Dhuri News - Sach Kahoon Punjabi

Dhuri News: ਧੂਰੀ ’ਚ 21.65 ਕਰੋੜ ਦਾ ਨਵਾਂ ਹਸਪਤਾਲ, ਸੰਗਰੂਰ ਦੀ ਸਿਹਤ ਸੇਵਾਵਾਂ ਨੂੰ ਮਿਲੀ ਮਜ਼ਬੂਤੀ
ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ : ਭਗਵੰਤ ਸਿੰਘ ਮਾਨ

ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Dhuri News: ਧੂਰੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਤੇ ਸੰਗਰੂਰ ਜ਼ਿਲ੍ਹੇ ’ਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਇਹ ਪ੍ਰਾਜੈਕਟ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਿਹਤ ਸੇਵਾਵਾਂ ਦਾ ਵਿਸਥਾਰ ਕਰਨ ਤੇ ਡਾਕਟਰਾਂ ਤੇ ਸਟਾਫ ਦੀ ਮੌਜੂਦਗੀ ਨੂੰ ਬਿਹਤਰ ਬਣਾ ਕੇ ਪਹੁੰਚਯੋਗ ਅਤੇ ਮਰੀਜ਼ ਅਧਾਰਿਤ ਸਿਹਤ ਸੰਭਾਲ ਵਿਵਸਥਾ ਲਾਗੂ ਕਰਨ ਪ੍ਰਤੀ ਸਾਡੀ ਦ੍ਰਿੜ ਵਚਨਬੱਧਤਾ ਨੂੰ ਦਰਸ਼ਾਉਂਦਾ ਹੈ।

ਇਹ ਖਬਰ ਵੀ ਪੜ੍ਹੋ : Punjab Government News: ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ

ਇਹ ਸਹੂਲਤਾਂ ਨਾ ਸਿਰਫ਼ ਧੂਰੀ ਸ਼ਹਿਰ ਦੇ ਵਸਨੀਕਾਂ ਨੂੰ ਸਗੋਂ ਆਲੇ-ਦੁਆਲੇ ਦੇ ਲਗਭਗ 70 ਪਿੰਡਾਂ ਦੇ ਲੋਕਾਂ ਨੂੰ ਵੀ ਮਿਲਣਗੀਆਂ, ਜਿਸ ਨਾਲ ਹਜ਼ਾਰਾਂ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਧੁਨਿਕ ਸਿਹਤ ਸੇਵਾਵਾਂ ਮਿਲ ਸਕਣਗੀਆਂ।’ ਉਨ੍ਹਾਂ ਅੱਗੇ ਕਿਹਾ, ‘21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਕੰਪਲੈਕਸ ਵਿੱਚ ਲਗਭਗ 73,000 ਵਰਗ ਫੁੱਟ ’ਚ ਫੈਲੀ ਅਤਿ-ਆਧੁਨਿਕ ਇਮਾਰਤ ਹੈ ਜੋ ਇਸ ਖੇਤਰ ਲਈ ਵਰਦਾਨ ਸਾਬਤ ਹੋਵੇਗੀ। ਇਹ ਓਪੀਡੀ, ਇਨਡੋਰ ਇਲਾਜ, ਐਮਰਜੈਂਸੀ ਸੇਵਾਵਾਂ, ਜਾਂਚ ਸਹੂਲਤਾਂ ਤੇ ਵਿਸ਼ੇਸ਼ ਸੇਵਾਵਾਂ ਪ੍ਰਦਾਨ ਕਰਕੇ ਸੈਕੰਡਰੀ-ਪੱਧਰ ਦੀ ਸਿਹਤ ਸੰਭਾਲ ਵਿਵਸਥਾ ਨੂੰ ਮਹੱਤਵਪੂਰਨ ਤੌਰ ’ਤੇ ਮਜ਼ਬੂਤ ਕਰੇਗਾ।” Dhuri News

ਸਿਹਤ ਸੇਵਾਵਾਂ ਲਈ ਦੂਹਰੀ-ਸਹੂਲਤ ਵਾਲੇ ਢਾਂਚੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਵਿਆਪਕ ਪੱਧਰ ’ਤੇ ਸੈਕੰਡਰੀ-ਪੱਧਰੀ ਦੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਿਕਸਤ ਕੀਤਾ ਗਿਆ ਹੈ, ਜਦੋਂ ਕਿ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਬਲਾਕ ਮਾਵਾਂ, ਨਵਜੰਮੇ ਬੱਚੇ ਤੇ ਬਾਲ ਸਿਹਤ ਸੰਭਾਲ ਸੇਵਾਵਾਂ ਨੂੰ ਮਹੱਤਵਪੂਰਨ ਤੌਰ ’ਤੇ ਮਜ਼ਬੂਤ ਕਰੇਗਾ, ਜਿਸ ਨਾਲ ਖੇਤਰ ’ਚ ਮਾਵਾਂ ਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਯਕੀਨੀ ਬਣਾਈ ਜਾਵੇਗੀ।”ਹਸਪਤਾਲ ਦੇ ਪਿਛੋਕੜ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਇਹ ਹਸਪਤਾਲ ਸਾਲ 1978 ’ਚ 30 ਬਿਸਤਰਿਆਂ ਦੀ ਸਮਰੱਥਾ ਨਾਲ ਸਥਾਪਿਤ ਕੀਤਾ ਗਿਆ ਸੀ ਤੇ ਬਾਅਦ ’ਚ 50 ਬਿਸਤਰਿਆਂ ਤੱਕ ਅਪਗ੍ਰੇਡ ਕੀਤਾ ਗਿਆ। Dhuri News

ਹੁਣ ਇਹ ਹਸਪਤਾਲ ਆਧੁਨਿਕ ਸਹੂਲਤਾਂ ਨਾਲ ਲੈਸ 80 ਬਿਸਤਰਿਆਂ ਸਮਰੱਥਾ ਵਾਲਾ ਬਣ ਗਿਆ ਹੈ ਜੋ ਕਿ ਜਨਤਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਡੀ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਦਰਸ਼ਾਉਂਦਾ ਹੈ।” ਬੁਨਿਆਦੀ ਢਾਂਚੇ ਦੇ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ, ‘ਇਸ ਹਸਪਤਾਲ ਵਿੱਚ 13 ਓਪੀਡੀ ਕਮਰੇ, ਐਮਰਜੈਂਸੀ ਬਲਾਕ, ਦੋ ਰਜਿਸਟ੍ਰੇਸ਼ਨ ਕਾਊਂਟਰ ਅਤੇ ਵੱਡੀਆਂ ਤੇ ਛੋਟੀਆਂ ਸਰਜਰੀਆਂ ਲਈ 7 ਆਪ੍ਰੇਸ਼ਨ ਥੀਏਟਰ ਸ਼ਾਮਲ ਹਨ। ਇਸ ਵਿੱਚ ਸਮੇਂ ਸਿਰ ਅਤੇ ਸਹੀ ਡਾਕਟਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਤਿੰਨ ਲੈਬਾਰਟਰੀਆਂ ਦੇ ਨਾਲ ਨਾਲ ਈਸੀਜੀ, ਅਲਟਰਾਸਾਊਂਡ ਤੇ ਐਕਸ-ਰੇ ਰੂਮ ਵਰਗੀਆਂ ਆਧੁਨਿਕ ਜਾਂਚ ਸਹੂਲਤਾਂ ਹਨ।”

ਉਨ੍ਹਾਂ ਅੱਗੇ ਕਿਹਾ, “ਹਸਪਤਾਲ ਵਿੱਚ 12 ਨਿੱਜੀ ਕਮਰੇ, ਛੇ ਜਨਰਲ ਵਾਰਡ, ਇੱਕ ਪੂਰੀ ਤਰ੍ਹਾਂ ਕਾਰਜਸ਼ੀਲ ਡਰੱਗ ਸਟੋਰ, ਇੱਕ ਐਸਐਮਓ ਦਫ਼ਤਰ, 11 ਨਰਸ ਸਟੇਸ਼ਨ ਤੇ ਦੋ ਲਿਫਟਾਂ ਉਪਲੱਬਧ ਹਨ। ਇਹ ਸਾਰੀਆਂ ਸਹੂਲਤਾਂ ਮਰੀਜ਼ਾਂ ਦੀ ਦੇਖਭਾਲ ਤੇ ਕਾਰਜਸ਼ੀਲ ਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਹਨ। ਅੱਪਗ੍ਰੇਡ ਕੀਤਾ ਗਿਆ ਬੁਨਿਆਦੀ ਢਾਂਚਾ ਡਾਕਟਰਾਂ ਨੂੰ ਐਮਰਜੈਂਸੀ ਕੇਸਾਂ, ਦੁਰਘਟਨਾ ਪੀੜਤਾਂ ਤੇ ਗੰਭੀਰ ਰੂਪ ’ਚ ਬਿਮਾਰ ਮਰੀਜ਼ਾਂ ਨੂੰ ਵਧੇਰੇ ਕੁਸ਼ਲਤਾ ਨਾਲ ਸੰਭਾਲਣ ਦੇ ਯੋਗ ਬਣਾਏਗਾ।”

ਸੇਵਾਵਾਂ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ‘ਹਸਪਤਾਲ ਸਰਜੀਕਲ ਤੇ ਗੋਡੇ ਬਦਲਣ ਦੀਆਂ ਸੇਵਾਵਾਂ ਸਮੇਤ ਹੋਰ ਬਿਹਤਰ ਡਾਕਟਰੀ ਸੇਵਾਵਾਂ ਵੀ ਦੇਵੇਗਾ। ਮਾਹਿਰ ਡਾਕਟਰ, ਖਾਸ ਕਰਕੇ ਕੰਨ, ਨੱਕ ਅਤੇ ਗਲੇ ਦੇ ਖੇਤਰ ਵਿੱਚ ਚੰਗੀ ਦੇਖਭਾਲ ਪ੍ਰਦਾਨ ਕਰਨ ਲਈ ਉਪਲਬਧ ਹੋਣਗੇ।”ਜੱਚਾ-ਬੱਚਾ ਸਿਹਤ ਸੰਭਾਲ ’ਤੇ ਧਿਆਨ ਕੇਂਦਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਸਮਰਪਿਤ ਜੱਚਾ-ਬੱਚਾ ਹਸਪਤਾਲ ਹੁਨਰਮੰਦ ਗਾਇਨੀਕੋਲੋਜਿਸਟਾਂ ਦੀ ਨਿਗਰਾਨੀ ਹੇਠ ਆਮ ਅਤੇ ਸਿਜੇਰੀਅਨ ਡਿਲੀਵਰੀ ਸੇਵਾਵਾਂ ਪ੍ਰਦਾਨ ਕਰੇਗਾ, ਜਿਸ ਨਾਲ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਯਕੀਨੀ ਬਣਾਈ ਜਾਵੇਗੀ।’

ਉਨ੍ਹਾਂ ਅੱਗੇ ਕਿਹਾ, ‘ਮਾਵਾਂ ਤੇ ਬੱਚਿਆਂ ਲਈ ਸਾਰੇ ਜ਼ਰੂਰੀ ਇਲਾਜ ਅਤੇ ਡਾਇਗਨੌਸਟਿਕ ਟੈਸਟ ਮੁਫਤ ਪ੍ਰਦਾਨ ਕੀਤੇ ਜਾਣਗੇ ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਪਰਿਵਾਰ ਵਿੱਤੀ ਤੰਗੀਆਂ ਕਾਰਨ ਸਿਹਤ ਸੰਭਾਲ ਤੋਂ ਵਾਂਝਾ ਨਾ ਰਹੇ। ਹਸਪਤਾਲ ਅਧੀਨ ਕਾਰਜਸ਼ੀਲ ਈਐਸਆਈ ਡਿਸਪੈਂਸਰੀ ਰਾਹੀਂ ਵਰਕਰ ਸਿਹਤ ਸੰਭਾਲ ਸੇਵਾਵਾਂ ਤੋਂ ਵੀ ਲਾਭ ਪ੍ਰਾਪਤ ਕਰਦੇ ਰਹਿਣਗੇ। ਵਿਆਪਕ ਸਿਹਤ ਸੰਭਾਲ ਸੁਧਾਰਾਂ ’ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਸਾਡੀ ਸਰਕਾਰ ਵੱਲੋਂ ਹਸਪਤਾਲਾਂ ਵਿੱਚ 1500 ਤੋਂ ਵੱਧ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ। Dhuri News

ਜਿਨ੍ਹਾਂ ਵਿੱਚ 600 ਤੋਂ ਵੱਧ ਮਾਹਿਰ ਅਤੇ 900 ਤੋਂ ਵੱਧ ਜਨਰਲ ਡਾਕਟਰ ਦੇ ਨਾਲ-ਨਾਲ ਆਮ ਆਦਮੀ ਕਲੀਨਿਕਾਂ ’ਚ 800 ਤੋਂ ਵੱਧ ਡਾਕਟਰ ਸ਼ਾਮਲ ਹਨ ਜਿਸ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਾਹਰ ਡਾਕਟਰੀ ਦੀ ਉਪਲਬਧਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ।’ ਉਨ੍ਹਾਂ ਅੱਗੇ ਕਿਹਾ, ‘ਅਸੀਂ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕੀਤਾ ਹੈ ਤੇ ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਦਾ ਵਿਸਤਾਰ ਕੀਤਾ ਹੈ, ਜ਼ਰੂਰੀ ਸਿਹਤ ਸੰਭਾਲ ਸੇਵਾਵਾਂ ਨੂੰ ਆਮ ਜਨਤਾ ਦੀ ਪਹੁੰਚ ਦੇ ਨੇੜੇ ਲਿਆਂਦਾ ਹੈ। 300 ਕਰੋੜ ਰੁਪਏ ਤੋਂ ਵੱਧ ਦੀ ਖਰੀਦ ਰਾਹੀਂ ਮੁਫ਼ਤ ਦਵਾਈਆਂ ਅਤੇ ਆਧੁਨਿਕ ਡਾਕਟਰੀ ਉਪਕਰਣਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ।’

ਵਿੱਤੀ ਸੁਰੱਖਿਆ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ‘ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ, ਅਸੀਂ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਸਿਹਤ ਕਵਰ ਦੇ ਰਹੇ ਹਾਂ ਤਾਂ ਜੋ ਵਿੱਤੀ ਬੋਝ ਤੋਂ ਬਿਨਾਂ ਮਿਆਰੀ ਇਲਾਜ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ।’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਇਸ ਪ੍ਰੋਜੈਕਟ ਨਾਲ ਧੂਰੀ ਦੇ 58,000 ਤੋਂ ਵੱਧ ਵਸਨੀਕਾਂ ਦੇ ਨਾਲ-ਨਾਲ ਨੇੜਲੇ ਖੇਤਰਾਂ ਦੇ ਹਜ਼ਾਰਾਂ ਲੋਕਾਂ ਨੂੰ ਲਾਭ ਹੋਵੇਗਾ ਅਤੇ ਇਸ ਖੇਤਰ ਦੀਆਂ ਸਿਹਤ ਸੰਭਾਲ ਸੇਵਾਵਾਂ ਵਿੱਚ ਅਹਿਮ ਸੁਧਾਰ ਹੋਵੇਗਾ। ਅਸੀਂ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਕਿ ਪੰਜਾਬ ਦੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸੰਭਾਲ ਸੇਵਾਵਾਂ ਆਸਾਨੀ ਨਾਲ ਪਹੁੰਚਾਈਆਂ ਜਾ ਸਕਣ।’ Dhuri News

Punjab News: ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ, ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਖੁਸ਼ਖਬਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਬਹੁਤ ਹੀ ਖਾਸ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਲੋਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ, ‘ਧੂਰੀ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਧੂਰੀ ’ਚ ਰੇਲਵੇ ਓਵਰਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਓਵਰਬ੍ਰਿਜ ਨਿਰਧਾਰਤ ਸਮੇਂ ’ਚ ਪੂਰਾ ਹੋ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਨਾਲ ਇਲਾਕੇ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।’ Punjab News

ਇਹ ਖਬਰ ਵੀ ਪੜ੍ਹੋ : Asia Cup 2025: ਏਸ਼ੀਆ ਕੱਪ ’ਤੇ ਵੱਡਾ ਅਪਡੇਟ ਜਾਰੀ

Sangrur News: ਘਰ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਧੂਰੀ (ਸੁਰਿੰਦਰ ਸਿੰਘ)। Dhuri News: ਧੂਰੀ ਹਲਕੇ ਦੇ ਪਿੰਡ ਬੰਗਾਵਾਲੀ ਵਿਖੇ ਇੱਕ ਘਰ ਵਿੱਚ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਅੱਗ ਦੀ ਭੇਟ ਚੜ੍ਹਨ ਦਾ ਸਮਾਚਾਰ ਹਾਸਲ ਹੋਇਆ ਹੈ। ਇਸ ਘਟਨਾ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਹਰਬਿੰਦਰ ਸਿੰਘ ਲਾਲੀ ਨੇ ਦੱਸਿਆ ਕਿ ਪਿੰਡ ਦੇ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਬਲਵਿੰਦਰ ਸਿੰਘ ਕਾਲਾ ਦੇ ਘਰ ਨੂੰ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। Dhuri News

ਇਹ ਖਬਰ ਵੀ ਪੜ੍ਹੋ : CBSE Date Sheet: ਸੀਬੀਐਸਈ ਨੇ 10ਵੀਂ ਤੇ12ਵੀਂ ਦੀ ਡੇਟਸ਼ੀਟ ਕੀਤੀ ਜਾਰੀ

ਉਨ੍ਹਾਂ ਦੱਸਿਆ ਕਿ ਅੱਗ ਲੱਗਣ ਮੌਕੇ ਪੀੜਤ ਪਰਿਵਾਰ ਘਰ ’ਚ ਨਹੀਂ ਸੀ। ਉਹਨਾ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ-ਸਰਕਟ ਹੋ ਸਕਦਾ ਹੈ। ਅੱਗ ’ਤੇ ਪਿੰਡ ਵਾਸੀਆ ਨੇ ਬੜੀ ਮੁਸ਼ਕਿਲ ਨਾਲ ਕਾਬੂ ਪਾਇਆ। ਜਦੋ ਤੱਕ ਅੱਗ ’ਤੇ ਕਾਬੂ ਪਾਇਆ ਗਿਆ ਉਸ ਸਮੇਂ ਤਕ ਘਰ ’ਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਪਿੰਡ ਦੇ ਸਰਪੰਚ ਹਰਬਿੰਦਰ ਸਿੰਘ ਲਾਲੀ ਤੇ ਪੀੜਤ ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅੱਗ ਨਾਲ ਸੜ ਚੁੱਕੇ ਲੱਖਾਂ ਰੁਪਏ ਦੇ ਸਾਮਾਨ ਦੇ ਮੁਆਵਜ਼ੇ ਦੀ ਮੰਗ ਕੀਤੀ। Dhuri News

ਨੌਜਵਾਨ ਦਾ ਕਤਲ ਕਰਕੇ ਹੈਵਾਨੀਅਤ ਦੀਆਂ ਹੱਦਾਂ ਪਾਰ, ਲਾਸ਼ ਬਰਾਮਦ
ਧੂਰੀ (ਰਵੀ ਗੁਰਮਾ) ਧੂਰੀ ਸ਼ਹਿਰ ਚ ਇੱਕ ਨੌਜਵਾਨ ਦੇ ਕਤਲ ਦੀ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ । ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਥਿਤ ਤੌਰ ’ਤੇ ਮੰਦਰ ਦੇ ਪੁਜਾਰੀਆਂ ਵੱਲੋਂ ਇੱਕ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਮੰਦਰ ਅੰਦਰ ਬਣੇ ਅਗਨੀ ਕੁੰਡ ਵਿੱਚ ਹੀ ਦੱਬ ਦਿੱਤਾ ਗਿਆ। ਇਸ ਸਬੰਧੀ ਥਾਣਾ ਸਿਟੀ ਧੂਰੀ ਵਿੱਚ ਗੁਰਵਿੰਦਰ ਕੁਮਾਰ ਪੁੱਤਰ ਜਗਦੀਸ਼ ਲਾਲ ਵਾਸੀ ਮਹੇਸ਼ ਨਗਰ ਧੂਰੀ ਵੱਲੋਂ ਦਰਜ਼ ਕਰਵਾਏ ਬਿਆਨਾਂ ਅਨੁਸਾਰ ਮੁਦੱਈ ਦਾ ਲੜਕਾ ਸੰਦੀਪ ਕੁਮਾਰ ਜੋ ਕਿ ਸ੍ਰੀ ਬੰਗਲਾ ਮੁਖੀ ਮੰਦਰ ਨੇੜੇ ਦੋਹਲਾ ਫਾਟਕ ਧੂਰੀ ਵਿਖੇ ਅਸ਼ੋਕ ਸ਼ਾਸਤਰੀ ਕੋਲ ਰਹਿੰਦਾ ਸੀ। (Dhuri News)

ਮੁਦੱਈ ਦੇ ਦੱਸਣ ਮੁਤਾਬਕ ਪਰਮਾਨੰਦ ਤੇ ਅਸ਼ੋਕ ਸ਼ਾਸਤਰੀ ਸੰਦੀਪ ਕੁਮਾਰ ਨਾਲ ਖਾਰ ਰੱਖਦੇ ਸੀ। ਜੋ ਉਸ ਨੂੰ ਮੰਦਰ ਵਿੱਚੋਂ ਜਾਣ ਲਈ ਕਹਿੰਦੇ ਸਨ, ਜੋ ਮੰਦਰ ਛੱਡ ਕੇ ਨਹੀਂ ਗਿਆ। ਫਿਰ ਉਹਨਾਂ ਨੇ ਸਾਜਿਸ਼ ਤਹਿਤ ਮਿਤੀ 2/3-05-2024 ਦੀ ਦਰਮਿਆਨੀ ਰਾਤ ਨੂੰ ਮੌਕਾ ਦੇਖ ਕੇ ਪਰਮਾਨੰਦ ਦੇ ਅਸ਼ੋਕ ਸ਼ਾਸਤਰੀ ਨੇ ਮਿਲ ਕੇ ਲੋਹਾ ਰਾੜ ਮਾਰ ਕੇ ਸੰਦੀਪ ਕੁਮਾਰ ਦੀ ਹੱਤਿਆ ਕਰ ਦਿੱਤੀ ਤੇ ਲਾਸ਼ ਨੂੰ ਮੰਦਰ ਅੰਦਰ ਬਣੇ ਅਗਨੀ ਕੁੰਡ ਵਿੱਚ ਦਫਨਾ ਦਿੱਤਾ ਗਿਆ। (Dhuri News)

Also Read : Social Media: ਮੋਬਾਇਲ ਦੀ ਬਨਾਉਟੀ ਦੁਨੀਆ ’ਚ ਗੁਆਚ ਰਿਹਾ ਬਚਪਨ

ਇਸ ’ਤੇ ਥਾਣਾ ਸਿਟੀ ਦੇ ਮੁੱਖ ਅਫਸਰ ਸੌਰਭ ਸੱਭਰਵਾਲ ਨੇ ਕਾਰਵਾਈ ਕਰਦੇ ਹੋਏ ਪਰਮਾਨੰਦ ਪੁੱਤਰ ਸਰੇਸ ਕੁਮਾਰ ਬਾਸੀ ਖਜੂਆ ਜ਼ਿਲ੍ਹਾ ਲਖੀਮਪੁਰ ਖੀਰੀ ਉੱਤਰ ਪ੍ਰਦੇਸ਼ ਤੇ ਅਸ਼ੋਕ ਸ਼ਾਸਤਰੀ ਵਾਸੀ ਧੂਰੀ ਖਿਲਾਫ਼ ਦਰਜ ਕੀਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਮੌਕੇ ’ਤੇ ਬਰਾਮਦ ਕਰਵਾ ਕੇ ਮੋਰਚਾਰੀ ਸਿਵਲ ਹਸਪਤਾਲ ਧੂਰੀ ਵਿਖੇ ਰਖਵਾਈ ਗਈ ਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਹਵਾਲਾਤ ’ਚ ਬੰਦ ਕੀਤਾ ਗਿਆ ਹੈ।

ਧੂਰੀ ’ਚ ਕਿਸਾਨ ਰੇਲਾਂ ਰੋਕਣ ’ਚ ਨਾਕਾਮ
ਪੁਲਿਸ ਨੇ ਕਿਸਾਨ ਆਗੂਆਂ ਨੂੰ ਘਰੋਂ ਚੁੱਕਿਆ | Kisan Dharna

ਰੇਲਵੇ ਸਟੇਸ਼ਨ ਧੂਰੀ ਪੁਲਿਸ ਛਾਉਣੀ ਬਣਿਆ | Kisan Dharna

ਸੰਗਰੂਰ (ਗੁਰਪ੍ਰੀਤ ਸਿੰਘ)। ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਧੂਰੀ ’ਚ ਬੁੱਧਵਾਰ ਨੂੰ ਗੰਨਾ ਕਾਸ਼ਤਕਾਰਾਂ ਦੇ ਰੇਲ ਰੋਕੋ ਅੰਦੋਲਨ ਦੌਰਾਨ ਪੁਲਿਸ ਨੇ ਕਿਸਾਨ ਆਗੂਆਂ ਨੂੰ ਸਵੇਰੇ ਘਰੋਂ ਨਿਕਲਣ ਤੋਂ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ ਅਤੇ ਕਿਸੇ ਵੀ ਕਿਸਾਨ ਨੂੰ ਧੂਰੀ ਰੇਲਵੇ ਸਟੇਸ਼ਨ ਤੱਕ ਨਹੀਂ ਪਹੁੰਚਣ ਦਿੱਤਾ, ਜਿਸ ਕਾਰਨ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਨਾਕਾਮ ਰਿਹਾ। ਰੇਲਵੇ ਸਟੇਸ਼ਨ ਧੂਰੀ ਨੂੰ ਪੁਲਿਸ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ। ਸ਼ਹਿਰ ’ਚ ਵੱਡੀ ਗਿਣਤੀ ਵਿੱਚ ਪੁਲਿਸ ਵੀ ਤਾਇਨਾਤ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਧੂਰੀ ਰੇਲਵੇ ਸਟੇਸ਼ਨ ’ਤੇ ਬੁੱਧਵਾਰ ਨੂੰ ਕਿਸਾਨਾਂ ਵੱਲੋਂ ਕੀਤੇ ਗਏ। (Kisan Dharna)

ਰੇਲ ਰੋਕੋ ਅੰਦੋਲਨ ਦੇ ਦੋ ਦਿਨ ਪਹਿਲਾਂ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਪੁਲਿਸ ਨੇ ਰੇਲ ਰੋਕੋ ਅੰਦੋਲਨ ਨੂੰ ਅਸਫਲ ਕਰਨ ਲਈ ਕਿਸਾਨ ਜਥੇਬੰਦੀ ਦੇ ਆਗੂਆਂ ਨੂੰ ਸਵੇਰੇ ਉਨ੍ਹਾਂ ਦੇ ਘਰਾਂ ’ਚ ਹੀ ਹਿਰਾਸਤ ’ਚ ਲੈ ਲਿਆ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਹਰਜੀਤ ਬੁਗਰਾ, ਬੀਕੇਯੂ ਆਜ਼ਾਦ ਦੇ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਹੋਰ ਕਿਸਾਨ ਆਗੂਆਂ ਨੂੰ ਪੁਲਿਸ ਨੇ ਘਰੋਂ ਚੁੱਕ ਲਿਆ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ’ਤੇ ਭਾਰੀ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਰੇਲਵੇ ਸਟੇਸ਼ਨ ਤੱਕ ਨਾ ਪਹੁੰਚਣ ਦਿੱਤਾ ਜਾ ਸਕੇ। ਜਥੇਬੰਦੀ ਦੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਏ ਜਾਣ ਮਗਰੋਂ ਰੇਲਵੇ ਖਿਲਾਫ ਧਰਨਾ ਦੇ ਰਹੇ ਕਿਸਾਨਾਂ ਦਾ ਧਰਨਾ ਫੇਲ੍ਹ ਹੋ ਗਿਆ ਹੈ।

ਪਹਿਲੇ ਟੀ-20 ’ਚ ਬੰਗਲਾਦੇਸ਼ ਨੇ ਨਿਊਜੀਲੈਂਡ ਨੂੰ ਹਰਾਇਆ, ਨਿਊਜੀਲੈਂਡ ਦਾ ਟਾਪ ਆਰਡਰ ਫਲਾਪ

ਜ਼ਿਕਰਯੋਗ ਹੈ ਕਿ ਧੂਰੀ ਦੀ ਭਗਵਾਨਪੁਰ ਖੰਡ ਮਿੱਲ ’ਚ ਇਸ ਸੀਜਨ ਦੇ ਗੰਨੇ ਦੀ ਪਿੜਾਈ ਲਈ ਕਿਸਾਨ ਪਿਛਲੇ ਤਿੰਨ ਹਫਤਿਆਂ ਤੋਂ ਸੰਘਰਸ਼ ਕਰ ਰਹੇ ਹਨ ਪਰ ਖੰਡ ਮਿੱਲ ਚਾਲੂ ਨਾ ਹੋਣ ਕਾਰਨ ਖੰਡ ਮਿੱਲ ’ਚ ਗੰਨੇ ਦੀ ਖਰੀਦ ਨਹੀਂ ਹੋ ਰਹੀ, ਜਿਸ ਕਾਰਨ ਕਿਸਾਨਾਂ ਵੱਲੋਂ ਕਈ ਵਾਰ ਚੱਕਾ ਜਾਮ ਵੀ ਕੀਤਾ ਗਿਆ ਸੀ ਵੀਰਵਾਰ ਨੂੰ ਪ੍ਰਸ਼ਾਸਨ ਨੇ ਮੀਟਿੰਗ ਤੋਂ ਬਾਅਦ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਗੰਨੇ ਨਾਲ ਭਰੀਆਂ ਟਰਾਲੀਆਂ ਦੀ ਤੁਰੰਤ ਖਰੀਦ ਦੇ ਨਾਲ-ਨਾਲ ਰੋਜ਼ਾਨਾ 10-10 ਟਰਾਲੀਆਂ ਗੰਨੇ ਦੀ ਖਰੀਦ ਕੀਤੀ ਜਾਵੇਗੀ ਪਰ ਗੰਨੇ ਦੀ ਖਰੀਦ ਨਾ ਹੋਣ ਤੋਂ ਦੁਖੀ ਗੰਨਾ ਕਾਸ਼ਤਕਾਰਾਂ ਵੱਲੋਂ 25 ਦਸੰਬਰ ਨੂੰ ਧਰਨਾ ਦਿੱਤਾ ਗਿਆ ਤੇ ਐਲਾਨ ਕੀਤਾ ਗਿਆ 27 ਦਸੰਬਰ ਨੂੰ ਮੁੱਖ ਮੰਤਰੀ ਦੇ ਹਲਕਾ ਧੂਰੀ ਦੇ ਰੇਲਵੇ ਸਟੇਸ਼ਨ ’ਤੇ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਪਰ ਇਸ ਤੋਂ ਪਹਿਲਾਂ ਜਿਸ ਕਾਰਨ ਪੁਲਿਸ ਨੇ ਉਕਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਘਰੋਂ ਚੁੱਕ ਕੇ ਨਜ਼ਰਬੰਦ ਕਰ ਦਿੱਤਾ। (Kisan Dharna)