Young - Sach Kahoon Punjabi
ਬੇਸਹਾਰਾ ਪਸ਼ੂ ਬਣੇ ਦੋ ਨੌਜਵਾਨਾਂ ਦੀ ਮੌਤ ਦਾ ਕਾਰਨ
ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਹੋਈ ਮੌਤ
ਕਪੂਰਥਲਾ। ਕਪੂਰਥਲਾ ਦੇ ਪਿੰਡ ਨਵਾਂ ਪਿੰਡ ‘ਚ ਦਰਦਨਾਕ ਕਾਰ ਹਾਦਸਾ ਹੋਣ ਦੀ ਖਬਰ ਮਿਲੀ ਹੈ। ਇਸ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਸੂਚਨਾ ਮਿਲੀ ਹੈ। ਇਹ ਹਾਦਸਾ ਦੇਰ ਰਾਤ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ ਜ਼ੈੱਨ ਕਾਰ ‘ਚ ਸਵਾਰ ਦੋ ਨੌਜਵਾਨ ਦੀ ਕਾਰ ਬੇਸਹਾਰਾ ਪਸ਼ੂ ਨੂੰ ਬਚਾਉਂਣ ਦੀ ਕੋਸ਼ਿਸ਼ ‘ਚ ਕੰਟਰੋਲ ਤੋਂ ਬਾਹਰ ਹੋ ਗਈ, ਜਿਸ ਕਰਕੇ ਇਹ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ‘ਚ ਮਾਰੇ ਗਏ ਦੋਵੇਂ ਨੌਜਵਾਨ ਸੁਰਖਪੁਰ ਦੇ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਪਛਾਣ 32 ਸਾਲਾ ਅਵਤਾਰ ਸਿੰਘ ਪੁੱਤਰ ਗੁਰਮੇਜ ਸਿੰਘ ਅਤੇ 28 ਸਾਲਾ ਭੁਪਿੰਦਰ ਸਿੰਘ ਪੁੱਤਰ ਸੁੱਖਾ ਸਿੰਘ ਜੈਨ ਦੇ ਰੂਪ ‘ਚ ਹੋਈ ਹੈ। (Death)
ਇਨ੍ਹਾਂ ‘ਚੋਂ ਇਕ ਨੌਜਵਾਨ ਵਿਦੇਸ਼ ਤੋਂ ਕੁਝ ਦਿਨ ਪਹਿਲਾਂ ਹੀ ਆਇਆ ਸੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲਿਆ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਨੌਜਵਾਨ ਪਿੰਡ ਤੋਂ ਕਪੂਰਥਲਾ ਵੱਲ ਜਾ ਰਹੇ ਸਨ। ਜਦੋਂ ਉਹ ਨਵਾਂ ਪਿੰਡ ਭੱਠੇ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਹਨ੍ਹੇਰੇ ‘ਚ ਬੇਸਹਾਰਾ ਪਸ਼ੂ ਨੂੰ ਬਚਾਉਣ ਦੇ ਚੱਕਰ ‘ਚ ਕਾਰ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਈ। ਇਸ ਹਾਦਸੇ ‘ਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਤ ਦੀ ਸੂਚਨਾ ਮਿਲਣ ‘ਤੇ ਪਰਿਵਾਰਕ ਮੈਂਬਰ ਸਿਵਲ ਹਸਪਤਾਲ ਪਹੁੰਚੇ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਵਤਾਰ ਸਿੰਘ 2 ਬੱਚਿਆਂ ਦਾ ਪਿਤਾ ਸੀ ਜਦਕਿ ਭੁਪਿੰਦਰ ਸਿੰਘ ਅਜੇ ਕੁਆਰਾ ਸੀ। ਉਹ ਕਬੱਡੀ ਦਾ ਖਿਡਾਰੀ ਵੀ ਸੀ। ਇਨ੍ਹਾਂ ਦੀ ਮੌਤ ਨਾਲ ਪਿੰਡ ‘ਚ ਮਾਤਮ ਛਾ ਗਿਆ ਹੈ। ਥਾਣਾ ਸਿਟੀ ਦੇ ਜਾਂਚ ਅਧਿਕਾਰੀ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਹੈ। ਦੋਹਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਪਰਿਵਾਰ ਦੇ ਹਵਾਲੇ ਕਰ ਦਿੱਤੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਸਵੀਰ ਸਿੰਘ/ ਰਜਿੰਦਰ ਸ਼ਰਮਾ/ਬਰਨਾਲਾ। ਪੱਕੇ ਮੋਰਚੇ ਦੇ 23ਵੇਂ ਦਿਨ ਲੋਕ ਆਗੂ ਮਨਜੀਤ ਧਨੇਰ ਦੀ ਉਮਰਕੈਦ ਦੀ ਸਜ਼ਾ ਰੱਦ ਕਰਾਉਣ ਲਈ ਨੌਜਵਾਨ ਮੁੰਡੇ, ਕੁੜੀਆਂ ਦਾ ਹੜ ਆਇਆ। ਸੰਘਰਸ਼ਸ਼ੀਲ ਹਾਜ਼ਰੀਨਾਂ ਨੇ ਸਾਥੀ ਧਨੇਰ ਨੂੰ ਹੋਈ ਸਜ਼ਾ ਰੱਦ ਕੀਤੇ ਜਾਣ ਤੱਕ ਡਟੇ ਰਹਿਣ ਦਾ ਪ੍ਰਣ ਦੁਹਰਾਇਆ। ਇਕੱਠ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਘੁੱਦਾ ਨੌਜਵਾਨ ਭਾਰਤ ਸਭਾ, ਹਰਸ਼ਾ ਸਿੰਘ ਇਨਕਲਾਬੀ ਨੌਜਵਾਨ ਵਿਦਿਆਰਥੀ ਮੰਚ, ਹੁਸ਼ਿਆਰ ਸਿੰਘ ਸਲੇਮਗੜ ਪੀਐੱਸਯੂ ਰੰਧਾਵਾ, ਰਣਬੀਰ ਰੰਧਾਵਾ ਪੀਐੱਸਯੂ, ਗੁਰਪ੍ਰੀਤ ਸਿੰਘ ਨੌਜਵਾਨ ਸਭਾ ਲਲਕਾਰ, ਨੈਣ ਜੋਤੀ ਕਰਾਂਤੀਕਾਰੀ ਨੌਜਵਾਨ, ਜਸਵਿੰਦਰ ਪੀਐੱਸਯੂ ਲਲਕਾਰ, ਰੁਪਿੰਦਰ ਚੌਂਦਾ ਨੌਜਵਾਨ ਭਾਰਤ ਸਭਾ ਅਤੇ ਸੁਖਵਿੰਦਰ ਸਿੰਘ ਸੁੱਖੀ ਇਨਕਲਾਬੀ ਨੌਜਵਾਨ ਵਿਦਿਆਰਥੀ ਮੰਚ, ਗੁਰਦੀਪ ਸਿੰਘ ਰਾਮਪੁਰਾ ਅਤੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਨੌਜਵਾਨ ਆਪਣਾ ਇਤਿਹਾਸਕ ਰੋਲ ਪਛਾਣਦੇ ਹਨ, ਉਹ ਦੁੱਲੇ ਭੱਟੀ, ਗ਼ਦਰੀ ਬਾਬਿਆਂ, ਭਗਤ-ਸਰਾਭਿਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਸਮੇਤ ਚਾਰੇ ਸਾਹਿਬਜਾਦਿਆਂ ਦੇ ਸੱਚੇ ਵਾਰਸ ਹਨ, ਜਿਹੜੇ ਮੌਜੂਦਾ ਪੱਕੇ ਮੋਰਚੇ ਨੂੰ ਨਵੀਂਆਂ ਬੁਲੰਦੀਆਂ ਉੱਤੇ ਪਹੁੰਚਾ ਰਹੇ ਹਨ।
ਇਹੀ ਨੌਜਵਾਨ ਸਮਾਜਕ ਬੇਇਨਸਾਫ਼ੀ, ਆਰਥਕ ਨਾ-ਬਰਾਬਰੀ, ਕਰਜ਼ਿਆਂ/ਖ਼ੁਦਕੁਸ਼ੀਆਂ, ਬੇਰੁਜ਼ਗਾਰੀ, ਲੋਕ ਵਿਰੋਧੀ/ਔਰਤ ਵਿਰੋਧੀ ਸਭਿਆਚਾਰ ਅਤੇ ਨਸ਼ਿਆਂ ਦੇ ਕੋਹੜ ਵਿਰੁੱਧ ਸੰਘਰਸ਼ਸ਼ੀਲ ਜਥੇਬੰਦੀਆਂ ਦੀਆਂ ਮੂਹਰਲੀਆਂ ਕਤਾਰਾਂ ਵਿੱਚ ਵੀ ਆ ਰਹੇ ਹਨ ਆਗੂਆਂ ਕਿਹਾ ਕਿ ਚਿੱਟੇ ਦਿਨ ਵਾਂਗ ਸਾਫ਼ ਹੈ ਕਿ ਸਰਕਾਰਾਂ ਲੋਕਾਂ ਨੂੰ ਨਿਆਂ ਦੇਣ ਲਈ ਆਪਣੀਆਂ ਸੰਵਿਧਾਨਕ ਸ਼ਕਤੀਆਂ ਦੀ ਵਰਤੋਂ ਲੋਕਾਂ, ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿੱਚ ਮਾਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਦੀਆਂ ਸਜ਼ਾਵਾਂ ਮੁਆਫ਼ ਕਰਕੇ, ਵਰਦੀਧਾਰੀ ਫੋਰਸਾਂ ਨੂੰ ਲੋਕਾਂ ਉੱਪਰ ਹਮਲੇ ਕਰਨ ਲਈ ਥਾਪੜਾ ਦੇ ਰਹੀਆਂ ਹਨ।  ਜਦਕਿ ਦੂਜੇ ਪਾਸੇ ਧੀਆਂ-ਭੈਣਾਂ ਦੀਆਂ ਇੱਜ਼ਤਾਂ ਬਰਕਰਾਰ ਰੱਖਣ ਲਈ ਲੜਨ ਵਾਲੇ ਮਨਜੀਤ ਧਨੇਰ ਦੀ ਅਨਿਆਈਂ ਸਜ਼ਾ ਰੱਦ ਨਾ ਕਰਕੇ ਲੋਕਾਂ ਦੇ ਸੰਘਰਸ਼ਾਂ ਨੂੰ ਲਮਕਾਉਣ, ਥਕਾਉਣ ਦੀਆਂ ਲੋਕ ਵਿਰੋਧੀ ਨੀਤੀਆਂ ਉੱਪਰ ਚੱਲ ਰਹੀਆਂ ਹਨ।
ਪੱਕੇ ਮੋਰਚੇ ਵਿੱਚ ਵਾਰੀ ਸਿਰ ਔਰਤਾਂ, ਕਿਸਾਨਾਂ, ਮਜ਼ਦੂਰਾਂ, ਬੁੱਧੀਜੀਵੀਆਂ, ਕਲਾਕਾਰਾਂ, ਲੇਖਕਾਂ, ਨੌਜਵਾਨਾਂ, ਮੁਲਾਜ਼ਮਾਂ ਦੇ ਠਾਠਾਂ ਮਾਰਦੇ ਇਕੱਠ, ਲੋਕ ਆਗੂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਵਾਉਣ ਲਈ ਬਣੀ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਇਸ ਪੱਕੇ ਮੋਰਚੇ ਦੀ ਤਾਕਤ ਨੂੰ ਜਜਬਾ ਦੇ ਰਹੇ ਹਨ ਪਿੰਡਾਂ, ਸ਼ਹਿਰਾਂ ਵਿੱਚ ਸੰਘਰਸ਼ ਅਖਾੜੇ ਦਿਨੋਂ-ਦਿਨ ਭਖ ਰਹੇ ਹਨ ਪੰਡਾਲ ਵਿੱਚ ਹਾਜ਼ਰ ਹਜ਼ਾਰਾਂ ਨੌਜਵਾਨਾਂ ਦੇ ਇਕੱਠ ਵੱਲੋਂ ਮਨਜੀਤ ਧਨੇਰ ਦੀ ਨਿਹੱਕੀ ਸਜ਼ਾ ਰੱਦ ਕਰਵਾਉਣ ਤੱਕ ਲਗਾਤਾਰ ਵਧ ਚੜ ਕੇ ਪੱਕੇ ਮੋਰਚੇ ਵਿੱਚ ਸ਼ਾਮਲ ਹੋਣ ਦਾ ਅਹਿਦ ਕੀਤਾ ਗਿਆ।  ਇਸ ਮੌਕੇ ਸੁਖਦੇਵ ਸਿੰਘ ਕੋਕਰੀਕਲਾਂ, ਕੁਲਵੰਤ ਸਿੰਘ ਕਿਸ਼ਨਗੜ, ਲਛਮਣ ਸਿੰਘ ਸੇਵੇਵਾਲਾ, ਗੁਰਨਾਮ ਸਿੰਘ ਭੀਖੀ,ਅਮਨਦੀਪ ਦੱਦਾਹੂਰ ਐੱਸਐੱਸਏ ਰਮਸਾ, ਜਗਰੂਪ ਸਿੰਘ ਥਰਮਲ ਲਹਿਰਾ, ਸੰਦੀਪ ਸਿੰਘ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਆਦਿ ਆਗੂ ਵੀ ਹਾਜ਼ਰ ਸਿੰਘ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਕੂਲਾਂ 11ਵੀਂ ਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਤੋਂ ਹੋਵੇਗੀ ਸ਼ੁਰੂਆਤ | Smart Phones
ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ‘ਚ ਨੌਜਵਾਨਾਂ?ਨੂੰ ਸਮਾਰਟ ਫੋਨ ਦੇਣ ਦਾ ਕੀਤਾ ਸੀ ਵਾਅਦਾ | Smart Phones
ਡੇਰਾ ਬਾਬਾ ਨਾਨਕ (ਰਾਜਨ ਮਾਨ)। ਮੰਤਰੀ ਮੰਡਲ ਨੇ ਸੂਬੇ ਦੇ ਨੌਜਵਾਨਾਂ ਨੂੰ ਮੋਬਾਇਲ ਫੋਨ ਵੰਡਣ ਲਈ ਰੂਪਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਇਸ ਸਾਲ ਦਸੰਬਰ ਵਿੱਚ ਲਾਗੂ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਦੀ ਅਨਾਜ ਮੰਡੀ ਵਿਖੇ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਨੌਜਵਾਨਾਂ ਨੂੰ ਮੋਬਾਇਲ ਫੋਨ ਦੇਣ ਦੀ ਯੋਜਨਾ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ। (Smart Phones)
ਇਸ ਸਬੰਧੀ ਪੰਜਾਬ ਸੂਚਨਾ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਵੱਲੋਂ ਟੈਂਡਰ ਕਾਲ ਕੀਤੇ ਜਾਣਗੇ। 2 ਮਹੀਨਿਆਂ ਦੇ ਅੰਦਰ ਪੂਰੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ ਤੇ ਪਹਿਲੇ ਪੜਾਅ ਤਹਿਤ ਦਸੰਬਰ ਮਹੀਨੇ ‘ਚ ਨੌਜਵਾਨਾਂ ਨੂੰ ਸਮਾਰਟ ਫੋਨ ਵੰਡੇ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਮੋਬਾਇਲ ਫੋਨ ਉਨ੍ਹਾਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ ਜਿਨ੍ਹਾਂ ਕੋਲ ਆਪਣਾ ਸਮਾਰਟ ਫੋਨ ਨਹੀਂ ਹੈ ਅਤੇ ਉਹ ਚਾਲੂ ਮਾਲੀ ਵਰ੍ਹੇ ਦੌਰਾਨ ਸਰਕਾਰੀ ਸਕੂਲਾਂ ‘ਚ 11ਵੀਂ ਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਹੋਣ। (Smart Phones)
ਇਹ ਵੀ ਪੜ੍ਹੋ : ਪਹਿਲੀ ਅਕਤੂਬਰ ਤੋਂ ਬਦਲ ਰਹੇ ਨੇ ਕਈ ਨਿਯਮ, ਹੋਣਗੇ ਇਹ ਬਦਲਾਅ
ਬੁਲਾਰੇ ਨੇ ਦੱਸਿਆ ਕਿ ਇਹ ਮੋਬਾਇਲ ਫੋਨ ਟੱਚ ਸਕਰੀਨ ਵਾਲੇ, ਵਧੀਆ ਕੈਮਰੇ, ਸੋਸ਼ਲ ਮੀਡੀਆ ਐਪਲੀਕੇਸ਼ਨ ਦੇ ਨਾਲ ਹੋਰ ਕਈ ਸਾਰੇ ਸਮਾਰਟ ਫੀਚਰਾਂ ਵਾਲੇ ਹੋਣਗੇ। ਰਾਜ ਸਰਕਾਰ ਨੇ ਐਲਾਨ ਕੀਤਾ ਹੈ ਕਿ ‘ਨੌਜਵਾਨਾਂ ਨੂੰ ਮੋਬਾਇਲ ਫੋਨ’ ਸਕੀਮ ਉਨ੍ਹਾਂ ਦਾ ਚੋਣ ਵਾਅਦਾ ਸੀ ਤੇ ਸਾਲ 2017-18 ਦੇ ਬਜਟ ਤੇ ਸਾਲ 2018-19 ਦੇ ਬਜਟ ‘ਚ ਇਸ ਲਈ ਫੰਡ ਵੀ ਮਨਜ਼ੂਰ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਇਸ ਯੋਜਨਾ ਦਾ ਮਕਸਦ ਨੌਜਵਾਨਾਂ ਨੂੰ ਸੂਚਨਾ ਤਕਨਾਲੋਜੀ ਨਾਲ ਜੋੜਨਾ, ਸਿੱਖਿਆ। (Smart Phones)
ਹੁਨਰ ਵਿਕਾਸ ਤੇ ਰੁਜ਼ਗਾਰ ਦੇ ਮੌਕੇ ਤੇ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਜੋ ਕਿ ਆਨਲਾਈਨ ਚਲਦੀਆਂ ਹਨ ਦੀ ਜਾਣਕਾਰੀ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਮਾਜ ਦੇ ਵਿਕਾਸ ‘ਚ ਨੌਜਵਾਨਾਂ ਦੇ ਡਿਜੀਟਲ ਸਸ਼ਕਤੀਕਰਨ ਅਤੇ ਸ਼ਮੂਲੀਅਤ ਨੂੰ ਉਤਸ਼ਾਹਿਤ ਕਰੇਗੀ। ਨੌਜਵਾਨ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਡਿਜੀਟਲ ਤਕਨਾਲੋਜੀ ਦੀ ਵਰਤੋਂ ਪ੍ਰਤੀ ਹੋਰ ਉਤਸ਼ਾਹਿਤ ਹੋਣਗੇ ਤੇ ਇਸ ਤਰ੍ਹਾਂ ਉਹ ਡਿਜੀਟਲ ਪੰਜਾਬ ਸਬੰਧੀ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਭਾਈਵਾਲ ਬਣ ਸਕਣਗੇ। (Smart Phones)
ਅਮਰਿੰਦਰ ਨੇ ਲਿਆ ਲਾਂਘੇ ਦਾ ਜਾਇਜ਼ਾ | Smart Phones
ਡੇਰਾ ਬਾਬਾ ਨਾਨਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਤਿਆਰੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਲਈ ਸੜਕਾਂ ਦੀ ਮਜਬੂਤੀ ਅਤੇ ਚੌੜਾ ਕਰਨ ਲਈ 75.23 ਕਰੋੜ ਰੁਪਏ ਦੀ ਮਨਜੂਰੀ ਦਿੱਤੀ ਮੁੱਖ ਮੰਤਰੀ ਨੇ ਹੈਰੀਟੇਜ ਤੇ ਫੂਡ ਸਟ੍ਰੀਟ ਦੀ ਉਸਾਰੀ ਲਈ 3.70 ਕਰੋੜ ਰੁਪਏ ਦੀ ਵੀ ਮਨਜੂਰੀ ਦਿੱਤੀ ਅਤੇ ਵੱਖੋ-ਵੱਖ ਵਿਭਾਗਾਂ ਨੂੰ ਸਮੇਂ ਸਿਰ ਸਾਰੇ ਕੰਮ ਪੂਰੇ ਕਰਨ ਲਈ ਨਿਰਦੇਸ਼ ਦਿੱਤੇ ਆਪਣੇ ਕੈਬਨਿਟ ਸਹਿਯੋਗੀਆਂ ਨਾਲ ਮੁੱਖ ਮੰਤਰੀ ਨੇ ਇੱਥੇ ਭਾਰਤ-ਪਾਕਿ ਸਰਹੱਦ ਨੇੜੇ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਉਸਾਰੀ ਦੇ ਕੰਮਾਂ ਦਾ ਜਾਇਜਾ ਲਿਆ। (Smart Phones)
ਜਿਸ ਵਿਚ ਇੱਕ ਸਾਂਝੀ ਚੈੱਕ ਪੋਸਟ ਉਸਾਰਨੀ ਵੀ ਸ਼ਾਮਲ ਹੈ ਉਨ੍ਹਾਂ ਉਸਾਰੀ ਕਾਮਿਆਂ ਨਾਲ ਮੁਲਾਕਾਤ ਵੀ ਕੀਤੀ ਜਿੱਥੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਚੈੱਕ ਪੋਸਟ ਨੂੰ ਅਤਿ-ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਇਸ ਦੀ ਸਮਰੱਥਾ 5 ਹਜ਼ਾਰ ਤੋਂ 10 ਹਜ਼ਾਰ ਦੀ ਹੋਵੇਗੀ ਕੈਪਟਨ ਅਮਰਿੰਦਰ ਸਿੰਘ ਨੇ ਦੂਰਬੀਨ ਦੀ ਮੱਦਦ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਵੀ ਕੀਤੇ ਅਤੇ ਇਹ ਫੈਸਲਾ ਵੀ ਕੀਤਾ ਗਿਆ ਕਿ ਅਗਲੀ ਕੈਬਨਿਟ ਮੀਟਿੰਗ ਬਟਾਲਾ ਵਿਖੇ ਹੋਵੇਗੀ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਜਿਸ ਨੂੰ ਪਹਿਲੀ ਪਾਤਸ਼ਾਹੀ ਨਾਲ ਜੁੜੇ ਇਸ ਇਤਿਹਾਸਕ ਕਸਬੇ ਦੇ ਵਿਕਾਸ ਲਈ ਬਣਾਇਆ ਗਿਆ ਸੀ, ਦੀ ਤੀਸਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਮੁੱਖ ਮੰਤਰੀ ਨੇ ਸਾਰੇ ਚੋਟੀ ਦੇ ਅਧਿਕਾਰੀਆਂ ਨੂੰ ਪ੍ਰਕਾਸ਼ ਪੁਰਬ ਨਾਲ ਸਬੰਧਤ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਲਈ ਕਿਹਾ।
ਛੁੱਟੀ ਆਏ ਫ਼ੌਜੀ ਨੇ ਗੋਲੀ ਮਾਰ ਕੇ ਕੀਤਾ ਨੌਜਵਾਨ ਦਾ ਕਤਲ
ਪੁਰਾਣੀ ਰੰਜਿਸ਼ ਨੂੰ ਦੱਸਿਆ ਜਾ ਰਿਹਾ ਕਤਲ ਦਾ ਕਾਰਨ
ਪੁਲਿਸ ਨੇ ਦੋ ਜਣਿਆਂ ਖ਼ਿਲਾਫ਼ ਦਰਜ ਕੀਤਾ ਮਾਮਲਾ, ਮੁਲਜ਼ਮ ਫ਼ਰਾਰ
ਸੱਚ ਕਹੂੰ ਨਿਊਜ਼, ਗੁਰਦਾਸਪੁਰ
ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੇ ਪਿੰਡ ਨਿਆਮਤਾ ‘ਚ ਛੁੱਟੀ ਆਏ ਇੱਕ ਫ਼ੌਜੀ ਨੇ ਪਿੰਡ ਦੇ ਹੀ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਟਹਿਲ ਸਿੰਘ ਉਰਫ਼ ਸਨੀ (31) ਪੁੱਤਰ ਕੈਪਟਨ ਅਜੀਤ ਸਿੰਘ ਵਜੋਂ ਹੋਈ ਹੈ। ਉਹ ਪਲਾਸਟਿਕ ਦੇ ਸਮਾਨ ਦਾ ਕਾਰੋਬਾਰ ਕਰਦਾ ਸੀ ਅਤੇ ਪਰਿਵਾਰ ਦਾ ਇਕਲੌਤਾ ਲੜਕਾ ਸੀ। ਕਤਲ ਦੀ ਵਜ੍ਹਾ ਪੁਰਾਣੀ ਰੰਜਿਸ਼ ਨੂੰ ਦੱਸਿਆ ਜਾ ਰਿਹਾ ਹੈ। ਥਾਣਾ ਬਹਿਰਾਮਪੁਰ ਦੀ ਪੁਲਿਸ ਨੇ ਮ੍ਰਿਤਕ ਦੀ ਭੈਣ ਗੁਲਸ਼ਨ ਸੈਣੀ ਦੇ ਬਿਆਨਾਂ ‘ਤੇ ਫ਼ੌਜੀ ਜਸਵੀਰ ਸਿੰਘ ਉਰਫ਼ ਸ਼ੀਰਾ ਤੇ ਉਸਦੇ ਵੱਡੇ ਭਰਾ ਮਹਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਖ਼ਿਲਾਫ਼ ਧਾਰਾ 302/34 ਤੇ ਆਰਮਜ਼ ਐਕਟ ਤਹਿਤ ਪਰਚਾ ਦਰਜ ਕੀਤਾ ਹੈ। ਦੋਸ਼ੀ ਕਤਲ ਲਈ ਵਰਤੀ ਰਿਵਾਲਰ ਸਮੇਤ ਫ਼ਰਾਰ ਹਨ।
ਮ੍ਰਿਤਕ ਦੀ ਭੈਣ ਗੁਲਸ਼ਨ ਸੈਣੀ ਨੇ ਆਪਣੇ ਮੋਬਾਈਲ ‘ਚ ਪਈ ਇੱਕ ਆਡੀਓ ਰਿਕਾਰਡਿੰਗ ਦੇ ਆਧਾਰ ‘ਤੇ ਦੱਸਿਆ ਕਿ ਬੀਤੀ ਰਾਤ ਕਰੀਬ ਪੌਣੇ 10 ਵਜੇ ਜਦੋਂ ਉਨ੍ਹਾਂ ਦਾ ਭਰਾ ਟਹਿਲ ਸਿੰਘ ਉਰਫ਼ ਸਨੀ ਪਿੰਡ ਦੇ ਬਾਹਰ ਇੱਕ ਪੋਲਟਰੀ ਫਾਰਮ ‘ਤੇ ਪਿੰ੍ਰਸ ਨਾਂਅ ਦੇ ਦੋਸਤ ਨਾਲ ਬੈਠਾ ਸੀ ਤਾਂ ਮੁਲਜ਼ਮ ਫ਼ੌਜੀ ਅਜੀਤ ਸਿੰਘ  ਉਸ ਨੂੰ ਫ਼ੋਨ ਕਰਕੇ ਆਪਣੇ ਵੱਡੇ ਭਰਾ ਮਹਿੰਦਰ ਸਿੰਘ ਸਮੇਤ ਪੋਲਟਰੀ ਫਾਰਮ ‘ਤੇ ਪਹੁੰਚ ਗਿਆ ਅਤੇ ਉਸ ਨਾਲ ਝਗੜਾ ਕਰਨ ਲੱਗੇ। ਗੁਲਸ਼ਨ ਸੈਣੀ ਅਨੁਸਾਰ ਜਦੋਂ ਉਹ ਭਰਾ ਦੇ ਪਿੱਛੇ ਝਗੜੇ ਵਾਲੀ ਜਗ੍ਹਾ ‘ਤੇ ਪਹੁੰਚੀ ਤਾਂ ਦੋਵੇਂ ਮੁਲਜ਼ਮ ਉਸ ਦੇ ਭਰਾ ਨਾਲ ਹੱਥੋਪਾਈ ਕਰ ਰਹੇ ਸਨ ਤੇ ਉਸਦੇ ਦੇਖਦੇ ਹੀ ਦੇਖਦੇ ਫ਼ੌਜੀ ਅਜੀਤ ਸਿੰਘ ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਚਲਾ ਦਿੱਤੀ, ਜੋ ਉਸਦੇ ਭਰਾ ਸੰਨੀ ਦੇ ਪੇਟ ਵਿੱਚ ਲੱਗੀ ਤੇ ਉਹ ਮੌਕੇ ‘ਤੇ ਹੀ ਢੇਰ ਹੋ ਗਿਆ।
ਰੌਲਾ ਪੈਣ ‘ਤੇ ਦੋਵੇਂ ਮੁਲਜ਼ਮ ਫ਼ਰਾਰ ਹੋ ਗਏ ਤੇ ਉਹ ਜ਼ਖ਼ਮੀ ਹਾਲਤ ‘ਚ ਜਦੋਂ ਸੰਨੀ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਲੈ ਕੇ ਗਏ ਤਾਂ ਉੱਥੇ ਜਾਂਦਿਆਂ ਹੀ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਉਸਨੇ ਰੌਂਦਿਆਂ ਦੱਸਿਆ ਕਿ ਪਿਤਾ ਦੀ ਮੌਤ ਤੋਂ ਬਾਅਦ ਉਹ ਪਰਿਵਾਰ ਦਾ ਇਕਲੌਤਾ ਸਹਾਰਾ ਸੀ, ਜਿਸਨੂੰ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਉਨ੍ਹਾਂ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਕਰਕੇ ਸਖ਼ਤ ਸਜ਼ਾਵਾਂ ਦੀ ਮੰਗ ਕੀਤੀ ਹੈ। ਉੱਧਰ ਥਾਣਾ ਬਹਿਰਾਮਪੁਰ ਦੀ ਐੱਸਐੱਚਓ ਮਨਜੀਤ ਕੌਰ ਨੇ ਦੱਸਿਆ ਕਿ ਕਥਿਤ ਮੁਲਜ਼ਮ ਭਰਾਵਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ ਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਕਤਲ ਦੇ ਕਾਰਨਾਂ ਬਾਰੇ ਬਹੁਤੀ ਜਾਣਕਾਰੀ ਨਾ ਹੋਣ ਦੀ ਗੱਲ ਆਖੀ ਤੇ ਕਿਹਾ ਕਿ ਇਸ ਬਾਰੇ ਪਿੰਡ ਦੇ ਲੋਕਾਂ ਦੇ ਬਿਆਨ ਲਏ ਜਾ ਰਹੇ ਹਨ ਤੇ ਆਡੀਓ ਰਿਕਾਰਡਿੰਗ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸੱਚਾਈ ਨੂੰ ਸਾਹਮਣੇ ਲਿਆਂਦਾ ਜਾ ਸਕੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
2000 ਰੋਟੀ, 20 ਕਿੱਲੋ ਚਟਨੀ, 200 ਲੀਟਰ ਲੱਸੀ ਲੈ 213 ਕਿੱਲੋਮੀਟਰ ਪੁੱਜੇ ਨੌਜਵਾਨ !
ਮਾਨਸਾ (ਸੁਖਜੀਤ ਮਾਨ) ਪਿੰਡ ਬੁਰਜ਼ ਢਿੱਲਵਾਂ ਦੇ ਨੌਜਵਾਨ ਹਿੰਮਤੀ ਹਨ ਸੇਵਾ ਦਾ ਜਜ਼ਬਾ ਐਨਾ ਹੈ ਕਿ ਦੂਜੇ ਦਾ ਦੁੱਖ ਉਨ੍ਹਾਂ ਨੂੰ ਆਪਣਾ ਲੱਗਦਾ ਹੈ ਕਿਸੇ ਦਾ ਦੁੱਖ ਵੰਡਾਉਣਾ ਹੋਵੇ ਤਾਂ ਇਸ ਪਿੰਡ ਦੇ ਵਾਸੀ ਦਿਨ-ਰਾਤ ਨਹੀਂ ਵੇਖਦੇ ਸੇਵਾ ਭਾਵਨਾ ਦਾ ਹੀ ਨਤੀਜਾ ਹੈ ਕਿ ਰਾਤ ਨੂੰ ਇੱਕ ਵਜੇ ਉੱਠਕੇ ਪਿੰਡ ਦੀਆਂ ਮਹਿਲਾਵਾਂ ਨੇ ਘਰਾਂ ‘ਚ ਚੁੱਲ੍ਹੇ ਤਪਾ ਦਿੱਤੇ ਕੁੱਝ ਕੁ ਸਮੇਂ ‘ਚ ਹੀ ਪਿੰਡ ਦੇ ਵੱਖ-ਵੱਖ ਘਰਾਂ ‘ਚ 2000 ਰੋਟੀ ਪੱਕ ਗਈ 5 ਵਜੇ ਘਰੋਂ ਚੱਲ ਕੇ 15 ਨੌਜਵਾਨਾਂ ਨੇ ਪੀਜੀਆਈ ਚੰਡੀਗੜ੍ਹ ਜਾ ਕੇ 9 ਵਜੇ ਲੰਗਰ ਸ਼ੁਰੂ ਕਰ ਦਿੱਤਾ
ਵੇਰਵਿਆਂ ਮੁਤਾਬਿਕ ਪਿੰਡ ਬੁਰਜ਼ ਢਿੱਲਵਾਂ ਦੇ ਕਈ ਵਾਸੀ ਖੁਦ ਪੀਜੀਆਈ ਚੰਡੀਗੜ੍ਹ ਤੋਂ ਦਵਾਈ ਲੈਣ ਜਾਂਦੇ ਨੇ ਇਨ੍ਹਾਂ ਨੇ ਜਦੋਂ ਉੱਥੇ ਵੇਖਿਆ ਕਿ ਪੀਜੀਆਈ ‘ਚ ਪੰਜਾਬ-ਹਰਿਆਣਾ ਤੋਂ ਇਲਾਵਾ ਹੋਰ ਗੁਆਂਢੀ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਦੇ ਵਾਰਿਸਾਂ ਆਦਿ ਨੂੰ ਖਾਣੇ ਦੀ ਮੁਸ਼ਕਿਲ ਆਉਂਦੀ ਹੈ ਤਾਂ ਇਹ ਤਕਲੀਫ ਜ਼ਰੀ ਨਾ ਗਈ ਦਿਲ ‘ਚ ਜਾਗੀ ਭਾਵਨਾ ਨੂੰ ਅਮਲੀ ਰੂਪ ਦਿੰਦਿਆਂ ਪਿੰਡ ਦੇ ‘ਦ ਗ੍ਰੇਟਰ ਥਿੰਕ ਗਰੁੱਪ’ ਦੇ ਮੈਂਬਰਾਂ ਨੇ ਉੱਥੇ ਲੰਗਰ ਲਾਉਣ ਦੀ ਠਾਣ ਲਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਬੇਟੀ ਦੀ ਅੱਖ ਦੀ ਦਵਾਈ ਲੈਣ, ਗੁਰਪ੍ਰੀਤ ਸਿੰਘ ਆਪਣੇ ਪਿਤਾ ਦੀ ਦਵਾਈ ਲੈਣ ਉੱਥੇ ਜਾਂਦਾ ਹੈ ਇਨ੍ਹਾਂ ਸਾਰਿਆਂ ਨੇ ਮਰੀਜਾਂ ਦੇ ਵਾਰਿਸਾਂ ਨੂੰ ਖਾਣੇ ਦੀ ਆਉਂਦੀ ਮੁਸ਼ਕਿਲ ਵੇਖੀ ਇਨ੍ਹਾਂ ਨੌਜਵਾਨਾਂ ਨੇ ਪਿੰਡ ਆ ਕੇ ਇਹ ਗੱਲ ਸਾਂਝੀ ਕੀਤੀ ਤਾਂ ਫਿਰ ਇਹ ਉੱਦਮ ਕਰਕੇ ਲੰਗਰ ਲਾਇਆ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਤੋਂ 14 ਸਾਲ ਪਹਿਲਾਂ ਵੀ ਉਨ੍ਹਾਂ ਦੇ ਪਿੰਡੋਂ ਲਖਵਿੰਦਰ ਸਿੰਘ ਆਪਣੀ ਦਵਾਈ ਲੈਣ ਪੀਜੀਆਈ ਜਾਂਦਾ ਸੀ ਤਾਂ ਉਸਨੇ ਇਸ ਮੁਸ਼ਕਿਲ ਨੂੰ ਵੇਖਿਆ ਸੀ ਉਸ ਵੇਲੇ ਭਾਵੇਂ ਲੰਗਰ ਲਾਉਣ ਦਾ ਕੋਈ ਹੀਲਾ ਨਹੀਂ ਬਣ ਸਕਿਆ ਪਰ ਹੁਣ ਉਸਦੀ ਦਿਲੀ ਭਾਵਨਾ ਹੁਣ ਪੂਰੀ ਕਰ ਦਿੱਤੀ ਉਨ੍ਹਾਂ ਦੱਸਿਆ ਕਿ ਇਸ ਲੰਗਰ ਲਈ ਕਰੀਬ 2000 ਰੋਟੀਆਂ ਜੋ ਪਿੰਡ ਦੇ ਵੱਖ-ਵੱਖ ਘਰਾਂ ‘ਚ ਬਣਵਾਈਆਂ ਗਈਆਂ ਪਿੰਡ ਦੇ ਵੱਖ-ਵੱਖ ਘਰਾਂ ਤੇ ਸ੍ਰੀ ਗੁਰਦੁਆਰਾ ਸਾਹਿਬ ‘ਚੋਂ 200 ਲੀਟਰ ਲੱਸੀ, 30 ਕਿੱਲੋ ਦਹੀਂ ਲੈ ਕੇ ਉਹ ਉੱਥੇ ਪੁੱਜੇ ਉਨ੍ਹਾਂ ਦੱਸਿਆ ਕਿ ਇਸ ਲੰਗਰ ਲਈ 15 ਗਰੁੱਪ ਮੈਂਬਰ ਗਏ ਸਨ, ਜਿਨ੍ਹਾਂ ‘ਚ ਇੰਦਰਜੀਤ ਸਿੰਘ, ਪਰਵਿੰਦਰ ਸਿੰਘ, ਜਗਤਾਰ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਅਮਰੀਕ ਸਿੰਘ ਆਦਿ ਸ਼ਾਮਲ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜਾਸਾਂਸੀ। ਬੀਤੀ ਰਾਤ ਪਿੰਡ ਜਗਦੇਵ ਕਲਾਂ ਨੇੜੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਸਾਹਮਣੇ ਤੋਂ ਆ ਰਹੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਜਾਣ ‘ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਦਵਿੰਦਰ ਸਿੰਘ ਵਾਸੀ ਪਿੰਡ ਜਗਦੇਵ ਕਲਾਂ ਨੇ ਦੱਸਿਆ ਕਿ ਮੇਰਾ ਲੜਕਾ ਧਰਮਬੀਰ ਸਿੰਘ (28) ਕਿਸੇ ਕੰਮ ਲਈ ਮੋਟਰਸਾਈਕਲ ਨੰ. ਪੀ ਬੀ 02 ਡੀ ਸੀ 6872 ‘ਤੇ ਪਿੰਡ ਸੰਤੂਨੰਗਲ ਵੱਲ ਨੂੰ ਜਾ ਰਿਹਾ ਸੀ, ਦੀ ਦੂਜੀ ਸਾਈਡ ਤੋਂ ਤੇਜ਼ ਰਫਤਾਰ ਆ ਰਹੀ ਟਰੈਕਟਰ-ਟਰਾਲੀ, ਜਿਸ ਨੂੰ ਸਤਨਾਮ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਅਦਲੀਵਾਲ ਚਲਾ ਰਿਹਾ ਸੀ, ਨਾਲ ਟੱਕਰ ਹੋ ਗਈ। ਨੌਜਵਾਨ ਦਾ ਸਿਰ ਸੜਕ ‘ਤੇ ਵੱਜਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਚਾਲਕ ਮੌਕੇ ਤੋਂ ਟਰੈਕਟਰ-ਟਰਾਲੀ ਭਜਾਉਣ ‘ਚ ਕਾਮਯਾਬ ਹੋ ਗਿਆ। ਮੌਕੇ ‘ਤੇ ਪੁੱਜੀ ਥਾਣਾ ਰਾਜਾਸਾਂਸੀ ਦੀ ਪੁਲਸ ਨੇ ਦਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਟਰੈਕਟਰ-ਟਰਾਲੀ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨੌਜਵਾਨਾਂ ਦੀ ਚੋਣਾਂ ਪ੍ਰਤੀ ਉਦਾਸੀਨਤਾ ਖ਼ਤਰਨਾਕ
ਕਮਲ ਬਰਾੜ
ਲੋਕ ਸਭਾ ਚੋਣਾਂ ਦਾ ਰਸਮੀ ਐਲਾਨ ਹੋ ਗਿਆ ਹੈ ਅਤੇ ਪੰਜਾਬ ਵਿੱਚ ਵੋਟਾਂ ਆਖਰੀ ਗੇੜ ਵਿੱਚ 19 ਮਈ ਨੂੰ ਪਾਈਆਂ ਜਾਣਗੀਆਂ। ਇਹਨਾਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਚੋਣ ਸਰਗਰਮੀਆਂ ਵੀ ਆਰੰਭ ਦਿੱਤੀਆਂ ਗਈਆਂ ਹਨ ਅਤੇ ਅੱਜ-ਕੱਲ੍ਹ ਸਾਰੀਆਂ ਹੀ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਨਾਂਅ ਤੈਅ ਕਰਨ ‘ਤੇ ਲੱਗੀਆਂ ਹੋਈਆਂ ਹਨ।
19 ਮਈ ਨੂੰ ਹੋਣ ਵਾਲੀ ਚੋਣ ਲਈ ਰਾਜਨੀਤਿਕ ਸਰਗਰਮੀਆਂ ਭਾਵੇਂ ਜੋਰ ਫੜ੍ਹ ਰਹੀਆਂ ਹਨ ਅਤੇ ਸਾਰੀਆਂ ਹੀ ਪਾਰਟੀਆਂ ਆਪਣੀ ਜਿੱਤ ਦੇ ਦਾਅਵੇ ਵੀ ਕਰਦੀਆਂ ਦਿਖਦੀਆਂ ਹਨ ਪਰੰਤੂ ਇਹਨਾਂ ਚੋਣਾਂ ਪ੍ਰਤੀ ਆਮ ਲੋਕਾਂ ਵਿੱਚ ਕੋਈ ਖਾਸ ਉਤਸ਼ਾਹ ਨਜ਼ਰ ਨਹੀਂ ਆ ਰਿਹਾ। ਇਸਦਾ ਇੱਕ ਕਾਰਨ ਸ਼ਾਇਦ ਇਹ ਵੀ ਹੈ ਕਿ ਵੋਟਾਂ ਪੈਣ ਨੂੰ ਹਾਲੇ ਲਗਭਗ ਸਵਾ ਦੋ ਮਹੀਨੇ ਦਾ ਸਮਾਂ ਬਾਕੀ ਹੈ ਅਤੇ ਹੁਣ ਤੱਕ ਪੂਰੇ ਉਮੀਦਵਾਰ ਵੀ ਮੈਦਾਨ ਵਿੱਚ ਨਹੀਂ ਨਿੱਤਰੇ ਹਨ। ਆਮ ਲੋਕਾਂ ਨਾਲ ਇਸ ਬਾਰੇ ਗੱਲ ਕਰਨ ‘ਤੇ ਉਹ ਅਵੇਸਲੇ ਜਿਹੇ ਹੀ ਦਿਖਦੇ ਹਨ ਅਤੇ ਜਦੋਂ ਮੌਕਾ ਆਏਗਾ ਉਦੋਂ ਵੇਖੀ ਜਾਵੇਗੀ, ਦੀ ਤਰਜ ‘ਤੇ ਗੱਲ ਟਾਲ਼ ਦਿੰਦੇ ਹਨ।
ਦੂਜੇ ਪਾਸੇ ਨੌਜਵਾਨਾਂ ਵਿੱਚ ਇਹਨਾਂ ਚੋਣਾਂ ਪ੍ਰਤੀ ਕੋਈ ਉਤਸ਼ਾਹ ਹੋਣਾ ਤਾਂ ਦੂਰ ਉਲਟਾ ਉਹਨਾਂ ਵਿੱਚ ਸਾਡੇ ਮੌਜੂਦਾ ਰਾਜਨੀਤਿਕ ਢਾਂਚੇ ਪ੍ਰਤੀ ਨਿਰਾਸ਼ਾ ਨਜ਼ਰ ਆਉਂਦੀ ਹੈ। ਵੱਡੀ ਗਿਣਤੀ ਨੌਜਵਾਨ ਮੁੰਡੇ ਅਤੇ ਕੁੜੀਆਂ, ਜਿਹੜੇ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਰਗਰਮ ਤੌਰ ‘ਤੇ ਜੁੜੇ ਹੋਏ ਨਹੀਂ ਹਨ, ਚੋਣ ਅਮਲ ਪ੍ਰਤੀ ਪੂਰੀ ਤਰ੍ਹਾਂ ਅਵੇਸਲੇ ਜਿਹੇ ਹੀ ਨਜ਼ਰ ਆਉਂਦੇ ਹਨ ਅਤੇ ਵੱਖ ਵੱਖ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਪ੍ਰਚਾਰ ਪ੍ਰਤੀ ਗੱਲ ਤੱਕ ਕਰਨ ਲਈ ਤਿਆਰ ਨਹੀਂ ਹਨ।
ਇਹ ਵੀ ਕਿਹਾ ਜਾ ਸਕਦਾ ਹੈ ਕਿ ਇਹਨਾਂ ਚੋਣਾਂ ਪ੍ਰਤੀ ਸਭ ਤੋਂ ਵੱਧ ਬੇਰੁਖੀ ਅਤੇ ਨਿਰਾਸ਼ਾ ਦਾ ਮਾਹੌਲ ਨੌਜਵਾਨਾਂ ਵਿੱਚ ਹੀ ਦਿਖਦਾ ਹੈ ਜਿਹਨਾਂ ਬਾਰੇ ਇਹ ਕਿਹਾ ਜਾ ਰਿਹਾ ਹੈ ਕਿ ਨੌਜਵਾਨ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਦੀ ਚੋਣ ਵਿੱਚ ਮੁੱਖ ਭੂਮਿਕਾ ਨਿਭਾਉਣਗੇ। ਦੇਸ਼ ਵਿੱਚ ਕੁੱਲ 90 ਕਰੋੜ ਵੋਟਰ ਹਨ ਜਿਨ੍ਹਾਂ ਵਿੱਚੋਂ ਲਗਭਗ 10 ਕਰੋੜ ਦੇ ਕਰੀਬ ਨਵੇਂ ਬਣੇ ਵੋਟਰ ਅਜਿਹੇ ਹਨ ਜਿਹਨਾਂ ਨੇ ਆਪਣੀ ਜਿੰਦਗੀ ਵਿੱਚ ਪਹਿਲੀ ਵਾਰ ਲੋਕ ਸਭਾ ਚੋਣਾਂ ਲਈ ਵੋਟਿੰਗ ਕਰਨੀ ਹੈ ਅਤੇ ਕੁੱਲ ਵੋਟਾਂ ਦਾ ਲਗਭਗ 10 ਫੀਸਦੀ ਇਹ ਹਿੱਸਾ ਜਿਸ ਵੀ ਪਾਰਟੀ ਦੇ ਹੱਕ ਵਿੱਚ ਖੜ੍ਹਾ ਹੋ ਜਾਵੇਗਾ ਉਸਦਾ ਪੱਲੜਾ ਭਾਰੀ ਹੋਣਾ ਤੈਅ ਹੈ। ਇਹੀ ਕਾਰਨ ਹੈ ਕਿ ਵੱਖ-ਵੱਖ ਪਾਰਟੀਆਂ ਵੱਲੋਂ ਨੌਜਵਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਜਿੱਥੇ ਪ੍ਰਚਾਰ ਦੇ ਅਤਿ ਆਧੁਨਿਕ ਤਰੀਕਿਆਂ ਦੀ ਵਰਤੋਂ ਉੱਪਰ ਜੋਰ ਦਿੱਤਾ ਜਾ ਰਿਹਾ ਹੈ, ਉੱਥੇ ਸੋਸ਼ਲ ਨੈੱਟਵਰਕਿੰਗ ਸਾਈਟਾਂ ‘ਤੇ ਆਪਣਾ ਵੱਧ ਤੋਂ ਵੱਧ ਪ੍ਰਚਾਰ ਕਰਕੇ ਨੌਜਵਾਨਾਂ ਤੱਕ ਪਹੁੰਚ ਕਰਨ ਦੇ ਯਤਨ ਵੀ ਕੀਤੇ ਜਾ ਰਹੇ ਹਨ।
ਦੇਸ਼ ਦੇ ਨੌਜਵਾਨਾਂ ਵਿੱਚ ਚੋਣਾਂ ਪ੍ਰਤੀ ਬੇਰੁਖੀ ਦਾ ਮੁੱਖ ਕਾਰਨ ਸਾਡੇ ਮੌਜੂਦਾ ਰਾਜਨੀਤਿਕ ਸਿਸਟਮ ਪ੍ਰਤੀ ਨੌਜਵਾਨਾਂ ਵਿੱਚ ਬੇਭਰੋਸਗੀ ਦੀ ਭਾਵਨਾ ਹੈ। ਜ਼ਿਆਦਾਤਰ ਨੌਜਵਾਨ ਆਮ ਗੱਲਬਾਤ ਦੌਰਾਨ ਨਿਰਾਸ਼ਾ ਵਿੱਚ ਇਹ ਗੱਲ ਕਹਿੰਦੇ ਹਨ ਕਿ ਸਾਡੇ ਰਾਜਨੀਤਿਕ ਆਗੂਆਂ ਨੇ ਹੀ ਦੇਸ਼ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ ਅਤੇ ਜੇਕਰ ਉਹਨਾਂ ਨੇ ਇਹਨਾਂ ਵਿੱਚੋਂ ਕਿਸੇ ਨੂੰ ਵੋਟ ਪਾ ਵੀ ਦਿੱਤੀ ਤਾਂ ਵੀ ਉਸਦਾ ਕੋਈ ਲਾਭ ਹੋਣ ਵਾਲਾ ਨਹੀਂ ਹੈ। ਇਹਨਾਂ ਨੌਜਵਾਨਾਂ ਵਿੱਚੋਂ ਕੁੱਝ ਇਹ ਵੀ ਕਹਿੰਦੇ ਹਨ ਕਿ ਚੋਣ ਲੜਨ ਵਾਲੇ ਜਿਹਨਾਂ ਉਮੀਦਵਾਰਾਂ ਵਿੱਚ ਮੁੱਖ ਤੌਰ ‘ਤੇ ਮੁਕਾਬਲਾ ਹੋਣਾ ਹੈ ਉਹਨਾਂ ਦੋਵਾਂ ਪਾਰਟੀਆਂ (ਐਨਡੀਏ ਅਤੇ ਯੂਪੀਏ) ਨੂੰ ਲੋਕ ਪਹਿਲਾਂ ਵੀ ਅਜਮਾ ਚੁੱਕੇ ਹਨ ਪਰੰਤੂ ਹੁਣ ਤੱਕ ਇਹਨਾਂ ਵਿੱਚੋਂ ਕਿਸੇ ਦੀ ਵੀ ਕਾਰਗੁਜ਼ਾਰੀ ਆਮ ਲੋਕਾਂ ਦੀ ਕਸੌਟੀ ‘ਤੇ ਖਰੀ ਨਹੀਂ ਉੱਤਰੀ ਹੈ।
ਇੱਕ ਪਾਸੇ ਤਾਂ ਭਾਰਤੀ ਜਨਤਾ ਪਾਰਟੀ ਵੱਲੋਂ ਵਧ-ਚੜ੍ਹ ਕੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੇਸ਼ ਦੇ ਮੌਜੂਦਾ ਪ੍ਰਧਾਨ ਮੰਤਰੀ ਅਤੇ ਐਨਡੀਏ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਸ੍ਰੀ ਨਰਿੰਦਰ ਮੋਦੀ ਦੇਸ਼ ਦੇ ਨੌਜਵਾਨਾਂ ਦੀ ਪਹਿਲੀ ਪਸੰਦ ਬਣੇ ਹੋਏ ਹਨ ਅਤੇ ਦੂਜੇ ਪਾਸੇ ਕਾਂਗਰਸ ਪਾਰਟੀ ਵੀ ਦਾਅਵਾ ਕਰ ਰਹੀ ਹੈ ਕਿ ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੀ ਭਰੋਸੇਯੋਗਤਾ ਅਤੇ ਹਰਮਨਪਿਆਰਤਾ ਵਧਣ ਨਾਲ ਦੇਸ਼ ਦੇ ਨੌਜਵਾਨ ਉਹਨਾਂ ‘ਤੇ ਹੀ ਭਰੋਸਾ ਕਰਦੇ ਹਨ ਪਰੰਤੂ ਅਜਿਹਾ ਬਿਲਕੁਲ ਵੀ ਨਹੀਂ ਹੈ। ਜ਼ਿਆਦਾਤਰ ਨੌਜਵਾਨ ਆਮ ਗੱਲਬਾਤ ਦੌਰਾਨ ਇਹਨਾਂ ਦੋਵਾਂ ਪਾਰਟੀਆਂ ਨੂੰ ਇੱਕੋ ਵਰਗਾ ਹੀ ਮੰਨਦੇ ਹਨ ਅਤੇ ਉਹ ਇਹਨਾਂ ਵਿੱਚੋਂ ਕਿਸੇ ਵੀ ਉੱਪਰ ਭਰੋਸਾ ਕਰਨ ਲਈ ਤਿਆਰ ਨਹੀਂ ਦਿਖਦੇ।
ਹੁਣ ਤੱਕ ਕਿਸੇ ਵੀ ਰਾਜਨੀਤਿਕ ਧਿਰ ਨਾਲ ਨਾ ਜੁੜਨ ਵਾਲੇ ਇਹਨਾਂ ਨੌਜਵਾਨਾਂ ਨੂੰ ਇਹ ਜਰੂਰ ਲੱਗਦਾ ਹੈ ਕਿ ਪਿਛਲੇ ਸਮੇਂ ਦੌਰਾਨ ਹੋਂਦ ਵਿੱਚ ਆਈ ਆਮ ਆਦਮੀ ਪਾਰਟੀ ਨੇ ਦੇਸ਼ ਵਿੱਚ ਰਾਜਨੀਤੀ ਦਾ ਇੱਕ ਸਾਰਥਿਕ ਬਦਲ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ ਪਰੰਤੂ ਉਸਦੀ ਮੌਜੂਦਾ ਕਾਰਗੁਜ਼ਾਰੀ ਕਾਰਨ ਉਹ ਆਮ ਆਦਮੀ ਪਾਰਟੀ ਤੋਂ ਵੀ ਨਿਰਾਸ਼ ਦਿਖਦੇ ਹਨ। ਜਿਆਦਾਤਰ ਨੌਜਵਾਨ ਤਾਂ ਇਹੀ ਕਹਿੰਦੇ ਹਨ ਕਿ ਜਾਂ ਤਾਂ ਉਹ ਵੋਟ ਪਾਉਣਗੇ ਹੀ ਨਹੀਂ ਅਤੇ ਜੇਕਰ ਵੋਟ ਪਾਉਣ ਗਏ ਤਾਂ ਵੀ ਉਹ ਨੋਟਾ (ਸਾਰੇ ਉਮੀਦਵਾਰਾਂ ਨੂੰ ਰੱਦ ਕਰਨ ਵਾਲੇ) ਦੇ ਬਟਨ ਨੂੰ ਹੀ ਆਪਣੀ ਵੋਟ ਦੇਣਗੇ।
ਸਾਡੇ ਨੌਜਵਾਨਾਂ ਵਿੱਚ ਚੋਣ ਅਮਲ ਪ੍ਰਤੀ ਪਾਈ ਜਾਣ ਵਾਲੀ ਇਹ ਬੇਰੁਖੀ ਇਹ ਜ਼ਾਹਿਰ ਕਰਦੀ ਹੈ ਕਿ ਰਾਜਨੀਤਿਕ ਪਾਰਟੀਆਂ ਭਾਵੇਂ ਕਿੰਨੇ ਵੀ ਦਾਅਵੇ ਕਰਨ ਪਰੰਤੂ ਅਸਲ ਵਿੱਚ ਇਹ ਪਾਰਟੀਆਂ ਆਮ ਲੋਕਾਂ ਵਿੱਚ ਆਪਣਾ ਭਰੋਸਾ ਗਵਾਉਂਦੀਆਂ ਜਾ ਰਹੀਆਂ ਹਨ ਤੇ ਜੇਕਰ ਇਹੀ ਹਾਲ ਰਿਹਾ ਤਾਂ  ਨੌਜਵਾਨਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਫੀਸਦੀ ਆਸ ਤੋਂ ਬਹੁਤ ਘੱਟ ਰਹਿ ਜਾਣਾ ਹੈ।
ਕੋਟਲੀ ਅਬਲੂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਈਆਂ ਨੇ ਦਿੱਤੀ ਹਮਾਇਤ, ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਰਹੇਗਾ ਜਾਰੀ: ਆਗੂ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਆਪਣੇ ਨੋਟੀਫਿਕੇਸ਼ਨ ਦੀ ਮੰਗ ਨੂੰ ਲੈ ਕੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਪੰਜ ਕਾਰਕੁੰਨ ਦੂਜੇ ਦਿਨ ਵੀ ਟੈਂਕੀ ਉੱਪਰ ਹੀ ਡਟੇ ਰਹੇ। ਇੱਧਰ ਉਨ੍ਹਾਂ ਦੇ ਦੂਜੇ ਸਾਥੀਆਂ ਵੱਲੋਂ ਟੈਂਕੀ ਦੇ ਹੇਠਾਂ ਆਪਣਾ ਧਰਨਾ ਜਾਰੀ ਰੱਖਿਆ ਹੋਇਆ ਹੈ। ਇੱਧਰ ਕਈ ਯੂਨੀਅਨਾਂ ਵੱਲੋਂ ਇਨ੍ਹਾਂ ਬੇਰੁਜ਼ਗਾਰਾਂ ਨੂੰ ਆਪਣੀ ਹਮਾਇਤ ਦਿੱਤੀ ਜਾ ਰਹੀ ਅਤੇ ਪੁਲਿਸ ਵੱਲੋਂ ਇੱਥੇ ਲਗਾਤਾਰ ਪਹਿਰਾ ਦਿੱਤਾ ਜਾ ਰਿਹਾ ਹੈ।  ਟੈਂਕੀ ਉੱਪਰ ਚੜ੍ਹੇ ਨੌਜਵਾਨਾਂ ‘ਚ ਜਤਿੰਦਰ ਸਿੰਘ ਜਲਾਲਾਬਾਦ, ਸੁਰਿੰਦਰ ਅਬੋਹਰ, ਸੰਦੀਪ ਸੰਗਰੂਰ, ਕਰਨਵੀਰ ਬਰਨਾਲਾ ਅਤੇ ਜਗਸੀਰ ਸਿੰਘ ਸੰਗਰੂਰ ਸ਼ਾਮਲ ਹਨ। ਇਨ੍ਹਾਂ ਦੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਅਤੇ ਸਲਫਾਸ ਦੀਆਂ ਗੋਲੀਆਂ ਫੜੀਆਂ ਹੋਈਆਂ ਹਨ।
ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਸਮੇਤ ਹੋਰ ਆਗੂਆਂ ਨੇ ਦੱਸਿਆ ਕਿ ਅੱਜ ਦੂਜੇ ਦਿਨ ਕੋਈ ਵੀ ਪ੍ਰਸ਼ਾਸਨ ਅਧਿਕਾਰੀ ਇੱਥੇ ਨਹੀਂ ਪੁੱਜਾ। ਉਨ੍ਹਾਂ ਦੱਸਿਆ ਕਿ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਜੰਗ ਸਿੰਘ ਭਟੇੜੀ, ਆਪਣਾ ਪੰਜਾਬ ਪਾਰਟੀ ਦੇ ਬੁਲਾਰੇ ਜੋਗਾ ਸਿੰਘ ਚਪੜ ਸਮੇਤ ਹੋਰ ਆਗੂਆਂ ਵੱਲੋਂ ਉਨ੍ਹਾਂ ਦੇ ਧਰਨੇ ਵਿੱਚ ਆਕੇ ਉਨ੍ਹਾਂ ਨੂੰ ਹਮਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਸਰਕਾਰ ਵੱਲੋਂ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੇ ਨੌਕਰੀ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਨਾਂ ਸਮਾਂ ਉਹ ਇੱਥੇ ਹੀ ਸੰਘਰਸ਼ ਕਰਦੇ ਰਹਿਣਗੇ।  ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਰਾਤ ਬਰਾਤੇ ਉਨ੍ਹਾਂ ਨਾਲ ਕੋਈ ਵੀ ਧੱਕਾ ਕੀਤਾ ਤਾਂ ਉਹ ਕੋਈ ਵੀ ਕਦਮ ਚੁੱਕ ਸਕਦੇ ਹਨ। ਇਸ ਮੌਕੇ ਦੀਪ ਅਮਨ ਮਾਨਸਾ, ਅਮਨਦੀਪ ਸਿੰਘ ਬਠਿੰਡਾ, ਕੁਲਵਿੰਦਰ ਸਿੰਘ ਬਠਿੰਡਾ, ਗੁਰਜੰਟ ਸਿੰਘ ਪਟਿਆਲਾ, ਕੁਲਦੀਪ ਵਰਮਾ, ਰਜਨੀ ਪਟਿਆਲਾ, ਸੋਨੀਆ, ਰਮਨਦੀਪ , ਰਾਜਵੀਰ ਸਮੇਤ ਵੱਡੀ ਗਿਣਤੀ ਵਿੱਚ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਸ਼ਾਮਲ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖੁਦਕੁਸ਼ੀ
ਪਿੰਡ ਵਾਸੀਆਂ ਨੇ ਸਰਕਾਰ ਪਾਸੋਂ ਕੀਤੀ ਮੁਆਵਜ਼ੇ ਦੀ ਮੰਗ
ਸ਼ੇਰਪੁਰ (ਰਵੀ ਗੁਰਮਾ) | ਇੱਥੇ ਨੇੜਲੇ ਪਿੰਡ ਰਾਮ ਨਗਰ ਛੰਨਾਂ ਦੇ ਇੱਕ ਨੌਜਵਾਨ ਵੱਲੋਂ ਆਰਥਿਕ ਤੰਗੀ ਦੇ ਚਲਦਿਆਂ ਕੀਟਨਾਸ਼ਕ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਿਤ ਕਰ ਲੈਣ ਦੀ ਖ਼ਬਰ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਜਗਵਿੰਦਰ ਸਿੰਘ (24) ਪੁੱਤਰ ਗੁਰਦੇਵ ਸਿੰਘ ਜੱਟ ਸਿੱਖ ਵਾਸੀ ਰਾਮਨਗਰ ਛੰਨਾਂ ਜੋ ਪਰਿਵਾਰ ਸਿਰ ਚੜ੍ਹੇ ਬੈਂਕਾਂ ਦੇ ਕਰਜ਼ੇ ਕਾਰਨ ਹਮੇਸ਼ਾ ਪ੍ਰੇਸ਼ਾਨ ਰਹਿੰਦਾ ਸੀ ਪ੍ਰੇਸ਼ਾਨੀ ਦੇ ਆਲਮ ‘ਚ ਰਹਿਣ ਕਾਰਨ ਉਸ ਨੇ ਇੱਕ ਕੀਟਨਾਸ਼ਕ ਦਵਾਈ ਪੀ ਕੇ ਖੁਦਕਸ਼ੀ ਕਰ ਲਈ ਹੈ ਭਾਵੇਂ ਕਿਸਾਨ ਜਗਵਿੰਦਰ ਸਿੰਘ ਨੂੰ ਮੁੱਢਲੀ ਸਹਾਇਤਾ ਲਈ ਸੰਗਰੂਰ ਦੇ ਇੱਕ ਪ੍ਰਾਇਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ ਥਾਣਾ ਸ਼ੇਰਪੁਰ ਦੀ ਪੁਲਿਸ ਨੇ ਮ੍ਰਿਤਕ ਦੇ ਭਰਾ ਸੁਖਵਿੰਦਰ ਸਿੰਘ ਦੇ ਬਿਆਨ ਅਧਾਰਿਤ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ ਸਾਬਕਾ ਸਰਪੰਚ ਗ਼ਰੀਬ ਸਿੰਘ ਛੰਨਾਂ, ਭਾਜਪਾ ਆਗੂ ਨਰਿੰਦਰਪਾਲ ਸਿੰਘ ਛੰਨਾਂ, ਗੁਰਦੀਪ ਸਿੰਘ ਪੰਚ, ਮਹਿਲਾ ਸਰਪੰਚ ਦੇ ਪਤੀ ਸੁਰਜੀਤ ਸਿੰਘ, ਅੰਮ੍ਰਿਤਪਾਲ ਸਿੰਘ ਪੰਚ ਤੋਂ ਇਲਾਵਾ ਪਿੰਡ ਵਾਸੀਆਂ ਨੇ ਸਰਕਾਰ ਪਾਸੋਂ ਮੁਆਵਜ਼ੇ ਦੀ ਮੰਗ ਕੀਤੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ
ਮ੍ਰਿਤਕ ਨੌਜਵਾਨ ਆਪਣੇ ਪਿੱਛੇ 6 ਮਹੀਨਿਆਂ ਦਾ ਬੇਟਾ ਛੱਡ ਗਿਆ
ਜਲਾਲਾਬਾਦ| ਥਾਣਾ ਚੱਕ ਵੈਰੋ ਕਾ ਦੇ ਅਧੀਨ ਪੈਂਦੇ ਪਿੰਡ ਚੱਕ ਬਲੋਚਾ ਮਹਾਲਮ ‘ਚ ਇੱਕ ਨੌਜਵਾਨ ਵੱਲੋਂ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋਣ ਦਾ ਮਾਮਲੇ ਸਾਹਮਣੇ ਆਇਆ ਹੈ।   ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ  ਬੇਅੰਤ ਸਿੰਘ (30) ਪੁੱਤਰ ਬੋਹੜ ਸਿੰਘ ਵਾਸੀ ਪਿੰਡ ਚੱਕ  ਜਾਨੀਸਰ (ਛੀਬਿਆਂ ਵਾਲਾ) ਵਜੋਂ ਹੋਈ ਹੈ ਮ੍ਰਿਤਕ ਬੇਅੰਤ ਸਿੰਘ  ਆਪਣੇ ਪਿੱਛੇ 6 ਮਹੀਨਿਆਂ ਦਾ ਬੇਟਾ ਛੱਡ ਗਿਆ ਹੈ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਪਿੰਡ ‘ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਪੁਲਿਸ ਪ੍ਰਸ਼ਾਸਨ ਇਸ ‘ਤੇ ਠੱਲ ਪਾਉਣ ਲਈ ਬਿਲਕੁੱਲ ਹੀ ਨਕਾਮ ਸਾਬਤ ਹੋਇਆ ਹੈ। ਉਧਰ ਇਸ ਮਾਮਲੇ ਸਬੰਧੀ ਜਲਾਲਾਬਾਦ ਦੇ ਡੀ.ਐਸ.ਪੀ ਜਸਪਾਲ ਸਿੰਘ ਧਾਮੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਬੇਅੰਤ ਸਿੰਘ ਦੇ ਚਾਚੇ ਦੇ ਪੁੱਤਰ ਗੁਰਮੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਚੱਕ ਜਾਨੀਸਰ ਦੇ ਬਿਆਨਾਂ ‘ਤੇ ਔਰਤ ਸ਼ੀਲੋ ਬਾਈ ਪਤਨੀ ਮਲਕੀਤ ਸਿੰਘ ਵਾਸੀ ਚੱਕ ਬਲੋਚਾ ਮਾਹਲਮ ਖਿਲਾਫ ਆਈ.ਪੀ.ਸੀ ਦੀ ਧਾਰਾ 304 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਪੋਸਟਮਾਰਟ ਲਈ ਸਿਵਲ ਹਸਪਤਾਲ ਫਾਜ਼ਿਲਕਾ ਭੇਜ ਦਿੱਤੀ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਪਰਿਵਾਰ ‘ਚ ਸੋਗ ਦਾ ਮਾਹੌਲ, ਮ੍ਰਿਤਕ ਦੀ ਲਾਸ਼ ਜਲਦ ਭੇਜਣ ਦੀ ਮੰਗ
ਨਾਭਾ(ਸੱਚ ਕਹੂੰ ਨਿਊਜ਼) ਨਾਭਾ ਦੇ ਵਿਸ਼ਾਲ ਸ਼ਰਮਾ ਨਾਮੀ ਇੱਕ ਨੌਜਵਾਨ ਦੀ ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਬੀਤੇ ਸ਼ਨੀਵਾਰ ਅਚਾਨਕ ਮੌਤ ਹੋਣ ਕਾਰਨ ਸ਼ਹਿਰ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਨਰੇਸ਼ ਸ਼ਰਮਾ ਨੇ ਦੱਸਿਆ ਕਿ 21 ਸਾਲਾਂ ਦਾ ਵਿਸ਼ਾਲ ਸ਼ਰਮਾ ਪਿਛਲੇ ਸਾਲ ਹੀ ਪੜ੍ਹਾਈ ਕਰਨ ਲਈ ਸਟੱਡੀ ਵੀਜ਼ਾ ‘ਤੇ ਕੈਨੇਡਾ ਗਿਆ ਸੀ। ਇਸ ਸਬੰਧੀ ਉਨ੍ਹਾਂ 8 ਲੱਖ ਦਾ ਲੋਨ ਵੀ ਲਿਆ ਸੀ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਵਿਸ਼ਾਲ ਆ ਕੇ ਗਿਆ ਸੀ ਤੇ ਤੰਦਰੁਸਤ ਸੀ।
ਬੀਤੇ ਸ਼ਨੀਵਾਰ ਉਸ ਨਾਲ ਉਨ੍ਹਾਂ ਦੀ ਗੱਲ ਵੀ ਹੋਈ ਸੀ ਤੇ ਸਭ ਠੀਕ ਸੀ ਪ੍ਰੰਤੂ ਅਚਾਨਕ ਕੁਝ ਦੇਰ ਬਾਦ ਕੈਨੇਡਾ ਪੁਲਿਸ ਵੱਲੋਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ। ਕੈਨੇਡਾ ਪੁਲਿਸ ਨੇ ਉਨ੍ਹਾਂ ਨੂੰ ਦੱਸਿਆ ਕਿ ਮਾਮਲੇ ਦੀ ਤਫਤੀਸ਼ ਚੱਲ ਰਹੀ ਹੈ ਤੇ ਤਿੰਨ ਦਿਨ ਬਾਦ ਹੀ ਉਨ੍ਹਾਂ ਨੂੰ ਹੋਰ ਜਾਣਕਾਰੀ ਦਿੱਤੀ ਜਾਵੇਗੀ। ਮ੍ਰਿਤਕ ਨੌਜਵਾਨ ਦੀ ਮੌਤ ਕਾਰਨ ਉਸ ਦੇ ਪਰਿਵਾਰ ਤੇ ਰਿਸ਼ਤੇਦਾਰਾਂ ‘ਚ ਗਮ ਦਾ ਮਾਹੌਲ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਸਬੰਧੀ ਸਾਰੀਆਂ ਰਸਮਾਂ ਨੂੰ ਜਲਦ ਪੂਰਾ ਕਰਕੇ ਮ੍ਰਿਤਕ ਦੀ ਲਾਸ਼ ਜਲਦ ਪਰਿਵਾਰ ਨੂੰ ਸੌਂਪੀ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਾਰਤ-ਵਿੰਡੀਜ਼ ਦੂਜਾਟੀ20:ਲੜੀ ਜਿੱਤਣ ਦੀ ਕੋਸ਼ਿਸ਼ ਕਰੇਗੀ ਰੋਹਿਤ ਫੌਜ
ਨਵੇਂ-ਨਕੋਰ ਇਕਾਨਾ ਸਟੇਡੀਅਮ ‘ਚ ਜੋਸ਼ ਨਾਲ ਲਬਰੇਜ਼ ਨਿੱਤਰੇਗੀ ਯੂਥ ਬ੍ਰਿਗੇਡ
ਲਖਨਊ, 5 ਅਪਰੈਲ
ਜੋਸ਼ ਨਾਲ ਲਬਰੇਜ਼ ਭਾਰਤੀ ਯੂਥ ਬ੍ਰਿਗੇਡ ਦੇ ਦਮ ‘ਤੇ ਵੈਸਟਇੰਡੀਜ਼ ਵਿਰੁੱਧ ਤਿੰਨ ਮੈਚਾਂ ਦੀ ਟੀ20 ਲੜੀ ਫਤਿਹ ਕਰਨ ਦੇ ਇਰਾਦੇ ਨਾਲ ਰੋਹਿਤ ਫੌਜ ਅੱਜ ਜਦੋਂ ਮੈਦਾਨ ‘ਤੇ ਨਿੱਤਰੇਗੀ ਤਾਂ ਉਸਦੇ ਨਾਲ ਅੰਤਰਰਾਸ਼ਟਰੀ ਸਟੇਡੀਅਮਾਂ ‘ਚ ਸ਼ਾਮਲ ਹੋਣ ਜਾ ਰਹੇ ਨਵੇਂ-ਨਕੋਰ ਇਕਾਨਾ ਸਟੇਡੀਅਮ ਨੂੰ ਵੀ ਸਖ਼ਤ ਇਮਤਿਹਾਨ ਚੋਂ ਲੰਘਣਾ ਹੋਵੇਗਾ ਦੀਵਾਲੀ ਤੋਂ ਪਹਿਲਾਂ ਉੱਤਰ ਪ੍ਰਦੇਸ਼ ਕ੍ਰਿਕਟ ਸੰਘ ਦੇ ਇਸ ਮੈਦਾਨ ‘ਤੇ ਖੇਡੇ ਜਾਣ ਵਾਲੇ ਦੂਸਰੇ ਟੀ20 ਮੁਕਾਬਲੇ ‘ਚ ਖੇਡ ਪ੍ਰੇਮੀਆਂ ਨੂੰ ਗੁਲਾਬੀ ਠੰਢ ਦਰਮਿਆਨ ਚੌÎਕਿਆਂ-ਛੱਕਿਆਂ ਦੀ ਆਤਿਸ਼ਬਾਜ਼ੀ ਦਾ ਬੇਸਬਰੀ ਨਾਲ ਇੰਤਜ਼ਾਰ ਹੋਵੇਗਾ ਹਾਲਾਂਕਿ ਪਿੱਚ ਦਾ ਵਤੀਰਾ ਅਤੇ ਤਰੇਲ ਉਸਦੀ ਇਸ ਤਮੰਨਾ ‘ਤੇ ਖ਼ਾਸਾ ਅਸਰ ਪਾਵੇਗੀ ਕਾਲੀ ਮਿੱਟੀ ਨਾਲ ਬਣੀ ਛੇ ਨੰਬਰ ਦੀ ਪਿੱਚ ‘ਤੇ ਖੇਡੇ ਜਾਣ ਵਾਲੇ ਇਸ ਮੈਚ ‘ਚ ਗੇਂਦ ਨੂੰ ਧੀਮੀ ਗਤੀ ਨਾਲ ਆਉਣ ਦੇ ਅੰਦਾਜ਼ੇ ਲਾਏ ਜਾ ਰਹੇ ਹਨ ਜਿਸ ਨਾਲ ਲੱਗਦਾ ਹੈ ਕਿ ਕੋਲਕਾਤਾ ਦੀ ਤਰ੍ਹਾਂ ਇਹ ਮੈਚ ਵੀ ਘੱਟ ਸਕੋਰਿੰਗ ਦਾ ਹੋ ਸਕਦਾ ਹੈ
ਭਾਰਤੀ ਬੱਲੇਬਾਜ਼ੀ ‘ਚ ਰਾਹੁਲ ਅਤੇ ਸ਼ਿਖਰ ਧਵਨ ਲਈ ਲਗਾਤਾਰ ਮੰਦੇ ਪ੍ਰਦਰਸ਼ਨ ਤੋਂ ਉੱਭਰਨ ਦਾ ਮੌਕਾ ਹੋਵੇਗਾ ਨਹੀਂ ਤਾਂ ਉਹਨਾਂ ਲਈ ਲੜੀ ਦੇ ਤੀਸਰੇ ਮੈਚ ਦੇ ਦਰਵਾਜੇ ਬੰਦ ਹੋ ਸਕਦੇ ਹਨ ਜਿਸ ਦਾ ਫਾਇਦਾ ਬੈਂਚ ਸਟਰੈਂਥ ‘ਚ ਸ਼੍ਰੇਅਸ ਅਈਅਰ ਅਤੇ ਵਾਸ਼ਿੰਗਟਨ ਸੁੰਦਰ ਉਠਾਉਣ ਲਈ ਬੇਕਰਾਰ ਹਨ
ਪਹਿਲੇ ਮੈਚ ਨਾਲ ਲਗਭੱਗ ਆਪਣੀ ਜਗ੍ਹਾ ਪੱਕੀ ਕਰ ਚੁੱਕੇ ਕੁਲਦੀਪ ਦਾ ਪ੍ਰਦਰਸ਼ਨ ਵੀ ਆਪਣੇ ਘਰੇਲੂ ਦਰਸ਼ਕਾਂ ਦੀਆਂ ਆਸਾਂ ਦੇ ਦਬਾਅ ‘ਚ ਦੇਖਣ ਵਾਲਾ ਹੋਵੇਗਾ ਮੱਧਮ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਦੇ ਫਿੱਟ ਹੋਣ ਤੋਂ ਬਾਅਦ ਟੀਮ ‘ਚ ਉਮੇਸ਼ ਯਾਦਵ ਨੂੰ ਮੁਕਾਬਲੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਘਰੇਲੂ ਮੈਦਾਨ ‘ਤੇ ਕੁਮਾਰ ਹੁਣ ਤੱਕ ਜ਼ਿਆਦਾ ਅਸਰਦਾਰ ਰਹੇ ਹਨ
ਉੱਧਰ ਵੈਸਟਇੰਡੀਜ਼ ਲੜੀ ਬਚਾਉਣ ਲਈ ਹਰ ਮੁਮਕਿਨ ਕੋਸ਼ਿਸ਼ ਕਰੇਗੀ ਟੀਮ ਨੂੰ ਪਤਾ ਹੈ ਕਿ ਲਖਨਊ ‘ਚ ਮਿਲੀ ਹਾਰ ਨਾਲ ਉਹ ਇਸ ਲੜੀ ਨੂੰ ਵੀ ਗੁਆ ਦੇਣਗੇ ਅਤੇ ਹਰ ਹਾਲ ‘ਚ ਜਿੱਤ ਹੀ ਉਹਨਾਂ ਨੂੰ ਮੁਕਾਬਲੇ ‘ਚ ਬਣਾਈ ਰੱਖ ਸਕਦੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।