Cabinet Ministers Punjab - Sach Kahoon Punjabi

Cabinet Ministers Punjab: ਅਧਿਕਾਰੀਆਂ ਤੋਂ ਦੁਖੀ ਕੈਬਨਿਟ ਮੰਤਰੀ, ਮੀਟਿੰਗ ਤੋਂ ਪਹਿਲਾਂ ਨਹੀਂ ਪਹੁੰਚਦੇ ਏਜੰਡੇ
Cabinet Ministers Punjab: ਬਿਨਾਂ ਜਾਣਕਾਰੀ ਅਤੇ ਚਰਚਾ ਤੋਂ ਹੀ ਪਾਸ ਹੋ ਰਹੇ ਹਨ ਜ਼ਿਆਦਾਤਰ ਏਜੰਡੇ

ਕੈਬਨਿਟ ਮੀਟਿੰਗ ’ਚ ਮੌਕੇ ’ਤੇ ਹੀ ਮਿਲਦੇ ਹਨ ਏਜੰਡੇ, ਮੰਤਰੀ ਪੜ੍ਹ ਵੀ ਨਹੀਂ ਪਾਉਂਦੇ ਏਜੰਡੇ | Cabinet Ministers Punjab

Cabinet Ministers Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਕਈ ਕੈਬਨਿਟ ਮੰਤਰੀ ਅੱਜ-ਕਲ੍ਹ ਵਿਭਾਗਾਂ ਦੇ ਉੱਚ ਅਧਿਕਾਰੀਆਂ ਤੋਂ ਹੀ ਨਰਾਜ਼ ਚੱਲਦੇ ਆ ਰਹੇ ਹਨ, ਕਿਉਂਕਿ ਕੈਬਨਿਟ ਮੀਟਿੰਗ ਤੋਂ ਪਹਿਲਾਂ ਕਿਸੇ ਵੀ ਕੈਬਨਿਟ ਮੰਤਰੀ ਕੋਲ ਮੀਟਿੰਗ ਵਿੱਚ ਪੇਸ਼ ਹੋਣ ਵਾਲੇ ਏਜੰਡੇ ਦੀ ਕਾਪੀ ਹੀ ਨਹੀਂ ਪਹੁੰਚਦੀ ਹੈ, ਜਿਸ ਕਾਰਨ ਮੌਕੇ ’ਤੇ ਹੀ ਮਿਲਣ ਵਾਲੇ ਏਜੰਡੇ ਦੀ ਕਾਪੀ ਨੂੰ ਬਿਨਾਂ ਪੜੇ੍ਹ ਹੀ ਕਈ ਕੈਬਨਿਟ ਮੰਤਰੀਆਂ ਵੱਲੋਂ ਸਿਰਫ਼ ਪਾਸ ਕਰਨ ਲਈ ਹਾਮੀ ਭਰੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਕਿਸੇ ਵੀ ਸੂਬੇ ਵਿੱਚ ਲਾਗੂ ਹੋਣ ਵਾਲੇ ਨਿਯਮ ਅਤੇ ਕਾਨੂੰਨ ਸਣੇ ਆਮ ਲੋਕਾਂ ਲਈ ਲਏ ਜਾਣ ਵਾਲੇ ਹਰ ਫੈਸਲੇ ਨੂੰ ਸਭ ਤੋਂ ਪਹਿਲਾਂ ਕੈਬਨਿਟ ਮੀਟਿੰਗ ਵਿੱਚ ਹੀ ਪਾਸ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਵਿਭਾਗਾਂ ਵੱਲੋਂ ਅਗਲੀ ਕਾਰਵਾਈ ਨੂੰ ਕੀਤਾ ਜਾਂਦਾ ਹੈ। ਆਮ ਤੌਰ ’ਤੇ ਪੰਜਾਬ ਵਿੱਚ ਕੈਬਨਿਟ ਮੀਟਿੰਗ ਤੋਂ ਇੱਕ ਜਾਂ ਫਿਰ ਦੋ ਦਿਨ ਪਹਿਲਾਂ ਮੀਟਿੰਗ ਵਿੱਚ ਪੇਸ਼ ਹੋਣ ਵਾਲੇ ਏਜੰਡੇ ਦੀ ਲਿਸਟ ਅਤੇ ਏਜੰਡੇ ਦੀ ਕਾਪੀ ਸਾਰੇ ਕੈਬਨਿਟ ਮੰਤਰੀ ਕੋਲ ਪਹੁੰਚ ਜਾਂਦੀ ਸੀ ਤਾਂਕਿ ਕੈਬਨਿਟ ਮੰਤਰੀ ਹਰ ਏਜੰਡੇ ਨੂੰ ਪੜ੍ਹਨ ਤੋਂ ਬਾਅਦ ਉਸ ’ਤੇ ਆਪਣੇ ਵਿਚਾਰ ਰੱਖਣ ਲਈ ਤਿਆਰੀ ਕਰਕੇ ਆਉਣ। Cabinet Ministers Punjab

Read Also : Indus River Treaty: ਸਿੰਧ ਦਰਿਆ ਸੰਧੀ ’ਤੇ ਪਾਬੰਦੀ ਨਾਲ ਪੰਜਾਬ ਨੂੰ ਹੋਵੇਗਾ ਫਾਇਦਾ

ਪਿਛਲੀਆਂ ਸਰਕਾਰਾਂ ਵਿੱਚ ਏਜੰਡੇ ਪਹਿਲਾਂ ਮਿਲਣ ਕਰਕੇ ਸਾਰੇ ਕੈਬਨਿਟ ਮੰਤਰੀ ਮੀਟਿੰਗ ਤੋਂ ਪਹਿਲਾਂ ਤਿਆਰੀ ਕਰਕੇ ਵੀ ਆਉਂਦੇ ਸਨ ਅਤੇ ਕਈ ਵਾਰ ਤਾਂ ਕੈਬਨਿਟ ਮੀਟਿੰਗ ਵਿੱਚ ਮੰਤਰੀਆਂ ਵੱਲੋਂ ਏਜੰਡੇ ਵਿੱਚ ਘਾਟ ਕੱਢਦੇ ਹੋਏ ਏਜੰਡੇ ਨੂੰ ਪਾਸ ਕਰਨ ਤੋਂ ਰੋਕਿਆ ਵੀ ਜਾਂਦਾ ਰਿਹਾ ਹੈ ਪਰ ਹੁਣ ਕੁਝ ਸਾਲਾਂ ਤੋਂ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਕੈਬਨਿਟ ਮੀਟਿੰਗ ਤੋਂ ਪਹਿਲਾਂ ਨਾ ਹੀ ਆਪਣੇ ਏਜੰਡੇ ਤਿਆਰ ਕੀਤੇ ਜਾਂਦੇ ਹਨ ਅਤੇ ਨਾ ਹੀ ਕੈਬਨਿਟ ਮੀਟਿੰਗ ਤੋਂ ਪਹਿਲਾਂ ਕੈਬਨਿਟ ਮੰਤਰੀਆਂ ਕੋਲ ਏਜੰਡੇ ਭੇਜੇ ਜਾ ਰਹੇ ਹਨ।

ਟੇਬਲ ਏਜੰਡੇ ਪੇਸ਼ ਕਰਨ ਦਾ ਟਰੈਂਡ ਘਾਤਕ

ਇੱਕ ਕੈਬਨਿਟ ਮੰਤਰੀ ਨੇ ਨਰਾਜ਼ਗੀ ਜ਼ਾਹਰ ਕਰਦੇ ਹੋਏ ਦੱਸਿਆ ਕਿ ਪਿਛਲੀਆਂ ਕਈ ਕੈਬਨਿਟ ਮੀਟਿੰਗਾਂ ਤੋਂ ਦੇਖਣ ਨੂੰ ਮਿਲ ਰਿਹਾ ਹੈ ਕਿ ਅਧਿਕਾਰੀਆਂ ਵੱਲੋਂ ਮੀਟਿੰਗ ਸ਼ੁਰੂ ਹੋਣ ਤੋਂ ਕੁਝ ਮਿੰਟ ਪਹਿਲਾਂ ਹੀ ਏਜੰਡਾ ਦਿੱਤਾ ਜਾਂਦਾ ਹੈ, ਜਿਸ ਨੂੰ ਸਰਕਾਰੀ ਕਾਗ਼ਜ਼ਾਤ ਵਿੱਚ ਟੇਬਲ ਏਜੰਡਾ ਵੀ ਕਿਹਾ ਜਾਂਦਾ ਹੈ ਪਰ ਇਹ ਟੇਬਲ ਏਜੰਡੇ ਦੇ ਟੇ੍ਰਂਡ ਕਾਫ਼ੀ ਜਿਆਦਾ ਘਾਤਕ ਵੀ ਸਾਬਤ ਹੋ ਸਕਦਾ ਹੈ, ਕਿਉਂਕਿ ਅੱਧੇ ਤੋਂ ਜਿਆਦਾ ਕੈਬਨਿਟ ਮੰਤਰੀ ਸਾਰੇ ਏਜੰਡੇ ਨੂੰ ਪੜ ਹੀ ਨਹੀਂ ਪਾਉਂਦੇ ਹਨ।

ਜਿਸ ਕਾਰਨ ਅਧਿਕਾਰੀ ਉਹ ਏਜੰਡੇ ਵਿੱਚ ਕੀ ਲਿਖ ਕੇ ਲੈ ਕੇ ਆ ਰਹੇ ਹਨ, ਇਸ ਬਾਰੇ ਜਿਆਦਾ ਜਾਣਕਾਰੀ ਕੈਬਨਿਟ ਮੰਤਰੀਆਂ ਨੂੰ ਹੁੰਦੀ ਹੀ ਨਹੀਂ । ਇਸ ਕੈਬਨਿਟ ਮੰਤਰੀ ਦਾ ਇਹ ਵੀ ਕਹਿਣਾ ਹੈ ਕਿ ਅਧਿਕਾਰੀ ਆਪਣੀ ਡਿਊਟੀ ਭੁੱਲ ਗਏ ਹਨ ਅਤੇ ਕਦੇ ਕਦਾਈਂ ਕੋਈ ਐਮਰਜੈਂਸੀ ਵਿੱਚ ਟੇਬਲ ਏਜੰਡਾ ਆਏ ਤਾਂ ਗੱਲ ਵੱਖਰੀ ਹੁੰਦੀ ਹੈ ਪਰ ਹਰ ਮੀਟਿੰਗ ਵਿੱਚ 80 ਫੀਸਦੀ ਤੋਂ ਜਿਆਦਾ ਏਜੰਡੇ ਮੌਕੇ ’ਤੇ ਹੀ ਦਿੱਤੇ ਜਾਣ, ਇਹ ਗਲਤ ਟੇ੍ਰਂਡ ਹੈ ਅਤੇ ਅਧਿਕਾਰੀਆਂ ਦੇ ਖ਼ਿਲਾਫ਼ ਕਾਰਵਾਈ ਵੀ ਹੋਣੀ ਬਣਦੀ ਹੈ।

ਕੈਬਨਿਟ ਮੰਤਰੀਆਂ ਅਤੇ ਵਿਧਾਇਕ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਨੇ ਵਰਤੀ ਭੱਦੀ ਸ਼ਬਦਾਵਲੀ ਲਿਆ ਗੰਭੀਰ ਨੋਟਿਸ
ਕਿਹਾ, ਪੰਜਾਬ ਸਰਕਾਰ ਤੇ ਵਿਧਾਇਕਾਂ ’ਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਅਕਾਲੀ ਦਲ ਦੇ ਪ੍ਰਧਾਨ (Sukhbir Badal Notice)

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਇਕਾਂ ਲਈ ਭੱਦੀ ਸ਼ਬਦਾਵਲੀ ਵਰਤਣ ਦਾ ਗੰਭੀਰ ਨੋਟਿਸ ਲਿਆ ਹੈ। ਇੱਥੇ ਸਨੌਰ ਤੇ ਸਮਾਣਾ ਹਲਕਿਆਂ ਦੀਆਂ ਸੜਕਾਂ ਲਈ 39 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਕੈਬਨਿਟ ਮੰਤਰੀਆਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਸਲਾਹ ਦਿੱਤੀ।  (Sukhbir Badal Notice)

ਪੰਜਾਬ ’ਚ ਕੇਬਲ ਮਾਫੀਆ ਅਕਾਲੀ ਸਰਕਾਰ ਦੀ ਦੇਣ-ਜੌੜਾਮਾਜਰਾ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕੇਬਲ ਮਾਫੀਆ ਅਕਾਲੀ ਸਰਕਾਰ ਸਮੇਂ ਪੈਦਾ ਹੋਇਆ ਤੇ ਪਿਛਲੇ 15 ਸਾਲਾਂ ’ਚ ਇਨ੍ਹਾਂ ਨੇ ਕੋਈ ਹੋਰ ਕੰਪਨੀ ਪੰਜਾਬ ਅੰਦਰ ਨਹੀਂ ਆਉਣ ਦਿੱਤੀ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੀ ਨੀਤੀ ਬਣਾ ਕੇ ਸੂਬੇ ਅੰਦਰ ਵੱਡੀਆਂ ਕੰਪਨੀਆਂ ਦੇ ਨਿਵੇਸ਼ ਲਈ ਰਸਤੇ ਖੋਲ੍ਹੇ ਅਤੇ ਹੁਣ ਵੱਡੀਆਂ ਕੰਪਨੀਆਂ ਕੇਬਲ ਦੇ ਖੇਤਰ ਵਿੱਚ ਵੀ ਪੰਜਾਬ ਆ ਰਹੀਆਂ ਹਨ। ਇਸ ਲਈ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਦੇ ਹੋਏ ਆਪਣੇ ਰਾਜ ਵਿੱਚ ਕਰਵਾਈ ਗੁੰਡਾਗਰਦੀ ਨੂੰ ਯਾਦ ਕਰਨਾ ਚਾਹੀਦਾ ਹੈ।

ਮਾਨ ਸਰਕਾਰ ਨੇ ਕਮਿਸ਼ਨ ਕਲਚਰ ਬੰਦ ਕੀਤਾ-ਹਰਭਜਨ ਸਿੰਘ ਈ.ਟੀ.ਓ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਪਣੇ ਰਾਜ ਵਿੱਚ ਗੁੰਡਾਗਰਦੀ ਕਰਦੇ ਰਹਿਣ ਵਾਲੇ ਲੋਕ ਹੀ ਹੁਣ ਧੱਕੇਸ਼ਾਹੀ ਦੇ ਝੂਠੇ ਦੋਸ਼ ਲਗਾ ਰਹੇ ਹਨ, ਪਰੰਤੂ ਪੰਜਾਬ ਦੇ ਲੋਕਾਂ ਨੂੰ ਸਭ ਪਤਾ ਹੈ ਕਿ ਸੂਬੇ ਵਿੱਚ ਕੇਬਲ ਮਾਫੀਆ ਕਿਹੜੇ ਲੋਕਾਂ ਨੇ ਪੈਦਾ ਕੀਤਾ ਸੀ। ਹਰਭਜਨ ਸਿੰਘ ਈ.ਟੀ.ਓ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਿਧਾਇਕਾਂ ਵਿਰੁੱਧ ਵਰਤੀ ਭੱਦੀ ਸ਼ਬਦਾਵਲੀ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸੂਬੇ ਨੂੰ ਕੰਗਾਲ ਕਰਕੇ ਰੱਖ ਦਿੱਤਾ ਸੀ ਜਦਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਚਲਾਇਆ ਕਮਿਸ਼ਨ ਦਾ ਸੱਭਿਆਚਾਰ ਬੰਦ ਕਰ ਦਿੱਤਾ ਹੈ। (Sukhbir Badal Notice)

ਇਹ ਵੀ ਪੜ੍ਹੋ : ‘ਮੈਂ ਤਾਂ ਚਾਹ ਦੇ ਕੱਪ ਦਾ ਰਵਾਦਾਰ ਨਹੀਂ, ਫਿਰ ਪੰਜਾਬ ਦਾ ਨੁਕਸਾਨ ਕਿਉਂ ਕਰਾਂਗਾ’

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਅਕਾਲੀ ਰਾਜ ਸਮੇਂ ਕੇਬਲ ਮਾਫੀਆ ਨੇ ਕਤਲ ਕੀਤੇ ਤੇ ਧੱਕੇ ਨਾਲ ਦੂਜੇ ਉਪਰੇਟਰਾਂ ਦੀਆਂ ਤਾਰਾਂ ਕੱਟੀਆਂ ਤੇ ਅਕਾਲੀ ਦਲ ਦੇ 10 ਸਾਲਾਂ ਤੇ ਕਾਂਗਰਸ ਦੇ 5 ਸਾਲਾਂ ਦੇ ਰਾਜ ਵਿੱਚ ਕਿਸੇ ਦੂਜੀ ਕੰਪਨੀ ਨੂੰ ਪੰਜਾਬ ਅੰਦਰ ਪੈਰ ਨਹੀਂ ਪਾਉਣ ਦਿੱਤਾ ਜਦਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਸਤੇ ਭਾਅ ਕੇਬਲ ਸੇਵਾ ਦੇਣ ਵਾਲੀਆਂ ਕੰਪਨੀਆਂ ਨੂੰ ਪੰਜਾਬ ਆਉਣ ਦਾ ਮੌਕਾ ਦਿੱਤਾ ਹੈ। ਇਸ ਮੌਕੇ ਇੰਦਰਜੀਤ ਸਿੰਘ ਸੰਧੂ, ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਹਰਜਿੰਦਰ ਸਿੰਘ ਮਿੰਟੂ, ਬਲਕਾਰ ਸਿੰਘ ਗੱਜੂਮਾਜਰਾ, ਗੁਲਜਾਰ ਸਿੰਘ ਵਿਰਕ ਤੇ ਗੁਰਦੇਵ ਸਿੰਘ ਟਿਵਾਣਾ ਵੀ ਮੌਜੂਦ ਸਨ।