Jalandhar Police - Sach Kahoon Punjabi

Jalandhar Police: ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਲੰਧਰ ਪੁਲਿਸ ਨੇ ਵਧਾਈ ਸੁਰੱਖਿਆ, ਥਾਂ-ਥਾਂ ਨਾਕਾਬੰਦੀ ਤੇ ਚੈਕਿੰਗ
c: ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਆਜ਼ਾਦੀ ਦਿਵਸ 2026 ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਜ਼ਿਲ੍ਹੇ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ, ਪੀਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਚੈਕਿੰਗ, ਨਾਕਾਬੰਦੀ, ਗਸ਼ਤ ਤੇ ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਖੁਦ ਜ਼ਮੀਨੀ ਪੱਧਰ ’ਤੇ ਸੁਰੱਖਿਆ ਪ੍ਰਬੰਧਾਂ, ਪੁਲਿਸ ਤਾਇਨਾਤੀ ਤੇ ਚੈਕਿੰਗ ਮੁਹਿੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਅਧਿਕਾਰੀਆਂ ਤੇ ਟੀਮਾਂ ਨੂੰ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਚੌਕਸੀ ਰੱਖਣ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਜਲੰਧਰ ਦਿਹਾਤੀ ਦੇ ਸਾਰੇ ਸਬ-ਡਵੀਜ਼ਨਾਂ ’ਚ ਪੁਲਿਸ ਦੀ ਮੌਜੂਦਗੀ ਵਧਾਈ ਗਈ ਹੈ। ਕਰਤਾਰਪੁਰ, ਨਕੋਦਰ, ਫਿਲੌਰ, ਸ਼ਾਹਕੋਟ ਤੇ ਆਦਮਪੁਰ ਇਲਾਕਿਆਂ ’ਚ ਵਿਸ਼ੇਸ਼ ਨਾਕਾਬੰਦੀ ਤੇ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

ਇਨ੍ਹਾਂ ਮੁਹਿੰਮਾਂ ਦੀ ਨਿਗਰਾਨੀ ਡੀਐੱਸਪੀ ਨਰਿੰਦਰ ਸਿੰਘ ਔਜਲਾ, ਡੀਐੱਸਪੀ ਓਂਕਾਰ ਸਿੰਘ ਬਰਾੜ, ਡੀਐੱਸਪੀ ਭਾਰਤ ਮਸੀਹ ਲੱਧੜ, ਡੀਐੱਸਪੀ ਸਰਵਣ ਸਿੰਘ ਬੱਲ ਤੇ ਡੀਐੱਸਪੀ ਰਾਜੀਵ ਕੁਮਾਰ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਵੱਲੋਂ ਮੁੱਖ ਬਾਜ਼ਾਰਾਂ, ਭੀੜ-ਭਾੜ ਵਾਲੇ ਇਲਾਕਿਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਧਾਰਮਿਕ ਸਥਾਨਾਂ ਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਦਾਖਲਾ ਤੇ ਨਿਕਾਸ ਮਾਰਗਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਤੇ ਸ਼ੱਕੀ ਵਿਅਕਤੀਆਂ ਦੀ ਤਸਦੀਕ ਕੀਤੀ ਜਾ ਰਹੀ ਹੈ। ਆਜ਼ਾਦੀ ਦਿਵਸ ਦੇ ਮੱਦੇਨਜ਼ਰ ਰਾਤ ਸਮੇਂ ਨਾਈਟ ਡੋਮੀਨੇਸ਼ਨ ਮੁਹਿੰਮ ਨੂੰ ਵੀ ਤੇਜ਼ ਕੀਤਾ ਗਿਆ ਹੈ। ਪੁਲਿਸ ਵੱਲੋਂ ਸੰਵੇਦਨਸ਼ੀਲ ਇਲਾਕਿਆਂ ’ਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਤੇ ਸਮਾਜ ਵਿਰੋਧੀ ਤੇ ਅਪਰਾਧਿਕ ਤੱਤਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। Jalandhar News

ਇਹ ਵੀ ਪੜ੍ਹੋ : Canada Murder Case: ਕੈਨੇਡਾ ’ਚ ਹਿਮਾਂਸ਼ੀ ਖੁਰਾਨਾ ਕਤਲ ਮਾਮਲੇ ’ਚ ਵੱਡਾ ਅਪਡੇਟ, 8 ਮਹੀਨੇ ਬਾਅਦ ਮੁਲਜ਼ਮ ਗ੍ਰਿਫ਼ਤਾਰ

ਇਸ ਤੋਂ ਇਲਾਵਾ ਇਮਰਜੈਂਸੀ ਰਿਸਪਾਂਸ ਵਹੀਕਲਜ਼ ਨੂੰ 24 ਘੰਟੇ ਜ਼ਿਲ੍ਹੇ ’ਚ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ’ਚ ਲੋਕਾਂ ਤੱਕ ਤੁਰੰਤ ਪੁਲਿਸ ਸਹਾਇਤਾ ਪਹੁੰਚਾਈ ਜਾ ਸਕੇ। ਜਲੰਧਰ ਦਿਹਾਤੀ ਪੁਲਿਸ ਨੇ ਆਮ ਲੋਕਾਂ ਨੂੰ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਚੇਤ ਤੇ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸ਼ੱਕੀ ਵਿਅਕਤੀ, ਲਾਵਾਰਿਸ ਵਸਤੂ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਐਮਰਜੈਂਸੀ ਪੁਲਿਸ ਸਹਾਇਤਾ ਲਈ 112 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਆਜ਼ਾਦੀ ਦਿਵਸ ਨੂੰ ਸ਼ਾਂਤਮਈ ਤੇ ਸੁਰੱਖਿਅਤ ਮਾਹੌਲ ’ਚ ਮਨਾਉਣ ਲਈ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਗਏ ਹਨ। ਜਲੰਧਰ ਦਿਹਾਤੀ ਪੁਲਿਸ ਕਾਨੂੰਨ-ਵਿਵਸਥਾ ਕਾਇਮ ਰੱਖਣ ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਮੁਸਤੈਦ ਹੈ।

Gangster Goldy Brar: ਗੈਂਗਸਟਰ ਗੋਲਡੀ ਬਰਾਡ਼ ਦੇ ਸੱਤ ਗੁਰਗੇ ਹਥਿਆਰਾਂ ਸਮੇਤ ਕਾਬੂ
ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਕ ’ਚ ਸਨ | Gangster Goldy Brar

(ਸੱਚ ਕਹੂੰ ਨਿਊਜ਼) ਜਲੰਧਰ। ਜਲੰਧਰ ਦੇਹਾਤ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ (Gangster Goldy Brar) ਅਤੇ ਰਵੀ ਬਲਾਚੌਰੀਆ ਦੇ 7 ਸਾਥੀਆਂ ਨੂੰ ਹਥਿਆਰਾਾਂ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇੱਕ ਪੁਲਿਸ ਮੁਲਾਜ਼ਮ ਵੀ ਸ਼ਾਮਲ ਹੈ। ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਦੋਸ਼ੀਆਂ ਦੀ ਮੱਦਦ ਕਰਦਾ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ 4 ਨਾਜਾਇਜ਼ ਹਥਿਆਰ, 7 ਜਿੰਦਾ ਕਾਰਤੂਸ, 1000 ਅਲਪਰਾਜ਼ੋਲਮ ਗੋਲੀਆਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਲਗਜ਼ਰੀ ਕਾਰ ਵੀ ਜ਼ਬਤ ਕੀਤੀ ਗਈ ਹੈ।

ਇਹ ਵੀ ਪੜ੍ਹੋ: Suicide: ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ’ਚ ਵਿਦਿਆਰਥੀ ਵੱਲੋਂ ਖੁਦਕੁਸ਼ੀ

ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਐਸਪੀ ਜਸਰੂਪ ਕੌਰ ਬਾਠ ਦੀ ਅਗਵਾਈ ‘ਚ ਇੱਕ ਅਪਰੇਸ਼ਨ ਚਲਾਇਆ ਗਿਆ। ਪੁਲਿਸ ਨੇ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ 7 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਗਿਰੋਹ ਦਾ ਸਰਗਨਾ ਅੰਕੁਸ਼ ਸੱਭਰਵਾਲ ਹੈ। ਮੁਲਜ਼ਮ ਹੁਸ਼ਿਆਰਪੁਰ ਅਤੇ ਜਲੰਧਰ ਵਿੱਚ 4 ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਦੋਵਾਂ ਥਾਵਾਂ ‘ਤੇ ਦੋ ਕਤਲ ਕੀਤੇ ਜਾਣੇ ਸਨ।

ਗ੍ਰਿਫ਼ਤਾਰ ਕੀਤੇ ਗਏ ਪੁਲਿਸ ਮੁਲਾਜ਼ਮ ਨਕੋਦਰ ਸਦਰ ਥਾਣੇ ਵਿੱਚ ਕਾਂਸਟੇਬਲ ਦੇ ਤੌਰ ‘ਤੇ ਤਾਇਨਾਤ ਸੀ, ਅਤੇ ਗੈਂਗਸਟਰਾਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰਦਾ ਸੀ। ਫੜੇ ਗਏ ਕਾਂਸਟੇਬਲ ਦੀ ਪਛਾਣ ਆਰੀਅਨ ਸਿੰਘ ਵਜੋਂ ਹੋਈ ਹੈ। ਜਿਸ ਨੂੰ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। Gangster Goldy Brar

Jalandhar Police: ਪੁਲਿਸ ਦੀ ਵੱਡੀ ਕਾਰਵਾਈ, ਲਖਬੀਰ ਲੰਡਾ ਦੇ ਤਿੰਨ ਸਾਥੀ ਕਾਬੂ
ਜਲੰਧਰ। Jalandhar Police:  ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੈਨੇਡਾ ਸਥਿੱਤ ਅੱਤਵਾਦੀ ਲਖਬੀਰ ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼ ਹੈਂਡਲਰਾਂ ਦੁਆਰਾ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਖ਼ਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਹ ਜ਼ਬਰਦਸਤੀ ਅਤੇ ਸਰਹੱਦ ਪਾਰੋਂ ਹਥਿਆਰ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਦੇ ਕੈਨੇਡਾ ਵਿੱਚ ਲੁਕੇ ਹੋਏ ਅੱਤਵਾਦੀ ਲਖਬੀਰ ਲੰਡਾ ਨਾਲ ਸਬੰਧ ਹਨ। ਤਿੰਨੇ ਮੁਲਜ਼ਮ ਸੰਗਠਿਤ ਅਪਰਾਧ ਅਤੇ ਫਿਰੌਤੀ ਦਾ ਵੱਡਾ ਵੈੱਟਵਰਕ ਚਲਾ ਰਹੇ ਸਨ। ਸਾਰੇ ਤੱਥਾਂ ਦੀ ਪੜਤਾਲ ਕਰਨ ਤੋਂ ਬਾਅਦ ਜਲੰਧਰ ਪੁਲਿਸ ਨੇ ਜਾਲ ਵਿਛਾ ਕੇ ਇਨ੍ਹਾਂ ਨੂੰ ਕਾਬੂ ਕਰ ਲਿਆ। (Jalandhar Police)

Also Read : ਪਟਿਆਲਾ ਰੇਂਜ ਅਧੀਨ ਆਉਂਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਰੋਜ਼ਾਨਾ ਮਿਲਣਗੇ ਡੀਆਈਜੀ ਭੁੱਲਰ

ਡੀਜੀਪੀ ਨੇ ਅੱਗੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਨੇ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਖ਼ਤਮ ਕਰਨ ਦਾ ਕੰਮ ਸੌਂਪਿਆ ਸੀ। ਇਨ੍ਹਾਂ ਮੁਲਜ਼ਮਾਂ ਨੇ ਕਈ ਵਾਰ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਵੀ ਮੰਗਵਾਈ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਲੰਡਾ ਨਾਲ ਕਿਵੇਂ ਗੱਲਬਾਤ ਕਰਦੇ ਸਨ ਅਤੇ ਪਾਕਿਸਤਾਨ ਦੇ ਕਿਹੜੇ ਹਥਿਆਰ ਤੇ ਨਸ਼ਾ ਤਸਕਰਾਂ ਨਾਲ ਉਨ੍ਹਾਂ ਦੇ ਸਬੰਧ ਹਨ। (Jalandhar Police)

In a major breakthrough, Jalandhar Commissionerate Police arrests three associates of #Canada-based terrorist Lakhbir Landa.@PunjabPoliceInd intensifies its ongoing crackdown on organised crime adopting a Zero-Tolerance Policy on Organised Crime & Extortion Calls

The arrested… pic.twitter.com/6rdVduizR3

— DGP Punjab Police (@DGPPunjabPolice) June 10, 2024

ਜਲੰਧਰ ਸਿਟੀ ਪੁਲਿਸ ਨੇ ਤਿੰਨ ਖਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਖਿਲਾਫ਼ ਪਹਿਲਾਂ ਹੀ ਨਸ਼ਾ ਤਸਕਰੀ, ਹਥਿਆਰਾਂ ਦੀ ਤਸਕਰੀ, ਜ਼ਬਰੀ ਵਸੂਲੀ ਤੇ ਹੋਰ ਘਿਨਾਉਣੇ ਅਪਰਾਧਾਂ ਦੇ 35 ਤੋਂ ਵੱਧ ਕੇਸ ਦਰਜ ਹਨ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ‘ਤੇ ਵੀ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ ਹੈ।