Sukhbir Singh Badal - Sach Kahoon Punjabi
Sukhbir Badal: ਬਿਕਰਮ ਮਜੀਠੀਆ ਦੀ ਪੇਸ਼ੀ ਦੌਰਾਨ ਸੁਖਬੀਰ ਬਾਦਲ ਨਾਲ ਜੁੜੀ ਵੱਡੀ ਖਬਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Sukhbir Badal: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਫਸੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ ’ਚ ਪੇਸ਼ੀ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਅਕਾਲੀ ਦਲ ਦੇ ਮੁਖੀ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਸੁਖਬੀਰ ਬਾਦਲ ਦੀ ਪੰਜਾਬ ਪੁਲਿਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਹੋਈ। ਪੁਲਿਸ ਨੇ ਉਨ੍ਹਾਂ ਨੂੰ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਉਹ ਅਦਾਲਤ ਵੱਲ ਨਹੀਂ ਜਾ ਸਕਦੇ। Sukhbir Badal
ਇਹ ਖਬਰ ਵੀ ਪੜ੍ਹੋ : Haryana BPL Card Scheme: ਹਰਿਆਣਾ ਦੇ BPL ਪਰਿਵਾਰਾਂ ਦੀ ਹੋ ਗਈ ਮੌਜ਼, ਸਰਕਾਰ ਵੱਲੋਂ ਮਿਲਣਗੇ ਇੰਨੇ ਹਜ਼ਾਰ ਰੁਪਏ
ਜਿਸ ਤੋਂ ਬਾਅਦ ਅਕਾਲੀ ਵਰਕਰ ਗੁੱਸੇ ’ਚ ਆ ਗਏ। ਸਥਿਤੀ ਵਿਗੜਦੀ ਵੇਖ ਕੇ ਮੋਹਾਲੀ ਅਦਾਲਤ ਦੇ ਆਲੇ-ਦੁਆਲੇ ਵੱਡੀ ਗਿਣਤੀ ’ਚ ਪੁਲਿਸ ਫੋਰਸ ਤੇ ਫਾਇਰ ਬ੍ਰਿਗੇਡ ਤਾਇਨਾਤ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ’ਤੇ ਆਮਦਨ ਤੋਂ 540 ਕਰੋੜ ਰੁਪਏ ਵੱਧ ਜਾਇਦਾਦ ਰੱਖਣ ਦਾ ਦੋਸ਼ ਹੈ। ਵਿਜੀਲੈਂਸ ਨੇ ਗ੍ਰਿਫ਼ਤਾਰੀ ਤੋਂ ਬਾਅਦ ਮਜੀਠੀਆ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੱਜ ਦੁਬਾਰਾ ਅਦਾਲਤ ’ਚ ਪੇਸ਼ ਕੀਤਾ ਜਾ ਰਿਹਾ ਹੈ। Sukhbir Badal
ਗੁਲਾਬੀ ਸੁੰਡੀ ਕਾਰਨ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਲੈਣ ਪਹੁੰਚੇ ਸੁਖਬੀਰ ਦਾ ਕਿਸਾਨਾਂ ਵੱਲੋਂ ਵਿਰੋਧ
ਕਿਸਾਨਾਂ ਨੇ ਸੁਖਬੀਰ ਬਾਦਲ ਮੁਰਦਾਬਾਦ ਦੇ ਨਾਅਰੇ ਲਾ ਕੇ ਵਿਖਾਈਆਂ ਕਾਲੀਆਂ ਝੰਡੀਆਂ
(ਮਨਜੀਤ ਨਰੂਆਣਾ/ਸੁਖਤੇਜ ਧਾਲੀਵਾਲ) ਸੰਗਤ ਮੰਡੀ। ਬਠਿੰਡਾ-ਡੱਬਵਾਲੀ ਰਾਸਟਰੀ ਮਾਰਗ ਤੇ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਸ ਸਮੇਂ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦ ਉਹ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈੇ ਨਰਮੇ ਦਾ ਜਾਇਜਾ ਲੈਣ ਪਹੁੰਚੇ ਸਨ। ਕਿਸਾਨਾਂ ਵੱਲੋਂ ਸੁਖਬੀਰ ਬਾਦਲ ਨੂੰ ਰੋਸ ’ਚ ਕਾਲੀਆਂ ਝੰਡੀਆਂ ਵਿਖੇ ਕੇ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ।
ਜਾਣਕਾਰੀ ਮੁਤਾਬਿਕ ਕਿਸਾਨਾਂ ਨੂੰ ਜਦ ਸੁਖਬੀਰ ਬਾਦਲ ਦੀ ਆਮਦ ਦੀ ਸੂਚਨਾ ਮਿਲੀ ਤਾਂ ਉਹ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂਆਂ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਪਿੰਡ ਦੇ ਬੱਸ ਸਟੈਂਡ ਨਜ਼ਦੀਕ ਕਾਲੀਆਂ ਝੰਡੀਆਂ ਲੈ ਕੇ ਪਹੁੰਚ ਗਏ। ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਸੈਂਕੜੇ ਦੀ ਗਿਣਤੀ ’ਚ ਪੁਲਸ ਮੁਲਾਜ਼ਮ ਤੈਨਾਤ ਕੀਤੇ ਗਏ ਸਨ ਪੂਰਾ ਇਲਾਕਾ ਪੁਲਸ ਛਾਉਣੀ ’ਚ ਤਬਦੀਲ ਕੀਤਾ ਹੋਇਆ ਸੀ ਸੁਖਬੀਰ ਬਾਦਲ ਦਾ ਵਿਰੋਧ ਪੁਲਸ ਲਈ ਸਿਰਦਰਦੀ ਬਣਿਆ ਹੋਇਆ ਸੀ, ਜਦ ਸੁਖਬੀਰ ਬਾਦਲ ਦੀ ਗੱਡੀਆਂ ਦਾ ਕਾਫ਼ਲਾ ਗੁਜਰਿਆ ਤਾਂ ਕਿਸਾਨਾਂ ਵੱਲੋਂ ਸੁਖਬੀਰ ਬਾਦਲ ਮੁਰਦਾਬਾਦ ਦੇ ਨਾਅਰਿਆ ਨਾਲ ਉਨ੍ਹਾਂ ਦਾ ਕਾਲੀਆ ਝੰਡੀਆਂ ਨਾਲ ਸਵਾਗਤ ਕੀਤਾ ਗਿਆ।
ਯੂਨੀਅਨ ਦੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਪੁੱਤਾ ਵਾਂਗ ਪਾਲੀ ਨਰਮੇ ਦੀ ਫਸਲ ਸੌ ਫੀਸਦੀ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋ ਚੁੱਕੀ ਹੈ, ਉਨ੍ਹਾਂ ਦੱਸਿਆ ਕਿ ਜਿਸ ਸਮੇਂ ਸੂਬੇ ’ਚ ਬਾਦਲ ਸਰਕਾਰ ਸੀ ਉਸ ਸਮੇਂ ਵੀ ਕਿਸਾਨਾਂ ਦੀ ਨਰਮੇ ਦੀ ਫਸਲ ਖਰਾਬ ਹੋਈ ਸੀ, 15 ਦਿਨ ਬਠਿੰਡਾ ’ਚ ਧਰਨਾ ਲਗਾ ਕੇ ਬੜੀ ਮੁਸ਼ਕਿਲ ਨਾਲ ਪ੍ਰਤੀ ਏਕੜ ਅੱਠ ਹਜ਼ਾਰ ਰੁਪਏ ਮੁਆਵਜ਼ਾ ਲਿਆ ਸੀ ਉਨ੍ਹਾਂ ਕਿਹਾ ਕਿ ਹੁਣ ਪਿਛਲੇ ਕਿੰਨੇ ਦਿਨ੍ਹਾਂ ਤੋਂ ਕਿਸਾਨ ਨਰਮੇ ਦੀ ਬਰਬਾਦੀ ਦਾ ਰੋਣਾ ਰੌ ਰਹੇ ਹਨ ਪਰ ਅੱਜ ਸੁਖਬੀਰ ਬਾਦਲ ਨੂੂੰ ਕਿਸਾਨਾਂ ਦਾ ਕਿਵੇ ਚੇਤਾ ਆ ਗਿਆ, ਇਹ ਸਿਰਫ ਚੋਣ ਸਟੰਟ ਹੈ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਇਹ ਚਾਲ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ। ਰਾਜਨੀਤਿਕ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਪਿਛਲੇ 70 ਸਾਲਾਂ ਤੋਂ ਲੁੱਟਿਆ ਜਾ ਰਿਹਾ ਹੈ, ਕਿਸਾਨਾ ਦੇ ਕੱਖ ਪੱਲ੍ਹੇ ਨਹੀਂ ਪਾਇਆ, ਹੁਣ ਕਿਸਾਨ ਜਾਗ ਚੁੱਕਿਆ, ਇਹ ਸਿਆਸੀ ਪਾਰਟੀਆਂ ਦਿੱਲੀ ਮੋਰਚੇ ਨੂੰ ਢਾਹ ਲਗਾਉਣੀਆਂ ਚਾਹੰਦੀਆਂ ਹਨ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਸਮਾਂ ਖ਼ੇਤੀ ਸਬੰਧੀ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਸਮਾਂ ਉਹ ਸਿਆਸੀ ਆਗੂਆਂ ਦਾ ਵਿਰੋਧ ਕਰਦੇ ਰਹਿਣਗੇ।
ਪੱਕਾ ਕਲਾਂ ਤੋਂ ਪੁਸ਼ਪਿੰਦਰ ਸਿੰਘ ਅਨੁਸਾਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਗੁਲਾਬੀ ਸੁੰਡੀ ਕਾਰਨ ਹੋਏ ਨਰਮੇ ਦਾ ਜਾਇਜਾ ਲੈਣ ਲਈ ਹਲਕਾ ਤਲਵੰਡੀ ਸਾਬੋ ਵਿੱਚ ਦੌਰਾ ਰੱਖਿਆ ਗਿਆ ਸੀ। ਜਦ ਇਸ ਗੱਲ ਦਾ ਪਤਾ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ ਤੇ ਡਕੌਂਦਾ ਨੂੰ ਲੱਗਿਆ ਤਾਂ ਉਨ੍ਹਾਂ ਵੱਲੋਂ ਸੁਖਬੀਰ ਬਾਦਲ ਦਾ ਡਟ ਕੇ ਵਿਰੋਧ ਕੀਤਾ ਗਿਆ। ਸਿੱਧੂਪੁਰ ਦੇ ਬਲਾਕ ਪ੍ਰਧਾਨ ਜਬਰਜੰਗ ਸਿੰਘ ਨੇ ਕਿਹਾ ਕਿ ਮੌਕੇ ਦੀਆਂ ਸਰਕਾਰਾਂ ਵੱਲੋਂ ਹਮੇਸ਼ਾਂ ਹੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ 2015 ਵਿੱਚ ਜਦ ਨਰਮੇ ਨੂੰ ਚਿੱਟਾ ਮੱਛਰ ਪਿਆ ਸੀ ,ਉਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ ਤੇ ਤੋਤਾ ਸਿੰਘ ਖੇਤੀ ਮੰਤਰੀ ਸੀ। ਉਸ ਸਮੇਂ ਅਕਾਲੀ ਦਲ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮੰਗਲ ਸਿੰਘ ਤੇ ਪਰਚਾ ਪਾਇਆ ਗਿਆ ਪਰ ਅੰਦਰਖਾਤੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਕੇ ਬਰੀ ਕਰ ਦਿੱਤਾ ਗਿਆ । ਉਨ੍ਹਾਂ ਕਿਹਾ ਕਿ ਜੇਕਰ ਉਦੋਂ ਸਰਕਾਰ ਸਖਤੀ ਨਾਲ ਪੇਸ਼ ਆਉਂਦੀ ਤਾਂ ਅੱਜ ਕਿਸਾਨਾਂ ਨੂੰ ਇਹ ਦਿਨ ਨਾ ਦੇਖਣੇ ਪੈਂਦੇ ਉਨ੍ਹਾਂ ਕਿਹਾ ਪੁਲਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੀ ਸੁਖਬੀਰ ਸਿੰਘ ਬਾਦਲ ਨਾਲ ਗੱਲ ਕਰਵਾਈ ਜਾਵੇਗੀ ਪਰ ਜਦ ਕਿਸਾਨ ਜਥੇਬੰਦੀਆਂ ਦੀ ਕੋਈ ਗੱਲ ਨਾ ਹੋਈ ਤਾਂ ਉਨ੍ਹਾਂ ਵੱਲੋਂ ਜੰਮ ਕੇ ਨਾਅਰੇਬਾਜੀ ਕੀਤੀ ਗਈ।
ਤੁਰੰਤ ਦਿੱਤਾ ਜਾਵੇ ਮੁਆਜ਼ਵਾ : ਸੁਖਬੀਰ ਬਾਦਲ
ਸੁਖਬੀਰ ਬਾਦਲ ਨੇ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਏ ਨਰਮੇ ਦਾ ਜਾਇਜਾ ਲੈਣ ਮੌਕੇ ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਨੇ ਕਿਸਾਨਾਂ ਦਾ ਨਰਮਾ ਲਗਭਗ 70 ਫੀਸਦੀ ਬਰਬਾਦ ਕਰਕੇ ਰੱਖ ਦਿੱਤਾ, ਕਿਸਾਨਾਂ ਦੇ ਨਾਲ-ਨਾਲ ਇਸ ਦਾ ਮਜ਼ਦੂਰ ਪਰਿਵਾਰ ਵੀ ਆਰਥਿਕ ਬੋਝ ਥੱਲੇ ਆ ਜਾਣਗੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਜਿਵੇ ਅਕਾਲੀ ਸਰਕਾਰ ਦੇ ਸਮੇਂ ਖ਼ਰਾਬ ਨਰਮੇ ਦਾ ਮੁਆਵਜ਼ਾ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਦਿੱਤਾ ਸੀ ਉਸ ਤਰ੍ਹਾਂ ਤੁਰੰਤ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਨਰਮੇ ਦੇ ਗੁਲਾਬੀ ਸੁੰਡੀ ਪੈਣ ਦਾ ਕਾਰਨ ਘਟੀਆ ਕਿਸਮ ਦੇ ਬੀਜ਼ ਤੇ ਨਕਲੀ ਕੀਟਨਾਸ਼ਕ ਦਵਾਈਆਂ ਹਨ। ਇਸ ਮੌਕੇ ਉਨ੍ਹਾਂ ਨਾਲ ਪ੍ਰਕਾਸ਼ ਭੱਟੀ, ਨਗਰ ਕੌਂਸਲ ਸੰਗਤ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਜਗਰੂਪ ਸਿੰਘ ਸੰਗਤ, ਰੇਸਮ ਸਿੰਘ ਸੰਗਤ, ਕੁੱਕੂ ਮਾਨ ਬਾਂਡੀ, ਬੁੱਧਾ ਝੁੰਬਾ ਤੋਂ ਇਲਾਵਾ ਵੱਡੀ ਗਿਣਤੀ ’ਚ ਅਕਾਲੀ ਵਰਕਰ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
Sukhbir Singh Badal ਦੀ ਕੋਰੋਨਾ ਰਿਪੋਰਟ ਪਾਜਿਟਿਵ
ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜਿਟਿਵ
ਲੰਬੀ/ਕਿੱਲਿਆਂਵਾਲੀ ਮੰਡੀ, (ਮੇਵਾ ਸਿੰਘ) ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਸਾਬਕਾ ਉਪ ਮੁੱਖ ਮੰਤਰੀ ਨੇ ਇਹ ਜਾਣਕਾਰੀ ਦਿੰਦਿਆਂ ਆਪਣੇ ਫੇਸਬੁੱਕ ਪੇਜ ’ਤੇ ਲਿਖਿਆ ਹੈ ਕਿ ਉਹ ਉਂਜ ਬਿੱਲਕੁਲ ਠੀਕ-ਠਾਕ ਹਨ ਅਤੇ ਇਕਾਂਤਵਾਸ ਵਿੱਚ ਚਲੇ ਗਏ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਆਖਿਆ ਕਿ ਬੀਤੇ ਦਿਨੀਂ ਜਿਹੜੇ ਵਰਕਰ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ, ਉਹ ਆਪਣਾ-ਆਪਣਾ ਟੈਸਟ ਜ਼ਰੂਰ ਕਰਾ ਲੈਣ ਤੇ ਇਸ ਸਬੰਧੀ ਜਿਹੜੀਆਂ ਸਾਵਧਾਨੀਆਂ ਹਨ ਉਹ ਵਰਤਦੇ ਰਹਿਣ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਬੀਤੇ 2-3 ਦਿਨ ਪਹਿਲਾਂ ਪਿੰਡ ਬਾਦਲ ਵਿਖੇ ਲੰਬੀ ਹਲਕੇ ਦੇ ਵਰਕਰਾਂ ਨਾਲ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਸਬੰਧੀ ਮੀਟਿੰਗਾਂ ਵਿੱਚ ਸੈਂਕੜੇ ਵਰਕਰਾਂ ਨਾਲ ਫੋਟੋ ਕਰਾਈਆਂ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.
ਸੁਖਬੀਰ ਬਾਦਲ ਦੀ ਸ੍ਰੋਮਣੀ ਅਕਾਲੀ ਦਲ ਲਈ ਕੋਈ ਕੁਰਬਾਨੀ ਨਹੀਂ : ਢੀਂਡਸਾ
ਪਟਿਆਲਾ ਰੈਲੀ ਲਈ ਕੋਈ ਸੱਦਾ ਪੱਤਰ ਨਹੀਂ ਮਿਲਿਆ
ਸੁਖਬੀਰ ਆਪਣੇ ਪੱਧਰ ‘ਤੇ ਕਰ ਰਿਹੈ ਰੈਲੀ ‘ਚ ਕਰ ਰਹੇ ਹਨ ਤੰਗ
ਤਰੁਣ ਕੁਮਾਰ ਸ਼ਰਮਾ/ਨਾਭਾ। ‘ਮੈਂ ਅਕਾਲੀ ਹਾਂ ਅਤੇ ਅਕਾਲੀ ਦਲ ਨਹੀਂ ਛੱਡਿਆ ਪਰ ਮੈਂ ਅਕਾਲੀ ਦਲ ਤੋਂ ਨਾਰਾਜ਼ ਹਾਂ’ ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਨਾਰਾਜ਼ ਚੱਲ ਰਹੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਨਾਭਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੇ ਕਰਦਿਆਂ ਪ੍ਰਗਟਾਏ ਸੁਖਦੇਵ ਢੀਂਡਸਾ ਨੇ ਕਿਹਾ ਕਿ ਉਸ ਨੇ ਪਾਰਟੀ ਲਈ ਕਈ ਕੁਰਬਾਨੀਆਂ ਦਿੱਤੀਆਂ ਹਨ ਅਤੇ ਜੇਲ੍ਹਾਂ ਵੀ ਕੱਟੀਆਂ ਹਨ ਜਦਕਿ ਸੁਖਬੀਰ ਬਾਦਲ ਦੀ ਪਾਰਟੀ ਲਈ ਕੋਈ ਕੁਰਬਾਨੀ ਹੀ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਪਾਰਟੀ ਨਹੀਂ ਛੱਡੀ ਹੈ ਸਗੋਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੈਂ ਅਕਾਲੀ ਹਾਂ ਅਤੇ ਅਕਾਲੀ ਹੀ ਰਹਾਂਗਾ, ਪਰੰਤੂ ਮੈਂ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹਾਂ। ਪਟਿਆਲਾ ਵਿਖੇ ਅਕਾਲੀ ਦਲ ਦੀ ਰੈਲੀ ਨੂੰ ਸੁਖਬੀਰ ਸਿੰਘ ਬਾਦਲ ਦੀ ਰੈਲੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਰੈਲੀ ਸੁਖਬੀਰ ਬਾਦਲ ਵੱਲੋਂ ਆਪਣੇ ਪੱਧਰ ‘ਤੇ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਇਸ ਨਾਲ ਕੋਈ ਲੈਣ-ਦੇਣ ਨਹੀਂ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਸ ਰੈਲੀ ਸਬੰਧੀ ਉਨ੍ਹਾਂ ਨੂੰ ਕੋਈ ਸੱਦਾ ਪੱਤਰ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਆਪਣੀਆਂ ਮੰਗਾਂ ਦੱਸਦਿਆਂ ਕਿਹਾ ਕਿ ਜਿਨ੍ਹਾਂ ਚਿਰ ਪਾਰਟੀ ਵਿੱਚ ਸੁਧਾਰ ਨਹੀਂ ਹੋ ਜਾਂਦਾ ਅਤੇ ਸ਼੍ਰੋਮਣੀ ਕਮੇਟੀ ਨੂੰ ਸਿਆਸੀ ਦਬਾਅ ਤੋਂ ਮੁਕਤ ਨਹੀਂ ਕੀਤਾ ਜਾਂਦਾ।
ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਆਪਣੇ ਭਵਿੱਖ ਦੀ ਰਣਨੀਤੀ ਸਬੰਧੀ ਕਿਹਾ ਕਿ ਉਹ ਇੱਕ ਸਾਲ ਤਾਂ ਸ੍ਰੋਮਣੀ ਅਕਾਲੀ ਦਲ ਦੀ ਸ਼ਤਾਬਦੀ ਸਬੰਧੀ ਪ੍ਰੋਗਰਾਮ ਜਾਰੀ ਕਰਨਗੇ ਅਤੇ ਅਕਾਲੀ ਦਲ ਨੂੰ ਬਚਾਉਣ ਦੀ ਵਿਚਾਰਧਾਰਾ ਵਾਲੇ ਵਿਅਕਤੀਆਂ, ਨਾਰਾਜ਼ ਹੋ ਕੇ ਘਰ ਬੈਠੇ ਅਕਾਲੀਆਂ, ਬੁੱਧੀਜੀਵੀਆਂ, ਕਿਸਾਨਾਂ ਅਤੇ ਸੰਸਥਾਵਾਂ ਨੂੰ ਇੱਕ ਮੰਚ ‘ਤੇ ਇਕੱਤਰ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਸੁਖਬੀਰ ‘ਤੇ ਵਰਦਿਆਂ ਕਿਹਾ ਕਿ ਸੁਖਬੀਰ ਬਾਦਲ ਤੋਂ ਅਕਾਲੀ ਦਲ ਦੇ ਕਾਫੀ ਲੀਡਰ ਔਖੇ ਅਤੇ ਤੰਗ ਚੱਲ ਰਹੇ ਹਨ।
ਸੁਖਬੀਰ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਜਿੱਤ ਨਹੀਂ
ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਸੁਖਬੀਰ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਜਿੱਤ ਨਹੀਂ ਸਕਦਾ। ਆਪਣੇ ਪੁੱਤਰ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਸਬੰਧੀ ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਉਹ ਅਜੇ ਵਿਦੇਸ਼ ਗਏ ਹੋਏ ਹਨ ਪਰੰਤੂ ਵਾਪਸ ਪਰਤ ਕੇ ਉਹ ਉਨ੍ਹਾਂ ਦੇ ਹੀ ਸਮੱਰਥਣ ਵਿੱਚ ਆਉਣਗੇ। ਪੰਜਾਬ ‘ਚ ਮੌਜੂਦਾ ਕਾਂਗਰਸ ਸਰਕਾਰ ਸਬੰਧੀ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨੂੰ ਭਰਮਾ ਰਹੀ ਹੈ। ਘਰ-ਘਰ ਨੌਕਰੀ ਦਾ ਵਾਅਦਾ ਅੱਜ ਵੀ ਹਵਾ ਵਿੱਚ ਹੀ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕ, ਕਿਸਾਨ, ਵਪਾਰੀਆਂ, ਕਿਸਾਨਾਂ ਅਤੇ ਸਰਕਾਰੀ ਮੁਲਾਜ਼ਮ ਤੱਕ ਪੰਜਾਬ ਸਰਕਾਰ ਤੋਂ ਅੋਖੇ ਹੋਏ ਪਏ ਹਨ।  ਇਸ ਮੌਕੇ ਢੀਂਡਸਾ ਨੇ ਕੇਂਦਰ ਸਰਕਾਰ ਨੂੰ ਨਾਗਰਿਕਤਾ ਸੋਧ ਐਕਟ ਵਿੱਚ ਮੁਸਲਿਮ ਭਾਈਚਾਰੇ ਨੂੰ ਵੀ ਲੈਣ ਦੀ ਅਪੀਲ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਬਣੇ ਪ੍ਰਧਾਨ
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਬਣੇ ਪ੍ਰਧਾਨ
ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਈ ਸ੍ਰ੍ਰੋਮਣੀ ਅਕਾਲੀ ਦਲ ਚੋਣ
ਪ੍ਰਧਾਨ ਲਈ ਹੋਰ ਕੋਈ ਨਾਂਅ ਨਹੀਂ ਹੋਇਆ ਪੇਸ਼
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ Sukhbir ਵੱਲੋਂ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ‘ਚ ਵੀਰਵਾਰ ਨੂੰ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਆਰੰਭ ਹੋਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਗਏ ਹਨ। ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਹੋਇਆ, ਜਿਸ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਪਾਰਟੀ ਪ੍ਰਧਾਨ ਚੁਣਿਆ ਗਿਆ।
ਇਸ ਮੌਕੇ ਵੱਖ-ਵੱਖ ਅਕਾਲੀ ਆਗੂਆਂ ਨੇ ਸੰਬੋਧਨ ਕੀਤਾ।
ਸੁਖਬੀਰ ਸਿੰਘ ਬਾਲਦ ਨੇ ਸ੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੀਆਂ ਦਿੱਤੀਆਂ ਵਧਾਈਆਂ।
ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਹੋਇਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਿਆਲਾ ਰੈਲੀ ਦੀਆਂ ਤਿਆਰੀਆਂ ਸਬੰਧੀ ਅਕਾਲੀ ਦਲ ਦੀ ਮੀਟਿੰਗ
ਗੱਡੀ ‘ਤੇ ਡਾਂਗਾਂ ਮਾਰੀਆਂ, ਸੁੱਟੀਆਂ ਜੁੱਤੀਆਂ
ਗੁਰਪੀਤ ਸਿੰਘ, ਸੰਗਰੂਰ
ਸੰਗਰੂਰ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿੱਚ ਹਿੱਸਾ ਲੈਣ ਆ ਰਹੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੱਡੀ ‘ਤੇ ਗਰਮ ਖਿਆਲੀ ਜਥੇਬੰਦੀਆਂ ਨੇ ਡਾਂਗਾਂ ਨਾਲ ਹਮਲਾ ਕਰ ਦਿੱਤਾ। ਗੱਡੀ ਵਿੱਚ ਮੌਜ਼ੂਦ ਸੁਖਬੀਰ ਬਾਦਲ ਤਾਂ ਭਾਵੇਂ ਵਾਲ-ਵਾਲ ਬਚ ਗਏ ਪਰ ਉਨ੍ਹਾਂ ਦੀ ਗੱਡੀ ‘ਤੇ ਕਈ ਥਾਈਂ ਚਿੱਬ ਪੈ ਗਏ। ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦੀ ਗੱਡੀ ਵੱਲ ਨੂੰ ਜੁੱਤੀਆਂ ਵੀ ਸੁੱਟੀਆਂ ਗਈਆਂ। ਮੌਕੇ ‘ਤੇ ਮੌਜ਼ੂਦ ਪੁਲਿਸ ਦੀ ਟੁਕੜੀ ਸੁਰੱਖਿਆ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਅਸਫ਼ਲ ਹੁੰਦੀ ਨਜ਼ਰ ਆਈ।
ਮੌਕੇ ਤੋਂ ਹਾਸਲ ਜਾਣਕਾਰੀ ਮੁਤਾਬਕ ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਰੱਖੀ ਗਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਆਉਣਾ ਸੀ। ਇਸ ਬਾਰੇ ਬੀਤੇ ਦਿਨ ਤੋਂ ਕੁਝ ਗਰਮ ਖਿਆਲੀ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਹੋਇਆ ਸੀ ਕਿ ਉਹ ਸੁਖਬੀਰ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨਗੇ ਅਤੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਨਹੀਂ ਹੋਣ ਦੇਣਗੇ। ਇਸ ਐਲਾਨ ਦੇ ਬਾਵਜ਼ੂਦ ਪੁਲਿਸ ਨੇ ਇਸ ਮਾਮਲੇ ‘ਤੇ ਪੂਰੀ ਤਰ੍ਹਾਂ ਢਿੱਲ ਵਰਤੀ ਰੱਖੀ।
ਪ੍ਰਦਰਸ਼ਨਕਾਰੀ ਵੱਡੀ ਗਿਣਤੀ ਵਿੱਚ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਇਕੱਠੇ ਹੋਣ ਲੱਗੇ ਅਤੇ ਹੌਲੀ-ਹੌਲੀ ਗੁਰਦੁਆਰਾ ਨਾਨਕਿਆਣਾ ਕੋਲ ਇਕੱਤਰ ਹੋ ਗਏ। ਪ੍ਰਦਰਸ਼ਨਕਾਰੀਆਂ ‘ਚ ਕੁਝ ਮਹਿਲਾਵਾਂ ਵੀ ਸ਼ਾਮਲ ਸਨ ਤੇ ਉਨ੍ਹਾਂ ਨੇ ਹੱਥਾਂ ‘ਚ ਕਾਲੀਆਂ ਝੰਡੀਆਂ ਫੜ ਕੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਨਾਅਰੇਬਾਜ਼ੀ ਆਰੰਭ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਦੇ ਗਰਮ ਰੁਖ ਨੂੰ ਭਾਂਪਦਿਆਂ ਉਥੇ ਪੁਲਿਸ ਪਾਰਟੀ ਵੀ ਐਸਪੀ ਸੰਗਰੂਰ, ਡੀਐਸਪੀ ਦੀ ਅਗਵਾਈ ‘ਚ ਪਹੁੰਚ ਗਏ। ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕਰਦੀ ਰਹੀ ਕਿ ਉਹ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਕਰਨ ਪਰ ਟਕਰਾਅ ਹੋਣ ਦੀ ਸੰਭਾਵਨਾ ਦੇ ਬਾਵਜ਼ੂਦ ਉਨ੍ਹਾਂ ਨੂੰ ਉਥੋਂ ਪਾਸੇ ਕਰਨ ਦਾ ਯਤਨ ਨਹੀਂ ਕੀਤਾ।
ਪ੍ਰਦਰਸ਼ਨਕਾਰੀ ਅਕਾਲੀ ਦਲ ਦੀ ਮੀਟਿੰਗ ‘ਚ ਆਉਣ ਵਾਲੀ ਹਰ ਗੱਡੀ ਮੂਹਰੇ ਕਾਲੀਆਂ ਝੰਡੀਆਂ ਦਿਖਾ ਰਹੇ ਸਨ। ਪ੍ਰਦਰਸ਼ਨਕਾਰੀ ਦੁਪਹਿਰ 2 ਵਜੇ ਤੋਂ ਖੜ੍ਹੇ ਰਹੇ ਜਿਉਂ ਹੀ ਸੁਖਬੀਰ ਬਾਦਲ ਦੀਆਂ ਗੱਡੀਆਂ ਦਾ ਕਾਫ਼ਲਾ ਸਾਢੇ ਤਿੰਨ ਵਜੇ ਦੇ ਕਰੀਬ ਉਥੋਂ ਦੀ ਲੰਘਣ ਲੱਗਿਆ ਤਾਂ ਇਕਦਮ ਵੱਡੀ ਗਿਣਤੀ ਪ੍ਰਦਰਸ਼ਨਕਾਰੀ ਪੁਲਿਸ ਦੀਆਂ ਰੋਕਾਂ ਤੋੜ ਕੇ ਸੁਖਬੀਰ ਦੀ ਗੱਡੀ ਵੱਲ ਨੂੰ ਪੈ ਨਿੱਕਲੇ ਅਤੇ ਉਨ੍ਹਾਂ ਦੀ ਗੱਡੀ ‘ਤੇ ਡਾਂਗਾਂ ਮਾਰਨ ਲੱਗੇ। ਇੱਕ ਪ੍ਰਦਰਸ਼ਨਕਾਰੀ ਨੇ ਗੱਡੀ ਵੱਲ ਜੁੱਤੀ ਵੀ ਵਗਾਹ ਮਾਰੀ। ਕਾਫ਼ਲੇ ਦੀਆਂ ਗੱਡੀਆਂ ਨੂੰ ਤੇਜ਼ੀ ਨਾਲ ਉਥੋਂ ਦੀ ਕੱਢਿਆ ਗਿਆ। ਇਸ ਪਿੱਛੋਂ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਕੁਝ ਚਿਰ ਖਿੱਚ ਧੂਹ ਵੀ ਹੋਈ।
ਇਸ ਸਬੰਧੀ ਡਾ. ਸੰਦੀਪ ਗਰਗ ਐੱਸਐੱਸਪੀ ਨੇ ਦੱਸਿਆ ਕਿ ਅੱਜ ਸੁਖਬੀਰ ਬਾਦਲ ਦੇ ਕਾਫ਼ਲੇ ‘ਤੇ ਹਮਲਾ ਕਰਨ ਵਾਲੇ 30 ਤੋਂ 35 ਅਣਪਛਾਤੇ ਵਿਅਕਤੀਆਂ ‘ਤੇ ਪਰਚਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ
ਵਾਪਸੀ ਵੇਲੇ ਅਕਾਲੀ ਵਰਕਰਾਂ ਨੇ ਦਿਖਾਇਆ ਹਮਲਾਵਰ ਰੁਖ਼ :
ਮੀਟਿੰਗ ਦੀ ਸਮਾਪਤੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਜਿਨ੍ਹਾਂ ਵਿੱਚ ਵਿਨਰਜੀਤ ਗੋਲਡੀ, ਕਰਨ ਘੁਮਾਣ, ਮਹੀਂਪਾਲ ਸਿੰਘ ਭੂਲਣ ਦੀ ਅਗਵਾਈ ਵਿੱਚ ਵੱਡੀ ਗਿਣਤੀ ਆਗੂਆਂ ਨੇ ਸੁਖਬੀਰ ਦੀ ਗੱਡੀ ਦੇ ਅੱਗੇ ਪੈਦਲ ਚੱਲ ਕੇ ਲਗਭਗ ਇੱਕ ਕਿਲੋਮੀਟਰ ਦਾ ਫਾਸਲਾ ਤੈਅ ਕੀਤਾ। ਪੁਲਿਸ ਨੇ ਗਰਮ ਖਿਆਲੀ ਪ੍ਰਦਰਸ਼ਨਕਾਰੀਆਂ ਨੂੰ ਨੇੜਲੇ ਕਾਰ ਸੇਵਾ ਵਾਲਿਆਂ ਦੇ ਗੁਰਦੁਆਰਾ ਸਾਹਿਬ ਵਿਖੇ ਬੰਦ ਕੀਤਾ ਹੋਇਆ ਸੀ। ਅਕਾਲੀ ਵਰਕਰਾਂ ਨੇ ਸੜਕ ‘ਤੇ ਖੜ੍ਹ ਕੇ ਜ਼ੋਰ ਦੀ ਨਾਅਰੇਬਾਜ਼ੀ ਸ਼ੁਰੂ ਕੀਤੀ ਤੇ ਉਹ ਅੰਦਰੋਂ ਨਾਅਰੇਬਾਜ਼ੀ ਕਰ ਰਹੇ ਸਨ। ਪੁਲਿਸ ਨੇ ਉਨ੍ਹਾਂ ਨੂੰ ਬਾਹਰ ਨਿੱਕਲਣ ਨਹੀਂ ਦਿੱਤਾ। ਸੁਖਬੀਰ ਬਾਦਲ ਨੇ ਗੱਡੀ ਬਹੁਤ ਹੌਲੀ ਸਪੀਡ ਵਿੱਚ ਰਖਵਾ ਕੇ ਗਰਮ ਖਿਆਲੀਆਂ ਦੀ ਚੁਣੌਤੀ ਨੂੰ ਵੀ ਸਵੀਕਾਰਿਆ।
ਐਸ.ਐਸ.ਪੀ. ਨੇ ਉਨ੍ਹਾਂ ਦੀ ਗੱਡੀ ‘ਤੇ ਹਮਲਾ ਕਰਵਾਇਆ : ਸੁਖਬੀਰ ਬਾਦਲ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਜਿੰਨਾ ਮਰਜ਼ੀ ਜ਼ੋਰ ਲਾ ਲਵੇ, ਸਾਨੂੰ ਦਬਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸੰਗਰੂਰ ਵਿੱਚ ਕੁਝ ਵਿਅਕਤੀਆਂ ਵੱਲੋਂ ਕਾਫ਼ਲੇ ਦੀ ਗੱਡੀ ‘ਤੇ ਹਮਲਾ ਕੀਤਾ ਗਿਆ, ਉਹ ਜ਼ਿਲ੍ਹਾ ਪੁਲਿਸ ਮੁਖੀ ਦੀ ਸ਼ਹਿ ‘ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਚਾਹੇ ‘ਤੇ ਇੰਨੇ ਥੋੜ੍ਹੀ ਗਿਣਤੀ ਦੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰ ਸਕਦੀ ਸੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ‘ਤੇ ਸਾਰਾ ਹਿਸਾਬ-ਕਿਤਾਬ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਜਿੱਤਾਂਗੇ : ਬਾਦਲ
ਕਿਹਾ, ਕਾਂਗਰਸ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ‘ਚ ਆਈ
ਲਾਭਪਾਤਰੀ ਸਕੀਮਾਂ ਬੰਦ ਕਰਨ ਦਾ ਲਾਇਆ ਦੋਸ਼
ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ)। 40 ਮੁਕਤਿਆਂ ਦੀ ਯਾਦ ‘ਚ ਲੱਗਣ ਵਾਲੇ ਮਾਘੀ ਮੇਲੇ ਦੌਰਾਨ ਇਸ ਵਾਰ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੇ  ਸਿਆਸੀ ਕਾਨਫਰੰਸ ਦੀ ਰਵਾਇਤ ਨੂੰ ਕਾਇਮ ਰੱਖਿਆ ਸਥਾਨਕ ਮਲੋਟ ਰੋਡ ਬਾਈਪਾਸ ‘ਤੇ ਕੀਤੀ ਗਈ ਕਾਨਫਰੰਸ ਅਕਾਲੀ ਆਗੂਆਂ ਨੇ ਜਿੱਥੇ ਕਾਂਗਰਸ ਸਰਕਾਰ ਤੇ ਆਮ ਆਦਮੀ ਪਾਰਟੀ ਨੂੰ ਭੰਡਿਆਂ ਉੱਥੇ ਲੋਕ ਸਭਾ ਚੋਣਾਂ ਜਿੱਤਣ ਲਈ ਵਰਕਰਾਂ ‘ਚ ਜੋਸ਼ ਭਰਿਆ ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਦਿਨ ਹੁਣ ਪੰਜਾਬ ‘ਚੋਂ ਖਤਮ ਹੋ ਗਏ ਹਨ ਅਤੇ ਹੁਣ ਜੋ ਪਾਰਲੀਮੈਂਟ ਦੀਆਂ ਚੋਣਾਂ 7-8 ਮਹੀਨਿਆਂ ਬਾਅਦ ਹੋਣੀਆਂ ਹਨ, ‘ਚ ਸ਼੍ਰੋਮਣੀ ਅਕਾਲੀ ਦਲ 13 ਦੀਆਂ 13 ਸੀਟਾਂ ‘ਤੇ ਵੱਡੀ ਜਿੱਤ ਪ੍ਰਾਪਤ ਅਕਾਲੀਆਂ ਵੱਲੋਂ… ਕਰੇਗਾ।
ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਝੂਠਾਂ ਦਾ ਪੁਲੰਦਾ ਹੈ, ਇਸਨੇ ਜੋ ਵਾਅਦੇ ਲੋਕਾਂ ਦੇ ਨਾਲ ਕੀਤੇ ਸਨ, ਉਹਨਾਂ ‘ਚੋਂ ਇਕ ਵੀ ਪੂਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ‘ਚ ਹੁਣ ਤੱਕ ਜੋ ਵਿਕਾਸ ਕਾਰਜ ਹੋਏ ਹਨ, ਉਹ ਤਦ ਹੀ ਹੋਏ ਹਨ ਜਦ ਸੂਬੇ ‘ਚ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ। ਉਹਨਾਂ ਕਿਹਾ ਕਿ 6 ਹਜ਼ਾਰ ਕਰੋੜ ਰੁਪਏ ਕਿਸਾਨਾਂ ਨੂੰ ਟਿਊਬਵੈਲਾਂ ਦੀਆਂ ਮੋਟਰਾਂ ਵਾਲੀ ਬਿਜਲੀ ਦੇ ਬਿੱਲ ਮੁਆਫ਼ ਕੀਤੇ ਜਾਂਦੇ ਸਨ, ਲਗਭਗ 50 ਲੱਖ ਪਰਿਵਾਰਾਂ ਨੂੰ ਆਟਾ-ਦਾਲ ਮਿਲਦਾ ਸੀ, ਬੁਢਾਪਾ, ਵਿਧਵਾ ਤੇ ਅੰਗਹੀਣਾਂ ਨੂੰ ਹਰ ਮਹੀਨੇ ਪੈਨਸ਼ਨ ਮਿਲਦੀ ਸੀ ਜਦਕਿ ਗਰੀਬ ਲੜਕੀਆਂ ਨੂੰ ਵਿਆਹ ਸਮੇਂ 15 ਹਜ਼ਾਰ ਰੁਪਏ ਸ਼ਗਨ ਸਕੀਮ ਦਿੱਤੀ ਜਾਂਦੀ ਸੀ। ਗਰੀਬਾਂ ਨੂੰ 200 ਯੂਨਿਟ ਬਿਜਲੀ ਮੁਫ਼ਤ ਮਿਲਦੀ ਸੀ ਪਰੰਤੂ ਹੁਣ ਸਭ ਕੁਝ ਠੱਪ ਹੋ ਕੇ ਰਹਿ ਗਿਆ ਹੈ।
ਇਹ ਵੀ ਪੜ੍ਹੋ : ਸਾਧ-ਸੰਗਤ ਨੇ ਲੰਦਨ ’ਚ ਵਾਤਾਵਰਨ ਦਿਵਸ ਮੌਕੇ ਚਲਾਇਆ ਸਫਾਈ ਤੇ ਰੁੱਖ ਲਾਓ ਅਭਿਆਨ
ਅਜੇ ਸਰਕਾਰ ਨੂੰ ਬਣੇ 10 ਮਹੀਨੇ ਹੀ ਹੋਏ ਹਨ ਪਰ ਪੈਨਸ਼ਨਾਂ ਵੀ ਬੰਦ ਹਨ, ਸ਼ਗਨ ਸਕੀਮ ਵੀ ਬੰਦ ਪਈ ਹੈ, ਆਟਾ ਦਾਲ ਸਕੀਮ ਵੀ ਬੰਦ ਹੈ। ਵਿਕਾਸ ਲਈ ਗਰਾਂਟਾਂ ਵੀ ਬੰਦ ਹਨ। ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਟੀਮ ਨੇ ਘਰ-ਘਰ ਜਾ ਕੇ ਕਰਜ਼ੇ ਮੁਆਫ਼ ਦੇ ਫਾਰਮ ਭਰੇ ਸਨ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਫਾਰਮ ਭਰੇ ਗਏ ਸਨ। ਪੈਨਸ਼ਨਾਂ 2500 ਰੁਪਏ ਕਰਨ ਬਾਰੇ ਕਿਹਾ ਗਿਆ ਸੀ ਪਰੰਤੂ ਸਿਰਫ਼ 5 ਪ੍ਰਤੀਸ਼ਤ ਕਿਸਾਨਾਂ ਦੇ ਕਰਜ਼ੇ ਹੀ ਮੁਆਫ਼ ਵਾਲੀਆਂ ਲਿਸਟਾਂ ਨੂੰ ਭੇਜ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ ਜਦਕਿ ਮਜ਼ਦੂਰਾਂ ਦਾ ਤਾਂ ਕਿਤੇ ਨਾਂਅ ਵੀ ਨਹੀਂ ਲਿਆ।
ਨੌਜਵਾਨਾਂ ਨੂੰ ਨੌਕਰੀਆਂ ਤਾਂ ਕੀ ਦੇਣੀਆਂ ਸਨ ਬਲਕਿ ਬਠਿੰਡਾ ਤੇ ਹੋਰ ਥਰਮਲ ਪਲਾਂਟ ਬੰਦ ਕਰਕੇ ਰੁਜ਼ਗਾਰ ਖੋਹ ਲਿਆ ਗਿਆ ਹੈ। ਇੱਥੇ ਬੱਸ ਨਹੀਂ 800 ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦਾ ਫਰਮਾਨ ਜਾਰੀ ਕਰ ਦਿੱਤਾ। ਉਹਨਾਂ ਕਿਹਾ ਕਿ ਕਾਂਗਰਸ ਤੇ ਟੋਪੀ ਵਾਲੇ ਇਕਜੁੱਟ ਹੋ ਗਏ ਸਨ ਅਤੇ ਲੋਕ ਇਹਨਾਂ ਦੇ ਝੂਠੇ ਲਾਰਿਆਂ ਦਾ ਸ਼ਿਕਾਰ ਹੋ ਗਏ ਅਤੇ ਸਾਰਾ ਕੁਝ ਲੁੱਟ ਗਿਆ।
ਜੋੜ ਮੇਲਿਆਂ ‘ਤੇ ਸਿਆਸੀ ਕਾਨਫਰੰਸ ਨਾ ਕੀਤੇ ਜਾਣ ਦੀ ਗੱਲ ਕਰਦੇ ਹੋਏ ਉਹਨਾਂ ਕਿਹਾ ਕਿ ਜੇਕਰ ਰਾਜ ਹੈ ਤਾਂ ਸੇਵਾ ਫਿਰ ਹੀ ਹੋ ਸਕਦੀ ਹੈ ਜਦਕਿ ਕੁਝ ਲੋਕ ਕਾਨਫਰੰਸ ਦਾ ਵਿਰੋਧ ਕਰ ਰਹੇ ਹਨ। ਇਸ ਮੌਕੇ ਬਿਕਰਮਜੀਤ ਸਿੰਘ ਮਜੀਠੀਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜੰਗੀਰ ਕੌਰ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਹੋਰ ਆਗੂਆਂ ਨੇ ਵੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਜਨ ਵਿਰੋਧੀ ਪਾਰਟੀਆਂ ਦੱਸਿਆ। ਕਾਨਫਰੰਸ ਦੌਰਾਨ ਸਟੇਜ਼ ਦੀ ਕਾਰਵਾਈ ਵਿਧਾਇਕ ਤੇ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਚਲਾਈ।
ਪ੍ਰਕਾਸ਼ ਸਿੰਘ ਬਾਦਲ ਨਹੀਂ ਪਹੁੰਚੇ ਕਾਨਫਰੰਸ ‘ਚ
ਇਹ ਪਹਿਲੀ ਵਾਰ ਦੇਖਣ ਨੂੰ ਮਿਲਿਆ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ‘ਚ ਮਾਘੀ ਮੇਲੇ ਦੀ ਕਾਨਫਰੰਸ ‘ਚ ਨਹੀਂ ਪਹੁੰਚੇ। ਅਕਾਲੀ ਸੂਤਰਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਦਾ ਨਾ ਆਉਣਾ, ਉਹਨਾਂ ਦੀ ਸਿਹਤ ਠੀਕ ਨਾ ਹੋਣ ਬਾਰੇ ਕਿਹਾ ਜਾ ਰਿਹਾ ਸੀ।
ਕਾਂਗਰਸ ‘ਤੇ ਵਰ੍ਹੇ ਵਿਜੈ ਸਾਂਪਲਾ
ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਵਿਜੈ ਸਾਂਪਲਾ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ‘ਚ ਕਾਂਗਰਸੀ ਗੁੰਡਿਆਂ ਵਾਲੀ ਭਾਸ਼ਾ ਬੋਲਦੇ ਹਨ ਤੇ ਲੋਕਾਂ ‘ਤੇ ਜ਼ੁਲਮ ਕਰਦੇ ਹਨ। ਉਹਨਾਂ ਕਿਹਾ ਕਿ ਦੇਸ਼ ਭਰ ‘ਚ ਸਭ ਤੋਂ ਜ਼ਿਆਦਾ ਕਿਸਾਨ ਖੁਦਕੁਸ਼ੀ ਪੰਜਾਬ ‘ਚ ਕਰ ਰਹੇ ਹਨ, ਜਿਸਦੇ ਲਈ ਕਾਂਗਰਸ ਦੀ ਕੈਪਟਨ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਕਾਂਗਰਸ ਦੇ ਮੰਤਰੀਆਂ ਦੇ ਕੋਲ ਵੀ ਕੋਈ ਵਧੀਆ ਕਵਾਲਟੀ ਨਹੀਂ ਹੈ ਜਿਸ ਕਾਰਨ ਪੰਜਾਬ ‘ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਦਿਖਾਈ ਦੇ ਰਹੀ।
ਮੱਲਾਂਵਾਲਾ ਘਟਨਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਐੱਸਪੀ ਦਫ਼ਤਰ ਸਾਹਮਣੇ ਧਰਨਾ | Sukhbir Badal
ਸੁਖਬੀਰ ਬਾਦਲ ਸਮੇਤ ਕਈ ਸੀਨੀਅਰ ਆਗੂ ਹੋਏ ਸ਼ਾਮਲ
ਸੁਖਬੀਰ ਬਾਦਲ ਵੱਲੋਂ ਹਰੀਕੇ ਹੈੱਡ ‘ਤੇ ਅਣਮਿੱਥੇ ਸਮੇਂ ਤੱਕ ਧਰਨਾ ਦੇਣ ਦਾ ਐਲਾਨ
ਫਿਰੋਜ਼ਪੁਰ (ਸਤਪਾਲ ਥਿੰਦ)। ਬੀਤੇ ਦਿਨ ਨਗਰ ਨਿਗਮ ਚੋਣਾਂ ਦੀਆਂ ਨਾਮਜ਼ਦਗੀਆਂ ਪਿਛੋਂ ਕਸਬਾ ਮੱਲਾਂਵਾਲਾ ‘ਚ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਵਰਕਰਾਂ ਵਿਚਕਾਰ ਹੋਈ ਹਿੰਸਕ ਘਟਨਾ ਤੋਂ ਬਾਅਦ ਥਾਣਾ ਮੱਲਾਂ ਵਾਲਾ ਪੁਲਿਸ ਵੱਲੋਂ ਕਾਂਗਰਸੀ ਆਗੂ ਦੇ ਬਿਆਨਾਂ ‘ਤੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਮੇਤ 80-90 ਅਕਾਲੀ ਵਰਕਰਾਂ ‘ਤੇ ਹੋਏ ਪਰਚੇ ਨੂੰ ਰੱਦ ਕਰਵਾਉਣ ਅਤੇ ਇਨਸਾਫ਼ ਲਈ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਐੱਸਪੀ ਦਫ਼ਤਰ ਫਿਰੋਜ਼ਪੁਰ ਸਾਹਮਣੇ ਧਰਨਾ ਦਿੱਤਾ ਗਿਆ ਇਸ ਧਰਨੇ ਵਿਚ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ, ਵਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਕਈ ਸੀਨੀਅਰ ਅਕਾਲੀ ਆਗੂ ਸ਼ਾਮਲ ਹੋਏ। (Sukhbir Badal)
ਕੁਝ ਸਮੇਂ ਲਈ ਫਿਰੋਜ਼ਪੁਰ -ਫਾਜ਼ਿਲਕਾ ਰੋਡ ਜਾਮ ਕਰਕੇ ਲਗਾਏ ਗਏ ਧਰਨੇ ਨੂੰ ਸੰਬੋਧਨ ਕਰਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਸਿਰਫ਼ 9 ਮਹੀਨੇ ਪਹਿਲਾਂ ਸੱਤਾ ‘ਚ ਆਈ ਹੋਣ ਦੇ ਬਾਵਜੂਦ ਕਾਂਗਰਸ ਸਰਕਾਰ ਅੰਦਰ ਮਿਉਂਸੀਪਲ ਚੋਣਾਂ ਦਾ ਸਾਹਮਣਾ ਕਰਨ ਦਾ ਹੌਂਸਲਾ ਨਹੀਂ ਹੈ ਉਹਨਾਂ ਕਿਹਾ ਕਿ ਸਰਕਾਰ ਦੁਆਰਾ ਅਜਿਹੀਆਂ ਕੋਝੀਆਂ ਹਰਕਤਾਂ ਉੱਤੇ ਉੱਤਰ ਆਉਣਾ ਆਪਣੇ ਆਪ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਸਰਕਾਰ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ। ਉਹਨਾਂ ਨੇ ਲਲਕਾਰਦੇ ਹੋਏ ਕਿਹਾ ਕਿ ਜੋ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ‘ਤੇ ਪਰਚਾ ਦਰਜ ਕਰ ਰਹੇ ਹਨ ਜੇ ਹਿੰਮਤ ਹੈ ਤਾਂ ਮੇਰੇ ‘ਤੇ ਪਰਚਾ ਦਰਜ ਕਰਕੇ ਦਿਖਾਉਣ । ਉਹਨਾਂ ਕਿਹਾ ਕਿ ਕਾਂਗਰਸੀਆਂ ਦੀਆਂ ਹੋਰ ਧੱਕੀਆਂ ਸ਼ਾਹੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। (Sukhbir Badal)
ਇਸ ਮੌਕੇ ਉਹਨਾਂ ਨੇ ਇਨਸਾਫ਼ ਨਾ ਮਿਲਣ ਅਤੇ ਅਕਾਲੀ ਦਲ ਵਰਕਰਾਂ ‘ਤੇ ਕੀਤੇ ਪਰਚੇ ਨੂੰ ਰੱਦ ਕਰਵਾਉਣ ਤੱਕ ਹਰੀਕੇ ਹੈੱਡ ‘ਤੇ ਧਰਨਾ ਲਗਾਉਣ ਦਾ ਐਲਾਨ ਕੀਤਾ, ਜਿਸਦੇ ਬਾਅਦ ਧਰਨੇ ਤੋਂ ਉੱਠ ਕੇ ਸਾਰੇ ਅਕਾਲੀ ਵਰਕਰ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਪਿੱਛੇ ਹਰੀਕੇ ਹੈੱਡ ਵੱਲ ਰਵਾਨਾ ਹੋ ਗਏ, ਜਿੱਥੇ ਧਰਨਾ ਲਗਾ ਕੇ ਨੈਸ਼ਨਲ ਮਾਰਗ ਜਾਮ ਕੀਤਾ ਗਿਆ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸੰਬੋਧਨ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ, ਬਿਕਰਮ ਸਿੰਘ ਮਜੀਠਿਆ ਤੋਂ ਇਲਾਵਾ ਹੋਰ ਸੀਨੀਅਰ ਆਗੂਆਂ ਵੱਲੋਂ ਵੀ ਧਰਨੇ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਅਕਾਲੀ ਵਰਕਰ ਹਾਜ਼ਰ ਸਨ।
ਅਕਾਲੀ ਦਲ ਵੱਲੋਂ ਪਟਿਆਲਾ ਤੋਂ 41 ਉਮੀਦਵਾਰਾਂ ਦੀ ਸੂਚੀ ਜਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪਟਿਆਲਾ ਨਗਰ-ਨਿਗਮ ਚੋਣਾਂ ਲਈ ਬਣਾਈ ਗਈ ਸਕਰੀਨਿੰਗ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਸੋਮਵਾਰ ਨੂੰ ਪਾਰਟੀ ਦੇ 41 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਜਾਰੀ ਕੀਤੀ ਗਈ ਇਸ ਸੂਚੀ ਅਨੁਸਾਰ ਵਾਰਡ ਨੰਬਰ 2 ਤੋਂ ਅਮਰੀਕ ਸਿੰਘ ਪੁੱਤਰ ਪ੍ਰੀਤਮ ਸਿੰਘ, 3 ਤੋਂ ਹਰਿੰਦਰ ਕੌਰ ਪਤਨੀ ਨਰਿੰਦਰ ਸਿੰਘ, 4 ਤੋਂ ਇੰਜਨੀਅਰ ਗੁਰਵਿੰਦਰ ਸਿੰਘ, 5 ਤੋਂ ਮਨਪ੍ਰੀਤ ਕੌਰ ਪਤਨੀ ਮਨਮੋਹਨ ਸਿੰਘ ਕੁੱਕੂ, 8 ਤੋਂ ਪਰਮਜੀਤ ਸਿੰਘ ਪੰਮਾ ਪੁੱਤਰ ਗੁਰਬਖਸ਼ ਸਿੰਘ, 9 ਤੋਂ ਬੀਬੀ ਸੁਰਿੰਦਰ ਕੌਰ ਪਤਨੀ ਸ. ਮਹਿੰਦਰ ਸਿੰਘ।
11 ਤੋਂ ਸੁਰਿੰਦਰ ਸਿੰਘ ਸੱਦੋ ਪੁੱਤਰ ਸੋਹਣ ਸਿੰਘ, 12 ਤੋਂ ਬੀਬੀ ਕਰਮਜੀਤ ਕੌਰ ਪਤਨੀ ਸੰਦੀਪ ਸਿੰਘ, 13 ਤੋਂ ਬੀਬੀ ਹਰਪ੍ਰੀਤ ਕੌਰ ਪਤਨੀ ਸੁਖਵਿੰਦਰਪਾਲ ਸਿੰਘ ਮਿੰਟਾ, 14 ਤੋਂ ਜਸਪਾਲ ਸਿੰਘ ਚੱਠਾ ਪੁੱਤਰ ਬਲਵੰਤ ਸਿੰਘ, 15 ਤੋਂ ਹਰਮੀਤ ਕੌਰ ਸਿੱਧੂ ਪਤਨੀ ਮਾਲਵਿੰਦਰ ਸਿੰਘ ਝਿੱਲ, 16 ਤੋਂ ਮਨਪ੍ਰੀਤ ਸਿੰਘ ਭੰਗੂ ਪੁੱਤਰ ਰਘਬੀਰ ਸਿੰਘ, 17 ਤੋਂ ਮਹਿੰਦਰ ਕੌਰ, 20 ਤੋਂ ਰਜਿੰਦਰ ਸਿੰਘ ਵਿਰਕ ਪੁੱਤਰ ਗਿਆਨ ਸਿੰਘ, 21 ਤੋਂ ਗੁਰਵਿੰਦਰ ਸਿੰਘ ਧੀਮਾਨ ਪੁੱਤਰ ਮਿਲਖੀ ਰਾਮ, 23 ਤੋਂ ਲਭਪ੍ਰੀਤ ਕੌਰ ਪਤਨੀ ਅਰੁਪਿੰਦਰ ਸਿੰਘ ਬਾਜਵਾ, 24 ਤੋਂ ਨਵਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ, 25 ਤੋਂ ਮਨਿੰਦਰ ਕੌਰ ਪਤਨੀ ਮਨਮਿੰਦਰ ਸਿੰਘ, 26 ਤੋਂ ਸ਼ਾਰਦਾ ਦੇਵੀ ਪਤਨੀ ਅਰਜਨ ਸਿੰਘ, 29 ਤੋਂ ਕਮਲਪ੍ਰੀਤ ਕੌਰ ਪਤਨੀ ਸਤਵਿੰਦਰ ਸਿੰਘ ਗਰੋਵਰ, 30 ਤੋਂ ਕਨਿਕਾ ਸ਼ਰਮਾ ਪਤਨੀ ਸੰਦੀਪ ਸ਼ਰਮਾ, 31 ਤੋਂ ਸਿਮਰਤ ਕੋਹਲੀ ਪਤਨੀ ਅਜੀਤਪਾਲ ਸਿੰਘ ਕੋਹਲੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ
ਪੰਜਾਬ ‘ਚ ਵਰ੍ਹੀ ਅਸਮਾਨੀ ਆਫ਼ਤ, ਸਫੈਦ ਚਾਦਰ ਹੋਈਆਂ ਸੜਕਾਂ, ਵੇਖੋ ਤਸਵੀਰਾਂ
ਇਸ ਤੋਂ ਬਿਨਾਂ 34 ਰਾਜੀਵ ਜੁਨੇਜਾ ਪੁੱਤਰ ਰਾਮ ਕਿਸ਼ਨ ਜੁਨੇਜਾ, 35 ਤੋਂ ਰੁਪਿੰਦਰ ਕੋਰ ਪਤਨੀ ਕੰਵਲਜੀਤ ਸਿੰਘ, 36 ਤੋਂ ਜੀਵਨ ਪ੍ਰਵੇਸ਼ ਹੈਪੀ ਲੋਹਟ ਪੁੱਤਰ ਰਘਬੀਰ ਸਿੰਘ, 37 ਤੋਂ ਰਮਨਜੀਤ ਕੋਹਲੀ ਪਤਨੀ ਰਵਿੰਦਰ ਸਿੰਘ ਜੌਨੀ ਕੋਹਲੀ, 38 ਤੋਂ ਹਰਦੀਪ ਸਿੰਘ ਦੀਪਾ, 42 ਤੋਂ ਰਮਨਦੀਪ ਧਾਲੀਵਾਲ ਪੁੱਤਰ ਲਾਭ ਸਿੰਘ 46 ਤੋਂ ਗੁਰਸ਼ਰਨ ਸਿੰਘ ਪੁੱਤਰ ਬਾਬੂ ਸਿੰਘ, 48 ਤੋਂ ਗੁਰਚਰਨ ਸਿੰਘ ਖਾਲਸਾ ਪੁੱਤਰ ਬੀਰ ਸਿੰਘ, 50 ਤੋਂ ਜੋਗਿੰਦਰ ਸਿੰਘ ਛਾਂਗਾ, 51 ਤੋਂ ਨਿਰਮਲਾ ਦੇਵੀ, 52 ਤੋਂ ਅਮਰਿੰਦਰ ਸਿੰਘ ਬਜਾਜ ਪੁੱਤਰ ਇੰਦਰਮੋਹਨ ਸਿੰਘ ਬਜਾਜ, 53 ਤੋਂ ਮਨਪ੍ਰੀਤ ਕੌਰ, 54 ਤੋਂ ਹਰਬਖਸ਼ ਸਿੰਘ ਚਹਿਲ ਪੁੱਤਰ ਹਰਿੰਦਰ ਸਿੰਘ ਚਹਿਲ, 55 ਤੋਂ ਜਸਤਿੰਦਰ ਕੌਰ ਚੱਢਾ ਪਤਨੀ ਜਸਵਿੰਦਰਪਾਲ ਸਿੰਘ ਚੱਢਾ, 56 ਤੋਂ ਇਤਵਿੰਦਰ ਸਿੰਘ ਹਨੀ ਲੂਥਰਾ ਪੁੱਤਰ ਸ. ਜਤਿੰਦਰ ਸਿੰਘ, 57 ਤੋਂ ਸ਼ੀਲਾ ਦੇਵੀ ਪਤਨੀ ਸਰਦਾਰਾ ਸਿੰਘ, 58 ਤੋਂ ਗੁਰਮੁਖ ਸਿੰਘ ਢਿੱਲੋਂ ਪੁੱਤਰ ਸੰਤੋਖ ਸਿੰਘ, 59 ਤੋਂ ਗੁਰਮੀਤ ਕੌਰ ਬਰਾੜ, 60 ਤੋਂ ਸੁਖਬੀਰ ਸਿੰਘ ਅਬਲੋਵਾਲ ਪੁੱਤਰ ਵਧਾਵਾ ਸਿੰਘ ਤੋਂ ਉਮੀਦਵਾਰ ਐਲਾਨਿਆ ਗਿਆ ਹੈ।