Batala News - Sach Kahoon Punjabi

Batala News: ਬਟਾਲਾ ’ਚ ਵਿਆਹ ਪੁਰਬ ਮੌਕੇ ਹੁੱਲੜਬਾਜ਼ੀ, ਉੱਚੀ ਆਵਾਜ਼ ’ਚ ਸਪੀਕਰ ਤੇ ਬੁਲੇਟ ਦੇ ਪਟਾਕਿਆਂ ’ਤੇ ਪਾਬੰਦੀ
ਬਟਾਲਾ (ਸੱਚ ਕਹੂੰ ਨਿਊਜ਼/ਹਿੰ.ਸ.)। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਮੁੱਖ ਰੱਖਦਿਆਂ ਬਟਾਲਾ ’ਚ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਬ-ਡਵੀਜ਼ਨ ਬਟਾਲਾ ’ਚ ਟਰੈਕਟਰਾਂ ਤੇ ਹੋਰ ਵਾਹਨਾਂ ’ਤੇ ਹੁੱਲੜਬਾਜ਼ੀ ਕਰਨ, ਉੱਚੀ ਆਵਾਜ਼ ’ਚ ਸਪੀਕਰ ਵਜਾਉਣ ਅਤੇ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਚਲਾਉਣ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਹੁਕਮ 14 ਸਤੰਬਰ 2026 ਤੋਂ 18 ਸਤੰਬਰ 2026 ਤੱਕ ਲਾਗੂ ਰਹੇਗਾ। ਇਸ ਸਬੰਧੀ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ 18 ਸਤੰਬਰ ਨੂੰ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ, ਜਿਸ ’ਚ ਵੱਡੀ ਗਿਣਤੀ ’ਚ ਸੰਗਤ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਮੁਤਾਬਕ ਧਾਰਮਿਕ ਮੇਲੇ ਦੌਰਾਨ ਕੁਝ ਸ਼ਰਾਰਤੀ ਅਨਸਰ ਟਰੈਕਟਰਾਂ ਤੇ ਹੋਰ ਵਾਹਨਾਂ ’ਤੇ ਹੁੱਲੜਬਾਜ਼ੀ ਕਰਦੇ ਹਨ ਤੇ ਉੱਚੀ ਆਵਾਜ਼ ’ਚ ਵੱਡੇ ਸਪੀਕਰ ਲਾਉਂਦੇ ਹਨ। ਇਸ ਤੋਂ ਇਲਾਵਾ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਚਲਾਉਣ ਕਾਰਨ ਵੀ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਕਮਾਂ ’ਚ ਕਿਹਾ ਗਿਆ ਹੈ ਕਿ ਅਜਿਹੀਆਂ ਗਤੀਵਿਧੀਆਂ ਕਾਰਨ ਖ਼ਾਸ ਤੌਰ ’ਤੇ ਬਜ਼ੁਰਗਾਂ ਤੇ ਛੋਟੇ ਬੱਚਿਆਂ ਨੂੰ ਮੁਸ਼ਕਲ ਪੇਸ਼ ਆਉਂਦੀ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਪਾਬੰਦੀ ਸਬੰਧੀ ਇਹ ਹੁਕਮ 14 ਸਤੰਬਰ ਤੋਂ 18 ਸਤੰਬਰ ਤੱਕ ਬਟਾਲਾ ਸਬ-ਡਵੀਜ਼ਨ ’ਚ ਪ੍ਰਭਾਵੀ ਰਹੇਗਾ। Batala News

ਇਹ ਵੀ ਪੜ੍ਹੋ : Sri Lanka News: ਸ਼੍ਰੀਲੰਕਾ ’ਚ ਗ੍ਰਨੇਡ ਹਮਲੇ ’ਚ ਦੋ ਬੱਚਿਆਂ ਦੀ ਮੌਤ

Batala News: ਕਾਰੋਬਾਰੀ 'ਤੇ ਫਾਇਰਿੰਗ ਮਾਮਲੇ ’ਚ ਪੁਲਿਸ ਮੁਕਾਬਲੇ ’ਚ ਪੰਜਵਾਂ ਮੁਲਜ਼ਮ ਗ੍ਰਿਫਤਾਰ
ਬਟਾਲਾ (ਹਿੰ.ਸ.)| ਸ਼ੁੱਕਰਵਾਰ ਦੇਰ ਰਾਤ ਬਟਾਲਾ ਵਿੱਚ ਪੁਲਿਸ ਅਤੇ ਇੱਕ ਸ਼ੂਟਰ ਵਿਚਾਲੇ ਮੁਕਾਬਲਾ ਹੋਇਆ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਰਵੀ ਸਿੰਘ ਦੇ ਪੈਰ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਸਖ਼ਤ ਸੁਰੱਖਿਆ ਹੇਠ ਸਿਵਲ ਹਸਪਤਾਲ ਬਟਾਲਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੌਕੇ ਤੋਂ ਤਿੰਨ ਖੋਲ ਵੀ ਬਰਾਮਦ ਹੋਏ ਹਨ।ਪੁਲਿਸ ਅਨੁਸਾਰ ਕੁਝ ਦਿਨ ਪਹਿਲਾਂ ਬਟਾਲਾ ਦੇ ਇੱਕ ਨਾਮੀ ਕੱਪੜਾ ਵਪਾਰੀ ਦੇ ਘਰ 'ਤੇ ਅਣਪਛਾਤੇ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਬਾਰੀ ਕੀਤੀ ਗਈ ਸੀ। ਇਸ ਮਾਮਲੇ ਵਿੱਚ 24 ਜੂਨ ਨੂੰ ਮੁਕਾਬਲੇ ਤੋਂ ਬਾਅਦ ਇੱਕ ਹੋਰ ਮੁਲਜ਼ਮ ਬਲਦੇਵ ਸਿੰਘ ਉਰਫ਼ ਕਰਨ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।

Read Also : ਫਿਰੌਤੀ ਲਈ ਗੋਲੀਬਾਰੀ ਕਰਨ ਵਾਲੇ ਗਿਰੋਹ ਦੀ ਮੱਦਦ ਕਰਨ ਵਾਲਾ ਗ੍ਰਿਫਤਾਰ

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਬਣਾਈ ਗਈ ਸੀ। ਜਾਂਚ ਦੌਰਾਨ ਪੁਲਿਸ ਨੇ ਰਵੀ ਸਿੰਘ, ਬਲਦੇਵ ਸਿੰਘ, ਮਲਕੀਤ, ਸ਼ੁਭਮ ਅਤੇ ਖ਼ਜ਼ਾਨ ਸਿੰਘ ਸਮੇਤ ਕੁੱਲ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਐੱਸਐੱਸਪੀ ਮੇਹਤਾਬ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਰਵੀ ਸਿੰਘ ਨੇ ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ ਨਹਿਰ ਕੰਢੇ ਲੁਕਾਉਣ ਦੀ ਗੱਲ ਕਬੂਲ ਕੀਤੀ। ਜਦੋਂ ਪੁਲਿਸ ਉਸ ਨੂੰ ਹਥਿਆਰ ਦੀ ਬਰਾਮਦਗੀ ਲਈ ਮੌਕੇ 'ਤੇ ਲੈ ਕੇ ਗਈ ਤਾਂ ਉਸ ਨੇ ਲੁਕਾਈ ਹੋਈ ਰਿਵਾਲਵਰ ਕੱਢ ਕੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਜਵਾਬੀ ਕਾਰਵਾਈ ਵਿੱਚ ਇੱਕ ਗੋਲੀ ਉਸ ਦੇ ਪੈਰ ਵਿੱਚ ਲੱਗੀ।ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦੀ ਹਾਲਤ ਸਥਿਰ ਹੈ। ਘਟਨਾ ਸਥਾਨ ਤੋਂ ਤਿੰਨ ਖੋਲ ਬਰਾਮਦ ਕੀਤੇ ਗਏ ਹਨ ਅਤੇ ਫੋਰੈਂਸਿਕ ਟੀਮ ਨੂੰ ਵੀ ਜਾਂਚ ਲਈ ਮੌਕੇ 'ਤੇ ਬੁਲਾਇਆ ਗਿਆ। ਇਸ ਮੁਕਾਬਲੇ ਦੌਰਾਨ ਕੋਈ ਪੁਲਿਸ ਮੁਲਾਜ਼ਮ ਜ਼ਖ਼ਮੀ ਨਹੀਂ ਹੋਇਆ।ਐੱਸਐੱਸਪੀ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਦੇ ਪਿੱਛੇ ਵਿਦੇਸ਼ ਵਿੱਚ ਬੈਠੇ ਕੁਝ ਸ਼ਰਾਰਤੀ ਅਨਸਰਾਂ ਦਾ ਹੱਥ ਹੈ, ਜਿਨ੍ਹਾਂ ਨੇ ਮੁਲਜ਼ਮਾਂ ਰਾਹੀਂ ਇਸ ਘਟਨਾ ਨੂੰ ਅੰਜਾਮ ਦਿਵਾਇਆ। ਗ੍ਰਿਫ਼ਤਾਰ ਮੁਲਜ਼ਮਾਂ ਨੇ ਬਟਾਲਾ ਦੀਆਂ ਹੋਰ ਕਈ ਵਾਰਦਾਤਾਂ ਵਿੱਚ ਵੀ ਆਪਣੀ ਸ਼ਮੂਲੀਅਤ ਕਬੂਲ ਕੀਤੀ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਕਾਨੂੰਨ-ਵਿਵਸਥਾ ਭੰਗ ਕਰਨ ਵਾਲਿਆਂ, ਵਿਦੇਸ਼ ਬੈਠ ਕੇ ਅਪਰਾਧ ਕਰਵਾਉਣ ਵਾਲਿਆਂ, ਉਨ੍ਹਾਂ ਨੂੰ ਪਨਾਹ ਦੇਣ ਵਾਲਿਆਂ, ਹਥਿਆਰ ਮੁਹੱਈਆ ਕਰਵਾਉਣ ਵਾਲਿਆਂ ਅਤੇ ਆਰਥਿਕ ਮਦਦ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।ਪੁਲਿਸ ਮੁਤਾਬਕ ਐਤਵਾਰ ਦੇਰ ਰਾਤ ਕਰੀਬ 2 ਵਜੇ ਕਾਦੀਆਂ ਰੋਡ ਸਥਿਤ ਨਿਊ ਟਾਪ ਸਿਟੀ ਕਲੋਨੀ ਵਿੱਚ ਇੱਕ ਵਪਾਰੀ ਦੀ ਕੋਠੀ 'ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਛੇ ਗੋਲੀਆਂ ਚਲਾਈਆਂ ਸਨ। ਗੋਲੀਆਂ ਘਰ ਦੇ ਗੇਟ ਅਤੇ ਵਿਹੜੇ ਦੀਆਂ ਕੰਧਾਂ 'ਤੇ ਲੱਗੀਆਂ। ਪੀੜਤ ਵਪਾਰੀ ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਲੰਬੇ ਸਮੇਂ ਤੋਂ ਗੈਂਗਸਟਰ ਅਮਨ ਆਂਡਾ ਦੇ ਨਾਂ 'ਤੇ ਫੋਨ ਕਾਲਾਂ ਅਤੇ ਵੌਇਸ ਮੈਸੇਜ ਰਾਹੀਂ 10 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ। ਪੈਸੇ ਨਾ ਦੇਣ 'ਤੇ ਉਸ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ।

Batala News: ਬਟਾਲਾ 'ਚ ਸਰਪੰਚ ’ਤੇ ਜਾਨਲੇਵਾ ਹਮਲਾ
ਬਟਾਲਾ (ਹਿੰ.ਸ.)। ਪੰਜਾਬ ਦੇ ਬਟਾਲਾ ਇਲਾਕੇ ਦੇ ਪਿੰਡ ਕਾਦੀਆਂ ਰਾਜਪੂਤਾਂ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਘਟਨਾ ਮੰਗਲਵਾਰ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ। ਹਮਲੇ ਤੋਂ ਬਾਅਦ ਲੋਕਾਂ ਦੀ ਮਦਦ ਨਾਲ ਗੁਰਵਿੰਦਰ ਸਿੰਘ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲਾ ਇਲਾਜ ਕਰਨ ਤੋਂ ਬਾਅਦ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ।

ਇਸ ਦੌਰਾਨ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਗੈਂਗਸਟਰ ਵੱਲੋਂ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਹਾਲਾਂਕਿ ਪੁਲਿਸ ਪ੍ਰਸ਼ਾਸਨ ਨੇ ਸਪਸ਼ਟ ਕੀਤਾ ਹੈ ਕਿ ਇਸ ਵਾਇਰਲ ਪੋਸਟ ਦੀ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ। ਪਰਿਵਾਰਕ ਮੈਂਬਰਾਂ ਮੁਤਾਬਕ ਗੁਰਵਿੰਦਰ ਸਿੰਘ ਆਪਣੇ ਪਿੰਡ ਦੇ ਸਰਪੰਚ ਹੋਣ ਦੇ ਨਾਲ-ਨਾਲ ਰਾਜਨੀਤਿਕ ਤੌਰ ’ਤੇ ਵੀ ਕਾਫ਼ੀ ਸਰਗਰਮ ਹਨ ਅਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਿੱਚ ਜ਼ਿਲ੍ਹਾ ਪੱਧਰ ’ਤੇ ਅਹਿਮ ਭੂਮਿਕਾ ਨਿਭਾ ਰਹੇ ਹਨ। ਡੀਐਸਪੀ ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਘਟਨਾ ਦੀ ਸੂਚਨਾ ਮਿਲਦੇ ਹੀ ਟੀਮ ਮੌਕੇ ’ਤੇ ਪਹੁੰਚ ਗਈ ਸੀ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਆਸ-ਪਾਸ ਦੇ ਸੀਸੀਟੀਵੀ ਫੁਟੇਜ ਅਤੇ ਚਸ਼ਮਦੀਦਾਂ ਦੇ ਬਿਆਨ ਇਕੱਠੇ ਕੀਤੇ ਜਾ ਰਹੇ ਹਨ।

Read Also : ਭਾਰਤੀ ਦੀਆਂ ਅੱਖਾਂ ’ਚ ਪਰਤੀ ਨਵੀਂ ਰੌਸ਼ਨੀ, ਪੂਜਨੀਕ ਗੁਰੂ ਜੀ ਦੀ ਪ੍ਰੇਰਨਾ ਨਾਲ ਹਜ਼ਾਰਾਂ ਜ਼ਿੰਦਗੀਆਂ ਹੋਈਆਂ ਰੌਸ਼ਨ

Batala News: ਬਟਾਲਾ ’ਚ ਚੋਣਾਂ ਦੌਰਾਨ ਹੁੱਲੜਬਾਜ਼ਾਂ ’ਤੇ ਪੁਲਿਸ ਦੀ ਸਖ਼ਤ ਕਾਰਵਾਈ
ਬਟਾਲਾ। ਬਟਾਲਾ ਵਿੱਚ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਵੱਲੋਂ ਸਖ਼ਤ ਰਵੱਈਆ ਅਪਣਾਇਆ ਜਾ ਰਿਹਾ ਹੈ। ਐਸਪੀ ਬਟਾਲਾ ਖੁਸ਼ਬੀਰ ਕੌਰ ਨੇ ਚੋਣਾਂ ਮੌਕੇ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਭੱਜਣ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਗੜਬੜ ਕਰਨ ਜਾਂ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਿਸ ਵੱਲੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹ ਸਕਣ।

ਬਰਨਾਲਾ ਚੋਣਾਂ ਦੌਰਾਨ ਭਾਜਪਾ ਆਗੂ ’ਤੇ ਹਮਲਾ ਅਤੇ ਜਾਅਲੀ ਵੋਟਾਂ ਦੇ ਦੋਸ਼

ਬਰਨਾਲਾ। ਬਰਨਾਲਾ ਦੇ ਵਾਰਡ ਨੰਬਰ 15 ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਭਾਜਪਾ ਉਮੀਦਵਾਰ ਦੀਪਿੰਦਰ ਕੌਰ ਦੇ ਪਤੀ ਅਤੇ ਸੀਨੀਅਰ ਭਾਜਪਾ ਆਗੂ ਜਸਵੀਰ ਸਿੰਘ ਗੱਖੀ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਜ਼ਖਮੀ ਆਗੂ ਨੇ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਦੇ ਗੁੰਡਿਆਂ ਵੱਲੋਂ ਉਨ੍ਹਾਂ ’ਤੇ ਹਮਲਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਅਤੇ ਪੱਗ ਵੀ ਲੱਥ ਗਈ।

ਹਮਲੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਸਵੀਰ ਸਿੰਘ ਗੱਖੀ ਨੇ ਸਿੱਧੇ ਤੌਰ ’ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ’ਤੇ ਹਮਲੇ ਦੇ ਦੋਸ਼ ਲਗਾਏ ਹਨ। ਇਸੇ ਦੌਰਾਨ ਵਾਰਡ ਨੰਬਰ 33 ਵਿੱਚ ਵੀ ਤਣਾਅਪੂਰਨ ਮਾਹੌਲ ਬਣ ਗਿਆ, ਜਿੱਥੇ ਜਾਅਲੀ ਵੋਟਾਂ ਨੂੰ ਲੈ ਕੇ ਉਮੀਦਵਾਰਾਂ ਵਿਚਕਾਰ ਭਿੜਤ ਅਤੇ ਕੁੱਟਮਾਰ ਦੀ ਘਟਨਾ ਸਾਹਮਣੇ ਆਈ। ਆਜ਼ਾਦ ਉਮੀਦਵਾਰ ਦੇ ਪਤੀ ਹੇਮਰਾਜ ਗਰਗ ਨੇ ਆਮ ਆਦਮੀ ਪਾਰਟੀ ’ਤੇ ਧੱਕੇਸ਼ਾਹੀ ਕਰਨ ਅਤੇ ਸੱਤਾ ਦੇ ਨਸ਼ੇ ਵਿੱਚ ਜਾਅਲੀ ਵੋਟਾਂ ਪਵਾਉਣ ਦੇ ਦੋਸ਼ ਲਗਾਏ।

ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਪਤੀ ਚਮਨ ਲਾਲ ਚਤਰੀ ਨੇ ਇਹ ਦੋਸ਼ ਨਕਾਰਦਿਆਂ ਕਿਹਾ ਕਿ ਵਿਰੋਧੀ ਧਿਰ ਆਪਣੀ ਹਾਰ ਨੂੰ ਦੇਖਦੇ ਹੋਏ ਬੇਬੁਨਿਆਦ ਇਲਜ਼ਾਮ ਲਗਾ ਰਹੀ ਹੈ। ਹਾਲਾਤ ਨੂੰ ਕਾਬੂ ਵਿੱਚ ਰੱਖਣ ਲਈ ਮੌਕੇ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਪ੍ਰਸ਼ਾਸਨ ਨੇ ਚੇਤਾਵਨੀ ਦਿੱਤੀ ਹੈ ਕਿ ਕਾਨੂੰਨ ਆਪਣੇ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ

Batala News: ਬਟਾਲਾ ’ਚ ਚੋਣਾਂ ਦੌਰਾਨ ਹੁੱਲੜਬਾਜ਼ਾਂ ’ਤੇ ਪੁਲਿਸ ਦੀ ਸਖ਼ਤ ਕਾਰਵਾਈ

Batala News: ਬਟਾਲਾ ਦੇ 34 ਸਾਲਾ ਨੌਜਵਾਨ ਦੀ ਰੂਸ ’ਚ ਮੌਤ, ਇਹ ਕਾਰਨ ਆਇਆ ਸਾਹਮਣੇ
ਸਰੀਰ ’ਚ ਇਨਫੈਕਸ਼ਨ ਕਾਰਨ ਸੀ ਬਿਮਾਰੀ

Batala News: ਬਟਾਲਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਬਟਾਲਾ ਦੇ ਇੱਕ 34 ਸਾਲਾ ਵਿਅਕਤੀ ਦੀ ਰੂਸ ’ਚ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਹਾਸਲ ਹੋਏ ਵੇਰਵਿਆਂ ਮੁਤਾਬਕ ਰੂਸ ’ਚ ਮ੍ਰਿਤਕ ਦੇ ਸਰੀਰ ਵਿੱਚ ਇਨਫੈਕਸ਼ਨ ਸੀ, ਜਿਸ ਕਾਰਨ ਉਹ ਪਿਛਲੇ 20 ਦਿਨਾਂ ਤੋਂ ਬਿਮਾਰ ਸੀ। ਕੱਲ੍ਹ ਉਸਦੀ ਸਿਹਤ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ, ਪਰ 34 ਸਾਲਾ ਸਰਵਣ ਸਿੰਘ, ਜੋ ਕਿ ਰਤਨ ਸਿੰਘ ਦਾ ਪੁੱਤਰ ਸੀ, ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਪਿੰਡ ਮਿਰਜ਼ਾਜਾਨ, ਥਾਣਾ ਕਿਲਾ ਲਾਲ ਸਿੰਘ, ਬਟਾਲਾ ਦਾ ਵਸਨੀਕ ਸੀ। ਸਰਵਣ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ’ਚ ਸੋਗ ਦੀ ਲਹਿਰ ਹੈ।

ਇਹ ਖਬਰ ਵੀ ਪੜ੍ਹੋ : ਦੱਖਣੀ ਅਫਰੀਕਾ ਕ੍ਰਿਕੇਟ ਦੀ ਵੱਡੀ ਕਾਰਵਾਈ, ਇਹ ਖਿਡਾਰੀ ਨੂੰ ਕੀਤਾ ਹਮੇਸ਼ਾ ਲਈ ਕੀਤਾ ‘ਮੁਅੱਤਲ’

2 ਸਾਲ ਪਹਿਲਾਂ ਹੋਇਆ ਸੀ ਸਰਵਣ ਸਿੰਘ ਦਾ ਵਿਆਹ | Batala News

ਜਾਣਕਾਰੀ ਅਨੁਸਾਰ, ਮਿਰਜ਼ਾਜਾਨ ਦਾ ਰਹਿਣ ਵਾਲਾ ਸਰਵਣ ਸਿੰਘ ਲਗਭਗ ਛੇ ਮਹੀਨੇ ਪਹਿਲਾਂ ਰੂਸ ਦੇ ਮਾਸਕੋ ਗਿਆ ਸੀ। ਉਹ ਲਗਭਗ 20 ਦਿਨ ਪਹਿਲਾਂ ਅਚਾਨਕ ਬਿਮਾਰ ਹੋ ਗਿਆ। ਜਦੋਂ ਉਸਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਤਾਂ ਪਤਾ ਲੱਗਿਆ ਕਿ ਉਸਨੂੰ ਇਨਫੈਕਸ਼ਨ ਸੀ ਤੇ ਸਰਵਣ ਦੀ ਕੱਲ੍ਹ ਉੱਥੇ ਮੌਤ ਹੋ ਗਈ। ਜਦੋਂ ਸਰਵਣ ਸਿੰਘ ਦੀ ਮੌਤ ਦੀ ਖ਼ਬਰ ਉਨ੍ਹਾਂ ਦੇ ਘਰ ਪਹੁੰਚੀ ਤਾਂ ਪੂਰੇ ਪਰਿਵਾਰ ’ਚ ਹਫੜਾ-ਦਫੜੀ ਮੱਚ ਗਈ ਤੇ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਸਰਵਣ ਸਿੰਘ ਦਾ ਵਿਆਹ ਲਗਭਗ ਦੋ ਸਾਲ ਪਹਿਲਾਂ ਹੋਇਆ ਸੀ। Batala News

Punjab News: ਵੱਡੀ ਵਾਰਦਾਤ, ਦਿਨ-ਦਿਹਾੜੇ ‘ਆਪ’ ਸਰਪੰਚ ਦੇ ਭਰਾ ਦਾ ਗੋਲੀ ਮਾਰ ਕੇ ਕਤਲ
Punjab News: ਬਟਾਲਾ/ਕਲਾਨੌਰ (ਸੱਚ ਕਹੂੰ ਨਿਊਜ਼)। ਸਰਹੱਦੀ ਸ਼ਹਿਰ ਕਲਾਨੌਰ ’ਚ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਾਹਲੇ ਚੱਕ ਪਿੰਡ ਨੂੰ ਜਾਣ ਵਾਲੀ ਲਿੰਗ ਸੜਕ ’ਤੇ ਕੁਝ ਲੋਕਾਂ ਨੇ ਪੁਰਾਣੀ ਰੰਜਿਸ਼ ਕਾਰਨ ਪਿੰਡ ਸਾਹੂਰ ਕਲਾਂ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਗੁਰਵਿੰਦਰ ਸਿੰਘ ਦੇ ਛੋਟੇ ਭਰਾ ਨਿਰਮਲ ਸਿੰਘ ਨੂੰ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਕਾਰਨ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐਸਪੀ ਡੀ ਜੁਗਰਾਜ ਸਿੰਘ, ਐਸਐਚਓ ਕਲਾਨੌਰ ਸਾਹਿਲ ਪਠਾਨੀਆ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਲਾਸ਼ ਨੂੰ ਆਪਣੀ ਹਿਰਾਸਤ ’ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਖਬਰ ਵੀ ਪੜ੍ਹੋ : Vande Bharat Express: ਇਸ ਤਰੀਕ ਤੋਂ ਸ਼ੁਰੂ ਹੋਵੇਗੀ ਵੰਦੇ ਭਾਰਤ ਐਕਸਪ੍ਰੈੱਸ, ਜਾਣੋ ਕਿਰਾਏ ਤੇ ਰੁਕਣ ਦੇ ਵੇਰਵੇ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨਿਰਮਲ ਸਿੰਘ ਦੇ ਭਰਾ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਹ ਪਿੰਡ ਸਾਹੂਰ ਖੁਰਦ ’ਚ ਪੰਚਾਇਤੀ ਗਲੀ ਬਣਵਾ ਰਿਹਾ ਸੀ, ਜਿਸ ਦੌਰਾਨ ਦੂਜੀ ਧਿਰ ਵੱਲੋਂ ਗਲੀ ਦੀ ਉਸਾਰੀ ਰੋਕਣ ਲਈ ਉਸ ’ਤੇ ਹਮਲਾ ਕੀਤਾ ਗਿਆ, ਜਿਸ ਕਾਰਨ ਉਸਦਾ ਇੱਕ ਸਾਥੀ ਜ਼ਖਮੀ ਹੋ ਗਿਆ ਤੇ ਉਸ ਦਿਨ ਤੋਂ ਹੀ ਉਸ ਨੂੰ ਦੂਜੀ ਧਿਰ ਵੱਲੋਂ ਗੋਲੀ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਅੱਜ ਦੁਪਹਿਰ ਮੇਰਾ ਛੋਟਾ ਭਰਾ, ਨਿਰਮਲ ਸਿੰਘ ਕਲਾਨੌਰ ਵਾਲੇ ਪਾਸਿਓਂ ਆਪਣੀ ਮੋਪੇਡ ’ਤੇ ਆ ਰਿਹਾ ਸੀ ਜਦੋਂ ਉਸ ਨੂੰ ਕਲਾਨੌਰ ਦੇ ਬਾਹਰ ਪਿੰਡ ਸਾਹਲੇ ਚੱਕ ਰੋਡ ’ਤੇ ਗੋਲੀ ਮਾਰ ਦਿੱਤੀ ਗਈ ਤੇ ਗੋਲੀਆਂ ਉਸਦੀ ਛਾਤੀ ’ਚ ਲੱਗੀਆਂ।

ਉਨ੍ਹਾਂ ਕਿਹਾ ਕਿ ਜਦੋਂ ਉਹ ਜ਼ਖਮੀ ਨਿਰਮਲ ਸਿੰਘ ਨੂੰ ਕਲਾਨੌਰ ਦੇ ਕਮਿਊਨਿਟੀ ਹੈਲਥ ਸੈਂਟਰ ਲੈ ਕੇ ਗਏ ਤਾਂ ਉੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਸਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸਨੂੰ ਇਨਸਾਫ਼ ਦਿਵਾਇਆ ਜਾਵੇ ਤੇ ਉਸਦੇ ਭਾਈ ਭਰਾ ਦੇ ਕਾਤਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਮੌਕੇ ’ਤੇ ਪਹੁੰਚੇ ਐਸਪੀ ਡੀ ਜੁਗਰਾਜ ਸਿੰਘ ਨੇ ਕਿਹਾ ਕਿ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। Punjab News

Batala News: ਕਿੱਧਰ ਨੂੰ ਜਾ ਰਿਹੈ ਪੰਜਾਬ, ਅੰਨ੍ਹੇਵਾਹ ਗੋਲੀਬਾਰੀ ’ਚ ਚਾਰ ਦੀ ਮੌਤ
ਬਟਾਲਾ (ਸੱਚ ਕਹੂੰ ਨਿਊਜ਼)। Batala News : ਪੰਜਾਬ ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਰੋਜ਼ਾਨਾ ਹੀ ਮਾਰਧਾੜ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਹੀ ਬਟਾਲਾ ਦੇ ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਲਾਈਟਾਂ ਵਾਲੇ ਚੌਂਕ ’ਚ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਹੋ ਗਈ। ਅੰਨ੍ਹੇਵਾਹ ਚੱਲੀਆਂ ਗੋਲੀਆਂ ’ਚ ਚਾਰ ਜਣਿਆਂ ਦੀ ਜਾਨ ਚਲੀ ਗਈ ਅਤੇ ਅੱਧੀ ਦਰਜਨ ਵਿਅਕਤੀਆਂ ਦੇ ਜਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਰਨ ਵਾਲਿਆਂ ’ਚ ਨਿਰਮਲ ਸਿੰਘ ਪੁੱਤਰ ਦਿਲਬਾਗ ਸਿੰਘ, ਬਲਰਾਜ ਸਿੰਘ ਪੁੱਤਰ ਰਵੇਲ ਸਿੰਘ, ਬਲਜੀਤ ਸਿੰਘ ਪੁੱਤਰ ਬੁੱਢਾ ਸਿੰਘ ਤੇ ਸ਼ਮਸ਼ੇਰ ਸਿੰਘ ਪੁੱਤਰ ਚਮਨ ਲਾਲ ਵਾਸੀ ਸਾਰੇ ਵਿਠਵਾਂ ਵਜੋਂ ਹੋਈ ਹੈ। ਦੋਵਾਂ ਧਿਰਾਂ ਦੇ ਦੋ-ਦੋ ਵਿਅਕਤੀ ਇਸ ਗੋਲੀਬਾਰੀ ’ਚ ਮਾਰੇ ਗਏ ਹਨ।

Read Also : New Criminal Laws: ਨਵੇਂ ਅਪਰਾਧਿਕ ਕਾਨੂੰਨਾਂ ਦਾ ਸਰੂਪ ਤੇ

ਮੌਕੇ ’ਤੇ ਪਹੁੰਚੇ ਡੀਐੱਸਪੀ ਰਾਜੇਸ਼ ਕੁਮਾਰ ਕੱਕੜ ਤੇ ਐੱਸਐੱਚਓ ਸਤਪਾਲ ਸਿੰਘ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਇਸ ਦੌਰਾਨ 100 ਦੇ ਕਰੀਬ ਰੌਂਦ ਫਾਇਰ ਕੀਤੇ ਗਏ ਹਨ। ਜਖਮੀਆਂ ਨੂੰ ਪੁਲਿਸ ਨੇ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਕੁਝ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।