Winter Session - Sach Kahoon Punjabi
Haryana News: ਹਰਿਆਣਾ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 18 ਦਸੰਬਰ ਤੋਂ ਹੋਵੇਗਾ ਸ਼ੁਰੂ: ਮੁੱਖ ਮੰਤਰੀ ਨਾਇਬ ਸੈਣੀ
Haryana News: ਚੰਡੀਗੜ੍ਹ, ਏਜੰਸੀ)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਕਿਹਾ ਕਿ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 18 ਦਸੰਬਰ ਤੋਂ ਸ਼ੁਰੂ ਹੋਵੇਗਾ। ਐੱਚਸੀਐੱਮਐੱਸ ਡਾਕਟਰਾਂ ਵੱਲੋਂ 48 ਘੰਟੇ ਦੀ ਸਮੂਹਿਕ ਛੁੱਟੀ ‘ਤੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਜੀਵਨ ਰੱਖਿਅਕ ਮੰਨਿਆ ਜਾਂਦਾ ਹੈ ਅਤੇ ਉਨ੍ਹਾਂ ਦਾ ਪੇਸ਼ਾ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਉਨ੍ਹਾਂ ਦੀਆਂ ਬਹੁਤ ਸਾਰੀਆਂ ਮੰਗਾਂ ਪੂਰੀਆਂ ਕਰ ਚੁੱਕੀ ਹੈ। ਇਸ ਵੇਲੇ ਮੰਤਰੀ ਅਤੇ ਸੀਨੀਅਰ ਅਧਿਕਾਰੀ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਦੀਆਂ ਸਾਰੀਆਂ ਚਿੰਤਾਵਾਂ ਸੁਣੀਆਂ ਜਾਣਗੀਆਂ ਅਤੇ ਕਿਸੇ ਦੇ ਅਧਿਕਾਰਾਂ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ। ਜਦੋਂ HPSC ਵੱਲੋਂ ਕਰਵਾਈ ਗਈ ਸਹਾਇਕ ਪ੍ਰੋਫੈਸਰ ਅੰਗਰੇਜ਼ੀ ਭਰਤੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦੀ ਘੱਟ ਗਿਣਤੀ ਬਾਰੇ ਪੁੱਛਿਆ ਗਿਆ, ਤਾਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆ ਦੇ ਨਤੀਜੇ ਕੱਟ-ਆਫ ਸੂਚੀ ਦੇ ਅਨੁਸਾਰ ਸਖ਼ਤੀ ਨਾਲ ਜਾਰੀ ਕੀਤੇ ਗਏ ਸਨ।
ਇਹ ਵੀ ਪੜ੍ਹੋ: Punjab Congress: ਡਾ. ਨਵਜੋਤ ਕੌਰ ਸਿੱਧੂ ਕਾਂਗਰਸ ‘ਚੋਂ ਮੁਅੱਤਲ
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਨੂੰ ਕੋਈ ਚਿੰਤਾ ਹੈ ਤਾਂ ਉਹ HPSC ਤੋਂ ਸਪੱਸ਼ਟੀਕਰਨ ਮੰਗ ਸਕਦਾ ਹੈ ਅਤੇ ਆਪਣੇ ਨਤੀਜਿਆਂ ਦੀ ਪੁਸ਼ਟੀ ਕਰਵਾ ਸਕਦਾ ਹੈ। ਕਿਸੇ ਵੀ ਉਮੀਦਵਾਰ ਨਾਲ ਕੋਈ ਗਲਤ ਕੰਮ ਨਹੀਂ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ HPSC ਇੱਕ ਸੁਤੰਤਰ ਸੰਸਥਾ ਹੈ ਜੋ ਬਿਨਾਂ ਕਿਸੇ ਬਾਹਰੀ ਦਬਾਅ ਦੇ ਕੰਮ ਕਰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਕਈ ਤਰ੍ਹਾਂ ਦੇ ਦਬਾਅ ਸਨ, ਪਰ ਹੁਣ ਕਮਿਸ਼ਨ ਅਜਿਹੇ ਪ੍ਰਭਾਵਾਂ ਤੋਂ ਪੂਰੀ ਤਰ੍ਹਾਂ ਮੁਕਤ ਕੰਮ ਕਰਦਾ ਹੈ।
ਮੁੱਖ ਮੰਤਰੀ ਵੱਲੋਂ ਸੀਈਟੀ ਪ੍ਰੀਖਿਆ ਦੇ ਸਫਲ ਉਮੀਦਵਾਰਾਂ ਨੂੰ ਵਧਾਈ ਦਿੱਤੀ
ਉਨ੍ਹਾਂ ਕਿਹਾ ਕਿ ਸਰਕਾਰ ਦਾ ਏਜੰਡਾ ਜ਼ੀਰੋ ਟਾਲਰੈਂਸ ਹੈ; ਪਹਿਲਾਂ ਕੋਈ ਬੇਨਿਯਮੀਆਂ ਨਹੀਂ ਪਾਈਆਂ ਗਈਆਂ ਹਨ ਅਤੇ ਭਵਿੱਖ ਵਿੱਚ ਵੀ ਕੋਈ ਬੇਨਿਯਮੀਆਂ ਨਹੀਂ ਹੋਣ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਾਲ ਯੂਪੀਐਸਸੀ ਵਿੱਚ ਹਰਿਆਣਾ ਦੇ 58 ਵਿਦਿਆਰਥੀਆਂ ਦੀ ਚੋਣ ਹੋਈ ਹੈ। ਅੱਜ ਹਰਿਆਣਾ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਪੰਜਾਬ ਵਿੱਚ ਵੀ ਚੁਣਿਆ ਜਾ ਰਿਹਾ ਹੈ, ਕਿਉਂਕਿ ਉਮੀਦਵਾਰ ਕਿਤੇ ਵੀ ਪ੍ਰੀਖਿਆ ਲਈ ਅਰਜ਼ੀ ਦੇਣ ਲਈ ਸੁਤੰਤਰ ਹਨ। ਆਉਣ ਵਾਲੇ ਭਰਤੀ ਸ਼ਡਿਊਲ ਬਾਰੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਮੁੱਖ ਮੰਤਰੀ ਨੇ ਦੱਸਿਆ ਕਿ ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ ਨੇ ਹਾਲ ਹੀ ਵਿੱਚ ਸੀਈਟੀ ਪ੍ਰੀਖਿਆ ਦੇ ਨਤੀਜੇ ਜਾਰੀ ਕੀਤੇ ਹਨ। ਉਨ੍ਹਾਂ ਸਾਰੇ ਸਫਲ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਕਮਿਸ਼ਨ ਇੱਕ ਸੁਤੰਤਰ ਸੰਸਥਾ ਹੈ ਜੋ ਆਪਣਾ ਭਰਤੀ ਕੈਲੰਡਰ ਜਾਰੀ ਕਰਦੀ ਹੈ।
One Nation One Election : ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਲੋਕ ਸਭਾ, ਵਿਧਾਨ ਸਭਾਵਾਂ ਅਤੇ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦੇ ਮੋਦੀ ਸਰਕਾਰ ਦੇ ਮਹੱਤਵਪੂਰਨ ਟੀਚੇ ਨੂੰ ਲਾਗੂ ਕਰਨ ਦੇ ਸਬੰਧ ਵਿੱਚ ਇੱਕ ਅਹਿਮ ਫੈਸਲਾ ਲੈਂਦੇ ਇਸ ਬਾਰੇ ਰਾਮਨਾਥ ਕੋਵਿੰਦ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਬੁੱਧਵਾਰ ਨੂੰ ਮਨਜ਼ੂਰੀ ਦੇ ਦਿੱਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਹੋਈ ਬੈਠਕ ‘ਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਕੈਬਨਿਟ ਨੇ ਅੱਜ ਇਕ ਮਹੱਤਵਪੂਰਨ ਫੈਸਲਾ ਲਿਆ ਹੈ ਅਤੇ ਇੱਕ ਦੇਸ਼, ਵਨ ਇਲੈਕਸ਼ਨ ਸਬੰਧੀ ਉੱਚ ਪੱਧਰੀ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Haryana News: ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਜਾਰੀ ਕੀਤਾ ਮੈਨੀਫੈਸਟੋ, ਕੀਤੇ ਇਹ ਵੱਡੇ ਵਾਅਦੇ
ਵੈਸ਼ਨਵ ਨੇ ਕਿਹਾ ਕਿ ਸਰਕਾਰ ਇਸ ਪ੍ਰਣਾਲੀ ਨੂੰ ਦੋ ਪੜਾਵਾਂ ਵਿਚ ਲਾਗੂ ਕਰਨ ‘ਤੇ ਵਿਚਾਰ ਕਰ ਰਹੀ ਹੈ। ਪਹਿਲੇ ਪੜਾਅ ‘ਚ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਨਾਲੋ-ਨਾਲ ਕਰਵਾਉਣ ਦੀ ਤਜਵੀਜ਼ ਹੈ, ਜਦੋਂਕਿ ਦੂਜੇ ਪੜਾਅ ‘ਚ ਇਨ੍ਹਾਂ ਦੇ ਨਾਲ ਹੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵੀ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਕ ਰਾਸ਼ਟਰ, ਇਕ ਚੋਣ ਦੇ ਪ੍ਰਸਤਾਵ ਨੂੰ ਦੇਸ਼ ਭਰ ਵਿਚ ਵਿਆਪਕ ਸਮਰਥਨ ਮਿਲਿਆ ਹੈ। ਇਸ ਤੋਂ ਪਹਿਲਾਂ ਸੰਸਦ ਦੀਆਂ ਕੁਝ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਵੀ ਇਸ ਪ੍ਰਸਤਾਵ ਦੀ ਵਕਾਲਤ ਕਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਆਰਥਿਕ ਵਿਕਾਸ ਵਿੱਚ ਤੇਜ਼ੀ ਆਵੇਗੀ One Nation One Election
ਸਰਕਾਰ ਨੂੰ ਇੱਕ ਦੇਸ਼, ਇੱਕ ਚੋਣ ਦੀ ਪ੍ਰਣਾਲੀ ਨੂੰ ਲਾਗੂ ਕਰਨ ਲਈ ਸੰਵਿਧਾਨ ਵਿੱਚ ਸੋਧ ਕਰਨ ਲਈ ਬਿੱਲ ਲਿਆਉਣਾ ਹੋਵੇਗਾ: ਮਾਹਿਰ
ਜਿਕਰਯੋਗ ਹੈ ਕਿ ਕੋਵਿੰਦ ਕਮੇਟੀ ਨੇ ਆਪਣੀ ਸਿਫ਼ਾਰਸ਼ ਵਿੱਚ ਕਿਹਾ ਹੈ ਕਿ ਲਗਾਤਾਰ ਚੋਣਾਂ ਹੋਣ ਕਾਰਨ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਨਾਲ ਸਰਕਾਰਾਂ ਦੇ ਯੋਜਨਾਬੰਦੀ ਫੈਸਲਿਆਂ ਉੱਤੇ ਅਸਰ ਪੈਂਦਾ ਹੈ ਅਤੇ ਵਿਕਾਸ ਕਾਰਜਾਂ ਦੀ ਰਫ਼ਤਾਰ ਵਿੱਚ ਰੁਕਾਵਟ ਆਉਂਦੀ ਹੈ। ਜਿਕਰਯੋਗ ਹੈ ਕਿ ਕੋਵਿੰਦ ਕਮੇਟੀ ਨੂੰ ਦਿੱਤੇ ਮੰਗ ਪੱਤਰ ਵਿਚ ਭਾਰਤੀ ਜਨਤਾ ਪਾਰਟੀ ਅਤੇ ਉਸ ਦੀਆਂ ਸਾਰੀਆਂ ਸਹਿਯੋਗੀ ਪਾਰਟੀਆਂ ਨੇ ਇਸ ਧਾਰਨਾ ਦਾ ਸਪੱਸ਼ਟ ਸਮਰਥਨ ਕੀਤਾ ਸੀ, ਜਦੋਂਕਿ ਕਾਂਗਰਸ, ਆਮ ਆਦਮੀ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਵਰਗੀਆਂ ਪਾਰਟੀਆਂ ਨੇ ਇਸ ‘ਤੇ ਆਪਣੇ ਵੱਖ-ਵੱਖ ਇਤਰਾਜ਼ ਦਰਜ ਕਰਵਾਏ ਸਨ। ਮਾਹਿਰਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇੱਕ ਦੇਸ਼, ਇੱਕ ਚੋਣ ਦੀ ਪ੍ਰਣਾਲੀ ਨੂੰ ਲਾਗੂ ਕਰਨ ਲਈ ਸੰਵਿਧਾਨ ਵਿੱਚ ਸੋਧ ਕਰਨ ਲਈ ਬਿੱਲ ਲਿਆਉਣਾ ਹੋਵੇਗਾ। One Nation One Election
ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀਆਂ ਤਾਰੀਕਾਂ ਦਾ ਐਲਾਨ
ਇਸ ਵਾਰ ਦੋ ਦਿਨ ਹੋਵੇਗਾ ਇਜਲਾਸ (Punjab Vidhan Sabha )
28 ਅਤੇ 29 ਦਸਬੰਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ
ਚੰਡੀਗੜ੍ਹ (ਅਸ਼ਵਨੀ ਚਾਵਲਾ)।  ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਤੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹ ਇਜਲਾਸ 28-29 ਨਵੰਬਰ ਨੂੰ ਹੋਵੇਗਾ। ਇਹ ਫੈਸਲਾ ਸੁਪਰੀਮ ਕੋਰਟ ਵੱਲੋਂ 10 ਨਵੰਬਰ ਨੂੰ ਦਿੱਤੇ ਹੁਕਮਾਂ ਤੋਂ ਬਾਅਦ ਆਇਆ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਹ ਸੈਸ਼ਨ ਲੰਬਾ ਹੋਵੇਗਾ, ਪਰ ਹੁਣ ਇਹ ਸਿਰਫ਼ 2 ਦਿਨਾਂ ਵਿੱਚ ਹੀ ਖ਼ਤਮ ਹੋ ਜਾਵੇਗਾ। ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। (Punjab Vidhan Sabha)
ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ। ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਨੌਂ ਅਸਾਮੀਆਂ ਦੀ ਰਚਨਾ ਕਰਨ ਤੇ ਭਰਨ ਦੀ ਪ੍ਰਵਾਨਗੀ। (Punjab Vidhan Sabha )
ਕੈਬਨਿਟ ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਸਿੱਧੀ ਭਰਤੀ ਰਾਹੀਂ ਤਕਨੀਕੀ ਕਾਡਰ ਦੀਆਂ 9 ਆਸਾਮੀਆਂ ਦੀ ਰਚਨਾ ਕਰਨ ਅਤੇ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਆਸਾਮੀਆਂ ਵਿੱਚ ਇਕ ਆਸਾਮੀ ਸਹਾਇਕ ਮੈਨੇਜਰ, ਪ੍ਰੋਗਰਾਮਰ ਦੀਆਂ ਦੋ ਆਸਾਮੀਆਂ, ਦੋ ਆਸਾਮੀਆਂ ਤਕਨੀਕੀ ਸਹਾਇਕ ਦੀਆਂ ਅਤੇ ਕਲਰਕ-ਕਮ-ਡੇਟਾ ਐਂਟਰੀ ਅਪਰੇਟਰ ਦੀਆਂ ਹੋਣਗੀਆਂ। ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡਾਂ ਦੇ ਖ਼ੇਤਰ ਦੇ ਕੋਰਸਾਂ, ਸਿੱਖਿਆ ਤੇ ਸਿਖਲਾਈ ਰਾਹੀਂ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਹੋਈ ਸੀ ਅਤੇ ਇਨ੍ਹਾਂ ਆਸਾਮੀਆਂ ਨਾਲ ਯੂਨੀਵਰਸਿਟੀ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚਲਾਉਣ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਸਹੂਲਤ ਹੋਵੇਗੀ।
ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਉਤੇ ਲੱਗੀ ਮੋਹਰ | Cabinet Meeting
ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਬਿੱਲ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਨਿਰਪੱਖ ਤੇ ਪਾਰਦਰਸ਼ੀ ਢਾਂਚਾ ਕਾਇਮ ਕਰਨਾ ਯਕੀਨੀ ਬਣਾਏਗਾ।
ਪੀ.ਐਸ.ਐਸ.ਡਬਲਯੂ.ਬੀ. ਨੂੰ ਬੰਦ ਕਰਨ ਅਤੇ ਇਸ ਦੇ ਮੁਲਾਜ਼ਮਾਂ ਦੇ ਰਲੇਵੇਂ ਨੂੰ ਹਰੀ ਝੰਡੀ
ਪੰਜਾਬ ਕੈਬਨਿਟ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ (ਪੀ.ਐਸ.ਐਸ.ਡਬਲਯੂ.ਬੀ.) ਨੂੰ ਬੰਦ ਕਰਨ ਅਤੇ ਇਸ ਦੇ ਹੈੱਡਕੁਆਰਟਰ ਉਤੇ ਤਾਇਨਾਤ ਮੁਲਾਜ਼ਮਾਂ, ਪੈਨਸ਼ਨਰਾਂ ਤੇ ਪੰਜ ਆਈ.ਸੀ.ਡੀ.ਐਸ. ਬਲਾਕਾਂ ਸਮੇਤ ਸਟਾਫ਼ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਰਲੇਵੇਂ ਨੂੰ ਵੀ ਮਨਜ਼ੂਰੀ ਦੇ ਦਿੱਤੀ।
ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਤੇ ਰੱਦ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਸੂਬੇ ਦੀ ਜੇਲ੍ਹ ਵਿੱਚ ਨਜ਼ਰਬੰਦ ਇਕ ਕੈਦੀ ਦੀ ਉਮਰ ਕੈਦ ਵਿੱਚ ਛੋਟ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਚਾਰ ਹੋਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।
ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ ਦੀ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ
ਪੰਜਾਬ ਕੈਬਨਿਟ ਨੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ, ਪੰਜਾਬ ਦੀ ਸਾਲ 2021-2022 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦੇ ਦਿੱਤੀ।
ਸਰਦ ਰੁੱਤ ਸੈਸ਼ਨ : ਦੂਜੇ ਦਿਨ ਵੀ ਵਿਰੋਧੀ ਧਿਰ ਦਾ ਹੰਗਾਮਾ, ਲੋਕ ਸਭਾ ਦੀ ਕਾਰਵਾਈ ਦੋ ਵਜੇ ਤੱਕ ਮੁਅਤਵੀ
ਲੋਕ ਸਭਾ ਦੀ ਕਾਰਵਾਈ ਦੋ ਵਜੇ ਤੱਕ ਮੁਅਤਵੀ
ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਕਿਸਾਨਾਂ ਦੇ ਮੁੱਦੇ ‘ਤੇ ਤੇਲੰਗਾਨਾ ਰਾਸ਼ਟਰ ਸਮਿਤੀ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ‘ਤੇ ਲੋਕ ਸਭਾ ਦੀ ਕਾਰਵਾਈ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਜਦੋਂ ਸਦਨ ਸਵੇਰੇ 11 ਵਜੇ ਇਕੱਠਾ ਹੋਇਆ ਤਾਂ ਸਪੀਕਰ ਨੇ ਦਾਦਰਾ ਨਗਰ ਹਵੇਲੀ ਤੋਂ ਸ਼ਿਵ ਸੈਨਾ ਦੀ ਨਵੀਂ ਚੁਣੀ ਕਲਾਵਤੀ ਮੋਹਨ ਡੇਲਕਰ ਨੂੰ ਮੈਂਬਰਸ਼ਿਪ ਦੀ ਸਹੁੰ ਚੁਕਾਈ। ਇਸ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਹੰਗਾਮਾ ਸ਼ੁਰੂ ਹੋ ਗਿਆ।
ਦ੍ਰਵਿੜ ਮੁਨੇਤਰ ਕੜਗਮ (ਡੀਐੱਮਕੇ) ਨੇਤਾ ਟੀਆਰ ਬਾਲੂ ਅਤੇ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਕੁਝ ਕਹਿਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਹੰਗਾਮੇ ‘ਚ ਉਨ੍ਹਾਂ ਨੂੰ ਸੁਣਿਆ ਨਹੀਂ ਜਾ ਸਕਿਆ। ਕੁਰਸੀ ਦੇ ਸਾਹਮਣੇ, ਤੇਲੰਗਾਨਾ ਰਾਸ਼ਟਰ ਸਮਿਤੀ ਦੇ ਸੰਸਦ ਮੈਂਬਰਾਂ ਨੇ ਕਿਸਾਨ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ 25 25 ਲੱਖ Wਪਏ ਦਾ ਮੁਆਵਜ਼ਾ ਅਤੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨ ਬਣਾਉਣ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ।
ਕੀ ਹੈ ਮਾਮਲਾ
ਪ੍ਰਸ਼ਨ ਕਾਲ ਦੀ ਸ਼ੁਰੂਆਤ ਕਰਦਿਆਂ ਸਪੀਕਰ ਨੇ ਭਾਜਪਾ ਦੇ ਕੁੰਵਰ ਪੁਸ਼ਪੇਂਦਰ ਸਿੰਘ ਚੰਦੇਲ ਨੂੰ ਸਵਾਲ ਪੁੱਛਣ ਲਈ ਬੁਲਾਇਆ। ਇਸ ਦੌਰਾਨ ਕਾਂਗਰਸ, ਰਾਸ਼ਟਰਵਾਦੀ ਕਾਂਗਰਸ ਪਾਰਟੀ, ਖੱਬੇ ਪੱਖੀ, ਇੰਡੀਅਨ ਯੂਨੀਅਨ ਮੁਸਲਿਮ ਲੀਗ, ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਵਿਰੋਧੀ ਧਿਰ ਦੇ 12 ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਮੁੱਦੇ ਨੂੰ ਲੈ ਕੇ ਰਾਜ ਸਭਾ ਵਿੱਚੋਂ ਵਾਕਆਊਟ ਕੀਤਾ। ਤ੍ਰਿਣਮੂਲ ਕਾਂਗਰਸ, ਬਹੁਜਨ ਸਮਾਜ ਪਾਰਟੀ, ਸਮਾਜਵਾਦੀ ਪਾਰਟੀ ਦੇ ਮੈਂਬਰਾਂ ਨੇ ਵਾਕਆਊਟ ਵਿੱਚ ਹਿੱਸਾ ਨਹੀਂ ਲਿਆ।
ਤੇਲੰਗਾਨਾ ਰਾਸ਼ਟਰ ਸਮਿਤੀ ਦੇ ਕਰੀਬ ਛੇ ਮੈਂਬਰ ਵੀ ਤਖ਼ਤੀਆਂ ਦੇ ਸਾਹਮਣੇ ਆ ਗਏ ਅਤੇ ਤਖ਼ਤੀਆਂ ਲੈ ਕੇ ਨਾਅਰੇਬਾਜ਼ੀ ਕੀਤੀ। ਸਪੀਕਰ ਨੇ ਉਨ੍ਹਾਂ ਨੂੰ ਆਪਣੇ ਸਥਾਨ ‘ਤੇ ਜਾਣ ਦੀ ਬੇਨਤੀ ਕੀਤੀ ਪਰ ਕੋਈ ਫਾਇਦਾ ਨਹੀਂ ਹੋਇਆ। ਇਸ ਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ ਦੋ ਵਜੇ ਤੱਕ ਮੁਲਤਵੀ ਕਰ ਦਿੱਤੀ।
ਸੰਸਦ ਮੈਂਬਰਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ: ਪ੍ਰਹਿਲਾਦ ਜੋਸ਼ੀ
ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਹੈ ਕਿ ਸੰਸਦ ਮੈਂਬਰਾਂ ਨੂੰ ਮੁਅੱਤਲੀ ਵਾਪਸ ਲੈਣ ਲਈ ਮੁਆਫੀ ਮੰਗਣੀ ਹੋਵੇਗੀ। ਉਸ ਨੇ ਕਿਹਾ, “ਸੰਸਦ ਮੈਂਬਰਾਂ ਦੀ ਮੁਅੱਤਲੀ ਲਈ ਸੰਸਦ ਮੈਂਬਰਾਂ ਨੂੰ ਮੁਆਫੀ ਮੰਗਣੀ ਪਵੇਗੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਇਹ ਨਹੀਂ ਸੋਚਦੇ ਕਿ ਸਦਨ ‘ਚ ਜੋ ਵੀ ਹੋਇਆ, ਉਸ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ਦੇਸ਼ ਦੇ ਲੋਕ ਇਸ ਹੰਕਾਰ ਨੂੰ ਹੋਰ ਬਰਦਾਸ਼ਤ ਨਹੀਂ ਕਰਨਗੇ।
ਜੇਕਰ ਕਿਸਾਨਾਂ ਦੀ ਹਾਲਤ ਖਰਾਬ ਹੈ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੈ। ਮੱਧ ਪ੍ਰਦੇਸ਼ *ਚ ਕਾਂਗਰਸ ਨੇ ਕਿਸਾਨਾਂ ‘ਤੇ ਗੋਲੀਬਾਰੀ ਕੀਤੀ ਸੀ, ਨੰਦੀਗ੍ਰਾਮ ‘ਚ ਸੀਪੀਐੱਮ ਨੇ ਕਿਸਾਨਾਂ ‘ਤੇ ਗੋਲੀਬਾਰੀ ਕੀਤੀ ਸੀ। ਇਸ ਦੌਰਾਨ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਕਿਸਾਨਾਂ ਲਈ ਵਚਨਬੱਧ ਹੈ ਅਤੇ ਰਹੇਗੀ, ਜਿੰਨਾ ਕਿਸਾਨਾਂ ਲਈ ਮੋਦੀ ਸਰਕਾਰ ਨੇ ਕੀਤਾ ਹੈ, ਅੱਜ ਤੱਕ ਕਿਸੇ ਨੇ ਨਹੀਂ ਕੀਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
Parliament ‘ਰੇਪ ਇਨ ਇੰਡੀਆ’ ਬਿਆਨ ‘ਤੇ ਮੁਆਫੀ ਮੰਗੇ ਰਾਹੁਲ ਗਾਂਧੀ
ਸਮ੍ਰਿਤੀ ਇਰਾਨੀ ਨੇ ਕਿਹਾ ਸਪੀਕਰ ਰਾਹੁਲ ਨੂੰ ਸਜ਼ਾ ਦੇਵੇ
ਨਵੀਂ ਦਿੱਲੀ, ਏਜੰਸੀ। 17ਵੀਂ ਲੋਕ ਸਭਾ ਦਾ 18 ਨਵੰਬਰ ਤੋਂ ਸ਼ੁਰੂ ਹੋਇਆ ਸਰਦ ਰੁੱਤ ਸੈਸ਼ਨ ਹੰਗਾਮੇ ਦਰਮਿਆਨ ਸ਼ੁੱਕਰਵਾਰ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਹੋ ਗਿਆ। ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ‘ਰੇਪ ਇਨ ਇੰਡੀਆ’ ਵਾਲੇ ਬਿਆਨ ਨੂੰ ਲੈ ਕੇ ਲੋਕ ਸਭਾ ‘ਚ ਭਾਜਪਾ ਸਾਂਸਦਾਂ ਨੇ ਹੰਗਾਮਾ ਕੀਤਾ। ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਲੋਕ ਸਭਾ ਸਪੀਕਰ ਨੂੰ ਰਾਹੁਲ ਗਾਂਧੀ ਨੂੰ ਸਜ਼ਾ ਦੇਣ ਦੀ ਮੰਗ ਕੀਤੀ। ਉਹਨਾ ਕਿਹਾ ਕਿ ਗਾਂਧੀ ਪਰਿਵਾਰ ਦੇ ਵਿਅਕਤੀ ਦਾ ਬਿਆਨ ਬੇਹਦ ਸ਼ਰਮਨਾਕ ਹੈ। ਦਰਅਸਲ ਵੀਰਵਾਰ ਨੂੰ ਝਾਰਖੰਡ ਦੇ ਗੋਡਾ ‘ਚ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਨਰਿੰਦਰ ਮੋਦੀ ਨੇ ‘ਮੇਕ ਇਨ ਇੰਡੀਆ’ ਦਾ ਨਾਅਰਾ ਦਿੱਤਾ ਸੀ ਪਰ ਅੱਜ ਕੱਲ੍ਹ ਤੁਸੀਂ ਜਿੱਥੇ ਕਿਤੇ ਵੀ ਦੇਖਦੇ ਹੋ, ਉਥੇ ‘ਰੇਪ ਇਨ ਇੰਡੀਆ’ ਹੈ। Parliament
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਦੱਸਿਆ ਕਿ ਇਸ ਸੈਸ਼ਨ ‘ਚ ਸਦਨ ਦੀਆਂ ਕੁੱਲ 20 ਬੈਠਕਾਂ ਹੋਈਆਂ।
28 ਘੰਟੇ 43 ਮਿੰਟ ਵਾਧੂ ਕੰਮਕਾਜ ਹੋਇਆ। ਕੰਮਕਾਜ ਦਾ ਪ੍ਰਤੀਸ਼ਤ 116 ਰਿਹਾ।
ਸਰਦ ਰੁੱਤ ਸੈਸ਼ਨ ਹੰਗਾਮੇ ਦਰਮਿਆਨ ਸ਼ੁੱਕਰਵਾਰ ਨੂੰ ਅਣਮਿਥੇ ਸਮੇਂ ਲਈ ਮੁਲਤਵੀ
ਸਮ੍ਰਿਤੀ ਇਰਾਨੀ ਨੇ ਲੋਕ ਸਭਾ ਸਪੀਕਰ ਨੂੰ ਰਾਹੁਲ ਗਾਂਧੀ ਨੂੰ ਸਜ਼ਾ ਦੇਣ ਦੀ ਮੰਗ ਕੀਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰੌਲੇ-ਰੱਪੇ ‘ਚ ਦੋ ਘੰਟੇ ਹੀ ਚੱਲ ਸਕੀ ਸਦਨ ਦੀ ਕਾਰਵਾਈ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਵਿੱਚ ਦੂਜੇ ਦਿਨ ਦੀ ਕਾਰਵਾਈ ਦਰਮਿਆਨ ਦੋਵੇਂ ਵਿਰੋਧੀ ਧਿਰਾਂ ਆਪਸ ਵਿੱਚ ਹੀ ਭਿੜਦੀਆਂ ਰਹੀਆਂ, ਜਦੋਂਕਿ ਕਾਂਗਰਸ ਇਸ ਸਾਰੇ ਮਾਹੌਲ ‘ਚ ਸਿਰਫ਼ ਤਮਾਸ਼ਾ ਦੇਖਦੇ ਹੋਏ ਹੀ ਖੁਸ਼ ਹੁੰਦੀ ਰਹੀ, ਜਿਸ ‘ਤੇ ਚੁਟਕੀ ਲੈਂਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਇਹ ‘ਡਿਬੇਟ’ ਕਰਨਗੇ ਤਾਂ ਜ਼ਰੂਰ ਚੱਲ ਪਾਏਗੀ ਵਿਧਾਨ ਸਭਾ ਦੀ ਕਾਰਵਾਈ। ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਦੇ ਮਾਮਲੇ ‘ਚ ਹਾਈ ਕੋਰਟ ਦੇ ਜਸਟਿਸ ਸਬੰਧੀ ਆਈ ਆਡੀਓ ਨੂੰ ਲੈ ਕੇ ਹੰਗਾਮਾ ਕਰਦੇ ਹੋਏ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਸਨ ਤਾਂ ਨਾ ਹੀ ਬਿਕਰਮ ਮਜੀਠੀਆ ਦੇ ਡਰੱਗ ਦੀ ਤਸਕਰੀ ਵਿੱਚ ਫੜੇ ਗਏ ਇੱਕ ਦੋਸ਼ੀ ਨਾਲ ਫੋਟੋ ਨੂੰ ਦਿਖਾਉਂਦੇ ਹੋਏ ਮਜੀਠੀਆ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕਰ ਰਹੇ ਸਨ। (Winter Session)
ਦੂਜੇ ਪਾਸੇ ਅਕਾਲੀ-ਭਾਜਪਾ ਵਿਧਾਇਕ ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਨੂੰ ਮੁੱਦਾ ਬਣਾਉਂਦੇ ਹੋਏ ਕਰਜ਼ਾ ਮੁਆਫ਼ੀ ਬਾਰੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ। ਦੋਵੇਂ ਵਿਰੋਧੀ ਪਾਰਟੀਆਂ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਸੀਟ ਦੇ ਸਾਹਮਣੇ ਆ ਕੇ ਆਪਣਾ ਆਪਣਾ ਵਿਰੋਧ ਕਰ ਰਹੇ ਸਨ ਤਾਂ ਸੁਖਪਾਲ ਖਹਿਰਾ ਨੇ ਅਕਾਲੀ-ਭਾਜਪਾ ਵਿਧਾਇਕਾਂ ਵੱਲ ਮੂੰਹ ਕਰਦੇ ਹੋਏ ਮਜੀਠੀਆ ਦੇ ਪੋਸਟਰ ਦਿਖਾਉਣੇ ਸ਼ੁਰੂ ਕਰ ਦਿੱਤੇ, ਜਿਸ ਕਾਰਨ ਦੋਵੇਂ ਵਿਰੋਧੀ ਧਿਰਾਂ ਸਰਕਾਰ ਨੂੰ ਛੱਡ ਇੱਕ ਦੂਜੇ ‘ਤੇ ਹੀ ਦੋਸ਼ ਲਗਾਉਣ ਲੱਗ ਪਈਆਂ। ਜਿਸ ਨੂੰ ਦੇਖ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਸਣੇ ਕੈਬਨਿਟ ਮੰਤਰੀ ਤੇ ਕਾਂਗਰਸੀ ਵਿਧਾਇਕ ਠਹਾਕੇ ਲਗਾ ਕੇ ਹੱਸਦੇ ਰਹੇ, ਕਿਉਂਕਿ ਇਸ ਤਰ੍ਹਾਂ ਸਦਨ ਵਿੱਚ ਸਮਾਂ ਬਰਬਾਦ ਕਰਦੇ ਹੋਏ ਦੋਵੇਂ ਵਿਰੋਧੀ ਧਿਰਾਂ ਸਰਕਾਰ ਨੂੰ ਘੇਰਣ ਦੀ ਥਾਂ ‘ਤੇ ਖ਼ੁਦ ਹੀ ਭਿੜ ਰਹੀਆਂ ਸਨ।
70 ਲੱਖ ਆਉਂਦਾ ਐ ਖ਼ਰਚ, ਆਪ ਕਰ ਰਹੀ ਐ ਲੋਕਾਂ ਦਾ ਪੈਸਾ ਬਰਬਾਦ
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦੇ ਸਦਨ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੇ ਗਏ ਹੰਗਾਮੇ ਨੂੰ ਗਲਤ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਪਹਿਲਾਂ ਤੋਂ ਹੀ ਹੰਗਾਮਾ ਕਰਨ ਦੀ ਤਿਆਰੀ ਕਰਕੇ ਆਏ ਸਨ ਅਤੇ ਇਨ੍ਹਾਂ ਨੇ ਤਾਂ ਸਿਰਫ਼ ਆਮ ਲੋਕਾਂ ਦਾ ਪੈਸਾ ਹੀ ਬਰਬਾਦ ਕਰਨਾਂ ਹੈ। ਉਨ੍ਹਾਂ ਕਿਹਾ ਕਿ ਇੱਕ ਦਿਨ ਵਿੱਚ 70 ਲੱਖ ਰੁਪਏ ਖ਼ਰਚ ਹੋ ਜਾਂਦੇ ਹਨ ਪਰ ਇਨ੍ਹਾਂ ਵੱਲੋਂ ਅਹਿਮ ਮੁੱਦਿਆਂ ‘ਤੇ ਬਹਿਸ ਕਰਨ ਦੀ ਥਾਂ ‘ਤੇ ਆਪਣੇ ਨਿੱਜੀ ਮੁੱਦੇ ‘ਤੇ ਸਾਰੇ ਦਿਨ ਦਾ ਸਮਾਂ ਖਰਾਬ ਕਰਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜੀ ਮੰਗ ਆਮ ਆਦਮੀ ਪਾਰਟੀ ਕਰ ਰਹੀ ਹੈ, ਉਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਹੈ, ਕਿਉਂਕਿ ਇਹ ਮਾਮਲਾ ਅਦਾਲਤਾਂ ਦਾ ਹੈ ਅਤੇ ਇਸ ਲਈ ਖਹਿਰਾ ਨੂੰ ਅਦਾਲਤ ਵਿੱਚ ਹੀ ਜਾਣਾ ਚਾਹੀਦਾ ਹੈ, ਜਿਥੇ ਕਿ ਉਹ ਆਪਣੇ ਸਬੂਤ ਪੇਸ਼ ਕਰਦੇ ਹੋਏ ਕਾਰਵਾਈ ਕਰਵਾ ਸਕਦੇ ਹਨ।
ਮਜੀਠੀਆ ਨੂੰ ਕਦੇ ਕਲੀਨ ਚਿੱਟ ਨਹੀਂ ਦਿੱਤੀ : ਅਮਰਿੰਦਰ
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਨੇ ਮਜੀਠੀਆ ਨੂੰ ਕਲੀਨ ਚਿੱਟ ਨਹੀਂ ਦਿੱਤੀ ਹੈ ਅਤੇ ਉਨ੍ਹਾਂ ਨੇ ਨਾ ਹੀ ਕਦੇ ਮਜੀਠੀਆ ਖ਼ਿਲਾਫ਼ ਕਾਰਵਾਈ ਨਹੀਂ ਕਰਨ ਸਬੰਧੀ ਕਿਹਾ ਗਿਆ ਹੈ ਪਰ ਹਰ ਕਾਰਵਾਈ ਸਬੂਤਾਂ ‘ਤੇ ਅਧਾਰਿਤ ਹੁੰਦੀ ਹੈ। ਇਸ ਲਈ ਈ.ਡੀ. ਅਤੇ ਪੰਜਾਬ ਪੁਲਿਸ ਸਣੇ ਨਾਰਕੋਟਿਕਸ ਵਿਭਾਗ ਆਪਣੇ ਪੱਧਰ ‘ਤੇ ਜਾਂਚ ਕਰ ਰਹੇ ਹਨ, ਜਦੋਂ ਵੀ ਮਜੀਠੀਆ ਖ਼ਿਲਾਫ਼ ਪੁਖ਼ਤਾ ਸਬੂਤ ਮਿਲ ਜਾਣਗੇ ਤਾਂ ਕਾਰਵਾਈ ਵੀ ਜਰੂਰ ਕੀਤੀ ਜਾਏਗੀ ਪਰ ਕਲੀਨ ਚਿੱਟ ਦੇਣ ਵਾਲੀ ਗੱਲ ਪੂਰੀ ਤਰ੍ਹਾਂ ਗਲਤ ਹੈ।
ਐਚ. ਐਸ. ਫੁਲਕਾਂ ਨੇ ਨਹੀਂ ਦਿੱਤਾ ਖਹਿਰਾ ਦਾ ਸਾਥ | Winter Session
ਆਮ ਆਦਮੀ ਪਾਰਟੀ ਦੇ ਵਿਧਾਇਕ ਐਚ.ਐਸ. ਫੁਲਕਾਂ ਨੇ ਵਿਧਾਨ ਸਭਾ ਦੇ ਅੰਦਰ ਸੁਖਪਾਲ ਖਹਿਰਾ ਦਾ ਸਾਥ ਨਹੀਂ ਦਿੱਤਾ। ਜਦੋਂ ਖਹਿਰਾ ਬਾਕੀ ਆਪ ਵਿਧਾਇਕਾਂ ਨਾਲ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕਰ ਰਹੇ ਸਨ ਤਾਂ ਐਚ.ਐਸ. ਫੁਲਕਾਂ ਆਪਣੀ ਸੀਟ ‘ਤੇ ਹੀ ਬੈਠੇ ਰਹੇ ਅਤੇ ਜਦੋਂ ਕੁਝ ਵਿਧਾਇਕਾਂ ਵੱਲੋਂ ਫੁਲਕਾ ‘ਤੇ ਖਹਿਰਾ ਦੇ ਹੱਕ ‘ਚ ਵਿਰੋਧ ‘ਚ ਸ਼ਾਮਲ ਹੋਣ ਲਈ ਵਾਰ ਵਾਰ ਦਬਾਓ ਪਾਇਆ ਗਿਆ ਤਾਂ ਫੁਲਕਾਂ ਆਪਣੀ ਸੀਟ ਤੋਂ ਉੱਠ ਕੇ ਸਦਨ ਤੋਂ ਹੀ ਬਾਹਰ ਚਲੇ ਗਏ। (Winter Session)
ਖੁਦਕੁਸ਼ੀ ‘ਤੇ ਪ੍ਰਗਟਾਇਆ ਅਫ਼ਸੋਸ | Suicide
ਸੜਕ ਹਾਦਸਿਆਂ ‘ਚ ਮਾਰੇ ਗਏ ਵਿਦਿਆਰਥੀਆਂ ਤੇ ਅਧਿਆਪਕਾਂ ਅਤੇ ਲੁਧਿਆਣਾ ‘ਚ ਢਹਿ ਢੇਰੀ ਹੋਈ ਫੈਕਟਰੀ ਦੇ ਪੀੜਤਾਂ ਨੂੰ ਵੀ ਯਾਦ ਕੀਤਾ | Suicide
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਕਰਜ਼ ਦੇ ਨਾਲ ਲਗਾਤਾਰ ਖ਼ੁਦਕੁਸ਼ੀ ਕਰ ਰਹੇ ਕਿਸਾਨ ਅਤੇ ਖੇਤ ਮਜ਼ਦੂਰਾਂ ਨੂੰ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੇ ਅੱਜ ਸ਼ੁਰੂ ਹੋਏ ਸਰਦ ਰੁੱਤ ਸੈਸ਼ਨ ਵਿੱਚ ਸ਼ਰਧਾਂਜਲੀ ਦਿੰਦੇ ਹੋਏ ਉਨ੍ਹਾਂ ਦੀ ਬੇਵਕਤੀ ਮੌਤ ‘ਤੇ ਅਫ਼ਸੋਸ ਕੀਤਾ ਗਿਆ ਹੈ। ਇਨ੍ਹਾਂ 289 ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਸ਼ਰਧਾਂਜਲੀ ਦੇਣ ਲਈ ਮੁੱਦਾ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਵੱਲੋਂ ਚੁੱਕਿਆ ਗਿਆ ਸੀ, ਜਿਸ ਨੂੰ ਸਵੀਕਾਰ ਕਰਦੇ ਹੋਏ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸ਼ਰਧਾਂਜਲੀ ਦੇਣ ਦੀ ਲਿਸਟ ਵਿੱਚ ਸ਼ਾਮਲ ਕਰ ਲਿਆ ਗਿਆ। ਇਥੇ ਹੀ ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਬਾਅਦ ਦੇ ਸ਼ਹੀਦਾਂ ਅਤੇ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਨਾਲ-ਨਾਲ ਵਿਛੜ ਚੁੱਕੀਆਂ ਰਾਜਸੀ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। (Suicide)
ਧੂਰੀ ਨੇੜੇ ਭਾਨਾ ਸਿੱਧੂ ਦੀ ਹਮਾਇਤ ‘ਚ ਜੁਟੇ ਮਾਨ ਦਲ ਦੇ ਆਗੂ ਹਿਰਾਸਤ ‘ਚ
ਸਦਨ ਨੇ ਜੰਮੂ-ਕਸ਼ਮੀਰ ਵਿੱਚ ਫੌਜੀ ਕਾਰਵਾਈਆਂ ਵਿੱਚ ਸ਼ਹੀਦ ਹੋਏ ਪੰਜਾਬ ਦੇ ਬਹਾਦਰ ਸੈਨਿਕਾਂ ਤੇ ਹਾਲ ਹੀ ਵਿੱਚ ਲੁਧਿਆਣਾ ‘ਚ ਫੈਕਟਰੀ ਦੇ ਢਹਿ-ਢੇਰੀ ਹੋਣ ਨਾਲ ਮਾਰੇ ਜਾਣ ਵਾਲੇ ਲੋਕਾਂ ਨੂੰ ਵੀ ਸ਼ਰਧਾਂਜਲੀ ਦਿੱਤੀ। ਵਿਧਾਨ ਸਭਾ ਨੇ 8 ਨਵੰਬਰ ਨੂੰ ਸੜਕ ਹਾਦਸੇ ‘ਚ ਮਾਰੇ ਗਏ ਵਿਦਿਆਰਥੀਆਂ ਅਤੇ 7 ਨਵੰਬਰ ਨੂੰ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਇੱਕ ਹੋਰ ਹਾਦਸੇ ਵਿੱਚ ਮਾਰੇ ਗਏ ਅਧਿਆਪਕਾਂ ਨੂੰ ਵੀ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸਦਨ ਨੇ ਰਾਜਮਾਤਾ ਮਹਿੰਦਰ ਕੌਰ ਨੂੰ ਸਾਬਕਾ ਸੰਸਦ ਮੈਂਬਰਾਂ ਵਿਸ਼ਵਜੀਤ ਪ੍ਰਿਥਵੀਜੀਤ ਸਿੰਘ ਅਤੇ ਮਹਿੰਦਰ ਸਿੰਘ ਕਲਿਆਣ ਦੇ ਨਾਲ ਸ਼ਰਧਾਂਜਲੀ ਭੇਂਟ ਕੀਤੀ। 15ਵੀਂ ਵਿਧਾਨ ਸਭਾ ਦੀ ਤੀਜੇ ਇਜਲਾਸ ਦੇ ਪਹਿਲੇ ਦਿਨ ਵਿਛੜੀ ਰੂਹਾਂ ਦੀ ਯਾਦ ਵਿੱਚ ਸਤਿਕਾਰ ਵਜੋਂ ਦੋ ਮਿੰਟ ਦਾ ਮੌਨ ਰੱਖਿਆ ਗਿਆ। (Suicide)
ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਪ੍ਰਸਿੱਧ ਕਲਾਕਾਰ ਲੀਓਨਾਰਡੋ ਦਾ ਵਿਨਸੀ ਦੇ ਇਕ ਹਵਾਲੇ ਦਾ ਜ਼ਿਕਰ  ਕੀਤਾ ਅਤੇ ਪਿਛਲੇ ਇਜਲਾਸ ਤੋਂ ਬਾਅਦ ਵਿਛੜੇ ਸਾਰੇ ਮੈਂਬਰਾਂ ਨੂੰ ਸ਼ਰਧਾਂਜਲੀ ਦੇਣ ਦਾ ਪ੍ਰਸਤਾਵ ਵੀ ਰੱਖਿਆ। 20 ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਦੇਣ ਤੋਂ ਬਾਅਦ ਸਪੀਕਰ ਨੇ ਸਦਨ ਵੱਲੋਂ ਜ਼ਾਹਰ ਕੀਤੀਆਂ ਭਾਵਨਾਵਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਉਣ ਲਈ ਇਕ ਮਤਾ ਵੀ ਪਾਸ ਕੀਤਾ। ਇਸ ਮਤੇ ਨੂੰ ਜ਼ੁਬਾਨੀ ਵੋਟਾਂ ਰਾਹੀਂ ਪਾਸ ਕੀਤਾ ਗਿਆ। ਤਿੰਨ ਸਾਬਕਾ ਸੰਸਦ ਮੈਂਬਰਾਂ ਤੋਂ ਇਲਾਵਾ ਸਾਬਕਾ ਵਿਧਾਇਕਾਂ ਹਰਮੋਹਿੰਦਰ ਸਿੰਘ ਪ੍ਰਧਾਨ, ਸਰਦਾਰ ਬਲਵੰਤ ਸਿੰਘ, ਸਰਦਾਰ ਰਾਜਾ ਸਿੰਘ, ਸਰਦਾਰ ਬਲਬੀਰ ਸਿੰਘ, ਸਰਦਾਰ ਸੁਰਜਨ ਸਿੰਘ ਜੋਗਾ ਅਤੇ ਕਾਮਰੇਡ ਰਾਜ ਕੁਮਾਰ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ ਗਈ। (Suicide)
ਸਦਨ ਨੇ ਅਰਜੁਨ ਸਿੰਘ, ਵੱਸਣ ਸਿੰਘ, ਜਗਤ ਸਿੰਘ, ਬਚਨ ਸਿੰਘ, ਰਾਮ ਸਰੂਪ, ਸ੍ਰੀਮਤੀ ਬਚਨ ਕੌਰ, ਚੰਨਣ ਸਿੰਘ (ਸਾਰੇ ਆਜ਼ਾਦੀ ਘੁਲਾਟੀਏ), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਅਤੇ ਸਬ-ਇੰਸਪੈਕਟਰ ਕਮਲਜੀਤ ਸਿੰਘ, ਨਾਇਕ ਬਖਤਾਬਰ ਸਿੰਘ ਤੇ ਮਨਜਿੰਦਰ ਸਿੰਘ (ਸਾਰੇ ਸ਼ਹੀਦ) ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ ਗਈ। ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਅਪੀਲ ‘ਤੇ ਬਟਾਲਾ ਦੇ ਪਿੰਡ ਚਾਹਲ ਖੁਰਦ ਦੇ ਸ਼ਹੀਦ ਮਨਦੀਪ ਸਿੰਘ (32) ਦਾ ਨਾਂਅ ਵੀ ਵਿਛੜੀਆਂ ਰੂਹਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਜੋ ਲੰਘੀ 22 ਨਵੰਬਰ ਨੂੰ ਉੱਤਰੀ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿੱਚ ਅੱਤਵਾਦੀ ਖਿਲਾਫ਼ ਲੜਾਈ ਦੌਰਾਨ ਸ਼ਹੀਦ ਹੋ ਗਿਆ ਸੀ। ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਤੋਂ ਇਲਾਵਾ ਵੱਖ-ਵੱਖ ਹਾਦਸਿਆਂ ‘ਚ ਮਾਰੇ ਜਾਣ ਵਾਲੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸ਼ਰਧਾਂਜਲੀ ਦੇਣ ਦਾ ਸੁਝਾਅ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦਿੱਤਾ, ਜਿਸ ਨੂੰ ਸਪੀਕਰ ਨੇ ਪ੍ਰਵਾਨ ਕਰ ਲਿਆ। (Suicide)