State - Sach Kahoon Punjabi
ਸੂਬੇ ਦੀ ਤਰੱਕੀ ਲਈ ਮਿਆਰੀ ਸਿੱਖਿਆ ਦੀ ਸਖ਼ਤ ਲੋੜ ਹੁੰਦੀ ਹੈ : OP Soni
ਸੂਬੇ ਦੀ ਤਰੱਕੀ ਲਈ ਮਿਆਰੀ ਸਿੱਖਿਆ ਦੀ ਸਖ਼ਤ ਲੋੜ ਹੁੰਦੀ ਹੈ : OP Soni
ਭਵਾਨੀਗੜ੍ਹ(ਵਿਜੈ ਸਿੰਗਲਾ) ਸਥਾਨਕ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂੰ ਸਮਾਰਟ ਸਕੂਲ ਬਣਾਉਣ ਦਾ ਉਦਘਾਟਨ ਬੀਤੇ ਦਿਨੀਂ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਪੀ ਸੋਨੀ (OP Soni) ਵੱਲੋਂ ਕੀਤਾ ਗਿਆ। ਇਸ ਮੌਕੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਦੇਸ਼ ਤੇ ਸੂਬੇ ਦੀ ਤਰੱਕੀ ਲਈ ਮਿਆਰੀ ਸਿੱਖਿਆ ਦੇਣ ਦੀ ਸਖਤ ਲੋੜ ਹੁੰਦੀ ਹੈ ,ਪਰ ਜਦੋਂ ਤਿੰਨ ਸਾਲ ਪਹਿਲਾਂ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣੀ ਤਾਂ ਪੰਜਾਬ ਵਿੱਚ ਪੜਾਈ ਦਾ ਬੁਰਾ ਹਾਲ ਸੀ।
ਪੜ੍ਹਾਈ ਪੱਖੋਂ ਪੰਜਾਬ ਦੇਸ਼ ਦੇ ਦੂਜਿਆਂ ਰਾਜਾਂ ਨਾਲੋਂ ਬਹੁਤ ਪਿਛੇ ਰਹਿ ਗਿਆ ਸੀ। ਉਨ੍ਹਾਂ ਦੀ ਸਰਕਾਰ ਨੇ ਸਭ ਤੋਂ ਪਹਿਲਾਂ ਸਿਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵੱਲ ਧਿਆਨ ਦਿੱਤਾ। ਇਸ ਦੀ ਲੜੀ ਵਜੋਂ 3500 ਨਵੇਂ ਅਧਿਆਪਕ ਭਰਤੀ ਕੀਤੇ, ਸ਼ਹਿਰਾਂ ਵਿਚੋਂ ਬਦਲਕੇ ਕਈ ਪਿੰਡਾਂ ਵਿਚ ਅਧਿਆਪਕ ਭੇਜੇ ਗਏ, ਸਰਕਾਰੀ ਸਕੂਲਾਂ ਦੀਆਂ ਨਵੀਆਂ ਇਮਾਰਤਾਂ ਦੀ ਉਸਾਰੀ ਕੀਤੀ ਗਈ। ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਨਕਲ ਖਤਮ ਕੀਤੀ। ਜਿਸ ਦੇ ਸਿੱਟੇ ਵੱਜੋਂ ਪਿਛਲੇ ਸਾਲ ਸਰਕਾਰੀ ਸਕੂਲਾਂ ਦੇ ਨਤੀਜੇ 86 ਫੀਸਦੀ ਆਏ ਅਤੇ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਦੀ ਗਿਣਤੀ ਵਧਣ ਲੱਗ ਪਈ ਹੈ।
ਉਨਾਂ ਕਿਹਾ ਕਿ ਸਮਾਰਟ ਕਲਾਸਾਂ ਲੱਗਣ ਨਾਲ ਸਰਕਾਰੀ ਸਕੂਲਾਂ ਵਿਚ ਪੜ ਰਹੇ ਬੱਚਿਆਂ ਨੂੰ ਹੋਰ ਵੀ ਤਕਨੀਕੀ ਸਹੂਲਤ ਪ੍ਰਾਪਤ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਵਿਚ ਪੜਾਈ ਨੂੰ ਲੈਕੇ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਅਧਿਆਪਕਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਜੇਕਰ ਮਾਪੇ, ਅਧਿਆਪਕ ਤੇ ਸਰਕਾਰ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਸਰਕਾਰੀ ਸਕੂਲਾਂ ਦਾ ਨਿੱਜੀ ਸਕੂਲ ਕੋਈ ਮੁਕਾਬਲਾ ਨਹੀਂ ਕਰ ਸਕਦੇ।
ਸਕੂਲ ਦੀ ਪ੍ਰਿੰਸੀਪਲ ਮੈਡਮ ਤਰਵਿੰਦਰ ਕੌਰ ਨੇ ਕੈਬਨਿਟ ਮੰਤਰੀ ਦਾ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਲਈ ਜਿੱਥੇ ਧੰਨਵਾਦ ਕੀਤਾ ਉੱਥੇ ਸਕੂਲ ਦੀ ਰਿਪੋਰਟ ਵੀ ਪੜ੍ਹਕੇ ਸੁਣਾਈ ਗਈ। ਇਸ ਮੌਕੇ ਘਣਸ਼ਿਆਮ ਥੋਰੀ ਡਿਪਟੀ ਕਮਿਸ਼ਨਰ ਸੰਗਰੂਰ, ਡਾ. ਸੰਦੀਪ ਗਰਗ ਐਸਐਸਪੀ ਸੰਗਰੂਰ, ਰਾਜੇਸ਼ ਤ੍ਰਿਪਾਠੀ ਏਡੀਸੀ ਸੰਗਰੂਰ, ਡਾ. ਅੰਕੁਰ ਮਹਿੰਦਰੂ ਐਸਡੀਐਮ ਭਵਾਨੀਗੜ, ਕਪਿਲ ਦੇਵ ਗਰਗ ਡਾਇਰੈਕਟਰ ਪੀਆਰਟੀਸੀ, ਵਿਪਨ ਸ਼ਰਮਾ ਪ੍ਰਧਾਨ ਟਰੱਕ ਯੂਨੀਅਨ, ਵਰਿੰਦਰ ਪੰਨਵਾਂ ਚੇਅਰਮੈਨ ਬਲਾਕ ਸੰਮਤੀ, ਪ੍ਰਦੀਪ ਕੱਦ ਚੇਅਰਮੈਨ ਮਾਰਕੀਟ ਕਮੇਟੀ, ਸੁਖਮਹਿੰਦਰਪਾਲ ਸਿੰਘ ਤੂਰ, ਮਹੇਸ਼ ਕੁਮਾਰ, ਫਕੀਰ ਚੰਦ ਸਿੰਗਲਾ, ਗੁਰਪ੍ਰੀਤ ਸਿੰਘ ਕੰਧੋਲਾ, ਦਰਸ਼ਨ ਜੱਜ ਸਰਪੰਚ ਬਾਲਦ ਖੁਰਦ ਤੋਂ ਇਲਾਵਾ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਹਾਜ਼ਰ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
— ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਆਦੇਸ਼ਾਂ ਤੋਂ ਬਾਅਦ ਖਜਾਨਾ ਵਿਭਾਗ ਨੇ ਜਾਰੀ ਕੀਤੇ ਆਦੇਸ਼
— ਪੰਜਾਬ ਵਿੱਚ ਹੁਣ ਨਵਾਂ ਵਿਕਾਸ ਕਾਰਜ ਨਹੀਂ ਹੋਏਗਾ ਸ਼ੁਰੂ, ਪਹਿਲਾਂ ਵਾਲੇ ਮੁਕੰਮਲ ਕਰਨ ਲਈ ਵੀ ਲੈਣੀ ਪਏਗੀ ਪ੍ਰਵਾਨਗੀ
— ਸਾਰੇ ਵਿਭਾਗਾਂ ਨੂੰ ਖ਼ਰਚੇ ਵਿੱਚ ਕਟੌਤੀ ਕਰਨ ਦੇ ਆਦੇਸ਼, 20 ਫੀਸਦੀ ਤੱਕ ਕਰਨੀ ਪਏਗੀ ਕਟੌਤੀ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ‘ਚ ਵਿੱਤੀ ਸੰਕਟ ਦੇ ਹਾਲਾਤ ਪੈਦਾ ਹੋ ਗਏ ਹਨ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਹੁਣ ਸੂਬੇ ‘ਚ ਹੋਣ ਵਾਲੇ ਹਰ ਤਰਾਂ ਦੇ ਵਿਕਾਸ ਕੰਮ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਨਾਲ ਹੀ ਸਾਰੇ ਵਿਭਾਗਾਂ ਨੂੰ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ ਕਿ ਇਸ ਵਿੱਤੀ ਸਾਲ ਦੌਰਾਨ ਕਿਸੇ ਵੀ ਵਿਭਾਗ ‘ਚ ਨਵੇਂ ਕੰਮ ਸ਼ੁਰੂ ਹੀ ਨਹੀਂ ਕੀਤੇ ਜਾ ਸਕਦੇ ਹਨ। ਇਸ ਨਾਲ ਹੀ ਜਿਹੜੇ ਕੰਮ ਪਹਿਲਾਂ ਤੋਂ ਸ਼ੁਰੂ ਕੀਤੇ ਜਾ ਚੁੱਕੇ ਹਨ, ਉਨਾਂ ਵਿਕਾਸ ਕਾਰਜ਼ਾ ਨੂੰ ਵੀ ਮੁਕੰਮਲ ਕਰਨ ਲਈ ਜੇਕਰ ਪੈਸੇ ਦੀ ਜਰੂਰਤ ਪੈਂਦੀ ਹੈ ਤਾਂ ਪਹਿਲਾਂ ਇਸ ਸਬੰਧੀ ਖਜ਼ਾਨਾ ਵਿਭਾਗ ਤੋਂ ਇਜਾਜ਼ਤ ਲਈ ਜਾਵੇ, ਉਸ ਤੋਂ ਬਾਅਦ ਹੀ ਚਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕੀਤਾ ਜਾਵੇ।
ਪੰਜਾਬ ਵਿੱਚ ਜਿਸ ਤਰਾਂ ਦੀ ਵਿਕਾਸ ਕਾਰਜ਼ਾ ‘ਤੇ ਰੋਕ ਕਾਂਗਰਸ ਸਰਕਾਰ ਦੌਰਾਨ ਪਹਿਲੀਵਾਰ ਲਗੀ ਹੈ, ਇਸ ਤੋਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਹੁਣ ਤੱਕ ਵਿੱਤੀ ਸੰਕਟ ਤੋਂ ਸਾਫ਼ ਇਨਕਾਰ ਹੀ ਕਰਦੇ ਆਏ ਹਨ ਪਰ ਇਨਾਂ ਆਦੇਸ਼ਾਂ ਤੋਂ ਸਾਫ਼ ਹੋ ਗਿਆ ਹੈ ਕਿ ਪੰਜਾਬ ਇਸ ਸਮੇਂ ਬਹੁਤ ਹੀ ਜਿਆਦਾ ਵਿੱਤੀ ਸੰਕਟ ਤੋਂ ਗੁਜ਼ਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਪੰਜਾਬ ਦੀ ਰਾਹ ਸੌਖੀ ਨਹੀਂ ਹੈ।
ਖਜਾਨਾ ਵਿਭਾਗ ਵਲੋਂ ਇਸ ਸਬੰਧੀ ਜਾਰੀ ਕੀਤੇ ਗਏ ਆਦੇਸ਼ਾਂ ਵਿੱਚ ਸਪਸ਼ੱਟ ਲਿਖਿਆ ਹੈ ਕਿ ਸੁਬੇ ਵਿੱਚ ਤਨਖਾਹ, ਪੈਨਸ਼ਨ, ਬਿਜਲੀ ਦੇ ਬਿਲ ਅਤੇ ਕਰਜ਼ੇ ਦੀ ਅਦਾਇਗੀ ਨੂੰ ਛੱਡ ਕੇ ਬਾਕੀ ਹਰ ਤਰਾਂ ਦੇ ਖ਼ਰਚੇ ‘ਤੇ 20 ਫੀਸਦੀ ਤੱਕ ਦੀ ਕਟੌਤੀ ਕਰਨ ਦਾ ਵੀ ਫੈਸਲਾ ਕਰ ਲਿਆ ਗਿਆ ਹੈ। ਇਸ ਲਈ ਜਿਹੜੇ ਵੀ ਵਿਭਾਗਾਂ ਵੱਲੋਂ ਖ਼ਰਚ ਕੀਤਾ ਜਾਂਦਾ ਹੈ, ਉਸ ਨੂੰ ਇਸੇ ਮਹੀਨੇ ਤੋਂ ਹਰ ਹਾਲਤ ਵਿੱਚ 20 ਫੀਸਦੀ ਤੱਕ ਘੱਟ ਕਰਨਾ ਹੋਏਗਾ, ਨਹੀਂ ਤਾਂ ਖਜਾਨਾ ਵਿਭਾਗ ਵਲੋਂ ਅਦਾਇਗੀ ਹੀ ਨਹੀਂ ਹੋਏਗੀ।
ਖਜਾਨਾ ਵਿਭਾਗ ‘ਤੇ 5 ਹਜ਼ਾਰ ਕਰੋੜ ਦੀ ਦੇਣਦਾਰੀ ਪੈਡਿੰਗ
ਪੰਜਾਬ ਦੇ ਖਜਾਨਾ ਵਿਭਾਗ ਕੋਲ ਇਸ ਸਮੇਂ 5 ਹਜ਼ਾਰ ਕਰੋੜ ਰੁਪਏ ਤੋਂ ਜਿਆਦਾ ਦੇ ਬਿੱਲ ਪੈਡਿੰਗ ਪਏ ਹਨ, ਜਿਨਾਂ ਦੀ ਅਦਾਇਗੀ ‘ਤੇ ਪਿਛਲੇ ਮਹੀਨਿਆਂ ਤੋਂ ਹੀ ਰੋਕ ਲਗਾਈ ਹੋਈ ਹੈ ਹਾਲਾਂਕਿ ਪਿਛਲੇ ਮਹੀਨੇ ਹੀ ਕੇਂਦਰ ਸਰਕਾਰ ਤੋਂ 2828 ਕਰੋੜ ਰੁਪਏ ਦੀ ਜੀਐਸਟੀ ਦੀ ਅਦਾਇਗੀ ਪੰਜਾਬ ਸਰਕਾਰ ਕੋਲ ਪੁੱਜੀ ਸੀ ਪਰ ਫਿਰ ਵੀ ਖਜਾਨਾ ਵਿਭਾਗ ਆਪਣੀ ਹਾਲਤ ਠੀਕ ਨਹੀਂ ਕਰ ਸਕਿਆ ਜਿਸ ਕਾਰਨ ਹੀ ਪੰਜਾਬ ਸਰਕਾਰ ਨੂੰ ਇਸ ਤਰਾਂ ਦੇ ਆਦੇਸ਼ ਜਾਰੀ ਕਰਨੇ ਪੈ ਰਹੇ ਹਨ। ਜਿਸ ਰਾਹੀਂ ਖ਼ਰਚਾ ਘਟਾਉਣ ਦੀ ਕੋਸ਼ਸ਼ ਕੀਤੀ ਜਾ ਰਹੀਂ ਹੈ।
ਨਹੀਂ ਐ ਵਿੱਤੀ ਸੰਕਟ, ਬਿਨਾਂ ਪ੍ਰਵਾਨਗੀ ਤੋਂ ਵਿਕਾਸ ਕਾਰਜ ਕਰਨ ‘ਤੇ ਐ ਰੋਕ : ਰਵੀਨ ਠੁਕਰਾਲ
ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਲਾਹਕਾਰ ਰਵੀਨ ਠੁਕਰਾਲ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਤਰਾਂ ਦਾ ਵਿੱਤੀ ਸੰਕਟ ਨਹੀਂ ਹੈ। ਖਜ਼ਾਨਾ ਵਿਭਾਗ ਵੱਲੋਂ ਵਿੱਤੀ ਸਾਲ ਖ਼ਤਮ ਹੋਣ ਕਾਰਨ ਚਲਦੇ ਸਿਰਫ਼ ਹਦਾਇਤਾਂ ਜਾਰੀ ਕੀਤੀ ਗਈਆਂ ਹਨ ਕਿ ਕੋਈ ਵੀ ਨਵਾਂ ਵਿਕਾਸ ਕਾਰਜ ਕਰਨ ਤੋਂ ਪਹਿਲਾਂ ਖਜ਼ਾਨਾ ਵਿਭਾਗ ਦੀ ਪ੍ਰਵਾਨਗੀ ਜਰੂਰ ਲੈ ਲਈ ਜਾਵੇ, ਕਿਉਂਕਿ ਪਹਿਲਾਂ ਕੰਮ ਸ਼ੁਰੂ ਕਰ ਦਿੱਤਾ ਜਾਂਦਾ ਸੀ ਅਤੇ ਪ੍ਰਵਾਨਗੀ ਨਾ ਹੋਣ  ਅਦਾਇਗੀ ਕਰਨ ਵਿੱਚ ਦਿੱਕਤ ਆਉਂਦੀ ਸੀ। ਇਸ ਲਈ ਇਸ ਤਰਾਂ ਦੀਆਂ ਹਦਾਇਤਾਂ ਜਾਰੀ ਹੋਈਆ ਹਨ। ਉਨਾਂ ਕਿਹਾ ਕਿ ਪਹਿਲਾਂ ਤੋਂ ਚੱਲ ਰਹੇ ਵਿਕਾਸ ਮੁਕੰਮਲ ਸਮੇਂ ਸਿਰ ਕੀਤੇ ਜਾਣਗੇ ਅਤੇ ਜ਼ਰੂਰਤ ਅਨੁਸਾਰ ਉਨਾਂ ਨੂੰ ਫੰਡ ਵੀ ਜਾਰੀ ਕੀਤਾ ਜਾਏਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
4100 ਕਰੋੜ ਰੁਪਏ ਦੀ ਰਕਮ ਬਕਾਇਆ
ਚੰਡੀਗੜ੍ਹ। ਪੰਜਾਬ ‘ਚ ਵਿੱਤੀ ਹਾਲਾਤ ਕਾਫੀ ਮਾੜੇ ਚੱਲ ਰਹੇ ਹਨ। ਹਾਲਾਤ ਤਾਂ ‘ਵਿੱਤੀ ਐਮਰਜੈਂਸੀ’ ਵਰਗੇ ਹੋ ਗਏ ਹਨ ਕਿਉਂਕਿ ਕੇਂਦਰ ਵੱਲੋਂ ਜੀ.ਐੱਸ.ਟੀ. ਦੇ ਮੁਆਵਜ਼ੇ ਵਜੋਂ ਮਿਲਣ ਵਾਲੀ 4100 ਕਰੋੜ ਰੁਪਏ ਦੀ ਰਕਮ ਨਾ ਹਾਸਲ ਹੋਣ ਕਾਰਨ ਸੂਬੇ ਵਿਚ ‘ਵਿੱਤੀ ਐਮਰਜੈਂਸੀ’ ਵਰਗੇ ਹਾਲਾਤ ਬਣ ਗਏ ਹਨ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਮੁਤਾਬਕ ਆਲਮ ਇਹ ਹੈ ਕਿ ਵਿੱਤੀ ਸੰਕਟ ਕਾਰਨ ਸਰਕਾਰ ‘ਓਵਰ ਡਰਾਫਟ’ ਵਿਚ ਚਲੀ ਗਈ ਹੈ ਤੇ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਰਾਸ਼ੀ ਦਾ ਜੇਕਰ ਭੁਗਤਾਨ ਨਹੀਂ ਹੁੰਦਾ ਤਾਂ ਸੰਕਟ ਹੋਰ ਵੀ ਗੰਭੀਰ ਹੋ ਜਾਵੇਗਾ। ਇਸ ਸੰਕਟ ਦੇ ਚੱਲਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਸਲੇ ‘ਤੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਇਸ ਸਾਰੇ ਮਸਲੇ ‘ਤੇ ਮੁੱਖ ਮੰਤਰੀ ਦੀ ਪੰਜਾਬ ਵਾਪਸੀ ਤੋਂ ਬਾਅਦ ਇਕ ਹੰਗਾਮੀ ਮੀਟਿੰਗ ਹੋਵੇਗੀ ਜਿਸ ਵਿਚ ਇਸ ‘ਤੇ ਗੱਲਬਾਤ ਹੋਵੇਗੀ। ਜਾਣਕਾਰੀ ਅਨੁਸਾਰ ਕੇਂਦਰ ਨੇ ਪੰਜਾਬ ਸਰਕਾਰ ਨੂੰ ਅਕਤੂਬਰ ਮਹੀਨੇ 2100 ਕਰੋੜ ਰੁਪਏ ਜੀ.ਐੱਸ.ਟੀ. ਦੇ ਮੁਆਵਜ਼ੇ ਦੀ ਕਿਸ਼ਤ ਵਜੋਂ ਦੇਣੇ ਸਨ। ਇਸੇ ਤਰ੍ਹਾਂ 2 ਹਜ਼ਾਰ ਕਰੋੜ ਰੁਪਏ ਸਾਲ 2017 ਦੇ ਹਨ, ਜਦੋਂ ਜੀ.ਐੱਸ.ਟੀ. ਲਾਗੂ ਕੀਤਾ ਗਿਆ ਸੀ।
ਇਹ ਰਕਮ ਵੀ ਅਟਕੀ ਪਈ ਹੈ ਤੇ ਕੇਂਦਰੀ ਵਿੱਤ ਮੰਤਰਾਲੇ ਵੱਲੋਂ ਕੋਈ ਰਾਹ ਨਹੀਂ ਦਿੱਤਾ ਜਾ ਰਿਹਾ। ਮੁੱਖ ਮੰਤਰੀ ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੂੰ ਮਾਲੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਖਾਸ ਕਰਕੇ ਜੀ.ਐੱਸ.ਟੀ. ਦੀ ਵਸੂਲੀ ਘਟਣ ਕਰਕੇ ਪੰਜਾਬ ਨੂੰ ਕੇਂਦਰੀ ਵਿੱਤ ਮੰਤਰਾਲਾ 4100 ਕਰੋੜ ਰੁਪਏ ਦਾ ਭੁਗਤਾਨ ਰੋਕੀ ਬੈਠਾ ਹੈ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਚੱਲ ਰਹੇ ਮੰਦੀ ਦੇ ਦੌਰ ਦੌਰਾਨ ਪੰਜਾਬ ਵਿਚ ਵੀ ਮਾਲੀਏ ਦੀ ਵਸੂਲੀ ਵਿਚ ਭਾਰੀ ਗਿਰਾਵਟ ਆਈ ਹੈ ਜਦਕਿ ਸਰਕਾਰ ਦੇ ਖ਼ਰਚਿਆਂ ਵਿੱਚ ਕੋਈ ਕਮੀ ਨਹੀਂ ਹੋਈ ਸਗੋਂ ਵਾਧਾ ਹੀ ਹੋਇਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਹਾਰਾਸ਼ਟਰ। ਸਹੁੰ ਚੁੱਕ ਸਮਾਗਮ ਤੋਂ ਬਾਦ ਲਗਾਤਾਰ ਬਦਲ ਰਹੀ ਸੂਬੇ ਦੀ ਰਾਜਨੀਤੀ
ਸਾਡੇ ਕਿਸੇ ਵਿਧਾਇਕ ਨੇ ਨਹੀਂ ਦਿੱਤਾ ਭਾਜਪਾ ਨੂੰ ਸਮਰਥਨ : ਸ਼ਰਦ ਪਵਾਰ
ਨਵੀਂ ਦਿੱਲੀ। ਮਹਾਰਾਸ਼ਟਰ ਵਿੱਚ ਵਿਧਾਨਸਭਾ ਚੋਣਾਂ ਤੋਂ ਬਾਅਦ ਇੱਕ ਮਹੀਨੇ ਤੱਕ ਚੱਲੇ ਰਾਜਨੀਤਿਕ ਅੜਿੱਕੇ ਤੋਂ ਬਾਅਦ ਅਚਾਨਕ ਇੱਕ ਵੱਡੇ ਸਿਆਸੀ ਉਲਟਫੇਰ ਵਿੱਚ ਸ਼ਨਿੱਚਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਇੱਕ ਧੜੇ ਨਾਲ ਗਠਜੋੜ ਕਰਕੇ ਸਰਕਾਰ ਬਣਾ ਲਈ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਸਵੇਰੇ ਕਰੀਬ ਸਾਢੇ ਸੱਤ ਵਜੇ ਸ਼੍ਰੀ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਅਤੇ ਰਾਕਾਂਪਾ ਦੇ ਸ਼੍ਰੀ ਅਜੀਤ ਪਵਾਰ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਤੋਂ ਬਾਅਦ ਵੀ ਘਟਨਾ ਕਰਮ ‘ਚ ਲਗਾਤਾਰ ਫੇਰਬਦਲ ਚੱਲ ਰਿਹਾ ਹੈ। ਰਾਕਾਂਪਾ ਪ੍ਰਮੁੱਖ ਸ਼ਰਦ ਪਵਾਰ ਨੇ ਅੱਜ ਦੁਪਹਿਰ ਨੂੰ ਪ੍ਰੈਸ ਕਾਨਫਰੰਸ ‘ਚ ਕਿਹਾ ਸੀ ਕਿ ਸਾਡੇ ਕਿਸੇ ਵੀ ਵਿਧਾਇਕ ਨੇ ਭਾਜਪਾ ਨੂੰ ਸਮਰਥਨ ਨਹੀਂ ਦਿੱਤਾ ਹੈ। Maharashtra
ਸ਼ਾਮ ਨੂੰ ਸ਼ਰਦ ਪਵਾਰ ਨੇ ਐਨਸੀਪੀ ਦੇ ਵਿਧਾਇਕਾਂ ਦੀ ਬੈਠਕ ਬੁਲਾਈ ਤਾਂ ਘਟਨਾਵਾਂ ਫਿਰ ਬਦਲੀਆਂ। ਇਸ ‘ਚ 7 ਵਿਧਾਇਕ ਉਹ ਵੀ ਪਹੁੰਚੇ ਜੋ ਸਵੇਰੇ ਰਾਜ ਭਵਨ ਵਿਖੇ ਅਜੀਤ ਪਵਾਰ ਦੇ ਨਾਲ ਸਨ। ਐਨਸੀਪੀ ਨੇ ਸ਼ਰਦ ਪਵਾਰ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਬੁਲਾਈ ਜੋ ਅਜੀਤ ਪਵਾਰ ਨੂੰ ਉਨ੍ਹਾਂ ਦੇ ਨਵੇਂ ਵਿਧਾਇਕ ਦਲ ਦੇ ਨੇਤਾ ਵਜੋਂ ਤਬਦੀਲ ਕੀਤਾ ਜਾਵੇ। ਪਾਰਟੀ ਆਗੂ ਧਨੰਜੈ ਮੁੰਡੇ ਵੀ ਇਸ ਵਿੱਚ ਸ਼ਾਮਲ ਹੋਣ ਲਈ ਵਾਈ ਵੀ ਚੌਹਾਨ ਸੈਂਟਰ ਪਹੁੰਚੇ। ਇਸ ਤੋਂ ਪਹਿਲਾਂ ਐਨਸੀਪੀ ਦੇ ਸੰਸਦ ਮੈਂਬਰ ਸੁਨੀਲ ਤਟਕਰੇ ਤੇ ਦੋ ਹੋਰ ਵਿਧਾਇਕ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਮਨਾਉਣ ਪਹੁੰਚੇ ਸਨ ਪਰ ਖਾਲੀ ਹੱਥ ਵਾਪਸ ਪਰਤਣਾ ਪਿਆ। ਅਜੀਤ ਆਪਣੇ ਭਰਾ ਸ੍ਰੀਨਿਵਾਸ ਦੀ ਰਿਹਾਇਸ਼ ‘ਤੇ ਸੀ। ਇੱਥੇ ਸੁਰੱਖਿਆ ਸਖਤ ਹੈ। Maharashtra
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
22 ਜ਼ਿਲ੍ਹਿਆਂ ਦੀਆਂ 3600 ਖਿਡਾਰਨਾਂ ਲੈ ਰਹੀਆਂ ਮੁਕਾਬਲੇ ‘ਚ ਹਿੱਸਾ
ਸੁਖਜੀਤ ਮਾਨ/ਮਾਨਸਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦਾ ਸ਼ਾਨਦਾਰ ਆਗਾਜ਼ ਅੱਜ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤਾ ਗਿਆ। 14 ਤੋਂ 17 ਨਵੰਬਰ ਤੱਕ ਹੋਣ ਵਾਲੀਆਂ ਇਨ੍ਹਾਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਵਧੀਕ ਮੁੱਖ ਸਕੱਤਰ ਖੇਡਾਂ ਅਤੇ ਯੁਵਕ ਸੇਵਾਵਾਂ ਪੰਜਾਬ  ਸੰਜੇ ਕੁਮਾਰ ਨੇ ਝੰਡਾ ਲਹਿਰਾ ਕੇ ਕੀਤਾ।
ਇਸ ਮੌਕੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਲੜਕੀਆਂ ਵੱਲੋਂ ਇਨ੍ਹਾਂ ਖੇਡਾਂ ਵਿਚ ਭਾਗ ਲੈਣਾ ਬਹੁਤ ਹੀ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ ਅਤੇ ਖੇਡਾਂ ਦਾ ਖੇਤਰ ਲੜਕੀਆਂ ਦੀ ਬਹਾਦਰੀ ਅਤੇ ਹਿੰਮਤ ਦਾ ਪ੍ਰਤੀਕ ਹੈ ਜਿਸ ਵਿਚ ਲੜਕੀਆਂ ਨੂੰ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਹੈ ਪੰਜਾਬ ਰਾਜ ਖੇਡਾਂ ਵਿਚ ਵੱਡੀ ਗਿਣਤੀ ਵਿਚ ਖਿਡਾਰਨਾਂ ਜੋਸ਼ੋ ਖਰੋਸ਼ ਨਾਲ ਭਾਗ ਲੈ ਰਹੀਆਂ ਹਨ ਜੋ ਕਿ ਸ਼ਲਾਘਾਯੋਗ ਹੈ। ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ  ਬਿਕਰਮ ਮੋਫ਼ਰ ਨੇ ਜ਼ਿਲ੍ਹਾ ਮਾਨਸਾ ਦੇ ਪ੍ਰਸ਼ਾਸ਼ਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਦੇ ਪ੍ਰਬੰਧ ਕੌਮੀ ਪੱਧਰ ਦੀਆਂ ਖੇਡਾਂ ਵਾਂਗ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਲਿਆਉਣ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਉਨ੍ਹਾਂ ਖਿਡਾਰਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਉਹ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੰਦਗੀ ਵਿਚ ਆਤਮ ਨਿਰਭਰ ਬਣਨ ਅਤੇ ਆਪਣੇ ਜੀਵਨ ਨੂੰ ਚੰਗੀ ਦਿਸ਼ਾ ਵੱਲ ਲਿਜਾਣ।
ਮੁੱਖ ਮਹਿਮਾਨਾਂ ਅਤੇ ਖਿਡਾਰਨਾਂ ਨੂੰ ਜੀ ਆਇਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ  ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ‘ਚ  3600 ਖਿਡਾਰਨਾਂ ਅਤੇ 400 ਕੋਚ 22 ਜ਼ਿਲ੍ਹਿਆਂ ਤੋਂ ਭਾਗ ਲੈ ਰਹੇ ਹਨ। ਇਹ ਖਿਡਾਰਨਾਂ 21 ਖੇਡਾਂ ਜਿਨ੍ਹਾਂ ਵਿਚ ਐਥਲੈਟਿਕਸ, ਤੀਰ ਅੰਦਾਜੀ, ਮੁੱਕੇਬਾਜ਼ੀ, ਬਾਸਕਿਟਬਾਲ, ਬੈਡਮਿੰਟਨ, ਫੁਟਬਾਲ, ਹਾਕੀ, ਹੈਂਡਬਾਲ, ਜੂਡੋ, ਜਿਮਨਾਸਟਿਕ, ਕੁਸ਼ਤੀ, ਟੇਬਲ ਟੈਨਿਸ, ਵਾਲੀਬਾਲ, ਖੋ-ਖੋ, ਫੈਂਸਿੰਗ, ਸ਼ਤਰੰਜ, ਤੈਰਾਕੀ, ਵੇਟ ਲਿਫਟਿੰਗ, ਕਬੱਡੀ (ਰਾਸ਼ਟਰੀ ਅਤੇ ਸਰਕਲ ਸਟਾਇਲ) ਸ਼ਾਮਲ ਹਨ ਆਦਿ ਦੇ ਮੁਕਾਬਲਿਆਂ ਵਿਚ ਭਾਗ ਲੈਣਗੀਆਂ। ਸਮਾਗਮ ਦੀ ਸ਼ੁਰੂਆਤ 22 ਜ਼ਿਲ੍ਹਿਆਂ ਦੀਆਂ 3600 ਖਿਡਾਰਨਾਂ ਵੱਲੋਂ ਮਾਰਚ ਪਾਸਟ ‘ਚ ਭਾਗ ਲੈ ਕੇ ਕੀਤੀ ਗਈ। ਇਸ ਮਾਰਚ ਪਾਸਟ ਦੀ ਪ੍ਰਧਾਨਗੀ ਪੰਜਾਬ ਪੁਲਿਸ ਦੀ ਘੋੜਸਵਾਰ ਟੁਕੜੀ ਨੇ ਕੀਤੀ ਅਤੇ ਨਾਲ ਹੀ ਪੁਲਿਸ ਦੇ ਬੈਂਡ ਨੇ ਭਾਗ ਲਿਆ। ਇਸ ਮੌਕੇ ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਗੀਤ ਗਾ ਕੇ ਹਾਜ਼ਰੀਨ ਦਾ ਮਨੋਰੰਜਨ ਕੀਤਾ ਗਿਆ ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਨਰਿੰਦਰ ਭਾਰਗਵ, ਕਾਂਗਰਸ ਜ਼ਿਲ੍ਹਾ ਪ੍ਰਧਾਨ ਡਾ. ਮੰਜੂ ਬਾਲਾ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ ਤੋਂ ਇਲਾਵਾ ਜ਼ਿਲ੍ਹਾ ਖੇਡ ਅਫ਼ਸਰ  ਹਰਪਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਮੁੱਚੇ ਅਧਿਕਾਰੀ ਹਾਜ਼ਰ ਸਨ।
ਕੌਮੀ ਪੱਧਰ ਦੇ ਖਿਡਾਰੀਆਂ ਨੇ ਪਾਇਆ ਅਹਿਮ ਯੋਗਦਾਨ
ਜੂਡੋ ‘ਚ ਕੌਮੀ ਪੱਧਰ ਤੇ ਚਾਂਦੀ ਦਾ ਤਮਗਾ ਜਿੱਤਣ ਵਾਲੀ ਖਿਡਾਰਨ ਅਮਨਦੀਪ ਕੌਰ ਨੇ ਸਮੂਹ ਖਿਡਾਰੀਆਂ ਨੂੰ ਸੁਚੱਜੇ ਤਰੀਕੇ ਨਾਲ ਖੇਡਣ ਦੀ ਸਹੁੰ ਚੁਕਾਈ ਜੂਡੋ ਵਿਚ ਕੌਮੀ ਪੱਧਰ ਤੇ ਤਗਮੇ ਜਿੱਤਣ ਵਾਲੀ ਜੀਵਨਜੋਤ ਕੌਰ, ਤਿੰਨ ਵਾਰ ਕੌਮੀ ਪੱਧਰ ਐਥਲੈਟਿਕਸ ਵਿਚ ਤਮਗੇ ਜਿੱਤਣ ਵਾਲੀ ਖਿਡਾਰਨ ਅਮਨਦੀਪ ਕੌਰ, ਚਾਰ ਵਾਰ ਕੌਮੀ ਖੇਡਾਂ ਵਿਚ ਭਾਗ ਲੈਣ ਵਾਲੀ ਫੁੱਟਬਾਲ ਦੀ ਖਿਡਾਰਨ ਅਮ੍ਰਿਤਪਾਲ ਕੌਰ ਅਤੇ ਸਕੂਲ ਕੌਮੀ ਤਮਗਾ ਜੇਤੂ ਅਤੇ ਬਾਕਸਿੰਗ ਵਿਚ ਜੂਨੀਅਰ ਨੈਸ਼ਨਲ ਵਿਚ ਭਾਗ ਲੈਣ ਵਾਲੀ ਖਿਡਾਰਨ ਇਕਬਾਲ ਕੌਰ ਨੇ ਮਸ਼ਾਲ ਜਗਾਉਣ ਦੀ ਰਸਮ ਅਦਾ ਕੀਤੀ। ਇਸੇ ਤਰਾਂ ਸਾਰੇ ਜ਼ਿਲ੍ਹਿਆਂ ਦੇ ਮਾਰਚ ਪਾਸਟ ਦੀ ਸਕੂਲ ਕੌਮੀ ਖੇਡਾਂ ਵਿਚ ਬਾਸਕਿਟਬਾਲ ਵਿਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਖਿਡਾਰਨ ਪ੍ਰਭਦੀਪ ਕੌਰ ਨੇ ਅਗਵਾਈ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੂਬੇ ਦੀ ਸਾਰੀ ਪਰਾਲੀ ਖਰੀਦਣ ਲਈ ਤਿਆਰ ਹਾਂ: ਅੰਮ੍ਰਿਤਾਨੰਦ
‘ਦੇਸ਼ ਦੇ ਭੁੱਖੇ ਮਰ ਰਹੇ ਪਸ਼ੂਆਂ ਨੂੰ ਪਰਾਲੀ ਦਾ ਚਾਰਾ ਘਿਓ ਵਾਂਗ ਲੱਗੇਗਾ’
ਗੁਰਪ੍ਰੀਤ ਸਿੰਘ/ਸੰਗਰੂਰ।’ਇਨ੍ਹੀਂ ਦਿਨੀਂ ਪੰਜਾਬ ਸਮੇਤ ਹਰਿਆਣਾ, ਰਾਜਸਥਾਨ ਤੇ ਦਿੱਲੀ ਵਿਖੇ ਵਾਤਾਵਰਨ ਹੱਦ ਦਰਜ਼ੇ ਤੱਕ ਦੂਸ਼ਿਤ ਹੋ ਚੁੱਕਿਆ ਹੈ, ਜਿਸ ਦਾ ਸਿੱਧਾ ਸਬੰਧ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਜੁੜਿਆ ਹੋਇਆ ਹੈ। ਅਸੀਂ ਦੇਸ਼ ਦੇ ਲੋਕਾਂ ਨੂੰ ਇਸ ਸਮੱਸਿਆ ਨੂੰ ਪੱਕੇ ਤੌਰ ‘ਤੇ ਨਿਜਾਤ ਦਿਵਾ ਸਕਦੇ ਹਾਂ ਅਤੇ ਇਸ ਲਈ ਅਸੀਂ ਆਪਣੇ ਪੱਧਰ ‘ਤੇ ਯਤਨ ਵੀ ਆਰੰਭ ਕੀਤੇ ਹਨ।’ ਇਹ ਦਾਅਵਾ ਸੰਗਰੂਰ ਵਿਖੇ ਸਮਾਜ ਸੇਵੀ ਤੇ ਧਾਰਮਿਕ ਸਖਸ਼ੀਅਤ ਸਵਾਮੀ ਅੰਮ੍ਰਿਤਾਨੰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਆਖਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਦੂਸ਼ਿਤ ਹੋਣ ਤੋਂ ਬਚਾਉਣ ਲਈ ਜੱਦੋ-ਜਹਿਦ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਹੱਲ ਇਹ ਹੈ ਕਿ ਕਿਸਾਨਾਂ ਤੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਤੁਰੰਤ ਹੀ ਖਰੀਦਿਆ ਜਾਵੇ। ਬੇਸ਼ੱਕ ਇਹ ਚੁਣੌਤੀ ਪੂਰਨ ਕੰਮ ਹੈ ਪਰ ਅਸੀਂ ਇਸ ‘ਤੇ ਕੰਮ ਸ਼ੁਰੂ ਕਰ ਚੁੱਕੇ ਹਾਂ। Straw
ਅਸੀਂ ਪੰਜਾਬ ਦੇ ਸਭ ਤੋਂ ਵੱਧ ਝੋਨਾ ਪੈਦਾ ਕਰਨ ਵਾਲੇ ਜ਼ਿਲ੍ਹਾ ਸੰਗਰੂਰ ਵਿੱਚ ਇੱਕ ਪਰਾਲੀ ਬੈਂਕ ਖੋਲ੍ਹਿਆ ਹੈ, ਜਿੱਥੇ ਕਿਸਾਨਾਂ ਤੋਂ ਝੋਨੇ ਦੀ ਪਰਾਲੀ ਖਰੀਦ ਕੇ ਉਸ ਨੂੰ ਵੱਖ-ਵੱਖ ਥਾਈਂ ਗਊਸ਼ਾਲਾਵਾਂ ਵਿੱਚ ਪਹੁੰਚਾ ਰਹੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਗਊਸ਼ਾਲਾਵਾਂ ਵਿੱਚ ਪਰਾਲੀ ਦੀ ਬਹੁਤ ਵੱਡੇ ਪੱਧਰ ‘ਤੇ ਲੋੜ ਹੈ ਜਿੱਥੇ ਪੰਜਾਬ ਦੀ ਸਾਰੀ ਪਰਾਲੀ ਦਿੱਤੀ ਜਾ ਸਕਦੀ ਹੈ ਪਰ ਪੰਜਾਬ ਸਰਕਾਰ ਇਸ ਪਾਸੇ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਟਰਾਂਸਪੋਰਟ ਦੀ ਹੈ, ਜੇਕਰ ਸਰਕਾਰ ਇਹ ਹੱਲ ਕਰਵਾ ਦੇਵੇ ਤਾਂ ਕੁਝ ਹੀ ਸਮੇਂ ਵਿੱਚ ਪੰਜਾਬ ਵਿੱਚੋਂ ਸਾਰੀ ਪਰਾਲੀ ਚੁੱਕ ਕੇ ਦੂਜੇ ਸੂਬਿਆਂ ਵਿੱਚ ਅਸਾਨੀ ਨਾਲ ਭੇਜੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸਾਡੇ ਕੋਲ ਇੱਕ ਵੱਡੀ ਮਸ਼ੀਨ ਉਪਲਬਧ ਹੈ, ਜਿਹੜੀ ਇੱਕ ਦਿਨ ਵਿੱਚ ਕਈ-ਕਈ ਏਕੜਾਂ ਦੀ ਪਰਾਲੀ ਇਕੱਠੀ ਕਰਕੇ ਉਨ੍ਹਾਂ ਨੂੰ ਗੱਠਾਂ ਦਾ ਰੂਪ ਦੇ ਸਕਦੀ ਹੈ। ਉਨ੍ਹਾਂ ਹੋਰ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਇੱਕ ਏਕੜ ਵਿੱਚੋਂ ਲਗਭਗ 30 ਕਵਿੰਟਲ ਪਰਾਲੀ ਨਿੱਕਲਦੀ ਹੈ, ਜਿਹੜੀ ਡੇਢ ਰੁਪਏ ਕਿੱਲੋ ਦੇ ਹਿਸਾਬ ਨਾਲ ਕਿਸਾਨ ਤੋਂ ਖਰੀਦ ਕੇ ਉਸ ਨੂੰ ਅੱਗੇ ਗਊਸ਼ਾਲਾਵਾਂ ਵਿੱਚ ਢਾਈ ਰੁਪਏ ਕਿੱਲੋ ਦੇ ਹਿਸਾਬ ਨਾਲ ਵੇਚਿਆ ਜਾ ਸਕਦਾ ਹੈ। ਮੁਨਾਫ਼ੇ ਨਾਲ ਇਸ ਦੇ ਟਰਾਂਸਪੋਰਟ ਤੇ ਹੋਰ ਖਰਚੇ ਨਿੱਕਲ ਸਕਦੇ ਹਨ।
ਮਥਰਾ (ਯੂਪੀ) ਦੇ ਰਹਿਣ ਵਾਲੇ ਅੰਮ੍ਰਿਤਾਨੰਦ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਵੀ ਲਿਖਿਆ ਹੈ, ਜਿਸ ਵਿੱਚ ਲਿਖਿਆ ਗਿਆ ਕਿ ਜਿਹੜੀ ਪਰਾਲੀ ਫੂਕੀ ਜਾ ਰਹੀ ਹੈ ਉਹ ਪਰਾਲੀ ਨਹੀਂ ਪਸ਼ੂਆਂ ਦਾ ਚਾਰਾ ਹੈ ਕਿਉਂਕਿ ਅੱਜ ਦੇਸ਼ ਦੀਆਂ 10 ਲੱਖ ਗਊਆਂ ਭੁੱਖ ਨਾਲ ਮਰ ਰਹੀਆਂ ਹਨ, ਉਨ੍ਹਾਂ ਨੂੰ ਚਾਰੇ ਦਾ ਪ੍ਰਬੰਧ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਇਹ ਚਾਰਾ ਉਨ੍ਹਾਂ ਗਊਆਂ ਤੱਕ ਪਹੁੰਚਦਾ ਹੋ ਜਾਵੇ ਤਾਂ ਦੇਸ਼ ਵਿੱਚ ਦੁੱਧ, ਦਹੀਂ, ਮੱਖਣ ਆਮੋ ਆਮ ਹੋ ਜਾਵੇਗਾ। ਉਨ੍ਹਾਂ ਤਾਂ ਇਹ ਵੀ ਕਿਹਾ ਕਿ ਮੈਂ ਪੰਜਾਬ ਸਰਕਾਰ ਨਾਲ ਸਮਝੌਤਾ (ਐਗਰੀਮੈਂਟ) ਕਰਨਾ ਚਾਹੁੰਦਾ ਹਾਂ ਕਿ ਜੇਕਰ ਪੰਜਾਬ ਸਰਕਾਰ ਸਹਿਯੋਗ ਕਰੇ ਤਾਂ ਅਸੀਂ ਇਹ ਪਰਾਲੀ ਪੰਜਾਬ ਤੋਂ ਗੁਜਰਾਤ, ਰਾਜਸਥਾਨ ਅਤੇ ਦਿੱਲੀ ਆਦਿ ਦੇ ਸੂਬਿਆਂ ਵਿੱਚ ਲਿਜਾ ਕੇ ਚਾਰੇ ਦੀ ਵਰਤੋਂ ਲਈ ਵੱਖ-ਵੱਖ ਗਊਸ਼ਾਲਾਵਾਂ ਵਿੱਚ ਭੇਜ ਸਕਦੇ ਹਾਂ।
ਇਸ ਮੌਕੇ ਉਨ੍ਹਾਂ ਨਾਲ ਮੌਜ਼ੂਦ ਡਾ. ਏ.ਐਸ. ਮਾਨ ਸਮਾਜ ਸੇਵੀ ਸੰਗਰੂਰ ਨੇ ਕਿਹਾ ਕਿ ਜਿਹੜਾ ਅਸੀਂ ਪਰਾਲੀ ਬੈਂਕ ਬਣਾਇਆ ਹੈ, ਉਸ ਵਿੱਚ 700 ਏਕੜ ਤੋਂ ਜ਼ਿਆਦਾ ਰਕਬੇ ਦੀ ਪਰਾਲੀ ਪਹੁੰਚ ਚੁੱਕੀ ਹੈ, ਜਿਨ੍ਹਾਂ ਨੂੰ ਗੱਠਾਂ ਬਣਵਾ ਕੇ ਵੱਖ-ਵੱਖ ਗਊਸ਼ਾਲਾਵਾਂ ਵਿੱਚ ਭੇਜ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸ਼ੁਰੂਆਤ ਕਰ ਦਿੱਤੀ ਹੈ ਅਤੇ ਇਸ ਦੇ ਨਤੀਜੇ ਵਧੀਆ ਨਿੱਕਲਣਗੇ। ਇਸ ਮੌਕੇ ਉਨ੍ਹਾਂ ਨਾਲ ਸ: ਗੌਂਸਲ ਤੋਂ ਇਲਾਵਾ ਹੋਰ ਵੀ ਸਮਾਜ ਸੇਵੀ ਤੇ ਕਿਸਾਨ ਵੀ ਮੌਜ਼ੂਦ ਸਨ।
ਪਰਾਲੀ ਪਸ਼ੂਆਂ ਦੀ ਸਿਹਤ ਲਈ ਬਹੁਤ ਵਧੀਆ : ਅੰਮ੍ਰਿਤਾਨੰਦ
ਇਸ ਸਬੰਧੀ ਗੱਲਬਾਤ ਕਰਦਿਆਂ ਅੰਮ੍ਰਿਤਾਨੰਦ ਨੇ ਕਿਹਾ ਕਿ ਪਰਾਲੀ ਦਾ ਚਾਰਾ ਪਸ਼ੂਆਂ ਦੀ ਸਿਹਤ ਲਈ ਬਹੁਤ ਵਧੀਆ ਹੈ ਮੈਂ ਆਪਣੇ ਕੋਲ ਇੱਕ ਗਾਂ ਰੱਖੀ ਹੋਈ ਹੈ ਜਿਹੜੀ ਬਾਰਾਂ ਸਾਲ ਤੋਂ ਪਰਾਲੀ ਦਾ ਚਾਰਾ ਖਾ ਕੇ ਚੰਗਾ ਦੁੱਧ ਦੇ ਰਹੀ ਹੈ ਇਸ ਬਾਰੇ ਸਿਰਫ਼ ਗੱਲਾਂ ਹੀ ਹਨ ਕਿ ਪਰਾਲੀ ਵਿੱਚ ਜ਼ਹਿਰੀਲੇ ਪਦਾਰਥ ਮਿਲੇ ਹੁੰਦੇ ਹਨ ਭੁੱਖੇ ਪਸ਼ੂ ਕਵਿੰਟਲਾਂ ਦੇ ਹਿਸਾਬ ਨਾਲ ਪਰਾਲੀ ਦਾ ਚਾਰਾ ਇੱਕ ਦਿਨ ਵਿੱਚ ਖਾ ਸਕਦੇ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੂਬੇ ਵਿੱਚ 108.53 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
94.79 ਫੀਸਦ ਝੋਨੇ ਦੀ ਲਿਫਟਿੰਗ ਮੁਕੰਮਲ
15568.52 ਕਰੋੜ ਰੁਪਏ ਦਾ ਕੀਤਾ ਭੁਗਤਾਨ
ਚੰਡੀਗੜ (ਸੱਚ ਕਹੂੰ ਬਿਊਰੋ)। ਪੰਜਾਬ ਵਿੱਚ 31 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 10853601 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ  ਸਰਕਾਰ ਵੱਲੋਂ 735105 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 15568.52 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 10769785 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 83816 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 4423498 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 2807384 ਟਨ ਅਤੇ ਪਨਸਪ ਵੱਲੋਂ 2142007 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1247367 ਮੀਟ੍ਰਿਕ ਟਨ  ਅਤੇ ਐਫ.ਸੀ.ਆਈ ਵਲੋਂ 149529 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ ਇਸਦੇ ਨਾਲ ਹੀ 72 ਘੰਟੇ ਵਾਲੇ ਨਿਯਮ ਮੁਤਾਬਕ 94.79 ਫੀਸਦ ਝੋਨੇ ਦੀ ਚੁਕਾਈ ਵੀ ਮੁਕੰਮਲ ਕਰ ਲਈ ਗਈ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡੀਏਵੀ ਸਕੂਲ ਦੇ ਬੱਚਿਆਂ ਨੇ ਜਿੱਤੇ 3 ਗੋਲਡ ਤੇ 2 ਸਿਲਵਰ ਮੈਡਲ
ਸੂਬਾ ਪੱਧਰੀ ਕਿੱਕ ਬਾਕਸਿੰਗ ‘ਚ ਡੀਏਵੀ ਸਕੂਲ ਦੇ ਬੱਚਿਆਂ ਨੇ ਜਿੱਤੇ 3 ਗੋਲਡ ਤੇ 2 ਸਿਲਵਰ ਮੈਡਲ
ਜਸਵੰਤ ਰਾਏ/ਜਗਰਾਓਂ । ਐਮੂਚਰ ਕਿੱਕ ਬਾਕਸਿੰਗ ਐਸੋਸੀਏਸ਼ਨ (ਰਜਿ.) ਪੰਜਾਬ ਵੱਲੋਂ ਸੂਬਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਦੇ ਸੈਂਟ ਪੀਟਰ ਕਾਨਵੈਂਟ ਸਕੂਲ ਵਿਖੇ ਕਰਵਾਈ ਗਈ। ਜਿਸ ਨੂੰ ਜ਼ਿਲ੍ਹਾ ਐਮੂਚਰ ਕਿੱਕ ਬਾਕਸਿੰਗ ਐਸੋਸੀਏਸ਼ਨ ਵੱਲੋਂ ਆਰਗੇਨਾਈਜ਼ ਕੀਤਾ ਗਿਆ। ਇਸ ਚੈਂਪੀਅਨਸ਼ਿਪ ਵਿੱਚ ਜਗਰਾਓਂ ਦੇ ਡੀ. ਏ. ਵੀ. ਸੈਨਟਰੀ ਪਬਲਿਕ ਸਕੂਲ ਸਮੇਤ 14 ਜ਼ਿਲ੍ਹਿਆਂ ਦੇ 200 ਦੇ ਕਰੀਬ ਸਕੂਲੀ ਬੱਚਿਆਂ ਨੇ ਭਾਗ ਲਿਆ। Kickboxing
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਏਵੀ ਸਕੂਲ ਦੇ ਪ੍ਰਿੰਸੀਪਲ ਬ੍ਰਿਜ ਮੋਹਨ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਮੰਨਤ ਬਾਂਸਲ, ਆਰਵ ਮਿੱਤਲ ਅਤੇ ਗੁਨਵੀਨ ਕੌਰ ਨੇ ਗੋਲਡ ਮੈਡਲ ਹਾਸਲ ਕੀਤੇ ਅਤੇ ਦੋ ਹੋਰ ਬੱਚਿਆਂ ਨੇ ਸਿਲਵਰ ਮੈਡਲ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਸਮੂਹ ਮੈਨੇਜਮੈਂਟ ਕਮੇਟੀ ਵੱਲੋਂ ਇਨ੍ਹਾਂ ਜੇਤੂ ਬੱਚਿਆਂ ਅਤੇ ਕੋਚ ਸੁਰਿੰਦਰਪਾਲ ਵਿੱਜ ਦਾ ਸਕੂਲ ਪੁੱਜਣ ‘ਤੇ ਨਿੱਘਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਡੀਪੀਆਈ ਹਰਦੀਪ ਸਿੰਘ ਬਿੰਜਲ, ਬੇਅੰਤ ਕੌਰ ਸਮੇਤ ਅਤੇ ਬੱਚੇ ਹਾਜ਼ਰ ਸਨ।   Kickboxing
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਵਰਕੌਮ ਦੇ ਠੇਕਾ ਮੁਲਾਜ਼ਮਾਂ ਦਿੱਤਾ ਸੂਬਾ ਪੱਧਰੀ ਧਰਨਾ
ਪਾਵਰਕੌਮ ਦੇ ਕੱਚੇ ਮੁਲਾਜ਼ਮਾਂ ਦੇ ਰੈਗੂਲਰ ਹੋਣ ਤੱਕ ਸੰਘਰਸ਼ ਰਹੇਗਾ ਜਾਰੀ | Powercom
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਾਵਰਕੌਮ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਸਰਕਾਰੀ ਥਰਮਲ ਪਲਾਟਾਂ, ਪਾਵਰਕੌਮ ਪੱਛਮ ਜ਼ੋਨ ਤੇ ਪਾਵਰਕੌਮ ਤੇ ਟ੍ਰਾਸਕੋ ਦੇ ਸੀ. ਐੱਚ. ਬੀ. ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕੌਮ ਦੇ ਮੁੱਖ ਦਫਤਰ ਅੱਗੇ ਸੂਬਾ ਪੱਧਰੀ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਮਹਿਲਾਂ ਵੱਲ ਜਾ ਰਹੇ ਵੱਡੀ ਪ੍ਰਦਰਸ਼ਨਕਾਰੀਆਂ ਨੂੰ ਫੁਹਾਰਾ ਚੌਕ ਤੋਂ ਪਹਿਲਾਂ ਹੀ ਵੱਡੀ ਗਿਣਤੀ ਪੁਲਿਸ ਕਰਮਚਾਰੀਆਂ ਵੱਲੋਂ ਬੈਰੀਕੇਡ ਲਾ ਕੇ ਰੋਕ ਲਿਆ ਗਿਆ।
ਇਸ ਦੌਰਾਨ ਹੀ ਮੈਨੇਜਮੈਂਟ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਹਾਸਲ ਕੀਤਾ ਗਿਆ। ਸੂਬਾ ਪੱਧਰੀ ਧਰਨੇ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਕਮੇਟੀ ਆਗੂਆਂ ਜਗਰੂਪ ਸਿੰਘ ਲਹਿਰਾ, ਬਲਿਹਾਰ ਸਿੰਘ ਕਟਾਰੀਆ, ਗੁਵਿੰਦਰ ਸਿੰਘ ਪੰਨੂੰ, ਜਗਸੀਰ ਸਿੰਘ ਭੰਗੂ, ਰਾਜੇਸ਼ ਕੁਮਾਰ ਅਤੇ ਖੁਸ਼ਦੀਪ ਸਿੰਘ ਨੇ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਦੀਆਂ ਮਜਦੂਰ-ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਸਮੂਹ ਅਦਾਰਿਆਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ‘ਚ ਆਈ ਸੀ। (Powercom)
ਇਹ ਵੀ ਪੜ੍ਹੋ : ਪੁਲਿਸ ਨੇ ਸੁਖਪਾਲ ਖਹਿਰਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ?
ਪਰ ਪੰਜਾਬ ਸਰਕਾਰ ਆਪਣੇ ਢਾਈ ਸਾਲਾਂ ਦੇ ਲੰਘੇ ਕਾਰਜਕਾਲ ਦੌਰਾਨ ਕਿਸੇ ਵੀ ਅਦਾਰੇ ਦੇ ਕੱਚੇ ਮੁਲਾਜ਼ਮਾਂ ਨੂੰ ਮਹਿਕਮੇ ‘ਚ ਪੱਕਾ ਭਰਤੀ ਨਹੀਂ ਕੀਤਾ ਗਿਆ, ਸਗੋਂ ਸਰਕਾਰ ਸਮੂਹ ਅਦਾਰਿਆਂ ਦੇ ਕੱਚੇ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਤੇ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਕੀਤੇ ਲਗਾਤਾਰ ਸੰਘਰਸ਼ਾਂ ਦੇ ਦਬਾਅ ਸਦਕਾ ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਬਾਰਾ ਬਣਾਏ ਗਏ ‘ਵੈੱਲਫੇਅਰ ਐਕਟ 2016’ ਨੂੰ ਤੋੜਕੇ ਵੱਡੀ ਗਿਣਤੀ ਦੀਆਂ ਕੈਟਾਗਿਰੀਆਂ ਆਊਟਸੋਰਸਿੰਗ ਆਦਿ ਨੂੰ ਐਕਟ ‘ਚੋਂ ਬਾਹਰ ਕਰਨ ਵਾਲੇ ਪਾਸੇ ਤੁਰੀ ਹੋਈ ਹੈ ਜਦੋਂ ਕਿ ਸਮੂਹ ਸਰਕਾਰੀ ਵਿਭਾਗਾਂ ‘ਚ ਆਊਟਸੋਰਸਿੰਗ ਆਦਿ ਪ੍ਰਣਾਲੀ ਤਹਿਤ ਵੱਡੀ ਗਿਣਤੀ ‘ਚ ਕੱਚੇ ਮੁਲਾਜ਼ਮ ਕੰਮ ਕਰ ਰਹੇ ਹਨ। ਇਸ ਸਬੰਧੀ ਆਗੂਆਂ ਦੱਸਿਆ। (Powercom)
ਕਿ ਇਹ ਧਰਨਾ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਕੱਚੇ ਮੁਲਾਜ਼ਮਾਂ ਨੂੰ ਪਾਵਰਕੌਮ ‘ਚ ਪੱਕਾ ਭਰਤੀ ਕਰਨ, ਸੁਪਰੀਮ ਕੋਰਟ ਦੇ ਫੈਸਲੇ ਮੁਤਬਿਕ ਬਰਾਬਰ ਕੰਮ-ਬਰਾਬਰ ਤਨਖਾਹ ਦਾ ਫਾਰਮੂਲਾ ਲਾਗੂ ਕਰਨ, ਸੀ. ਐੱਚ. ਬੀ. ਠੇਕਾ ਮੁਲਾਜ਼ਮਾਂ ਦੀ 30 ਸਤੰਬਰ ਦੀ ਛਾਂਟੀ ਨੀਤੀ ਰੱਦ ਕਰਨ, ਥਰਮਲ ਬਠਿੰਡਾ ਤੋਂ ਸਰਪਲੱਸ ਹੋਏ ਠੇਕਾ ਮੁਲਾਜ਼ਮਾਂ ਨਾਲ ਕੀਤੇ ਸਮਝੌਤੇ ਲਾਗੂ ਕਰਨ ਆਦਿ ਮੰਗਾਂ ਨੂੰ ਲੈਕੇ ਪੀ. ਐੱਸ. ਪੀ. ਸੀ. ਐੱਲ. ਦੇ ਮੁੱਖ ਦਫ਼ਤਰ ਅੱਗੇ ਦਿੱਤੇ ਗਏ। ਆਗੂਆਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਧਰਨੇ ਪ੍ਰਦਰਸ਼ਨ ਇਸੇ ਤਰ੍ਹਾਂ ਹੀ ਜਾਰੀ ਰਹਿਣਗੇ। ਆਗੂਆਂ ਨੇ ਕਿਹਾ ਕਿ ਮੋਰਚੇ ਦੇ ਬੈਨਰ ਹੇਠ ਬਠਿੰਡਾ ਵਿਖੇ 10 ਅਕਤੂਬਰ ਦੀ ਮਹਾਂ-ਰੈਲੀ ‘ਚ ਪਾਵਰਕੌਮ ਦੇ ਕੱਚੇ ਮੁਲਾਜ਼ਮ ਪਰਿਵਾਰਾਂ ਸਮੇਤ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨਗੇ। (Powercom)
ਰਾਹੁਲ ਦਾ ਦਰਦ : ਹਾਰ ਤੋਂ ਬਾਅਦ ਨਾ ਸੀਐੱਮ, ਨਾ ਪ੍ਰਦੇਸ਼ ਪ੍ਰਧਾਨ ਨੇ ਦਿੱਤਾ ਅਸਤੀਫ਼ਾ
ਯੂਥ ਕਾਂਗਰਸ ਨੇ ਅਸਤੀਫੇ ਦੇ ਵਿਰੋਧ ‘ਚ ਕੀਤਾ ਪ੍ਰਦਰਸ਼ਨ
ਮੈਂ ਇੱਥੇ ਹੀ ਰਹਾਂਗਾ ਤੇ ਤੁਹਾਡੀ ਲੜਾਈ ਲੜਾਂਗਾ
ਨਵੀਂ ਦਿੱਲੀ, ਏਜੰਸੀ
ਆਪਣੇ ਜ਼ਿੱਦ ‘ਤੇ ਅੜੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਇਸ ਗੱਲ ਦਾ ਦੁੱਖ ਹੈ ਕਿ ਲੋਕ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਉਨ੍ਹਾਂ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ, ਪਰ ਉਸ ਤੋਂ ਬਾਅਦ ਵੀ ਕਿਸੇ ਮੁੱਖ ਮੰਤਰੀ, ਜਨਰਲ ਸਕੱਤਰ ਜਾਂ ਸੂਬਾ ਪ੍ਰਧਾਨਾਂ ਨੇ ਹਾਰ ਦੀ ਜ਼ਿੰਮੇਵਾਰੀ ਲੈ ਕੇ ਅਸਤੀਫ਼ਾ ਨਹੀਂ ਦਿੱਤਾ ।
ਇਹ ਗੱਲ ਰਾਹੁਲ ਗਾਂਧੀ ਨੇ ਯੂਥ ਕਾਂਗਰਸ ਦੀ ਮੀਟਿੰਗ ‘ਚ ਵਰਕਰਾਂ ਤੇ ਆਗੂਆਂ ਨੂੰ ਕਹੀ ਆਪਣਾ ਦੁੱਖ ਪ੍ਰਗਟਾਉਂਦਿਆਂ ਉਨ੍ਹਾਂ ਯੂਥ ਕਾਂਗਰਸ ਨੂੰ ਕਿਹਾ, ‘ਮੈਂ ਅਸਤੀਫਾ ਵਾਪਸ ਨਹੀਂ ਲਵਾਂਗਾ, ਪਰ ਤੁਸੀਂ ਲੋਕ ਚਿੰਤਾ ਨਾ ਕਰੋ ਮੈਂ ਕਿਤੇ ਨਹੀਂ ਜਾਵਾਂਗਾ ਤੁਹਾਡੀ ਲੜਾਈ ਮਜ਼ਬੂਤੀ ਨਾਲ ਲੜਾਂਗਾ ਦਰਅਸਲ, ਬੁੱਧਵਾਰ ਨੂੰ ਯੂਥ ਕਾਂਗਰਸ ਦੇ ਵਰਕਰ ਰਾਹੁਲ ਗਾਂਧੀ ਦੇ ਘਰ ਦੇ ਸਾਹਮਣੇ ਇਕੱਠੇ ਹੋਏ ਸਨ ਵਰਕਰਾਂ ਦੀ ਮੰਗ ਸੀ ਕਿ ਰਾਹੁਲ ਗਾਂਧੀ ਅਸਤੀਫਾ ਨਾ ਦੇਣ ਤੇ ਕਾਂਗਰਸ ਪ੍ਰਧਾਨ ਅਹੁਦੇ ‘ਤੇ ਬਣੇ ਰਹਿਣ ਰਾਹੁਲ ਗਾਂਧੀ ਦੀ ਹਮਾਇਤ ‘ਚ ਉਨ੍ਹਾਂ ਦੇ ਘਰ ਦੇ ਬਾਹਰ ਜਦੋਂ ਕੌਮੀ ਕਾਰਜਕਾਰਨੀ ਦੇ ਮੈਂਬਰ ਬੈਠੇ ਤਾਂ ਰਾਹੁਲ ਨੇ ਸਭ ਨੂੰ ਆਪਣੇ ਘਰ ‘ਤੇ ਸੱਦਾ ਦਿੱਤਾ ਤੇ ਉਨ੍ਹਾਂ ਨਾਲ ਆਪਣੇ ਮਨ ਦੀ ਗੱਲ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਿੰਦਰ ਸਿੰਘ ਖੁੱਡੀ ਕਲਾਂ
ਸੂਬੇ ‘ਚ ਇਸੇ ਮਹੀਨੇ ਉੱਨੀ ਤਰੀਕ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਅਲਾਟਮੈਂਟ ਉਪਰੰਤ ਚੋਣ ਅਖਾੜਾ ਪੂਰੀ ਤਰ੍ਹਾਂ ਭਖ ਗਿਆ ਹੈ ਤਕਰੀਬਨ ਸਾਰੇ ਹੀ ਹਲਕਿਆਂ ‘ਚ ਉਮੀਦਵਾਰਾਂ ਨੇ ਆਪੋ-ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ ।
ਉਮੀਦਵਾਰਾਂ ਵੱਲੋਂ ਚੋਣ ਰੈਲੀਆਂ ਅਤੇ ਜਲਸਿਆਂ ਦਾ ਦੌਰ ਸਿਖਰਾਂ ‘ਤੇ ਹੈ ਪਰ ਇਹਨਾਂ ਰੈਲੀਆਂ ਅਤੇ ਜਲਸਿਆਂ ਦੌਰਾਨ ਸੂਬੇ ਦੇ ਗੰਭੀਰ ਮੁੱਦਿਆਂ ਦੀ ਗੱਲਬਾਤ ਘੱਟ ਹੀ ਚਲਦੀ ਹੈ ਰਾਜਸੀ ਪਾਰਟੀਆਂ ਅਤੇ ਉਹਨਾਂ ਦੇ ਉਮੀਦਵਾਰਾਂ ਨੇ ਗੰਭੀਰ ਮੁੱਦੇ ਤਾਂ ਇੱਕ ਤਰ੍ਹਾਂ ਨਾਲ ਹਾਸ਼ੀਏ ‘ਤੇ ਹੀ ਧੱਕ ਦਿੱਤੇ ਹਨ ਰਾਜਸੀ ਨੇਤਾਵਾਂ ਵੱਲੋਂ ਵੋਟਰਾਂ ਦਾ ਫਤਵਾ ਹਾਸਲ ਕਰਨ ਲਈ ਗੰਭੀਰ ਮੁੱਦਿਆਂ ‘ਤੇ ਉਂਗਲ ਧਰ ਕੇ ਉਹਨਾਂ ਦੇ ਹੱਲ ਲਈ ਯਤਨ ਕਰਨ ਦੇ ਵਾਅਦੇ ਦੇਣ ਦੀ ਬਜਾਏ ਮਿਹਣਿਆਂ ਦਾ ਦੌਰ ਭਾਰੂ ਹੈ ਹਰ ਰਾਜਸੀ ਪਾਰਟੀ ਦੂਜੀ ਪਾਰਟੀ ਨੂੰ ਚੋਰ ਤੇ ਨਿਕੰਮੀ ਸਿੱਧ ਕਰਨ ‘ਤੇ ਤੁਲੀ ਹੋਈ ਹੈ ਸਫਲਤਾਵਾਂ ਅਤੇ ਪ੍ਰਾਪਤੀਆਂ ਨੂੰ ਆਪੋ-ਆਪਣੇ ਨਾਂਅ ਕਰਨ ਦਾ ਦੌਰ ਸਿਖਰਾਂ ‘ਤੇ ਹੈ ਲੋਕਾਂ ਦੀ ਨੁਮਾਇੰਦਗੀ ਕਰ ਰਹੇ ਲੋਕ ਸਰਕਾਰੀ ਗ੍ਰਾਂਟਾਂ ਵੰਡਣ ਨੂੰ ਹੀ ਆਪਣੀ ਪ੍ਰਾਪਤੀ ਦੱਸੀ ਜਾ ਰਹੇ ਹਨ ਲੋਕਾਂ ਦਾ ਪੈਸਾ ਲੋਕਾਂ ‘ਚ ਵੰਡਣਾ ਕਿਹੜੀ ਮਾਅਰਕੇ ਵਾਲੀ ਗੱਲ ਹੈ ਇਸ ਮਾਮਲੇ ‘ਚ ਵੀ ਇਹਨਾਂ ਲੋਕਾਂ ਵੱਲੋਂ ਦੂਜੇ ਉਮੀਦਵਾਰਾਂ ਨੂੰ ਕਟਹਿਰੇ ‘ਚ ਖੜ੍ਹੇ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਨੁਮਾਇੰਦਗੀ ਕਰ ਰਿਹਾ ਹਰ ਉਮੀਦਵਾਰ ਖੁਦ ਨੂੰ ਦੁੱਧ ਧੋਤਾ ਤੇ ਦੂਜੇ ਨੂੰ ਪਲੀਤ ਸਿੱਧ ਕਰਨ ਦੀ ਤਾਕ ਵਿੱਚ ਰਹਿੰਦਾ ਹੈ ।
ਸੂਬਾ ਅੱਜ ਬੇਰੁਜ਼ਗਾਰੀ ਤੋਂ ਲੈ ਕੇ ਕਿਸਾਨ/ਮਜ਼ਦੂਰ ਦੀ ਆਰਥਿਕ ਮੰਦਹਾਲੀ, ਨਸ਼ਿਆਂ ਦਾ ਪਸਾਰਾ, ਪ੍ਰਦੂਸ਼ਣ, ਭ੍ਰਿਸ਼ਟਾਚਾਰ ਤੇ ਤਮਾਮ ਹੋਰਸ ਸਮੱਸਿਆਵਾਂ ਜਿਵੇਂ ਕਿ ਪਾਣੀ ਦੇ ਅੰਤਰ ਰਾਜੀ ਝਗੜਿਆਂ ਨਾਲ ਜੂਝ ਰਿਹਾ ਹੈ ਬੇਰੁਜ਼ਗਾਰੀ ਦੇ ਵਿਆਪਕ ਹੋ ਰਹੇ ਆਲਮ ਨੇ ਸੂਬੇ ਦੀ ਤਸਵੀਰ ਹੀ ਤਬਦੀਲ ਕਰਕੇ ਰੱਖ ਦਿੱਤੀ ਹੈ ਬੇਰੁਜ਼ਗਾਰੀ ਦੇ ਝੰਬੇ ਨੌਜਵਾਨਾਂ ਦਾ ਪਰਵਾਸ ਸਿਖਰਾਂ ‘ਤੇ ਹੈ ਵਿਦੇਸ਼ ਭੇਜਣ ਦੇ ਨਾਂਅ ‘ਤੇ ਠੱਗੀਆਂ ਦਾ ਵਣਜ ਹੋ ਰਿਹਾ ਹੈ ਮਾਪੇ ਕਮਜ਼ੋਰ ਆਰਥਿਕਤਾ ਦੀ ਚੱਕੀ ਵਿੱਚ ਪਿਸ ਕੇ ਵੀ ਲਾਡਲਿਆਂ ਨੂੰ ਜਹਾਜ਼ ਚੜ੍ਹਾਉਣ ਲਈ ਮਜਬੂਰ ਹਨ ਪਰ ਰਾਜਸੀ ਪਾਰਟੀਆਂ ਹਨ ਕਿ ਇਹਨਾਂ ਨੂੰ ਪਰਵਾਸੀ ਬਣ ਰਹੀ ਨੌਜਵਾਨੀ ਦਾ ਕੋਈ ਫਿਕਰ ਹੀ ਨਹੀਂ ਰੁਜ਼ਗਾਰ ਦੇ ਮੁੱਦੇ ‘ਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਤੋਂ ਸਿਵਾਏ ਕੱਖ ਪੱਲੇ ਨਹੀਂ ਪਾਇਆ ਜਾ ਰਿਹਾ ਚੋਣ ਮਨੋਰਥ ਪੱਤਰ ਵਿੱਚ ਕੀਤੇ ਜਾਂਦੇ ਰੁਜ਼ਗਾਰ ਦੇ ਵਾਅਦੇ ਕਿਸੇ ਵੀ ਸਰਕਾਰ ਨੇ ਵਫਾ ਨਹੀਂ ਕੀਤੇ ਹਤਾਸ਼ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਹਨ ਅਤੇ ਨੌਜਵਾਨਾਂ ਦਾ ਨਸ਼ਿਆਂ ਦੇ ਚੁੰਗਲ ਵਿੱਚ ਫਸਣਾ ਰਾਜਸੀ ਲੋਕਾਂ ਲਈ ਫਿਕਰਮੰਦੀ ਦੀ ਬਜਾਏ ਫਾਇਦੇ ਦਾ ਸੌਦਾ ਬਣ ਗਿਆ ਇੱਕ ਚੋਣ ਮੁੱਦਾ ਬਣ ਗਿਆ ਨਸ਼ਿਆਂ ਦੀ ਰੋਕਥਾਮ ਦੇ ਹਮਾਮ ‘ਚ ਸਾਰੇ ਹੀ ਰਾਜਸੀ ਲੋਕ ਨੰਗੇ ਹਨ ਨਸ਼ਿਆਂ ਦੇ ਮੁੱਦੇ ‘ਤੇ ਮਿਹਣਿਆਂ ਦਾ ਦੌਰ ਭਾਰੂ ਹੈ ਰਾਜਸੀ ਲੋਕ ਇਸ ਬੁਰਾਈ ਲਈ ਇੱਕ-ਦੂਜੇ ਨੂੰ ਜਿੰਮੇਵਾਰ ਦੱਸ ਕੇ ਲੋਕਾਂ ‘ਚ ਸੱਚੇ ਹੋਣ ਦੀ ਦੌੜ ‘ਚ ਹਨ ਸ਼ਰੇਆਮ ਇੱਕ-ਦੂਜੇ ਸਿਰ ਠੁਣਾਂ ਤਾਂ ਭੰਨ੍ਹਿਆ ਜਾ ਰਿਹਾ ਹੈ ਪਰ ਆਪਣੇ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੀ ਗੱਲ ਕਿਸੇ ਵੀ ਨੇਤਾ ਦੀ ਜ਼ੁਬਾਨ ‘ਤੇ ਨਹੀਂ ਸਾਰੇ ਦਾ ਸਾਰਾ ਜੋਰ ਇੱਕ-ਦੂਜੇ ਨੂੰ ਬਦਨਾਮ ਕਰਨ ‘ਤੇ ਲੱਗਾ ਹੋਇਆ ਹੈ ਦੂਜਿਆਂ ਖਿਲ਼ਾਫ ਸਬੂਤ ਜੁਟਾਉਣ ‘ਤੇ ਤਾਂ ਮਿਹਨਤ ਕੀਤੀ ਜਾ ਰਹੀ ਹੈ ਪਰ ਆਪਣੀ ਸਕਾਰਾਤਮਕ ਭੂਮਿਕਾ ਬਾਰੇ ਕਿਸੇ ਕੋਲ ਦੱਸਣ ਨੂੰ ਕੁੱਝ ਨਹੀਂ ।
ਕਿਸਾਨਾਂ ਅਤੇ ਮਜ਼ਦੂਰਾਂ ਦੀ ਆਰਥਿਕ ਮੰਦਹਾਲੀ ਸਭ ਹੱਦਾਂ-ਬੰਨੇ ਪਾਰ ਕਰ ਰਹੀ ਹੈ ਪਰ ਅਫਸੋਸ ਰਾਜਸੀ ਲੋਕਾਂ ਲਈ ਇਹ ਅੱਜ ਵੀ ਚੋਣ ਮੁੱਦੇ ਤੋਂ ਵੱਧ ਨਹੀਂ ਕਿਸਾਨ ਖੁਦਕੁਸ਼ੀਆਂ ਦੇ ਅਲਮ ‘ਚ ਸਾਰੇ ਨੇਤਾ ਇੱਕ-ਦੂਜੇ ਨੂੰ ਬੇਪਰਦ ਕਰਨ ਦੀਆਂ ਕੋਸ਼ਿਸ਼ਾਂ ਕਰਕੇ ਖੁਦ ਲੋਕਾਂ ਦੀ ਹਮਦਰਦੀ ਵਸੂਲਣ ਦੀ ਤਾਕ ਵਿੱਚ ਹਨ ਸੱਤਾ ਦਾ ਅਨੰਦ ਮਾਣ ਚੁੱਕੀਆਂ ਜਾਂ ਮਾਣ ਰਹੀਆਂ ਕਈ ਪਾਰਟੀਆਂ ਅਤੇ ਲੋਕ ਵੀ ਕਿਸਾਨ ਖੁਦਕੁਸ਼ੀਆਂ ਦਾ ਠੁਣਾ ਇੱਕ-ਦੂਜੇ ਸਿਰ ਭੰਨ੍ਹਦੇ ਨਜ਼ਰ ਆ ਰਹੇ ਹਨ ਪਤਾ ਨਹੀਂ ਉਹ ਇਹ ਕਿਉਂ ਭੁੱਲ ਰਹੇ ਹਨ ਕਿ ਉਹਨਾਂ ਦੀ ਸੱਤਾ ਦੌਰਾਨ ਵੀ ਕਿਸਾਨ ਖੁਦਕੁਸ਼ੀਆਂ ਦਾ ਆਲਮ ਇਹੋ ਹੀ ਸੀ ਭ੍ਰਿਸ਼ਟਾਚਾਰ ਦਾ ਬੋਲਬਾਲਾ ਘਟਦਾ ਨਜ਼ਰ ਨਹੀਂ ਆ ਰਿਹਾ ਪਰ ਰਾਜਸੀ ਲੋਕ ਹਨ ਕਿ ਇੱਕ-ਦੂਜੇ ਨੂੰ ਭੰਡਣ ਤੋਂ ਇਲਾਵਾ ਕੋਈ ਠੋਸ ਅਤੇ ਸਾਰਥਿਕ ਕਦਮ ਨਹੀਂ ਚੁੱਕ ਰਹੇ ਕਈ ਸੂਬਾਈ ਜਾਂ ਫਿਰ ਕੇਂਦਰੀ ਸੱਤਾ ਦਾ ਸੁਖ ਭੋਗ ਰਹੇ ਨੇਤਾ ਵੀ ਖੁਦ ਦੀ ਪੀੜ੍ਹੀ ਥੱਲੇ ਸੋਟਾ ਫੇਰਨ ਦੀ ਬਜਾਏ ਦੂਜਿਆਂ ਨੂੰ ਦੋਸ਼ ਦੇਣ ‘ਤੇ ਜਿਆਦਾ ਜੋਰ ਲਾ ਰਹੇ ਹਨ ਪ੍ਰਦੂਸ਼ਣ ਨੇ ਸੂਬੇ ਨੂੰ ਚੌਤਰਫਾ ਘੇਰਿਆ ਹੋਇਆ ਹੈ ਮਿੱਟੀ, ਪਾਣੀ ਤੇ ਹਵਾ ਦੇ ਪ੍ਰਦੂਸ਼ਣ ਦੀ ਬਦੌਲਤ ਸੂਬੇ ‘ਚ ਬਿਮਾਰੀਆਂ ਦੀ ਭਰਮਾਰ ਹੈ ਸਿਹਤ ਸੇਵਾਵਾਂ ਦੇ ਮੰਦੜੇ ਹਾਲ ਹਨ ਕਿਧਰੇ ਮਿਆਰੀ ਇਲਾਜ਼ ਉਪਲੱਬਧ ਨਹੀਂ ਮਹਿੰਗੇ ਇਲਾਜਾਂ ਦੀ ਬਦੌਲਤ ਲੋਕ ਇਲਾਜ਼ ਖੁਣੋਂ ਮਰ ਰਹੇ ਹਨ ਸੂਬੇ ਦਾ ਸਿੱਖਿਆ ਤੰਤਰ ਲੀਹੋਂ ਲੱਥਿਆ ਪਿਆ ਹੈ ਸਕੂਲਾਂ ਅਤੇ ਕਾਲਜਾਂ ‘ਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ।
ਸੂਬੇ ‘ਚ ਸਮੱਸਿਆਵਾਂ ਦੀ ਭਰਮਾਰ ਹੈ ਪਰ ਸਿਆਸੀ ਲੋਕ ਬੜੀ ਚਤੁਰਾਈ ਨਾਲ ਲੋਕਾਂ ਦਾ ਧਿਆਨ ਅਸਲੀ ਮੁੱਦਿਆਂ ਤੋਂ ਭਟਕਾ ਕੇ ਹੋਰ ਪਾਸੇ ਲਾਉਣ ਵਿੱਚ ਕਾਮਯਾਬ ਹੋ ਰਹੇ ਹਨ ਵਿਚਾਰੇ ਭੋਲੇ-ਭਾਲੇ ਲੋਕ ਇਹਨਾਂ ਸਿਆਸੀ ਆਗੂਆਂ ਦੀਆਂ ਚਿਕਣੀਆਂ-ਚੋਪੜੀਆਂ ਗੱਲਾਂ ਸੁਣ ਕੇ ਖੁਸ਼ ਹੋ ਰਹੇ ਹਨ ਇੱਕ ਆਗੂ ਵੱਲੋਂ ਦੂਜੇ ਨੂੰ ਸੋਚੀ-ਸਮਝੀ ਚਾਲ ਤਹਿਤ ਲਾਏ ਰਗੜਿਆਂ ਤੋਂ ਖੁਸ਼ ਹੋ ਕੇ ਕਹਿਣਗੇ, ਬਈ ਨਜ਼ਾਰਾ ਲਿਆ’ਤਾ ਸਾਡਾ ਵਾਸਤਾ ਆਪਣੀਆਂ ਸਮੱਸਿਆਵਾਂ ਦੇ ਹੱਲ ਨਾਲ ਹੋਣਾ ਚਾਹੀਦਾ ਹੈ ਲੋਕਾਂ ਦਾ ਮਨੋਰੰਜਨ ਕਰਨਾ ਰਾਜਸੀ ਆਗੂਆਂ ਦਾ ਕੰਮ ਨਹੀਂ ਲੋਕਾਂ ਦੀ ਜਾਗਰੂਕਤਾ ਹੀ ਰਾਜਸੀ ਆਗੂਆਂ ਨੂੰ ਅਸਲੀ ਮੁੱਦਿਆਂ ਬਾਰੇ ਸੋਚਣ ਲਈ ਮਜ਼ਬੂਰ ਕਰ ਸਕਦੀ ਹੈ ਸਾਡਾ ਵਾਸਤਾ ਕਿਸੇ ਇੱਕ ਆਗੂ ਦੇ ਮੂੰਹੋਂ ਦੂਜੇ ਆਗੂ ਦੀਆਂ ਬੁਰਾਈਆਂ ਸੁਣਨ ਨਾਲ ਬਿਲਕੁਲ ਨਹੀਂ ਹੋਣਾ ਚਾਹੀਦਾ ਰਾਜਸੀ ਆਗੂਆਂ ਨੂੰ ਵੀ ਸਮਝ ਲੈਣਾ ਚਾਹੀਦਾ ਹੈ ਕਿ ਮਿਹਣਿਆਂ ਦੀ ਰਾਜਨੀਤੀ ਬਹੁਤੀ ਦੇਰ ਚੱਲਣ ਵਾਲੀ ਨਹੀਂ ।
ਸ਼ਕਤੀ ਨਗਰ, ਬਰਨਾਲਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖਰੜ ਵਿਖੇ ਇਕ ਮਹਿਲਾ ਡਰੱਗ ਇੰਸਪੈਕਟਰ ਦੀ ਦਿਨ ਦਿਹਾੜੇ ਹੋਈ ਹੱਤਿਆ ‘ਤੇ ਦੁੱਖ ਜਤਾਉਂਦੇ ਹੋਏ ਕਿਹਾ ਕਿ ਸੂਬੇ ਦੀ ਕਾਨੂੰਨ-ਵਿਵਸਥਾ ਬਦ ਤੋਂ ਬਦਤਰ ਹੋ ਚੁੱਕੀ ਹੈ, ਇਸ਼ ਦਾ ਜ਼ਿੰਮੇਵਾਰ ਕੋਈ ਹੋਰ ਨਹੀਂ ਸਗੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਹਨ, ਜੋ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ। ‘ਆਪ’ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਅੰਦਰ ਅਪਰਾਧੀ ਬੇਖ਼ੌਫ ਘੁੰਮ ਰਹੇ ਹਨ। ਬੇਲੋੜੇ ਸਿਆਸੀ ਦਖ਼ਲ ਅਤੇ ਅੱਤ ਦਰਜੇ ਦੇ ਭ੍ਰਿਸ਼ਟਾਚਾਰ ਕਾਰਨ ਸਮੁੱਚਾ ਪ੍ਰਸ਼ਾਸਨ ਅਤੇ ਪੁਲਸ ਤੰਤਰ ਨਕਾਰਾ ਹੋ ਚੁੱਕਿਆ ਹੈ। ਚੀਮਾ ਨੇ ਕਿਹਾ ਹੈਰਾਨੀਜਨਕ ਤਾਂ ਇਹ ਹੈ ਜਿੱਥੇ ਅਪਰਾਧੀ ਬੇਖ਼ੌਫ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਉੱਥੇ ਕਾਨੂੰਨ ਨੂੰ ਮੰਨਣ ਵਾਲਾ ਆਮ ਨਾਗਰਿਕ ਡਰ ਅਤੇ ਭੈਅ ਦੇ ਮਾਹੌਲ ਵਿਚ ਜੀਅ ਰਿਹਾ ਹੈ। ਸ਼ਰੇਆਮ ਚੇਨੀਆਂ ਝਪਟੀਆਂ ਜਾ ਰਹੀਆਂ ਹਨ, ਕਾਰਾਂ ਖੋਹੀਆਂ ਜਾ ਰਹੀਆਂ ਹਨ, ਬੈਂਕ ਲੁੱਟੇ ਜਾ ਰਹੇ ਹਨ, ਡਕੈਤੀਆਂ ਹੋ ਰਹੀਆਂ ਹਨ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਦਿਨ-ਦਿਹਾੜੇ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਇੰਝ ਜਾਪਦਾ ਹੈ ਜਿਵੇਂ ਸੂਬੇ ਅੰਦਰ ਸਰਕਾਰ ਨਾਂ ਦੀ ਕੋਈ ਚੀਜ਼ ਹੀ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਘੇਰਦੇ ਹੋਏ ਚੀਮਾ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਵਾਂਗ ਕਾਂਗਰਸ ਸਰਕਾਰ ਵੀ ਅਪਰਾਧੀਆਂ ਨੂੰ ਸਰਪ੍ਰਸਤੀ ਦੇ ਰਹੀ ਹੈ। ਸੈਂਕੜੇ ਭਗੌੜੇ ਕਰਾਰ ਅਪਰਾਧੀ ਪੁਲਸ ਦੀਆਂ ਅੱਖਾਂ ਸਾਹਮਣੇ ਸਿਆਸੀ ਪੁਸ਼ਤ-ਪਨਾਹੀ ਮਾਣ ਰਹੇ ਹਨ। ਇਸ ਲਈ ਕੋਈ ਹੋਰ ਨਹੀਂ ਬਲਕਿ ਖ਼ੁਦ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।