SFJ - Sach Kahoon Punjabi

ਬਠਿੰਡਾ ਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐੱਸਐੱਫਜੇ ਦੇ ਤਿੰਨ ਕਾਰਕੁੰਨ ਕਾਬੂ
ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਇੱਕ ਆਧਾਰ ਕਾਰਡ ਤੇ ਇੱਕ ਏਟੀਐਮ ਕਾਰਡ ਬਰਾਮਦ

(ਸੁਖਜੀਤ ਮਾਨ) ਬਠਿੰਡਾ। ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ ਪੁਲਿਸ ਬਠਿੰਡਾ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਦੇ ਤਿੰਨ ਕਾਰਕੁਨਾਂ ਨੂੰ ਪੰਜਾਬ ਵਿੱਚ ਬਠਿੰਡਾ ਅਤੇ ਦਿੱਲੀ ਦੀਆਂ ਵੱਖ-ਵੱਖ ਜਨਤਕ ਥਾਵਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। Bathinda News

ਵੇਰਵਿਆਂ ਮੁਤਾਬਿਕ ਹਾਲ ਹੀ ’ਚ 24 ਅਪਰੈਲ ਨੂੰ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਦੀਆਂ ਕੰਧਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ, ਜਿਸ ਤੋਂ ਕੁਝ ਦਿਨਾਂ ਬਾਅਦ 9 ਮਈ ਨੂੰ ਦਿੱਲੀ ਦੇ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ ’ਤੇ ਵੀ ਅਜਿਹੇ ਹੀ ਨਾਅਰੇ ਲਿਖੇ ਗਏ ਸਨ। ਇਸ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੋਗੀ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ (ਬਠਿੰਡਾ) ਅਤੇ ਜੌਨੀ ਵਾਸੀ ਪਿੰਡ ਜਿਓਣ ਸਿੰਘ ਵਾਲਾ ਤਲਵੰਡੀ ਸਾਬੋ ਵਜੋਂ ਹੋਈ ਹੈ, ਜਦਕਿ ਤੀਜਾ ਮੁਲਜ਼ਮ ਜਿਸ ਦੀ ਪਛਾਣ ਪ੍ਰਿਤਪਾਲ ਸਿੰਘ ਵਾਸੀ ਪਿੰਡ ਡੋਡ, ਫਰੀਦਕੋਟ ਵਜੋਂ ਹੋਈ ਹੈ, ਨੂੰ ਬਠਿੰਡਾ ਜ਼ੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ। ਪ੍ਰਿਤਪਾਲ ਨੂੰ ਜੀ-20 ਦੌਰਾਨ ਦਿੱਲੀ ਮੈਟਰੋ ਅਤੇ ਬਠਿੰਡਾ ਥਰਮਲ ਪਲਾਂਟ ’ਤੇ ਅਜਿਹੇ ਹੀ ਨਾਅਰੇ ਲਿਖਣ ਦੇ ਦੋਸ਼ ’ਚ ਵੀ ਗ੍ਰਿਫਤਾਰ ਕੀਤਾ ਗਿਆ ਸੀ।

ਪੰਨੂ ਦੇ ਨਿਰਦੇਸ਼ਾਂ ’ਤੇ ਪੈਸਿਆਂ ਬਦਲੇ ਕਾਰਵਾਈ ਨੂੰ ਦਿੰਦੇ ਸਨ ਅੰਜ਼ਾਮ

ਡੀਜੀਪੀ ਨੇ ਦੱਸਿਆ ਕਿ ਗੋਗੀ ਸਿੰਘ, ਜੋ ਕਿ ਐੱਸਐੱਫਜੇ ਦਾ ਮੁੱਖ ਸੰਚਾਲਕ ਹੈ, ਗੁਰਪਤਵੰਤ ਸਿੰਘ ਪੰਨੂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਨੇ ਪੰਨੂ ਦੇ ਨਿਰਦੇਸ਼ਾਂ ’ਤੇ ਪੈਸਿਆਂ ਬਦਲੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਕੰਧਾਂ ’ਤੇ ਲਿਖੇ ਨਾਅਰਿਆਂ ਦੀਆਂ ਫੋਟੋਆਂ/ਵੀਡੀਓ ਵੀ ਪੰਨੂੰ ਨਾਲ ਸਾਂਝੀਆਂ ਕੀਤੀਆਂ ਸਨ। ਪੁਲਿਸ ਟੀਮਾਂ ਨੇ ਉਸ ਕੋਲੋਂ ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਆਧਾਰ ਕਾਰਡ ਅਤੇ ਏਟੀਐਮ ਕਾਰਡ ਵੀ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲਿਸ ਨੇ ਸਾਂਝੇ ਤੌਰ ’ਤੇ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ। Bathinda News

ਇਹ ਵੀ ਪੜ੍ਹੋ: ਉੱਤਰਾਖੰਡ ਦੇ CM ਨੇ ਰੋਪੜ ’ਚ BJP ਉਮੀਦਵਾਰ ਦੇ ਹੱਕ ’ਚ ਕੀਤਾ ਰੋਡ ਸ਼ੋਅ

ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਤਕਨੀਕੀ ਢੰਗ ਨਾਲ ਕਾਰਵਾਈ ਕਰਦਿਆਂ ਬਠਿੰਡਾ ਪੁਲਿਸ ਨੇ ਮੁਲਜ਼ਮ ਜੌਨੀ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ। ਇਸ ਉਪਰੰਤ ਜੌਨੀ ਨੇ ਖੁਲਾਸਾ ਕੀਤਾ ਕਿ ਬਠਿੰਡਾ ਵਿੱਚ ਵੱਖ-ਵੱਖ ਥਾਵਾਂ ’ਤੇ ਨਾਅਰੇ ਲਿਖਣ ਦੀ ਕੋਸ਼ਿਸ਼ ਸਮੇਂ ਉਹ ਗੋਗੀ ਦੇ ਨਾਲ ਸੀ। ਮੁਲਜ਼ਮ ਜੌਨੀ ਦੇ ਖੁਲਾਸੇ ਤੋਂ ਬਾਅਦ ਬਠਿੰਡਾ ਪੁਲਿਸ ਅਤੇ ਸੀਆਈ ਬਠਿੰਡਾ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਗੋਗੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਆਬਕਾਰੀ ਐਕਟ ਤਹਿਤ ਬਠਿੰਡਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਗੋਗੀ ਦੀ ਬਠਿੰਡਾ ਜੇਲ੍ਹ ਵਿੱਚ ਪ੍ਰਿਤਪਾਲ ਸਿੰਘ ਨਾਲ ਮੁਲਾਕਾਤ ਹੋਈ ਸੀ ਅਤੇ ਜੇਲ੍ਹ ਤੋਂ ਬਾਹਰ ਆਉਣ ਉਪਰੰਤ ਉਹ ਉਸਦੇ ਸੰਪਰਕ ਵਿੱਚ ਰਿਹਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪ੍ਰਿਤਪਾਲ ਨੇ ਗੋਗੀ ਦੀ ਜਾਣ-ਪਛਾਣ ਗੁਰਪਤਵੰਤ ਸਿੰਘ ਪੰਨੂ ਨਾਲ ਕਰਵਾਈ, ਜਿਸ ਨੇ ਗੋਗੀ ਨੂੰ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਕੰਮ ਸੌਂਪਿਆ ਅਤੇ ਉਸਨੂੰ ਮੁਕਤਸਰ ਕੋਟਕਪੂਰਾ ਰੋਡ ’ਤੇ ਲੁਕਾਏ 50000 ਰੁਪਏ ਲੈਣ ਲਈ ਕਿਹਾ। ਇਸ ਸਬੰਧੀ ਮੁਕੱਦਮਾ ਨੰਬਰ 55 , 27 ਅਪ੍ਰੈਲ 2024 ਨੂੰ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਆਈਪੀਸੀ ਦੀ ਧਾਰਾ 153ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਦੇਸ਼ ਵਿਰੋਧੀ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨ ਗ੍ਰਿਫਤਾਰ
ਪੁਲਿਸ ਨੇ ਉਨਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ

ਗਿ੍ਰਫਤਾਰ ਵਿਅਕਤੀਆਂ ਨੇ ਐਸ.ਐਫ.ਜੇ.ਲਈ ਕੰਮ ਕਰਨ ਦੀ ਗੱਲ ਕਬੂਲੀ: ਡੀਜੀਪੀ ਗੌਰਵ ਯਾਦਵ

ਜਾਂਚ ਤੋਂ ਪਤਾ ਲੱਗਾ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਰਾਸ਼ਟਰ ਵਿਰੋਧੀ ਨਾਅਰੇ ਲਿਖਣ ਲਈ ਮਿਲੇ ਸਨ 1.25 ਲੱਖ ਰੁਪਏ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗਿ੍ਰਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੀ ਹਮਾਇਤ ਵਾਲੀ ਨਿਊਯਾਰਕ ਸਥਿਤ ਐਸ.ਐਫ.ਜੇ.ਨੂੰ ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ। (Khalistanis)

ਹਾਲ ਹੀ ਵਿੱਚ ਆਜ਼ਾਦੀ ਦਿਵਸ ਮੌਕੇ ਜ਼ਿਲਾ ਬਠਿੰਡਾ, ਕ੍ਰਿਕਟ ਵਿਸ਼ਵ ਕੱਪ ਮੈਚਾਂ ਦੌਰਾਨ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ, ਰਾਜਸਥਾਨ ਦੇ ਹਨੂੰਮਾਨਗੜ ਰੇਲਵੇ ਸਟੇਸ਼ਨ ਵਿਖੇ ਅਤੇ ਜ਼ਿਲਾ ਅੰਮਿ੍ਰਤਸਰ ਵਿੱਚ ਗੁਰਪੂਰਬ ਦੌਰਾਨ ਵੱਖ-ਵੱਖ ਥਾਵਾਂ ’ਤੇ ‘ਏਅਰ ਇੰਡੀਆ ਦਾ ਬਾਈਕਾਟ ਕਰੋ’, ‘ਖਾਲਿਸਤਾਨ ਜ਼ਿੰਦਾਬਾਦ ਅਤੇ ਐਸ.ਐਫ.ਜੇ. ਜ਼ਿੰਦਾਬਾਦ’, ਜਿਹੇ ਨਾਅਰੇ ਦੇਖੇ ਗਏ ਸਨ। ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਨਸੀਬਪੁਰਾ, ਤਲਵੰਡੀ ਸਾਬੋ, ਬਠਿੰਡਾ ਅਤੇ ਲਵਪ੍ਰੀਤ ਸਿੰਘ ਵਾਸੀ ਕੋਟਸ਼ਮੀਰ, ਬਠਿੰਡਾ ਵਜੋਂ ਹੋਈ ਹੈ। ਪੁਲੀਸ ਨੇ ਇਨਾਂ ਦੇ ਕਬਜ਼ੇ ’ਚੋਂ ਕਾਲੀ ਸਪਰੇਅ ਦੇ ਤਿੰਨ ਕੈਨ, ਇਕ ਖਾਲਿਸਤਾਨ ਦਾ ਝੰਡਾ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਪੁੱਛਗਿੱਛ ਦੌਰਾਨ ਗ੍ਰਿਫਤਾਰ ਵਿਅਕਤੀਆਂ ਨੇ ਕਬੂਲਿਆ ਕਿ ਉਹ ਐਸ.ਐਫ.ਜੇ. ਸੰਗਠਨ ਲਈ ਕੰਮ ਕਰਦੇ ਸਨ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਵਿਅਕਤੀਆਂ ਨੇ ਕਬੂਲਿਆ ਕਿ ਉਹ ਐਸ.ਐਫ.ਜੇ. ਸੰਗਠਨ ਲਈ ਕੰਮ ਕਰਦੇ ਸਨ ਅਤੇ ਐਸ.ਐਫ.ਜੇ. ਦੇ ਇੱਕ ਮੈਂਬਰ ਜਗਜੀਤ ਸਿੰਘ, ਜੋ ਗੁਰਪਤਵੰਤ ਪੰਨੂ ਦੀ ਤਰਫੋਂ ਭਾਰਤ ਵਿੱਚ ਐਸਐਫਜੇ ਕਾਰਕੁਨਾਂ ਨੂੰ ਪੈਸੇ ਭੇਜਦਾ ਸੀ, ਦੇ ਸੰਪਰਕ ਵਿੱਚ ਸਨ। ਉਨਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗਿ੍ਰਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਇਹਨਾਂ ਕੰਮਾਂ ਨੂੰ ਅੰਜਾਮ ਦੇਣ ਲਈ ਐਸ.ਐਫ.ਜੇ ਸੰਗਠਨ ਤੋਂ ਵੈਸਟਰਨ ਯੂਨੀਅਨ ਰਾਹੀਂ ਵੱਖ-ਵੱਖ ਕਿਸ਼ਤਾਂ ਵਿੱਚ 1,25,000 ਰੁਪਏ ਪ੍ਰਾਪਤ ਹੋਏ ਸਨ। (Khalistanis)

ਇਹ ਵੀ ਪੜ੍ਹੋ : ਮਣੀਪੁਰ ‘ਚ ਦੋ ਧਿਰਾਂ ’ਚ ਤਾਬੜਤੋਡ਼ ਗੋਲੀਬਾਰੀ, 13 ਮੌਤਾਂ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਐਸਐਫਜੇ ਨਾਲ ਜੁੜੇ ਦੋ ਵਿਅਕਤੀਆਂ ਦੀ ਗਤੀਵਿਧੀ ਬਾਰੇ ਭਰੋਸੇਮੰਦ ਸੂਤਰਾਂ ਤੋਂ ਮਿਲੀ ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ-ਬਾਦਲ ਰੋਡ ’ਤੇ ਨੰਨੀ ਛਾਂ ਚੌਕ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਵਾਂ ਨੂੰ ਉਦੋਂ ਕਾਬੂ ਕਰ ਲਿਆ, ਜਦੋਂ ਦੋਸ਼ੀ ਵਿਅਕਤੀ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਅੱਤਵਾਦੀ ਪੰਨੂ ਨੇ ਦਿੱਤੀ ਧਮਕੀ, ਲੋਕਾਂ ਨੂੰ 15 ਅਗਸਤ ਦੀ ਪਰੇਡ ਤੋਂ ਦੂਰ ਰਹਿਣ ਲਈ ਕਿਹਾ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਭਾਰਤ ਨੂੰ ਧਮਕੀ ਦਿੱਤੀ ਹੈ। ਅੱਤਵਾਦੀ ਪੰਨੂ (Terrorist Pannu) ਨੇ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਉਹ ਆਜ਼ਾਦੀ ਦਿਵਸ ‘ਤੇ ਲਾਲ ਕਿਲੇ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦੇ ਰਿਹਾ ਹੈ। ਪੰਨੂੰ ਨੇ ਇਸ ਵੀਡੀਓ ਵਿੱਚ ਤਿਰੰਗੇ ਦਾ ਅਪਮਾਨ ਵੀ ਕੀਤਾ ਹੈ ਅਤੇ ਲੋਕਾਂ ਨੂੰ ਅਜਿਹਾ ਕਰਨ ਲਈ ਉਕਸਾਇਆ ਹੈ।

ਪੰਨੂ ਨੇ ਨਵੀਂ ਵੀਡੀਓ ਜਾਰੀ ਕਰਕੇ ਭਾਰਤੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਪੰਨੂ ਦਾ ਕਹਿਣਾ ਹੈ ਕਿ ਭਾਰਤੀ ਏਜੰਸੀਆਂ 15 ਅਗਸਤ ਨੂੰ ਲਾਲ ਕਿਲ੍ਹੇ ‘ਤੇ ਕੁਝ ਗਲਤ ਕਰ ਸਕਦੀਆਂ ਹਨ ਅਤੇ ਇਸਦਾ ਨਾਂਅ ਸਿੱਖਾਂ ‘ਤੇ ਲਗਾ ਸਕਦੀਆਂ ਹਨ। SFJ ਦੀ ਤਰਫੋਂ, ਭਾਰਤ ਦੇ ਲੋਕਾਂ ਨੂੰ ਇਸ ਦਿਨ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਜਾਂਦੀ ਹੈ। ਦਿੱਲੀ ਅਤੇ ਭਾਰਤ ਦੇ ਲੋਕਾਂ ਦੀ ਉਸ ਨਾਲ ਕੋਈ ਦੁਸ਼ਮਣੀ ਨਹੀਂ ਹੈ।