Capt. Amarinder Singh - Sach Kahoon Punjabi

ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ, ਕਿਹਾ ਪੰਜਾਬ ਦੇ ਮੁੱਦਿਆਂ ’ਤੇ ਹੋਈ ਗੱਲਬਾਤ
ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ, ਕਿਹਾ ਪੰਜਾਬ ਦੇ ਮੁੱਦਿਆਂ ’ਤੇ ਹੋਈ ਗੱਲਬਾਤ

ਨਵੀਂ ਦਿੱਲੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦਾ ਪੁੱਤਰ ਰਣਇੰਦਰ ਸਿੰਘ ਵੀ ਮੌਜੂਦ ਸਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਗੀ ਮੁਲਾਕਾਤ ਹੋਈ। ਪੰਜਾਬ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ’ਤੇ ਚਰਚਾ ਕੀਤੀ। ਇਸ ਦੌਰਾਨ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਹ ਸਾਡੇ ਦੋਵਾਂ ਲਈ ਹਮੇਸ਼ਾ ਇੱਕ ਪ੍ਰਮੁੱਖ ਵਿਸ਼ਾ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਮੀਟਿੰਗ ਨੂੰ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਨੂੰ ਭਾਜਪਾ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਅਗਲੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਇਕੱਲੇ ਆਪਣੇ ਚੋਣ ਨਿਸ਼ਾਨ ’ਤੇ ਲੜਨ ਦੀ ਤਿਆਰੀ ਕਰ ਰਹੀ ਹੈ।

ਅਮਰਿੰਦਰ ਵਿਦੇਸ਼ ਤੋਂ ਇਲਾਜ ਕਰਵਾ ਕੇ ਪਰਤੇ

ਕੈਪਟਨ ਅਮਰਿੰਦਰ ਸਿੰਘ ਹਾਲ ਹੀ ਵਿੱਚ ਵਿਦੇਸ਼ ਤੋਂ ਇਲਾਜ ਕਰਵਾ ਕੇ ਪਰਤੇ ਹਨ। ਇਸ ਤੋਂ ਬਾਅਦ ਉਹ ਕੁਝ ਦਿਨ ਪੰਜਾਬ ਦੇ ਸਿਆਸੀ ਖੇਤਰ ਤੋਂ ਦੂਰ ਰਹੇ। ਹਾਲਾਂਕਿ ਹੁਣ ਉਨ੍ਹਾਂ ਨੇ ਫਿਰ ਤੋਂ ਆਪਣੀ ਸਰਗਰਮੀ ਵਧਾ ਦਿੱਤੀ ਹੈ। ਦੇਸ਼ ਵਿੱਚ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਕੈਪਟਨ ਦੀ ਭੂਮਿਕਾ ਅਹਿਮ ਹੋ ਸਕਦੀ ਹੈ। ਇਹ ਮੀਟਿੰਗ ਵੀ ਅਜਿਹੇ ਸਮੇਂ ਵਿੱਚ ਹੋ ਰਹੀ ਹੈ ਜਦੋਂ ਭਾਜਪਾ ਵਿੱਚ ਜਥੇਬੰਦਕ ਤਬਦੀਲੀ ਦੀ ਚਰਚਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਨੂੰ ਦਿੱਤਾ ਠੋਕਵਾਂ ਜਵਾਬ
ਪੰਜਾਬ ‘ਚ ਹਾਰ ਦਾ ਦੋਸ਼ ਲਾਉਂਦਿਆਂ ਕੈਪਟਨ (Capt. Amarinder Singh) ਨੇ ਪੁੱਛਿਆ- ਯੂਪੀ, ਉਤਰਾਖੰਡ ‘ਚ ਸ਼ਰਮਨਾਕ ਹਾਰ ਦਾ ਜ਼ਿੰਮੇਵਾਰ ਕੌਣ?

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਵਿਰੋਧੀ ਪਾਰਟੀਆਂ ਆਪਣੀ ਹਾਰ ਦਾ ਠੀਕਰਾ ਇੱਕ-ਦੂਜੇ ’ਤੇ ਭੰਨ ਰਹੇ ਹਨ। ਇਸ ਦੌਰਾਨ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਨੇ ਹਾਰ ਲਈ ਕੈਪਟਨ (Capt. Amarinder Singh ) ’ਤੇ ਦੋਸ਼ ਲਾਇਆ। ਜਿਸ ਦਾ ਕੈਪਟਨ ਅਮਰਿੰਦਰ ਸਿੰਘ ਨੇ ਮੋੜਵਾਂ ਕਰਾਰਾ ਜਵਾਬ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਕਦੇ ਸਬਕ ਨਹੀਂ ਸਿੱਖੇਗੀ। ਉੱਤਰ ਪ੍ਰਦੇਸ਼, ਮਨੀਪੁਰ, ਗੋਆ ਅਤੇ ਉੱਤਰਾਖੰਡ ਵਿੱਚ ਕਾਂਗਰਸ ਦੀ ਸ਼ਰਮਨਾਕ ਹਾਰ ਲਈ ਕੌਣ ਜ਼ਿੰਮੇਵਾਰ ਹੈ? ਕੈਪਟਨ ਦਾ ਇਹ ਜਵਾਬੀ ਹਮਲਾ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਦੇ ਬਿਆਨ ‘ਤੇ ਆਇਆ ਹੈ।

ਜਿਸ ਵਿੱਚ ਸੁਰਜੇਵਾਲਾ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਤੋਂ ਕੈਪਟਨ ਸਰਕਾਰ ਦੀ ਸੱਤਾ ਵਿਰੋਧੀ ਸੋਚ ਕਾਰਨ ਅਸੀਂ ਹਾਰ ਗਏ ਹਾਂ। ਰਣਦੀਪ ਸੁਰਜੇਵਾਲਾ ਨੇ ਕਿਹਾ ਸੀ ਕਿ ਪੰਜਾਬ ਵਿੱਚ ਕਾਂਗਰਸ ਨੇ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਨਵੀਂ ਲੀਡਰਸ਼ਿਪ ਦਿੱਤੀ ਹੈ। ਇਸ ਦੇ ਬਾਵਜੂਦ ਕਾਂਗਰਸ ਸਾਢੇ ਚਾਰ ਸਾਲਾਂ ਦੇ ਸੱਤਾ ਵਿਰੋਧੀ ਦੌਰ ਵਿੱਚੋਂ ਬਾਹਰ ਨਹੀਂ ਆ ਸਕੀ। ਇਹ ਐਂਟੀ ਇਨਕੰਬੈਂਸੀ ਉਦੋਂ ਹੋਈ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ। ਉਨ੍ਹਾਂ ਕਿਹਾ ਕਿ ਇਸੇ ਲਈ ਲੋਕਾਂ ਨੇ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ।

ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਮੇਤ ਪੰਜਾਂ ਸੂਬਿਆਂ ਵਿੱਚ ਕਾਂਗਰਸ ਦੀ ਹਾਰ ਦਾ ਕਾਰਨ ਕੰਧ ‘ਤੇ ਮੋਟੇ ਅੱਖਰਾਂ ਵਿੱਚ ਲਿਖਿਆ ਹੋਇਆ ਹੈ। ਹਾਲਾਂਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਾਂਗਰਸ ਇਸ ਨੂੰ ਪੜ੍ਹਨ ਤੋਂ ਬਚ ਰਹੀ ਹੈ।.

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਚੋਣ ਨਤੀਜਿਆਂ ਤੋ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
ਚੋਣ ਨਤੀਜਿਆਂ ਤੋ ਪਹਿਲਾਂ ਕੈਪਟਨ ਅਮਰਿੰਦਰ ਸਿੰਘ (Capt. Amarinder Singh ) ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ।  ਪੰਜਾਬ ’ਚ ਚੋਣ ਨਤੀਜਿਆਂ ਤੋਂ ਪਹਿਲਾ ਹਲਚਲ ਤੇਜ਼ ਹੋ ਗਈ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਅਮਿਤ ਸ਼ਾਹ ਦੀ ਰਿਹਾਇਸ਼ ’ਤੇ ਹੋਈ। ਨਤੀਜਿਆਂ  ਤੋਂ ਪਹਿਲਾਂ ਦੋਵਾਂ ਆਗੂਆਂ ਦਰਮਿਆਨ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਤੇ ਅਮਿਤ ਸ਼ਾਹ ਵਿਚਾਲੇ 10 ਮਾਰਚ ਨੂੰ ਆਉਣ ਵਾਲੇ ਨਤੀਜਿਆਂ ਸਬੰਧੀ ਗੱਲਬਾਤ ਕੀਤੀ ਗਈ। ਇਸ ਮੀਟਿੰਗ ’ਚ ਪੰਜਾਬ ਦੇ ਅਹਿਮ ਮਸਲਿਆਂ ’ਤੇ ਵੀ ਚਰਚਾ ਕੀਤੀ ਗਈ। ਅਮਰਿੰਦਰ ਸਿੰਘ ਨੇ ਯੂਕੇਰਨ ’ਚ ਫਸੇ ਪੰਜਾਬ ਦੇ ਲੋਕਾਂ ਨੂੰ ਬਚਾਉਣ ਦੀ ਵੀ ਅਪੀਲ ਕੀਤੀ।

ਯੂਕਰੇਨ ’ਚ ਫਸੇ ਪੰਜਾਬੀਆਂ ਨੂੰ ਬਚਾਉਣ ਸਬੰਧੀ ਕੀਤੀ ਚਰਚਾ

ਇਸ ਤੋਂ ਇਲਾਵਾ ਕੈਪਟਨ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐਮ. ਬੀ.) ਮੁੱਦੇ ’ਤੇ ਵੀ ਗੱਲਬਾਤ ਕੀਤੀ ਗਈ। ਜਿਕਰਯੋਗ ਹੈ ਕੀ ਬੀਤੇ ਦਿਨ ਅਮਿਤ ਸ਼ਾਹ ਨੇ ਪ੍ਰੈਸ਼ ਕਾਨਫਰੰਸ ਕੀਤੀ ਜਿਸ ’ਚ ਉਨਾਂ ਨੇ ਪੰਜਾਬ ’ਚ ਸਰਕਾਰ ਬਣਾਉਣ ਦੀ ਗੱਲ ਕਹੀ ਸੀ ਤੇ ਕਿਹਾ ਸੀ ਪੰਜਾਬ ’ਚ ਭਾਜਪਾ ਗਠਜੋੜ ਪਾਰਟੀ ਸਭ ਤੋਂ ਵੱਡੀ ਪਾਰਟੀ ਬਣੇਗੀ। ਇਹੀ ਨਹੀਂ ਉਨਾਂ ਨਤੀਜਿਆਂ ਸਬੰਧੀ ਕਿਹਾ ਸੀ ਕਿ ਇਸ ਵਾਰ ਪੰਜਾਬ ’ਚ ਪਹਿਲਾਂ ਨਾਲੋਂ ਬਿਹਤਰ ਨਤੀਜੇ ਆਉਣਗੇ। ਜਿਕਰਯੋਗ ਹੈ ਕਿ 20 ਫਰਵਰੀ ਨੂੰ ਪੰਜਾਬ ’ਚ ਵੋਟਾਂ ਪਈਆਂ ਸਨ ਜਿਨਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਜਿਵੇਂ-ਜਿਵੇਂ ਤਾਰੀਕ ਨੇੜੇ ਆ ਰਹੀ ਹੈ ਪਾਰਟੀਆਂ ਨੇ ਵੀ ਹਲਚਲ ਤੇਜ਼ ਕਰ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਖੇ ਪਾਈ ਆਪਣੀ ਵੋਟ , ਜਿੱਤ ਦਾ ਕੀਤਾ ਦਾਅਵਾ
ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਪਟਿਆਲਾ ਵਿਖੇ ਪਾਈ ਆਪਣੀ ਵੋਟ , ਜਿੱਤ ਦਾ ਕੀਤਾ ਦਾਅਵਾ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਸਰਕਾਰੀ ਕਾਲਜ ਲੜਕੀਆਂ ਚ ਆਪਣੀ ਵੋਟ ਪਾਈ। ਇਸ ਮੌਕੇ ਉਹਨਾਂ ਨਾਲ ਸੰਸਦ ਮੈਬਰ ਪ੍ਰਨੀਤ ਕੌਰ ਅਤੇ ਉਹਨਾਂ ਦੀ ਬੇਟੀ ਬੀਬਾ ਜੈ ਇੰਦਰ ਕੌਰ ਵੀ ਸਨ । ਕੈਪਟਨ ਨੇ ਵਿਸ਼ਵਾਸ਼ ਜਤਾਇਆ ਕਿ ਉਹ ਵੱਡੇ ਫਰਕ ਨਾਲ ਚੌਣ ਜਿੱਤਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਵੇਰ ਤੋਂ ਹੀ ਉਨ੍ਹਾਂ ਦੇ ਗਠਬੰਧਨ ਲਈ ਪਾਜ਼ੀਟਿਵ ਰੁਝਾਨ ਸਾਹਮਣੇ ਆ ਰਹੇ ਹਨ। ਉਨ੍ਹਾਂ ਕਾਂਗਰਸ ਤੇ ਚੁਟਕੀ ਲੈਂਦਿਆਂ ਕਿਹਾ ਕਿ ਕਾਂਗਰਸ ਦੇ ਪੋਲਿੰਗ ਬੂਥ ਸਮੇਂ ਤੋਂ ਪਹਿਲਾਂ ਹੀ ਵਿਹਲੇ ਹੋ ਰਹੇ ਹਨ। ਅਮਰਿੰਦਰ ਸਿੰਘ ਨੇ ਮੁੜ ਦਾਅਵਾ ਕੀਤਾ ਕਿ ਪੰਜਾਬ ਵਿੱਚ ਪੰਜਾਬ ਲੋਕ ਕਾਂਗਰਸ ਭਾਜਪਾ ਅਤੇ ਸੰਯੁਕਤ ਅਕਾਲੀ ਦਲ ਗੱਠਜੋੜ ਦੀ ਸਰਕਾਰ ਬਣਨੀ ਜ਼ਰੂਰੀ ਹੈ ਤਾਂ ਜੋ ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਇਆ ਜਾ ਸਕੇ ।

117 ਸੀਟਾਂ, 1304 ਉਮੀਦਵਾਰ ਮੈਦਾਨ ’ਚ

ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਵੋਟਾਂ ਪੈਣਗੀਆਂ। ਪੰਜਾਬ ਵਿੱਚ 93 ਔਰਤਾਂ ਸਮੇਤ ਕੁੱਲ 1304 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਈ.ਵੀ.ਐਮ. ਮਸ਼ੀਨ ’ਚ ਬੰਦ ਹੋਵੇਗਾ। ਇਸ ਚੋਣ ਵਿੱਚ ਵੱਖ-ਵੱਖ ਕੌਮੀ ਪਾਰਟੀਆਂ ਦੇ 231 ਉਮੀਦਵਾਰ, ਸੂਬਾਈ ਪਾਰਟੀਆਂ ਦੇ 250, ਗੈਰ ਮਾਨਤਾ ਪ੍ਰਾਪਤ ਪਾਰਟੀਆਂ ਦੇ 362 ਅਤੇ ਆਜ਼ਾਦ ਉਮੀਦਵਾਰ 462 ਹਨ। ਇਨ੍ਹਾਂ ਵਿੱਚੋਂ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਹਨ। ਸੂਬੇ ’ਚ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ, ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸਾਂਝੇ ਮੋਰਚੇ ਤੋਂ ਇਲਾਵਾ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਚੋਣ ਲੜ ਰਹੀ ਹਨ।

24,740 ਪੋਲਿੰਗ ਸਟੇਸ਼ਨਾਂ ‘ਤੇ ਵੋਟਿੰਗ

ਸੂਬੇ ਵਿੱਚ 14,684 ਥਾਵਾਂ ‘ਤੇ 24,740 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 1,051 ਥਾਵਾਂ ’ਤੇ 2,013 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਚੋਣਾਂ ਵਿੱਚ ਸੂਬੇ ਦੇ ਕੁੱਲ 2,14,99,804 ਵੋਟਰ ਆਪਣੀ ਵੋਟ ਦੀ ਵਰਤੋਂ ਕਰਨਗੇ। ਇਨ੍ਹਾਂ ਵਿੱਚੋਂ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ। ਚੋਣਾਂ ਵਿੱਚ ਪਹਿਲੀ ਵਾਰ 348836 ਵੋਟਰ ਵੋਟ ਪਾਉਣਗੇ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਧਾਂਦਲੀ ਦੀ ਸ਼ਿਕਾਇਤ 1950 ‘ਤੇ ਕਰੋ

ਕਮਿਸ਼ਨ ਨੇ ਵੋਟਰਾਂ ਨੂੰ ਸੁਚੇਤ ਕੀਤਾ ਹੈ ਕਿ ਜੇਕਰ ਉਨ੍ਹਾਂ ਕੋਲ ਕੋਈ ਪੈਸਾ, ਸ਼ਰਾਬ, ਨਸ਼ੀਲੇ ਪਦਾਰਥ ਜਾਂ ਕਿਸੇ ਕਿਸਮ ਦਾ ਕੋਈ ਲਾਲਚ ਜਾਂ ਧਮਕੀ ਦਿੰਦਾਹੈ, ਤਾਂ ਉਹ ਇਸ ਦੀ ਸ਼ਿਕਾਇਤ ਸੀ-ਵਿਜੀਲ ਐਪ ਜਾਂ ਵੋਟਰ ਹੈਲਪਲਾਈਨ 1950 ‘ਤੇ ਕਰਨ।

ਵੈਕਸੀਨ ਸਰਟੀਫਿਕੇਟ ਦੀ ਲੋੜ ਨਹੀਂ ਹੈ

ਸੂਬੇ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ ਕਰੁਣਾ ਰਾਜੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਵੋਟਿੰਗ ਲਈ ਵੈਕਸੀਨ ਸਰਟੀਫਿਕੇਟ ਦਿਖਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਵੋਟਰ ਕੋਲ ਆਪਣਾ ਵੋਟਰ ਕਾਰਡ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਹੋਣਾ ਚਾਹੀਦਾ ਹੈ ਤਾਂ ਹੀ ਉਹ ਆਪਣੀ ਵੋਟ ਪਾ ਸਕਦਾ ਹੈ। ਉਨ੍ਹਾਂ ਨੇ ਵੈਕਸੀਨ ਸਰਟੀਫਿਕੇਟ ਨੂੰ ਅਫਵਾਹ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥ ਵਿੱਚ ਕਿਤੇ ਵੀ ਉਨ੍ਹਾਂ ਨੂੰ ਇਸ ਬਾਰੇ ਨਹੀਂ ਪੁੱਛਿਆ ਜਾਵੇਗਾ।

ਵੋਟਰ ਸ਼ਨਾਖਤੀ ਕਾਰਡ ਨਾ ਹੋਣ ’ਤੇ ਇਨਾਂ ਦਸਤਾਵੇਜ਼ਾਂ ਦੀ ਕਰੋ ਵਰਤੋਂ

ਵੋਟਾਂ ’ਚ ਜੇਕਰ ਕਿਸੇ ਵੋਟਰ ਕੋਲ ਵੋਟ ਪਾਉਣ ਸਮੇਂ ਆਪਣਾ ਐਪਿਕ ਵੋਟਰ ਸ਼ਨਾਖਤੀ ਕਾਰਡ ਨਹੀਂ ਹੈ ਤਾਂ ਉਹ ਵੋਟਰ ਹੋਰ ਦਸਤਾਵੇਜ਼ ਜਿਵੇਂ ਕਿ ਪਾਸਪੋਰਟ, ਪੈਨਸ਼ਨ ਕਾਰਡ, ਯੂ.ਡੀ.ਆਈ.ਡੀ, ਪਾਸਬੁਕ, ਮਗਨਰੇਗਾ ਕਾਰਡ, ਡਰਾਈਵਿੰਗ ਲਾਇਸੈਂਸ, ਸਰਵਿਸ ਆਈ ਕਾਰਡ, ਆਫੀਸ਼ੀਅਲ ਆਈ.ਡੀ ਕਾਰਡ, ਆਧਾਰ ਕਾਰਡ, ਪੈਨ ਕਾਰਡ, ਹੈਲਥ ਇਨਸ਼ੋਰੈਂਸ ਕਾਰਡ ਤੇ ਸਮਾਰਟ ਕਾਰਡ ਸਬੰਧਤ ਅਮਲੇ ਨੂੰ ਦਿਖਾ ਕੇ ਆਪਣੀ ਵੋਟ ਪਾ ਸਕਦੇ ਹਨ।

2017 ’ਚ ਕਾਂਗਰਸ ਨੇ ਬਣਾਈ ਸੀ ਸਰਕਾਰ

2017 ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੇ ਸਭ ਤੋਂ ਵੱਧ ਸੀਟਾਂ ’ਤੇ ਕਬਜ਼ਾ ਕਰਕੇ ਸੱਤਾ ’ਚ ਆਈ ਸੀ। ਕਾਂਗਰਸ ਨੇ 2017 ’ਚ 77 ਸੀਟਾਂ ਹਾਸਲ ਕੀਤੀਆਂ ਸਨ।

ਕਾਂਗਰਸ :                     77

ਆਮ ਆਦਮੀ ਪਾਰਟੀ :        20

ਭਾਜਪਾ :                       3

ਸ਼੍ਰੋਮਣੀ ਅਕਾਲੀ ਦਲ :          15

ਹੋਰ :                           2

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕੈਪਟਨ ਅਮਰਿੰਦਰ ਵੱਲੋਂ ਆਪਣੀ ਸੀਟ ਸਮੇਤ ਆਪਣੇ ਉਮੀਦਵਾਰਾਂ ਲਈ ਵਹਾਇਆ ਜਾ ਰਿਹੈ ਪਸੀਨਾ
ਪਹਿਲੀ ਵਾਰ ਦੇ ਰਹੇ ਨੇ ਪਟਿਆਲਾ ’ਚ ਵੱਧ ਸਮਾਂ, ਤਿੰਨ ਦਿਨਾਂ ’ਚ ਹੀ ਅੱਧੀ ਦਰਜ਼ਨ ਤੋਂ ਵੱਧ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ

ਸਨੌਰ ਅਤੇ ਬਨੂੜ ਵਿਖੇ ਵੱਖ-ਵੱਖ ਰੈਲੀਆਂ ਨੂੰ ਕੀਤਾ ਸੰਬੋਧਨ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਆਪਣੇ ਜੱਦੀ ਜ਼ਿਲ੍ਹੇ ਅੰਦਰ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਡਟਿਆ ਜਾ ਰਿਹਾ ਹੈ। ਇੱਥੋਂ ਤੱਕ ਕਿ ਅਮਰਿੰਦਰ ਸਿੰਘ ਵੱਲੋਂ ਆਪਣੀ ਸੀਟ ’ਤੇ ਵੀ ਪੂਰਾ ਜੋਰ ਲਗਾਇਆ ਜਾ ਰਿਹਾ ਹੈ। ਉਂਜ ਪਹਿਲੀ ਵਾਰ ਅਮਰਿੰਦਰ ਸਿੰਘ ਆਪਣੇ ਜ਼ਿਲ੍ਹੇ ਵਿੱਚ ਕਾਫ਼ੀ ਸਮਾਂ ਦੇ ਰਹੇ ਹਨ ਜਦਕਿ ਪਿਛਲੇ ਸਮੇਂ ਦੌਰਾਨ ਉਹ ਇੱਕ ਅੱਧਾ ਦਿਨ ਲਈ ਰੈਲੀਆਂ ’ਚ ਪ੍ਰਚਾਰ ਲਈ ਪੁੱਜਦੇ ਸਨ।

ਦੱਸਣਯੋਗ ਹੈ ਕਿ  ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਪਿਛਲੇ ਦੋ ਦਿਨਾਂ ’ਚ ਹੀ ਅੱਧੀ ਦਰਜ਼ਨ ਦੇ ਕਰੀਬ ਮੀਟਿੰਗਾਂ ਅਤੇ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵੱਲੋਂ ਆਪਣੀ ਪਾਰਟੀ ਦੇ ਹਲਕਾ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਸੰਜੀਵ ਬਿੱਟੂ ਦੇ ਹੱਕ ਵਿੱਚ ਵੀ ਰੈਲੀ ਕੀਤੀ ਜਾ ਚੁੱਕੀ ਹੈ ਜਦਕਿ ਅੱਜ ਸਨੌਰ ਵਿਖੇ ਆਪਣੀ ਪਾਰਟੀ ਦੇ ਉਮੀਦਵਾਰ ਬਿਕਰਮਇੰਦਰ ਚਹਿਲ ਦੇ ਹੱਕ ਵਿੱਚ ਰੈਲੀ ਕੀਤੀ ਗਈ। ਇਸ ਤੋਂ ਇਲਾਵਾ ਬਨੂੜ ਵਿਖੇ ਵੀ ਅੱਜ ਅਮਰਿੰਦਰ ਸਿੰਘ ਵੱਲੋਂ ਆਪਣੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ।

ਬੀਤੇ ਦਿਨੀਂ ਉਨ੍ਹਾਂ ਵੱਲੋਂ ਪਟਿਆਲਾ ਸ਼ਹਿਰ ਅੰਦਰ ਰਾਘੋਮਾਜਰਾ ਵਿਖੇ ਰਾਮ ਲੀਲਾ ਮੈਦਾਨ, ਜੋੜੀਆਂ ਭੱਠੀਆਂ ਚੌਂਕ ਅਤੇ ਸ਼ਹੀਦ ਭਗਤ ਸਿੰਘ ਬੁੱਤ ਚੌਂਕ ਮਾਈ ਸਰਾਂ ਵਿਖੇ ਚੋਣ ਜਲਸੇ ਨੂੰ ਸੰਬੋਧਨ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਅੱਜ ਪਟਿਆਲਾ ਦੀ ਬਾਰ ਐਸੋਸੀਏਸ਼ਨ ਵਿਖੇ ਵਕੀਲਾਂ ਨਾਲ ਆਪਣਾ ਸੰਵਾਦ ਰਚਾਇਆ।  ਅਮਰਿੰਦਰ ਸਿੰਘ ਵੱਲੋਂ ਆਪਣੀ ਸੀਟ ’ਤੇ ਕੋਈ ਕਸਰ ਨਹੀਂ ਛੱਡੀ ਜਾ ਰਹੀ, ਜਿਸ ਕਾਰਨ ਉਹ ਪਹਿਲੀ ਵਾਰ ਆਪਣੇ ਪ੍ਰਚਾਰ ਲਈ ਐਨਾ ਸਮਾਂ ਲਗਾ ਰਹੇ ਹਨ। ਅਮਰਿੰਦਰ ਸਿੰਘ ਨੂੰ ਵੀ ਪਤਾ ਹੈ ਕਿ ਉਹ ਇਸ ਕਾਂਗਰਸ ਦੀ ਥਾਂ ਆਪਣੀ ਪਾਰਟੀ ਤੋਂ ਚੋਣ ਲੜ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਮਿਹਨਤ ਕਰਨੀ ਪੈ ਰਹੀ ਹੈ।

ਅਮਰਿੰਦਰ ਸਿੰਘ (Amarinder Singh) ਦੀ ਸ਼ਹਿਰ ’ਚ ਹਾਜਰੀ ਕਾਰਨ ਵਿਰੋਧੀ ਉਮੀਦਵਾਰਾਂ ਨੂੰ ਵੀ ਆਪਣਾ ਹੋਰ ਜੋਰ ਲਗਾਉਣਾ ਪਵੇਗਾ। ਪਟਿਆਲਾ ਜ਼ਿਲ੍ਹੇ ਅੰਦਰ ਅਮਰਿੰਦਰ ਸਿੰਘ ਦੇ ਜਿਆਦਾ ਵਿਚਰਨ ਕਾਰਨ ਕਾਂਗਰਸ ਦੀ ਵੋਟ ਬੈਂਕ ਨੂੰ ਖੋਰਾ ਲੱਗਣਾ ਸੁਭਾਵਿਕ ਹੈ। ਅਮਰਿੰਦਰ ਸਿੰਘ ਵੱਲੋਂ ਆਪਣੇ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਾਰੀਫ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਆਖਿਆ ਜਾ ਰਿਹਾ ਹੈ ਕਿ ਜੇਕਰ ਪੰਜਾਬ ਦੇ ਕਰਜ਼ੇ ਸਮੇਤ ਪੰਜਾਬ ਨੂੰ ਮੁੜ ਤੋਂ ਖੜ੍ਹਾ ਕਰਨਾ ਹੈ ਤਾਂ ਕੇਂਦਰ ਦਾ ਸਾਥ ਬੇਹੱਦ ਜ਼ਰੂਰੀ ਹੈ। ਉਹ ਤਾਂ ਮੁੱਖ ਮੰਤਰੀ ਚੰਨੀ ’ਤੇ ਨਿਸ਼ਾਨੇ ਲਗਾ ਰਹੇ ਹਨ ਕਿ 111 ਦਿਨਾਂ ਵਿੱਚ ਹੀ ਪੰਜਾਬ ਨੂੰ 33 ਹਜਾਰ ਕਰੋੜ ਕਰਜ਼ੇ ਵਿੱਚ ਡੁਬੋ ਦਿੱਤਾ ਗਿਆ ਹੈ। ਇੱਧਰ ਅਮਰਿੰਦਰ ਸਿੰਘ ਦੇ ਵਿਰੋਧੀ ਉਮੀਦਵਾਰ ਅਕਾਲੀ ਦਲ ਦੇ ਹਰਪਾਲ ਜੁਨੇਜਾ ਦਾ ਕਹਿਣਾ ਹੈ ਕਿ ਇਸ ਵਾਰ ਅਮਰਿੰਦਰ ਸਿੰਘ ਨੂੰ ਆਪਣੀ ਹਾਰ ਦਾ ਡਰ ਸਤਾ ਰਿਹਾ ਹੈ ਕਿ ਜਿਸ ਕਾਰਨ ਹੀ ਉਹ ਐਨੀਆਂ ਚੋਣ ਮੀਟਿੰਗਾਂ ਕਰ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕੈਪਟਨ ਅਮਰਿੰਦਰ ਸਿੰਘ ਕਰੋਨਾ ਪਾਜ਼ੀਟਿਵ
ਕੈਪਟਨ ਅਮਰਿੰਦਰ ਸਿੰਘ ਕਰੋਨਾ ਪਾਜ਼ੀਟਿਵ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਉਨ੍ਹਾਂ ਖੁਦ ਅਤੇ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਫਿਲਹਾਲ ਕੈਪਟਨ ਨੇ ਸਿਸਵਾਂ ਫਾਰਮ ਹਾਊਸ ‘ਚ ਆਪਣੇ ਆਪ ਨੂੰ ਘਰ ‘ਚ ਆਈਸੋਲੇਟ ਕਰ ਲਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਹੈਂਡਲ ਤੋਂ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਬਿਲਕੁਲ ਠੀਕ ਹਨ ਅਤੇ ਆਪਣੇ ਆਪ ਨੂੰ ਘਰ ‘ਚ ਆਈਸੋਲੇਟ ਕਰ ਲਿਆ ਹੈ। ਉਨਾਂ ਨੇ ਇਸ ਦੇ ਨਾਲ ਹੀ ਬੀਤੇ ਦਿਨਾਂ ਦੌਰਾਨ ਉਨਾਂ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣਾ ਧਿਆਨ ਰੱਖਣ ਅਤੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ।

ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਕੈਪਟਨ ਅਮਰਿੰਦਰ ਸਿੰਘ ਦੇ ਪਾਜ਼ਿਟਿਵ ਹੋਣ ਦੀ ਪੁਸ਼ਟੀ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਉਨਾਂ ਵਿੱਚ ਕੋਰੋਨਾ ਦੇ ਮਾਮੂਲੀ ਲੱਛਣ ਹਨ। ਕਰੀਬ ਇੱਕ ਹਫ਼ਤੇ ਤੱਕ ਹੋਮ ਆਈਸੋਲੇਸ਼ਨ ਤੋਂ ਬਾਅਦ ਉਹ ਇੱਕ ਵਾਰ ਫਿਰ ਮੈਦਾਨ ਵਿੱਚ ਚੋਣ ਪ੍ਰਚਾਰ ਲਈ ਉਤਰਨਗੇ। ਫਿਲਹਾਰ ਅਮਰਿੰਦਰ ਸਿੰਘ ਸਿਸਵਾਂ ਫਾਰਮ ਵਿਖੇ ਹਨ ਅਤੇ ਉੱਥੇ ਹੀ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਖਿੱਦੋ-ਖੂੰਡੀ ਦੇ ਚੋਣ ਨਿਸ਼ਾਨ ’ਤੇ ਚੋਣ ਲੜੇਗੀ ਅਮਰਿੰਦਰ ਦੀ ਪਾਰਟੀ, ਕਿਹਾ, ਹੁਣ ਬਸ ਇੱਕ ਗੋਲ ਕਰਨਾ ਬਾਕੀ
ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਚੋਣ ਨਿਸ਼ਾਨ ਅਲਾਟ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਆਖ਼ਰਕਾਰ ਚੋਣ ਕਮਿਸ਼ਨ ਕੋਲ ਰਜਿਸਟਰਡ ਹੋ ਗਈ ਹੈ। ਇਸ ਨਾਲ ਹੀ ਚੋਣ ਕਮਿਸ਼ਨ ਵਲੋਂ ਇਸ ਨਵੀਂ ਪਾਰਟੀ ਲਈ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤਾ ਗਿਆ ਹੈ। ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨੂੰ ਖਿੱਦੋ ਖੂੰਡੀ ਪਾਰਟੀ ਦਾ ਚੋਣ ਨਿਸ਼ਾਨ ਮਿਲਿਆ ਹੈ।

ਇਸੇ ਚੋਣ ਨਿਸ਼ਾਨ ’ਤੇ ਹੁਣ ਇਹ ਪਾਰਟੀ ਚੋਣ ਲੜਦੀ ਨਜ਼ਰ ਆਏਗੀ। ਹਾਲਾਂਕਿ ਇਹ ਚੋਣ ਨਿਸ਼ਾਨ ਪੱਕੇ ਤੌਰ ’ਤੇ ਨਹੀਂ ਸਗੋਂ ਇਨਾਂ ਵਿਧਾਨ ਸਭਾ ਚੋਣਾਂ ਲਈ ਹੀ ਦਿੱਤਾ ਗਿਆ ਹੈ, ਜੇਕਰ ਅਮਰਿੰਦਰ ਸਿੰਘ ਦੀ ਪਾਰਟੀ ਚੰਗਾ ਪ੍ਰਦਰਸ਼ਨ ਕਰਨ ਦੇ ਨਾਲ ਹੀ ਕੁਝ ਉਮੀਦਵਾਰਾਂ ਨੂੰ ਜਿਤਾਉਂਦੇ ਹੋਏ ਵਿਧਾਨ ਸਭਾ ਵਿੱਚ ਭੇਜਣ ਵਿੱਚ ਕਾਮਯਾਬ ਹੋ ਜਾਂਦੀ ਹੈ ਤਾਂ ਫਿਰ ਚੋਣ ਕਮਿਸ਼ਨ ਨੂੰ ਇਸ ਪਾਰਟੀ ਨੂੰ ਪੱਕੇ ਤੌਰ ’ਤੇ ਰਜਿਸਟਰਡ ਕਰਦੇ ਹੋਏ ਇਸੇ ਚੋਣ ਨਿਸ਼ਾਨ ਨੂੰ ਪੱਕੇ ਤੌਰ ’ਤੇ ਅਲਾਟ ਕਰ ਦਿੱਤਾ ਜਾਏਗਾ।

https://twitter.com/plcpunjab/status/1480520675014025216?ref_src=twsrc%5Etfw%7Ctwcamp%5Etweetembed%7Ctwterm%5E1480520675014025216%7Ctwgr%5E%7Ctwcon%5Es1_c10&ref_url=https%3A%2F%2Fm.dailyhunt.in%2Fnews%2Findia%2Fpunjabi%2Fnews

ਉਨ੍ਹਾਂ ਖੁਸ਼ੀ ਜ਼ਾਹਰ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਹਾਕੀ ਅਤੇ ਗੇਂਦ ਚੋਣ ਨਿਸ਼ਾਨ ਜਾਰੀ ਹੋਇਆ ਹੈ। ਜਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਤੋਂ ਵੱਖ ਹੋ ਕੇ ਇਸ ਵਾਰ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਚੰਨੀ ਅਤੇ ਰੰਧਾਵਾ ’ਤੇ ਸਾਧਿਆ ਨਿਸ਼ਾਨਾ
ਚੰਨੀ ਤੇ ਰੰਧਾਵਾ ਨੂੰ ਦੱਸਿਆ ਕਾਇਰ, ਕਿਹਾ, ਪੰਜਾਬ ਨੂੰ ਕੀਤਾ ਗਿਆ ਬਦਨਾਮ

(ਸੁਨੀਲ ਚਾਵਲਾ) ਸਮਾਣਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਉਨ੍ਹਾਂ ਨੂੰ ਸੁਰੱਖਿਆ ਮੁਹੱਈਆਂ ਕਰਵਾਉਣ ਵਿੱਚ ਬੁਰੀ ਤਰ੍ਹਾਂ ਅਸਫ਼ਲ ਰਹੀ ਪੰਜਾਬ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਾਇਰ ਅਤੇ ਡਰਪੋਕ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਆਪਣੀ ਜਿੰਮੇਵਾਰੀ ਤੋਂ ਭੱਜ ਕੇ ਐਸਐਸਪੀ, ਆਈਜੀ ਨੂੰ ਸਸਪੈਂਡ ਕਰਨਾ ਜਾ ਪੁਲਿਸ ਨੂੰ ਦੋਸ਼ ਦੇ ਕੇ ਚੰਨੀ ਤੇ ਰੰਧਾਵਾ ਨੇ ਆਪਣੀ ਕਾਇਰਤਾ ਦਾ ਪ੍ਰਮਾਣ ਦਿੱਤਾ ਹੈ। ਉਹ ਅੱਜ ਸਮਾਣਾ ਵਿਖੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੇ ਰਾਜਨੀਤਕ ਸਕੱਤਰ ਰਹੇ ਸੁਰਿੰਦਰ ਸਿੰਘ ਖੇੜਕੀ ਨੂੰ ਪਾਰਟੀ ਵਿਚ ਸ਼ਾਮਲ ਕਰਨ ਆਏ ਸਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਨਲਾਇਕੀ ਤੇ ਕਾਇਰਤਾ ਭਰੀ ਕਾਰਵਾਈ ਨੇ ਜਿੱਥੇ ਪੰਜਾਬ ਤੇ ਪੰਜਾਬੀਆਂ ਦਾ ਵੱਡਾ ਨੁਕਸਾਨ ਕੀਤਾ ਹੈ ਉੱਥੇ ਹੀ ਦੁਨੀਆਂ ਭਰ ਵਿੱਚ ਪੰਜਾਬ ਨੂੰ ਬਦਨਾਮ ਕਰ ਦਿੱਤਾ ਹੈ ਜੋ ਕਿ ਹਮੇਸ਼ਾ ਆਪਣੀ ਮਹਿਮਾਨ ਨਿਵਾਜੀ ਤੇ ਦਰਿਆਦਿਲੀ ਲਈ ਦੁਨੀਆਂ ਵਿਚ ਜਾਣਿਆ ਜਾਂਦਾ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਪੰਜਾਬ ਨੂੰ ਮਿਲਣ ਵਾਲੇ 42000 ਕਰੋੜ ਰੁਪਏ ਦੇ ਪ੍ਰੇਜੈਕਟਾਂ ’ਤੇ ਵੀ ਪਾਣੀ ਫ਼ਿਰ ਗਿਆ ਹੈ ਜੋ ਦੇਸ਼ ਦੇ ਪ੍ਰਧਾਨ ਮੰਤਰੀ ਪੰਜਾਬ ਨੂੰ ਦੇਣ ਆਏ ਸਨ।

ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਚੰਨੀ ਤੇ ਨਵਜੋਤ ਸਿੰਘ ਸਿੱਧੂ ਵੱਲੋਂ ਲੋਕਾਂ ਨਾਲ ਕੀਤੇ ਜਾ ਰਹੇ ਵੱਡੇ-ਵੱਡੇ ਵਾਅਦਿਆਂ ਪ੍ਰਤੀ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਲੋਕ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ, ਕਿਉਂਕਿ ਪੰਜਾਬ ਤਾਂ ਪਹਿਲਾਂ ਹੀ ਇੰਨੇ ਵੱਡੇ ਕਰਜੇ ਵਿੱਚ ਡੁੱਬਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਕੋਲ ਵਾਧੂ ਪੈਸਾ ਹੁੰਦਾ ਤਾਂ ਮੈਂ ਪੰਜਾਬ ਦੇ ਬਾਕੀ ਰਹਿੰਦੇ ਕਿਸਾਨਾਂ ਦਾ ਵੀ ਕਰਜਾ ਮੁਆਫ਼ ਨਾ ਕਰ ਦਿੰਦਾ।

ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਕਿ ਹੁਣ ਕੇਂਦਰ ਸਰਕਾਰ ਨੇ ਤਿੰਨੇ ਕਾਨੂੰਨ ਵਾਪਿਸ ਲੈ ਲਏ ਹਨ ਇਸ ਲਈ ਕਿਸਾਨਾਂ ਨੂੰ ਹੁਣ ਧਰਨੇ ਪ੍ਰਦਰਸ਼ਨ ਬੰਦ ਕਰਕੇ ਆਉਣ ਵਾਲੇ ਭਵਿੱਖ ਲਈ ਸੋਚਣਾ ਚਾਹੀਦਾ ਹੈ ਤੇ ਉਸ ਲਈ ਸੰਘਰਸ਼ ਕਰਨਾ ਚਾਹੀਦਾ ਹੈ ਜਿਸ ਵਿੱਚ ਮੈਂ ਉਨ੍ਹਾਂ ਦਾ ਸਭ ਤੋਂ ਅੱਗੇ ਹੋ ਕੇ ਸਾਥ ਦੇਵਾਂਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਲਈ ਕਿਹਾ
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਲਈ ਕਿਹਾ

ਕਿਹਾ, ਚੰਨੀ ਸਰਕਾਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਨਹੀਂ ਦੇ ਸਕੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰੁੱਖਿਆ ’ਚ ਚੂਕ ਕਾਰਨ ਉਨਾਂ ਨੂੰ ਆਪਣਾ ਦੌਰਾ ਰੱਦ ਕਰਨਾ ਪਿਆ। ਜਿਸ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਨਹੀਂ ਦੇ ਸਕਦੀ ਤਾਂ ਅਜਿਹੀ ਸਰਕਾਰ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਹੱਕ ਨਹੀਂ, ਪੰਜਾਬ ਦੀ ਕਾਂਗਰਸ ਸਰਕਾਰ ਨੂੰ ਤੁਰੰਤ ਬਰਖਾਸਤ ਕਰਕੇ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ।

ਮੋਦੀ ਦਾ ਕਾਫਲਾ ਫਲਾਈਓਵਰ ‘ਤੇ ਕਰੀਬ 15-20 ਮਿੰਟ ਤੱਕ ਉਥੇ ਹੀ ਫਸਿਆ ਰਿਹਾ

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਗ੍ਰਹਿ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਬਠਿੰਡਾ ਤੋਂ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕ ਲਈ ਸੜਕੀ ਰਸਤੇ ਜਾ ਰਹੇ ਸਨ। ਉਥੋਂ ਕਰੀਬ 30 ਕਿਲੋਮੀਟਰ ਦੂਰ ਫਲਾਈਓਵਰ ‘ਤੇ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰ ਦਿੱਤੀ ਸੀ। ਗ੍ਰਹਿ ਮੰਤਰਾਲੇ ਮੁਤਾਬਕ ਮੋਦੀ ਦਾ ਕਾਫਲਾ ਉਥੇ ਫਲਾਈਓਵਰ ‘ਤੇ ਕਰੀਬ 15-20 ਮਿੰਟ ਤੱਕ ਫਸਿਆ ਰਿਹਾ। ਮੰਤਰਾਲੇ ਨੇ ਕਿਹਾ, ‘ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਗੰਭੀਰ ਕਮੀ ਹੈ। ਇਸ ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਵਾਪਸ ਬਠਿੰਡਾ ਹਵਾਈ ਅੱਡੇ ਵੱਲ ਰਵਾਨਾ ਕਰ ਦਿੱਤਾ ਗਿਆ।

ਫਿਰੋਜ਼ਪੁਰ ‘ਚ ਸੀ ਰੈਲੀ, ਕਈ ਥਾਵਾਂ ‘ਤੇ ਭਾਜਪਾ ਦੀਆਂ ਬੱਸਾਂ ਰੋਕੀਆਂ ਗਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਵਿੱਚ ਚੋਣ ਰੈਲੀ ਸੀ। ਉਹ ਕਿਸਾਨ ਅੰਦੋਲਨ ਦੀ ਸਮਾਪਤੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਆਏ ਸਨ। ਮੌਸਮ ਖ਼ਰਾਬ ਹੋਣ ਕਾਰਨ ਪੀਐਮ ਸੜਕ ਰਾਹੀਂ ਬਠਿੰਡਾ ਤੋਂ ਫਿਰੋਜ਼ਪੁਰ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਦੌਰੇ ਦਾ ਵਿਰੋਧ ਵੀ ਹੋਇਆ। ਕਈ ਥਾਵਾਂ ‘ਤੇ ਭਾਜਪਾ ਵਰਕਰਾਂ ਦੀਆਂ ਬੱਸਾਂ ਰੋਕੀਆਂ ਗਈਆਂ। ਜਿਸ ਤੋਂ ਬਾਅਦ ਇਹ ਰੈਲੀ ਰੱਦ ਕਰ ਦਿੱਤੀ ਗਈ। ਹਾਲਾਂਕਿ ਪਹਿਲਾਂ ਇਸ ਦਾ ਕਾਰਨ ਮੀਂਹ ਦੱਸਿਆ ਗਿਆ ਸੀ ਪਰ ਮੌਸਮ ਦੀ ਜਾਣਕਾਰੀ ਪਹਿਲਾਂ ਹੀ ਮਿਲ ਗਈ ਸੀ। ਹੁਣ ਇਸ ਦੀ ਅਸਲੀ ਵਜ੍ਹਾ ਸਾਹਮਣੇ ਆਈ ਹੈ। ਸੁਰੱਖਿਆ ਦੀ ਕਮੀ ਕਾਰਨ ਪੀਐਮ ਦਾ ਦੌਰਾ ਰੱਦ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਭਵਿੱਖ ’ਚ ਕੈਪਟਨ ਅਮਰਿੰਦਰ ਸਿੰਘ ਨੂੰ ‘ਸਮਝੌਤਾ ਮੁੱਖ ਮੰਤਰੀ’ ਦੇ ਨਾਂਅ ਨਾਲ ਜਾਣਿਆ ਜਾਏਗਾ : ਵੜਿੰਗ
ਕਿਹਾ, ਬਾਦਲ ਮਜੀਠੀਆ ਦੀ ਜੋੜੀ ਨੇ ਪੰਦਰਾਂ ਸਾਲਾਂ ’ਚ ਅਨੇਕਾਂ ਮਾਫ਼ੀਏ ਹੋਂਦ ’ਚ ਲਿਆ ਕੇ 27 ਸੌ ਕਰੋੜ ਹੜੱਪਿਆ

ਬਰਨਾਲਾ, (ਜਸਵੀਰ ਸਿੰਘ ਗਹਿਲ) । ਅਚਾਨਕ ਹੀ ਬਰਨਾਲਾ ਪੁੱਜੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ‘ਸਮਝੌਤਾ ਮੁੱਖ ਮੰਤਰੀ’ ਦਾ ਨਾਂਅ ਦਿੰਦਿਆਂ ਉਨਾਂ ’ਤੇ ਤਿੱਖੇ ਹਮਲੇ ਕਰਦਿਆਂ ਸੁਖਬੀਰ ਸਿੰਘ ਬਾਦਲ ਤੇ ਉਸਦੇ ਪਰਿਵਾਰ ਨੂੰ ਵੀ ਨਿਸ਼ਾਨੇ ’ਤੇ ਲਿਆ। ਵੜਿੰਗ ਨੇ ਕਿਹਾ ਕਿ ਹੁਣ ਤੱਕ ਦੇ ਇਤਿਹਾਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਪਹਿਲੇ ਮੁੱਖ ਮੰਤਰੀ ਸਨ ਜਿੰਨਾਂ ਨੂੰ ਪਾਰਟੀ ਨੇ ਸਾਡੇ 9 ਸਾਲ ਦੇ ਸਮੇਂ ਦਾ ਮੌਕਾ ਦਿੱਤਾ।

ਪਰ ਇੰਨਾਂ ਨੇ ਜਿੰਨਾਂ ਮੁੱਦਿਆਂ ’ਤੇ ਕੰਮ ਕਰਨੇ ਸਨ ਉਨਾਂ ਨੂੰ ਛੋਹਿਆ ਵੀ ਨਹੀ। ਜਨਤਾ ਨੇ ਇਨਾਂ ਦੁਆਰੇ ਤਮਾਮ ਮਾਫ਼ੀਏ ਨੂੰ ਖ਼ਤਮ ਕਰਨ ਤੇ ਹੋਰ ਵਿਕਾਸ ਦੇ ਕੰਮ ਕਰਨ ਦੇ ਕੀਤੇ ਗਏ ਵਾਅਦਿਆਂ ’ਤੇ ਵਿਸ਼ਵਾਸ਼ ਕਰਕੇ ਇਨਾਂ ਨੂੰ ਸੱਤਾ ਸੌਂਪੀ, ਪਰ ਕੈਪਟਨ ਸਾਬ ਇੱਕ ਸਾਜਿਸ਼ ਤਹਿਤ ਆਪਣਾ ਸਮਾਂ ਟਪਾਉਂਦੇ ਰਹੇ। ਜਿਸ ਦਾ ਸਬੂਤ ਉਨਾਂ ਵੱਲੋਂ ਹੁਣ ਭਾਜਪਾ ਦੇ ਅਮਿੱਤ ਸ਼ਾਹ ਨੂੰ ਮਿਲਕੇ ਨਵੀਂ ਪਾਰਟੀ ਬਣਾਉਣ ਦੇ ਐਲਾਨ ਤੋਂ ਮਿਲਦਾ ਹੈ। ਉਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਤਾਂ ਲੋਕਾਂ ਦੀ ਮੰਗ ’ਤੇ ਕਰਤਾਰਪੁਰ ਲਾਂਘਾ ਖੁਲਵਾਉਣ ਗਏ ਸਨ ਪਰ ਤੁਸੀ ਤਾਂ ਓਧਰ ਦੇ ਚੰਗੇ ਚੰਗੇ ਲੋਕਾਂ ਨੂੰ ਆਪਣੇ ਘਰ ਰੱਖੀ ਬੈਠੇ ਹੋਂ।

ਉਨਾਂ ਕਿਹਾ ਕਿ ਭਵਿੱਖ ’ਚ ਕੈਪਟਨ ਅਮਰਿੰਦਰ ਸਿੰਘ ਨੂੰ ‘ਸਮਝੌਤਾ ਮੁੱਖ ਮੰਤਰੀ’ ਦੇ ਨਾਂਅ ਨਾਲ ਜਾਣਿਆ ਜਾਏਗਾ ਕਿਉਂਕਿ ਇੰਨਾਂ ਨੇ ਆਪਣੇ ਕਾਰਜ਼ਕਾਲ ਦੌਰਾਨ ਅਕਾਲੀਆਂ ਨਾਲ ਮਿਲ ਕੇ ਸਰਕਾਰ ਚਲਾਈ, ਜਿਸ ਦੇ ਪਿੱਛੇ ਭਾਰਤੀ ਜਨਤਾ ਪਾਰਟੀ ਦੀ ਸੋਚ ਕੰਮ ਕਰ ਰਹੀ ਸੀ। ਉਨਾਂ ਕਿਹਾ ਕਿ ਜੇਕਰ ਕੋਈ ਕਿਸੇ ਦੇ ਪਾਕਿਸਤਾਨ ਜਾਣ ’ਤੇ ਉਸ ਤੋਂ ਦੇਸ਼ ਨੂੰ ਖ਼ਤਰਾ ਦੱਸਦਾ ਹੈ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਗਏ ਹਨ ਪਾਕਿਸਤਾਨ। ਜੋ ਉੱਥੋਂ ਲੋਕ ਆਉਂਦੇ ਆ ਤੇ ਥੋੜੇ ਘਰੇ ਹੀ ਵਸ ਜਾਂਦੇ ਆ, ਥੋਡੇ ਨਾਲ ਇੱਕ ਰਿਸਤਾ ਬਣਾ ਲੈਂਦੇ ਆ। ਉਸ ਬਾਰੇ ਵੀ ਕੁੱਝ ਦੱਸੋ। ਉਨਾਂ ਸਵਾਲ ਕੀਤਾ ਕਿ ਜੋ ਥੋਡੇ ਘਰ ਆ ਕੇ ਰਹਿੰਦੇ ਆ ਉਨਾਂ ਨੂੰ ਕੌਣ ਲੈ ਕੇ ਆਉਦਾ ਰਿਹਾ, ਉਨਾਂ ਦਾ ਵੀਜਾ ਕੌਣ ਲਗਵਾਉਂਦਾ ਰਿਹਾ, ਉਹ ਵੀਜਾ ਕਿਵੇਂ ਲਗਦਾ ਰਿਹਾ।

ਇਸ ਪਿੱਛੇ ਭਾਜਪਾ, ਅਮਰਿੰਦਰ ਸਿੰਘ ਦੀ ਸਾਜਿਸ਼ ਹੈ। ਜਿਸ ਕਰਕੇ ਉਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ‘ਸਮਝੌਤਾ ਮੁੱਖ ਮੰਤਰੀ’ ਦਾ ਨਾਂਅ ਦਿੱਤਾ ਗਿਆ ਹੈ। ਉਨਾਂ ਸ਼ੋ੍ਰਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਨੂੰ ‘ਮਾਫ਼ੀਏ’ ਦਾ ਜਨਮ ਦਾਤਾ ਸੰਬੋਧਨ ਕਰਦਿਆਂ ਕਿਹਾ ਕਿ ਇਨਾਂ ਨੇ ਵੱਖ ਵੱਖ ਤਰਾਂ ਦੇ ਮਾਫੀਏ ਹੋਂਦ ’ਚ ਲਿਆਂਦੇ, ਜਿਸ ਦੇ ਤਹਿਤ ਵੱਖ ਵੱਖ ਨਾਵਾਂ ਹੇਠ ਅਨੇਕਾਂ ਕੰਪਨੀਆਂ ਬਣਾ ਕੇ ਆਪਣੀਆਂ ਬੱਸਾਂ ਚਲਾਈਆਂ ਤੇ ਪਿਛਲੇ ਪੰਦਰਾਂ ਸਾਲਾਂ ’ਚ ਲੱਗਭਗ 27 ਸੌ ਕਰੋੜ Wਪਇਆ ਸਰਕਾਰੀ ਬੱਸਾਂ ਦਾ ਹੜੱਪਿਆ ਜੋ ਸਾਰੇ ਦਾ ਸਾਰਾ ਇਸ ‘ਜੀਜੇੑਸਾਲੇ’ ਦੀ ਜੋੜੀ ਦੀ ਜੇਬ ਵਿੱਚ ਹੀ ਗਿਆ। ਜਦਕਿ ਪੰਦਰਾਂ ਸਾਲ ਪਹਿਲਾਂ ਮਾਫ਼ੀਏ ਨਾਂਅ ਦਾ ਕੋਈ ਸ਼ਬਦ ਹੀ ਨਹੀ ਸੁਣਿਆੇਲਿਆ ਜਾਂਦਾ ਸੀ। ਜਿਸ ਨੂੰ ਹੁਣ ਉਨਾਂ ਵੱਲੋਂ ਨੱਥ ਪਾਈ ਜਾ ਰਹੀ ਹੈ।

ਉਨਾਂ ਦੱਸਿਆ ਕਿ ਉਨਾਂ ਦੇ ਮੰਤਰੀ ਬਣਨ ਤੋਂ ਬਾਅਦ ਪੀਆਰਟੀਸੀ ਤੇ ਪਨਬੱਸ ਨੂੰ ਤਕਰੀਬਨ 54 ਲੱਖ Wਪਏ ਦਾ ਮੁਨਾਫਾ ਰੋਜਾਨਾ ਦਾ ਵਧਿਆ ਹੈ ਜੋ ਅੱਗੇ ਹੋਰ ਵੀ ਵਧੇਗਾ। ਉਨਾਂ ਦੱਸਿਆ ਕਿ ਜਲਦ ਹੀ ਸਰਕਾਰ ਕੰਟਰੈਕਟ ਜਾਂ ਮਹਿਕਮੇ ਦੇ ਵਿੱਚ ਪੱਕੇ ਤੌਰ ’ਤੇ ਅੱਠ ਨੌ ਸੌ ਬੰਦਿਆਂ ਦੀ ਭਰਤੀ ਵੀ ਕਰ ਰਹੀ ਹੈ ਜੋ ਆਊਟਸੋਰਸ ’ਤੇ ਨਹੀ ਹੋਣਗੇ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ’ਚ ਪੀਆਰਟੀਸੀ ਤੇ ਪਨਬੱਸ ਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਤਜ਼ਵੀਜ ਕਰ ਰਹੇ ਹਾਂ। ਜਿਸ ’ਚ ਸਮੂਹ ਮਹਿਕਮਿਆਂ ਤੇ ਕਾਮਿਆਂ ਨੂੰ ਸਾਮਲ ਕੀਤਾ ਜਾਵੇਗਾ।

ਉਨਾਂ ਕਿਹਾ ਕਿ ਫ਼ਿਲਹਾਲ ਇਨਾਂ ਮੁਲਾਜ਼ਮਾਂ ਦੀ ਤਨਖ਼ਾਹ ’ਚ 30 ਪ੍ਰਤੀਸ਼ਤ ਦਾ ਵਾਧਾ ਕਰ ਦਿੱਤਾ ਗਿਆ ਜੋ ਇਸੇ ਮਹੀਨੇ ਤੋਂ ਤਨਖਾਹ ’ਚ ਜੁੜ ਕੇ ਆਵੇਗਾ। ਇਸ ਦੇ ਨਾਲ ਹੀ ਹਰ ਸਾਲ 5 ਪ੍ਰਤੀਸ਼ਤ ਵਾਧੇ ਵੀ ਦਿੱਤਾ ਜਾਇਆ ਕਰੇਗਾ। ਉਨਾਂ ਦਾਅਵਾ ਕੀਤਾ ਕਿ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਦਾ ਫੈਸਲਾ ਵੀ ਕੁੱਝ ਕੁ ਦਿਨਾਂ ’ਚ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕੀ ਪੰਜਾਬ ਚੋਣਾਂ ਤੋਂ ਪਹਿਲਾਂ ਕਿਸਾਨ ਅੰਦੋਲਨ ਹੋਵੇਗਾ ਖਤਮ? ਕੈਪਟਨ ਨੇ ਦਿੱਤੇ ਸੰਕੇਤ
ਕੀ ਪੰਜਾਬ ਚੋਣਾਂ ਤੋਂ ਪਹਿਲਾਂ ਕਿਸਾਨ ਅੰਦੋਲਨ ਹੋਵੇਗਾ ਖਤਮ? ਕੈਪਟਨ ਨੇ ਦਿੱਤੇ ਸੰਕੇਤ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੰਦੇ ਹੀ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਕੈਪਟਨ ਨੇ ਮੰਗਲਵਾਰ ਦੇਰ ਰਾਤ ਇੱਕ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਅਤੇ ਕਿਸਾਨਾਂ ਦੇ ਅੰਦੋਲਨ ਦੇ ਹੱਲ ਹੋਣ ਦੀ ਸੂਰਤ ਵਿੱਚ ਭਾਜਪਾ ਨਾਲ ਗਠਜੋੜ ਕਰਨ ਦੇ ਸੰਕੇਤ ਵੀ ਦਿੱਤੇ। ਇਸ ਸਮੇਂ ਕਿਸਾਨ ਸਰਹੱਦ ‘ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕੈਪਟਨ ਦਾ ਬਿਆਨ ਦਰਸਾਉਂਦਾ ਹੈ ਕਿ ਅੰਦੋਲਨ ਨੂੰ ਖਤਮ ਕਰਨ ਲਈ ਕੇਂਦਰ ਸਰਕਾਰ ਅਤੇ ਉਸ ਦੀ ਅੰਦਰੂਨੀ ਗੱਲਬਾਤ ਚੱਲ ਰਹੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵੱਡੀ ਤਬਦੀਲੀ ਵੇਖੀ ਜਾ ਸਕਦੀ ਹੈ।

ਜੇਕਰ ਅੰਦੋਲਨ ਸੁਲਝ ਜਾਂਦਾ ਹੈ ਤਾਂ ਭਾਜਪਾ ਅਤੇ ਕੈਪਟਨ ਦੋਵਾਂ ਨੂੰ ਲਾਭ ਹੋਵੇਗਾ

ਜੇ ਕਿਸਾਨਾਂ ਦੇ ਅੰਦੋਲਨ ਦਾ ਕੋਈ ਹੱਲ ਲੱਭਿਆ ਜਾਂਦਾ ਹੈ, ਤਾਂ ਇਹ ਭਾਜਪਾ ਅਤੇ ਕੈਪਟਨ ਦੋਵਾਂ ਲਈ ਲਾਭਦਾਇਕ ਹੋ ਸਕਦਾ ਹੈ। ਦੋਵਾਂ ਦੀ ਰਾਜਨੀਤੀ ਵੀ ਇਸ ਇੱਕ ਮਾਮਲੇ ਤੇ ਟਿਕੀ ਹੋਈ ਹੈ। ਜੇਕਰ ਕਿਸਾਨਾਂ ਦਾ ਅੰਦੋਲਨ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਕੈਪਟਨ ਅਮਰਿੰਦਰ ਸਿੰਘ ਦਾ ਭਾਜਪਾ ਨਾਲ ਜਾਣਾ ਖਤਰਨਾਕ ਹੋ ਸਕਦਾ ਹੈ। ਸੂਬੇ ਵਿੱਚ ਭਾਜਪਾ ਦਾ ਜਿਸ ਤਰ੍ਹਾਂ ਦਾ ਜ਼ਬਰਦਸਤ ਵਿਰੋਧ ਹੈ, ਉਸ ਦਾ ਸਿੱਧਾ ਖਮਿਆਜ਼ਾ ਕੈਪਟਨ ਨੂੰ ਵੀ ਭੁਗਤਣਾ ਪੈ ਸਕਦਾ ਹੈ। ਅਜਿਹੀ ਸਥਿਤੀ ਵਿੱਚ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਿਸਾਨਾਂ ਦੇ ਅੰਦੋਲਨ ਦਾ ਹੱਲ ਲੱਭਣਾ ਭਾਜਪਾ ਅਤੇ ਕੈਪਟਨ ਦੋਵਾਂ ਦੇ ਹਿੱਤ ਵਿੱਚ ਹੋਵੇਗਾ।

ਕੈਪਟਨ ਪਹਿਲਾਂ ਹੀ ਅਮਿਤ ਸ਼ਾਹ ਨੂੰ ਮਿਲ ਚੁੱਕੇ ਹਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਚੁੱਕੇ ਹਨ।

ਕੀ ਕੈਪਟਨ ਅਤੇ ਭਾਜਪਾ ਇੱਕ ਦੂਜੇ ਦੇ ਬਦਲ ਹਨ

ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਭਾਜਪਾ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਨਿਸ਼ਚਤ ਰੂਪ ਤੋਂ ਵੱਡੀ ਭੂਮਿਕਾ ਨਿਭਾਈ ਹੈ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਮਹੀਨੇ ਬਾਕੀ ਹਨ। ਅਜਿਹੀ ਸਥਿਤੀ ਵਿੱਚ ਭਾਜਪਾ ਕੋਲ ਕੋਈ ਵੱਡਾ ਚਿਹਰਾ ਨਹੀਂ ਹੈ। ਇਸ ਲਈ ਅਜਿਹੀਆਂ ਅਟਕਲਾਂ ਹਨ ਕਿ ਕੈਪਟਨ ਅਤੇ ਭਾਜਪਾ ਪੰਜਾਬ ਵਿੱਚ ਇੱਕ ਦੂਜੇ ਲਈ ਸਹੀ ਚੋਣ ਹੋ ਸਕਦੇ ਹਨ।

ਕੈਪਟਨ ਦੇ ਪ੍ਰਧਾਨ ਮੰਤਰੀ ਨਾਲ ਚੰਗੇ ਸਬੰਧ

ਕੈਪਟਨ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਹੈ। ਅਕਾਲੀ ਦਲ ਦੇ ਟੁੱਟਣ ਤੋਂ ਬਾਅਦ ਭਾਜਪਾ ਪੰਜਾਬ ਵਿੱਚ ਇਕੱਲੀ ਰਹਿ ਗਈ ਹੈ। ਕਿਸਾਨਾਂ ਦੇ ਅੰਦੋਲਨ ਕਾਰਨ ਪੰਜਾਬ ਵਿੱਚ ਭਾਜਪਾ ਦਾ ਸਮਰਥਨ ਘੱਟ ਗਿਆ ਹੈ। ਨਾਲ ਹੀ, ਇਸ ਵਿੱਚ ਕੋਈ ਸ਼ੱਕ ਨਹੀਂ ਕਿ ਕੈਪਟਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੰਗੇ ਸੰਬੰਧ ਹਨ। ਦੂਜੇ ਪਾਸੇ ਸੰਘ ਨੇ ਪਹਿਲਾਂ ਹੀ ਕੈਪਟਨ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦੀ ਹਰੀ ਝੰਡੀ ਦੇ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਸਕਦੇ ਹਨ ਕੈਪਟਨ ਅਮਰਿੰਦਰ ਸਿੰਘ
ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਸਕਦੇ ਹਨ ਕੈਪਟਨ ਅਮਰਿੰਦਰ ਸਿੰਘ

ਨਵੀਂ ਦਿੱਲੀ (ਏਜੰਸੀ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਕੈਪਟਨ ਅਮਰਿੰਦਰ ਨੇ ਆਪਣੀ ਭਵਿੱਖ ਦੀ ਰਣਨੀਤੀ ਬਾਰੇ ਜ਼ਿਆਦਾ ਕੁਝ ਨਹੀਂ ਕਿਹਾ ਹੈ। ਹਾਂ, ਉਸ ਨੇ ਯਕੀਨੀ ਤੌਰ ‘ਤੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ।

ਪਰ ਉਨ੍ਹਾਂ ਨੇ ਅਜੇ ਤੱਕ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਕੁਝ ਨਹੀਂ ਕਿਹਾ ਹੈ। ਕੈਪਟਨ ਦੀ ਇਸ ਮੁਲਾਕਾਤ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਹਫਤੇ ਦੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਇਹ ਦੂਜੀ ਦਿੱਲੀ ਯਾਤਰਾ ਹੈ। ਉਹ ਬੁੱਧਵਾਰ ਨੂੰ ਦਿੱਲੀ ਪਹੁੰਚੇ ਸਨ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵੀ ਇੱਥੇ ਉਨ੍ਹਾਂ ਨੂੰ ਮਿਲੇ। ਕੈਪਟਨ ਦੇ ਕਰੀਬੀ ਸੂਤਰਾਂ ਦਾ ਕਹਿਣਾ ਹੈ ਕਿ ਉਹ ਇੱਥੇ ਦੋ ਦਿਨ ਰਹਿਣਗੇ। ਇਸ ਦੌਰਾਨ ਉਹ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਸਕਦੇ ਹਨ। ਉਹ ਆਪਣੀ ਆਖਰੀ ਯਾਤਰਾ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ।

ਕੈਪਟਨ ਵੱਲੋਂ ਪ੍ਰਧਾਨ ਮੰਤਰੀ ਨੂੰ ਮਿਲਣ ਦੀਆਂ ਅਟਕਲਾਂ ਕਾਰਨ ਕਾਂਗਰਸ ਵਿੱਚ ਬੇਚੈਨੀ ਵੇਖੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ ਡੇਢ ਦਰਜਨ ਕਾਂਗਰਸੀ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਇਸੇ ਲਈ ਪਾਰਟੀ ਹਾਈਕਮਾਨ ਨੇ ਰਾਜਸਥਾਨ ਦੇ ਮਾਲ ਮੰਤਰੀ ਹਰੀਸ਼ ਚੌਧਰੀ ਨੂੰ ਚੰਡੀਗੜ੍ਹ ਭੇਜਿਆ ਹੈ।

ਉਹ ਚਾਰ ਦਿਨਾਂ ਲਈ ਚੰਡੀਗੜ੍ਹ ਵਿੱਚ ਹਨ ਅਤੇ ਪਾਰਟੀ ਦੇ ਵਿਧਾਇਕਾਂ ਦੇ ਸੰਪਰਕ ਵਿੱਚ ਹਨ। ਹਾਲਾਂਕਿ, ਇਹ ਅਧਿਕਾਰਤ ਤੌਰ ‘ਤੇ ਕਿਹਾ ਗਿਆ ਹੈ ਕਿ ਚੌਧਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ, ਜਿਨ੍ਹਾਂ ਨੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਅਤੇ ਪਾਰਟੀ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਚੰਡੀਗੜ੍ਹ ਵਿੱਚ ਰਹਿ ਰਹੇ ਹਨ। ਪਰ ਸੂਤਰਾਂ ਦਾ ਕਹਿਣਾ ਹੈ ਕਿ ਹਰੀਸ਼ ਚੌਧਰੀ ਦੀ ਨਜ਼ਰ ਕਪਤਾਨ ਦੇ ਅਗਲੇ ਕਦਮ ੋਤੇ ਹੈ, ਤਾਂ ਜੋ ਸਮੇਂ ਸਿਰ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ