Pearls Group - Sach Kahoon Punjabi

ਪਰਲਜ਼ ਗਰੁੱਪ ਘੁਟਾਲੇ ’ਚ ਸ਼ਾਮਲ ਨਿਰਮਲ ਸਿੰਘ ਭੰਗੂ ਦੀ ਪਤਨੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਵੱਖ-ਵੱਖ ਸੂਬਿਆਂ ਦੇ ਲਗਭਗ 5 ਕਰੋੜ ਲੋਕਾਂ ਨੇ ਪਰਲ ‘ਚ ਕੀਤਾ ਸੀ ਨਿਵੇਸ਼ ( Pearls Group Scam)

ਮੋਹਾਲੀ (ਐੱਮ ਕੇ ਸ਼ਾਇਨਾ)। ਵਿਜੀਲੈਂਸ ਬਿਊਰੋ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਨੂੰ ਪਰਲਜ਼ ਗੋਲਡਨ ਫੋਰੈਸਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਤਫ਼ਤੀਸ਼ ਵਿੱਚ ਸ਼ਾਮਲ ਨਾ ਹੋ ਕੇ ਗ੍ਰਿਫ਼ਤਾਰੀ ਤੋਂ ਬਚਦੀ ਆ ਰਹੀ ਸੀ। (Pearls Group Scam)  ਉਸ ਨੂੰ ਪੀ.ਏ.ਸੀ.ਐਲ. ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਹੜੱਪਣ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ ਅਤੇ ਇਸ ਨੇ ਪੰਜਾਬ ਵਿੱਚ ਪੀ.ਏ.ਸੀ.ਐਲ. ਤੇ ਪੀ.ਜੀ.ਐਫ ਦੀਆਂ ਸਹਾਇਕ/ਸਮੂਹ ਕੰਪਨੀਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਨਜ਼ਦੀਕੀਆਂ ਨੂੰ ਅਧਿਕਾਰਤ ਕੀਤਾ ਹੋਇਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਮੁਲਜ਼ਮ ਪ੍ਰੇਮ ਕੌਰ ਵਾਸੀ ਐਚ. 2138, ਫੇਜ਼ 7, ਮੋਹਾਲੀ ਨੂੰ ਪੁਲਿਸ ਥਾਣਾ (ਸਿਟੀ) ਜ਼ੀਰਾ, ਫਿਰੋਜ਼ਪੁਰ ਵਿਖੇ ਆਈ.ਪੀ.ਸੀ. ਦੀ ਧਾਰਾ 406, 420, 467, 468, 471, 120-ਬੀ ਤਹਿਤ ਦਰਜ ਮੁਕੱਦਮਾ ਨੰਬਰ 79, ਮਿਤੀ 16-07-2020 ਵਿੱਚ ਗ੍ਰਿਫਤਾਰ ਕੀਤਾ ਹੈ। ਉਹ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਨਹੀਂ ਹੋਈ ਅਤੇ ਫਰਾਰ ਸੀ।

ਪੀ.ਏ.ਸੀ.ਐਲ. ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਹੜੱਪਣ ਦੇ ਮਾਮਲੇ ਵਿੱਚ ਸੀ ਨਾਮਜ਼ਦ

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪ੍ਰੇਮ ਕੌਰ ਪੀ.ਏ.ਸੀ.ਐਲ ਦੀਆਂ ਕਈ ਸਮੂਹ/ਸਬਸਿਡਰੀ ਕੰਪਨੀਆਂ ਵਿੱਚ ਡਾਇਰੈਕਟਰ ਵੀ ਰਹਿ ਚੁੱਕੀ ਹੈ, ਜਿਨ੍ਹਾਂ ਵਿੱਚ ਗਿਆਨ ਸਾਗਰ ਹੈਲਥਕੇਅਰ ਲਿਮਟਿਡ, ਅੱਪਹਿਲ ਟਾਵਰਜ਼ ਪ੍ਰਾਈਵੇਟ ਲਿਮਟਿਡ, ਮਕਤੂਮ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਹਾਸਪਿਟੈਲਿਟੀ ਹੋਟਲਜ਼ ਐਂਡ ਰਿਜ਼ੋਰਟਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਰਿਅਲੇਟਰਜ਼ ਪ੍ਰਾਈਵੇਟ ਲਿਮਟਿਡ, ਵਾਲੀਆ ਐਂਡ ਮਜ਼ੂਮਦਾਰ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਹਰਵਿੰਦਰਾ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ, ਪਰਲਜ਼ ਸਪੋਰਟਸ ਵੈਂਚਰਜ਼ ਇੰਡੀਆ ਲਿਮਟਿਡ ਅਤੇ ਪਰਲਜ਼ ਬ੍ਰਾਂਡਜ਼ ਲਿਮਟਿਡ ਸ਼ਾਮਲ ਹਨ। ( Pearls Group Scam)

ਇਹ ਵੀ ਪੜ੍ਹੋ : ਦੇਸ਼ ਭਗਤ ਯੂਨਿਵਰਸਿਟੀ ਕੈਂਪਸ ’ਚ ਵਿਦਿਆਰਥੀਆਂ ਨੇ ਕੀਤੀ ਭੰਨਤੋੜ, ਪੁਲਿਸ ਤਾਇਨਾਤ

ਉਸਦੇ ਪਤੀ ਨਿਰਮਲ ਸਿੰਘ ਭੰਗੂ, ਮੈਨੇਜਿੰਗ ਡਾਇਰੈਕਟਰ, ਪੀਜੀਐਫ ਲਿਮਟਿਡ ਨੂੰ ਪਹਿਲਾਂ ਹੀ ਸੀਬੀਆਈ ਦੁਆਰਾ ਪੀਜੀਐਫ/ਪੀਏਸੀਐਲ ਲਿਮਟਿਡ ਵੱਲੋਂ ਚਲਾਏ ਚਿੱਟ ਫੰਡ (ਪੋਂਜ਼ੀ) ਘੁਟਾਲੇ ਵਿੱਚ ਗ੍ਰਿਫਤਾਰ ਕਰਕੇ ਚਾਰਜਸ਼ੀਟ ਕੀਤਾ ਹੋਇਆ ਹੈ। ਇਸ ਸਕੀਮ ਵਿੱਚ ਪੰਜਾਬ ਸਮੇਤ ਵੱਖ-ਵੱਖ ਰਾਜਾਂ ਦੇ ਲਗਭਗ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਵੱਲੋਂ 50,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਸੁਪਰੀਮ ਕੋਰਟ ਦੇ ਹੁਕਮਾਂ ਦੇ ਅਨੁਸਾਰ ਕੀਤਾ ਗਿਆ ਸੀ ਤਾਂ ਜੋ ਪੀਏਸੀਐਲ ਲਿਮਟਿਡ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਵਿੱਕਰੀ ਤੋਂ ਇਕੱਠੀ ਹੋਣ ਵਾਲੀ ਰਕਮ ਇਸ ਚਿੱਟ ਫੰਡ ਕੰਪਨੀ ਵਿੱਚ ਆਪਣੀ ਮਿਹਨਤ ਦੀ ਕਮਾਈ ਦਾ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕੀਤੀ ਜਾ ਸਕੇ। ( Pearls Group Scam)

ਇਹ ਵੀ ਪੜ੍ਹੋ : ਦੇਸ਼ ਭਗਤ ਯੂਨਿਵਰਸਿਟੀ ਕੈਂਪਸ ’ਚ ਵਿਦਿਆਰਥੀਆਂ ਨੇ ਕੀਤੀ ਭੰਨਤੋੜ, ਪੁਲਿਸ ਤਾਇਨਾਤ

ਉਹਨਾਂ ਅੱਗੇ ਕਿਹਾ ਕਿ ਪ੍ਰੇਮ ਕੌਰ ਨੇ ਪੰਜਾਬ ਵਿੱਚ ਪੀਏਸੀਐਲ ਲਿਮਟਿਡ ਅਤੇ ਇਸ ਦੀਆਂ ਸਹਾਇਕ ਕੰਪਨੀਆਂ/ਸਮੂਹ ਕੰਪਨੀਆਂ ਨਾਲ ਸਬੰਧਤ ਜਾਇਦਾਦਾਂ ਨੂੰ ਅੱਗੇ ਵੇਚਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਅਤੇ 25 ਜੁਲਾਈ 2016 ਨੂੰ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਉਲੰਘਣਾ ਕਰਕੇ ਪੀਏਸੀਐਲ ਲਿਮਟਿਡ ਨਾਲ ਸਬੰਧਤ ਜਾਇਦਾਦਾਂ ਨੂੰ ਵੇਚਣ ਲਈ ਆਪਣੇ ਇੱਕ ਨਜ਼ਦੀਕੀ ਨੂੰ ਅਧਿਕਾਰਤ ਕੀਤਾ ਸੀ ਜਦਕਿ ਸਰਵ ਉੱਚ ਅਦਾਲਤ ਵੱਲੋਂ ਇਸ ਕੰਪਨੀ ਦੀ ਭਾਰਤ ਦੇ ਅੰਦਰ ਜਾਂ ਬਾਹਰ ਸਥਿਤ ਕਿਸੇ ਵੀ ਸੰਪਤੀ ਦੀ ਕਿਸੇ ਵੀ ਤਰੀਕੇ ਨਾਲ ਵਿੱਕਰੀ/ਤਬਾਦਲਾ ਆਦਿ ਕਰਨ ‘ਤੇ ਰੋਕ ਲਗਾਈ ਹੋਈ ਹੈ।

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫਤਾਰ
ਗ਼ੈਰ-ਕਾਨੂੰਨੀ ਤੌਰ ’ਤੇ ਨਿਯੁਕਤ ਇੱਕ ਹੋਰ ਡਾਇਰੈਕਟਰ ਸੰਦੀਪ ਮਾਹਲ ਅਤੇ ਸੀਏ ਡਾਂਗ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ ਚਾਰਜਸ਼ੀਟ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐੱਲ) (Pearls Group) ਘਾਲੇਮਾਲੇ ਸਬੰਧੀ ਗੈਰ-ਕਾਨੂੰਨੀ ਤੌਰ ’ਤੇ ਨਿਯੁਕਤ ਕੀਤੇ ਗਏ ਪੀਏਸੀਅੱੈਲ ਦੇ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸ ਕੰਪਨੀ ਵੱਲੋਂ ਤਕਰੀਬਨ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨਾਲ ਲਗਭਗ 50 ਹਜ਼ਾਰ ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀਏਸੀਐਲ ਲਿਮ. ਦੀ ਐਕਸਟਰਾਔਰਡਨਰੀ ਜਨਰਲ ਬਾਡੀ ਮੀਟਿੰਗ (ਈਓਜੀਐੱਮ) ਮਿਤੀ 01-01-2022 ਨੂੰ ਜੈਪੁਰ (ਰਾਜਸਥਾਨ) ਵਿੱਚ ਮੈਸਰਜ਼ ਪੀਏਸੀਐਲ ਲਿਮਟਿਡ ਦੇ ਰਜਿਸਟਰਡ ਦਫ਼ਤਰ ਵਿੱਚ ਹੋਈ ਦਿਖਾਈ ਗਈ ਸੀ, ਜਦੋਂਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਹੈ।

ਇਸ ਕੰਪਨੀ ਵੱਲੋਂ ਤਕਰੀਬਨ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨਾਲ ਲਗਭਗ 50 ਹਜ਼ਾਰ ਕਰੋੜ ਰੁਪਏ ਦਾ ਘਪਲਾ ਕੀਤਾ Pearls Group

ਇਸ ਤੋਂ ਇਲਾਵਾ ਈਓਜੀਐੱਮ ਦੀਆਂ ਫ਼ਰਜ਼ੀ ਪ੍ਰੋਸੀਡਿੰਗ ਦੇ ਆਧਾਰ ਉੱਤੇ ਪੀਏਸੀਐਲ ਦੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਕੀਤੀ ਗਈ, ਜਦੋਂਕਿ ਅਸਲ ਵਿੱਚ ਇਹ ਮੀਟਿੰਗ ਕਦੇ ਹੋਈ ਹੀ ਨਹੀਂ ਸੀ।  ਉਕਤ ਮੁਲਜ਼ਮਾਂ ਨੇ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀਏ) ਜਸਵਿੰਦਰ ਸਿੰਘ ਡਾਂਗ ਰਾਹੀਂ ਰਜਿਸਟਰਾਰ ਆਫ਼ ਕੰਪਨੀਜ਼, ਜੈਪੁਰ ਕੋਲ ਆਪਣੇ ਜਾਅਲੀ ਦਸਤਾਵੇਜ਼ ਜਮਾਂ ਕਰਵਾਏ ਅਤੇ ਕੰਪਨੀ ਮਾਮਲਿਆਂ ਬਾਰੇ ਮੰਤਰਾਲੇ (ਐੱਮਸੀਏ) ਦੀ ਵੈੱਬਸਾਈਟ ’ਤੇ ਪੀਏਸੀਐਲ ਲਿਮਟਿਡ ਦੇ ਡਾਇਰੈਕਟਰਾਂ ਵਜੋਂ ਆਪਣੇ ਨਾਂਅ ਦਰਜ ਕਰਵਾ ਲਏ। (Pearls Group)

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੰਦੀਪ ਸਿੰਘ ਮਾਹਲ ਅਤੇ ਸੀਏ ਜਸਵਿੰਦਰ ਸਿੰਘ ਡਾਂਗ ਨੂੰ ਪਹਿਲਾਂ ਹੀ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਹਨ। ਬੁਲਾਰੇ ਨੇ ਦੱਸਿਆ ਕਿ ਗੈਰ-ਕਾਨੂੰਨੀ ਤੌਰ ’ਤੇ ਨਿਯੁਕਤ ਕੀਤੇ ਗਏ ਇਨਾਂ ਤਿੰਨਾਂ ਡਾਇਰੈਕਟਰਾਂ ਨੇ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਇਜਾਜ਼ਤ ਬਗ਼ੈਰ ਪੀਏਸੀਐਲ ਲਿਮਟਿਡ ਦੀਆਂ ਜਾਇਦਾਦਾਂ ਖ਼ਰੀਦਣ ਵਾਲੇ ਵੱਖ-ਵੱਖ ਵਿਅਕਤੀਆਂ ਨੂੰ ਸੰਦੀਪ ਸਿੰਘ ਮਾਹਲ ਦੇ ਦਸਤਖਤਾਂ ਹੇਠ ਨੋਟਿਸ ਜਾਰੀ ਕੀਤੇ ਅਤੇ ਉਨ੍ਹਾਂ ਤੋਂ ਪੈਸੇ ਵਸੂਲਣੇ ਸ਼ੁਰੂ ਕਰ ਦਿੱਤੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਕੇਜਰੀਵਾਲ ਦੀ ਪਤਨੀ ਨੂੰ ਅਦਾਲਤ ਨੇ ਕੀਤਾ ਤਲਬ

ਦੱਸਣਯੋਗ ਹੈ ਕਿ ਪੀਏਸੀਐਲ ਲਿਮ. ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿੱਕਰੀ ਤੋਂ ਹੋਣ ਵਾਲੀ ਕਮਾਈ ਪੀਏਸੀਅੱੈਲ ਲਿਮ. ਵਿੱਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ਉਤੇ ਜਸਟਿਸ (ਸੇਵਾਮੁਕਤ) ਆਰਐੱਮ ਲੋਢਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਗਠਿਨ ਕੀਤੀ ਗਈ ਹੈ। ਹਾਲ ਹੀ ਵਿੱਚ, ਕੰਪਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਪੀਏਸੀਅੱੈਲ ਲਿਮਟਿਡ ਦੇ ਡਾਇਰੈਕਟਰਾਂ ਦੀ ਸੂਚੀ ਵਿੱਚੋਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੇ ਨਾਂਅ ਹਟਾ ਦਿੱਤੇ ਹਨ।