Dr. Surjit Patar - Sach Kahoon Punjabi

ਡਾ. ਸੁਰਜੀਤ ਪਾਤਰ ਵੱਲੋਂ ਡਾ. ਸੰਦੀਪ ਘੰਡ ਦਾ ਸਫ਼ਰਨਾਮਾ ‘ਸੁਪਨਿਆਂ ਦੀ ਧਰਤੀ ਕੈਨੇਡਾ’ ਰਿਲੀਜ਼
(ਸੱਚ ਕਹੂੰ ਨਿਊਜ਼) ਮਾਨਸਾ। ਪੰਜਾਬ ਕਲਾ ਪਰੀਸ਼ਦ ਦੇ ਚੇਅਰਮੈਨ ਅਤੇ ਪ੍ਰਸਿੱਧ ਸਾਹਿਤਕਾਰ ਡਾ. ਸੁਰਜੀਤ ਪਾਤਰ (Dr Surjit Patar) ਨੇ ਬੀਤੇ ਦਿਨੀਂ ਚੰਡੀਗੜ੍ਹ ਸਥਿਤ ਕਲਾ ਭਵਨ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਾਬਕਾ ਅਧਿਕਾਰੀ ਡਾ. ਸੰਦੀਪ ਘੰਡ ਦਾ ਸਫ਼ਰਨਾਮਾ ‘ਸੁਪਨਿਆਂ ਦੀ ਧਰਤੀ ਕਨੇਡਾ’ ਰਿਲੀਜ਼ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਸਫ਼ਰਨਾਮਾ ਸਾਹਿਤ ਦੀ ਇਕ ਮਹੱਤਵਪੂਰਨ ਸਿਰਜਨ ਪ੍ਰਕਿਰਿਆ ਹੈ, ਜਿਸ ਵਿੱਚ ਲੇਖਕ ਕਿਸੇ ਦੇਸ਼ ਦੀ ਯਾਤਰਾ ਦੌਰਾਨ ਆਪਣੇ ਅਨੁਭਵਾਂ ਅਤੇ ਉਥੋਂ ਦੀ ਰਾਜਨੀਤਿਕ, ਸਮਾਜਿਕ, ਧਾਰਮਿਕ, ਸਭਿਆਚਾਰਕ ਪ੍ਰਸਥਿਤੀਆਂ ਦਾ ਸਾਹਿਤਕ ਰੂਪ ਵਿੱਚ ਗਿਆਨ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਾਡੀ ਨੌਜਵਾਨ ਪੀੜ੍ਹੀ ਦਾ ਰੁਝਾਨ ਸਭ ਤੋਂ ਵੱਧ ਕੈਨੇਡਾ ਵੱਲ ਹੈ, ਤਾਂ ਉਥੋਂ ਦੀਆਂ ਵਰਤਮਾਨ ਪ੍ਰਸਥਿਤੀਆਂ ਬਾਰੇ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਣੂ ਕਰਵਾਉਣਾ ਹੋਰ ਵੀ ਮਹੱਤਵਪੂਰਨ ਹੈ।

ਇਸ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਯੋਗਰਾਜ ਅਤੇ ਫਰੈਂਚ ਭਾਸ਼ਾ ਦੇ ਸਹਾਇਕ ਪ੍ਰੋਫ਼ੈਸਰ ਡਾ. ਬਲਜੀਤ ਕੌਰ ਨੇ ਡਾ. ਸੰਦੀਪ ਘੰਡ ਦੇ ਪਹਿਲੇ ਸਫ਼ਰਨਾਮੇ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਮਹੱਤਵਪੂਰਨ ਲਿਖਤ ਸਭਨਾ ਵਰਗਾ ਲਈ ਦਿਲਚਸਪ ਅਤੇ ਜਾਣਕਾਰੀ ਭਰਪੂਰ ਰਹੇਗੀ। ਲੇਖਕ ਡਾ. ਸੰਦੀਪ ਘੰਡ ਨੇ ਕਿਹਾ ਕਿ ਉਨ੍ਹਾਂ ਨੇ ਜਦੋਂ ਆਪਣੀ ਕੈਨੇਡਾ ਯਾਤਰਾ ਸ਼ੁਰੂ ਕੀਤੀ ਸੀ ਤਾਂ ਉਨ੍ਹਾਂ ਨੇ ਕਿਸੇ ਲਿਖਤ ਬਾਰੇ ਸੋਚਿਆ ਨਹੀਂ ਸੀ ਪਰ ਜਿਵੇਂ-ਜਿਵੇਂ ਉਹ ਆਪਣੀ ਯਾਤਰਾ ਕਰਦੇ ਗਏ ਇਸ ਨੂੰ ਕਲਮਬੱਧ ਕਰਨ ਹਿੱਤ ਉਹਨਾਂ ਦੀ ਦਿਲਚਸਪੀ ਵਧਦੀ ਗਈ। (Dr Surjit Patar)

ਇਹ ਵੀ ਪੜ੍ਹੋ: ਸਵੀਪ ਟੀਮ ਨੇ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਤੇਜ਼

ਉਨ੍ਹਾਂ ਕਿਹਾ ਕਿ ਸਫਰ ਦੌਰਾਨ ਉਹਨਾਂ ਨੂੰ ਕਈ ਅਜਿਹੇ ਮਹੱਤਵਪੂਰਨ ਸਥਾਨ ਦੇਖਣ ਦਾ ਮੌਕਾ ਮਿਲਿਆ ਜਿੰਨ੍ਹਾਂ ਨੂੰ ਲੰਮੇ ਸਮੇਂ ਤੋਂ ਕੈਨੇਡਾ ਰਹਿਣ ਵਾਲੇ ਵਿਅਕਤੀਆਂ ਨੇ ਵੀ ਨਹੀਂ ਦੇਖਿਆ ਸੀ। ਉਹਨਾਂ ਦੱਸਿਆ ਸਾਰੀ ਯਾਤਰਾ ਵਿੱਚ ਉਹਨਾਂ ਦੀ ਜੀਵਨਸਾਥੀ ਡਾ. ਕੁਲਦੀਪ ਕੌਰ ਘੰਡ ਵੱਲੋਂ ਦਿੱਤੀ ਗਈ ਹੱਲਾਸ਼ੇਰੀ ਨਾਲ ਹੀ ਇਹ ਕਿਤਾਬ ਦਾ ਰੂਪ ਲੈ ਸਕਿਆ।

ਸਿੱਖਿਆ ਵਿਕਾਸ ਮੰਚ ਦੇ ਪ੍ਰਧਾਨ ਹਰਦੀਪ ਸਿੱਧੂ ਨੇ ਦੱਸਿਆ ਕਿ ਬੇਸ਼ੱਕ ਇਹ ਸਫ਼ਰਨਾਮਾ ਡਾ. ਸੰਦੀਪ ਘੰਡ ਦੀ ਪਹਿਲੀ ਕਿਤਾਬ ਹੈ ਪਰ ਸਾਹਿਤਕ ਅਤੇ ਜਾਣਕਾਰੀ ਪੱਖੋਂ ਮਹੱਤਵਪੂਰਨ ਦਸਤਾਵੇਜ਼ ਹੈ। ਉਨ੍ਹਾਂ ਦੱਸਿਆ ਕਿ ਸਫ਼ਰਨਾਮਾ ਚੇਤਨਾ ਪ੍ਰਕਾਸ਼ਨ ਲੁਧਿਆਣਾ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ, ਸ਼ਾਇਰ ਗੁਰਪ੍ਰੀਤ ਅਤੇ ਜਗਦੀਪ ਸਿੱਧੂ ਦਾ ਵਿਸ਼ੇਸ਼ ਯੋਗਦਾਨ ਰਿਹਾ।

ਪ੍ਰਸਿੱਧ ਸ਼ਾਇਰ ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਾਮਜ਼ਦ
ਨੇ ਹਲੀਮੀ ਨਾਲ ਪੰਜਾਬ ਸਰਕਾਰ ਦਾ ਫੈਸਲਾ ਸਵਿਕਾਰਿਆ

ਰਾਮ ਗੋਪਾਲ ਰਾਏਕੋਟੀ, ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਸਿੱਧ ਸ਼ਾਇਰ ਡਾ. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਾਮਜ਼ਦ ਕੀਤਾ ਗਿਆ ਹੈ, ਜਿਸ ਸੰਬੰਧੀ ਡਾ. ਪਾਤਰ ਨੂੰ ਨਿਯੁਕਤੀ ਪੱਤਰ ਅੱਜ ਸੱਭਿਆਚਾਰ ਤੇ ਸੈਰ ਸਪਾਟਾ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਉਨਾਂ ਦੇ ਘਰ ਜਾ ਕੇ ਸਤਿਕਾਰ ਸਹਿਤ ਸੌਂਪਿਆ। ਡਾ. ਸੁਰਜੀਤ ਪਾਤਰ ਨੇ ਇਸ ਨਿਯੁਕਤੀ ਲਈ ਜਿੱਥੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਉਥੇ ਉਮੀਦ ਜਤਾਈ ਕਿ ਉਹ ਪੰਜਾਬ ਕਲਾ ਪ੍ਰੀਸ਼ਦ ਨਾਲ ਲੋਕ ਲਹਿਰ ਖੜੀ ਕਰਕੇ ਪੰਜਾਬੀ ਕਲਾ, ਸੱਭਿਆਚਾਰ ਅਤੇ ਸਾਹਿਤ ਨੂੰ ਪ੍ਰਫੁਲਿੱਤ ਕਰਨ ਵਿੱਚ ਸਮਰਪਿਤ ਹੋ ਕੇ ਯੋਗਦਾਨ ਦੇਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਡਾ. ਸੁਰਜੀਤ ਪਾਤਰ ਪੰਜਾਬੀ ਸਾਹਿਤ ਦੀ ਉਚ ਦੁਮਾਲੜੀ ਸ਼ਖ਼ਸੀਅਤ ਹਨ, ਜਿਨਾਂ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਿਯੁਕਤੀ ਸਵਿਕਾਰ ਕਰ ਕੇ ਪੰਜਾਬ ਸਰਕਾਰ ਦਾ ਮਾਣ ਵਧਾਇਆ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਅਗਲੇ ਇੱਕ ਮਹੀਨੇ ਵਿੱਚ ਪੰਜਾਬੀ ਕਲਾ ਅਤੇ ਸੱਭਿਆਚਾਰ ਦੀ ਬਕਾਇਦਾ ਪਾਰਲੀਮੈਂਟ ਸਿਰਜੀ ਜਾਵੇ, ਜਿਸ ਵਿੱਚ ਪੰਜਾਬੀ ਕਲਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਸਕਾਰਾਤਮਕ ਵਿਚਾਰਾਂ ਕੀਤੀਆਂ ਜਾ ਸਕਣ। ਸ੍ਰ. ਸਿੱਧੂ ਨੇ ਪੱਛਮੀ ਸੱਭਿਆਚਾਰ ਬਾਰੇ ਲੋਕਾਂ ਵੱਲੋਂ ਪਾਏ ਜਾ ਰਹੇ ਰਾਵ ਰੌਲ਼ੇ ਨੂੰ ਪਾਸੇ ਕਰਦਿਆਂ ਦ੍ਰਿੜਤਾ ਨਾਲ ਕਿਹਾ ਕਿ ਪੰਜਾਬੀ ਕਿਸੇ ਵੀ ਸੱਭਿਆਚਾਰ ਦੇ ਵਿਰੋਧੀ ਨਹੀਂ, ਬਲਕਿ ਆਪਣੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਕੇ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਦੇ ਸਮਰੱਥ ਹਨ।

ਕੋਨੇ-ਕੋਨੇ ਵਿੱਚ ਕਰਵਾਵਾਂਗੇ ਸੰਗੀਤ, ਕਵਿਤਾ ਅਤੇ ਗਾਇਨ ਆਦਿ ਮੁਕਾਬਲੇ

ਡਾ. ਸੁਰਜੀਤ ਪਾਤਰ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਿਯੁਕਤੀ ਦਾ ਪੰਜਾਬ ਸਰਕਾਰ ਦਾ ਫੈਸਲਾ ਬੜੀ ਹਲੀਮੀ ਨਾਲ ਸਵੀਕਾਰ ਕਰਦਿਆਂ ਪੰਜਾਬ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੱਭਿਆਚਾਰ ਅਤੇ ਸੈਰ ਸਪਾਟਾ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਪੰਜਾਬੀ ਕਲਾ ਅਤੇ ਸੱਭਿਆਚਾਰ ਪ੍ਰੇਮੀਆਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਕਲਾ ਪ੍ਰੀਸ਼ਦ ਨਾਲ ਲੋਕ ਲਹਿਰ ਖੜੀ ਕਰਕੇ ਪੰਜਾਬੀ ਸੱਭਿਆਚਾਰ ਅਤੇ ਸਾਹਿਤ ਨੂੰ ਪ੍ਰਫੁਲਿੱਤ ਕਰਨ ਵਿੱਚ ਸਮਰਪਿਤ ਹੋ ਕੇ ਯੋਗਦਾਨ ਦੇਣਗੇ। ਉਨਾਂ ਕਿਹਾ ਕਿ ਉਨਾਂ ਦੀ ਕੋਸ਼ਿਸ਼ ਹੋਵੇਗੀ ਕਿ ਪੰਜਾਬ ਦੇ ਕੋਨੇ-ਕੋਨੇ ਵਿੱਚ ਸੰਗੀਤ, ਕਵਿਤਾ ਅਤੇ ਗਾਇਨ ਆਦਿ ਮੁਕਾਬਲੇ ਕਰਵਾ ਕੇ ਲੋਕਾਂ ਨੂੰ ਕਲਾ ਅਤੇ ਸੱਭਿਆਚਾਰ ਨਾਲ ਜੋੜਿਆ ਜਾਵੇ ਤਾਂ ਜੋ ਇਸ ਦਾ ਦਾਇਰਾ ਹੋਰ ਵਿਸ਼ਾਲ ਹੋ ਸਕੇ।

ਇਸ ਮੌਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਭਾਰਤ ਭੂਸ਼ਣ ਆਸ਼ੂ ਤੇ ਸੁਰਿੰਦਰ ਡਾਬਰ, ਸੱਭਿਆਚਾਰ ਵਿਭਾਗ ਦੇ ਡਾਇਰੈਕਟਰ ਸ਼ਿਵਦੁਲਾਰ ਸਿੰਘ ਢਿੱਲੋਂ, ਨਗਰ ਨਿਗਮ ਦੇ ਕਮਿਸ਼ਨਰ ਜਸਕਿਰਨ ਸਿੰਘ, ਲੋਕ ਗਾਇਕ ਪੰਮੀ ਬਾਈ, ਐੱਸ. ਡੀ. ਐੱਮ. ਸ੍ਰ. ਦਮਨਜੀਤ ਸਿੰਘ ਮਾਨ, ਸੰਯੁਕਤ ਕਮਿਸ਼ਨਰ ਨਗਰ ਨਿਗਮ ਕੁਲਪ੍ਰੀਤ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ, ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਅਤੇ ਹੋਰ ਵੀ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।