Kisan Meeting - Sach Kahoon Punjabi
ਸੁਪਰੀਮ ਕੋਰਟ ਦੀ ਕਮੇਟੀ ਤੇ ਕਿਸਾਨਾਂ ਦੀ ਮੀਟਿੰਗ ਬੇਨਤੀਜ਼ਾ, ਅਜੇ ਨਹੀਂ ਖੁੱਲੇਗਾ ਸ਼ੰਭੂ ਬਾਰਡਰ
ਚੰਡੀਗੜ੍ਹ ਵਿਖੇ ਮੀਟਿੰਗ ਵਿੱਚ ਨਹੀਂ ਪੁੱਜੇ ਜਿਆਦਾਤਰ ਕਿਸਾਨ ਲੀਡਰ, ਮੀਟਿੰਗ ਵਿੱਚ ਵਿਚਾਰੇ ਗਏ 12 ਮੁੱਦੇ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸ਼ੰਭੂ ਬਾਰਡਰ ’ਤੇ ਧਰਨਾ ਲਗਾਈ ਬੈਠੇ ਕਿਸਾਨਾਂ ਨੂੰ ਮਨਾਉਣ ਅਤੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਸਹਿਮਤੀ ਬਣਾਉਣ ਲਈ ਗਈ ਸੁਪਰੀਮ ਕੋਰਟ ਦੀ ਕਮੇਟੀ ਵੱਲੋਂ ਸੋਮਵਾਰ ਨੂੰ ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਨਾਲ ਚੰਡੀਗੜ ਵਿਖੇ ਮੀਟਿੰਗ ਕੀਤੀ ਗਈ, ਜੋ ਬਿਨਾਂ ਕਿਸੇ ਸਿੱਟੇ ’ਤੇ ਪੁੱਜੇ ਹੀ ਮੀਟਿੰਗ ਖ਼ਤਮ ਹੋ ਗਈ । ਮੀਟਿੰਗ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਵੱਲੋਂ ਮੀਟਿੰਗ ਨੂੰ ਬੇਸਿੱਟਾ ਕਰਾਰ ਦਿੰਦੇ ਹੋਏ ਸੰਭੂ ਬਾਰਡਰ ਨੂੰ ਖੋਲ੍ਹਣ ਤੋਂ ਵੀ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ। ਇਸ ਮੀਟਿੰਗ ਵਿੱਚ ਪ੍ਰਮੁੱਖ ਰੂਪ ਵਿੱਚ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਵਰਨ ਸਿੰਘ ਪੰਧੇਰ ਨੇ ਵੀ ਸ਼ਾਮਲ ਹੋਣਾ ਸੀ ਪਰ ਦੋਵਾਂ ਵੱਲੋਂ ਮੀਟਿੰਗ ਤੋਂ ਦੂਰੀ ਹੀ ਬਣਾ ਕੇ ਰੱਖੀ ਗਈ ਹੈ। Latest Farmer News
ਇਹ ਵੀ ਪੜ੍ਹੋ: Train Accident Case: ਰੇਲ ਹਾਦਸੇ ਦੇ ਜਖ਼ਮੀਆਂ ਨੂੰ ਰੇਲਵੇ ਵਿਭਾਗ ਮੁਆਵਜ਼ਾ ਦੇਵੇ : ਵਿਧਾਇਕ ਰਾਏ
ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਜਨਰਲ ਸਕੱਤਰ ਗੁਵਵੰਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਨੂੰ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਨੇ ਸ਼ੰਭੂ ਬਾਰਡਰ ਨੂੰ ਖ਼ਾਲੀ ਕਰਨ ਬਾਰੇ ਪੁੱਛਿਆ ਸੀ ਤਾਂ ਉਨਾਂ ਵੱਲੋਂ ਦੱਸਿਆ ਗਿਆ ਕਿ ਕਿਸਾਨਾਂ ਵੱਲੋਂ ਸੰਭੂ ਬਾਰਡਰ ਨੂੰ ਬੰਦ ਨਹੀਂ ਕੀਤਾ ਗਿਆ ਹੈ ਅਤੇ ਕਿਸਾਨ ਸ਼ੰਭੂ ਬਾਰਡਰ ਬੰਦ ਕਰਨ ਦੇ ਹੱਕ ਵਿੱਚ ਵੀ ਨਹੀਂ ਹਨ। ਪੰਜਾਬ ਦੇ ਕਿਸਾਨਾਂ ਵੱਲੋਂ 14 ਫਰਵਰੀ ਨੂੰ ਦਿੱਲੀ ਜਾਣ ਲਈ ਐਲਾਨ ਕੀਤਾ ਗਿਆ ਸੀ, ਜਦੋਂ ਕਿ 6 ਫਰਵਰੀ ਨੂੰ ਹੀ ਹਰਿਆਣਾ ਸਰਕਾਰ ਵੱਲੋਂ ਸੰਭੂ ਬਾਰਡਰ ਨੂੰ ਸੀਲ ਕਰਦੇ ਹੋਏ ਉਨਾਂ ਨੂੰ ਰੋਕ ਦਿੱਤਾ ਸੀ। ਪੰਜਾਬ ਦੇ ਕਿਸਾਨਾਂ ਵੱਲੋਂ ਅੱਜ ਵੀ ਸੜਕ ਦੇ ਇੱਕ ਪਾਸੇ ਹੀ ਬੈਠ ਕੇ ਸ਼ੰਭੂ ਬਾਰਡਰ ਖੁੱਲ੍ਹਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਸਾਧਨ ਨੂੰ ਅੱਗੇ ਜਾਣ ਤੋਂ ਰੋਕਿਆ ਨਹੀਂ ਜਾ ਰਿਹਾ। ਇਹ ਤਾਂ ਸਾਰਾ ਕੁਝ ਹਰਿਆਣਾ ਸਰਕਾਰ ਨੇ ਹੀ ਕੀਤਾ ਹੋਇਆ ਹੈ। Latest Farmer News
ਉਨਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਕਿਸਾਨ ਸਾਂਝਾ ਮੋਰਚਾ ਵਿੱਚ ਸ਼ਾਮਲ 12 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਮੇਟੀ ਨਾਲ ਮੁਲਾਕਾਤ ਕਰਦੇ ਹੋਏ 12 ਮੰਗਾਂ ਨੂੰ ਰੱਖਿਆ ਹੈ ਅਤੇ ਸੰਭੂ ਬਾਰਡਰ ਖੋਲ੍ਹਣ ਦੀ ਮੰਗ ਵੀ ਕੀਤੀ ਗਈ ਹੈ ਤਾਂ ਕਿ ਉਹ ਦਿੱਲੀ ਜਾ ਕੇ ਆਪਣੇ ਐਲਾਨ ਅਨੁਸਾਰ ਧਰਨਾ ਦੇ ਸਕਣ।
ਕਿਸਾਨਾਂ ਦੀ ਤਿੰਨ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਸ਼ੁਰੂ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਦਿੱਲੀ ਕੂਚ ਨੂੰ ਲੈ ਕੇ ਕਿਸਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੰਨ ਕੇਂਦਰੀ ਮੰਤਰੀਆਂ ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ’ਚ ਦਿੱਗਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਪੰਧੇਰ ਅਤੇ ਅਭਿਮਾਨੁ ਕੋਹਾੜ ਆਦਿ ਵੀ ਸ਼ਾਮਲ ਹੋਏ। Kisan Meeting
ਇਹ ਮੀਟਿੰਗ ਕਿਸਾਨ ਚੰਡੀਗੜ੍ਹ ਦੇ ਮਗਸੀਪਾ ਮੀਟਿੰਗ ਸੈਂਟਰ ਵਿੱਚ ਹੋ ਰਹੀ ਹੈ। ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਦੇ 13 ਫਰਵਰੀ ਦੇ ਦਿੱਲੀ ਕੂਚ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਨਾਲ ਇਹ ਅਹਿਮ ਮੀਟਿੰਗ ਮੰਨੀ ਜਾ ਰਹੀ ਹੈ। ਮੀਟਿੰਗ ਤੋਂ ਬਾਅਦ ਹੀ ਇਹ ਸਾਫ ਹੋ ਸਕੇਗਾ ਕਿ ਕਿਸਾਨ ਅਗਲਾ ਐਕਸ਼ਨ ਕੀ ਲੈਣਗੇ। Kisan Meeting
ਸੁਰੱਖਿਆ ਦੇ ਮੱਦੇਨਜ਼ਰ ਕੇਂਦਰੀ ਸੁਰੱਖਿਆ ਬਲਾਂ ਦੀਆਂ 50 ਕੰਪਨੀਆਂ ਤਾਇਨਾਤ
ਇਹ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਨੇ ਉਨ੍ਹਾਂ ਨੂੰ ਆਪਣੀਆਂ ਮੰਗਾਂ ’ਤੇ ਵਿਚਾਰ ਕਰਨ ਲਈ 12 ਫਰਵਰੀ ਨੂੰ ਸੱਦਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਤਿੰਨ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਨਿੱਤਿਆਨੰਦ ਰਾਏ 12 ਫਰਵਰੀ ਨੂੰ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫ਼ਦ ਨਾਲ ਗੱਲਬਾਤ ਕਰਨ ਲਈ ਚੰਡੀਗੜ੍ਹ ਆਉਣਗੇ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਹੋਵੇਗੀ। ਇਸ ਦੇ ਨਾਲ ਹੀ ਹਰਿਆਣਾ ਦੇ ਸੱਤ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ’ਤੇ ਹਾਈਵੇਅ ਜਾਮ ਕਰਨ ਅਤੇ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀ ਨਿਖੇਧੀ ਕੀਤੀ ਗਈ ਹੈ।
ਇਹ ਹੈ ਸਾਰੀ ਸਥਿਤੀ
ਹਰਿਆਣਾ ਦੀ ਪੰਜਾਬ ਸਰਹੱਦ ਨਾਲ ਲੱਗਦੇ ਅੰਬਾਲਾ, ਸਰਸਾ, ਫਤਿਆਬਾਦ, ਕੁਰੂਕਸ਼ੇਤਰ, ਜੀਂਦ, ਕੈਥਲ ਜ਼ਿਲ੍ਹਿਆਂ ਵਿੱਚ ਹਰਿਆਣਾ ਪੁਲਿਸ ਲਗਾਤਾਰ ਤਿੱਖੀ ਨਜ਼ਰ ਰੱਖ ਰਹੀ ਹੈ। ਅੰਬਾਲਾ ਦੇ ਸ਼ੰਭੂ ਬਾਰਡਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਬਿਜਲੀ ਦੇ ਕਰੰਟ ਦੇ ਨਾਲ-ਨਾਲ ਸਖ਼ਤ ਸੁਰੱਖਿਆ ਦੀਆਂ ਅੱਠ ਪਰਤਾਂ ਦਾ ਪ੍ਰਬੰਧ ਹੈ। ਘੱਗਰ ਦਰਿਆ ਵੀ ਪੁੱਟਿਆ ਗਿਆ ਹੈ ਤਾਂ ਜੋ ਕੋਈ ਵੀ ਟਰੈਕਟਰ ਕੱਚੀਆਂ ਸੜਕਾਂ ਤੋਂ ਅੱਗੇ ਨਾ ਜਾ ਸਕੇ। ਪੰਜਾਬ ਸਰਹੱਦ ਤੋਂ ਫਤਿਆਬਾਦ ਨੂੰ ਆਉਣ ਵਾਲੇ ਪੁਲਾਂ ’ਤੇ ਬੈਰੀਕੇਡ ਲਾਏ ਗਏ ਹਨ। ਟੋਹਾਣਾ ਤੋਂ ਪੰਜਾਬ ਅਤੇ ਚੰਡੀਗੜ੍ਹ ਜਾਣ ਵਾਲੇ ਹਾਈਵੇਅ 148ਬੀ ’ਤੇ ਕੰਕਰੀਟ ਦੀਆਂ ਕੰਧਾਂ, ਮਿੱਟੀ ਦੇ ਉੱਚੇ-ਉੱਚੇ ਢੇਰ ਅਤੇ ਵੱਡੇ ਪੱਥਰ ਰੱਖੇ ਗਏ ਹਨ। ਇੰਨਾ ਹੀ ਨਹੀਂ ਸੜਕ ’ਤੇ ਕੰਟੇਨਰ ਰੱਖਣ ਦੇ ਨਾਲ-ਨਾਲ ਇੱਥੇ ਕਿੱਲਾਂ ਵੀ ਲਾਈਆਂ ਗਈਆਂ ਹਨ।
Pakistani People : ਪਾਕਿਸਤਾਨੀ ਜਨਤਾ ਫੌਜ ਤਾਂ ਨਹੀਂ ਚਾਹੁੰਦੀ
ਸਰਸਾ ਦੇ ਡੱਬਵਾਲੀ ਵਿਖੇ ਪੰਜਾਬ-ਹਰਿਆਣਾ ਸਰਹੱਦ ’ਤੇ ਅਰਧ ਸੈਨਿਕ ਬਲ ਤਾਇਨਾਤ ਹੈ। ਡੱਬਵਾਲੀ ਵਿੱਚ ਬਠਿੰਡਾ ਰੋਡ, ਮਲੋਟ ਰੋਡ ਤੋਂ ਇਲਾਵਾ ਡੱਬਵਾਲੀ ਸ਼ਹਿਰ ਵਿੱਚ ਮਲੋਟ ਰੋਡ ਫੋਰਟਕੇ ਵਿਖੇ ਆਰਯੂਬੀ ਬਲਾਕ ਕੀਤੇ ਜਾਣ ਦੀ ਸੰਭਾਵਨਾ ਹੈ ਕੈਥਲ ਅਤੇ ਜੀਂਦ ’ਚ 40 ਤੋਂ ਵੱਧ ਥਾਵਾਂ ’ਤੇ ਬੈਰੀਕੇਡ ਲਾਏ ਗਏ ਹਨ।