Teej Festival - Sach Kahoon Punjabi

Teej Festival: ਹੋਲੀ ਸਿਟੀ ’ਚ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ
Teej Festival: ਅੰਮ੍ਰਿਤਸਰ (ਰਾਜਨ ਮਾਨ)। ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਮੇਲਾ ਹੋਲੀ ਸਿਟੀ ’ਚ ਬੜੇ ਹੀ ਉਤਸ਼ਾਹ ਤੇ ਸਭਿਆਚਾਰਕ ਢੰਗ ਨਾਲ ਮਨਾਇਆ ਗਿਆ। ਇਹ ਮੇਲਾ ਹੋਲੀ ਸਿਟੀ ਦੀ ਵਸਨੀਕ ਸ੍ਰੀਮਤੀ ਰਬਿੰਦਰ ਕੌਰ ਵੱਲੋਂ ‘ਅੰਮੜੀ ਦਾ ਵੇਹੜਾ’ ਦੇ ਨਾਂਅ ਹੇਠ ਕਰਵਾਇਆ ਗਿਆ। ਇਸ ਮੌਕੇ ਰਬਿੰਦਰ ਕੌਰ ਤੇ ਉਨ੍ਹਾਂ ਦੀਆਂ ਸਹੇਲੀਆਂ ਵੱਲੋਂ ਪੰਜਾਬੀ ਲੋਕ ਨਾਚ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ, ਜਿਸ ਨੇ ਸਮਾਗਮ ’ਚ ਮੌਜ਼ੂਦ ਔਰਤਾਂ ਤੇ ਮਹਿਮਾਨਾਂ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਸਵਾਲ-ਜਵਾਬ ਮੁਕਾਬਲੇ ਵੀ ਕਰਵਾਏ ਗਏ ਤੇ ਵਧੀਆ ਬੋਲੀ, ਸੋਹਣੀ ਪੰਜਾਬਣ ਆਦਿ ਵਰਗੇ ਖਿਤਾਬਾਂ ਨਾਲ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਬੋਲਦਿਆਂ ਡਾਕਟਰ ਕੰਵਲਜੀਤ ਕੌਰ ਜੱਸਲ ਨੇ ਕਿਹਾ ਕਿ ਅਜਿਹੇ ਸਭਿਆਚਾਰ ਮੇਲੇ ਸਾਨੂੰ ਆਪਣੇ ਸਭਿਆਚਾਰ ਬਾਰੇ ਯਾਦ ਦਿਵਾਉਂਦੇ ਰਹਿੰਦੇ ਹਨ ਤੇ ਅਜੋਕੀ ਪੀੜ੍ਹੀ ਵੀ ਆਪਣੇ ਅਮੀਰ ਵਿਰਸੇ ਤੋਂ ਜਾਣੂ ਹੁੰਦੀ ਹੈ। Teej Festival

ਉਨ੍ਹਾਂ ਕਿਹਾ ਕਿ ਕਿਸੇ ਵੀ ਸੁਸਾਇਟੀ ਦੀ ਹੋਂਦ ਉਸਦਾ ਸਭਿਆਚਾਰ ਹੁੰਦਾ ਹੈ ਤੇ ਜਿਹੜੇ ਲੋਕ ਆਪਣੇ ਅਮੀਰ ਸੱਭਿਆਚਾਰ ਨੂੰ ਜਿਊਂਦਾ ਰੱਖਦੇ ਹਨ। ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਉਸਤੋਂ ਬਹੁਤ ਕੁਝ ਸਿੱਖਦੀਆਂ ਹਨ। ਉਨ੍ਹਾਂ ਸਾਰੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਸਭਿਆਚਾਰ ਨਾਲ ਵੱਧ ਤੋਂ ਵੱਧ ਜੁੜਕੇ ਇਸਦੇ ਅਮੀਰ ਵਿਰਸੇ ਦਾ ਆਨੰਦ ਲੈਣ। ਉਹਨਾਂ ਕਿਹਾ ਜਿਹੜੇ ਲੋਕ ਆਪਣੇ ਸਭਿਆਚਾਰ ਤੇ ਵਿਰਸੇ ਨੂੰ ਸੰਭਾਲ ਕੇ ਰੱਖਦੇ ਹਨ ਉਹ ਦੁਨੀਆਂ ਦੇ ਸਭ ਤੋਂ ਅਮੀਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਪਹਿਚਾਣ ਉਨ੍ਹਾਂ ਦਾ ਅਮੀਰ ਵਿਰਸਾ ਹੈ ਤੇ ਇਸਨੂੰ ਸੰਭਾਲ ਕੇ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਮੇਲੇ ਦੌਰਾਨ ਪਹੁੰਚੇ ਮਹਿਮਾਨਾਂ ਨੂੰ ਸੁੰਦਰ ਤੋਹਫੇ ਵੀ ਭੇਟ ਕੀਤੇ ਗਏ। ਸਮੁੱਚੇ ਤੌਰ ’ਤੇ ਤੀਆਂ ਦਾ ਇਹ ਮੇਲਾ ਖੁਸ਼ੀਆਂ, ਉਤਸ਼ਾਹ ਤੇ  ਪੰਜਾਬੀ ਸੱਭਿਆਚਾਰ ਦੀ ਝਲਕ ਨਾਲ ਭਰਪੂਰ ਰਿਹਾ। ਇਸ ਮੌਕੇ ਹਾਜ਼ਰ ਔਰਤਾਂ ਨੇ ਪੰਜਾਬ ਦੇ ਪੁਰਾਤਨ ਸੱਭਿਆਚਾਰ ਤੇ ਵਿਰਸੇ ਨੂੰ ਜੀਵਤ ਰੱਖਣ ਲਈ ਹਰ ਸਾਲ ਤੀਆਂ ਦਾ ਤਿਉਹਾਰ ਮਨਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਪੰਜਾਬੀ ਸੱਭਿਆਚਾਰ, ਰੀਤੀ-ਰਿਵਾਜਾਂ ਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। Teej Festival

ਇਹ ਵੀ ਪੜ੍ਹੋ : Punjab Bomb Threat: 15 ਅਗਸਤ ਤੋਂ ਪਹਿਲਾਂ ਪੰਜਾਬ ਨੂੰ ਬੰਬ ਧਮਾਕਿਆਂ ਨਾਲ ਦਹਿਲਾਉਣ ਦੀ ਈ-ਮੇਲ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

Teej Festival: ਤੀਆਂ 2026 ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਯਾਦਾਂ ਨਾਲ ਸਮਾਪਤ ਹੋਇਆ ਸ਼ਾਨਦਾਰ ਸੱਭਿਆਚਾਰਕ ਸਮਾਗਮ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਹੋਟਲ ਸ਼ਾਹੀ ਹਵੇਲੀ, ਫਰੀਦਕੋਟ ਵਿਖੇ ਸਮਾਜ ਸੇਵੀ ਅਰਸ਼ ਸੱਚਰ ਦੀ ਅਗਵਾਈ ਹੇਠ ਕਰਵਾਇਆ ਗਿਆ ‘ਤੀਆਂ 2026’ ਦਾ ਸੱਭਿਆਚਾਰਕ ਮੇਲਾ ਪੰਜਾਬੀ ਰੰਗਾਂ, ਰੌਣਕਾਂ ਤੇ ਉਤਸ਼ਾਹ ਭਰੇ ਮਾਹੌਲ ’ਚ ਸ਼ਾਨਦਾਰ ਢੰਗ ਨਾਲ ਸੰਪੰਨ ਹੋਇਆ। ਸਮਾਗਮ ’ਚ ਫਰੀਦਕੋਟ ਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਵੱਡੀ ਗਿਣਤੀ ’ਚ ਮਾਵਾਂ, ਭੈਣਾਂ, ਧੀਆਂ ਤੇ ਪਰਿਵਾਰਾਂ ਨੇ ਸ਼ਮੂਲੀਅਤ ਕਰਕੇ ਪੰਜਾਬੀ ਸੱਭਿਆਚਾਰ ਪ੍ਰਤੀ ਆਪਣਾ ਪਿਆਰ ਪ੍ਰਗਟਾਇਆ। ਸਮਾਗਮ ਦੀ ਸਫਲ ਸਮਾਪਤੀ ਉਪਰੰਤ ਅਰਸ਼ ਸੱਚਰ ਨੇ ਸਮੂਹ ਭਾਗੀਦਾਰਾਂ, ਉਨ੍ਹਾਂ ਦੇ ਮਾਪਿਆਂ, ਪਰਿਵਾਰਾਂ, ਮਹਿਮਾਨਾਂ, ਸਹਿਯੋਗੀਆਂ, ਵਲੰਟੀਅਰਾਂ, ਮੀਡੀਆ ਸਾਥੀਆਂ ਅਤੇ ਫਰੀਦਕੋਟ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲਿਆ ਪਿਆਰ, ਸਤਿਕਾਰ ਅਤੇ ਭਰੋਸਾ ਹੀ ਉਨ੍ਹਾਂ ਲਈ ਸਭ ਤੋਂ ਵੱਡੀ ਪ੍ਰੇਰਣਾ ਹੈ, ਜੋ ਸਮਾਜ ਸੇਵਾ ਦੇ ਖੇਤਰ ਵਿੱਚ ਹੋਰ ਵਧੀਆ ਕੰਮ ਕਰਨ ਦਾ ਹੌਸਲਾ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਤੀਆਂ ਵਰਗੇ ਸੱਭਿਆਚਾਰਕ ਸਮਾਗਮ ਪੰਜਾਬ ਦੀ ਅਮੀਰ ਵਿਰਾਸਤ, ਸੱਭਿਆਚਾਰ ਤੇ ਰਵਾਇਤਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਇਹ ਖੁਸ਼ੀ ਦੀ ਗੱਲ ਹੈ ਕਿ ਨੌਜਵਾਨ ਪੀੜ੍ਹੀ ਨੇ ਵੀ ਪੂਰੇ ਉਤਸ਼ਾਹ ਨਾਲ ਇਸ ਸਮਾਗਮ ’ਚ ਭਾਗ ਲੈ ਕੇ ਪੰਜਾਬੀ ਸੱਭਿਆਚਾਰ ਨੂੰ ਅਪਣਾਉਣ ਦਾ  ਸੰਦੇਸ਼ ਦਿੱਤਾ। ਅਰਸ਼ ਸੱਚਰ ਨੇ ਕਿਹਾ ਕਿ ਲੋਕਾਂ ਦੇ ਪਿਆਰ ਤੇ ਆਸ਼ੀਰਵਾਦ ਨੂੰ ਉਹ ਆਪਣੀ ਜ਼ਿੰਮੇਵਾਰੀ ਸਮਝਦੇ ਹਨ ਤੇ ਭਵਿੱਖ ’ਚ ਵੀ ਇਸੇ ਤਰ੍ਹਾਂ ਦੇ ਸਮਾਜਿਕ, ਸੱਭਿਆਚਾਰਕ, ਨੌਜਵਾਨਾਂ ਨੂੰ ਪ੍ਰੇਰਿਤ ਕਰਨ ਵਾਲੇ ਤੇ ਲੋਕ ਭਲਾਈ ਦੇ ਸਮਾਗਮ ਲਗਾਤਾਰ ਕਰਵਾਏ ਜਾਣਗੇ, ਤਾਂ ਜੋ ਸਮਾਜ ’ਚ ਆਪਸੀ ਭਾਈਚਾਰਾ, ਸੱਭਿਆਚਾਰ ਤੇ ਸੇਵਾ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਅੰਤ ’ਚ ਇੱਕ ਵਾਰ ਫਿਰ ਸਮੂਹ ਫਰੀਦਕੋਟ ਵਾਸੀਆਂ, ਮਾਵਾਂ, ਭੈਣਾਂ, ਧੀਆਂ, ਮਾਪਿਆਂ, ਸਹਿਯੋਗੀਆਂ ਤੇ ਸ਼ੁਭਚਿੰਤਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਪਿਆਰ ਤੇ ਵਿਸ਼ਵਾਸ ਹੀ ਉਨ੍ਹਾਂ ਦੀ ਅਸਲ ਪੂੰਜੀ ਹੈ ਤੇ ਇਸੇ ਸਹਿਯੋਗ ਨਾਲ ਸਮਾਜ ਸੇਵਾ ਦੇ ਅਜਿਹੇ ਉਪਰਾਲੇ ਭਵਿੱਖ ’ਚ ਵੀ ਜਾਰੀ ਰਹਿਣਗੇ। Teej Festival

ਇਹ ਵੀ ਪੜ੍ਹੋ : Himachal Pradesh Weather: ਹਿਮਾਚਲ ’ਚ 7 ਅਗਸਤ ਤੱਕ ਭਾਰੀ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ’ਚ ਯੈਲੋ ਅਲਰਟ