Jagjit Singh Dallewal - Sach Kahoon Punjabi

Farmers Protest News: ਦੇਸ਼ ਭਰ ’ਚ 4 ਜੂਨ ਨੂੰ ਰੋਸ ਪ੍ਰਦਰਸ਼ਨ ਕਰਕੇ ਟਰੰਪ ਦੇ ਸਾੜੇ ਜਾਣਗੇ ਪੁਤਲੇ : ਡੱਲੇਵਾਲ
Farmers Protest News:

Farmers Protest News: ਦੇਸ਼ ਭਰ ’ਚ 4 ਜੂਨ ਨੂੰ ਰੋਸ ਪ੍ਰਦਰਸ਼ਨ ਕਰਕੇ ਟਰੰਪ ਦੇ ਸਾੜੇ ਜਾਣਗੇ ਪੁਤਲੇ : ਡੱਲੇਵਾਲ

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਭਾਰਤ ਦੇ ਕੌਮੀ ਕਨਵੀਨਰ  ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਐਲਾਨ ਕੀਤਾ ਕਿ 4 ਜੂਨ ਨੂੰ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਅਮਰੀਕੀ ਰਾਸ਼ਟਰਪਤੀ ਦੇ ਪੁਤਲੇ ਸਾੜੇ ਜਾਣਗੇ। ਇਸ ਉਪਰੰਤ ਡਿਪਟੀ ਕਮਿਸ਼ਨਰਾਂ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪੇ ਜਾਣਗੇ, ਜਿਨ੍ਹਾਂ ਵਿੱਚ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀਬਾੜੀ ਤੇ ਪੋਲਟਰੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਕੀਤੀ ਜਾਵੇਗੀ।

ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਦੀ ਤਿਆਰੀ ਕਰ ਰਹੀ ਹੈ ਅਤੇ ਇਸ ਸਬੰਧੀ ਅਮਰੀਕਾ ਦਾ ਉੱਚ ਪੱਧਰੀ ਵਫ਼ਦ ਭਾਰਤ ਆ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਜੇਕਰ ਇਸ ਸਮਝੌਤੇ ਦੇ ਦਾਇਰੇ ਵਿੱਚ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਸੈਕਟਰ ਸ਼ਾਮਲ ਕੀਤੇ ਗਏ ਤਾਂ ਇਸ ਦਾ ਸਿੱਧਾ ਅਸਰ ਦੇਸ਼ ਦੇ ਕਿਸਾਨਾਂ ਅਤੇ ਪਿੰਡਾਂ ਦੀ ਆਰਥਿਕਤਾ ਉੱਤੇ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਐਮਐਸਪੀ ਦੀ ਕਾਨੂੰਨੀ ਗਾਰੰਟੀ, ਡਾ. ਐਮ. ਐਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੀ-2 ਪਲੱਸ 50 ਫ਼ੀਸਦੀ ਫਾਰਮੂਲੇ ਮੁਤਾਬਕ ਫਸਲਾਂ ਦੇ ਭਾਅ ਅਤੇ ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਵਰਗੀਆਂ ਮੰਗਾਂ ਕਰ ਰਹੇ ਹਨ। ਪਰ ਕੇਂਦਰ ਸਰਕਾਰ ਇਨ੍ਹਾਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਅਜਿਹੀਆਂ ਨੀਤੀਆਂ ਅਪਣਾ ਰਹੀ ਹੈ, ਜੋ ਕਿਸਾਨੀ ਲਈ ਨੁਕਸਾਨਦਾਇਕ ਸਾਬਤ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ: Sutlej River Security Alert: ਸਤਲੁਜ ਦਰਿਆ ਤੇ ਨਾਲ ਲੱਗਦੇ ਪਿੰਡਾਂ ’ਚ ਠੀਕਰੀ ਪਹਿਰਾ ਲਾਉਣ ਦੇ ਹੁਕਮ

ਡੱਲੇਵਾਲ ਨੇ ਦਾਅਵਾ ਕੀਤਾ ਕਿ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਖੇਤਰ ਪਹਿਲਾਂ ਹੀ ਕਈ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਜੇਕਰ ਮੁਕਤ ਵਪਾਰ ਸਮਝੌਤਾ ਇਨ੍ਹਾਂ ਖੇਤਰਾਂ 'ਤੇ ਲਾਗੂ ਹੁੰਦਾ ਹੈ ਤਾਂ ਵਿਦੇਸ਼ੀ ਉਤਪਾਦਾਂ ਨਾਲ ਮੁਕਾਬਲਾ ਕਰਨਾ ਕਿਸਾਨਾਂ ਲਈ ਹੋਰ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਹੋਣ ਵਾਲੇ ਪ੍ਰਦਰਸ਼ਨਾਂ ਦੌਰਾਨ ਰਾਸ਼ਟਰਪਤੀ ਦੇ ਨਾਮ ਦਿੱਤੇ ਜਾਣ ਵਾਲੇ ਮੰਗ ਪੱਤਰ ਵਿੱਚ ਮੰਗ ਕੀਤੀ ਜਾਵੇਗੀ ਕਿ ਦੇਸ਼ ਦੀ ਖੁਰਾਕ ਸੁਰੱਖਿਆ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਖੇਤੀਬਾੜੀ,ਤੇ ਡੇਅਰੀ ਖੇਤਰ ਨੂੰ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਤੋਂ ਬਾਹਰ ਰੱਖਿਆ ਜਾਵੇ।

Punjab Farmers News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹਿਰਾਸਤ ’ਚ
ਪੁਲਿਸ ਨੇ ਸਦਰ ਥਾਣੇ ’ਚ ਰੱਖਿਆ / Punjab Farmers News

Punjab Farmers News: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਜਲੰਧਰ ਵਿੱਚ ਧਰਨਾ ਦੇਣ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਮੁਕਤਸਰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਡੱਲੇਵਾਲ ਨੂੰ ਥਾਣਾ ਸਦਰ ਵਿਖੇ ਲਿਆਂਦਾ ਗਿਆ ਹੈ। ਹਾਲਾਂਕਿ, ਪੁਲਿਸ ਅਧਿਕਾਰੀ ਫਿਲਹਾਲ ਡੱਲੇਵਾਲ ਨੂੰ ਹਿਰਾਸਤ ਵਿੱਚ ਲੈਣ ਦੇ ਕਾਰਨਾਂ ਬਾਰੇ ਕੋਈ ਗੱਲ ਨਹੀਂ ਕਰ ਰਹੇ। ਜਾਣਕਾਰੀ ਅਨੁਸਾਰ ਜਲੰਧਰ ਦੇ ਜਮਸ਼ੇਰ ਖਾਸ ਵਿੱਚ ਪ੍ਰਸਤਾਵਿਤ ਬਾਇਓ-ਗੈਸ/ਬਾਇਓ-ਫਿਊਲ ਪਲਾਂਟ ਨੂੰ ਲੈ ਕੇ ਕਿਸਾਨਾਂ ਅਤੇ ਸਥਾਨਕ ਲੋਕਾਂ ਦੀ ਸੋਮਵਾਰ ਨੂੰ ਹਾਈਵੇਅ ਜਾਮ ਕਰਨ ਦੀ ਯੋਜਨਾ ਸੀ। ਇਸੇ ਦੇ ਚੱਲਦਿਆਂ ਡੱਲੇਵਾਲ ਵੀ ਜਲੰਧਰ ਧਰਨੇ ਵਿੱਚ ਸ਼ਾਮਲ ਹੋਣ ਲਈ ਨਿਕਲੇ ਸਨ, ਪਰ ਮੁਕਤਸਰ ਪੁਲਿਸ ਨੇ ਉਨਾਂ ਨੂੰ ਰਸਤੇ ਵਿੱਚ ਹੀ ਹਿਰਾਸਤ ਵਿੱਚ ਲੈ ਲਿਆ ਅਤੇ ਥਾਣਾ ਸਦਰ ਵਿੱਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: Punjab Government News: ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ : ਗਰੇਵਾਲ

ਕਿਸਾਨ ਯੂਨੀਅਨ ਸਿੱਧੂਪੁਰ ਨਾਲ ਜੁੜੇ ਆਗੂਆਂ ਨੇ ਪਲਾਂਟ ਦੀ ਉਸਾਰੀ ਨੂੰ ਲੈ ਕੇ ਗੰਭੀਰ ਸਵਾਲ ਉਠਾਏ ਹਨ। ਉਨਾਂ ਦਾ ਕਹਿਣਾ ਹੈ ਕਿ ਪਲਾਂਟ ਲਈ ਦੋ ਪ੍ਰਵੇਸ਼ ਦੁਆਰ ਬਣਾਏ ਜਾ ਰਹੇ ਹਨ, ਜਿਨਾਂ ਵਿੱਚੋਂ ਇੱਕ ਗੇਟ ਮੰਡੀ ਵੱਲ ਹੈ। ਕਿਸਾਨਾਂ ਦਾ ਦਾਅਵਾ ਹੈ ਕਿ ਜੇਕਰ ਇਹ ਗੇਟ ਬਣਿਆ ਰਿਹਾ ਤਾਂ ਮੰਡੀ ਦਾ ਕੰਮਕਾਜ ਬੁਰੀ ਤਰਾਂ ਪ੍ਰਭਾਵਿਤ ਹੋਵੇਗਾ। ਇਸ ਕਾਰਨ ਸੋਮਵਾਰ ਨੂੰ ਜਲੰਧਰ ਵਿੱਚ ਵਿਰੋਧ ਪ੍ਰਦਰਸ਼ਨ ਹੋਇਆ।

China Door Ban: ਜਿਸ ਕੋਲ ਵੀ ਖੂਨੀ ਚਾਈਨਾ ਡੋਰ ਮਿਲੇ ਕੀਤਾ ਜਾਵੇ ਕਤਲ ਦਾ ਮੁਕੱਦਮਾ ਦਰਜ : ਜਗਜੀਤ ਸਿੰਘ ਡੱਲੇਵਾਲ
ਖੂਨੀ ਡੋਰ ਦੀ ਵਿਕਰੀ ਤੇ ਸਪਲਾਈ ਨੂੰ ਪਿਛਲੇ 10 ਤੋਂ ਵੱਧ ਸਾਲਾ ਤੋਂ ਨਾ ਰੋਕ ਪਾਉਣਾ ਸਰਕਾਰ ਦੀ ਨਕਾਮੀ : ਜਗਜੀਤ ਸਿੰਘ ਡੱਲੇਵਾਲ

China Door Ban: (ਗੁਰਪ੍ਰੀਤ ਪੱਕਾ) ਫਰੀਦਕੋਟ। ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਕੌਮੀ ਕਨਵੀਨਰ ਤੇ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋ ਹਰ ਸਾਲ ਕਿਹਾ ਜਾਦਾ ਹੈ ਕਿ ਚਾਈਨਾ ਡੋਰ ਮਨੁੱਖੀ ਜਿੰਦਗੀਆਂ ਅਤੇ ਜੀਵ ਜੰਤੂਆਂ ਲਈ ਬਹੁਤ ਖ਼ਤਰਨਾਕ ਹੈ ਇਸ ਲਈ ਸਰਕਾਰ ਵੱਲੋ ਇਹ ਸਖਤੀ ਨਾਲ ਬੈਨ ਕੀਤੀ ਗਈ ਹੈ, ਉਹਨਾਂ ਕਿਹਾ ਜੇਕਰ ਸਰਕਾਰ ਵੱਲੋ ਇਹ ਸੱਚਮੁੱਚ ਅਸਲ ਵਿੱਚ ਬੈਨ ਹੈ ਤਾਂ ਫੇਰ ਇਹ ਚਾਈਨਾ ਤੋਂ ਆ ਕਿਸ ਤਰ੍ਹਾਂ ਰਹੀ ਹੈ? ਇਹ ਵੀਂ ਆਪਣੇ-ਆਪ ਵਿੱਚ ਇੱਕ ਸਵਾਲ ਹੈ ਅਤੇ ਜੇਕਰ ਇਹ ਅਣਮੁੱਲੀਆਂ ਮਨੁੱਖੀ ਜਿੰਦਗੀਆਂ ਤੇ ਬੇਜ਼ੁਬਾਨ ਜੀਵ-ਜੰਤੂਆਂ ਦੀ ਜ਼ਿੰਦਗੀ ਨਾਲ ਖੇਲਣ ਵਾਲੀ ਖੂਨੀ ਡੋਰ ਚਾਈਨਾ ਤੋਂ ਨਹੀਂ ਆ ਰਹੀ ਅਤੇ ਏਥੇ ਹੀ ਬਣ ਰਹੀ ਹੈ ਫੇਰ ਸਰਕਾਰ ਇਸ ਨੂੰ ਬਣਾਉਣ ਵਾਲਿਆਂ ਉੱਪਰ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੀ।

ਇਹ ਵੀ ਪੜ੍ਹੋ: Railway Track Blast Punjab: ਡੀਆਈਜੀ ਨਾਨਕ ਸਿੰਘ ਨੇ ਰੇਲਵੇ ਟਰੈਕ ’ਤੇ ਹੋਏ ਧਮਾਕੇ ਦੀ ਘਟਨਾ ਦਾ ਲਿਆ ਜਾਇਜ਼ਾ

ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਇਸ ਖੂਨੀ ਡੋਰ ਨਾਲ ਰੋਜ਼ਾਨਾ ਬੱਚੇ ਅਤੇ ਜੀਵ ਜੰਤੂ ਸ਼ਿਕਾਰ ਹੋ ਰਹੇ ਹਨ ਤੇ ਕੀਮਤੀ ਜਾਨਾਂ ਜਾ ਰਹੀਆ ਹਨ ਅਤੇ ਇਸ ਲਈ ਜਿੱਥੇ ਵੀ ਇਸ ਖੂਨੀ ਡੋਰ ਨਾਲ ਕੋਈ ਘਟਨਾ ਹੁੰਦੀ ਹੈ ਉਸ ਦੇ ਲਈ ਉਸ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਅਤੇ ਸੰਬੰਧਿਤ ਥਾਣਾ ਮੁਖੀ ਵੀ ਉਸ ਘਟਨਾ ਦੇ ਲਈ ਦੋਸ਼ੀ ਹੈ ਕਿਉਂਕਿ ਪ੍ਰਸਾਸ਼ਨ ਦੀ ਨਾਕਾਮੀ ਕਾਰਨ ਹੀ ਇਹ ਹਵਾ ਵਿੱਚ ਮੌਤ ਵੰਡਣ ਵਾਲੀ ਡੋਰ ਉੱਡ ਰਹੀ ਹੈ, ਜਿਸ ਕਾਰਨ ਸੜਕ ਉੱਪਰ ਜਾਂਦੇ ਹੋਏ ਰਾਹਗੀਰਾਂ ਲਈ ਹਰ ਸਮੇਂ ਮੌਤ ਦਾ ਖੌਅ ਬਣਿਆ ਰਹਿੰਦਾ ਹੈ ਅਤੇ ਜਿਸ ਦੇ ਕਾਰਨ ਹੀ ਅਣਗਿਣਤ ਘਟਨਾਵਾਂ ਤੇ ਸਰਕਾਰੀ ਕਤਲ ਹੋ ਰਹੇ ਹਨ ਅਤੇ ਉਹਨਾਂ ਕਤਲਾਂ ਅਤੇ ਅਣਗਿਣਤ ਅਣਸੁਖਾਵੀਆਂ ਘਟਨਾਵਾਂ ਦੇ ਲਈ ਚਾਈਨਾ ਡੋਰ ਵੇਚਣ ਵਾਲੇ ਅਤੇ ਉਸ ਤੋਂ ਇਲਾਵਾ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲੇ ਵਿਅਕਤੀ ਵੀ ਜਿੰਮੇਵਾਰ ਹਨ। China Door Ban

ਇਸ ਲਈ ਚਾਈਨਾ ਡੋਰ ਨਾਲ ਪਤੰਗ ਬਾਜ਼ੀ ਕਰਨ ਵਾਲਾ ਚਾਹੇ ਕੋਈ ਵੱਡਾ ਹੈ ਜਾਂ ਛੋਟਾ ਹੈ ਉਸ ਉੱਪਰ ਵੀ FIR ਹੋਣੀ ਚਾਹੀਦੀ ਹੈ। ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਕੁੱਝ ਥਾਵਾਂ ’ਤੇ ਕੁੱਝ ਪੁਲਸ ਅਫਸਰਾਂ ਨੇ ਸ਼ਾਲਾਘਾਯੋਗ ਕਦਮ ਵੀ ਚੁੱਕੇ ਹਨ ਜਿਸ ਦੀ ਅਸੀਂ ਸਰਾਹਨਾ ਕਰਦੇ ਹਾਂ ਅਤੇ ਉਹਨਾਂ ਦਾ ਧੰਨਵਾਦ ਕਰਦੇ ਹਾਂ ਜੋ ਕੀਮਤੀ ਜਾਨਾਂ ਬਚਾਉਣ ਲਈ ਉਹਨਾਂ ਨੇ ਵਧੀਆਂ ਉਪਰਾਲੇ ਕੀਤੇ ਗਏ ਅਤੇ ਸਖ਼ਤ ਕਦਮ ਚੁੱਕ ਰਹੇ ਹਨ ਅਤੇ ਉਹਨਾ ਪੰਜਾਬ ਪੁਲਿਸ ਦੇ ਸਾਰੇ ਅਫਸਰ ਸਾਹਿਬਾਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਖੂਨੀ ਡੋਰ ਨੂੰ ਕੰਟਰੋਲ ਕਰਨ ਲਈ ਸਖਤੀ ਨਾਲ ਪੇਸ਼ ਆਇਆ ਜਾਵੇ।

Rajvir Jawanda: ਜਗਜੀਤ ਸਿੰਘ ਡੱਲੇਵਾਲ ਨੇ ਰਾਜਵੀਰ ਜਵੰਦਾ ਦੀ ਬੇਵਕਤੀ ਮੌਤ ’ਤੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ
Rajvir Jawanda: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕਿਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੀਨੀਅਰ ਆਗੂ ਤੇ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸ. ਜਗਜੀਤ ਸਿੰਘ ਡੱਲੇਵਾਲ ਨੇ ਮਾਂ ਬੋਲੀ ਪੰਜਾਬੀ ਦੇ ਲੋਕ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਬੇਵਕਤੀ ਮੌਤ ’ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿਣ ਨਾਲ ਮਾਂ ਬੋਲੀ ਪੰਜਾਬੀ ਨੂੰ ਕਦੇ ਵੀ ਨਾਂ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਦਾ ਹੀਰਾ ਸਰਕਾਰੀ ਅਣਗਹਿਲੀ ਕਾਰਨ ਇਸ ਫਾਨੀ ਦੁਨੀਆਂ ਤੋਂ ਰੁਖ਼ਸਤ ਹੋ ਗਿਆ ਕਿਉਂਕਿ ਇੱਕ ਪਾਸੇ ਤਾਂ ਸਰਕਾਰਾ ਸੈਕੜੇ ਕਰੋੜ ਰੁਪਏ ਲੋਕਾਂ ਤੋਂ ਆਵਾਰਾ ਪਸ਼ੂਆਂ ਨੂੰ ਸੰਭਾਲਣ ਲਈ ਗਉ ਸੈਸ ਅਤੇ ਰੋਡ ਟੈਕਸ ਦੇ ਰੂਪ ਲੈਂਦੀਆ ਹਨ ਅਤੇ ਦੂਜੇ ਪਾਸੇ ਉਹਨਾਂ ਨੂੰ ਨਾ ਸੰਭਾਲ ਕੇ ਸ਼ਰੇਆਮ ਰੋਡਾ ਉੱਪਰ ਲੋਕਾਂ ਦੀ ਮੌਤ ਦਾ ਕਾਰਨ ਬਣਨ ਲਈ ਘੁੰਮਣ ਫਿਰਨ ਲਈ ਛੱਡਿਆ ਗਿਆ ਹੈ ਜੋ ਬਾਜ਼ਾਰਾਂ ਵਿੱਚ ਅਤੇ ਸੜਕਾਂ ਉੱਪਰ ਆਮ ਆਵਾਰਾ ਪਸ਼ੂਆ ਦੇ ਝੁੰਡਾ ਨੂੰ ਆਮ ਦੇਖਿਆਂ ਜਾ ਸਕਦਾ ਹੈ ਅਤੇ ਜਿਨ੍ਹਾਂ ਕਰਕੇ ਰੋਜ਼ਾਨਾ ਕਿੰਨੀਆਂ ਹੀ ਕੀਮਤੀ ਜਾਨਾਂ ਜਾ ਰਹੀਆ ਹਨ ਅਤੇ ਇਹਨਾਂ ਅਵਾਰਾ ਪਸ਼ੂਆਂ ਕਾਰਨ ਹੀ ਰਾਜਵੀਰ ਸਿੰਘ ਜਵੰਦਾ ਦੀ ਜਾਨ ਗਈ ਹੈ ਜੋ ਕਿ ਸਰਕਾਰ ਨੂੰ ਆਪਣੀ ਜ਼ਿੰਦਗੀ ਬਚਾਉਣ ਲਈ ਵੱਡੀ ਪੱਧਰ ਤੇ ਟੈਕਸ ਵੀ ਅਦਾ ਕਰ ਰਿਹਾ ਸੀ।

ਇਹ ਵੀ ਪੜ੍ਹੋ: Medical Research: ਡੇਰਾ ਸ਼ਰਧਾਲੂ ਜਗਦੀਪ ਕੌਰ ਇੰਸਾਂ ਬਣੇ ਪਿੰਡ ਹਰੀਗੜ੍ਹ ਦੇ ਪਹਿਲੇ ਸਰੀਰਦਾਨੀ

ਇਸ ਲਈ ਜਿੱਥੇ ਵੀ ਆਵਾਰਾ ਪਸ਼ੂਆਂ ਕਰਕੇ ਕੋਈ ਕੀਮਤੀ ਜਾਨ ਜਾਂਦੀ ਹੈ ਤਾਂ ਉਸ ਦੇ ਲਈ ਸਰਕਾਰਾਂ ਦੋਸ਼ੀ ਹਨ ਅਤੇ ਉਸ ਸਰਕਾਰੀ ਕਤਲ ਲਈ ਉਥੋਂ ਦਾ ਸਬੰਧਤ ਥਾਣੇ ਦੇ ਐਸਐਚ ਓ,ਐਸਡੀਐਮ, ਐਸਐਸਪੀ, ਡੀਸੀ ਅਤੇ ਸਾਰੀ ਸਬੰਧਤ ਅਫਸਰਾਂ ਉੱਪਰ ਕਤਲ ਦੀ ਐਫ.ਆਈ.ਆਰ ਦਰਜ ਹੋਣੀ ਚਾਹੀਦੀ ਹੈ ਕਿਉਂਕਿ ਆਮ ਲੋਕ ਆਪਣੀ ਜਾਨ ਦੀ ਕੀਮਤ ਪੰਜਾਬ ਸਰਕਾਰ ਨੂੰ ਗਉ ਸੈਸ ਦੇ ਰੂਪ ਵਿੱਚ ਹਰ ਰੋਜ਼ ਦਿੰਦੇ ਹਨ ਪਰ ਸਰਕਾਰ ਹਜ਼ਾਰਾਂ ਕਰੋੜ ਰੁਪਏ ਲੋਕਾਂ ਤੋਂ ਲੈ ਕੇ ਵੀ ਉਹਨਾਂ ਆਵਾਰਾ ਪਸ਼ੂਆਂ ਨੂੰ ਸੰਭਾਲ ਨਹੀਂ ਰਹੀ, ਜਿਸ ਕਾਰਨ ਸੜਕ ਉੱਪਰ ਜਾਂਦੇ ਹੋਏ ਰਾਹਗੀਰਾਂ ਲਈ ਹਰ ਸਮੇਂ ਮੌਤ ਦਾ ਖੌਫ ਬਣਿਆ ਰਹਿੰਦਾ ਹੈ ਅਤੇ ਜਿਸ ਦੇ ਕਾਰਨ ਹੀ ਅਣਗਿਣਤ ਘਟਨਾਵਾਂ ਤੇ ਸਰਕਾਰੀ ਕਤਲ ਹੋ ਰਹੇ ਹਨ। Rajvir Jawanda

Punjab Kisan News: ਦੇਸ਼ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਕਿਸਾਨਾਂ ਨੇ ਆਪਣੇ ਸਾਰੇ ਪ੍ਰੋਗਰਾਮ ਕੀਤੇ ਮੁਲਤਵੀ
ਪੰਜਾਬ ਦੀ ਭਗਵੰਤ ਮਾਨ ਸਰਕਾਰ ਇਹਨਾਂ ਦਿਨਾਂ ’ਚ ਕੋਈ ਐਸਾ ਫੈਸਲਾ ਨਾ ਲਵੇ ਜਿਸ ਨਾਲ ਲੋਕਾਂ ਨੂੰ ਮਜ਼ਬੂਰਨ ਸੜਕਾਂ ’ਤੇ ਆਉਣਾ ਪਵੇ : ਡੱਲੇਵਾਲ | Punjab Kisan News

Punjab Kisan News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬੀਕੇਯੂ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸਰਦਾਰ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬੀਤੇ ਕੱਲ੍ਹ ਅਤੇ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀਆਂ ਹੋਈਆਂ ਲਗਾਤਾਰ ਮੀਟਿੰਗਾਂ ਵਿੱਚ ਫੈਸਲਾ ਲਿਆ ਗਿਆ ਹੈ ਕਿ ਦੇਸ਼ ਵਿੱਚ ਚੱਲ ਰਹੇ ਤਣਾਅ ਦੇ ਮਾਹੌਲ ਨੂੰ ਮੁੱਖ ਰੱਖ ਕੇ ਕਿਸਾਨਾਂ ਵੱਲੋਂ ਆਪਣੇ ਅਗਲੇ ਕੀਤੇ ਜਾਣ ਵਾਲੇ ਸਾਰੇ ਪ੍ਰੋਗਰਾਮਾਂ ਨੂੰ ਆਉਣ ਵਾਲੇ ਪੰਦਰਾਂ ਦਿਨਾਂ ਲਈ ਮੁਲਤਵੀਂ ਕਰ ਦਿੱਤਾ ਗਿਆ ਹੈ ਕਿਉਂਕਿ ਇਸ ਤਣਾਅ ਭਰੇ ਮਾਹੌਲ ਵਿੱਚ ਦੇਸ਼ ਦਾ ਕਿਸਾਨ ਆਪਣੇ ਦੇਸ਼ ਦੇ ਜਵਾਨਾਂ ਨਾਲ ਡਟ ਕੇ ਖੜ੍ਹਾ ਹੈ।

ਉਹਨਾਂ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਨੂੰ ਸਾਡੇ ਦੇਸ਼ ਦੀ ਫੌਜ ਅਤੇ ਦੇਸ਼ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਇਸ ਸਮੇਂ ਉਹਨਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਮੇਂ ਦੇਸ਼ ਦੀ ਸਰਕਾਰ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੁਆਰਾ ਦਿੱਤੀਆਂ ਜਾ ਰਹੀਆਂ ਹਿਦਾਇਤਾਂ ਦਾ ਇਨ-ਬਿਨ ਪਾਲਣ ਕਰਨ ਅਤੇ ਸੋਸ਼ਲ ਮੀਡੀਆ ਤੇ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਦੇਸ਼ ਨੂੰ ਪਿਆਰ ਕਰਨ ਵਾਲੇ ਲੋਕਾਂ ਦਾ ਮੁੱਢਲਾ ਫ਼ਰਜ਼ ਹੈ ਕਿ ਕਿਸੇ ਵੀ ਗ਼ਲਤ ਜਾਣਕਾਰੀ ਨੂੰ ਸ਼ੇਅਰ ਨਾ ਕੀਤਾ ਜਾਵੇ ਜਿਸ ਨਾਲ ਦੇਸ਼ ਦੀ ਸੁਰੱਖਿਆ ਜਾਂ ਸਾਡੀ ਫੋਰਸ ਨੂੰ ਕੋਈ ਖ਼ਤਰੇ ਦਾ ਸਾਹਮਣਾ ਕਰਨਾ ਪਵੇ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਪ੍ਰਸ਼ਾਸਨ ਦੀ ਲੋਕਾਂ ਨੂੰ ਅਪੀਲ, ਲੋੜ ਪੈਣ ‘ਤੇ ਕਰੋ ਇਹ ਕੰਮ

ਇਸ ਮੌਕੇ ਉਹਨਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਵੀ ਅਗਾਹ ਕਰਦਿਆਂ ਕਿਹਾ ਕਿ ਭਾਵੇਂ ਦੇਸ਼ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਮੀਟਿੰਗ ਵਿੱਚ ਕਿਸਾਨਾਂ ਵੱਲੋਂ ਆਪਣੇ ਪ੍ਰੋਗਰਾਮਾਂ ਨੂੰ ਪੰਦਰਾਂ ਦਿਨਾਂ ਲਈ ਮੁਲਤਵੀਂ ਕਰ ਦਿੱਤਾ ਗਿਆ ਹੈ ਪਰੰਤੂ ਪੰਜਾਬ ਦੇ ਮੁੱਖ ਮੰਤਰੀ ਵੀ ਇਸ ਸਮੇਂ ਸੂਬੇ ਦੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਾ ਅਜਿਹਾ ਕੋਈ ਫੈਸਲਾ ਲੈਣ ਲੱਗੇ ਆਪਣੀ ਸਮਝ ਤੋਂ ਕੰਮ ਲੈਣ ਜਿਸ ਲਏ ਗਏ ਗ਼ਲਤ ਫੈਸਲੇ ਨਾਲ ਲੋਕਾਂ ਨੂੰ ਮਜ਼ਬੂਰਨ ਸੜਕਾਂ ’ਤੇ ਆਉਣਾ ਪਵੇ।

ਉਹਨਾਂ ਕਿਹਾ ਕਿ ਕਿਸਾਨਾਂ ਦੇ ਮੋਰਚੇ ਨੂੰ ਜ਼ਬਰਦਸਤੀ ਉਖਾੜਨ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਇਨਸਾਫ ਦੇਣ ਦੀ ਜਗ੍ਹਾ ਜਲੀਲ ਕੀਤਾ ਜਾ ਰਿਹਾ ਹੈ ਕਿਉਂਕਿ ਕੋਈ ਵੀ ਘਟਨਾ ਵਾਪਰ ਜਾਣ ਤੋਂ ਬਾਅਦ ਦੇਸ਼ ਦੇ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਕਿ ਸਰਕਾਰ ਉਸ ਇਨਸਾਨ ਨਾਲ ਹੋਏ ਘਟਨਾਕ੍ਰਮ ਦਾ ਇਨਸਾਫ ਉਸ ਇਨਸਾਨ ਨੂੰ ਦੇਵੇ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨਾਲ ਹੋਈ ਧੱਕੇਸ਼ਾਹੀ ਅਤੇ ਕਿਸਾਨਾਂ ਦੇ ਚੋਰੀ ਹੋਏ ਘਰੇਲੂ ਸਮਾਨ ਦੀ ਭਰਪਾਈ ਲਈ ਇਨਸਾਫ ਦੇਣ ਲਈ ਇੱਕ ਕਦਮ ਵੀ ਪੁੱਟਣ ਲਈ ਤਿਆਰ ਨਹੀਂ ਹੈ। Punjab Kisan News

ਦੇਸ਼ ਦੇ ਕਿਸਾਨ ਆਪਣੇ ਦੇਸ਼ ਦੀ ਮਾਣ ਮਰਿਆਦਾ ਲਈ ਹਿੱਕ ਡਾਹ ਕੇ ਖੜ੍ਹੇ ਹਨ

ਉਹਨਾਂ ਕਿਹਾ ਕਿ ਦੇਸ਼ ਦੇ ਕਿਸਾਨ ਆਪਣੇ ਦੇਸ਼ ਦੀ ਮਾਣ ਮਰਿਆਦਾ ਲਈ ਹਿੱਕ ਡਾਹ ਕੇ ਖੜ੍ਹੇ ਹਨ ਅਤੇ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਜ਼ਖਮਾਂ ’ਤੇ ਮੱਲ੍ਹਮ ਲਗਾਉਣ ਦਾ ਕੰਮ ਕਰੇ। ਉਹਨਾਂ ਕਿਹਾ ਕਿ ਆਉਣ ਵਾਲੇ 15 ਦਿਨਾਂ ਲਈ ਕਿਸਾਨ ਦੇਸ਼ ਹਿਤ ਦੇ ਵਿੱਚ ਬਿਲਕੁਲ ਸ਼ਾਂਤ ਹਨ ਅਤੇ ਜੇਕਰ ਇਹਨਾਂ ਦਿਨਾਂ ਵਿੱਚ ਵੀ ਕਿਸਾਨਾਂ ਨੂੰ ਦੇਣ ਵਾਲੇ ਇਨਸਾਫ਼ ਲਈ ਪੰਜਾਬ ਸਰਕਾਰ ਵੱਲੋਂ ਕੋਈ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਵੱਲੋਂ ਸਖ਼ਤ ਫ਼ੈਸਲੇ ਵੀ ਲਏ ਜਾ ਸਕਦੇ ਹਨ।

ਇਸ ਮੌਕੇ ਪਿੰਡ ਡੱਲੇਵਾਲਾ ਵਿਖੇ ਕਿਸਾਨਾਂ ਦੇ ਚੱਲ ਰਹੇ ਮੋਰਚੇ ਵਿੱਚ ਡੱਲੇਵਾਲ ਤੋਂ ਇਲਾਵਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ, ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ, ਜ਼ਿਲ੍ਹਾ ਖਜਾਨਚੀ ਗੁਰਾਂਦਿੱਤਾ ਸਿੰਘ ਬਾਜਾਖਾਨਾ, ਬਲਾਕ ਗੋਲੇਵਾਲਾ ਦੇ ਪ੍ਰਧਾਨ ਸੁਖਚਰਨ ਸਿੰਘ ਕਾਲਾ, ਨਾਇਬ ਸਿੰਘ ਸ਼ੇਰ ਸਿੰਘ ਵਾਲਾ ਪ੍ਰਧਾਨ ਬਲਾਕ ਸਾਦਿਕ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਆਗੂ ਅਤੇ ਕਿਸਾਨ ਔਰਤਾਂ ਹਾਜ਼ਰ ਸਨ।

Punjab Kisan News: ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕੱਲ੍ਹ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਦਿੱਤੇ ਜਾਣਗੇ ਮੰਗ ਪੱਤਰ : ਜਗਜੀਤ ਸਿੰਘ ਡੱਲੇਵਾਲ
Punjab Kisan News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬੀਕੇਯੂ ਏਕਤਾ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਹੋਈ ਗੜੇਮਾਰੀ ਅਤੇ ਵੱਖ-ਵੱਖ ਥਾਵਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਅਤੇ ਕਿਸਾਨ ਆਪਣੀਆਂ ਅੱਖਾਂ ਦੇ ਸਾਹਮਣੇ ਆਪਣੀ ਬਰਬਾਦੀ ਦੇ ਮੰਜ਼ਰ ਨੂੰ ਵੇਖਣ ਲਈ ਮਜ਼ਬੂਰ ਹੋਇਆ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਨੇ ਕੱਲ੍ਹ ਸੱਦੀ ਆਲ ਪਾਰਟੀ ਮੀਟਿੰਗ, ਸੋਮਵਾਰ ਨੂੰ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਵੀ ਹੋਵੇਗਾ…

ਉਹਨਾਂ ਕਿਹਾ ਕਿ ਕਣਕ ਦੀ ਫ਼ਸਲ ਨੂੰ ਬੇਮੌਸਮੀ ਬਰਸਾਤ, ਅੱਗ ਦੀਆਂ ਘਟਨਾਵਾਂ ਤੋਂ ਇਲਾਵਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਦੇ ਕਿਸਾਨਾਂ ਦੀ ਕਣਕ ਕਰਨਾਲ ਬੰਟ ਨਾਂਅ ਦੀ ਬਿਮਾਰੀ ਨਾਲ ਵੀ ਬਰਬਾਦ ਹੋਣ ਦੀਆਂ ਖਬਰਾਂ ਮਿਲ ਰਹੀਆਂ ਹਨ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਜੇ ਤੱਕ ਬਰਬਾਦ ਹੋਈ ਫ਼ਸਲ ਦੀ ਗਿਰਦਾਵਰੀ ਤੱਕ ਨਹੀਂ ਕਰਵਾਈ ਗਈ।

ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸਾਂਝੇ ਫੋਰਮ ਵੱਲੋਂ ਕਿਸਾਨਾਂ ਦੀ ਕਣਕ ਦੇ ਮੁਆਵਜ਼ੇ ਦੇ ਸਬੰਧ ਵਿੱਚ ਅਤੇ ਨਾਲ ਹੀ ਕਿਸਾਨੀ ਅੰਦੋਲਨ ਨੂੰ ਤਹਿਸ-ਨਹਿਸ ਕਰਨ ਮੌਕੇ ਕਿਸਾਨਾਂ ਦੇ ਘਰੇਲੂ ਸਾਮਾਨ ਦੀ ਹੋਈ ਚੋਰੀ ਟਰਾਲੀਆਂ, ਕੂਲਰਾਂ ਵਾਸਿੰਗ ਮਸ਼ੀਨਾਂ ਰਸੋਈ ਦਾ ਸਮਾਨ ਗੈਸ ਸਿਲੰਡਰ ਆਦਿ ਦੇ ਸਬੰਧ ਵਿੱਚ ਪੰਜਾਬ ਦੇ ਨਾਲ ਨਾਲ ਹਰਿਆਣਾ ਰਾਜਸਥਾਨ ਵਿੱਚ ਵੀ ਕੱਲ੍ਹ 2 ਮਈ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਤੇ ਧਰਨਾ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਕਿਸਾਨਾਂ ਦੀ ਬਰਬਾਦ ਹੋਈ ਫ਼ਸਲ ਦੇ ਮੁਆਵਜ਼ੇ ਨੂੰ ਲੈਕੇ ਅਤੇ ਚੋਰੀ ਹੋਏ ਸਮਾਨ ਦੀ ਭਰਪਾਈ ਲਈ ਮੰਗ ਪੱਤਰ ਦਿੱਤੇ ਜਾਣਗੇ। Punjab Kisan News

2 ਮਈ ਦੇ ਧਰਨੇ ਅਤੇ ਮੰਗ ਪੱਤਰ ਦੇਣ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਤਿਆਰੀ ਕੀਤੀ

ਉਹਨਾਂ ਦੱਸਿਆ ਕਿ ਕਿਸਾਨਾਂ ਦੇ ਪਿੰਡ ਡੱਲੇਵਾਲ ਵਿਖ਼ੇ ਚੱਲ ਰਹੇ ਮੋਰਚੇ ਵਿੱਚ ਆਪਣੀ ਹਾਜ਼ਰੀ ਅਨੁਸਾਰ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਪਿੰਡ ਡੱਲੇਵਾਲ ਵਿਖ਼ੇ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋ ਕੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧਿਤ ਸਾਰੇ ਬਲਾਕਾਂ ਦੇ ਪ੍ਰਧਾਨ ਤੇ ਪਿੰਡਾਂ ਦੇ ਕਿਸਾਨਾਂ ਨੇ ਫਿਰੋਜ਼ਪੁਰ ਪੂਰਬੀ ਦੇ ਪ੍ਰਧਾਨ ਇਕਬਾਲ ਸਿੰਘ ਸੱਪਾਂ ਵਾਲੀ ਅਤੇ ਫਿਰੋਜ਼ਪੁਰ ਪੱਛਮੀ ਦੇ ਪ੍ਰਧਾਨ ਗੁਰਮੀਤ ਸਿੰਘ ਘੋੜੇ ਚੱਕ ਦੀ ਅਗਵਾਈ ਹੇਠ ਸ਼ਮੂਲੀਅਤ ਕੀਤੀ ਅਤੇ ਆਉਣ ਵਾਲੀ 2 ਮਈ ਦੇ ਧਰਨੇ ਅਤੇ ਮੰਗ ਪੱਤਰ ਦੇਣ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਤਿਆਰੀ ਕੀਤੀ ਗਈ।

ਉਹਨਾਂ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਨਾਲ 4 ਮਈ ਨੂੰ ਕਿਸਾਨਾਂ ਦੀ ਹੋਣ ਵਾਲੀ ਮੀਟਿੰਗ ਸਬੰਧੀ ਉਨ੍ਹਾਂ ਕੇਂਦਰ ਸਰਕਾਰ ਨੂੰ ਇੱਕ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਇਸ ਹੋਣ ਵਾਲੀ ਮੀਟਿੰਗ ਵਿੱਚ ਕੇਂਦਰ ਸਰਕਾਰ ਦੇ ਨੁਮਾਇੰਦੇ ਅਤੇ ਕਿਸਾਨਾਂ ਤੋਂ ਇਲਾਵਾ ਪੰਜਾਬ ਸਰਕਾਰ ਦਾ ਕੋਈ ਵੀ ਅਧਿਕਾਰੀ ਜਾਂ ਨੁਮਾਇਦਾ ਮੀਟਿੰਗ ਵਿੱਚ ਸ਼ਾਮਲ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੀ ਮੀਟਿੰਗ ਦੌਰਾਨ ਕਿਸਾਨਾਂ ਨੂੰ ਭਰੋਸੇ ਵਿੱਚ ਲੈਕੇ ਕਿਸਾਨਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ ਅਤੇ ਉਹ ਨਹੀਂ ਚਾਹੁੰਦੇ ਕਿ ਕਿਸਾਨਾਂ ਨਾਲ ਕੇਂਦਰ ਸਰਕਾਰ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀ ਜਾਂ ਮੰਤਰੀ ਸ਼ਾਮਲ ਹੋਣ। Punjab Kisan News

ਭਾਰਤ ਦੇ ਅਮਰੀਕਾ ਨਾਲ ਵਪਾਰਕ ਸਮਝੌਤੇ ਹੋਣ ਦਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਜਿਤਾਇਆ ਖਦਸ਼ਾ
ਕਿਹਾ ਦੇਸ਼ ਦੀ ਕਿਸਾਨੀ ਦੇ ਨਾਲ ਨਾਲ ਡੇਅਰੀ ਤੇ ਪੋਲਟਰੀ ਫਾਰਮਿੰਗ ਦਾ ਧੰਦਾ ਕਰਨ ਵਾਲਿਆਂ ਨੂੰ ਚੁਣਨਾ ਹੋਵੇਗਾ ਸੰਘਰਸ਼ ਦਾ ਰਾਹ

Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਡੱਲੇਵਾਲਾ ਵਿਖ਼ੇ ਕਿਸਾਨਾਂ ਦੇ ਚੱਲ ਰਹੇ ਮੋਰਚੇ ਤੋਂ ਕਿਸਾਨਾਂ ਨੂੰ ਸੰਬੋਧਿਤ ਹੁੰਦਿਆਂ ਬੀਕੇਯੂ ਏਕਤਾ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਖਦਸ਼ਾ ਜਾਹਿਰ ਕਰਦਿਆਂ ਕਿਹਾ ਕਿ ਭਾਰਤ ਦੇਸ਼ ਦਾ ਇੱਕ ਵਪਾਰਕ ਵਫਦ ਇਹਨਾਂ ਦਿਨਾਂ ’ਚ ਡੈਪੂਟੇਸ਼ਨ ਤੇ ਅਮਰੀਕਾ ਗਿਆ ਹੋਇਆ ਹੈ। ਉਹਨਾਂ ਕਿਹਾ ਇਹਨਾਂ ਦਿਨਾਂ ’ਚ ਕਿਸਾਨੀ ਨੂੰ ਢਾਹ ਲਾਉਣ ਵਾਲੇ ਸਮਝੌਤੇ ਹੋ ਸਕਦੇ ਹਨ ਕਿਉਂਕਿ ਇਸ ਦੇ ਨਾਲ ਹੀ ਜੇਕਰ ਗੱਲ ਕਰੀਏ ਤਾਂ ਅਮਰੀਕਾ ਦੇਸ਼ ਦੇ ਵਾਈਸ ਪ੍ਰੈਜ਼ੀਡੈਂਟ ਵੀ ਇਨੀਂ ਦਿਨੀਂ ਭਾਰਤੀ ਦੌਰੇ ਤੇ ਆਏ ਹੋਏ ਹਨ। ਉਹਨਾਂ ਕਿਹਾ ਕਿ ਭਾਵੇਂ ਉਹਨਾਂ ਦੇ ਭਾਰਤ ਦੌਰੇ ਨੂੰ ਭਾਵੇਂ ਇੱਕ ਪਰਿਵਾਰਕ ਮਿਲਣੀ ਦਾ ਨਾਂਅ ਦਿੱਤਾ ਜਾ ਰਿਹਾ ਹੈ, ਪਰ ਦੇਸ਼ ਦਾ ਭਲਾ ਸੋਚਣ ਵਾਲੇ ਸਮੁੱਚੇ ਬੁਧੀਜੀਵੀ ਵਰਗ ਵੱਲੋਂ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਇਹ ਖਬਰ ਵੀ ਪੜ੍ਹੋ : Traffic Police: ਹੁਣ ਨਹੀਂ ਕੱਟਿਆ ਜਾਵੇਗਾ ਚਲਾਨ! ਅੱਜ ਹੀ Phone ’ਚ Download ਕਰੋ ਇਹ Apps

ਕਿ ਇਸ ਮੌਕੇ ਅੰਤਰਰਾਸ਼ਟਰੀ ਪੱਧਰ ਦੇ ਸਮਝੌਤੇ ਹੋ ਸਕਦੇ ਹਨ, ਜਿਸ ਨਾਲ ਦੇਸ਼ ਦੀ ਡੁੱਬ ਰਹੀ ਕਿਸਾਨੀ ਦੇ ਨਾਲ ਨਾਲ ਪੋਲਟਰੀ ਫਾਰਮਿੰਗ ਤੇ ਡੇਅਰੀ ਦੇ ਧੰਦੇ ਤੇ ਬਹੁਤ ਬੁਰਾ ਪ੍ਰਭਾਵ ਪਵੇਗਾ। ਉਹਨਾਂ ਕਿਹਾ ਕਿ ਪਿਛਲੇ ਸਮਝੌਤੇ ਅਨੁਸਾਰ ਇਸ ਸਾਲ ਦੇ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਤੋਂ ਕਿਸਾਨੀ ਡੇਅਰੀ ਤੇ ਪੋਲਟਰੀ ਨਾਲ ਸਬੰਧਿਤ ਪ੍ਰੋਡਕਟਾਂ ਦਾ ਅਮਰੀਕਾ ਤੋਂ ਭਾਰਤ ਆਉਣ ਦਾ ਵੀ ਖਦਸ਼ਾ ਜਿਤਾਇਆ ਜਾ ਰਿਹਾ ਹੈ ਤੇ ਜੇਕਰ ਇਸ ਤਰ੍ਹਾਂ ਹੁੰਦਾ ਹੈ ਤਾਂ ਘਾਟੇ ਦਾ ਸੌਦਾ ਬਣ ਚੁੱਕੀ ਕਿਸਾਨੀ ਦੇ ਨਾਲ ਨਾਲ ਡੇਅਰੀ ਫਾਰਮਿੰਗ ਦਾ ਤੇ ਪੋਲਟਰੀ ਫਾਰਮਿੰਗ ਦਾ ਧੰਦਾ ਕਰਨ ਵਾਲੇ ਕਿਸਾਨਾਂ ਦਾ ਧੰਦਾ ਵੀ ਠੱਪ ਹੋ ਕੇ ਰਹਿ ਜਾਵੇਗਾ। Faridkot News

ਉਹਨਾਂ ਕਿਸਾਨਾਂ ਦੇ ਨਾਲ ਹਰ ਵਰਗ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ’ਚ ਦੇਸ਼ ਦੇ ਲੋਕਾਂ ਦਾ ਇੱਕਜੁੱਟ ਹੋਣਾ ਬਹੁਤ ਜ਼ਰੂਰੀ ਹੈ ਅਤੇ ਲੋਕਾਂ ਨੂੰ ਜਾਗਰੂਕ ਹੋ ਕੇ ਵੱਡੇ ਸੰਘਰਸ਼ ਲਈ ਤਿਆਰ ਹੋਣਾ ਪਵੇਗਾ। ਇਸ ਮੌਕੇ ਉਹਨਾਂ ਦੇ ਨਾਲ ਫ਼ਰੀਦਕੋਟ ਜ਼ਿਲ੍ਹੇ ਦੇ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ, ਇੰਦਰਜੀਤ ਸਿੰਘ ਘਣੀਆਂ, ਗੁਰਾਂਦਿੱਤਾ ਸਿੰਘ ਬਾਜਾਖਾਨਾ,ਸਾਦਿਕ ਬਲਾਕ ਪ੍ਰਧਾਨ ਨਾਇਬ ਸਿੰਘ ਸ਼ੇਰ ਸਿੰਘ ਵਾਲਾ, ਸੁਖਚਰਨ ਸਿੰਘ ਕਾਲਾ ਪ੍ਰਧਾਨ ਬਲਾਕ ਗੋਲੇਵਾਲਾ, ਬਲਜਿੰਦਰ ਸਿੰਘ ਖਾਲਸਾ ਪ੍ਰਧਾਨ ਬਲਾਕ ਬਾਜਾਖਾਨਾ,ਵਿਪਨ ਸੇਖੋਂ ਪ੍ਰਧਾਨ ਕੋਟਕਪੂਰਾ, ਨਿਰਮਲ ਸਿੰਘ ਢਿਲਵਾਂ, ਸ਼ਿੰਦਰਪਾਲ ਸਿੰਘ ਪ੍ਰਧਾਨ ਬਲਾਕ ਜੈਤੋ, ਤੇਜਾ ਸਿੰਘ ਪੱਕਾ ਪ੍ਰਧਾਨ ਬਲਾਕ ਫ਼ਰੀਦਕੋਟ, ਗੁਰਪ੍ਰੀਤ ਸਿੰਘ ਸਿੱਧੂ ਵਾੜਾ ਭਾਈਕਾ,ਕਰਮ ਸਿੰਘ ਖਾਲਸਾ ਘਣੀਆਂ, ਸੁਖਮੰਦਰ ਸਿੰਘ ਘਣੀਆਂ ਆਦਿ ਆਗੂ ਹਾਜਰ ਸਨ।

Faridkot News: ਅਮਰੀਕਾ ਆਪਣੇ ਤੋਂ ਕਮਜ਼ੋਰ ਦੇਸ਼ਾਂ ’ਤੇ ਕਰ ਰਿਹਾ ਥਾਣੇਦਾਰੀ : ਜਗਜੀਤ ਸਿੰਘ ਡੱਲੇਵਾਲ
Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪਿੰਡ ਡੱਲੇਵਾਲ ਵਿਖ਼ੇ ਚੱਲ ਰਹੇ ਰੋਸ ਮੋਰਚੇ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਚੌਧਰ ਕਾਇਮ ਰੱਖਣ ਵਾਲਾ ਦੇਸ਼ ਅਮਰੀਕਾ ਆਪਣੇ ਤੋਂ ਕਮਜ਼ੋਰ ਮੁਲਕਾਂ ’ਤੇ ਆਪਣੀ ਸਰਦਾਰੀ ਕਾਇਮ ਰੱਖਣ ਲਈ ਥਾਣੇਦਾਰੀ ਕਰਦਾ ਆ ਰਿਹਾ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਇਸੇ ਤਰ੍ਹਾਂ 1994 ਦੇ ਅਪ੍ਰੈਲ ਵਿੱਚ ਵਰਲਡ ਬੈਂਕ ਦੇ ਰਾਹੀਂ ਇਸੇ ਦੇਸ਼ ਨੇ ਤਾਨਾਸ਼ਾਹੀ ਕਰਦਿਆਂ ਬਾਂਹ ਮਰੋੜ ਕੇ ਆਪਣੇ ਤੋਂ ਕਮਜ਼ੋਰ 109 ਮੁਲਕਾਂ ਦੇ ਕਿਸਾਨਾਂ ਦੀ ਖੇਤੀ ਨੂੰ ਬਰਬਾਦ ਕਰਨ ਲਈ ਗੈਟ ਵਰਗੇ ਸਮਝੌਤੇ ’ਤੇ ਦਸਤਖ਼ਤ ਕਰਵਾਏ ਸਨ।

ਅਮਰੀਕਾ ਦੇ ਦਬਾਅ ਹੇਠ ਦੇਸ਼ ਦੀ ਸਰਕਾਰ ਨੇ ਕਿਸਾਨੀ ਉਜਾੜਨ ਦਾ ਕੋਈ ਸਮਝੌਤਾ ਕੀਤਾ ਤਾਂ ਦੇਸ਼ ਦੇ ਕਿਸਾਨ ਬਰਦਾਸ਼ਤ ਨਹੀਂ ਕਰਨਗੇ | Faridkot News

ਉਹਨਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਅਮਰੀਕਾ ਦੇ ਦਬਾਅ ਹੇਠ ਦੇਸ਼ ਦੀ ਕਿਸਾਨੀ ਦੇ ਖੇਤਰ ਨੂੰ ਉਜਾੜਨ ਲਈ ਕੋਈ ਵੀ ਸਮਝੌਤਾ ਕੀਤਾ ਗਿਆ ਤਾਂ ਦੇਸ਼ ਦੇ ਕਿਸਾਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ। ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਆਪ ਸਰਕਾਰ ਨੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ਨਾਲ ਧੋਖਾ ਕਰਦਿਆਂ ਮੀਟਿੰਗ ’ਤੇ ਗਏ ਹੋਏ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਧੋਖੇ ਨਾਲ ਮੋਰਚੇ ਨੂੰ ਚੁਕਵਾਇਆ ਹੈ। ਉਹਨਾਂ ਕਿਹਾ ਕਿ ਮੇਰੇ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਉਸੇ ਦਿਨ ਤੋਂ ਪਿੰਡ ਡੱਲੇਵਾਲ ਵਿਖ਼ੇ ਆਪਣੀਆਂ ਮੰਗਾਂ ਅਤੇ ਪੰਜਾਬ ਸਰਕਾਰ ਦੀ ਧੋਖਾਧੜੀ ਦੇ ਖਿਲਾਫ਼ ਅੱਜ ਵੀ ਕਿਸਾਨਾਂ ਦਾ ਪ੍ਰਦਰਸ਼ਨ ਉਸੇ ਤਰ੍ਹਾਂ ਜਾਰੀ ਹੈ।

ਉਹਨਾਂ ਦੱਸਿਆ ਕਿ ਇਸ ਪਿੰਡ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਤਰ ਹੋਏ ਕਿਸਾਨਾਂ ਵੱਲੋਂ ਇੱਕ ਵਿਸ਼ਾਲ ਕਾਨਫਰੰਸ ਵੀ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੀਤੀ ਜਾ ਚੁੱਕੀ ਹੈ ਅਤੇ ਸਿੱਧੂਪੁਰ ਜਥੇਬੰਦੀ ਵੱਲੋਂ ਭਰਵੀਂ ਮੀਟਿੰਗ ਵੀ ਪਿਛਲੇ ਦਿਨੀਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ। ਉਹਨਾਂ ਦੱਸਿਆ ਕਿ ਅੱਜ ਵੀ ਇਸ ਧਰਨੇ ਵਿੱਚ ਲਗਾਤਾਰ 60-70 ਕਿਸਾਨ ਅਤੇ 20-30 ਕਿਸਾਨ ਬੀਬੀਆਂ ਦਿਨ-ਰਾਤ ਦੀ ਹਾਜ਼ਰੀ ਦੇ ਰਹੇ ਹਨ ਜਿਨ੍ਹਾਂ ਦੇ ਰਹਿਣ ਸਹਿਣ ਅਤੇ ਲੰਗਰ ਦੀ ਜ਼ਿੰਮੇਵਾਰੀ ਪਿੰਡ ਡੱਲੇਵਾਲ ਦੀ ਸਮੁੱਚੀ ਸੰਗਤ ਵੱਲੋਂ ਨਿਭਾਈ ਜਾ ਰਹੀ ਹੈ। Faridkot News

ਇਹ ਵੀ ਪੜ੍ਹੋ: Yudh Nashe Virudh: ਮੈਡੀਕਲ ਸਟੋਰ ਤੋਂ ਫੜੀਆਂ 460 ਪਾਬੰਦੀਸ਼ੁਦਾ ਗੋਲੀਆਂ

ਪਿੰਡ ਡੱਲੇਵਾਲ ਵਿਖ਼ੇ ਚੱਲ ਰਹੇ ਮੋਰਚੇ ਵਿੱਚ ਬੀਕੇਯੂ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸ੍ਰ ਜਗਜੀਤ ਸਿੰਘ ਡੱਲੇਵਾਲ, ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ, ਜ਼ਿਲ੍ਹਾ ਖਜਾਨਚੀ ਗੁਰਾਂਦਿੱਤਾ ਸਿੰਘ ਨੰਬਰਦਾਰ ਬਾਜਾਖਾਨਾ, ਬਲਾਕ ਸਾਦਿਕ ਦੇ ਪ੍ਰਧਾਨ ਨਾਇਬ ਸਿੰਘ ਸ਼ੇਰ ਸਿੰਘ ਵਾਲਾ, ਸੁਖਚਰਨ ਸਿੰਘ ਕਾਲਾ ਪ੍ਰਧਾਨ ਬਲਾਕ ਗੋਲੇਵਾਲਾ, ਛਿੰਦਾ ਸਿੰਘ ਕਾਬਲ ਵਾਲਾ,ਬਾਬਾ ਵੀਰ ਸਿੰਘ ਬਾਜਾਖਾਨਾ, ਗੁਰਪ੍ਰੀਤ ਸਿੰਘ ਸਿੱਧੂ ਵਾੜਾ ਭਾਈਕਾ, ਜਸਪਾਲ ਸਿੰਘ ਸਾਧਾਂਵਾਲਾ,ਇਕਬਾਲ ਸਿੰਘ ਵਾੜਾ ਭਾਈਕਾ, ਗੁਰਪ੍ਰੀਤ ਸਿੰਘ ਮੁਮਾਰਾ, ਗੁਰਲਾਲ ਸਿੰਘ, ਗੁਰਾਂਦਿੱਤਾ ਸਿੰਘ, ਮੱਖਣ ਸਿੰਘ ਆਦਿ ਵੱਡੀ ਗਿਣਤੀ ਕਿਸਾਨ ਆਗੂ ਅਤੇ ਕਿਸਾਨ ਬੀਬੀਆਂ ਹਾਜ਼ਰ ਸਨ।

Punjab Farmers News: 4 ਮਈ ਨੂੰ ਕਿਸਾਨਾਂ ਨਾਲ ਹੋਣ ਜਾ ਰਹੀ ਮੀਟਿੰਗ ਬਾਰੇ ਜਗਜੀਤ ਸਿੰਘ ਡੱਲੇਵਾਲ ਦਾ ਆਇਆ ਵੱਡਾ ਬਿਆਨ,ਜਾਣੋ
ਜੇਕਰ ਸਰਕਾਰ ਇਮਾਨਦਾਰੀ ਨਾਲ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਨੀਅਤ ਦੇ ਨਾਲ ਸਾਨੂੰ ਸੱਦਾ ਦਿੰਦੀ ਹੈ ਤਾਂ ਅਸੀਂ 200% ਇਸ ਮੀਟਿੰਗ ’ਚ ਜਾਵਾਂਗੇ : ਡੱਲੇਵਾਲਾ

Punjab Farmers News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਦੋ ਦਿਨ ਪਹਿਲਾਂ ਹਸਪਤਾਲ ਤੋਂ ਜਗਜੀਤ ਸਿੰਘ ਡੱਲੇਵਾਲ ਜ਼ਿਲ੍ਹਾ ਫਰੀਦਕੋਟ ਵਿਖੇ ਆਪਣੇ ਪਿੰਡ ਡੱਲੇਵਾਲਾ ਪਹੁੰਚੇ ਨੇ ਸਾਡੀ ਟੀਮ ਵੱਲੋਂ ਉਨ੍ਹਾਂ ਦੇ ਪਿੰਡ ਪਹੁੰਚ ਕੇ ਜਗਜੀਤ ਸਿੰਘ ਡੱਲੇਵਾਲ ਨਾਲ ਗੱਲਬਾਤ ਕੀਤੀ ਜਿਸ ਵਿਚ ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿਹੜੀ ਸਾਨੂੰ ਅਗਲੀ ਮੀਟਿੰਗ ਦਿੱਤੀ ਹੈ ਉਹ 4 ਮਈ ਦੀ ਹੈ,ਪਰ ਉਸ ਮੀਟਿੰਗ ਬਾਰੇ ਮੌਕੇ ’ਤੇ ਜਦੋਂ ਲੈਟਰ ਆਏਗਾ ਉਸ ਵਿੱਚ ਕਿ ਲਿਖਿਆ ਹੋਵੇਗਾ, ਕਿਹੋ ਜਿਹਾ ਲੈਟਰ ਆਉਂਦਾ ਕਿਵੇਂ ਦੀ ਗੱਲ ਆਉਂਦੀ ਹੈ ਫੇਰ ਸੋਚਿਆ ਜਾਵੇਗਾ ਲੇਕਿਨ ਜੇਕਰ ਸਰਕਾਰ ਇਮਾਨਦਾਰੀ ਨਾਲ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਨੀਅਤ ਦੇ ਨਾਲ ਸਾਨੂੰ ਸੱਦਾ ਦਿੰਦੀ ਹੈ ਤਾਂ ਅਸੀਂ 200% ਇਸ ਮੀਟਿੰਗ ’ਚ ਜਾਵਾਂਗੇ।

ਉਨ੍ਹਾਂ ਕਿਹਾ ਕਿ ਕਈ ਵਾਰੀ ਹੋ ਸਕਦਾ ਕਿਸੇ ਆਦਮੀ ਦੇ ਮਨ ਦੇ ਵਿੱਚ ਜਾਂ ਸਾਡੇ ਕਿਸੇ ਫੋਰਮ ਦੇ ਲੀਡਰ ਦੇ ਮਨ ’ਚ ਹੀ ਆਵੇ ਕਿ ਏਡਾ ਵੱਡਾ ਸਰਕਾਰ ਨੇ ਸਾਡੇ ਨਾਲ ਧੱਕਾ ਕੀਤਾ ਤੇ ਹੁਣ ਅਸੀਂ ਮੀਟਿੰਗ ਦੇ ਵਿੱਚ ਕੀ ਲੈਣ ਜਾਣਾ ਤਾਂ ਮੈਨੂੰ ਲੱਗਦਾ ਇਹ ਸਰਕਾਰ ਨੂੰ ਅਸੀਂ ਇੱਕ ਮੌਕਾ ਦੇਵਾਂਗੇ ਅਸੀਂ ਸਰਕਾਰ ਨੂੰ ਇਹ ਕਹਿਣ ਦਾ ਮੌਕਾ ਨਹੀਂ ਦੇਣਾ ਚਾਹੁੰਦੇ ਕਿ ਅਸੀਂ ਤਾਂ ਮੀਟਿੰਗਾਂ ਕਰਕੇ ਕਿਸਾਨਾਂ ਦੇ ਮਸਲੇ ਦਾ ਹੱਲ ਕਰਨਾ ਚਾਹੁੰਦੇ ਹਾਂ ਸੋ ਇਸ ਕਰਕੇ ਮੀਟਿੰਗ ਦੇ ਵਿੱਚ ਪੂਰੇ ਜ਼ੋਰਦਾਰ ਤਰੀਕੇ ਨਾਲ ਜਾਵਾਂਗੇ। ਐਮਐਸਪੀ ਗਾਰੰਟੀ ਕਾਨੂੰਨ ਸਾਡੀ ਮੁੱਖ ਮੰਗ ਹੈ ,ਕਿਸਾਨਾਂ ਦੀ ਕਰਜ਼ਾ ਮੁਕਤੀ ਤੇ ਡਾਕਟਰ ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਲਈ ਹਰ ਵਾਰ ਮੀਟਿੰਗ ਦੇ ਵਿੱਚ ਅਸੀਂ ਸਰਕਾਰ ਨੂੰ ਜਵਾਬ ਕੀਤਾ। ਇਸ ਮੁੱਦੇ ’ਤੇ ਸਰਕਾਰ ਕੋਲ ਜਵਾਬ ਕੋਈ ਨਹੀਂ ਹੁੰਦਾ।

ਇਹ ਵੀ ਪੜ੍ਹੋ: Happy Ambedkar Jayanti: ਪੰਜਾਬ ਸਰਕਾਰ ਨੇ ਐੱਸਸੀ ਭਾਈਚਾਰੇ ਦੇ ਹੱਕ ’ਚ ਕੀਤਾ ਇਤਿਹਾਸਕ ਫੈਸਲਾ : ਵਿਧਾਇਕ ਰਾਏ

ਅਸੀਂ ਸਰਕਾਰ ਦੇ ਨਾਲ ਮੁੜ ਤੱਥਾਂ ਨਾਲ ਗੱਲ ਕਰਾਂਗੇ, ਸ਼ਿਵਰਾਜ ਚੌਹਾਨ ਨੇ ਪਿਛਲੀ ਮੀਟਿੰਗ ’ਚ ਸਾਨੂੰ ਇਹ ਕਿਹਾ ਸੀ ਕਿ ਸੱਤ ਅੱਠ ਮੁੱਦੇ ਨੇ ਜੇ ਅਸੀਂ ਐਮਐਸਪੀ ਗਾਰੰਟੀ ਕਾਨੂੰਨ ਬਣਾਉਣ ਤੇ ਆਹ ਮੁਸ਼ਕਿਲਾਂ ਆ ਸਕਦੀਆਂ ਨੇ, ਅਸੀਂ ਉਹਦੇ ਹੱਲ ਬਾਰੇ ਆਪਸ ਵਿੱਚ ਬੈਠ ਕੇ ਮੀਟਿੰਗ ਕਰਕੇ ਉਹਦਾ ਹੱਲ ਲੱਭ ਕੇ ਤੇ ਉਹਦੇ ’ਤੇ ਅਸੀਂ ਸਾਰੇ ਤੱਥਾਂ ਸਹਿਤ ਗੱਲ ਫਿਰ ਰੱਖਾਂਗੇ ਫਿਰ ਦੇਖਦੇ ਆ ਅਗਲੀ ਮੀਟਿੰਗ ਦੇ ਵਿੱਚ ਸਰਕਾਰ ਕੀ ਜਵਾਬ ਦਿੰਦੀ ਹੈ ਅਤੇ ਫਿਰ ਅਗਲਾ ਪ੍ਰੋਗਰਾਮ ਰੱਖਾਂਗੇ ਨਾਲ ਹੀ ਉਹਨਾਂ ਕਿਹਾ ਕਿਸਾਨ ਮਹਾ ਪੰਚਾਇਤਾਂ ਅਸੀਂ ਪੂਰੇ ਭਾਰਤ ਵਿਚ ਕਰਾਂਗੇ। ਕਰਨਾਟਕਾ ,ਆਂਧਰਾ ਪ੍ਰਦੇਸ਼, ਮਹਾਰਾਸ਼ਟਰ ,ਉੜੀਸਾ, ਮੱਧ ਪ੍ਰਦੇਸ਼, ਹਰਿਆਣਾ, ਰਾਜਸਥਾਨ ਇਹਨਾਂ ਸਾਰੀਆਂ ਸਟੇਟਾਂ ਦੇ ਵਿੱਚ ਉੱਥੇ ਜਾ ਕੇ ਅਸੀਂ ਵੱਡੀ ਗਿਣਤੀ ਦੇ ਵਿੱਚ ਕਿਸਾਨਾਂ ਨੂੰ ਇਸ ਮੂਵਮੈਂਟ ਦੇ ਨਾਲ ਜੋੜਾਂਗੇ ਅਤੇ ਜੋੜ ਕੇ ਅੰਦੋਲਨ ਨੂੰ ਮਜ਼ਬੂਤ ਕਰਨਾ ਹੈ।

ਉਹਨਾਂ ਅੱਗੇ ਕਿਹਾ ਕਿ ਇਹ ਲੋਕਾਂ ਦੀਆਂ ਮੰਗਾਂ ਨੇ ਸਾਡੀਆਂ ਇਕੱਲਿਆਂ ਦੀਆਂ ਨਹੀਂ ਹਨ ਤੇ ਸਰਕਾਰ ਉਹਨਾਂ ਮੰਗਾਂ ਤੋਂ ਆਨ-ਕਾਨੀ ਨਾ ਕਰੇ। ਭਾਵੇਂ ਸਰਕਾਰ ਨੇ ਕਣਕ, ਝੋਨੇ ਦੇ ਨਾਲ ਪੈਰਲਲਰ ਹੋਰ ਸੱਤ-ਅੱਠ ਫਸਲਾਂ ਐਮਐਸਪੀ ਦੇ ਉੱਤੇ ਖਰੀਦਣ ਦਾ ਵਾਅਦਾ ਕੀਤਾ ਹੈ ਪਰ ਅਸੀਂ ਸਾਰੀਆਂ ਦੀਆਂ ਸਾਰੀਆਂ 23 ਫਸਲਾਂ ਦੇ ਉੱਤੇ ਐਮਐਸਪੀ ਦੀ ਗਰੰਟੀ ਦੇ ਕਾਨੂੰਨ ਦੀ ਮੰਗ ਕਰ ਰਹੇ ਹਾਂ।  Punjab Farmers News

ਉਨ੍ਹਾਂ ਅੱਗੇ ਕਿਹਾ ਕਿ ਜੋ ਹੁਣ ਕਿਸਾਨ ਮਹਾਂ ਪੰਚਾਇਤਾਂ ਚੱਲ ਰਹੀਆਂ ਜਿਵੇਂ ਸਾਡੇ ਪਿੰਡ, ਫਿਰੋਜ਼ਪੁਰ ਤੇ ਫਿਰ ਪਟਿਆਲਾ ਹੋਈ ਉੱਥੋਂ ਵਾਰ-ਵਾਰ ਇਹ ਮੰਗ ਉੱਠ ਰਹੀ ਸੀ ਕਿ ਤੁਸੀਂ ਮਾਰਨ ਵਰਤ ਵਾਲੀ ਜਿੱਦ ਛੱਡੋ। ਫਤਿਹਗੜ੍ਹ ਸਾਹਿਬ ਦੀ ਸੰਗਤ ਨੇ ਇਹ ਫੈਸਲਾ ਲੈ ਲਿਆ ਸੀ ਕਿ ਨਹੀਂ ਤਾਂ ਅਸੀਂ ਅੱਜ ਤੋਂ ਸਾਰੇ ਰੋਟੀ ਛੱਡਾਂਗੇ ਅਤੇ ਅਸੀਂ ਪਾਣੀ ਵੀ ਨਹੀਂ ਪੀਵਾਂਗੇ ਜੇਕਰ ਤੁਸੀਂ ਮਰਨ ਵਰਤ ਨਹੀਂ ਛੱਡੋਗੇ। ਇਸ ਕਰਕੇ ਸੰਗਤ ਦਾ ਪ੍ਰੈਸ਼ਰ ਜਿਆਦਾ ਸੀ। ਇਸ ਲਈ ਮਰਨ ਵਰਤ ਖਤਮ ਕੀਤਾ।

Jagjit Singh Dallewal: ਕਿਸਾਨ ਆਗੂ ਡੱਲੇਵਾਲ ਨੇ ਤੋੜਿਆ ਮਰਨ ਵਰਤ, ਕਿਸਾਨ ਮਹਾਂਪੰਚਾਇਤ ’ਚ ਕੀਤਾ ਐਲਾਨ
ਕੱਲ੍ਹ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਨੇ ਅਪੀਲ ਕੀਤੀ ਸੀ | Jagjit Singh Dallewal

Jagjit Singh Dallewal: (ਅਨਿਲ ਲੁਟਾਵਾ) ਫਤਿਹਗੜ੍ਹ ਸਾਹਿਬ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿਖੇ ਕਿਸਾਨ ਮਹਾਂਪੰਚਾਇਤ ਵਿੱਚ ਇਹ ਐਲਾਨ ਕੀਤਾ। ਇੱਕ ਦਿਨ ਪਹਿਲਾਂ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਸੀ ਅਤੇ ਕਿਹਾ ਸੀ ਕਿ ਉਹ 4 ਮਈ ਨੂੰ ਚੰਡੀਗੜ੍ਹ ਵਿੱਚ ਕਿਸਾਨਾਂ ਨਾਲ ਮੀਟਿੰਗ ਕਰਨਗੇ।

ਇਹ ਵੀ ਪੜ੍ਹੋ: Rain Alert: ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

ਮਹਾਪੰਚਾਇਤ ਵਿੱਚ ਕਿਸਾਨ ਆਗੂ ਡੱਲੇਵਾਲ ਨੇ ਕਿਹਾ, “ਅਰਵਿੰਦ ਕੇਜਰੀਵਾਲ ਨੂੰ ਬਚਾਉਣ ਲਈ, ‘ਆਪ’ ਸਰਕਾਰ ਨੇ ਅੰਦੋਲਨ ਖਤਮ ਕਰ ਦਿੱਤਾ। ਕਿਸਾਨਾਂ ਦੀ ਮੰਗ ‘ਤੇ ਭੁੱਖ ਹੜਤਾਲ ਖਤਮ ਕੀਤੀ ਗਈ। ਲੰਬੇ ਸਮੇਂ ਤੋਂ, ਕਿਸਾਨ ਉਨ੍ਹਾਂ ਨੂੰ ਵਰਤ ਤੋੜਨ ਦੀ ਅਪੀਲ ਕਰ ਰਹੇ ਸਨ।” ਡੱਲੇਵਾਲ ਨੇ 26 ਨਵੰਬਰ, 2024 ਨੂੰ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ ਦੀ ਮੰਗ ਕਰਦੇ ਹੋਏ ਭੁੱਖ ਹੜਤਾਲ ਸ਼ੁਰੂ ਕੀਤੀ। ਪੰਜਾਬ ਪੁਲਿਸ ਨੇ 19 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਖਨੌਰੀ ਅਤੇ ਸ਼ੰਭੂ ਸਰਹੱਦਾਂ ਨੂੰ ਖਾਲੀ ਕਰਵਾ ਲਿਆ ਸੀ। ਪੁਲਿਸ ਨੇ ਡੱਲੇਵਾਲ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਉਸਨੂੰ 3 ਅਪ੍ਰੈਲ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। Jagjit Singh Dallewal

Farmers Protest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਜਾਣੋ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਾਫ਼ਲੇ ਸਮੇਤ ਆਪਣੇ ਪਿੰਡ ਡੱਲੇਵਾਲ ਪੁੱਜੇ

Farmers Protest: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਸਵੇਰੇ ਪਟਿਆਲਾ ਦੇ ਪਾਰਕ ਹਸਪਤਾਲ ’ਚੋਂ ਆਪਣੇ ਪਿੰਡ ਡੱਲੇਵਾਲ ਲਈ ਵੱਡੇ ਕਾਫ਼ਲੇ ਨਾਲ ਰਵਾਨਾ ਹੋਏ। ਆਪਣੇ ਪਿੰਡ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਕਰੜੇ ਹੱਥੀਂ ਲਿਆ ਅਤੇ ਸਰਕਾਰ ਨੂੰ ਧੋਖੇਬਾਜ ਦੱਸਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਐਮਐਸਪੀ ਸਮੇਤ ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰਹੇਗਾ।

ਦੱਸਣਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਦਿਨਾਂ ਤੋਂ ਪਟਿਆਲਾ ਦੇ ਪ੍ਰਾਈਵੇਟ ਪਾਰਕ ਹਸਪਤਾਲ ਵਿੱਚ ਦਾਖਲ ਸਨ, ਜਿਨ੍ਹਾਂ ਨੂੰ ਅੱਜ ਇੱਥੋਂ ਛੁੱਟੀ ਦੇ ਦਿੱਤੀ ਗਈ। ਹਸਪਤਾਲ ਵਿੱਚੋਂ ਉਨ੍ਹਾਂ ਨੂੰ ਲਿਜਾਣ ਲਈ ਪੁੱਜੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਅੰਭਿਮਨਿਊ ਕੋਹਾੜ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ। ਹਸਪਤਾਲ ਤੋਂ ਛੁੱਟੀ ਹੋਣ ਮੌਕੇ ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਬੁੱਕਾ ਦੇ ਕੇ ਸਨਮਾਨਿਤ ਕੀਤਾ ਗਿਆ। Farmers Protest

ਇਹ ਵੀ ਪੜ੍ਹੋ: Lawyers Strike: ਵਕੀਲਾਂ ਨੇ ਜ਼ਿਲ੍ਹਾ ਅਦਾਲਤਾਂ ਅੱਗੇ ਕੀਤੀ ਕੰਮ ਛੋੜ ਹੜਤਾਲ

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕੇਂਦਰ ਸਰਕਾਰ ਨਾਲ ਇੱਕ ਪਾਸੇ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੋਵੇ ਅਤੇ ਦੂਜੇ ਪਾਸੇ ਰਾਜ ਦੀ ਸਰਕਾਰ ਵੱਲੋਂ ਪਿੱਠ ਵਿੱਚ ਛੁਰਾ ਮਾਰਦਿਆਂ ਕਿਸਾਨ ਆਗੂਆਂ ਨੂੰ ਰਸਤੇ ਵਿੱਚ ਡਿਟੇਨ ਕਰਕੇ ਜੇਲ੍ਹਾਂ ਵਿੱਚ ਸੁੱਟ ਦਿੱਤਾ ਹੋਵੇ। ਉਨ੍ਹਾਂ ਕਿਹਾ ਕਿ 19 ਮਾਰਚ ਨੂੰ ਉਨਾਂ ਦੀ ਐਬੂਲੈਂਸ ਨੂੰ ਪੁਲਿਸ ਵੱਲੋਂ ਕਿਡਨੈਂਪ ਕਰ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸ਼ੰਭੂ ਅਤੇ ਖਨੌਰੀ ਮੋਰਚੇ ’ਤੇ ਜਬਰ ਢਾਹੁੰਦਿਆ ਕਿਸਾਨਾਂ ਦੀਆਂ ਟਰਾਲੀਆਂ ਅਤੇ ਕਰੋੜਾਂ ਦਾ ਹੋਰ ਸਮਾਨ ਘਨੌਰ ਦੇ ਵਿਧਾਇਕ ਸਮੇਤ ਉਸਦੇ ਸਾਥੀਆਂ ਵੱਲੋਂ ਚੋਰੀ ਕਰਕੇ ਇਸ ਸਰਕਾਰ ਦਾ ਚਿਹਰਾ ਲੋਕਾਂ ਸਾਹਮਣੇ ਨੰਗਾ ਕਰ ਦਿੱਤਾ।

ਸਰਕਾਰ ਨੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ, ਦੇਣਾ ਪਵੇਗਾ ਹਿਸਾਬ : ਡੱਲੇਵਾਲ

ਉਨ੍ਹਾਂ ਨੂੰ ਪੁਲਿਸ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਾਡੇ ਨੌਜਵਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਪੁਲਿਸ ਖਿਲਾਫ਼ ਸੰਘਰਸ ਸ਼ੁਰੂ ਹੋਵੇਗਾ। ਉਕਤ ਵਿਧਾਇਕ ਦੇ ਸਾਥੀਆਂ ਖਿਲਾਫ਼ ਪਰਚਾ ਸਮੇਤ ਉਸ ਦੀ ਮੈਂਬਰਸ਼ਿਪ ਰੱਦ ਹੋਣੀ ਚਾਹੀਦੀ ਹੈ। ਡੱਲੇਵਾਲ ਨੇ ਕਿਹਾ ਕਿ ਪਾਰਕ ਹਸਪਤਾਲ ਅੰਦਰ ਉਨ੍ਹਾਂ ਵੱਲੋਂ ਨਾ ਟਰੀਟਮੈਂਟ ਲਿਆ ਗਿਆ ਅਤੇ ਪਾਣੀ ਵੀ ਤਿਆਗ ਦਿੱਤਾ ਗਿਆ। ਪੁਲਿਸ ਪ੍ਰਸ਼ਾਸਨ ਨੂੰ ਇੱਥੋਂ ਤੱਕ ਕਹਿ ਦਿੱਤਾ ਗਿਆ ਕਿ ਉਨ੍ਹਾਂ ਦੇ ਸਾਥੀਆਂ ਤੇ ਕਿਸਾਨਾਂ ਦੀ ਰਿਹਾਈ ਤੋਂ ਬਾਅਦ ਹੀ ਪਾਣੀ ਛਕਾਂਗਾ। ਉਨ੍ਹਾਂ ਕਿਹਾ ਕਿ ਐਮਐਸਪੀ ਦੀ ਮੰਗ ਸਮੇਤ ਕਿਸਾਨਾਂ ਦੀਆਂ 12 ਮੰਗਾਂ ’ਤੇ ਸ਼ੁਰੂ ਹੋਇਆ ਸੰਘਰਸ਼ ਜਾਰੀ ਰਹੇਗਾ ਅਤੇ ਪੰਜਾਬ ਸਰਕਾਰ ਵੱਲੋਂ ਜੋ ਉਨ੍ਹਾਂ ਨਾਲ ਧੋਖਾ ਕੀਤਾ ਗਿਆ ਹੈ, ਉਸਦਾ ਹਿਸਾਬ ਜ਼ਰੂਰ ਲਿਆ ਜਾਵੇਗਾ। Farmers Protest

Kisan Mahapanchayat: ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਡੱਲੇਵਾਲ ਵਿਖੇ ਕਿਸਾਨ ਮਹਾਂ ਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ
ਜਗਜੀਤ ਸਿੰਘ ਡੱਲੇਵਾਲ ਕਰਨਗੇ ਸੰਬੋਧਨ, ਸਵੇਰੇ 8 ਵਜੇ ਪਟਿਆਲਾ ਤੋਂ ਵੱਡੇ ਕਾਫਲੇ ਰਾਹੀਂ ਹੋਣਗੇ ਰਵਾਨਾ | Kisan Mahapanchayat

Kisan Mahapanchayat: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਅੱਜ ਇੱਥੇ ਤਿੰਨ ਘੰਟਿਆਂ ਤੱਕ ਲੰਮੀ ਮੀਟਿੰਗ ਕੀਤੀ ਗਈ। ਇਸ ਦੌਰਾਨ ਆਗੂਆਂ ਵੱਲੋਂ ਫੈਸਲਾ ਲਿਆ ਗਿਆ ਕਿ 3 ਅਪਰੈਲ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਡੱਲੇਵਾਲ ਵਿਖੇ ਵੱਡੀ ਕਿਸਾਨ ਮਹਾਂ ਪੰਚਾਇਤ ਕੀਤੀ ਜਾਵੇਗੀ ਜਿਸ ਵਿੱਚ ਜਗਜੀਤ ਸਿੰਘ ਡੱਲੇਵਾਲ ਖੁਦ ਸ਼ਾਮਿਲ ਹੋਣਗੇ। ਇਸ ਦੇ ਨਾਲ ਹੀ ਪੰਜਾਬ ਵਿੱਚ 6 ਹੋਰ ਮਹਾਂ ਪੰਚਾਇਤਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਪਹਿਲਾਂ ਇੱਥੇ ਤਿੰਨ ਘੰਟਿਆਂ ਤੱਕ ਆਪਣੀ ਮੀਟਿੰਗ ਕੀਤੀ ਗਈ ਅਤੇ ਇਸ ਤੋਂ ਬਾਅਦ ਇੱਥੋਂ ਦੇ ਪਾਰਕ ਹਸਪਤਾਲ ਵਿੱਚ ਦਾਖਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ ਇਸ ਤੋਂ ਬਾਅਦ ਸ਼ਾਮ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਕਾਕਾ ਸਿੰਘ ਕੋਟੜਾ ਅਤੇ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ 19 ਮਾਰਚ ਨੂੰ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਸਮੇਤ ਸ਼ੰਭੂ ਅਤੇ ਖਨੌਰੀ ਮੋਰਚੇ ਜਬਰੀ ਢਾਹੁਣ, ਕਿਸਾਨਾਂ ਦਾ ਸਮਾਨ ਚੋਰੀ ਕਰਨ ਆਦਿ ਖਿਲਾਫ ਪੰਜਾਬ ਵਿੱਚ ਦੋਹਾਂ ਫੋਰਮਾਂ ਵੱਲੋਂ ਕਿਸਾਨ ਮਹਾਂ ਪੰਚਾਇਤਾਂ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Railway News: ਰੇਲਵੇ ਫਿਰੋਜ਼ਪੁਰ ਡਿਵੀਜ਼ਨ ਨੇ ਵਿੱਤੀ ਸਾਲ ‘ਚ ਟਿਕਟ ਚੈਕਿੰਗ ਰਾਹੀਂ ਕਰੋੜਾਂ ਰੁਪਏ ਦਾ ਮਾਲੀਆ ਕੀਤਾ ਇਕੱਠ…

ਉਹਨਾਂ ਕਿਹਾ ਕਿ 3 ਅਪਰੈਲ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਡੱਲੇਵਾਲ ਵਿਖੇ ਕਿਸਾਨ ਮਹਾਂ ਪੰਚਾਇਤ ਕੀਤੀ ਜਾਵੇਗੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਜਗਜੀਤ ਸਿੰਘ ਡੱਲੇਵਾਲ ਸਵੇਰੇ 8 ਵਜੇ ਪਟਿਆਲਾ ਤੋਂ ਵੱਡੇ ਕਾਫਲੇ ਰਾਹੀਂ ਆਪਣੇ ਪਿੰਡ ਵੱਲ ਰਵਾਨਾ ਹੋਣਗੇ ਅਤੇ ਇਸ ਕਿਸਾਨ ਮਹਾਂ ਪੰਚਾਇਤ ਨੂੰ ਸੰਬੋਧਨ ਕਰਨਗੇ।

6 ਅਪਰੈਲ ਤੋਂ 12 ਅਪਰੈਲ ਤੱਕ ਹੋਣਗੀਆਂ ਕਿਸਾਨ ਮਹਾਂ ਪੰਚਾਇਤਾਂ

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ 6 ਅਪਰੈਲ ਨੂੰ ਸਰਹੰਦ ਵਿਖੇ ,7 ਅਪਰੈਲ ਨੂੰ ਧਨੌਲਾ ਵਿਖੇ , 8 ਅਪਰੈਲ ਨੂੰ ਦੋਦਾ ਵਿਖੇ , 9 ਅਪਰੈਲ ਨੂੰ ਫਾਜਲਿਕਾ ਵਿਖੇ, 10 ਅਪਰੈਲ ਨੂੰ ਮਾਨਸਾ ਵਿਖੇ , 12 ਅਪਰੈਲ ਨੂੰ ਅੰਮ੍ਰਿਤਸਰ ਵਿਖੇ ਕਿਸਾਨ ਮਹਾਂ ਪੰਚਾਇਤਾਂ ਕੀਤੀਆਂ ਜਾਣਗੀਆਂ। ਇਹਨਾਂ ਸਾਰੀਆਂ ਮਹਾਂ ਪੰਚਾਇਤਾਂ ਨੂੰ ਜਗਜੀਤ ਸਿੰਘ ਡੱਲੇਵਾਲ ਸੰਬੋਧਨ ਕਰਨਗੇ। ਇਧਰ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਮੀਟਿੰਗ ਵਿੱਚ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸ਼ਾਮਿਲ ਨਹੀਂ ਸਨ । ਜਦੋਂ ਇਸ ਸਬੰਧੀ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਕਤ ਆਗੂ ਕਿਉਂ ਨਹੀਂ ਪੁੱਜੇ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਫੋਰਮ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਉਹਨਾਂ ਦੱਸਿਆ ਕਿ ਇਹ ਜੋ ਕਿਸਾਨ ਮਹਾਂ ਪੰਚਾਇਤਾਂ ਦੇ ਪ੍ਰੋਗਰਾਮ ਹੋ ਰਹੇ ਹਨ ਇਹ ਦੋਹਾਂ ਫੋਰਮਾਂ ਦੇ ਸਾਂਝੇ ਹਨ। Kisan Mahapanchayat

ਕਿਸਾਨ ਆਗੂਆਂ ਨੇ ਕਿਹਾ ਕਿ ਐੱਮਐੱਸਪੀ ਸਮੇਤ ਕਿਸਾਨਾਂ ਦੀਆਂ ਜੋ 12 ਮੰਗਾਂ ਹਨ ਇਹਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਜੋ ਧੋਖੇਬਾਜੀ ਕੀਤੀ ਗਈ ਹੈ ਉਸਦਾ ਖਮਿਆਜਾ ਇਸ ਸਰਕਾਰ ਨੂੰ ਜ਼ਰੂਰ ਭੁਗਤਣਾ ਪਵੇਗਾ।