Crop Damage - Sach Kahoon Punjabi

Farmers Protest: ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ’ਤੇ ਕਿਸਾਨਾਂ ਨੇ ਨੰਗੇ ਧੜ ਕੱਢਿਆ ਮਾਰਚ
Farmers Protest: (ਰਾਜਨ ਮਾਨ) ਅੰਮ੍ਰਿਤਸਰ। ਹੜ੍ਹਾਂ ਕਾਰਨ ਸਰਰੱਦੀ ਖੇਤਰ ਵਿੱਚ ਕਿਸਾਨਾਂ ਦੀਆਂ ਫਸਲਾਂ, ਘਰਾਂ ਅਤੇ ਪਸ਼ੂਆਂ ਦੇ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਨਾ ਦਿੱਤੇ ਜਾਣ ਦੇ ਵਿਰੋਧ ’ਚ ਅੱਜ ਕੜਕਦੀ ਠੰਢ ਵਿੱਚ ਕਿਸਾਨਾਂ ਨੇ ਨੰਗੇ ਧੜ ਮੋਟਰਸਾਈਕਲਾਂ ’ਤੇ ਰੋਸ ਮਾਰਚ ਕੱਢਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਆਗੂਆਂ ਦੀ ਅਗਵਾਈ ਹੇਠ ਵੱਡੀ ਮਾਤਰਾ ਵਿੱਚ ਕਿਸਾਨਾਂ ਨੇ ਅੱਜ ਸੀਤ ਲਹਿਰ ਦੇ ਬਾਵਜ਼ੂਦ ਮੋਟਰਸਾਈਕਲਾਂ ਉਪਰ ਸਰਹੱਦੀ ਪਿੰਡ ਘੋਨੇਵਾਲ ਤੋਂ ਰੋਸ ਮਾਰਚ ਸ਼ੁਰੂ ਕੀਤਾ ਗਿਆ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਆਪਣੇ ਹੱਕਾਂ ਲਈ ਹੱਡ ਚੀਰਵੀਂ ਠੰਢ ਦੀ ਪ੍ਰਵਾਹ ਕੀਤੇ ਬਿਨਾਂ ਕਿਸਾਨਾਂ ਨੇ ਕਈ ਕਿਲੋਮੀਟਰ ਤੱਕ ਮਾਰਚ ਕਰਕੇ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫਸਲਾਂ, ਮਕਾਨਾਂ ਅਤੇ ਪਸ਼ੂਆਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ।

ਇਹ ਵੀ ਪੜ੍ਹੋ: Angithi Accident: ਅੰਗੀਠੀ ਦੇ ਧੂੰਏਂ ’ਚ ਦਮ ਘੁੱਟਣ ਨਾਲ ਬਜ਼ੁਰਗ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਦੇ ਕੀਤੇ ਜਾ ਰਹੇ ਐਲਾਨ ਮਹਿਜ਼ ਇੱਕ ਡਰਾਮਾ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਿਰਫ ਕੁਝ ਆਪਣੇ ਚਹੇਤਿਆਂ ਨੂੰ ਚੈੱਕ ਦੇ ਕੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਰਹੱਦੀ ਖੇਤਰ ਦੇ ਰਾਵੀ ਦਰਿਆ ਦੀ ਮਾਰ ਹੇਠ ਆਏ ਸੈਂਕੜੇ ਕਿਸਾਨ ਅੱਜ ਸਰਕਾਰੀ ਮੁਆਵਜ਼ੇ ਦਾ ਇੰਤਜ਼ਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਕਿਸਾਨਾਂ ਦੀ ਝੋਲੀ ਵਿਚ ਅਧਿਕਾਰੀਆਂ ਵੱਲੋਂ ਸਿਰਫ ਲਾਰੇ ਹੀ ਪਾਏ ਗਏ ਹਨ।

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਿਰਫ ਝੂਠੇ ਦਾਅਵੇ ਕੀਤੇ ਜਾ ਰਹੇ ਹਨ ਕਿ ਹੜ੍ਹ ਪੀੜਤਾਂ ਨੂੰ ਸੌ ਫ਼ੀਸਦੀ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਨਾਲ-ਨਾਲ ਪਸ਼ੂਆਂ ਅਤੇ ਘਰਾਂ ਦਾ ਮੁਆਵਜ਼ਾ ਵੀ ਨਹੀਂ ਮਿਲਿਆ। ਉਹਨਾਂ ਕਿਹਾ ਕਿ ਸਰਕਾਰ ਇਸ ਕੁਦਰਤੀ ਕਰੋਪੀ ਦੇ ਵਕਤ ਵੀ ਪਾਰਟੀ ਬਾਜ਼ੀ ਕਰ ਰਹੀ ਹੈ। ਚਹੇਤਿਆਂ ਨੂੰ ਗੱਫੇ ਤੇ ਪੀੜਤਾਂ ਨੂੰ ਕੁਝ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਇਹਨਾਂ ਪੀੜਤਾਂ ਨੂੰ ਮੁਆਵਜ਼ਾ ਨਾ ਜਾਰੀ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ ਅਤੇ ਜ਼ਿਲ੍ਹਾ ਪੱਧਰਾਂ ਉਪਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਮਾਹਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਮਿਲਕੇ ਪੰਜਾਬ ਦੀ ਕਿਸਾਨੀ ਨੂੰ ਖਤਮ ਕਰਨ ਲਈ ਸਕੀਮਾਂ ਬਣਾ ਰਹੇ ਹਨ।

vb ਜੀਰਾਮ ਜੀ ਕਾਨੂੰਨ ਵਾਪਸ ਲਵੇ ਕੇਂਦਰ ਸਰਕਾਰ

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਜ਼ਦੂਰਾਂ ਦੇ ਰੁਜ਼ਗਾਰ ਦਾ ਵਸੀਲਾ ਮਨਰੇਗਾ ਕਾਨੂੰਨ ਵਿੱਚ ਸੋਧ ਕਰਕੇ ਨਵਾਂ ਕਾਨੂੰਨ vb ਜੀਰਾਮ ਜੀ ਕਾਨੂੰਨ ਲਿਆਂਦਾ ਜਿਸ ਨਾਲ ਮਜ਼ਦੂਰਾਂ ਦਾ ਰੁਜ਼ਗਾਰ ਹੀ ਨਹੀਂ ਖੁੱਸਣਾ ਸਗੋਂ ਮਜ਼ਦੂਰਾਂ ਦੇ ਅਧਿਕਾਰਾਂ ’ਤੇ ਵੀ ਡਾਕਾ ਵੱਜਦਾ ਹੈ ਜਿਵੇਂ ਕਿ ਪਹਿਲਾਂ ਮਨਰੇਗਾ ਮਜ਼ਦੂਰ ਪਿੰਡ ਦੀ ਪੰਚਾਇਤ ਤੇ ਬੀਡੀਪੀਓ ਪਾਸੋਂ ਮਨਰੇਗਾ ਰਾਹੀਂ ਕੰਮ ਮੰਨਣ ਦਾ ਅਧਿਕਾਰ ਰੱਖਦੇ ਸੀ ਇਸ ਨਵੇਂ ਕਾਨੂੰਨ ਵਿੱਚ ਇਹ ਹੱਕ ਖਤਮ ਕਰ ਦਿੱਤੇ ਗਏ ਪਿੰਡ ਦੀ ਪੰਚਾਇਤ ਕਿਹੜਾ ਕੰਮ ਕਰਾਉਣਾ ਉਸ ਦਾ ਅਧਿਕਾਰ ਸੀ।

ਨਵੇਂ ਕਾਨੂੰਨ ਇਹ ਅਧਿਕਾਰ ਖੋਹ ਲਏ ਗਏ ਮੰਗ ਕੀਤੀ ਕਿ ਪੁਰਾਣਾ ਮਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ ਕੇਂਦਰ ਵੱਲੋਂ 40% ਫੰਡਾਂ ਦੀ ਕਟੌਤੀ ਵਾਪਸ ਲੈਣ ਦੀ ਮੰਗ ਕੀਤੀ। 100% ਫੰਡ ਕੇਂਦਰ ਮੁਹੱਈਆ ਕਰਵਾਏ ਮਨਰੇਗਾ ਮਜ਼ਦੂਰਾਂ ਦਾ ਅਧਿਕਾਰ ਉਹ ਕੰਮ ਦੀ ਮੰਗ ਕਰ ਸਕਣ ਤੇ ਪੰਚਾਇਤਾਂ ਕਿੱਥੇ ਕੰਮ ਕਰਾਉਣਾ ਹੈ ਉਸ ਦਾ ਅਧਿਕਾਰ ਬਹਾਲ ਕੀਤਾ ਜਾਵੇ। ਮੋਦੀ ਸਰਕਾਰ ਮਜ਼ਦੂਰਾਂ ਦੇ ਰੁਜ਼ਗਾਰ ਨੂੰ ਖੋਹਣ ਦੀ ਨੀਤੀ ਵਾਪਸ ਲਵੇ। ਉਹਨਾਂ ਕਿਹਾ ਕਿ ਮਜ਼ਦੂਰਾਂ ਨਾਲ ਸੰਬੰਧਿਤ ਕਿਰਤ ਕਾਨੂੰਨਾਂ ਨੂੰ ਖਤਮ ਕਰਕੇ ਕਾਰਪੋਰੇਟ ਤੇ ਸਰਮਾਏਦਾਰਾਂ ਦੇ ਹੱਕ ਵਿੱਚ ਚਾਰ ਕੋਡ ਲਾਗੂ ਕਰਨ ਨੂੰ ਵਾਪਸ ਲਿਆ ਜਾਵੇ। Farmers Protest

Punjab BJP: ਅੱਗ ਲੱਗਣ ਕਾਰਨ ਫਸਲਾਂ ਦੇ ਨੁਕਸਾਨ ਦਾ ਭਾਜਪਾ ਨੇ ਰਾਜਪਾਲ ਕੋਲ ਉਠਾਇਆ ਮੁੱਦਾ
ਪੰਜਾਬ ਸਰਕਾਰ ਨੁਕਸਾਨੀ ਕਣਕ ਦੀ ਫ਼ਸਲ ਦਾ 50,000 ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਦੇਵੇ ਮੁਆਵਜ਼ਾ : ਰਾਣਾ ਸੋਢੀ

Punjab BJP: (ਜਗਦੀਪ ਸਿੰਘ) ਫਿਰੋਜ਼ਪੁਰ। ਪਿਛਲੇ ਦਿਨਾਂ ਖੇਤਾਂ ’ਚ ਖੜ੍ਹੀਆਂ ਫਸਲਾਂ ਅਤੇ ਨਾੜ ਨੂੰ ਅੱਗ ਲੱਗਣ ਕਾਰਨ ਹੋਏ ਕਿਸਾਨਾਂ ਦਾ ਨੁਕਸਾਨ ਦਾ ਮੁੱਦਾ ਭਾਜਪਾ ਆਗੂਆਂ ਨੇ ਰਾਜਪਾਲ ਦੇ ਦਰਬਾਰ ਵਿੱਚ ਉਠਾਇਆ ਭਾਜਪਾ ਆਗੂਆਂ ਦੇ ਇੱਕ ਵਫ਼ਦ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਕਰ ਰਹੇ ਕੇਂਦਰੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਗੁਰੂਹਰਸਹਾਏ ਅਤੇ ਜੀਰਾ ਹਲਕਿਆਂ ’ਚ ਸੈਂਕੜੇ ਏਕੜ ਫਸਲ ਸੜ ਕੇ ਸੁਆਹ ਹੋ ਗਈ ਹੈ ਅਤੇ ਸਭ ਕੁਝ ਜਾਣਨ ਦੇ ਬਾਵਜੂਦ, ਪ੍ਰਸ਼ਾਸਨਿਕ ਅਧਿਕਾਰੀ ਮੂਕ ਦਰਸ਼ਕ ਬਣ ਕੇ ਦੇਖ ਰਹੇ ਹਨ।

ਰਾਣਾ ਸੋਢੀ ਨੇ ਕਿਹਾ ਕਿ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਮੱਦੇਨਜ਼ਰ, ਭਾਜਪਾ ਆਗੂ ਫਤਿਹਜੰਗ ਬਾਜਵਾ, ਕੇਵਲ ਸਿੰਘ ਢਿੱਲੋਂ, ਮਨਜੀਤ ਸਿੰਘ ਰਾਏ ਨੇ ਉਨ੍ਹਾਂ ਨਾਲ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਦੇ ਦੁੱਖ ਸਾਹਮਣੇ ਆਏ। ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਅਤੇ ਨਾੜ ਸਾੜਨ ਦੇ ਬਾਵਜੂਦ ਨਾ ਤਾਂ ਡੀਸੀ ਅਤੇ ਨਾ ਹੀ ਏਡੀਸੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ ਪਰ ਦੂਜੇ ਪਾਸੇ ਇਸ ਨੇ ਕਿਸਾਨਾਂ ਦੀ ਦੁਰਦਸ਼ਾ ਲਈ ਕੋਈ ਪ੍ਰਬੰਧ ਨਹੀਂ ਕੀਤੇ।

ਇਹ ਵੀ ਪੜ੍ਹੋ: Punjab: ਪੰਜਾਬ ਦੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਆਦੇਸ਼, ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ

ਰਾਣਾ ਸੋਢੀ ਨੇ ਕਿਹਾ ਕਿ ਸਰਕਾਰ ਨੂੰ ਹੁਣ ਬਿਨ੍ਹਾਂ ਗਰਦੌਰੀ ਕਰਵਾਏ ਜਲਦ ਕਣਕ ਦੀ ਫ਼ਸਲ ਲਈ 50,000 ਰੁਪਏ ਪ੍ਰਤੀ ਏਕੜ ਅਤੇ ਸੜੇ ਨਾੜ ਦਾ ਵੀ ਮੁਆਵਜ਼ਾ ਦੇਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਵਿੱਤੀ ਮਦਦ ਮਿਲ ਸਕੇ। ਦੱਸ ਦਈਏ ਕਿ ਬੀਤੇ ਦਿਨ ਗੁਰੂਹਰਸਹਾਏ ਹਲਕੇ ਵਿੱਚ ਅੱਗ ਕਾਰਨ ਹੋਏ ਨੁਕਸਾਨ ਦਾ ਜ਼ਾਇਜਾ ਲੈਣ ਪਹੁੰਚੇ ਰਾਣਾ ਗੁਰਮੀਤ ਸਿੰਘ ਸੋਢੀ ਸਮੇਤ ਹੋਰ ਭਾਜਪਾ ਆਗੂ ਕਿਸਾਨਾਂ ਦੀਆਂ ਮੁਸ਼ਕਿਲਾਂ ਜਾਣਨ ਦੇ ਬਾਅਦ ਫਿਰੋਜ਼ਪੁਰ ਦੇ ਡੀਸੀ ਨੂੰ ਇਸ ਸਬੰਧੀ ਮੈਮਰੰਡਮ ਦੇਣ ਪਹੁੰਚੇ ਸਨ, ਜਿੱਥੇ ਉਹਨਾਂ ਦੀ ਡੀਸੀ ਨਾਲ ਹਲਕੀ ਬਹਿਸਬਾਜ਼ੀ ਹੋਈ, ਜਿਸ ਮਗਰੋਂ ਅੱਜ ਭਾਜਪਾ ਆਗੂ ਪੰਜਾਬ ਦੇ ਰਾਜਪਾਲ ਦੇ ਦਰਬਾਰ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁੱਦਾ ਲੈ ਕੇ ਪਹੁੰਚੇ। ਇਸ ਮੌਕੇ ਰਾਣਾ ਸੋਢੀ ਨੇ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਹੀ ਪੂਰਾ ਕਰਨ ਲਈ ਕਦਮ ਚੁੱਕਣਗੇ।  Punjab BJP

ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਪੱਕੀ ਝੋਨੇ ਦੀ ਫ਼ਸਲ ਨੁਕਸਾਨੀ
ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ (Rain)

ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। Rain ਲਾਗਲੇ ਪਿੰਡ ਸੇਰੋਂ ਵਿਖੇ ਆਈ ਤੇਜ਼ ਹਨ੍ਹੇਰੀ ਅਤੇ ਮੀਂਹ ਨਾਲ ਕਿਸਾਨਾਂ ਦੀ ਪੱਕੀ ਝੋਨੇ ਦੀ ਫਸਲ ਨੁਕਸਾਨੀ ਗਈ ਹੈ। ਇਸ ਸਬੰਧੀ ਤਰਸੇਮ ਸਿੰਘ ਪੁੱਤਰ ਧੰਨਾ ਸਿੰਘ ਪਿੰਡ ਸੇਰੋਂ ਨੇ ਆਪਣੀ ਨੁਕਸਾਨੀ ਫਸਲ ਦਿਖਾਉਂਦੇ ਹੋਏ ਦੱਸਿਆ ਕਿ ਉਸਨੇ ਸੱਤ ਕਿਲੇ 1509 ਝੋਨਾ ਲਗਾਇਆ ਹੋਇਆ ਹੈ। ਜਿਸ ਵਿਚੋਂ ਚਾਰ ਏਕੜ ਝੋਨੇ ਦੀ ਫਸਲ ਬਿਲਕੁਲ ਪੱਕ ਚੁੱਕੀ ਸੀ। ਜਿਸ ਨੂੰ ਉਸਨੇ ਦੋ-ਤਿੰਨ ਦਿਨਾਂ ਤੱਕ ਹੀ ਵੱਡਣਾ ਸੀ।

ਇਹ ਵੀ ਪੜ੍ਹੋ : ਪਰਮਿੰਦਰ ਕੌਰ ਦੇ ਸਬ.ਇੰਸਪੈਕਟਰ ਬਣਨ ’ਤੇ ਪਰਿਵਾਰ ਅਤੇ ਪਿੰਡ ਚ ਖੁਸ਼ੀ ਦੀ ਲਹਿਰ

ਕੱਲ੍ਹ ਆਈ ਤੇਜ਼ ਹਨੇਰੀ ਅਤੇ ਮੀਂਹ ਨੇ ਇਸ ਪੱਕੀ ਫਸਲ ਨੂੰ ਡੇਗ ਦਿੱਤਾ ਹੈ। ਜਿਸ ਨਾਲ ਉਸਦੀ ਫਸਲ ਕਾਫ਼ੀ ਜ਼ਿਆਦਾ ਨੁਕਸਾਨੀ ਗਈ ਹੈ। ਜਿਸ ਨਾਲ ਉਸ ਦੀ ਫ਼ਸਲ ਦਾ ਕੇਰ ਬਹੁਤ ਘੱਟ ਜਾਵੇਗਾ। ਕਿਸਾਨ ਤਰਸੇਮ ਸਿੰਘ ਨੇ ਉਕਤ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।