Demand - Sach Kahoon Punjabi
ਜੇਕਰ ਸਰਕਾਰ ਨੇ ਟਾਲ-ਮਟੋਲ ਕੀਤਾ ਤਾਂ ਆਗਾਮੀ ਲੋਕ ਸਭਾ ਚੋਣਾਂ ‘ਚ ਜਥੇਬੰਦੀ ਸਰਕਾਰ ਨੂੰ ਹਰ ਫਰੰਟ ਤੇ ਘੇਰੇਗੀ : ਯੂਨੀਅਨ | Demand
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਜੁਲਾਈ 2019 ਵਿੱਚ ਤਤਕਾਲੀਨ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਪੰਜਾਬ ਦੇ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦੀਆਂ ਵਧੀਆਂ ਤਨਖਾਹਾਂ ਵਾਲਾ ਪੱਤਰ ਅਮਲੀ ਰੂਪ ਵਿੱਚ ਲਾਗੂ ਕਰਨ ਤੋਂ ਮੌਜੂਦਾ ਸਰਕਾਰ ਵੀ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਜਦਕਿ ਪਿਛਲੀਆਂ ਸਰਕਾਰਾਂ ਵੀ ਉਕਤ ਪੱਤਰ ਨੂੰ ਲਾਗੂ ਕਰਨ ਤੋਂ ਭੱਜਦੀਆਂ ਰਹੀਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਮੱਖਣ ਸਿੰਘ ਬੀਰ ਅਤੇ ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ, ਸਕੱਤਰ ਜਨਰਲ ਸੁਖਦੀਪ ਕੌਰ ਸਰਾਂ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਗਲੋਟੀ, ਮੀਤ ਪ੍ਰਧਾਨ ਵਿਸ਼ਾਲ ਭਠੇਜਾ, ਪ੍ਰਚਾਰ ਸਕੱਤਰ ਅਮਨਦੀਪ ਸ਼ਾਸਤਰੀ, ਮੀਡੀਆ ਇੰਚਾਰਜ ਸਲੀਮ ਮੁਹੰਮਦ ਅਤੇ ਸੂਬਾਈ ਕਮੇਟੀ ਮੈਂਬਰ ਮੈਡਮ ਮੀਨੂੰ, ਓਮਾ ਮਾਧਵੀ ਨੇ ਗੱਲਬਾਤ ਕਰਦਿਆਂ ਕੀਤਾ ਹੈ। (Demand)
ਆਗੂਆਂ ਨੇ ਕਿਹਾ ਹੈ ਕਿ ਜਦੋਂ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦਾ ਨੋਟੀਫਿਕੇਸ਼ਨ ਹੋ ਚੁਕਿਆਂ ਹੈ ਤਾਂ ਸਰਕਾਰ ਤੇ ਸਿੱਖਿਆ ਵਿਭਾਗ ਅਮਲੀ ਰੂਪ ਵਿੱਚ ਲਾਗੂ ਕਰਨ ਤੋਂ ਕਿਓਂ ਭੱਜ ਰਹੇ ਹਨ। ਇਹ ਸਰਕਾਰ ਦੀ ਨਾਕਾਮੀ ਦੀ ਮੂੰਹ ਬੋਲਦੀ ਤਸਵੀਰ ਹੈ। ਯੂਨੀਅਨ ਦੇ ਆਗੂਆਂ ਨੇ ਕਿਹਾ ਹੈ ਕਿ ਪੂਰੀਆਂ ਤਨਖਾਹਾਂ ਲੈਣ ਦਾ ਨੋਟੀਫਿਕੇਸ਼ਨ ਕੁੱਝ ਸਕੂਲ਼ਾਂ ਤੇ ਲਾਗੂ ਹੈ। ਜਦਕਿ ਕੁਝ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਕਈ ਕਈ ਸਾਲਾਂ ਤੋਂ ਅਤਿ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਲਈ ਮਜ਼ਬੂਰ ਹਨ।
ਇੰਨੀ ਅੱਤ ਦੀ ਮਹਿੰਗਾਈ ਵਿੱਚ ਘੱਟ ਉਜ਼ਰਤਾਂ ਤੇ ਗੁਜ਼ਾਰਾ ਕਰਨਾ ਬੇਹੱਦ ਔਖਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਪੂਰੀਆਂ ਤਨਖਾਹਾਂ ਦਾ ਪੱਤਰ ਲਾਗੂ ਕਰਨ ਵਿੱਚ ਹੋਰ ਦੇਰੀ ਕੀਤੀ ਜਾਂ ਟਾਲ ਮਟੋਲ ਕੀਤਾ ਤਾਂ ਆਗਾਮੀ ਲੋਕ ਸਭਾ ਚੋਣਾਂ ‘ਚ ਜਥੇਬੰਦੀ ਸਰਕਾਰ ਨੂੰ ਹਰ ਫਰੰਟ ਤੇ ਘੇਰੇਗੀ। ਇਸ ਸਮੇਂ ਹਰਬੰਤ ਚੌਹਾਨ, ਹਰਚਰਨ ਹਰਦਾਸਾ, ਹਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਖਪਾਲ ਸਿੰਘ, ਜਗਤਾਰ ਗੰਢੂਆਂ, ਆਦਿ ਆਗੂਆਂ ਨੇ ਵੀ ਪੂਰੀਆਂ ਤਨਖਾਹਾਂ ਦਾ ਨੋਟੀਫਿਕੇਸ਼ਨ ਅਮਲੀ ਚ ਲਾਗੂ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਕੀ ਤੁਸੀਂ ਵੀ ਹੋ ਪੇਟ ਦੀ ਗੈਸ, ਡਕਾਰਾਂ ਤੇ ਅਫ਼ਰੇਵੇਂ ਤੋਂ ਪ੍ਰੇਸ਼ਾਨ, ਤਾਂ ਇਹ ਜਾਣਕਾਰੀ ਆਵੇਗੀ ਕੰਮ
ਰਿਕਾਰਡ ਮੰਗ : ਝੋਨੇ ਅਤੇ ਹੁੰਮਸ ਕਾਰਨ ਬਿਜਲੀ ਦੀ ਮੰਗ 15300 ਮੈਗਾਵਾਟ ’ਤੇ ਪੁੱਜੀ
ਪਾਵਰਕੌਮ ਵੱਲੋਂ ਦਿਹਾਤੀ ਖੇਤਰਾਂ ’ਚ ਲਾਏ ਜਾ ਰਹੇ ਨੇ ਅਣ ਸ਼ਡਿਊਲ ਕੱਟ | Demand For Electricity
ਇੱਕ ਸਾਲ ਬਾਅਦ ਵੀ ਈਐੱਸਪੀ ਡਿੱਗਣ ਵਾਲੇ ਯੂਨਿਟ ਨੂੰ ਚਾਲੂ ਨਾ ਕਰ ਸਕੀ ਪਾਵਰਕੌਮ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਝੋਨੇ ਦੇ ਸੀਜ਼ਨ ਅਤੇ ਹੁੰਮਸ ਭਰੀ ਗਰਮੀ ਦੌਰਾਨ ਸੂਬੇ ਅੰਦਰ ਬਿਜਲੀ ਦੀ ਮੰਗ 15300 ਮੈਗਾਵਾਟ ’ਤੇ ਪੁੱਜ ਗਈ ਹੈ। ਲਗਾਤਾਰ ਵੱਧ ਰਹੀ ਬਿਜਲੀ ਦੀ ਮੰਗ ਕਾਰਨ ਪਾਵਰਕੌਮ ਵੱਲੋਂ ਜਿਆਦਤਰ ਦਿਹਾਤੀ ਖੇਤਰਾਂ ਵਿੱਚ ਅਣ ਸਡਿਊਲ ਕੱਟ ਲਗਾਏ ਜਾ ਰਹੇ ਹਨ। ਆਲਮ ਇਹ ਹੈ ਕਿ ਪਾਵਰਕੌਮ ਕੋਲ ਰੋਜ਼ਾਨਾਂ ਹੀ ਬਿਜਲੀ ਸਬੰਧੀ ਹਜ਼ਾਰਾਂ ਸ਼ਿਕਾਇਤਾਂ ਦਰਜ਼ ਹੋ ਰਹੀਆਂ ਹਨ।
ਜਾਣਕਾਰੀ ਅਨੁਸਾਰ ਅੱਜ ਦੁਪਿਹਰ 2 ਵਜੇ ਦੇ ਕਰੀਬ ਬਿਜਲੀ (Demand For Electricity) ਦੀ ਮੰਗ 15300 ਮੈਗਾਵਾਟ ’ਤੇ ਪੁੱਜ ਗਈ ਜੋਂ ਕਿ ਹੁਣ ਤੱਕ ਦੀ ਰਿਕਾਰਡ ਮੰਗ ਆਖੀ ਜਾ ਸਕਦੀ ਹੈ। ਪਾਵਰਕੌਮ ਵੱਲੋਂ ਆਪਣੇ ਸਾਰੇ ਹੀਲੇ ਵਸੀਲਿਆਂ ਤੋਂ 15500 ਮੈਗਾਵਾਟ ਤੱਕ ਬਿਜਲੀ ਦੇ ਪ੍ਰਬੰਧਾਂ ਦੇ ਦਾਅਵੇ ਕੀਤੇ ਗਏ ਹਨ। ਪਤਾ ਲੱਗਾ ਹੈ ਕਿ ਪਾਵਰਕੌਮ ਵੱਲੋਂ ਦਿਹਾਤੀ ਆਦਿ ਖੇਤਰਾਂ ਅੰਦਰ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ। ਪੇਂਡੂ ਖੇਤਰਾਂ ਅੰਦਰ ਰਾਤ ਨੂੰ ਵੀ ਬਿਜਲੀ ਦੇ ਕੱਟ ਲਗਾਕੇ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਪੂਰੀ ਕੀਤੀ ਜਾ ਰਹੀ ਹੈ। ਪਾਵਰਕੌਮ ਦੇ 15 ਯੂਨਿਟਾਂ ਵਿੱਚੋਂ ਸਿਰਫ਼ ਇੱਕ ਯੂਨਿਟ ਬੰਦ ਪਿਆ ਹੈ।
ਇਹ ਵੀ ਪੜ੍ਹੋ : ਖਤਰਨਾਕ ਹੁੰਦਾ ਸ਼ਰਨਾਰਥੀ ਸੰਕਟ
ਇਹ ਵੀ ਉਹ ਸਰਕਾਰੀ ਯੂਨਿਟ ਬੰਦ ਹੈ, ਜਿਸਦਾ ਕਿ ਪਿਛਲੇ ਸਾਲ ਈਐਸਪੀ ਡਿੱਗ ਗਿਆ ਸੀ ਅਤੇ ਇੱਕ ਸਾਲ ਤੋਂ ਜਿਆਦਾ ਸਮਾਂ ਹੋਣ ਤੋਂ ਬਾਅਦ ਵੀ ਪਾਵਰਕੌਮ ਨੂੰ ਇਸ ਨੂੰ ਚਲਾਉਣ ਵਿੱਚ ਅਸਮਰਥ ਸਾਬਤ ਹੋਇਆ ਹੈ। ਮੰਗ ਵੱਧਣ ਤੋਂ ਬਾਅਦ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਬੰਦ ਪਿਆ ਯੂਨਿਟ ਚਲਾ ਦਿੱਤਾ ਗਿਆ ਹੈ। ਮੌਜੂਦਾ ਸਮੇਂ ਸਰਕਾਰੀ ਥਮਰਲ ਪਲਾਂਟ ਰੋਪੜ ਦੇ ਚਾਰੇ ਯੂਨਿਟਾਂ ਵੱਲੋਂ ਬਿਜਲੀ ਉਤਪਾਦਨ ਕੀਤਾ ਜਾ ਰਿਹਾ ਹੈ ਅਤੇ ਇੱਥੋਂ 680 ਮੈਗਾਵਾਟ ਬਿਜਲੀ ਉਤਪਾਦਨ ਹੋ ਰਿਹਾ ਹੈ।
ਸਰਕਾਰੀ ਥਰਮਲ ਲਹਿਰਾ ਮੁਹੱਬਤ ਥਮਰਲ ਪਲਾਂਟ ਦੇ ਤਿੰਨ ਯੂਨਿਟ ਚਾਲੂ ਹਨ ਅਤੇ ਇੱਥੋਂ 650 ਮੈਗਾਵਾਟ ਬਿਜਲੀ ਉਤਪਾਦਨ ਹੋ ਰਿਹਾ ਹੈ। ਪ੍ਰਾਈਵੇਟ ਥਰਮਲ ਤਲਵੰਡੀ ਸਾਬੋਂ ਅਤੇ ਰਾਜਪੁਰਾ ਪੂਰੇ ਸਮਰੱਥਾਂ ਤੇ ਭਖੇ ਹੋਏ ਹਨ। ਤਲਵੰਡੀ ਸਾਬੋਂ ਥਰਮਲ ਪਲਾਂਟ ਦੇ ਤਿੰਨੋਂ ਯੂਨਿਟਾਂ ਵੱਲੋਂ 1780 ਮੈਗਾਵਾਟ ਬਿਜਲੀ ਉਤਪਾਦਨ ਕੀਤਾ ਜਾ ਰਿਹਾ ਹੈ ਜਦਕਿ ਰਾਜਪੁਰਾ ਥਰਮਲ ਪਲਾਂਟ ਦੇ ਦੋਵੇਂ ਯੂਨਿਟਾਂ ਵੱਲੋਂ 1335 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਹੈ। ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਬੰਦ ਪਿਆ ਇੱਕ ਯੂਨਿਟ ਚੱਲਣ ਤੋਂ ਬਾਅਦ ਹੁਣ ਦੋਵੇਂ ਯੂਨਿਟਾਂ ਵੱਲੋਂ 465 ਮੈਗਾਵਾਟ ਬਿਜਲੀ ਉਤਪਦਾਨ ਕੀਤਾ ਜਾ ਰਿਹਾ ਹੈ।
ਸਰਕਾਰੀ ਥਰਮਲ ਪਲਾਂਟਾਂ ਵੱਲੋਂ 1330 ਮੈਗਾਵਾਟ ਬਿਜਲੀ ਉਤਪਾਦਨ ਕੀਤਾ ਜਾ ਰਿਹਾ ਹੈ ਜਦਕਿ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ 3567 ਮੈਗਾਵਾਟ ਬਿਜਲੀ ਉਤਪਾਦਨ ਹੋ ਰਿਹਾ ਹੈ। ਪਾਵਰਕੌਮ ਵੱਲੋਂ ਹਾਈਡ੍ਰਲ ਪ੍ਰੋਜੈਕਟਾਂ ਤੋਂ 757 ਮੈਗਾਵਾਟ ਬਿਜਲੀ ਪੈਦਾ ਹੋ ਰਹੀ ਹੈ। ਪਟਿਆਲਾ ਜ਼ਿਲ੍ਹੇ ਸਮੇਤ ਵੱਖ ਵੱਖ ਜ਼ਿਲ੍ਹਿਆਂ ਦੇ ਦਿਹਾਤੀ ਖੇਤਰਾਂ ਵਿੱਚ ਅਣ ਸਡਿਊਲ ਕੱਟ ਲਗਾਏ ਜਾ ਰਹੇ ਹਨ ਜਦਕਿ ਪਾਵਰਕੌਮ ਵੱਲੋਂ ਅਜਿਹੇ ਕੱਟਾਂ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
ਪਾਵਰਕੌਮ ਕੋਲ ਬਿਜਲੀ ਸ਼ਿਕਾਇਤਾਂ ਦੇ ਲੱਗ ਰਹੇ ਢੇਰ | Demand For Electricity
ਪਾਵਰਕੌਮ ਕੋਲ ਬਿਜਲੀ ਸਬੰਧੀ ਲਗਾਤਾਰ ਸ਼ਿਕਾਇਤਾਂ ਦਰਜ਼ ਹੋ ਰਹੀਆਂ ਹਨ। ਬੀਤੇ ਕੱਲ ਪਾਵਰਕੌਮ ਕੋਲ 1 ਲੱਖ 60 ਹਜਾਰ ਬਿਜਲੀ ਸ਼ਿਕਾਇਤਾਂ ਦਰਜ਼ ਹੋਈਆਂ ਹਨ ਜਦਕਿ ਅੱਜ ਸਾਢੇ 4 ਵਜੇ ਤੱਕ 81000 ਹਜਾਰ ਦੇ ਕਰੀਬ ਸ਼ਿਕਾਇਤਾਂ ਦਰਜ਼ ਹੋ ਚੁੱਕੀਆਂ ਸਨ। ਪਾਵਰਕੌਮ ਵੱਲੋਂ 67000 ਹਜਾਰ ਸ਼ਿਕਾਇਤਾਂ ਦਾ ਨਿਪਟਾਰਾਂ ਕਰ ਦਿੱਤਾ ਗਿਆ ਜਦਕਿ ਹਜ਼ਾਰਾਂ ਸ਼ਿਕਾਇਤਾਂ ਅਜੇ ਪੈਡਿੰਗ ਪਈਆਂ ਸਨ।
ਆਏ ਸਾਲ ਬਿਜਲੀ ਦੀ ਵਧ ਰਹੀ ਮੰਗ ਕਾਰਨ ਪਾਵਰਕੌਮ ਨੇ ਉੱਤਰੀ ਗਰਿੱਡ ਤੋਂ ਟਰਾਂਸਮਿਸ਼ਨ ਲਾਈਨ ਸਮਰੱਥਾ ਵਧਾਉਣ ਦੀ ਕੀਤੀ ਮੰਗ
6400 ਮੈਗਾਵਾਟ ਦੀ ਥਾਂ 7000 ਮੈਗਾਵਾਟ ਹੋਵੇ ਹਾਸਲ
ਪਟਿਆਲਾ(ਖੁਸ਼ਵੀਰ ਸਿੰਘ ਤੂਰ)। ਪੰਜਾਬ ਅੰਦਰ ਬਿਜਲੀ ਦੀ ਮੰਗ ਵਿੱਚ ਆਏ ਸਾਲ 10 ਫੀਸਦੀ ਵਾਧਾ ਹੋ ਰਿਹਾ ਹੈ। ਬਿਜਲੀ ਦੀ ਵਧ ਰਹੀ ਮੰਗ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪਾਵਰਕੌਮ) ਵੱਲੋਂ ਉੱਤਰੀ ਗਰਿੱਡ ਤੋਂ ਟਰਾਂਸਮਿਸ਼ਨ ਲਾਈਨ ਦੀ ਸਮੱਰਥਾਂ ਵਧਾਉਣ ਦੀ ਮੰਗ ਕੀਤੀ ਹੈ ਤਾ ਜੋਂ ਪੰਜਾਬ ਅੰਦਰ ਬਿਜਲੀ ਦੀ ਵੱਧ ਰਹੀ ਮੰਗ ਨੂੰ ਪੂਰਾ ਕੀਤਾ ਜਾ ਸਕੇ। Powercom
ਇਕੱਤਰ ਹੋਈ ਜਾਣਕਾਰੀ ਮੁਤਾਬਿਕ ਪਾਵਰਕੌਮ ਨੂੰ ਉੱਤਰੀ ਗਰਿੱਡ ਤੋਂ ਟਰਾਂਸਮਿਸ਼ਨ ਲਾਈਨ ਰਾਹੀਂ ਮੌਜ਼ੂਦਾ ਸਮੇਂ 6400 ਮੈਗਾਵਾਟ ਬਿਜਲੀ ਪ੍ਰਾਪਤ ਹੋ ਰਹੀ ਹੈ ਜਦਕਿ ਪਾਵਰਕੌਮ ਵੱਲੋਂ ਇਸ ਲਾਇਨ ਤੋਂ ਬਿਜਲੀ ਸਮਰੱਥਾ ਵਧਾ ਕੇ 7000 ਮੈਗਾਵਾਟ ਤੱਕ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਪਾਵਰਕੌਮ ਵੱਲੋਂ ਕੇਂਦਰੀ ਗਰਿੱਡ ਦੀ ਅਥਾਰਟੀ ਨੂੰ ਇੱਕ ਪੱਤਰ ਲਿਖਿਆ ਗਿਆ ਹੈ। ਝੋਨੇ ਅਤੇ ਗਰਮੀ ਦੇ ਸੀਜ਼ਨ ਅੰਦਰ ਸੂਬੇ ਅੰਦਰ ਬਿਜਲੀ ਦੀ ਮੰਗ ਵਿੱਚ ਵੱਡਾ ਇਜਾਫ਼ਾ ਹੁੰਦਾ ਹੈ ਜੋਂ ਕਿ ਪਾਵਰਕੌਮ ਲਈ ਵੱਡੀ ਮੁਸ਼ਕਿਲ ਦਾ ਸਮਾ ਹੁੰਦਾ ਹੈ।
ਇਸ ਟਰਾਂਸਮਿਸ਼ਨ ਸਮਰੱਥਾਂ ਦੇ ਵੱਧਣ ਨਾਲ ਪਾਵਰਕੌਮ ਝੋਨੇ ਦੇ ਸੀਜ਼ਨ ਵਿੱਚ ਨਿਰਵਿਘਨ ਬਿਜਲੀ ਸਪਲਾਈ ਬਣਾਈ ਰੱਖਣ ਦੇ ਸਮਰੱਥ ਰਹੇਗੀ। ਦੱਸਣਯੋਗ ਹੈ ਕਿ ਲੰਘੇ ਝੋਨੇ ਦੀ ਸੀਜ਼ਨ ਵਿੱਚ ਅਤੇ ਅੰਤਾਂ ਦੀ ਪਈ ਗਰਮੀ ਕਾਰਨ ਬਿਜਲੀ ਦੀ ਮੰਗ 13600 ਮੈਗਾਵਾਟ ਤੇ ਪੁੱਜ ਗਈ ਸੀ, ਜੋਂ ਕਿ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 18 ਫੀਸਦੀ ਵੱਧ ਸੀ। ਪਾਵਰਕੌਮ ਕੋਲ ਭਾਵੇਂ ਸੂਬੇ ਅੰਦਰ ਐਨੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਦੀ ਉਤਪਾਦਨ ਸਮਰੱਥਾਂ ਨਹੀਂ ਪਰ ਪਾਵਰਕੌਮ ਵੱਲੋਂ ਆਪਣੇ ਬਾਹਰਲੇ ਸ੍ਰੌਤਾਂ ਤੋਂ ਬਿਜਲੀ ਖਰੀਦ ਕੇ ਇਸ ਮੰਗ ਨੂੰ ਪੂਰਾ ਕਰਦੀ ਹੈ। Powercom
ਪਾਵਰਕੌਮ ਦੇ ਸੀਐਮਡੀ ਸ੍ਰੀ ਬਲਦੇਵ ਸਿੰਘ ਸਰਾਂ ਨੇ ਪੁਸਟੀ ਕਰਦਿਆ ਦੱਸਿਆ ਕਿ ਉਨ੍ਹਾਂ ਵੱਲੋਂ ਕੇਂਦਰੀ ਗਰਿੱਡ ਅਥਾਰਟੀ ਨੂੰ ਟਰਾਂਸਮਿਸਨ ਸਮਰੱਥਾਂ ਵਧਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਾਵਰਕੌਮ ਵੱਲੋਂ ਤਿੰਨ 800 ਮੈਗਾਵਾਟ ਦੇ ਸੁਪਰਕ੍ਰਿਟੀਕਲ ਥਰਮਲ ਪਾਵਰ ਪਲਾਂਟ ਦੀ ਤਜਵੀਜ਼ ਤੇ ਜੋਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਪੰਜਾਬ ਸਰਕਾਰ ਸਮੇਤ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਪ੍ਰਵਾਨਗੀ ਲਈ ਪ੍ਰਸਤਾਵ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰੋਪੜ ਥਰਮਲ ਪਲਾਟ ਪੁਰਾਣੀ ਤਕਨੀਕ ਦਾ ਬਣਿਆ ਹੋਇਆ ਹੈ ਅਤੇ ਇਸ ਨੂੰ ਮੁੜ ਨਵੀਨੀਕਰਨ ਲਈ ਕਰੋੜਾਂ ਰੁਪਏ ਖਰਚਣ ਦੀ ਥਾਂ ਸੁਪਰਕ੍ਰਿਟੀਕਲ ਥਰਮਲ ਪਲਾਟ ਸਬੰਧੀ ਲਿਖਿਆ ਗਿਆ ਹੈ ਤਾ ਜੋਂ ਆਉਣ ਵਾਲੇ ਸਾਲਾ ਦੌਰਾਨ ਬਿਜਲੀ ਦੀ ਵੱਧ ਰਹੀ ਮੰਗ ਨਾਲ ਨਜਿੱਠਿਆ ਜਾ ਸਕੇ। ਦੱਸਣਯੋਗ ਹੈ ਕਿ ਜੋਂ ਪ੍ਰਾਈਵੇਟ ਥਰਮਲ ਬਣੇ ਹੋਏ ਹਨ, ਉਹ ਇਸੇ ਸੁਪਰਕ੍ਰਿਟੀਕਲ ਤਕਨੀਕ ਦੇ ਬਣੇ ਹੋਏ ਹਨ, ਜਿਸ ਨਾਲ ਕਿ ਕੋਲੇ ਦੀ ਖ਼ਪਤ ਘੱਟ ਹੁੰਦੀ ਹੈ ਅਤੇ ਬਿਜਲੀ ਉਤਪਾਦਨ ਜਿਆਦਾ ਹੁੰਦਾ ਹੈ। ਸੁਪਰਕ੍ਰਿਟੀਕਲ ਪਲਾਟ ਹੋਂਦ ਵਿੱਚ ਆਉਣ ਨਾਲ ਪਾਰਵਕੌਮ ਨੂੰ ਉਤਪਾਦਨ ਲਾਗਤ ਵਿੱਚ ਫਾਇਦਾ ਮਿਲੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕ ਰਾਸ਼ਟਰ ਇੱਕ ਕਾਰਡ ਸਮੇਂ ਦੀ ਮੰਗ
ਹਾਲ ਹੀ ਵਿਚ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ ਦੇ ਨਾਗਰਿਕਾਂ ਲਈ ਇੱਕ ਬਹੁ-ਉਪਯੋਗੀ ਪਛਾਣ ਪੱਤਰ ‘ਤੇ ਵਿਚਾਰ ਹੋਣਾ ਚਾਹੀਦਾ ਹੈ ਉਸ ਤੋਂ ਬਾਦ ਇੱਕ ਰਾਸ਼ਟਰ ਇੱਕ ਕਾਰਡ ਮਾਹਿਰਾਂ ਵਿਚ ਚਰਚਾ ਦਾ ਵਿਸ਼ਾ ਬਣ ਗਿਆ ਹੈ ਇਹ ਭਾਰਤ ਸਰਕਾਰ ਦੀ ਬਹੁਤ ਹੀ ਮਹੱਤਵਪੂਰਨ ਯੋਜਨਾ ਹੋਵੇਗੀ ਭਾਰਤ ਵਰਗੇ ਦੇਸ਼ ਲਈ ਜੋ ਆਉਣ ਵਾਲੇ ਸਾਲਾਂ ਵਿਚ ਅਬਾਦੀ ਦੀ ਨਜ਼ਰੀਏ ਨਾਲ ਸੰਸਾਰ ਦਾ ਸਭ ਤੋਂ ਵੱਡਾ ਦੇਸ਼ ਬਣਨ ਵਾਲਾ ਹੈ ਅਜਿਹੇ ਵਿਚ ਕੀ ਇੰਨੀ ਵੱਡੀ ਅਬਾਦੀ ਲਈ ਇਸ ਤਰ੍ਹਾਂ ਦੀ ਯੋਜਨਾ ਨੂੰ ਅੱਗੇ ਵਧਾਉਣਾ ਜਿਸ ਵਿਚ ਵਿਅਕਤੀ ਵਿਸ਼ੇਸ਼ ਦੀ ਜਾਣਕਾਰੀ ਸਾਰੀਆਂ ਸੰਸਥਾਵਾਂ ਲਈ ਮੁਹੱਈਆ ਹੋਵੇ, ਸਹੀ ਰਹੇਗਾ? ਭਾਰਤ ਵਿਚ ਜਿਸ ਸਮੇਂ ‘ਆਧਾਰ’ ਦਾ ਵਿਚਾਰ ਆਇਆ ਸੀ ਉਸ ਸਮੇਂ ਵੀ ਸੁਰੱਖਿਆ ਚੁਣੌਤੀਆਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਮਾਹਿਰ ਨੇ ਉਠਾਇਆ ਸੀ  ਆਧਾਰ ਨੂੰ ਲਾਗੂ ਕਰਨ ਸਮੇਂ ਕਿਹਾ ਗਿਆ ਸੀ ਕਿ ਇਸ ਦੀ ਵਰਤੋਂ ਇੱਕ ਕਾਰਡ ਦੇ ਰੂਪ ਵਿਚ ਨਹੀਂ ਸਗੋਂ ਇੱਕ ਨੰਬਰ ਦੇ ਰੂਪ ਵਿਚ ਹੋਵੇਗੀ ਪਰ ਅੱਜ ਹਰੇਕ ਵਿਅਕਤੀ ਆਧਾਰ ਨੂੰ ਇੱਕ ਕਾਰਡ ਦੇ ਰੂਪ ਵਿਚ ਇਸਤੇਮਾਲ ਕਰ ਰਿਹਾ ਹੈ ਨੰਦਨ ਨੀਲਕਰਣੀ ਕਮੇਟੀ ਨੇ ਆਧਾਰ ਨੂੰ ਇੱਕ ਪਛਾਣ ਪੱਤਰ ਦੇ ਰੂਪ ਵਿਚ ਸਾਰੇ ਭਾਰਤੀ ਨਾਗਰਿਕਾਂ ਨੂੰ ਮੁਹੱਈਆ ਕਰਵਾਉਣ ‘ਤੇ ਆਪਣਾ ਵਿਚਾਰ ਦਿੱਤਾ ਸੀ ਅੱਜ ਭਾਰਤ ਵਿਚ ਲਗਭਗ 10 ਵੱਖ-ਵੱਖ ਤਰ੍ਹਾਂ ਦੇ ਕਾਰਡ ਇਸਤੇਮਾਲ ਕੀਤੇ ਜਾ ਰਹੇ ਹਨ ਜਿਨ੍ਹਾਂ ਦੀ ਵਰਤੋਂ ਵੱਖ-ਵੱਖ ਲੋੜਾਂ ਲਈ ਹੋ ਰਹੀ ਹੈ ਸਾਨੂੰ ਇਹ ਸਮਝਣ ਦੀ ਲੋੜ ਹੈ ਕਿ ਕੀ ਆਧਾਰ ਕਾਰਡ, ਪਾਸਪੋਰਟ, ਡ੍ਰਾਇਵਿੰਗ ਲਾਇਸੈਂਸ, ਵੋਟਰ ਆਈਡੀ ਕਾਰਡ, ਪੈਨ ਕਾਰਡ ਅਤੇ ਵੱਖ-ਵੱਖ ਵਿੱਤੀ ਕਾਰਡਾਂ ਨੂੰ ਇੱਕ ਕਾਰਡ ਵਿਚ ਸ਼ਾਮਲ ਕਰਨਾ ਸੰਭਵ ਹੋ ਸਕਦਾ ਹੈ?
ਡ੍ਰਾਇਵਿੰਗ ਲਾਇਸੈਂਸ ਦੀ ਗੱਲ ਕਰੀਏ ਤਾਂ ਇਹ ਕਿਸੇ ਵਿਅਕਤੀ ਨੂੰ ਉਦੋਂ ਹੀ ਮਿਲ ਸਕਦਾ ਹੈ ਜਦੋਂ ਉਹ ਇਸ ਦੀ ਯੋਗਤਾ ਰੱਖਦਾ ਹੋਵੇ, ਅਯੋਗ ਵਿਅਕਤੀ ਨੂੰ ਵੀ ਡ੍ਰਾਇਵਿੰਗ ਲਾਇਸੈਂਸ ਦਿੱਤਾ ਜਾਵੇ ਇਹ ਤਰਕ ਸੰਗਤ ਨਹੀਂ ਹੋਵੇਗਾ ਇਸੇ ਤਰ੍ਹਾਂ ਅਪਰਾਧਿਕ ਬਿਰਤੀ ਦੇ ਵਿਅਕਤੀ ਨੂੰ ਪਾਸਪੋਰਟ ਨਹੀਂ ਦਿੱਤਾ ਜਾ ਸਕਦਾ ਪਰ ਜੇਕਰ ਗ੍ਰਹਿ ਮੰਤਰੀ ਦਾ ਇਸ਼ਾਰਾ ਸਮੁੱਚੇ ਭਾਰਤ ਲਈ ਅਜਿਹੇ ਸਿੰਗਲ ਕਾਰਡ ਦਾ ਹੋਵੇਗਾ, ਜਿਸ ਦੀ ਵਰਤੋਂ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ, ਸਮੁੱਚੇ ਭਾਰਤ ਵਿਚ ਆਵਾਜਾਈ ਸੇਵਾਵਾਂ ਲਈ ਅਤੇ ਪਛਾਣ ਪੱਤਰ ਦੇ ਰੂਪ ਵਿਚ ਕੀਤੀ ਜਾ ਸਕੇਗੀ, ਤਾਂ ਇਹ ਤਰਕ ਸੰਗਤ ਦਿਖਾਈ ਦੇਂਦਾ ਹੈ ਸਾਨੂੰ ਇੱਕ ਹੋਰ ਨਵਾਂ ਕਾਰਡ ਬਣਾਉਣ ਦੀ ਥਾਂ ‘ਤੇ ਆਧਾਰ ਕਾਰਡ ਦੇ ਖੇਤਰ ਦਾ ਵਿਕਾਸ ਕਰਨਾ ਚਾਹੀਦਾ ਹੈ ਇਸ ਵਿਚ ਜਨਮ ਤੋਂ ਹੀ ਲੋਕਾਂ ਦਾ ਡਾਟਾ ਇਕੱਠਾ ਕਰਨਾ ਚਾਹੀਦਾ ਹੈ ਅਤੇ ਵਿਅਕਤੀ ਵਿਸ਼ੇਸ਼ ਨੂੰ ਇਹ ਅਧਿਕਾਰ ਵੀ ਦੇਣਾ ਚਾਹੀਦਾ ਹੈ ਕਿ ਉਹ ਸਮੇਂ-ਸਮੇਂ ‘ਤੇ ਆਪਣੀਆਂ ਜਾਣਕਾਰੀਆਂ ਨੂੰ ਅੱਪਡੇਟ ਕਰ ਸਕੇ ਮਾਹਿਰਾਂ ਦੀ ਮੰਨੀਏ ਤਾਂ ਉਸ ਨਾਲ ਡਾਟਾ ਸੁਰੱਖਿਆ ਨਾਲ ਸਬੰਧਿਤ ਚੁਣੌਤੀਆਂ ਉੱਭਰ ਕੇ ਸਾਹਮਣੇ ਆਉਂਦੀਆਂ ਹਨ ਪਰ ਸਾਨੂੰ ਇਹ ਵੀ ਦੇਖਣਾ ਚਾਹੀਦਾ ਹੈ ਕਿ ਹਾਲੇ ਤੱਕ ਆਧਾਰ ਦੇ ਡਾਟਾ ਲੀਕ ਨਾਲ ਸਬੰਧਿਤ ਕੋਈ ਵੀ ਅਧਿਕਾਰਕ ਮਾਮਲਾ ਸਾਹਮਣੇ ਨਹੀਂ ਆਇਆ ਹੈ ਇਸ ਨਾਲ ਭਾਰਤ ਦੀ ਸੁਰੱਖਿਆ ਤਕਨੀਕੀ ਵਿਚ ਸ੍ਰੇਸ਼ਠਤਾ ਸਾਬਤ ਹੁੰਦੀ ਹੈ ਭਾਰਤ 21ਵੀਂ ਸਦੀ ਵਿਚ ਸਾਈਬਰ ਸੁਰੱਖਿਆ ਵਿਚ ਕਾਫ਼ੀ ਅੱਗੇ ਨਿੱਕਲ ਚੁੱਕਾ ਹੈ ਆਧਾਰ ਨਾਲ ਸਬੰਧਿਤ ਸਮੁੱਚੇ ਡਾਟਾ ਦੀ ਸੁਰੱਖਿਆ ਭਾਰਤ ਦੇ ਅੰਦਰ ਹੀ ਕੀਤੀ ਗਈ ਹੈ ਇਸ ਲਈ ਇਸ ਤਰ੍ਹਾਂ ਦੀਆਂ ਚਿੰਤਾਵਾਂ ਬੇਬੁਨਿਆਦ ਹਨ ਪਰ ਫਿਰ ਵੀ ਭਾਰਤ ਸਰਕਾਰ ਨੂੰ ਡਾਟਾ ਚੋਰੀ ਨਾਲ ਸਬੰਧਿਤ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ ਭਾਰਤ ਸਰਕਾਰ ਨੂੰ ਯਤਨ ਕਰਨਾ ਚਾਹੀਦਾ ਹੈ ਕਿ ਆਧਾਰ ਕਾਰਡ ਦੇ ਖੇਤਰ ਦਾ ਹੀ ਵਿਸਥਾਰ ਕਰਕੇ ਨਵਾਂ ਰੂਪ ਦਿੱਤਾ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੰਮ੍ਰਿਤਸਰ-ਲੰਡਨ ਹਵਾਈ ਸੇਵਾ ਸ਼ੁਰੂ ਕਰਨ ਦਾ ਹੋਇਆ ਐਲਾਨ
ਰਾਜਨ ਮਾਨ/ਅੰਮ੍ਰਿਤਸਰ। ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜੀ ਮੰਤਰਾਲੇ ਵੱਲੋਂ ਅੰਮ੍ਰਿਤਸਰ ਤੋਂ ਸਟੈਂਸਟਡ ਦਰਮਿਆਨ ਹਫਤੇ ਵਿੱਚ ਤਿੰਨ ਦਿਨ ਹਵਾਈ ਸੇਵਾ ਸ਼ੁਰੂ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਸ ਅਧੂਰੀ ਹਵਾਈ ਸੇਵਾ ਨਾਲ ਪੰਜਾਬੀਆਂ ਨੂੰ ਫਾਇਦਾ ਘੱਟ ਤੇ ਇਸ ਹਵਾਈ ਸੇਵਾ ਨੂੰ ਜਾਰੀ ਰੱਖਣ ਵਿੱਚ ਪੰਜਾਬੀਆਂ ਦਾ ਇਮਤਿਹਾਨ ਜਿਆਦਾ ਹੋਵੇਗਾ ਮੈਂਬਰ ਪਾਰਲੀਮੈਂਟ ਬਣਨ ਉਪਰੰਤ ਸੰਸਦ ਵਿੱਚ ਦਿੱਤੇ ਪਲੇਠੇ ਭਾਸ਼ਣ ਵਿੱਚ ਵੀ ਅੰਮ੍ਰਿਤਸਰ ਤੋਂ ਲੰਡਨ ਸਮੇਤ ਹੋਰਨਾਂ ਦੇਸ਼ਾਂ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦਾ ਮੁੱਦਾ ਉਠਾਉਣ ਤੇ ਸੰਸਦ ਵਿੱਚ ਵਾਰ-ਵਾਰ ਅੰਮ੍ਰਿਤਸਰ ਤੋਂ ਵੱਖ-ਵੱਖ ਦੇਸ਼ਾਂ ਲਈ ਹਵਾਈ ਸੇਵਾ ਸ਼ੁਰੂ ਕਰਨ ਦੀ ਮੰਗ ਕਰਨ ਕਾਰਨ ਸੰਸਦ ਵਿੱਚ ਜਹਾਜ਼ਾਂ ਵਾਲੇ ਐਮ. ਪੀ. ਵਜੋਂ ਜਾਣੇ ਜਾਂਦੇ।
ਗੁਰਜੀਤ ਸਿੰਘ ਔਜਲਾ ਨੇ ਇਸ ਹਵਾਈ ਸੇਵਾ ਦੇ ਸ਼ੁਰੂ ਹੋਣ ‘ਤੇ ਅਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੁਝ ਨਾ ਮਿਲਣ ਨਾਲੋਂ ਕੁਝ ਤਾਂ ਮਿਲਿਆ ਦੀ ਕਹਾਵਤ ਅਨੁਸਾਰ ਉਨ੍ਹਾਂ ਵੱਲੋਂ ਲਗਾਤਾਰ ਸੰਸਦ ਵਿੱਚ ਅੰਮ੍ਰਿਤਸਰ ਤੋਂ ਲੰਡਨ, ਅੰਮ੍ਰਿਤਸਰ-ਟੋਰਾਂਟੋ, ਅੰਮ੍ਰਿਤਸਰ-ਬਰਮਿੰਘਮ ਸਮੇਤ ਹੋਰਨਾਂ ਦੇਸ਼ਾਂ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਮੰਗ ਨੂੰ ਉਠਾਇਆ ਜਾਂਦਾ ਰਿਹਾ ਹੈ ।
ਪਰ ਕੇਂਦਰ ਸਰਕਾਰ ਦੀ ਪੰਜਾਬ ਵਿਰੋਧੀ ਨੀਤੀ ਦੇ ਚਲਦਿਆਂ ਸ਼ਹਿਰੀ ਹਵਾਬਾਜੀ ਮੰਤਰਾਲੇ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਥਾਂ ‘ਤੇ ਅੰਮ੍ਰਿਤਸਰ-ਸਟੈਂਸਟਡ ਹਵਾਈ ਅੱਡੇ ਲਈ ਹਫਤੇ ਦੇ ਤਿੰਨ ਦਿਨ (ਸੋਮਵਾਰ, ਮੰਗਲਵਾਰ ਤੇ ਵੀਰਵਾਰ) ਹਵਾਈ ਸੇਵਾ ਸ਼ੁਰੂ ਕਰਨ ਦਾ ਐਲਾਣ ਕੀਤਾ ਹੈ ਜਿਸਦੇ ਸ਼ੁਰੂ ਹੋਣ ਦਾ ਫਾਇਦਾ ਸਿਰਫ ਲੰਡਨ ਵਾਸੀਆਂ ਨੂੰ ਹੀ ਮਿਲੇਗਾ ਜਿਸ ਨਾਲ ਕੇਂਦਰ ਸਰਕਾਰ ਨੂੰ ਇਹ ਹਵਾਈ ਸੇਵਾ ਘਾਟੇ ਦਾ ਸੌਦਾ ਦੱਸਦਿਆਂ ਬੰਦ ਕਰਨ ਦਾ ਬਹਾਨਾ ਮਿਲ ਜਾਵੇਗਾ ਸ. ਔਜਲਾ ਨੇ ਕਿਹਾ ਕਿ ਹੀਥਰੋ ਹਵਾਈ ਅੱਡੇ ਲਈ ਉਡਾਨ ਸ਼ੁਰੂ ਹੋਣ ਨਾਲ ਕੈਨੇਡਾ, ਅਮਰੀਕਾ ਤੇ ਯੂਰਪੀ ਦੇਸ਼ਾਂ ਦੇ ਹਵਾਈ ਯਾਤਰੀਆਂ ਨੂੰ ਪੂਰਨ ਫਾਇਦਾ ਮਿਲੇਗਾ।
ਸ. ਔਜਲਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਸ਼ਹਿਰੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਲਈ ਲਾਹੌਰ ਤੇ ਸਿਆਲਕੋਟ ਦੇ ਹਵਾਈ ਅੱਡਿਆਂ ਤੋਂ ਰੋਜਾਨਾ ਹਵਾਈ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਜਿਸ ਨਾਲ ਸ੍ਰੀ ਨਨਕਾਣਾ ਸਾਹਿਬ ਤੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਲੱਖਾਂ ਸਿੱਖ ਮਜਬੂਰੀ ਵੱਸ ਪਾਕਿਸਤਾਨ ਦੀ ਧਰਤੀ ‘ਤੇ ਉੱਤਰਨਗੇ ਸ. ਔਜਲਾ ਨੇ ਚਿੰਤਾ ਜਾਹਿਰ ਕੀਤੀ ਕਿ ਜੋ ਸ਼ਰਧਾਲੂ ਪਾਕਿਸਤਾਨ ਵਿਖੇ ਪੁੱਜਣਗੇ।
ਉਨ੍ਹਾਂ ਸ਼ਰਧਾਲੂਆਂ ਨੂੰ ਭਾਰਤ ਪੁੱਜਣ ‘ਤੇ ਸੁਰੱਖਿਆ ਏਜੰਸੀਆਂ ਦੀ ਜਾਂਚ ਦਾ ਬਹਾਨਾ ਬਣਾ ਕੇ ਬਿਨਾ ਵਜ੍ਹਾ ਤੰਗ-ਪ੍ਰੇਸ਼ਾਨ ਕੀਤਾ ਜਾਵੇਗਾ ਕਿਉਂਕਿ ਇਸ ਸਮੇਂ ਭਾਰਤ-ਪਾਕਿਸਤਾਨ ਦੇ ਸੰਬੰਧ ਬਹੁਤ ਜਿਆਦਾ ਤਣਾਅਪੂਰਨ ਹਨ ਸ. ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਪ੍ਰਕਾਸ਼ ਪੁਰਬ ਸੰਬੰਧੀ ਗੰਭੀਰਤਾ ਦਿਖਾਉਂਦਿਆਂ ਅੰਮ੍ਰਿਤਸਰ ਤੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਦੇ ਨਾਲ-ਨਾਲ ਅੰਮ੍ਰਿਤਸਰ-ਦਿੱਲੀ-ਟੋਰਾਂਟੋ ਦਰਮਿਆਨ ਚਲਦੀ ਹਵਾਈ ਉਡਾਨ ਨੂੰ ਅੰਮ੍ਰਿਤਸਰ-ਟੋਰਾਂਟੋ ਸਿੱਧੀ ਹਵਾਈ ਉਡਾਨ ਵਿੱਚ ਤਬਦੀਲ ਕਰਨ ਦਾ ਐਲਾਣ ਕਰੇ ਸ. ਔਜਲਾ ਨੇ ਸ਼ਹਿਰੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਅੰਮ੍ਰਿਤਸਰ-ਪਟਨਾ ਸਾਹਿਬ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਤੇ ਵੀ ਧੰਨਵਾਦ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੇਵਾ ਮੁਕਤੀ ਦੀ ਉਮਰ 58 ਸਾਲ ਕਰਨ ਦੀ ਉੱਠਣ ਲਗੀ ਮੰਗ
ਧਰਨੇ ਤੇ ਵਿਦੇਸ਼ਾਂ ਦੇ ਰਾਹ ਪਏ ਨੌਜਵਾਨਾਂ ਨੂੰ ਮਿਲ ਸਕਦੈ ਜਲਦੀ ਰੁਜ਼ਗਾਰ | Patiala News
ਸਹਿਕਾਰਤਾ ਵਿਭਾਗ ਵੱਲੋਂ ਸੇਵਾ ਮੁਕਤੀ ਦੀ ਉਮਰ 60 ਦੀ ਬਜਾਏ 58 ਸਾਲ ਕਰਨ ਦੇ ਫੈਸਲੇ ਨਾਲ ਉੱਠੀ ਮੰਗ | Patiala News
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਵੱਲੋਂ ਚੰਗਾ ਕਦਮ ਚੁੱਕਦਿਆਂ ਆਪਣੇ ਵਿਭਾਗ ਅੰਦਰ ਮੁਲਾਜ਼ਮਾਂ ਦੀ ਸੇਵਾਮੁਕਤੀ (ਰਿਟਾਇਰਮੈਂਟ) ਦੀ ਉਮਰ 58 ਸਾਲ ਕਰਨ ਦਾ ਹੁਕਮ ਸੁਣਾਇਆ ਗਿਆ ਹੈ। ਸੇਵਾਮੁਕਤੀ ਦੀ ਹੱਦ 58 ਸਾਲ ਕਰਨ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਲਈ ਕੁਝ ਸਾਲ ਪਹਿਲਾਂ ਮੌਕੇ ਪ੍ਰਦਾਨ ਹੋ ਜਾਣਗੇ। ਉਂਜ ਹੋਰ ਦੂਜੇ ਸਾਰੇ ਵਿਭਾਗਾਂ ਵਿੱਚ ਅਜੇ ਵੀ ਸੇਵਾ ਮੁਕਤੀ ਦੀ ਉਮਰ ਲਗਭਗ 60 ਸਾਲ ਹੈ। ਸਿਰਫ਼ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਹ ਪਹਿਲ ਕੀਤੀ ਗਈ ਹੈ। ਇੱਧਰ ਇਸ ਵਿਭਾਗ ਦੀ ਤਰਜ ‘ਤੇ ਹੀ ਹੋਰਨਾਂ ਵਿਭਾਗਾਂ ਅੰਦਰ ਵੀ ਸੇਵਾਮੁਕਤੀ ਦੀ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਦੀ ਮੰਗ ਵੀ ਜੋਰ ਫੜਨ ਲੱਗੀ ਹੈ। (Patiala News)
ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਹੀ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਵਿਭਾਗ ਦੀ ਇੱਕ ਮੀਟਿੰਗ ਕੀਤੀ ਗਈ ਸੀ। ਮੀਟਿੰਗ ‘ਚ ਕੀਤੇ ਗਏ ਵਿਚਾਰ ਵਟਾਂਦਰੇ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਹੁਕਮ ਸੁਣਾਇਆ ਗਿਆ ਕਿ ਸਮੂਹ ਸਿਖਰ ਸਹਿਕਾਰੀ ਸੰਸਥਾਵਾਂ, ਸਭਾਵਾਂ ਵੱਲੋਂ ਆਪਣੇ ਕਰਮਚਾਰੀਆਂ ਦੀ ਰਿਟਾਇਰਮੈਂਟ ਦੀ ਸੀਮਾ 58 ਸਾਲ ਹੀ ਰੱਖੀ ਜਾਵੇ ਅਤੇ ਕਿਸੇ ਵੀ ਕਰਮਚਾਰੀ ਨੂੰ 58 ਸਾਲ ਤੋਂ ਵੱਧ ਕੋਈ ਵਾਧਾ ਨਾ ਦਿੱਤਾ ਜਾਵੇ। (Patiala News)
11 ਸਤੰਬਰ ਨੂੰ ਜਾਰੀ ਹੋਏ ਪੱਤਰ ਅਨੁਸਾਰ ਜਿਹੜੇ ਕਰਮਚਾਰੀਆਂ ਜਾਂ ਅਧਿਕਾਰੀਆਂ ਨੂੰ ਪਹਿਲਾਂ ਹੀ ਸੇਵਾ ਵਿੱਚ ਵਾਧਾ ਦਿੱਤਾ ਜਾ ਚੁੱਕਾ ਹੈ, ਉਹ ਕਰਮਚਾਰੀ ਚਾਹੇ ਪਹਿਲੇ ਸਾਲ ਦੇ ਵਾਧੇ ‘ਤੇ ਹਨ ਜਾਂ ਦੂਜੇ ਸਾਲ ਦੇ ਵਾਧੇ ਤੇ ਹਨ, ਉਹ ਪਹਿਲਾਂ ਤੋਂ ਦਿੱਤੇ ਵਾਧੇ ਦੇ ਸਮੇਂ ਤੱਕ ਸੇਵਾ ਵਿੱਚ ਰਹਿਣਗੇ ਤੇ ਉਨ੍ਹਾਂ ਦੇ ਪਹਿਲੇ ਜਾਂ ਦੂਜੇ ਸਾਲ ਦੇ ਵਾਧੇ ਦੀ ਮਿਆਦ ਮੁੱਕਣ ਉਪਰੰਤ ਉਨ੍ਹਾਂ ਨੂੰ ਰਿਟਾਇਰ ਕਰ ਦਿੱਤਾ ਜਾਵੇ ਤੇ ਸੇਵਾ ਵਿੱਚ ਹੋਰ ਵਾਧਾ ਨਾ ਕੀਤਾ ਜਾਵੇ। ਸਹਿਕਾਰਤਾ ਵਿਭਾਗ ਵੱਲੋਂ ਕੀਤੀ ਗਈ ਇਸ ਪਹਿਲਕਦਮੀ ਦਾ ਨੌਜਵਾਨਾਂ ਅਤੇ ਆਮ ਲੋਕਾਂ ਵੱਲੋਂ ਸਵਾਗਤ ਕੀਤਾ ਗਿਆ ਹੈ। (Patiala News)
ਇਹ ਵੀ ਪੜ੍ਹੋ : ਚੋਰਾਂ ਨੇ ਫਿਲਮੀ ਸਟਾਇਲ ’ਚ ਗਹਿਣਿਆਂ ਦੀ ਦੁਕਾਨ ਤੋਂ ਕੀਤੀ 25 ਕਰੋੜ ਦੀ ਚੋਰੀ
ਦੱਸਣਯੋਗ ਹੈ ਕਿ ਹੋਰ ਦੂਜੇ ਵਿਭਾਗਾਂ ਅੰਦਰ ਸੇਵਾ ਮੁਕਤੀ ਦੀ ਉਮਰ ਲਗਭਗ 60 ਸਾਲ ਹੈ। ਪਿਛਲੀ ਬਾਦਲ ਸਰਕਾਰ ਵੱਲੋਂ ਕਾਫੀ ਸਮੇਂ ਤੋਂ ਚੱਲ ਰਹੀ 58 ਸਾਲ ਦੀ ਸੇਵਾਮੁਕਤੀ ਦੀ ਉਮਰ ਨੂੰ ਵਧਾ ਕੇ 60 ਸਾਲ ਕਰ ਦਿੱਤਾ ਗਿਆ ਸੀ, ਜਿਸ ਕਾਰਨ ਨੌਜਵਾਨਾਂ ਵਿੱਚ ਨਿਰਾਸ਼ਾ ਫੈਲੀ ਹੋਈ ਹੈ। ਆਮ ਦੇਖਣ ਵਿੱਚ ਆਇਆ ਹੈ ਕਿ 58 ਸਾਲ ਤੋਂ ਵੱਧ ਉਕਤ ਕਰਮਚਾਰੀ ਦੇ ਕਾਰਜਕਾਲ ‘ਚ ਐਕਟੈਸ਼ਨ ਦੇ ਕੇ ਦੋ ਸਾਲ ਤੱਕ ਦਾ ਵਾਧਾ ਕਰ ਦਿੱਤਾ ਜਾਂਦਾ ਹੈ ਤੇ 60 ਸਾਲ ਦੀ ਉਮਰ ਤੋਂ ਬਾਅਦ ਹੀ ਰਿਟਾਇਰਮੈਂਟ ਹੁੰਦੀ ਸੀ। ਸੂਤਰਾਂ ਦਾ ਕਹਿਣਾ ਹੈ ਕਿ ਸਹਿਕਾਰਤਾ ਵਿਭਾਗ ਵੱਲੋਂ ਇਹ ਵੀ ਵਿਚਾਰਿਆ ਜਾ ਰਿਹਾ ਹੈ ਕਿ ਜੋ ਕਰਮਚਾਰੀ ਜਾਂ ਅਧਿਕਾਰੀ ਦਾਗਦਾਰ ਹਨ।
ਉਨ੍ਹਾਂ ਨੂੰ 55 ਸਾਲ ਦੀ ਉਮਰ ਵਿੱਚ ਹੀ ਰਿਟਾਇਰ ਕਰ ਦਿੱਤਾ ਜਾਵੇ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 60 ਸਾਲ ਦੀ ਬਜਾਏ 58 ਸਾਲ ਉਮਰ ਕਰਨ ਸਬੰਧੀ ਹਾਈਕੋਰਟ ‘ਚ ਮਾਮਲਾ ਚੱਲ ਰਿਹਾ ਹੈ। ਇੱਧਰ ਸੂਬੇ ਅੰਦਰ ਨੌਜਵਾਨਾਂ ਨੂੰ ਰੁਜ਼ਗਾਰ ਨਾ ਮਿਲਣ ਕਾਰਨ ਉਹ ਮਜ਼ਬੂਰੀ ਵੱਸ ਵਿਦੇਸ਼ਾਂ ਲਈ ਜਹਾਜ਼ ਚੜ੍ਹ ਰਹੇ ਹਨ ਤੇ ਵੱਡੀ ਗਿਣਤੀ ਰੁਜ਼ਗਾਰ ਹਾਸਲ ਕਰਨ ਲਈ ਧਰਨਿਆਂ ਦੇ ਰਾਹ ਪਏ ਹੋਏ ਹਨ। ਨੌਜਵਾਨਾਂ ਵੱਲੋਂ ਸਹਿਕਾਰਤਾ ਵਿਭਾਗ ਦੀ ਪਹਿਲ ਕਦਮੀ ਨੂੰ ਸਰਾਹਿਆ ਗਿਆ ਹੈ ਤੇ ਇਸ ਨੂੰ ਨੌਜਵਾਨਾਂ ਨੂੰ ਜਲਦੀ ਰੁਜ਼ਗਾਰ ਮਿਲਣ ਦਾ ਮੌਕਾ ਗਰਦਾਨਿਆ ਗਿਆ ਹੈ।
ਘਰ ਘਰ ਰੁਜ਼ਗਾਰ ਦੇਣ ਲਈ ਸਰਕਾਰ ਤੁਰੰਤ ਕਰੇ 58 ਸਾਲ ਦੀ ਸੇਵਾਮੁਕਤੀ
ਪੰਜਾਬ ਸਟੂਡੈਂਟ ਵੈਲਫੇਅਰ ਐਸੋਈਏਸ਼ਨ (ਪਸਵਾ) ਦੇ ਪ੍ਰਧਾਨ ਕੁਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਆਪਣੇ ਸਾਰੇ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਹੀ ਕਰੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਦਾ ਰਾਹ ਖੁੱਲ੍ਹ ਸਕੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਘਰ ਘਰ ਰੁਜ਼ਗਾਰ ਦੇਣ ਦੀ ਜੋ ਗੱਲ ਕਰ ਰਹੀ ਹੈ, ਉਹ ਮੁਲਾਜ਼ਮਾਂ ਦੀ ਰਿਟਾਇਰਮੈਂਟ ਉਮਰ 58 ਸਾਲ ਕਰਨ ਨਾਲ ਬਹੁਤ ਹੱਦ ਤੱਕ ਸਫਲ ਹੋ ਸਕਦੀ ਹੈ। (Patiala News)
ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਸਰਕਾਰ ਸਹਿਕਾਰਤਾ ਮਹਿਕਮੇ ਦੀ ਤਰਜ਼ ‘ਤੇ ਆਪਣੇ ਸਾਰੇ ਵਿਭਾਗਾਂ ‘ਚ ਸੇਵਾਮੁਕਤੀ ਦੀ ਉਮਰ 58 ਸਾਲ ਤੁਰੰਤ ਕਰੇ। ਮੀਟਿੰਗ ਤੋਂ ਬਾਅਦ ਕੀਤਾ ਹੁਕਮ ਜਾਰੀ ਇਸ ਸਬੰਧੀ ਜਦੋਂ ਸਹਿਕਾਰਤਾ ਤੇ ਜੇਲ੍ਹਾਂ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਹੁਕਮ ਉਨ੍ਹਾਂ ਵੱਲੋਂ ਮੀਟਿੰਗ ਦੌਰਾਨ ਸੁਣਾਏ ਗਏ ਹਨ। ਉਨ੍ਹਾਂ ਕਿਹਾ ਕਿ ਤਾਂ ਜੋ ਬੇਰੁਜ਼ਗਾਰ ਨੌਜਵਾਨਾਂ ਨੂੰ ਜਲਦੀ ਨੌਕਰੀ ਮਿਲ ਸਕੇ ਤੇ ਪੰਜਾਬ ਦਾ ਨੌਜਵਾਨ ਭੈੜੀਆਂ ਅਲਾਮਤਾਂ ‘ਚ ਫਸਣ ਦੀ ਬਜਾਏ ਖੁਸ਼ਹਾਲੀ ਦੇ ਰਾਹ ਪੈ ਸਕੇ। (Patiala News)
ਕੈਪਟਨ ਵੱਲੋਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਿਸਾਨ ਬੀਮਾ ਯੋਜਨਾ ਤੇ ਕਿਸਾਨ ਕਰਜ਼ਾ ਰਾਹਤ ਦੀ ਕੀਤੀ ਮੰਗ
ਦੋ ਵੱਖ-ਵੱਖ ਚਿੱਠੀਆਂ ਵਿੱਚ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਦੀ ਲੋੜ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼) | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ’ ਵਿੱਚ ਤਰਮੀਮ ਕਰਨ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਕਟ ਨਾਲ ਜੂਝ ਰਹੀ ਕਿਸਾਨੀ ਦੀ ਮੱਦਦ ਲਈ ਤਰਜ਼ੀਹ ਅਧਾਰ ‘ਤੇ ਕੌਮੀ ਪੱਧਰ ‘ਤੇ ਖੇਤੀ ਕਰਜ਼ਾ ਮੁਆਫੀ ‘ਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ ਦੋ ਵੱਖ-ਵੱਖ ਪੱਤਰਾਂ ਵਿੱਚ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਪੱਧਰ ‘ਤੇ ਕਿਸਾਨਾਂ ਲਈ ਯਕਮੁਸ਼ਤ ਖੇਤੀ ਕਰਜ਼ਾ ਮਾਫ਼ੀ ਜ਼ਰੂਰੀ ਹੈ
ਉਨ੍ਹਾਂ ਨੇ ‘ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ’ ਵਿੱਚ ਸੋਧ ਕਰਕੇ ਇਸ ਨੂੰ ਹੋਰ ਪ੍ਰਭਾਵੀ ਤਰੀਕੇ ਨਾਲ ਕਿਸਾਨ ਪੱਖੀ ਬਣਾਉਣ ਦੀ ਮੰਗ ਕੀਤੀ ਤਾਂ ਕਿ ਪੇਂਡੂ ਅਰਥਚਾਰੇ ਨੂੰ ਹੁਲਾਰਾ ਮਿਲ ਸਕੇ ਕੌਮੀ ਪੱਧਰ ‘ਤੇ ਕਰਜ਼ਾ ਮੁਆਫੀ ਲਈ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਸੀਮਿਤ ਵਸੀਲਿਆਂ ਨਾਲ ਦਿੱਤੀ ਰਾਹਤ ਢੁਕਵੀਂ ਨਹੀਂ ਅਤੇ ਭਾਰਤ ਸਰਕਾਰ ਵੱਲੋਂ ਇਸ ਵਿੱਚ ਇਜ਼ਾਫਾ ਕੀਤੇ ਜਾਣ ਦੀ ਲੋੜ ਹੈ
ਉਨ੍ਹਾਂ ਕਿਹਾ ਕਿ ਇਸ ਕਿਸਾਨ ਪੱਖੀ ਉਪਰਾਲੇ ਨਾਲ ਨਾ ਸਿਰਫ ਕਿਸਾਨੀ ਦੀਆਂ ਮੁਸ਼ਕਲਾਂ ਘਟਾਉਣ ਵਿੱਚ ਮਦਦ ਮਿਲੇਗੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗਰਮੀ ਦੇ ਨਾਲ ਬਿਜਲੀ ਦੀ ਮੰਗ ਦਾ ਪਾਰਾ ਵੀ ਚੜਿਆ
ਬਿਜਲੀ ਦੀ ਮੰਗ 8 ਹਜਾਰ ਮੈਗਾਵਾਟ ਦੇ ਨੇੜੇ ਪੁੱਜੀ, ਪਾਵਰਕੌਮ ਵੱਲੋਂ ਵਾਧੂ ਬਿਜਲੀ ਦਾ ਦਾਅਵਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ) |  ਪੰਜਾਬ ਅੰਦਰ ਅੰਬਰੋਂ ਵਰਸ ਰਹੀ ਅੱਗ ਦਾ ਕਹਿਰ ਵੱਧਦਾ ਜਾ ਰਿਹਾ ਹੈ ਅਤੇ ਤਾਪਮਾਨ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਗਰਮੀ ਦੇ ਵੱਧਣ ਕਾਰਨ ਬਿਜਲੀ ਦੀ ਮੰਗ ਵਿੱਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਂਜ ਪਾਵਰਕੌਮ ਵੱਲੋਂ ਆਪਣੇ ਕੋਲ ਵਾਧੂ ਬਿਜਲੀ ਪ੍ਰਬੰਧ ਹੋਣ ਦੀ ਗੱਲ ਆਖੀ ਜਾ ਰਹੀ ਹੈ, ਪਰ ਦਿਹਾਤੀ ਖੇਤਰਾਂ ਵਿੱਚ ਬਿਜਲੀ ਦੇ ਕੱਟ ਆਪਣਾ ਰੰਗ ਦਿਖਾਉਣ ਲੱਗੇ ਹਨ।
ਜਾਣਕਾਰੀ ਅਨੁਸਾਰ ਜੇਠ ਦੇ ਮਹੀਨੇ ਵਿੱਚ ਤਾਪਾਮਾਨ ਨੇ ਆਪਣੀ ਰਫ਼ਤਾਰ ਫੜ੍ਹ ਲਈ ਹੈ ਅਤੇ ਰੋਜ਼ਾਨਾ ਹੀ ਤਾਪਮਾਨ ਦਾ ਪੱਧਰ ਵੱਧ ਰਿਹਾ ਹੈ। ਅੱਜ ਪਟਿਆਲਾ ਵਿਖੇ ਤਾਪਮਾਨ 42 ਡਿਗਰੀ ਨੂੰ ਪਾਰ ਗਿਆ ਜਿਸ ਕਾਰਨ ਸ਼ਾਮ ਤੱਕ ਵੀ ਤੱਤੀ ਲੂੰ ਇਨਸਾਨੀ ਜਿਸਮ ਸਮੇਤ ਪਸ਼ੂ ਪੰਛੀਆਂ ਲਈ ਅਸਹਿ ਬਣੀ ਰਹੀ। ਗਰਮੀ ਦੇ ਵੱਧਣ ਨਾਲ ਹੀ ਬਿਜਲੀ ਦੀ ਮੰਗ ਵਿੱਚ ਵਾਧਾ ਹੋ ਗਿਆ ਹੈ। ਅੱਜ ਬਿਜਲੀ ਦੀ ਮੰਗ 8000 ਮੈਗਾਵਾਟ ਦੇ ਕਰੀਬ ਪੁੱਜ ਗਈ ਹੈ। ਪਿਛਲੇ ਸਾਲ ਅੱਜ ਦੇ ਦਿਨ ਬਿਜਲੀ ਦੀ ਮੰਗ 8700 ਮੈਗਾਵਾਟ ਦੇ ਕਰੀਬ ਸੀ ਜੋ ਕਿ ਅੱਜ ਦੇ ਦਿਨ ਨਾਲੋਂ ਕਿਤੇ ਜਿਆਦਾ ਸੀ। ਇਸ ਵਾਰ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਠੰਢ ਰਹੀ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਹੀ ਗਰਮੀ ਵਿੱਚ ਵਾਧਾ ਹੋਇਆ ਹੈ। ਅਗਲੇ ਦਿਨਾਂ ਵਿੱਚ ਤਾਪਮਾਨ 45 ਡਿਗਰੀ ‘ਤੇ ਪੁੱਜਣ ਕਾਰਨ ਬਿਜਲੀ ਦੀ ਮੰਗ ਵਿੱਚ ਛੜੱਪਾ ਮਾਰ ਵਾਧਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪਾਵਰਕੌਮ ਵੱਲੋਂ 4207 ਮੈਗਾਵਾਟ ਆਪਣੇ ਥਰਮਲਾਂ, ਹਾਈਡਰਲਾਂ ਅਤੇ ਹੋਰ ਸ੍ਰੋਤਾਂ ਤੋਂ ਪ੍ਰਾਪਤ ਕੀਤੀ ਜਾ ਰਹੀ ਹੈ ਜਦਕਿ ਬਾਕੀ ਵੱਖ-ਵੱਖ ਸਮਝੌਤਿਆਂ ਤਹਿਤ ਪਾਵਰ ਸਪਲਾਈ ਆ ਰਹੀ ਹੈ। ਪਾਵਰਕੌਮ ਵੱਲੋਂ ਆਪਣੇ ਸਰਕਾਰੀ ਥਮਰਲ ਰੋਪੜ ਅਤੇ ਲਹਿਰਾ ਮੁਹੱਬਤ ਦੇ ਯੂਨਿਟ ਬੰਦ ਕੀਤੇ ਹੋਏ ਹਨ। ਤਲਵੰਡੀ ਸਾਬੋ ਥਰਮਲ ਪਲਾਂਟ ਦਾ ਇੱਕ ਨੰ: ਯੂਨਿਟ ਬੰਦ ਹੈ ਅਤੇ ਜਦਕਿ 2 ਯੂਨਿਟ ਚੱਲ ਰਹੇ ਹਨ। ਇਸ ਤੋਂ ਇਲਾਵਾ ਪ੍ਰਾਈਵੇਟ ਥਰਮਲ ਰਾਜਪੁਰਾ ਤੋਂ 700 ਮੈਗਾਵਾਟ ਬਿਜਲੀ ਪ੍ਰਾਪਤ ਹੋ ਰਹੀ ਹੈ। ਯੂ.ਵੀ.ਡੀ.ਸੀ ਤੋਂ 71 ਮੈਗਾਵਾਟ, ਸ਼ਾਸਨ ਤੋਂ 105 ਮੈਗਾਵਾਟ ਅਤੇ ਹੋਰ ਸਾਧਨਾਂ ਤੋਂ ਵੀ ਬਿਜਲੀ ਹਾਸਲ ਹੋ ਰਹੀ ਹੈ। ਪਾਵਰਕੌਮ ਇਸ ਗੱਲੋਂ ਸੁਰਖਰੂ ਹੈ ਕਿ ਉਨ੍ਹਾਂ ਕੋਲ ਵਧੇਰੇ ਬਿਜਲੀ ਹੈ। ਇੱਧਰ ਕੱਲ੍ਹ ਤੋਂ ਦਿਹਾਤੀ ਖੇਤਰਾਂ ਅੰਦਰ ਬਿਜਲੀ ਕੱਟਾਂ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੰਗਰੂਰ ਇਲਾਕੇ ‘ਚ ਰਾਤ ਨੂੰ ਅੱਧਾ ਘੰਟਾ ਬਿਜਲੀ ਗੁੱਲ ਹੋਈ। ਇਸ ਤੋਂ ਇਲਾਵਾ ਅੱਜ ਪਟਿਆਲਾ ‘ਚ ਵੀ ਘੱਧੇ ਘੰਟੇ ਤੋਂ ਵੱਧ ਬਿਜਲੀ ਬੰਦ ਰਹੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਸਲ ਚੌਂਕੀਦਾਰਾਂ ਵੱਲੋਂ ਪ੍ਰਧਾਨ ਮੰਤਰੀ ਅਤੇ ਭਾਜਪਾ ਪ੍ਰਧਾਨ ਨੂੰ ਲਿਖਿਆ ਜਾ ਰਿਹੈ ਪੱਤਰ
ਪਟਿਆਲਾ (ਖੁਸ਼ਵੀਰ ਸਿੰਘ ਤੂਰ)।
ਆਪਣੇ ਆਪ ਨੂੰ ਚੌਂਕੀਦਾਰ ਕਹਾਉਣ ਵਾਲੇ ਪ੍ਰਧਾਨ ਮੰਤਰੀ ਸਮੇਤ ਭਾਜਪਾ ਦੇ ਕੌਮੀ ਪ੍ਰਧਾਨ ਤੋਂ ਅਸਲ ਚੌਂਕੀਦਾਰਾਂ ਵੱਲੋਂ ਪੰਜਾਬ ਅੰਦਰ ਟਿਕਟਾਂ ਦੀ ਮੰਗ ਕੀਤੀ ਗਈ ਹੈ। ਇਸ ਮੰਗ ਨੂੰ ਲੈ ਕੇ ਲਾਲ ਝੰਡਾ ਪੇਂਡੂ ਚੌਂਕੀਦਾਰਾਂ ਯੂਨੀਅਨ ਵੱਲੋਂ ਪ੍ਰਧਾਨ ਮੰਤਰੀ ਸਮੇਤ ਭਾਜਪਾ ਪ੍ਰਧਾਨ ਨੂੰ ਬਕਾਇਦਾ ਇੱਕ ਪੱਤਰ ਲਿਖਿਆ ਜਾ ਰਿਹਾ ਹੈ, ਜਿਸ ਵਿੱਚ ਇਸ ਮੰਗ ਨੂੰ ਰੱਖਿਆ ਗਿਆ ਹੈ। ਇੱਧਰ ਅੱਜ ਉਕਤ ਯੂਨੀਅਨ ਵੱਲੋਂ ਪੰਜਾਬ ਦੇ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਚੌਂਕੀਦਾਰਾਂ ਦੀ ਕੀਤੀ ਜਾ ਰਹੀ ਬਦਨਾਮੀ ਨੂੰ ਰੋਕਣ ਦੀ ਵੀ ਮੰਗ ਵੀ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਮੌਕੇ ਵੱਖ-ਵੱਖ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ‘ਚੌਂਕੀਦਾਰ’ ਸ਼ਬਦ ਦੀ ਰੱਜ ਕੇ ਵਰਤੋਂ ਕੀਤੀ ਜਾ ਰਹੀ ਹੈ, ਜਿਸ ਤੋਂ ਦੇਸ਼ ਭਰ ਦੇ ਚੌਂਕੀਦਾਰਾਂ ਵਿੱਚ ਰੋਸ਼ ਦੀ ਲਹਿਰ ਫੈਲ ਰਹੀ ਹੈ। ਪੰਜਾਬ ਦੇ ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਦੇ ਚੇਅਰਮੈਨ ਅਮਰਜੀਤ ਸਿੰਘ ਜਾਗਦੇ ਰਹੋ ਅਤੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਆਪਣੀ ਚੌਂਂਕੀਦਾਰੀ ਨੂੰ ਲੈ ਕੇ ਐਨਾ ਹੀ ਮਾਣ ਹੈ ਤਾਂ ਉਹ ਦੇਸ਼ ਅੰਦਰ ਚੌਂਕੀਦਾਰਾਂ ਨੂੰ ਲੋਕ ਸਭਾ ਦੀਆਂ ਟਿਕਟਾਂ ਦੇਣ। ਉਨ੍ਹਾਂ ਦੱਸਿਆ ਕਿ ਚੌਂਕੀਦਾਰਾ ਯੂਨੀਅਨ ਵੱਲੋਂ ਨਰਿੰਦਰ ਮੋਦੀ ਅਤੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਅੰਦਰ ਭਾਜਪਾ ਦੇ ਹਿੱਸੇ ਆਉਂਦੀਆਂ ਤਿੰਨ ਲੋਕ ਸਭਾ ਸੀਟਾਂ ‘ਤੇ ਚੌਂਕੀਦਾਰਾਂ ਨੂੰ ਟਿਕਟਾਂ ਦੇਣ ਲਈ ਪੱਤਰ ਲਿਖਿਆ ਜਾ ਰਿਹਾ ਹੈ, ਤਾਂ ਜੋ ਪਤਾ ਲੱਗ ਸਕੇ ਕਿ ਭਾਜਪਾ ਵਾਲੇ ਚੌਂਕੀਦਾਰਾਂ ਦੇ ਅਸਲ ਹਮਾਇਤੀ ਹਨ ਜਾਂ ਫਿਰ ਆਪਣੀ ਰਾਜਨੀਤੀ ਚਮਕਾਉਣ ਲਈ ਹੀ ਚੌਂਕੀਦਾਰ ਲਿਖ ਕੇ ਰਾਜਨੀਤਿਕ ਰੋਟੀਆਂ ਸੇਕ ਰਹੇ ਹਨ।  ਉਨ੍ਹਾਂ ਮੰਗ ਕੀਤੀ ਕਿ ਭਾਜਪਾ ਵੱਲੋਂ ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਤੋਂ ਚੌਂਕੀਦਾਰਾਂ ਨੂੰ ਟਿਕਟਾਂ ਦੇ ਕੇ ਆਪਣੇ ਚੌਂਕੀਦਾਰ ਹੋਣ ਦਾ ਸਬੂਤ ਦਿੱਤਾ ਜਾਵੇ।
ਉਨ੍ਹਾਂ ਦੱਸਿਆ ਕਿ ਸ਼ੋਸਲ ਮੀਡੀਆ ਸਮੇਤ ਭਾਜਪਾ ਅਤੇ ਕਾਂਗਰਸ ਵੱਲੋਂ ਚੌਂਕੀਦਾਰਾਂ ਦੀ ਕੀਤੀ ਜਾ ਰਹੀ ਬਦਨਾਮੀ ਨੂੰ ਲੈ ਕੇ ਅੱਜ ਪੰਜਾਬ ਦੇ ਚੋਣ ਕਮਿਸ਼ਨਰ ਡਾ. ਐਸ. ਕਰੁਣਾ ਰਾਜੂ ਨੂੰ ਮਿਲ ਕੇ ਮੁੱਖ ਚੋਣ ਕਮਿਸ਼ਨਰ ਦੇ ਨਾਮ ਮੰਗ ਸੌਂਪਿਆ ਗਿਆ ਹੈ ਜਿਸ ਵਿੱਚ ਲਿਖਿਆ ਹੈ ਕਿ ਗਰੀਬ ਪਰਿਵਾਰਾਂ ਦੇ ਚੌਂਕੀਦਾਰ ਹੋਣ ਕਰਕੇ ਉਹਨਾਂ ਦਾ ਪਿੰਡਾਂ ਵਿੱਚ ਭਾਰੀ ਅਪਮਾਨ ਹੋਣ ਕਰਕੇ ਮਾਨਸਿਕ ਤੌਰ ‘ਤੇ ਪੀੜਾ ਸਹਿਣੀ ਪੈ ਰਹੀ ਹੈ।  ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਉਹਨਾਂ ਦਾ ਅਪਮਾਨ ਕੀਤਾ ਜਾ ਰਿਹਾ ਹੈ, ਜੋ ਕਿ ਲੱਖਾਂ ਰੁਪਏ ਤਨਖਾਹਾਂ ਅਤੇ ਭੱਤੇ ਲੈ ਕੇ ਆਪਣੇ ਆਪ ਨੂੰ ਚੌਂਕੀਦਾਰ ਕਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਸ਼ੋਸਲ ਮੀਡੀਆ ਤੇ ਚੌਂਕੀਦਾਰ ਚੋਰ ਹੈ, ਵਾਲਾ ਗੀਤ ਵੀ ਚਲਾਇਆ ਜਾ ਰਿਹਾ ਹੈ, ਇਸ ਲਈ ਅਜਿਹੀਆਂ ਸਭ ਚੀਜ਼ਾਂ ‘ਤੇ ਬੈਨ ਕੀਤਾ ਜਾਵੇ । ਚੌਂਕੀਦਾਰਾਂ ਦੇ ਕੀਤੇ ਜਾ ਰਹੇ ਅਪਮਾਨ ਨੂੰ ਬੰਦ ਕਰਵਾਇਆ ਜਾਵੇ ਅਤੇ ਇਨ੍ਹਾਂ ਰਾਜਨੀਤਿਕ ਲੋਕਾਂ ਖਿਲਾਫ਼ ਕਾਰਵਾਈ ਕੀਤੀ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜੈਪੁਰ। ਗੁੱਜਰ ਸਮਾਜ ਦੇ ਅੰਦੋਲਨਕਾਰੀਆਂ ਨੇ ਐਤਵਾਰ ਨੂੰ ਰਾਜਸਥਾਨ ਦੇ ਧੌਲਪੁਰ ਜ਼ਿਲੇ ਵਿਚ ਆਗਰਾ-ਮੁਰੈਨਾ ਹਾਈਵੇਅ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਦੀ ਪੁਲਸ ਨਾਲ ਝੜਪ ਹੋਈ। ਹਿੰਸਕ ਹੋਏ ਅੰਦੋਲਨਕਾਰੀਆਂ ਨੇ ਪੁਲਸ ਦੇ 3 ਵਾਹਨਾਂ ਨੂੰ ਅੱਗ ਲਾ ਦਿੱਤੀ। ਰਾਜਸਥਾਨ ‘ਚ ਸਰਕਾਰੀ ਨੌਕਰੀਆਂ ਅਤੇ ਸਿੱਖਿਆ ਸੰਸਥਾਵਾਂ ‘ਚ ਦਾਖਲੇ ਲਈ ਗੁੱਜਰ, ਲੁਹਾਰ, ਬੰਜਾਰਾ ਅਤੇ ਗੜਰੀਆ ਸਮਾਜ ਦੇ ਲੋਕ 5 ਫੀਸਦੀ ਰਿਜ਼ਰਵੇਸ਼ਨ ਦੀ ਮੰਗ ਨੂੰ ਲੈ ਕੇ ਗੁੱਜਰ ਨੇਤਾ ਸ਼ੁੱਕਰਵਾਰ ਸ਼ਾਮ ਤੋਂ ਹੀ ਸਵਾਈਮਾਧੋਪੁਰ ਦੇ ਮਲਾਰਨਾ ਡੂੰਗਰ ਵਿਚ ਰੇਲ ਦੀਆਂ ਪਟੜੀਆਂ ‘ਤੇ ਬੈਠੇ ਹਨ। ਜਾਣਕਾਰੀ ਮੁਤਾਬਕ ਧੌਲਪੁਰ ਦੇ ਪੁਲਸ ਸੁਪਰਡੈਂਟ ਅਜੈ ਸਿੰਘ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਆਗਰਾ-ਮੁਰੈਨਾ ਹਾਈਵੇਅ ਨੂੰ ਬਲਾਕ ਕਰ ਦਿੱਤਾ। ਉਨ੍ਹਾਂ ਮੁਤਾਬਕ ਕੁਝ ਸ਼ਰਾਰਤੀ ਅਨਸਰਾਂ ਨੇ ਹਵਾ ਵਿਚ ਗੋਲੀਆਂ ਚਲਾਈਆਂ ‘ਤੇ ਪੁਲਸ ਦੀ ਇਕ ਬੱਸ ਸਮੇਤ 3 ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਸ ਦੌਰਾਨ ਹੋਈ ਪੱਥਰਬਾਜ਼ੀ ਦੀ ਘਟਨਾ ਵਿਚ 4 ਜਵਾਨਾਂ ਨੂੰ ਸੱਟਾਂ ਲੱਗੀਆਂ। ਪੁਲਸ ਨੇ ਅੰਦੋਲਨਕਾਰੀਆਂ ਨੂੰ ਖਦੇੜਨ ਲਈ ਹਵਾ ਵਿਚ ਗੋਲੀਆਂ ਚਲਾਈਆਂ। ਲੱਗਭਗ ਇਕ ਘੰਟੇ ਤੋਂ ਬਾਅਦ ਹਾਈਵੇਅ ‘ਤੇ ਆਵਾਜਾਈ ਬਹਾਲ ਕਰ ਦਿੱਤੀ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਸ਼ਵ ਅਮਨ ਪੰਜਾਬੀ ਕਾਨਫਰੰਸ ਵੱਲੋਂ ਲਾਹੌਰ ਵਿੱਚ ਪੰਜਾਬੀ ਯੂਨੀਵਰਸਿਟੀ ਸਥਾਪਿਤ ਕਰਨ ਦੀ ਮੰਗ ਸਮੇਤ 13 ਮਤੇ ਪਾਸ
ਲਾਹੌਰ : ਵਿਸ਼ਵ ਅਮਨ ਤੇ ਪੰਜਾਬੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਨਾਬ ਫ਼ਖ਼ਰ ਜਮਾਂ ਨੇ ਕਿਹਾ ਕਿ ਪਾਕਿਸਤਾਨ ਵਿੱਚ ਬੋਲੀਆਂ ਜਾਂਦੀਆਂ ਸਭ ਜ਼ਬਾਨਾਂ ਹੀ ਕੌਮੀ ਜ਼ਬਾਨਾਂ ਹਨ, ਇਨ੍ਹਾਂ ਨੂੰ ਖੇਤਰੀ ਜ਼ਬਾਨਾਂ ਨਾ ਕਿਹਾ ਜਾਵੇ। ਉਨ੍ਹਾਂ ਕਿਹਾ ਕਿ ਦੋਹਾਂ ਮੁਲਕਾਂ ਨੂੰ ਅਮਨ ਦਾ ਪਰਚਮ ਝੁੱਲਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਗਲੀ ਕਾਨਫਰੰਸ ਫਰਵਰੀ 2020 ਚ ਕਰਵਾਈ ਜਾਵੇਗੀ।
ਸੋਸ਼ਲ ਮੀਡੀਆ ਤੇ ਮੁੱਖ ਧਾਰਾ ਮੀਡੀਆ ਦੇ ਹਵਾਲੇ ਨਾਲ ਵਿਦਵਾਨ ਜਨਾਬ ਫਰਖ਼ ਸੁਹੇਲ ਗੋਇੰਦੀ ਨੇ ਕਿਹਾ ਕਿ ਮੈਂ ਤੁਰਕੀ ਜ਼ਬਾਨ ਦਾ ਭੇਤੀ ਹਾਂ ਪਰ ਪੰਜਾਬੀ ਨਹੀਂ ਪੜ੍ਹ ਸਕਦਾ, ਇਹ ਚੰਗੀ ਗੱਲ ਨਹੀਂ।
ਤੁਰਕੀ ਜ਼ਬਾਨ ਦੇ ਵਿਕਾਸ ਕਰਤਾ ਅਤਾ ਤੁਰਕ ਨੇ ਜ਼ਾਹਲ ਲੋਕਾਂ ਨੂੰ ਲਿਆਕਤ ਦੇ ਨੇੜੇ ਲਿਆਂਦਾ। ਇਹ ਲਹਿਰ ਸਾਨੂੰ ਵੀ ਤੇਜ਼ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਦੁਨੀਆਂ ਨੂੰ ਗਲੋਬਲ ਪਿੰਡ ਚ ਤਬਦੀਲ ਹੋਇਆ ਵੇਖਣਾ ਬਣਦੈ।
ਪਾਕਿਸਤਾਨ ਦੀ 22 ਕਰੋੜ ਆਬਾਦੀ ਚੋਂ 16 ਕਰੋੜ ਲੋਕਾਂ ਕੋਲ ਸਮਾਰਟ ਫੋਨ ਹਨ, ਇਸ ਨੂੰ ਗਿਆਨ ਦੇ ਲੜ ਲਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਬਾਰੇ ਟੀ ਵੀ ਪ੍ਰੋਗਰਾਮ ਦਾ ਸਭ ਤੋਂ ਵੱਧ ਵੇਖਿਆ ਗਿਆ ਹੈ, ਇਹ ਕਮਾਲਸੋਸ਼ਲ ਮੀਡੀਆ ਦੀ ਹੈ। ਨਵੀਂ ਪੀੜ੍ਹੀ ਸਾਡੇ ਨਾਲ ਤਾਂ ਜੁੜੇਗੀ ਜੇ ਉਨ੍ਹਾਂ ਦੇ ਮੁਹਾਵਰੇ ਚ ਗੱਲ ਕਰਾਂਗੇ।
ਅਮਨ ਤੇ ਪੰਜਾਬੀ ਵਿਸ਼ੇ ਤੇ ਸੋਸ਼ਲ ਮੀਡੀਆ ਗਰੁੱਪ ਤਿਆਰ ਕਰਨਾ ਸਮੇਂ ਦੀ ਲੋੜ ਹੈ।
ਪ੍ਰਸਿੱਧ ਵਿਦਵਾਨ ਤੇ ਖੋਜੀ ਇਕਬਾਲ ਕੈਸਰ ਨੇ ਕਿਹਾ ਕਿ ਪੰਜਾਬੀਆਂ ਦੀ ਸਭ ਤੋਂ ਵੱਡੀ ਆਬਾਦੀ ਹੈ ਪਰ ਸਕੂਲ ਪੱਧਰ ਤੇ ਪੰਜਾਬੀ ਪੜ੍ਹਨ ਪੜਾਉਣ ਦਾ ਕੋਈ ਪ੍ਰਬੰਧ ਨਹੀਂ। ਪਾਕਿਸਤਾਨ ਚ ਪੰਜ ਯੂਨੀਵਰਸਿਟੀਆਂ  ਚ ਐੱਮ ਏ ਪੰਜਾਬੀ ਹੈ ਪਰ 95 ਫੀ ਸਦੀ ਐੱਮ ਏ ਪਾਸ ਮੁੰਡੇ ਕੁੜੀਆਂ ਬੇਰੁਜ਼ਗਾਰ ਹਨ।
ਬਾਬਾ ਫ਼ਰੀਦ ਤੋਂ ਲੈ ਕੇ ਅੱਜ ਤੀਕ ਦਾ ਸਾਰਾ ਵਿਰਾਸਤੀ ਸਫ਼ਰ ਜਵਾਨ ਪੀੜ੍ਹੀਆਂ ਦੇ ਖ਼ੂਨ ਚ ਰਚਾਉਣ ਦੀ ਲੋੜ ਹੈ। ਸਾਨੂੰ ਇਹ ਯਤਨ ਤੇਜ਼ ਕਰਨੇ ਪੈਣਗੇ। ਆਲੋਚਨਾ ਦੀ ਆਸਾਨ ਭਾਸ਼ਾ ਵੀ ਵਿਕਸਤ ਕਰਨ ਦੇ ਰਾਹ ਤੁਰਨਾ ਚਾਹੀਦਾ ਹੈ।
ਇਸ ਮੌਕੇ ਕੁਝ ਮਤੇ ਪਾਸ ਕੀਤੇ ਗਏ ਜਿੰਨ੍ਹਾਂ ਨੂੰ ਪ੍ਰੋ: ਗੁਰਭਜਨ ਗਿੱਲ ਦੀ ਪ੍ਰਂਧਾਨਗੀ ਹੇਠ ਡਾ: ਦੀਪਕ ਮਨਮੋਹਨ ਸਿੰਘ , ਮਨਜਿੰਦਰ ਧਨੋਆ ਤੇ ਸਹਿਜਪ੍ਰੀਤ ਸਿੰਘ ਮਾਂਗਟ  ਤੇ ਅਧਾਰਿਤ ਕਮੇਟੀ ਵੱਲੋਂ ਡਰਾਫਟ ਕੀਤਾ ਗਿਆ। ਇਨ੍ਹਾਂ ਮਤਿਆਂ ਨੂੰ ਅੱਬਾਸ ਮਿਰਜ਼ਾ ਨੇ ਪੇਸ਼ ਤੇ ਪਾਸ ਕਰਵਾਇਆ।
ਵਿਸ਼ਵ ਅਮਨ ਤੇ ਪੰਜਾਬੀ ਕਾਨਫਰੰਸ
1-3 ਫਰਵਰੀ ਲਾਹੌਰ(ਪਾਕਿਸਤਾਨ)
ਐਲਾਨ ਨਾਮਾ
ਵਿਸ਼ਵ ਪੰਜਾਬੀ ਕਾਂਗਰਸ ਵੱਲੋਂ ਫਖ਼ਰ ਜਮਾਂ ਸਾਹਿਬ ਦੀ ਪ੍ਰਧਾਨਗੀ ਹੇਠ ਪਹਿਲੀ ਤੋਂ ਤਿੰਨ ਫਰਵਰੀ ਤੀਕ ਕਰਵਾਈ ਗਈ ਵਿਸ਼ਵ ਅਮਨ ਤੇ ਪੰਜਾਬੀ ਕਾਨਫਰੰਸ ਦੇ ਵਿਸ਼ਵ ਭਰ ਤੋਂ ਆਏ ਸਮੂਹ ਡੈਲੀਗੇਟ ਸਰਬ ਸੰਮਤੀ ਨਾਲ ਮੰਗ ਕਰਦੇ ਹਨ ਕਿ ਲਾਹੌਰ ਵਿੱਚ ਨਿਰੋਲ ਪੰਜਾਬੀ ਭਾਸ਼ਾ ਸਾਹਿੱਤ ਤੇ ਸਭਿਆਚਾਰ ਦੇ ਵਿਕਾਸ ਲਈ ਪੰਜਾਬੀ ਯੂਨੀਵਰਸਿਟੀ ਲਾਹੌਰ ਦੀ ਸਥਾਪਨਾ ਕੀਤੀ ਜਾਵੇ। ਇਸ ਵਿੱਚ ਸ਼ਾਹਮੁਖੀ ਤੇ ਗੁਰਮੁਖੀ ਵਿੱਚ ਹੁਣ ਤੀਕ ਛਪੀਆਂ ਕਿਤਾਬਾਂ ਦੀ ਆਲਮੀ ਲਾਇਬਰੇਰੀ ਬਣਾਈ ਜਾਵੇ।
2.
ਕਾਨਫਰੰਸ ਵਿੱਚ ਮੰਗ ਕੀਤੀ ਜਾਂਦੀ ਹੈ ਕਿ ਸਰਹੱਦਾਂ ਤੇ ਝੰਡੇ ਦੀ ਰਸਮ ਮੌਕੇ ਜਵਾਨਾਂ ਦੀ ਪਰੇਡ ਵੇਲੇ ਬਾਹੂਬਲ ਦਾ ਜ਼ਾਲਮਾਨਾ ਵਿਖਾਵਾ ਕਰਨ ਦੀ ਥਾਂ ਮੁਹੱਬਤ ਦਾ ਵਿਖਾਵਾ ਕਰਨ ਵਾਲੀਆਂ ਹਰਕਤਾਂ ਕੀਤੀਆਂ ਜਾਣ ਤਾਂ ਜੋ ਬਰਕਤਾਂ ਦਾ ਬੂਹਾ ਖੁੱਲ੍ਹੇ।
3.
ਪਾਕਿਸਤਾਨ ਦੇ ਪੰਜਾਬ ਰਾਜ ਦੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਦੀ ਪੜ੍ਹਾਈ ਪ੍ਰਾਇਮਰੀ ਪੱਧਰ ਤੋਂ ਇੱਕ ਵਿਸ਼ੇ ਦੇ ਤੌਰ ਤੇ ਸ਼ੁਰੂ ਕੀਤੀ ਜਾਵੇ। ਇਸ ਨਾਲ ਯੂਨੀਵਰਸਿਟੀਆਂ ਚ ਪੜ੍ਹਨ ਲਈ ਮਿਆਰੀ ਪੱਧਰ ਦੇ ਵਿਦਿਆਰਥੀ ਮਿਲ ਸਕਣਗੇ।
4.
ਭਾਰਤ ਤੇ ਪਾਕਿਸਤਾਨ ਹਕੂਮਤਾਂ ਵੀਜ਼ਾ ਸਿਸਟਮ ਵਿੱਚ ਤਬਦੀਲੀ ਕਰਨ ਜਿਸ ਨਾਲ ਸ਼ਹਿਰ ਵਿਸ਼ੇਸ਼ ਸੀਮਤ ਵੀਜ਼ਾ ਦੀ ਥਾਂ ਇਸ ਨੂੰ ਕੌਮੀ ਵੀਜ਼ਾ ਬਣਾਇਆ ਜਾਵੇ। ਇਸ ਨਾਲ ਕਸ਼ੀਦਗੀ ਘਟੇਗੀ ਤੇ ਭਰੋਸੇਯੋਗਤਾ ਵਧੇਗੀ।
5.
15 ਅਗਸਤ 1947 ਤੋਂ ਪਹਿਲਾਂ ਪੈਦਾ ਹੋਏ ਪੰਜਾਬੀਆਂ ਨੂੰ ਬਾਰਡਰ ਤੇ ਪਹੁੰਚਣ ਸਾਰ ਵੀਜ਼(visa on arrival) ਦਾ ਸਨਮਾਨਯੋਗ ਪ੍ਰਬੰਧ ਕੀਤਾ ਜਾਵੇ ਤਾਂ ਜੋ ਉਹ ਆਪਣੀ ਜੰਮਣ ਭੋਇੰ ਨੂੰ ਵੇਖ , ਮਾਣ ਤੇ ਜਾਣ ਸਕਣ।
6.
ਪਾਕਿਸਤਾਨ ਵਿੱਚ ਬੋਲੀਆਂ ਜਾਣ ਵਾਲੀਆਂ ਸਭ ਜਬਾਨਾਂ ਹੀ ਕੌਮੀ ਜ਼ਬਾਨਾਂ ਹਨ, ਖੇਤਰੀ ਨਹੀਂ  । ਇਸ ਲਈ ਪੰਜਾਬ  ਅਸੈਂਬਲੀ ਲਾਹੌਰ ਦੀ ਵਿਚਾਰ ਚਰਚਾ ਜ਼ਬਾਨ  ਪੰਜਾਬੀ ਕੀਤੀ ਜਾਵੇ ਜਿਸ ਤਰ੍ਹਾਂ ਸਿੰਧ ਵਿੱਚ ਸਿੰਧੀ,ਬਲੋਚਿਸਤਾਨ ਵਿੱਚ ਬਲੋਚੀ, ਪਖ਼ਤੂਨਵਾ ਚ ਪਸ਼ਤੋ ਬੋਲੀ ਜਾ ਸਕਦੀ ਹੈ। ਇਸ  ਤੋਂ ਪੰਜਾਬੀਆਂ ਨੂੰ ਮਹਿਰੂਮ ਨਾ ਕੀਤਾ ਜਾਵੇ।
7.
ਵਿਸ਼ਵ ਅਮਨ ਨੂੰ ਸਮਰਪਿਤ ਇਹ ਕਾਨਫਰੰਸ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਮੌਕੇ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਮਾਰਗ ਨੂੰ ਉਸਾਰਨ ਲਈ ਦੋਹਾਂ ਦੇਸ਼ਾਂ ਦੀਆਂ ਹਕੂਮਤਾਂ ਦੀ ਸ਼ਲਾਘਾ ਕਰਦੀ ਹੈ ਕਿਉਂਕਿ ਇਹ ਵਿਸ਼ਵ ਅਮਨ ਦੀ ਸਲਾਮਤੀ ਲਈ ਆਧਾਰ ਭੂਮੀ ਬਣ ਸਕਦੀ ਹੈ।
8.
ਵਿਸ਼ਵ ਅਮਨ ਦੀ ਸਦੀਵੀ ਸਥਾਪਨਾ ਲਈ ਦੱਖਣੀ ਏਸ਼ੀਆ ਦੇ ਇਨ੍ਹਾਂ ਮੁਲਕਾਂ ਵਿੱਚ ਵਪਾਰ, ਖੇਡਾਂ, ਸਾਹਿੱਤ, ਸੰਗੀਤ, ਕਲਾ ਤੇ ਵਿਚਾਰ ਆਦਾਨ ਪ੍ਰਦਾਨ ਵਧਾਇਆ ਜਾਵੇ ਤਾਂ ਜੋ ਮਨਾਂ ਦੀਆਂ ਦੂਰੀਆਂ ਮਿਟਣ ਤੇ ਭਾਈਚਾਰਕ ਸ਼ਕਤੀ ਨੂੰ ਤਾਕਤ ਮਿਲੇ।
9.
ਵਿਸ਼ਵ ਅਮਨ ਤੇ ਪੰਜਾਬੀ ਕਾਨਫਰੰਸ ਦੇ ਸਮੂਹ ਡੈਲੀਗੇਟ ਸਰਬਸੰਮਤੀ ਨਾਲ ਮੰਗ ਕਰਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ 51 ਪੰਜਾਬੀ ਕਵੀਆਂ ਦੇ ਵਿਸ਼ਾਲ ਵਿਸ਼ਵ ਪੱਧਰੀ ਕਵੀ ਦਰਬਾਰ ਲਾਹੌਰ, ਨਨਕਾਣਾ ਸਾਹਿਬ, ਕਰਤਾਰਪੁਰ ਸਾਹਿਬ ਤੇ ਪੰਜਾ ਸਾਹਿਬ ਵਿਖੇ ਕਰਵਾਏ ਜਾਣ ਜਿਸ ਚ 25 ਸਿਰਕੱਢ ਕਵੀ ਭਾਰਤੀ ਪੰਜਾਬ ਤੋਂ ਤੇ 25 ਕਵੀ ਪਾਕਿਸਤਾਨ ਤੇ ਬਾਕੀ ਮੁਲਕਾਂ ਤੋਂ ਸ਼ਾਮਿਲ ਕੀਤੇ ਜਾਣ। ਇਸ ਸਬੰਧ ਚ 25 ਭਾਰਤੀ ਕਵੀਆਂ ਨੂੰ ਲਿਆਉਣ ਦਾ ਜ਼ਿੰਮਾ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਸੰਭਾਲਣ ਲਈ ਤਿਆਰ ਹੈ।
ਇਸ ਕਵੀ ਦਰਬਾਰ ਦੀਆਂ ਕਵਿਤਾਵਾਂ ਸ਼ਾਹਮੁਖੀ ਤੇ ਗੁਰਮੁਖੀ ਵਿੱਚ ਛਾਪ ਕੇ ਪੂਰੇ ਵਿਸ਼ਵ ਵਿੱਚ ਵੰਡਣ ਦਾ ਯੋਗ ਪ੍ਰਬੰਧ ਕੀਤਾ ਜਾਵੇ।
10.
ਕੌਮੀ ਤੇ ਕੌਮਾਂਤਰੀ ਪੱਧਰ ਦੇ ਲਿਖਾਰੀਆਂ, ਕਲਾਕਾਰਾਂ,ਮੁਸੱਵਰਾਂ, ਥੀਏਟਰ, ਫਿਲਮ ਅਦਾਕਾਰਾਂ, ਗਾਇਕਾਂ ਤੇ ਪੱਤਰਕਾਰਾਂ ਲਈ ਖੁੱਲੇ ਅਉਣ ਜਾਣ ਦਾ ਮਲਟੀਪਲ ਐਂਟਰੀ ਸਾਰਕ ਵੀਜ਼ਾ ਦਿੱਤਾ ਜਾਵੇ ਤਾਂ ਜੋ ਇਹ ਸਭ ਧਿਰਾਂ ਵਿਸ਼ਵ ਅਮਨ ਦੀ ਭਾਵਨਾ ਤੇਜ਼ ਕਰਨ ਹਿੰਦ ਪਾਕਿ ਦੋਸਤੀ ਮਜਬੂਤ ਕਰਨ ਤੇ ਤਣਾਓ ਘੱਟ ਕਰਨ ਵਿੱਚ ਹਿੱਸਾ ਪਾ ਸਕਣ।
11.
ਵਿਸ਼ਵ ਅਮਨ ਤੇ ਪੰਜਾਬੀ ਕਾਨਫਰੰਸ ਦੇ ਸਮੂਹ ਡੈਲੀਗੇਟਾਂ ਨੂੰ ਪਾਕਿਸਤਾਨ ਹਕੂਮਤ ਵੱਲੋਂ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਦੇਣ ਦੀ ਵੀ ਪ੍ਰਸੰਸਾ ਕਰਦੀ ਹੈ।
12.
ਵਿਸ਼ਵ ਪੰਜਾਬੀ ਕਾਂਗਰਸ ਦੇ ਰੂਹੇ ਰਵਾਂ ਵਜੋਂ ਜਨਾਬ ਫ਼ਖ਼ਰ ਜਮਾਂ,ਸ੍ਵ: ਡਾ: ਸੁਤਿੰਦਰ ਸਿੰਘ ਨੂਰ ਅਤੇ ਡਾ: ਦੀਪਕ ਮਨਮੋਹਨ ਸਿੰਘ ਵੱਲੋਂ1986 ਤੋਂ ਲਗਾਤਾਰ ਵਿਸ਼ਵ ਪੰਜਾਬੀ ਕਾਨਫਰੰਸਾਂ ਰਾਹੀਂ ਲੇਖਕਾਂ ਪੱਤਰਕਾਰਾਂ ਤੇ ਕਲਾਕਾਰਾਂ ਵਿਚਕਾਰ ਮੇਲਜੋਲ ਵਧਾਉਣ ਲਈ ਪਾਏ ਯੋਗਦਾਨ ਦੀ ਮੁਕਤ ਕੰਠ ਪ੍ਰਸੰਸਾ ਕਰਦੀ ਹੈ।
13.
ਲਾਹੌਰ ਚ ਹੋਈ ਤਿੰਨ ਰੋਜ਼ਾ ਕਾਨਫਰੰਸ ਦੀ ਕਾਮਯਾਬੀ ਲਈ ਇਹ ਇਕੱਤਰਤਾ ਮੀਡੀਆ, ਸਫਾਰਤਖਾਨਿਆਂ, ਲੇਖਕਾਂ, ਕਲਾਕਾਰਾਂ , ਪਿਲਾਕ(ਪੰਜਾਬ ਇੰਸਟੀਚਿਊਟ ਆਫ ਲੈਂਗੂਏਜ਼ ਐਂਡ ਕਲਚਰ ਲਾਹੌਰ ਦੀ ਡਾਇਰੈਕਟਰ ਜਨਰਲ ਡਾ: ਸੁਗਰਾ ਸਦਫ ਦੀ ਵੀ ਭਰਵੇਂ ਸਾਥ ਲਈ ਸ਼ਲਾਘਾ ਕਰਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਲਿਤਾਂ ਖਿਲਾਫ਼ ਝੂਠੇ ਮਾਮਲੇ ਰੱਦ ਕਰਨ ਦੀ ਮੰਗ
ਚੰਡੀਗੜ੍ਹ ਵਿਖੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀ ਭਖੇ
ਚੰਡੀਗੜ੍ਹ | ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦੇ ਰਹੇ ਅਨੁਸੂਚਿਤ ਜਾਤੀ ਦੇ ਪਰਿਵਾਰਕ ਮੈਂਬਰਾਂ ਨੇ ਸਪੱਸ਼ਟ ਤੌਰ ‘ਤੇ ਝੂਠੇ ਮਾਮਲੇ ਰੱਦ ਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਹ ਉਸ ਸਮੇਂ ਤੱਕ ਆਪਣੇ ਧਰਨੇ ਤੇ ਸੰਕੇਤਕ ਭੁੱਖ ਹੜਤਾਲ ਤੋਂ ਨਹੀਂ ਉੱਠਣਗੇ, ਜਦੋਂ ਤੱਕ ਕਿ ਉਨ੍ਹਾਂ ਦੀ ਮੰਗ ਨੂੰ ਪ੍ਰਵਾਨ ਨਹੀਂ ਕੀਤਾ ਜਾਂਦਾ ਹੈ। ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਰਾਜਨੀਤਕ ਆਗੂਆਂ ਦੇ ਕਹਿਣ ‘ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਵਿੱਚ ਹੀ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ, ਜਦੋਂ ਕਿ ਅਮਰਿੰਦਰ ਸਿੰਘ ਅੱਖਾਂ ਬੰਦ ਕਰਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਆਗੂ ਹੁਣ ਤਾਂ ਦਲਿਤਾ ‘ਤੇ ਝੂਠੇ ਮਾਮਲੇ ਦਰਜ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਅਪਮਾਨਿਤ ਕਰਨ ਲੱਗ ਪਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਦੇ ਅਧੀਨ ਆਉਂਦੇ ਸ਼ੁਤਰਾਣਾ ਹਲਕੇ ਦੇ ਪਿੰਡ ਅਤਾਲਾਂ ਦੇ ਵਸਨੀਕ ਕਾਲਾ ਸਿੰਘ ਤੇ ਸ਼ੇਰਗੜ੍ਹ ਦੇ ਚਰਨਜੀਤ ਸਿੰਘ ਨਾਲ ਸ਼ਰ੍ਹੇਆਮ ਧੱਕਾ ਕੀਤਾ ਜਾ ਰਿਹਾ ਹੈ। ਇਨ੍ਹਾਂ ਪੀੜਤਾਂ ਨਾਲ ਮਾਰ-ਕੁੱਟ ਕਰਨ ਦੇ ਨਾਲ ਹੀ ਅਗਵਾ ਤੱਕ ਕੀਤਾ ਗਿਆ ਪਰ ਪੰਜਾਬ ਪੁਲਿਸ ਸਿਰਫ਼ ਸਿਆਸੀ ਆਗੂਆਂ ਦੇ ਕਾਰਨ ਚੁੱਪ ਵੱਟੀ ਬੈਠੀ ਹੈ।
ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿਖੇ ਉਨ੍ਹਾਂ ਦਾ ਧਰਨਾ ਅੱਜ ਤੀਜੇ ਦਿਨ ਨੂੰ ਵੀ ਮੁਕੰਮਲ ਕਰਨ ਜਾ ਰਿਹਾ ਹੈ ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਦਲਿਤਾਂ ‘ਤੇ ਕੀਤੇ ਜਾ ਰਹੇ ਜ਼ੁਲਮ ਤੇ ਬੇਇੱਜ਼ਤ ਸਿਰਫ਼ ਹਲਕੇ ਦੇ ਵਿਧਾਇਕ ਨਿਰਮਲ ਸਿੰਘ ਦੇ ਇਸ਼ਾਰੇ ‘ਤੇ ਹੀ ਕੀਤਾ ਜਾ ਰਿਹਾ ਹੈ, ਕਿਉਂਕਿ ਵਿਧਾਇਕ ਨਿਰਮਲ ਸਿੰਘ ਨੂੰ ਪੀੜਤਾਂ ਵੱਲੋਂ ਸਾਰੀ ਜਾਣਕਾਰੀ ਦਿੱਤੀ ਗਈ ਸੀ ਪਰ ਨਿਰਮਲ ਸਿੰਘ ਵੱਲੋਂ ਪੀੜਤਾਂ ਦੇ ਹੱਕ ‘ਚ ਨਿੱਤਰਨ ਦੀ ਥਾਂ ‘ਤੇ ਦੋਸ਼ੀਆਂ ਦੇ ਹੱਕ ਵਿੱਚ ਪੁਲਿਸ ਨੂੰ ਫੋਨ ਤੱਕ ਕਰ ਦਿੱਤੇ। ਉਨ੍ਹਾਂ ਦੋਸ਼ ਲਗਾਇਆ ਕਿ ਦਲਿਤਾਂ ਨਾਲ ਧੱਕਾ ਹੋ ਰਿਹਾ ਹੈ ਪਰ ਦਲਿਤ ਵਿਧਾਇਕ ਹੋਣ ਦੇ ਬਾਵਜ਼ੂਦ ਵੀ ਨਿਰਮਲ ਸਿੰਘ ਸ਼ਾਹੂਕਾਰਾਂ ਦੀ ਮਦਦ ਕਰਨ ਵਿੱਚ ਲੱਗਾ ਹੋਇਆ ਹੈ, ਜਿਸ ਤੋਂ ਬਾਅਦ ਸ਼ੁਤਰਾਣਾ ਹਲਕੇ ‘ਚ ਇਨਸਾਫ਼ ਦੀ ਉਮੀਦ ਨਾ ਦੇ ਬਰਾਬਰ ਉਨ੍ਹਾਂ ਨੂੰ ਨਜ਼ਰ ਆ ਰਹੀ ਹੈ, ਜਿਸ ਦੇ ਚਲਦੇ ਹੀ ਮੁੱਖ ਮੰਤਰੀ ਤੱਕ ਸ਼ਿਕਾਇਤ ਕੀਤੀ ਗਈ ਸੀ। ਇਸ ਮਾਮਲੇ ‘ਚ ਹੁਣ ਤੱਕ ਕੁਝ ਵੀ ਨਾ ਹੋਣ ਕਾਰਨ ਉਹ ਧਰਨੇ ‘ਤੇ ਬੈਠੇ ਹਨ ਤੇ ਉਨ੍ਹਾਂ ਦਾ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।