿਹਾ ਹੈ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ ਪਾਣੀ ਡੈਮਾਂ ਦੀ ਸਮਰੱਥਾ ਤੋਂ ਵੱਧ ਹੋਣ ਕਰਕੇ ਦਰਿਆਵਾਂ ਵਿੱਚ ਛੱਡਿਆ ਜਾ ਰਿਹਾ ਹੈ ਦਰਿਆਵਾਂ ਦੇ ਕੰਢੇ ਵੱਸਦੇ ਲੋਕਾਂ ਦੀ ਜਾਨ ਨੂੰ ਖਤਰਾ ਬਣਿਆ ਹੋਇਆ ਹੈ ਬਹੁਤ ਸਾਰੀਆਂ ਥਾਵਾਂ ’ਤੇ ਬੰਨ੍ਹ ਤੇ ਧੂਸੀਆਂ ਟੁੱਟ ਵੀ ਚੁੱਕੀਆਂ ਹਨ ਲੱਖਾਂ ਏਕੜ ਫਸਲਾਂ ਤਬਾਹ ਹੋ ਗਈਆਂ ਹਨ ਮਾਲ ਡੰਗਰ ਭੁੱਖੇ ਮਰਨ ਕਿਨਾਰੇ ਪਹੁੰਚ ਚੁੱਕੇ ਹਨ ਲੋਕ ਘਰਾਂ ਦੀਆਂ ਛੱਤਾਂ ’ਤੇ ਬੈਠੇ ਕਦੇ ਅਸਮਾਨ ਵੱਲ ਵੇਖਦੇ ਹਨ ਤੇ ਕਦੇ ਪ੍ਰਸ਼ਾਸ਼ਨ ਦਾ ਰਾਹ ਤੱਕਦੇ ਹਨ ਇਹ ਕੋਈ ਆਫ਼ਤ ਅੱਜ ਨਹੀਂ ਆਈ ਸਗੋਂ 2023 ਵਿੱਚ ਵੀ ਇਸੇ ਤਰ੍ਹਾਂ ਦਾ ਮੰਜ਼ਰ ਆਇਆ ਸੀ।
ਇਹ ਖਬਰ ਵੀ ਪੜ੍ਹੋ : ਭਾਰਤ ਦਾ ਸੁਨੇਹਾ : ਜੰਗ ਨਹੀਂ, ਸ਼ਾਂਤੀ ਹੀ ਚੰਗੇ ਭਵਿੱਖ ਦਾ ਰਾਹ
1988 ਵਿੱਚ ਵੀ ਬਹੁਤ ਜ਼ਿਆਦਾ ਪਾਣੀ ਆਇਆ ਸੀ ਉਸ ਸਮੇਂ ਲੋਕਾਂ ਦੀਆਂ ਝੋਨੇ ਵਾਲੀਆਂ ਭਰੀਆਂ ਬੋਰੀਆਂ ਰੁੜ੍ਹ ਗਈਆਂ ਸਨ ਕਣਕ ਦੀ ਬਿਜਾਈ ਨਹੀਂ ਹੋਈ ਸੀ ਬਿਮਾਰੀ ਦਾ ਵੀ ਉਸ ਵਕਤ ਖਦਸ਼ਾ ਹੋਇਆ ਸੀ ਬਹੁਤ ਸਾਰੇ ਲੋਕ ਤੇ ਪਸ਼ੂ ਵੀ ਮਰ ਗਏ ਸਨ ਲੋਕਾਂ ਦੇ ਕਾਰੋਬਾਰ ਵੀ ਠੱਪ ਹੋ ਗਏ ਸਨ ਕਈ ਕਿਸਾਨ ਉਨ੍ਹਾਂ ਸਮਿਆਂ ਦੇ ਮਾਰੇ ਅੱਜ ਤੱਕ ਤਾਬ ਨਹੀਂ ਆਏ ਪਰ ਜਿਹੜੀ ਮੈਂ ਗੱਲ ਕਰਨੀ ਚਾਹੁੰਦਾ ਹਾਂ ਉਹ ਇਹ ਹੈ ਕਿ ਸਰਕਾਰਾਂ ਨੇ ਕੋਈ ਸਬਕ ਨਹੀਂ ਲਿਆ ਬੱਸ ਜਦੋਂ ਅੱਗ ਲੱਗ ਜਾਂਦੀ ਹੈ ਉਸ ਵਕਤ ਬਹੁਤ ਬਿਆਨ ਸਾਹਮਣੇ ਆ ਜਾਂਦੇ ਹਨ ਜਦੋਂ ਅੱਗ ਬੁਝ ਜਾਂਦੀ ਹੈ ਉਸ ਤੋਂ ਬਾਅਦ ਸਭ ਕੁਝ ਠੰਢੇ ਬਸਤੇ ਵਿੱਚ ਪੈ ਜਾਂਦਾ ਹੈ। Punjab Floods
ਅੱਗ ਲੱਗਣ ਤੋਂ ਪਹਿਲਾਂ ਕੀ-ਕੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਇਸ ਬਾਰੇ ਕਦੇ ਵੀ ਗਹੁ ਨਾਲ ਵਿਚਾਰ-ਗੋਸ਼ਟੀ ਨਹੀਂ ਕੀਤੀ ਜਾਂਦੀ ਇੱਥੇ ਇੱਕ ਗੱਲ ਯਾਦ ਆਈ ਕਿ ਇੱਕ ਗਿੱਦੜ ਨੇ ਸਿਆਲ ਦੇ ਦਿਨਾਂ ਵਿੱਚ ਆਪਣਾ ਘੋਰਨਾ ਨਹੀਂ ਬਣਾਇਆ ਸੀ ਉਸ ਕੋਲ ਇੱਕ ਭਾਂਡਾ ਜਿਹਾ ਸੀ ਜਦੋਂ ਰਾਤ ਨੂੰ ਠੰਢ ਲੱਗਣੀ ਤੇ ਉਸ ਨੇ ਆਪਣੇ-ਆਪ ਵਿੱਚ ਗੱਲ ਕਰਨੀ ਕਿ ਸਵੇਰੇ ਭਾਂਡਾ ਵੇਚ ਕੇ ਆਪਣਾ ਘਰ ਬਣਾਵਾਂਗਾ ਜਦੋਂ ਸਵੇਰ ਹੋਣੀ ਉਸ ਨੇ ਸੂਰਜ ਦੀ ਧੁੱਪ ਸੇਕਣ ਲੱਗ ਜਾਣਾ ਫਿਰ ਕਹਿਣਾ, ਮੈਂ ਕੋਈ ਕਮਲਾ ਆਂ ਜਿਹੜਾ ਆਪਣਾ ਭਾਂਡਾ ਵੇਚਾਂ ਉਹੀ ਗੱਲ ਸਾਡੀਆਂ ਆਉਣ-ਜਾਣ ਵਾਲੀਆਂ ਸਰਕਾਰਾਂ ਦੀ ਹੈ ਜਦੋਂ ਕੋਈ ਆਫ਼ਤ ਆ ਗਈ। Punjab Floods
ਫਿਰ ਵੱਡੇ-ਵੱਡੇ ਵਾਅਦੇ ਜਦੋਂ ਮੀਂਹ ਪੈਣੋਂ ਹੱਟ ਗਏ ਧੁੱਪਾਂ ਲੱਗਣ ਲੱਗ ਪਈਆਂ ਫਿਰ ਉਹੀ ਕੰਮ ਸ਼ੁਰੂ ਹੋ ਜਾਣੇ ਨੇ ਤੁਸੀਂ ਅੱਜ ਹੀ ਵੇਖ ਲਓ ਕਿ ਇੱਕ ਪਾਸੇ ਰਾਵੀ, ਬਿਆਸ ਤੇ ਸਤਲੁਜ ਦਾ ਪਾਣੀ ਠਾਠਾਂ ਮਾਰਦਾ ਹੋਇਆ ਤਬਾਹੀ ਕਰਦਾ ਜਾ ਰਿਹਾ ਹੈ ਲੋਕਾਂ ਦੀ ਜਾਨ ਮੁੱਠੀ ਵਿੱਚ ਆਈ ਪਈ ਹੈ ਹਰ ਇੱਕ ਬੰਦਾ ਪਰਮਾਤਮਾ ਅੱਗੇ ਅਰਦਾਸਾਂ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਿਹਾ ਦੂਜੇ ਪਾਸੇ ਇਹੋ-ਜਿਹੇ ਭਿਆਨਕ ਸਮੇਂ ਵਿੱਚ ਸਿਆਸੀ ਬੰਦੇ ਆਪਣੀ ਸਿਆਸਤ ਭਖਾਉਣ ਵਿੱਚ ਲੱਗੇ ਹੋਏ ਹਨ ਰੈਲੀਆਂ, ਇਕੱਠ ਤੇ ਬੈਠਕਾਂ ਦੇ ਦੌਰ ਲਗਾਤਾਰ ਚੱਲ ਰਹੇ ਹਨ ਲੋਕਾਂ ਨੂੰ ਆਪਣੇ ਵੱਲ ਖਿੱਚਣ ਲਈ ਡਰਾਮੇ ਬਾਜ਼ੀਆਂ ਕਰਦੇ ਹੋਏ ਨਜ਼ਰ ਆ ਰਹੇ ਹਨ। Punjab Floods
ਮੈਂ ਕੋਈ ਕਿਸੇ ਇੱਕ ਪਾਰਟੀ ਜਾਂ ਕਿਸੇ ਵਿਸ਼ੇਸ ਬੰਦੇ ਦਾ ਨਾਂਅ ਲੈ ਕੇ ਨਹੀਂ ਦੱਸਣਾ ਚਾਹੁੰਦਾ ਚਾਹੁੰਦਾ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਹਰ ਇੱਕ ਖਬਰ ਸਾਹਮਣੇ ਆ ਜਾਂਦੀ ਹੈ ਇਹ ਸਭ ਕੁੱਝ ਤੁਸੀਂ ਵੀ ਵੇਖ ਰਹੇ ਹੋ ਬੱਸ ਮੈਂ ਇਹੋ ਹੀ ਕਹਿਣਾ ਚਾਹੁੰਦਾ ਹਾਂ ਕਿ ਪਹਿਲਾਂ ਆਪਾਂ ਲੋਕਾਂ ਦੀਆਂ ਜਾਨਾਂ ਬਚਾਅ ਲਈਏ ਲੋਕਾਂ ਨੂੰ ਭੁੱਖੇ ਮਰਨੋਂ ਬਚਾਈਏ ਮਾਲ ਡੰਗਰਾਂ ਦਾ ਕੋਈ ਹੱਲ ਕਰੀਏ ਜੇ ਇਹ ਬੱਚ ਗਏ ਫਿਰ ਆਪਾਂ ਇਨ੍ਹਾਂ ਨਾਲ ਸਿਆਸਤ ਦੀ ਗੱਲ ਵੀ ਕਰ ਲਵਾਂਗੇ ਆਉ ਸਾਰੇ ਰਲ ਕੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਨ੍ਹਾਂ ਦਾ ਭਲਾ ਕਰੀਏ ਕੁੱਝ ਦਿਨਾਂ ਲਈ ਸਿਆਸਤ ਨੂੰ ਇੱਕ ਪਾਸੇ ਕਰਕੇ ਸੇਵਾ ਦੀ ਗੱਲ ਕਰੀਏ ਸਰਬੱਤ ਦੇ ਭਲੇ ਦੀ ਅਰਦਾਸ ਕਰੀਏ ਸਾਰੇ ਲੋਕ ਸੁੱਖੀ-ਸਾਂਦੀ ਆਪਣੇ ਘਰਾਂ ਵਿੱਚ ਵੱਸਣ ਤੇ ਹੱਸਣ ਹੜ੍ਹਾਂ ਦੇ ਜ਼ੋਰ ਲਾਗੇ ਸਿਆਸਤ ਦਾ ਸ਼ੋਰ ਘੱਟ ਕਰੀਏ।
ਮਮਦੋਟ, ਮੋ. 75891-55501
ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ
Punjab: ਮਾਝੇ ਤੇ ਦੁਆਬੇ ’ਚ ਲੋਕਾਂ ਨੂੰ ਬਚਾਉਣ ਲਈ ਫੌਜ ਪਹੁੰਚੀ, ਹਜ਼ਾਰਾਂ ਲੋਕ ਪਾਣੀ ਵਿੱਚ ਘਿਰੇ
ਬਿਆਸ ਦਰਿਆ ਠਾਠਾਂ ਮਾਰਨ ਲੱਗਾ
ਡੀਸੀ ਵੱਲੋਂ ਖੁਦ ਲੋਕਾਂ ਨੂੰ ਖਾਣ ਦਾ ਵੰਡਿਆ ਜਾ ਰਿਹਾ ਸਮਾਨ
Punjab: (ਰਾਜਨ ਮਾਨ) ਅੰਮ੍ਰਿਤਸਰ। ਮਾਝੇ ਅਤੇ ਦੁਆਬੇ ਵਿੱਚ ਵਹਿੰਦੇ ਰਾਵੀ ਅਤੇ ਬਿਆਸ ਦਰਿਆਵਾਂ ਵੱਲੋਂ ਮਚਾਈ ਜਾ ਰਹੀ ਭਿਆਨਕ ਤਬਾਹੀ ਨੂੰ ਵੇਖਦਿਆਂ ਹੁਣ ਫੌਜ ਨੂੰ ਸੱਦ ਲਿਆ ਗਿਆ ਹੈ ਅਤੇ ਵੱਡੀ ਗਿਣਤੀ ਵਿਚ ਫੌਜ ਹੜ ਪ੍ਰਭਾਵਿਤ ਇਲਾਕੇ ਵਿੱਚ ਪਹੁੰਚਕੇ ਲੋਕਾਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਥਾਵਾਂ ਤੇ ਲਿਆ ਰਹੀ ਹੈ। ਰਾਵੀ ਦਰਿਆ ਵਿੱਚ ਵੱਧ ਰਹੇ ਪਾਣੀ ਦੇ ਪੱਧਰ ਕਾਰਨ ਹੁਣ ਸਰਹੱਦੀ ਖੇਤਰ ਦੇ ਅੰਮ੍ਰਿਤਸਰ,ਗੁਰਦਾਪੁਰ ਅਤੇ ਪਠਾਨਕੋਟ ਜ਼ਿਲਿਆਂ ਦੇ ਪਾਣੀ ਵਿੱਚ ਡੁੱਬੇ ਸੈਂਕੜੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਲਿਜਾਣ ਲਈ ਫੌਜ ਪਹੁੰਚ ਗਈ ਹੈ ਅਤੇ ਫੌਜ ਵਲੋਂ ਲੋਕਾਂ ਨੂੰ ਰੈਸਕਿਊ ਕਰਕੇ ਕੱਢਿਆ ਜਾ ਰਿਹਾ ਹੈ।
ਸਿਵਲ, ਪੁਲਿਸ, ਫੌਜ ਅਤੇ ਐਨ ਡੀ ਆਰ ਐਫ ਦੀਆਂ ਟੀਮਾਂ ਵੱਲੋਂ ਰਾਹਤ ਕਾਰਜ ਜਾਰੀ
ਰਾਤੋ-ਰਾਤ ਪਾਣੀ ਰਮਦਾਸ ਕਸਬੇ ਨੂੰ ਪਾਰ ਕਰਦੇ ਹੋਏ ਕਈ ਕਿਲੋਮੀਟਰ ਅਜਨਾਲੇ ਵਾਲੇ ਪਾਸੇ ਪਹੁੰਚ ਗਿਆ ਹੈ ਅਤੇ ਕਈ ਹੋਰ ਪਿੰਡਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਹਾਲਾਤ ਨਾਜ਼ੁਕ ਹੁੰਦੇ ਵੇਖ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਆਪਣੀ ਟੀਮ ਨਾਲ ਸਵੇਰੇ ਤੜਕੇ 4 ਵਜੇ ਹੜ੍ਹ ਪ੍ਰਭਾਵਿਤ ਖੇਤਰ ਵਿਚ ਪਹੁੰਚ ਗਏ। ਬੀਤੇ ਕੱਲ੍ਹ ਤੱਕ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਗੱਡੀਆਂ ਰਮਦਾਸ ਕਸਬੇ ਤੋਂ ਅੱਗੇ ਤੱਕ ਜਾਂਦੀਆਂ ਸਨ ਪਰ ਹੁਣ ਰਮਦਾਸ ਤੋਂ ਪਿੱਛੇ ਹੀ ਗੱਡੀਆਂ ਰੋਕੀਆਂ ਗਈਆਂ ਹਨ ਅਤੇ ਉਥੋਂ ਡਿਪਟੀ ਕਮਿਸ਼ਨਰ ਅਤੇ ਉਹਨਾਂ ਦੀ ਟੀਮ ਤੇ ਐਸਐਸਪੀ ਮਨਿੰਦਰ ਸਿੰਘ ਟਰੈਕਟਰਾਂ ਉਪਰ ਬੈਠਕੇ ਅੱਗੇ ਜਾ ਰਹੇ ਹਨ। ਫੌਜ ਵੱਲੋਂ ਆਪਣੀਆਂ ਕਿਸ਼ਤੀਆਂ ਲਿਆਂਦੀਆਂ ਗਈਆਂ ਹਨ ਅਤੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Mandi Landslide: ਮੰਡੀ ’ਚ ਜ਼ਮੀਨ ਖਿਸਕੀ, ਚੰਡੀਗੜ੍ਹ-ਮਨਾਲੀ ਹਾਈਵੇਅ ਫਿਰ ਬੰਦ, ਕੰਗਨਾ ਰਣੌਤ ਨੇ ਦੁੱਖ ਪ੍ਰਗਟ ਕੀਤਾ
ਇਹ ਟੀਮਾਂ ਫੌਜ ਦੇ ਏਟੀਓਆਰ ਵਹੀਕਲਾਂ, ਕਿਸ਼ਤੀਆਂ ਅਤੇ ਟਰੈਕਟਰ ਟਰਾਲੀਆਂ ਦੀ ਮੱਦਦ ਨਾਲ ਹੜ੍ਹ ਵਿੱਚ ਘਿਰੇ ਹੋਏ ਪਿੰਡਾਂ ਤੇ ਡੇਰਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਲਿਆ ਰਹੇ ਹਨ। ਹੜ੍ਹ ਕਾਰਨ 14000 ਦੇ ਕਰੀਬ ਆਬਾਦੀ ਦੇ ਪ੍ਰਭਾਵਿਤ ਹੋਣ ਦਾ ਅੰਦਾਜ਼ਾ ਹੈ। ਪਾਣੀ ਵਿਚ ਘਿਰੇ ਵਧੇਰੇ ਪਿੰਡਾਂ ਵਿੱਚ ਜਿੰਨਾਂ ਲੋਕਾਂ ਦੇ ਦੋ ਮੰਜ਼ਿਲਾਂ ਘਰ ਹਨ ਉਹ ਉੱਪਰਲੀਆਂ ਮੰਜ਼ਿਲਾਂ ’ਤੇ ਚਲੇ ਗਏ ਹਨ। ਰਾਵੀ ਦਰਿਆ ਦਾ ਪਾਣੀ ਹੁਣ ਲੋਪੋਕੇ ਰਾਣੀਆਂ ਖੇਤਰ ਵੱਲ ਨੂੰ ਵੱਧ ਰਿਹਾ ਹੈ। ਇਸ ਖੇਤਰ ਵਿੱਚ ਧੁੱਸੀਂ ਬੰਨ ਤੋਂ ਅਗਲੇ ਪਾਸੇ ਫਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ ਅਤੇ ਬੀਐਸਐਫ ਦੀਆਂ ਅਗਲੇਰੀਆਂ ਚੌਂਕੀਆਂ ਵੀ ਪਾਣੀ ਵਿੱਚ ਘਿਰ ਗਈਆਂ ਹਨ। Punjab
ਹੜ੍ਹ ਦੇ ਪਾਣੀ ਦੇ ਪ੍ਰਭਾਵ ਹੇਠ ਆਏ 50 ਤੋਂ ਵੱਧ ਪਿੰਡ | Punjab
ਇਸ ਵੇਲੇ ਹੜ੍ਹ ਦੇ ਪਾਣੀ ਦੇ ਪ੍ਰਭਾਵ ਹੇਠ ਆਏ 50 ਤੋਂ ਵੱਧ ਪਿੰਡਾਂ ਵਿੱਚ ਘੋਨੇਵਾਲ, ਮਾਛੀਵਾਲ , ਮੰਗੂਨਾਰੂ,ਸ਼ਹਿਜ਼ਾਦਾ ਜੱਟਾਂ, ਕੋਟਿ ਗੁਰਬਖਸ਼ ,ਪਛੀਆਂ , ਨਿਸੋਕੇ ਸਿੰਘੋ ਕੇ, ਮੁਹੰਮਦ, ਮੁੰਦਰਾਂ ਵਾਲਾ, ਘੱਗਰ, ਧਰਮਾ ਬਾਦ, ਰਮਦਾਸ, ਸ਼ਾਮਪੁਰਾ, ਕੋਟਲੀ ਸ਼ਾਹ ਹਬੀਬ ,ਨੰਗਲ ਸੋਹਲ, ਰੂੜੇਵਾਲ, ਖਟੜਾ, ਪੰਡੋਰੀ ਥੰਗਈ, ਮਲਕਪੁਰ, ਲੰਗਰਪੁਰ, ਦੂਜੋਵਾਲ, ਬੇਦੀ ਛੰਨਾ, ਕੋਟ ਰਜਾਦਾ, ਸੂਫੀਆਂ, ਸਮਰਾਈ, ਚਾਹੜਪੁਰ , ਭਦਲ, ਗਾਲਿਬ ,ਦਰਿਆਏ ਮਨਸੂਰ, ਨੰਗਲ ਅੰਬ, ਬੱਲ ਲਬੇ ਦਰਿਆ, ਕਮੀਰਪੁਰ ,ਭੈਣੀ ਗਿੱਲ, ਚੱਕ ਵਾਲਾ, ਜਗਦੇਵ ਖੁਰਦ, ਸਾਹੋਵਾਲ, ਢਾਈ ਸਿੰਘਪੁਰਾ, ਬਾਜਵਾ ਆਦਿ ਸ਼ਾਮਲ ਹਨ। ਵੱਧ ਰਹੇ ਪਾਣੀ ਦੇ ਪੱਧਰ ਕਾਰਨ ਲੋਕਾਂ ਵਿਚ ਦਹਿਸ਼ਤ ਪੈਦਾ ਹੋਈ ਹੈ। ਫਸਲਾਂ ਬੁਰੀ ਤਰਾਂ ਤਬਾਹ ਹੋ ਚੁੱਕੀਆਂ ਹਨ। ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਿਛਲੇ ਕਈ ਦਿਨਾਂ ਤੋਂ ਰਾਤ-ਦਿਨ ਹਲਕੇ ਦੇ ਲੋਕਾਂ ਦੇ ਬਚਾਅ ਕਾਰਜਾਂ ਵਿਚ ਲੱਗੇ ਹੋਏ ਹਨ ਅਤੇ ਅੱਜ ਤੜਕੇ ਉਹ ਵੀ ਪਹੁੰਚ ਗਏ ਸਨ।
ਹੜ੍ਹਾਂ ਦੀ ਭਿਆਨਕ ਸਥਿਤੀ ਨਾਲ ਨਜਿੱਠਣ ਲਈ ਡੀਸੀ ਨੇ ਫੌਜ ਸੱਦੀ
ਉਧਰ ਸੁਲਤਾਨਪੁਰਲੋਧੀ ਵਿੱਚ ਹੜ੍ਹਾਂ ਦੀ ਭਿਆਨਕ ਸਥਿਤੀ ਨਾਲ ਨਜਿੱਠਣ ਲਈ ਡੀਸੀ ਨੇ ਫੌਜ ਸੱਦ ਲਈ ਹੈ। ਬਿਆਸ ਦਰਿਆ ਦਾ ਪਾਣੀ 2.50 ਲੱਖ ਕਿਊਸਿਕ ਤੱਕ ਵਧਿਆ ਹੋਇਆ ਹੈ। ਅੱਜ ਪੌਂਗ ਡੈਮ ਵੱਲੋਂ ਹੋਰ ਪਾਣੀ ਛੱਡੇ ਜਾਣ ਦੀ ਚੇਤਾਵਨੀ ਨੇ ਲੋਕਾਂ ਨੂੰ ਹੋਰ ਡਰਾ ਦਿੱਤਾ ਹੈ। ਪ੍ਰਭਾਵਿਤ ਕਿਸਾਨ ਅਤੇ ਉਨ੍ਹਾਂ ਦੇ 2000 ਤੋਂ ਵੱਧ ਮੈਂਬਰਾਂ ਦੇ ਪਰਿਵਾਰ ਪਾਣੀ ਵਧਦਾ ਦੇਖ ਕੇ ਸੁਰੱਖਿਅਤ ਥਾਂਵਾਂ ’ਤੇ ਆਏ ਹਨ। ਬਾਅਦ ਦੁਪਹਿਰ ਫੌਜ ਨੇ ਬਾਊਪੁਰ ਪਹੁੰਚ ਕੇ ਹੜ੍ਹ ਪੀੜਤਾਂ ਨੂੰ ਬਚਾਉਣ ਲਈ ਮੋਰਚਾ ਸੰਭਾਲ ਲਿਆ ਹੈ। ਇਸ ਦੌਰਾਨ, ਅੱਜ ਸਵੇਰੇ ਬਿਆਸ ਦਰਿਆ 2.30 ਲੱਖ ਕਿਊਸਿਕ ਤੱਕ ਵਧ ਗਿਆ ਹੈ, ਜਿਸ ਨਾਲ ਸੁਲਤਾਨਪੁਰਲੋਧੀ ਦੇ ਮੰਡ ਖੇਤਰਾਂ ਦੇ ਡੁੱਬੇ ਹੋਏ ਪਿੰਡਾਂ ਵਿੱਚ ਰਹਿਣ ਵਾਲੇ 2000 ਲੋਕਾਂ ਦੀਆਂ ਜਾਨਾਂ ਖ਼ਤਰੇ ਵਿੱਚ ਪੈ ਗਈਆਂ ਹਨ। Punjab
ਹਜ਼ਾਰਾਂ ਏਕੜ ਫਸਲ ਤਬਾਹ ਹੋ ਗਈ ਹੈ ਅਤੇ ਸੈਂਕੜੇ ਘਰ ਢਹਿ ਢੇਰੀ
ਇਸ ਦੌਰਾਨ, ਧੁੱਸੀ ਬੰਨ੍ਹ ਦੇ ਅੰਦਰ ਕਿਸਾਨਾਂ ਦੁਆਰਾ ਬਣਾਏ ਗਏ ਅਸਥਾਈ ਬੰਨ੍ਹ ਵਿੱਚ ਪਾੜ 700 ਫੁੱਟ ਤੱਕ ਚੌੜਾ ਹੋ ਗਿਆ ਹੈ। ਉਧਰ ਹਰੀਕੇ ਤੋਂ ਅੱਗੇ ਹਾਲਾਤ ਹੋਰ ਵਿਗੜਦੇ ਜਾ ਰਹੇ ਹਨ। ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਲੋਕਾਂ ਦੀਆਂ ਮੁਸੀਬਤਾਂ ਅਜੇ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਸਾਰੇ ਪਾਸੇ ਹਾਹਾਕਾਰ ਮੱਚੀ ਹੋਈ ਹੈ। ਹਜ਼ਾਰਾਂ ਏਕੜ ਫਸਲ ਤਬਾਹ ਹੋ ਗਈ ਹੈ ਅਤੇ ਸੈਂਕੜੇ ਘਰ ਢਹਿ ਢੇਰੀ ਹੋ ਚੁੱਕੇ ਹਨ। ਕਈ ਲੋਕਾਂ ਦੇ ਪਸ਼ੂ ਰੁੜ ਗਏ ਹਨ। ਲੋਕ ਸ਼ਰਨਾਰਥੀ ਕੈਂਪਾਂ ਵਿੱਚ ਪਹੁੰਚ ਰਹੇ ਹਨ।
Punjab News: ਪੰਜਾਬ ’ਚ ਹੜ੍ਹ-ਬਿਨ੍ਹਾਂ ਅਗਾਊਂ ਪ੍ਰਵਾਨਗੀ ਦੇ ਛੱਡਿਆ ਸਟੇਸ਼ਨ ਤਾਂ ਹੋਵੇਗੀ ਕਾਰਵਾਈ : ਡੀਸੀ
ਡਿਪਟੀ ਕਮਿਸ਼ਨਰ ਹਿਮਾਸ਼ੂ ਜੈਨ ਨੇ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਇੱਕ ਵਿਸ਼ੇਸ਼ ਪੱਤਰ ਜਾਰੀ ਕਰਕੇ ਕੀਤੀ ਹਦਾਇਤ
Punjab News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਸੂਬੇ ਅੰਦਰ ਪੈਦਾ ਹੋਏ ਹੜ੍ਹਾਂ ਦੇ ਹਾਲਾਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਬਿਨ੍ਹਾਂ ਪ੍ਰਵਾਨਗੀ ਦੇ ਸਟੇਸ਼ਨ ਨਾ ਛੱਡਣ ਲਈ ਕਿਹਾ ਹੈ। ਹੁਕਮ ਨਾ ਮੰਨਣ ’ਤੇ ਉਨ੍ਹਾਂ ਵਿਭਾਗੀ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਹੈ।
ਡੈਮਾਂ ਤੋਂ ਬਿਆਸ ਤੇ ਸਤਲੁਜ ਦਰਿਆ ਵਿੱਚ ਪਾਣੀ ਛੱਡੇ ਜਾਣ ਅਤੇ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਪੰਜਾਬ ਸੂਬੇ ਅੰਦਰ ਹੜਾਂ ਦੇ ਹਾਲਾਤ ਪੈਦਾ ਹੋ ਗਏ ਹਨ। ਜਿਸ ਕਾਰਨ ਸੂਬੇ ਅੰਦਰ ਲੱਗਭਗ ਸਾਰੇ ਹੀ ਹਾਹਾਕਾਰ ਮੱਚੀ ਹੋਈ ਹੈ। ਇਸ ਦੇ ਮੱਦੇਨਜ਼ਰ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿੱਥੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ 27 ਤੋਂ 30 ਅਗਸਤ ਤੱਕ ਬੰਦ ਰੱਖਣ ਦੇ ਆਦੇਸ਼ ਦੇ ਦਿੱਤੇ ਹਨ। ਉੱਥੇ ਹੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਸ਼ੂ ਜੈਨ ਨੇ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਜਿਸ ਦੇ ਤਹਿਤ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਹੁਣ ਡਿਪਟੀ ਕਮਿਸ਼ਨਰ ਦੀ ਅਗਾਊਂ ਪ੍ਰਵਾਨਗੀ ਲਏ ਬਿਨ੍ਹਾਂ ਛੁੱਟੀ ’ਤੇ ਨਹੀਂ ਜਾ ਸਕੇਗਾ।
ਇਹ ਵੀ ਪੜ੍ਹੋ: Punjab Flood News: ਵਰਦੇ ਮੀਂਹ ’ਚ ਰਾਹਤ ਸਮੱਗਰੀ ਲੈ ਕੇ ਪਹੁੰਚੇ ਮੰਤਰੀ ਅਤੇ ਵਿਧਾਇਕ
ਇਹ ਹੁਕਮ ਉਨ੍ਹਾਂ ਨੇ 26 ਅਗਸਤ ਨੂੰ ਇੱਕ ਵਿਸ਼ੇਸ਼ ਪੱਤਰ ਜਾਰੀ ਕਰਕੇ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹੁਕਮ ਕੀਤਾ ਹੈ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਉਨ੍ਹਾਂ (ਡੀਸੀ) ਦੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਸਟੇਸ਼ਨ ਨਾ ਛੱਡੇਗਾ। ਇਸ ਸਬੰਧੀ ਸਮੂਹ ਵਿਭਾਗਾਂ ਨੂੰ ਜਾਰੀ ਕੀਤੇ ਗਏ ਇੱਕ ਪੱਤਰ ਵਿੱਚ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਉਨ੍ਹਾਂ ਦੇ ਉਕਤ ਹੁਕਮਾਂ ਦੀ ਉਲੰਘਣਾ ਕੀਤੀ ਗਈ ਤਾਂ ਸਬੰਧਿਤ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਨੂੰ ਹਦਾਇਤਾਂ ਦੀ ਇੰਨ- ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। Punjab News