Drug Trafficking Case - Sach Kahoon Punjabi

ਭੋਲਾ ਡਰੱਗ ਤਸਕਰੀ ਮਾਮਲਾ: ਵਿਸ਼ੇਸ਼ ਅਦਾਲਤ ’ਚ ਹੋਈ ਸੁਣਵਾਈ
ਡਰੱਗ ਮਨੀ ਤੋਂ ਕਰੋੜਾਂ ਦੀ ਜਾਇਦਾਦ ਬਣਾਉਣ ਦੇ ਦੋਸ਼, ਅਗਲੀ ਸੁਣਵਾਈ 26 ਜੁਲਾਈ ਨੂੰ

(ਐੱਮ ਕੇ ਸ਼ਾਇਨਾ) ਮੁਹਾਲੀ। 11 ਸਾਲ ਪੁਰਾਣੇ ਜਗਦੀਸ਼ ਭੋਲਾ ਨਸ਼ਾ ਤਸਕਰੀ ਮਾਮਲੇ ਦੀ ਅੱਜ (ਸ਼ੁੱਕਰਵਾਰ) ਮੁਹਾਲੀ ਦੀ ਵਿਸ਼ੇਸ਼ ਈਡੀ ਅਦਾਲਤ ਵਿੱਚ ਸੁਣਵਾਈ ਹੋਈ। ਹਾਲਾਂਕਿ ਇਸ ਮੌਕੇ ਭੋਲਾ ਨੂੰ ਸਰੀਰਕ ਰੂਪ ਵਿੱਚ ਪੇਸ਼ ਨਹੀਂ ਕੀਤਾ ਗਿਆ। (Bhola Drug Trafficking Case)

ਹਾਲਾਂਕਿ ਪਹਿਲਾਂ ਉਮੀਦ ਕੀਤੀ ਜਾ ਰਹੀ ਸੀ ਕਿ ਇਸ ਮਾਮਲੇ ’ਚ ਅੱਜ ਫੈਸਲਾ ਸੁਣਾਇਆ ਜਾ ਸਕਦਾ ਹੈ। ਉਸ ਨੂੰ ਪਿਛਲੀ ਸੁਣਵਾਈ ਦੌਰਾਨ ਪੇਸ਼ ਨਹੀਂ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ ਨੂੰ ਤੈਅ ਕੀਤੀ ਹੈ। ਭੋਲਾ ’ਤੇ ਨਸ਼ਾ ਤਸਕਰੀ ਦੀ ਕਮਾਈ ਤੋਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਉਣ ਦਾ ਦੋਸ਼ ਹੈ। ਹਾਲਾਂਕਿ ਭੋਲਾ ਸਮੇਤ 25 ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਮਾਮਲੇ ’ਚ ਸਜ਼ਾ ਹੋ ਚੁੱਕੀ ਹੈ। Bhola Drug Trafficking Case

ਇਹ ਵੀ ਪੜ੍ਹੋ: ਕੌਣ ਹੈ ਪੂਜਾ ਖੇਡਕਰ? ਜਿਸ ਖਿਲਾਫ ਯੂਪੀਐਸਸੀ ਨੇ ਦਰਜ ਕਰਵਾਈ ਐਫਆਈਆਰ

ਇਹ ਮਾਮਲਾ ਸਾਲ 2013 ਵਿੱਚ ਸਾਹਮਣੇ ਆਇਆ ਸੀ। ਜਦੋਂ ਪੰਜਾਬ ਪੁਲਿਸ ਨੇ ਅਰਜੁਨ ਐਵਾਰਡੀ ਪਹਿਲਵਾਨ ਰੁਸਤਮ-ਏ-ਹਿੰਦ ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਵੀ ਬਰਖਾਸਤ ਕਰ ਦਿੱਤਾ ਗਿਆ ਸੀ। ਫਿਰ ਖੁਲਾਸਾ ਹੋਇਆ ਕਿ ਇਹ ਰੈਕੇਟ ਪੰਜਾਬ ਤੋਂ ਬਾਹਰਲੇ ਦੇਸ਼ਾਂ ਤੱਕ ਫੈਲਿਆ ਹੋਇਆ ਸੀ।

ਡਰੱਗ ਮਾਮਲੇ ’ਚ 25 ਵਿਅਕਤੀਆਂ ਨੂੰ ਹੋਈ ਹੈ ਸਜ਼ਾ

ਇਸ ਮਾਮਲੇ ਦੇ ਸਾਹਮਣੇ ਆਉਣ ਕਾਰਨ ਪੰਜਾਬ ਦੀ ਸਿਆਸਤ ਅਤੇ ਖੇਡ ਜਗਤ ਵਿੱਚ ਖਲਬਲੀ ਮਚ ਗਈ। ਇਸ ਦੇ ਨਾਲ ਹੀ ਸੂਬੇ ਦੇ ਕਈ ਨੇਤਾਵਾਂ ’ਤੇ ਵੀ ਸਵਾਲ ਚੁੱਕੇ ਗਏ ਸਨ। ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਡਰੱਗ ਰੈਕੇਟ ਛੇ ਹਜ਼ਾਰ ਕਰੋੜ ਰੁਪਏ ਦਾ ਸੀ। ਸਾਲ 2019 ਵਿੱਚ ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿੱਚ ਐਨਡੀਪੀਐਸ ਐਕਟ ਤਹਿਤ 25 ਵਿਅਕਤੀਆਂ ਨੂੰ ਸਜ਼ਾ ਸੁਣਾਈ ਸੀ।

ਜਦੋਂ ਈਡੀ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਸਾਹਮਣੇ ਆਇਆ ਕਿ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੇ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਬਣਾਈਆਂ ਸਨ। ਜਦਕਿ ਇਨ੍ਹਾਂ ਲੋਕਾਂ ਨੇ ਇਨਕਮ ਟੈਕਸ ਵੀ ਨਹੀਂ ਭਰਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਪ੍ਰੋਪਰਟੀ ਆਮਦਨ ਤੋਂ ਬਹੁਤ ਜ਼ਿਆਦਾ ਹੈ। Bhola Drug Trafficking Case

ਨਸ਼ਾ ਤਸਕਰੀ ਮਾਮਲੇ ’ਚ ਇੱਕੋ ਪਰਿਵਾਰ ਦਾ ਸਾਰਾ ਟੱਬਰ ਪੁਲਿਸ ਅੜਿੱਕੇ
ਸੱਸ ਤੇ ਨੂੰਹ ਸਮੇਤ ਪਤੀ, ਪੁੱਤਰ ਨੂੰ ਕੀਤਾ ਗ੍ਰਿਫਤਾਰ (Drug Case)

(ਅਸ਼ੋਕ ਗਰਗ) ਬਠਿੰਡਾ। ਥਾਣਾ ਸਿਵਲ ਲਾਈਨ ਬਠਿੰਡਾ ਪੁਲਿਸ ਨੇ ਇਥੋਂ ਦੀ ਧੋਬੀਆਣਾ ਬਸਤੀ ਨਾਲ ਸਬੰਧਿਤ ਇੱਕ ਪੂਰੇ ਦੇ ਪੂਰੇ ਪਰਿਵਾਰ ਨੂੰ ਕਾਬੂ ਕਰਕੇ 105 ਗ੍ਰਾਮ ਚਿੱਟਾ ਅਤੇ 7 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਦੀ ਪੁਸ਼ਟੀ ਡੀਐਸਪੀ ਸਿਟੀ ਗੁਰਪ੍ਰੀਤ ਸਿੰਘ ਗਿੱਲ ਅਤੇ ਥਾਣਾ ਸਿਵਲ ਲਾਈਨ ਦੇ ਮੁੱਖ ਅਫਸਰ ਯਾਦਵਿੰਦਰ ਸਿੰਘ ਨੇ ਕੀਤੀ ਹੈ। (Drug Case)

ਇਸ ਸਬੰਧੀ ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਨਸ਼ਾ ਤਸਕਰੀ ਮਾਮਲੇ ਵਿੱਚ ਹਰਜਿੰਦਰ ਸਿੰਘ ਪੁੱਤਰ ਮਲਕੀਤ ਸਿੰਘ, ਹਰਜਿੰਦਰ ਸਿੰਘ ਦੀ ਪਤਨੀ ਅਮਰਜੀਤ ਕੌਰ, ਪੁੱਤਰ ਰਮਨਦੀਪ ਸਿੰਘ ਅਤੇ ਨੂੰਹ ਮਾਨਸੀ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਗੁਪਤ ਸੂਚਨਾ ਮਿਲਣ ’ਤੇ ਇਨ੍ਹਾਂ ਦੇ ਘਰ ਛਾਪਾਮਾਰੀ ਕੀਤੀ ਸੀ, (Drug Case) ਜਿਥੋਂ ਨਸ਼ਾ ਤੇ ਡਰਗ ਮਨੀ ਬਰਾਮਦ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵੱਡੇ ਪੱਧਰ ’ਤੇ ਮੁਹਿੰਮ ਵਿੱਢੀ ਹੋਈ ਹੈ। ਇਸ ਤਹਿਤ ਉਕਤ ਪਰਿਵਾਰ ਕੋਲੋਂ 105 ਗ੍ਰਾਮ ਚਿੱਟਾ , 7 ਲੱਖ 40 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇੱਕ ਇਨੋਵਾ ਗੱਡੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਹੈਪੀ ਰਾਏਕੋਟੀ ਦਾ ਯੂਟਿਊਬ ਚੈਨਲ ਕੀਤਾ ਹੈਕ

ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਪਿਓ-ਪੁੱਤ ਟੈਕਸੀ ਦੀ ਆੜ ਵਿੱਚ ਨਸ਼ਿਆਂ ਦੀ ਵਿਕਰੀ ਕਰਨ ਦਾ ਕਾਰੋਬਾਰ ਕਰਦੇ ਹਨ, ਜੋ ਫਿਰੋਜ਼ਪੁਰ ਇਲਾਕੇ ’ਚੋਂ ਨਸ਼ਾ ਲਿਆਉਂਦੇ ਸਨ ਅਤੇ ਹਰਜਿੰਦਰ ਸਿੰਘ ਦੀ ਪਤਨੀ ਅਮਰਜੀਤ ਕੌਰ ਅਤੇ ਨੂੰਹ ਮਾਨਸੀ ਆਪਣੇ ਗਾਹਕਾਂ ਨੂੰ ਧੋਬੀਆਣਾ ਬਸਤੀ ਵਿੱਚ ਹੀ ਨਸ਼ਾ ਵੇਚ ਦਿੰਦੀਆਂ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਰਿਮਾਂਡ ਲੈਣ ਤੋਂ ਬਾਅਦ ਇਹ ਪੜਤਾਲ ਕੀਤੀ ਜਾਵੇਗੀ ਕਿ ਮੁਲਜ਼ਮਾਂ ਨੂੰ ਫਿਰੋਜ਼ਪੁਰ ਇਲਾਕੇ ਵਿੱਚੋਂ ਕਿਹੜਾ ਨਸ਼ਾ ਤਸਕਰ ਚਿੱਟੇ ਦੀ ਸਪਲਾਈ ਕਰਦਾ ਸੀ ਅਤੇ ਇਸ ਸਾਰੇ ਨੈਟਵਰਕ ਨਾਲ ਕੌਣ-ਕੌਣ ਲੋਕ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਚੰਦ ਪੈਸਿਆਂ ਖਾਤਰ ਜਵਾਨੀ ਦਾ ਘਾਣ ਕਰ ਰਹੇ ਹਨ, ਜਿਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।