Weather Tomorrow - Sach Kahoon Punjabi

Weather Tomorrow: ਭਾਰੀ ਬਾਰਿਸ਼ ਲਈ ਰੈੱਡ ਅਲਰਟ, ਅਗਲੇ ਚਾਰ ਦਿਨਾਂ ਲਈ ਵਿਸ਼ੇਸ਼ ਚੌਕਸੀ ਦੀ ਲੋੜ
ਦੇਹਰਾਦੂਨ (ਹਿੰ.ਸ.)। ਰਾਜ ਦੇ ਨੈਨੀਤਾਲ, ਚੰਪਾਵਤ ਅਤੇ ਊਧਮ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਅਤੇ ਕੁਝ ਥਾਵਾਂ 'ਤੇ ਬਹੁਤ ਜ਼ਿਆਦਾ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਦੇਹਰਾਦੂਨ, ਟਿਹਰੀ, ਪੌੜੀ, ਹਰਿਦੁਆਰ ਅਤੇ ਬਾਗੇਸ਼ਵਰ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਉੱਤਰਕਾਸ਼ੀ, ਰੁਦਰਪ੍ਰਯਾਗ, ਚਮੋਲੀ, ਅਲਮੋਰਾ ਅਤੇ ਪਿਥੌਰਾਗੜ੍ਹ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਅਤੇ ਅਸਮਾਨੀ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ, 20 ਜੁਲਾਈ ਨੂੰ ਦੇਹਰਾਦੂਨ, ਹਰਿਦੁਆਰ ਅਤੇ ਟਿਹਰੀ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ 21 ਅਤੇ 22 ਜੁਲਾਈ ਨੂੰ ਵੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਔਰੇਂਜ ਅਤੇ ਯੈਲੋ ਅਲਰਟ ਪ੍ਰਭਾਵੀ ਰਹੇਗਾ।

Read Also : ਭਾਰੀ ਬਾਰਿਸ਼ ਲਈ ਰੈੱਡ ਅਲਰਟ, ਅਗਲੇ ਚਾਰ ਦਿਨਾਂ ਲਈ ਵਿਸ਼ੇਸ਼ ਚੌਕਸੀ ਦੀ ਲੋੜ

ਮੌਸਮ ਦੀ ਚੇਤਾਵਨੀ ਦੇ ਮੱਦੇਨਜ਼ਰ, ਸੰਵੇਦਨਸ਼ੀਲ ਖੇਤਰਾਂ ਦੀ ਨਿਰੰਤਰ ਨਿਗਰਾਨੀ ਕਰਨ, ਜ਼ਿਲ੍ਹਾ ਆਫ਼ਤ ਕਾਰਜ ਕੇਂਦਰਾਂ ਨੂੰ 24 ਘੰਟੇ ਸਰਗਰਮ ਰੱਖਣ, ਰਾਹਤ ਅਤੇ ਬਚਾਅ ਟੀਮਾਂ ਤਾਇਨਾਤ ਕਰਨ ਅਤੇ ਜ਼ਮੀਨ ਖਿਸਕਣ ਵਾਲੇ ਰਸਤਿਆਂ 'ਤੇ ਲੋੜੀਂਦੀ ਮਸ਼ੀਨਰੀ ਉਪਲਬਧ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਆਫ਼ਤ ਪ੍ਰਬੰਧਨ ਅਤੇ ਪੁਨਰਵਾਸ ਸਕੱਤਰ ਵਿਨੋਦ ਕੁਮਾਰ ਸੁਮਨ ਨੇ ਸੂਬੇ ਦੇ ਲੋਕਾਂ, ਚਾਰਧਾਮ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਮੌਸਮ ਵਿਭਾਗ ਦੀਆਂ ਚੇਤਾਵਨੀਆਂ ਦੀ ਪਾਲਣਾ ਕਰਨ, ਬੇਲੋੜੀ ਯਾਤਰਾ ਤੋਂ ਬਚਣ ਅਤੇ ਯਾਤਰਾ ਤੋਂ ਪਹਿਲਾਂ ਮੌਸਮ ਅਤੇ ਸੜਕੀ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਐਮਰਜੈਂਸੀ ਦੀ ਸਥਿਤੀ ਵਿੱਚ 112, 1070 ਅਤੇ 1077 'ਤੇ ਸੰਪਰਕ ਕਰਨ ਲਈ ਕਿਹਾ ਹੈ।

ਇਸ ਦੌਰਾਨ, ਸਵੇਰ ਤੋਂ ਹੀ ਦੇਹਰਾਦੂਨ ਸਮੇਤ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਰਾਜਧਾਨੀ ਵਿੱਚ ਦਿਨ ਭਰ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਨਾਲ ਹੀ ਇੱਕ-ਦੋ ਥਾਵਾਂ ’ਤੇ ਭਾਰੀ ਬਾਰਿਸ਼ ਵੀ ਹੋ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ, ਹਲਦਵਾਨੀ ਵਿੱਚ 108 ਮਿਲੀਮੀਟਰ, ਥਾਲ ਵਿੱਚ 103.5 ਮਿਲੀਮੀਟਰ, ਧਾਰਚੁਲਾ ਵਿੱਚ 92.4 ਮਿਲੀਮੀਟਰ, ਦੇਹਰਾਦੂਨ (ਹਾਥੀਬਰਕਲਾ) ਵਿੱਚ 93 ਮਿਲੀਮੀਟਰ ਅਤੇ ਮਾਲਦੇਵਟਾ ਵਿੱਚ 80.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

Heavy Rainfall Punjab: ਪੰਜਾਬ ਤੇ ਹਰਿਆਣਾ ਵਾਸੀ ਖਿੱਚ ਲੈਣ ਤਿਆਰੀ, ਮੌਸਮ ਵਿਭਾਗ ਅਨੁਸਾਰ ਐਨੇ ਦਿਨ ਪਵੇਗਾ ਭਾਰੀ ਮੀਂਹ, ਇਸ ਤਰ੍ਹਾਂ ਹੋਣਗੇ ਹਾਲਾਤ
Heavy Rainfall Punjab: ਪੰਜਾਬ ਤੇ ਹਰਿਆਣਾ ਦੇ ਲੋਕਾਂ ਨੂੰ ਮਿਲੇਗੀ ਹੁੰਮਸ ਭਰੀ ਗਰਮੀ ਤੋਂ ਰਾਹਤ

ਪੰਜਾਬ ਅੰਦਰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਜਦੋਂਕਿ ਹਰਿਆਣਾ ਅੰਦਰ 38.8 ਡਿਗਰੀ ਰਿਹਾ | Heavy Rainfall Punjab

Heavy Rainfall Punjab: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਅਤੇ ਹਰਿਆਣਾ ਵਾਸੀਆਂ ਦੀ ਮੀਂਹ ਦੀ ਉਡੀਕ ਖਤਮ ਹੋਣ ਜਾ ਰਹੀ ਹੈ । ਪੰਜਾਬ ਅਤੇ ਹਰਿਆਣਾ ਅੰਦਰ 21 ਤੋਂ 25 ਜੂਨ ਨੂੰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਅਤੇ ਹਰਿਆਣਾ ਅੰਦਰ ਮਾਨਸੂਨ ਲਈ ਅਨੁਕੂਲ ਪ੍ਰਸਥਿਤੀਆਂ ਦਾ ਸਮਾਂ ਹੈ। ਇੱਧਰ ਅੱਜ ਸੂਬੇ ਅੰਦਰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਇਕੱਤਰ ਵੇਰਵਿਆਂ ਮੁਤਾਬਕ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਪੰਜਾਬ ਅਤੇ ਹਰਿਆਣਾ ਅੰਦਰ 21 , 22 , 23 ਅਤੇ 25 ਜੂਨ ਨੂੰ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ । ਮੀਂਹ ਪੈਣ ਨਾਲ ਪੰਜਾਬ ਅਤੇ ਹਰਿਆਣਾ ਅੰਦਰ ਤਾਪਮਾਨ ਹੋਰ ਹੇਠਾਂ ਡਿੱਗਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਭਾਵੇਂ ਕਿ ਪਿਛਲੇ ਤਿੰਨ-ਚਾਰ ਦਿਨਾਂ ਤੋਂ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਹੇਠਾਂ ਹੀ ਚੱਲ ਰਿਹਾ ਹੈ ਜਿਸ ਕਾਰਨ ਅੱਗ ਵਰ੍ਹਾ ਰਹੀ ਗਰਮੀ ਤੋਂ ਆਮ ਲੋਕਾਂ ਨੂੰ ਕੁਝ ਰਾਹਤ ਜਰੂਰ ਮਹਿਸੂਸ ਹੋਈ ਸੀ। 21 ਜੂਨ ਤੋਂ ਮੀਂਹ ਦੀ ਭਰਵੀਂ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਵਸਨੀਕਾਂ ਨੂੰ ਹੋਰ ਵੱਡੀ ਰਾਹਤ ਮਿਲੇਗੀ। ਪੰਜਾਬ ਅੰਦਰ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ, ਜਿਸ ਕਾਰਨ ਕਿਸਾਨਾਂ ਲਈ ਇਹ ਮੀਂਹ ਵੱਡੀ ਰਾਹਤ ਦੇਵੇਗਾ। Heavy Rainfall Punjab

Read Also : ਪੰਜਾਬ ਵਾਸੀਆਂ ਨੂੰ ਰੇਲਵੇ ਦਾ ਇੱਕ ਹੋਰ ਤੋਹਫ਼ਾ

ਪੰਜਾਬ ਸਰਕਾਰ ਵੱਲੋਂ ਇਸ ਵਾਰ ਝੋਨੇ ਲਈ ਅਗੇਤੀ ਬਿਜਲੀ ਸਪਲਾਈ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੇ ਕਿਸਾਨਾਂ ਵੱਲੋਂ ਵੱਡੀ ਪੱਧਰ ’ਤੇ ਝੋਨੇ ਦਾ ਕੰਮ ਆਰੰਭਿਆ ਹੋਇਆ ਹੈ। ਇੱਧਰ ਜੇਕਰ ਅੱਜ ਸੂਬੇ ਅੰਦਰ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਬਠਿੰਡਾ ਏਅਰਪੋਰਟ ਦਾ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜਦੋਂਕਿ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਅੰਦਰ ਤਾਪਮਾਨ 38 ਡਿਗਰੀ ਤੋਂ ਹੇਠਾਂ ਹੀ ਰਿਹਾ ਹੈ ।

Heavy Rainfall Punjab

ਇਸ ਤੋਂ ਇਲਾਵਾ ਰਾਤ ਦਾ ਘੱਟ ਤੋਂ ਘੱਟ ਤਾਪਮਾਨ ਪਠਾਨਕੋਟ ਦਾ ਰਿਹਾ ਹੈ ਜਿੱਥੇ ਕਿ 24.9 ਡਿਗਰੀ ਦਰਜ ਕੀਤਾ ਗਿਆ ਹੈ। ਪੰਜਾਬ ਅੰਦਰ ਕੁਝ ਦਿਨ ਪਹਿਲਾਂ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਨੂੰ ਪਾਰ ਕਰ ਗਿਆ ਸੀ, ਜਿਸ ਕਾਰਨ ਆਮ ਲੋਕਾਂ ਨੂੰ ਮੀਂਹ ਦਾ ਬੇਸਬਰੀ ਨਾਲ ਇੰਤਜ਼ਾਰ ਹੋ ਰਿਹਾ ਸੀ। ਇਧਰ ਜੇਕਰ ਹਰਿਆਣਾ ਦੀ ਗੱਲ ਕੀਤੀ ਜਾਵੇ ਤਾਂ ਹਰਿਆਣਾ ਅੰਦਰ ਅੱਜ ਵੱਧ ਤੋਂ ਵੱਧ ਤਾਪਮਾਨ ਸਰਸਾ ਦਾ ਰਿਹਾ ਹੈ ਜਿੱਥੇ ਕਿ 39.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਅੰਦਰ ਤਾਪਮਾਨ 37 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਹਰਿਆਣਾ ਅੰਦਰ ਘੱਟ ਤੋਂ ਘੱਟ ਤਾਪਮਾਨ ਰੋਹਤਕ ਦਾ 25.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। Yellow Alert Punjab

ਸਰਕਾਰੀ ਤੇ ਪ੍ਰਾਈਵੇਟ ਥਰਮਲਾਂ ਦਾ ਇੱਕ-ਇੱਕ ਯੂਨਿਟ ਬੰਦ | Heavy Rainfall Punjab

ਇੱਧਰ ਸੂਬੇ ਅੰਦਰ ਅੱਜ ਬਿਜਲੀ ਦੀ ਮੰਗ 16,400 ਮੈਗਾਵਾਟ ਤੋਂ ਉੱਪਰ ਦਰਜ ਕੀਤੀ ਗਈ ਹੈ। ਜਦ ਕਿ ਪਿਛਲੇ ਦਿਨਾਂ ਦੌਰਾਨ ਬਿਜਲੀ ਦੀ ਮੰਗ 16,800 ਮੈਗਾਵਾਟ ਨੂੰ ਪਾਰ ਕਰ ਗਈ ਸੀ। ਪਾਵਰਕੌਮ ਦੇ ਸਰਕਾਰੀ ਥਰਮਲ ਪਲਾਂਟਾਂ ਦੇ 10 ਯੂਨਿਟਾਂ ਵਿੱਚੋਂ 9 ਯੂਨਿਟ ਚਾਲੂ ਹਾਲਤ ਵਿੱਚ ਹਨ, ਜਦੋਂਕਿ ਰੋਪੜ ਥਰਮਲ ਪਲਾਂਟ ਦਾ ਚਾਰ ਨੰਬਰ ਯੂਨਿਟ ਬੰਦ ਪਿਆ ਹੈ। ਸਰਕਾਰੀ ਥਰਮਲ ਪਲਾਂਟਾਂ ਵੱਲੋਂ 1850 ਮੈਗਾਵਾਟ ਬਿਜਲੀ ਉਤਪਾਦਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪ੍ਰਾਈਵੇਟ ਥਰਮਲ ਪਲਾਂਟਾਂ ਦੇ ਪੰਜ ਯੂਨਿਟਾਂ ਵਿੱਚੋਂ 4 ਯੂਨਿਟ ਚੱਲ ਰਹੇ ਹਨ, ਜਦੋਂਕਿ ਰਾਜਪੁਰਾ ਥਰਮਲ ਪਲਾਂਟ ਦਾ ਦੋ ਨੰਬਰ ਯੂਨਿਟ ਬੰਦ ਪਿਆ ਹੈ। ਰਾਜਪੁਰਾ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਵੱਲੋਂ 2537 ਮੈਗਾਵਾਟ ਬਿਜਲੀ ਉਤਪਾਦਨ ਕੀਤਾ ਜਾ ਰਿਹਾ ਹੈ।

Weather Tomorrow: ਹਨੇਰੀ-ਤੂਫਾਨ ਤੇ ਮੀਂਹ ਨਾਲ ਅਲਰਟ ਮੋਡ ’ਤੇ ਇਹ ਜ਼ਿਲ੍ਹੇ, ਚੱਲਣਗੀਆਂ 60 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ
Weather Tomorrow: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਆਉਣ ਵਾਲੇ 24 ਘੰਟਿਆਂ ’ਚ ਮੌਸਮ ਬਦਲਣ ਵਾਲਾ ਹੈ। ਪਹਾੜੀ ਇਲਾਕਿਆਂ ’ਚ ਵੀ ਮੌਸਮ ਬਦਲ ਗਿਆ ਹੈ ਤੇ ਅਗਲੇ 3 ਦਿਨਾਂ ਵਿਚਕਾਰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਹ ਅਲਰਟ ਆਈਐੱਮਡੀ ਨੇ ਜਾਰੀ ਕੀਤਾ ਹੈ। ਅੱਜ ਭਾਵ 18 ਅਪਰੈਲ ਨੂੰ ਹਲਕਾ ਮੀਂਹ ਪਵੇਗਾ, ਅੱਜ ਦੇ ਦਿਨ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ, ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਪੈ ਸਕਦਾ ਹੈ। ਖਾਸ ਕਰਕੇ ਉੱਤਰਾਖੰਡ ਦੇ ਉੱਤਰਕਾਸ਼ੀ, ਚਮੋਲੀ, ਹੁਦਰਪ੍ਰਯਾਗ, ਟਿਹਰੀ ਤੇ ਦੇਹਰਾਦੂਨ ਜ਼ਿਲ੍ਹਿਆਂ ’ਚ ਅਲਰਟ ਜਾਰੀ ਕੀਤਾ ਗਿਆ ਹੈ। ਭਲਕੇ ਭਾਵ 19 ਅਪਰੈਲ ਨੂੰ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਲਕੇ ਪੂਰੇ ਉੱਤਰਾਖੰਡ ’ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦਿਨ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। Weather Tomorrow

ਇਹ ਖਬਰ ਵੀ ਪੜ੍ਹੋ : Sad News: ਯਮੁਨਾ ’ਚ ਡੁੱਬਣ ਨਾਲ ਵਿਦਿਆਰਥੀ ਦੀ ਮੌਤ

ਕੀ ਕਰੀਏ? ਮੌਸਮ ਵਿਭਾਗ ਦੀ ਸਲਾਹ | Weather Tomorrow

ਸੁਰੱਖਿਅਤ ਥਾਵਾਂ ’ਤੇ ਰਹੋ

ਖੁੱਲ੍ਹੇ ’ਚ ਯਾਤਰਾ ਕਰਨ ਤੋਂ ਬਚੋ।

ਖੇਤਾਂ ਤੇ ਖੁੱਲ੍ਹੇ ਇਲਾਕਿਆਂ ’ਚ ਬਿਜਲੀ ਡਿੱਗਣ ਤੋਂ ਸਾਵਧਾਨ ਰਹੋ।

ਬਿਜ਼ਲੀ ਦੇ ਖੰਭਿਆਂ ਤੇ ਰੁੱਖਾਂ ਤੋਂ ਦੂਰ ਰਹੋ।

Weather Tomorrow : ਪੰਜਾਬ ਤੇ ਨਾਲ ਲੱਗਦੇ ਇਨ੍ਹਾਂ ਇਲਾਕਿਆਂ ’ਚ ਭਾਰੀ ਮੀਂਹ, 24 ਘੰਟਿਆਂ ਲਈ ਜਾਰੀ ਹੋਈ ਚੇਤਾਵਨੀ
ਚੰਡੀਗੜ੍ਹ। Weather Tomorrow : ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਵਿੱਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਦੱਸ ਦਈਏ ਕਿ ਕੱਲ੍ਹ ਸ਼ਾਮ ਤੋਂ ਹੀ ਸੂਬੇ ਵਿਚ ਮੌਸਮ ਬਦਲਿਆ ਹੋਇਆ ਹੈ। ਕਈ ਜ਼ਿਲ੍ਹਿਆਂ ਵਿਚ ਬਾਰਸ਼ ਕਾਰਨ ਮੌਸਮ ਠੰਢਾ ਹੋਇਆ ਹੈ।

ਦਿੱਲੀ ਵਿਚ ਅਜੇ ਵੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਖੜ੍ਹੀ ਹੋ ਗਈ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਦਿੱਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਇਸ ਦੇ ਨਾਲ ਹੀ ਦੇਸ਼ ਭਰ ਦੇ ਪੰਜ ਰਾਜਾਂ ਵਿਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਦਰਮਿਆਨੇ ਮੀਂਹ ਦੇ ਮੱਦੇਨਜ਼ਰ, ਉੱਤਰੀ ਭਾਰਤ ਅਤੇ ਉੱਤਰ ਪੂਰਬੀ ਭਾਰਤ ਲਈ ਇੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। Weather Tomorrow

ਆਈ.ਐਮ.ਡੀ. ਨੇ ਕਿਹਾ ਕਿ ਦਿੱਲੀ ਅਤੇ ਪੱਛਮੀ ਬੰਗਾਲ ਦੇ ਗੰਗਾ ਮੈਦਾਨਾਂ ’ਤੇ ਮਾਨਸੂਨ ਦਾ ਟਰਫ ਬਣਿਆ ਹੋਇਆ ਹੈ। ਦੂਜੇ ਪਾਸੇ ਬੰਗਲਾਦੇਸ਼ ਦੇ ਨੇੜੇ ਚੱਕਰਵਾਤੀ ਘੱਟ ਦਬਾਅ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਦੱਖਣੀ ਪਾਕਿਸਤਾਨ ਅਤੇ ਤਾਮਿਲਨਾਡੂ ਵਿੱਚ ਵੀ ਘੱਟ ਦਬਾਅ ਬਣਿਆ ਹੋਇਆ ਹੈ। ਇਸ ਕਾਰਨ ਉੱਤਰੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਆਈਐਮਡੀ ਨੇ ਉੱਤਰਾਖੰਡ, ਪੱਛਮੀ ਬੰਗਾਲ ਵਿੱਚ ਗੰਗਾ ਦੇ ਦੱਖਣੀ ਹਿੱਸੇ, ਕੇਰਲ, ਦੱਖਣੀ ਤਾਮਿਲਨਾਡੂ ਅਤੇ ਲਕਸ਼ਦੀਪ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ। Weather Tomorrow

ਭਾਰੀ ਮੀਂਹ ਦੀ ਚਿਤਾਵਨੀ | Weather Tomorrow

ਆਈਐਮਡੀ ਦੇ ਅਨੁਸਾਰ ਉੱਤਰਾਖੰਡ, ਸਿੱਕਮ, ਅਸਾਮ ਅਤੇ ਮੇਘਾਲਿਆ, ਤਾਮਿਲਨਾਡੂ, ਪੁਡੂਚੇਰੀ, ਕੇਰਲ ਅਤੇ ਮਾਹੇ ਅਤੇ ਲਕਸ਼ਦੀਪ ਵਿਚ ਅਲੱਗ-ਥਲੱਗ ਥਾਵਾਂ ਉਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ-ਚੰਡੀਗੜ੍ਹ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ‘ਚ ਵੱਖ-ਵੱਖ ਥਾਵਾਂ ’ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਗੁਜਰਾਤ ਖੇਤਰ, ਰਾਇਲਸੀਮਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਾਮ, ਤੱਟਵਰਤੀ ਕਰਨਾਟਕ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

ਤੱਟਵਰਤੀ ਖੇਤਰਾਂ ਵਿੱਚ ਮੀਂਹ ਅਤੇ ਤੂਫ਼ਾਨ

ਕਈ ਇਲਾਕਿਆਂ ਵਿਚ ਤੂਫਾਨ ਆਉਣ ਦੀ ਸੰਭਾਵਨਾ ਹੈ। ਅਰਬ ਸਾਗਰ ਦੇ ਕਈ ਹਿੱਸਿਆਂ ਵਿਚ ਤੂਫਾਨੀ ਮੌਸਮ ਅਤੇ 35 ਤੋਂ 45 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦੱਖਣੀ ਕੋਂਕਣ ਅਤੇ ਗੋਆ ਦੇ ਤੱਟ ਦੇ ਨਾਲ-ਨਾਲ ਪੂਰਬੀ ਮੱਧ ਅਤੇ ਦੱਖਣ-ਪੂਰਬੀ ਅਰਬ ਸਾਗਰ ਦੇ ਕਈ ਹਿੱਸਿਆਂ, ਕਰਨਾਟਕ, ਕੇਰਲ ਤੱਟ, ਲਕਸ਼ਦੀਪ, ਕੋਮੋਰਿਨ ਖੇਤਰ, ਮੰਨਾਰ ਦੀ ਖਾੜੀ ਲਈ ਅਲਰਟ ਜਾਰੀ ਕੀਤਾ ਗਿਆ ਹੈ।

Read Also : ਵਕਫ਼ ਕਾਨੂੰਨ ’ਤੇ ਵਿਚਾਰ-ਵਟਾਂਦਰੇ ਨਾਲ ਨਿਕਲੇਗਾ ਰਸਤਾ

Weather Update: ਪੰਜਾਬ ਸਮੇਤ ਕਈ ਸੂਬਿਆਂ ’ਚ ਮੀਂਹ ਦਾ ਅਲਰਟ, ਛਾ ਗਏ ਕਾਲੇ ਬੱਦਲ
ਚੰਡੀਗੜ੍ਹ। ਦੇਸ਼ ਭਰ ਵਿੱਚ ਮੌਸਮ ਨਿੱਤ ਦਿਨ ਨਵੇਂ ਰੂਪ ਦਿਖਾ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਵੱਖ ਵੱਖ ਮੌਸਮ ਦੀ ਜਾਣਕਾਰੀ ਸਾਂਝੀ ਕੀਤੀ ਹੈ। ਕਈ ਥਾਈਂ ਤਾਂ ਲੂੰ ਦੇ ਥਪੇੜੇ ਵੀ ਪੈਣ ਦੀ ਸੰਭਾਵਨਾ ਹੈ। ਪਰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ 23 ਅਪਰੈਲ ਨੂੰ ਸੂਬੇ ’ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਅੱਜ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ’ਚ ਕਾਲੇ ਬੱਦਲ ਛਾ ਗਏ ਹਨ। (Weather Update)

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਤੇ ਅੰਮ੍ਰਿਤਸਰ ਵਿੱਚ ਮੀਂਹ ਪੈਣ ਦੀ ਪੇਸ਼ਨਗੋਈ ਕੀਤੀ ਗਈ ਹੈ। ਇੱਥੇ ਤੇਜ਼ ਹਵਾਵਾਂ ਚੱਲਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। (Weather Update)

ਦੱਸਿਆ ਜਾ ਰਿਹਾ ਹੈ ਕਿ ਉਪਰੋਕਤ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਇੱਕ ਵਾਰ ਫਿਰ ਤੋਂ ਸਰਗਰਮ ਹੋਣ ਕਾਰਨ ਹੋਇਆ ਹੈ। ਵਿਭਾਗ ਅਨੁਸਾਰ 26 ਤੋਂ 27 ਅਪਰੈਲ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੰਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ ਦੌਰਾਨ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਕਿ ਆਮ ਨਾਲੋਂ 2 ਡਿਗਰੀ ਵੱਧ ਸੀ। ਤੁਹਾਨੂੰ ਦੱਸ ਦਈਏ ਕਿ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ’ਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਇਸ ਤੋਂ ਇਲਾਵਾ ਉੜੀਸ਼ਾ, ਬਿਹਾਰ ਤੇ ਝਾਰਖੰਡ ’ਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। (Weather Tomorrow)

Also Read : ਸਰਪੰਚੀ ਤੋਂ ਸਿਆਸਤ ਦੀ ਸ਼ੁਰੂਆਤ ਕਰਨ ਵਾਲੇ ਨਰਦੇਵ ਸਿੰਘ ਮਾਨ ਲੜਨਗੇ ਲੋਕ ਸਭਾ ਚੋਣ

ਜਲਵਾਯੂ ਦਾ ਡਰਾਉਣਾ ਰੂਪ, ਪੜ੍ਹ ਕੇ ਹੈਰਾਨ ਰਹਿ ਜਾਓਗੇ ਤੁਸੀਂ, ਜ਼ੀਰੋ ਡਿਗਰੀ ’ਤੇ ਪਹੁੰਚਿਆ ਪਾਰਾ
ਤਾਮਿਲਨਾਡੂ ਦੇ ਗਰਮ ਇਲਾਕੇ ’ਚ ਅਚਾਨਕ ਜ਼ੀਰੋ ਡਿਗਰੀ ’ਤੇ ਪਹੁੰਚਿਆ ਪਾਰਾ | Weather Tomorrow

ਚੇਨੱਈ (ਏਜੰਸੀ)। ਇਨ੍ਹੀਂ ਦਿਨੀਂ ਉੱਤਰੀ ਭਾਰਤੀ ਇਲਾਕਿਆਂ ’ਚ ਬੇਹੱਦ ਠੰਢ ਪੈ ਰਹੀ ਹੈ। ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਨੇ ਸੂਰਜ ਦੀ ਰੌਸ਼ਨੀ ਨੂੰ ਛੁਪਾਇਆ ਹੋਇਆ ਹੈ। ਪਹਾੜੀ ਇਲਾਕਿਆਂ ’ਚ ਦੇਰੀ ਨਾਲ ਬਰਫਬਾਰੀ ਹੋਈ ਹੈ। ਹਰ ਸਾਲ ਜਲਵਾਯੂ ਪਰਿਵਰਤਨ ਨਾ ਸਿਰਫ਼ ਦੇਸ਼ ’ਤੇ ਸਗੋਂ ਪੂਰੀ ਦੁਨੀਆ ’ਤੇ ਡੂੰਘਾ ਪ੍ਰਭਾਵ ਪਾ ਰਿਹਾ ਹੈ। ਮੌਸਮ ਵਿਗਿਆਨੀਆਂ ਦੀ ਨਵੀਂ ਚਿੰਤਾ ਤਾਮਿਲਨਾਡੂ ਦੇ ਨੀਲਗਿਰੀ ’ਚ ਜਲਵਾਯੂ ਪਰਿਵਰਤਨ ਦਾ ਵਰਤਾਰਾ ਹੈ। (Weather Tomorrow)

ਸੈਲਾਨੀਆਂ ਲਈ ਖਾਸ ਮੰਨੇ ਜਾਂਦੇ ਇਸ ਪਹਾੜੀ ਇਲਾਕੇ ਵਿੱਚ ਤਾਪਮਾਨ ਵਿੱਚ ਗਿਰਾਵਟ ਕਾਰਨ ਲੋਕਾਂ ਨੂੰ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਨਾ ਸਿਰਫ ਸੈਰ-ਸਪਾਟਾ ਸਗੋਂ ਖੇਤੀਬਾੜੀ ਵੀ ਪ੍ਰਭਾਵਿਤ ਹੋ ਰਹੀ ਹੈ। ਇੱਥੋਂ ਦੇ ਹਰੇ-ਭਰੇ ਲਾਅਨ ਠੰਢ ਨਾਲ ਢੱਕੇ ਹੋਏ ਹਨ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਵੀ ਪ੍ਰਭਾਵਿਤ ਹੋਈ ਹੈ।

ਲੋਕ ਹੋ ਰਹੇ ਬਿਮਾਰ, ਵਿਗਿਆਨੀ ਵੀ ਮੌਸਮ ਦੇਖ ਕੇ ਹੈਰਾਨ

ਤਾਪਮਾਨ ਡਿੱਗਣ ਕਾਰਨ ਸਥਾਨਕ ਲੋਕ ਬਿਮਾਰ ਹੋ ਰਹੇ ਹਨ। ਲੋਕਾਂ ਨੇ ਸਾਹ ਲੈਣ ਵਿੱਚ ਤਕਲੀਫ਼, ਸਿਰਦਰਦ ਅਤੇ ਬੁਖਾਰ ਦੀ ਸ਼ਿਕਾਇਤ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਪਹਾੜੀ ਜ਼ਿਲ੍ਹੇ ਵਿੱਚ ਤਾਪਮਾਨ ਜ਼ੀਰੋ ਦੇ ਨੇੜੇ ਪਹੁੰਚ ਗਿਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਅਜਿਹੀ ਠੰਢ ਅਸਾਧਾਰਨ ਹੈ। ਕਈ ਥਾਵਾਂ ’ਤੇ ਲੋਕ ਅੱਗ ਨੇੜੇ ਬੈਠ ਕੇ ਆਪਣੇ ਆਪ ਨੂੰ ਗਰਮ ਰੱਖਣ ਦੀ ਕੋਸ਼ਿਸ਼ ਕਰਦੇ ਦੇਖੇ ਗਏ।

ਪ੍ਰਾਪਤ ਅਧਿਕਾਰਤ ਅੰਕੜਿਆਂ ਅਨੁਸਾਰ ਤਾਮਿਲਨਾਡੂ ਦੇ ਉਧਗਮੰਡਲਮ ਵਿੱਚ ਕੰਥਲ ਅਤੇ ਥਲਾਈਕੁੰਠਾ ਵਿੱਚ ਘੱਟੋ-ਘੱਟ ਤਾਪਮਾਨ 1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਬੋਟੈਨੀਕਲ ਗਾਰਡਨ ਵਿੱਚ

ਘੱਟੋ-ਘੱਟ ਇੱਕ ਡਿਗਰੀ ਅਤੇ ਵੱਧ ਤੋਂ ਵੱਧ 2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਜਲਵਾਯੂ ਪਰਿਵਤਨ ਵੱਡੀ ਚਣੌਤੀ

ਇੱਥੋਂ ਦੇ ਸਥਾਨਕ ਨਿਵਾਸੀ ਅਤੇ ਵਾਤਾਵਰਨ ਕਾਰਕੁੰਨ ਨੀਲਗਿਰੀ ਦੀਆਂ ਪਹਾੜੀਆਂ ’ਤੇ ਪੈ ਰਹੀ ‘ਬੇਮੌਸਮੀ’ ਠੰਢ ਤੋਂ ਚਿੰਤਤ ਹਨ। ਨੀਲਗਿਰੀ ਐਨਵਾਇਰਮੈਂਟ ਸੋਸ਼ਲ ਟਰੱਸਟ ਦੇ ਵੀ. ਸ਼ਿਵਦਾਸ ਦਾ ਕਹਿਣਾ ਹੈ ਕਿ ਇਹ ਬਦਲਾਅ ਗਲੋਬਲ ਵਾਰਮਿੰਗ ਅਤੇ ਐਲ-ਨੀਨੋ ਪ੍ਰਭਾਵ ਕਾਰਨ ਹੋਇਆ ਹੈ। ਉਨ੍ਹਾਂ ਕਿਹਾ, ‘ਠੰਢ ਦੀ ਸ਼ੁਰੂਆਤ ਵਿੱਚ ਦੇਰੀ ਹੋਈ ਹੈ ਅਤੇ ਇਸ ਤਰ੍ਹਾਂ ਦੀ ਜਲਵਾਯੂ ਤਬਦੀਲੀ ਨੀਲਗਿਰੀ ਲਈ ਇੱਕ ਵੱਡੀ ਚੁਣੌਤੀ ਹੈ। ਇਸ ਬਾਰੇ ਹੋਰ ਅਧਿਐਨ ਕੀਤੇ ਜਾਣੇ ਚਾਹੀਦੇ ਹਨ।’ ਇੱਥੇ ਵੱਡੇ ਪੱਧਰ ’ਤੇ ਚਾਹ ਦੇ ਬਾਗਾਂ ਨੂੰ ਵੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਚਾਹ ਮਜ਼ਦੂਰ ਯੂਨੀਅਨ ਦੇ ਸਕੱਤਰ ਆਰ ਸੁਕੁਮਾਰਨ ਨੇ ਕਿਹਾ ਕਿ ਦਸੰਬਰ ਵਿੱਚ ਭਾਰੀ ਮੀਂਹ ਅਤੇ ਉਸ ਤੋਂ ਬਾਅਦ ਠੰਢ ਨੇ ਚਾਹ ਦੇ ਬਾਗਾਂ ਨੂੰ ਪ੍ਰਭਾਵਿਤ ਕੀਤਾ ਹੈ।

ਚਾਹ ਅਤੇ ਸਬਜ਼ੀਆਂ ਦੀ ਖੇਤੀ ’ਤੇ ਮਾੜਾ ਅਸਰ

ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਇਸ ਬੇਮੌਸਮੀ ਠੰਢ ਕਾਰਨ ਆਉਣ ਵਾਲੇ ਮਹੀਨਿਆਂ ਵਿੱਚ ਚਾਹ ਅਤੇ ਸਬਜ਼ੀਆਂ ਦੀ ਪੈਦਾਵਾਰ ’ਤੇ ਅਸਰ ਪੈ ਸਕਦਾ ਹੈ। ਸਬਜ਼ੀਆਂ ਵਾਲੇ ਕਿਸਾਨਾਂ ਦਾ ਕਹਿਣਾ ਹੈ ਕਿ ਮੌਸਮ ਨੇ ਖਾਸ ਕਰਕੇ ਗੋਭੀ ਨੂੰ ਪ੍ਰਭਾਵਿਤ ਕੀਤਾ ਹੈ। ਇੱਕ ਸਰਕਾਰੀ ਮੁਲਾਜ਼ਮ ਐੱਨ ਰਵੀਚੰਦਰਨ ਨੇ ਕਿਹਾ ਕਿ ਠੰਢ ਕਾਰਨ ਕੰਮ ਲਈ ਜਲਦੀ ਘਰੋਂ ਨਿਕਲਣਾ ਮੁਸ਼ਕਲ ਹੋ ਰਿਹਾ ਹੈ।

Also Read : ਅੰਗੀਠੀ ਦੇ ਧੂੰਏਂ ਤੋਂ ਸਾਵਧਾਨੀ ਦੀ ਲੋੜ