AAP Di Sarkar AAP De Dwar - Sach Kahoon Punjabi

ਟੋਕੇ ’ਚ ਹੱਥ ਕਟਵਾ ਚੁੱਕੀ ਬਜੁਰਗ ਮਹਿਲਾ ਨੂੰ ਦਿਵਿਆਂਗਜਨ ਵਾਲੇ ਸਾਰੇ ਲਾਭ ਦਿਵਾਉਣ ਲਈ ਆਦੇਸ਼ ਜਾਰੀ
‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪਿੰਡ ਖੇੜੀ ਗੌੜੀਆਂ ਪੁੱਜੇ ਏ.ਡੀ.ਸੀ. ਡਾ. ਬੇਦੀ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਿੰਡ ਖੇੜੀ ਗੌੜੀਆਂ ਵਿਖੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਨ ਸੁਵਿਧਾ ਕੈਂਪ ਮੌਕੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਐਸ.ਡੀ.ਐਮ. ਅਰਵਿੰਦ ਕੁਮਾਰ ਨੇ ਲੋਕਾਂ ਨਾਲ ਸਿੱਧਾ ਰਾਬਤਾ ਬਣਾਇਆ। ਦੋਵਾਂ ਅਧਿਕਾਰੀਆਂ ਨੇ ਸਥਾਨਕ ਵਸਨੀਕਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ ਅਤੇ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦੇ ਹੱਲ ਲਈ ਨਿਰਦੇਸ਼ ਦਿੱਤੇ। Jan Suvidha Camp

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੇ ਨੀਤੀ ਆਯੋਗ ਦੀ ਮੀਟਿੰਗ ਦਾ ਕੀਤਾ ਬਾਈਕਾਟ

ਕੈਂਪ ਮੌਕੇ ਸੱਜਾ ਹੱਥ ਟੋਕੇ ਵਿੱਚ ਕਟਵਾ ਚੁੱਕੀ ਇੱਕ ਬਜੁਰਗ ਮਹਿਲਾ ਨੂੰ ਮਿਲਕੇ ਏ.ਡੀ.ਸੀ. ਡਾ. ਬੇਦੀ ਨੇ ਇਸ ਨੂੰ ਦਿਵਿਆਂਗਜਨ ਵਾਲੇ ਸਾਰੇ ਲਾਭ ਦਿਵਾਉਣ ਲਈ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੇ ਆਦੇਸ਼ਾਂ ਮੁਤਾਬਕ ਜ਼ਿਲ੍ਹਾ ਅਧਿਕਾਰੀ ਲੋਕਾਂ ਦੇ ਮਸਲੇ ਹੱਲ ਕਰਨ ਲਈ ਉਨ੍ਹਾਂ ਦੇ ਘਰਾਂ ਨੇੜੇ ਹੀ ਲਗਾਤਾਰ ਪੁੱਜ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕ ਹਫ਼ਤੇ ’ਚ ਦੋ ਪਿੰਡਾਂ ਅੰਦਰ ਲੱਗ ਰਹੇ ਅਜਿਹੇ ਕੈਂਪਾਂ ਦਾ ਲਾਭ ਉਠਾ ਰਹੇ ਹਨ। ਏ.ਡੀ.ਸੀ. ਨੇ ਦੱਸਿਆ ਕਿ ਇਸ ਕੈਂਪ ਲਈ ਸਮਾਣਾ ਹਲਕੇ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਟੀਮ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਇਸ ਕੈਂਪ ਦਾ ਲਾਭ ਲੈਣ ਲਈ ਪ੍ਰੇਰਤ ਕੀਤਾ ਹੈ।

ਜਨ ਸੁਵਿਧਾ ਕੈਂਪ ਮੌਕੇ ਏ.ਡੀ.ਸੀ. ਤੇ ਐਸ.ਡੀ.ਐਮ. ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ, ਬੂਟੇ ਵੀ ਲਾਏ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਖ਼ੁਦ ਚੱਲਕੇ ਲੋਕਾਂ ਦੇ ਘਰਾਂ ਦੇ ਨੇੜੇ ਪੁੱਜਦੇ ਹਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਮੌਕੇ ’ਤੇ ਹੀ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ। ਏ.ਡੀ.ਸੀ. ਅਤੇ ਐਸ.ਡੀ.ਐਮ. ਅਰਵਿੰਦ ਕੁਮਾਰ ਨੇ ਪਿੰਡ ਵਿੱਚ ਬੂਟੇ ਲਗਾਉਣ ਦੀ ਸ਼ੁਰੂਆਤ ਵੀ ਕਰਵਾਈ। Jan Suvidha Camp

ਪਿੰਡ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ (Jan Suvidha Camp)

ਪਿੰਡ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਨੂੰ ਆਪਣੇ ਕੰਮਾਂ ਕਰਵਾਉਣ ਦੀ ਸਹੂਲਤ ਉਨ੍ਹਾਂ ਦੇ ਪਿੰਡ ਵਿੱਚ ਹੀ ਪ੍ਰਦਾਨ ਕੀਤੀ ਹੈ, ਜਿਸ ਕਰਕੇ ਹੁਣ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ’ਚ ਜਾਣ ਦੀ ਲੋੜ ਨਹੀਂ ਰਹੀ। ਇਸ ਮੌਕੇ ਤਮਾਸ਼ਾ ਆਰਟ ਥੀਏਟਰ ਪਟਿਆਲਾ ਨੇ ਰੁੱਖ ਲਗਾਉ ਵਾਤਾਵਰਣ ਬਚਾਉ ਉਪਰ ਨੁੱਕੜ ਨਾਟਕ ਅਤੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੇ ਚੌਥੀ ਕਲਾਸ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਕੋਰੀਓਗ੍ਰਾਫ਼ੀ ਦੀ ਪੇਸ਼ਕਾਰੀ ਕੀਤੀ।

ਜਨ ਸੁਵਿਧਾ ਕੈਂਪ ਦੌਰਾਨ ਰਾਸ਼ਨ ਕਾਰਡ ਵਿੱਚ ਆਪਣੇ ਪਰਿਵਾਰਕ ਜੀਆਂ ਦੇ ਨਾਂਅ ਜੋੜਨ, ਆਧਾਰ ਕਾਰਡ ਅਪਡੇਸ਼ਨ, ਅੰਗਹੀਣਤਾ, ਸਮਾਜਿਕ ਸੁਰੱਖਿਆ ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਸਿਹਤ ਵਿਭਾਗ ਵੱਲੋਂ ਮਰੀਜਾਂ ਦਾ ਚੈਕਅਪ ਤੇ ਮੁਫ਼ਤ ਦਵਾਈਆਂ, ਕਿਰਤ ਵਿਭਾਗ ਦੀ ਲਾਲ ਕਾਪੀ, ਖੇਤੀਬਾੜੀ, ਦਿਹਾਤੀ ਵਿਕਾਸ, ਮਾਲ ਵਿਭਾਗ ਦੇ ਜਮੀਨੀ ਰਿਕਾਰਡ ਨਾਲ ਸਬੰਧਤ ਕੰਮ, ਜਾਤੀ ਤੇ ਰਿਹਾਇਸ਼ੀ ਸਰਟੀਫਿਕੇਟ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਵਾ ਕੇ ਪੈਨਸ਼ਨ ਲਗਵਾਉਣ ਸਬੰਧੀ ਲੋਕਾਂ ਨੇ ਦਰਖਾਸਤਾਂ ਦਿੱਤੀਆਂ। ਇਸ ਮੌਕੇ ਬੀ.ਡੀ.ਪੀ.ਓ. ਸੁਮਰਿਤਾ, ਨਾਇਬ ਤਹਿਸੀਲਦਾਰ ਜਸਵੰਤ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਅਤੇ ਪਿੰਡ ਦੇ ਵਸਨੀਕ ਵੀ ਮੌਜੂਦ ਸਨ।

ਜਨ ਸੁਵਿਧਾ ਕੈਂਪ ’ਚ ਡਿਪਟੀ ਕਮਿਸ਼ਨਰ ਪਟਿਆਲਾ ਨੇ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ, ਮੌਕੇ ’ਤੇ ਕੀਤਾ ਹੱਲ
ਹਫ਼ਤੇ ’ਚ ਦੋ ਵਾਰ ਲਗਾਏ ਜਾਂਦੇ ਹਨ ਜਨ ਸੁਵਿਧਾ ਕੈਂਪ : ਸ਼ੋਕਤ ਅਹਿਮਦ ਪਰੇ

(ਭੂਸ਼ਨ ਸਿੰਗਲਾ) ਪਾਤੜਾਂ। ਅੱਜ ਹਲਕੇ ਦੇ ਪਿੰਡ ਕਰੀਮਨਗਰ (ਚਿੱਚੜਵਾਲ) ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲੱਗੇ ਜਨ ਸੁਵਿਧਾ ਕੈਂਪ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਹਲਕਾ ਵਿਧਾਇਕ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ ‘ਤੇ ਹੀ ਹੱਲ ਕੀਤੇ। ਸ਼ੁਤਰਾਣਾ ਤੋਂ ਕਰੀਮਨਗਰ ਨੂੰ ਜਾਂਦੀ ਸੜਕ ਦੀਆਂ ਬਰਮਾਂ ਹੜ੍ਹਾਂ ਕਰਕੇ ਖੁਰਨ ਦਾ ਮਾਮਲਾ ਲੋਕਾਂ ਵੱਲੋਂ ਡਿਪਟੀ ਕਮਿਸ਼ਨਰ ਕੋਲ ਉਠਾਉਣ ’ਤੇ ਡੀਸੀ ਨੇ ਤੁਰੰਤ ਲੋਕ ਨਿਰਮਾਣ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸਪੈਸ਼ਲ ਕੇਸ ਬਣਾ ਕੇ ਭੇਜਿਆ ਜਾਵੇ ਤਾਂ ਕਿ ਇਸ ਸੜਕ ਦੀ ਤੁਰੰਤ ਮੁਰੰਮਤ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। Jan Suvidha Camp

ਡਿਪਟੀ ਕਮਿਸ਼ਨਰ ਨੇ ਇਸ ਕੈਂਪ ਦੌਰਾਨ ਆਪਣੀਆਂ ਸ਼ਿਕਾਇਤਾਂ ’ਤੇ ਮਸਲੇ ਲੈ ਕੇ ਪੁੱਜੇ ਲੋਕਾਂ ਦੇ ਮਸਲੇ ਤੁਰੰਤ ਹੱਲ ਕਰਵਾਏ। ਉਨ੍ਹਾਂ ਨੇ ਅਪਾਹਿਜ਼ਾਂ ਦੀ ਪੈਨਸ਼ਨ, ਲੋੜਵੰਦਾਂ ਨੂੰ ਟਰਾਈਸਾਇਕਲ, ਸੜਕਾਂ, ਪਾਣੀ ਦੀ ਨਿਕਾਸੀ ਆਦਿ ਸਮੇਤ ਸਥਾਨਕ ਵਾਸੀਆਂ ਦੀਆਂ ਨਿੱਜੀ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ।

ਜਨ ਸੁਵਿਧਾ ਕੈਂਪ ਲਗਾਉਣ ਨਾਲ ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਹੋਈ

ਵਿਧਾਇਕ ਕੁਲਵੰਤ ਸਿੰਘ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜਨ ਸੁਵਿਧਾ ਕੈਂਪ ਲਗਾਉਣ ਦਾ ਅਹਿਮ ਉਪਰਾਲਾ ਕੀਤਾ ਹੈ, ਜਿਸ ਲਈ ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਹਰੇਕ ਪਿੰਡ ਵਿੱਚ ਲਗਾਏ ਜਾਣਗੇ। ਇਸ ਲਈ ਸਬੰਧਤ ਇਲਾਕਿਆਂ ਦੇ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਜ਼ਰੂਰ ਉਠਾਉਣ ਅਤੇ ਆਪਣੇ ਦਸਤਾਵੇਜ਼ ਪਹਿਲਾ ਹੀ ਤਿਆਰ ਰੱਖਣ।

ਲੋਕ ਵੱਧ ਤੋਂ ਵੱਧ ਕੈਂਪਾਂ ਦਾ ਲਾਭ ਜ਼ਰੂਰ ਉਠਾਉਣ (Jan Suvidha Camp)

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਹਫ਼ਤੇ ਦੇ ਵਿੱਚ ਦੋ ਦਿਨ ਜਨ ਸੁਵਿਧਾ ਕੈਂਪ ਲਗਾਏ ਜਾਂਦੇ ਹਨ, ਜਿਸ ‘ਚ ਇੱਕ ਦਿਨ ਏ.ਡੀ.ਸੀ. ਅਤੇ ਇੱਕ ਦਿਨ ਉਹ ਖ਼ੁਦ ਜਾਂਦੇ ਹਨ, ਇਸ ਲਈ ਜ਼ਿਲ੍ਹਾ ਨਿਵਾਸੀ ਆਪਣੇ ਨੇੜੇ ਲੱਗਦੇ ਅਜਿਹੇ ਕੈਂਪਾਂ ਦਾ ਲਾਭ ਜ਼ਰੂਰ ਉਠਾਉਣ।

ਕੈਂਪ ਦੌਰਾਨ ਐਸ.ਡੀ.ਐਮ. ਰਵਿੰਦਰ ਸਿੰਘ, ਡੀ.ਐਸ.ਪੀ. ਦਲਜੀਤ ਸਿੰਘ ਵਿਰਕ, ਤਹਿਸੀਲਦਾਰ ਹਰਸਿਮਰਨ ਸਿੰਘ, ਨਾਇਬ ਤਹਿਸੀਲਦਾਰ ਰਮਨ ਕੁਮਾਰ, ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ, ਮੰਡਲ ਭੂਮੀ ਰੱਖਿਆ ਅਫ਼ਸਰ ਨਿੱਧੀ ਬੱਤਾ, ਐਸ.ਐਮ.ਓ. ਸ਼ੈਲੀ ਜੇਤਲੀ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜ਼ੂਦ ਸਨ, ਜਿਨ੍ਹਾਂ ਨੇ ਲੋਕਾਂ ਦੇ ਮਸਲੇ ਨਿਬੇੜੇ ਅਤੇ ਮੌਕੇ ‘ਤੇ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ। ਪਿੰਡ ਵਾਸੀਆਂ ਹਰਦੀਪ ਸਿੰਘ, ਰੁਲਦਾ ਸਿੰਘ, ਸ਼ੀਬਾ ਰਾਮ ਆਦਿ ਨੇ ਕੈਂਪ ਲਗਾਉਣ ਲਈ ਸਰਕਾਰ ਦਾ ਧੰਨਵਾਦ ਕੀਤਾ।

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ
(ਰਜਨੀਸ਼ ਰਵੀ) ਅਬੋਹਰ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਵੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗਣ ਵਾਲੇ ਕੈਂਪਾਂ ਦਾ ਸ਼ੈਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਉਪ ਮੰਡਲ ਅਬੋਹਰ ਵਿੱਚ 26 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਗਿੱਦੜਾਂਵਾਲੀ ਅਤੇ ਜੰਡ ਵਾਲਾ ਹਨੁਵੰਤਾ ਵਿੱਚ ਅਤੇ ਬਾਅਦ ਦੁਪਹਿਰ 2 ਵਜੇ ਪਿੰਡ ਮੌਜਗੜ੍ਹ ਅਤੇ ਖੂਈਆਂ ਸਰਵਰ ਵਿਖੇ ਕੈਂਪ ਲੱਗੇਗਾ। Abohar News

ਇਹ ਵੀ ਪੜ੍ਹੋ: Shubkaran : ਸ਼ੁਭਕਰਨ ਦੇ ਦੋਸ਼ੀਆਂ ਖਿਲਾਫ ਹੋਵੇ ਪਰਚਾ ਦਰਜ, ਕਿਸਾਨ ਜਥੇਬੰਦੀਆਂ ਨੇ ਸਰਕਾਰ ਦੀ ਪੇਸ਼ਕਸ਼ ਠੁਕਰਾਈ

ਖੂਈਆਂ ਸਰਵਰ ਦੇ ਕੈਂਪ ਵਿੱਚ ਤੇਲੂ ਪੁਰੇ ਦੇ ਲੋਕ ਵੀ ਪਹੁੰਚ ਸਕਦੇ ਹਨ। 27 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਦੌਲਤਪੁਰਾ ਅਤੇ ਦਲਮੀਰ ਖੇੜਾ ਵਿੱਚ ਅਤੇ ਬਾਅਦ ਦੁਪਹਿਰ 2 ਵਜੇ ਦਾਨੇਵਾਲਾ ਸੱਤ ਕੋਸ਼ੀ ਅਤੇ ਦੀਵਾਨ ਖੇੜਾ ਵਿਖੇ ਕੈਂਪ ਲੱਗੇਗਾ। ਦਲਮੀਰ ਖੇੜਾ ਦੇ ਕੈਂਪ ਵਿੱਚ ਪੱਟੀ ਬੀਲਾ ਦੇ ਲੋਕ ਵੀ ਪਹੁੰਚਣਗੇ। ਇਸੇ ਤਰ੍ਹਾਂ 28 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਸੱਪਾਂਵਾਲੀ ਅਤੇ ਪੰਜ ਕੋਸੀ ਵਿਖੇ ਅਤੇ ਬਾਅਦ ਦੁਪਹਿਰ 2 ਵਜੇ ਪਿੰਡ ਹਰੀਪੁਰਾ ਅਤੇ ਕਿੱਲਿਆਂਵਾਲੀ ਵਿਖੇ ਲੋਕ ਸੁਵਿਧਾ ਕੈਂਪ ਲੱਗਣਗੇ । 29 ਫਰਵਰੀ ਨੂੰ ਸਵੇਰੇ 10 ਵਜੇ ਪਿੰਡ ਹਿੰਮਤਪੁਰਾ ਵਿਖੇ ਕੈਂਪ ਲੱਗੇਗਾ ਜਿੱਥੇ ਹਿੰਮਤਪੁਰਾ ਤੋਂ ਇਲਾਵਾ ਚੱਕ ਰਾਧੇਵਾਲਾ ਅਤੇ ਮੋਡੀਕੇੜਾ ਦੇ ਲੋਕ ਵੀ ਪਹੁੰਚ ਸਕਣਗੇ।

ਕੈਂਪਾਂ ਵਿੱਚ 43 ਤਰ੍ਹਾਂ ਦੀਆਂ ਸਕੀਮਾਂ ਦਾ ਲਾਭ ਮੌਕੇ ’ਤੇ ਹੀ ਦਿੱਤਾ ਜਾਂਦਾ

ਇਸੇ ਦਿਨ ਸਵੇਰੇ 10 ਵਜੇ ਪਿੰਡ ਰਾਮਪੁਰਾ ਵਿੱਚ ਲੱਗਣ ਵਾਲੇ ਕੈਂਪ ਵਿੱਚ ਰਾਮਪੁਰਾ ਅਤੇ ਨਰਾਇਣਪੁਰਾ ਦੇ ਲੋਕ ਵੀ ਪਹੁੰਚ ਸਕਣਗੇ। 29 ਫਰਵਰੀ ਨੂੰ ਹੀ ਬਾਅਦ ਦੁਪਹਿਰ 2 ਵਜੇ ਪਿੰਡ ਵਜੀਦਪੁਰ ਭੋਮਾ ਅਤੇ ਕੁਲਾਰ ਵਿਖੇ ਲੋਕ ਸੁਵਿਧਾ ਕੈਂਪ ਲੱਗੇਗਾ। ਡਿਪਟੀ ਕਮਿਸ਼ਨਰ ਨੇ ਸਬੰਧਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ। ਇਹਨਾਂ ਕੈਂਪਾਂ ਵਿੱਚ 43 ਤਰ੍ਹਾਂ ਦੀਆਂ ਸਕੀਮਾਂ ਦਾ ਲਾਭ ਮੌਕੇ ’ਤੇ ਹੀ ਦਿੱਤਾ ਜਾਂਦਾ ਹੈ। Abohar News

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂਅ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।