Farmer News - Sach Kahoon Punjabi
Farmer News: ਭਾਰਤ-ਅਮਰੀਕਾ ਵਪਾਰ ਸਮਝੌਤਾ- ਕਿਸਾਨਾਂ ਨੇ ਖੇਤੀ ਸੈਕਟਰ ਨੂੰ ਬਾਹਰ ਰੱਖਣ ਦੀ ਕੀਤੀ ਮੰਗ, ਰਾਸ਼ਟਰਪਤੀ ਦੇ ਨਾਮ ਸੌਂਪਿਆ ਮੰਗ-ਪੱਤਰ
ਸਰਕਾਰ ਵੱਲੋਂ ਜਿਵੇਂ ਕਾਰਪੋਰੇਟ ਘਰਾਣਿਆਂ ਦੇ ਕਰਜੇ ਮਾਫ਼ ਕੀਤੇ
Farmer News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਮੋਰਚਾ ਗੈਰ ਰਾਜਨੀਤਿਕ ਭਾਰਤ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਫਰੀਦਕੋਟ ਵਿਖੇ ਮਾਣਯੋਗ ਰਾਸ਼ਟਰਪਤੀ ਭਾਰਤ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਡੀਸੀ ਨੂੰ ਸੌਂਪਿਆ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਕੌਮੀ ਕਨਵੀਨਰ ਅਤੇ ਬੀਕੇਯੂ ਏਕਤਾ ਸਿੱਧੂਪੁਰ ਦੇ ਪ੍ਰਧਾਨ ਸ.ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨੀ ਦੀਆਂ ਹੱਕੀ ਮੰਗਾਂ ਐਮਐਸਪੀ ਦਾ ਗਾਰੰਟੀ ਕਾਨੂੰਨ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ C²+50% ਫਾਰਮੂਲੇ ਮੁਤਾਬਕ ਫਸਲਾਂ ਦੇ ਭਾਅ, ਕਿਸਾਨਾਂ, ਮਜ਼ਦੂਰਾਂ ਦੀ ਕੁੱਲ ਕਰਜ ਮੁਕਤੀ ਆਦਿ ਅਤੇ ਕੇਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਅਤੇ ਵੱਖ-ਵੱਖ ਸਮੇਂ ਲਿਖਤ ਵਿੱਚ ਕੀਤੇ ਗਏ ਵਾਅਦੇ,ਲਿਖਤ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਕਿਸਾਨੀ ਨੂੰ ਖਤਮ ਕਰਨ ਕਾਨੂੰਨ ਲਿਆਂਦੇ ਜਾ ਰਹੇ ਹਨ।
ਇਹ ਵੀ ਪੜ੍ਹੋ: PM KISAN Scheme: ਕਿਸਾਨਾਂ ਲਈ ਅਹਿਮ ਖ਼ਬਰ: ਪੀਐਮ-ਕਿਸਾਨ ਦੀ ਅਗਲੀ ਕਿਸ਼ਤ ਲੈਣ ਲਈ ਕਰਨਾ ਪਵੇਗਾ ਇਹ ਜ਼ਰੂਰੀ ਕੰਮ ,ਜਾਣ…
ਉਨ੍ਹਾਂ ਅੱਗੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨਾਲ ਰਾਤ ਦੇ ਹਨ੍ਹੇਰੇ ਵਿੱਚ ਦੇਸ਼ ਦੇ ਰੀੜ ਦੀ ਹੱਡੀ ਖੇਤੀਬਾੜੀ ਅਤੇ ਡੇਅਰੀ ਖੇਤਰ ਨੂੰ ਬਰਬਾਦ ਕਰਨ ਵਾਲੀ ਕਿਸਾਨ ਮਾਰੂ ਅਤੇ ਦੇਸ਼ਮਾਰੂ ਸੰਧੀ ਕੀਤੀ ਗਈ ਹੈ ਅਤੇ ਜੇਕਰ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਇਹਨਾਂ ਖੇਤੀਬਾੜੀ,ਡੇਅਰੀ ਖੇਤਰਾਂ ਉੱਪਰ ਲਾਗੂ ਹੁੰਦਾ ਹੈ ਤਾਂ ਫਿਰ ਪਹਿਲਾਂ ਹੀ ਆਤਮ ਹੱਤਿਆ ਦੇ ਰਸਤੇ ਉੱਪਰ ਤੁਰੀ ਕਿਸਾਨੀ ਬਿਲਕੁੱਲ ਖਤਮ ਹੋ ਜਾਵੇਗੀ। ਇਸ ਲਈ ਉਹਨਾਂ ਵੱਲੋਂ ਅੱਜ ਮਾਣਯੋਗ ਰਾਸ਼ਟਰਪਤੀ ਜੀ ਦੇ ਨਾਮ ਇਹਨਾਂ ਖੇਤਰਾਂ ਨੂੰ ਬਾਹਰ ਰੱਖਣ ਲਈ ਮੰਗ ਪੱਤਰ ਦਿੱਤੇ ਗਏ ਹਨ।
ਉਹਨਾਂ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਫਸਲਾਂ ਉੱਪਰ ਪੈ ਰਹੀਆਂ ਕੁਦਰਤੀ ਅਤੇ ਸਰਕਾਰੀ ਮਾਰਾਂ ਅਤੇ ਫਸਲਾਂ ਦੇ ਭਾਅ ਨਾਂ ਮਿਲਣ ਕਾਰਨ ਅਤੇ ਹੁਣ ਆਲੂਆਂ ਦੀ ਫਸਲ ਵਿੱਚ ਪਏ ਘਾਟੇ ਅਤੇ ਲੈਂਡ ਮੋਰਗੇਜ ਬੈਂਕਾਂ ਵੱਲੋਂ ਕਰਜਾਈ ਕਿਸਾਨਾਂ ਦੀਆਂ ਤਸਵੀਰਾਂ ਲਗਾ ਕੇ ਸਮਾਜਿਕ ਤੌਰ ’ਤੇ ਜਲੀਲ ਕਰਨ ਦੇ ਡਰ ਕਾਰਨ ਹੀ ਪਿੰਡ ਹਰੀਨੌ ਦੇ ਦੋ ਸਕੇ ਭਰਾਵਾਂ ਨੂੰ ਖੁਦਕੁਸ਼ੀ ਕਰ ਲਈ ਮਜ਼ਬੂਰ ਹੋਣਾ ਪਿਆ ਅਤੇ ਇਸ ਲਈ ਉਹਨਾਂ ਪਿੰਡ ਹਰੀਨੌ ਜ਼ਿਲ੍ਹਾ ਫਰੀਦਕੋਟ ਦੇ ਸਕੇ ਭਰਾਵਾਂ ਜਸਕਰਨ ਸਿੰਘ ਤੇ ਜਸਵਿੰਦਰ ਸਿੰਘ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਵਾਲੇ ਸਾਰੇ ਸਬੰਧਤ ਮੁਲਾਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਲਈ ਅਤੇ ਸਹਿਕਾਰਤਾ ਵਿਭਾਗ ਦੇ ਮੁਖੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੈਂਡ ਮੋਰਗੇਜ ਬੈਂਕਾਂ ਰਾਹੀਂ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਕਰਨ ਦੇ ਦਿੱਤੇ ਗਏ ਹੁਕਮਾਂ ਨੂੰ ਰੱਦ ਕਰਵਾਉਣ ਲਈ ਫਰੀਦਕੋਟ ਵਿਖੇ ਲੈਂਡ ਮੌਰਗੇਜ ਬੈਂਕ ਅੱਗੇ ਧਰਨਾ ਚੱਲ ਰਿਹਾ ਅਤੇ ਧਰਨੇ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅੱਜ ਪੁਤਲਾ ਫੂਕਿਆ ਗਿਆ।
ਉਹਨਾਂ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਸਰਕਾਰ ਦੀਆਂ ਕਿਸਾਨ ਮਾਰੂ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਰਕੇ ਹੀ ਕਿਸਾਨ ਕਰਜਾਈ ਹੋਏ ਹਨ ਇਸ ਲਈ ਸਰਕਾਰ ਵੱਲੋਂ ਜਿਵੇਂ ਕਾਰਪੋਰੇਟ ਘਰਾਣਿਆਂ ਦੇ ਕਰਜੇ ਮਾਫ਼ ਕੀਤੇ ਗਏ ਸਨ ਉਸੇ ਤਰਜ਼ ਉੱਪਰ ਹੀ ਸਾਰੇ ਕਿਸਾਨਾਂ ਦੀ ਕਰਜ ਮੁਕਤੀ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਜੋ ਜਡਮੀਨਾਂ ਦੀ ਕੁਰਕੀ ਕਰਨ ਦਾ ਫੁਰਮਾਨ ਜਾਰੀ ਕੀਤਾ ਗਿਆ ਹੈ ਉਸ ਨੂੰ ਵਾਪਸ ਲਿਆ ਜਾਵੇ ਅਤੇ ਜਿੰਨੀਆਂ ਵੀ ਬੈਂਕਾਂ ਕੋਲ ਕਿਸਾਨਾਂ ਦੇ ਖਾਲੀ ਚੈੱਕ ਪਏ ਹਨ ਉਹਨਾਂ ਨੂੰ ਵਾਪਸ ਕਿਸਾਨਾਂ ਨੂੰ ਦਿਵਾਇਆ ਜਾਵੇ। Farmer News
ਬੇਮੌਸਮੀ ਬਰਸਾਤ ਗੜੇਮਾਰੀ ਨੇ ਕਿਸਾਨਾਂ ਦੇ ਸਾਹ ਸੂਤੇ
ਜਗਜੀਤ ਸਿੰਘ ਡੱਲੇਵਾਲ ਨੇ ਪੱਤਰਕਾਰਾਂ ਨਾਲ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਕਣਕ ਅਤੇ ਸਰੋਂ ਦੀ ਫਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਇਸ ਬੇਮੌਸਮੀ ਬਰਸਾਤ ਗੜੇਮਾਰੀ ਅਤੇ ਝੱਖੜ ਨੇ ਪਹਿਲਾਂ ਹੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਫਸਲਾਂ ਵਿੱਚ ਪੈ ਰਹੀਆਂ ਮਾਰਾਂ ਜਿਵੇਂ ਕਿ ਝੋਨੇ,ਮੱਕੀ,ਗੰਨਾ ਅਤੇ ਆਲੂ ਦੀ ਫਸਲ ਨੇ ਪਹਿਲਾ ਹੀ ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਤੋੜ ਕੇ ਰੱਖ ਦਿੱਤਾ ਸੀ ਅਤੇ ਹੁਣ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਹੋਈ ਕਣਕ ਦੀ ਫਸਲ ਉੱਪਰ ਹੋ ਰਹੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ, ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ, ਜ਼ਿਲ੍ਹਾ ਖਜਾਨਚੀ ਗੁਰਾਂਦਿੱਤਾ ਸਿੰਘ ਬਾਜਾਖਾਨਾ, ਸ਼ਿੰਦਰਪਾਲ ਸਿੰਘ ਪ੍ਰਧਾਨ ਬਲਾਕ ਜੈਤੋ, ਬਲਜਿੰਦਰ ਸਿੰਘ ਵਾੜਾ ਭਾਈਕਾ ਪ੍ਰਧਾਨ ਬਲਾਕ ਬਾਜਾਖਾਨਾ, ਨਾਇਬ ਸਿੰਘ ਸ਼ੇਰ ਸਿੰਘ ਵਾਲਾ ਪ੍ਰਧਾਨ ਸਾਦਿਕ ਬਲਾਕ, ਨਿਰਮਲ ਸਿੰਘ ਢਿਲਵਾਂ ਪ੍ਰਧਾਨ ਬਲਾਕ ਕੋਟਕਪੂਰਾ, ਸੁਖਚਰਨ ਸਿੰਘ ਕਾਲਾ ਪ੍ਰਧਾਨ ਬਲਾਕ ਗੋਲੇਵਾਲਾ, ਤੇਜਾ ਸਿੰਘ ਪੱਕਾ ਪ੍ਰਧਾਨ ਬਲਾਕ ਫਰੀਦਕੋਟ, ਜਤਿੰਦਰਜੀਤ ਸਿੰਘ ਭਿੰਡਰ ਨੌਜਵਾਨ ਆਗੂ, ਰਾਜਵੀਰ ਸਿੰਘ ਪੱਖੀ, ਹੁਸ਼ਿਆਰ ਸਿੰਘ ਸੋਨਾ ਮਿਸ਼ਰੀ ਵਾਲਾ, ਨਾਇਬ ਸਿੰਘ ਢਿੱਲਵਾਂ ਆਦਿ ਕਿਸਾਨ ਆਗੂ ਹਾਜ਼ਰ ਸਨ। Farmer News
PM Kisan Yojana 22nd Kisht: ਪੀਐਮ ਕਿਸਾਨ ਦੀ 22ਵੀਂ ਕਿਸ਼ਤ ਤੋਂ ਪਹਿਲਾਂ ਸਰਕਾਰ ਦਾ ਅਪਡੇਟ, ਇਸ ਤਰ੍ਹਾਂ ਮਿਲਦੇ ਹਨ 2000 ਰੁਪਏ
PM Kisan Yojana 22nd Kisht: ਨਵੀਂ ਦਿੱਲੀ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਲਗਭਗ ਹਰ ਕੋਈ ਜਾਣਦਾ ਹੈ। ਇਹ ਭਾਰਤ ਸਰਕਾਰ ਦੁਆਰਾ ਕਿਸਾਨਾਂ ਦੇ ਹਿੱਤ ਲਈ ਲਾਗੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਵਿੱਚੋਂ ਇੱਕ ਹੈ। ਕੇਂਦਰ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਇਸ ਮਹੱਤਵਾਕਾਂਖੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ, ਕਿਸਾਨਾਂ ਨੂੰ ਹੁਣ ਤੱਕ 4 ਲੱਖ ਕਰੋੜ ਤੋਂ ਵੱਧ ਪ੍ਰਾਪਤ ਹੋਏ ਹਨ। ਇਹ ਰਕਮ ਦੇਸ਼ ਭਰ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ​​ਕਰਨ ਲਈ 21 ਕਿਸ਼ਤਾਂ ਵਿੱਚ ਵੰਡੀ ਗਈ ਹੈ। ਇਸਦਾ ਐਲਾਨ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਰਾਮ ਨਾਥ ਠਾਕੁਰ ਨੇ ਲੋਕ ਸਭਾ ਵਿੱਚ ਕੀਤਾ। ਸਰਕਾਰੀ ਅੰਕੜਿਆਂ ਅਨੁਸਾਰ, ਕਰੋੜਾਂ ਕਿਸਾਨਾਂ ਨੂੰ ਇਹ ਰਕਮ ਪ੍ਰਾਪਤ ਹੋਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀਆਂ ਵਿੱਤੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਫਰਵਰੀ 2019 ਵਿੱਚ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਇਹ ਸਹਾਇਤਾ ਖੇਤੀਬਾੜੀ ਉਦੇਸ਼ਾਂ ਲਈ ਲੋੜੀਂਦੇ ਬੀਜ ਅਤੇ ਖਾਦ ਖਰੀਦਣ ਵਿੱਚ ਬਹੁਤ ਉਪਯੋਗੀ ਹੈ। ਇੱਕ ਕੇਂਦਰੀ ਖੇਤਰ ਯੋਜਨਾ ਦੇ ਰੂਪ ਵਿੱਚ, ਸਾਰੀ ਲਾਗਤ ਭਾਰਤ ਸਰਕਾਰ ਦੁਆਰਾ ਸਹਿਣ ਕੀਤੀ ਜਾਂਦੀ ਹੈ। ਇਹ ਫੰਡਿੰਗ ਵਧਦੀ ਖੇਤੀ ਲਾਗਤਾਂ ਦੇ ਸਮੇਂ ਕਿਸਾਨਾਂ ਨੂੰ ਕੁਝ ਰਾਹਤ ਪ੍ਰਦਾਨ ਕਰਦੀ ਹੈ।
PM Kisan Yojana 22nd Kisht
ਇਸ ਯੋਜਨਾ ਦੇ ਤਹਿਤ, ਹਰੇਕ ਯੋਗ ਕਿਸਾਨ ਨੂੰ ਪ੍ਰਤੀ ਸਾਲ 6,000 ਰੁਪਏ ਨਕਦ ਮਿਲਦੇ ਹਨ। ਇਹ ਰਕਮ ਇੱਕਮੁਸ਼ਤ ਨਹੀਂ, ਸਗੋਂ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ। ਹਰ ਚਾਰ ਮਹੀਨਿਆਂ ਵਿੱਚ ਇੱਕ ਵਾਰ, 2,000 ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾ ਕੀਤੇ ਜਾਂਦੇ ਹਨ। ਇਸ ਤਰ੍ਹਾਂ, ਸਰਕਾਰ ਕਿਸਾਨਾਂ ਨੂੰ ਸਾਲ ਭਰ ਫਸਲ ਨਿਵੇਸ਼ ਲਈ ਫੰਡ ਪ੍ਰਦਾਨ ਕਰਨ ਦੀ ਯੋਜਨਾ ਬਣਾ ਰਹੀ ਹੈ, ਜਦੋਂ ਵੀ ਉਨ੍ਹਾਂ ਨੂੰ ਉਨ੍ਹਾਂ ਦੀ ਲੋੜ ਹੁੰਦੀ ਹੈ।
Read Also : ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ : ਮੁੱਖ ਮੰਤਰੀ ਮਾਨ
ਪਹਿਲਾਂ, ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਵਿਚੋਲਿਆਂ ਦੀ ਮੌਜੂਦਗੀ ਕਾਰਨ ਰੁਕਾਵਟ ਆਉਂਦੀ ਸੀ। ਇਸ ਨੂੰ ਹੱਲ ਕਰਨ ਲਈ, ਪ੍ਰਧਾਨ ਮੰਤਰੀ ਕਿਸਾਨ ਯੋਜਨਾ ਲਈ ਇੱਕ ਮਜ਼ਬੂਤ ​​ਡਿਜੀਟਲ ਬੁਨਿਆਦੀ ਢਾਂਚਾ ਵਿਕਸਤ ਕੀਤਾ ਗਿਆ ਹੈ। ਨਤੀਜੇ ਵਜੋਂ, ਕੋਈ ਪੈਸਾ ਉਰਾਂ-ਪਰਾਂ ਨਹੀਂ ਕੀਤਾ ਜਾ ਰਿਹਾ ਹੈ ਅਤੇ ਸਿੱਧੇ ਲਾਭਪਾਤਰੀਆਂ ਤੱਕ ਪਹੁੰਚ ਰਿਹਾ ਹੈ। ਤਕਨਾਲੋਜੀ ਦੀ ਵਰਤੋਂ ਨਾਲ ਪਾਰਦਰਸ਼ਤਾ ਵਧੀ ਹੈ। ਅਧਿਕਾਰੀ ਇਹ ਯਕੀਨੀ ਬਣਾਉਣ ਲਈ ਨਿਰੰਤਰ ਨਿਗਰਾਨੀ ਕਰ ਰਹੇ ਹਨ ਕਿ ਹਰੇਕ ਯੋਗ ਕਿਸਾਨ ਨੂੰ ਆਪਣਾ ਹਿੱਸਾ ਮਿਲੇ।
PM Kisan Yojana 22nd Kisht
ਇਸ ਸਕੀਮ ਅਧੀਨ ਸਾਰੇ ਭੁਗਤਾਨ ਡਾਇਰੈਕਟ ਬੈਨੀਫਿਟ ਟਰਾਂਸਫਰ ਰਾਹੀਂ ਕੀਤੇ ਜਾਂਦੇ ਹਨ। ਫੰਡ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਂਦੇ ਹਨ ਜੋ ਉਨ੍ਹਾਂ ਦੇ ਆਧਾਰ ਨੰਬਰਾਂ ਨਾਲ ਜੁੜੇ ਹੁੰਦੇ ਹਨ। ਆਧਾਰ ਸੀਡਿੰਗ ਪ੍ਰਕਿਰਿਆ ਨੇ ਜਾਅਲੀ ਖਾਤਿਆਂ ਨੂੰ ਖਤਮ ਕਰਨਾ ਆਸਾਨ ਬਣਾ ਦਿੱਤਾ ਹੈ। ਇਸ ਸਕੀਮ ਤੋਂ ਸਿਰਫ਼ ਅਸਲੀ ਕਿਸਾਨ ਹੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਪ੍ਰਣਾਲੀ ਨੇ ਭ੍ਰਿਸ਼ਟਾਚਾਰ ਦੀ ਸੰਭਾਵਨਾ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ।
ਲੋਕ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ, ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸਾਨ ਭਲਾਈ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਹ ਨਾ ਸਿਰਫ਼ ਫੰਡ ਪ੍ਰਦਾਨ ਕਰ ਰਹੇ ਹਨ ਬਲਕਿ ਇਹ ਵੀ ਯਕੀਨੀ ਬਣਾ ਰਹੇ ਹਨ ਕਿ ਕਿਸਾਨਾਂ ਨੂੰ ਬਿਜਾਈ ਦੇ ਸਮੇਂ ਇਹ ਪ੍ਰਾਪਤ ਹੋਣ। ਦੇਸ਼ ਭਰ ਦੇ ਛੋਟੇ ਅਤੇ ਸੀਮਾਂਤ ਕਿਸਾਨ ਇਸ ਯੋਜਨਾ ਤੋਂ ਸਭ ਤੋਂ ਵੱਧ ਲਾਭ ਉਠਾ ਰਹੇ ਹਨ। ਪੇਂਡੂ ਕਿਸਾਨ ਵੀ ਡਿਜੀਟਲ ਬੈਂਕਿੰਗ ਪ੍ਰਤੀ ਵਧੇਰੇ ਜਾਗਰੂਕ ਹੋ ਰਹੇ ਹਨ।
PM Kisan Yojana 22nd Kisht
ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਹ ਇਨਕਲਾਬੀ ਬਦਲਾਅ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ​​ਕਰ ਰਹੇ ਹਨ। 21 ਕਿਸ਼ਤਾਂ ਦੀ ਨਿਰੰਤਰ ਵੰਡ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਖੇਤੀਬਾੜੀ ਖੇਤਰ ਵਿੱਚ ਸਥਿਰਤਾ ਲਿਆਉਣ ਲਈ ਅਜਿਹੀਆਂ ਨਕਦੀ ਤਬਾਦਲਾ ਯੋਜਨਾਵਾਂ ਜ਼ਰੂਰੀ ਹਨ। ਇਸ ਨਾਲ ਕਿਸਾਨਾਂ ’ਤੇ ਕਰਜ਼ੇ ਦੇ ਬੋਝ ਨੂੰ ਕੁਝ ਹੱਦ ਤੱਕ ਘਟਾਉਣ ਦੀ ਉਮੀਦ ਹੈ।
ਸਰਕਾਰ ਦਾ ਉਦੇਸ਼ ਭਵਿੱਖ ਵਿੱਚ ਇਸ ਯੋਜਨਾ ਨੂੰ ਹੋਰ ਲੋਕਾਂ ਤੱਕ ਪਹੁੰਚਾਉਣਾ ਹੈ। ਯੋਗਤਾ ਤਸਦੀਕ ਸਮੇਂ-ਸਮੇਂ ’ਤੇ ਈ-ਕੇਵਾਈਸੀ ਵਰਗੇ ਤਰੀਕਿਆਂ ਰਾਹੀਂ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਖੇਤੀ ਨੂੰ ਲਾਭਦਾਇਕ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਇੱਕ ਮਹੱਤਵਪੂਰਨ ਸਾਧਨ ਬਣ ਗਈ ਹੈ। ਮੰਤਰੀ ਨੇ ਭਰੋਸਾ ਦਿੱਤਾ ਕਿ ਇਹ ਵਿੱਤੀ ਸਹਾਇਤਾ ਭਵਿੱਖ ਵਿੱਚ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ।
Kisan News: ਤੀਰਥ ਸਿੰਘ ਬਣਿਆ ਫਸਲੀ ਵਿਭਿੰਨਤਾ ਦਾ ਚਾਨਣ-ਮੁਨਾਰਾ
Kisan News: ਸੰਦੌੜ/ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਰਵਾਇਤੀ ਕਣਕ-ਝੋਨੇ ਦੀ ਖੇਤੀ ਤੋਂ ਇਲਾਵਾ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਇਆ ਜਾ ਸਕਦਾ ਹੈ, ਇਸ ਦੀ ਜਿਉਂਦੀ-ਜਾਗਦੀ ਮਿਸਾਲ ਹੈ, ਪਿੰਡ ਸੰਦੌੜ ਦਾ ਅਗਾਂਹਵਧੂ ਕਿਸਾਨ ਤੀਰਥ ਸਿੰਘ ਜੋ ਪਿਛਲੇ ਕਰੀਬ 18 ਸਾਲਾਂ ਤੋਂ ਬਾਗਬਾਨੀ ਵਿਭਾਗ ਤੋਂ ਪ੍ਰੇਰਣਾ ਲੈ ਕੇ ਲਗਾਤਾਰ ਸਬਜ਼ੀਆਂ ਦੀ ਪਨੀਰੀ (ਨਰਸਰੀ) ਤਿਆਰ ਕਰ ਰਿਹਾ ਹੈ ਅਤੇ ਲਗਭਗ 4 ਏਕੜ ਜ਼ਮੀਨ ਵਿੱਚ ਪਿਆਜ, ਮਿਰਚ, ਸ਼ਿਮਲਾ ਮਿਰਚ ਤੇ ਫੁੱਲ ਗੋਭੀ ਦੀ ਪਨੀਰੀ ਲਾ ਕੇ ਚੰਗੀ ਆਮਦਨ ਹਾਸਲ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਅਗਾਂਹਵਧੂ ਕਿਸਾਨ ਨੂੰ ਪੰਜਾਬ ਸਰਕਾਰ ਵੱਲ਼ੋਂ ਮੁੱਖ ਮੰਤਰੀ ਐਵਾਰਡ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਮੌਕੇ ਸਨਮਾਨ ਚਿੰਨ੍ਹ ਤੇ ਪੂਸਾ ਖੋਜ ਸੰਸਥਾ ਨਵੀਂ ਦਿੱਲੀ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।
ਇਹ ਖਬਰ ਵੀ ਪੜ੍ਹੋ : Delhi NCR Weather: ਦਿੱਲੀ ਐਨਸੀਆਰ ਦਾ ਬਦਲਿਆ ਮੌਸਮ, ਠੰਢ ਦੌਰਾਨ ਬੂੰਦਾਬਾਂਦੀ, ਜਾਣੋ ਅੱਜ ਦਾ AQI
ਗੱਲਬਾਤ ਕਰਦਿਆਂ ਤੀਰਥ ਸਿੰਘ ਨੇ ਦੱਸਿਆ ਕਿ ਜਿੱਥੇ ਰਵਾਇਤੀ ਫਸਲਾਂ ਦੀ ਲਾਗਤ ਵਧਦੀ ਜਾ ਰਹੀ ਹੈ, ਉੱਥੇ ਮੁਨਾਫਾ ਘੱਟ ਹੋ ਰਿਹਾ ਸੀ, ਜਿਸ ਕਾਰਨ ਉਸਨੇ ਬਾਗਬਾਨੀ ਵਿਭਾਗ ਦੀ ਸਲਾਹ ਨਾਲ ਪਿਆਜ਼ ਅਤੇ ਹੋਰ ਸਬਜ਼ੀਆਂ ਦੀ ਪਨੀਰੀ ਦੀ ਨਰਸਰੀ ਸ਼ੁਰੂ ਕੀਤੀ। ਮੌਜ਼ੂਦਾ ਸਮੇਂ ਵਿੱਚ ਉਸ ਦੀ ਪਨੀਰੀ ਦੀ ਮੰਗ ਆਪਣੇ ਇਲਾਕੇ ਵਿੱਚ ਹੀ ਨਹੀਂ ਸਗੋਂ ਨੇੜਲੇ ਜ਼ਿਲ੍ਹਿਆਂ ਦੇ ਕਿਸਾਨਾਂ ਵਿੱਚ ਵੀ ਕਾਫੀ ਵਧ ਗਈ ਹੈ ਅਤੇ ਕਰੀਬ 1500 ਕਿਸਾਨ ਸਬਜ਼ੀਆਂ ਦੀ ਪਨੀਰੀ ਲੈ ਕੇ ਚੰਗਾ ਝਾੜ ਪ੍ਰਾਪਤ ਕਰ ਰਹੇ ਹਨ ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀ ਪਨੀਰੀ ਰਾਹੀਂ ਉਸ ਨੂੰ ਨਿਰੰਤਰ ਆਮਦਨ ਪ੍ਰਾਪਤ ਹੋ ਰਹੀ ਹੈ। Kisan News
ਉਸਨੇ ਦੱਸਿਆ ਕਿ ਉਹ ਬਾਗਬਾਨੀ ਵਿਭਾਗ ਮਾਲੇਰਕੋਟਲਾ ਪਾਸੋਂ ਕੌਮੀ ਬਾਗਬਾਨੀ ਮਿਸ਼ਨ ਤਹਿਤ ਬਾਗਬਾਨੀ ਮਸ਼ੀਨਰੀ, ਗੰਡੋਆ ਖਾਦ ਯੂਨਿਟ ਤੇ ਸਬਸਿਡੀ ਪ੍ਰਾਪਤ ਕਰ ਚੁੱਕਾ ਹੈ। ਉਸਨੇ ਕਿਹਾ ਕਿ ਫਸਲੀ ਵਿਭਿੰਨਤਾ ਹੀ ਖੇਤੀ ਨੂੰ ਭਵਿੱਖ ਵਿੱਚ ਟਿਕਾਊ ਤੇ ਮੁਨਾਫੇਦਾਰ ਬਣਾ ਸਕਦੀ ਹੈ। ਬਾਗਬਾਨੀ ਫਸਲਾਂ ਨਾ ਸਿਰਫ ਆਮਦਨ ਵਧਾਉਂਦੀਆਂ ਹਨ, ਸਗੋਂ ਧਰਤੀ ਹੇਠਲੇ ਪਾਣੀ ਦੀ ਬੱਚਤ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਤੀਰਥ ਸਿੰਘ ਨੇ ਹੋਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਦੀ ਜਾਣਕਾਰੀ ਲੈ ਕੇ ਰਵਾਇਤੀ ਫਸਲਾਂ ਤੋਂ ਇਲਾਵਾ ਨਵੇਂ ਵਿਕਲਪ ਅਪਣਾਉਣ। ਇਸ ਸਬੰਧੀ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਹਰਦੀਪ ਸਿੰਘ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੱਤਪਰ ਹੈ। Kisan News
ਬਾਗਬਾਨੀ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਅਤੇ ਡਾਇਰੈਕਟਰ ਬਾਗਬਾਨੀ ਪੰਜਾਬ ਸੈਲਿੰਦਰ ਕੌਰ ਦੀ ਅਗਵਾਈ ਹੇਠ ਬਾਗਬਾਨੀ ਵਿਭਾਗ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ ਪੂਰੀ ਸਹਾਇਤਾ ਅਤੇ ਵੱਖ-ਵੱਖ ਸਕੀਮਾਂ ਤਹਿਤ ਸਬਸਿਡੀਆਂ ਮੁਹੱਈਆ ਕਰਵਾ ਰਿਹਾ ਹੈ। ਡਾ. ਹਰਦੀਪ ਸਿੰਘ ਨੇ ਕਿਹਾ ਕਿ ਤੀਰਥ ਸਿੰਘ ਵਰਗੇ ਅਗਾਂਹਵਧੂ ਕਿਸਾਨ ਹੋਰ ਕਿਸਾਨਾਂ ਲਈ ਪ੍ਰੇਰਣਾਸ੍ਰੋਤ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਾਗਬਾਨੀ ਵਿਭਾਗ ਵੱਲੋਂ ਦਿੱਤੀ ਜਾ ਰਹੀ ਅਤਿ-ਆਧੁਨਿਕ ਤਕਨਾਲੋਜੀ ਅਤੇ ਸਕੀਮਾਂ ਦੀ ਜਾਣਕਾਰੀ ਲੈ ਕੇ ਬਾਗਬਾਨੀ ਫਸਲਾਂ ਅਪਣਾਈਆਂ ਜਾਣ ਤਾਂ ਜੋ ਖੇਤੀ ਨੂੰ ਲਾਹੇਵੰਦ ਬਣਾਇਆ ਜਾ ਸਕੇ ਅਤੇ ਕਿਸਾਨੀ ਆਮਦਨ ਵਿੱਚ ਵਾਧਾ ਹੋਵੇ।
Farmer News: ਕਿਸਾਨ ਖੁਦਕੁਸ਼ੀਆਂ ਦੇ ਅੰਕੜਿਆਂ ’ਚ ਨਹੀਂ ਜਾਣਾ ਚਾਹੁੰਦਾ, ਇਹ ਅਣਮਨੁੱਖੀ ਹੋਵੇਗਾ : ਸ਼ਿਵਰਾਜ
Farmer News: ਪੰਜਾਬ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਸੂਬੇ ’ਚ ਫਸਲ ਬੀਮਾ ਯੋਜਨਾ ਲਾਗੂ ਕਰਨ ਦੀ ਕੀਤੀ ਮੰਗ
Farmer News: ਨਵੀਂ ਦਿੱਲੀ (ਏਜੰਸੀ)। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਕਿਸਾਨ ਖੁਦਕੁਸ਼ੀ ਦੇ ਅੰਕੜੇ ਸਾਂਝੇ ਕਰਨ ਤੋਂ ਇਨਕਾਰ ਕਰ ਦਿੱਤਾ, ਇਹ ਕਹਿੰਦੇ ਹੋਏ ਕਿ ਇਹ ‘ਅਣਮਨੁੱਖੀ’ ਹੋਵੇਗਾ। ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਸ਼ਨ ਕਾਲ ਦੌਰਾਨ ਇੱਕ ਪੂਰਕ ਸਵਾਲ ਵਿੱਚ ਪੁੱਛਿਆ ਕਿ ਪਿਛਲੇ 15 ਸਾਲਾਂ ਵਿੱਚ ਦੇਸ਼ ਵਿੱਚ ਕਿੰਨੇ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਉਨ੍ਹਾਂ ਨੇ ਸੂਬੇ-ਵਾਰ ਵੇਰਵਾ ਵੀ ਮੰਗਿਆ ਸੀ।
ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਇੱਕ ਵੀ ਖੁਦਕੁਸ਼ੀ ਮੰਦਭਾਗੀ ਹੈ। ਵੱਖ-ਵੱਖ ਪੇਸ਼ਿਆਂ ਵਿੱਚ ਕੰਮ ਕਰਨ ਵਾਲੇ ਲੋਕ ਅਕਸਰ ਵੱਖ-ਵੱਖ ਹਾਲਾਤਾਂ ਕਾਰਨ ਖੁਦਕੁਸ਼ੀ ਕਰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ। ਮੈਂ ਖੁਦਕੁਸ਼ੀ ਦੇ ਅੰਕੜਿਆਂ ਵਿੱਚ ਨਹੀਂ ਜਾਣਾ ਚਾਹੁੰਦਾ। ਇਹ ਅਣਮਨੁੱਖੀ ਹੋਵੇਗਾ, ਕਿਉਂਕਿ ਇਹ ਕਹਿਣਾ ਮੰਦਭਾਗਾ ਹੋਵੇਗਾ ਕਿ ਉਸ ਸਮੇਂ ਕਿੰਨੇ ਸਨ ਜਾਂ ਹੁਣ ਕਿੰਨੇ ਹਨ। ਪਰ ਸਾਡਾ ਸੰਕਲਪ ਹੈ ਕਿ ਹਰ ਵਿਅਕਤੀ ਮਨੁੱਖੀ ਸਨਮਾਨ ਨਾਲ ਜ਼ਿੰਦਗੀ ਜਿਉਣ ਅਤੇ ਇਹ ਯਕੀਨੀ ਬਣਾਉਣ ਵਿੱਚ ਅਸੀਂ ਕੋਈ ਕਸਰ ਨਹੀਂ ਛੱਡਾਂਗੇ। ਖੁਦਕੁਸ਼ੀ ਦੇ ਕਈ ਕਾਰਨ ਹਨ, ਕਈ ਵਾਰ ਵਿਦਿਆਰਥੀ, ਪੇਸ਼ੇਵਰ, ਕਾਰੋਬਾਰੀ ਅਤੇ ਇੱਥੋਂ ਤੱਕ ਕਿ ਘਰੇਲੂ ਔਰਤਾਂ ਵੀ ਖੁਦਕੁਸ਼ੀ ਕਰਦੀਆਂ ਹਨ। Farmer News
Read Also : ਚੋਣਾਂ ਨੂੰ ਨਿਰਪੱਖ ਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ
ਫਸਲ ਬੀਮਾ ਯੋਜਨਾ ਨੂੰ ਲਾਗੂ ਨਾ ਕਰਨ ਲਈ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਇਹ ਲਾਗੂ ਕੀਤੀ ਜਾਂਦੀ ਤਾਂ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਕੁਝ ਮੁਆਵਜ਼ਾ ਦਿੱਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਵਿੱਚ ਫਸਲ ਬੀਮਾ ਯੋਜਨਾ ਲਾਗੂ ਕਰਨ ਦੀ ਮੰਗ ਕੀਤੀ ਹੈ।
ਹੁਣ ਦੇਸ਼ ’ਚ ਦੋ ਗੇੜਾਂ ’ਚ ਹੋਵੇਗੀ ਮਰਦਮਸ਼ੁਮਾਰੀ
ਕੈਬਨਿਟ ਨੇ 2027 ਦੀ ਜਨਗਣਨਾ ਲਈ ਲੱਗਭੱਗ 12,000 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ 2027 ਦੀ ਮਰਦਮਸ਼ੁਮਾਰੀ ਲਈ 11,718 ਕਰੋੜ ਰੁਪਏ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਦੇਸ਼ ’ਚ ਦੋ ਗੇੜਾਂ ’ਚ ਮਰਦਮਸ਼ੁਮਾਰੀ ਕਰਵਾਈ ਜਾਵੇਗੀ ਪਹਿਲਾ ਗੇੜ ’ਚ ਘਰਾਂ ਦੀ ਸੂਚੀ ਬਣਾਉਣਾ ਅਤੇ ਘਰਾਂ ਦੀ ਜਨਗਣਨਾ (ਅਪਰੈਲ ਤੋਂ ਸਤੰਬਰ 2026) ਸ਼ਾਮਲ ਹੈ ਅਤੇ ਦੂਜੇ ਗੇੜ ’ਚ ਆਬਾਦੀ ਗਣਨਾ (ਪੀਈ) ਫਰਵਰੀ 2027 ਤੋਂ ਹੋਵੇਗੀ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਅਤੇ ਜੰਮੂ-ਕਸ਼ਮੀਰ ਦੇ ਬਰਫ਼ ਤੋਂ ਪ੍ਰਭਾਵਿਤ ਗੈਰ-ਸਮਕਾਲੀ ਖੇਤਰਾਂ ਅਤੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸੂਬਿਆਂ ਲਈ ਪੀਏ ਸਤੰਬਰ 2026 ਵਿੱਚ ਕੀਤਾ ਜਾਵੇਗਾ।
Farmer News: ਹੁਣ ਕਿਸਾਨਾਂ ਨੇ ਕਰ ਦਿੱਤਾ ਨਵਾਂ ਐਲਾਨ, 26 ਨਵੰਬਰ ਹੋਣ ਵਾਲੀ ਹੈ ਅਹਿਮ, ਨਵੇਂ ਸੰਘਰਸ਼ ਦੀ ਤਿਆਰੀ
Farmer News: ਸਰਸਾ (ਸੱਚ ਕਹੂੰ ਨਿਊਜ਼)। ਜ਼ਿਲ੍ਹੇ ’ਚ ਬੇਹਿਸਾਬ ਮੀਂਹ, ਪਾਣੀ ਭਰ ਜਾਣ ਤੇ ਘੱਗਰ ਦਰਿਆ ’ਚ ਆਏ ਹੜ੍ਹ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਅਜੇ ਤੱਕ ਕਿਸਾਨਾਂ ਨੂੰ ਨਾ ਮਿਲਣ ਕਾਰਨ ਗੁੱਸਾ ਲਗਾਤਾਰ ਵਧ ਰਿਹਾ ਹੈ। ਇਸੇ ਮੁੱਦੇ ਸਬੰਧੀ ਕਿਸਾਨ ਜਥੇਬੰਦੀਆਂ ਨੇ 26 ਨਵੰਬਰ ਨੂੰ ਹਿਸਾਰ ਵੱਲ ਨੂੰ ਚਾਲੇ ਪਾਉਣ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਤਾਂ ਕਰ ਦਿੱਤਾ ਸੀ, ਪਰ ਦੋ ਮਹੀਨਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਰਾਹਤ ਰਾਸ਼ੀ ਜ਼ਮੀਨ ’ਤੇ ਨਹੀਂ ਪਹੁੰਚੀ। Sirsa News
ਕਿਸਾਨਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਈ ਪਿੰਡਾਂ ’ਚ ਅਜੇ ਵੀ ਪਾਣੀ ਭਰਿਆ ਹੋਇਆ ਹੈ, ਜਿਸ ਕਾਰਨ ਫਸਲਾਂ ਦੀ ਬਿਜਾਈ ਗੰਭੀਰ ਰੂਪ ਨਾਲ ਪ੍ਰਭਾਵਿਤ ਹੋਈ ਹੈ। ਇਸ ਤੋਂ ਇਲਾਵਾ ਝੋਨੇ ਦੀ ਖੜ੍ਹੀ ਫਸਲ ਪਹਿਲਾਂ ਹੀ ਪਾਣੀ ਭਰ ਜਾਣ ਕਾਰਨ ਤਬਾਹ ਹੋ ਚੁੱਕੀ ਹੈ। ਘੱਗਰ ਦਰਿਆ ਦੇ ਬੰਨ੍ਹ ਟੁੱਟਣ ’ਤੇ ਓਵਰਫਲੋ ਹੋਣ ਕਾਰਨ ਜ਼ਿਲ੍ਹੇ ਦੇ ਕਈ ਪਿੰਡਾਂ ’ਚ ਤਬਾਹਕੁਨ ਪਾਣੀ ਭਰ ਗਿਆ ਸੀ। ਇਨ੍ਹਾਂ ’ਚ ਮੁੱਖ ਤੌਰ ’ਤੇ ਨੇਜ਼ਾਡੇਲਾ ਕਲਾਂ, ਨੇਜ਼ਾਡੇਲਾ ਖੁਰਦ, ਖੈਰੇਕਾਂ, ਫਰਵਾਈ, ਅਹਿਮਦਪੁਰ, ਓਟੂ, ਝੋੜਨਾਲੀ, ਕੇਲਨੀਆਂ ਸਮੇਤ ਘੱਗਰ ਨਾਲ ਲੱਗਦੇ ਕਈ ਪਿੰਡ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ’ਚ ਹਜ਼ਾਰਾਂ ਏਕੜ ’ਚ ਝੋਨੇ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਸੀ।
Farmer News
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਨੇ 10 ਨਵੰਬਰ ਨੂੰ ਲਘੂ ਸਕੱਤਰੇਤ ਗਰਾਊਂਡ ’ਚ ਧਰਨਾ-ਪ੍ਰਦਰਸ਼ਨ ਕੀਤਾ ਸੀ ਤੇ ਮੁੱਖ ਮੰਤਰੀ ਦੇ ਨਾਂਅ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਯਾਦ-ਪੱਤਰ ਸੌਂਪਿਆ ਸੀ। ਇਸ ਦੇ ਬਾਵਜੂਦ ਮੁਆਵਜ਼ਾ ਜਾਰੀ ਨਾ ਹੋਣ ਕਾਰਨ ਕਿਸਾਨਾਂ ’ਚ ਕਾਫ਼ੀ ਨਾਰਾਜ਼ਗੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਉਹ 26 ਨਵੰਬਰ ਨੂੰ ਹਿਸਾਰ ’ਚ ਵੱਡੇ ਪੱਧਰ ’ਤੇ ਪ੍ਰਦਰਸ਼ਨ ਕਰਨਗੇ।
Read Also : ਈਡੀ ਦੀ ਵੱਡੀ ਕਾਰਵਾਈ, ਕੋਲਾ ਮਾਫੀਆ ਨਾਲ ਜੁੜੇ 40 ਟਿਕਾਣਿਆਂ ’ਤੇ ਛਾਪੇਮਾਰੀ
ਅਖਿਲ ਭਾਰਤੀ ਕਿਸਾਨ ਸਭਾ ਦੇ ਪੰਜ ਮੈਂਬਰੀ ਵਫ਼ਦ ਦੇ ਮੈਂਬਰ ਤੇ ਨੇਜ਼ਾਡੇਲਾ ਕਲਾਂ ਨਿਵਾਸੀ ਇਕਬਾਲ ਸਿੰਘ ਨੇ ਕਿਹਾ ਕਿ ਘੱਗਰ ਤੇ ਮੀਂਹ ਨਾਲ ਜੋ ਨੁਕਸਾਨ ਹੋਇਆ ਸੀ, ਉਸ ਦਾ ਮੁਆਵਜ਼ਾ ਸਰਕਾਰ ਨੇ ਐਲਾਨਿਆ ਸੀ, ਪਰ ਅੱਜ ਤੱਕ ਕਿਸੇ ਵੀ ਕਿਸਾਨ ਨੂੰ ਰਾਸ਼ੀ ਨਹੀਂ ਮਿਲੀ। ਡੀਸੀ ਨੂੰ ਦੋ-ਤਿੰਨ ਵਾਰ ਯਾਦ-ਪੱਤਰ ਦੇ ਚੁੱਕੇ ਹਾਂ। ਜੇਕਰ ਮੁਆਵਜ਼ਾ ਨਾ ਮਿਲਿਆ ਤਾਂ ਕਿਸਾਨ ਮੁੜ ਤੋਂ ਅੰਦੋਲਨ ਕਰਨ ਲਈ ਮਜਬੂਰ ਹੋਣਗੇ। 26 ਤਰੀਕ ਨੂੰ ਹਿਸਾਰ ’ਚ ਵੱਡੀ ਗਿਣਤੀ ’ਚ ਕਿਸਾਨ ਇਕੱਠੇ ਹੋਣਗੇ।
Farmer News: SKM ਗੈਰ ਸਿਆਸੀ ਦਾ ਸੱਤਵਾਂ ਕੈਂਪ ਜਾਰੀ: ਹੜ੍ਹ ਪੀੜਤਾਂ ਦੀ ਕਣਕ ਬੀਜੀ
ਨਗਰ ਕੌਂਸਲ ਨਾਭਾ ਦੇ ਦਫਤਰ ’ਚੋਂ ਮਿਲੇ ਟਰਾਲੀਆਂ ਦੇ ਸਮਾਨ ਨੇ ਮੋਰਚਿਆਂ ਵਿੱਚੋਂ ਹੋਈਆਂ ਚੋਰੀਆਂ ਵਿੱਚ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸਰਪ੍ਰਸਤੀ ਹੇਠ ਹੋਣ ਦੀ ਸੱਚਾਈ ਉੱਪਰ ਲਗਾਈ ਮੋਹਰ : ਕਾਕਾ ਸਿੰਘ ਕੋਟੜਾ
ਐਸਕੇਐਮ ਗੈਰ ਸਿਆਸੀ ਵੱਲੋਂ ਹੜ੍ਹ ਪੀੜਤਾਂ ਦੀ ਕਣਕ ਬੀਜਣ ਲਈ ਬੀਜ, ਖਾਦ, ਡੀਜ਼ਲ ਤੇ ਟਰੈਕਟਰਾਂ ਸਮੇਤ ਸੱਤਵਾਂ ਕੈਂਪ ਜਾਰੀ
Farmer News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਸੂਬਾ ਪੱਧਰੀ ਮੀਟਿੰਗ ਹੜ੍ਹ ਪੀੜਤਾਂ ਦੀ ਕਣਕ ਬੀਜਣ ਲਈ ਤਰਨਤਾਰਨ ਵਿਖੇ ਚਲਾਏ ਜਾ ਰਹੇ ਕੈਂਪ ਵਿੱਚ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਆਗ, ਬਲਾਕ ਆਗੂ ਸ਼ਾਮਿਲ ਹੋਏ।
ਇਸ ਮੌਕੇ ਗੱਲਬਾਤ ਕਰਦਿਆਂ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਖਨੌਰੀ, ਸ਼ੰਭੂ ਬਾਰਡਰਾਂ ’ਤੇ 13 ਮਹੀਨਿਆਂ ਤੋਂ ਚੱਲ ਰਹੇ ਮੋਰਚਿਆਂ ਤੇ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਸਹਿ ’ਤੇ 19 ਮਾਰਚ ਨੂੰ ਕੀਤੇ ਹਮਲੇ ਦੌਰਾਨ ਕਿਸਾਨਾਂ ਦੇ ਟਰੈਕਟਰ, ਟਰਾਲੀਆਂ ਸਮੇਤ ਕਰੋੜਾਂ ਰੁਪਏ ਦਾ ਸਮਾਨ ਚੋਰੀ ਹੋਇਆ ਸੀ, ਜਿਸ ਲਈ ਸਾਡੇ ਵੱਲੋਂ ਸਿੱਧੇ ਤੌਰ ’ਤੇ ਸਰਕਾਰ ਤੇ ਪੰਜਾਬ ਪੁਲਿਸ ਨੂੰ ਜਿੰਮੇਵਾਰ ਠਹਿਰਾਇਆ ਗਿਆ ਸੀ ਕਿਉਂਕਿ ਮੋਰਚਿਆਂ ਤੋਂ ਚੋਰੀ ਹੋਈਆਂ ਟਰਾਲੀਆਂ ਵਿਧਾਇਕਾਂ ਦੇ ਕਰੀਬੀਆਂ ਤੇ ਪੁਲਿਸ ਮੁਲਾਜ਼ਮਾ ਕੋਲੋਂ ਬਰਾਮਦ ਹੋਈਆਂ ਸਨ ਤੇ ਕੁੱਝ ਮਹੀਨੇ ਪਹਿਲਾਂ ਟਰਾਲੀਆਂ ਦਾ ਸਮਾਨ ਨਗਰ ਕੌਂਸਲ ਨਾਭਾ ਦੀ ਪ੍ਰਧਾਨ ਦੇ ਪਤੀ ਪੰਕਜ ਪੱਪੂ ਦੀ ਵਰਕਸ਼ਾਪ ’ਚੋਂ ਬਰਾਮਦ ਹੋਇਆ।
ਬੀਤੇ ਦਿਨ ਨਗਰ ਕੌਂਸਲ ਨਾਭਾ ਦੇ ਦਫਤਰ ’ਚ ਮਿੱਟੀ ’ਚ ਦੱਬਿਆ ਟਰਾਲੀਆਂ ਦਾ ਸਮਾਨ ਵੀ ਬਰਾਮਦ ਹੋਇਆ ਹੈ , ਹੁਣ ਤਾਂ ਹਰ ਕਿਸੇ ਨੂੰ ਸਪੱਸ਼ਟ ਹੋ ਗਿਆ ਹੈ ਕਿ ਕਿਸਾਨ ਮੋਰਚਿਆਂ ਤੋਂ ਸਮਾਨ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸਰਪ੍ਰਸਤੀ ਹੇਠ ਹੀ ਚੋਰੀ ਹੋਇਆ ਹੈ। ਉਨਾਂ ਕਿਹਾ ਕਿ ਜਿੰਨਾਂ ਚਿਰ ਸਰਕਾਰ ਨੇ ਮੋਰਚਿਆਂ ਤੋਂ ਚੋਰੀ ਹੋਏ ਸਮਾਨ ਦੀ ਪੂਰਤੀ ਨਹੀਂ ਕੀਤੀ ਜਾਂਦੀ ਸਰਕਾਰ ਦਾ ਵਿਰੋਧ ਜਾਰੀ ਰਹੇਗਾ ਤੇ ਆਉਣ ਵਾਲੇ ਸਮੇਂ ’ਚ ਤਿੱਖਾ ਸੰਘਰਸ਼ ਵਿੱਢਣ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Awareness Campaign: ਵਿਸ਼ਵ ਏ.ਐੱਮ.ਆਰ. ਹਫ਼ਤੇ ਦਾ ਆਗਾਜ਼, ਸਿਹਤ ਸੁਰੱਖਿਆ ਲਈ ਵੱਡਾ ਕਦਮ
ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਸੰਘਰਸ਼ ਦੇ ਦਬਾਅ ਹੇਠ ਪੰਜਾਬ ਯੂਨੀਵਰਸਿਟੀ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਫੈਸਲਾ ਵਾਪਿਸ ਲੈ ਲਿਆ ਹੈ ਪਰ ਅਜੇ ਤੱਕ ਚੋਣਾਂ ਦਾ ਐਲਾਨ ਨਾ ਕਰਨ ਕਰਕੇ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ, ਸੰਘਰਸ਼ ਨੂੰ ਦਬਾਉਣ ਲਈ ਚੰਡੀਗੜ੍ਹ ਪੁਲਿਸ ਵੱਲੋਂ 10 ਨਵੰਬਰ ਨੂੰ ਹੋਏ ਇਕੱਠ ਨੂੰ ਲੈ ਕੇ ਪਰਚੇ ਵੀ ਦਰਜ ਕੀਤੇ ਹਨ ਪਰ ਸਰਕਾਰ ਦੀਆਂ ਇਨਾਂ ਕਾਰਵਾਈਆਂ ਦੇ ਦਬਾਅ ਹੇਠ ਸੰਘਰਸ਼ ਰੁਕੇਗਾ ਨਹੀਂ ਬਲਕਿ ਹੋਰ ਮਜ਼ਬੂਤੀ ਨਾਲ ਅੱਗੇ ਵਧੇਗਾ।
ਉਨਾਂ ਕਿਹਾ ਕਿ ਐਸਕੇਐਮ ਗੈਰ ਸਿਆਸੀ ਤੇ ਬੀਕੇਯੂ ਏਕਤਾ ਸਿੱਧੂਪੁਰ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦੇ ਸੰਘਰਸ਼ ਦੀ ਜਿੱਤ ਤੱਕ ਡਟਵੀਂ ਹਮਾਇਤ ਕਰਦੀ ਰਹੇਗੀ। ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਜਿੱਥੇ ਹੜ੍ਹਾਂ ਨਾਲ ਪੰਜਾਬ ਅੰਦਰ ਲੱਖਾਂ ਏਕੜ ਝੋਨਾ ਤਬਾਹ ਹੋਇਆ ਹੈ ਉੱਥੇ ਹੀ ਕਿਸਾਨਾਂ ਦੀ ਝੋਨਾ ਵੇਚਣ ਸਮੇਂ ਵੀ ਮਾਊਚਰ ਵੱਧ ਦੱਸ ਕੇ ਕੱਟ ਦੇ ਨਾਂ ’ਤੇ ਵੱਡੇ ਪੱਧਰ ’ਤੇ ਲੁੱਟ ਹੋਈ ਹੈ,ਪਿਛੇਤਾ ਝੋਨਾ ਵੇਚਣ ਲਈ ਮੈਨੂੰ ਘਰੇ ਫੋਨ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ ਕਿਉਂਕਿ ਸਰਕਾਰ ਵੱਲੋਂ ਬਹੁਤ ਸਾਰੀਆਂ ਮੰਡੀਆਂ ਵਿੱਚ ਖਰੀਦ ਬੰਦ ਕਰ ਦਿੱਤੀ ਗਈ ਹੈ। Farmer News
ਹੁਣ ਤੱਕ ਹਜ਼ਾਰਾਂ ਏਕੜ ਕਣਕ ਦੀ ਬਿਜਾਈ ਕੀਤੀ ਜਾ ਚੁੱਕੀ ਹੈ : ਕਿਸਾਨ
ਉਨਾਂ ਕਿਹਾ ਕਿ ਜੇਕਰ ਮੰਡੀਆਂ ’ਚ ਪਏ ਕਿਸਾਨਾਂ ਦੇ ਝੋਨੇ ਦੀ ਜਲਦ ਖਰੀਦ ਨਾ ਕੀਤੀ ਗਈ ਤਾਂ ਅਧਿਕਾਰੀਆਂ ਦੇ ਦਫਤਰਾਂ ਦੇ ਘਿਰਾਓ ਕਰਨ ਤੋਂ ਨਹੀਂ ਕੀਤਾ ਜਾਵੇਗਾ। ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਐਸਕੇਐਮ ਗੈਰ ਸਿਆਸੀ ਵੱਲੋਂ ਪੰਜਾਬ ਦੇ ਹੜ੍ਹ ਪੀੜਿਤਾਂ ਦੀ ਹੜ੍ਹ ਆਉਣ ਦੇ ਸਮੇਂ ਤੋਂ ਲਗਾਤਾਰ ਮੱਦਦ ਕੀਤੀ ਜਾ ਰਹੀ ਹੈ, ਸੈਂਕੜੇ ਏਕੜ ਜ਼ਮੀਨਾਂ ਪੱਧਰੀਆਂ ਕੀਤੀਆਂ ਜਾ ਚੁੱਕੀਆਂ ਹਨ ਤੇ ਕਿਸਾਨਾਂ ਦੀ ਕਣਕ ਦੀ ਬਿਜਾਈ ਲਈ ਬੀਜ ਡੀਏਪੀ ਖਾਦ ਡੀਜ਼ਲ ਤੇ ਟਰੈਕਟਰਾਂ ਸਮੇਤ ਤਰਨਤਾਰਨ ਜ਼ਿਲ੍ਹੇ ਅੰਦਰ ਸੱਤਵਾਂ ਕੈਂਪ ਜਾਰੀ ਹੈ। ਉਨਾਂ ਦੱਸਿਆ ਕਿ ਹੁਣ ਤੱਕ ਹਜ਼ਾਰਾਂ ਏਕੜ ਕਣਕ ਦੀ ਬਿਜਾਈ ਕੀਤੀ ਜਾ ਚੁੱਕੀ ਹੈ ਜਿਸ ਦਾ ਪੂਰਾ ਵੇਰਵਾ ਬਿਜਾਈ ਦਾ ਕੰਮ ਮੁਕੰਮਲ ਹੋਣ ਉਪਰੰਤ ਜਨਤਕ ਕੀਤਾ ਜਾਵੇਗਾ।
ਇਸ ਮੌਕੇ ਇੰਦਰਜੀਤ ਸਿੰਘ ਘਣੀਆ ਜ਼ਿਲ੍ਹਾ ਜਨਰਲ ਸਕੱਤਰ ਫਰੀਦਕੋਟ, ਬਲਦੇਵ ਸਿੰਘ ਸੰਦੋਹਾ ਜ਼ਿਲ੍ਹਾ ਪ੍ਰਧਾਨ ਬਠਿੰਡਾ, ਲਵਜੀਤ ਸਿੰਘ ਦੱਦਾਹੂਰ ਜ਼ਿਲਾ ਪ੍ਰਧਾਨ ਮੋਗਾ, ਜਗਦੀਪ ਸਿੰਘ ਪਟਿਆਲਾ ਜ਼ਿਲ੍ਹਾ ਜਨਰਲ ਸਕੱਤਰ ਪਟਿਆਲਾ, ਕਰਮਜੀਤ ਸਿੰਘ ਨਗਲੀ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ,ਰਣ ਸਿੰਘ ਚੱਠਾ ਜ਼ਿਲ੍ਹਾ ਜਨਰਲ ਸਕੱਤਰ ਸੰਗਰੂਰ, ਜਸਵਿੰਦਰ ਸਿੰਘ ਮਾਛੀਆਣਾ ਜ਼ਿਲ੍ਹਾ ਪ੍ਰਧਾਨ ਜਲੰਧਰ, ਬਲਜੀਤ ਸਿੰਘ ਬੋਦੀਵਾਲਾ ਜ਼ਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ, ਪ੍ਰਗਟ ਸਿੰਘ ਚੱਕ ਪੱਖੀ ਜ਼ਿਲ੍ਹਾ ਪ੍ਰਧਾਨ ਫਾਜ਼ਿਲਕਾ, ਜਸਵਿੰਦਰ ਸਿੰਘ ਟਵਾਣਾ ਜ਼ਿਲ੍ਹਾ ਕਨਵੀਨਰ ਮੋਹਾਲੀ, ਬਲਕਾਰ ਸਿੰਘ ਜ਼ਿਲ੍ਹਾ ਪ੍ਰਧਾਨ ਨਵਾਂ ਸ਼ਹਿਰ, ਸੁਖਦੇਵ ਸਿੰਘ ਕੋਟਲੀ ਜ਼ਿਲ੍ਹਾ ਜਨਰਲ ਸਕੱਤਰ ਮਾਨਸਾ, ਨਛੱਤਰ ਸਿੰਘ ਸਹੌਰ ਜ਼ਿਲ੍ਹਾ ਜਨਰਲ ਸਕੱਤਰ ਬਰਨਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਆਗੂ ਤੇ ਬਲਾਕ ਆਗੂ ਹਾਜ਼ਰ ਸਨ।
Farmer News: ਪੁਲਿਸ ਨੇ ਤਾਮਿਲਨਾਡੂ ਅਤੇ ਕੇਰਲਾ ਦੇ ਦੋ ਕਿਸਾਨ ਆਗੂਆਂ ਨੂੰ ਕੀਤਾ ਰਿਹਾਅ
ਪੀਆਰ ਪਾਡਿਆਨ ਅਤੇ ਪੀਟੀ ਜੋਹਨ ਪਟਿਆਲਾ ਜੇਲ੍ਹ ’ਚ ਸਨ ਬੰਦ | Farmer News
Farmer News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਾਮਿਲਨਾਡੂ ਅਤੇ ਕੇਰਲਾ ਦੇ ਦੋਂ ਕਿਸਾਨ ਆਗੁੂਆਂ ਨੂੰ ਪੁਲਿਸ ਵੱਲੋਂ ਅੱਜ ਰਿਹਾਅ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਨਾਭਾ ਜੇਲ੍ਹ ਵਿੱਚੋਂ ਵੀ ਮੁਕਤਸਰ ਜ਼ਿਲ੍ਹੇ ਦੇ ਕਿਸਾਨ ਆਗੂ ਨੂੰ ਰਿਹਾਅ ਕੀਤਾ ਗਿਆ ਹੈ। ਦੱਸਣਯੋਗ ਹੈ ਕਿ 19 ਮਾਰਚ ਨੂੰ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਤੋਂ ਬਾਅਦ ਵੱਖ-ਵੱਖ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਤਾਮਿਲਨਾਡੂ ਦੇ ਕਿਸਾਨ ਆਗੂ ਪੀਆਰ ਪਾਡਿਆਨ ਅਤੇ ਕੇਰਲ ਦੇ ਕਿਸਾਨ ਆਗੂ ਪੀ.ਟੀ.ਜੋਹਨ ਸ਼ਾਮਲ ਸਨ।
ਇਹ ਵੀ ਪੜ੍ਹੋ: Punjab Budget Session: ਬਠਿੰਡਾ ’ਚ ਫੂਡ ਹੱਬ ਬਣਾਉਣ ਦੇ ਸਵਾਲ ’ਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦਾ ਜਵਾਬ
ਇਨ੍ਹਾਂ ਕਿਸਾਨ ਆਗੂਆਂ ਨੂੰ ਵੀ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਰੱਖਿਆ ਗਿਆ ਸੀ। ਇਨ੍ਹਾਂ ਦੋਵਾਂ ਕਿਸਾਨ ਆਗੂਆਂ ਨੂੰ ਐਸਡੀਐਮ ਪਟਿਆਲਾ ਦੀ ਅਦਾਲਤ ਵੱਲੋਂ ਰਿਹਾਅ ਕਰਨ ਦੇ ਹੁਕਮ ਸੁਣਾਏ ਹਨ। ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਵੱਲੋਂ ਇਸ ਰਿਹਾਈ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਇਲਾਵਾ ਨਾਭਾ ਜੇਲ੍ਹ ਵਿੱਚ ਬੰਦ ਮੁਕਤਸਰ ਜ਼ਿਲ੍ਹੇ ਦੇ ਕਿਸਾਨ ਮਨਿੰਦਰਪਾਲ ਸਿੰਘ ਵਾਸੀ ਹਰੀਕੇ ਨੂੰ ਐਸਡੀਐਮ ਲਹਿਰਾਗਾਗਾ ਦੀ ਅਦਾਲਤ ਵੱਲੋਂ ਰਿਹਾਈ ਦੇ ਹੁਕਮ ਸੁਣਾਏ ਹਨ। Farmer News
ਇਸ ਕਿਸਾਨ ਨੂੰ ਖਨੌਰੀ ਬਾਰਡਰ ਤੋਂ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਧਰ ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ ਕਿ 800 ਕਿਸਾਨਾਂ ਨੂੰ ਪਹਿਲਾ ਹੀ ਰਿਹਾਅ ਕੀਤਾ ਜਾ ਚੁੱਕਿਆ ਹੈ ਜਦਕਿ 450 ਦੇ ਕਰੀਬ ਕਿਸਾਨਾਂ ਨੂੰ ਅੱਜ ਰਿਹਾਅ ਕਰ ਦਿੱਤਾ ਜਾਵੇਗਾ। ਪਤਾ ਲੱਗਾ ਹੈ ਕਿ ਪਟਿਆਲਾ ਜੇਲ੍ਹ ਵਿੱਚ ਬੰਦ ਹੋਰ ਕਿਸਾਨ ਆਗੁੂਆਂ ਨੂੰ ਵੀ ਰਿਹਾਅ ਕੀਤਾ ਜਾਵੇਗਾ। Farmer News
Agriculture News: ਸਰ੍ਹੋਂ ਦੇ ਕੀੜਿਆਂ ਤੇ ਬਿਮਾਰੀਆਂ ਤੋਂ ਸੁਚੇਤ ਰਹਿਣ ਦੀ ਲੋੜ
Agriculture News: ਸਰ੍ਹੋਂ ਦੀ ਫਸਲ ਦਾ ਝਾੜ ਘਟਣ ਦਾ ਮੁੱਖ ਕਾਰਨ ਕੀੜੇ-ਮਕੌੜੇ ਅਤੇ ਬਿਮਾਰੀਆਂ ਹਨ। ਮੁੱਖ ਬਿਮਾਰੀਆਂ ਝੁਲਸ ਰੋਗ, ਚਿੱਟੀ ਕੁੰਗੀ ਤੇ ਤਣੇ ਦਾ ਗਾਲ਼ਾ ਹਨ ਅਤੇ ਕੀੜਿਆਂ ਵਿੱਚੋਂ ਮੁੱਖ ਕੀੜਾ ਤੇਲਾ ਹੈ। ਇਨ੍ਹਾਂ ਦੀ ਰੋਕਥਾਮ ਲਈ ਇਸ ਲੇਖ ਰਾਹੀਂ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ।
ਇਹ ਖਬਰ ਵੀ ਪੜ੍ਹੋ : Ludhiana News: ਸਬ-ਡਿਵੀਜ਼ਨ ਹਸਪਤਾਲ ਸਮਰਾਲਾ ਨੂੰ ਪੰਜਾਬ ਭਰ ’ਚੋਂ ਮਿਲਿਆ ਦੂਜਾ ਸਥਾਨ
1. ਕਾਲੇ ਧੱਬੇ (ਝੁਲਸ ਰੋਗ): | Agriculture News
ਇਹ ਬਿਮਾਰੀ ਸਰ੍ਹੋਂ ਜਾਤੀ ਦੀਆਂ ਸਾਰੀਆਂ ਕਿਸਮਾਂ ’ਤੇ ਹਮਲਾ ਕਰਦੀ ਹੈ। ਇਸ ਦੀਆਂ ਨਿਸ਼ਾਨੀਆਂ ਹੇਠਲੇ ਪੱਤਿਆਂ ਉੱਪਰ ਬਹੁਤ ਛੋਟੇ-ਛੋਟੇ ਕਾਲੇ ਰੰਗ ਦੇ ਟਿਮਕਣਿਆਂ ਵਾਂਗ ਨਜ਼ਰ ਆਉਂਦੀਆਂ ਹਨ। ਸਮੇਂ ਦੇ ਨਾਲ ਇਨ੍ਹਾਂ ਧੱਬਿਆਂ ਦਾ ਆਕਾਰ ਵਧਦਾ ਰਹਿੰਦਾ ਹੈ ਅਤੇ ਇਨ੍ਹਾਂ ਉੱਪਰ ਕਾਲੇ ਰੰਗ ਦੇ ਚੱਕਰ ਨਜ਼ਰ ਆਉਂਦੇ ਹਨ। ਇਹ ਕਾਲੇ ਰੰਗ ਦੇ ਚੱਕਰ ਅਸਲ ਵਿੱਚ ਇਸ ਬਿਮਾਰੀ ਦੇ ਕਣ ਹੁੰਦੇ ਹਨ ਜੋ ਹਵਾ ਰਾਹੀਂ ਉੱਪਰਲੇ ਪੱਤਿਆਂ, ਫਲੀਆਂ ਅਤੇ ਨਾਲ ਦੇ ਖੇਤਾਂ ਤੱਕ ਚਲੇ ਜਾਂਦੇ ਹਨ। ਇਨ੍ਹਾਂ ਧੱਬਿਆਂ ਦਾ ਵਾਧਾ ਜਨਵਰੀ-ਫਰਵਰੀ ਵਿੱਚ ਬਾਰਿਸ਼ ਹੋਣ ਤੋਂ ਬਾਅਦ ਬਹੁਤ ਤੇਜ਼ੀ ਨਾਲ ਹੁੰਦਾ ਹੈ ਅਤੇ ਫਸਲ ਕੁਝ ਦਿਨਾਂ ਵਿੱਚ ਹੀ ਝੁਲਸੀ ਹੋਈ ਨਜ਼ਰ ਆਉਣ ਲੱਗ ਪੈਂਦੀ ਹੈ।
ਫਲੀਆਂ ਉੱਪਰ ਇਹ ਨਿਸ਼ਾਨੀਆਂ ਗੂੜ੍ਹੇ ਕਾਲੇ ਰੰਗ ਦੇ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੀਆਂ ਹਨ। ਅਤੇ ਇਨ੍ਹਾਂ ਫਲੀਆਂ ਵਿੱਚ ਦਾਣੇ ਨਹੀਂ ਬਣਦੇ ਜਾਂ ਬਹੁਤ ਘੱਟ ਬਣਦੇ ਹਨ। ਇਹੀ ਕਾਰਨ ਹੈ ਕਿ ਇਸ ਬਿਮਾਰੀ ਨਾਲ ਝਾੜ ਤੇ ਤੇਲ ਦੀ ਮਾਤਰਾ ਉੱਪਰ ਬਹੁਤ ਜ਼ਿਆਦਾ ਅਸਰ ਪੈਂਦਾ ਹੈ। ਸਮੇਂ ਸਿਰ ਬੀਜੀ ਹੋਈ ਫ਼ਸਲ ਅਤੇ ਖਾਦਾਂ ਖਾਸ ਕਰਕੇ ਯੂਰੀਆ ਦੀ ਸਹੀ ਮਿਕਦਾਰ ਵਿੱਚ ਵਰਤੋਂ ਕਰਨ ਨਾਲ ਇਸ ਬਿਮਾਰੀ ਤੋਂ ਕਾਫੀ ਹੱਦ ਤੱਕ ਬਚਾਅ ਕੀਤਾ ਜਾ ਸਕਦਾ ਹੈ।
2. ਚਿੱਟੀ ਕੁੰਗੀ: | Agriculture News
ਇਹ ਬਿਮਾਰੀ ਸਰ੍ਹੋਂ ਦੀਆਂ ਸਿਰਫ ਰਾਇਆ ਕਿਸਮਾਂ ’ਤੇ ਹੀ ਹਮਲਾ ਕਰਦੀ ਹੈ। ਇਸ ਦੀ ਉੱਲੀ ਦੇ ਕਣ ਪੁਰਾਣੀ ਫਸਲ ਦੀ ਰਹਿੰਦ-ਖੂੰਹਦ ਅਤੇ ਜ਼ਮੀਨ ਵਿੱਚ ਪਲਦੇ ਹਨ। ਇਸ ਦੀਆਂ ਨਿਸ਼ਾਨੀਆਂ ਪੱਤਿਆਂ ਦੇ ਹੇਠਲੇ ਪਾਸੇ ਛੋਟੇ-ਛੋਟੇ ਕਰੀਮੀ ਚਿੱਟੇ ਰੰਗ ਦੇ ਦਾਣੇਦਾਰ ਧੱਬਿਆਂ ਦੇ ਰੂਪ ਵਿੱਚ ਨਜ਼ਰ ਆਉਂਦੀਆਂ ਹਨ ਜਦੋਂਕਿ ਪੱਤਿਆਂ ਦੇ ਉੱਪਰਲੇ ਪਾਸੇ ਹਲਕੇ ਹਰੇ ਚੱਟਾਖ ਨਜ਼ਰ ਆਉਂਦੇ ਹਨ। ਕਈ ਵਾਰੀ ਟਾਹਣੀਆਂ ਦੀਆਂ ਕਰੂੰਬਲਾਂ ਮੁੜੀਆਂ ਅਤੇ ਫੁੱਲੀਆਂ ਨਜ਼ਰ ਆਉਂਦੀਆਂ ਹਨ।
ਇਨ੍ਹਾਂ ਉੱਤੇ ਕੋਈ ਫਲੀਆਂ ਨਹੀਂ ਬਣਦੀਆਂ। ਇਸ ਦੀ ਰੋਕਥਾਮ ਲਈ ਫਸਲ ਦੀ ਬਿਜਾਈ ਤੋਂ ਤਕਰੀਬਨ 60 ਦਿਨ ਬਾਅਦ 250 ਗ੍ਰਾਮ ਰਿਡੋਮਿਲ ਗੋਲਡ ਪ੍ਰਤੀ ਏਕੜ 100 ਲਿਟਰ ਪਾਣੀ ਦੇ ਹਿਸਾਬ ਨਾਲ ਛਿੜਕਾਅ ਕਰਨਾ ਚਾਹੀਦਾ ਹੈ ਤੇ ਦੂਸਰਾ ਛਿੜਕਾਅ 20 ਦਿਨਾਂ ਬਾਅਦ ਕਰਨਾ ਚਾਹੀਦਾ ਹੈ। ਇਸ ਛਿੜਕਾਅ ਨਾਲ ਝੁਲਸ ਰੋਗ ਵਾਲੀ ਬਿਮਾਰੀ ਵੀ ਕੁਝ ਹੱਦ ਤੱਕ ਕਾਬੂ ਹੇਠ ਰਹਿੰਦੀ ਹੈ। ਰਾਇਆ ਦੀ ਆਰ ਐਲ ਸੀ 3 ਕਿਸਮ ਨੂੰ ਇਹ ਬਿਮਾਰੀ ਨਹੀਂ ਲੱਗਦੀ।
3. ਤਣੇ ਦਾ ਗਲਣਾ: | Agriculture News
ਪਿਛਲੇ ਕੁਝ ਸਾਲਾਂ ਦੌਰਾਨ ਇਸ ਬਿਮਾਰੀ ਦਾ ਹਮਲਾ ਕਾਫੀ ਜ਼ਿਆਦਾ ਵੇਖਣ ਵਿੱਚ ਮਿਲਿਆ ਹੈ ਤੇ ਆਮ ਤੌਰ ’ਤੇ ਜਨਵਰੀ ਦੇ ਅਖੀਰ ਤੋਂ ਫਰਵਰੀ ਦੇ ਪਹਿਲੇ ਪੰਦਰਵਾੜੇ ਵਿੱਚ ਨਜ਼ਰ ਆਉਂਦੀ ਹੈ। ਇਸ ਦੀਆਂ ਨਿਸ਼ਾਨੀਆਂ ਬੂਟਿਆਂ ਦੇ ਤਣਿਆਂ ਉੱਤੇ ਪਾਣੀ ਭਿੱਜੇ ਲੰਬੂਤਰੇ ਧੱਬਿਆਂ ਦੇ ਰੂਪ ਵਿੱਚ ਸ਼ੁਰੂ ਹੁੰਦੀਆਂ ਹਨ ਜਿਸ ਉੱਪਰ ਬਾਅਦ ਵਿੱਚ ਰੂੰ ਵਰਗੀ ਚਿੱਟੀ ਉੱਲੀ ਨਜ਼ਰ ਆਉਣ ਲੱਗ ਪੈਂਦੀ ਹੈ। ਇਹ ਬੂਟੇ ਦੂਰੋਂ ਕੁਮਲਾਏ ਹੋਏ ਤੇ ਸਫੈਦ ਭਾਅ ਮਾਰਦੇ ਸਿੱਧੇ ਖੜੇ੍ਹ ਨਜ਼ਰ ਆਉਂਦੇ ਹਨ।
ਕਿਉਂਕਿ ਇਨ੍ਹਾਂ ਦੀਆਂ ਫਲੀਆਂ ਵਿੱਚ ਦਾਣੇ ਬਿਲਕੁਲ ਨਹੀਂ ਬਣਦੇ। ਜੇਕਰ ਅਜਿਹੇ ਬੂਟਿਆਂ ਦਾ ਤਣਾ ਲੰਬੇ ਰੁਖ ਚੀਰ ਕੇ ਦੇਖੀਏ ਤਾਂ ਇਹ ਅੰਦਰੋਂ ਵੀ ਇਨ੍ਹਾਂ ਕਾਲੇ ਦਾਣਿਆਂ ਨਾਲ ਭਰੇ ਹੁੰਦੇ ਹਨ । ਇਹ ਕਾਲੇ ਦਾਣੇ ਬਿਮਾਰੀ ਦੇ ਅਸਲ ਕਣ ਹਨ ਜੋ ਕਿ ਫਸਲ ਨੂੰ ਵੱਢਣ ਤੋਂ ਬਾਅਦ ਜ਼ਮੀਨ ਵਿੱਚ ਰਲ ਜਾਂਦੇ ਹਨ ਅਤੇ ਤਕਰੀਬਨ 8 ਤੋਂ 10 ਸਾਲ ਜ਼ਮੀਨ ਵਿੱਚ ਜਿਉਂਦੇ ਰਹਿ ਸਕਦੇ ਹਨ।
ਕੀੜੇ-ਮਕੌੜੇ:
ਸਰ੍ਹੋਂ ਦਾ ਚੇਪਾ: ਇਸ ਦਾ ਹਮਲਾ ਆਮ ਕਰਕੇ ਜਨਵਰੀ ਵਿਚ ਸ਼ੁਰੂ ਹੁੰਦਾ ਹੈ, ਪਰ ਫਰਵਰੀ ਦੇ ਮਹੀਨੇ ਤੋਂ ਮਾਰਚ ਤੱਕ ਇਹ ਫਸਲ ’ਤੇ ਵੱਧ ਨੁਕਸਾਨ ਕਰਦਾ ਹੈ ਇਸਦੇ ਬੱਚੇ ਅਤੇ ਬਾਲਗ ਦੋਵੇਂ ਹੀ ਬੂਟਿਆਂ ਦੀਆਂ ਸ਼ਾਖਾਵਾਂ, ਡੋਡੀਆਂ, ਫੁੱਲਾਂ, ਫਲੀਆਂ ਤੇ ਪੱਤਿਆਂ ਦਾ ਰਸ ਚੂਸ ਕੇ ਨੁਕਸਾਨ ਕਰਦੇ ਹਨ। ਸਿੱਟੇ ਵਜੋਂ ਪਤੇ ਪੀਲੇ ਪੈ ਜਾਂਦੇ ਹਨ, ਫੁੱਲ ਤੇ ਫਲੀਆਂ ਮੁਰਝਾ ਜਾਂਦੇ ਹਨ ਅਤੇ ਉਨ੍ਹਾਂ ਵਿੱਚ ਦਾਣੇ ਪੂਰੀ ਤਰ੍ਹਾਂ ਨਹੀਂ ਬਣਦੇ ਅਤੇ ਝਾੜ ’ਤੇ ਮਾੜਾ ਪ੍ਰਭਾਵ ਪੈਂਦਾ ਹੈ।
ਸਰ੍ਹੋਂ ਦੇ ਚੇਪੇ ਦੀ ਸੁਚੱਜੀ ਰੋਕਥਾਮ ਲਈ ਖੇਤ ਦਾ ਨਿਰੰਤਰ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ ਤੇ ਰੋਕਥਾਮ ਸੰਬੰਧੀ ਕੋਈ ਵੀ ਫੈਸਲਾ ਫਸਲ ’ਤੇ ਚੇਪੇ ਦੀ ਗਿਣਤੀ (ਆਰਥਿਕ ਕਗਾਰ ਪੱਧਰ) ਅਧਾਰ ’ਤੇ ਹੀ ਕਰਨਾ ਚਾਹੀਦਾ ਹੈ। ਚੇਪੇ ਦੀ ਰੋਕਥਾਮ ਲਈ ਫਸਲ ’ਤੇ ਐਕਟਾਰਾ 25 ਡਬਲਯੂ ਜੀ (ਥਾਇਆਮੈਥੋਕਸਮ) 40 ਗ੍ਰਾਮ ਜਾਂ ਰੋਗਰ 30 ਈਸੀ (ਡਾਈਮੈਥੋਏਟ) 400 ਮਿਲੀਲਿਟਰ ਜਾਂ ਡਰਸਬਾਨ/ਕੋਰੋਬਾਨ 20 ਈਸੀ (ਕਲੋਰਪਾਈਰੀਫਾਸ) 600 ਮਿਲੀਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ’ਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ ਹੈ। ਜੇਕਰ 15 ਦਿਨਾਂ ਬਾਅਦ ਫਿਰ ਛਿੜਕਾਅ ਕਰਨਾ ਪਵੇ ਤਾਂ ਦਵਾਈ ਬਦਲ ਕੇ ਛਿੜਕਾਅ ਕਰਨਾ ਚਾਹੀਦਾ ਹੈ। ਛਿੜਕਾਅ ਹਮੇਸ਼ਾਂ ਸ਼ਾਮ ਨੂੰ ਹੀ ਕਰਨਾ ਚਾਹੀਦਾ ਹੈ।
ਕਿਉਂਕਿ ਇਸ ਵੇਲੇ ਮਿੱਤਰ ਕੀੜੇ (ਲਾਲ ਭੂੰਡੀ), ਮਧੂਮੱਖੀਆਂ ਅਤੇ ਹੋਰ ਪਰ ਪਰਾਗਣ ਕਰਨ ਵਾਲੇ ਕੀਤੇ ਘੱਟ ਹਰਕਤ ਵਿੱਚ ਹੁੰਦੇ ਹਨ। ਬੰਦਗੋਭੀ ਦੀ ਸੁੰਡੀ: ਇਹ ਕੀੜਾ ਬੂਟਿਆਂ ਦੇ ਪੱਤੇ ਖਾ ਕੇ ਨੁਕਸਾਨ ਕਰਦਾ ਹੈ। ਇਸ ਦਾ ਸਰੀਰ ਹਲਕੇ ਹਰੇ ਰੰਗ ਦਾ ਹੁੰਦਾ ਹੈ ਜਿਸ ’ਤੇ ਕਾਲੇ ਰੰਗ ਦੇ ਧੱਬੇ ਹੁੰਦੇ ਹਨ। ਇਸ ਦਾ ਬਾਲਗ ਪੱਤਿਆਂ ਦੇ ਹੇਠਲੇ ਪਾਸੇ ਆਂਡੇ ਇੱਕ ਗੁੱਛੇ ਦੀ ਸ਼ਕਲ ’ਚ ਦਿੰਦਾ ਹੈ । ਇਨ੍ਹਾਂ ਆਂਡਿਆਂ ’ਚੋਂ ਛੋਟੀਆਂ ਸੁੰਡੀਆਂ ਨਿੱਕਲ ਕੇ ਕੁਝ ਦਿਨਾਂ ਤੱਕ ਝੁੰਡਾਂ ਦੀ ਸ਼ਕਲ ਵਿੱਚ ਬੂਟਿਆਂ ਦੇ ਪੱਤੇ ਖਾਂਦੀਆਂ ਹਨ ਅਤੇ ਵੱਡੀਆਂ ਹੋ ਕੇ ਪੂਰੇ ਖੇਤ ਵਿੱਚ ਫੈਲ ਜਾਂਦੀਆਂ ਹਨ। ਇਸ ਦੀ ਰੋਕਥਾਮ ਲਈ ਖੇਤ ਦਾ ਸਰਵੇਖਣ ਕਰੋ, ਅਤੇ ਆਂਡਿਆਂ ਦੇ ਗੁੱਛਿਆਂ ਅਤੇ ਸੁੰਡੀਆਂ ਦੇ ਝੁੰਡਾਂ ਨੂੰ ਇਕੱਠੇ ਕਰਕੇ ਨਸ਼ਟ ਕਰ ਦਿਉ।
ਸਰ੍ਹੋਂ ਦੀ ਸਫ਼ਲ ਕਾਸ਼ਤ ਲਈ ਜ਼ਰੂਰੀ ਨੁਕਤੇ | Agriculture News
ਬਿਜਾਈ ਸਮੇਂ ਸਿਰ ਕਰੋ (ਅਕਤੂਬਰ ਦੇ ਪਹਿਲੇ ਪੰਦਰਵਾੜੇ) ਤਾਂ ਕਿ ਬਿਮਾਰੀਆਂ ਤੋਂ ਬਚਾਅ ਰਹੇ।
ਖਾਦਾਂ ਸਿਫ਼ਾਰਿਸ਼ ਅਨੁਸਾਰ ਹੀ ਪਾਓ ਅਤੇ ਗੰਧਕ ਤੱਤ ਲਈ ਸਿੰਗਲ ਸੁਪਰ ਫਾਸਫੇਟ ਨੂੰ ਤਰਜੀਹ ਦਿਉ।
ਖੇਤ ਦਾ ਆਲਾ-ਦੁਆਲਾ ਨਦੀਨਾਂ ਤੇ ਰਹਿੰਦ-ਖੂੰਹਦ ਤੋਂ ਸਾਫ ਰੱਖੋ ਕਿਉਂਕਿ ਇਥੋਂ ਹੀ ਬਿਮਾਰੀਆਂ ਫੈਲਦੀਆਂ ਹਨ।
ਛਿੜਕਾਅ ਦੁਪਹਿਰ ਤੋਂ ਬਾਦ ਹੀ ਕਰੋ ਤਾਂ ਕਿ ਪਰਾਗਣ ਕਿਰਿਆ ਕਰਨ ਵਾਲੇ ਕੀੜੇ-ਮਕੌੜੇ ਬਚੇ ਰਹਿਣ।
ਹਮੇਸ਼ਾ ਸਿਫਾਰਸ਼ ਕੀਤੀਆਂ ਦਵਾਈਆਂ ਸਹੀ ਮਾਤਰਾ ਵਿੱਚ ਹੀ ਵਰਤੋਂ।
ਇੱਕ ਹੀ ਦਵਾਈ ਦਾ ਛਿੜਕਾਅ ਵਾਰ-ਵਾਰ ਨਹੀਂ ਕਰਨਾ ਚਾਹੀਦਾ। ਦਵਾਈ ਬਦਲ ਕੇ ਛਿੜਕਾਅ ਕਰਨ ਨਾਲ ਚੇਪੇ ਵਿਚ ਕੀਟਨਾਸ਼ਕਾਂ ਪ੍ਰਤੀ ਸਹਿਣਸ਼ੀਲਤਾ ਨਹੀਂ ਪੈਦਾ ਹੁੰਦੀ।
ਜੇਕਰ ਫ਼ਰਵਰੀ-ਮਾਰਚ ਵਿੱਚ ਮਿੱਤਰ ਕੀੜੇ, ਜਿਵੇਂ ਕਿ ਲਾਲ ਭੂੰਡੀ ਜ਼ਿਆਦਾ ਗਿਣਤੀ ’ਚ ਹੋਣ ਤਾਂ ਛਿੜਕਾਅ ਜਿੱਥੋਂ ਤੱਕ ਸੰਭਵ ਹੋ ਸਕੇ ਨਹੀਂ ਕਰਨਾ ਚਾਹੀਦਾ।
ਧੰਨਵਾਦ ਸਹਿਤ, ਚੰਗੀ ਖੇਤੀ
Farmer News: ਪੈਦਲ ਮਾਰਚ ਲਈ ਦਿੱਲੀ ਪੁਲਿਸ ਤੋਂ ਲਓ ਮਨਜ਼ੂਰੀ
ਸ਼ੰਭੂ ਬਾਰਡਰ ’ਤੇ ਧਰਨੇ ਨੇੜੇ ਪੰਜਾਬ ਦੀ ਹੱਦ ’ਚ ਹਰਿਆਣਾ ਪ੍ਰਸ਼ਾਸਨ ਨੇ ਚਿਪਕਾਇਆ ਨੋਟਿਸ | Farmer News
Farmer News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੀ ਹੱਦ ਅੰਦਰ ਸ਼ੰਭੂ ਬਾਰਡਰ ’ਤੇ ਕਿਸਾਨਾਂ ਦੇ ਧਰਨੇ ਨੇੜੇ ਪੰਜਾਬ ਵਾਲੇ ਪਾਸੇ ਹਰਿਆਣਾ ਪ੍ਰਸ਼ਾਸਨ ਵੱਲੋਂ ਧਾਰਾ 144 ਲੱਗੇ ਹੋਣ ਦਾ ਨੋਟਿਸ ਚਿਪਕਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਪ੍ਰਸ਼ਾਸਨ ਵੱਲੋਂ ਇਸ ਨੋਟਿਸ ਰਾਹੀਂ ਕਿਸਾਨਾਂ ਨੂੰ ਆਖਿਆ ਗਿਆ ਹੈ ਕਿ ਜੇਕਰ ਕੋਈ ਧਰਨੇ ਪ੍ਰਦਰਸ਼ਨ ਲਈ ਦਿੱਲੀ ਜਾਣਾ ਹੈ ਤਾਂ ਦਿੱਲੀ ਪੁਲਿਸ ਦੀ ਮਨਜੂਰੀ ਹੋਣੀ ਚਾਹੀਦੀ ਹੈ। ਇੱਧਰ ਕਿਸਾਨ ਆਗੁੂਆਂ ਵੱਲੋਂ ਇਸ ’ਤੇ ਇਤਰਾਜ ਜਾਹਿਰ ਕਰਦਿਆਂ ਕਿਹਾ ਕਿ ਪੰਜਾਬ ਵਾਲੇ ਪਾਸੇ ਹਰਿਆਣਾ ਅਤੇ ਭਾਜਪਾ ਦੀ ਕੇਂਦਰ ਸਰਕਾਰ ਦਾ ਕਬਜਾ ਹੋ ਚੁੱਕਿਆ ਹੈ, ਜਿਸ ਦਾ ਤਾਜਾ ਸਬੂਤ ਪੰਜਾਬ ਦੀ ਧਰਤੀ ’ਤੇ ਚਿਪਕਾਇਆ ਇਹ ਨੋਟਿਸ ਹੈ।
ਦੱਸਣਯੋਗ ਹੈ ਕਿ ਸ਼ੰਭੂ ਬਾਰਡਰ ’ਤੇ ਪਿਛਲੇ 9 ਮਹੀਨਿਆਂ ਤੋਂ ਡਟੇ ਕਿਸਾਨਾਂ ਵੱਲੋਂ 6 ਦਸੰਬਰ ਨੂੰ ਦਿੱਲੀ ਜਾਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਨੂੰ ਦੇਖਦਿਆਂ ਸ਼ੰਭੂ ਬਾਰਡਰ ਤੇ ਕਿਸਾਨਾਂ ਦੀਆਂ ਸਰਗਰਮੀਆਂ ਤੇਜ਼ ਹਨ। ਇਸੇ ਤਹਿਤ ਸ਼ੰਭੂ ਬਾਰਡਰ ਤੇ ਜਿੱਥੇ ਕਿਸਾਨਾਂ ਨੇ ਆਪਣਾ ਪੱਕਾ ਮੋਰਚਾ ਲਗਾਇਆ ਹੋਇਆ ਹੈ, ਉੱਥੇ ਹਰਿਆਣਾ ਦੀ ਤਰਫ਼ੋਂ ਪੰਜਾਬ ਵਿੱਚ ਆਕੇ ਧਰਨੇ ਵਾਲੀ ਥਾਂ ਤੇ ਇੱਕ ਨੋਟਿਸ ਚਿਪਕਾ ਦਿੱਤਾ ਗਿਆ ਹੈ, ਜਿਸ ਵਿੱਚ ਹਰਿਆਣਾ ਅੰਦਰ ਧਾਰਾ 144 ਲੱਗੀ ਹੋਣ ਦੀ ਗੱਲ ਆਖੀ ਗਈ ਹੈ। ਡਿਪਟੀ ਕਮਿਸ਼ਨਰ ਦਫ਼ਤਰ ਅੰਬਾਲਾ ਦੀ ਤਰਫ਼ੋਂ ਲੱਗੇ ਇਸ ਨੋਟਿਸ ਵਿੱਚ ਲਿਖਿਆ ਹੋਇਆ ਹੈ ਕਿ 6 ਦਸੰਬਰ ਨੂੰ ਅਦੋਲਨਕਾਰੀਆਂ ਦੇ ਜਥਿਆਂ ਵੱਲੋਂ ਸ਼ੰਭੂ ਬਾਰਡਰ ਰਾਹੀਂ ਦਿੱਲੀ ਜਾਣ ਦਾ ਐਲਾਨ ਕੀਤਾ ਹੋਇਆ ਹੈ।
ਵਿਰੋਧ ਪ੍ਰਰਦਸ਼ਨ ਲਈ ਦਿੱਲੀ ਪੁਲਿਸ ਦੇ ਨਾਲ ਹੀ ਹਰਿਆਣਾ ਪ੍ਰਸ਼ਾਸਨ ਤੋਂ ਵੀ ਲਈ ਜਾਵੇ ਮਨਜ਼ੂਰੀ
ਇਸ ਤਹਿਤ ਦਿੱਲੀ ਵਿੱਚ ਪ੍ਰਦਰਸ਼ਨ ਜਾਂ ਅੰਦੋਲਨ ਲਈ ਦਿੱਲੀ ਪੁਲਿਸ ਦੀ ਮਨਜੂਰੀ ਲੈਣੀ ਜ਼ਰੂਰੀ ਹੈ ਅਤੇ ਦਿੱਲੀ ਪੁਲਿਸ ਤੋਂ ਮਿਲੀ ਮਨਜ਼ੂਰੀ ਸਬੰਧੀ ਇਸ ਦਫ਼ਤਰ ਨੂੰ ਵੀ ਸੂਚਿਤ ਕੀਤਾ ਜਾਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਉਚ ਅਦਾਲਤ ਦੁਆਰਾ ਸਪੈਸ਼ਲ ਲੀਵ ਅਪੀਲ ਦੇ ਸਬੰਧ ਵਿੱਚ 24 ਜੁਲਾਈ 2024 ਨੂੰ ਹੋਈ ਸੁਣਵਾਈ ਦੌਰਾਨ ਸ਼ੰਭੂ ਬਾਰਡਰ ’ਤੇ ਸਥਿਤੀ ਜਿਓ ਦੀ ਤਿਓ (ਸਟੇਟਸ਼-ਕੋ) ਰੱਖਣ ਦੇ ਆਦੇਸ਼ ਦਿੱਤੇ ਹੋਏ ਹਨ ਤਾਂ ਕਿਸੇ ਪ੍ਰਕਾਰ ਦੀ ਕੋਈ ਘਟਨਾ ਨਾ ਹੋਵੇ। Farmer News
ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ ਤੋਂ ਜ਼ਿਲ੍ਹਾ ਅੰਬਾਲਾ ਅੰਦਰ ਧਾਰਾ 144 ਵੀ ਲਾਗੂ ਕੀਤੀ ਹੋਈ ਹੈ, ਜਿਸ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠਾ ਹੋਣ ਦੀ ਮਨਾਹੀ ਕੀਤੀ ਹੋਈ ਹੈ। ਜੇਕਰ ਆਪ ਵੱਲੋਂ ਕਿਸੇ ਜਲੂਸ ਦੇ ਰੂਪ ਵਿੱਚ ਵਿਰੋਧ ਪ੍ਰਦਰਸ਼ਨ ਕਰਨਾ ਹੈ ਤਾਂ ਇਸ ਦਫ਼ਤਰ ਤੋਂ ਮਨਜੂਰੀ ਪ੍ਰਾਪਤ ਕੀਤੀ ਜਾਵੇ। ਨੋਟਿਸ ਦੇ ਅੰਤ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਪੈਦਲ ਜਾਣ ਜਾਂ ਵਿਰੋਧ ਪ੍ਰਦਰਸ਼ਨ ਸਬੰਧੀ ਦੁਬਾਰਾ ਵਿਚਾਰ ਕੀਤਾ ਜਾਵੇ ਅਤੇ ਦਿੱਲੀ ਪੁਲਿਸ ਦੀ ਮਨਜੂਰੀ ਮਿਲਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇ। ਮਨਜੂਰੀ ਨਾ ਮਿਲਣ ਉਪਰੰਤ ਇਸ ਪ੍ਰੋਗਰਾਮ ਨੂੰ ਟਾਲਿਆ ਜਾਵੇ ਤਾਂ ਜੋ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਣੀ ਰਹੇ। Farmer News
ਕੇਂਦਰ ਅਤੇ ਹਰਿਆਣਾ ਸਰਕਾਰ ਨੇ ਪੰਜਾਬ ’ਤੇ ਕਬਜ਼ਾ ਕੀਤਾ: ਕਿਸਾਨ ਆਗੂ
ਇੱਧਰ ਕਿਸਾਨ ਆਗੂਆਂ ਨੇ ਸੰਭੂ ਬਾਰਡਰ ’ਤੇ ਹਰਿਆਣਾ ਪੁਲਿਸ ਵੱਲੋਂ ਪੰਜਾਬ ਅੰਦਰ ਆਕੇ ਨੋਟਿਸ ਚਿਪਕਾਉਣ ਦੀ ਇਸ ਕਾਰਵਾਈ ਤੇ ਪੰਜਾਬ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕੀਤਾ ਗਿਆ ਹੈ ਅਤੇ ਕਿਹਾ ਕਿ ਪੰਜਾਬ ਸਟੇਟ ਤੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੂਰੀ ਤਰ੍ਹਾਂ ਕਬਜਾ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲੀ ਹੋਈ ਹੈ, ਜਿਸ ਦਾ ਤਾਜਾ ਸਬੂਤ ਇਹ ਨੋਟਿਸ ਹੈ। ਉਨ੍ਹਾਂ ਕਿਹਾ ਕਿ ਸ਼ੰਭੂ ਬਾਰਡਰ ’ਤੇ ਹਰਿਆਣਾ ਵੱਲੋਂ ਜੋਂ ਬੈਰੀਕੇਟਿੰਗ ਕੀਤੀ ਹੋਈ ਹੈ, ਉਹ ਵੀ ਪੰਜਾਬ ਵਾਲੇ ਪਾਸੇ ਹੀ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪੁਲਿਸ ਪ੍ਰਸ਼ਾਸਨ ਜਿਨ੍ਹਾਂ ਦੀ ਇੱਥੇ ਡਿਊਟੀ ਹੈ, ਉਹ ਕੀ ਕਰ ਰਿਹਾ ਸੀ। ਉਨ੍ਹਾਂ ਕਿ ਪੰਜਾਬ ਸਰਕਾਰ ਦੀ ਹਰਿਆਣਾ ਤੇ ਕੇਂਦਰ ਨਾਲ ਜੁਗਲਬੰਦੀ ਹੈ ਅਤੇ ਕੇਂਦਰ ਅਤੇ ਹਰਿਆਣਾ ਸਰਕਾਰ ਸ਼ੰਭੂ ਮੋਰਚੇ ’ਤੇ ਕਦੇ ਵੀ ਕੋਈ ਹਮਲਾ ਕਰਵਾ ਸਕਦੀ ਹੈ।
Agriculture News: ਡੀਸੀ ਅਤੇ ਐਸਡੀਐਮ ਨੇ ਅਗਾਂਹਵਧੂ ਕਿਸਾਨ ਸੁਰਜੀਤ ਸਾਧੂਗੜ੍ਹ ਦੇ ਫਾਰਮ ਦਾ ਕੀਤਾ ਦੌਰਾ
Agriculture News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪ੍ਰਧਾਨ ਮੰਤਰੀ ਵੱਲੋਂ ਕ੍ਰਿਸ਼ੀ ਕਰਮਨ ਐਵਾਰਡ ਨਾਲ ਸਨਮਾਨਿਤ ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਸਾਧੂਗੜ੍ਹ ਦੇ ਫਾਰਮ ਦਾ ਡੀਸੀ. ਡਾ. ਸੋਨਾ ਥਿੰਦ ਤੇ ਐਸਡੀਐਮ ਅਰਵਿੰਦ ਕੁਮਾਰ ਨੇ ਦੌਰਾ ਕੀਤਾ। ਅਗਾਂਹਵਧੂ ਕਿਸਾਨ ਸਰਜੀਤ ਸਿੰਘ ਸਾਧੂਗੜ੍ਹ ਵੱਲੋਂ 2001 ਤੋਂ ਆਪਣੇ ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਅੱਗ ਲਗਾਉਣੀ ਬੰਦ ਕੀਤੀ ਗਈ ਸੀ ਅਤੇ ਉਹ 2006 ਤੋਂ ਫੁਆਰਾ ਸਿਸਟਮ ਲਗਾਕੇ ਪਾਣੀ ਬਚਾਉਣ ਵਿੱਚ ਅਹਿਮ ਯੋਗਦਾਨ ਪਾਉਂਦੇ ਆ ਰਹੇ ਹਨ।
ਇਹ ਵੀ ਪੜ੍ਹੋ: Stubble Burning: ਪਰਾਲੀ ਸਾੜਣ ਦੀਆਂ ਘਟਨਾਵਾਂ ਰੋਕਣ ਲਈ ਪ੍ਰਸ਼ਾਸਨ ਹੋਇਆ ਸਖਤ, ਇਸ ਤਰ੍ਹਾਂ ਵਿੱਢੀਆਂ ਗਤੀਵਿਧੀਆਂ
ਅਗਾਂਵਧੂ ਕਿਸਾਨ ਸੁਰਜੀਤ ਸਾਧੂਗੜ੍ਹ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਹ ਪਿਛਲੇ 6 ਸਾਲਾਂ ਤੋਂ ਵੱਟਾਂ ਉੱਤੇ ਝੋਨਾ ਲਗਾਕੇ ਸਿੱਧੀ ਬਜਾਈ ਬਿਨਾਂ ਕੱਦੂ ਕਰਨ ਤੋਂ ਪਾਣੀ ਬਚਾਉਣ ਦੇ ਨਾਲ ਨਾਲ ਆਰਗੈਨਿਕ ਖੇਤੀ ਕਰਦੇ ਆ ਰਹੇ ਹਨ। ਜਿਸ ਕਰਕੇ 2019 ਵਿੱਚ ਉਹਨਾਂ ਨੂੰ ਪ੍ਰਧਾਨ ਮੰਤਰੀ ਵੱਲੋਂ ਕ੍ਰਿਸ਼ੀ ਕਰਮਨ ਐਵਾਰਡ ਦਿੱਤਾ ਗਿਆ ਸੀ, ਇਸ ਸਾਲ ਸੁਰਜੀਤ ਸਿੰਘ ਅਤੇ ਉਸਦੇ ਬੇਟੇ ਅਮਰਿੰਦਰ ਸਿੰਘ ਨੂੰ ਮਿਲ ਕੇ ਵਾਤਾਵਰਣ ਨੂੰ ਧੂੰਏ ਤੋਂ ਬਚਾਉਣ ਦਾ ਵੱਡਾ ਉਪਰਾਲਾ ਕੀਤਾ, 16 ਬੇਲਰ ਮਸ਼ੀਨਾਂ ਜੋ ਪਰਾਲੀ ਦੀ ਵਧੀਆ ਗੰਢਾਂ ਬਣਾਉਂਦੀਆਂ ਹਨ ਅਤੇ 14 ਰੈਕ ਮਸ਼ੀਨਾਂ ਜੋ ਪਰਾਲੀ ਨੂੰ ਇੱਕ ਲਾਈਨ ਵਿੱਚ ਹੀ ਇਕੱਠਾ ਕਰਦੀਆਂ ਹਨ, 16 ਟਰਾਲੀਆਂ ਜੋ ਬਣੀਆਂ ਹੋਈਆਂ ਗੱਠਾਂ ਇੱਕ ਜਗ੍ਹਾ ਇਕੱਠਾ ਕਰਦੀਆਂ ਹਨ, ਇੱਕ ਵੱਡਾ ਬੇਲਰ ਜੋ 300 ਪਾਵਰ ਦੇ ਵੱਡੇ ਟਰੈਕਟਰ ਨਾਲ ਚੱਲਦਾ ਹੈ, ਜਰਮਨ ਤੋਂ ਮੰਗਵਾ ਕੇ ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਦੇ ਪਿੰਡਾਂ ਪਿੰਡ ਸਾਧੂਗੜ੍ਹ ਵਿਖੇ ਕੰਮ ਸ਼ੁਰੂ ਕੀਤਾ ਅਤੇ 500 ਏਕੜ ਰੋਜ਼ਾਨਾ ਪਰਾਲੀ ਸੰਭਾਲਣ ਦੀ ਸਮਰੱਥਾ ਰੱਖਦਾ ਹੈ। Agriculture News
ਇਸ ਨਾਲ ਇਲਾਕੇ ਦੇ ਕਾਫੀ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ। ਅਗਾਹਵਧੂ ਕਿਸਾਨ ਸੁਰਜੀਤ ਸਾਧੂਗੜ੍ਹ ਨੇ ਕਿਹਾ ਕਿ ਉਹ ਅਗਲੇ ਸਾਲ ਇਸ ਤੋਂ ਵੀ ਜਿਆਦਾ ਤਾਕਤ ਨਾਲ ਕੰਮ ਕਰਨਗੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾਕਟਰ ਸੋਨਾ ਥਿੰਦ, ਐਸਡੀਐਮ ਅਰਵਿੰਦ ਕੁਮਾਰ, ਡਾਕਟਰ ਧਰਮਿੰਦਰ ਸਿੰਘ ਮੁੱਖ ਖੇਤੀਗੜੀ ਅਫਸਰ ਨੇ ਸਰਜੀਤ ਸਿੰਘ ਅਤੇ ਅਮਰਿੰਦਰ ਸਿੰਘ ਦੇ ਉਦਮ ਦੀ ਪ੍ਰਸ਼ੰਸ਼ਾ ਕਰਦਿਆਂ ਵਾਤਾਵਰਨ ਦੀ ਸੰਭਾਲ ਹਿੱਤ ਅਜਿਹੇ ਕਾਰਜਾਂ ਵਿੱਚ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
Farmer News: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਇਨ ਸੀਟੂ ਤਕਨੀਕ ਨਾਲ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ
ਵਾਤਾਵਰਣ ਪੱਖੀ ਤਕਨੀਕਾਂ ਦੀ ਵਰਤੋਂ ਕਰਕੇ ਖੇਤੀ ਕਰ ਰਹੇ ਕਿਸਾਨ ਸਾਡੇ ਨਾਇਕ : ਈਸ਼ਾ ਸਿੰਗਲ | Farmer News
Farmer News: (ਭੂਸ਼ਨ ਸਿੰਗਲਾ) ਪਾਤੜ੍ਹਾਂ। ਪਟਿਆਲਾ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਵਾਤਾਵਰਣ ਪੱਖੀ ਤਕਨੀਕਾਂ ਅਪਣਾ ਕੇ ਪਰਾਲੀ ਦਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਇਨ ਸੀਟੂ ਤਕਨੀਕ ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਰਹੇ ਕਿਸਾਨਾਂ ਦੇ ਖੇਤਾਂ ’ਚ ਜਾ ਕੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਇਸ ਵਾਤਾਵਰਣ ਪੱਖੀ ਕੰਮ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ: Aadhar Card Big Update: ਹੁਣ ਸੇਵਾ ਕੇਂਦਰਾਂ ’ਚ ਐਤਵਾਰ ਨੂੰ ਵੀ ਮਿਲਣਗੀਆਂ ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ
ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ। ਪਿੰਡ ਬਕਰਾਹਾ, ਕਰਤਾਰਪੁਰ, ਕਲਵਾਣੂ, ਸ਼ਾਦੀਪੁਰ, ਮੋਮੀਆ, ਸ਼ੁਤਰਾਣਾ, ਬਾਦਸ਼ਾਹਪੁਰ, ਸ਼ਾਦੀਪੁਰਮੋਮੀਆ ਤੇ ਦਫਤਰੀਵਾਲਾ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਦਿਆਂ ਏਡੀਸੀ ਇਸ਼ਾ ਸਿੰਗਲ ਨੇ ਕਿਹਾ ਕਿ ਵਾਤਾਵਰਣ ਪੱਖੀ ਤਕਨੀਕਾਂ ਦੀ ਵਰਤੋਂ ਕਰਕੇ ਖੇਤੀ ਕਰ ਰਹੇ ਕਿਸਾਨ ਸਾਡੇ ਨਾਇਕ ਹਨ, ਜੋ ਵਾਤਾਵਰਣ ਪ੍ਰਤੀ ਤਾਂ ਸੁਚੇਤ ਹਨ ਹੀ ਸਗੋਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀਆਂ ਨੂੰ ਵੀ ਬਾਖੂਬੀ ਨਿਭਾਅ ਰਹੇ ਹਨ।
ਈਸ਼ਾ ਸਿੰਗਲ ਨੇ ਕਿਹਾ ਕਿ ਇਨ ਸੀਟੂ ਤਕਨੀਕ ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ ਤੇ ਖਾਦਾਂ ਦੀ ਵਰਤੋਂ ਵਿੱਚ ਵੀ ਕਮੀ ਆਉਂਦੀ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਜ਼ਰੂਰੀ ਹੈ ਕਿ ਆਪਾਂ ਸਾਰੇ ਰਲ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਨਾਲ ਹੋ ਰਹੇ ਨੁਕਸਾਨ ਤੋਂ ਬਚਾਉਣ ਲਈ ਹੰਭਲਾ ਮਾਰੀਏ। Farmer News
ਸੁਪਰੀਮ ਕੋਰਟ ਦੀ ਕਮੇਟੀ ਤੇ ਕਿਸਾਨਾਂ ਦੀ ਮੀਟਿੰਗ ਬੇਨਤੀਜ਼ਾ, ਅਜੇ ਨਹੀਂ ਖੁੱਲੇਗਾ ਸ਼ੰਭੂ ਬਾਰਡਰ
ਚੰਡੀਗੜ੍ਹ ਵਿਖੇ ਮੀਟਿੰਗ ਵਿੱਚ ਨਹੀਂ ਪੁੱਜੇ ਜਿਆਦਾਤਰ ਕਿਸਾਨ ਲੀਡਰ, ਮੀਟਿੰਗ ਵਿੱਚ ਵਿਚਾਰੇ ਗਏ 12 ਮੁੱਦੇ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸ਼ੰਭੂ ਬਾਰਡਰ ’ਤੇ ਧਰਨਾ ਲਗਾਈ ਬੈਠੇ ਕਿਸਾਨਾਂ ਨੂੰ ਮਨਾਉਣ ਅਤੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਸਹਿਮਤੀ ਬਣਾਉਣ ਲਈ ਗਈ ਸੁਪਰੀਮ ਕੋਰਟ ਦੀ ਕਮੇਟੀ ਵੱਲੋਂ ਸੋਮਵਾਰ ਨੂੰ ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਨਾਲ ਚੰਡੀਗੜ ਵਿਖੇ ਮੀਟਿੰਗ ਕੀਤੀ ਗਈ, ਜੋ ਬਿਨਾਂ ਕਿਸੇ ਸਿੱਟੇ ’ਤੇ ਪੁੱਜੇ ਹੀ ਮੀਟਿੰਗ ਖ਼ਤਮ ਹੋ ਗਈ । ਮੀਟਿੰਗ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਵੱਲੋਂ ਮੀਟਿੰਗ ਨੂੰ ਬੇਸਿੱਟਾ ਕਰਾਰ ਦਿੰਦੇ ਹੋਏ ਸੰਭੂ ਬਾਰਡਰ ਨੂੰ ਖੋਲ੍ਹਣ ਤੋਂ ਵੀ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ। ਇਸ ਮੀਟਿੰਗ ਵਿੱਚ ਪ੍ਰਮੁੱਖ ਰੂਪ ਵਿੱਚ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਵਰਨ ਸਿੰਘ ਪੰਧੇਰ ਨੇ ਵੀ ਸ਼ਾਮਲ ਹੋਣਾ ਸੀ ਪਰ ਦੋਵਾਂ ਵੱਲੋਂ ਮੀਟਿੰਗ ਤੋਂ ਦੂਰੀ ਹੀ ਬਣਾ ਕੇ ਰੱਖੀ ਗਈ ਹੈ। Latest Farmer News
ਇਹ ਵੀ ਪੜ੍ਹੋ: Train Accident Case: ਰੇਲ ਹਾਦਸੇ ਦੇ ਜਖ਼ਮੀਆਂ ਨੂੰ ਰੇਲਵੇ ਵਿਭਾਗ ਮੁਆਵਜ਼ਾ ਦੇਵੇ : ਵਿਧਾਇਕ ਰਾਏ
ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਜਨਰਲ ਸਕੱਤਰ ਗੁਵਵੰਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਨੂੰ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਨੇ ਸ਼ੰਭੂ ਬਾਰਡਰ ਨੂੰ ਖ਼ਾਲੀ ਕਰਨ ਬਾਰੇ ਪੁੱਛਿਆ ਸੀ ਤਾਂ ਉਨਾਂ ਵੱਲੋਂ ਦੱਸਿਆ ਗਿਆ ਕਿ ਕਿਸਾਨਾਂ ਵੱਲੋਂ ਸੰਭੂ ਬਾਰਡਰ ਨੂੰ ਬੰਦ ਨਹੀਂ ਕੀਤਾ ਗਿਆ ਹੈ ਅਤੇ ਕਿਸਾਨ ਸ਼ੰਭੂ ਬਾਰਡਰ ਬੰਦ ਕਰਨ ਦੇ ਹੱਕ ਵਿੱਚ ਵੀ ਨਹੀਂ ਹਨ। ਪੰਜਾਬ ਦੇ ਕਿਸਾਨਾਂ ਵੱਲੋਂ 14 ਫਰਵਰੀ ਨੂੰ ਦਿੱਲੀ ਜਾਣ ਲਈ ਐਲਾਨ ਕੀਤਾ ਗਿਆ ਸੀ, ਜਦੋਂ ਕਿ 6 ਫਰਵਰੀ ਨੂੰ ਹੀ ਹਰਿਆਣਾ ਸਰਕਾਰ ਵੱਲੋਂ ਸੰਭੂ ਬਾਰਡਰ ਨੂੰ ਸੀਲ ਕਰਦੇ ਹੋਏ ਉਨਾਂ ਨੂੰ ਰੋਕ ਦਿੱਤਾ ਸੀ। ਪੰਜਾਬ ਦੇ ਕਿਸਾਨਾਂ ਵੱਲੋਂ ਅੱਜ ਵੀ ਸੜਕ ਦੇ ਇੱਕ ਪਾਸੇ ਹੀ ਬੈਠ ਕੇ ਸ਼ੰਭੂ ਬਾਰਡਰ ਖੁੱਲ੍ਹਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਸਾਧਨ ਨੂੰ ਅੱਗੇ ਜਾਣ ਤੋਂ ਰੋਕਿਆ ਨਹੀਂ ਜਾ ਰਿਹਾ। ਇਹ ਤਾਂ ਸਾਰਾ ਕੁਝ ਹਰਿਆਣਾ ਸਰਕਾਰ ਨੇ ਹੀ ਕੀਤਾ ਹੋਇਆ ਹੈ। Latest Farmer News
ਉਨਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਕਿਸਾਨ ਸਾਂਝਾ ਮੋਰਚਾ ਵਿੱਚ ਸ਼ਾਮਲ 12 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਮੇਟੀ ਨਾਲ ਮੁਲਾਕਾਤ ਕਰਦੇ ਹੋਏ 12 ਮੰਗਾਂ ਨੂੰ ਰੱਖਿਆ ਹੈ ਅਤੇ ਸੰਭੂ ਬਾਰਡਰ ਖੋਲ੍ਹਣ ਦੀ ਮੰਗ ਵੀ ਕੀਤੀ ਗਈ ਹੈ ਤਾਂ ਕਿ ਉਹ ਦਿੱਲੀ ਜਾ ਕੇ ਆਪਣੇ ਐਲਾਨ ਅਨੁਸਾਰ ਧਰਨਾ ਦੇ ਸਕਣ।