accident - Sach Kahoon Punjabi
Road Accident: ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ, ਤਿੰਨ ਔਰਤਾਂ ਸਮੇਤ ਛੇ ਜ਼ਖਮੀ
ਜ਼ਖਮੀਆਂ ਨੂੰ ਏਮਜ਼ ਬਠਿੰਡਾ ਅਤੇ ਡੱਬਵਾਲੀ ਵਿਖੇ ਭਰਤੀ ਕਰਵਾਇਆ
Road Accident: (ਸੁਖਤੇਜ ਧਾਲੀਵਾਲ) ਸੰਗਤ ਮੰਡੀ। ਬੀਤੀ ਦੇਰ ਰਾਤ ਬਠਿੰਡਾ-ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਮਛਾਣਾ ਦੇ ਨਜ਼ਦੀਕ ਇੱਕ ਕਾਲੇ ਰੰਗ ਦੀ ਕਰੇਟਾ ਕਾਰ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ ਤੇ ਤਿੰਨ ਔਰਤਾਂ ਸਮੇਤ ਛੇ ਹੋਰ ਜ਼ਖਮੀ ਹੋਣ ਦੀ ਖਬਰ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਸਹਾਇਕ ਥਾਣੇਦਾਰ ਸੰਦੀਪ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪੁੱਜੇ ਤੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਇਲਾਜ ਵਾਸਤੇ ਏਮਜ਼ ਹਸਪਤਾਲ ਬਠਿੰਡਾ ਅਤੇ ਮੰਡੀ ਡੱਬਵਾਲੀ ਵਿਖੇ ਭਰਤੀ ਕਰਵਾ ਦਿੱਤਾ ਗਿਆ।
ਘਟਨਾ ਸਥਾਨ ’ਤੇ ਪੁੱਜੇ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਪਿੰਡ ਮਛਾਣਾ ਨੇੜੇ ਇੱਕ ਕਾਲੇ ਰੰਗ ਦੀ ਕਰੇਟਾ ਕਾਰ ਬਠਿੰਡਾ ਤੋਂ ਡੱਬਵਾਲੀ ਸਾਈਡ ਵੱਲ ਜਾ ਰਹੀ ਸੀ ਜਿਸ ਵਿੱਚ ਚਾਲਕ ਸਮੇਤ 3 ਔਰਤਾਂ ਤੇ 2 ਵਿਅਕਤੀ ਸਵਾਰ ਸਨ ਜਦੋਂ ਉਹ ਪਿੰਡ ਮਛਾਣਾ ਨੇੜੇ ਪੁੱਜੇ ਤਾਂ ਸਾਹਮਣਿਓਂ ਆ ਰਹੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਮੋਟਰਸਾਈਕਲ ਉਪਰ ਸਵਾਰ 3 ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਵੱਲੋਂ ਏਮਜ਼ ਹਸਪਤਾਲ ਬਠਿੰਡਾ ਵਿਖੇ ਭਰਤੀ ਕਰਵਾ ਦਿੱਤਾ ਗਿਆ।
ਇਹ ਵੀ ਪੜ੍ਹੋ: Punjab News: ਮਲੇਰਕੋਟਲਾ ’ਚ 15 ਸਾਲਾਂ ਤੋਂ ਰਹਿ ਰਹੇ ਦੋ ਪਾਕਿਸਤਾਨੀ ਅੱਤਵਾਦੀ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰਾਂ ਵਿਚੋਂ 2 ਨੌਜ਼ਵਾਨ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਗਏ। ਜਿਨ੍ਹਾਂ ਦੀ ਸ਼ਨਾਖਤ ਪ੍ਰੇਮ ਸਿੰਘ (23) ਪੁੱਤਰ ਪ੍ਰਕਾਸ਼ ਸਿੰਘ, ਸ਼ਰਨਪ੍ਰੀਤ ਸਿੰਘ (22) ਪੁੱਤਰ ਜਸਵੀਰ ਸਿੰਘ ਵਾਸੀ ਮੱਲਵਾਲਾ ਅਤੇ ਤੀਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਨੌਜਵਾਨ ਵਿੱਕੀ ਸਿੰਘ ( 25) ਪੁੱਤਰ ਮੇਜ਼ਰ ਸਿੰਘ ਪਿੰਡ ਗੁਰੂਸਰ ਸੈਣੇਵਾਲਾ ਦੇ ਤੌਰ ’ਤੇ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨਾਂ ਦੇ ਵਾਰਸਾਂ ਨੂੰ ਇਤਲਾਹ ਕਰ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। Road Accident
Car Fire: ਕਾਰ ਨੂੰ ਅੱਗ ਲੱਗ ਗਈ, ਇੱਕ ਵਿਅਕਤੀ ਦੀ ਮੌਤ
Car Fire: ਹੈਦਰਾਬਾਦ, (ਆਈਏਐਨਐਸ) ਹੈਦਰਾਬਾਦ ਵਿੱਚ ਸੋਮਵਾਰ ਸਵੇਰੇ ਇੱਕ ਕਾਰ ਨੂੰ ਅੱਗ ਲੱਗਣ ਨਾਲ ਇੱਕ ਵਿਅਕਤੀ ਜ਼ਿੰਦਾ ਸੜ ਗਿਆ। ਇਹ ਹਾਦਸਾ ਸ਼ਹਿਰ ਦੇ ਬਾਹਰਵਾਰ ਸ਼ਮੀਰਪੇਟ ਨੇੜੇ ਆਊਟਰ ਰਿੰਗ ਰੋਡ ‘ਤੇ ਵਾਪਰਿਆ। ਪੁਲਿਸ ਦੇ ਅਨੁਸਾਰ, ਅੱਗ ਇੱਕ ਈਕੋਸਪੋਰਟ ਕਾਰ ਵਿੱਚ ਲੱਗੀ ਜੋ ਸੜਕ ਕਿਨਾਰੇ ਖੜੀ ਸੀ। ਪੁਲਿਸ ਨੂੰ ਸ਼ੱਕ ਹੈ ਕਿ ਮ੍ਰਿਤਕ ਏਸੀ ਚਾਲੂ ਰੱਖ ਕੇ ਕਾਰ ਵਿੱਚ ਸੌਂ ਰਿਹਾ ਸੀ। ਬਾਅਦ ਵਿੱਚ, ਅੱਗ ਤੇਜ਼ੀ ਨਾਲ ਫੈਲਣ ਕਾਰਨ ਉਹ ਕਾਰ ਵਿੱਚ ਫਸ ਗਿਆ ਅਤੇ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸ਼ਮੀਰਪੇਟ ਤੋਂ ਕੇਸਾਰਾ ਜਾਂਦੇ ਰਸਤੇ ‘ਤੇ ਲਿਓਨੀਆ ਰੈਸਟੋਰੈਂਟ ਦੇ ਨੇੜੇ ਕਾਰ ਸੜਕ ਕਿਨਾਰੇ ਖੜ੍ਹੀ ਸੀ। ਰਾਹਗੀਰਾਂ ਦੁਆਰਾ ਸੂਚਿਤ ਕੀਤੇ ਜਾਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਅੱਗ ਬੁਝਾ ਦਿੱਤੀ।
ਪੁਲਿਸ ਨੂੰ ਸ਼ੱਕ ਹੈ ਕਿ ਅੱਗ ਤਕਨੀਕੀ ਨੁਕਸ ਕਾਰਨ ਲੱਗੀ ਸੀ। ਸ਼ਮੀਰਪੇਟ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਕ੍ਰਾਈਮ ਲੈਬਾਰਟਰੀ ਅਲਟੀਮੇਟ ਐਵੀਡੈਂਸ ਸਿਸਟਮ ਟੀਮ ਨੇ ਅੱਗ ਲੱਗਣ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਮ੍ਰਿਤਕਾਂ ਦੀ ਪਛਾਣ ਕਰਨ ਲਈ ਘਟਨਾ ਸਥਾਨ ‘ਤੇ ਜਾਂਚ ਕੀਤੀ।
ਇਹ ਵੀ ਪੜ੍ਹੋ: Dharmendra News: ਬਾਲੀਵੁੱਡ ਦੇ ‘ਹੀ-ਮੈਨ’ ਧਰਮਿੰਦਰ ਨਹੀਂ ਰਹੇ, ਘਰ ‘ਚ ਚੱਲ ਰਿਹਾ ਸੀ ਇਲਾਜ
ਇੱਕ ਹੋਰ ਘਟਨਾ ਵਿੱਚ, ਅਲਵਾਲ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਦੁਕਾਨਾਂ ਵਿੱਚ ਵੱਜੀ। ਇਹ ਹਾਦਸਾ ਸਿਲੈਕਟ ਥੀਏਟਰ ਨੇੜੇ ਵਾਪਰਿਆ। ਪੁਲਿਸ ਦੇ ਅਨੁਸਾਰ, ਇੱਕ ਅਰਟਿਗਾ ਕਾਰ ਸੜਕ ਕਿਨਾਰੇ ਦੁਕਾਨਾਂ ਅਤੇ ਇੱਕ ਵਪਾਰਕ ਬਲਾਕ ਵਿੱਚ ਵੱਜੀ। ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ। ਦੁਕਾਨਾਂ ਬੰਦ ਹੋਣ ਕਾਰਨ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਸ਼ੱਕ ਹੈ ਕਿ ਡਰਾਈਵਰ ਸ਼ਰਾਬ ਪੀ ਕੇ ਗੱਡੀ ਚਲਾ ਰਿਹਾ ਸੀ। Car Fire
Bus Fire: ਆਂਧਰਾ ਪ੍ਰਦੇਸ਼ ’ਚ ਇੱਕ ਚੱਲਦੀ ਬੱਸ ਨੂੰ ਲੱਗ ਅੱਗ, ਕਈ ਯਾਤਰੀ ਦੀ ਮੌਤ
ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਦੁੱਖ ਪ੍ਰਗਟ ਕੀਤਾ
Bus Fire: ਕੁਰਨੂਲ, (ਆਈਏਐਨਐਸ)। ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਇੱਕ ਬੱਸ ਨੂੰ ਅੱਗ ਲੱਗਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਹੈਦਰਾਬਾਦ-ਬੈਂਗਲੁਰੂ ਹਾਈਵੇਅ ‘ਤੇ ਕੱਲੂਰ ਮੰਡਲ ਦੇ ਚਿਨਾਟੇਕੁਰ ਨੇੜੇ ਵਾਪਰਿਆ। ਬੱਸ ਬੈਂਗਲੁਰੂ ਤੋਂ ਹੈਦਰਾਬਾਦ ਜਾ ਰਹੀ ਸੀ ਕਿ ਅਚਾਨਕ ਅੱਗ ਲੱਗ ਗਈ। ਥੋੜ੍ਹੀ ਦੇਰ ਵਿੱਚ ਹੀ ਪੂਰੀ ਬੱਸ ਸੜ ਕੇ ਸੁਆਹ ਹੋ ਗਈ। ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਇਸ ਵਿੱਚ ਲਗਭਗ 40 ਯਾਤਰੀ ਸਵਾਰ ਸਨ। ਐਮਰਜੈਂਸੀ ਐਗਜ਼ਿਟ ਦਰਵਾਜ਼ਾ ਤੋੜ ਕੇ ਲਗਭਗ 12 ਯਾਤਰੀ ਬਾਹਰ ਨਿਕਲਣ ’ਚ ਕਾਮਯਾਬ ਹੋ ਗਏ, ਜਦੋਂ ਕਿ ਕਈ ਹੋਰ ਸੜ ਗਏ ਅਤੇ ਬਾਅਦ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਹਾਲਾਂਕਿ, ਮੌਤਾਂ ਦੀ ਗਿਣਤੀ ਬਾਰੇ ਅਧਿਕਾਰਤ ਜਾਣਕਾਰੀ ਅਜੇ ਜਾਰੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ: Punjab Farmers News: ਪਰਾਲੀ ਦੇ ਮਸਲੇ ’ਤੇ ਕਿਸਾਨਾਂ ਨੇ ਖੋਲ੍ਹਿਆ ਮੋਰਚਾ
ਘਟਨਾ ਤੋਂ ਬਾਅਦ, ਰਾਜ ਦੇ ਆਵਾਜਾਈ ਮੰਤਰੀ ਮੰਡੀਪੱਲੀ ਰਾਮਪ੍ਰਸਾਦ ਰੈਡੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇੰਨੀਆਂ ਜਾਨਾਂ ਦਾ ਨੁਕਸਾਨ ਸੱਚਮੁੱਚ ਦਿਲ ਨੂੰ ਤੋੜਨ ਵਾਲਾ ਸੀ। ਆਵਾਜਾਈ ਮੰਤਰੀ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਕੁਰਨੂਲ ਹਸਪਤਾਲ ਪਹੁੰਚਾਉਣ ਅਤੇ ਸਭ ਤੋਂ ਵਧੀਆ ਸੰਭਵ ਡਾਕਟਰੀ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਟਰਾਂਸਪੋਰਟ ਅਤੇ ਬਚਾਅ ਟੀਮਾਂ ਨੂੰ ਹਾਦਸੇ ਵਾਲੀ ਥਾਂ ‘ਤੇ ਤੁਰੰਤ ਰਾਹਤ ਅਤੇ ਬਚਾਅ ਕਾਰਜ ਚਲਾਉਣ ਦੇ ਨਿਰਦੇਸ਼ ਵੀ ਦਿੱਤੇ।
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਆਪਣੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਨੇ ਇੱਕ ਐਕਸ-ਪੋਸਟ ਵਿੱਚ ਲਿਖਿਆ, “ਕੁਰਨੂਲ ਜ਼ਿਲ੍ਹੇ ਦੇ ਚਿਨਾਟੇਕੁਰ ਪਿੰਡ ਨੇੜੇ ਵਾਪਰੇ ਭਿਆਨਕ ਬੱਸ ਅੱਗ ਹਾਦਸੇ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਮੇਰੀ ਡੂੰਘੀ ਸੰਵੇਦਨਾ ਉਨ੍ਹਾਂ ਪਰਿਵਾਰਾਂ ਨਾਲ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।” ਸਰਕਾਰੀ ਅਧਿਕਾਰੀ ਜ਼ਖਮੀਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ।”
ਸਾਬਕਾ ਮੁੱਖ ਮੰਤਰੀ ਜਗਨ ਮੋਹਨ ਰੈਡੀ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ
ਸਾਬਕਾ ਮੁੱਖ ਮੰਤਰੀ ਜਗਨ ਮੋਹਨ ਰੈਡੀ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਲਿਖਿਆ, “ਕੁਰਨੂਲ ਜ਼ਿਲ੍ਹੇ ਦੇ ਚਿੰਨਾਟੇਕੁਰ ਪਿੰਡ ਨੇੜੇ ਵਾਪਰੇ ਦਰਦਨਾਕ ਬੱਸ ਅੱਗ ਹਾਦਸੇ ਦੀ ਖ਼ਬਰ ਬਹੁਤ ਦੁਖਦਾਈ ਹੈ। ਮੈਂ ਉਨ੍ਹਾਂ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਸਰਕਾਰ ਨੂੰ ਇਸ ਮੰਦਭਾਗੀ ਘਟਨਾ ਵਿੱਚ ਜ਼ਖਮੀਆਂ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਜ਼ਰੂਰੀ ਸਹਾਇਤਾ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕਰਦਾ ਹਾਂ।”
Punjab Bus Accident: ਪੰਜਾਬ ’ਚ ਇੱਕ ਹੋਰ ਬੱਸ ਹਾਦਸਾ, ਰੋਡਵੇਜ਼ ਦੀ ਬੱਸ ਪਲਟੀ
ਮੁਕਤਸਰ ਦੇ ਮਲੋਟ ਰੋਡ ‘ਤੇ ਰੋਡਵੇਜ਼ ਦੀ ਬੱਸ ਪਲਟੀ | Punjab Bus Accident
ਸਰਕਾਰ ਵੱਲੋਂ ਹਾਦਸੇ ਦਾ ਸਿਕਾਰ ਹੋਏ ਜ਼ਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ
Punjab Bus Accident: (ਮਨੋਜ) ਸ੍ਰੀ ਮੁਕਤਸਰ ਸਾਹਿਬ/ਮਲੋਟ। ਸ੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾ ਰਹੀ ਬੱਸ ਦੇ ਮਹਿਰਾਜ ਪਿੰਡ ਨਜ਼ਦੀਕ ਹਾਦਸਾਗਰਸਤ ਹੋਣ ’ਤੇ ਡੂੰਘਾ ਦੁੱਖ ਵਿਅਕਤ ਕਰਦੇ ਹੋਏ ਦੱਸਿਆ ਕਿ ਇਸ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਸਾਰੇ ਮੁਸਾਫਿਰਾਂ ਦੀ ਸਰਕਾਰ ਵੱਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Amloh News: ਸਿਕੰਦਰ ਸਿੰਘ ਗੋਗੀ ਨੇ ਸੰਭਾਲਿਆ ਨਗਰ ਕੌਂਸਲ ਅਮਲੋਹ ਦਾ ਕਾਰਜਭਾਰ
ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਕਿਹਾ ਕਿ ਇਸ ਬੱਸ ਵਿੱਚ ਜੋ ਸਵਾਰੀਆਂ ਜ਼ਖਮੀ ਸਨ ਉਹਨਾਂ ਵਿੱਚੋਂ ਸਿਮਰਨਜੀਤ ਕੌਰ, ਵਾਸੀ ਪਿੰਡ ਸ਼ਾਮ ਖੇੜਾ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜੇਰੇ ਇਲਾਜ ਹੈ ।
ਉਹਨਾਂ ਕਿਹਾ ਕਿ ਜ਼ਖਮੀਆਂ ਦੇ ਪਰਿਵਾਰ ਨਾਲ ਤਾਲਮੇਲ ਲਈ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਦੀ ਡਿਊਟੀ ਲਗਾਈ ਗਈ ਹੈ। ਹੋਰ ਜ਼ਖਮੀਆਂ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸਿਵਿਲ ਹਸਪਤਾਲ ਮਲੋਟ ਵਿੱਚ ਦਾਖਲ ਅਮਨਦੀਪ ਕੌਰ, ਅੰਜੂ ਅਤੇ ਪਾਰਵਤੀ ਵਾਸੀਆਨ ਪਿੰਡ ਮਾਹੂਆਣਾ ਅਤੇ ਲਾਭ ਸਿੰਘ (ਹਰਿਆਣਾ), ਸਤਵੰਤ ਕੌਰ ਪਿੰਡ ਰੋੜਾਂਵਾਲੀ, ਸੁਨੀਲ ਕੁਮਾਰ ਵਾਸੀ ਮਹਿਣਾ, ਸਰੀਤਾ ਵਾਸੀ ਸ੍ਰੀ ਮੁਕਤਸਰ ਸਾਹਿਬ, ਸੋਮਾ ਵਾਸੀ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਇਲਾਜ ਦੇ ਇਲਾਜ ਦਾ ਪ੍ਰਬੰਧ ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਕਰ ਰਹੇ ਹਨ । Punjab Bus Accident
Road Accident: ਆਟੋ ਤੇ ਕੈਮੀਕਲ ਟਰੱਕ ਦੀ ਸਿੱਧੀ ਟੱਕਰ, ਦੋ ਵਿਅਕਤੀਆਂ ਦੀ ਮੌਤ
ਔਰਤ ਸਮੇਤ ਤਿੰਨ ਗੰਭੀਰ ਜ਼ਖਮੀ | Road Accident
Road Accident: (ਮਨਜੀਤ ਨਰੂਆਣਾ) ਸੰਗਤ ਮੰਡੀ। ਬਠਿੰਡਾ ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪਿੰਡ ਚੱਕ ਰੁਲਦੂ ਸਿੰੰਘ ਵਾਲਾ ਵਿਖੇ ਢਿੱਲੋਂ ਪੈਟਰੋਲ ਪੰਪ ਦੇ ਨਜਦੀਕ ਇੱਕ ਕੈਮੀਕਲ ਦੇ ਭਰੇ ਟਰੱਕ ਦੀ ਆਟੋ ਨਾਲ ਹੋਈ ਸਿੱਧੀ ਟੱਕਰ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇੱਕ ਔਰਤ ਸਮੇਤ ਤਿੰਨ ਵਿਅਕਤੀ ਗੰਭੀਰ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਉਕਤ ਆਟੋ ਸਵਾਰ ਡੱਬਵਾਲੀ ਵਾਲੇ ਪਾਸਿਓ ਮੱਥਾ ਟੇਕ ਕੇ ਬਠਿੰਡਾ ਵੱਲ ਜਾ ਰਹੇ ਸਨ, ਜਿਉਂ ਹੀ ਇਹ ਢਿੱਲੋਂ ਪੈਟਰੋਲ ਪੰਪ ਨਜਦੀਕ ਪਹੁੰਚੇ ਤਾਂ ਬਠਿੰਡਾ ਵਾਲੇ ਪਾਸੇ ਤੋਂ ਆ ਰਹੇ ਕੈਮੀਕਲ ਵਾਲੇ ਟਰੱਕ ਦੀ ਆਟੋ ਨਾਲ ਸਿੱਧੀ ਟੱਕਰ ਹੋ ਗਈ, ਜਿਸ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਔਰਤ ਸਮੇਤ ਤਿੰਨ ਗੰਭੀਰ ਜਖਮੀ ਹੋ ਗਏ ਜ਼ਖਮੀਆਂ ਨੂੰ ਮੰਡੀ ਡੱਬਵਾਲੀ ਐਬੂਲੈਂਸਾਂ ਸੇਵਾ ਟਰੱਸਟ ਦੇ ਕਲਵੰਤ ਸਿੰਘ ਦੀ ਸਹਾਇਤਾ ਨਾਲ ਡੱਬਵਾਲੀ ਵਿਖੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਦੋ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
ਇਹ ਵੀ ਪੜ੍ਹੋ: Mohali News: ਮੁਹਾਲੀ ‘ਚ ਡਿੱਗੀ ਬਹੁਮੰਜ਼ਿਲਾ ਇਮਾਰਤ, 15 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ
ਮ੍ਰਿਤਕਾਂ ਦੀ ਪਹਿਚਾਣ ਸੰਦੀਪ ਅਤੇ ਵਿੱਕੀ ਪੁੱਤਰ ਕਸਮੀਰ ਸਿੰਘ ਅਤੇ ਜ਼ਖ਼ਮੀ ਕਮਲੇਸ਼ ਪਤਨੀ ਸਾਹਬ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜਗਦੀਸ਼ ਸਿੰਘ, ਇੰਦਰ ਸਿੰਘ ਪੁੱਤਰ ਭਗਤ ਸਿੰਘ ਵਾਸੀ ਬਠਿੰਡਾ ਵਜੋਂ ਹੋਈ ਹੈ।ਗੰਭੀਰ ਜ਼ਖ਼ਮੀਆਂ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ’ਚ ਰੈਫਰ ਕੀਤਾ ਗਿਆ।ਮੌਕੇ ’ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਪਹੁੰਚ ਕੇ ਦੋਵੇਂ ਹਾਦਸਾ ਗ੍ਰਸਤ ਵਾਹਨਾਂ ਨੂੰ ਸੜਕ ਤੋਂ ਪਾਸੇ ਕਰਵਾਇਆ।ਪੁਲਿਸ ਚੌਂਕੀ ਪਥਰਾਲਾ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। Road Accident
42 ਯਾਤਰੀ ਸਨ ਬੱਸ ’ਚ ਸਵਾਰ | Almora Accident
200 ਫੁੱਟ ਹੇਠਾਂ ਡਿੱਗੀ ਹੈ ਬੱਸ
ਅਲਮੋੜਾ (ਸੱਚ ਕਹੂੰ ਨਿਊਜ਼)। ਉੱਤਰਾਖੰਡ ਦੇ ਅਲਮੋੜਾ ’ਚ ਸੋਮਵਾਰ ਸਵੇਰੇ ਇੱਕ ਯਾਤਰੀ ਬੱਸ ਖੱਡ ’ਚ ਡਿੱਗ ਗਈ ਹੈ। ਹਾਦਸੇ ’ਚ 15 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 25 ਤੋਂ ਜ਼ਿਆਦਾ ਯਾਤਰੀ ਜ਼ਖਮੀ ਹਨ। ਇਹ ਹਾਦਸਾ ਅਲਮੋੜਾ ਦੇ ਕੁਪੀ ਨੇੜੇ ਵਾਪਰਿਆ। ਬੱਸ ’ਚ 42 ਯਾਤਰੀ ਸਵਾਰ ਸਨ। ਪੁਲਿਸ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ’ਚ ਵਾਧਾ ਹੋ ਸਕਦਾ ਹੈ। ਆਫਤ ਪ੍ਰਬੰਧਨ ਅਧਿਕਾਰੀ ਵਿਨੀਤ ਪਾਲ ਨੇ ਕਿਹਾ- ਨਮਕ ਤੇ ਰਾਨੀਖੇਤ ਤੋਂ ਬਚਾਅ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ।
Read This : Road Accident: ਕ੍ਰੇਨ ਨੇ 1 ਸਾਲ ਦੀ ਬੱਚੀ ਤੇ ਉਸ ਦੀ ਮਾਂ ਨੂੰ ਦਰੜਿਆ
15 ਲੋਕਾਂ ਦੀ ਮੌਤ ਦੀ ਖਬਰ ਹੈ। ਮ੍ਰਿਤਕਾਂ ਦੀ ਸਹੀ ਗਿਣਤੀ ਦਾ ਪਤਾ ਬਚਾਅ ਤੋਂ ਬਾਅਦ ਹੀ ਲੱਗੇਗਾ। ਇਸ ਦੌਰਾਨ ਐਸਡੀਐਮ ਸਾਲਟ ਸੰਜੇ ਕੁਮਾਰ ਨੇ ਦੱਸਿਆ ਕਿ ਹੁਣ ਤੱਕ 5 ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਬੱਸ ਕਿਨਾਥ ਤੋਂ ਰਾਮਨਗਰ ਜਾ ਰਹੀ ਸੀ। ਬੱਸ ’ਚ ਜ਼ਿਆਦਾਤਰ ਸਥਾਨਕ ਲੋਕ ਸਵਾਰ ਸਨ। ਬੱਸ ਕੰਪਾਰਟਮੈਂਟ ਨੇੜੇ ਕੰਟਰੋਲ ਤੋਂ ਬਾਹਰ ਹੋ ਗਈ। ਪਲਟਦੇ ਸਮੇਂ ਉਹ ਕਰੀਬ 200 ਫੁੱਟ ਡੂੰਘੀ ਖਾਈ ’ਚ ਜਾ ਡਿੱਗੀ। ਹਾਦਸੇ ’ਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਖਾਈ ’ਚ ਡਿੱਗਣ ਨਾਲ ਕਈ ਸਵਾਰੀਆਂ ਬੱਸ ’ਚੋਂ ਡਿੱਗ ਕੇ ਦੂਰ ਜਾ ਡਿੱਗੀਆਂ। ਅਲਮੋੜਾ ਦੇ ਐੱਸਪੀ ਮੌਕੇ ’ਤੇ ਪਹੁੰਚ ਗਏ ਹਨ। Almora Accident
ਨੈਨੀਤਾਲ ਤੋਂ ਵੀ ਪੁਲਿਸ ਬਲ ਰਵਾਨਾ ਕਰ ਦਿੱਤਾ ਗਿਆ ਹੈ। ਐੱਸਡੀਆਰਐੱਫ ਦੀ ਟੀਮ ਮੌਕੇ ’ਤੇ ਪਹੁੰਚ ਗਈ ਹੈ। ਪੁਲਿਸ ਨੇ ਦੱਸਿਆ ਕਿ ਬੱਸ ਗੜ੍ਹਵਾਲ ਮੋਟਰਜ਼ ਦੀ ਸੀ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਬੱਸ ਕਾਫੀ ਖਸਤਾਹਾਲ ਸੀ। ਫਿਲਹਾਲ ਹਾਦਸੇ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪਹਿਲੀ ਤਰਜੀਹ ਜ਼ਖਮੀਆਂ ਨੂੰ ਬਚਾਉਣਾ ਹੈ। ਸੀਐਮ ਪੁਸ਼ਕਰ ਸਿੰਘ ਧਾਮੀ ਨੇ ਵੀ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਰਾਹਤ ਤੇ ਬਚਾਅ ਕਾਰਜ ਤੇਜ਼ੀ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਹਨ।
ਸਰਦ ਬੰਦ ਨੇੜੇ ਨਦੀ ’ਚ ਡਿੱਗੀ ਬੱਸ | Almora Accident
ਸ਼ੁਰੂਆਤੀ ਜਾਣਕਾਰੀ ਮਿਲੀ ਹੈ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਨੈਨੀਡਾਂਡਾ ਦੇ ਕਿਨਾਥ ਤੋਂ ਸਵਾਰੀਆਂ ਨੂੰ ਲੈ ਕੇ ਜਾ ਰਹੀ ਸੀ। ਬੱਸ ਨੇ ਰਾਮਨਗਰ ਜਾਣਾ ਸੀ। ਉਪਭੋਗਤਾ ਕੰਪਨੀ ਦੀ ਬੱਸ ਹਨ। ਬੱਸ ਸਰਦ ਬੰਦ ਨੇੜੇ ਨਦੀ ’ਚ ਡਿੱਗੀ ਹੈ।
15 ਤੋਂ ਜ਼ਿਆਦਾ ਯਾਤਰੀ ਮਰੇ | Almora Accident
ਆਫ਼ਤ ਪ੍ਰਬੰਧਨ ਅਧਿਕਾਰੀ ਅਲਮੋੜਾ ਵਿਨੀਤ ਪਾਲ ਨੇ ਦੱਸਿਆ ਕਿ 15 ਤੋਂ ਜ਼ਿਆਦਾ ਯਾਤਰੀਆਂ ਦੀ ਮੌਤ ਹੋਈ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਟੀਮ ਬਚਾਅ ’ਚ ਲੱਗੀ ਹੋਈ ਹੈ। ਹਾਦਸੇ ’ਚ ਕਿੰਨੇ ਯਾਤਰੀਆਂ ਦੀ ਮੌਤ ਹੋਈ ਹੈ, ਇਹ ਬਚਾਅ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। Almora Accident
ਬੱਸ ’ਚ ਸਵਾਰ ਸਨ 35 ਤੋਂ ਜ਼ਿਆਦਾ ਯਾਤਰੀ
ਬੱਸ 42 ਸੀਟਰ ਸੀ। ਬੱਸ ’ਚ 35 ਤੋਂ ਜ਼ਿਆਦਾ ਯਾਤਰੀ ਸਵਾਰ ਸਨ। ਹਾਦਸੇ ਤੋਂ ਬਾਅਦ ਕੁਝ ਸਵਾਰੀਆਂ ਖੁਦ ਹੀ ਬੱਸ ਤੋਂ ਬਾਹਰ ਆ ਗਈਆਂ। ਕੁਝ ਲੋਕ ਖਿੱਲਰ ਕੇ ਹੇਠਾਂ ਡਿੱਗ ਪਏ। ਜ਼ਖਮੀ ਲੋਕਾਂ ਨੇ ਹੀ ਇਸ ਦੀ ਸੂਚਨਾ ਹੋਰਨਾਂ ਨੂੰ ਦਿੱਤੀ। ਮੌਕੇ ’ਤੇ ਰਾਹਤ ਤੇ ਬਚਾਅ ਕੰਮ ਜਾਰੀ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਐੱਸਐੱਸਪੀ ਅਲਮੋੜਾ ਵੀ ਮੌਕੇ ’ਤੇ ਰਵਾਨਾ ਹੋ ਗਏ ਹਨ, ਨਮਕੀਨ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ, ਐੱਸਡੀਆਰਐੱਫ ਦੀ ਟੀਮ ਵੀ ਮੌਕੇ ’ਤੇ ਭੇਜੀ ਗਈ ਹੈ।
Accident: ਕਾਰ ਦਰੱਖਤ ਨਾਲ ਟਕਰਾਈ, ਅੱਗ ਲੱਗਣ ਕਾਰਨ ਸੜ ਕੇ ਹੋਈ ਸੁਆਹ
ਚਾਰ ਨੌਜਵਾਨ ਹੋਏ ਜਖ਼ਮੀ | Accident
Accident: (ਰਵੀ ਗੁਰਮਾ) ਸ਼ੇਰਪੁਰ। ਕਸਬਾ ਸੇਰਪੁਰ ਦੇ ਨੇੜਲੇ ਪਿੰਡ ਕਾਲਾਬੂਲਾ ਅਤੇ ਘਨੌਰੀ ਕਲਾਂ ਦੇ ਵਿਚਕਾਰ ਲੰਘੀ ਦੇਰ ਰਾਤ ਇੱਕ ਕਾਰ ਦੇ ਅਚਾਨਕ ਦਰਖਤ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਕਾਰ ਸੜ ਕੇ ਸਵਾਹ ਹੋ ਗਈ ਇਸ ਹਾਦਸੇ ਵਿੱਚ ਚਾਰ ਨੌਜਵਾਨ ਜਖਮੀ ਹੋ ਗਏ, ਜਿਨਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਵਾਉਣਾ ਪਿਆ।
ਇਹ ਵੀ ਪੜ੍ਹੋ: Welfare Work: ਲਾਵਾਰਸ ਘੁੰਮਦੇ ਮੰਦਬੁੱਧੀ ਨੂੰ ਹਾਵੜਾ ਜਾ ਕੇ ਪਰਿਵਾਰ ਨੂੰ ਮਿਲਾਇਆ
ਪਿੰਡ ਦੀਦਾਰਗੜ੍ਹ ਦੇ ‘ਆਪ’ ਆਗੂ ਗੁਰਧਿਆਨ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਨੌਜਵਾਨ ਘਨੌਰੀ ਕਲਾਂ ਤੋਂ ਪਿੰਡ ਕਾਲਾਬੂਲਾ ਹੋ ਕੇ ਦੀਦਾਰਗੜ੍ਹ ਵੱਲ ਨੂੰ ਆ ਰਹੇ ਸਨ ਕਿ ਸੜਕ ਤੇ ਪੈਂਦੇ ਖਤਰਨਾਕ ਮੋੜ ਕਾਰਨ ਇਹ ਹਾਦਸਾ ਵਾਪਰ ਗਿਆ। ਜਿਸ ਵਿਚ ਧਰਮ ਸਿੰਘ ਲਾਡੀ ਪਿੰਡ ਦੀਦਾਰਗੜ੍ਹ ਦੇ ਜੀਭ ਉੱਪਰ ਕੱਟ ਲੱਗ ਗਿਆ, ਗੁਰਚਰਨ ਸਿੰਘ ਚਰਨੀ ਵਾਸੀ ਘਨੌਰੀ ਕਲਾਂ ਦੇ ਸਿਰ ਵਿਚ ਸੱਟ ਲੱਗੀ, ਗੁਰਦੀਪ ਸਿੰਘ ਦੀਪਾ ਵਾਸੀ ਘਨੌਰੀ ਕਲਾਂ ਪੱਟ ਉੱਪਰ ਗੰਭੀਰ ਸੱਟ ਲੱਗੀ ਅਤੇ ਧਰਮ ਸਿੰਘ ਵਾਸੀ ਸਾਰੋੰ ਦੇ ਸਿਰ ਵਿਚ ਗੰਭੀਰ ਸੱਟ ਲੱਗੀ। ਜਿਹਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ, ਮਲੇਰਕੋਟਲਾ, ਅਤੇ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਜਿੱਥੇ ਇਹਨਾਂ ਨੌਜਵਾਨਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। Accident
School Van Accident: ਸਕੂਲ ਵੈਨ ਦਾ ਟਾਇਰ ਫਟਣ ਕਾਰਨ ਦਰੱਖ਼ਤ ਨਾਲ ਟਕਰਾਈ, ਮਾਪਿਆਂ ਦੇ ਇਕਲੌਤੇ ਬੱਚੇ ਦੀ ਮੌਤ
School Van Accident: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਟਾਇਰ ਫੱਟਣ ਤੋਂ ਬਾਅਦ ਦਰੱਖ਼ਤ ਨਾਲ ਟਕਰਾਉਣ ਨਾਲ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ’ਚ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਚਾਰ ਬੱਚੇ ਜ਼ਖਮੀ ਹੋ ਗਏ। ਇਸ ਹਾਦਸੇ ’ਚ ਇੱਕ 9 ਸਾਲਾਂ ਬੱਚੇ ਦੀ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਇਲਾਜ਼ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਜਸਕੰਵਲ ਸਿੰਘ ਪੁੱਤਰ ਜਸਵਿੰਦਰ ਸਿਘੰ ਨਿਵਾਸੀ ਧੂਲਕੋਟ ਦੇ ਰੂਪ ਵਿੱਚ ਹੋਈ ਹੈ।
ਇਹ ਵੀ ਪੜ੍ਹੋ: Bribe: ਇੱਕ ਲੱਖ ਰੁਪਏ ਵੱਢੀ ਲੈਂਦਾ ਪੁਲਿਸ ਇੰਸਪੈਕਟਰ ਗ੍ਰਿਫ਼ਤਾਰ
ਦੱਸ ਦੇਈਏ ਕਿ ਮ੍ਰਿਤਕ ਚੌਥੀ ਕਲਾਸ ਦਾ ਵਿਦਿਆਰਥੀ ਸੀ ਅਤੇ ਮਾਤਾ-ਪਿਤਾ ਦਾ ਇੱਕਲੌਤਾ ਬੱਚਾ ਸੀ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕ ਨਾਲ ਜਾਂਚ ਕੀਤੀ ਜਾ ਰਹੀ ਹੈ, ਜਦੋਂ ਕਿ ਇਸ ਹਾਦਸੇ ਸਮੇਂ ਵੈਨ ਵਿੱਚ 30-35 ਬੱਚੇ ਸਵਾਰ ਸਨ। ਹਾਦਸੇ ਵਿੱਚ ਡਰਾਈਵਰ ਅਤੇ ਚਾਰ ਬੱਚੇ ਗੰਭੀਰ ਰੂਪ ਨਾਲ ਜਖ਼ਮੀ ਹੋ ਗਏ ਸਨ, ਜਿਨਾਂ ਨੂੰ ਬਠਿੰਡਾ ਦੇ ਏਮਜ਼ ’ਚ ਭਰਤੀ ਕਰਵਾਇਆ ਗਿਆ ਸੀ।
ਜਾਣਕਾਰੀ ਦੇ ਅਨੁਸਾਰ ਮੁਕਤਸਰ ਦੇ ਨਿੱਜੀ ਸਕੂਲ ਦੀ ਵੈਨ ਵਿੱਚ ਬੱਚੇ ਖੇਡਾਂ ਵਿੱਚ ਭਾਗ ਲੈ ਕੇ ਵਾਪਿਸ ਪਿੰਡ ਮੱਲਣ ਪਰਤ ਰਹੇ ਸਨ। ਇਸ ਦੌਰਾਨ ਪਿੰਡ ਕਾਉਣੀ ਰੋਡ ’ਤੇ ਵੈਨ ਦਾ ਅਚਾਨਕ ਟਾਇਰ ਫਟ ਗਿਆ ਅਤੇ ਉਹ ਸੜਕ ਕਿਨਾਰੇ ਖੜੇ ਦਰੱਖ਼ਤ ਨਾਲ ਜਾ ਟਕਰਾਈ। ਹਾਦਸੇ ਮੌਕੇ ਵੈਨ ਵਿੱਚ ਸਵਾਰ ਚਾਰ ਬੱਚੇ ਅਤੇ ਚਾਲਕ ਮਨਦੀਪ ਗੰਭੀਰ ਰੂਪ ਨਾਲ ਜਖ਼ਮੀ ਹੋ ਗਿਆ। ਜਖ਼ਮੀਆਂ ਨੂੰ ਬਠਿੰਡਾ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਹਾਦਸੇ ਵਿੱਚ ਬਾਕੀ ਬੱਚਿਆਂ ਨੂੰ ਮਾਮੂਲੀ ਝਰੀਟਾਂ ਲੱਗੀਆਂ। ਹਾਦਸੇ ਤੋਂ ਬਾਅਦ ਵੈਨ ਦੇ ਪਰਖੱਚੇ ਉੱਡ ਗਏ ਸਨ। ਰਾਹਗੀਰਾਂ ਦੀ ਮੱਦਦ ਨਾਲ ਜਖ਼ਮੀਆਂ ਨੂੰ ਬਾਹਰ ਕੱਢਿਆ ਗਿਆ ਸੀ। ਮ੍ਰਿਤਕ ਬੱਚੇ ਜਸਕੰਵਲ ਸਿੰਘ ਦਾ ਪਿਤਾ ਖੇਤੀ ਕਰਦਾ ਹੈ ਤੇ ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਘਰ ਵਿੱਚ ਮਾਹੌਲ ਪੂਰੀ ਤਰਾਂ ਗਮਗੀਨ ਬਣਿਆ ਹੋਇਆ ਹੈ, ਬੱਚੇ ਦੀ ਮੌਤ ਮੰਗਲਵਾਰ ਸਵੇਰੇ ਹੋਈ ਦੱਸੀ ਜਾ ਰਹੀ ਹੈ।
ਪਿੰਡ ਵਾਸੀਆ ਨੇ ਪੁਲਿਸ ਦੀ ਲੇਟ ਲਤੀਫੀ ਵਿਰੁੱਧ ਲਾਇਆ ਧਰਨਾ | Road Accident
Road Accident: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਤਲਵੰਡੀ ਭਾਈ ਨਜ਼ਦੀਕ ਅੱਜ ਸਵੇਰੇ 9 ਵਜੇ ਵਾਪਰੇ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਅਤੇ ਇਕ ਨੌਜਵਾਨ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ। ਇਸ ਮੌਕੇ ਪ੍ਰਾਪਤ ਕੀਤੀ ਗਈ ਜਾਣਕਾਰੀ ਮੁਤਾਬਕ ਪਿੰਡ ਮਾਛੀ ਬੁਗਰਾ ਦੇ ਵਸਨੀਕ ਤਿੰਨ ਨੌਜਵਾਨ ਕੇਵਲ ਸਿੰਘ ਪੁੱਤਰ ਫਕੀਰ ਸਿੰਘ ਭੁਪਿੰਦਰ ਸਿੰਘ ਪੁੱਤਰ ਸੇਵਕ ਸਿੰਘ ਅਤੇ ਮਨਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਮੋਟਰਸਾਈਕਲ ‘ਤੇ ਪਿੰਡ ਤੋਂ ਤਲਵੰਡੀ ਭਾਈ ਵਿਖੇ ਆਪਣੇ ਕੰਮ ‘ਤੇ ਆ ਰਹੇ ਸਨ।
ਇਹ ਵੀ ਪੜ੍ਹੋ: Police Martyrdom Day: ਮਾਲੇਰਕੋਟਲਾ ਪੁਲਿਸ ਵੱਲੋਂ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸ਼ਹੀਦਾਂ ਨੂੰ ਕੀਤਾ ਯਾਦ
ਇਸ ਦੌਰਾਨ ਪਿੰਡ ਹਰਾਜ ,ਤਲਵੰਡੀ ਭਾਈ ਰੋਡ ‘ਤੇ ਸਥਿਤ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਨਜ਼ਦੀਕ ਇਕ ਅਣਪਛਾਤੇ ਟਰੱਕ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ ਅਤੇ ਟਰੱਕ ਥੱਲੇ ਆਉਣ ਕਾਰਨ ਕੇਵਲ ਸਿੰਘ ਅਤੇ ਭੁਪਿੰਦਰ ਸਿੰਘ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ ਮਨਪ੍ਰੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਅ ਹੈ। ਜਿਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਐਂਡ ਹਸਪਤਾਲ ਫਰੀਦਕੋਟ ਵਿਖੇ ਲਿਜਾਇਆ ਗਿਆ। ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। Road Accident
ਮੌਕੇ ‘ਤੇ ਥਾਣਾ ਤਲਵੰਡੀ ਭਾਈ ਦੀ ਪੁਲਿਸ ਪਹੁੰਚ ਚੁੱਕੀ ਸੀ ਅਤੇ ਉਸਨੇ ਆਪਣੀ ਕਾਰਵਾਈ ਆਰੰਭ ਕਰਦੇ ਹੋਏ ਅਣਪਛਾਤੇ ਟਰੱਕ ਦੀ ਭਾਲ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਤਲਵੰਡੀ ਤੋਂ ਹਰਾਜ ਰੋਡ ‘ਤੇ ਪੁਲਿਸ ਦੀ ਲੇਟ ਲਤੀਫੀ ਤੇ ਦੋਸ਼ੀਆਂ ਵਿਰੁੱਧ ਕਾਰਵਾਈ ਨੂੰ ਲਈ ਘਟਣਾ ਸਥਾਨ ਰੋਸ ਧਰਨਾ ਅਤੇ ਜਾਮ ਲਗਾ ਦਿੱਤਾ ਗਿਆ। ਘਟਨਾ ਟਾਇਮ ਤੋਂ ਲੈ ਕੇ ਸ਼ਾਮ ਦੇ ਚਾਰ ਵਜੇ ਤੱਕ ਕੋਈ ਹੱਲ ਨਾ ਹੁੰਦਾ ਵੇਖ ਪਰਿਵਾਰ ਤੇ ਪਿੰਡ ਵਾਸੀਆ ਨੇ ਪਿੰਡ ਮਾਛੀ ਬੁਗਰਾ ਨਜ਼ਦੀਕ ਫਿਰੋਜ਼ਪੁਰ ਮੋਗਾ ਹਾਈਵੇ ਰੋਡ ਨੂੰ ਮ੍ਰਿਤਕ ਦੇਹਾ ਰੱਖ ਕੇ ਜਾਮ ਕਰ ਦਿੱਤਾ ਗਿਆ। ਖਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ। Road Accident
(ਸੱਚ ਕਹੂੰ ਨਿਊਜ਼) ਕੈਥਲ। ਕੈਥਲ ਵਿੱਚ ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ ਵਾਪਰ ਗਿਆ। ਕੈਥਲ ਦੇ ਨੇਡ਼ੇ ਮੁੰਦਰੀ ਨਹਿਰ ਵਿੱਚ ਇੱਕ ਆਲਟੋ ਕਾਰ ਨਹਿਰ ’ਚ ਡਿੱਗ ਗਈ ਤੇ ਇਸ ‘ਚ ਸਵਾਰ 8 ਲੋਕਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ’ਚ ਤਿੰਨ ਬੱਚੇ ਵੀ ਸ਼ਾਮਲ ਸਨ। ਇਹ ਸਾਰੇ ਮੈਂਬਰ ਇੱਕੋ ਪਰਿਵਾਰ ਦੇ ਸਨ ਜੋ ਕਿ ਕੈਥਲ ਦੇ ਪਿੰਡ ਦੇਗ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ: Punjab Kisan News: ਕਿਸਾਨਾਂ ਦਾ ਵੱਡਾ ਐਲਾਨ, ਸੜਕਾਂ ਰਹਿਣਗੀਆਂ ਜਾਮ
ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ ਪਰਿਵਾਰ ਆਲਟੋ ਕਾਰ ‘ਚ ਮੰਦਰ ‘ਚ ਮੱਥਾ ਟੇਕਣ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਮੁੰਦਰੀ ਕੋਲ ਪੁੱਜਾ ਤਾਂ ਉਸ ਦੀ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਜਦੋਂ ਪਿੰਡ ਵਾਸੀਆਂ ਨੇ ਕਾਰ ਨੂੰ ਨਹਿਰ ਵਿੱਚ ਡਿੱਗਦੇ ਦੇਖਿਆ ਤਾਂ ਉਹ ਮੌਕੇ ’ਤੇ ਭੱਜੇ ਤੇ ਕਾਫੀ ਮਿਹਨਤ ਤੋਂ ਬਾਅਦ ਕਾਰ ਨੂੰ ਬਾਹਰ ਕੱਢਿਆ ਗਿਆ। ਕਾਰ ਵਿਚ ਸਵਾਰ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ। Haryana News
Talwandi Bhai News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਤਲਵੰਡੀ ਚੌਕ ਵਿੱਚ ਬੀਤੀ ਰਾਤ ਬੱਸ ਦੀ ਲਪੇਟ ਵਿੱਚ ਆਉਣ ਕਰਕੇ 2 ਮੋਟਰਸਾਇਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਿੰਘ ਚਮਕੌਰ ਸਿੰਘ ਪੁੱਤਰ ਠਾਣਾ ਸਿੰਘ ਵਾਸੀ ਪਿੰਡ ਮੰਗੇਵਾਲਾ, ਜਿਲ੍ਹਾ ਮੋਗਾ ਨੇ ਦੱਸਿਆ ਕਿ ਉਸਦਾ ਵੱਡਾ ਭਰਾ ਬਲਵਿੰਦਰ ਸਿੰਘ ਉਰਫ ਬਿੰਦਰ ਸਿੰਘ ਅਤੇ ਮੇਜਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮੰਗੇਵਾਲਾ ਦੋਵੇਂ ਜਣੇ ਆਪਣੇ ਮੋਟਰ ਸਾਈਕਲ ਤੇ ਘਰੋਂ ਕੰਮ ਕਰਨ ਲਈ ਆਏ ਸਨ ਜੋ ਬੀਤੇ ਕੱਲ੍ਹ ਸ਼ਾਮ ਨੂੰ ਕਰੀਬ ਸਵਾ 7 ਵਜੇ ਉਹ ਵਾਪਿਸ ਪਿੰਡ ਜਾਣ ਲਈ ਤਲਵੰਡੀ ਭਾਈ ਦੇ ਮੇਨ ਚੌਂਕ ਪਾਰ ਕਰ ਰਹੇ ਸਨ।
ਇਸੇ ਦੌਰਾਨ ਪੀ ਆਰ ਟੀ ਸੀ ਦੀ ਬੱਸ ਦੇ ਡਰਾਈਵਰ ਨੇ ਬੱਸ ਨੂੰ ਤੇਜ ਰਫਤਾਰ ਨਾਲ ਚਲਾਉਂਦੇ ਹੋਏ ਬਲਵਿੰਦਰ ਸਿੰਘ ਹੋਰਾਂ ਦੇ ਮੋਟਰ ਸਾਈਕਲ ਵਿੱਚ ਪਿੱਛਿਓ ਟੱਕਰ ਮਾਰ ਦਿੱਤੀ। ਜਿਸ ਕਾਰਨ ਮੋਟਰ ਸਾਈਕਲ ਤੇ ਸਵਾਰ ਦੋਵੇਂ ਜਣੇ ਹੇਠਾਂ ਡਿੱਗ ਪਏ ਅਤੇ ਬੱਸ ਡਰਾਈਵਰ ਬੱਸ ਨੂੰ ਭਜਾ ਕੇ ਫਰੀਦਕੋਟ ਵੱਲ ਫਰਾਰ ਹੋ ਗਿਆ। Talwandi Bhai News
Read Also : Punjab Cabinet: ਪੰਜਾਬ ਕੈਬਨਿਟ ਦੇ ਪੰਜ ਨਵੇਂ ਮੰਤਰੀਆਂ ਨੇ ਚੁੱਕੀ ਸਹੁੰ, ਮਿਲੀ ਇਹ ਵੱਡੀ ਜ਼ਿੰਮੀਵਾਰੀ
ਇਸ ਦੌਰਾਨ ਬਲਵਿੰਦਰ ਸਿੰਘ ਦੇ ਸਿਰ ਵਿੱਚ ਜਿਆਦਾ ਸੱਟ ਲੱਗਣ ਕਾਰਨ ਉਸਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਜਦੋ ਕਿ ਮੇਜਰ ਸਿੰਘ ਦੇ ਵੀ ਗੰਭੀਰ ਸੱਟਾਂ ਹੌਣ ਕਰਕੇ ਉਸਨੂੰ ਮੋਗਾ ਦੇ ਹਸਪਤਾਲ ਲਿਜਾਇਆ ਗਿਆ।ਜਿਥੇ ਜਖਮਾਂ ਦੀ ਤਾਬ ਨਾ ਸਹਾਰਦੇ ਹੋਏ ਮੇਜਰ ਸਿੰਘ ਦੀ ਮੌਤ ਹੋ ਗਈ। ਇਸ ਸਬੰਧੀ ਤਲਵੰਡੀ ਭਾਈ ਪੁਲਿਸ ਵੱਲੋਂ ਛਾਣਬੀਣ ਕਰਦੇ ਹੋਏ ਚਮਕੌਰ ਸਿੰਘ ਵੱਲੋਂ ਲਿਖਵਾਏ ਗਏ ਬਿਆਨਾਂ ਦੇ ਅਧਾਰ ਤੇ ਅਣਪਛਾਤੇ ਬੱਸ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ। Talwandi Bhai News
Road Accident: ਵਿਦਿਆਰਥੀਆਂ ਨਾਲ ਭਰੇ ਆਟੋ ਤੇ ਗੱਡੀ ਦੀ ਟੱਕਰ, 12 ਵਿਦਿਆਰਥੀ ਜ਼ਖ਼ਮੀ
(ਸੁਖਜੀਤ ਮਾਨ) ਬਠਿੰਡਾ। Road Accident: ਸਥਾਨਕ 100 ਫੁੱਟੀ ਰੋਡ ’ਤੇ ਦਸ਼ਮੇਸ਼ ਸਕੂਲ ਦੇ ਕੋਲ ਸਕੂਲੀ ਬੱਚਿਆਂ ਨਾਲ ਭਰੇ ਇੱਕ ਆਟੋ ਅਤੇ ਗੱਡੀ ਦੀ ਟੱਕਰ ਹੋ ਗਈ ਜਿਸ ਨਾਲ ਆਟੋ ’ਚ ਸਵਾਰ ਕਰੀਬ 12 ਬੱਚੇ ਗੰਭੀਰ ਜ਼ਖਮੀ ਹੋ ਗਏ । ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਅਤੇ ਸਹਾਰਾ ਜਨ ਸੇਵਾ ਦੀ ਟੀਮ ਵੱਲੋਂ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਦੋ ਬੱਚਿਆਂ ਦੇ ਸੱਟ ਜ਼ਿਆਦਾ ਹੋਣ ਕਾਰਨ ਉਹਨਾਂ ਦਾ ਇਲਾਜ ਚੱਲ ਰਿਹਾ ਹੈ ਜਦੋਂਕਿ ਬਾਕੀਆਂ ਨੂੰ ਛੁੱਟੀ ਦੇ ਦਿੱਤੀ।
ਇਹ ਵੀ ਪੜ੍ਹੋ: Buddha Dariya Ludhiana: ਬੁੱਢੇ ਦਰਿਆ ਦੇ ਮੁੱਦੇ ’ਤੇ ਵਿਧਾਇਕ ਪਰਾਸ਼ਰ ਵੱਲੋਂ ਵਿਧਾਇਕ ਗੋਗੀ ’ਤੇ ਜ਼ੁਬਾਨੀ ਹਮਲਾ
ਹਾਸਿਲ ਹੋਏ ਵੇਰਵਿਆਂ ਮੁਤਾਬਿਕ ਬਾਅਦ ਦੁਪਹਿਰ ਸਕੂਲ ਵਿੱਚੋਂ ਛੁੱਟੀ ਹੋਣ ਉਪਰੰਤ ਇੱਕ ਸਕੂਲ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੇ ਆਟੋ ਤੇ ਗੱਡੀ ਦੀ ਟੱਕਰ ਹੋ ਗਈ। ਹਾਦਸਾ ਐਨਾਂ ਭਿਆਨਕ ਹੋਇਆ ਕਿ ਆਟੋ ਵਿੱਚ ਸਵਾਰ ਸਾਰੇ ਕਰੀਬ 12 ਵਿਦਿਆਰਥੀ ਤੇ ਡਰਾਈਵਰ ਜ਼ਖ਼ਮੀ ਹੋ ਗਏ। ਹਾਦਸੇ ਦਾ ਪਤਾ ਲੱਗਦਿਆਂ ਹੀ ਸਮਾਜ ਸੇਵੀ ਸੰਸਥਾਵਾਂ ਦੇ ਵਲੰਟੀਅਰ ਮੌਕੇ ’ਤੇ ਪੁੱਜੇ ਤੇ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। Road Accident
ਆਟੋ ਡਰਾਈਵਰ ਨੇ ਦੱਸਿਆ ਕਿ ਉਹ ਸੜਕ ਪਾਰ ਕਰਨ ਲੱਗਿਆ ਸੀ ਤਾਂ ਤੇਜ਼ ਰਫਤਾਰ ਗੱਡੀ ਆਟੋ ਵਿੱਚ ਵੱਜੀ। ਜ਼ਖਮੀ ਬੱਚਿਆਂ ਦੀ ਪਛਾਣ ਅਨੀਸ਼ਾ ਪੁੱਤਰੀ ਸੰਤੋਸ਼ ਸਿੰਘ, ਹਰਪ੍ਰੀਤ ਪੁੱਤਰੀ ਮੋਹਨ ਸਿੰਘ, ਆਰੀਅਨ ਪੁੱਤਰ ਮਿੰਟੂ, ਰੌਣਕ ਪੁੱਤਰ ਸਰਵਣ ਸਿੰਘ, ਸੰਜੀਤ ਪੁੱਤਰ ਰਾਮਦਿਆਲ ਦਾਸ, ਮੀਨਾਕਸ਼ੀ ਪੁੱਤਰੀ ਸਰਵਣ ਸਿੰਘ, ਚਾਂਦਨੀ ਪੁੱਤਰੀ ਮੋਹਣ ਦਾਸ, ਸ਼ਿਵਾਨੀ ਪੁੱਤਰੀ ਤੇਜਨ ਮੰਡਲ, ਅੰਕੁਸ਼ ਪੁੱਤਰ ਗੰਗਾਰਾਮ, ਰਵੀਨਾ ਪੁੱਤਰੀ ਰਾਜੇਂਦਰ ਦਾਸ, ਦਿਸ਼ਾ ਕੁਮਾਰੀ ਪੁੱਤਰੀ ਗਣੇਸ਼, ਰਾਜੂ ਪੁੱਤਰ ਰਾਮਦਿਆਲ ਹੋਈ। ਘਟਨਾ ਸਥਾਨ ’ਤੇ ਪੁੱਜੇ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਸਰਬਜੀਤ ਸਿੰਘ ਬਰਾੜ ਨੇ ਕਿਹਾ ਕਿ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਮੌਕੇ ’ਤੇ ਮੌਜੂਦ ਲੋਕਾਂ ਵਿੱਚ ਪੁਲਿਸ ਦੇ ਦੇਰੀ ਨਾਲ ਪੁੱਜਣ ਕਾਰਨ ਭਾਰੀ ਰੋਸ ਦੇਖਣ ਨੂੰ ਮਿਲਿਆ ਪਰ ਪੁਲਿਸ ਨੇ ਦਾਅਵਾ ਕੀਤਾ ਕਿ ਸੂਚਨਾ ਮਿਲਦਿਆਂ ਹੀ ਉਹ ਪੁੱਜ ਗਏ।
ਦੋ ਬੱਚਿਆਂ ਦੇ ਗੰਭੀਰ ਸੱਟ : ਡਾਕਟਰ | Road Accident
ਸਿਵਲ ਹਸਪਤਾਲ ਬਠਿੰਡਾ ਦੇ ਡਾ. ਅਰਸ਼ਿਤ ਗੋਇਲ ਨੇ ਦੱਸਿਆ ਕਿ ਐਮਰਜੈਂਸੀ ਵਾਰਡ ’ਚ ਕਰੀਬ ਇੱਕ ਦਰਜਨ ਬੱਚੇ ਇਲਾਜ ਲਈ ਪਹੁੰਚੇ ਜਿਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਦੋ ਬੱਚਿਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਬਠਿੰਡਾ : ਸਿਵਲ ਹਸਪਤਾਲ ’ਚ ਜਖ਼ਮੀਆਂ ਦਾ ਇਲਾਜ ਕਰਦੇ ਹੋਏ ਡਾਕਟਰ।