Municipal Election - Sach Kahoon Punjabi
ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। ਥਾਣਾ ਮੱਲਾਂਵਾਲਾ ਪੁਲਿਸ ਵੱਲੋਂ ਬੀਤੇ ਦਿਨ ਨਾਮਜ਼ਦਗੀਆਂ ਭਰਨ ਮੌਕੇ ਹੋਏ ਝਗੜੇ ਦੇ ਮਾਮਲੇ ਵਿੱਚ ਅਕਾਲੀ ਭਾਜਪਾ ਆਗੂਆਂ ਸਮੇਤ 80-90 ਜਣਿਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ ਥਾਣਾ ਮੱਲਾਂਵਾਲਾ ਪੁਲਿਸ ਵੱਲੋਂ ਕਾਂਗਰਸੀ ਆਗੂ ਸਤਪਾਲ ਚਾਵਲਾ ਦੇ ਬਿਆਨਾਂ ‘ਤੇ ਅਵਤਾਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਫਿਰੋਜ਼ਪੁਰ, ਵਰਦੇਵ ਸਿੰਘ ਨੋਨੀ ਮਾਨ ਸੀਨੀਅਰ ਅਕਾਲੀ ਆਗੂ, ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਫਿਰੋਜ਼ਪੁਰ ਦਿਹਾਤੀ, ਬਲਵਿੰਦਰ ਸਿੰਘ ਭੁੱਲਰ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਲਾਂਵਾਲਾ, ਜੁਗਰਾਜ ਸਿੰਘ ਕਟੋਰਾ ਸਾਬਕਾ ਚੈਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ, ਗੁਰਲਾਲ ਸਿੰਘ ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਮੱਲਾਂਵਾਲਾ, ਜਸਵਿੰਦਰ ਸਿੰਘ, ਮਨਮੋਹਨ ਸਿੰਘ, ਜਗਮੋਹਨ ਸਿੰਘ, ਜੋਗਾ ਸਿੰਘ, ਅਨੂਪ ਸਿੰਘ, ਕੁਲਦੀਪ ਸਿੰਘ ਅਤੇ ਗੰਨਮੈਨ ਧੀਰਜ ਸਿੰਘ ਸਮੇਤ 80-90 ਅਣਪਛਾਤੇ ਵਿਅਕਤੀਆਂ ‘ਤੇ ਮੁਕੱਦਮਾ ਨੰਬਰ 114 ਅਧੀਨ ਧਾਰਾ 307, 506, 120-ਬੀ, 148,149, 25,27 ਆਈ.ਪੀ.ਸੀ ਅਤੇ ਆਰਮਜ਼ ਐਕਟ ਤਹਿਤ ਦਰਜ ਕੀਤਾ ਗਿਆ ਹੈ
ਕਾਂਗਰਸੀ ਆਗੂ ਸਤਪਾਲ ਚਾਵਲਾ ਨੇ  ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਹ ਆਪਣੀ ਮਾਤਾ ਰੂਪ ਰਾਣੀ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਗਿਆ ਸੀ ਅਤੇ ਜ਼ੀਰਾ ਰੋਡ ‘ਤੇ ਰਸਤੇ ‘ਚ ਅਜੇ ਕੁਮਾਰ ਨੇ ਆਪਣੇ ਪੈਟਰੋਲ ਪੰਪ ਤੇ ਚਾਹ ਪਾਣੀ ਦਾ ਇੰਤਜ਼ਾਮ ਕੀਤਾ ਹੋਇਆ ਸੀ ਇਸ ਦੌਰਾਨ ਉਕਤ ਅਕਾਲੀ ਆਗੂ ਫੋਰਚੂਨਰ ਗੱਡੀ ‘ਚ ਸਵਾਰ ਹੋ ਕੇ ਅਤੇ ਜਿਨ੍ਹਾਂ ਦੇ ਪਿੱਛੇ ਵੱਡੀ ਗਿਣਤੀ ‘ਚ ਅਕਾਲੀ ਵਰਕਰ ਆ ਰਹੇ ਸਨ ਅਤੇ ਆਉਂਦਿਆਂ ਹੀ ਅਵਤਾਰ ਸਿੰਘ ਜ਼ੀਰਾ ਆਦਿ ਦੇ ਕਹਿਣ ‘ਤੇ ਬਲਵਿੰਦਰ ਸਿੰਘ ਅਤੇ ਹੋਰਾਂ ਨੇ ਪੁਰਾਣੀ ਰੰਜਿਸ਼ ਕੱਢਦੇ ਹੋਏ ਮਾਰਨ ਦੀ ਨੀਯਤ ਨਾਲ ਇੱਟਾਂ ਰੋੜੇ ਅਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਗੋਲੀ ਮੇਰੇ ਅਤੇ ਮੇਰੇ ਸਾਥੀ ਅੰਗਰੇਜ਼ ਸਿੰਘ ਦੇ ਕੰਨਾਂ ਕੋਲੋਂ ਲੰਘੇ ਅਤੇ ਅਸੀਂ ਬੈਠ ਕੇ ਜਾਨ ਬਚਾਈ । ਸਤਪਾਲ ਚਾਵਲਾ ਦੇ ਬਿਆਨਾਂ ‘ਤੇ ਥਾਣਾ ਮੱਲਾਵਾਲਾਂ ਪੁਲਿਸ ਵੱਲੋਂ ਉਕਤ ਅਕਾਲੀ ਵਰਕਰਾਂ ਸਮੇਤ ਹੋਰ 80-90 ਵਰਕਰਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। (Ferozepur News)
ਮੱਲਾਂਵਾਲਾ ਘਟਨਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਐੱਸਪੀ ਦਫ਼ਤਰ ਸਾਹਮਣੇ ਧਰਨਾ | Sukhbir Badal
ਸੁਖਬੀਰ ਬਾਦਲ ਸਮੇਤ ਕਈ ਸੀਨੀਅਰ ਆਗੂ ਹੋਏ ਸ਼ਾਮਲ
ਸੁਖਬੀਰ ਬਾਦਲ ਵੱਲੋਂ ਹਰੀਕੇ ਹੈੱਡ ‘ਤੇ ਅਣਮਿੱਥੇ ਸਮੇਂ ਤੱਕ ਧਰਨਾ ਦੇਣ ਦਾ ਐਲਾਨ
ਫਿਰੋਜ਼ਪੁਰ (ਸਤਪਾਲ ਥਿੰਦ)। ਬੀਤੇ ਦਿਨ ਨਗਰ ਨਿਗਮ ਚੋਣਾਂ ਦੀਆਂ ਨਾਮਜ਼ਦਗੀਆਂ ਪਿਛੋਂ ਕਸਬਾ ਮੱਲਾਂਵਾਲਾ ‘ਚ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਵਰਕਰਾਂ ਵਿਚਕਾਰ ਹੋਈ ਹਿੰਸਕ ਘਟਨਾ ਤੋਂ ਬਾਅਦ ਥਾਣਾ ਮੱਲਾਂ ਵਾਲਾ ਪੁਲਿਸ ਵੱਲੋਂ ਕਾਂਗਰਸੀ ਆਗੂ ਦੇ ਬਿਆਨਾਂ ‘ਤੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਮੇਤ 80-90 ਅਕਾਲੀ ਵਰਕਰਾਂ ‘ਤੇ ਹੋਏ ਪਰਚੇ ਨੂੰ ਰੱਦ ਕਰਵਾਉਣ ਅਤੇ ਇਨਸਾਫ਼ ਲਈ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਐੱਸਪੀ ਦਫ਼ਤਰ ਫਿਰੋਜ਼ਪੁਰ ਸਾਹਮਣੇ ਧਰਨਾ ਦਿੱਤਾ ਗਿਆ ਇਸ ਧਰਨੇ ਵਿਚ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ, ਵਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਕਈ ਸੀਨੀਅਰ ਅਕਾਲੀ ਆਗੂ ਸ਼ਾਮਲ ਹੋਏ। (Sukhbir Badal)
ਕੁਝ ਸਮੇਂ ਲਈ ਫਿਰੋਜ਼ਪੁਰ -ਫਾਜ਼ਿਲਕਾ ਰੋਡ ਜਾਮ ਕਰਕੇ ਲਗਾਏ ਗਏ ਧਰਨੇ ਨੂੰ ਸੰਬੋਧਨ ਕਰਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਸਿਰਫ਼ 9 ਮਹੀਨੇ ਪਹਿਲਾਂ ਸੱਤਾ ‘ਚ ਆਈ ਹੋਣ ਦੇ ਬਾਵਜੂਦ ਕਾਂਗਰਸ ਸਰਕਾਰ ਅੰਦਰ ਮਿਉਂਸੀਪਲ ਚੋਣਾਂ ਦਾ ਸਾਹਮਣਾ ਕਰਨ ਦਾ ਹੌਂਸਲਾ ਨਹੀਂ ਹੈ ਉਹਨਾਂ ਕਿਹਾ ਕਿ ਸਰਕਾਰ ਦੁਆਰਾ ਅਜਿਹੀਆਂ ਕੋਝੀਆਂ ਹਰਕਤਾਂ ਉੱਤੇ ਉੱਤਰ ਆਉਣਾ ਆਪਣੇ ਆਪ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਸਰਕਾਰ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ। ਉਹਨਾਂ ਨੇ ਲਲਕਾਰਦੇ ਹੋਏ ਕਿਹਾ ਕਿ ਜੋ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ‘ਤੇ ਪਰਚਾ ਦਰਜ ਕਰ ਰਹੇ ਹਨ ਜੇ ਹਿੰਮਤ ਹੈ ਤਾਂ ਮੇਰੇ ‘ਤੇ ਪਰਚਾ ਦਰਜ ਕਰਕੇ ਦਿਖਾਉਣ । ਉਹਨਾਂ ਕਿਹਾ ਕਿ ਕਾਂਗਰਸੀਆਂ ਦੀਆਂ ਹੋਰ ਧੱਕੀਆਂ ਸ਼ਾਹੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। (Sukhbir Badal)
ਇਸ ਮੌਕੇ ਉਹਨਾਂ ਨੇ ਇਨਸਾਫ਼ ਨਾ ਮਿਲਣ ਅਤੇ ਅਕਾਲੀ ਦਲ ਵਰਕਰਾਂ ‘ਤੇ ਕੀਤੇ ਪਰਚੇ ਨੂੰ ਰੱਦ ਕਰਵਾਉਣ ਤੱਕ ਹਰੀਕੇ ਹੈੱਡ ‘ਤੇ ਧਰਨਾ ਲਗਾਉਣ ਦਾ ਐਲਾਨ ਕੀਤਾ, ਜਿਸਦੇ ਬਾਅਦ ਧਰਨੇ ਤੋਂ ਉੱਠ ਕੇ ਸਾਰੇ ਅਕਾਲੀ ਵਰਕਰ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਪਿੱਛੇ ਹਰੀਕੇ ਹੈੱਡ ਵੱਲ ਰਵਾਨਾ ਹੋ ਗਏ, ਜਿੱਥੇ ਧਰਨਾ ਲਗਾ ਕੇ ਨੈਸ਼ਨਲ ਮਾਰਗ ਜਾਮ ਕੀਤਾ ਗਿਆ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸੰਬੋਧਨ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ, ਬਿਕਰਮ ਸਿੰਘ ਮਜੀਠਿਆ ਤੋਂ ਇਲਾਵਾ ਹੋਰ ਸੀਨੀਅਰ ਆਗੂਆਂ ਵੱਲੋਂ ਵੀ ਧਰਨੇ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਅਕਾਲੀ ਵਰਕਰ ਹਾਜ਼ਰ ਸਨ।
ਨਗਰ ਨਿਗਮ ਚੋਣਾਂ ਤੋਂ ਪਹਿਲਾਂ ਹੀ ਅਕਾਲੀ-ਕਾਂਗਰਸੀ ਭਿੜੇ
ਨਾਮਜ਼ਦਗੀਆਂ ਨੂੰ ਲੈ ਕੇ ਮੱਲਾਂਵਾਲਾ ‘ਚ ਅਕਾਲੀ-ਕਾਂਗਰਸੀਆਂ ਵਿਚਕਾਰ ਪਥਰਾਅ ਤੇ ਫਾਇਰਿੰਗ | Municipal Elections
ਘਟਨਾ ਕਾਰਨ ਇਲਾਕੇ ‘ਚ ਬਣਿਆ ਤਣਾਅਪੂਰਨ ਮਾਹੌਲ | Municipal Elections
ਫਿਰੋਜ਼ਪੁਰ (ਸਤਪਾਲ ਥਿੰਦ)। ਸੂਬੇ ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਕਾਗਜ਼ ਭਰਨ ਦੇ ਆਖਰੀ ਦਿਨ ਬੁੱਧਵਾਰ ਦੀ ਦੁਪਹਿਰ ਨੂੰ ਜ਼ਿਲ੍ਹਾਂ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ‘ਚ ਨਾਮਜ਼ਦਗੀ ਪੱਤਰ ਨੂੰ ਲੈ ਕੇ ਅਕਾਲੀਆਂ ਅਤੇ ਕਾਂਗਰਸੀਆਂ ਵਿਚਕਾਰ ਫਾਇਰਿੰਗ ਅਤੇ ਪਥਰਾਅ ਹੋਇਆ ਇਸ ਝੜਪ ਕਾਰਨ ਅਕਾਲੀਆਂ ਆਗੂਆਂ ਦੀਆਂ ਗੱਡੀਆਂ ਦੀ ਭੁੰਨਤੋੜ ਹੋਈ ਅਤੇ ਗੱਡੀਆਂ ਨੂੰ ਗੋਲੀਆਂ ਵੀ ਲੱਗੀਆਂ ਪਰ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਘਟਨਾ ਕਾਰਨ ਮੱਲਾਂਵਾਲਾ ਦੀ ਸਥਿਤੀ ਤਣਾਅਪੂਰਨ ਬਣ ਗਈ ਅਤੇ ਪਲਾਂ ‘ਚ ਹੀ ਮੁੱਲਾਂਵਾਲਾ ਪੁਲਿਸ ਛਾਉਣੀ ‘ਚ ਬਦਲ ਗਿਆ।
ਅਕਾਲੀ ਆਗੂਆਂ ਦੇ ਦੱਸਣ ਅਨੁਸਾਰ 6 ਦਸੰਬਰ ਨਾਮਜ਼ਦਗੀ ਪੱਤਰ ਦਰਜ ਕਰਨ ਦੀ ਆਖ਼ਰੀ ਤਾਰੀਖ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਅਧਿਕਾਰੀਆਂ ਵੱਲੋਂ ਐਨ.ਓ.ਸੀ. ਦਸਤਾਵੇਜ਼ ਜਾਰੀ ਨਹੀਂ ਕੀਤੇ ਜਾ ਰਹੇ ਸਨ, ਜਿਸ ਕਾਰਨ ਜ਼ਿਲ੍ਹਾਂ ਫਿਰੋਜ਼ਪੁਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਜ਼ਿਲ੍ਹਾਂ ਪ੍ਰਧਾਨ ਅਵਤਾਰ ਸਿੰਘ ਮਿੰਨਾ , ਸਾਬਕਾ ਵਿਧਾਇਕ ਜ਼ੀਰਾ ਹਰੀ ਸਿੰਘ ਜ਼ੀਰਾ, ਸਾਬਕਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਜੋਗਿੰਦਰ ਸਿੰਘ ਜਿੰਦੂ, ਗੁਰੂਹਰਸਹਾਏ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਇਸ ਸਬੰਧੀ ਅਬਜ਼ਰਵਰ ਨੂੰ ਮਿਲਣ ਲਈ ਜਾ ਰਹੇ ਸਨ। (Municipal Elections)
ਤਾਂ ਮੱਲਾਂਵਾਲਾ ਸਥਿਤ ਪੈਟਰੋਲ ਪੰਪ ਸਾਹਮਣੇ  ਕਾਂਗਰਸੀ ਵਰਕਰਾਂ ਵੱਲੋਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਗੱਡੀ ਨੂੰ ਘੇਰ ਕੇ ਉਹਨਾਂ ਉੱਪਰ ਪਥਰਾਅ ਸ਼ੁਰੂ ਕਰ ਦਿੱਤਾ, ਜਿਸਦੇ ਬਾਅਦ ਫਾਇਰਿੰਗ ਵੀ ਕੀਤੀ ਗਈ। ਅਕਾਲੀ ਆਗੂਆਂ ਦੇ ਕਹਿਣ ਅਨੁਸਾਰ ਆਪਣੇ ਬਚਾਅ ਲਈ ਉਹਨਾਂ ਵੱਲੋਂ ਵੀ ਜਵਾਬੀ ਫਾਇਰਿੰਗ ਕਰਨੀ ਪਈ, ਜਿਸ ਨਾਲ ਇਲਾਕੇ ‘ਚ ਤਣਾਅਪੂਰਨ ਮਾਹੌਲ ਬਣ ਗਿਆ। ਇਸ ਦੌਰਾਨ 100 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਹਨ ਇਸ ਦੌਰਾਨ ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ, ਡੀ. ਸੀ. ਫਿਰੋਜ਼ਪੁਰ ਰਾਮਵੀਰ, ਸੀਨੀਅਰ ਪੁਲਿਸ ਅਧਿਕਾਰੀ ਅਤੇ ਵੱਡੀ ਗਿਣਤੀ ‘ਚ ਪੁਲਸ ਫੋਰਸ ਵੱਲੋਂ ਪਹੁੰਚ ਕੇ ਸਥਿਤੀ ਨੂੰ ਕੰਟਰੋਲ ਕੀਤਾ ਗਿਆ।
ਪ੍ਰਸ਼ਾਸ਼ਨ ਦੀ ਮਿਲੀਭੁਗਤ ਨਾਲ ਹੋਇਆ ਹਮਲਾ : ਅਕਾਲੀ ਆਗੂ
ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾਂ ਪ੍ਰਧਾਨ ਅਵਤਾਰ ਸਿੰਘ ਮਿੰਨਾ , ਸਾਬਕਾ ਵਿਧਾਇਕ ਹਰੀ ਸਿੰਘ ਜ਼ੀਰਾ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਗੁਰੂਹਰਸਹਾਏ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ  ਦੱਸਿਆ ਕਿ ਇਹ ਹਮਲਾ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਹੋਇਆ ਹੈ ।
ਇਸ ਮੌਕੇ ਅਕਾਲੀ ਆਗੂ ਨੇ ਦੱਸਿਆ ਕਿ ਉਹਨਾਂ ਦੀ ਜ਼ਾਮਨੀ ਸਾਹਿਬ ਗੁਰਦੁਆਰਾ ਬਜ਼ੀਦਪੁਰ ਵਿਖੇ ਜ਼ਿਲ੍ਹਾਂ ਪੱਧਰੀ ਮੀਟਿੰਗ ਚੱਲ ਰਹੀ ਸੀ ਤਾਂ ਮੀਟਿੰਗ ਖਤਮ ਹੋਣ ਤੋਂ ਬਾਅਦ ਉਹ ਵਾਪਸ ਜਾਣ ਲੱਗੇ ਤਾਂ ਉਹਨਾਂ ਨੂੰ ਸਾਬਕਾ ਵਿਧਾਇਕ ਹਰੀ ਸਿੰਘ ਜ਼ੀਰਾ ਦਾ ਫੋਨ ਆਇਆ ਕਿ ਉਹਨਾਂ ਦੇ ਉਮੀਦਵਾਰਾਂ ਨੂੰ ਐਨ.ਓ.ਸੀ. ਦਸਤਾਵੇਜ਼ ਜਾਰੀ ਨਹੀਂ ਕੀਤੇ ਜਾ ਰਹੇ, ਜਿਸ ਸਬੰਧੀ ਉਹ ਅਬਜ਼ਰਵਰ ਨੂੰ ਮਿਲਣ ਲਈ ਜਾ ਰਹੇ ਸਨ ਤਾਂ ਭੀੜ ਨੂੰ ਦੇਖ ਕੇ ਉਹਨਾਂ ਨੇ ਡੀਐੱਸਪੀ ਜਸਪਾਲ ਸਿੰਘ ਢਿਲੋਂ ਨੂੰ ਫੋਨ ਵੀ ਕੀਤਾ ਤਾਂ ਡੀਐੱਸਪੀ ਨੇ ਭਰੋਸਾ ਦਿੰਦੇ ਹੋਏ ਅਬਜ਼ਰਵਰ ਨੂੰ ਮਿਲਣ ਜਾਣ ਲਈ ਕਿਹਾ ਤਾਂ ਥੋੜ੍ਹੀ ਦੂਰ ਸਥਿਤ ਪੈਟਰੋਲ ਪੰਪ ਦੇ ਸਾਹਮਣੇ। (Municipal Elections)
ਲਗਭਗ 400  ਕਾਂਗਰਸੀ ਵਰਕਰਾਂ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਮਾਜੂਦਗੀ ‘ਚ ਹਮਲਾ ਕਰ ਦਿੱਤਾ , ਜਿਸ ਨੂੰ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ। ਅਕਾਲੀ ਆਗੂਆਂ ਨੇ ਕਿਹਾ ਕਿ ਇਹ ਹਮਲਾ ਕਾਂਗਰਸੀਆਂ ਨੇ ਸਥਿਤੀ ਨੂੰ ਦੇਖਦਿਆ ਘਬਰਾਹਟ ‘ਚ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਕੀਤਾ ਹੈ। ਜੇਕਰ ਇਸ ਦਾ ਉਹਨਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਅਕਾਲੀ ਦਲ ਵੱਲੋਂ ਤਿੱਖਾ ਸ਼ੰਘਰਸ ਸ਼ੁਰੂ ਕੀਤਾ ਜਾਵੇਗਾ। ਜਦ ਇਸ ਸਬੰਧੀ ਐੱਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਨਾਲ ਗੱਲ ਕਰਨ ਦੀ ਕੋਸ਼ਿਸ ਕੀਤੀ ਤਾਂ ਉਹਨਾਂ ਦਾ ਫੋਨ ਬੰਦ ਆ ਰਿਹਾ ਸੀ। (Municipal Elections)
ਬਾਘਾਪੁਰਾਣਾ (ਸੱਚ ਕਹੂੰ ਨਿਊਜ਼)। ਸਥਾਨਕ ਸ਼ਹਿਰ ਵਿੱਚ 17 ਦਸੰਬਰ ਨੂੰ ਹੋ ਰਹੀਆਂ ਨਗਰ ਕੌਸਲ ਦੀਆਂ ਚੋਣਾਂ ਲਈ ਨਾਮਜ਼ਦਗੀ ਭਰਨ ਆਏ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰਾਂ ਦੀ ਕਾਂਗਰਸ ਦੇ ਕੁਝ ਵਰਕਰਾਂ ਵੱਲੋਂ ਕਥਿਤ ਤੌਰ ‘ਤੇ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਤਕ ਵੀ ਪਾੜ ਦਿੱਤੇ ਗਏ। ਕੁੱਟਮਾਰ ਦੌਰਾਨ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪਵਨ ਢੰਡ ਦਾ ਮੋਢਾ ਨਿਕਲ ਗਿਆ ਜੋ  ਮੋਗਾ ਦੇ ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਹੈ।
ਇਸ ਤੋਂ ਇਲਾਵਾ ਝੜਪ ਦੌਰਾਨ ਕੁਝ ਵਿਅਕਤੀਆਂ ਦੀਆਂ ਪੱਗਾਂ ਵੀ ਲੱਥ ਗਈਆਂ। ਤਹਿਸੀਲ ਕੰਪਲੈਕਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਮੋਗਾ ਦਿਹਾਤੀ ਦੇ ਪ੍ਰਧਾਨ ਤੀਰਥ ਸਿੰਘ ਬਾਹਲਾ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਪਾਰਟੀ ਵੱਲੋਂ 2 ਦਸੰਬਰ ਨੂੰ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਸੀ ਪਰ ਬਾਘਾਪੁਰਾਣਾ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਅੱਜ ਤਕ ਵੀ ਨੋ ਡਿਊਜ਼ ਸਰਟੀਫਿਕੇਟ ਨਹੀਂ ਜਾਰੀ ਕੀਤੇ।
ਉਨ੍ਹਾਂ ਦੱਸਿਆ ਕਿ ਪਾਰਟੀ ਵਲੋਂ ਦਬਾਅ ਬਨਾਉਣ ਉਪਰੰਤ ਆਖਿਰਕਾਰ ਕਾਰਜਸਾਧਕ ਅਫਸਰ ਨੇ ਨੋ ਡਿਊਜ਼ ਸਰਟੀਫਿਕੇਟ ਤਾਂ ਜਾਰੀ ਕਰ ਦਿੱਤੇ ਪਰ ਅੱਜ ਜਦੋਂ ਨਾਮਜ਼ਦਗੀਆਂ ਭਰਨ ਦੇ ਅਖੀਰਲੇ ਦਿਨ ਗਠਜੋੜ ਦੇ ਉਮੀਦਵਾਰ ਰਿਟਰਨਿੰਗ ਅਧਿਕਾਰੀ ਕੋਲ ਪਹੁੰਚੇ ਤਾਂ ਜਿੱਥੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਅੰਦਰ ਨਹੀਂ ਵੜਨ ਦਿੱਤਾ ਗਿਆ, ਉਥੇ ਹੀ ਪਹਿਲਾਂ ਤੋਂ ਹੀ ਤਾਇਨਾਤ ਕਾਂਗਰਸ ਦੇ ਵਰਕਰਾਂ ਨੇ ਗਿਣੀ ਮਿੱਥੀ ਸਾਜ਼ਿਸ਼ ਦੇ ਤਹਿਤ ਅਕਾਲੀ ਉਮੀਦਵਾਰਾਂ ਨਾਲ ਜ਼ਬਰੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਵੀ ਪਾੜ ਦਿੱਤੇ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸੀਆਂ ਵਲੋਂ ਕੀਤੀ ਕੁੱਟਮਾਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਵਨ ਢੰਡ, ਸਾਬਕਾ ਚੇਅਰਮੈਨ ਹਰਮੇਲ ਸਿੰਘ ਮੌੜ, ਬਲਤੇਜ ਸਿੰਘ ਲੰਗਿਆਣਾ ਅਤੇ ਸ਼ਿਵ ਸ਼ਰਮਾ ਸਮੇਤ ਅਨੇਕਾਂ ਵਿਅਕਤੀਆਂ ਦੇ ਸਿਰ ਪਾਟ ਗਏ ਅਤੇ ਗੁੱਝੀਆਂ ਸੱਟਾਂ ਲੱਗੀਆਂ। ਇਸ ਸੰਬੰਧੀ ਉਨ੍ਹਾਂ ਮੌਕੇ ‘ਤੇ ਪਹੁੰਚੇ ਚੋਣ ਕਮਿਸ਼ਨ ਅਬਜ਼ਰਵਰ ਤੇਜਿੰਦਰ ਸਿੰਘ ਧਾਰੀਵਾਲ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ।।
ਦੂਜੇ ਪਾਸੇ ਕਾਂਗਰਸ ਦੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਆਪਣੀ ਹਾਰ ਨੂੰ ਦੇਖਦਿਆਂ ਹੋਇਆਂ ਅਕਾਲੀ-ਭਾਜਪਾ ਉਮੀਦਵਾਰਾਂ ਵਲੋਂ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤਾਂ ਪਹਿਲਾਂ ਹੀ ਆਪਣਾ ਵਜੂਦ ਵਿਧਾਨ ਸਭਾ ਚੋਣਾਂ ਦੌਰਾਨ ਗੁਆ ਚੁੱਕਾ ਹੈ ਕਿਉਂਕਿ ਉਸ ਸਮੇਂ ਬਾਘਾਪੁਰਾਣਾ ਦੇ ਵੋਟਰਾਂ ਨੇ ਅਕਾਲੀ ਦਲ ਨੂੰ ਤੀਜੇ ਨੰਬਰ ‘ਤੇ ਲਿਆ ਦਿੱਤਾ ਸੀ ਪਰੰਤੂ ਹੁਣ ਅਕਾਲੀ-ਭਜਪਾ ਗਠਜੋੜ ਦੇ ਆਗੂ ਆਪਣੀ ਹਾਰ ਲੁਕਾਉਣ ਲਈ ਕਾਂਗਰਸੀਆਂ ਉਪਰ ਝੂਠੇ ਇਲਜ਼ਾਮ ਲਗਾ ਰਹੇ ਹਨ।
ਨਗਰ ਨਿਗਮ ਚੋਣਾਂ ਵਿੱਚ ਭਾਜਪਾ ਨੇ ਜਿੱਤੀਆਂ 43 ਵਿੱਚੋਂ 25 ਸੀਟਾਂ
ਭੋਪਾਲ: ਮੱਧ ਪ੍ਰਦੇਸ਼ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੈਮੀਫਾਈਨਲ ਮੰਨੇ ਜਾ ਰਹੇ ਸਥਾਨਕ ਸਰਕਾਰਾਂ ਚੋਣਾਂ ਵਿੱਚ ਕਾਂਗਰਸ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ। ਸਥਾਨਕ ਸਰਕਾਰਾਂ ਦੀਆਂ 43 ਸੀਟਾਂ ‘ਤੇ ਪ੍ਰਧਾਨ ਦੇ ਅਹੁਦੇ ਲਈ ਹੋਈਆਂ ਚੋਣਾਂ ਵਿੱਚ ਭਾਜਪਾ ਨੇ 25 ਸੀਟਾਂ ‘ਤੇ ਜਿੱਤ ਪ੍ਰਾਪਤ ਕੀਤੀ ਹੈ, ਜਦੋਂਕਿ ਕਾਂਗਰਸ ਨੂੰ ਸਿਰਫ਼ 15 ਸੀਟਾਂ ਨਾਲ ਹੀ ਸੰਤੋਸ਼ ਕਰਨਾ ਪਿਆ ਹੈ। ਇਸ ਤੋਂ ਇਲਾਵਾ 3 ਸੀਟਾਂ ਅਜ਼ਾਦ ਦੇ ਖਾਤੇ ਵਿੱਚ ਗਈਆਂ ਹਨ।
ਮੱਧ ਪ੍ਰਦੇਸ਼ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹਨ। ਅਜਿਹੇ ਵਿੱਚ ਸੂਬੇ ਦੇ ਨਗਰ ਨਿਗਮ ਦੀਆਂ ਚੋਣਾਂ ਵਿੱਚ ਭਾਜਪਾ ਦੀ ਜਿੱਤ ਨੇ ਉਸ ਨੂੰ ਸੰਜੀਵਨੀ ਦੇ ਦਿੱਤੀ ਹੈ। ਜਦੋਂਕਿ ਪਿਛਲੀਆਂ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਨੂੰ 43 ਸੀਟਾਂ ਵਿੱਚ 27 ਸੀਟਾਂ ਮਿਲੀਆਂ ਸਨ, ਤਾਂ ਉੱਥੇ ਇਸ ਵਾਰ ਉਸ ਨੂੰ 25 ਸੀਟਾਂ ਮਿਲੀਆਂ ਹਨ। ਭਾਜਪਾ ਨੂੰ ਪਿਛਲੀਆਂ ਚੋਣਾਂ ਦੀ ਤੁਲਨਾ ਵਿੱਚ 2 ਸੀਟਾਂ ਦਾ ਨੁਕਸਾਨ ਹੋਇਆ ਹੈ।
ਲਗਾਤਾਰ 3 ਵਾਰ ਭਾਜਪਾ ਦਾ ਸ਼ਾਸਨ
ਇੱਥੇ ਲਗਤਾਰ 3 ਵਾਰ ਭਾਜਪਾ ਦਾ ਸ਼ਾਸਨ ਹੈ। ਮੰਦਸੌਰ ਗੋਲੀ ਕਾਂਡ ਤੋਂ ਬਾਅਦ ਕਾਂਗਰਸ ਹਮਲਾਵਰ ਹੋ ਕੇ ਸ਼ਿਵਰਾਜ ਸਰਕਾਰ ਖਿਲਾਫ਼ ਸੜਕਾਂ ‘ਤੇ ਉੱਤਰੀ ਸੀ। ਕਾਂਗਰਸ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਛਾ ਤੋਂ ਆਪਣੇ ਬਨਵਾਸ ਨੂੰ ਖਤਮ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ ਪਰ ਇਹ ਚੋਣ ਨਤੀਜੇ ਉਸ ਦੀਆਂ ਉਮੀਦਾਂ ਲਈ ਝਟਕਾ ਹਨ।
ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਤੀਜਿਆਂ ‘ਤੇ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਜਨਤਾ ਨੇ ਇਸ ਵਾਰ ਫਿਰ ਉਨ੍ਹਾਂ ਦੀ ਸਰਕਾਰ ਵਿੱਚ ਆਪਣਾ ਭਰੋਸਾ ਪ੍ਰਗਟਾਇਆ ਹੈ। ਚੌਹਾਨ ਨੇ ਟਵੀਟ ਕਰਕੇ ਕਿਹਾ ਕਿ ਭਾਜਪਾ ਨੂੰ ਮਿਲੀ ਜਿੱਤ ਵਿਕਾਸ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਨਤਾ ਦੀਆਂ ਉਮੀਦਾਂ ‘ਤੇ ਜ਼ਰੂਰ ਖਰਾ ਉੱਤਰੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।