punjab CM Bhagwant Mann - Sach Kahoon Punjabi
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਤੋਹਫ਼ਾ
Punjab News: (ਮਨੋਜ ਗੋਇਲ) ਘੱਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਦੇਧਨਾ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ 509 ਤੋਂ ਵੱਧ ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਉਦਘਾਟਨ ਕਰਕੇ ਜ਼ਮੀਨੀ ਪੱਧਰ 'ਤੇ ਖੇਡਾਂ ਨੂੰ ਹੁਲਾਰਾ ਦੇਣ ਵੱਲ ਵੱਡਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ ਖੇਡ ਮੈਦਾਨਾਂ ਦੀ ਕੁੱਲ ਗਿਣਤੀ 734 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਿੰਡਾਂ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰੇਗੀ ਅਤੇ 'ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ’ ਦੇ ਸੁਨੇਹੇ ਨੂੰ ਉਤਸ਼ਾਹਿਤ ਕਰਦਿਆਂ ਨਸ਼ਿਆਂ ਵਿਰੁੱਧ ਸਰਕਾਰ ਦੀ ਲੜਾਈ ਨੂੰ ਹੋਰ ਮਜ਼ਬੂਤ ਕਰੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਘੱਗਾ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਇਸ ਸਾਲ ਪੰਜਾਬ ਭਰ ਵਿੱਚ 1,744 ਕਰੋੜ ਰੁਪਏ ਦੇ ਖੇਡ ਬਜਟ ਨਾਲ 3,100 ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੀ ਹੈ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਇਨ੍ਹਾਂ ਮੈਦਾਨਾਂ ਲਈ 1,500 ਕਰੋੜ ਰੁਪਏ ਰੱਖੇ ਸ਼ਾਮਲ ਹਨ।  ਇਸ ਦੇ ਨਾਲ ਖਿਡਾਰੀਆਂ ਨੂੰ ਤਿਆਰੀ ਵਾਸਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਪਿੰਡਾਂ ਵਿੱਚ 6000 ਜਿੰਮਾਂ ਦੀ ਸਥਾਪਨਾ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ।
ਪੰਜਾਬ ਭਰ ਵਿੱਚ 3,100 ਆਧੁਨਿਕ ਪੇਂਡੂ ਖੇਡ ਮੈਦਾਨ ਵਿਕਸਤ ਕਰਨ ਦੇ ਸੂਬਾ ਸਰਕਾਰ ਦੀ ਯੋਜਨਾ ਦੇ ਦੂਜੇ ਪੜਾਅ ਤਹਿਤ ਨੌਜਵਾਨਾਂ ਨੂੰ ਖੇਡ ਮੈਦਾਨ ਸਮਰਪਿਤ ਕਰਨ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਜ਼ਮੀਨੀ ਪੱਧਰ 'ਤੇ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਤੰਦਰੁਸਤ ਸਰੀਰ ਅਤੇ ਤੰਦਰੁਸਤ ਮਨ ਦੇ ਟੀਚੇ ਵੱਲ ਲਗਾਤਾਰ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ 255 ਪੇਂਡੂ ਖੇਡ ਮੈਦਾਨ ਸਮਰਪਿਤ ਕਰਨ ਤੋਂ ਬਾਅਦ, ਅੱਜ ਅਸੀਂ ਹੋਰ 509 ਪੇਂਡੂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ।"
ਮੁੱਖ ਮੰਤਰੀ ਨੇ ਕਿਹਾ ਕਿ 1,500 ਕਰੋੜ ਰੁਪਏ ਦੇ ਬਜਟ ਨਾਲ ਪੰਜਾਬ ਭਰ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ 3,100 ਪੇਂਡੂ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ, "ਦੂਜੇ ਪੜਾਅ ਵਿੱਚ ਸਮਰਪਿਤ ਕੀਤੇ ਜਾ ਰਹੇ 509 ਪੇਂਡੂ ਖੇਡ ਮੈਦਾਨਾਂ ਵਿੱਚੋਂ 43 ਲੁਧਿਆਣਾ ਵਿੱਚ, 41 ਮਾਨਸਾ ਵਿੱਚ, 36 ਸੰਗਰੂਰ ਵਿੱਚ, 34-34 ਬਠਿੰਡਾ ਅਤੇ ਪਟਿਆਲਾ ਵਿੱਚ, 33 ਸ੍ਰੀ ਮੁਕਤਸਰ ਸਾਹਿਬ ਵਿੱਚ, 32 ਅੰਮ੍ਰਿਤਸਰ ਵਿੱਚ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਪਿੰਡਾਂ ਨੂੰ ਸਮਰਪਿਤ ਕੀਤੇ ਗਏ ਹਨ।" ਉਨ੍ਹਾਂ ਜ਼ੋਰ ਦੇ ਕੇ ਕਿਹਾ, "ਇਹ ਪੇਂਡੂ ਖੇਡ ਮੈਦਾਨ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਅਹਿਮ ਯੋਗਦਾਨ ਪਾਉਣਗੇ ਅਤੇ ਸਾਡੇ ਨੌਜਵਾਨਾਂ ਨੂੰ 'ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ' ਦਾ ਸੁਨੇਹਾ ਦੇਣਗੇ। ਉਨ੍ਹਾਂ ਕਿਹਾ ਕਿ ਹੋਣਹਾਰ ਅਤੇ ਉੱਭਰ ਰਹੇ ਖਿਡਾਰੀਆਂ ਲਈ ਇਹ ਮੈਦਾਨ ਉਮੀਦ ਅਤੇ ਮੌਕਿਆਂ ਦੀ ਕਿਰਨ ਬਣਨਗੇ।"
ਉਨ੍ਹਾਂ ਦੱਸਿਆ ਕਿ ਪੇਂਡੂ ਖੇਡ ਮੈਦਾਨਾਂ ਵਿੱਚ ਵਾਲੀਬਾਲ, ਫੁੱਟਬਾਲ, ਕ੍ਰਿਕਟ ਅਤੇ ਹੋਰ ਪ੍ਰਸਿੱਧ ਰਵਾਇਤੀ ਖੇਡਾਂ ਲਈ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੱਚਿਆਂ ਅਤੇ ਬਜ਼ੁਰਗਾਂ ਲਈ ਵੀ ਵੱਖ-ਵੱਖ ਖੇਡ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਏਗੀ ਤਾਂ ਜੋ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਹਰੇਕ ਵਿਅਕਤੀ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣ ਸਕਣ। ਉਨ੍ਹਾਂ ਕਿਹਾ, "ਇਹ ਮੈਦਾਨ ਪਿੰਡਾਂ ਵਿੱਚ ਆਪਸੀ ਸਦਭਾਵਨਾ ਅਤੇ ਏਕਤਾ ਦੇ ਪ੍ਰਤੀਕ ਬਣਨਗੇ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜੇਕਰ ਕਿਸੇ ਬੱਚੇ ਕੋਲ ਪੜ੍ਹਾਈ ਲਈ ਵਧੀਆ ਸਕੂਲ ਅਤੇ ਸਰੀਰਕ ਵਿਕਾਸ ਲਈ ਢੁੱਕਵਾਂ ਖੇਡ ਮੈਦਾਨ ਹੋਵੇ, ਤਾਂ ਉਹ ਬੱਚਾ ਵਿਸ਼ਵ ਪੱਧਰ 'ਤੇ ਪਿੰਡ, ਪੰਜਾਬ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰ ਸਕਦਾ ਹੈ। ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅਸੀਂ ਸਿੱਖਿਆ ਅਤੇ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਪੇਂਡੂ ਖੇਡ ਮੈਦਾਨਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਵਿੱਚ ਰਾਤ ਵੇਲੇ ਖੇਡ ਗਤੀਵਿਧੀਆਂ ਲਈ ਹਾਈ-ਮਾਸਟ (ਵੱਡੀਆਂ) ਲਾਈਟਾਂ, ਵਾਕਿੰਗ ਟਰੈਕਾਂ ਦੇ ਨਾਲ ਫੁੱਟਲਾਈਟਾਂ, ਮਜ਼ਬੂਤ ਜਾਲੀਆਂ ਦੀ ਵਾੜ ਅਤੇ ਹੋਰ ਸਹੂਲਤਾਂ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹਰੇ-ਭਰੇ ਅਤੇ ਸਿਹਤਮੰਦ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਖੇਡ ਮੈਦਾਨਾਂ ਦੇ ਆਲੇ-ਦੁਆਲੇ ਪੌਦੇ ਵੀ ਲਗਾਏ ਜਾ ਰਹੇ ਹਨ।" ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਵਿੱਚ ਫੁੱਟਬਾਲ ਦੇ ਗੋਲਪੋਸਟ, ਵਾਲੀਬਾਲ ਦੇ ਪੋਲ, ਬੱਚਿਆਂ ਲਈ ਝੂਲੇ ਅਤੇ ਹੋਰ ਸਹੂਲਤਾਂ ਵੀ ਉਪਲੱਬਧ ਹਨ। ਉਨ੍ਹਾਂ ਕਿਹਾ, "ਹਰੇਕ ਪਿੰਡ ਵਿੱਚ ਪ੍ਰਸਿੱਧ ਖੇਡ ਦੇ ਅਨੁਸਾਰ ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜੇਕਰ ਕਿਸੇ ਪਿੰਡ ਵਿਸ਼ੇਸ਼ ਵਿੱਚ ਕ੍ਰਿਕਟ ਪ੍ਰਸਿੱਧ ਹੈ, ਤਾਂ ਉੱਥੇ ਵਿਸ਼ੇਸ਼ ਤੌਰ ‘ਤੇ ਕ੍ਰਿਕਟ ਕਿੱਟ ਮੁਹੱਈਆ ਕਰਵਾਉਣ ਦੇ ਨਲਾ-ਨਾਲ ਹੋਰ ਪ੍ਰਸਿੱਧ ਖੇਡਾਂ ਦਾ ਲੋੜੀਂਦਾ ਸਾਮਾਨ ਵੀ ਮੁਹੱਈਆ ਕਰਵਾਇਆ ਜਾਵੇਗਾ।"
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2026 ਨੂੰ ਖੇਡਾਂ ਅਤੇ ਖਿਡਾਰੀਆਂ ਲਈ ਸਮਰਪਿਤ ਕੀਤਾ ਹੈ। ਉਨ੍ਹਾਂ ਕਿਹਾ, "ਇਸ ਸਾਲ ਪੰਜਾਬ ਵਿੱਚ 3,100 ਪੇਂਡੂ ਖੇਡ ਮੈਦਾਨ ਤਿਆਰ ਕੀਤੇ ਜਾਣਗੇ। ਇਸ ਦੇ ਨਾਲ ਹੀ 6,000 ਪੇਂਡੂ ਜਿੰਮ ਵੀ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 500 ਦਾ ਉਦਘਾਟਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।" ਮੁੱਖ ਮੰਤਰੀ ਨੇ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ 5 ਸਤੰਬਰ ਤੋਂ ਬਠਿੰਡਾ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ ਅੰਦਾਜ਼ਨ 10 ਲੱਖ ਖਿਡਾਰੀ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਪਹਿਲੀ ਵਾਰ ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਰਿਹਾ ਹੈ, ਜਿਸ ਦੇ ਮੈਚ ਅਕਤੂਬਰ-ਨਵੰਬਰ ਦੌਰਾਨ ਜਲੰਧਰ ਅਤੇ ਮੋਹਾਲੀ ਵਿਖੇ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ, "ਪੰਜਾਬ ਦੇ ਲੋਕਾਂ ਨੂੰ ਆਪਣੀ ਹੀ ਧਰਤੀ 'ਤੇ ਆਪਣੇ ਹਾਕੀ ਸਿਤਾਰਿਆਂ ਨੂੰ ਖੇਡਦੇ ਦੇਖਣ ਦਾ ਮੌਕਾ ਮਿਲੇਗਾ। ਪੰਜਾਬ ਵਿੱਚ ਆਈ.ਪੀ.ਐੱਲ. ਦੀ ਤਰਜ਼ 'ਤੇ ਇੱਕ ਟੀ-20 ਕ੍ਰਿਕਟ ਲੀਗ ਵੀ ਕਰਵਾਈ ਜਾ ਰਹੀ ਹੈ, ਜੋ 30 ਅਗਸਤ ਤੋਂ 13 ਸਤੰਬਰ ਤੱਕ ਪੀ.ਸੀ.ਏ. ਸਟੇਡੀਅਮ, ਮੋਹਾਲੀ ਵਿਖੇ ਖੇਡੀ ਜਾਵੇਗੀ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡਾਂ ਪੰਜਾਬ ਦੀ ਮਾਣਮੱਤੀ ਵਿਰਾਸਤ ਅਤੇ ਅਮੀਰ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਉਨ੍ਹਾਂ ਕਿਹਾ, "2023 ਵਿੱਚ ਨਵੀਂ ਖੇਡ ਨੀਤੀ ਲਿਆਂਦੀ ਗਈ ਸੀ, ਜਿਸ ਤਹਿਤ ਖੇਡ ਬਜਟ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਖਿਡਾਰੀਆਂ ਨੂੰ ਸਿਖਲਾਈ ਅਤੇ ਤਿਆਰੀ ਲਈ ਨਗਦ ਪੁਰਸਕਾਰ ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਖੇਡਾਂ ਲਈ 1,744 ਕਰੋੜ ਰੁਪਏ ਦਾ ਸਮਰਪਿਤ ਬਜਟ ਅਲਾਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 40,415 ਖਿਡਾਰੀਆਂ ਨੂੰ 135 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ।"
ਇਹ ਵੀ ਪੜ੍ਹੋ: Ajnala News: ਧਾਲੀਵਾਲ ਵੱਲੋਂ ਹਲਕਾ ਅਜਨਾਲਾ ਦੇ 8 ਪਿੰਡਾਂ 'ਚ ਖੇਡ ਮੈਦਾਨਾਂ ਅਤੇ 2 ਹੈਲਥ ਐਂਡ ਵੈਲਨੈਸ ਕੇਂਦਰਾਂ ਦਾ ਉਦਘਾਟਨ
ਮੁੱਖ ਮੰਤਰੀ ਨੇ ਦੱਸਿਆ ਕਿ ਖਿਡਾਰੀਆਂ ਨੂੰ ਤਿਆਰੀ ਲਈ ਵਿੱਤੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਵਿੱਚ ਓਲੰਪਿਕ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ੀਅਨ ਤੇ ਰਾਸ਼ਟਰਮੰਡਲ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਸ਼ਾਮਲ ਹਨ। ਉਨ੍ਹਾਂ ਕਿਹਾ, "85 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ, ਜਦਕਿ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ 11 ਖਿਡਾਰੀਆਂ ਨੂੰ ਪੀ.ਸੀ.ਐੱਸ./ਡੀ.ਐੱਸ.ਪੀ. ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।" ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਖੇਡ ਉਪਰਾਲਿਆਂ ਦਾ ਉਦੇਸ਼ ਪੰਜਾਬ ਭਰ ਵਿੱਚ ਇੱਕ ਮਜ਼ਬੂਤ ਖੇਡ ਈਕੋਸਿਸਟਮ ਤਿਆਰ ਕਰਨਾ, ਜ਼ਮੀਨੀ ਪੱਧਰ 'ਤੇ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ।ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਡਾ ਬਲਬੀਰ ਸਿੰਘ ਵੀ ਮੌਜ਼ੂਦ ਸਨ।
Punjab Politics Breaking News: ਮੁੱਖ ਮੰਤਰੀ ਭਗਵੰਤ ਮਾਨ ਦਾ ਭਰਾ ਭਾਜਪਾ 'ਚ ਸ਼ਾਮਲ
Punjab Politics Breaking News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਸੋਮਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਸਿਆਸੀ ਉਲਟਫੇਰ ਨੇ ਪੰਜਾਬ ਦੀ ਸਿਆਸਤ ਵਿੱਚ ਹੜਕੰਪ ਮਚਾ ਦਿੱਤਾ ਹੈ।
ਇਹ ਵੀ ਪੜ੍ਹੋ: Iltija Mufti X Account Banned: ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਮੁਫ਼ਤੀ ਦਾ 'ਐਕਸ' ਅਕਾਊਂਟ ਬੈਨ
ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਜਾਖੜ ਨੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਭਾਜਪਾ ਦੇ ਕਈ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।
Punjab Politics Breaking News: ਮੁੱਖ ਮੰਤਰੀ ਭਗਵੰਤ ਮਾਨ ਦਾ ਭਰਾ ਭਾਜਪਾ 'ਚ ਸ਼ਾਮਲ
Punjab CM: ਨਵੀਂ ਦਿੱਲੀ, (ਏਜੰਸੀਆਂ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਕਈ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿੱਚ ਮੁੱਖ ਤੌਰ ‘ਤੇ ਸਰਹੱਦ ਪਾਰ ਸਰਹੱਦੀ ਖੇਤਰਾਂ ਦੀਆਂ ਸਮੱਸਿਆਵਾਂ ਤੋਂ ਲੈ ਕੇ ਬੀਜ ਬਿੱਲ, ਪਾਣੀ ਦੇ ਵਿਵਾਦ, ਖੁਰਾਕ ਸੁਰੱਖਿਆ ਅਤੇ ਕਿਸਾਨਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਉਠਾਇਆ ਗਿਆ।
ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਇੱਕ ਖੇਤੀਬਾੜੀ ਸੂਬਾ ਹੈ ਅਤੇ ਇਸਦੀ ਆਰਥਿਕਤਾ ਕਿਸਾਨਾਂ ‘ਤੇ ਅਧਾਰਤ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਸਰਕਾਰ ਨਾਲ ਸਲਾਹ ਕੀਤੇ ਬਿਨਾਂ ਬੀਜ ਬਿੱਲ ਨੂੰ ਸੰਸਦ ਵਿੱਚ ਪੇਸ਼ ਕਰਨ ‘ਤੇ ਗੰਭੀਰ ਇਤਰਾਜ਼ ਦਰਜ ਕੀਤਾ ਗਿਆ। ਇਸ ਮੁੱਦੇ ‘ਤੇ ਜ਼ੋਰ ਦਿੰਦੇ ਹੋਏ ਕਿਹਾ ਗਿਆ ਕਿ ਕਿਸੇ ਵੀ ਖੇਤੀਬਾੜੀ ਕਾਨੂੰਨ ਜਾਂ ਬੀਜ ਨਾਲ ਸਬੰਧਤ ਬਿੱਲ ਨੂੰ ਲਾਗੂ ਕਰਨ ਤੋਂ ਪਹਿਲਾਂ, ਪੰਜਾਬ ਵਰਗੇ ਖੇਤੀਬਾੜੀ ਰਾਜ ਦੀ ਸਹਿਮਤੀ ਅਤੇ ਸੁਝਾਅ ਲੈਣਾ ਲਾਜ਼ਮੀ ਹੋਣਾ ਚਾਹੀਦਾ ਹੈ। ਮੀਟਿੰਗ ਵਿੱਚ ਸਤਲੁਜ-ਯਮੁਨਾ ਲਿੰਕ (SYL) ਨਹਿਰ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਇਆ ਗਿਆ।
ਇਹ ਵੀ ਪੜ੍ਹੋ: Storm: ਸਿਡਨੀ ’ਚ ਤੂਫਾਨ ਨੇ ਮਚਾਈ ਤਬਾਹੀ- ਕਾਰ ‘ਤੇ ਦਰੱਖਤ ਡਿੱਗਿਆ, ਔਰਤ ਦੀ ਮੌਤ
ਇਸ ਤੋਂ ਇਲਾਵਾ ਭਾਰਤੀ ਖੁਰਾਕ ਨਿਗਮ (FCI) ਵਿੱਚ ਜਨਰਲ ਮੈਨੇਜਰ (GM) ਦੇ ਅਹੁਦੇ ‘ਤੇ ਪੰਜਾਬ ਕੇਡਰ ਦੇ ਅਧਿਕਾਰੀ ਦੀ ਨਿਯੁਕਤੀ ਦੀ ਮੰਗ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ X-ਪੋਸਟ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ, “ਅੱਜ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਸੀਂ ਕਈ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ, ਜਿਸ ਵਿੱਚ ਸਰਹੱਦ ਪਾਰ ਦੇ ਸਰਹੱਦੀ ਖੇਤਰ ਅਤੇ ਬੀਜ ਬਿੱਲ ਸ਼ਾਮਲ ਹਨ।”
ਸਤਲੁਜ-ਯਮੁਨਾ ਲਿੰਕ (SYL) ਨਹਿਰ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਇਆ
ਉਨ੍ਹਾਂ ਅੱਗੇ ਲਿਖਿਆ “ਪੰਜਾਬ ਇੱਕ ਖੇਤੀਬਾੜੀ ਰਾਜ ਹੈ, ਇਸ ਲਈ ਮੈਂ ਪੰਜਾਬ ਨਾਲ ਸਲਾਹ ਕੀਤੇ ਬਿਨਾਂ ਬੀਜ ਬਿੱਲ ਸੰਸਦ ਵਿੱਚ ਨਾ ਲਿਆਉਣ ਦਾ ਮੁੱਦਾ ਉਠਾਇਆ।” ਇਹ ਵੀ ਸਪੱਸ਼ਟ ਕੀਤਾ ਗਿਆ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ, ਇਸ ਲਈ SYL ਮੁੱਦਾ ਵੀ ਹੱਲ ਕੀਤਾ ਜਾਣਾ ਚਾਹੀਦਾ ਹੈ। FCI ਵਿੱਚ GM ਦੇ ਅਹੁਦੇ ਲਈ ਪੰਜਾਬ ਕੇਡਰ ਦੇ ਇੱਕ ਅਧਿਕਾਰੀ ਦੀ ਨਿਯੁਕਤੀ ਦੀ ਮੰਗ ਕੀਤੀ। ਇਸ ਤੋਂ ਇਲਾਵਾ RDF ਦੇ 8,500 ਕਰੋੜ ਰੁਪਏ ਜਾਰੀ ਕਰਨ ਖੁਰਾਕ ਅਤੇ ਸਿਵਲ ਸਪਲਾਈ ਅਤੇ ਸਟੋਰੇਜ ਨਾਲ ਸਬੰਧਤ ਮਾਮਲਿਆਂ ਅਤੇ ਸਰਹੱਦ ਪਾਰ ਸਰਹੱਦੀ ਖੇਤਰਾਂ ਵਿੱਚ ਕਿਸਾਨਾਂ ਨੂੰ ਖੇਤੀ ਦੌਰਾਨ ਦਰਪੇਸ਼ ਸਮੱਸਿਆਵਾਂ ਦੇ ਜਲਦੀ ਹੱਲ ਦਾ ਮੁੱਦਾ ਵੀ ਉਠਾਇਆ ਗਿਆ। ਗ੍ਰਹਿ ਮੰਤਰੀ ਨੇ ਸਾਰੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।” Punjab CM