Farmers Protest News - Sach Kahoon Punjabi

Farmers Protest News: ਕਿਸਾਨ ਜਥੇਬੰਦੀਆਂ ਵੱਲੋਂ ਪੁਲਿਸ ਕਾਰਵਾਈਆਂ ਤੇ ਕਿਸਾਨ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ
Farmers Protest News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ ’ਤੇ ਪੰਜਾਬ ਭਰ ’ਚ ਪੁਲਿਸ ਕਾਰਵਾਈਆਂ ਅਤੇ ਵੱਖ-ਵੱਖ ਕਿਸਾਨੀ ਮੰਗਾਂ ਸਬੰਧੀ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਫ਼ਰੀਦਕੋਟ ਅਤੇ ਜੈਤੋ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆ ਵਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ ਦੀ ਅਗਵਾਈ ਹੇਠ ਰੋਸ ਮੁਜ਼ਾਹਰੇ ਕਰਕੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਪੁਤਲੇ ਫੂਕੇ ਗਏ।

ਇਹ ਵੀ ਪੜ੍ਹੋ: Sagar Accident News: ਸਾਗਰ ’ਚ ਬੱਸ ਅਤੇ ਕਾਰ ਵਿਚਕਾਰ ਟੱਕਰ, ਚਾਰ ਦੀ ਮੌਤ, ਇੱਕ ਜ਼ਖਮੀ

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਚੁੱਕਣ ਵਾਲੇ ਲੋਕਾਂ ਅਤੇ ਕਿਸਾਨਾਂ ਖ਼ਿਲਾਫ਼ ਪੁਲਿਸ ਕਾਰਵਾਈਆਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਵਿੱਚ ਕਿਸਾਨ ਪੰਚਾਇਤ ਦੌਰਾਨ ਕੁਝ ਕਿਸਾਨਾਂ ਨਾਲ ਹੋਈ ਕਥਿਤ ਕੁੱਟਮਾਰ ਅਤੇ ਹੋਰ ਘਟਨਾਵਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਆਗੂਆਂ ਨੇ ਨਸ਼ਿਆਂ ਦੇ ਮੁੱਦੇ ’ਤੇ ਵੀ ਚਿੰਤਾ ਜਤਾਉਂਦਿਆਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਨੂੰ ਹੋਰ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਅਤੇ ਹੋਰ ਜਨਤਕ ਮੁੱਦਿਆਂ ਸਬੰਧੀ ਸਵਾਲ ਉਠਾਉਣ ਵਾਲੇ ਲੋਕਾਂ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ।

ਕਿਸਾਨ ਜਥੇਬੰਦੀਆਂ ਨੇ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ, ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ-ਖਸੁੱਟ ਰੋਕਣ, ਬਿਨਾਂ ਕੱਟ ਦੇ ਫ਼ਸਲ ਦੀ ਖ਼ਰੀਦ ਯਕੀਨੀ ਬਣਾਉਣ ਅਤੇ ਮੰਡੀਆਂ ਵਿੱਚੋਂ ਖ਼ਰੀਦੇ ਗਏ ਝੋਨੇ ਦੀ ਤੁਰੰਤ ਲਿਫ਼ਟਿੰਗ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਗੰਨੇ ਦਾ ਭਾਅ 600 ਰੁਪਏ ਪ੍ਰਤੀ ਕੁਇੰਟਲ ਕਰਨ, ਬਕਾਇਆ ਰਕਮ ਵਿਆਜ਼ ਸਮੇਤ ਜਾਰੀ ਕਰਨ ਅਤੇ ਗੰਨਾ ਮਿੱਲਾਂ ਨੂੰ ਸਮੇਂ ਸਿਰ ਚਲਾਉਣ ਦੀ ਮੰਗ ਵੀ ਉਠਾਈ ਗਈ।

ਕਿਸਾਨ ਆਗੂਆਂ ਨੇ ਬਿਜਲੀ ਕੱਟਾਂ ਕਾਰਨ ਝੋਨੇ ਦੀ ਫਸਲ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਅਤੇ ਡੀਜ਼ਲ ਰਾਹੀਂ ਸਿੰਚਾਈ ਕਰਨ ਵਾਲੇ ਕਿਸਾਨਾਂ ਲਈ ਪ੍ਰਤੀ ਕੁਇੰਟਲ 200 ਰੁਪਏ ਬੋਨਸ ਦੇਣ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਕੋਆਪ੍ਰੇਟਿਵ ਐਗਰੀਕਲਚਰ ਡਿਵੈਲਪਮੈਂਟ ਬੈਂਕਾਂ ਨਾਲ ਸੰਬੰਧਿਤ ਮੰਗਾਂ ਅਤੇ ਵਨ ਟਾਈਮ ਸੈਟਲਮੈਂਟ ਸਕੀਮ ਨੂੰ ਲਾਗੂ ਕਰਨ ਦੀ ਮੰਗ ਵੀ ਦੁਹਰਾਈ।

ਕਿਸਾਨ ਆਗੂਆਂ ਨੇ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰਨ, ਸੀਡ ਬਿੱਲ 2025, ਜੀਐਮ ਬੀਜਾਂ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਸਬੰਧੀ ਕਿਸਾਨ ਹਿੱਤਾਂ ਦੀ ਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਕੇਂਦਰ ਅੱਗੇ ਮਜ਼ਬੂਤ ਪੱਖ ਰੱਖਣ ਦੀ ਵੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਖਜਾਨਚੀ ਗੁਰਾਂਦਿੱਤਾ ਸਿੰਘ ਬਾਜਾਖਾਨਾ, ਸ਼ਿੰਦਰਪਾਲ ਸਿੰਘ, ਬਲਜਿੰਦਰ ਸਿੰਘ ਵਾੜਾ ਭਾਈਕਾ, ਨਾਇਬ ਸਿੰਘ ਸ਼ੇਰ ਸਿੰਘ ਵਾਲਾ, ਲਵਪ੍ਰੀਤ ਸਿੰਘ ਚੱਕਸਾਹੂ, ਨਿਰਮਲ ਸਿੰਘ ਢਿੱਲਵਾਂ, ਸੁਖਚਰਨ ਸਿੰਘ ਕਾਲਾ, ਰਾਜਵੀਰ ਸਿੰਘ ਪੱਖੀ, ਤੇਜਾ ਸਿੰਘ ਪੱਕਾ, ਸੁਰਜੀਤ ਸਿੰਘ ਸੇਵੇਵਾਲਾ, ਜਤਿੰਦਰਜੀਤ ਸਿੰਘ ਭਿੰਡਰ, ਹੁਸ਼ਿਆਰ ਸਿੰਘ ਸੋਨਾ ਮਿਸ਼ਰੀ ਵਾਲਾ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ

Farmers Protest News: ਜੇਲ੍ਹ ਭਰੋ ਅੰਦੋਲਨ ਤਹਿਤ 28 ਕਿਸਾਨਾਂ ਦੇ ਜਥੇ ਨੇ ਦਿੱਤੀ ਗ੍ਰਿਫ਼ਤਾਰੀ
Farmers Protest News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੀਏਡੀਬੀ ਬੈਂਕ ਵੱਲੋਂ ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣ, ਕਮਰਸ਼ੀਅਲ ਬੈਂਕਾਂ ਦੀ ਤਰਜ਼ ’ਤੇ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਵਾਉਣ ਅਤੇ ਸ਼ੰਭੂ ਤੇ ਖਨੌਰੀ ਮੋਰਚਿਆਂ ਦੌਰਾਨ ਕਿਸਾਨਾਂ ਦੇ ਚੋਰੀ ਹੋਏ ਸਾਮਾਨ ਦੇ ਨੁਕਸਾਨ ਦੀ ਭਰਪਾਈ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਜੇਲ੍ਹ ਭਰੋ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ 28 ਕਿਸਾਨਾਂ ਦੇ ਜਥੇ ਨੇ ਗ੍ਰਿਫ਼ਤਾਰੀ ਦਿੱਤੀ।

ਜੇਲ੍ਹ ਭਰੋ ਅੰਦੋਲਨ ਤਹਿਤ ਕਿਸਾਨਾਂ ਦੇ ਜਥੇ ਨੂੰ ਰਵਾਨਾ ਕਰਨ ਉਪਰੰਤ ਬੀਕੇਯੂ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ 30 ਮਾਰਚ ਤੋਂ ਕਿਸਾਨ ਉਪਰੋਕਤ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ ਜਥੇਬੰਦੀਆਂ ਨਾਲ ਹੋਈਆਂ ਵੱਖ-ਵੱਖ ਮੀਟਿੰਗਾਂ ਦੌਰਾਨ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਮੰਨਿਆ ਜਾ ਚੁੱਕਾ ਹੈ, ਪਰ ਇਨ੍ਹਾਂ ਨੂੰ ਅਮਲੀ ਰੂਪ ਦੇਣ ਦੀ ਬਜਾਏ ਸਰਕਾਰ ਵੱਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ ਐੱਸਕੇਐੱਮ ਗੈਰ-ਰਾਜਨੀਤਿਕ ਦੇ ਕੌਮੀ ਕਨਵੀਨਰ ਅਤੇ ਬੀਕੇਯੂ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਲਗਾਤਾਰ ਕਿਸਾਨ ਗ੍ਰਿਫ਼ਤਾਰੀਆਂ ਦੇ ਰਹੇ ਹਨ ਅਤੇ ਹੁਣ ਸਰਕਾਰ ਕਿਸਾਨਾਂ ਦੇ ਇਸ ਅੰਦੋਲਨ ਤੋਂ ਡਰਦਿਆਂ ਗ੍ਰਿਫ਼ਤਾਰੀਆਂ ਕਰਨ ਤੋਂ ਵੀ ਪਿੱਛੇ ਹਟ ਰਹੀ ਹੈ।

ਕਾਕਾ ਸਿੰਘ ਕੋਟੜਾ ਨੇ ਜੇਲ੍ਹਾਂ ਵਿੱਚ ਕਿਸਾਨਾਂ ਨੂੰ ਕਥਿਤ ਤੌਰ ’ਤੇ ਮਾੜਾ ਖਾਣਾ ਅਤੇ ਦੂਸ਼ਿਤ ਪਾਣੀ ਦਿੱਤੇ ਜਾਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਕਾਰਨ ਕਈ ਕਿਸਾਨ ਬਿਮਾਰ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤੇ ਜਾ ਰਹੇ ਖਾਣੇ ਅਤੇ ਪਾਣੀ ਦੇ ਵਿਰੋਧ ਵਿੱਚ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਗਦੀਪ ਸਿੰਘ ਅਤੇ ਬਲਾਕ ਮਮਦੋਟ ਦੇ ਪ੍ਰਧਾਨ ਸਾਬ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਜੇਲ੍ਹ ਵਿੱਚ ਜਾਰੀ ਹੈ।

ਇਹ ਵੀ ਪੜ੍ਹੋ: War Against Drugs Punjab: ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਾਰਥਿਕ ਨਤੀਜੇ ਦਿੱਤੇ : ਮੁੰਡੀਆਂ

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਹ ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਲ ਹੋ ਕੇ ਲੋਕਾਂ ਨੂੰ ਸਿਆਸੀ ਆਗੂਆਂ ਤੋਂ ਸਵਾਲ ਪੁੱਛਣ ਲਈ ਕਹਿੰਦੇ ਸਨ, ਪਰ ਹੁਣ ਲੋਕਾਂ ਵੱਲੋਂ ਪੁੱਛੇ ਜਾ ਰਹੇ ਸਵਾਲਾਂ ਅਤੇ ਕਾਲੇ ਝੰਡਿਆਂ ਤੋਂ ਹੀ ਸਰਕਾਰ ਨੂੰ ਡਰ ਲੱਗਣ ਲੱਗ ਪਿਆ ਹੈ।

ਕਿਸਾਨ ਆਗੂ ਨੇ ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਕਿਸਾਨਾਂ ਦੇ ਸਾਮਾਨ ਦੀ ਹੋਈ ਕਥਿਤ ਲੁੱਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨਾਲ ਹੋਈਆਂ ਮੀਟਿੰਗਾਂ ਵਿੱਚ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਖਾਲੀ ਚੈੱਕ ਵਾਪਸ ਕਰਵਾਉਣ, ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਵਾਉਣ ਅਤੇ ਸ਼ੰਭੂ-ਖਨੌਰੀ ਮੋਰਚਿਆਂ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਆਗੂਆਂ ਤੋਂ ਇਲਾਵਾ ਵੱਖ-ਵੱਖ ਪਿੰਡ ਇਕਾਈਆਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਵਰਕਰ ਹਾਜ਼ਰ ਸਨ।

Farmers Protests: ਅਨੁਦਾਰਨ ਦੀ ਉਡੀਕ ਨੇ ਵਧਾਇਆ ਗੁੱਸਾ, ਬੈਰੀਕੇਡ ਤੋੜ ਸੜਕਾਂ ’ਤੇ ਉੱਤਰੇ ਕਿਸਾਨ
ਹਨੂੰਮਾਨਗੜ੍ਹ (ਸੱਚ ਕਹੂੰ ਨਿਊਜ਼)। ਅਟਲ ਭੂਮੀ ਜਲ ਯੋਜਨਾ ਤਹਿਤ ਬਣਾਏ ਗਏ ਤਲਾਬਾਂ ਲਈ ਗ੍ਰਾਂਟਾਂ ਦੀ ਅਦਾਇਗੀ ਨਾ ਹੋਣ ਕਾਰਨ ਬੁੱਧਵਾਰ ਨੂੰ ਗੁੱਸੇ ’ਚ ਆਏ ਕਿਸਾਨਾਂ ਦਾ ਸਬਰ ਟੁੱਟ ਗਿਆ। ਜਿਵੇਂ ਕਿ ਪਹਿਲਾਂ ਐਲਾਨ ਕੀਤਾ ਗਿਆ ਸੀ, ਕਿਸਾਨਾਂ ਨੇ ਟਾਊਨ ਧਨ ਮੰਡੀ ਤੋਂ ਟਰੈਕਟਰ ਮਾਰਚ ਸ਼ੁਰੂ ਕੀਤਾ। ਕਿਸਾਨਾਂ ਨੂੰ ਰੋਕਣ ਲਈ, ਪੁਲਿਸ ਨੇ ਬੈਰੀਕੇਡ ਲਾਏ ਤੇ ਧਨ ਮੰਡੀ ਦੇ ਆਲੇ-ਦੁਆਲੇ ਦੀਆਂ ਸੜਕਾਂ ਬੰਦ ਕਰ ਦਿੱਤੀਆਂ, ਪਰ ਕਿਸਾਨ ਨਹੀਂ ਰੁਕੇ ਤੇ ਬੈਰੀਕੇਡ ਤੋੜਦੇ ਹੋਏ ਆਪਣੇ ਟਰੈਕਟਰਾਂ ਨਾਲ ਅੱਗੇ ਵਧੇ। ਇਸ ਨਾਲ ਮੌਕੇ ’ਤੇ ਥੋੜ੍ਹੀ ਦੇਰ ਲਈ ਸਥਿਤੀ ਗਰਮ ਹੋ ਗਈ। ਪਹਿਲਾਂ ਤੋਂ ਯੋਜਨਾਬੱਧ ਘਟਨਾ ਮੱਦੇਨਜ਼ਰ, ਪੁਲਿਸ ਪ੍ਰਸ਼ਾਸਨ ਨੇ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਸਨ। ਡਿਪਟੀ ਸੁਪਰਡੈਂਟ ਆਫ਼ ਪੁਲਿਸ ਮੀਨਾਕਸ਼ੀ ਸਹਾਰਨ ਤੇ ਟਾਊਨ ਪੁਲਿਸ ਸਟੇਸ਼ਨ ਇੰਚਾਰਜ ਲਖਵੀਰ ਸਿੰਘ ਗਿੱਲ ਦੀ ਅਗਵਾਈ ’ਚ ਵੱਖ-ਵੱਖ ਥਾਣਿਆਂ ਤੇ ਰਿਜ਼ਰਵ ਪੁਲਿਸ ਲਾਈਨ ਤੋਂ ਪੁਲਿਸ ਟੁਕੜੀ ਤਾਇਨਾਤ ਕੀਤੀ ਗਈ ਸੀ। ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਪ੍ਰਸ਼ਾਸਨ ਨੇ ਟਰੈਕਟਰ ਮਾਰਚ ਦੀ ਇਜਾਜ਼ਤ ਨਹੀਂ ਦਿੱਤੀ ਸੀ। Farmers Protests

ਹਾਲਾਂਕਿ, ਕਿਸਾਨਾਂ ਨੇ ਦਾਅਵਾ ਕੀਤਾ ਕਿ ਦੋ ਸਾਲਾਂ ਤੋਂ ਗ੍ਰਾਂਟਾਂ ਨਾ ਮਿਲਣ ਕਾਰਨ ਉਨ੍ਹਾਂ ਨੂੰ ਵਿੱਤੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਤੇ ਇਹ ਵਿਰੋਧ ਇੱਕ ਮਜਬੂਰੀ ਸੀ। ਕਿਸਾਨਾਂ ਅਨੁਸਾਰ, ਉਨ੍ਹਾਂ ਨੇ ਆਪਣੀ ਪੂੰਜੀ ਦਾ ਨਿਵੇਸ਼ ਕੀਤਾ ਤੇ ਅਟਲ ਭੂਮੀ ਜਲ ਯੋਜਨਾ ਤਹਿਤ ਤਲਾਬਾਂ ਦੇ ਨਿਰਮਾਣ ਲਈ ਕਰਜ਼ੇ ਵੀ ਲਏ। ਬਹੁਤ ਸਾਰੇ ਕਿਸਾਨਾਂ ਨੇ ਤਾਲਾਬ ਬਣਾਉਣ ਲਈ ਆਪਣੀਆਂ ਜ਼ਮੀਨਾਂ ਤੇ ਗਹਿਣੇ ਗਿਰਵੀ ਰੱਖ ਦਿੱਤੇ ਜਾਂ ਪੈਸੇ ਉਧਾਰ ਲਏ। ਕਿਸਾਨਾਂ ਦਾ ਦੋਸ਼ ਹੈ ਕਿ ਉਸਾਰੀ ਪੂਰੀ ਹੋਣ ਬਾਵਜੂਦ, ਲਗਭਗ ਦੋ ਸਾਲਾਂ ਤੋਂ ਸਬਸਿਡੀ ਦੀ ਰਕਮ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ। ਨਤੀਜੇ ਵਜੋਂ, ਕਰਜ਼ਿਆਂ ’ਤੇ ਵਿਆਜ ਵਧ ਰਿਹਾ ਹੈ, ਤੇ ਉਨ੍ਹਾਂ ਦੀ ਵਿੱਤੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਡਿਵੀਜ਼ਨ ਸਕੱਤਰ ਰਾਏਸਾਹਿਬ ਚਾਹਰ ਤੇ ਬਲਵਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੇ ਤਾਲਾਬ ਬਣਾਉਣ ਲਈ ਆਪਣੀਆਂ ਪੱਕੀਆਂ ਫਸਲਾਂ ਨੂੰ ਵੀ ਉਖਾੜ ਦਿੱਤਾ। ਕਿਸਾਨਾਂ ਨੇ ਸਬਸਿਡੀ ਪ੍ਰਾਪਤ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵਾਰ-ਵਾਰ ਮੰਗ ਪੱਤਰ ਸੌਂਪੇ ਹਨ ਤੇ ਵਿਰੋਧ ਪ੍ਰਦਰਸ਼ਨ ਕੀਤੇ ਹਨ। ਇੰਚਾਰਜ ਮੰਤਰੀ ਤੇ ਕਿਸਾਨ ਕਮਿਸ਼ਨ ਦੇ ਚੇਅਰਮੈਨ ਨਾਲ ਵੀ ਮੀਟਿੰਗਾਂ ਕੀਤੀਆਂ ਗਈਆਂ, ਪਰ ਭਰੋਸਾ ਦੇਣ ਤੋਂ ਇਲਾਵਾ ਕੁਝ ਵੀ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਬਸਿਡੀ ਫੰਡਾਂ ਦੀ ਘਾਟ ਕਿਸਾਨਾਂ ’ਤੇ ਵਿਆਜ ਦਾ ਬੋਝ ਵਧਾ ਰਹੀ ਹੈ। Farmers Protests

ਜਿਨ੍ਹਾਂ ਕਿਸਾਨਾਂ ਨੇ ਤਾਲਾਬ ਬਣਾਉਣ ਲਈ ਪੈਸੇ ਉਧਾਰ ਲਏ ਸਨ, ਉਨ੍ਹਾਂ ਨੂੰ ਹੁਣ ਮੂਲਧਨ ਤੇ ਵਿਆਜ ਦੋਵਾਂ ਦੀ ਅਦਾਇਗੀ ਕਰਨ ਵਿੱਚ ਮੁਸ਼ਕਲ ਆ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਦੀ ਯੋਜਨਾ ਰਾਹਤ ਦੀ ਬਜਾਏ ਵਿੱਤੀ ਬੋਝ ਬਣ ਗਈ ਹੈ। ਧਨ ਮੰਡੀ ਤੋਂ ਸ਼ੁਰੂ ਹੋਇਆ ਟਰੈਕਟਰ ਮਾਰਚ ਸ਼ਹਿਰ ਦੇ ਵੱਖ-ਵੱਖ ਰਸਤਿਆਂ ਤੋਂ ਹੁੰਦਾ ਹੋਇਆ ਜੰਕਸ਼ਨ ਸਿਟੀ ਪਹੁੰਚਿਆ। ਵੱਖ-ਵੱਖ ਰਸਤਿਆਂ ਤੋਂ ਲੰਘਣ ਤੋਂ ਬਾਅਦ, ਇਹ ਕਸਬੇ ਦੇ ਭਾਰਤ ਮਾਤਾ ਚੌਕ ’ਤੇ ਸਮਾਪਤ ਹੋਇਆ। ਵੱਡੀ ਗਿਣਤੀ ’ਚ ਦੁਖੀ ਕਿਸਾਨ ਆਪਣੇ ਟਰੈਕਟਰਾਂ ਨਾਲ ਮਾਰਚ ਵਿੱਚ ਸ਼ਾਮਲ ਹੋਏ। ਕਿਸਾਨਾਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਹਨ, ਪਰ ਉਹ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਬਕਾਇਆ ਗ੍ਰਾਂਟ ਦੀ ਰਕਮ ਕਿਸਾਨਾਂ ਦੇ ਖਾਤਿਆਂ ’ਚ ਜਮ੍ਹਾਂ ਕਰਵਾਏ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਗ੍ਰਾਂਟ ਦੀ ਰਕਮ ਜਲਦੀ ਅਦਾ ਨਹੀਂ ਕੀਤੀ ਗਈ, ਤਾਂ ਅੰਦੋਲਨ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਆਉਣ ਵਾਲੀਆਂ ਨਗਰ ਨਿਗਮ ਚੋਣਾਂ ’ਚ ਭਾਜਪਾ ਦਾ ਵਿਰੋਧ ਕਰਨ ਦੀ ਗੱਲ ਵੀ ਕਹੀ ਤੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀ ਗ੍ਰਾਂਟ ਦੀ ਰਕਮ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਨਹੀਂ ਹੋ ਜਾਂਦੀ, ਉਦੋਂ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ। Farmers Protests

ਇਹ ਵੀ ਪੜ੍ਹੋ : Ghaziabad News: ਸਾਹਿਬਾਬਾਦ ਦੇ ਪੇਪਰ ਮਾਰਟ ’ਚ ਲੱਗੀ ਭਿਆਨਕ ਅੱਗ, ਨੁਕਸਾਨ ਤੋਂ ਬਚਾਅ

Farmers Protest News: ਦੇਸ਼ ਭਰ ’ਚ 4 ਜੂਨ ਨੂੰ ਰੋਸ ਪ੍ਰਦਰਸ਼ਨ ਕਰਕੇ ਟਰੰਪ ਦੇ ਸਾੜੇ ਜਾਣਗੇ ਪੁਤਲੇ : ਡੱਲੇਵਾਲ
Farmers Protest News:

Farmers Protest News: ਦੇਸ਼ ਭਰ ’ਚ 4 ਜੂਨ ਨੂੰ ਰੋਸ ਪ੍ਰਦਰਸ਼ਨ ਕਰਕੇ ਟਰੰਪ ਦੇ ਸਾੜੇ ਜਾਣਗੇ ਪੁਤਲੇ : ਡੱਲੇਵਾਲ

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਭਾਰਤ ਦੇ ਕੌਮੀ ਕਨਵੀਨਰ  ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਐਲਾਨ ਕੀਤਾ ਕਿ 4 ਜੂਨ ਨੂੰ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਅਮਰੀਕੀ ਰਾਸ਼ਟਰਪਤੀ ਦੇ ਪੁਤਲੇ ਸਾੜੇ ਜਾਣਗੇ। ਇਸ ਉਪਰੰਤ ਡਿਪਟੀ ਕਮਿਸ਼ਨਰਾਂ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪੇ ਜਾਣਗੇ, ਜਿਨ੍ਹਾਂ ਵਿੱਚ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀਬਾੜੀ ਤੇ ਪੋਲਟਰੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਕੀਤੀ ਜਾਵੇਗੀ।

ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਦੀ ਤਿਆਰੀ ਕਰ ਰਹੀ ਹੈ ਅਤੇ ਇਸ ਸਬੰਧੀ ਅਮਰੀਕਾ ਦਾ ਉੱਚ ਪੱਧਰੀ ਵਫ਼ਦ ਭਾਰਤ ਆ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਜੇਕਰ ਇਸ ਸਮਝੌਤੇ ਦੇ ਦਾਇਰੇ ਵਿੱਚ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਸੈਕਟਰ ਸ਼ਾਮਲ ਕੀਤੇ ਗਏ ਤਾਂ ਇਸ ਦਾ ਸਿੱਧਾ ਅਸਰ ਦੇਸ਼ ਦੇ ਕਿਸਾਨਾਂ ਅਤੇ ਪਿੰਡਾਂ ਦੀ ਆਰਥਿਕਤਾ ਉੱਤੇ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਐਮਐਸਪੀ ਦੀ ਕਾਨੂੰਨੀ ਗਾਰੰਟੀ, ਡਾ. ਐਮ. ਐਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੀ-2 ਪਲੱਸ 50 ਫ਼ੀਸਦੀ ਫਾਰਮੂਲੇ ਮੁਤਾਬਕ ਫਸਲਾਂ ਦੇ ਭਾਅ ਅਤੇ ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਵਰਗੀਆਂ ਮੰਗਾਂ ਕਰ ਰਹੇ ਹਨ। ਪਰ ਕੇਂਦਰ ਸਰਕਾਰ ਇਨ੍ਹਾਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਅਜਿਹੀਆਂ ਨੀਤੀਆਂ ਅਪਣਾ ਰਹੀ ਹੈ, ਜੋ ਕਿਸਾਨੀ ਲਈ ਨੁਕਸਾਨਦਾਇਕ ਸਾਬਤ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ: Sutlej River Security Alert: ਸਤਲੁਜ ਦਰਿਆ ਤੇ ਨਾਲ ਲੱਗਦੇ ਪਿੰਡਾਂ ’ਚ ਠੀਕਰੀ ਪਹਿਰਾ ਲਾਉਣ ਦੇ ਹੁਕਮ

ਡੱਲੇਵਾਲ ਨੇ ਦਾਅਵਾ ਕੀਤਾ ਕਿ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਖੇਤਰ ਪਹਿਲਾਂ ਹੀ ਕਈ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਜੇਕਰ ਮੁਕਤ ਵਪਾਰ ਸਮਝੌਤਾ ਇਨ੍ਹਾਂ ਖੇਤਰਾਂ 'ਤੇ ਲਾਗੂ ਹੁੰਦਾ ਹੈ ਤਾਂ ਵਿਦੇਸ਼ੀ ਉਤਪਾਦਾਂ ਨਾਲ ਮੁਕਾਬਲਾ ਕਰਨਾ ਕਿਸਾਨਾਂ ਲਈ ਹੋਰ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਹੋਣ ਵਾਲੇ ਪ੍ਰਦਰਸ਼ਨਾਂ ਦੌਰਾਨ ਰਾਸ਼ਟਰਪਤੀ ਦੇ ਨਾਮ ਦਿੱਤੇ ਜਾਣ ਵਾਲੇ ਮੰਗ ਪੱਤਰ ਵਿੱਚ ਮੰਗ ਕੀਤੀ ਜਾਵੇਗੀ ਕਿ ਦੇਸ਼ ਦੀ ਖੁਰਾਕ ਸੁਰੱਖਿਆ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਖੇਤੀਬਾੜੀ,ਤੇ ਡੇਅਰੀ ਖੇਤਰ ਨੂੰ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਤੋਂ ਬਾਹਰ ਰੱਖਿਆ ਜਾਵੇ।

Farmers Protest News: ਦਿੱਲੀ ’ਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਫਿਰ ਲਾਉਣ ਜਾ ਰਹੀ ਧਰਨਾ
ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਫਿਰ ਤੋਂ ਧਰਨਾ ਲਾਉਣ ਦਾ ਮੁੱਖ ਕਾਰਨ

ਭਗਵੰਤ ਮਾਨ ਵੱਲੋਂ ਕਿਸਾਨ ਲੀਡਰ ਅਖੀਰਲੀ ਵਾਰ ਖੇਤ ਵਿੱਚ ਕਦੋਂ ਗਏ ਕੀਤੇ ਸਵਾਲ ਦਾ ਡੱਲੇਵਾਲ ਨੇ ਦਿੱਤਾ ਠੋਕਵਾ ਜਵਾਬ

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ‘ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੱਸਿਆ ਕਿ ਜੋ ਕਿਸਾਨੀ ਮੰਗਾ ਐਮ,ਐਸ, ਪੀ, ਕਰਜ਼ਾ ਮੁਕਤੀ, ਸਵਾਮੀਨਾਥਨ ਦੀ ਰਿਪੋਰਟ ਸਮੇਤ ਸਾਰੀਆਂ ਮੰਗਾਂ ਪੂਰੀਆਂ ਕਰਵਾਉਣ ਲਈ 25 ਅਗਸਤ ਦਾ ਦਿੱਲੀ ’ਚ ਇੱਕ ਦਿਨ ਲਈ ਧਰਨੇ ਦਾ ਪ੍ਰੋਗਰਾਮ ਰੱਖਿਆ ਗਿਆ ਹੈ ਜਿਸ ਵਿੱਚ ਪੂਰੇ ਦੇਸ਼ ਦੇ ਕਿਸਾਨ ਸ਼ਮੂਲੀਅਤ ਕਰਨਗੇ ਜਿਸ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ ਅਤੇ ਪੰਜਾਬ ਹਰਿਆਣਾ ਤੇ ਦੇਸ਼ ਦੇ ਹੋਰ ਸੂਬਿਆਂ ’ਚ ਮਹਾ ਪੰਚਾਇਤਾਂ ਕਰਕੇ ਇਸ ਪ੍ਰੋਗਰਾਮ ਦੇ ਸਬੰਧੀ ਵਿਉਤਬੰਦੀ ਕੀਤੀ ਜਾਵੇਗੀ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਮਿਲ ਕੇ ਜੋ ਨਵਾਂ ਪ੍ਰੋਜੈਕਟ ਲਿਆਂਦਾ ਜਾ ਰਿਹਾ ਹੈ।

ਇਹ ਖਬਰ ਵੀ ਪੜ੍ਹੋ : Nimisha Priya: ਯਮਨ ’ਚ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜਾ ਟਲੀ

ਉਸ ਦੇ ਨਾਲ ਇਕੱਲੇ ਕਿਸਾਨਾਂ ਨੂੰ ਹੀ ਨਹੀਂ ਬਲਕਿ ਆਮ ਲੋਕਾਂ ਨੂੰ ਵੀ ਵੱਡਾ ਫਰਕ ਪਵੇਗਾ। ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਕਿਹਾ ਕਿ ਵੱਡੀ ਗਿਣਤੀ ’ਚ ਦਿੱਲੀ ਪਹੁੰਚਕੇ ਕਿਸਾਨ ਪ੍ਰਦਰਸ਼ਨ ਕਰਨਗੇ ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਦਾ ਮੁੱਖ ਕਾਰਨ ਉਸ ਪ੍ਰੋਜੈਕਟ ਨੂੰ ਭਾਰਤ ’ਚ ਲਾਗੂ ਨਾ ਹੋਣ ਦੇਣਾ ਹੋਵੇਗਾ ਇਸ ਦੇ ਨਾਲ ਹੀ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਕਿਸਾਨਾਂ ਦੇ ਪ੍ਰਤੀ ਬਿਆਨ ਦਿੱਤਾ ਗਿਆ ਹੈ ਉਹ ਬੇਹਦ ਨਿਰਾਸ਼ ਕਰਨ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲੀਡਰ ਸੱਤਾ ਤੋਂ ਪਹਿਲਾਂ ਉਨ੍ਹਾਂ ਦੇ ਧਰਨਿਆਂ ’ਚ ਆਉਂਦੇ ਰਹੇ ਨੇ ਅਤੇ ਆ ਕੇ ਸੰਬੋਧਨ ਵੀ ਕਰਦੇ ਰਹੇ ਨੇ ਉਨ੍ਹਾਂ ਨੇ ਕਿਹਾ ਕਿ ਇਨਾ ਹੀ ਨਹੀਂ ਖਨੋਰੀ ਬਾਰਡਰ ਤੇ ਜਦੋਂ ਕਿਸਾਨਾਂ ਦਾ ਧਰਨਾ ਚੱਲ ਰਿਹਾ ਸੀ। Farmers Protest News

ਉਸ ਦੌਰਾਨ ਵੀ ਇਨ੍ਹਾਂ ਦੀ ਪਾਰਟੀ ਦੇ ਮੰਤਰੀ ਤੱਕ ਧਰਨੇ ’ਚ ਜਾ ਕੇ ਸ਼ਾਮਲ ਹੁੰਦੇ ਰਹੇ ਨੇ ਇਸ ਦੇ ਨਾਲ ਹੀ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਬਾਰੇ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਦੇ ਸਾਹਮਣੇ ਦਿੱਲੀ ਚ 25 ਅਗਸਤ ਨੂੰ ਧਰਨਾ ਲਗਾਉਣਾ ਉਹ ਇੱਕ ਦਿਨ ਲਈ ਉਨ੍ਹਾਂ ਵੱਲੋਂ ਧਰਨਾ ਲਾਇਆ ਜਾਵੇਗਾ। ਆਪਣੀਆਂ ਮੰਗਾਂ ਰੱਖੀਆਂ ਜਾਣਗੀਆਂ ਅਗਰ ਸਰਕਾਰ ਮਨਜ਼ੂਰੀ ਨਹੀਂ ਦਿੰਦੀ ਤਾਂ ਉਹ ਸਰਕਾਰ ਦਾ ਕੰਮ ਹੈ ਸਾਡਾ ਫਰਜ਼ ਹੈ ਲੋਕਾਂ ਦੀਆਂ ਕਿਸਾਨਾਂ ਦੀਆਂ ਮੰਗਾਂ ਸਰਕਾਰ ਸਾਹਮਣੇ ਰੱਖਣ ਦਾ ਅਸੀਂ ਪੂਰੀ ਕੋਸ਼ਿਸ਼ ਕਰਾਂਗੇ। 25 ਅਗਸਤ ਨੂੰ ਦਿੱਲੀ ਪਹੁੰਚ ਕੇ ਕਿਸਾਨਾਂ ਦੀਆਂ ਲੋਕਾਂ ਦੀਆਂ ਮੰਗਾਂ ਸਰਕਾਰ ਸਾਹਮਣੇ ਰੱਖੀਆਂ ਜਾਣ ਇਹ ਸਾਡਾ ਇੱਕ ਦਿਨ ਲਈ ਸ਼ਾਂਤੀਪੂਰਵਕ ਤਰੀਕੇ ਦੇ ਨਾਲ ਧਰਨਾ ਹੋਵੇਗਾ।

Farmers Protest News: ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰੇ ਕੇਂਦਰ : ਚੀਮਾ
Farmers Protest News: (ਭੀਮ ਸੈਨ ਇੰਸਾਂ) ਗੋਬਿੰਦਗੜ੍ਹ ਜੇਜੀਆਂ। ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ। ਹਰਪਾਲ ਚੀਮਾ ਨੇੜਲੇ ਪਿੰਡ ਸੰਗਤੀਵਾਲਾ ਵਿਖੇ ਡਾ. ਅਜਾਇਬ ਸਿੰਘ ਸਰਪੰਚ ਵੱਲੋਂ ਕਰਵਾਏ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ਉੱਪਰ ਪੰਜਾਬ ਦੇ ਕਿਸਾਨਾਂ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ ਪਰ ਕਈ ਵਾਰ ਗੱਲਬਾਤ ਹੋਣ ਉਪਰੰਤ ਵੀ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਗੱਲਬਾਤ ਟੁੱਟ ਚੁੱਕੀ ਹੈ।

ਇਹ ਵੀ ਪੜ੍ਹੋ: Punjab CM: ਮੁੱਖ ਮੰਤਰੀ ਵੱਲੋਂ ਸਬ ਡਿਵੀਜ਼ਨਲ ਹਸਪਤਾਲ ਬੁਢਲਾਡਾ ਦਾ ਨਿਰੀਖਣ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਅੜੀ ਕਰ ਰਹੀ ਹੈ। ਕੇਂਦਰ ਸਰਕਾਰ ਨੂੰ ਆਪਣੀ ਜਿੱਦ ਤੋਂ ਪਿੱਛੇ ਹਟ ਜਾਣਾ ਚਾਹੀਦਾ ਹੈ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਕਿਸਾਨਾਂ ਦੇ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ। ਕੇਂਦਰ ਸਰਕਾਰ ਕਿਸਾਨਾਂ ਨੂੰ ਲਗਾਤਾਰ ਅਣਗੌਲਿਆਂ ਕਰ ਰਹੀ ਹੈ। ਜਿਸ ਕਾਰਨ ਕਿਸਾਨਾਂ ਨੂੰ ਇਹ ਅੰਦੋਲਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਉੱਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਦਬਾਅ ਬਣਾ ਰਹੀ। Farmers Protest News

ਉਹਨਾਂ ਕਿਹਾ ਕਿ ਮਰਨ ਵਰਤ ਉੱਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਲੰਮਾ ਸਮਾਂ ਕਿਸਾਨੀ ਆਵਾਜ਼ ਬੁਲੰਦ ਕਰਨ ਲਈ ਲਗਾ ਦਿੱਤਾ ਹੈ। ਹੁਣ ਜਦੋਂ ਠੰਢ ਦੇ ਦਿਨ ਹਨ ਅਜਿਹੇ ਸਮੇਂ ਦੇ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੇਂਦਰ ਸਰਕਾਰ ਵਿਰੁੱਧ ਮਰਨ ਵਰਤ ਰੱਖਿਆ ਗਿਆ ਹੈ ਤਾਂ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਤੁਰੰਤ ਇਸ ਮਸਲੇ ‘ਤੇ ਕਿਸਾਨ ਜਥੇਬੰਦੀਆਂ ਨਾਲ ਗੱਲ ਕਰਨੀ ਚਾਹੀਦੀ ਹੈ। ਇਸ ਮੌਕੇ ਦਮਨ ਥਿੰਦ ਬਾਜਵਾ ਭਾਜਪਾ ਆਗੂ, ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸਿੰਘ ਰਾਜਾ, ਸੀਨੀਅਰ ਕਾਂਗਰਸੀ ਆਗੂ ਜਗਦੇਵ ਸਿੰਘ ਜੱਗਾ, ਈਸਵਰ ਸਿੰਘ ਛਾਹੜ ਸੀਨੀਅਰ ਅਕਾਲੀ ਆਗੂ, ਹਮੀਰ ਸਿੰਘ, ਪ੍ਰੀਤਮ ਸਿੰਘ ਪੀਤੂ, ਤਰਲੋਕ ਸਿੰਘ ਡਾਇਰੈਕਟਰ ਮਾਰਕਫੈੱਡ ਆਦਿ ਹਾਜ਼ਰ ਸਨ।

Farmers Protest News: ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਸਾਡ਼ੀ, ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ
Farmers Protest News: (ਮਨੋਜ ਗੋਇਲ) ਘੱਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦਾ ਅਰਥੀ ਫੂਕ ਮੁਜਾਹਰਾ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਨੇ ਕਿਹਾ ਕਿ ਕੱਲ੍ਹ ਜਦੋਂ ਸ਼ੰਭੂ ਬਾਰਡਰ ਤੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ਦੀ ਜੋ ਕੁੱਟਮਾਰ ਕੀਤੀ ਹੈ ਉਸ ਦੀ ਅਸੀਂ ਨਿਖੇਧੀ ਕਰਦੇ ਹਾਂ । ਜਿਸ ਦੇ ਵਿਰੋਧ ਵਿੱਚ ਅੱਜ ਅਸੀਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਰਹੇ ਹਾਂ ।

ਇਹ ਵੀ ਪੜ੍ਹੋ: How to Check Fake Milk: ਤੁਸੀਂ ਵੀ ਤਾਂ ਨਹੀਂ ਪੀ ਰਹੇ ਨਕਲੀ ਦੁੱਧ, ਘਰੇ ਹੀ ਇਸ ਤਰ੍ਹਾਂ ਚੈੱਕ ਕਰੋ ਜਾਂਚ

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਸ਼ਰਤ ਰੱਖੀ ਸੀ ਕਿ ਕਿਸਾਨ ਦਿੱਲੀ ਟਰੈਕਟਰ-ਟਰਾਲੀਆਂ ਨਾ ਲੈ ਕੇ ਜਾਣ। ਜਿਸ ’ਤੇ ਕਿਸਾਨ ਯੂਨੀਅਨਾਂ ਨੇ ਸੋਚ ਵਿਚਾਰ ਕਰਕੇ ਇਹ ਫੈਸਲਾ ਲਿਆ ਗਿਆ ਸੀ ਕਿ ਅਸੀਂ ਦਿੱਲੀ ਟਰੈਕਟਰ-ਟਰਾਲੀਆਂ ਲੈ ਕੇ ਨਹੀਂ ਸਗੋਂ 101 ਕਿਸਾਨਾਂ ਦਾ ਜਥਾ ਸ਼ਾਂਤਮਈ ਤਰੀਕੇ ਨਾਲ ਪੈਦਲ ਦਿੱਲੀ ਜਾਵੇਗਾ। ਪ੍ਰੰਤੂ ਜਦੋਂ ਸਾਡਾ ਪਹਿਲਾ ਜਥਾ ਪੈਦਲ ਜਾਣ ਲਈ ਤਿਆਰ ਹੋਣ ਲੱਗਾ ਤਾਂ ਹਰਿਆਣਾ ਦੀ ਪੁਲਿਸ ਨੇ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ , ਰਬੜ ਦੀਆਂ ਗੋਲੀਆਂ ਅਤੇ ਡਾਂਗਾਂ ਸੋਟੀਆਂ ਵਰ੍ਹਾ ਕੇ ਪੰਜਾਬ ਦੇ ਬਹੁਤ ਸਾਰੇ ਕਿਸਾਨਾਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਦੁਸ਼ਮਣਾਂ ਵਾਲਾ ਵਿਵਹਾਰ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਾਰਤ ਦੇ ਕਿਸਾਨਾਂ ਦੀਆਂ ਜੋ ਹੱਕੀ ਮੰਗਾਂ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਮੰਨਿਆ ਜਾਵੇ । ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਸੰਘਰਸ਼ ਹੋਰ ਵੀ ਤਿੱਖਾ ਕਰਨ ਲਈ ਮਜਬੂਰ ਹੋਣਗੇ ਜਿਸ ਦੀ ਸਾਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ । ਇਸ ਮੌਕੇ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ । Farmers Protest News

Farmers Protest News: ਕਿਸਾਨ ਕਰਨਗੇ ਰੇਲਾਂ ਦਾ ਚੱਕਾ ਜਾਮ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਵੇਗਾ ਹੋਰ ਵੀ ਤਿੱਖਾ
ਕਿਸਾਨ ਭਲਕੇ 12 ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕਰਨਗੇ | Farmers Protest News

Farmers Protest News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸੰਗਰੂਰ ਵੱਲੋਂ ਅੱਜ 13 ਅਕਤੂਬਰ ਨੂੰ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਸਬੰਦੀ ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਅੱਜ ਮੰਡੀਆਂ ਚ ਰੁਲ ਰਿਹਾ ਹੈ।

ਕਿਹਾ, ਡੀਏਪੀ ਖਾਦ ਨੂੰ ਲੈ ਕੇ ਕਿਸਾਨਾਂ ਦੀ ਲੁੱਟ ਬੰਦ ਕੀਤੀ ਜਾਵੇ

ਕਿਸਾਨ ਇੱਕ-ਇੱਕ ਹਫਤੇ ਤੋਂ ਮੰਡੀਆਂ ਵਿੱਚ ਖੱਜਲ ਖੁਆਰ ਹੋ ਰਹੇ ਹਨ। ਪਰ ਪੰਜਾਬ ਅਤੇ ਕੇਂਦਰ ਸਰਕਾਰ ਕੁੰਭ ਕਰਨੀ ਨੀਂਦ ਸੁੱਤੀਆਂ ਪਈਆਂ ਹਨ ਇੱਕ ਪਾਸੇ ਜੀਰੀ ਦੀ ਖਰੀਦ ਲਈ ਕਿਸਾਨ ਮੰਡੀਆਂ ਰੁਲ ਰਿਹਾ ਹੈ। ਦੂਜੇ ਪਾਸੇ ਡੀ ਏ ਪੀ ਖਾਦ ਨੂੰ ਲੈ ਕੇ ਕਿਸਾਨ ਭੱਬਲ ਭੂਸੇ ਵਿੱਚ ਹੈ। ਮੁਨਾਫਾ ਖੋਰਾਂ ਦੇ ਗੁਦਾਮ ਡੀਏਪੀ ਨਾਲ ਭਰੇ ਪਏ ਹਨ। ਡੀਏਪੀ ਨੂੰ ਲੈ ਕੇ ਵੱਡੇ ਪੱਧਰ ’ਤੇ ਕਿਸਾਨਾਂ ਦੀ ਲੁੱਟ ਹੋ ਰਹੀ ਹੈ। 200 ਤੋਂ ਲੈ ਕੇ 300 ਤੱਕ ਗੱਟੇ ਮਗਰ ਵੱਧ ਵਸੂਲੇ ਜਾ ਰਹੇ ਹਨ। ਅਤੇ ਡੀਏਪੀ ਨਾਲ ਨੈਨੋ ਯੂਰੀਆ ਤੇ ਹੋਰ ਡੁਪਲੀਕੇਟ ਦਵਾਈਆਂ ਕਿਸਾਨਾਂ ਨੂੰ ਧੱਕੇ ਨਾਲ ਦਿੱਤੀਆਂ ਜਾ ਰਹੀਆਂ ਹਨ। Farmers Protest News

ਇਹ ਵੀ ਪੜ੍ਹੋ: Punjab Panchayat Elections: ਕੈਮਰੇ ਦੀ ਨਜ਼ਰ ’ਚ ਰਹੇਗਾ ਪੰਚਾਇਤੀ ਚੋਣਾਂ ’ਚ ਹਰ ਬੂਥ

ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਜੀਰੀ ਦੀ ਪਰਾਲੀ ਦਾ ਯੋਗ ਪ੍ਰਬੰਧ ਕਰੇ ਜੇਕਰ ਉਪਰੋਕਤ ਮੰਗਾਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸੰਘਰਸ਼ ਤਿੱਖੇ ਹੋਣਗੇ। ਇਸ ਲਈ ਮਿਤੀ 13 ਅਕਤੂਬਰ 2024 ਨੂੰ 12 ਤੋਂ 3 ਵਜੇ ਤੱਕ ਜ਼ਿਲ੍ਹਾ ਸੰਗਰੂਰ ਵੱਲੋਂ ਸਨਾਮ ਵਿਖੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਰੇਲ ਚੱਕਾ ਜਾਮ ਨੂੰ ਲੈ ਕੇ ਸਨਾਮ ਬਲਾਕ ਤੇ ਦਰਜਣਾਂ ਪਿੰਡਾਂ ਵਿੱਚ ਬੈਨ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਰੇਲ ਜਾਮ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ। ਅੱਜ ਦੇ ਬੈਨ ਪ੍ਰਚਾਰ ਦੀ ਅਗਵਾਈ ਬਲਾਕ ਦੇ ਜਨਰਲ ਸਕੱਤਰ ਰਾਮ ਸਰਨ ਸਿੰਘ ਉਗਰਾਹਾਂ ਅਤੇ ਸੁਨਾਮ ਬਲਾਕ ਦੇ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ ਕੀਤੀ। ਇਸ ਮੌਕੇ ਬਲਾਕ ਦੇ ਨੌਜਵਾਨ ਆਗੂ ਮਨੀ ਸਿੰਘ ਭੈਣੀ ਅਤੇ ਜੀਤ ਸਿੰਘ ਗੰਢੂਆਂ ਹਾਜ਼ਰ ਸਨ।