ISI Terrorist Module - Sach Kahoon Punjabi

ਆਈਐੱਸਆਈ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ ਹਥਿਆਰਾਂ ਸਮੇਤ ਕਾਬੂ
ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਕਰਨ ਦੀਆਂ ਵਾਰਦਾਤਾਂ ਨੂੰ ਟਾਲਿਆ (Terrorist )

ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਹਥਿਆਰ

(ਸੁਖਜੀਤ ਮਾਨ) ਬਠਿੰਡਾ।  Terrorist ) ਪੰਜਾਬ ਪੁਲਿਸ ਨੇ ਆਈਐੱਸਆਈ-ਨਿਯੰਤਰਿਤ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਨਾਲ ਸਬੰਧਤ 3 ਕਾਰਕੁੰਨਾਂ ਨੂੰ ਗਿ੍ਰਫਤਾਰ ਕਰਕੇ, ਸੂਬੇ ’ਚ ਮਿੱਥ ਕੇ ਕਤਲ ( ਟਾਰਗੇਟ ਕਿਲਿੰਗ) ਕਰਨ ਦੀਆਂ ਵਾਰਦਾਤਾਂ ਨੂੰ ਟਾਲ ਦੇਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਰਾਜਭੁਪਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਡਿੱਖ (ਬਠਿੰਡਾ), ਰਮਨ ਕੁਮਾਰ ਵਾਸੀ ਪਿੰਡ ਗੁਰੂਹਰਸਹਾਏ (ਫਾਜ਼ਿਲਕਾ) ਅਤੇ ਜਗਜੀਤ ਸਿੰਘ ਵਾਸੀ ਢਿੱਲਵਾ ਕਲਾਂ (ਕੋਟਕਪੂਰਾ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਗਿ੍ਰਫ਼ਤਾਰ ਮੁਲਜ਼ਮਾਂ ਦੇ ਕਬਜ਼ੇ ’ਚੋਂ 8 ਪਿਸਤੌਲ ( ਤਿੰਨ .30 ਬੋਰ ਦੇ ਤੇ ਪੰਜ .32 ਬੋਰ ਦੇ) ਸਮੇਤ 9 ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਚੋਰੀ ਦੀ ਆਲਟੋ ਕਾਰ ਨੂੰ ਵੀ ਜ਼ਬਤ ਕੀਤਾ ਗਿਆ ਹੈ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ। Terrorist

ਡੀਜੀਪੀ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਦੇ ਪਿੰਡ ਗੋਬਿੰਦਪੁਰਾ ਵਿਖੇ ਪੁਲ ਨੇੜੇ ਵਿਸ਼ੇਸ਼ ਨਾਕਾ ਲਗਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਰਫਤਾਰ ਕੀਤੇ ਗਏ ਵਿਅਕਤੀ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਸੰਗਰੂਰ ਜ਼ੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ। Terrorist

ਇਹ ਵੀ ਪੜ੍ਹੋ : ਡਿਪਟੀ ਕਮਿਸ਼ਨਰ ਨੇ ਨਵ ਨਿਯੁਕਤ ਪਟਵਾਰੀ ਫੀਲਡ ’ਚ ਭੇਜੇ

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮਾਂ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਂਦੇ ਸਨ ਤਾਂ ਜੋ ਰਾਜ ਵਿੱਚ ਟਾਰਗੇਟ ਕਿਲਿੰਗ ਨੂੰ ਅੰਜ਼ਾਮ ਦੇ ਕੇ ਸਮਾਜ ਵਿੱਚ ਦਹਿਸ਼ਤ ਪੈਦਾ ਕੀਤੀ ਜਾ ਸਕੇ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੀਆਂ-ਪਿਛਲੀਆਂ ਕੜੀਆਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਆਸ ਹੈ। ਇਸ ਸਬੰਧੀ ਐੱਫਆਈਆਰ ਨੰ. 151 , ਧਾਰਾ 379, 411, 115, 109 ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(7) ਅਤੇ 25(8) ਤਹਿਤ ਥਾਣਾ ਕੈਂਟ ਬਠਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।