AAP Punjab - Sach Kahoon Punjabi

AAP Punjab: ਪਿੰਡ ਚਣੋ ਦੇ ਕਈ ਵਿਅਕਤੀ ਅਕਾਲੀ ਦਲ ਛੱਡ ‘ਆਪ’ ’ਚ ਸ਼ਾਮਲ
AAP Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਆਮ ਆਦਮੀ ਪਾਰਟੀ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ’ਚ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਚਣੋ ਦੇ ਕਈ ਵਿਅਕਤੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਉਨ੍ਹਾਂ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਦੋਂ ਤੋਂ ਸੱਤਾ ’ਚ ਆਈ ਹੈ, ਲੋਕ ਹਿੱਤ ’ਚ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਕੀਤੇ ਕੰਮਾਂ ਦੀ ਲੋਕ ਖੂਬ ਸ਼ਲਾਘਾ ਕਰ ਰਹੇ ਹਨ ਅਤੇ ਇਨ੍ਹਾਂ ਕੰਮਾਂ ਕਰਕੇ ਹੀ ਲੋਕ ਆਪ ਮੁਹਾਰੇ ‘ਆਪ’ ’ਚ ਸ਼ਾਮਲ ਹੋ ਰਹੇ ਹਨ।

ਇਹ ਵੀ ਪੜ੍ਹੋ: Bomb Threat News: ਪੰਚਕੂਲਾ ਦੇ ਨਿੱਜੀ ਤੇ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪਾਰਟੀ ’ਚ ਆਉਣ ਵਾਲੇ ਹਰ ਵਿਅਕਤੀ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਸਿੱਖਿਆ ਤੇ ਸਿਹਤ ਨੂੰ ਪ੍ਰਫੁੱਲਿਤ ਕਰਨ ਦੇ ਨਾਲ-ਨਾਲ ਨਹਿਰੀ ਪਾਣੀ ਨੂੰ ਵਰਤੋਂ ਯੋਗ ਬਣਾ ਕੇ ਪਿੰਡਾਂ ਦੀਆਂ ਟੇਲਾਂ ਤੱਕ ਪਹੁੰਚਾਇਆ ਗਿਆ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਯਤਨ ਕੀਤਾ ਗਿਆ ਹੈ। ਸਰਕਾਰ ਦੇ ਯਤਨਾਂ ਸਦਕਾ ਅੱਜ 80 ਫੀਸਦੀ ਨਹਿਰੀ ਪਾਣੀ ਇਸਤੇਮਾਲ ਹੋ ਰਿਹਾ ਹੈ, ਜਿਸ ਕਾਰਨ ਪਾਣੀ ਦਾ ਪੱਧਰ ਉੱਚਾ ਹੋ ਰਿਹਾ ਹੈ। ਇਸ ਤੋਂ ਇਲਾਵਾ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦਾ ਸਨਮਾਨ ਕੀਤਾ ਗਿਆ ਹੈ ਅਤੇ ਰਾਸ਼ਨ ਦੇ ਨਾਲ ਰਾਸ਼ਨ ਕਿੱਟਾਂ ਵੀ ਦਿੱਤੀਆਂ ਜਾ ਰਹੀਆਂ ਹਨ।

ਇਸ ਮੌਕੇ ਜਰਨੈਲ ਸਿੰਘ ਅਤੇ ਦਵਿੰਦਰ ਸਿੰਘ ਨੇ ਦੱਸਿਆ ਕਿ ਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਹਰਜੀਤ ਸਿੰਘ, ਨੈਬ ਸਿੰਘ, ਬਲਕਾਰ ਸਿੰਘ, ਸਰਜੰਟ ਸਿੰਘ, ਅਜੈਬ ਸਿੰਘ, ਮੰਗਾ ਸਿੰਘ, ਮਾਸਟਰ ਦਲਜੀਤ ਸਿੰਘ ਆਦਿ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਹਨ। ਇਸ ਮੌਕੇ ਜੋਰਾ ਸਿੰਘ ਸਾਬਕਾ ਸਰਪੰਚ, ਰਣਧੀਰ ਸਿੰਘ, ਰਸਪ੍ਰੀਤ ਸਿੰਘ ਨੰਬਰਦਾਰ, ਹਰਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ ਮਾਲਾਹੇੜੀ, ਨਜੀਰ ਮੁਹੰਮਦ, ਬਲਕਾਰ ਸਿੰਘ ਆਦਿ ਵੀ ਹਾਜ਼ਰ ਸਨ।

AAP Punjab: ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ 'ਆਪ' ਵਿੱਚ ਸ਼ਾਮਲ
ਚੰਡੀਗੜ੍ਹ । ਜਲੰਧਰ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝੱਟਕਾ ਲੱਗਿਆ ਜਦੋਂ ਇਲਾਕੇ ਦੇ ਪ੍ਰਮੁੱਖ ਅਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਤ ਰਣਤੇਜ ਸਿੰਘ ਪੋਵਾਰ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਗਿਆਨੀ ਸ਼ੰਕਰ ਸਿੰਘ ਜੀ ਦੇ ਪੜਪੋਤੇ ਅਤੇ ਸਰਦਾਰ ਬੀਰ ਸਿੰਘ ਜੀ ਦੇ ਪੋਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਣਤੇਜ ਸਿੰਘ ਪੋਵਾਰ ਦਾ ਪਾਰਟੀ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ 'ਆਪ' ਵਿੱਚ ਸ਼ਾਮਲ ਕਰਵਾਇਆ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਸਾਡੀ ਸਰਕਾਰ ਦੀਆਂ ਜਨ-ਹਿੱਤੈਸ਼ੀ ਨੀਤੀਆਂ ਅਤੇ ਇਮਾਨਦਾਰ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਇਮਾਨਦਾਰ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਰਣਤੇਜ ਸਿੰਘ ਪੋਵਾਰ ਵਰਗੇ ਸੂਝਵਾਨ ਅਤੇ ਪਰੰਪਰਾਗਤ ਪਰਿਵਾਰਕ ਪਿਛੋਕੜ ਵਾਲੇ ਆਗੂ ਦੇ ਆਉਣ ਨਾਲ ਜਲੰਧਰ ਅਤੇ ਆਸ-ਪਾਸ ਦੇ ਖੇਤਰ ਵਿੱਚ ਪਾਰਟੀ ਸੰਗਠਨ ਨੂੰ ਹੋਰ ਬਲ ਮਿਲੇਗਾ। ਅਸੀਂ ਸਭ ਮਿਲ ਕੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਦਿਨ-ਰਾਤ ਕੰਮ ਕਰਦੇ ਰਹਾਂਗੇ।

Read Also : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਰਣਤੇਜ ਸਿੰਘ ਪੋਵਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਜਨਤਾ ਦੀ ਸੇਵਾ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨਗੇ।

AAP Punjab: ਮਾਨ ਦੇ ਮੁਨਾਫੇ ਮੁਹਿੰਮ ਤਹਿਤ ਵਿਧਾਇਕ ਗੋਲਡੀ ਨੇ ਵਾਰਡ ਨੰ. 6 ਤੋਂ ਸ਼ੁਰੂ ਕੀਤੀ ਡੋਰ-ਟੂ-ਡੋਰ ਕੈਂਪੇਨ
ਜਲਾਲਾਬਾਦ (ਰਜਨੀਸ਼ ਰਵੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 'ਮਾਨ ਦੇ ਮੁਨਾਫੇ' ਮੁਹਿੰਮ ਤਹਿਤ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਜ ਜਲਾਲਾਬਾਦ ਸ਼ਹਿਰ ਦੇ ਵਾਰਡ ਨੰਬਰ 6 ਤੋਂ ਘਰ-ਘਰ ਜਾ ਕੇ ਡੋਰ-ਟੂ-ਡੋਰ ਪ੍ਰਚਾਰ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਵਿਧਾਇਕ ਗੋਲਡੀ ਨੇ ਵਾਰਡ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਵਾਲਾ ਰਿਪੋਰਟ ਕਾਰਡ ਵੀ ਵੰਡਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੇ ਕੰਮ ਕਰਕੇ ਦਿਖਾਇਆ ਹੈ।

ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਅਨੇਕਾਂ ਵਿਕਾਸ ਅਤੇ ਲੋਕ-ਭਲਾਈ ਦੇ ਕੰਮ ਕੀਤੇ ਹਨ। ਇਨ੍ਹਾਂ ਵਿੱਚ 600 ਯੂਨਿਟ ਮੁਫਤ ਬਿਜਲੀ, ਔਰਤਾਂ ਲਈ ਮੁਫਤ ਬੱਸ ਸਫਰ, ਸਰਕਾਰੀ ਸਕੂਲਾਂ ਵਿੱਚ ਵਧੀਆ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿੱਚ ਮੁਫਤ ਟੈਸਟ ਤੇ ਦਵਾਈਆਂ, ਮੁਫਤ ਰਾਸ਼ਨ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਕਿਸਾਨਾਂ ਲਈ ਖੇਤੀ ਮੁਫਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਵਰਗੀਆਂ ਯੋਜਨਾਵਾਂ ਸ਼ਾਮਲ ਹਨ।

Read Also ; ਮਰਸੀਡੀਜ਼ ਵਰਕਸ਼ਾਪ ’ਚ ਲੱਗੀ ਅੱਗ, 8 ਲਗਜ਼ਰੀ ਕਾਰਾਂ ਸੜ ਕੇ ਸੁਆਹ

ਵਿਧਾਇਕ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਿਆਸੀ ਪਾਰਟੀ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਸਿੱਧਾ ਲੋਕਾਂ ਦੇ ਬੂਹੇ ਤੱਕ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਸਾਰੇ ਅਹੁਦੇਦਾਰ ਅਤੇ ਵਲੰਟੀਅਰ ਹਲਕੇ ਦੇ ਹਰ ਵਾਰਡ ਅਤੇ ਹਰ ਪਿੰਡ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ 'ਮਾਨ ਦੇ ਮੁਨਾਫਿਆਂ' ਤੋਂ ਜਾਣੂ ਕਰਵਾਉਣਗੇ।

ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਮਾਨ ਸਰਕਾਰ ਲੋਕ-ਭਲਾਈ ਲਈ ਸਿਰਤੋੜ ਯਤਨ ਕਰਦੀ ਰਹੇਗੀ ਅਤੇ ਵਿਕਾਸ ਦੇ ਸਾਰੇ ਕੰਮ ਬਿਨਾਂ ਕਿਸੇ ਪਾਰਟੀਬਾਜ਼ੀ ਅਤੇ ਭੇਦਭਾਵ ਤੋਂ ਪਹਿਲਾਂ ਦੀ ਤਰ੍ਹਾਂ ਹੀ ਕਰਵਾਏ ਜਾਣਗੇ।

ਇਸ ਦੌਰਾਨ ਵਾਰਡ ਵਾਸੀਆਂ ਨੇ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ  ਨਗਰ ਕੌਂਸਲ ਦੇ ਪ੍ਰਧਾਨ ਅੰਕੁਸ਼ ਮੁਟਨੇਜਾ ਗੋਰਾ ਡੂਮੜਾ ਟਿਕਣ ਪਰੂਥੀ ਰਜਿੰਦਰ ਚੁਘ ਤਰੁਣ ਵਿਜ ਦੀਪੂ ਕੁਕੜ ਪਾਰਟੀ ਦੇ ਸੀਨੀਅਰ ਆਗੂ, ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ।

AAP Punjab: ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਸਖ਼ਤੀ ਕਾਰਨ ਬੋਖਲਾਹਟ 'ਚ ਨਸ਼ਾ ਤਸਕਰ : ਆਪ
ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ ਰਵਨੀਤ ਸਿੰਘ ਬਿੱਟੂ, ਪ੍ਰਤਾਪ ਸਿੰਘ ਬਾਜਵਾ ਤੇ ਬਿਕਰਮ ਸਿੰਘ ਮਜੀਠੀਆ ਅਜਿਹੇ ਵਿਅਕਤੀ ਦੇ ਬਚਾਅ ਲਈ ਕਿਉਂ ਕਾਹਲੇ ਹਨ, ਜਿਸ ਵਿਰੁੱਧ 2018 ਤੋਂ ਐਨਡੀਪੀਐਸ ਆਬਕਾਰੀ ਅਤੇ ਜ਼ਬਰ ਜਨਾਹ ਵਰਗੇ 9 ਮਾਮਲੇ ਦਰਜ ਹਨ ਅਤੇ 4 ਮਾਮਲਿਆਂ ਵਿੱਚ ਸਜ਼ਾ ਵੀ ਹੋ ਚੁੱਕੀ ਹੈ। ਜਦਕਿ ਨਾਮੋਲ ਦੀ ਜ਼ਮੀਨੀ ਹਕੀਕਤ ’ਤੇ ਵਿਰੋਧੀ ਧਿਰ ਚੁੱਪ ਹੈ, ਜਿੱਥੇ ਦੋ ਪੰਚਾਇਤਾਂ, ਗੁਰਦੁਆਰਾ ਸਾਹਿਬ ਕਮੇਟੀਆਂ, ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀ ਨਸ਼ਿਆਂ ਦੀ ਵਿਕਰੀ ਵਿਰੁੱਧ ਇੱਕਜੁੱਟ ਹੋ ਚੁੱਕੇ ਹਨ।

‘ਆਪ’ ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਸਰਕਾਰਾਂ ਨੇ ਪੈਸਿਆਂ ਦੇ ਬਦਲੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕੀਤੀ ਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ’ਚ ਧੱਕਿਆ, ਜਦਕਿ ਭਗਵੰਤ ਮਾਨ ਸਰਕਾਰ ਨੇ ਆਪਣੇ ‘ਯੁੱਧ ਨਸ਼ਿਆਂ ਵਿਰੁੱਧ’ ਰਾਹੀਂ ਉਸ ਸਿਆਸੀ ਗੱਠਜੋੜ ਨੂੰ ਤੋੜਿਆ ਹੈ ਅਤੇ ਨਸ਼ਾ ਤਸਕਰਾਂ ਦੀ ਸਪਲਾਈ ਲਾਈਨਾਂ ਤੇ ਪੈਸੇ ਦੀ ਆਮਦ ਨੂੰ ਠੱਲ੍ਹ ਪਾਈ ਹੈ। ਪਾਰਟੀ ਨੇ ਕਿਹਾ ਕਿ ਵਿਰੋਧੀ ਧਿਰ ਦਾ ਪ੍ਰਤੀਕਰਮ ਇਸ ਕਾਰਵਾਈ ਤੋਂ ਉਨ੍ਹਾਂ ਦੀ ਤਕਲੀਫ਼ ਨੂੰ ਦਰਸਾਉਂਦਾ ਹੈ ਅਤੇ ਉਨ੍ਹਾਂ ਦੇ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਲਾਸ਼ ’ਤੇ ਰਾਜਨੀਤੀ ਕਰਨ ਦੀ ਬਜਾਏ ਨਾਮੋਲ ਆ ਕੇ ਜ਼ਮੀਨੀ ਪੱਧਰ ’ਤੇ ਆਪਣੇ ਦਾਅਵੇ ਦੁਹਰਾਉਣ।

Read Also : ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ 'ਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ 10-12 ਦਿਨਾਂ ਵਿੱਚ ਤੁਸੀਂ ਦੇਖਿਆ ਹੋਵੇਗਾ ਅਤੇ ਤੁਹਾਡੇ ਚੈਨਲਾਂ ਨੇ ਵੀ ਦਿਖਾਇਆ ਹੋਵੇਗਾ ਕਿ ਪੰਜਾਬ ਦੇ ਪਿੰਡਾਂ ਵਿੱਚ, ਖਾਸ ਕਰਕੇ ਸਾਡੇ ਜ਼ਿਲ੍ਹੇ ਵਿੱਚ ਕਿਸ ਤਰ੍ਹਾਂ ਦੀਆਂ ਘਟਨਾਵਾਂ ਵਾਪਰੀਆਂ ਹਨ ਅਤੇ ਨਸ਼ਿਆਂ ਨੂੰ ਲੈ ਕੇ ਕਿਸ ਤਰ੍ਹਾਂ ਦਾ ਸਿਆਸੀ ਵਿਵਾਦ ਖੜ੍ਹਾ ਕੀਤਾ ਗਿਆ ਹੈ।

‘ਆਪ’ ਪੰਜਾਬ ਪ੍ਰਧਾਨ ਨੇ ਕਿਹਾ ਕਿ ਅਸੀਂ ਇਸ ਗੱਲ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ ਕਿ ਜਦੋਂ ਵੀ ਕਿਸੇ ਵਿਅਕਤੀ ਦੀ ਜਾਨ ਜਾਂਦੀ ਹੈ, ਤਾਂ ਇਹ ਸਿਰਫ਼ ਉਸ ਵਿਅਕਤੀ ਦੇ ਘਰ ਜਾਂ ਪਰਿਵਾਰ ਦਾ ਹੀ ਨੁਕਸਾਨ ਨਹੀਂ ਹੁੰਦਾ, ਸਗੋਂ ਪੂਰੇ ਸਮਾਜ ਦਾ ਨੁਕਸਾਨ ਹੁੰਦਾ ਹੈ। ਪਰ ਜਦੋਂ ਸਿਆਸੀ ਪਾਰਟੀਆਂ ਦੇ ਲੋਕ, ਸਿਆਸੀ ਆਗੂ ਸੱਚ ਨੂੰ ਛਿੱਕੇ ਟੰਗ ਕੇ ਸਿਰਫ਼ ਆਪਣੇ ਸਿਆਸੀ ਹਿੱਤ ਪੂਰੇ ਕਰਨ ਲਈ ਹੇਠਲੇ ਪੱਧਰ ਦੀ ਰਾਜਨੀਤੀ ਕਰਦੇ ਹਨ, ਤਾਂ ਸਮਾਜ ਦਾ ਵੀ ਨੁਕਸਾਨ ਹੁੰਦਾ ਹੈ, ਪੰਜਾਬ ਦਾ ਵੀ ਨੁਕਸਾਨ ਹੁੰਦਾ ਹੈ ਅਤੇ ਪੰਜਾਬ ਦਾ ਨਾਂ ਵੀ ਬਦਨਾਮ ਹੁੰਦਾ ਹੈ। ਅਸੀਂ ਅੱਜ ਇਹੀ ਦੇਖ ਰਹੇ ਹਾਂ।

ਨਾਮੋਲ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਤੁਸੀਂ ਦੇਖਿਆ ਹੋਵੇਗਾ ਕਿ ਕੱਲ੍ਹ ਸੰਗਰੂਰ ਜ਼ਿਲ੍ਹੇ ਵਿੱਚ ਹੀ ਨਾਮੋਲ ਪਿੰਡ ਦੇ ਇੱਕ ਨੌਜਵਾਨ ਜੱਗਾ ਸਿੰਘ ਨੇ ਡੀਸੀ ਦਫ਼ਤਰ ਦੇ ਬਾਹਰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਅਤੇ ਬਾਅਦ ਵਿੱਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪਰ ਕੱਲ੍ਹ ਸ਼ਾਮ ਤੋਂ ਲੈ ਕੇ ਅੱਜ ਤੱਕ ਜਿਸ ਤਰ੍ਹਾਂ ਦੀ ਗੰਦੀ ਰਾਜਨੀਤੀ ਹੋ ਰਹੀ ਹੈ, ਉਸ ਨੂੰ ਦੇਖੋ। ਇਹ ਇਸ ਗੱਲ ਦੀ ਤਾਜ਼ਾ ਮਿਸਾਲ ਹੈ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਕਿਸ ਤਰ੍ਹਾਂ ਘਟਨਾ ਦੀ ਵਰਤੋਂ ਕੀਤੀ ਜਾ ਰਹੀ ਹੈ।

ਅਮਨ ਅਰੋੜਾ ਨੇ ਕਿਹਾ ਕਿ ਨਾਮੋਲ ਪਿੰਡ ਮੇਰੇ ਹਲਕੇ ਸੁਨਾਮ ਵਿੱਚ ਹੈ ਅਤੇ ਸੁਨਾਮ ਦੇ ਨੇੜੇ ਹੀ ਸਥਿਤ ਹੈ। ਪਿੰਡ ਇੱਕ ਹੈ, ਪਰ ਇੱਥੇ ਦੋ ਪੰਚਾਇਤਾਂ ਹਨ। ਦੋਵੇਂ ਪੰਚਾਇਤਾਂ, ਪੂਰਾ ਪਿੰਡ, ਸਾਰੀਆਂ ਗੁਰਦੁਆਰਾ ਕਮੇਟੀਆਂ ਅਤੇ ਸਾਰੀਆਂ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਈਆਂ ਅਤੇ ਫੈਸਲਾ ਕੀਤਾ ਕਿ ਪਿੰਡ ਵਿੱਚ ਨਸ਼ਾ ਨਹੀਂ ਵੇਚਣ ਦਿੱਤਾ ਜਾਵੇਗਾ। ਸਾਰਿਆਂ ਨੇ ਫੈਸਲਾ ਕੀਤਾ ਕਿ ਸਾਨੂੰ ਇਕੱਠੇ ਹੋ ਕੇ ਹਿੰਮਤ ਦਿਖਾਉਣੀ ਪਵੇਗੀ ਅਤੇ ਇਸ ਮੁੱਦੇ ’ਤੇ ਮਿਲ ਕੇ ਕੰਮ ਕਰਨਾ ਪਵੇਗਾ।

ਉਨ੍ਹਾਂ ਕਿਹਾ ਕਿ ਦੋਵਾਂ ਪੰਚਾਇਤਾਂ ਨੇ ਸਾਂਝੇ ਤੌਰ ’ਤੇ ਮਤਾ ਪਾਸ ਕੀਤਾ ਕਿ ਉਹ ਪਿੰਡ ਵਿੱਚ ਨਸ਼ਾ ਨਹੀਂ ਵੇਚਣ ਦੇਣਗੇ। ਇਹ ਪੂਰੇ ਪਿੰਡ, ਪੰਚਾਇਤਾਂ, ਗੁਰਦੁਆਰਾ ਕਮੇਟੀਆਂ ਅਤੇ ਕਿਸਾਨ ਜਥੇਬੰਦੀਆਂ ਦਾ ਸਾਂਝਾ ਫੈਸਲਾ ਸੀ।

7 ਸਤੰਬਰ ਦੀਆਂ ਘਟਨਾਵਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ 7 ਤਰੀਕ ਨੂੰ ਪੰਚਾਇਤ ਮੈਂਬਰ ਅਤੇ ਸਰਪੰਚ ਇਕੱਠੇ ਬੈਠੇ ਸਨ। ਜਿਵੇਂ ਕਿ ਮੈਨੂੰ ਦੱਸਿਆ ਗਿਆ ਹੈ, ਜੱਗਾ ਸਿੰਘ ਉੱਥੇ ਆਇਆ ਅਤੇ ਕਿਹਾ ਕਿ ਮੇਰੀ ਤਲਾਸ਼ੀ ਲਵੋ। ਉਨ੍ਹਾਂ ਨੇ ਉਸ ਨੂੰ ਕਿਹਾ, ’ਭਰਾਵਾ, ਤੂੰ ਜਾਹ, ਤੇਰੀ ਤਲਾਸ਼ੀ ਲੈਣ ਦੀ ਲੋੜ ਨਹੀਂ, ਪੂਰਾ ਪਿੰਡ ਪਹਿਲਾਂ ਹੀ ਜਾਣਦਾ ਹੈ।’ ਥੋੜ੍ਹੀ ਦੂਰ ਜਾਣ ਤੋਂ ਬਾਅਦ ਉਸ ਨੇ ਉਨ੍ਹਾਂ ਦੀਆਂ ਮਾਵਾਂ-ਭੈਣਾਂ ਬਾਰੇ ਬਹੁਤ ਹੀ ਮਾੜੀ ਸ਼ਬਦਾਵਲੀ ਵਰਤ ਕੇ ਗਾਲ੍ਹਾਂ ਕੱਢੀਆਂ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਮਾਮੂਲੀ ਤਕਰਾਰ ਹੋ ਗਈ।

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਚੀਮਾ ਥਾਣੇ ਵਿੱਚ ਜੱਗਾ ਸਿੰਘ ਵੱਲੋਂ ਅਤੇ ਪੰਚਾਇਤ ਵੱਲੋਂ ਦੋਵਾਂ ਧਿਰਾਂ ਦੁਆਰਾ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ। ਇਸ ਮਾਮਲੇ ਦੀ ਫਿਲਹਾਲ ਜਾਂਚ ਚੱਲ ਰਹੀ ਹੈ।

12 ਸਤੰਬਰ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ 12 ਤਰੀਕ ਨੂੰ ਉਹ ਇੱਕ ਬੋਤਲ ਫੜ ਕੇ ਆਇਆ ਅਤੇ ਧਮਕੀ ਦਿੱਤੀ ਕਿ ਜੇਕਰ ਸਰਪੰਚ ਅਤੇ ਪੰਚਾਇਤ ਵਿਰੁੱਧ ਉਸ ਦੀ ਸ਼ਿਕਾਇਤ ’ਤੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਖੁਦਕੁਸ਼ੀ ਕਰ ਲਵੇਗਾ ਅਤੇ ਇਸ ਦੇ ਜ਼ਿੰਮੇਵਾਰ ਉਹ ਹੋਣਗੇ। ਇਸ ਤਰ੍ਹਾਂ ਕਿਸੇ ’ਤੇ ਦਬਾਅ ਬਣਾਉਣਾ ਆਪਣੇ ਆਪ ’ਚ ਦਬਾਅ ਪਾਉਣ ਦਾ ਇੱਕ ਤਰੀਕਾ ਹੈ।

ਉਨ੍ਹਾਂ ਕਿਹਾ ਕਿ ਸਰਪੰਚ ਇੱਕ ਚੁਣਿਆ ਹੋਇਆ ਨੁਮਾਇੰਦਾ ਹੁੰਦਾ ਹੈ। ਕਿਸੇ ਚੁਣੇ ਹੋਏ ਨੁਮਾਇੰਦੇ ’ਤੇ ਇਹ ਕਹਿ ਕੇ ਦਬਾਅ ਪਾਉਣਾ ਕਿ ਤੁਸੀਂ ਖੁਦਕੁਸ਼ੀ ਕਰ ਲਵੋਗੇ ਅਤੇ ਉਨ੍ਹਾਂ ਦਾ ਨਾਂ ਲਿਆ ਜਾਵੇਗਾ, ਮੇਰੇ ਖਿਆਲ ਵਿੱਚ ਜਾਇਜ਼ ਨਹੀਂ ਹੈ।

ਡੀ.ਸੀ. ਦਫ਼ਤਰ ਦੇ ਬਾਹਰ ਹੋਈ ਘਟਨਾ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਇਸ ਤੋਂ ਬਾਅਦ ਕੱਲ੍ਹ ਦੀ ਘਟਨਾ ਵਾਪਰੀ ਜਦੋਂ ਉਸ ਨੇ ਡੀਸੀ ਦਫ਼ਤਰ ਦੇ ਬਾਹਰ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਉਸ ਦੇ ਨਾਲ ਨਹੀਂ ਸੀ। ਡੀਸੀ ਦਫ਼ਤਰ ਦੇ ਬਾਹਰ ਮੌਕੇ ’ਤੇ ਪੁਲਿਸ ਮੁਲਾਜ਼ਮ ਮੌਜੂਦ ਸਨ। ਪੁਲਿਸ ਪਹਿਲਾਂ ਉਸ ਨੂੰ ਸਿਵਲ ਹਸਪਤਾਲ ਲੈ ਗਈ। ਫਿਰ ਉਸ ਨੂੰ ਸਿਵਲ ਹਸਪਤਾਲ ਤੋਂ, ਸ਼ਾਇਦ ਐਤਵਾਰ ਹੋਣ ਕਰਕੇ ਸਾਰੇ ਡਾਕਟਰ ਅਤੇ ਸੁਵਿਧਾਵਾਂ ਉਪਲਬਧ ਨਾ ਹੋਣ ਕਾਰਨ, ਨਿੱਜੀ ਉਮੀਦ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ। ਉੱਥੇ ਉਸ ਦੀ ਹਾਲਤ ਸਥਿਰ ਕੀਤੀ ਗਈ ਅਤੇ ਇਲਾਜ ਕੀਤਾ ਗਿਆ। ਜਦੋਂ ਉਹ ਖਤਰੇ ਤੋਂ ਬਾਹਰ ਹੋ ਗਿਆ ਤਾਂ ਉਸ ਨੂੰ ਰਾਜਿੰਦਰਾ ਹਸਪਤਾਲ ਸ਼ਿਫਟ ਕਰ ਦਿੱਤਾ ਗਿਆ।

ਅਮਨ ਅਰੋੜਾ ਨੇ ਇਸ ਘਟਨਾ ਦੇ ਆਲੇ-ਦੁਆਲੇ ਬਣਾਏ ਜਾ ਰਹੇ ਸਿਆਸੀ ਬਿਰਤਾਂਤ ’ਤੇ ਸਵਾਲ ਚੁੱਕੇ। ‘‘ਹੁਣ ਕੱਲ੍ਹ ਤੋਂ ਚੱਲ ਰਹੀ ਰਾਜਨੀਤੀ ਨੂੰ ਦੇਖੋ। ਜੱਗਾ ਸਿੰਘ ਵਿਰੁੱਧ ਨੌਂ ਮਾਮਲੇ ਦਰਜ ਹਨ। ਨੌਂ ਮਾਮਲੇ। ਇਹ ਮਾਮਲੇ ਕੀ ਹਨ? ਨਸ਼ਿਆਂ ਨਾਲ ਸਬੰਧਤ ਮਾਮਲੇ। ਅਤੇ ਇਹ ਅੱਜ ਦਰਜ ਕੀਤੇ ਗਏ ਮਾਮਲੇ ਨਹੀਂ ਹਨ। ਇਹ 2018 ਦੇ ਹਨ। 6 ਅਪ੍ਰੈਲ 2018, 2019-20, 2017-18, ਫਿਰ 2020, 2021 ਅਤੇ ਇਸੇ ਸਾਲ ਜਨਵਰੀ ਵਿੱਚ ਵੀ ਇੱਕ ਮਾਮਲਾ ਦਰਜ ਹੋਇਆ ਸੀ।’’

ਉਨ੍ਹਾਂ ਕਿਹਾ ਕਿ ਇਹ ਨੌਂ ਮਾਮਲੇ ਕੀ ਹਨ? ਇਹਨਾਂ ਨੌਂ ਮਾਮਲਿਆਂ ਵਿੱਚੋਂ ਚਾਰ ਮਾਮਲਿਆਂ ਵਿੱਚ ਸਜ਼ਾ ਹੋ ਚੁੱਕੀ ਹੈ। ਇਹਨਾਂ ਵਿੱਚ ਨਸ਼ੇ ਅਤੇ ਸ਼ਰਾਬ ਨਾਲ ਸਬੰਧਤ ਮਾਮਲੇ ਸ਼ਾਮਲ ਹਨ। ਇਸ ਵਿਅਕਤੀ ਵਿਰੁੱਧ ਬਲਾਤਕਾਰ ਦਾ ਮਾਮਲਾ ਵੀ ਦਰਜ ਹੈ।

ਅਮਨ ਅਰੋੜਾ ਨੇ ਸਿਆਸੀ ਆਗੂਆਂ ਵੱਲੋਂ ਜਾਰੀ ਕੀਤੇ ਜਾ ਰਹੇ ਸੋਸ਼ਲ ਮੀਡੀਆ ਬਿਆਨਾਂ ’ਤੇ ਸਵਾਲ ਚੁੱਕੇ। ‘‘ਅਤੇ ਹੁਣ ਕੱਲ੍ਹ ਸ਼ਾਮ ਤੋਂ ਆ ਰਹੇ ਟਵੀਟਾਂ ਨੂੰ ਦੇਖੋ। ਸਿਆਸੀ ਆਗੂਆਂ ਦੇ ਟਵੀਟ ਆ ਰਹੇ ਹਨ। ਮੈਂ ਅੱਜ ਤੁਹਾਡੇ ਸਾਹਮਣੇ ਸਿਰਫ਼ ਇਸ ਲਈ ਆਇਆ ਹਾਂ ਕਿਉਂਕਿ ਮੈਂ ਦਿਖਾਉਣਾ ਚਾਹੁੰਦਾ ਹਾਂ ਕਿ ਇਹ ਸਿਆਸੀ ਪਾਰਟੀਆਂ ਅਤੇ ਇਹਨਾਂ ਦੇ ਆਗੂ ਕਿਸ ਹੱਦ ਤੱਕ ਹੇਠਲੇ ਪੱਧਰ ਦੀ ਰਾਜਨੀਤੀ ’ਤੇ ਉੱਤਰ ਆਏ ਹਨ।’’

ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਸਾਡੇ ਸਥਾਨਕ ਸਿਆਸੀ ਆਗੂਆਂ ਨੇ ਬਿਆਨ ਦਿੱਤੇ। ਉਨ੍ਹਾਂ ਨੇ ਆਪਣੇ ਆਗੂਆਂ ਨੂੰ ਸੂਬਾ ਅਤੇ ਰਾਸ਼ਟਰੀ ਪੱਧਰ ਦੇ ਆਗੂਆਂ ਸਮੇਤ ਸੂਚਿਤ ਕੀਤਾ। ਫਿਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਥਿਤ ਨਸ਼ਾ ਤਸਕਰ ਦੇ ਹੱਕ ਵਿੱਚ ਅਤੇ ਪੰਚਾਇਤ ਦੇ ਖਿਲਾਫ ਟਵੀਟ ਆਇਆ। ਤਰੁਣ ਚੁੱਘ ਨੇ ਟਵੀਟ ਕੀਤਾ ਕਿ ਕਥਿਤ ਨਸ਼ਾ ਤਸਕਰ ਨਸ਼ਿਆਂ ਖਿਲਾਫ ਆਵਾਜ਼ ਉਠਾ ਰਹਾ ਸੀ।

‘ਆਪ’ ਪੰਜਾਬ ਪ੍ਰਧਾਨ ਨੇ ਕਿਹਾ ਕਿ ਸਚਿਨ ਪਾਇਲਟ ਨੇ ਟਵੀਟ ਕੀਤਾ ਕਿ ਜੱਗਾ ਸਿੰਘ ਨਸ਼ਿਆਂ ਖਿਲਾਫ ਆਵਾਜ਼ ਉਠਾ ਰਿਹਾ ਸੀ ਅਤੇ ਪੰਜਾਬ ਪੁਲਿਸ ਕੁੱਝ ਨਹੀਂ ਕਰ ਰਹੀ ਸੀ। ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਕੇਵਲ ਸਿੰਘ ਢਿੱਲੋਂ, ਰਵਨੀਤ ਸਿੰਘ ਬਿੱਟੂ ਅਤੇ ਵਿਜੇ ਇੰਦਰ ਸਿੰਗਲਾ ਸਾਰਿਆਂ ਨੇ ਕਿਹਾ ਕਿ ਜੱਗਾ ਸਿੰਘ ਨਸ਼ੇ ਰੋਕਣ ਦਾ ਕੰਮ ਕਰ ਰਿਹਾ ਸੀ ਜਦਕਿ ਪੰਚਾਇਤ ਅਤੇ ਪੁਲਿਸ ਨਸ਼ਾ ਤਸਕਰੀ ਨੂੰ ਹੁਲਾਰਾ ਦੇ ਰਹੀ ਸੀ। ਇਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਵੀ ਇਹੀ ਦਲੀਲ ਦਿੱਤੀ। ਆਮ ਤੌਰ ’ਤੇ ਜਦੋਂ ਬਿਕਰਮ ਮਜੀਠੀਆ ਨਸ਼ਿਆਂ ਬਾਰੇ ਗੱਲ ਕਰਦਾ ਹੈ ਤਾਂ ਚੰਗਾ ਨਹੀਂ ਲੱਗਦਾ, ਪਰ ਉਹ ਅਜਿਹਾ ਕਰਦਾ ਹੈ।

ਉਨ੍ਹਾਂ ਕਿਹਾ ਕਿ ਪਿੰਡ ਵਾਸੀ ਅਜਿਹੇ ਬਿਰਤਾਂਤ ਨੂੰ ਸਖ਼ਤੀ ਨਾਲ ਰੱਦ ਕਰਨਗੇ। ਇਸ ਲਈ ਮੈਂ ਉਨ੍ਹਾਂ ਨੂੰ ਜ਼ਿੰਮੇਵਾਰਾਨਾ ਰਾਜਨੀਤੀ ਕਰਨ ਦੀ ਬੇਨਤੀ ਕਰਦਾ ਹਾਂ। ਇਹ ਹੇਠਲੇ ਪੱਧਰ ਦੀ ਰਾਜਨੀਤੀ ਸ਼ਰਮਨਾਕ ਅਤੇ ਨਿੰਦਣਯੋਗ ਹੈ।

ਅਮਨ ਅਰੋੜਾ ਨੇ ਕਿਹਾ ਕਿ ਸਿਆਸੀ ਆਗੂਆਂ ਨੂੰ ਜਾਂ ਤਾਂ ਆਪਣੇ ਦਾਅਵਿਆਂ ਨੂੰ ਸਾਬਤ ਕਰਨਾ ਚਾਹੀਦਾ ਹੈ ਜਾਂ ਇਹ ਮੰਨਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਲੋਕਾਂ ਨੂੰ ਗੁਮਰਾਹ ਕੀਤਾ ਹੈ। ਉਨ੍ਹਾਂ ਕਿਹਾ, ‘ਮੈਂ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਇਸ ਪਹੁੰਚ ਦੀ ਨਿਖੇਧੀ ਕਰਦਾ ਹਾਂ। ਜਾਂ ਤਾਂ ਇਹ ਲੋਕ ਸਾਬਤ ਕਰਨ ਕਿ ਉਨ੍ਹਾਂ ਦੇ ਟਵੀਟ ਸਹੀ ਹਨ, ਜਾਂ ਉਹ ਆਪਣੀ ਗਲਤੀ ਮੰਨਣ ਅਤੇ ਜਿਸ ਤਰ੍ਹਾਂ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ, ਉਸ ਲਈ ਪੰਜਾਬ ਤੋਂ ਮਾਫੀ ਮੰਗਣ।’

ਸਰਕਾਰ ਦੀ ਨਸ਼ਾ ਵਿਰੋਧੀ ਵਿਆਪਕ ਰਣਨੀਤੀ ਬਾਰੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਹੁਣ ਪਿੰਡਾਂ ਦੀ ਸਥਿਤੀ ਦੇਖੋ। ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਸੀਂ ਹਰ ਪਿੰਡ ਅਤੇ ਹਰ ਵਾਰਡ ਵਿੱਚ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਬਣਾਵਾਂਗੇ। ਅਸੀਂ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ। ਮੈਂ ਇਹ ਨਹੀਂ ਕਹਿ ਰਿਹਾ ਕਿ ਅਸੀਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਪਰ ਸਾਡੀਆਂ ਕੋਸ਼ਿਸ਼ਾਂ ਵਿੱਚ ਕਿੱਥੇ ਕਮੀ ਹੈ? ਕਿਸ ਸਿਆਸੀ ਪਾਰਟੀ ਦੀ ਸਰਕਾਰ ਨੇ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ? ਕਿਸ ਸਿਆਸੀ ਪਾਰਟੀ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ? ਕਿਸ ਸਿਆਸੀ ਪਾਰਟੀ ਨੇ ਜਾਗਰੂਕਤਾ ਮੁਹਿੰਮਾਂ ਚਲਾਈਆਂ? ਉਨ੍ਹਾਂ ਨੇ ਸਵਾਲ ਕੀਤਾ।

ਅਮਨ ਅਰੋੜਾ ਨੇ ਕਿਹਾ, ‘‘ਜਿਹੜੇ ਨਸ਼ਾ ਵੇਚਦੇ ਸਨ, ਉਹ ਅੱਜ ਸਾਡੇ ’ਤੇ ਸਵਾਲ ਚੁੱਕ ਰਹੇ ਹਨ। ਸਰਕਾਰ ਨੇ ਫੈਸਲਾ ਕੀਤਾ ਕਿ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਜਾਣਗੀਆਂ ਕਿਉਂਕਿ ਜੇਕਰ ਪਿੰਡ ਵਿੱਚ ਕੋਈ ਸਭ ਤੋਂ ਵੱਡੀ ਜ਼ਿੰਮੇਵਾਰੀ ਨਾਲ ਕੰਮ ਕਰ ਸਕਦਾ ਹੈ ਤਾਂ ਉਹ ਪੰਚਾਇਤ ਹੈ। ਪੰਚਾਇਤ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਸਰਕਾਰ ਹੈ।’’

ਵੀਡੀਸੀ ਦੇ ਢਾਂਚੇ ਦੀ ਵਿਆਖਿਆ ਕਰਦਿਆਂ ਉਨ੍ਹਾਂ ਕਿਹਾ, ‘‘ਸਰਪੰਚ ਵੀਡੀਸੀ ਦਾ ਚੇਅਰਮੈਨ ਹੋਵੇਗਾ। ਉਹ ਸਰਪੰਚ ਅਕਾਲੀ ਦਲ, ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ, ਖੱਬੇਪੱਖੀ ਪਾਰਟੀਆਂ ਨਾਲ ਸਬੰਧਤ ਹੋ ਸਕਦਾ ਹੈ ਜਾਂ ਆਜ਼ਾਦ ਹੋ ਸਕਦਾ ਹੈ। ਸਿਆਸੀ ਸਬੰਧਾਂ ਦੇ ਆਧਾਰ ’ਤੇ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ।’’

ਅਮਨ ਅਰੋੜਾ ਨੇ ਕਿਹਾ ਕਿ ਚੁਣੌਤੀ ਦੇ ਆਕਾਰ ਨੂੰ ਦੇਖਦਿਆਂ ਸਿਆਸੀ ਆਗੂਆਂ ਨੂੰ ਪਿੰਡਾਂ ਦੇ ਨੁਮਾਇੰਦਿਆਂ ’ਤੇ ਪਾਈਆਂ ਗਈਆਂ ਜ਼ਿੰਮੇਵਾਰੀਆਂ ਨੂੰ ਸਮਝਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ‘‘ਹੁਣ ਸਥਿਤੀ ਦੇਖੋ। 13,500 ਪਿੰਡ ਹਨ। ਜਿੱਥੇ ਵੀ ਅਜਿਹੀ ਸਥਿਤੀ ਪੈਦਾ ਹੁੰਦੀ ਹੈ, ਇੱਕ ਪਾਸੇ ਕੋਈ ਕਥਿਤ ਤੌਰ ’ਤੇ ਨਸ਼ਾ ਵੇਚਣ ਵਿੱਚ ਸ਼ਾਮਲ ਹੁੰਦਾ ਹੈ ਅਤੇ ਦੂਜੇ ਪਾਸੇ ਪੰਚਾਇਤ ਹੁੰਦੀ ਹੈ। ਸਿਆਸੀ ਆਗੂ ਤੁਰੰਤ ਟਵੀਟ ਕਰਨਾ ਸ਼ੁਰੂ ਕਰ ਦਿੰਦੇ ਹਨ। ਸਰਪੰਚ ਅਤੇ ਪੰਚਾਇਤ ਨੂੰ ਕੀ ਕਰਨਾ ਚਾਹੀਦਾ ਹੈ? ਕੀ ਉਨ੍ਹਾਂ ਨੂੰ ਪੁਲਿਸ ਨੂੰ ਨਸ਼ਾ ਵੇਚਣ ਦੀ ਜਾਣਕਾਰੀ ਦੇਣੀ ਚਾਹੀਦੀ ਹੈ ਜਾਂ ਨਹੀਂ? ਕੀ ਕਾਰਵਾਈ ਕਰਨੀ ਚਾਹੀਦੀ ਹੈ ਜਾਂ ਨਹੀਂ? ਮੈਂ ਇਹਨਾਂ ਲੋਕਾਂ ਨੂੰ ਇਹ ਸਵਾਲ ਪੁੱਛਣਾ ਚਾਹੁੰਦਾ ਹਾਂ,’’।

ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਵੀਡੀਸੀ ਦਾ ਚੇਅਰਮੈਨ ਬਣਾਇਆ ਹੈ, ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ। ਅਸੀਂ ਉਨ੍ਹਾਂ ਨੂੰ ਕਹਿੰਦੇ ਹਾਂ: ਤੁਹਾਨੂੰ ਪਿੰਡ ਵਿੱਚ ਠੀਕਰੀ ਪਹਿਰੇ ਲਗਾਉਣੇ ਪੈਣਗੇ। ਅਮਨ ਅਰੋੜਾ ਨੇ ਕਿਹਾ ਕਿ ਤੁਹਾਨੂੰ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨੀ ਪਵੇਗੀ। ਜੇਕਰ ਕੋਈ ਨਸ਼ਾ ਵੇਚ ਰਿਹਾ ਹੈ ਜਾਂ ਵੇਚਣ ਵਿੱਚ ਮਦਦ ਕਰ ਰਿਹਾ ਹੈ, ਤਾਂ ਤੁਹਾਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣੀ ਪਵੇਗੀ।

ਉਨ੍ਹਾਂ ਕਿਹਾ ਕਿ ਇਹ ਜ਼ਿੰਮੇਵਾਰੀ ਚੁਣੇ ਹੋਏ ਪਿੰਡ ਦੇ ਨੁਮਾਇੰਦਿਆਂ ਨੂੰ ਨਸ਼ਾ ਵੇਚਣ ਵਾਲਿਆਂ ਦੇ ਦਬਾਅ ਹੇਠ ਲਿਆ ਸਕਦੀ ਹੈ। ਅਮਨ ਅਰੋੜਾ ਨੇ ਕਿਹਾ ‘‘ਜਦੋਂ ਸਰਪੰਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਂਦੇ ਹਨ, ਤਾਂ ਨਸ਼ਾ ਵੇਚਣ ਵਿੱਚ ਸ਼ਾਮਲ ਲੋਕ ਕੁਦਰਤੀ ਤੌਰ ’ਤੇ ਉਨ੍ਹਾਂ ਦੇ ਦੁਸ਼ਮਣ ਬਣ ਜਾਣਗੇ। ਫਿਰ ਕੋਈ ਕੁਝ ਨਿਗਲ ਲੈਂਦਾ ਹੈ ਜਾਂ ਕੁਝ ਕਰਦਾ ਹੈ, ਵੀਡੀਓ ਬਣਾਉਂਦਾ ਹੈ ਅਤੇ ਕੁਝ ਸਿਆਸੀ ਆਗੂ ਤੁਰੰਤ ਉਸ ਵੀਡੀਓ ਨੂੰ ਟਵਿੱਟਰ ’ਤੇ ਪਾ ਦਿੰਦੇ ਹਨ। ਅਚਾਨਕ, ਪੂਰੇ ਦੇਸ਼ ਨੂੰ ਦੱਸਿਆ ਜਾਂਦਾ ਹੈ ਕਿ ਪੰਜਾਬ ਵਿੱਚ ਸਰਕਾਰ ਆਪ ਨਸ਼ਾ ਵੇਚ ਰਹੀ ਹੈ। ਇਹ ਹਾਸੋਹੀਣਾ ਹੈ। ਹਾਸੋਹੀਣਾ। ਇਹਨਾਂ ਨੇਤਾਵਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ,’’।

ਅਮਨ ਅਰੋੜਾ ਨੇ ਕਿਹਾ ਕਿ ਸਰਕਾਰ, ਆਮ ਆਦਮੀ ਪਾਰਟੀ ਅਤੇ ਪੁਲਿਸ ਆਪਣੇ ਮਕਸਦ ਪ੍ਰਤੀ ਸਪੱਸ਼ਟ ਹਨ। ਅਮਨ ਅਰੋੜਾ ਨੇ ਕਿਹਾ ਕਿ ਅੱਜ ਬਹੁਤ ਹੀ ਸਪੱਸ਼ਟ ਸ਼ਬਦਾਂ ਵਿੱਚ, ਸਰਕਾਰ ਵੱਲੋਂ, ਆਮ ਆਦਮੀ ਪਾਰਟੀ ਵੱਲੋਂ ਅਤੇ ਸਰਕਾਰ ਦੇ ਇੱਕ ਹਿੱਸੇ ਵਜੋਂ, ਮੈਂ ਕਹਿਣਾ ਚਾਹੁੰਦਾ ਹਾਂ ਕਿ ਸਾਡੀ ਨੀਅਤ ਬਿਲਕੁਲ ਸਾਫ਼ ਹੈ। ਅਸੀਂ ਚਾਹੁੰਦੇ ਹਾਂ ਕਿ ਸਾਰੇ ਇਕੱਠੇ ਹੋਣ ਅਤੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ।

ਅਮਨ ਅਰੋੜਾ ਨੇ ਕਿਹਾ ‘‘ਪਰ ਅਜਿਹੀ ਹੇਠਲੇ ਪੱਧਰ ਦੀ ਰਾਜਨੀਤੀ ਦਾ ਕੀ ਮਤਲਬ ਹੈ? ਮੈਂ ਇਹ ਨਹੀਂ ਕਹਿ ਰਿਹਾ ਕਿ ਹਰ ਕੋਈ ਇਸ ਤਰ੍ਹਾਂ ਸੋਚੇਗਾ, ਪਰ ਮੰਨ ਲਓ ਕੋਈ ਸੋਚਣ ਲੱਗ ਪਵੇ ਕਿ ਮੇਰੇ ’ਤੇ ਕੇਸ ਦਰਜ ਹਨ, ਪੁਲਿਸ ਮੇਰੇ ’ਤੇ ਦਬਾਅ ਪਾ ਰਹੀ ਹੈ, ਸਰਪੰਚ ਮੇਰੇ ’ਤੇ ਦਬਾਅ ਪਾ ਰਿਹਾ ਹੈ। ਜੇਕਰ ਮੈਂ ਕੁਝ ਨਿਗਲ ਲਵਾਂ ਅਤੇ ਫਿਰ ਸਾਰੇ ਅਕਾਲੀ, ਕਾਂਗਰਸ ਅਤੇ ਭਾਜਪਾ ਦੀ ਲੀਡਰਸ਼ਿਪ ਮੇਰੇ ਪਿੱਛੇ ਆ ਜਾਵੇ, ਤਾਂ ਮੈਂ ਹੀਰੋ ਬਣ ਜਾਵਾਂਗਾ ਅਤੇ ਵਾਹ-ਵਾਹੀ ਖੱਟਾਂਗਾ। ਫਿਰ ਅਸੀਂ ਕੀ ਕਰੀਏ? ਸਰਕਾਰ ਕਿਵੇਂ ਚੱਲੇਗੀ? ਅਸੀਂ ਨਸ਼ੇ ਕਿਵੇਂ ਖਤਮ ਕਰਾਂਗੇ?’’।

ਅਮਨ ਅਰੋੜਾ ਨੇ ਇੱਕ ਵਾਰ ਫਿਰ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਜਿਹੀ ਰਾਜਨੀਤੀ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ‘‘ਮੇਰੀ ਸਾਰਿਆਂ ਨੂੰ ਅਪੀਲ ਅਤੇ ਬੇਨਤੀ ਹੈ ਕਿ ਇਸ ਹੇਠਲੇ ਪੱਧਰ ਦੀ ਰਾਜਨੀਤੀ ਤੋਂ ਗੁਰੇਜ਼ ਕੀਤਾ ਜਾਵੇ। ਅਤੇ ਜੇਕਰ ਤੁਸੀਂ ਜੋ ਕਿਹਾ ਹੈ ਉਸ ਬਾਰੇ ਸੱਚੇ ਹੋ, ਤਾਂ ਟਵੀਟ ਕਰਨ ਵਾਲੇ ਸਾਰੇ ਲੋਕਾਂ ਨੂੰ ਨਾਮੋਲ ਪਿੰਡ ਆਉਣਾ ਚਾਹੀਦਾ ਹੈ ਅਤੇ ਉੱਥੇ ਵੀ ਉਹੀ ਗੱਲ ਕਹਿਣੀ ਚਾਹੀਦੀ ਹੈ। ਆਓ ਅਤੇ ਲੋਕਾਂ ਦੇ ਸਾਹਮਣੇ ਕਹੋ। ਫਿਰ ਤੁਸੀਂ ਦੇਖੋਗੇ ਕਿ ਲੋਕ ਤੁਹਾਨੂੰ ਕੀ ਜਵਾਬ ਦਿੰਦੇ ਹਨ। ਉਹ ਇੱਕ ਬਿਲਕੁਲ ਵੱਖਰਾ ਨਜ਼ਾਰਾ ਹੋਵੇਗਾ,’’।

ਅਮਨ ਅਰੋੜਾ ਨੇ ਕਿਹਾ, ‘‘ਨਸ਼ਿਆਂ ਵਿਰੁੱਧ ਲੜਾਈ ਇੱਕ ਸਾਂਝੀ ਜ਼ਿੰਮੇਵਾਰੀ ਹੈ। ਸਾਨੂੰ ਨਸ਼ਿਆਂ ਦੀ ਅਲਾਮਤ ਨਾਲ ਲੜਨ ਲਈ ਪਿੰਡਾਂ, ਪੰਚਾਇਤਾਂ, ਪੁਲਿਸ ਅਤੇ ਸਮਾਜ ਦੇ ਇਰਾਦੇ ਨੂੰ ਸਿਆਸੀ ਲਾਹੇ ਕਾਰਨ ਕਮਜ਼ੋਰ ਨਹੀਂ ਹੋਣ ਦੇਣਾ ਚਾਹੀਦਾ। ਪੰਜਾਬ ਨੂੰ ਜ਼ਿੰਮੇਵਾਰ ਰਾਜਨੀਤੀ ਅਤੇ ਸਾਂਝੀ ਕਾਰਵਾਈ ਦੀ ਲੋੜ ਹੈ, ਨਾ ਕਿ ਸੰਵੇਦਨਸ਼ੀਲ ਘਟਨਾਵਾਂ ਦੇ ਸਿਆਸੀ ਸ਼ੋਸ਼ਣ ਦੀ।’’

ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਕਿਸੇ ਤ੍ਰਾਸਦੀ ਨੂੰ ਸਿਆਸੀ ਤਮਾਸ਼ੇ ਵਿੱਚ ਬਦਲਣ ਤੋਂ ਪਹਿਲਾਂ, ਵਿਰੋਧੀ ਆਗੂਆਂ ਵਿੱਚ ਨਾਮੋਲ ਪਿੰਡ ਦੀ ਜ਼ਮੀਨੀ ਹਕੀਕਤ ਦਾ ਸਾਹਮਣਾ ਕਰਨ ਦੀ ਹਿੰਮਤ ਹੋਣੀ ਚਾਹੀਦੀ ਹੈ। ਜਿਸ ਵਿਅਕਤੀ ਦਾ ਉਹ ਬਚਾਅ ਕਰ ਰਹੇ ਹਨ, ਉਸ ’ਤੇ ਪਿੰਡ ਵਾਸੀਆਂ ਵੱਲੋਂ ਹੀ ਨਸ਼ਾ ਤਸਕਰ ਹੋਣ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਜਿਸ ਵਿਰੁੱਧ ਚੀਮਾ ਅਤੇ ਪਟਿਆਲਾ ਦੇ ਥਾਣਿਆਂ ਵਿੱਚ ਲਗਭਗ 9 ਐਫਆਈਆਰ ਦਰਜ ਹੋਣ ਦੀ ਖ਼ਬਰ ਹੈ। ਪੂਰਾ ਪਿੰਡ ਨਸ਼ਿਆਂ ਖਿਲਾਫ ਇੱਕਜੁੱਟ ਹੈ ਅਤੇ ਨਾਮੋਲ ਨੂੰ ਨਸ਼ਾ ਮੁਕਤ ਬਣਾਉਣ ਦੀ ਲੜਾਈ ’ਚ ਇਕੱਠੇ ਖੜ੍ਹਾ ਹੈ। ਇਸ ਲਈ ਵਿਰੋਧੀ ਧਿਰ ਦੇ ਨੇਤਾਵਾਂ ਲਈ ਸਵਾਲ ਸਾਦਾ ਹੈ: ਤੁਸੀਂ ਕਿਸ ਦੇ ਨਾਲ ਹੋ? ਨਸ਼ਿਆਂ ਦੀ ਸਮੱਸਿਆ ਵਿਰੁੱਧ ਇੱਕਜੁੱਟ ਹੋ ਕੇ ਖੜ੍ਹੇ ਪਿੰਡ ਵਾਸੀਆਂ ਨਾਲ? ਜਾਂ ਇੱਕ ਕਥਿਤ ਨਸ਼ਾ ਤਸਕਰ ਨਾਲ?’’

ਕੈਬਨਿਟ ਮੰਤਰੀ ਰਵਜੋਤ ਸਿੰਘ ਨੇ ਕਿਹਾ, ‘‘ਰਾਜਨੀਤੀ ਨੂੰ ਲਾਂਭੇ ਰੱਖ ਕੇ ਨਾਮੋਲ ਪਿੰਡ ਦੇ ਮਾਮਲੇ ਨੂੰ ਤੱਥਾਂ ਰਾਹੀਂ ਸਮਝਣ ਦੀ ਲੋੜ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਨਸ਼ਾ ਵੇਚਣ ਵਾਲਿਆਂ ਦਾ ਬਾਈਕਾਟ ਕਰਨ ਦਾ ਸਾਂਝਾ ਮਤਾ ਪਹਿਲਾਂ ਹੀ ਪਾਸ ਕਰ ਚੁੱਕੇ ਹਨ, ਠੀਕਰੀ ਪਹਿਰਾ ਦੇ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਮਾਨ ਸਰਕਾਰ ਦੀ ਮੁਹਿੰਮ ਦਾ ਸਮਰਥਨ ਕਰ ਰਹੇ ਹਨ। ਦੂਜੇ ਪਾਸੇ, ਜਿਸ ਵਿਅਕਤੀ ਦੇ ਸਮਰਥਨ ਵਿੱਚ ਵਿਰੋਧੀ ਧਿਰ ਵੱਲੋਂ ਬਿਆਨ ਅਤੇ ਵੀਡੀਓਜ਼ ਜਾਰੀ ਕੀਤੀਆਂ ਜਾ ਰਹੀਆਂ ਹਨ, ਉਸ ਵਿਰੁੱਧ ਦਰਜ ਕੇਸਾਂ ਦੇ ਤੱਥਾਂ ਨੂੰ ਪੇਸ਼ ਕਰਨਾ ਵੀ ਜ਼ਰੂਰੀ ਹੈ। ਇਹ ਇਸ ਲਈ ਹੈ ਕਿਉਂਕਿ ਇਸ ਵਿਅਕਤੀ ਵਿਰੁੱਧ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਲਗਭਗ ਇੱਕ ਡਜ਼ਨ ਐਫਆਈਆਰ ਦਰਜ ਹੋਣ ਦੀ ਖ਼ਬਰ ਹੈ। ਸਵਾਲ ਇਹ ਹੈ: ਕੀ ਪੂਰੇ ਪਿੰਡ ਦੀ ਇੱਕਜੁੱਟ ਆਵਾਜ਼ ਸੁਣੀ ਜਾਵੇਗੀ, ਜਾਂ ਕਹਾਣੀ ਦੇ ਸਿਰਫ਼ ਇੱਕ ਪਾਸੇ ’ਤੇ ਧਿਆਨ ਕੇਂਦਰਿਤ ਕਰਕੇ ਰਾਜਨੀਤੀ ਕੀਤੀ ਜਾਵੇਗੀ? ਨਾਮੋਲ ਵਾਸੀਆਂ ਦੀ ਪ੍ਰੈਸ ਕਾਨਫਰੰਸ ਦੀ ਵੀਡੀਓ ਵੀ ਉਪਲਬਧ ਹੈ। ਪਹਿਲਾਂ ਜ਼ਮੀਨੀ ਹਕੀਕਤ ਸੁਣੋ, ਫਿਰ ਆਪਣੇ ਵਿਚਾਰ ਪੇਸ਼ ਕਰੋ।’’

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ, ‘‘ਲਾਸ਼ ’ਤੇ ਰਾਜਨੀਤੀ ਕਰਨ ਦੀ ਬਜਾਏ ਵਿਰੋਧੀ ਪਾਰਟੀਆਂ ਨੂੰ ਜ਼ਮੀਨੀ ਹਕੀਕਤ ਨੂੰ ਸਮਝਣ ਅਤੇ ਸੁਣਨ ਦੀ ਲੋੜ ਹੈ। ਨਾਮੋਲ ਪਿੰਡ ਦੇ ਵਾਸੀਆਂ ਦਾ ਦਾਅਵਾ ਹੈ ਕਿ ਜਿਸ ਵਿਅਕਤੀ ਨੂੰ ਵਿਰੋਧੀ ਧਿਰ ’ਵਿਸਲਬਲੋਅਰ’ ਵਜੋਂ ਪੇਸ਼ ਕਰ ਰਹੀ ਹੈ, ਉਸ ਵਿਰੁੱਧ ਕਈ ਐਫਆਈਆਰ ਦਰਜ ਹਨ ਅਤੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਉਸ ਦਾ ਨਾਂ ਸ਼ਾਮਲ ਹੈ। ਇਸ ਲਈ ਇਹਨਾਂ ਵਿਰੋਧੀ ਪਾਰਟੀਆਂ ਨੂੰ ਸਿੱਧਾ ਸਵਾਲ ਹੈ: ਤੁਸੀਂ ਕਿਸ ਦੇ ਨਾਲ ਖੜ੍ਹੇ ਹੋ — ਇੱਕ ਨਸ਼ਾ ਤਸਕਰ ਅਤੇ ਨਸ਼ੇੜੀ ਦੇ ਦਾਅਵਿਆਂ ਨਾਲ, ਜਾਂ ਨਾਮੋਲ ਦੇ ਪੂਰੇ ਪਿੰਡ ਨਾਲ, ਜੋ ਨਸ਼ਿਆਂ ਵਿਰੁੱਧ ਇੱਕਜੁੱਟ ਹੋਇਆ ਹੈ? ਪਿੰਡ ਵਾਸੀਆਂ ਅਨੁਸਾਰ, ਉਨ੍ਹਾਂ ਨੇ ਇੱਕ ਸਾਂਝਾ ਮਤਾ ਪਾਸ ਕੀਤਾ, ਠੀਕਰੀ ਪਹਿਰਾ ਲਗਾਇਆ, ਅਤੇ ਨਸ਼ਿਆਂ ਦੇ ਫੈਲਾਅ ਨੂੰ ਰੋਕਣ ਦੀਆਂ ਆਪਣੀਆਂ ਕੋਸ਼ਿਸ਼ਾਂ ਵਿੱਚ ਸਰਕਾਰ ਨਾਲ ਖੜ੍ਹੇ ਹੋਣ ਦਾ ਫੈਸਲਾ ਕੀਤਾ। ਸਿਆਸੀ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਜ਼ਮੀਨੀ ਹਕੀਕਤ ਅਤੇ ਪਿੰਡ ਵਾਸੀਆਂ ਦਾ ਪੱਖ ਵੀ ਸੁਣਿਆ ਜਾਣਾ ਚਾਹੀਦਾ ਹੈ।’’

AAP Punjab: ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
ਸ੍ਰੀ ਅਨੰਦਪੁਰ ਸਾਹਿਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੂਬੇ ਸਮੇਤ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਨਾਨੋਵਾਲ ਤੋਂ ਕਾਂਗਰਸ ਪਾਰਟੀ ਨਾਲ ਸਬੰਧਿਤ ਦਰਜਨਾਂ ਵਰਕਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਹਾਲ ਹੀ ਦੇ ਸਮੇਂ ਦੌਰਾਨ ਹਲਕੇ ਵਿੱਚ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਕਈ ਆਗੂਆਂ ਅਤੇ ਵਰਕਰਾਂ ਨੇ ‘ਆਪ’ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਵਰਕਰਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਗਏ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੌਕੇ ’ਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਬੀਤੇ ਦਿਨੀਂ ਪਿੰਡ ਜਿੰਦਵੜੀ ਵਿਖੇ ਹੋਈ ਲੋਕ ਮਿਲਣੀ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸਰਕਾਰ ਦੇ ਸਾਹਮਣੇ ਰੱਖੀਆਂ।

Read Also : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸ਼ਾਮਲ ਹੋਏ ਵਰਕਰਾਂ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਹਲਕੇ ਦੇ ਪਿੰਡਾਂ ਵਿੱਚ ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਿਤ ਕੰਮ ਕੀਤੇ ਜਾ ਰਹੇ ਹਨ। ਚੰਗਰ ਖੇਤਰ ਵਿੱਚ ਸਿੰਚਾਈ ਲਈ ਪਾਣੀ ਦੀ ਵਿਵਸਥਾ, ਨਵੇਂ ਪੁਲਾਂ ਅਤੇ ਪੁਲੀਆਂ ਦੀ ਉਸਾਰੀ ਸਮੇਤ ਕਈ ਵਿਕਾਸ ਪ੍ਰਾਜੈਕਟਾਂ ’ਤੇ ਕੰਮ ਹੋ ਰਿਹਾ ਹੈ। ਹਲਕੇ ਵਿੱਚ ਨੰਗਲ-ਕੀਰਤਪੁਰ ਸਾਹਿਬ ਸੜਕ ਦੇ ਚਾਰ-ਮਾਰਗੀਕਰਨ ਦੀ ਪ੍ਰਕਿਰਿਆ ਵੀ ਅੱਗੇ ਵਧੀ ਹੈ, ਜਿਸ ਨਾਲ ਖੇਤਰ ਦੀ ਆਵਾਜਾਈ ਅਤੇ ਸੰਪਰਕ ਵਿਵਸਥਾ ਨੂੰ ਮਜ਼ਬੂਤੀ ਮਿਲਣ ਦੀ ਉਮੀਦ ਹੈ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਰਕਾਰੀ ਯੋਜਨਾਵਾਂ ਅਤੇ ਸਹੂਲਤਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਆਪ ਵਲੰਟੀਅਰ ਅਤੇ ਪਾਰਟੀ ਵਰਕਰ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਸਮੱਸਿਆਵਾਂ ਨੂੰ ਸਮਝਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਬਦਲੇ ਦੀ ਭਾਵਨਾ ਦੀ ਬਜਾਏ ਭਾਈਚਾਰਕ ਸਾਂਝ, ਆਪਸੀ ਸਤਿਕਾਰ ਅਤੇ ਵਿਕਾਸ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੀ ਸੇਵਾ ਲਈ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਉਹ ਆਪਣੀ ਭੂਮਿਕਾ ਨਿਭਾਉਣਗੇ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਹਰ ਨਵੇਂ ਸਾਥੀ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਮਿਲਜੁਲ ਕੇ ਹਲਕੇ ਦੀ ਤਰੱਕੀ ਲਈ ਕੰਮ ਕੀਤਾ ਜਾਵੇਗਾ।

AAP Punjab: ਆਪ 20 ਸਤੰਬਰ ਤੋਂ ਪੂਰੇ ਪੰਜਾਬ 'ਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ
ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ 20 ਸਤੰਬਰ ਤੋਂ ਪੂਰੇ ਸੂਬੇ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਵਿੱਚ 2.68 ਲੱਖ ਬੂਥ ਕਮੇਟੀ ਮੈਂਬਰ ਹਰ ਘਰ ਤੱਕ ਪਹੁੰਚ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਉਜਾਗਰ ਕਰਨਗੇ। ਆਪ ਪੰਜਾਬ ਪ੍ਰਭਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਤੋਂ ਖ਼ੁਦ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ, ਜਦਕਿ ਆਪ 19 ਸਤੰਬਰ ਨੂੰ ਲੁਧਿਆਣਾ ਵਿੱਚ ਆਪਣੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰੇਗੀ ਅਤੇ ਚੋਣ ਪ੍ਰਚਾਰ ਪੈਂਫਲੇਟ ਜਾਰੀ ਕਰੇਗੀ।

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨਾਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦਾ ਕਾਰਜਕਾਲ ਪੂਰਾ ਕਰ ਲਿਆ ਹੈ ਅਤੇ 2022 ਵਿੱਚ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਹਨ। 20 ਸਤੰਬਰ ਤੋਂ, 2,68,553 ਬੂਥ ਕਮੇਟੀ ਮੈਂਬਰ ਪੂਰੇ ਪੰਜਾਬ ਵਿੱਚ ਘਰ-ਘਰ ਜਾਣਗੇ ਅਤੇ ਸਰਕਾਰ ਦੇ ਕੰਮਾਂ ਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਗੇ।”

Read Also : ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ : ਭਗਵੰਤ ਮਾਨ

ਆਪ ਪੰਜਾਬ ਪ੍ਰਭਾਰੀ ਨੇ ਕਿਹਾ, “ਪੰਜਾਬ ਵਿੱਚ 25,332 ਬੂਥ ਹਨ ਅਤੇ ਇਹ ਮੁਹਿੰਮ ਪੂਰੇ ਸੂਬੇ ਦੀਆਂ ਬੂਥ ਕਮੇਟੀਆਂ ਰਾਹੀਂ ਚਲਾਈ ਜਾਵੇਗੀ। ਸਾਡੇ ਬੂਥ ਆਗੂ ਅਤੇ ਪਾਰਟੀ ਵਰਕਰ ਘਰ-ਘਰ ਜਾ ਕੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਬਾਰੇ ਦੱਸਣਗੇ।”

ਕਿਸਾਨਾਂ, ਸਿੱਖਿਆ ਅਤੇ ਨਿੱਜੀ ਸਕੂਲਾਂ ਬਾਰੇ ਗੱਲ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ, “ਕਿਸਾਨਾਂ ਨੂੰ ਨਹਿਰੀ ਪਾਣੀ ਅਤੇ ਦਿਨ ਵੇਲੇ ਬਿਜਲੀ ਦੀ ਸਪਲਾਈ ਤੋਂ ਲਾਭ ਮਿਲਿਆ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਬਿਹਤਰ ਭਵਿੱਖ ਲਈ ਬਿਹਤਰ ਸਹੂਲਤਾਂ ਅਤੇ ਮੌਕੇ ਮਿਲ ਰਹੇ ਹਨ। ਸਰਕਾਰ ਨੇ ਨਿੱਜੀ ਸਕੂਲਾਂ ਨੂੰ ਮਾਪਿਆਂ ਤੋਂ ਵਾਧੂ ਫ਼ੀਸਾਂ ਵਸੂਲਣ ਤੋਂ ਰੋਕਣ ਲਈ ਵੀ ਕਦਮ ਚੁੱਕੇ ਹਨ।”

ਉਨ੍ਹਾਂ ਕਿਹਾ, “ਨੌਜਵਾਨ, ਵਪਾਰੀ ਅਤੇ ਔਰਤਾਂ ਵੀ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਲਾਭ ਉਠਾ ਰਹੇ ਹਨ। ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਖੇਡ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਵਪਾਰੀਆਂ ਨੂੰ ਇੱਕ ਇਮਾਨਦਾਰ ਸਰਕਾਰ ਮਿਲ ਰਹੀ ਹੈ।”

ਆਪ ਸਰਕਾਰ ਦੀਆਂ ਗਾਰੰਟੀਆਂ 'ਤੇ ਮਨੀਸ਼ ਸਿਸੋਦੀਆ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ਬਿਜਲੀ ਅਤੇ ਪਾਣੀ ਨਾਲ ਸਬੰਧਤ ਆਪਣੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ। ਹਰ ਪੂਰੀ ਹੋਈ ਗਾਰੰਟੀ ਦੇ ਨਤੀਜੇ ਵਜੋਂ ਪੰਜਾਬ ਦੇ ਇੱਕ ਔਸਤ ਪਰਿਵਾਰ ਨੂੰ ਸਾਲਾਨਾ ₹1.82 ਲੱਖ ਦਾ ਫ਼ਾਇਦਾ ਹੋਇਆ ਹੈ।”

ਉਨ੍ਹਾਂ ਜ਼ਿਕਰ ਕੀਤਾ, “ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਵਿੱਤੀ ਸੰਕਟ ਵੱਲ ਧੱਕਿਆ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਫੈਲਣ ਦਿੱਤਾ। ਇਹ ਮੁੱਦੇ ਵੀ ਘਰ-ਘਰ ਪ੍ਰਚਾਰ ਦੌਰਾਨ ਉਜਾਗਰ ਕੀਤੇ ਜਾਣਗੇ ਤਾਂ ਜੋ ਲੋਕ ਪਿਛਲੀਆਂ ਸਰਕਾਰਾਂ ਅਤੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਵਿਚਕਾਰ ਅੰਤਰ ਨੂੰ ਸਮਝ ਸਕਣ।”

ਮੈਂਬਰਸ਼ਿਪ ਮੁਹਿੰਮ ਦਾ ਐਲਾਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ, “ਡੋਰ ਟੂ ਡੋਰ ਪ੍ਰਚਾਰ ਦੇ ਨਾਲ-ਨਾਲ ਆਪ ਪੂਰੇ ਪੰਜਾਬ ਵਿੱਚ ਵੱਡੇ ਪੱਧਰ 'ਤੇ ਮੈਂਬਰਸ਼ਿਪ ਮੁਹਿੰਮ ਵੀ ਸ਼ੁਰੂ ਕਰੇਗੀ। ਸਾਡੇ ਵਲੰਟੀਅਰ ਲੋਕਾਂ ਨਾਲ ਜੁੜਨਗੇ ਅਤੇ ਸਰਕਾਰ ਦੇ ਕੰਮਾਂ ਨੂੰ ਸਿੱਧਾ ਉਨ੍ਹਾਂ ਤੱਕ ਲੈ ਕੇ ਜਾਣਗੇ।”

ਮੁਹਿੰਮ ਦੇ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਆਪ ਪੰਜਾਬ ਪ੍ਰਭਾਰੀ ਨੇ ਕਿਹਾ, “ਡੋਰ ਟੂ ਡੋਰ ਮੁਹਿੰਮ 20 ਸਤੰਬਰ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਵਿੱਚ ਖ਼ੁਦ ਇਸ ਮੁਹਿੰਮ ਵਿੱਚ ਹਿੱਸਾ ਲੈਣਗੇ। ਚੋਣ ਪ੍ਰਚਾਰ ਪੈਂਫਲੇਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 19 ਸਤੰਬਰ ਨੂੰ ਲੁਧਿਆਣਾ ਵਿੱਚ ਜਾਰੀ ਕੀਤਾ ਜਾਵੇਗਾ।”

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, “ਅਰਵਿੰਦ ਕੇਜਰੀਵਾਲ ਦੀ ਸੋਚ 'ਤੇ ਚੱਲਦਿਆਂ ਭਗਵੰਤ ਮਾਨ ਸਰਕਾਰ ਨੇ ਪੂਰੇ ਪੰਜਾਬ ਦੇ ਪਰਿਵਾਰਾਂ ਨੂੰ ਲਾਭ ਪਹੁੰਚਾਇਆ ਹੈ। ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਕੰਮ ਕੀਤਾ ਹੈ।”

ਆਪ ਪੰਜਾਬ ਦੇ ਪ੍ਰਧਾਨ ਨੇ ਕਿਹਾ, “ਇਹ ਪਾਰਟੀ ਅਤੇ ਇਸ ਦੇ 2.68 ਲੱਖ ਵਲੰਟੀਅਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਹ ਸੱਚਾਈਆਂ ਹਰ ਘਰ ਤੱਕ ਪਹੁੰਚਾਉਣ ਅਤੇ ਸਮਝਾਉਣ ਕਿ ਕਿਵੇਂ ਲਗਾਤਾਰ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਨੂੰ ਵਿੱਤੀ ਮੁਸ਼ਕਲਾਂ ਵੱਲ ਧੱਕਿਆ।”

ਅਮਨ ਅਰੋੜਾ ਨੇ ਕਿਹਾ, “ਮਾਨ ਸਰਕਾਰ ਨੇ ਆਪਣਾ ਕੰਮ ਚੰਗੀ ਤਰ੍ਹਾਂ ਕੀਤਾ ਹੈ ਅਤੇ ਹੁਣ ਆਪ ਵਲੰਟੀਅਰ ਇਸ ਕੰਮ ਨੂੰ ਲੋਕਾਂ ਵਿਚਕਾਰ ਲੈ ਕੇ ਜਾਣਗੇ। 2027 ਵਿੱਚ, ਆਪ 2022 ਨਾਲੋਂ ਵੀ ਵੱਡੇ ਜਨਾਦੇਸ਼ ਨਾਲ ਦੁਬਾਰਾ ਚੁਣੀ ਜਾਵੇਗੀ।”

AAP Punjab: ਆਪ ਪੰਜਾਬ ’ਚ ਭਲਕ ਤੋਂ ਸ਼ੁਰੂ ਕਰੇਗੀ ਚੋਣ ਕੰਪੇਨ, ਘਰ-ਘਰ ਜਾਣ ਦੀ ਤਿਆਰੀ, ਜਾਣੋ ਕੀ ਹੈ ਪ੍ਰੋਗਰਾਮ?
ਚੰਡੀਗੜ੍ਹ। ਆਮ ਆਦਮੀ ਪਾਰਟੀ ਭਲਕ ਤੋਂ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਸ਼ੁਰੂ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ 19 ਸਤੰਬਰ ਨੂੰ ਲੁਧਿਆਣਾ ਵਿੱਚ ਚੋਣ ਪੈਂਫਲੇਟ ਜਾਰੀ ਕਰਨਗੇ। ਇਸ ਤੋਂ ਬਾਅਦ, ‘ਆਪ’ 20 ਸਤੰਬਰ ਤੋਂ ਇੱਕ ਮੈਗਾ ਲੈਵਲ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਘਰ-ਘਰ ਜਾ ਕੇ ਇਸਦੀ ਸ਼ੁਰੂਆਤ ਕਰਨਗੇ।

ਇਸ ਮੈਗਾ ਮੁਹਿੰਮ ਦੌਰਾਨ ‘ਆਪ’ ਦੇ 2.68 ਲੱਖ ਬੂਥ ਕਮੇਟੀ ਮੈਂਬਰ ਘਰ-ਘਰ ਜਾ ਕੇ ਲੋਕਾਂ ਨੂੰ ਮਾਨ ਸਰਕਾਰ ਦੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਜਾਣੂ ਕਰਵਾਉਣਗੇ। ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪਾਰਟੀ ਇਸ ਦੌਰਾਨ ਆਪਣੀ ਮੈਂਬਰਸ਼ਿਪ ਮੁਹਿੰਮ ਵੀ ਸ਼ੁਰੂ ਕਰੇਗੀ।

Read Also :  ਪੰਜਾਬ ਦੇ 13 ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ

ਇੱਕ ਮਹੀਨੇ ਤੱਕ ਚੱਲੇਗੀ ਇਹ ਮੁਹਿੰਮ - ਮਨੀਸ਼ ਸਿਸੋਦੀਆ ਨੇ ਕਿਹਾ, ‘‘ਅਸੀਂ ਪੰਜਾਬ ਵਿੱਚ ਇੰਨੇ ਕੰਮ ਕੀਤੇ ਹਨ, ਜੋ ਕਿ 75 ਸਾਲਾਂ ਵਿੱਚ ਨਹੀਂ ਹੋਏ। ਪਾਰਟੀ ਇਨ੍ਹਾਂ ਪ੍ਰਾਪਤੀਆਂ ਦੇ ਆਧਾਰ ’ਤੇ ਚੋਣਾਂ ਲੜੇਗੀ। ਅਸੀਂ ਪਰਸੋਂ ਤੋਂ ਸ਼ੁਰੂ ਹੋ ਰਹੀ ਘਰ-ਘਰ ਮੁਹਿੰਮ ਰਾਹੀਂ ਸਰਕਾਰ ਦੇ ਕੰਮ ਨੂੰ ਹਰ ਘਰ ਤੱਕ ਪਹੁੰਚਾਵਾਂਗੇ। ਪੰਜਾਬ ਵਿੱਚ 25,332 ਬੂਥ ਹਨ। ਇਸ ਮੁਹਿੰਮ ਵਿੱਚ ਲਗਭਗ 2.68 ਲੱਖ ਵਰਕਰ ਅਤੇ ਬੂਥ ਲੀਡਰ ਹਿੱਸਾ ਲੈਣਗੇ। ਇਹ ਮੁਹਿੰਮ ਇੱਕ ਮਹੀਨਾ ਚੱਲੇਗੀ।’’

ਸਿਸੋਦੀਆ ਨੇ ਕਿਹਾ ਕਿ ‘ਆਪ’ ਨੇ ਆਪਣਾ ਹਰ ਵਾਅਦਾ ਪੂਰਾ ਕੀਤਾ ਹੈ। ਇਸ ਦੇ ਨਤੀਜੇ ਵਜੋਂ ਪ੍ਰਤੀ ਪਰਿਵਾਰ ਲਗਭਗ 1.82 ਲੱਖ ਰੁਪਏ ਦਾ ਸਾਲਾਨਾ ਲਾਭ ਹੋਇਆ ਹੈ ਅਤੇ ਲਗਭਗ 15,000 ਰੁਪਏ ਦਾ ਮਹੀਨਾਵਾਰ ਲਾਭ ਹੋਇਆ ਹੈ। ਪਾਰਟੀ ਵਰਕਰ ਹੁਣ ਘਰ-ਘਰ ਜਾ ਕੇ ਇਨ੍ਹਾਂ ਕੰਮਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਫੈਲਾਉਣਗੇ।

AAP Punjab ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 'ਤੇ ਜਤਾਇਆ ਸਖ਼ਤ ਵਿਰੋਧ, ਕਿਹਾ- ਪੰਜਾਬ ਦਾ ਹਿੱਸਾ ਹੌਲੀ-ਹੌਲੀ ਖੋਹਿਆ ਜਾ ਰਿਹਾ ਹੈ
ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 'ਤੇ ਸਖ਼ਤ ਵਿਰੋਧ ਜਤਾਉਂਦਿਆਂ ਕਿਹਾ ਕਿ ਪ੍ਰਸਤਾਵਿਤ ਬਦਲਾਅ ਚੰਡੀਗੜ੍ਹ ਦੀਆਂ ਮੈਡੀਕਲ ਸੇਵਾਵਾਂ ਵਿੱਚ ਪੰਜਾਬ ਦੇ ਤੈਅਸ਼ੁਦਾ ਹਿੱਸੇ ਨੂੰ ਘਟਾਉਣਗੇ ਅਤੇ ਪੰਜਾਬ ਤੇ ਹਰਿਆਣਾ ਵਿਚਾਲੇ ਹੋਏ ਸਮਝੌਤੇ ਦੀ ਉਲੰਘਣਾ ਕਰਨਗੇ।

ਇੱਕ ਬਿਆਨ ਵਿੱਚ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਪਹਿਲਾਂ 60:40 ਦਾ ਪ੍ਰਬੰਧ ਸੀ, ਜਿਸ ਵਿੱਚ 60% ਪੰਜਾਬ ਲਈ ਅਤੇ 40% ਹਰਿਆਣਾ ਲਈ ਸੀ। ਹੁਣ, ਪ੍ਰਸਤਾਵਿਤ ਬਦਲਾਆਂ ਤਹਿਤ, 40% ਮੈਡੀਕਲ ਅਫ਼ਸਰ ਸਿੱਧੇ ਯੂਟੀ ਕਾਡਰ ਅਧੀਨ ਭਰਤੀ ਕੀਤੇ ਜਾਣਗੇ, ਜਦਕਿ ਬਾਕੀ 60% ਦੋਵਾਂ ਰਾਜਾਂ ਵਿਚਕਾਰ ਵੰਡਿਆ ਜਾਵੇਗਾ। ਇਸ ਦੇ ਨਤੀਜੇ ਵਜੋਂ, ਪੰਜਾਬ ਦਾ ਹਿੱਸਾ ਘਟ ਕੇ ਸਿਰਫ਼ 36% ਦੇ ਕਰੀਬ ਰਹਿ ਜਾਵੇਗਾ।"

Read Also : ਵੈਸਟਇੰਡੀਜ਼ ਦੌਰੇ ਲਈ ਟੀਮ ਇੰਡੀਆ ਦੇ ਵਨਡੇ ਅਤੇ ਟੀ-20 ਟੀਮ ਦਾ ਐਲਾਨ, ਜਾਣੋ ਕਿਹੜੇ-ਕਿਹੜੇ ਖਿਡਾਰੀ ਦੀ ਹੋਈ ਵਾਪਸੀ

ਆਪ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ, "ਇਹ ਸਿਰਫ਼ ਭਰਤੀ ਨਿਯਮਾਂ ਵਿੱਚ ਬਦਲਾਅ ਨਹੀਂ ਹੈ। ਇਹ ਸਿੱਧੇ ਤੌਰ 'ਤੇ ਚੰਡੀਗੜ੍ਹ ਵਿੱਚ ਪੰਜਾਬ ਦੇ ਹੱਕਾਂ ਨਾਲ ਜੁੜਿਆ ਮੁੱਦਾ ਹੈ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ, ਅਤੇ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ। ਪੰਜਾਬ ਦੀ ਪੁਨਰਗਠਨ ਸਮੇਂ ਕੀਤੇ ਗਏ ਪ੍ਰਬੰਧਾਂ ਨੂੰ ਇਸ ਤਰ੍ਹਾਂ ਨਹੀਂ ਬਦਲਿਆ ਜਾ ਸਕਦਾ ਕਿ ਪੰਜਾਬ ਦਾ ਹਿੱਸਾ ਲਗਾਤਾਰ ਘਟਦਾ ਰਹੇ।"

ਬਲਤੇਜ ਪੰਨੂ ਨੇ ਕਿਹਾ ਕਿ ਪ੍ਰਸਤਾਵਿਤ ਬਦਲਾਅ ਉਸ ਵੱਡੇ ਸਿਲਸਿਲੇ ਦਾ ਹਿੱਸਾ ਹਨ ਜਿਸ ਰਾਹੀਂ ਪੰਜਾਬ ਦੇ ਹੱਕਾਂ ਨੂੰ ਇੱਕ-ਇੱਕ ਕਰਕੇ ਕਮਜ਼ੋਰ ਕੀਤਾ ਜਾ ਰਹਾ ਹੈ। ਉਨ੍ਹਾਂ ਕਿਹਾ "ਪਹਿਲਾਂ ਪੰਜਾਬ ਯੂਨੀਵਰਸਿਟੀ ਤੋਂ ਸਿੱਖ ਸਿਲੇਬਸ ਹਟਾਇਆ ਗਿਆ ਸੀ। ਹੁਣ ਚੰਡੀਗੜ੍ਹ ਦੇ ਮੈਡੀਕਲ ਕਾਡਰ ਵਿੱਚ ਪ੍ਰਸਤਾਵਿਤ ਬਦਲਾਆਂ ਰਾਹੀਂ ਇੱਕ ਹੋਰ ਮੁੱਦਾ ਖੜ੍ਹਾ ਕਰ ਦਿੱਤਾ ਗਿਆ ਹੈ। ਇੱਕ-ਇੱਕ ਕਰਕੇ ਪੰਜਾਬ ਦੀ ਹਰ ਚੀਜ਼ ਖੋਹੀ ਜਾ ਰਹੀ ਹੈ,"।

ਉਨ੍ਹਾਂ ਨੇ ਪੰਜਾਬ ਬਾਰੇ ਭਾਜਪਾ ਦੇ ਸਿਆਸੀ ਰੁੱਖ 'ਤੇ ਸਵਾਲ ਚੁੱਕਦਿਆਂ ਕਿਹਾ, "ਭਾਜਪਾ ਬਾਰ-ਬਾਰ ਕਹਿੰਦੀ ਹੈ ਕਿ ਉਹ ਪੰਜਾਬ ਵਿੱਚ ਸਰਕਾਰ ਬਣਾਉਣਾ ਚਾਹੁੰਦੀ ਹੈ ਅਤੇ ਇੱਥੇ ਚੋਣਾਂ ਲੜਨਾ ਚਾਹੁੰਦੀ ਹੈ। ਪਰ ਦੂਜੇ ਪਾਸੇ ਪੰਜਾਬ ਦੇ ਹੱਕ ਇੱਕ-ਇੱਕ ਕਰਕੇ ਖੋਹੇ ਜਾ ਰਹੇ ਹਨ। ਜੇਕਰ ਭਾਜਪਾ ਸੱਚਮੁੱਚ ਪੰਜਾਬ ਦੀ ਸੇਵਾ ਕਰਨਾ ਚਾਹੁੰਦੀ ਹੈ, ਤਾਂ ਚੰਡੀਗੜ੍ਹ ਵਿੱਚ ਪੰਜਾਬ ਦਾ ਤੈਅਸ਼ੁਦਾ ਹਿੱਸਾ ਕਿਉਂ ਘਟਾਇਆ ਜਾ ਰਿਹਾ ਹੈ?"

ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ 60:40 ਦੇ ਪ੍ਰਬੰਧ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ ਅਤੇ ਵੱਖਰੇ ਯੂਟੀ ਕਾਡਰ ਦੀ ਪ੍ਰਸਤਾਵਿਤ ਸ਼ੁਰੂਆਤ ਨਾਲ ਪੰਜਾਬ ਦੇ ਹਿੱਸੇ ਨੂੰ ਘੱਟ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ"ਮੌਜੂਦਾ ਪ੍ਰਬੰਧ ਦਾ ਇੱਕ ਸਪੱਸ਼ਟ ਇਤਿਹਾਸ ਹੈ। ਨਵਾਂ ਕਾਡਰ ਢਾਂਚਾ ਪੇਸ਼ ਕਰਕੇ ਪੰਜਾਬ ਦੇ ਹਿੱਸੇ ਨੂੰ ਇਸ ਤਰ੍ਹਾਂ ਘਟਾਇਆ ਨਹੀਂ ਜਾ ਸਕਦਾ। ਕੇਂਦਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਹੱਕਾਂ ਅਤੇ ਹਿੱਸੇ ਦੀ ਰਾਖੀ ਹੋਵੇ"।

ਬਲਤੇਜ ਪੰਨੂ ਨੇ ਕੇਂਦਰ ਸਰਕਾਰ ਤੋਂ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ਦੀ ਤੁਰੰਤ ਸਮੀਖਿਆ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ "ਅਸੀਂ ਮੰਗ ਕਰਦੇ ਹਾਂ ਕਿ ਕੇਂਦਰ ਸਰਕਾਰ ਇਹਨਾਂ ਪ੍ਰਸਤਾਵਿਤ ਨਿਯਮਾਂ ਦੀ ਸਮੀਖਿਆ ਕਰੇ ਅਤੇ ਇਹ ਯਕੀਨੀ ਬਣਾਏ ਕਿ ਪੰਜਾਬ ਦੇ ਪੁਨਰਗਠਨ ਤੋਂ ਉਪਜੇ ਪ੍ਰਬੰਧਾਂ ਅਤੇ ਪੰਜਾਬ ਦੇ ਹੱਕਾਂ ਨੂੰ ਢਾਹ ਨਾ ਲੱਗੇ। ਪੰਜਾਬ ਤੋਂ ਇਹ ਉਮੀਦ ਨਹੀਂ ਕੀਤੀ ਜਾ ਸਕਦੀ ਕਿ ਉਹ ਚੰਡੀਗੜ੍ਹ ਵਿੱਚ ਆਪਣਾ ਹਿੱਸਾ ਇੱਕ-ਇੱਕ ਕਰਕੇ ਘਟਦੇ ਦੇਖ ਕੇ ਚੁੱਪ ਬੈਠਾ ਰਹੇਗਾ,"।

AAP Punjab: ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ
ਚੰਡੀਗੜ੍ਹ : ਉਨ੍ਹਾਂ ਦਿਨਾਂ, ਜਦੋਂ ਅਕਾਲੀ ਅਤੇ ਕਾਂਗਰਸੀ ਆਗੂ ਪੰਜਾਬ ਵਿਧਾਨ ਸਭਾ ਅੰਦਰ ਗੈਂਗਸਟਰਾਂ ਨੂੰ ਲੈ ਕੇ ਇੱਕ-ਦੂਜੇ 'ਤੇ ਦੋਸ਼-ਮੜ੍ਹਦੇ ਸਨ, ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਜਪ੍ਰਣਾਲੀ ਦੀ ਤੁਲਨਾ ਕਰਦਿਆਂ, ਜਿਸ ਤਹਿਤ ਹੁਣ ਇੱਕ ਲੋੜੀਂਦੇ ਗੈਂਗਸਟਰ ਨੂੰ ਯੂਰਪ ਤੋਂ ਵਾਪਸ ਲਿਆਂਦਾ ਗਿਆ ਹੈ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਕਿਹਾ ਕਿ ਯੂਰਪ ਤੋਂ ਕਿਸੇ ਗੈਂਗਸਟਰ ਦੀ ਇਹ ਪਹਿਲੀ ਹਵਾਲਗੀ ਮਾਨ ਸਰਕਾਰ ਦੇ ਗੈਂਗਸਟਰਵਾਦ ਵਿਰੁੱਧ ਸਖ਼ਤ ਸਟੈਂਡ ਦੀ ਗਵਾਹੀ ਭਰਦੀ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਗੈਂਗਸਟਰਵਾਦ ਨੂੰ ਇਸ ਹੱਦ ਤੱਕ ਪ੍ਰਫੁੱਲਤ ਹੋਣ ਦਿੱਤਾ ਕਿ 2021 ਦੇ ਬਜਟ ਸੈਸ਼ਨ ਦੌਰਾਨ ਆਗੂ ਖੁੱਲ੍ਹੇਆਮ ਇਸ ਗੱਲ 'ਤੇ ਬਹਿਸ ਕਰ ਰਹੇ ਸਨ ਕਿ ਜੱਗੂ ਭਗਵਾਨਪੁਰੀਆ "ਕਿਸਦਾ ਬੰਦਾ" ਹੈ, ਜਦਕਿ 'ਆਪ' ਸਰਕਾਰ ਨੇ ਸਰਹੱਦਾਂ ਪਾਰ ਜਾ ਕੇ ਅਜਿਹੇ ਭਗੌੜਿਆਂ ਦਾ ਪਿੱਛਾ ਕੀਤਾ ਹੈ ਅਤੇ ਇਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਯਕੀਨੀ ਬਣਾਇਆ ਹੈ।

Read Also : ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼

'ਆਪ' ਪੰਜਾਬ ਪ੍ਰਧਾਨ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ 'ਚੋਂ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਹੈ ਅਤੇ ਉਹ ਅਜਿਹੇ ਅਨਸਰਾਂ ਨੂੰ ਨਾ ਤਾਂ ਪੰਜਾਬ ਦੀ ਧਰਤੀ ਤੋਂ ਅਤੇ ਨਾ ਹੀ ਵਿਦੇਸ਼ਾਂ ਤੋਂ ਆਪਣਾ ਗੈਰ-ਕਾਨੂੰਨੀ ਕਾਰੋਬਾਰ ਚਲਾਉਣ ਦੀ ਇਜ਼ਾਜਤ ਦੇਵੇਗੀ। ਉਨ੍ਹਾਂ ਦੱਸਿਆ ਕਿ 20 ਜਨਵਰੀ 2026 ਨੂੰ ਸਥਾਪਿਤ ਕੀਤੇ ਗਏ 'ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ' (ਓ.ਐਫ.ਟੀ.ਈ.ਸੀ.) ਨੇ ਮਹਿਜ਼ ਸੱਤ ਮਹੀਨਿਆਂ ਵਿੱਚ 10 ਲੋੜੀਂਦੇ ਭਗੌੜਿਆਂ ਦੀ ਡਿਪੋਰਟੇਸ਼ਨ ਜਾਂ ਹਵਾਲਗੀ ਸਫਲਤਾਪੂਰਵਕ ਯਕੀਨੀ ਬਣਾਈ ਹੈ, ਜਦਕਿ 21 ਹੋਰ ਹਵਾਲਗੀ ਪ੍ਰਸਤਾਵ ਕੇਂਦਰ ਸਰਕਾਰ ਕੋਲ ਲੰਬਿਤ ਪਏ ਹਨ।

ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਹੀ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਲੜਾਈ ਦਾ ਦ੍ਰਿੜ ਸੰਕਲਪ ਲਿਆ ਸੀ। ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਇਹੋ ਸੰਕਲਪ ਲੈ ਕੇ ਚੱਲੇ ਹਾਂ ਕਿ ਅਸੀਂ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਸਾਡਾ ਮੰਨਣਾ ਹੈ ਕਿ ਇਹ ਉਹੀ ਅਨਸਰ ਹਨ ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਨੇ ਵਧਣ-ਫੁੱਲਣ ਦਿੱਤਾ, ਭਾਵੇਂ ਇਹ ਅਕਾਲੀ ਦਲ-ਭਾਜਪਾ ਦਾ ਦਹਾਕੇ ਭਰ ਦਾ ਕਾਰਜਕਾਲ ਰਿਹਾ ਹੋਵੇ ਜਾਂ ਕਾਂਗਰਸ ਦਾ ਪੰਜ ਸਾਲ ਦਾ ਕਾਰਜਕਾਲ।”

'ਆਪ' ਪੰਜਾਬ ਪ੍ਰਧਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸ਼ਾਸਨ ਦੌਰਾਨ ਸਥਿਤੀ ਇਸ ਹੱਦ ਤੱਕ ਪਹੁੰਚ ਚੁੱਕੀ ਸੀ ਕਿ ਪੰਜਾਬ ਵਿਧਾਨ ਸਭਾ ਦੇ ਅੰਦਰ ਵੀ ਗੈਂਗਸਟਰਵਾਦ ਇੱਕ ਵੱਡਾ ਮੁੱਦਾ ਬਣ ਗਿਆ ਸੀ। ਉਨ੍ਹਾਂ ਕਿਹਾ, “ਜੇਕਰ ਤੁਸੀਂ ਵਿਧਾਨ ਸਭਾ ਦੇ 2021 ਦੇ ਬਜਟ ਸੈਸ਼ਨ ਦੇ ਭਾਸ਼ਣ ਕੱਢ ਕੇ ਦੇਖੋ, ਜਦੋਂ ਅਕਾਲੀ ਦਲ ਵਿਰੋਧੀ ਧਿਰ ਵਿੱਚ ਸੀ ਅਤੇ ਕਾਂਗਰਸ ਸੱਤਾ ਵਿੱਚ ਸੀ, ਤਾਂ ਤੁਹਾਨੂੰ ਪਤਾ ਲੱਗੇਗਾ ਕਿ ਗੈਂਗਸਟਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਸਨ ਕਿ ਸਦਨ ਦੇ ਅੰਦਰ ਉਨ੍ਹਾਂ ਬਾਰੇ ਚਰਚਾ ਹੋ ਰਹੀ ਸੀ।”

2021 ਦੇ ਬਜਟ ਸੈਸ਼ਨ ਦੇ ਰਿਕਾਰਡ ਦਾ ਹਵਾਲਾ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਿਆਸੀ ਆਗੂਆਂ ਦੇ ਗੈਂਗਸਟਰਾਂ ਨਾਲ ਕਥਿਤ ਸਬੰਧਾਂ ਨੂੰ ਲੈ ਕੇ ਇੱਕ-ਦੂਜੇ ਨਾਲ ਖੁੱਲ੍ਹ ਕੇ ਬਹਿਸ ਕੀਤੀ ਸੀ। ਉਨ੍ਹਾਂ ਕਿਹਾ, “ਇੱਕ ਪਾਸੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਰਿਕਾਰਡ 'ਤੇ ਇਹ ਬਹਿਸ ਕਰ ਰਹੇ ਸਨ—'ਜੱਗੂ ਭਗਵਾਨਪੁਰੀਆ ਤੁਹਾਡਾ ਪ੍ਰੋਡੱਕਟ ਹੈ', 'ਨਹੀਂ ਇਹ ਗੈਂਗਸਟਰ ਤੁਹਾਡਾ ਪ੍ਰੋਡੱਕਟ ਹੈ'। ਇਹ ਸਭ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਅੰਦਰ ਵਾਪਰ ਰਿਹਾ ਸੀ। ਇਨ੍ਹਾਂ ਪਾਰਟੀਆਂ ਨੇ ਪੰਜਾਬ ਦੀ ਰਾਜਨੀਤੀ ਨੂੰ ਇਸ ਨਿਘਾਰ ਤੱਕ ਪਹੁੰਚਾ ਦਿੱਤਾ ਸੀ।”

ਕੈਬਨਿਟ ਮੰਤਰੀ ਨੇ ਉਸ ਘਟਨਾ ਨੂੰ ਵੀ ਚੇਤੇ ਕੀਤਾ ਜਿਸ ਵਿੱਚ ਆਪਣੀ ਧੀ ਦੀ ਰਾਖੀ ਕਰਦੇ ਹੋਏ ਇੱਕ ਪੁਲਿਸ ਮੁਲਾਜ਼ਮ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਕਿਹਾ, “ਉਹ ਵੀ ਇੱਕ ਸਮਾਂ ਸੀ ਜਦੋਂ ਇੱਕ ਪੁਲਿਸ ਮੁਲਾਜ਼ਮ ਆਪਣੀ ਧੀ ਦੀ ਇੱਜ਼ਤ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਉਸ ਦੀ ਛਾਤੀ ਵਿੱਚ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ। ਪੰਜਾਬ ਉਨ੍ਹਾਂ ਹਾਲਾਤਾਂ ਵਿੱਚੋਂ ਬਾਹਰ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿੱਚ ਅੱਜ ਲੋਕਾਂ ਦਾ ਮਨੋਬਲ ਤੇ ਵਿਸ਼ਵਾਸ ਪੂਰੀ ਤਰ੍ਹਾਂ ਕਾਇਮ ਹੈ।”

ਉਨ੍ਹਾਂ ਅੱਗੇ ਕਿਹਾ, “ਜਿਸ ਦਿਨ ਤੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਹੈ, ਅਸੀਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਅਜਿਹੇ ਅਨਸਰਾਂ ਨੂੰ ਪੰਜਾਬ ਦੀ ਧਰਤੀ 'ਤੇ ਗ਼ੈਰਕਾਨੂੰਨੀ ਗਤੀਵਿਧੀਆਂ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ।”

'ਆਪ' ਪੰਜਾਬ ਮੁਖੀ ਨੇ ਕਿਹਾ ਕਿ ਜਿਵੇਂ ਹੀ ਪੰਜਾਬ ਪੁਲਿਸ ਨੇ ਅਜਿਹੇ ਅਨਸਰਾਂ ਵਿਰੁੱਧ ਕਾਰਵਾਈ ਤੇਜ਼ ਕੀਤੀ, ਕਈ ਭਗੌੜੇ, ਖ਼ਤਰਨਾਕ ਅਪਰਾਧੀ ਅਤੇ ਗੈਂਗਸਟਰ ਵਿਦੇਸ਼ ਭੱਜ ਗਏ। ਉਨ੍ਹਾਂ ਕਿਹਾ, “ਤੁਸੀਂ ਖ਼ੁਦ ਦੇਖਦੇ ਹੋਂ ਕਿ ਜਦੋਂ ਵੀ ਕੋਈ ਘਟਨਾ ਵਾਪਰਦੀ ਹੈ, ਕੋਈ ਵਾਰਦਾਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜਾਂ ਫਿਰੌਤੀ ਦੀ ਕਾਲ ਆਉਂਦੀ ਹੈ, ਤਾਂ ਇਹ ਗਤੀਵਿਧੀਆਂ ਅਕਸਰ ਵਿਦੇਸ਼ੀ ਧਰਤੀ ਜਾਂ ਦੂਜੇ ਰਾਜਾਂ ਤੋਂ ਹੋ ਰਹੀਆਂ ਹੁੰਦੀਆਂ ਹਨ।”

ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਰਿਹਾ ਹੈ ਕਿ ਵਿਦੇਸ਼ਾਂ 'ਚ ਬੈਠੇ ਅਪਰਾਧੀ ਪੰਜਾਬ ਦੀ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਨਾ ਕਰ ਸਕਣ। ਉਨ੍ਹਾਂ ਕਿਹਾ, “ਇਸ ਵਿਸ਼ੇਸ਼ ਮਕਸਦ ਨਾਲ ਕਿ ਵਿਦੇਸ਼ ਵਿੱਚ ਬੈਠਾ ਕੋਈ ਵੀ ਵਿਅਕਤੀ ਪੰਜਾਬ ਦੀ ਧਰਤੀ 'ਤੇ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਨਾ ਕਰ ਸਕੇ, ਪੰਜਾਬ ਪੁਲਿਸ ਨੇ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ 20 ਜਨਵਰੀ 2026 ਨੂੰ ਵਿਸ਼ੇਸ਼ 'ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ' (ਓਐਫਟੀਈਸੀ) ਦਾ ਗਠਨ ਕੀਤਾ।”

ਕੈਬਨਿਟ ਮੰਤਰੀ ਨੇ ਕਿਹਾ, “ਗਠਨ ਤੋਂ ਹੀ ਇਸ ਸੈੱਲ ਦਾ ਖਾਸ ਉਦੇਸ਼ ਅਜਿਹੇ ਅਨਸਰਾਂ ਦੀ ਪਛਾਣ ਕਰਨਾ, ਉਨ੍ਹਾਂ ਦੀ ਪੈੜ ਨੱਪਣਾ, ਉਨ੍ਹਾਂ ਦਾ ਪਤਾ ਲਗਾਉਣਾ ਅਤੇ ਅੰਤ ਵਿੱਚ ਉਨ੍ਹਾਂ ਨੂੰ ਜੇਲ੍ਹ ਪਹੁੰਚਾ ਕੇ ਉਨ੍ਹਾਂ ਦੇ ਗੁਨਾਹਾਂ ਦੀ ਸਜ਼ਾ ਦਿਵਾਉਣਾ ਯਕੀਨੀ ਬਣਾਉਣਾ ਰਿਹਾ ਹੈ।”

ਉਨ੍ਹਾਂ ਦੱਸਿਆ ਕਿ ਇਸ ਸੈੱਲ ਨੇ ਹਰ ਪੱਧਰ 'ਤੇ ਏਜੰਸੀਆਂ ਨਾਲ ਤਾਲਮੇਲ ਕਰਕੇ ਮਹਿਜ਼ ਸੱਤ ਮਹੀਨਿਆਂ ਦੇ ਅੰਦਰ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ, “ਚਾਹੇ ਇਹ ਸਟੇਟ ਇਨਵੈਸਟੀਗੇਸ਼ਨ, ਬਿਊਰੋ ਆਫ਼ ਇਨਵੈਸਟੀਗੇਸ਼ਨ, ਸੀ.ਬੀ.ਆਈ., ਇੰਟਰਪੋਲ, ਗ੍ਰਹਿ ਮੰਤਰਾਲੇ, ਸਥਾਨਕ ਪੱਧਰ ਦੀ ਪੁਲਿਸ, ਵਿਦੇਸ਼ ਮੰਤਰਾਲੇ ਜਾਂ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨਾਲ ਸਬੰਧਤ ਹੋਵੇ, ਓਐਫਟੀਈਸੀ ਇਨ੍ਹਾਂ ਸਮੂਹ ਏਜੰਸੀਆਂ ਨਾਲ ਲਗਾਤਾਰ ਤਾਲਮੇਲ ਬਣਾ ਕੇ ਚਲਦਾ ਆ ਰਿਹਾ ਹੈ।”

ਅਮਨ ਅਰੋੜਾ ਨੇ ਕਿਹਾ ਕਿ ਇਹ ਤਾਲਮੇਲ ਖਾਸ ਤੌਰ 'ਤੇ ਉਨ੍ਹਾਂ ਮਾਮਲਿਆਂ ਵਿੱਚ ਬਹੁਤ ਅਹਿਮ ਹੈ ਜਿੱਥੇ ਪੰਜਾਬ ਵਿੱਚ ਕਿਸੇ ਅਪਰਾਧ ਜਾਂ ਅਪਰਾਧ ਦੀ ਕੋਸ਼ਿਸ਼ ਦੀ ਸ਼ੁਰੂਆਤ ਵਿਦੇਸ਼ ਤੋਂ ਹੋਈ ਹੋਵੇ। ਉਨ੍ਹਾਂ ਕਿਹਾ, "ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਕਿ ਇੱਥੇ ਅਪਰਾਧ ਕਰਨ ਦੀ ਕੋਈ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਸ ਦੀ ਸ਼ੁਰੂਆਤ ਕਿਸੇ ਵਿਦੇਸ਼ੀ ਮੁਲਕ ਤੋਂ ਹੋਈ ਹੈ, ਤਾਂ ਇਹ ਸੈੱਲ ਵੱਖ-ਵੱਖ ਕੜੀਆਂ ਨੂੰ ਜੋੜਨ ਅਤੇ ਇਸ ਪਿੱਛੇ ਮੌਜੂਦ ਵਿਅਕਤੀ ਤੱਕ ਪਹੁੰਚਣ ਲਈ ਕੰਮ ਕਰਦਾ ਹੈ।"

ਓਐਫਟੀਈਸੀ ਦੀ ਸਫਲਤਾ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪੁਲਿਸ ਨੂੰ ਵਧਾਈ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਹੁਣ ਤੱਕ 10 ਲੋੜੀਂਦੇ ਅਪਰਾਧੀਆਂ ਨੂੰ ਡਿਪੋਰਟੇਸ਼ਨ ਜਾਂ ਹਵਾਲਗੀ ਰਾਹੀਂ ਭਾਰਤ ਵਾਪਸ ਲਿਆਂਦਾ ਜਾ ਚੁੱਕਾ ਹੈ, ਜਦਕਿ ਹਵਾਲਗੀ ਦੇ 21 ਪ੍ਰਸਤਾਵ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹਨ। ਉਨ੍ਹਾਂ ਅੱਗੇ ਕਿਹਾ, "ਹਵਾਲਗੀ ਦੀ ਪ੍ਰਕਿਰਿਆ ਵਿੱਚ ਰਾਜ ਪੁਲਿਸ ਵੱਲੋਂ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇ ਜਾਂਦੇ ਹਨ, ਜੋ ਵਿਦੇਸ਼ਾਂ ਤੋਂ ਭਗੌੜਿਆਂ ਨੂੰ ਵਾਪਸ ਲਿਆਉਣ ਲਈ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਨਾਲ ਤਾਲਮੇਲ ਕਰਦੀ ਹੈ।"

ਇਨ੍ਹਾਂ ਵਾਪਸ ਲਿਆਂਦੇ ਗਏ ਅਪਰਾਧੀਆਂ ਵਿੱਚ ਨਾਮੀ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਵੀ ਸ਼ਾਮਲ ਹੈ, ਜਿਸ ਵਿਰੁੱਧ ਤਿੰਨ ਗੰਭੀਰ ਮਾਮਲੇ ਦਰਜ ਹਨ, ਨੂੰ ਸ਼ਨੀਵਾਰ ਨੂੰ ਮਾਲਦੋਵਾ ਤੋਂ ਵਾਪਸ ਲਿਆਂਦਾ ਗਿਆ।

'ਆਪ' ਪੰਜਾਬ ਮੁਖੀ ਨੇ ਦੱਸਿਆ ਕਿ ਮਲੇਸ਼ੀਆ, ਇੰਡੋਨੇਸ਼ੀਆ, ਯੂ.ਏ.ਈ. ਅਤੇ ਅਮਰੀਕਾ ਤੋਂ ਵੀ ਕਈ ਹੋਰ ਲੋੜੀਂਦੇ ਗੈਂਗਸਟਰਾਂ ਨੂੰ ਵਾਪਸ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ, “ਅਜੈ ਸਿੰਘ ਉਰਫ਼ ਅਜੈ ਮਲੇਸ਼ੀਆ ਅਤੇ ਪਵਨਦੀਪ ਸਿੰਘ, ਜੋ ਕਿ ਥਾਣਾ ਜੋਧੇਵਾਲ, ਲੁਧਿਆਣਾ ਵਿਖੇ ਬੀ.ਐਨ.ਐਸ. ਅਤੇ ਵਿਸਫੋਟਕ ਪਦਾਰਥ ਐਕਟ ਤਹਿਤ ਦਰਜ ਐਫ.ਆਈ.ਆਰ. ਨੰਬਰ 150 ਮਿਤੀ 27.10.2025 ਤਹਿਤ ਲੋੜੀਂਦੇ ਸਨ, ਨੂੰ ਇਸ ਸਾਲ 19 ਅਗਸਤ ਨੂੰ ਮਲੇਸ਼ੀਆ ਤੋਂ ਵਾਪਸ ਲਿਆਂਦਾ ਗਿਆ ਸੀ।”

ਅਮਨ ਅਰੋੜਾ ਨੇ ਦੱਸਿਆ, “ਜਸਪ੍ਰੀਤ ਸਿੰਘ ਉਰਫ਼ ਜੱਸ ਬਹਿਬਲ, ਜੋ ਕਿ ਥਾਣਾ ਸਿਟੀ ਕੋਟਕਪੂਰਾ, ਫ਼ਰੀਦਕੋਟ) ਅਤੇ ਥਾਣਾ ਤਪਾ, ਬਰਨਾਲਾ ਵਿਖੇ ਤਿੰਨ ਐਫ.ਆਈ.ਆਰਜ਼ ਤਹਿਤ ਲੋੜੀਂਦਾ ਸੀ, ਨੂੰ ਵੀ 19.08.2026 ਨੂੰ ਮਲੇਸ਼ੀਆ ਤੋਂ ਵਾਪਸ ਲਿਆਂਦਾ ਗਿਆ ਸੀ। ਮਨਜੀਤ ਸਿੰਘ ਅਤੇ ਗੁਰਵਿੰਦਰ ਸਿੰਘ, ਜੋ ਕਿ ਥਾਣਾ ਕੋਤਵਾਲੀ, ਪਟਿਆਲਾ ਵਿਖੇ ਐਫ.ਆਈ.ਆਰ. ਨੰਬਰ 76 ਤਹਿਤ ਲੋੜੀਂਦੇ ਸਨ, ਨੂੰ 18.06.2026 ਨੂੰ ਮਲੇਸ਼ੀਆ ਤੋਂ ਵਾਪਸ ਲਿਆਂਦਾ ਗਿਆ ਸੀ। ਜੋਬਨਜੀਤ ਬਿੱਲਾ, ਜੋ ਕਿ ਥਾਣਾ ਬਿਆਸ, ਅੰਮ੍ਰਿਤਸਰ ਵਿਖੇ ਆਈ.ਪੀ.ਸੀ. ਅਤੇ ਅਸਲਾ ਐਕਟ ਤਹਿਤ ਦਰਜ ਐਫ.ਆਈ.ਆਰ. ਨੰਬਰ 94 ਮਿਤੀ 24.05.2023 ਤਹਿਤ ਲੋੜੀਂਦਾ ਸੀ, ਨੂੰ 24.07.2026 ਨੂੰ ਇੰਡੋਨੇਸ਼ੀਆ ਤੋਂ ਵਾਪਸ ਲਿਆਂਦਾ ਗਿਆ ਸੀ।”

ਉਨ੍ਹਾਂ ਦੱਸਿਆ, “ਯੂ.ਏ.ਈ. ਤੋਂ ਅੰਮ੍ਰਿਤਪਾਲ ਸਿੰਘ ਮਹਿਰੋਂ, ਜੋ ਕਿ ਅੰਮ੍ਰਿਤਸਰ ਅਤੇ ਬਰਨਾਲਾ ਵਿਖੇ ਦੋ ਐਫ.ਆਈ.ਆਰਜ਼ ਵਿੱਚ ਲੋੜੀਂਦਾ ਸੀ, ਨੂੰ 10.04.2026 ਨੂੰ ਵਾਪਸ ਲਿਆਂਦਾ ਗਿਆ ਸੀ। ਭੁਵਨੇਸ਼ ਚੋਪੜਾ, ਜੋ ਕਿ ਫ਼ਿਰੋਜ਼ਪੁਰ, ਖਰੜ, ਫ਼ਾਜ਼ਿਲਕਾ ਅਤੇ ਪਟਿਆਲਾ ਵਿੱਚ ਦਰਜ ਸੱਤ ਐਫ.ਆਈ.ਆਰਜ਼ ਵਿੱਚ ਲੋੜੀਂਦਾ ਸੀ, ਨੂੰ 12.03.2026 ਨੂੰ ਯੂ.ਏ.ਈ. ਤੋਂ ਵਾਪਸ ਲਿਆਂਦਾ ਗਿਆ ਸੀ। ਕਮਲ ਉਰਫ਼ ਕਮਲ ਅਠਵਾਲ ਉਰਫ਼ ਕਮਲਪ੍ਰੀਤ ਸਿੰਘ ਬਿੱਲਾ, ਜੋ ਕਿ ਥਾਣਾ ਮਾਛੀਵਾੜਾ, ਖੰਨਾ ਵਿਖੇ ਐਫ.ਆਈ.ਆਰ. ਨੰਬਰ 132 ਤਹਿਤ ਲੋੜੀਂਦਾ ਸੀ, ਨੂੰ 24.03.2026 ਨੂੰ ਅਮਰੀਕਾ ਤੋਂ ਵਾਪਸ ਲਿਆਂਦਾ ਗਿਆ।”

ਅਮਨ ਅਰੋੜਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਅਤੇ ਪੰਜਾਬ ਪੁਲਿਸ ਵੱਖ-ਵੱਖ ਦੇਸ਼ਾਂ ਵਿੱਚ ਭਗੌੜਿਆਂ ਦਾ ਪ੍ਰਭਾਵੀ ਢੰਗ ਨਾਲ ਪਿੱਛਾ ਕਰ ਰਹੀ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਵਿਦੇਸ਼ਾਂ ਤੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਪੇਸ਼ ਕਰਨ ਲਈ ਵਾਪਸ ਲਿਆਂਦਾ ਜਾਵੇ। ਉਨ੍ਹਾਂ ਕਿਹਾ, "ਹਾਲਾਂਕਿ ਪੰਜਾਬ ਵਿੱਚ ਅਪਰਾਧ ਨਾ ਹੋਣ ਦੇਣਾ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਸੂਬੇ ਤੋਂ ਬਾਹਰੋਂ ਕੰਮ ਕਰ ਰਹੇ ਗੈਂਗਸਟਰਾਂ ਨਾਲ ਨਜਿੱਠਣ ਵਿੱਚ ਕੇਂਦਰ ਸਰਕਾਰ ਦੀ ਵੀ ਅਹਿਮ ਜ਼ਿੰਮੇਵਾਰੀ ਬਣਦੀ ਹੈ।"

ਉਨ੍ਹਾਂ ਕਿਹਾ, “ਮੈਂ ਕੇਂਦਰ ਸਰਕਾਰ ਅਤੇ ਭਾਜਪਾ ਸਰਕਾਰ ਦੇ ਨਾਲ-ਨਾਲ ਅਕਾਲੀ ਦਲ ਨੂੰ ਵੀ ਅਪੀਲ ਕਰਾਂਗਾ ਜੋ ਭਾਜਪਾ ਨਾਲ ਗਠਜੋੜ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਕਿ ਭਾਜਪਾ ਸ਼ਾਸਿਤ ਰਾਜਾਂ ਦੀਆਂ ਜੇਲ੍ਹਾਂ ਵਿੱਚ ਬੈਠੇ ਅਤੇ ਸੁਰੱਖਿਅਤ ਪਨਾਹਗਾਹਾਂ ਤੋਂ ਕੰਮ ਕਰ ਰਹੇ ਗੈਂਗਸਟਰਾਂ 'ਤੇ ਨੱਥ ਪਾਈ ਜਾਣੀ ਚਾਹੀਦੀ ਹੈ।”

'ਆਪ' ਪੰਜਾਬ ਪ੍ਰਧਾਨ ਨੇ ਕਿਹਾ ਕਿ ਇਹ ਗੈਂਗਸਟਰ ਸਿਰਫ਼ ਸਥਾਨਕ ਪੱਧਰ 'ਤੇ ਹੀ ਨਹੀਂ ਬਲਕਿ ਕੌਮੀ ਅਤੇ ਕੌਮਾਂਤਰੀ ਅਪਰਾਧਿਕ ਨੈੱਟਵਰਕ ਚਲਾ ਰਹੇ ਹਨ। ਉਨ੍ਹਾਂ ਕਿਹਾ, “ਭਾਜਪਾ ਸ਼ਾਸਿਤ ਰਾਜਾਂ ਦੀਆਂ ਜੇਲ੍ਹਾਂ ਅਤੇ ਸੁਰੱਖਿਅਤ ਪਨਾਹਗਾਹਾਂ ਵਿੱਚ ਬੈਠੇ ਇਹ ਗੈਂਗਸਟਰ ਨਾ ਸਿਰਫ਼ ਰਾਸ਼ਟਰੀ ਬਲਕਿ ਅੰਤਰਰਾਸ਼ਟਰੀ ਰੈਕੇਟ ਚਲਾ ਰਹੇ ਹਨ। ਉਨ੍ਹਾਂ ਅਧੀਨ ਸੈਂਕੜੇ ਅਤੇ ਹਜ਼ਾਰਾਂ ਗੈਂਗਸਟਰ ਕੰਮ ਕਰ ਰਹੇ ਹਨ। ਉਹ ਜਿਸ ਵਿਅਕਤੀ, ਰਾਜ ਜਾਂ ਦੇਸ਼ ਨੂੰ ਨਿਸ਼ਾਨਾ ਬਣਾਉਣਾ ਚਾਹੁਣ, ਉਸ ਨੂੰ ਨਿਸ਼ਾਨਾ ਬਣਾ ਸਕਦੇ ਹਨ।”

ਉਨ੍ਹਾਂ ਕਿਹਾ, “ਉਹ ਕੇਂਦਰ ਸਰਕਾਰ ਜਾਂ ਭਾਜਪਾ ਸਰਕਾਰਾਂ ਦੀ ਹਿਰਾਸਤ ਵਿੱਚ ਹਨ। ਉਨ੍ਹਾਂ 'ਤੇ ਨਜ਼ਰ ਰੱਖਣਾ ਅਤੇ ਉਨ੍ਹਾਂ ‘ਤੇ ਠੱਲ੍ਹ ਪਾਉਣੀ ਲਾਜ਼ਮੀ ਹੈ।”

ਅਮਨ ਅਰੋੜਾ ਨੇ ਦੁਹਰਾਇਆ ਕਿ ਪੰਜਾਬ ਬਿਨਾਂ ਕਿਸੇ ਸਮਝੌਤੇ ਤੋਂ ਗੈਂਗਸਟਰਾਂ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖੇਗਾ। ਉਨ੍ਹਾਂ ਕਿਹਾ, “ਜਿੱਥੋਂ ਤੱਕ ਪੰਜਾਬ ਦਾ ਸਵਾਲ ਹੈ, ਮੈਂ ਇੱਕ ਵਾਰ ਫਿਰ ਦੁਹਰਾਵਾਂਗਾ ਕਿ ਭਗਵੰਤ ਮਾਨ ਸਰਕਾਰ ਅਤੇ ਪੰਜਾਬ ਪੁਲਿਸ ਅਜਿਹੇ ਅਨਸਰਾਂ ਨੂੰ ਇੱਥੇ ਪੈਰ ਨਹੀਂ ਪਸਾਰਨ ਦੇਵੇਗੀ। ਪੰਜਾਬ ਪੁਲਿਸ ਉਹ ਬਲ ਹੈ ਜਿਸ ਨੇ ਪੰਜਾਬ ਨੂੰ ਅੱਤਵਾਦ ਦੇ ਕਾਲੇ ਦੌਰ ਵਿੱਚੋਂ ਕੱਢਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਜੋ ਕੁਝ ਪੰਜਾਬ ਪੁਲਿਸ ਨੇ ਪਹਿਲਾਂ ਹੰਢਾਇਆ ਹੈ, ਉਸ ਦੇ ਸਾਹਮਣੇ ਇਹ ਕੁਝ ਵੀ ਨਹੀਂ ਹੈ।”

ਉਨ੍ਹਾਂ ਅੱਗੇ ਕਿਹਾ ਕਿ ਤਕਨਾਲੋਜੀ ਨਾਲ ਸੰਗਠਿਤ ਅਪਰਾਧ ਦਾ ਸਰੂਪ ਬਦਲ ਗਿਆ ਹੈ। ਉਨ੍ਹਾਂ ਕਿਹਾ, “ਮੌਜੂਦਾ ਸਮਾਂ ਤਕਨਾਲੋਜੀ ਦਾ ਯੁੱਗ ਹੈ। ਇੱਥੇ ਐਨਕ੍ਰਿਪਟਡ ਮੈਸੇਜ ਅਤੇ ਐਨਕ੍ਰਿਪਟਡ ਵੌਇਸ ਕਾਲਾਂ ਹਨ। ਇਨ੍ਹਾਂ ਨੂੰ ਟਰੈਕ ਕਰਨਾ ਇਕੱਲੀ ਸੂਬਾ ਪੁਲਿਸ ਦੀ ਜ਼ਿੰਮੇਵਾਰੀ ਨਹੀਂ ਬਣਦੀ। ਇਸ ਲਈ ਕੇਂਦਰੀ ਏਜੰਸੀਆਂ ਅਤੇ ਕੌਮੀ ਪੱਧਰ ਦੀ ਲਹਿਰ ਦੀ ਲੋੜ ਹੈ।”

ਅਮਨ ਅਰੋੜਾ ਨੇ ਮਾਲਦੋਵਾ ਅਧਾਰਤ ਗੈਂਗਸਟਰ ਨੂੰ ਪੰਜਾਬ ਵਾਪਸ ਲਿਆਉਣ ਲਈ ਪੰਜਾਬ ਪੁਲਿਸ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਕਾਰਵਾਈ ਮਾਨ ਸਰਕਾਰ ਦੇ ਨਿਰਦੇਸ਼ਾਂ ਅਤੇ ਓਐਫਟੀਈਸੀ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਸਫਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, “ਮੈਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਇਸ ਗੈਂਗਸਟਰ ਨੂੰ ਮਾਲਦੋਵਾ ਤੋਂ ਵਾਪਸ ਲਿਆਉਣ ਵਿੱਚ ਹਾਸਲ ਕੀਤੀ ਇਸ ਵੱਡੀ ਸਫਲਤਾ ਲਈ ਪੰਜਾਬ ਪੁਲਿਸ ਨੂੰ ਵਧਾਈ ਦਿੰਦਾ ਹਾਂ।”

ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੰਦਿਆਂ ਅਮਨ ਅਰੋੜਾ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਪਰਾਧਿਕ ਘਟਨਾ, ਵਾਰਦਾਤ ਦੀ ਕੋਸ਼ਿਸ਼ ਜਾਂ ਫਿਰੌਤੀ ਦੀ ਕਾਲ ਬਾਰੇ ਜਾਣਕਾਰੀ ਮਿਲਣ 'ਤੇ ਤੁਰੰਤ ਸਥਾਨਕ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ, “ਜੇਕਰ ਅਜਿਹੀ ਕੋਈ ਘਟਨਾ ਵਾਪਰਦੀ ਹੈ, ਜੇਕਰ ਤੁਹਾਨੂੰ ਲੱਗਦਾ ਹੈ ਕਿ ਕੋਈ ਘਟਨਾ ਵਾਪਰਨ ਵਾਲੀ ਹੈ ਜਾਂ ਤੁਹਾਨੂੰ ਫਿਰੌਤੀ ਦੀ ਕੋਈ ਕਾਲ ਆਉਂਦੀ ਹੈ, ਤਾਂ ਸਥਾਨਕ ਪੁਲਿਸ ਨੂੰ ਰਿਪੋਰਟ ਕੀਤੀ ਜਾਵੇ ਤਾਂ ਜੋ ਸਰਕਾਰ ਅਤੇ ਪੁਲਿਸ ਸਖ਼ਤ ਕਾਰਵਾਈ ਕਰ ਸਕਣ।”

'ਆਪ' ਪੰਜਾਬ ਪ੍ਰਧਾਨ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਭਗਵੰਤ ਮਾਨ ਸਰਕਾਰ ਅਪਰਾਧਿਕ ਨੈੱਟਵਰਕਾਂ ਵਿਰੁੱਧ ਫੈਸਲਾਕੁੰਨ ਕਾਰਵਾਈ ਜਾਰੀ ਰੱਖੇਗੀ ਅਤੇ ਸੂਬੇ ਦੀ ਸ਼ਾਂਤੀ ਤੇ ਸੁਰੱਖਿਆ ਦੀ ਰਾਖੀ ਕਰਨਾ ਯਕੀਨੀ ਬਣਾਉਂਦੀ ਰਹੇਗੀ।

AAP Punjab: ਪਿੰਡ ਵਾਸੀਆਂ ਨੇ ਭਾਜਪਾ ਨੂੰ ਦਿਖਾਇਆ ਸ਼ੀਸ਼ਾ, ਕੇਵਲ ਸਿੰਘ ਢਿੱਲੋਂ ਨੂੰ ਪਿੰਡ ਵੜਨ ਤੋਂ ਰੋਕਿਆ: ਮਨੀਸ਼ ਸਿਸੋਦੀਆ
ਚੰਡੀਗੜ੍ਹ। ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘੇਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ 'ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਘਟਨਾ ਨੇ ਸਿਆਸੀ ਲਾਹਾ ਲੈਣ ਲਈ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ ਦਾ ਸ਼ੋਸ਼ਣ ਕਰਨ ਦੀ ਭਾਜਪਾ ਦੀ ਕੋਸ਼ਿਸ਼ ਨੂੰ ਨੰਗਾ ਕਰ ਦਿੱਤਾ ਹੈ।

ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਐਕਸ 'ਤੇ ਲਿਖਿਆ: “ਭਾਜਪਾ ਨੇ ਪੰਜਾਬ ਵਿੱਚ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ 'ਤੇ ਸਿਆਸਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸ਼ੀਸ਼ਾ ਦਿਖਾ ਦਿੱਤਾ। ਜਦੋਂ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੀਆਂ ਝੂਠੀਆਂ ਸਿਆਸੀ ਰੋਟੀਆਂ ਸੇਕਣ ਲਈ ਪਿੰਡ ਪਹੁੰਚੇ ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਘੇਰਾਓ ਕੀਤਾ, 'ਕੇਵਲ ਸਿੰਘ ਢਿੱਲੋਂ ਮੁਰਦਾਬਾਦ' ਦੇ ਨਾਅਰੇ ਲਗਾਏ ਅਤੇ ਉਨ੍ਹਾਂ ਨੂੰ ਪਿੰਡ ਵਿੱਚ ਵੜਨ ਤੱਕ ਨਹੀਂ ਦਿੱਤਾ।”

Read Also : ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਸੂਬੇ ’ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ

ਪੰਜਾਬ ਦੇ ਕੈਬਨਿਟ ਮੰਤਰੀ ਅਤੇ 'ਆਪ' ਦੇ ਸੀਨੀਅਰ ਆਗੂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਜਪਾ ਆਗੂ ਗੁਲਜ਼ਾਰ ਸਿੰਘ ਦੇ ਵਿਛੋੜੇ ਨਾਲ ਜੂਝ ਰਹੇ ਪਰਿਵਾਰ ਦੇ ਦੁੱਖ ਦਾ ਸਤਿਕਾਰ ਕੀਤੇ ਬਿਨਾਂ ਹੀ ਪਿੰਡ ਪਹੁੰਚ ਗਏ। ਡਾ. ਬਲਬੀਰ ਸਿੰਘ ਨੇ ਕਿਹਾ, "ਗੁਲਜ਼ਾਰ ਸਿੰਘ ਦੀ ਮੌਤ ਦੇ ਦੁੱਖ ਵਿੱਚ ਡੁੱਬੇ ਪਰਿਵਾਰ ਦੀ ਪੀੜ ਦੀ ਪਰਵਾਹ ਕੀਤੇ ਬਿਨਾਂ, ਭਾਜਪਾ ਆਗੂ ਉਸ ਦੀ ਲਾਸ਼ 'ਤੇ ਰਾਜਨੀਤੀ ਕਰਨ ਲਈ ਪਿੰਡ ਪਹੁੰਚ ਗਏ। ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਤੁਰੰਤ ਵਾਪਸ ਮੋੜ ਦਿੱਤਾ ਅਤੇ ਉਨ੍ਹਾਂ ਦੀ ਮੌਕਾਪ੍ਰਸਤ ਰਾਜਨੀਤੀ ਦਾ ਪਰਦਾਫਾਸ਼ ਕੀਤਾ।"

ਡਾ. ਬਲਬੀਰ ਸਿੰਘ ਨੇ ਕਿਹਾ, "ਕੇਵਲ ਢਿੱਲੋਂ, ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਅਤੇ ਮਨਪ੍ਰੀਤ ਬਾਦਲ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਦੀ ਧਰਤੀ 'ਤੇ ਲੋਕ ਮੌਤ ਨੂੰ ਵੀ ਸਿਆਸੀ ਤਮਾਸ਼ਾ ਬਣਾਉਣ ਵਾਲਿਆਂ ਨੂੰ ਕਦੇ ਮਾਫ਼ ਨਹੀਂ ਕਰਦੇ।"

ਭਾਜਪਾ ਦੇ ਸਿਆਸੀ ਚਾਲ-ਚਲਣ 'ਤੇ ਸਵਾਲ ਚੁੱਕਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, "ਜੋ ਲੋਕ ਦੁੱਖ ਦੀ ਘੜੀ ਵਿੱਚ ਹਮਦਰਦੀ ਦੀ ਬਜਾਏ ਸਿਆਸੀ ਮੌਕਾ ਦੇਖਦੇ ਹਨ, ਉਹ ਪੰਜਾਬ ਦੇ ਲੋਕਾਂ ਨੂੰ ਕਿਸ ਤਰ੍ਹਾਂ ਦੀ ਰਾਜਨੀਤੀ ਸਿਖਾਉਣਗੇ? ਪੰਜਾਬ ਲਾਸ਼ਾਂ 'ਤੇ ਰਾਜਨੀਤੀ ਕਰਨ ਵਾਲੀ ਇਸ ਸ਼ਰਮਨਾਕ ਸੋਚ ਨੂੰ ਕਦੇ ਪ੍ਰਵਾਨ ਨਹੀਂ ਕਰੇਗਾ।"

AAP Punjab: ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ 'ਚ ਯੂਏਈ ਨਿਵੇਸਕਾਂ ਨੂੰ ਪੰਜਾਬ 'ਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
ਚੰਡੀਗੜ੍ਹ/ਦੁਬਈ : ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਵੱਡੇ ਯਤਨ ਤਹਿਤ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਦੁਬਈ ਵਿੱਚ ਸਾਲਾਨਾ ਨਿਵੇਸ਼ ਮੀਟਿੰਗ (ਏ.ਆਈ.ਐੱਮ.) ਮੌਕੇ ਯੂ.ਏ.ਈ. ਇੰਟਰਨੈਸ਼ਨਲ ਇਨਵੈਸਟਮੈਂਟ ਕੌਂਸਲ (ਯੂ.ਏ.ਈ.ਆਈ.ਆਈ.ਸੀ.) ਦੇ ਸਕੱਤਰ ਜਨਰਲ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਨਿਵੇਸ਼ ਲਿਆਉਣ ਦੇ ਅਥਾਹ ਤੇ ਵਿਆਪਕ ਮੌਕਿਆਂ ਬਾਰੇ ਚਰਚਾ ਕੀਤੀ।

ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਉਦਯੋਗ ਮੰਤਰੀ ਨੇ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨੂੰ ਪੰਜਾਬ ਦੀਆਂ ਵਿਸ਼ਾਲ ਆਰਥਿਕ ਸੰਭਾਵਨਾਵਾਂ ਬਾਰੇ ਜਾਣੂ ਕਰਵਾਇਆ ਅਤੇ ਯੂ.ਏ.ਈ. ਦੇ ਨਿਵੇਸ਼ਕਾਂ ਨੂੰ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਭਾਈਵਾਲੀਆਂ ਰਾਹੀਂ ਉੱਚ-ਵਿਕਾਸ ਵਾਲੇ ਖੇਤਰਾਂ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।

Read Also : ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਅੰਗ ਬਚਾਉਣ ਦਾ ਮੌਕਾ ਦਿੱਤਾ

ਸੂਬਾ ਸਰਕਾਰ ਦੇ ਸਨਅਤੀ ਵਿਕਾਸ ਸਬੰਧੀ ਅਹਿਦ ਨੂੰ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਯੂ.ਏ.ਈ.ਆਈ.ਆਈ.ਸੀ. ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਜਾਂ ਕਾਰੋਬਾਰ ਵਿਸਥਾਰ ਦੇ ਚਾਹਵਾਨ ਨਿਵੇਸ਼ਕਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਪ੍ਰਸ਼ਾਸਕੀ ਸਹਿਯੋਗ, ਮਾਰਗਦਰਸ਼ਨ ਅਤੇ ਮਾਲ-ਢੁਆਈ ਤੇ ਹੋਰ ਪ੍ਰਬੰਧਕੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ, ਯੂ.ਏ.ਈ. ਆਧਾਰਤ ਨਿਵੇਸ਼ਕਾਂ ਅਤੇ ਸੰਸਥਾਗਤ ਫੰਡਿੰਗ ਸੰਗਠਨਾਂ ਨਾਲ ਦੀਰਘਕਾਲੀ ਅਤੇ ਆਪਸੀ ਲਾਭਕਾਰੀ ਸਬੰਧ ਬਣਾਉਣ ਦਾ ਚਾਹਵਾਨ ਹੈ।

ਸੂਬੇ ਦੇ ਨਿਵੇਸ਼ਕ-ਪੱਖੀ ਸੁਧਾਰਾਂ ਬਾਰੇ ਜਾਣੂ ਕਰਵਾਉਂਦਿਆਂ ਕੈਬਨਿਟ ਮੰਤਰੀ ਨੇ 'ਇਨਵੈਸਟ ਪੰਜਾਬ' ਰਾਹੀਂ ਆਸਾਨੀ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ, ਜੋ ਸੁਚਾਰੂ ਅਤੇ ਮੁਸ਼ਕਲ ਰਹਿਤ ਨਿਵੇਸ਼ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਅਤੇ ਤੁਰੰਤ ਕਾਨੂੰਨੀ ਪ੍ਰਵਾਨਗੀਆਂ ਅਤੇ ਮਨਜ਼ੂਰੀਆਂ ਪ੍ਰਦਾਨ ਲਈ ਸੂਬੇ ਦਾ ਇੱਕ ਸਿੰਗਲ-ਵਿੰਡੋ ਪਲੇਟਫਾਰਮ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਪੰਜਾਬ ਵਧੇਰੇ ਅਨੁਕੂਲ ਉੱਦਮੀ ਮਾਹੌਲ, ਸ਼ਾਨਦਾਰ ਮਲਟੀਮਾਡਲ ਸੰਪਰਕ, ਹੁਨਰਮੰਦ ਤਕਨੀਕੀ ਕਾਮੇ ਅਤੇ ਇੱਕ ਪਾਰਦਰਸ਼ੀ ਪ੍ਰਸ਼ਾਸਨਿਕ ਢਾਂਚਾ ਪੇਸ਼ ਕਰਦਾ ਹੈ। ਅਸੀਂ ਯੂ.ਏ.ਈ. ਦੇ ਕਾਰੋਬਾਰੀ ਆਗੂਆਂ ਨੂੰ ਪੰਜਾਬ ਦੀ ਇਸ ਪ੍ਰਭਾਵੀ ਆਰਥਿਕ ਵਿਕਾਸ ਯਾਤਰਾ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦੇ ਹਾਂ।”

ਯੂ.ਏ.ਈ. ਇੰਟਰਨੈਸ਼ਨਲ ਇਨਵੈਸਟਮੈਂਟ ਕੌਂਸਲ (ਯੂ.ਏ.ਈ.ਆਈ.ਆਈ.ਸੀ.), ਜੋ ਵਿਦੇਸ਼ੀ ਪ੍ਰਤੱਖ ਨਿਵੇਸ਼ (ਐੱਫ.ਡੀ.ਆਈ.) ਨੂੰ ਚੈਨਲਾਈਜ਼ ਕਰਨ ਲਈ ਯੂ.ਏ.ਈ. ਦੀਆਂ ਜਨਤਕ ਅਤੇ ਨਿੱਜੀ ਸੰਸਥਾਵਾਂ ਨੂੰ ਇਕਜੁੱਟ ਕਰਦੀ ਹੈ, ਨੇ ਪੰਜਾਬ ਦੇ ਵਫ਼ਦ ਦੀ ਇਸ ਸਰਗਰਮ ਪਹਿਲਕਦਮੀ ਦਾ ਸਵਾਗਤ ਕੀਤਾ। ਮੀਟਿੰਗ ਦੌਰਾਨ ਯੂ.ਏ.ਈ. ਅਤੇ ਪੰਜਾਬ ਦਰਮਿਆਨ ਸਿੱਧੇ ਪੂੰਜੀ ਪ੍ਰਵਾਹ ਅਤੇ ਸਾਂਝੇ ਉੱਦਮਾਂ ਨੂੰ ਸਮਰੱਥ ਬਣਾਉਣ ਲਈ ਮਜ਼ਬੂਤ ਸੰਸਥਾਗਤ ਸੰਪਰਕ ਸਥਾਪਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ।

ਦੁਵੱਲੀ ਗੱਲਬਾਤ 'ਤੇ ਤਸੱਲੀ ਪ੍ਰਗਟਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮੁਲਾਕਾਤ ਅਹਿਮ ਮੀਲ ਪੱਥਰ ਸਾਬਤ ਹੋਵੇਗੀ, ਜੋ ਦੁਵੱਲੇ ਆਰਥਿਕ ਸਹਿਯੋਗ, ਮਜ਼ਬੂਤ ਵਪਾਰਕ ਸਬੰਧਾਂ ਅਤੇ ਪੰਜਾਬ ਵਿੱਚ ਵੱਡੀ ਪੱਧਰ 'ਤੇ ਨਿਵੇਸ਼ ਦਾ ਰਾਹ ਪੱਧਰਾ ਕਰੇਗੀ।

Zira News: ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ 'ਚ ਸ਼ਾਮਲ
ਜ਼ੀਰਾ (ਫਿਰੋਜ਼ਪੁਰ)। ਜ਼ੀਰਾ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਦਾ ਇਹ ਭਾਰੀ ਹੁੰਗਾਰਾ ਪਰੰਪਰਾਗਤ ਪਾਰਟੀਆਂ ਦੇ ਖੋਖਲੇ ਦਾਅਵਿਆਂ ਦੇ ਮੁਕਾਬਲੇ ਕੰਮ ਦੀ ਰਾਜਨੀਤੀ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਪੰਜਾਬ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਜਿਸ ਤਹਿਤ 1,100 ਮੋਹੱਲਾ ਕਲੀਨਿਕ, ਕਿਸਾਨਾਂ ਲਈ ਦਿਨ ਵੇਲੇ ਬਿਜਲੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਇਆ ਗਿਆ ਹੈ, ਜਦਕਿ 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।

ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਉਨ੍ਹਾਂ ਨੂੰ ਗਾਲ੍ਹਾਂ ਕੱਢਣ ਤੋਂ ਇਲਾਵਾ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ। ਕਦੇ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲੀ ਅਕਾਲੀ ਪਾਰਟੀ ਅੱਜ ਸਿਰਫ਼ ਕੁਝ ਲੋਕਾਂ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ, ਜਦਕਿ ਅੰਦਰੂਨੀ ਕਲੇਸ਼ ਵਿੱਚ ਉਲਝੀ ਕਾਂਗਰਸ ਨੂੰ ਇਕਜੁੱਟ ਕਰਨ ਦੀਆਂ ਰਾਹੁਲ ਗਾਂਧੀ ਦੀਆਂ ਕੋਸ਼ਿਸ਼ਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਲਈ ਰਾਜਨੀਤੀ ਸਿਰਫ਼ ਲੋਕਾਂ ਦੀ ਸੇਵਾ ਦਾ ਜ਼ਰੀਆ ਹੈ ਅਤੇ ਉਹ ਇਹ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾ ਰਹੇ ਹਨ।

Read Also : Punjab Cabinet ਦੀ ਮੰਗ: ਸੂਬੇ ਦੇ ਵਿਚਾਰ ਲੈਣ ਤੇ ਉਨ੍ਹਾਂ 'ਤੇ ਗੌਰ ਕਰਨ ਤੱਕ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਅਤੇ ਸਹੁੰ ਚੁੱਕ ਸਮਾਗਮ ਨੂੰ ਰੋਕਿਆ ਜਾਵੇ

ਐਕਸ 'ਤੇ ਪੋਸਟ ਕਰਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਲਿਖਿਆ: “ਅੱਜ ਜ਼ੀਰਾ ਵਿਖੇ ਰੱਖੇ ਗਏ ਇੱਕ ਭਾਰੀ ਇਕੱਠ ਵਿੱਚ ਗੁਰਪ੍ਰੀਤ ਸੇਖੋਂ ਆਪਣੇ ਹਜ਼ਾਰਾਂ ਸਮਰਥਕਾਂ ਸਮੇਤ ਆਪ ਪਰਿਵਾਰ ਵਿੱਚ ਸ਼ਾਮਲ ਹੋਏ। ਅਸੀਂ ਪਾਰਟੀ ਵਿੱਚ ਉਨ੍ਹਾਂ ਦਾ ਨਿੱਘਾ ਸਵਾਗਤ ਕਰਦੇ ਹਾਂ। ਇਸ ਮੌਕੇ ਲੋਕਾਂ ਦਾ ਭਾਰੀ ਇਕੱਠ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੇ ਸ਼ੋਸ਼ਣ ਤੋਂ ਅੱਕ ਚੁੱਕੇ ਹਨ ਅਤੇ ਹੁਣ ਸਿਰਫ਼ ਕੰਮ ਅਤੇ ਵਿਕਾਸ ਦੀ ਸਿਆਸਤ ਨੂੰ ਹੀ ਪਸੰਦ ਕਰਦੇ ਹਨ।”

“ਸਾਡੀ ਸਰਕਾਰ ਨੇ 1,100 ਮੋਹੱਲਾ ਕਲੀਨਿਕ ਸਥਾਪਿਤ ਕਰਕੇ, ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾ ਕੇ ਅਤੇ 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਕਰਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਾਡੇ ਯਤਨ ਇਸੇ ਲਗਨ ਨਾਲ ਜਾਰੀ ਰਹਿਣਗੇ। ਇਨਕਲਾਬ ਜ਼ਿੰਦਾਬਾਦ।”

ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਦਾ ਆਪ 'ਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਵੀ ਕੋਈ ਵਿਅਕਤੀ ਲੋਕਾਂ ਦੀ ਸੇਵਾ ਕਰਨ ਦੇ ਸੱਚੇ ਇਰਾਦੇ ਨਾਲ ਜਨਤਕ ਜੀਵਨ ਵਿੱਚ ਆਉਂਦਾ ਹੈ, ਤਾਂ ਲੋਕ ਆਪ ਉਸ ਲਗਨ ਨੂੰ ਪਛਾਣਦੇ ਹਨ ਅਤੇ ਉਸ ਵਿਅਕਤੀ ਨੂੰ ਅਥਾਹ ਪਿਆਰ ਅਤੇ ਸਮਰਥਨ ਦਿੰਦੇ ਹਨ। ਮੈਂ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਸਾਰੇ ਸਮਰਥਕਾਂ ਦਾ ਆਪ ਪਰਿਵਾਰ ਵਿੱਚ ਤਹਿ ਦਿਲੋਂ ਸਵਾਗਤ ਕਰਦਾ ਹਾਂ। ਉਨ੍ਹਾਂ ਦਾ ਸ਼ਾਮਲ ਹੋਣਾ ਪੰਜਾਬ ਵਿੱਚ ਆਪ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਪੱਖੀ ਸ਼ਾਸਨ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।”

ਉਨ੍ਹਾਂ ਕਿਹਾ ਕਿ ਲੋਕ ਰਵਾਇਤੀ ਰਾਜਨੀਤੀ ਤੋਂ ਦੂਰ ਹੋ ਰਹੇ ਹਨ ਅਤੇ ਅਜਿਹੀ ਸਿਆਸੀ ਲਹਿਰ ਨੂੰ ਚੁਣ ਰਹੇ ਹਨ ਜੋ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਜਨਤਕ ਭਲਾਈ ਅਤੇ ਵਿਕਾਸ ਨੂੰ ਪਹਿਲ ਦਿੰਦੀ ਹੈ। “ਲੋਕ ਹੁਣ ਅਜਿਹੀ ਰਾਜਨੀਤੀ ਚਾਹੁੰਦੇ ਹਨ ਜੋ ਨਤੀਜੇ ਦੇਵੇ, ਜੋ ਉਨ੍ਹਾਂ ਲਈ ਕੰਮ ਕਰੇ ਅਤੇ ਜੋ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਨਾਲ ਜੁੜੀ ਰਹੇ। 'ਆਪ' ਆਮ ਲੋਕਾਂ ਅਤੇ ਜ਼ਮੀਨੀ ਪੱਧਰ ਦੇ ਵਰਕਰਾਂ ਦੀ ਲਹਿਰ ਹੈ। ਸਾਡੀ ਰਾਜਨੀਤੀ ਸਿਆਸੀ ਪਰਿਵਾਰਾਂ ਜਾਂ ਵਿਰਾਸਤੀ ਅਹੁਦਿਆਂ ਬਾਰੇ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਬਾਰੇ ਹੈ।”

ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰੇ ਲਈ ਰਾਜਨੀਤੀ ਲੋਕਾਂ ਦੀ ਸੇਵਾ ਦਾ ਜ਼ਰੀਆ ਹੈ। ਮੈਂ ਆਮ ਆਦਮੀ ਲਈ ਕੰਮ ਕਰਨ ਦੇ ਇਰਾਦੇ ਨਾਲ ਜਨਤਕ ਜੀਵਨ ਵਿੱਚ ਆਇਆ ਸੀ ਅਤੇ ਮੈਂ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾ ਰਿਹਾ ਹਾਂ। ਮੈਂ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਵਿੱਚ ਕੋਈ ਕਸਰ ਨਹੀਂ ਛੱਡ ਰਿਹਾ।”

ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਅਸੀਂ ਬਿਹਤਰ ਸਿਹਤ ਸੰਭਾਲ, ਕਿਸਾਨਾਂ ਲਈ ਭਰੋਸੇਯੋਗ ਸੁਵਿਧਾਵਾਂ, ਮਿਆਰੀ ਸਿੱਖਿਆ, ਸੁਧਰੀਆਂ ਜਨਤਕ ਸੇਵਾਵਾਂ ਅਤੇ ਪੂਰੇ ਰਾਜ ਵਿੱਚ ਵਿਕਾਸ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਾਂ। ਜ਼ਮੀਨੀ ਪੱਧਰ 'ਤੇ ਬਦਲਾਅ ਸਾਫ਼ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਹਰ ਖੇਤਰ ਵਿੱਚ ਅੱਗੇ ਵਧ ਰਿਹਾ ਹੈ।”

ਉਨ੍ਹਾਂ ਕਿਹਾ, “ਅੱਜ ਪੰਜਾਬ ਭਰ ਵਿੱਚ ਲਗਭਗ 1,100 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ। ਮਕਸਦ ਸਾਫ਼ ਹੈ: ਕੋਈ ਵੀ ਗਰੀਬ ਵਿਅਕਤੀ ਸਿਰਫ਼ ਇਸ ਲਈ ਇਲਾਜ ਤੋਂ ਵਾਂਝਾ ਨਾ ਰਹੇ ਕਿਉਂਕਿ ਉਹ ਇਸ ਦਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹੈ। ਲੋਕਾਂ ਨੂੰ ਬਿਨਾਂ ਕਿਸੇ ਵਾਧੂ ਮਾਲੀ ਬੋਝ ਦੇ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸੁਵਿਧਾਵਾਂ ਮਿਲਣੀਆਂ ਚਾਹੀਦੀਆਂ ਹਨ।”

ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਕਿਸਾਨ ਭਾਈਚਾਰੇ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਖੇਤੀਬਾੜੀ ਲਈ ਦਿਨ ਵੇਲੇ ਬਿਜਲੀ ਅਤੇ ਸਿੰਚਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਅਹਿਮ ਕਦਮ ਚੁੱਕੇ ਹਨ। “ਕਿਸਾਨਾਂ ਨੂੰ ਖੇਤੀ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਅਤੇ ਸਿੰਚਾਈ ਲਈ ਨਹਿਰੀ ਪਾਣੀ ਵੀ ਮਿਲ ਰਿਹਾ ਹੈ। ਇਸ ਨਾਲ ਸਾਡੇ ਕਿਸਾਨਾਂ ਨੂੰ ਵੱਡੀ ਸਹੂਲਤ ਅਤੇ ਸੁਰੱਖਿਆ ਮਿਲਦੀ ਹੈ ਅਤੇ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਉਣ 'ਚ ਵੀ ਮਦਦ ਮਿਲ ਸਕਦੀ ਹੈ। ਸਾਡੇ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭਲਾਈ ਸਾਡੀ ਸਰਕਾਰ ਦੀ ਪਹਿਲ ਹੈ।”

ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ, “ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਸ ਦੀ ਵਰਤੋਂ ਉਨ੍ਹਾਂ ਦੀ ਭਲਾਈ ਲਈ ਸਮਝਦਾਰੀ ਨਾਲ ਕਰ ਰਹੇ ਹਾਂ। ਪੰਜਾਬ ਦੇ 90% ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦਕਿ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਲੋਕਾਂ ਦੇ ਟੈਕਸ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਬੁਨਿਆਦੀ ਢਾਂਚੇ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ।”

ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ 70,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ, ਸੜਕਾਂ ਵਿੱਚ ਸੁਧਾਰ ਕੀਤਾ ਹੈ, ਟੋਲ ਪਲਾਜ਼ੇ ਬੰਦ ਕੀਤੇ ਹਨ ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ, ਸਿੱਖਿਆ ਅਤੇ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਚੰਗੇ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਵਿੱਚ ਮਦਦ ਲਈ ਸੂਬੇ ਭਰ ਵਿੱਚ 3,100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।

ਸੀਐਮ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਵੀ ਸ਼ੁਰੂ ਕੀਤੀ ਹੈ, ਜਿਸ ਤਹਿਤ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਮੁਫ਼ਤ ਇਲਾਜ ਦਿੱਤਾ ਜਾ ਰਹਾ ਹੈ। “ਮੁੱਖ ਮੰਤਰੀ ਸਿਹਤ ਯੋਜਨਾ ਇੱਕ ਇਤਿਹਾਸਕ ਪਹਿਲਕਦਮੀ ਹੈ। ਪੰਜਾਬ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਦੇਣ ਵਾਲਾ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ। ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਜਦੋਂ ਕਿਸੇ ਅਜ਼ੀਜ਼ ਨੂੰ ਇਲਾਜ ਦੀ ਲੋੜ ਹੋਵੇ ਤਾਂ ਕਿਸੇ ਵੀ ਪਰਿਵਾਰ ਨੂੰ ਆਪਣੀ ਵਿੱਤੀ ਸਥਿਤੀ ਬਾਰੇ ਚਿੰਤਾ ਨਾ ਕਰਨੀ ਪਵੇ।”

ਉਨ੍ਹਾਂ ਅੱਗੇ ਦੱਸਿਆ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰੇਕ ਮਹਿਲਾ ਲਾਭਪਾਤਰੀ ਨੂੰ 1 ਜੁਲਾਈ ਤੋਂ 1,000 ਰੁਪਏ ਅਤੇ ਐਸਸੀ ਮਹਿਲਾਵਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ਸਿੱਧੀ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾ ਰਹੀ ਹੈ ਅਤੇ ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਲਈ ਯੋਗ ਹੋਣਗੀਆਂ। ਇਸ ਯੋਜਨਾ ਤੋਂ ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਗਏ ਹਨ।

ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਸੀ.ਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਪੰਜਾਬ ਲਈ ਕੋਈ ਵੀ ਉਸਾਰੂ ਵਿਜ਼ਨ ਪੇਸ਼ ਕਰਨ 'ਚ ਨਾਕਾਮ ਰਹੇ ਹਨ। “ਅਕਾਲੀ ਦਲ ਅਤੇ ਕਾਂਗਰਸ ਕੋਲ ਮੈਨੂੰ ਗਾਲ੍ਹਾਂ ਕੱਢਣ ਤੋਂ ਇਲਾਵਾ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ। ਉਨ੍ਹਾਂ ਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਰੋਜ਼ਗਾਰ, ਸਿੱਖਿਆ, ਸਿਹਤ ਸੰਭਾਲ, ਖੇਤੀਬਾੜੀ ਅਤੇ ਪੰਜਾਬ ਦੇ ਆਰਥਿਕ ਭਵਿੱਖ ਲਈ ਉਨ੍ਹਾਂ ਦਾ ਕੀ ਵਿਜ਼ਨ ਹੈ। ਇਹਨਾਂ ਮੁੱਦਿਆਂ 'ਤੇ ਗੱਲ ਕਰਨ ਦੀ ਬਜਾਏ, ਉਹ ਮੇਰੀ ਅਤੇ ਸਰਕਾਰ ਦੀ ਆਲੋਚਨਾ ਕਰਨ ਵਿੱਚ ਹੀ ਮਸਤ ਰਹਿੰਦੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਨਿੱਜੀ ਦੂਸ਼ਣਬਾਜ਼ੀ ਦੀ ਬਜਾਏ ਕਾਰਗੁਜ਼ਾਰੀ ਅਤੇ ਜਵਾਬਦੇਹੀ ਵਾਲੀ ਰਾਜਨੀਤੀ ਦੇ ਹੱਕਦਾਰ ਹਨ। “ਪੰਜਾਬ ਦੇ ਲੋਕ ਸਿਰਫ਼ ਦਾਅਵੇ ਕਰਨ ਵਾਲਿਆਂ ਅਤੇ ਜ਼ਮੀਨ 'ਤੇ ਕੰਮ ਕਰਨ ਵਾਲਿਆਂ ਵਿਚਕਾਰ ਸਪੱਸ਼ਟ ਫਰਕ ਸਮਝ ਸਕਦੇ ਹਨ। ਸਿਆਸੀ ਆਲੋਚਨਾ ਦਾ ਸਭ ਤੋਂ ਵਧੀਆ ਜਵਾਬ ਉਹ ਵਿਕਾਸ ਹੈ ਜੋ ਲੋਕ ਦੇਖ ਸਕਦੇ ਹਨ ਅਤੇ ਉਹ ਜਨਤਕ ਸੇਵਾਵਾਂ ਹਨ ਜੋ ਲੋਕ ਮਹਿਸੂਸ ਕਰ ਸਕਦੇ ਹਨ। ਅਸੀਂ ਕੰਮ ਅਤੇ ਜਵਾਬਦੇਹੀ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਾਂ।”

ਅਕਾਲੀ ਦਲ 'ਤੇ ਤਿੱਖਾ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦੀ ਮੌਜੂਦਾ ਸਥਿਤੀ ਲੋਕਾਂ ਵੱਲੋਂ ਉਨ੍ਹਾਂ ਦੀ ਰਾਜਨੀਤੀ ਨੂੰ ਨਕਾਰਨ ਦਾ ਸਬੂਤ ਹੈ। “ਅਕਾਲੀ ਦਲ ਦਾਅਵਾ ਕਰਦਾ ਸੀ ਕਿ ਉਸ ਕੋਲ 25 ਸਾਲ ਪੰਜਾਬ 'ਤੇ ਰਾਜ ਕਰਨ ਦੀ ਤਾਕਤ ਹੈ। ਅੱਜ ਉਨ੍ਹਾਂ ਕੋਲ ਆਪਣੀਆਂ ਕਮੇਟੀਆਂ ਲਈ 5 ਬੰਦੇ ਵੀ ਨਹੀਂ ਬਚੇ। ਇਹ ਲੋਕਾਂ ਅਤੇ ਲੋਕਤੰਤਰ ਦੀ ਤਾਕਤ ਹੈ। ਲੋਕਾਂ ਨੇ ਹੰਕਾਰ ਦੀ ਰਾਜਨੀਤੀ ਨੂੰ ਰੱਦ ਕਰ ਦਿੱਤਾ ਹੈ।”

ਕਾਂਗਰਸ ਨੂੰ ਉਸ ਦੇ ਅੰਦਰੂਨੀ ਮਤਭੇਦਾਂ 'ਤੇ ਘੇਰਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨੇਤਾਵਾਂ ਨੂੰ ਇਕਜੁੱਟ ਕਰਨ ਦੀਆਂ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਪਾਰਟੀ ਗੁੱਟਬੰਦੀ ਤੋਂ ਉੱਪਰ ਨਹੀਂ ਉੱਠ ਸਕੀ। “ਕਾਂਗਰਸ ਖੁਦ ਅੰਦਰੂਨੀ ਕਲੇਸ਼ ਦੀ ਸ਼ਿਕਾਰ ਹੈ। ਇਸ ਦੇ ਲੀਡਰ ਸੱਤਾ ਦੀ ਭੁੱਖ ਲਈ ਆਪਸ ਵਿੱਚ ਲੜਨ ਵਿੱਚ ਰੁੱਝੇ ਹੋਏ ਹਨ। ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਇੱਕਜੁੱਟ ਕਰਨ ਦੀਆਂ ਬਾਰ-ਬਾਰ ਕੋਸ਼ਿਸ਼ਾਂ ਕੀਤੀਆਂ, ਪਰ ਉਨ੍ਹਾਂ ਕੋਸ਼ਿਸ਼ਾਂ ਦਾ ਕੋਈ ਸਾਰਥਕ ਨਤੀਜਾ ਨਹੀਂ ਨਿਕਲਿਆ। ਜਿਸ ਪਾਰਟੀ ਦੇ ਆਗੂ ਆਪਸ ਵਿੱਚ ਹੀ ਲੜਦੇ ਰਹਿੰਦੇ ਹਨ, ਉਹ ਲੋਕਾਂ ਦੀ ਸੇਵਾ ਕਰਨ ਦੇ ਯੋਗ ਨਹੀਂ ਹੋ ਸਕਦੀ।”

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀਆਂ ਸਿਆਸੀ ਪਾਰਟੀਆਂ ਦੀ ਲੋੜ ਹੈ ਜੋ ਅੰਦਰੂਨੀ ਸੱਤਾ ਦੀ ਲੜਾਈ ਦੀ ਬਜਾਏ ਜਨਤਕ ਮੁੱਦਿਆਂ 'ਤੇ ਕੇਂਦਰਿਤ ਰਹਿਣ। “ਲੋਕ ਸਭ ਕੁਝ ਦੇਖ ਰਹੇ ਹਨ। ਉਹ ਅਜਿਹੇ ਨੇਤਾ ਚਾਹੁੰਦੇ ਹਨ ਜੋ ਉਨ੍ਹਾਂ ਲਈ ਕੰਮ ਕਰਨ, ਨਾ ਕਿ ਉਹ ਜੋ ਆਪਣੀਆਂ ਅੰਦਰੂਨੀ ਲੜਾਈਆਂ ਵਿੱਚ ਹੀ ਉਲਝੇ ਰਹਿਣ। ਪੰਜਾਬ ਨੂੰ ਅਜਿਹੀ ਰਾਜਨੀਤੀ ਦੀ ਲੋੜ ਹੈ ਜੋ ਸੱਤਾ ਲਈ ਅੰਦਰੂਨੀ ਲੜਾਈਆਂ 'ਤੇ ਨਹੀਂ ਸਗੋਂ ਆਪਣੇ ਲੋਕਾਂ ਦੇ ਭਵਿੱਖ 'ਤੇ ਧਿਆਨ ਕੇਂਦਰਿਤ ਕਰੇ।”

ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ੀਰਾ ਵਿਖੇ ਹੋਇਆ ਭਾਰੀ ਇਕੱਠ ਅਤੇ 'ਆਪ' ਨਾਲ ਹਜ਼ਾਰਾਂ ਸਮਰਥਕਾਂ ਦਾ ਜੁੜਨਾ ਇਹ ਦਰਸਾਉਂਦਾ ਹੈ ਕਿ ਲੋਕ ਕਾਰਗੁਜ਼ਾਰੀ ਅਤੇ ਜਨਤਕ ਸੇਵਾ 'ਤੇ ਆਧਾਰਿਤ ਸਿਆਸੀ ਵਿਕਲਪ ਦੀ ਭਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਸ਼ਾਮਲ ਹੋਣ ਨਾਲ ਇਲਾਕੇ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।

“ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣਾ ਸਿਰਫ਼ ਅਹੁਦਾ ਲੈਣਾ ਨਹੀਂ ਹੈ। ਇਹ ਸਮਾਜ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਨੂੰ ਸਵੀਕਾਰ ਕਰਨਾ ਹੈ। ਲੋਕਾਂ ਨੇ ਤੁਹਾਡੇ 'ਤੇ ਵਿਸ਼ਵਾਸ ਜਤਾਇਆ ਹੈ ਅਤੇ ਤੁਹਾਨੂੰ ਆਪਣੇ ਕੰਮ ਰਾਹੀਂ ਉਸ ਵਿਸ਼ਵਾਸ ਨੂੰ ਮੋੜਨਾ ਹੋਵੇਗਾ। ਮੈਂ ਆਪ ਵਿੱਚ ਸ਼ਾਮਲ ਹੋਏ ਹਰ ਵਿਅਕਤੀ ਦਾ ਸਵਾਗਤ ਕਰਦਾ ਹਾਂ ਅਤੇ ਅਪੀਲ ਕਰਦਾ ਹਾਂ ਕਿ ਉਹ ਲੋਕਾਂ ਨਾਲ ਜੁੜੇ ਰਹਿਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਜ਼ਮੀਨੀ ਪੱਧਰ 'ਤੇ ਕੰਮ ਕਰਨ।”

ਮੁੱਖ ਮੰਤਰੀ ਨੇ ਕਿਹਾ, “ਸਾਡੇ ਨੌਜਵਾਨਾਂ ਵਿੱਚ ਅਥਾਹ ਹੁਨਰ ਅਤੇ ਊਰਜਾ ਹੈ। ਅਸੀਂ ਪੰਜਾਬ ਵਿੱਚ ਅਜਿਹੇ ਮੌਕੇ ਪੈਦਾ ਕਰਨਾ ਚਾਹੁੰਦੇ ਹਾਂ ਤਾਂ ਜੋ ਸਾਡੇ ਨੌਜਵਾਨ ਇੱਥੇ ਹੀ ਆਪਣਾ ਭਵਿੱਖ ਬਣਾ ਸਕਣ। ਵਿਕਾਸ ਹਰ ਪਿੰਡ, ਕਸਬੇ ਅਤੇ ਸ਼ਹਿਰ ਤੱਕ ਪਹੁੰਚਣਾ ਚਾਹੀਦਾ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲਣਾ ਚਾਹੀਦਾ ਹੈ। ਅਸੀਂ ਜਾਤ, ਧਰਮ ਜਾਂ ਖੇਤਰੀ ਵੰਡ 'ਤੇ ਆਧਾਰਿਤ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਰੱਖਦੇ। ਅਸੀਂ ਪੰਜਾਬ ਦੇ ਹਰ ਨਿਵਾਸੀ ਲਈ ਕੰਮ ਕਰ ਰਹੇ ਹਾਂ।”

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਥਾਹ ਸਮਰੱਥਾ ਹੈ ਅਤੇ ਜੇਕਰ ਇਸ ਦੇ ਸਰੋਤਾਂ ਅਤੇ ਮਨੁੱਖੀ ਹੁਨਰ ਦੀ ਸਹੀ ਵਰਤੋਂ ਕੀਤੀ ਜਾਵੇ ਤਾਂ ਇਹ ਦੇਸ਼ ਵਿੱਚ ਆਪਣਾ ਮੋਹਰੀ ਸਥਾਨ ਵਾਪਸ ਹਾਸਲ ਕਰ ਸਕਦਾ ਹੈ। “ਪੰਜਾਬ ਨੇ ਹਮੇਸ਼ਾ ਹਿੰਮਤ, ਦ੍ਰਿੜਤਾ ਅਤੇ ਉੱਦਮ ਦੀ ਭਾਵਨਾ ਦਿਖਾਈ ਹੈ। ਲੋਕਾਂ ਦੇ ਸਹਿਯੋਗ ਨਾਲ ਪੰਜਾਬ ਦੇਸ਼ ਵਿੱਚ ਆਪਣਾ ਮੋਹਰੀ ਸਥਾਨ ਵਾਪਸ ਹਾਸਲ ਕਰ ਸਕਦਾ ਹੈ। ਅਸੀਂ ਇਮਾਨਦਾਰੀ, ਪਾਰਦਰਸ਼ਤਾ ਅਤੇ ਸਮਰਪਣ ਨਾਲ ਕੰਮ ਕਰਨਾ ਜਾਰੀ ਰੱਖਾਂਗੇ ਅਤੇ ਸਿਆਸੀ ਆਲੋਚਨਾ ਤੋਂ ਭਟਕਾਂਗੇ ਨਹੀਂ।”

ਆਪ ਕਾਰਜਕਰਤਾਵਾਂ ਨੂੰ ਇੱਕਜੁੱਟ ਅਤੇ ਅਨੁਸ਼ਾਸਿਤ ਰਹਿਣ ਦਾ ਸੱਦਾ ਦਿੰਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਵਰਕਰ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਆਪਣੀ ਸਮੱਸਿਆ ਸਮਝਣਾ ਚਾਹੀਦਾ ਹੈ। “ਆਪ ਦੀ ਤਾਕਤ ਇਸ ਦੇ ਵਰਕਰਾਂ ਅਤੇ ਲੋਕਾਂ ਵਿੱਚ ਹੈ। ਹਰੇਕ ਵਰਕਰ ਨੂੰ ਇੱਕਜੁੱਟ, ਅਨੁਸ਼ਾਸਿਤ ਅਤੇ ਜਨਤਕ ਸੇਵਾ ਲਈ ਸਮਰਪਿਤ ਰਹਿਣਾ ਚਾਹੀਦਾ ਹੈ। ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਆਪਣੀਆਂ ਸਮੱਸਿਆਵਾਂ ਸਮਝੋ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਮਿਲ ਕੇ ਕੰਮ ਕਰੋ। ਲੋਕਾਂ ਨੇ ਸਾਡੇ 'ਤੇ ਜੋ ਵਿਸ਼ਵਾਸ ਜਤਾਇਆ ਹੈ, ਉਸ ਦਾ ਮੁੱਲ ਨਿਰੰਤਰ ਵਧੀਆ ਕੰਮ ਕਰਕੇ ਹੀ ਉਤਾਰਿਆ ਜਾ ਸਕਦਾ ਹੈ।”

ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਬਦਲਾਅ ਦਾ ਸਫ਼ਰ ਜਾਰੀ ਹੈ ਅਤੇ ਸਰਕਾਰ ਲੋਕਾਂ ਦੇਹਿੱਤ ਵਿੱਚ ਫੈਸਲੇ ਲੈਂਦੀ ਰਹੇਗੀ। “ਲੋਕਾਂ ਨੇ ਸਾਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਅਸੀਂ ਪੂਰੀ ਇਮਾਨਦਾਰੀ ਨਾਲ ਉਹ ਜ਼ਿੰਮੇਵਾਰੀ ਨਿਭਾ ਰਹੇ ਹਾਂ। ਲੋਕਤੰਤਰ ਵਿੱਚ ਆਖਰੀ ਫੈਸਲਾ ਜਨਤਾ ਦਾ ਹੁੰਦਾ ਹੈ। ਉਨ੍ਹਾਂ ਦਾ ਵਿਸ਼ਵਾਸ ਨਾਅਰਿਆਂ ਨਾਲ ਨਹੀਂ ਜਿੱਤਿਆ ਜਾ ਸਕਦਾ, ਇਹ ਸਿਰਫ਼ ਨਿਰੰਤਰ ਚੰਗੇ ਕੰਮ ਅਤੇ ਸਮਰਪਿਤ ਸੇਵਾ ਨਾਲ ਹੀ ਜਿੱਤਿਆ ਜਾ ਸਕਦਾ ਹੈ।”