Congress News - Sach Kahoon Punjabi

Mallikarjun Kharge: ਸੰਗਰੂਰ ਜ਼ਿਲ੍ਹਾ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਖੜਗੇ ਵਿਰੁੱਧ ਵਾਰੰਟ ਜਾਰੀ
Congress News: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੀ ਸੰਗਰੂਰ ਜ਼ਿਲ੍ਹਾ ਅਦਾਲਤ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਵਿਰੁੱਧ ਵਾਰੰਟ ਜਾਰੀ ਕੀਤਾ ਹੈ। ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਮਾਮਲੇ ਦੀ ਸੁਣਵਾਈ 19 ਸਤੰਬਰ ਨੂੰ ਹੋਵੇਗੀ। ਉਨ੍ਹਾਂ ਦੇ ਵਕੀਲ, ਐਡਵੋਕੇਟ ਲਲਿਤ ਗਰਗ ਨੇ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ। ਇਹ ਮਾਮਲਾ 2023 ਦਾ ਹੈ, ਜਦੋਂ ਸੰਗਰੂਰ ਨਿਵਾਸੀ ਹਿਤੇਸ਼ ਭਾਰਦਵਾਜ (ਬਜਰੰਗ ਦਲ ਮੈਂਬਰ) ਨੇ ਖੜਗੇ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ। ਖੜਗੇ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਰਨਾਟਕ ਵਿਧਾਨ ਸਭਾ ਚੋਣ ਮੈਨੀਫੈਸਟੋ ’ਚ ਬਜਰੰਗ ਦਲ ਵਿਰੁੱਧ ਗੰਭੀਰ ਦੋਸ਼ ਲਾਏ ਸਨ। Congress News

ਉਨ੍ਹਾਂ ਨੇ ਬਜਰੰਗ ਦਲ ਦੀ ਤੁਲਨਾ ਪਾਕਿਸਤਾਨੀ ਅੱਤਵਾਦੀ ਸੰਗਠਨ ਪੀਐਫਆਈ ਨਾਲ ਕੀਤੀ ਸੀ ਤੇ ਕਿਹਾ ਸੀ ਕਿ ਜੇਕਰ ਉਹ ਸੱਤਾ ’ਚ ਆਏ ਤਾਂ ਸੰਗਠਨ ’ਤੇ ਪਾਬੰਦੀ ਲਾ ਦਿੱਤੀ ਜਾਵੇਗੀ। ਇਹ ਮਾਮਲਾ ਸ਼ੁਰੂ ’ਚ ਸਿਵਲ ਪ੍ਰਕਿਰਤੀ ਦਾ ਸੀ, ਜਿਸ ’ਚ ਮਲਿਕਾਰੁਜਨ ਖੜਗੇ ਦੇ ਵਕੀਲ ਪੇਸ਼ ਹੋਏ ਸਨ। ਅਦਾਲਤ ਨੇ ਹੁਣ ਇਸ ਨੂੰ ਅਪਰਾਧਿਕ ਮਾਮਲੇ ’ਚ ਬਦਲ ਦਿੱਤਾ ਹੈ। ਜੇਕਰ ਖੜਗੇ ਪੇਸ਼ ਨਹੀਂ ਹੁੰਦੇ ਹਨ, ਤਾਂ ਅਦਾਲਤ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਸਕਦੀ ਹੈ। ਅਦਾਲਤ ਨੇ ਇਹ ਹੁਕਮ ਅੱਜ ਜਾਰੀ ਕੀਤਾ ਹੈ। ਅਦਾਲਤ ਨੇ ਮੁਲਜ਼ਮ ਵਿਰੁੱਧ 15,000 ਰੁਪਏ ਦਾ ਬਾਂਡ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 19 ਸਤੰਬਰ, 2026 ਨੂੰ ਹੋਣੀ ਹੈ।

Read Also : Ludhiana News: ਲੁਧਿਆਣਾ ’ਚ ਡਰਾਈਵਰ ਦੀ ਸ਼ੱਕੀ ਹਾਲਾਤ ’ਚ ਮੌਤ, ਕਮਰੇ ’ਚ ਲਟਕਦੀ ਮਿਲੀ ਲਾਸ਼

Congress News: ਕਾਂਗਰਸ ਨੇ ਬਲਾਕ ਪ੍ਰਧਾਨ ਨੂੰ ਕੀਤਾ ਮੁਅੱਤਲ, ਅਨੁਸ਼ਾਸਨਹੀਣਤਾ ਦਾ ਦੋਸ਼
ਪਾਰਟੀ ਪ੍ਰਤੀ ਵਫ਼ਾਦਾਰੀ ਦੀ ਕੀਤੀ ਉਲੰਘਣਾ

Congress News: ਮੁੰਬਈ, (ਆਈਏਐਨਐਸ)। ਮਹਾਂਰਾਸ਼ਟਰ ਪ੍ਰਦੇਸ਼ ਕਾਂਗਰਸ ਕਮੇਟੀ (ਐਮਪੀਸੀਸੀ) ਨੇ ਅੰਬਰਨਾਥ ਕਾਂਗਰਸ ਬਲਾਕ ਪ੍ਰਧਾਨ ਪ੍ਰਦੀਪ ਪਾਟਿਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਐਮਪੀਸੀਸੀ ਦੇ ਉਪ ਪ੍ਰਧਾਨ ਗਣੇਸ਼ ਪਾਟਿਲ ਨੇ ਕੀਤੀ ਹੈ। ਕਾਂਗਰਸ ਨੇਤਾ ਗਣੇਸ਼ ਪਾਟਿਲ ਨੇ ਅੰਬਰਨਾਥ ਕਾਂਗਰਸ ਬਲਾਕ ਪ੍ਰਧਾਨ ਪ੍ਰਦੀਪ ਪਾਟਿਲ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ ਵਿੱਚ ਲਿਖਿਆ ਹੈ, “ਅਸੀਂ ਕਾਂਗਰਸ ਦੇ ਨਿਸ਼ਾਨ ‘ਤੇ ਨਗਰ ਨਿਗਮ ਚੋਣਾਂ ਲੜੀਆਂ ਅਤੇ 12 ਸੀਟਾਂ ਜਿੱਤੀਆਂ, ਪਰ ਸੂਬਾ ਲੀਡਰਸ਼ਿਪ ਜਾਂ ਸੂਬਾ ਦਫ਼ਤਰ ਨੂੰ ਸੂਚਿਤ ਕੀਤੇ ਬਿਨਾਂ, ਤੁਸੀਂ ਭਾਜਪਾ ਨਾਲ ਗੱਠਜੋੜ ਕੀਤਾ ਅਤੇ ਸਾਨੂੰ ਇਸ ਬਾਰੇ ਮੀਡੀਆ ਸੂਤਰਾਂ ਤੋਂ ਪਤਾ ਲੱਗਾ।” ਇਹ ਚੰਗੀ ਗੱਲ ਨਹੀਂ ਹੈ, ਇਸ ਲਈ ਸੂਬਾ ਪ੍ਰਧਾਨ ਹਰਸ਼ਵਰਧਨ ਦੇ ਨਿਰਦੇਸ਼ਾਂ ਅਨੁਸਾਰ, ਤੁਹਾਨੂੰ ਪਾਰਟੀ ਤੋਂ ਮੁਅੱਤਲ ਕੀਤਾ ਜਾ ਰਿਹਾ ਹੈ।”

ਉਨ੍ਹਾਂ ਕਿਹਾ ਕਿ ਇਹ ਪਾਰਟੀ ਪ੍ਰਤੀ ਵਫ਼ਾਦਾਰੀ ਦੀ ਉਲੰਘਣਾ ਹੈ। ਇਸ ਦੇ ਨਾਲ ਹੀ ਸਾਡੀ ਬਲਾਕ ਕਾਂਗਰਸ ਕਾਰਜਕਾਰਨੀ ਕਮੇਟੀ ਨੂੰ ਭੰਗ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ, ਸਾਡੇ ਨਾਲ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਵਾਲੇ ਸਾਰੇ ਕੌਂਸਲਰਾਂ ਨੂੰ ਵੀ ਪਾਰਟੀ ਤੋਂ ਮੁਅੱਤਲ ਕੀਤਾ ਜਾ ਰਿਹਾ ਹੈ। ਇਹ ਕਾਰਵਾਈ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰਾਂ ਦੀ ਜਿੱਤ ਦੇ ਬਾਵਜੂਦ ਭਾਜਪਾ ਨਾਲ ਕਥਿਤ ਗਠਜੋੜ ਦੀਆਂ ਖ਼ਬਰਾਂ ਤੋਂ ਬਾਅਦ ਕੀਤੀ ਗਈ ਹੈ।

ਇਹ ਵੀ ਪੜ੍ਹੋ: Punjab Haryana Weather Update: ਹਰਿਆਣਾ-ਪੰਜਾਬ ’ਚ ਕਦੋਂ ਨਿਕਲੇਗੀ ਧੁੱਪ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਅੰਬਰਨਾਥ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਦੇ ਅਧਿਕਾਰਤ ਉਮੀਦਵਾਰਾਂ ਦੇ ਬਾਵਜੂਦ ਭਾਜਪਾ ਨਾਲ ਕਥਿਤ ਗਠਜੋੜ ਦੇ ਦੋਸ਼ਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਦਰਅਸਲ, ਭਾਜਪਾ ਨੇ ਕਾਂਗਰਸ ਅਤੇ ਐਨਸੀਪੀ ਦੇ ਸਮਰਥਨ ਨਾਲ ਅੰਬਰਨਾਥ ਨਗਰ ਪ੍ਰੀਸ਼ਦ ਵਿੱਚ ਬਹੁਮਤ ਹਾਸਲ ਕੀਤਾ ਹੈ। ਅੰਬਰਨਾਥ ਠਾਣੇ ਜ਼ਿਲ੍ਹੇ ਵਿੱਚ ਸਥਿਤ ਹੈ, ਜਿਸਨੂੰ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਦਾ ਗ੍ਰਹਿ ਜ਼ਿਲ੍ਹਾ ਵੀ ਮੰਨਿਆ ਜਾਂਦਾ ਹੈ।

ਹਾਲ ਹੀ ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਨੇ ਅੰਬਰਨਾਥ ਵਿੱਚ ਸ਼ਿਵ ਸੈਨਾ ਨੂੰ ਹਰਾ ਦਿੱਤਾ, ਜਿਸ ਨਾਲ ਉੱਥੇ ਉਸਦਾ ਰਾਜ ਖਤਮ ਹੋ ਗਿਆ। ਹਾਲਾਂਕਿ ਸ਼ਿਵ ਸੈਨਾ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ, ਪਰ ਭਾਜਪਾ ਨੇ ਇੱਕ ਅਚਾਨਕ ਗੱਠਜੋੜ ਬਣਾਇਆ, ਜਿਸ ਨਾਲ ਨਗਰ ਕੌਂਸਲ ਪ੍ਰਧਾਨ ਦਾ ਅਹੁਦਾ ਅਤੇ ਬਹੁਮਤ ਪ੍ਰਾਪਤ ਹੋਇਆ। 59 ਮੈਂਬਰੀ ਅੰਬਰਨਾਥ ਨਗਰ ਕੌਂਸਲ ਵਿੱਚ, ਸ਼ਿਵ ਸੈਨਾ ਨੇ 23 ਸੀਟਾਂ, ਭਾਜਪਾ ਨੇ 16, ਕਾਂਗਰਸ ਨੇ 12 ਅਤੇ ਐਨਸੀਪੀ (ਅਜੀਤ ਪਵਾਰ ਧੜੇ) ਨੇ 4 ਸੀਟਾਂ ਜਿੱਤੀਆਂ। ਭਾਜਪਾ (16), ਕਾਂਗਰਸ (12), ਅਤੇ ਐਨਸੀਪੀ (4) ਨੇ ਮਿਲ ਕੇ 32 ਸੀਟਾਂ ਪ੍ਰਾਪਤ ਕੀਤੀਆਂ, ਬਹੁਮਤ ਦੇ ਅੰਕੜੇ ਨੂੰ ਪਾਰ ਕਰ ਲਿਆ। ਇਸ ਦੇ ਨਾਲ, ਸ਼ਿੰਦੇ ਧੜੇ ਦੀ ਸ਼ਿਵ ਸੈਨਾ (23 ਸੀਟਾਂ) ਵਿਰੋਧੀ ਧਿਰ ਵਿੱਚ ਚਲੀ ਗਈ। Congress News

ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਮਤਾ ਪਾਸ, ਵਿਸ਼ੇਸ਼ ਅਧਿਕਾਰ ਕਮੇਟੀ ਕਰੇਗੀ ਹੁਣ ਕਾਰਵਾਈ
ਕਾਂਗਰਸੀ ਵਿਧਾਇਕਾਂ ਵਿੱਚ ਸਿਰਫ਼ ਸੰਦੀਪ ਜਾਖੜ ਖ਼ਿਲਾਫ਼ ਪਾਸ ਨਹੀਂ ਹੋਇਆ ਮਤਾ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਬਾਜਵਾ ਅਤੇ ਉਨ੍ਹਾਂ ਦੇ ਸਾਥੀ ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਕਾਰਵਾਈ ਕਰਨ ਲਈ ਮਤਾ ਪਾਸ ਹੋ ਗਿਆ ਹੈ। ਕਾਂਗਰਸੀ ਵਿਧਾਇਕਾਂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ 1 ਮਾਰਚ ਨੂੰ ਸਦਨ ਵਿੱਚ ਭਾਸ਼ਣ ਦੇਣ ਆਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਵਿੱਚ ਵਿਘਨ ਪਾਉਣ ਦੇ ਨਾਲ ਹੀ ਹੰਗਾਮਾ ਕਰਦੇ ਹੋਏ ਉਨ੍ਹਾਂ ਨੂੰ ਰੋਕਿਆ ਗਿਆ, ਜਿਸ ਕਾਰਨ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੂਰਾ ਭਾਸ਼ਣ ਹੀ ਨਾ ਪੜ੍ਹ ਸਕੇ। Congress News

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਇਸ ਮਤੇ ਨੂੰ ਪਾਸ ਕਰਵਾਉਂਦੇ ਹੋਏ ਕਾਂਗਰਸੀ ਦੀ ਕਾਰਵਾਈ ਨੂੰ ਗੈਰ ਮਰਿਆਦਾ ਵਾਲੀ ਕਰਾਰ ਦਿੱਤਾ ਅਤੇ ਹੋਏ ਮਾਮਲੇ ਦੀ ਜਾਂਚ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਸੌਂਪ ਦਿੱਤੀ ਹੈ। ਹੁਣ ਵਿਸ਼ੇਸ਼ ਅਧਿਕਾਰ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕਰਦੇ ਹੋਏ ਇਹ ਤੈਅ ਕੀਤਾ ਜਾਵੇਗਾ ਕਿ ਕਾਂਗਰਸੀ ਵਿਧਾਇਕਾਂ ਦੇ ਖ਼ਿਲਾਫ਼ ਕੀ ਕਾਰਵਾਈ ਕੀਤੀ ਜਾਵੇ ?

ਇਹ ਵੀ ਪੜ੍ਹੋ: Budget | ਬਜ਼ਟ ਪੇਸ਼ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ

ਜਾਣਕਾਰੀ ਅਨੁਸਾਰ ਇੱਕ ਮਾਰਚ ਨੂੰ ਸੈਸ਼ਨ ਦੀ ਸ਼ੁਰੂਆਤ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਭਾਸ਼ਣ ਦੇਣ ਲਈ ਵਿਧਾਨ ਸਭਾ ਵਿੱਚ ਪੁੱਜੇ ਸਨ। ਵਿਧਾਨ ਸਭਾ ਵਿੱਚ ਜਿਉੇਂ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੀ ਸ਼ੁਰੂਆਤ ਕੀਤੀ ਗਈ ਤਾਂ ਕਾਂਗਰਸੀ ਵਿਧਾਇਕਾਂ ਵੱਲੋਂ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਬਿਠਾਉਣ ਦੀ ਕੋਸ਼ਸ਼ ਕੀਤੀ ਗਈ ਪਰ ਕਾਂਗਰਸੀ ਵਿਧਾਇਕ ਆਪਣੀ ਸੀਟਾਂ ’ਤੇ ਬੈਠੇ ਹੀ ਨਹੀਂ ਅਤੇ ਰਾਜਪਾਲ ਨੇ ਸਾਰਾ ਭਾਸ਼ਣ ਦੀ ਪੜ੍ਹਨ ਦੀ ਥਾਂ ’ਤੇ ਪਹਿਲੀ ਅਤੇ ਆਖਰੀ ਲਾਈਨ ਨੂੰ ਪੜ੍ਹਦੇ ਹੋਏ ਭਾਸ਼ਣ ਨੂੰ ਪੜਿ੍ਹਆ ਹੋਇਆ ਸਮਝੇ ਜਾਣ ਦੀ ਗੱਲ ਆਖਦੇ ਹੋਏ ਭਾਸ਼ਣ ਨੂੰ ਸਮਾਪਤ ਕਰ ਦਿੱਤਾ। Congress News

ਇਸ ਮਾਮਲੇ ਵਿੱਚ ਸੋਮਵਾਰ ਨੂੰ ਸੰਸਦੀ ਕਾਰਜ ਮੰਤਰੀ ਬਲਕਾਰ ਸਿੰਘ ਵੱਲੋਂ ਸਦਨ ਦੇ ਅੰਦਰ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ ਕਿ ਕਾਂਗਰਸੀ ਵਿਧਾਇਕ ਸੰਦੀਪ ਜਾਖੜ ਨੂੰ ਛੱਡ ਕੇ ਬਾਕੀ ਸਾਰੇ ਕਾਂਗਰਸੀ ਵਿਧਾਇਕਾਂ ਵੱਲੋਂ ਰਾਜਪਾਲ ਦੇ ਭਾਸ਼ਣ ਮੌਕੇ ਹੰਗਾਮਾ ਕੀਤਾ ਗਿਆ ਅਤੇ ਰਾਜਪਾਲ ਨੂੰ ਭਾਸ਼ਣ ਨਹੀਂ ਦਿੱਤਾ ਗਿਆ। ਜਿਸ ਕਾਰਨ ਇਨ੍ਹਾਂ ਖ਼ਿਲਾਫ਼ ਮਤਾ ਪਾਸ ਕਰਦੇ ਹੋਏ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਮਾਮਲੇ ਭੇਜਿਆ ਜਾਵੇ। ਮੰਤਰੀ ਬਲਕਾਰ ਸਿੰਘ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ਨੂੰ ਸਦਨ ਵਿੱਚ ਪਾਸ ਕਰ ਦਿੱਤਾ ਗਿਆ ।