Special Martyrdom Day - Sach Kahoon Punjabi
ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ (Guru Arjan Dev ji)
Guru Arjan Dev ji ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪਰੈਲ, ਸੰਨ 1563 (ਵਿਸਾਖ ਬਿਕ੍ਰਮੀ 1620) ਨੂੰ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਅਤੇ ਬੀਬੀ ਭਾਨੀ ਜੀ ਦੇ ਗ੍ਰਹਿ ਵਿਖੇ ਹੋਇਆ। ਜਿਨ੍ਹਾਂ ਮਹਾਂਪੁਰਖਾਂ ਦੀ ਛਤਰ-ਛਾਇਆ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਬਚਪਨ ਪ੍ਰਵਾਨ ਚੜ੍ਹਿਆ ਉਹ ਅਧਿਆਤਮਕ ਖੇਤਰ ਦੀਆਂ ਮਹਾਨ ਹਸਤੀਆਂ ਸਨ।
ਇਸ ਤੋਂ ਇਲਾਵਾ ਨਾਨਕੇ ਪਰਿਵਾਰ ਵਿਚੋਂ ਮਿਲਿਆ ਗੁਰਮਤਿ ਭਰਪੂਰ ਵਾਤਾਵਰਨ ਵੀ ਉਨ੍ਹਾਂ (ਸ੍ਰੀ ਗੁਰੂ ਅਰਜਨ ਦੇਵ ਜੀ) ਦੀ ਸ਼ਖ਼ਸੀਅਤ ਨੂੰ ਵਿਕਸਿਤ ਅਤੇ ਪ੍ਰਫੁੱਲਤ ਕਰਨ ਵਿਚ ਬਹੁਤ ਲਾਹੇਵੰਦਾ ਸਾਬਤ ਹੋਇਆ। ਨਾਨੇ-ਦੋਹਤਰੇ ਦੇ ਆਪਸੀ ਪਿਆਰ ਦੀ ਬਦੌਲਤ ਹੀ ਉਨ੍ਹਾਂ ਦੇ ਵਿਅਕਤੀਤਵ ਵਿਚੋਂ ਉੱਚੇ ਤੇ ਸੁੱਚੇ ਗੁਣਾਂ ਦੀ ਝਲਕ ਜੀਵਨ ਦੇ ਪਹਿਲੇ ਪੜਾਅ ਵਿਚ ਹੀ ਦਿਖਾਈ ਦੇਣ ਲੱਗ ਪਈ ਸੀ। (Guru Arjan Dev ji)
ਇਹ ਵੀ ਪੜ੍ਹੋ: ਸੋਮਵਾਰ ਨੂੰ ਸੂਬੇ ’ਚ ਗਜ਼ਟਿਡ ਛੁੱਟੀ ਦਾ ਐਲਾਨ
1581 ਈ. ਨੂੰ ਜਦੋਂ ਗੁਰੂ (ਰਾਮਦਾਸ) ਪਿਤਾ ਨੇ ਉਨ੍ਹਾਂ ਨੂੰ ਸਹਾਰੀ ਮੱਲ ਦੇ ਪੁੱਤਰ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਭੇਜਿਆ ਤਾਂ ਉਨ੍ਹਾਂ ਇਸ ਹੁਕਮ ਨੂੰ ਖਿੜੇ ਮੱਥੇ ਸਵੀਕਾਰ ਕਰ ਲਿਆ। ਆਨੰਦ ਕਾਰਜ ਦੀ ਸਮਾਪਤੀ ਤੋਂ ਬਾਅਦ ਜਦੋਂ ਉਹ ਵਾਪਸੀ ਪਾਉਣ ਲੱਗੇ ਤਾਂ ਚੌਥੇ ਪਾਤਸ਼ਾਹ ਨੇ ਲਾਹੌਰ ਵਿਚ ਰਹਿ ਕੇ ਸੰਗਤਾਂ ਦੀ ਅਗਵਾਈ ਕਰਨ ਦਾ ਨਵਾਂ ਹੁਕਮ ਲਾ ਦਿੱਤਾ। ਦਿਨਾਂ ਦੇ ਹਫ਼ਤੇ, ਹਫ਼ਤਿਆਂ ਦੇ ਮਹੀਨੇ ਤੇ ਮਹੀਨਿਆਂ ਦੀਆਂ ਛਿਮਾਹੀਆਂ ਬਣ ਗਈਆਂ ਪਰ ਗੁਰੂ ਕੇ ਚੱਕ ਤੋਂ ਕੋਈ ਸੁਨੇਹੜਾ ਨਹੀਂ ਆਇਆ। ਜਦੋਂ ਉਡੀਕ ਦੀਆਂ ਘੜੀਆਂ ਲੰਮੀਆਂ ਹੋ ਗਈਆਂ ਤਾਂ ਸਬਰ ਦਾ ਪਿਆਲਾ ਉਛਾਲੇ ਮਾਰਨ ਲੱਗ ਪਿਆ।
ਇਸ ਉਛਾਲ ਕਾਰਨ ਉਨ੍ਹਾਂ ਨੇ ਇੱਕ ਪੱਤਰ ਗੁਰੂ ਪਿਤਾ ਵੱਲ ਲਿਖ ਭੇਜਿਆ ਇੱਕ ਇਹ ਪੱਤਰ ਤੇ ਇਸ ਤੋਂ ਬਾਅਦ ਇੱਕ ਹੋਰ ਪੱਤਰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵੱਲ ਭੇਜਿਆ ਗਿਆ ਪਰ ਈਰਖਾਲੂ ਪਿ੍ਰਥੀ ਚੰਦ (ਭਰਾ) ਵੱਲੋਂ ਇਹ ਬਿਰਹਾ ਭਰੇ ਪੱਤਰ ਸਹੀ ਮੰਜ਼ਿਲ ਤੱਕ ਨਹੀਂ ਜਾਣ ਦਿੱਤੇ ਗਏ।
ਅਖੀਰ ਇੱਕ ਤੀਸਰੇ ਪੱਤਰ ਨੇ ਇਸ ਸਭ ਕੁਝ ਦਾ ਭੇਤ ਖੋਲ੍ਹ ਦਿੱਤਾ, ਜਿਸ ਨਾਲ ਪਿ੍ਰਥੀ ਚੰਦ ਨੂੰ ਸੰਗਤ ਦੇ ਸਨਮੁੱਖ ਸ਼ਰਮਿੰਦਾ ਹੋਣਾ ਪਿਆ। ਪੱਤਰਾਂ ਵਿਚਲੀ ਵੇਦਨਾ ਨੂੰ ਪੜ੍ਹ ਕੇ ਗੁਰੂ ਪਿਤਾ ਦੀਆਂ ਅੱਖਾਂ ਭਰ ਆਈਆਂ ਤੇ ਉਨ੍ਹਾਂ ਬਾਬਾ ਬੁੱਢਾ ਜੀ ਨੂੰ ਲਾਹੌਰ ਵੱਲ ਰਵਾਨਾ ਕਰ ਦਿੱਤਾ। ਜਦੋਂ ਵਾਪਸ ਆਏ ਤਾਂ ਪਿਤਾ ਜੀ ਦੇ ਦਰਸ਼ਨ-ਦੀਦਾਰੇ ਕਰਕੇ ਨਿਹਾਲ ਹੋ ਗਏ।
ਛੋਟੀ ਉਮਰੇ ਹੀ ਸੇਵਾ ਤੇ ਸਿਮਰਨ ਵਾਲੀ ਬਿਰਤੀ
ਛੋਟੀ ਉਮਰੇ ਉਨ੍ਹਾਂ ਦੀ ਸੇਵਾ ਤੇ ਸਿਮਰਨ ਵਾਲੀ ਬਿਰਤੀ ਨੂੰ ਦੇਖਦਿਆਂ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਵੱਡੇ ਦੋਵਾਂ ਪੁੱਤਰਾਂ (ਪਿ੍ਰਥੀ ਚੰਦ ਅਤੇ ਮਹਾਂਦੇਵ) ਨੂੰ ਛੱਡ ਕੇ 1581 ਈ. (ਸੰਮਤ 1638) ਨੂੰ ਸ੍ਰੀ ਗੁਰੂ ਨਾਨਕ ਦੇਵ ਦੇ ਘਰ ਦਾ ਪੰਜਵਾਂ ਵਾਰਿਸ ਥਾਪ ਦਿੱਤਾ। ਇਸ ਥਾਪਣਾ ਸਮੇਂ ਉਨ੍ਹਾਂ ਦੀ ਉਮਰ 18 ਸਾਲ ਸੀ। ਚੌਥੇ ਪਾਤਸ਼ਾਹ ਦੀ ਇਸ ਚੋਣ ਨਾਲ ਪਿ੍ਰਥੀ ਚੰਦ ਦੀਆਂ ਉਮੀਦਾਂ ਦੇ ਮਹਿਲ ਢਹਿ ਢੇਰੀ ਹੋ ਗਏ। ਉਹ ਗੁਰੂ ਜੀ ਨਾਲ ਬਹੁਤ ਲੋਹਾ-ਲਾਖਾ ਹੋਇਆ। ਗੁਰੂ ਰਾਮਦਾਸ ਜੀ ਨੇ ਉਸ ਨੂੰ ਪਿਆਰ ਨਾਲ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਸ ਦੀ ਸਮਝ ’ਤੇ ਲਾਲਚ ਭਾਰੂ ਹੋ ਚੁੱਕਾ ਸੀ। (Guru Arjan Dev ji)
ਧਾਰਮਿਕ ਆਗੂ ਹੋਣ ਦੇ ਨਾਲ-ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਇੱਕ ਪ੍ਰਤਿਭਾਸ਼ਾਲੀ ਵਿਦਵਾਨ ਵੀ ਸਨ
ਇਸ ਲਾਲਚ ਤੇ ਬੇਸਮਝੀ ਕਾਰਨ ਹੀ ਉਸ ਨੇ ਗੁਰੂ ਨਾਨਕ ਪਾਤਸ਼ਾਹ ਦੇ ਘਰ ਨੂੰ ਢਾਹ ਲਾਉਣ ਦੀਆਂ ਕਈ ਨਾਕਾਮ ਕੋਸ਼ਿਸ਼ਾਂ ਕੀਤੀਆਂ। ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਗੱਦੀ ’ਤੇ ਬੈਠਦਿਆਂ ਸਾਰ ਹੀ ਸਭ ਤੋਂ ਪਹਿਲਾ ਪਵਿੱਤਰ ਕਾਰਜ ਰਾਮਦਾਸ ਸਰੋਵਰ ਨੂੰ ਪੱਕਾ ਕਰਨ ਦਾ ਕੀਤਾ। ਇਸ ਮੁਕੱਦਸ ਸਰੋਵਰ ਦੇ ਵਿਚਾਲੇ ਉਨ੍ਹਾਂ ਨੇ ਇੱਕ ਇਮਾਰਤ (ਪਰਮੇਸ਼ਰ ਦੀ ਯਾਦ ਦਵਾਉਣ ਲਈ) ਉਸਾਰਨ ਦੀ ਵਿਉਂਤਬੰਦੀ ਕੀਤੀ ਇਸ ਹਰਿਮੰਦਰ ਸਾਹਿਬ ਦੀ ਤਮੀਰ ਕਰਵਾਉਣੀ ਆਪਣੇ-ਆਪ ਵਿਚ ਇੱਕ ਅਨੂਪ ਕਾਰਜ ਸੀ। ਕਿਉਂਕ ਇਸ ਦੇ ਚਾਰ ਦਰਵਾਜ਼ਿਆਂ ਵਿਚਲਾ ਪ੍ਰਵੇਸ਼ ਧਰਮ, ਨਸਲ, ਜਾਤ, ਰੰਗ, ਦੇਸ਼ ਅਤੇ ਕੌਮ ਨੂੰ ਆਧਾਰ ਮੰਨ ਕੇ ਕੀਤੇ ਜਾਣ ਵਾਲੇ ਵਿਤਕਰਿਆਂ ਤੋਂ ਰਹਿਤ ਸੀ।
ਸ੍ਰੀ ਆਦਿ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ (Guru Arjan Dev ji)
ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਹੋਰ ਵੀ ਬਹੁਤ ਸਾਰੇ ਅਜਿਹੇ ਕਾਰਜ ਕੀਤੇ ਗਏ ਜਿਨ੍ਹਾਂ ਨੇ ਸਿੱਖੀ ਦੇ ਫੈਲਾਅ ਤੇ ਸਿਧਾਂਤਾਂ ਦੇ ਨਿਭਾਅ (ਅਮਲ) ਹਿੱਤ ਇੱਕ ਅਹਿਮਤਰੀਨ ਭੂਮਿਕਾ ਅਦਾ ਕੀਤੀ। ਇਨ੍ਹਾਂ ਕਾਰਜਾਂ ਵਿਚੋਂ ਪ੍ਰਮੁੱਖ ਅਤੇ ਵਡੇਰੇ ਸਤਿਕਾਰ ਵਾਲਾ ਕਾਰਜ ਸ੍ਰੀ ਆਦਿ ਗ੍ਰੰਥ ਸਾਹਿਬ ਦੀ ਸੰਪਾਦਨਾ ਹੈ। ਇਸ ਵੱਡਮੁਲੇ ਕਾਰਜ ਨੂੰ ਉਨ੍ਹਾਂ ਦੀ ਇੱਕ ਸ਼੍ਰੋਮਣੀ ਪ੍ਰਾਪਤੀ ਵਜੋਂ ਲਿਆ ਜਾਂਦਾ ਹੈ। ਧਾਰਮਿਕ ਆਗੂ ਹੋਣ ਦੇ ਨਾਲ-ਨਾਲ ਗੁਰੂ ਅਰਜਨ ਦੇਵ ਜੀ ਇੱਕ ਪ੍ਰਤਿਭਾਸ਼ਾਲੀ ਵਿਦਵਾਨ ਵੀ ਸਨ।
ਉੱਤਰੀ ਭਾਰਤ ਵਿਚ ਪ੍ਰਚਲਿਤ ਭਾਸ਼ਾਵਾਂ ਦੇ ਉਸਤਾਦ
ਜਿੱਥੇ ਗੁਰੂ ਅਰਜਨ ਦੇਵ ਜੀ ਉੱਤਰੀ ਭਾਰਤ ਵਿਚ ਪ੍ਰਚਲਿਤ ਭਾਸ਼ਾਵਾਂ ਦੇ ਉਸਤਾਦ ਸਨ, ਉੱਥੇ ਨਾਲ ਹੀ ਸੰਗੀਤਕ ਸੂਝ ਵੀ ਰੱਖਦੇ ਸਨ। ਇਸ ਸੂਝ ਸਦਕਾ ਹੀ ਜਿੱਥੇ ਉਨ੍ਹਾਂ ਨੇ ਆਪ ਇਲਾਹੀ ਬਾਣੀ ਦੀ ਸਿਰਜਣਾ ਕੀਤੀ, ਉੱਥੇ ਆਪਣੇ ਤੋਂ ਪੂਰਬਲੇ ਗੁਰੂ ਸਾਹਿਬਾਨਾਂ, ਵੱਖ-ਵੱਖ ਖਿੱਤਿਆਂ ਨਾਲ ਜੁੜੇ ਹੋਏ ਭਗਤਾਂ ਤੇ ਭੱਟਾਂ ਦੀ ਪਵਿੱਤਰ ਬਾਣੀ ਨੂੰ ਇੱਕ ਸੁੱਚੀ ਮਾਲਾ ’ਚ ਪਰੋਣ ਦਾ ਇੱਕ ਅਣਥੱਕ ਜਤਨ ਆਰੰਭ ਕਰ ਦਿੱਤਾ। ਆਪਣੇ ਇਸ ਜਤਨ ਨੂੰ ਸਫ਼ਲਤਾਪੂਰਵਕ ਨੇਪਰੇੇ ਚਾੜ੍ਹਨ ਲਈ ਉਨ੍ਹਾਂ ਵੱਲੋਂ ਆਪਣੇ ਸਮੇਂ ਦੇ ਪੰਥਕ ਵਿਦਵਾਨ ਭਾਈ ਗੁਰਦਾਸ (ਗੁਰੂ ਜੀ ਦੇ ਮਾਮਾ) ਜੀ ਦੀਆਂ ਸੇਵਾਵਾਂ ਲਈਆਂ ਗਈਆਂ।
ਇਸ ਮਹਾਨ ਤੇ ਵਿਲੱਖਣ ਕਾਰਜ ਦੀ ਸੰਪੂਰਨਤਾ ਭਾਦਰੋਂ ਵਦੀ ਇੱਕ (1604 ਈ.) ਨੂੰ ਹੋਈ। ਇਸ ਵੱਡਆਕਾਰੀ ਗ੍ਰੰਥ ਦਾ ਪਹਿਲਾ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ 1604 ਈ. ਨੂੰ ਕੀਤਾ ਗਿਆ। ਮਨੁੱਖੀ ਬਰਾਬਰੀ ਤੇ ਆਪਸੀ ਭਾਈਚਾਰੇ ਦਾ ਸੁਨੇਹਾ ਦੇਣ ਵਾਲੇ ਇਸ ਗ੍ਰੰਥ ਦੇ ਪ੍ਰਕਾਸ਼ ਵਿਚ ਆਉਣ ਨਾਲ ਇਸ ਦੀ ਪਾਵਨ ਬਾਣੀ ਪ੍ਰਤੀ ਕੁੱਝ ਝੂਠੀਆਂ ਸ਼ਿਕਾਇਤਾਂ ਵੀ ਵਕਤ ਦੇ ਹਾਕਮ (ਅਕਬਰ) ਕੋਲ ਪਹੁੰਚਣ ਲੱਗੀਆਂ ਪਰ ਜਦੋਂ ਇਨ੍ਹਾਂ ਸ਼ਿਕਾਇਤਾਂ ਨੂੰ ਸੱਚ ਤੇ ਦਲੀਲ ਦੀ ਕਸਵੱਟੀ ’ਤੇ ਲਾਇਆ ਗਿਆ ਤਾਂ ਸ਼ਿਕਾਇਤਕਰਤਾਵਾਂ ਨੂੰ ਸ਼ਰਮਿੰਦਗੀ ਉਠਾਉਣੀ ਪਈ।ਸਰਬੱਤ ਦੇ ਭਲੇ ਵਾਲੀ ਸੋਚ ਤੇ ਲੋਕ ਹਿੱਤਕਾਰੀ ਅਮਲਾਂ ਕਾਰਨ ਗੁਰੂ ਨਾਨਕ ਦਰਬਾਰ ਦੀ ਹਰਮਨਪਿਆਰਤਾ ਦਿਨੋ-ਦਿਨ ਵਧ ਰਹੀ ਸੀ। ਇਹ ਹਰਮਨਪਿਆਰਤਾ ਤੱਤਕਾਲੀ ਹਕੂਮਤ (ਉਸ ਦੇ ਸਹਿਯੋਗੀ) ਅਤੇ ਗੁਰੂ ਘਰ ਦੇ ਦੋਖੀਆਂ ਦੀ ਅੱਖ ਵਿਚ ਰੜਕਣ ਲੱਗ ਪਈ ਸੀ। ਇਸ ਰੜਕ ਨੇ ਹੀ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਮੁੱਢ ਬੰਨ੍ਹਣ ਵਿਚ ਆਪਣਾ ਨਿੰਦਣਯੋਗ ਰੋਲ ਅਦਾ ਕੀਤਾ ਸੀ।
ਗੁਰੂ ਅਰਜਨ ਦੇਵ ਜੀ ਦੇ ਸਮਕਾਲ ਸਰਹਿੰਦ ਦੇ ਇਲਾਕੇ ’ਚ ਨਕਸ਼ਬੰਦੀ ਸਿਲਸਿਲੇ ਨਾਲ ਸੰਬੰਧਤ ਸ਼ੇਖ ਅਹਿਮਦ ਫ਼ਾਰੂਕੀ ਦੀ ਪੂਰੀ ਚੜ੍ਹਾਈ ਸੀ। ਉਹ ਆਪਣੇ-ਆਪ ਨੂੰ ਕਿਊਮ ਅਖਵਾਉਂਦਾ ਤੇ ਸਾਰੀ ਧਰਤੀ ਤੇ ਅਸਮਾਨ ’ਤੇ ਆਪਣਾ ਅਧਿਕਾਰ ਜਤਾਉਂਦਾ ਸੀ। ਬਾਦਸ਼ਾਹ ਅਕਬਰ ਦੀ ਦਰਿਆਦਿਲੀ ਨੂੰ ਉਹ ਇਸਲਾਮ ਦੀ ਕਮਜ਼ੋਰੀ ਸਮਝਦਾ ਸੀ। ਇਸ ਕਮਜ਼ੋਰੀ ਨੂੰ ਦੂਰ ਕਰਕੇ ਇਸਲਾਮ ਦਾ ਬੋਲਬਾਲਾ ਕਰਨਾ ਉਹ ਆਪਣਾ ਨਿੱਜੀ ਕਰਤੱਵ ਸਮਝਦਾ ਸੀ। ਇਸ ਕਰਤੱਵ ਦੀ ਪਾਲਣਾ ਹਿੱਤ ਹੀ ਉਸ ਨੇ ਗੁਰੂ ਅਰਜਨ ਦੇਵ ਜੀ ਨੂੰ ‘ਇਮਾਮ-ਏ-ਕੁਫ਼ਰ’ ਦਾ ਫ਼ਤਵਾ ਦਿੱਤਾ ਅਤੇ ਉਨ੍ਹਾਂ ਦਾ ਮਲੀਆਮੇਟ ਕਰਨ ਲਈ ਇੱਕ ਕੱਟੜ ਸੋਚ ਦੇ ਮਾਲਿਕ ਬਾਦਸ਼ਾਹ ਜਹਾਂਗੀਰ ਦੇ ਕੰਨ ਭਰਨ ਲੱਗ ਪਿਆ।
ਇਹ ਵੀ ਪੜ੍ਹੋ: Environmental Threats: ਵਾਤਾਵਰਨ ਦੇ ਵੱਡੇ ਖ਼ਤਰਿਆਂ ਲਈ ਕੋਸ਼ਿਸ਼ਾਂ ਵੀ ਵੱਡੀਆਂ ਹੋਣ
ਬਾਦਸ਼ਾਹ ਜਹਾਂਗੀਰ ਇੱਕ ਤਾਂ ਕੰਨਾਂ ਦਾ ਕੱਚਾ ਸੀ, ਦੂਜਾ ਉਸ ਨੂੰ ਆਪਣੇ ਰਾਜ-ਭਾਗ ਦੀ ਲੰਮੀ ਉਮਰ ਲਈ ਕੱਟੜਪੰਥੀਆਂ ਦਾ ਸਹਿਯੋਗ ਚਾਹੀਦਾ ਸੀ। ਇਸ ਲਈ ਉਸ ਨੇ ਬੁਲਾਵਾ ਭੇਜ ਕੇ ਗੁਰੂ ਸਾਹਿਬ ਨੂੰ ਲਾਹੌਰ ਬੁਲਾ ਲਿਆ। ਜਹਾਂਗੀਰ ਦਾ ਹੁਕਮ ਪਾ ਕੇ ਮੁਰਤਜ਼ਾ ਖ਼ਾਂ ਗੁਰੂਦੇਵ ਨੂੰ ਗਿ੍ਰਫ਼ਤਾਰ ਕਰਕੇ ਲਾਹੌਰ ਲੈ ਗਿਆ। ਝੂਠ-ਸੱਚ ਨੂੰ ਨਿਤਾਰਨ ਤੋਂ ਬਗ਼ੈਰ ਹੀ ਉਸ ਨੇ ਗੁਰੂ ਸਾਹਿਬ ਨੂੰ ਚੰਦਰੀ ਨੀਅਤ ਵਾਲੇ ਚੰਦੂ ਦੇ ਹਵਾਲੇ ਕਰ ਦਿੱਤਾ। ਜਾਨ ਲੈਣ ਨਾਲੋਂ ਚੰਦੂ ਗੁਰੂ ਸਾਹਿਬ ਕੋਲੋਂ ਆਪਣੀ ਈਨ ਮਨਵਾਉਣ ਨੂੰ ਵਧੇਰੇ ਤਰਜ਼ੀਹ ਦੇਣ ਲੱਗਾ ਪਿਆ। ਇਸ ਤਰਜ਼ੀਹ ਅਨੁਸਾਰ ਉਸ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਅੱਗੇ ਆਪਣੀਆਂ ਤਿੰਨ ਸ਼ਰਤਾਂ ਰੱਖ ਦਿੱਤੀਆਂ ਜੋ ਇਸ ਪ੍ਰਕਾਰ ਸਨ:- ਪਹਿਲੀ- ਮੁਸਲਮਾਨ ਬਣ ਜਾਣ ਦੀ।
ਦੂਜੀ- ਗੁਰੂ ਗ੍ਰੰਥ ਸਾਹਿਬ ਵਿਚ ਹਜ਼ਰਤ ਮੁਹੰਮਦ ਸਾਹਿਬ ਦੀ ਉਸਤਤ ਵਿਚ ਚੰਦ ਸ਼ਬਦ ਲਿਖ ਦੇਣ ਦੀ। ਤੀਜੀ- ਸਾਹਿਬਜ਼ਾਦੇ (ਹਰਗੋਬਿੰਦ ਸਾਹਿਬ) ਵਾਸਤੇ ਉਸ (ਚੰਦੂ) ਦੀ ਬੇਟੀ ਦਾ ਸਾਕ ਸਵੀਕਾਰ ਕਰਨ ਦੀ। ਪਹਿਲੀ ਸ਼ਰਤ ਦੇ ਜਵਾਬ ਵਿਚ ਗੁਰੂ ਸਾਹਿਬ ਨੇ ਚੰਦੂ ਨੂੰ ਦਲੀਲ ਸਾਹਿਤ ਸਮਝਾਉਂਦਿਆਂ ਕਿਹਾ ਕਿ ਜੋ ਇਨਸਾਨ ਕਿਸੇ ਲਾਲਚ ਜਾਂ ਡਰ ਕਾਰਨ ਆਪਣਾ ਧਰਮ ਤਿਆਗ ਦਿੰਦਾ ਹੈ ਉਹ ਕਿਸੇ ਵੀ ਧਰਮ ਜੋਗਾ ਨਹੀਂ ਰਹਿ ਜਾਂਦਾ। ਕਿਉਂਕਿ ਧਰਮ ਕੇਵਲ ਬਾਹਰੀ ਦਿਖਾਵਾ ਹੀ ਨਹੀਂ ਸਗੋਂ ਇੱਕ ਜੀਵਨ-ਜਾਚ ਵੀ ਹੁੰਦਾ ਹੈ। ਦੂਜੀ ਸ਼ਰਤ ਨੂੰ ਰੱਦ ਕਰਦਿਆਂ ਗੁਰੂ ਜੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਇੱਕ ਇਲਾਹੀ ਕਿਰਤ ਹੈ ਜੋ ਕਰਤਾਪੁਰਖ ਦੇ ਹੁਕਮ ਵਿਚ ਰਹਿ ਕੇ ਪ੍ਰਵਾਨ ਚੜ੍ਹੀ ਹੈ, ਹੁਣ ਇਸ ਵਿਚ ਕਿਸੇ ਇੱਕ ਅੱਖ਼ਰ ਦਾ ਵੀ ਵਾਧਾ-ਘਾਟਾ ਨਹੀਂ ਕੀਤਾ ਜਾ ਸਕਦਾ।
ਸ਼ਹੀਦੀ ਪ੍ਰਾਪਤ | Guru Arjan Dev ji
ਤੀਜੀ ਗੱਲ ਜੋ ਤੇਰੀ ਬੇਟੀ ਦਾ ਸਾਕ ਨਾ ਲੈਣ ਬਾਰੇ ਹੈ ਇਹ ਫ਼ੈਸਲਾ ਗੁਰੂ ਕੀ ਸੰਗਤ ਵੱਲੋਂ ਸਮੂਹਿਕ ਰੂਪ ਵਿਚ ਕੀਤਾ ਗਿਆ ਹੈ, ਜਿਸ ਨੂੰ ਪਲਟਾਉਣਾ ਸਾਡੇ ਵੱਸੋਂ ਬਾਹਰੀ ਗੱਲ ਹੈ। ਚੌਥੀ ਗੱਲ ਜੋ ਤਸੀਹੇ ਸਹਿਣ ਦੀ ਹੈ, ਉਸ ਨੂੰ ਅਸੀਂ ਪਰਮੇਸ਼ਰ ਦਾ ਭਾਣਾ ਸਮਝ ਕੇ ਖਿੜੇ ਮੱਥੇ ਕਬੂਲ ਕਰਨ ਲਈ ਤਿਆਰ ਹਾਂ। ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਖ਼ਰੀਆਂ-ਖ਼ਰੀਆਂ ਸੁਣ ਕੇ ਚੰਦੂ ਪਾਪੀ ਤੇ ਉਸ ਦੀ ਲਾਬੀ ਨੇ ਗੁਰੂ ਸਾਹਿਬ ਨੂੰ ਯਾਸਾ (ਖ਼ੂਨ ਡੋਲ੍ਹਣ ਤੋਂ ਬਗੈਰ) ਦੇ ਕਾਨੂੰਨ ਤਹਿਤ ਸਖ਼ਤ ਸਜ਼ਾਵਾਂ ਦੇਣ ਦੀ ਧਾਰ ਲਈ।
ਇਨ੍ਹਾਂ ਸਜ਼ਾਵਾਂ ਤਹਿਤ ਜਿੱਥੇ ਗੁਰੂ ਸਾਹਿਬ ਨੂੰ ਜੇਠ ਮਹੀਨੇ ਦੀ ਕੜਕਦੀ ਧੁੱਪੇ ਉੁਬਲਦੀਆਂ ਦੇਗਾਂ ਵਿਚ ਉਬਾਲਿਆ ਗਿਆ, ਉੱਥੇ ਤੱਤੀ ਤੱਵੀ ਉੁਤੇ ਬਿਠਾ ਕੇ ਨੰਗੇ ਜਿਸਮ ਉੱਪਰ ਗਰਮ ਰੇਤ ਦੇ ਕੜਛੇ ਵੀ ਪਾਏ ਗਏ। ਇਸ ਅਕਹਿ ਤੇ ਅਸਹਿ ਤਸ਼ੱਦਦ ਨੂੰ ਪੰਜਵੇਂ ਪਾਤਸ਼ਾਹ ਨੇ ‘ਦੁਖ ਵਿਚਿ ਸੂਖ ਮਨਾਈ’ ਦੀ ਅਵਸਥਾ ਵਜੋਂ ਲੈਂਦਿਆਂ ਉਸ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨ ਲਿਆ ਅਤੇ 30 ਮਈ 1606 ਈ. ਨੂੰ ਸ਼ਹੀਦੀ ਪ੍ਰਾਪਤ ਕਰ ਗਏ।
ਰਮੇਸ਼ ਬੱਗਾ ਚੋਹਲਾ
ਮੋ. 94631-32719