Intervention - Sach Kahoon Punjabi
ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ਆੜ੍ਹਤੀਆਂ ਵੱਲੋ ਖਰੀਦ ਦਾ ਬਾਈਕਾਟ ਮੁਲਤਵੀ
ਚੰਡੀਗੜ੍ਹ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਖਲ ਤੋਂ ਬਾਅਦ ਪੰਜਾਬ ਦੀ ਆੜ੍ਹਤੀ ਐਸੋਸੀਏਸ਼ਨ ਨੇ ਪੰਜਾਬ ਦੀਆਂ ਮੰਡੀਆਂ ‘ਚ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੇ ਗਏ ਖਰੀਦ ਦੇ ਬਾਈਕਾਟ ਦੇ ਐਕਸ਼ਨ ਨੂੰ ਮੁਲਤਵੀ ਕਰ ਦਿੱਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨਾਲ ਗੱਲਬਾਤ ਦੌਰਾਨ ਮਿਲੇ ਭਰੋਸੇ ਤੋਂ ਬਾਅਦ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਆੜ੍ਹਤੀਆਂ ਨੂੰ ਪੋਰਟਲ ਦੇ ਸਬੰਧ ‘ਚ ਲਾਗੂ ਸਿਸਟਮ ਨੂੰ ਲੈ ਕੇ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਸੋਮਵਾਰ ਨੂੰ ਐਸੋਸੀਏਸ਼ਨ ਨਾਲ ਸਰਕਾਰ ਵੱਲੋਂ ਮੀਟਿੰਗ ਬੁਲਾਈ ਗਈ ਹੈ। ਐਸੋਸੀਏਸ਼ਨ ਵੱਲੋਂ ਖਰੀਦ ਦੇ ਬਾਈਕਾਟ ਤੋਂ ਇਲਾਵਾ ਦਿੱਤੇ ਜਾਣ ਵਾਲੇ ਧਰਨਿਆਂ ਅਤੇ ਰਾਜ ਦੇ ਮੰਤਰੀਆਂ ਅਤੇ ਪੰਜਾਬ ਨਾਲ ਸਬੰਧਤ ਕੇਂਦਰੀ ਮੰਤਰੀਆਂ ਨੂੰ ਮੰਗ ਪੱਤਰ ਸੌਂਪਣ ਦਾ ਪ੍ਰੋਗਰਾਮ ਵੀ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ।
ਚੀਮਾ ਨੇ ਕਿਹਾ ਕਿ ਆੜ੍ਹਤੀ ਐਸੋਸੀਏਸ਼ਨ ਨੇ ਇਸ ਮਾਮਲੇ ਨੂੰ ਰਾਜਨੀਤਕ ਹਿੱਤਾਂ ਤੋਂ ਉੱਪਰ ਉਠ ਕੇ ਸਰਕਾਰ ਵਲੋਂ ਹੱਲ ਕਰਨ ਲਈ ਹਾਂ-ਪੱਖੀ ਹੁੰਗਾਰਾ ਦੇਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰੀ ਖ਼ਰੀਦ ਅਧਿਕਾਰੀ ਜੇਕਰ ਝੋਨਾ ਖਰੀਦਣ ਆਉਂਦਾ ਹੈ ਤਾਂ ਆੜ੍ਹਤੀ ਇਨਕਾਰ ਨਹੀਂ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੀਡੀਆ ਅਤੇ ਹੋਰ ਸੰਗਠਨਾਂ ਵੱਲੋਂ ਹਾਂਗਕਾਂਗ ਪ੍ਰਸ਼ਾਸਨ ਦੇ ਇਸ ਫੈਸਲੇ ਨੂੰ ਗੈਰ ਪਰੰਪਰਾਗਤ ਕਰਾਰ
ਬੀਜਿੰਗ, ਏਜੰਸੀ। ਚੀਨ ਨੇ ਦੂਜੇ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਫਾਈਨੈਸ਼ੀਅਲ ਟਾਈਮਜ਼ ਦੇ ਸੀਨੀਅਰ ਪੱਤਰਕਾਰ ਨੂੰ ਬਲੈਕਲਿਸਟ ਕਰਨ ਦੇ ਹਾਂਗਕਾਂਗ ਦੇ ਫੈਸਲੇ ‘ਚ  ਉਹ ‘ਦਖਲ’ ਨਾ ਦੇਣ। ਬੀਬੀਸੀ ਦੀ ਰਿਪੋਰਟ ਅਨੁਸਾਰ ਫਾਈਨੈਸ਼ੀਅਲ ਟਾਈਮਜ਼ ਦੇ ਏਸ਼ੀਆ ਸਮਾਚਾਰ ਸੰਪਾਦਕ ਅਤੇ ਬ੍ਰਿਟਿਸ਼ ਨਾਗਰਿਕ ਵਿਕਟਰ ਮੈਲੇਟ ਨੇ ਅਗਸਤ ‘ਚ ਅਜਾਦੀ ਪੱਖੀ ਛੋਟੇ ਜਿਹੇ ਰਾਜਨੀਤਿਕ ਦਲ ਦੇ ਨੇਤਾ ਐਂਡੀ ਚਾਨ ਦੇ ਭਾਸ਼ਣ ਕਰਵਾਇਆ ਸੀ। ਫਾਈਨੈਸ਼ੀਅਲ ਟਾਈਮਜ਼ ਅਨੁਸਾਰ ਹਾਂਗਕਾਂਗ ਦੇ ਅਪ੍ਰਵਾਸ਼ਨ ਪ੍ਰਸ਼ਾਸਨ ਨੇ ਸ੍ਰੀ ਮੈਲੇਟ ਦੇ ਵੀਜਾ ਨੂੰ ਮੁੜ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਇਸ ‘ਤੇ ਬ੍ਰਿਟੇਨ ਨੇ ਇਸ ਸਬੰਧੀ ਤੁਰੰਤ ਸਪੱਸ਼ਟੀਕਰਨ ਦੀ ਮੰਗ ਕੀਤੀ ਅਤੇ ਮੀਡੀਆ ਅਤੇ ਹੋਰ ਸੰਗਠਨਾਂ ਨੇ ਹਾਂਗਕਾਂਗ ਪ੍ਰਸ਼ਾਸਨ ਦੇ ਇਸ ਫੈਸਲੇ ਨੂੰ ਗੈਰ ਪਰੰਪਰਾਗਤ ਕਰਾਰ ਦਿੱਤਾ। ਇਸ ‘ਤੇ ਚੀਨ ਦੇ ਹਾਂਗਕਾਂਗ ਸਥਿਤ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਕਿਸੇ ਵੀ ਦੂਜੇ ਦੇਸ਼ ਨੂੰ ਇਸ ਮਾਮਲੇ ‘ਚ ਦਖਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਬ੍ਰਿਟੇਨ ਦੇ ਵਿਦੇਸ਼ ਅਤੇ ਰਾਸ਼ਟਰਮੰਡਲ ਦਫ਼ਤਰ ਨੇ ਵੀਜਾ ਦੇਣ ਤੋਂ ਇਨਕਾਰ ਕੀਤੇ ਜਾਣ ‘ਤੇ ਜਾਰੀ ਆਪਣੇ ਬਿਆਨ ‘ਚ ਕਿਹਾ ਕਿ ਅਸੀਂ ਹਾਂਗਕਾਂਗ ਸਰਕਾਰ ਤੋਂ ਤੁਰੰਤ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਹੈ। ਬ੍ਰਿਟੇਨ ਅਤੇ ਕਈ ਹੋਰ ਦੇਸ਼ਾਂ ਦੀਆਂ ਸਰਕਾਰਾਂ ਨੇ ਸਾਬਕਾ ਬ੍ਰਿਟਿਸ਼ ਉਪਨਿਵੇਸ਼ ਰਹੇ ਹਾਂਗਕਾਂਗ ਦੀ ਅਜ਼ਾਦੀ ‘ਚ ਕਮੀ ਹੋਣ ‘ਤੇ ਚਿੰਤਾ ਜਾਹਰ ਕੀਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਰਤਾਰਪੁਰ ਲਾਂਘੇ ਨੂੰ ਖੁੱਲ੍ਹਵਾਉਣ ਲਈ ਨਿੱਜੀ ਦਖਲ ਦੇਣ ਵਾਸਤੇ ਸੁਸ਼ਮਾ ਨੂੰ ਪੱਤਰ
ਕੌਮਾਂਤਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰੇ ਨੂੰ ਖੁੱਲ੍ਹਵਾਉਣ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਅਵਤਾਰ ਦਿਵਸ ਮੌਕੇ ਕਰਤਾਰਪੁਰ ਦੇ ਇਤਿਹਾਸਕ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਸਮਰੱਥ ਬਣਾਉਣ ਵਾਸਤੇ ਪਾਕਿਸਤਾਨ ਸਰਕਾਰ ਕੋਲੋਂ ਲਾਂਘੇ ਦੀ ਮੰਗ ਕਰਨ ਵਾਸਤੇ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਮਾਮਲਾ ਆਪਣੇ ਪਾਕਿਸਤਾਨ ਦੇ ਹਮਰੁਤਬਾ ਕੋਲ ਉਠਾਉਣ ਅਤੇ ਅਵਤਾਰ ਦਿਵਸ ਸਮਾਰੋਹਾਂ ਮੌਕੇ ਅਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰੇ ਨੂੰ ਖੁੱਲ੍ਹਵਾਉਣ ਤਾਂ ਜੋ ਸ਼ਰਧਾਲੂ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਸਕਣ। (Kartarpur Corridor)
ਇਹ ਵੀ ਪੜ੍ਹੋ : ਕਾਰਗਿਲ ਵਿਜੈ ਦਿਵਸ ਮੌਕੇ ਮੁੱਖ ਮੰਤਰੀ ਮਾਨ ਨੇ ਕੀਤਾ ਵੱਡਾ ਐਲਾਨ, ਦੇਖੋ ਪੂਰੀ ਵੀਡੀਓ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਰਾਵੀ ਤੋਂ ਪਰਲੇ ਪਾਸੇ ਅੰਤਰਰਾਸ਼ਟਰੀ ਸਰਹੱਦ ਤੋਂ 4 ਕਿ.ਮੀ. ਦੂਰ ਗੁਰਦਾਸਪੁਰ ਜਿਲ੍ਹੇ ਦੇ ਡੇਰਾ ਬਾਬਾ ਨਾਨਕ ਕੋਲ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਅੰਤਿਮ ਸਮਾਂ ਗੁਜ਼ਾਰਿਆ ਸੀ ਅਤੇ ਉਨ੍ਹਾਂ ਦਾ 550ਵਾਂ ਅਵਤਾਰ ਦਿਵਸ ਨਵੰਬਰ 2019 ਵਿੱਚ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੀ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਤੱਕ ਪਹੁੰਚ ਯਕੀਨੀ ਬਣਾਏ ਜਾਣ ਦੀ ਇਕ ਇਤਿਹਾਸਕ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਭਾਰਤ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਕੇ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ ਹੈ ਤਾਂ ਜੋ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰਾ ਖੁੱਲ੍ਹਵਾਇਆ ਜਾ ਸਕੇ। (Kartarpur Corridor)
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਇਹ ਮੰਗ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸਬੰਧੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ 1 ਸਤੰਬਰ, 2004 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਮੌਕੇ ਅੰਮ੍ਰਿਤਸਰ ਵਿਖੇ ਇਸ ਸਬੰਧੀ ਇੱਕ ਐਲਾਨ ਕੀਤਾ ਸੀ। ਉਨ੍ਹਾਂ ਨੇ ਸਾਲ 2005 ਅਤੇ 2006 ਦੇ ਸੂਬੇ ਦੇ ਦੌਰੇ ਦੌਰਾਨ ਇਸੇ ਨੂੰ ਦੁਹਰਾਇਆ ਸੀ ਪਰ ਇਸ ਸਬੰਧੀ ਵਧੀਆ ਕੋਸ਼ਿਸਾਂ ਦੇ ਬਾਵਜੂਦ ਇਸ ਨੂੰ ਅਮਲੀ ਰੂਪ ਨਹੀਂ ਮਿਲਿਆ। ਉਨ੍ਹਾਂ ਨੇ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਇਸ ਸਬੰਧੀ ਆਪਣੀਆਂ ਨਿੱਜੀ ਕੋਸ਼ਿਸਾਂ ਕਰਨ ਦੀ ਅਪੀਲ ਕੀਤੀ ਹੈ। (Kartarpur Corridor)
ਸੂਬੇ ਦੇ ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ ਦੀ ਜਲਦ ਪ੍ਰਵਾਨਗੀ ਦੀ ਵੀ ਰੱਖੀ ਮੰਗ
ਚੰਡੀਗੜ੍ਹ/ਨਵੀ ਦਿੱਲੀ (ਸੱਚ ਕਹੂੰ ਬਿਊਰੋ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਪੁਰ-ਕੰਢੀ ਡੈਮ ਪ੍ਰੋਜੈਕਟ ਦੀ ਜਲਦੀ ਤੋਂ ਜਲਦੀ ਪ੍ਰਵਾਨਗੀ ਦਿੱਤੇ ਜਾਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਪ੍ਰੋਜੈਕਟ ਨੂੰ 90:10 ਦੇ ਅਨੁਪਾਤ ਨੂੰ ਕਾਇਮ ਰੱਖਣ ਅਤੇ ਪਹਿਲ ਦਿੱਤੇ ਜਾਣ ਦੀ ਅਪੀਲ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਇਹ ਮੁੱਦਾ ਅੱਜ  ਦੁਪਹਿਰ ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਇੱਕ ਮੀਟਿੰਗ ਦੌਰਾਨ ਉਠਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਨੀਵਾਂ ਚਲਾ ਗਿਆ ਹੈ ਅਤੇ ਕੇਂਦਰ ਸਰਕਾਰ ਨੂੰ ਦੇਸ਼ ਲਈ  ਅੰਨਦਾਤੇ ਵਜੋਂ ਭੂਮਿਕਾ ਨਿਭਾਅ ਰਹੇ ਸੂਬੇ ਦੀ ਸਿੰਚਾਈ ਸਮਰੱਥਾ ਨੂੰ ਬਰਕਰਾਰ ਰੱਖਣ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ ਤਾਂ ਜੋ ਦੇਸ਼ ਦੀ ਵਧਦੀ ਅਬਾਦੀ ਨਾਲ ਖੇਤੀਬਾੜੀ ਉਤਪਾਦਕਤਾ ਨੂੰ ਵੀ ਅੱਗੇ ਹੋਰ ਵਧਾਇਆ ਜਾ ਸਕੇ।
ਇਸ ਤੋਂ ਇਲਾਵਾ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ ਨਹਿਰ ਪ੍ਰੋਜੈਕਟਾਂ ਦੀ ਛੇਤੀ ਮਨਜ਼ੂਰੀ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਗਡਕਰੀ  ਨੂੰ ਦੱਸਿਆ  ਕਿ ਉਹ ਪਹਿਲਾਂ ਹੀ ਪ੍ਰਧਾਨ ਮੰਤਰੀ ਦਫਤਰ ਨੂੰ ਇਸ ਸਬੰਧੀ ਬੇਨਤੀ ਕਰ ਚੁੱਕੇ ਹਨ। ਉਨ੍ਹਾਂ ਨੇ ਪੀ ਐਮ ਕੇ ਐਸ ਵਾਈ ਦੇ ਹੇਠ ਇਨਾਂ ਦੋਵਾਂ ਪ੍ਰੋਜੈਕਟਾਂ ਵਾਸਤੇ ਕੇਂਦਰੀ ਫੰਡ ਮੁਹੱਈਆ ਕਰਵਾਉਣ ਲਈ ਆਖਿਆ ਹੈ।
ਸ਼ਾਹਪੁਰ ਕੰਡੀ ਡੈਮ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ  31 ਮਾਰਚ, 2017 ਦੇ ਸਮਝੌਤੇ ਨੂੰ ਅੱਗੇ ਲਿਜਾਣ ਲਈ ਜੰਮੂ-ਕਸ਼ਮੀਰ ਸਰਕਾਰ ਨੂੰ ਆਖੇ। ਇਹ ਸਮਝੌਤਾ 90:10 ਦੇ ਨਿਯਮਾਂ ਅਨੁਸਾਰ ਪ੍ਰਵਾਨ ਹੋਇਆ ਹੈ ਜਦਕਿ ਹੁਣ 60:40 ਦਾ ਪ੍ਰਸਤਾਵ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨਾ ਪੰਜਾਬ ਸਰਕਾਰ ਦੇ ਵਿਚਾਰ-ਵਟਾਂਦਰੇ ਅਧੀਨ ਹੈ ਅਤੇ ਉਨ੍ਹਾਂ ਨੇ ਇਸ ਪ੍ਰੋਜੈਕਟ ਦੀ ਸੋਧੀ ਅਨੁਮਾਨਿਤ ਲਾਗਤ 2738 ਕਰੋੜ ਰੁਪਏ ਦੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਅਤੇ ਕਣਕ ਦੀ ਖਰੀਦ ਲਈ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਨਿਪਟਾਰੇ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ ਜੋ ਕਿ ਪਿਛਲੀ ਸੂਬਾ ਸਰਕਾਰ ਨੇ ਸੂਬਾ ਤੇ ਕੇਂਦਰ ਸਰਕਾਰ ਵਿਚਕਾਰ ਨਿਪਟਾਉਣ ਦੀ ਥਾਂ ਗਲਤ ਰੂਪ ਵਿੱਚ ਆਪਣੇ ਸਿਰ ਲੈ ਲਿਆ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਨਵੰਬਰ, 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਕੇਂਦਰੀ ਵਿੱਤੀ ਸਹਾਇਤਾ ਲਈ ਵੀ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਜਲਿਆਂਵਾਲਾ ਬਾਗ਼ ਦੇ ਸਾਕੇ ਦੇ 100 ਵਰੇ ਪੂਰੇ ਹੋਣ ‘ਤੇ 13 ਅਪ੍ਰੈਲ, 2019 ਨੂੰ ਅਮ੍ਰਿੰਤਸਰ ਵਿਖੇ ਇਸ ਦਿਹਾੜੇ ਨੂੰ ਮਨਾਏ ਜਾਣ ਅਤੇ ਜਲਿਆਂਵਾਲਾ ਬਾਗ਼ ਟਰੱਸਟ ਦੇ ਚੇਅਰਮੈਨ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਸ੍ਰੀ ਮੋਦੀ ਨੂੰ ਇਸ ਯਾਦਗਾਰ ਦੇ ਆਲੇ -ਦੁਆਲੇ ਦੀਆਂ ਥਾਵਾਂ ਅਤੇ ਅਮ੍ਰਿੰਤਸਰ ਵਿੱਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ 100 ਕਰੋੜ ਰੁਪਏ ਦੀ ਗ੍ਰਾਂਟ ਦੇਣ ਦੀ ਅਪੀਲ ਕੀਤੀ।
ਕੇਂਦਰੀ ਫ਼ਿਲਮ ਸੈਂਸਰ ਬੋਰਡ ਦੇ ਚੇਅਰਮੈਨ ਪਹਿਲਾਜ ਨਿਹਲਾਨੀ ਨੇ ਅਸਤੀਫ਼ੇ ਤੋਂ ਬਾਦ ਜੋ ਖੁਲਾਸੇ ਕੀਤੇ ਹਨ ਉਹ ਸਿਆਸੀ ਨਿਘਾਰ ਦਾ ਨਮੂਨਾ ਹਨ ਸਿਆਸਤਦਾਨ ਕਲਾ ਨੂੰ ਆਪਣੇ ਉਦੇਸ਼ਾਂ ਲਈ ਵਰਤਣਾ ਹੁੰਦੇ ਹਨ ਕਿਹੜੀ ਫ਼ਿਲਮ ਨੂੰ ਹਰੀ ਝੰਡੀ ਦੇਣੀ ਹੈ ਕਿਹੜੀ ਫ਼ਿਲਮ ‘ਤੇ ਕਿੰਨੇ ਕੱਟ ਲਾਉਣੇ ਹਨ ਇਹ ਵੀ ਮੰਤਰੀਆਂ ਦੀ ਮਰਜੀ ‘ਤੇ ਨਿਰਭਰ ਕਰਨ ਲੱਗਿਆ ਹੈ ਜੇਕਰ ਕੋਈ ਅਧਿਕਾਰੀ ਅਜ਼ਾਦੀ ਨਾਲ ਕੰਮ ਕਰਦਾ ਹੈ ਤਾਂ ਉਸ ਨੂੰ ਅਹੁਦਾ ਛੱਡਣ ਲਈ ਮਜ਼ਬੂਰ ਹੋਣਾ ਪੈਂਦਾ ਹੈ
ਨਿਹਲਾਨੀ ਨੇ ਦਾਅਵਾ ਕੀਤਾ ਹੈ ਕਿ ਇੱਕ ਮੰਤਰਾਲਾ ‘ਉਡਤਾ ਪੰਜਾਬ’ ਵੀ ਰਿਲੀਜ਼ ਨਹੀਂ ਸੀ ਹੋਣ ਦੇਣਾ ਚਾਹੁੰਦਾ ਇਸ ਗੱਲੋਂ ਨਿਹਲਾਨੀ ਦੀ ਸਿਫ਼ਤ ਕਰਨੀ ਬਣਦੀ ਹੈ ਕਿ ਉਹਨਾਂ ਨੇ ਬਿਨਾਂ ਕਿਸੇ ਸਿਆਸੀ ਦਬਾਅ ਤੋਂ ਫ਼ਿਲਮਾਂ ਬਾਰੇ ਫੈਸਲੇ ਲਏ ਪਰ ਤਸਵੀਰ ਦਾ ਦੂਜਾ ਪੱਖ ਵੀ ਕਾਲਾ ਹੈ ਜੇਕਰ ਸਿਆਸਤਦਾਨ ਕਲਾ ‘ਚ ਦਖ਼ਲਅੰਦਾਜ਼ੀ ਕਰਦੇ ਹਨ ਤਾਂ ਕਲਾਕਾਰ ਵੀ ਸਿਆਸੀ ਆਗੂਆਂ ਦੀ ਮਨਸ਼ਾ ਅਨੁਸਾਰ ਫ਼ਿਲਮਾਂ ਦਾ ਵਿਸ਼ਾ ਤੇ ਪਲਾਟ ਤੈਅ ਕਰਨ ਦੇ ਰੁਝਾਨ ਦਾ ਸ਼ਿਕਾਰ ਹੋ ਰਹੇ ਹਨ ਜੋ ਕਿ ਆਪਣੇ ਆਪ ‘ਚ ਕਲਾ ਦਾ ਅਪਮਾਨ ਹੈ ‘ਉਡਤਾ ਪੰਜਾਬ’ ਫ਼ਿਲਮ ਉਦੋਂ ਆਈ ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਸਨ ਇਸ ਫ਼ਿਲਮ ‘ਚ ਪੰਜਾਬ ‘ਚ ਨਸ਼ੇ ਦੀ ਮਾਰ ਹੇਠ ਆਏ ਨੌਜਵਾਨਾਂ ਨੂੰ ਵਿਖਾਇਆ ਗਿਆ ਜਿਸ ਨੇ ਸ੍ਰੋਮਣੀ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣਾ ਸੀ
ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਹਕੀਕਤ ਦਾ ਸਿਆਸੀ ਮਕਸਦ
ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਹਕੀਕਤ ਦਾ ਸਿਆਸੀ ਮਕਸਦ ਵੀ ਸਪੱਸ਼ਟ ਸੀ ਅਕਾਲੀ ਦਲ ਨੇ ਅਸਿੱਧੇ ਤੌਰ ‘ਤੇ ਇਸ ਦਾ ਵਿਰੋਧ ਕਰਕੇ ਫ਼ਿਲਮ ਦੀ ਪਬਲੀਸਿਟੀ ‘ਚ ਹੋਰ ਵਾਧਾ ਕਰ ਦਿੱਤਾ ਕਲਾਕਾਰ ਸਿਆਸੀ ਆਗੂਆਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਚੋਣਾਂ ਲਈ ਫ਼ਿਲਮਾਂ ਬਣਾਉਣ ਲੱਗ ਜਾਂਦੇ ਹਨ ਇੱਥੇ ਕਲਾ ਕਲਾ ਨਾ ਰਹਿ ਕੇ ਸਿਆਸੀ ਪ੍ਰਚਾਰ ਬਣ ਜਾਂਦੀ ਹੈ ਕਲਾਕਾਰ ਕਲਾ ਨੂੰ ਵੇਚਣ ਲੱਗ ਪੈਂਦਾ ਹੈ ਬਿਨਾ ਸ਼ੱਕ ਇਹ ਪੈਸੇ ਦੀ ਖੇਡ ਹੁੰਦੀ ਹੈ ਪੈਸੇ ਤੋਂ ਬਿਨਾ ਕੁਝ ਨਹੀਂ ਹੁੰਦਾ ਸਿਆਸਤਦਾਨ ਸੱਤਾ ਦੀ ਦੌੜ ‘ਚ ਹਰ ਢੰਗ ਤਰੀਕੇ ਨੂੰ ਵਰਤਦਾ ਹੈ ਪਰ ਜਦੋਂ ਕਿਸੇ ਸਾਧਨ ਨੂੰ ਮਾੜੀ ਮਨਸ਼ਾ ਨਾਲ ਵਰਤਿਆ ਜਾਏ ਤਾਂ ਉਹ ਹਥਕੰਡਾ ਬਣ ਜਾਂਦਾ ਹੈ ਸੱਤਾ ਦੀ ਖੇਡ ‘ਚ ਕਲਾ ਦਾ ਹੱਥਕੰਡਾ ਬਣਨਾ ਕਲਾਕਾਰ ਨੂੰ ਬੇਈਮਾਨ ਸਾਬਤ ਕਰਦਾ ਹੈ ਕਲਾ ਲਈ ਅਜ਼ਾਦੀ ਜਰੂਰੀ ਹੈ ਪਰ ਅਜ਼ਾਦੀ ਦੇ ਨਾਂਅ ‘ਤੇ ਕਿਸੇ ਹੋਰ ਦੇ ਹੱਥ ‘ਚ ਖੇਡਣਾ ਕਲਾ ਦਾ ਸਿਰਫ਼ ਵਿਖਾਵਾ ਹੈ
ਰਾਜਨੀਤਿਕ ਵਿਸ਼ਿਆਂ ‘ਤੇ ਫ਼ਿਲਮ ਬਣਾਉਣਾ ਗਲਤ ਨਹੀਂ ਪਰ ਰਾਜਨੀਤਿਕ ਸੋਚ ਨਾਲ ਫ਼ਿਲਮ ਬਣਾਉਣਾ ਗਲਤ ਹੈ ਹੁਣ ‘ਇੰਦੂ ਸਰਕਾਰ’ ਦੀ ਵੀ ਚਰਚਾ ਚੱਲੀ ਹੈ ਫ਼ਿਲਮਾਂ ਦੀ ਰਿਲੀਜ਼ਿੰਗ ਲਈ ਅਦਾਲਤਾਂ ਦੇ ਚੱਕਰ ਵੀ ਲੱਗ ਰਹੇ ਹਨ ਇਸ ਸਾਰੇ ਘਮਸਾਣ ‘ਚ ਨਾ ਤਾਂ ਸਿਆਸਤਦਾਨ ਤੇ ਨਾ ਹੀ ਕਲਾਕਾਰਾਂ ਨੂੰ ਕਲੀਨ ਚਿੱਟ ਦਿੱਤੀ ਜਾ ਸਕਦੀ ਹੈ ਕਲਾ ‘ਚੋਂ ਸੰਦੇਸ਼ ਉੱਭਰਦਾ ਹੈ ਪਰ ਸੰਦੇਸ਼ ‘ਤੇ ਕਲਾ ਦਾ ਠੱਪਾ ਲਾਉਣਾ ਕਲਾ ਨੂੰ ਕੰਮਜ਼ੋਰ ਕਰਦਾ ਹੈ ਕਲਾਕਾਰ ਸਮਾਜ ਦੀ ਬਿਹਤਰੀ ਲਈ ਮਨੁੱਖੀ ਜੀਵਨ ਨੂੰ ਪੇਸ਼ ਕਰਨ ਸਿਆਸਤਦਾਨ ਫ਼ਿਲਮਾਂ ਨੂੰ ਆਪਣੇ ਉਦੇਸ਼ ਅਨੁਸਾਰ ਬਣਵਾਉਣ ਦੀ ਬਜਾਇ ਕਲਾਕਾਰਾਂ ਵੱਲੋਂ ਬਣਾਈਆਂ ਫ਼ਿਲਮਾਂ ‘ਚੋਂ ਆਪਣੇ ਆਪ ਦੀ ਪਰਖ਼ ਕਰਨ ਫ਼ਿਲਮ ‘ਚ ਵਿਖਾਏ ਜਾ ਰਹੇ ਜੀਵਨ ਦ੍ਰਿਸ਼ ‘ਚੋਂ ਸਿਆਸਤਦਾਨ ਇਹ ਜ਼ਰੂਰ ਵੇਖਣ ਕਿ ਸਮਾਜ ਕਿੱਥੇ ਖੜ੍ਹਾ ਹੈ ਤੇ ਉਸਨੂੰ ਕਿੱਥੇ ਲਿਜਾਣ ਦੀ ਜ਼ਰੂਰਤ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।