Lok Sabha Elections 2024 - Sach Kahoon Punjabi
Jammu Kashmir Election: ਜੰਮੂ ਕਸ਼ਮੀਰ ’ਚ ਚੋਣਾਂ
Jammu Kashmir Election: ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ ਸੂਬੇ ਦੀ ਸਿਆਸਤ ਤੇ ਆਮ ਜਨਤਾ ਲਈ ਚੰਗੀ ਖ਼ਬਰ ਹੈ ਸੰਨ 2019 ’ਚ ਕਸ਼ਮੀਰ ’ਚੋਂ ਧਾਰਾ 370 ਹਟਾਉਣ ਦੇ ਨਾਲ ਹੀ ਕਸ਼ਮੀਰ ਨੂੰ ਕੇਂਦਰ ਪ੍ਰਬੰਧਕੀ ਸੂਬਾ ਐਲਾਨ ਦਿੱਤਾ ਗਿਆ ਸੀ ਪਿਛਲੇ ਸਾਲਾਂ ’ਚ ਸੂਬੇ ਦੀ ਹਲਕਾਬੰਦੀ ਦਾ ਕੰਮ ਸਿਰੇ ਚੜ੍ਹ ਗਿਆ ਸੀ ਹੁਣ ਕਸ਼ਮੀਰ ਦੀ ਜਨਤਾ ਆਪਣੀ ਸਰਕਾਰ ਚੁਣੇਗੀ ਜਿਸ ਨਾਲ ਆਮ ਜਨਤਾ ਦਾ ਸੰਵਿਧਾਨ ’ਚ ਵਿਸ਼ਵਾਸ ਹੋਰ ਪੱਕਾ ਹੋਵੇਗਾ ਲੋਕ ਆਪਣੇ ਨੁਮਾਇੰਦੇ ਚੁਣ ਸਕਣਗੇ ਇਸ ਫੈਸਲੇ ਨਾਲ ਹੁਣ ਦੇਸ਼ ਵਿਰੋਧੀ ਪ੍ਰਚਾਰ ਨੂੰ ਵੀ ਠੱਲ੍ਹ ਪਵੇਗੀ ਅੱਤਵਾਦੀ ਤਾਕਤਾਂ ਵੀ ਕਮਜ਼ੋਰ ਹੋਣਗੀਆਂ ਜੋ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਸਨ।
Read This : ਹਰਿਆਣਾ ’ਚ ਵਿਧਾਨ ਸਭਾ ਚੋਣਾਂ ਇਕੱਲੇ ਲੜਾਂਗੇ : ਮੁੱਖ ਮੰਤਰੀ ਮਾਨ
ਲੋਕ ਸਭਾ ਚੋਣਾਂ 2024 ਅੰਦਰ ਵੀ ਲੋਕਾਂ ਨੇ ਪੂਰੀ ਦਿਲਚਸਪੀ ਵਿਖਾਈ ਸੀ ਅਤੇ 58 ਫੀਸਦੀ ਵੋਟਾਂ ਪਾ ਕੇ 35 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਸੀ ਸੂਬੇ ਦੇ ਵੋਟਰਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਵੇਖੀਆਂ ਗਈਆਂ ਪਿਛਲੇ ਸਾਲਾਂ ’ਚ ਹੋਈਆਂ ਪੰਚਾਇਤੀ ਚੋਣਾਂ ’ਚ ਲੋਕਾਂ ਨੇ ਵੋਟਿੰਗ ਲਈ ਭਾਰੀ ਉਤਸ਼ਾਹ ਵਿਖਾਇਆ ਸੀ ਅਸਲ ’ਚ ਚੋਣਾਂ ਦਾ ਸਫ਼ਲ ਹੋਣਾ ਉਹਨਾਂ ਵਿਦੇਸ਼ੀ ਤਾਕਤਾਂ ਨੂੰ ਤਕੜਾ ਜਵਾਬ ਹੋਵੇਗਾ ਜੋ ਕਸ਼ਮੀਰੀਆਂ ਨੂੰ ਗੁੰਮਰਾਹ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਾ ਰਹੀਆਂ ਹਨ ਚੋਣਾਂ ਹੋਣ ਨਾਲ ਨਵੀਂ ਸਰਕਾਰ ਬਣੇਗੀ ਤੇ ਲੋਕ ਆਪਣੇ ਨੁਮਾਇੰਦਿਆਂ ਰਾਹੀਂ ਵਿਕਾਸ ਕਾਰਜਾਂ ’ਚ ਰਫਤਾਰ ਲਿਆ ਸਕਣਗੇ ਪ੍ਰਸ਼ਾਸਨ ’ਚ ਇੱਕ ਨਵੀਂ ਹਰਕਤ ਪੈਦਾ ਹੋਵੇਗੀ ਤੇ ਅਫ਼ਸਰਾਂ ਦੇ ਵਿਹਾਰ ’ਚ ਜਵਾਬਦੇਹੀ ਦਾ ਵਾਧਾ ਹੋਵੇਗਾ। Jammu Kashmir Election
Lok Sabha Elections 2024 : ਡਿਪਟੀ ਚੋਣ ਕਮਿਸ਼ਨਰ ਨੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ
ਡਿਪਟੀ ਚੋਣ ਕਮਿਸ਼ਨਰ ਨੇ ਆਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
‘ਵੋਟਰਾਂ ਦੀ ਗਿਣਤੀ ਵਧਾਉਣ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕਣ ਲਈ ਰੱਖੀ ਜਾਵੇ ਸਖ਼ਤ ਨਿਗਰਾਨੀ’
(ਜਸਵੀਰ ਸਿੰਘ ਗਹਿਲ) ਲੁਧਿਆਣਾ। Lok Sabha Elections 2024 ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਇੱਕ ਵਫ਼ਦ ਵੱਲੋਂ ਸ਼ੁੱਕਰਵਾਰ ਨੂੰ ਵਿਸ਼ੇਸ਼ ਮੀਟਿੰਗ ਕਰਕੇ ਲੋਕ ਸਭਾ ਚੋਣਾਂ-2024 ਲਈ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਅਤੇ ਹਰਿਆਣਾ ਦੇ ਵਿਸ਼ੇਸ਼ ਖਰਚਾ ਨਿਗਰਾਨ, ਬੀਆਰ ਬਾਲਾਕ੍ਰਿਸ਼ਨਨ, ਚੋਣ ਕਮਿਸ਼ਨ ਦੇ ਸਕੱਤਰ ਸੌਮਿਆਜੀਤ ਘੋਸ਼, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ, ਏਡੀਜੀਪੀ-ਕਮ-ਰਾਜ ਪੁਲਿਸ ਨੋਡਲ ਅਫ਼ਸਰ ਐੱਮਐੱਫ ਫਾਰੂਕੀ ਅਤੇ ਹੋਰ ਮੌਜੂਦ ਸਨ।
ਡਰੋਨ ਗਤੀਵਿਧੀ ਦੀ ਜਾਂਚ ਲਈ ਚੌਕਸੀ ਵਧਾਉਣ ਦੀ ਲੋੜ (Lok Sabha Elections 2024)
ਮੀਟਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਸਾਰੇ ਚੋਣ ਅਬਜ਼ਰਵਰਾਂ, ਜ਼ਿਲਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ, ਜ਼ੋਨਲ ਕਮਿਸ਼ਨਰਾਂ, ਡੀ.ਆਈ.ਜੀ. ਰੇਂਜਾਂ, ਸੀਨੀਅਰ ਪੁਲਿਸ ਕਪਤਾਨਾਂ ਨੂੰ ਜ਼ਿਲ੍ਹਿਆਂ ਵਿੱਚ ਖਾਸ ਤੌਰ ’ਤੇ ਅੰਤਰਰਾਜੀ ਖੇਤਰਾਂ ਦੀਆਂ ਸਰਹੱਦਾਂ ਤੋਂ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫ਼ਤ ਵਸਤਾਂ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਨੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਡਰੋਨ ਗਤੀਵਿਧੀ ਦੀ ਜਾਂਚ ਲਈ ਚੌਕਸੀ ਵਧਾਉਣ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਭੈਅ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਸਾਰੇ ਭਾਈਵਾਲਾਂ ਨੂੰ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ।
ਡਿਪਟੀ ਚੋਣ ਕਮਿਸ਼ਨਰ ਨੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਵੋਟਾਂ ਵਾਲੇ ਦਿਨ 1 ਜੂਨ ਨੂੰ ਗਰਮੀ ਕਾਰਨ ਵੱਧ ਤੋਂ ਵੱਧ ਵੋਟਿੰਗ ਫੀਸਦੀ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ’ਤੇ ਢੁਕਵੇਂ ਪ੍ਰਬੰਧ ਕੀਤੇ ਜਾਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ ਪੱਖੇ, ਕੂਲਰ, ਸ਼ੈੱਡ, ਮਿੱਠਾ ਪਾਣੀ, ਨਿੰਬੂ ਪਾਣੀ ਅਤੇ ਓ.ਆਰ.ਐਸ. ਪੈਕਟ ਆਦਿ ਦਾ ਉਚੇਚੇ ਤੌਰ ’ਤੇ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਉਨਾਂ ਨੇ 70 ਫੀਸਦ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। Lok Sabha Elections 2024
ਇਹ ਵੀ ਪੜ੍ਹੋ: ਬਿਜਲੀ ਟਰਾਂਸਫਾਰਮਰ ਕੋਲ ਖੜੇ ਕਰਦੇ ਹੋ ਵਾਹਨ ਤਾਂ ਹੋ ਜਾਓ ਸਾਵਧਾਨ, ਵਾਪਰਿਆ ਵੱਡਾ ਹਾਦਸਾ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਟੀਮ ਨੂੰ ਭਰੋਸਾ ਦਿੱਤਾ ਕਿ ਉਹ 1 ਜੂਨ ਨੂੰ ਚੋਣਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣਗੇ। ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਨੇ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਤੰਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਣਾ ਯਕੀਨੀ ਬਣਾਇਆ ਜਾਵੇ।
ਪਾਇਲਟ ਨੇ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
ਸਰਕਾਰ ਬਣੀ ਤਾਂ ਐਮਐਸਪੀ ਲਈ ਕਾਨੂੰਨ ਬਣਾਇਆ ਜਾਵੇਗਾ: ਪਾਇਲਟ /Amritsar News
(ਰਾਜਨ ਮਾਨ) ਅੰਮ੍ਰਿਤਸਰ। ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ ਜਦੋਂਕਿ ਕਾਂਗਰਸ ਵਿਕਾਸ ਤੇ ਹੋਰ ਮੁੱਦਿਆਂ ਤੇ ਲੋਕਾਂ ਦੀ ਕਚਿਹਰੀ ਵਿੱਚ ਜਾ ਰਹੀ ਹੈ। Amritsar News
ਪਾਇਲਟ ਨੇ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ’ਚ ਕੀਤਾ ਪ੍ਰਚਾਰ
ਪਾਇਲਟ ਅੱਜ ਕਾਂਗਰਸ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਸਰਹੱਦੀ ਪਿੰਡ ਭਿੰਡੀ ਸੈਦਾਂ ਵਿੱਚ ਕੀਤੀ ਗਈ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਸਚਿਨ ਪਾਇਲਟ ਨੇ ਭਾਜਪਾ ’ਤੇ ਤਿੱਖੀ ਪ੍ਰਤਿਕ੍ਰਿਆ ਦਿੰਦਿਆਂ ਕਿਹਾ ਕਿ ਜਦੋਂ ਕਾਂਗਰਸ ਜਨਤਾ ਨਾਲ ਗੱਲ ਕਰਦੀ ਹੈ ਤਾਂ ਉਹ ਬੇਰੁਜ਼ਗਾਰੀ, ਮਹਿੰਗਾਈ, ਉਦਯੋਗ, ਨੌਕਰੀਆਂ, ਨੌਜਵਾਨਾਂ ਅਤੇ ਔਰਤਾਂ ਦੀ ਗੱਲ ਕਰਦੀ ਹੈ ਅਤੇ ਜਦੋਂ ਭਾਜਪਾ ਵਾਲੇ ਗੱਲ ਕਰਦੇ ਹਨ ਤਾਂ ਉਹ ਹਿੰਦੂ, ਮੁਸਲਮਾਨ, ਇਸਾਈ, ਮੰਗਲਸੂਤਰ ਅਤੇ ਪਾਕਿਸਤਾਨ ਦੀ ਗੱਲ ਕਰਦੇ ਹਨ।
ਇਹ ਵੀ ਪੜ੍ਹੋ: ਵੋਟਰਾਂ ਦੀ ਸੁਰੱਖਿਆ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ
ਭਾਜਪਾ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਲਈ ਪੰਜ ਸਾਲ ਹੋਰ ਮੰਗ ਰਹੀ ਹੈ ਅਤੇ ਅਗਨੀਵੀਰ ਵਰਗੀਆਂ ਸਕੀਮਾਂ ਰਾਹੀਂ ਸਿਰਫ਼ ਚਾਰ ਸਾਲਾਂ ਵਿੱਚ ਆਪਣੇ ਨੌਜਵਾਨਾਂ ਅਤੇ ਬੱਚਿਆਂ ਨੂੰ ਸੇਵਾ ਮੁਕਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਐਮਐਸਪੀ ਲਈ ਕਾਨੂੰਨ ਬਣਾਇਆ ਜਾਵੇਗਾ ਅਤੇ ਅਗਨੀਵੀਰ ਸਕੀਮਾਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਭਾਜਪਾ ਨੇ ਉਦਯੋਗਪਤੀਆਂ ਦੇ 16 ਲੱਖ ਕਰੋੜ ਰੁਪਏ ਮਾਫ਼ ਕਰ ਦਿੱਤੇ ਹਨ ਪਰ ਗਰੀਬਾਂ ਨੂੰ ਕੁਝ ਨਹੀਂ ਦਿੱਤਾ। ਪਰ ਹੁਣ ਕਾਂਗਰਸ ਹਰ ਵਰਗ ਲਈ ਸਕੀਮਾਂ ਲਿਆਉਣ ਦਾ ਅਹਿਦ ਲੈ ਰਹੀ ਹੈ ਅਤੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਲਿਖਿਆ ਹੈ ਕਿ ਸਾਰਿਆਂ ਨੂੰ ਬਣਦਾ ਮਾਣ-ਸਤਿਕਾਰ ਮਿਲੇਗਾ ਅਤੇ ਸਭ ਨੂੰ ਹੱਕ ਮਿਲਣਗੇ। Amritsar News
ਲੋਕ ਸਭਾ ਚੋਣਾਂ 2024: 8 ਸੂਬਿਆਂ ’ਚ ਵੋਟਿੰਗ ਜਾਰੀ, ਫਿਲਮੀ ਸਿਤਾਰਿਆਂ ਨੇ ਪਾਈ ਵੋਟ
ਕਈ ਥਾਈਂ ਝੜਪ; ਦੁਪਹਿਰ 1 ਵਜੇ ਤੱਕ 36.73% ਵੋਟਿੰਗ ਹੋਈ
ਮੁੰਬਈ। ਲੋਕ ਸਭਾ ਚੋਣਾਂ 2024 ਦੇ ਪੰਜਵੇਂ ਗੇੜ ਦੀਆਂ ਵੋਟਾਂ ਜਾ੍ਰੀ ਹਨ। ਸੋਮਵਾਰ ਸਵੇਰਤੋਂ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਦੁਪਹਿਰ 1 ਵਜੇ ਤੱਕ 36.73 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸਭ ਤੋਂ ਵੱਧ ਮਤਦਾਨ ਲੱਦਾਖ ਵਿੱਚ 52.02% ਅਤੇ ਸਭ ਤੋਂ ਘੱਟ ਮਹਾਰਾਸ਼ਟਰ ਵਿੱਚ 27.78% ਰਿਹਾ। ਇੱਕ ਦੋ ਥਾਵਾਂ ’ਤੇ ਝੜਪ ਦੀਆਂ ਖਬਰਾਂ ਵੀ ਆ ਰਹੀਆਂ ਹਨ। Vote For INDIA
ਇਹ ਵੀ ਪੜ੍ਹੋ: ਹੈਲੀਕਾਪਟਰ ਕਰੈਸ਼ : ਅਜ਼ਰਬਾਈਜਾਨ ਦੀਆਂ ਪਹਾੜੀਆਂ ’ਚ ਮਿਲਿਆ ਹੈਲੀਕਾਪਟਰ ਦਾ ਮਲਬਾ
ਪੱਛਮੀ ਬੰਗਾਲ ਦੇ ਬੈਰਕਪੁਰ ਅਤੇ ਹੁਗਲੀ ਵਿੱਚ ਭਾਜਪਾ ਉਮੀਦਵਾਰਾਂ ਅਤੇ ਟੀਐਮਸੀ ਸਮਰਥਕਾਂ ਵਿਚਾਲੇ ਝੜਪਾਂ ਹੋਈਆਂ ਹਨ। ਪੁਲਿਸ ਨੇ ਮੁੰਬਈ ਵਿੱਚ ਇੱਕ ਪੋਲਿੰਗ ਬੂਥ ਦੇ ਕੋਲ ਡੱਮੀ ਈਵੀਐਮ ਰੱਖਣ ਦੇ ਦੋਸ਼ ਵਿੱਚ ਸ਼ਿਵ ਸੈਨਾ (ਯੂਬੀਟੀ) ਦੇ ਤਿੰਨ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਹੈ। ਮੁੰਬਈ ’ਚ  ਮੰਤਰੀ ਪਿਊਸ਼ ਗੋਇਲ ਤੋਂ ਇਲਾਵਾ ਗੁਲਜ਼ਾਰ, ਸੁਭਾਸ਼ ਘਈ, ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਅਤੇ ਅਨਿਲ ਅੰਬਾਨੀ ਨੇ ਮੁੰਬਈ ਵਿੱਚ ਵੋਟ ਪਾਈ। Vote For INDIA
ਇਹਨਾਂ ਫਿਲਮੀ ਸਿਤਾਰਿਆਂ ਨੇ ਪਾਈ ਵੋਟ
ਦਿੱਗਜ ਅਦਾਕਾਰ ਪ੍ਰਾਣ, ਅਦਾਕਾਰ ਸੰਜੇ ਦੱਤ, ਅਕਸ਼ੈ ਕੁਮਾਰ, ਨਾਨਾ ਪਾਟੇਕਰ, ਅਨਿਲ ਕਪੂਰ, ਮਨੋਜ ਬਾਜਪਾਈ, ਅਦਾਕਾਰਾ ਰੇਖਾ, ਅਦਾਕਾਰ ਗੁਲਸ਼ਨ ਗਰੋਵਰ, ਅਦਾਕਾਰ ਟਾਈਗਰ ਸ਼ਰਾਫ, ਰਿਤੀਕ ਰੋਸ਼ਨ, ਅਦਾਕਾਰਾ ਭੂਮੀ ਪੇਡਨੇਕਰ, ਅਦਾਕਾਰ ਰਣਬੀਰ ਕਪੂਰ ਅਤੇ ਅਦਾਕਾਰ ਆਮਿਰ ਖਾਨ ਤੇ ਪਤਨੀ ਕਿਰਨ ਰਾਓ ਵੋਟ ਪਾਉਣ ਲਈ ਪਹੁੰਚੇ।
ਸਚਿਨ ਤੇਂਦੁਲਕਰ ਨੇ ਨੇ ਬੇਟੇ ਅਰਜੁਨ ਨਾਲ ਵੋਟ ਪਾਈ
सचिन तेंदुलकर ने अपने बेटे अर्जुन तेंदुलकर के साथ किया मतदान#SachinTendulkar #ArjunTendulkar #lokbsabaelctions2024 #ElectionInIndia2024 #LoksabhElection #VoteforINDIA #IndiaDailyLive pic.twitter.com/lCSbvgqelP
— India Daily Live (@IndiaDLive) May 20, 2024
ਪੰਜਾਬ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਈ ਪਰਿਵਾਰ ਆਪ ’ਚ ਸ਼ਾਮਲ
(ਮਨੋਜ) ਮਲੋਟ। ਲੋਕਾ ਸਭਾ ਚੋਣਾਂ 2024 ਲਈ ਸੂਬੇ ’ਚ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Dr Baljit Kaur) ਪਿੰਡਾਂ ਵਿੱਚ ਜਾ ਕੇ ਚੌਣ ਪ੍ਰਚਾਰ ਕਰ ਰਹੇ ਹਨ ਅਤੇ ਵਰਕਰਾਂ ਅਤੇ ਲੋਕਾਂ ਨੂੰ ਮਿਲ ਰਹੇ ਹਨ। ਇਸ ਦੌਰਾਨ ਲੋਕ ਪੰਜਾਬ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਰਹੇ ਹਨ। ਆਮ ਆਦਮੀ ਪਾਰਟੀ ਤੋਂ ਪ੍ਰਭਾਵਿਤ ਹੋ ਕੇ ਪਿੰਡ ਕਿੰਗਰਾ, ਦਬੜਾ ਅਤੇ ਮਲੋਟ ਦੇ ਸਰਾਭਾ ਨਗਰ ਦੇ ਕਈ ਪਰਿਵਾਰ ਹੋਰਨਾਂ ਪਾਰਟੀਆਂ ਨੂੰ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਮਲ ਹੋ ਗਏ ਹਨ।
ਇਹ ਵੀ ਪੜ੍ਹੋ: ਸਕੂਲ ਦੇ 50 ਸਾਲ ਪੂਰੇ ਹੋਣ ’ਤੇ ਕੁਝ ਇਸ ਤਰ੍ਹਾਂ ਮਨਾਈ ਖੁਸ਼ੀ…
ਪਿੰਡ ਕਿੰਗਰਾ ਵਿੱਚ ਲੋਕਾਂ ਵਿੱਚ ਸ਼ਾਮਲ ਬਲਦੇਵ ਸਿੰਘ ਨੇ ਪੰਜਾਬ ਸਰਕਾਰ ਦੀ ਪ੍ਰੰਸ਼ਸਾ ਕਰਦਿਆਂ ਕਿਹਾ ਕਿ ਉਹਨਾਂ ਦੀ ਲੜਕੀ ਬਿਨ੍ਹਾਂ ਸਿਫਾਰਸ਼ ਨਰਸ ਭਰਤੀ ਹੋਈ ਹੈ, ਇਸੇ ਤਰ੍ਹਾਂ ਇੱਕ ਆਮ ਨਾਗਰਿਕ ਨੇ ਕਿਹਾ ਕਿ ਉਸ ਦੀ ਲੜਕੀ ਬਿਨ੍ਹਾਂ ਸਿਫਾਰਸ਼ ਦੇ ਪਟਵਾਰੀ ਭਰਤੀ ਹੋਈ ਹੈ। ਇਸ ਦੌਰਾਨ ਪਿੰਡ ਕਿੰਗਰਾਂ ਦੇ ਕਈ ਪਰਿਵਾਰ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਪਾਰਟੀ ’ਚ ਸ਼ਾਮਲ ਹੋਣ ’ਤੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ (Dr Baljit Kaur) ਨੇ ਸਭ ਦਾ ਸਵਾਗਤ ਕੀਤਾ।
ਗੁਰਜੀਤ ਸਿੰਘ ਔਜਲਾ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
ਹਰੀਸ਼ ਚੌਧਰੀ ਓਪੀ ਸੋਨੀ ਨਾਲ ਔਜਲਾ ਪਹੁੰਚੇ ਡੀਸੀ ਦਫ਼ਤਰ
(ਰਾਜਨ ਮਾਨ) ਅੰਮ੍ਰਿਤਸਰ। ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ (Gurjit Singh Aujla) ਨੇ ਅੱਜ ਲੋਕ ਸਭਾ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਸਪੈਸ਼ਲ ਆਬਜਰਵਰ ਹਰੀਸ਼ ਚੌਧਰੀ ਅਤੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਅਤੇ ਜ਼ਿਲ੍ਹਾ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।
ਗੁਰਜੀਤ ਸਿੰਘ ਔਜਲਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾ ਰੋਡ ਸ਼ੋਅ ਕੱਢਿਆ ਗਿਆ । ਗੁਰਜੀਤ ਸਿੰਘ ਔਜਲਾ ਨੇ ਲੋਕਾਂ ਦੇ ਪਿਆਰ ਅਤੇ ਭਰੋਸੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਨਗਰੀ ਉਨ੍ਹਾਂ ਦਾ ਆਪਣਾ ਸ਼ਹਿਰ ਹੈ ਅਤੇ ਆਪਣੇ ਸ਼ਹਿਰ ਲਈ ਕੰਮ ਕਰਦੇ ਰਹਿਣਾ ਉਨ੍ਹਾਂ ਦਾ ਫਰਜ਼ ਹੈ। ਪਿਛਲੇ 7 ਸਾਲਾਂ ‘ਚ ਉਨ੍ਹਾਂ ਨੂੰ ਜੋ ਪਿਆਰ ਮਿਲਿਆ ਹੈ, ਉਹ ਅੱਜ ਉਨ੍ਹਾਂ ਨੂੰ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਧਾਲੀਵਾਲ ਨੇ ਕੀਤੇ ਨਾਮਜ਼ਦਗੀ ਕਾਗ਼ਜ਼ ਦਾਖ਼ਲ
ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਸ ਵਾਰ ਵੀ ਲੋਕ ਉਨ੍ਹਾਂ ‘ਤੇ ਵਿਸ਼ਵਾਸ ਦਿਖਾਉਂਦੇ ਹੋਏ ਕਾਂਗਰਸ ਨੂੰ ਭਾਰੀ ਵੋਟਾਂ ਨਾਲ ਜਿਤਾਉਣਗੇ। ਇਸ ਮੌਕੇ ਕਾਂਗ੍ਰੇਸੀ ਲੀਡਰ ਸੁਖਬਿੰਦਰ ਸਿੰਘ ਸਰਕਾਰੀਆ, ਹਰਪ੍ਰਤਾਪ ਸਿੰਘ ਅਜਨਾਲਾ, ਭਗਵੰਤ ਪਾਲ ਸਿੰਘ ਸੱਚਰ, ਜੁਗਲ ਕਿਸ਼ੋਰ ਸ਼ਰਮਾ, ਡਾ..ਰਾਜ ਕੁਮਾਰ ਸੁਨੀਲ ਦੱਤੀ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਪੱਪੂ, ਇੰਦਰਬੀਰ ਸਿੰਘ ਬੁਲਾਰੀਆ, ਦਿਨੇਸ਼ ਬਸੀ, ਰਾਜਕੰਵਲ ਪ੍ਰਿਤਪਾਲ ਸਿੰਘ ਲੱਕੀ, ਵਿਕਾਸ ਸੋਨੀ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ। (Gurjit Singh Aujla)
4 ਜੂਨ ਨੂੰ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦਾ ਹਿੱਸਾ ਬਣੇਗੀ : ਮਾਨ
‘ਆਪ’ ਉਮੀਦਵਾਰ ਕਾਕਾ ਬਰਾੜ ਦੇ ਹੱਕ ’ਚ ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ’ਚ ਕੱਢਿਆ ਰੋਡ ਸ਼ੋਅ
ਬਾਰਡਰ ਏਰੀਏ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਸੰਸਦ ਵਿੱਚ ਉਠਾਇਆ ਜਾਵੇਗਾ : ਕਾਕਾ ਬਰਾੜ
(ਸਤਪਾਲ ਥਿੰਦ) ਫਿਰੋਜ਼ਪੁਰ। ਲੋਕ ਸਭਾ ਚੋਣਾਂ 2024 ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਫਿਰੋਜ਼ਪੁਰ ਸ਼ਹਿਰ ਵਿੱਚ ਰੋਡ ਸ਼ੋਅ ਕੱਢਦਿਆਂ ਆਪਣੇ ਉਮੀਦਵਾਰ ਦੇ ਹੱਕ ਵਿੱਚ ਹੋਕਾ ਦਿੱਤਾ। ਇਸ ਰੋਡ ਸ਼ੋਅ ਨੂੰ ਫਿਰੋਜ਼ਪੁਰ ਸ਼ਹਿਰ ਦੇ ਨਾਮਦੇਵ ਚੌਂਕ ਤੋਂ ਸ਼ੁਰੂ ਕਰਦਿਆਂ ਸ਼ਹੀਦ ਊਧਮ ਸਿੰਘ ਚੌਂਕ ਤੋਂ ਹੁੰਦੇ ਹੋਏ ਦਿੱਲੀ ਗੇਟ ’ਤੇ ਸਮਾਪਤ ਕੀਤਾ ਗਿਆ, ਜਿਸ ਦੌਰਾਨ ਲੋਕ ਸਭਾ ਹਲਕਾ ਫਿਰੋਜ਼ਪੁਰ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੇ ‘ਆਪ’ ਵਿਧਾਇਕਾਂ ਤੋਂ ਇਲਾਵਾ ਜ਼ਿਲ੍ਹਾ ਲੀਡਰਸ਼ਿਪ ਤੇ ‘ਆਪ’ ਵਰਕਰ ਹਾਜ਼ਰ ਹੋਏ।
ਇਹ ਵੀ ਪੜ੍ਹੋ: ਕੇਜਰੀਵਾਲ ਦੇ ਅਸਤੀਫੇ ਬਾਰੇ ਪਰਨੀਤ ਕੌਰ ਨੇ ਦਿੱਤਾ ਵੱਡਾ ਬਿਆਨ
ਰੋਡ ਸ਼ੋਅ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ (Bhagwant Mann) ਨੇ ਸਰਕਾਰ ਦੌਰਾਨ ਆਪਣੀ ਉਪਲੱਬਧੀਆਂ ਗਿਣਵਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਪੰਜਾਬ ਪ੍ਰਤੀ ਧੱਕੇਸ਼ਾਹੀਆਂ ਨਾਲ ਮੈਂ ਪਹਿਲਾਂ ਹੀ ਲੜ ਰਿਹਾ, ਜੇਕਰ ਪਾਰਟੀ ਨੂੰ 13 ਸੀਟਾਂ ਜਿੱਤਾ ਕੇ ਉਸਨੂੰ 13 ਬਾਹਾਂ ਹੋਰ ਮਿਲ ਜਾਣ ਤਾਂ ਕੋਈ ਇੱਕ ਰੁਪਏ ਦਾ ਹੱਕ ਵੀ ਪੰਜਾਬ ਦਾ ਰੋਕ ਨਹੀਂ ਸਕਦਾ, ਜੇਕਰ ਲੋਕ ਪੰਜਾਬ ਵਿੱਚੋਂ ਆਮ ਆਦਮੀ ਪਾਰਟੀ ਨੂੰ ਜਿੱਤਾ ਕੇ ਸੰਸਦ ਭੇਜਦੇ ਹੋ ਤਾਂ 4 ਜੂਨ ਅਜਿਹਾ ਹੋਵੇਗਾ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦਾ ਹਿੱਸਾ ਬਣੇਗੀ।
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਬਾਰੇ ਬੋਲੇ Bhagwant Mann
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਕੇਜਰੀਵਾਲ ਇੱਕ ਸੋਚ ਦਾ ਨਾਮ ਹੈ, ਜਿਸਨੂੰ ਗ੍ਰਿਫਤਾਰ ਕਰਕੇ ਆਮ ਆਦਮੀ ਪਾਰਟੀ ਨੂੰ ਖਤਮ ਕਰਨਾ ਜੋ ਲੋਕ ਭੁਲੇਖਾ ਰੱਖ ਰਹੇ ਹਨ ਉਹਨਾਂ ਦਾ ਭਲੇਖਾ ਤੁਸੀਂ ਆਮ ਲੋਕਾਂ ਨੇ ਕੱਢਣਾ ਹੈ। ਇਸ ਮੌਕੇ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣੇ ਸੰਬੋਧਨ ਦੌਰਾਨ ਹਲਕੇ ਦੇ ਲੋਕਾਂ ਨਾਲ ਵਾਅਦਾ ਕਰਦਿਆਂ ਕਿਹਾ ਕਿ ਜੇਕਰ 1 ਜੂਨ ਨੂੰ ਵੋਟਾਂ ਪਾ ਕੇ ਕਾਮਯਾਬ ਕਰਦੇ ਹੋ ਤਾਂ ਬਾਰਡਰ ਏਰੀਏ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਸੰਸਦ ਵਿੱਚ ਉਠਾ ਕੇ ਅਤੇ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੇ ਸਰਕਾਰ ਦੇ ਸਹਿਯੋਗ ਨਾਲ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਹਲਕਾ ਫਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਭੁੱਲਰ, ਵਿਧਾਇਕ ਫੌਜਾ ਸਿੰਘ ਸਰਾਰੀ, ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ਼, ਵਿਧਾਇਕ ਨਰਿੰਦਰ ਸਿੰਘ ਸਵਨਾ, ਜ਼ਿਲ੍ਹਾਂ ਪ੍ਰਧਾਨ ਮਲਕੀਤ ਥਿੰਦ ਆਦਿ ਹਾਜ਼ਰ ਸਨ।
ਚੋਣ ਪ੍ਰਚਾਰ ’ਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਮਸਲਾ ਉੱਠਿਆ
Sidhu Moosewala ਦਾ ਕਾਤਲ ਮੀਤ ਹੇਅਰ ਦੇ ਚੋਣ ਪ੍ਰਚਾਰ ’ਚ ਸਰਗਰਮ : ਕਾਂਗਰਸ
ਸੰਗਰੂਰ (ਗੁਰਪ੍ਰੀਤ ਸਿੰਘ)। ਮਈ 2022 ਦੀ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਾਂਅ ਚੋਣ ਪ੍ਰਚਾਰ ਵਿੱਚ ਲਿਆ ਕੇ ਵੱਖ-ਵੱਖ ਪਾਰਟੀਆਂ ਵੱਲੋਂ ‘ਆਪ’ ਤੇ ਨਿਸ਼ਾਨੇ ਲਾਏ ਗਏ ਸਨ ਤੇ ਇਨ੍ਹਾਂ ਚੋਣਾਂ ਵਿੱਚ ਫਿਰ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਫਿਰ ਗਰਮਾ ਗਿਆ। ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਕਿ ਸਿੱਧੂ ਮੂਸੇਵਾਲਾ ਦਾ ਕਾਤਲ ‘ਆਪ’ ਉਮੀਦਵਾਰ ਮੀਤ ਹੇਅਰ ਦੀ ਚੋਣ ਵਿੱਚ ਸਰਗਰਮ ਹੈ, ਦੂਜੇ ਪਾਸੇ ਮੀਤ ਹੇਅਰ ਨੇ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਇਸ ਮਾਮਲੇ ’ਤੇ ਖਹਿਰਾ ਝੂਠ ਬੋਲ ਰਹੇ ਹਨ। (Sidhu Moosewala)
ਖਹਿਰਾ ਝੂਠ ਬੋਲ ਕੇ ਵੋਟਰਾਂ ਨੂੰ ਗੁੰਮਰਾਹ ਕਰ ਰਹੇ : ਮੀਤ ਹੇਅਰ | Sidhu Moosewala
ਸੰਗਰੂਰ ਦੇ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਲਾਨ ਦੀ ਕਾਪੀ ਦਿਖਾਉਂਦਿਆਂ ਕਿਹਾ ਜੀਵਨਜੋਤ ਸਿੰਘ ਚਾਹਲ ਨਾਂਅ ਦਾ ਦੋਸ਼ੀ ਜਿਹੜਾ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸਾਜਿਸ਼ਕਰਤਾ ਹੈ ਅਤੇ ਉਸ ਦਾ ਚਲਾਨ ਵਿੱਚ ਬਕਾਇਦਾ ਨਾਂਅ ਹੈ, ਉਹ ਅੱਜ ਵੀ ਖੁੱਲ੍ਹੇ ਤੌਰ ’ਤੇ ਆਪ ਦੇ ਉਮੀਦਵਾਰ ਮੀਤ ਹੇਅਰ ਦੀ ਚੋਣ ਮੁਹਿੰਮ ਚਲਾ ਰਿਹਾ ਹੈ।
ਇਸ ਸਬੰਧੀ ਐੱਲਓਸੀ ਜਾਰੀ ਵੀ ਹੋ ਚੁੱਕੀ ਹੈ। ਸ: ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪਹਿਲਾਂ ਤਾਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਕਰਵਾਈ ਅਤੇ ਫਿਰ ਉਸ ਬਾਰੇ ਸੋਸ਼ਲ ਮੀਡੀਆ ਤੇ ਸਿੱਧੇ ਤੌਰ ’ਤੇ ਜਾਣਕਾਰੀ ਦੇ ਦਿੱਤੀ ਅਤੇ ਇਸ ਦੇ ਚੌਵ੍ਹੀ ਘੰਟਿਆਂ ਦੇ ਅੰਦਰ ਹੀ ਸ਼ੂਟਰ ਪੰਜਾਬ ਆਉਂਦੇ ਹਨ ਅਤੇ ਸਿੱਧੂ ਮੂਸੇਵਾਲਾ ਦਾ ਕਤਲ ਕਰਕੇ ਚਲੇ ਜਾਂਦੇ ਹਨ।
Also Read : ਅਧਿਆਪਕਾਂ ਨੂੰ ਚੋਣ ਡਿਊਟੀ ਦੌਰਾਨ ਮਿਲਣ ਇਹ ਸਹੂਲਤਾਂ : ਜੀਟੀਯੂ ਪੰਜਾਬ
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੁਖਪਾਲ ਖਹਿਰੇ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਜਿਸ ਵਿਅਕਤੀ ਦਾ ਨਾਂਅ ਖਹਿਰਾ ਵੱਲੋਂ ਲਿਆ ਜਾ ਰਿਹਾ ਹੈ, ਉਸ ਦਾ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਕੋਈ ਨਾਂਅ ਨਹੀਂ ਹੈ ਅਤੇ ਨਾ ਹੀ ਚਲਾਨ ਵਿੱਚ ਉਸ ਦਾ ਨਾਂਅ ਦਰਜ ਹੈ। ਉਨ੍ਹਾਂ ਕਿਹਾ ਕਿ ਖਹਿਰਾ ਝੂਠ ਬੋਲ ਕੇ ਵੋਟਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕੁਝ ਨਹੀਂ ਹੈ।
ਲੋਕ ਸਭਾ ਚੋਣਾਂ 2024 : ਹੁਣ ’ਸਮਝਦਾਰ ਬੇਗਮ’ ਸਮਝਾਏਗੀ ਵੋਟ ਦੀ ਮਹੱਤਤਾ
ਵੋਟਰਾਂ, ਵਿਸ਼ੇਸ਼ ਤੌਰ ਤੇ ਮਹਿਲਾ ਵੋਟਰਾਂ ਦੀ ਮਦਦ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ ‘ਸਮਝਦਾਰ ਬੇਗਮ’ : ਡਾ. ਪੱਲਵੀ ਡਿਪਟੀ ਕਮਿਸ਼ਨਰ | Lok Sabha Elections 2024
ਮਾਲੇਰਕੋਟਲਾ (ਗੁਰਤੇਜ ਜੋਸੀ)। ਜ਼ਿਲ੍ਹਾ ਪ੍ਰਸ਼ਾਸਨ ਮਲੇਰਕੋਟਲਾ ਨੇ ਆਪਣੀ ਵੋਟਰ ਆਊਟਰੀਚ ਮੁਹਿੰਮ ਨੂੰ ਜਨ ਜਨ ਤੱਕ ਪਹੁੰਚਾਉਣ ਲਈ ’ਸਮਝਦਾਰ ਬੇਗਮ’ (ਵੋਟਰ ਜਾਗਰੂਕਤਾ ਮਾਸਕਟ) ਦੀ ਸ਼ੁਰੂਆਤ ਕੀਤੀ ਹੈ, ਜਿਸ ਦਾ ਉਦੇਸ਼ ਲੋਕਾਂ ਨੂੰ ਵੋਟ ਬਣਾਉਣ ਅਤੇ ਆਪਣੀ ਵੋਟ ਦੀ ਨੈਤਿਕ ਵਰਤੋਂ ਬਾਰੇ ਜਾਗਰੂਕ ਕਰਨਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪਲਵੀ ਨੇ ਅੱਜ ਆਪਣੇ ਦਫ਼ਤਰ ਵਿਖੇ ਇਸ ਮਾਸਕਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਸਮਝਦਾਰ ਬੇਗਮ ਸਾਡੇ ਮਾਲੇਰਕੋਟਲਾ ਜਿਲ੍ਹੇ ਦੀ ਹੀ ਹੈ। (Lok Sabha Elections 2024)
ਇਹ ਸਾਡੇ ਜਿਲ੍ਹੇ ਦੀਆਂ ਔਰਤਾਂ ਦੀ ਨੁਮਾਇੰਦਗੀ ਕਰਦੀ ਹੈ ਜੋ ਸਾਡੇ ਜਿਲ੍ਹੇ ਦੀ ਭਾਈਚਾਰਕ ਸਾਂਝ ਅਤੇ ਸੱਭਿਆਚਾਰ ਨੂੰ ਦਰਸਾਉਂਦੀ ਹੈ।ਲੋਕਤੰਤਰ ਦੇ ਇਸ ਤਿਓਹਾਰ ਦੌਰਾਨ ਵੋਟਰਾਂ, ਵਿਸ਼ੇਸ਼ ਤੌਰ ਉਤੇ ਮਹਿਲਾ ਵੋਟਰਾਂ ਦੀ ਮਦਦ ਕਰਨ ਲਈ ਸਮਝਦਾਰ ਬੇਗਮ, ਈਦ- ਉਲ-ਫਿਤਰ ਦੇ ਸ਼ੁੱਭ ਮੌਕੇ ਤੇ ਸਾਡੇ ਜਿਲ੍ਹੇ ਵਿਚ ਪਹੁੰਚੀ ਹੈ। ਸਮਝਦਾਰ ਬੇਗਮ ਵੋਟਰਾਂ ਦੇ ਸਾਰੇ ਚੋਣਾਂ ਸਬੰਧੀ ਸਵਾਲਾਂ ਦੇ ਜਵਾਬ ਦੇਣ ਵਿਚ ਮਦਦ ਕਰੇਗੀ ਅਤੇ ਸਮੇਂ-ਸਮੇਂ ਤੇ ਵੱਖ-ਵੱਖ ਸੰਦੇਸ਼ ਜਾਰੀ ਕਰੇਗੀ ਤਾਂ ਜੋ ਸਾਨੂੰ ਇਨ੍ਹਾਂ ਚੋਣਾਂ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਸਮਝਦਾਰ ਬੇਗਮ ਚੋਣਾਂ ਦੇ ਅਖੀਰ ਤੱਕ ਸਾਡੇ ਨਾਲ ਰਹੇਗੀ ਅਤੇ ਸਾਡੇ ਸਾਰੇ ਜਸ਼ਨਾਂ ਵਿਚ ਭਾਗ ਲਵੇਗੀ !
Lok Sabha Elections 2024
ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ, ਮਾਲੇਰਕੋਟਲਾ ਵੱਲੋਂ ਸਮਝਦਾਰ ਬੇਗਮ ਤੁਹਾਨੂੰ ਅਪੀਲ ਕਰਦੀ ਹੈ ਕਿ ਅਸੀਂ ਸਾਰੇ ਇਸ ਚੋਣ ਸੀਜ਼ਨ ਦੌਰਾਨ ਇਸ ਤਿਓਹਾਰ ਦੀ ਭਾਵਨਾ ਨੂੰ ਬਰਕਰਾਰ ਰੱਖੀਏ। ਸਮਝਦਾਰ ਬੇਗਮ, ਵਿਸ਼ੇਸ਼ ਤੌਰ ਤੇ ਜਿਲ੍ਹਾ ਮਾਲੇਰਕੋਟਲਾ ਦੀਆਂ ਮਹਿਲਾ ਵੋਟਰਾਂ ਲਈ ਵੀ ਮਦਦਗਾਰ ਦੋਸਤ ਅਤੇ ਮਦਦਗਾਰ ਹੈ ਜਿਨ੍ਹਾਂ ਦੀਆਂ ਵੋਟਾਂ ਸਿਹਤਮੰਦ ਲੋਕਤੰਤਰ ਲਈ ਬਹੁਤ ਕੀਮਤੀ ਹਨ। ਉਹਨਾਂ ਕਿਹਾ ਕਿ ਇਸ ਵਾਰ, ਅਸੀਂ ਯਕੀਨੀ ਤੌਰ ਤੇ ਵੋਟਰ ਬਣਾਗੇ ਅਤੇ ਵੋਟ ਪਾਵਾਂਗੇ। ਉਨ੍ਹਾਂ ਕਿਹਾ ਕਿ ਇਸ ਵਾਰ ਪ੍ਰਸ਼ਾਸਨ ਜ਼ਿਲ੍ਹਾ ਮਾਲੇਰਕੋਟਲਾ ਦੀ ਵੋਟ ਫ਼ੀਸਦੀ ਵਿੱਚ ਸੁਧਾਰ ਕਰਨਾ ਚਾਹੁੰਦਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਤੈਅ ਕੀਤੇ‘ਇਸ ਵਾਰ 70 ਪਾਰ’ਟੀਚੇ ਨੂੰ ਹਾਸਲ ਕਰਨ ਲਈ ਸਭ ਤੋਂ ਪਹਿਲਾਂ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਯੋਗ ਵੋਟਰਾਂ ਨੂੰ ਲੱਭਣ ਲਈ ਆਈਲੈਟਸ ਕੇਂਦਰਾਂ ਅਤੇ ਵਿਦਿਅਕ ਸੰਸਥਾਵਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਦੋਵੇਂ ਵਿਧਾਨ ਸਭਾ ਹਲਕਿਆਂ ਵਿੱਚ ਮਾਡਲ ਪੋਲਿੰਗ ਸਟੇਸ਼ਨ, ਪਿੰਕ ਪੋਲਿੰਗ ਸਟੇਸ਼ਨ, ਦਿਵਿਆਂਗ ਕਰਮਚਾਰੀਆਂ ਦੇ ਪੋਲਿੰਗ ਸਟੇਸ਼ਨ ਅਤੇ ਨੌਜਵਾਨ ਕਰਮਚਾਰੀ ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸਵੀਪ ਆਈਕਨਜ਼ ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕਰ ਰਹੇ ਹਨ। ਇੱਟਾਂ ਦੇ ਭੱਠਿਆਂ, ਫੈਕਟਰੀਆਂ ਅਤੇ ਵਪਾਰਕ ਕੰਪਲੈਕਸਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਬਣਕੇ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਆਪਣੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਹੋਰਨਾਂ ਨੂੰ ਪ੍ਰੇਰਿਤ ਕਰਨ।
Lok Sabha Elections 2024
ਇਸ ਮੌਕੇ ਵਧੀਕ ਜਿਲ੍ਹਾ ਚੋਣ ਅਫਸਰ ਕਮ-ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਰਾਜਪਾਲ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 12 ਸੰਗਰੂਰ (ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ)ਸ੍ਰੀਮਤੀ ਅਪਰਨਾ ਐਮ.ਬੀ, ਸਹਾਇਕ ਰਿਟਰਨਿੰਗ ਅਫਸਰ (ਅਸੈਂਬਲੀ ਸੈਗਮੈਂਟ 106 ਅਮਰਗੜ੍ਹ) ਕਮ ਐਸ.ਡੀ.ਐਮ ਅਹਿਮਦਗੜ੍ਹ ਸ਼੍ਰੀ ਗੁਰਮੀਤ ਕੁਮਾਰ ਬਾਂਸਲ, ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ,ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਪ੍ਰਭਦੀਪ ਸਿੰਘ ਨੱਥੌਵਾਲ, ਸਹਾਇਕ ਲੋਕ ਸੰਪਰਕ ਅਫ਼ਸਰ ਸ੍ਰੀ ਦੀਪਕ ਕਪੂਰ ,ਜ਼ਿਲ੍ਹਾ ਸਵੀਪ ਨੋਡਲ ਅਫਸਰ ਸ੍ਰੀਮਤੀ ਜਸਵਿੰਦਰ ਕੌਰ, ਸਵੀਪ ਨੋਡਲ ਅਫਸਰ (ਕਾਲਜਾਂ) ਮੁੰਹਮਦ ਇਰਫਾਨ ਫਾਰੂਕੀ,ਜ਼ਿਲ੍ਹਾ ਤਹਿਸੀਲਦਾਰ ਚੋਣਾ ਸ੍ਰੀ ਬ੍ਰਿਜ ਮੋਹਨ , ਸਹਾਇਕ ਨੋਡਲ ਅਫਸਰ ਮੁੰਹਮਦ ਬਸ਼ੀਰ, ਡੀ.ਡੀ.ਐਫ. ਆਸ਼ਿਫ ਖਾਨ ,ਸ੍ਰੀ ਮਨਪ੍ਰੀਤ ਸਿੰਘ ਮੌਜੂਦ ਸਨ।
Haryana News: ਜੇਜੇਪੀ ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਨੇ ਪਾਰਟੀ ਨੂੰ ਕਿਹਾ ਅਲਵਿਦਾ!
ਚੰਡੀਗੜ੍ਹ। ਹਰਿਆਣਾ ਤੋਂ ਵੱਡੀ ਖਬਰ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੇਜੇਪੀ ਪਾਰਟੀ ਨੂੰ ਝਟਕਾ ਲੱਗਾ ਹੈ। ਹਰਿਆਣਾ ਦੇ ਪ੍ਰਧਾਨ ਨਿਸ਼ਾਨ ਸਿੰਘ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਹੁਣੇ ਹੀ ਪਾਰਟੀ ਹਾਈਕਮਾਂਡ ਨੂੰ ਪਾਰਟੀ ਛੱਡਣ ਬਾਰੇ ਜ਼ੁਬਾਨੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਕ ਜਲਦੀ ਹੀ ਲਿਖਤੀ ਅਸਤੀਫਾ ਰਾਸ਼ਟਰੀ ਪ੍ਰਧਾਨ ਨੂੰ ਸੌਂਪਿਆ ਜਾਵੇਗਾ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਨਿਸ਼ਾਨ ਸਿੰਘ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਨਿਸ਼ਾਨ ਸਿੰਘ ਦੇ ਦਸੰਬਰ 2018 ਵਿੱਚ ਜੇਜੇਪੀ ਵਿੱਚ ਸ਼ਾਮਲ ਹੋਏ ਸ਼ਨ। Haryana News
ਚੋਣਾਂ ਨੂੰ ਲੈ ਕੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਫਲੈਗ ਮਾਰਚ ਕੀਤਾ (Haryana News)
ਹਰਿਆਣਾ ਦੇ ਸਿਰਸਾ ਵਿਚ 25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਬੜਾਗੁੜਾ ਥਾਣਾ ਇੰਚਾਰਜ ਰਾਜੇਸ਼ ਕੁਮਾਰ ਦੀ ਅਗਵਾਈ ਵਿਚ ਫਲੈਗ ਮਾਰਚ ਕੱਢਿਆ। ਫਲੈਗ ਮਾਰਚ ਕੱਢਦੇ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਲੋਕਾਂ ਨੂੰ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਭੈਅ ਮੁਕਤ ਮਾਹੌਲ ਵਿੱਚ ਨੇਪਰੇ ਚਾੜ੍ਹਨ ਦਾ ਭਰੋਸਾ ਦਿੱਤਾ ਅਤੇ ਵੋਟਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸਹਿਯੋਗ ਦੀ ਅਪੀਲ ਕੀਤੀ।
ਇਹ ਵੀ ਪਡ਼੍ਹੋ: Wheat Allergy: ਕਣਕ ਤੋਂ ਹੋਣ ਵਾਲੀ ਐਲਰਜੀ ਨੂੰ ਕਰੋ ਇਸ ਤਰ੍ਹਾਂ ਜੜ੍ਹ ਤੋਂ ਖ਼ਤਮ, ਡਾ. ਜੈਸ੍ਰੀ ਮਲਿਕ ਨੇ ਦੱਸਿਆ ਤਰੀਕਾ…
ਫਲੈਗ ਮਾਰਚ ਬੜਾਗੁੜਾ ਤੋਂ ਸ਼ੁਰੂ ਹੋ ਕੇ ਰਘੂਆਣਾ, ਆਨੰਦਗੜ੍ਹ, ਬੱਪਾ, ਛਤਰੀਆਂ, ਭਾਗੂ, ਸਾਹੂਵਾਲਾ, ਫਤਿਹਪੁਰੀਆ, ਸ਼ੇਖੂਪੁਰੀਆ, ਪੰਜੂਆਣਾ ਤੋਂ ਹੁੰਦਾ ਹੋਇਆ ਵਾਪਸ ਬੜਾਗੁੜਾ ਪਹੁੰਚਿਆ। ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੁਲੀਸ ਪ੍ਰਸ਼ਾਸਨ ਅਤੇ ਸੁਰੱਖਿਆ ਬਲਾਂ ਵੱਲੋਂ ਫਲੈਗ ਮਾਰਚ ਦੌਰਾਨ ਲੋਕਾਂ ਨੂੰ ਵੋਟ ਬਣਾਉਣ ਸਬੰਧੀ ਜਾਗਰੂਕ ਕੀਤਾ ਗਿਆ। ਵੋਟਰਾਂ ਨੂੰ ਪੂਰੀ ਤਰ੍ਹਾਂ ਨਿਡਰ ਹੋ ਕੇ ਵੋਟ ਪਾਉਣੀ ਚਾਹੀਦੀ ਹੈ। ਸ਼ਹਿਰ ਹੋਵੇ ਜਾਂ ਪੇਂਡੂ ਖੇਤਰ, ਜਿੱਥੇ ਵੀ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਜਾਂ ਖੇਤਰ ਹਨ, ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ। Haryana News
ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਕਿਸਾਨਾਂ ਵੱਲੋਂ ਵਿਰੋਧ
ਪਰਨੀਤ ਕੌਰ ਨੂੰ ਕਿਸਾਨਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ
ਪਾਤੜਾਂ ਵਿਖੇ ਭਾਜਪਾ ਵੱਲੋਂ ਰੱਖੀ ਸਮਾਗਮ ’ਚ ਪੁੱਜੀ ਪਰਨੀਤ ਕੌਰ
ਕਿਸਾਨ ਆਗੂਆਂ ਨੇ ਸਮਾਗਮ ਵਾਲੇ ਰਸਤੇ ’ਚ ਲਾਇਆ ਧਰਨਾ ਤੇ ਕੀਤੀ ਨਾਰੇਬਾਜੀ
ਪਟਿਆਲਾ (ਖੁਸਵੀਰ ਸਿੰਘ ਤੂਰ)। ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਤੇ ਮੌਜੂਦਾ ਸੰਸਦ ਮੈਂਬਰ ਪਰਨੀਤ ਕੌਰ ਨੂੰ ਅੱਜ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਆਪਣੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ’ਚ ਭਾਜਪਾ ਉਮੀਦਵਾਰ ਸਮੇਤ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਰੇਬਾਜੀ ਕੀਤੀ। ਜਾਣਕਾਰੀ ਅਨੁਸਾਰ ਪਾਤੜਾਂ ਵਿਖੇ ਭਾਜਪਾ ਵੱਲੋਂ ਇੱਕ ਪੈਲਸ ’ਚ ਵਿਸ਼ੇਸ਼ ਸਮਾਗਮ ਰੱਖਿਆ ਗਿਆ ਸੀ ਜਿਸ ’ਚ ਭਾਜਪਾ ਉਮੀਦਵਾਰ ਪਰਨੀਤ ਕੌਰ ਵੱਲੋਂ ਪੁੱਜਿਆ ਗਿਆ। (Parneet Kaur)
ਇਸ ਦੌਰਾਨ ਜਦੋਂ ਪਰਨੀਤ ਕੌਰ ਪਹੁੰਚੀ ਤਾਂ ਪੈਲੇਸ ਦੇ ਸਾਹਮਣੇ ਕਿਸਾਨਾਂ ਵੱਲੋਂ ਪਰਨੀਤ ਕੌਰ ਖਿਲਾਫ ਨਾਅਰੇਬਾਜੀ ਕੀਤੀ। ਇਸ ਦੌਰਾਨ ਭਾਵੇਂ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਮਜਬੂਤ ਕੀਤੇ ਹੋਏ ਸਨ ਅਤੇ ਪੁਲਿਸ ਨੇ ਪਰਨੀਤ ਕੌਰ ਨੂੰ ਗੱਡੀ ’ਚੋਂ ਸੁਰੱਖਿਆ ਬਹਾਰ ਕੱਢ ਕੇ ਪੈਲਸ ਤੱਕ ਪਹੁੰਚਾਇਆ ਭਾਵੇਂ ਕਿ ਕਿਸਾਨਾਂ ਵੱਲੋਂ ਇਸ ਦੌਰਾਨ ਆਪਣੀ ਨਾਅਰੇਬਾਜੀ ਜਾਰੀ ਰੱਖੀ ਪਰ ਪਰਨੀਤ ਕੌਰ ਨੇ ਕਿਸਾਨਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਇਸ ਮੌਕੇ ਕਿਸਾਨ ਮਹਿਲਾ ਆਗੂ ਚਰਨਜੀਤ ਕੌਰ ਨੇ ਕਿਹਾ ਕਿ ਭਾਜਪਾ ਉਮੀਦਵਾਰ ਨੂੰ ਪਿੰਡਾਂ ’ਚ ਵੜਨ ਨਹੀਂ ਦਿੱਤਾ ਜਾਵੇਗਾ ਤੇ ਕਿਸਾਨਾਂ ਤੇ ਕਿਸਾਨ ਬੀਬੀਆਂ ਵੱਲੋਂ ਇਹਨਾਂ ਦਾ ਵਿਰੋਧ ਕੀਤਾ ਜਾਵੇਗਾ। (Parneet Kaur)
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਆਗੂਆਂ ਵੱਲੋਂ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ। ਕਾਂਗਰਸ ਦੇ ਸਾਬਕਾ ਰਾਸ਼ਟਰੀ ਬੁਲਾਰੇ ਗੌਰਵ ਵੱਲਭ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਹ ਭਾਜਪਾ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ ’ਚ ਸ਼ਾਮਲ ਹੋਣ ’ਤੇ ਉਨਾਂ ਦਾ ਸਵਾਗਤ ਕੀਤਾ ਗਿਆ।  Gourav Vallabh joins BJP
ਇਹ ਵੀ ਪੜ੍ਹੋ: Haryana : ਹਰਿਆਣਾ ਦੇ ਜੇਬੀਟੀ ਅਧਿਆਪਕਾਂ ਲਈ ਵੱਡੀ ਖਬਰ, ਹੁਣੇ ਪੜ੍ਹੋ…
ਕਾਂਗਰਸ ਦੇ ਰਾਸ਼ਟਰੀ ਬੁਲਾਰੇ ਗੌਰਵ ਵੱਲਭ ਵੀਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਨਾਂ ਨੇ ਸਵੇਰੇ ਹੀ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖਡ਼ਗੇ ਨੂੰ ਚਿੱਠੀ ਲਿਖ ਕੇ ਅਸਤੀਫਾ ਦਿੱਤਾ ਸੀ। ਦੱਸ ਦੇਈਏ ਕਿ ਵੱਲਭ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਸਨ। ਵਲੱਭ ਤੋਂ ਇਲਾਵਾ ਬਿਹਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਅਨਿਲ ਸ਼ਰਮਾ ਵੀ ਭਾਜਪਾ ’ਚ ਸ਼ਾਮਲ ਹੋ ਗਏ ਹਨ।