Stubble Management - Sach Kahoon Punjabi

Stubble Management: ਏਡੀਸੀ ਦਮਨਜੀਤ ਸਿੰਘ ਮਾਨ ਤੇ ਐਸਪੀ ਵੈਭਵ ਚੌਧਰੀ ਵੱਲੋਂ ਪਰਾਲੀ ਸੰਭਾਲ ਰਹੇ ਕਿਸਾਨਾਂ ਨਾਲ ਕੀਤੀ ਮੁਲਾਕਾਤ
ਕਿਹਾ, ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੇ ਵਾਤਾਵਰਣ ਦੀ ਸੰਭਾਲ ‘ਚ ਪਾਇਆ ਅਹਿਮ ਯੋਗਦਾਨ

ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਕਾਨੂੰਨੀ ਕਾਰਵਾਈ ਤੋਂ ਬਚਣ : ਵੈਭਵ ਚੌਧਰੀ

Stubble Management: (ਮਨੋਜ ਗੋਇਲ), ਘੱਗਾ। ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਐਸਪੀ ਸਥਾਨਕ ਵੈਭਵ ਚੌਧਰੀ ਨੇ ਅੱਜ ਪਾਤੜਾਂ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਵਾਲੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਡੀਐਮ ਪਾਤੜਾਂ ਅਸ਼ੋਕ ਕੁਮਾਰ ਵੀ ਮੌਜ਼ੂਦ ਸਨ। ਉਨ੍ਹਾਂ ਨੇ ਬੇਲਰਾਂ ਨਾਲ ਖੇਤਾਂ ਵਿੱਚੋਂ ਇਕੱਠੀ ਕੀਤੀ ਗਈ ਪਰਾਲੀ ਦੇ ਡੰਪ ਦਾ ਵੀ ਦੌਰਾ ਕੀਤਾ ਤੇ ਇੱਥੇ ਅੱਗ ਬੁਝਾਊ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

ਬਾਕੀ ਕਿਸਾਨ ਵੀ ਪਰਾਲੀ ਬਿਨ੍ਹਾਂ ਅੱਗ ਲਾਏ ਸੰਭਾਲਣ ਤੇ ਖੇਤਾਂ ‘ਚ ਮਿਲਾਉਣ ਲਈ ਅੱਗੇ ਆਉਣ : ਦਮਨਜੀਤ ਸਿੰਘ ਮਾਨ

ਏ.ਡੀ.ਸੀ. ਦਮਨਜੀਤ ਸਿੰਘ ਮਾਨ ਅਤੇ ਐਸ.ਪੀ. ਵੈਭਵ ਚੌਧਰੀ ਨੇ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਪਟਿਆਲਾ ਜ਼ਿਲ੍ਹੇ ‘ਚ ਇਸ ਵਾਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫੀ ਹੱਦ ਤੱਕ ਘਟੇ ਹਨ। ਉਨ੍ਹਾਂ ਨੇ ਇਸ ਦੌਰਾਨ ਦੁਤਾਲ, ਸ਼ੁਤਰਾਣਾ, ਜੈਖਰ, ਬਕਰਾਹਾ, ਸਿਉਣਾ, ਜਲਾਲਪੁਰ, ਬਾਦਸ਼ਾਹਪੁਰ, ਨਨਹੇੜਾ ਤੇ ਹਰਚੰਦਪੁਰਾ ਆਦਿ ਪਿੰਡਾਂ ਵਿੱਚ ਖੇਤਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਐਕਸਸੀਟੂ ਤੇ ਇਨਸੀਟੂ ਪ੍ਰਬੰਧਨ ਰਾਹੀਂ ਸੰਭਾਲਣ ਲਈ ਪ੍ਰੇਰਤ ਕੀਤਾ।

ਇਹ ਵੀ ਪੜ੍ਹੋ: Delhi Blast Case: ਦਿੱਲੀ ਧਮਾਕੇ ਕੇਸ ਦੇ ਸ਼ੱਕੀ ਦਾ ਪਰਿਵਾਰ ਆਇਆ ਸਾਹਮਣੇ, ਕੀਤੇ ਅਹਿਮ ਖੁਲਾਸੇ

ਦਮਨਜੀਤ ਸਿੰਘ ਮਾਨ ਨੇ ਪਰਾਲੀ ਨੂੰ ਜ਼ਮੀਨ ‘ਚ ਮਿਲਾ ਕੇ ਸੰਭਾਲਣ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਬਾਕੀ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਹੁਣ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਮਿਲਾ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਤੱਕ ਸਿੱਧੀ ਪਹੁੰਚ ਬਣਾਈ ਗਈ ਹੈ ਅਤੇ ਮਸ਼ੀਨਰੀ ਲੋੜ ਮੁਤਾਬਕ ਪਿੰਡਾਂ ਵਿੱਚ ਕਿਸਾਨਾਂ ਨੂੰ ਮੁਹੱਈਆ ਕਰਾਵਾਈ ਕਰਾਈ ਜਾ ਰਹੀ ਹੈ। ਐਸ.ਪੀ. ਵੈਭਵ ਚੌਧਰੀ ਨੇ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ ਦੇ ਆਦੇਸ਼ਾਂ ਮੁਤਾਬਕ ਪੁਲਿਸ ਵੱਲੋਂ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ, ਇਸ ਲਈ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਾਵੇ। Stubble Management

Punjab Success Story: ਪਿੰਡ ਹੀਰੋ ਕਲਾਂ ਬਣਿਆ ਹੀਰੋ, ਅੱਗ ਦੇ ਮਾਮਲੇ ‘ਜ਼ੀਰੋ’
ਸਾਲ 2024 ’ਚ ਪਰਾਲੀ ਸਾੜਨ ’ਚ ਦੂਜੇ ਨੰਬਰ ’ਤੇ ਸੀ ਹੀਰੋ ਕਲਾਂ

Punjab Success Story: (ਸੁਖਜੀਤ ਮਾਨ) ਮਾਨਸਾ। ਜ਼ਿਲ੍ਹਾ ਮਾਨਸਾ ਦਾ ਪਿੰਡ ਹੀਰੋ ਕਲਾਂ ਪਰਾਲੀ ਪ੍ਰਬੰਧਲ ਮੁਹਿੰਮ ਦਾ ‘ਹੀਰੋ’ ਬਣ ਕੇ ਉੱਭਰਿਆ ਹੈ। ਇਹ ਪਿੰਡ ਪਿਛਲੇ ਸਾਲ ਵੱਧ ਪਰਾਲੀ ਸਾੜਨ ਵਾਲੇ ਪਿੰਡਾਂ ’ਚੋਂ ਦੂਜੇ ਨੰਬਰ ’ਤੇ ਸੀ ਜਦੋਂਕਿ ਇਸ ਸੀਜਨ ’ਚ ਕਿਸਾਨਾਂ ਨੇ ਪਰਾਲੀ ਨੂੰ ਬਿਲਕੁਲ ਵੀ ਅੱਗ ਨਹੀਂ ਲਾਈ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਇਸ ਪਿੰਡ ਨੂੰ ਰੋਲ ਮਾਡਲ ਮੰਨ ਕੇ ਹੁਣ ਹੋਰਨਾਂ ਪਿੰਡਾਂ ’ਚ ਇਸ ਦੀਆਂ ਉਦਾਹਰਨਾਂ ਦੇਣ ਲੱਗੇ ਹਨ।

ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਅੱਜ ਪਿੰਡ ਹੀਰੋ ਕਲਾਂ ਦੇ ਖੇਤਾਂ ਦਾ ਦੌਰਾ ਕੀਤਾ ਜਿੱਥੇ ਕਿਸਾਨ ਮਲਚਰ, ਉਲਟਾਵੇਂ ਹਲਾਂ ਅਤੇ ਸੁਪਰ ਸੀਡਰ ਨਾਲ ਪਰਾਲੀ ਦਾ ਨਿਬੇੜਾ ਕਰਕੇ ਕਣਕ ਦੀ ਬਿਜਾਈ ਕਰ ਰਹੇ ਸਨ। ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕਿਸਾਨ ਲਖਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਹੀਰੋ ਕਲਾਂ ਨੇ ਦੱਸਿਆ ਕਿ ਉਹ ਦੋਵੇਂ ਭਰਾ 26 ਏਕੜ ਵਿੱਚ ਪਰਾਲੀ ਦਾ ਨਿਬੇੜਾ ਕਰਦੇ ਹਨ ਅਤੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਾਈ। ਉਨ੍ਹਾਂ ਦੇ ਤਾਏ ਦਾ ਪਰਿਵਾਰ ਵੀ 26 ਏਕੜ ਵਿੱਚ ਪਰਾਲੀ ਦਾ ਨਿਬੇੜਾ ਕਰ ਰਿਹਾ ਹੈ। ਉਨ੍ਹਾਂ ਨੂੰ ਸੁਪਰ ਸੀਡਰ ਸਬਸਿਡੀ ’ਤੇ ਪ੍ਰਾਪਤ ਹੋਇਆ ਹੈ, ਉਲਟਾਵੇਂ ਹਲ ਸਹਿਕਾਰੀ ਸੁਸਾਇਟੀ ਤੋਂ ਅਤੇ ਮਲਚਰ ਜਾਣਕਾਰਾਂ ਦਾ ਹੈ ਜੋ ਕਿ ਸਬਸਿਡੀ ’ਤੇ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ: Malerkotla News: ਕੌਂਸਲਰ ਹਬੀਬ ਵੱਲੋਂ ਪੁਲਿਸ ’ਤੇ ਭੇਦਭਾਵ ਦੇ ਦੋਸ਼, ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫਾ

ਇਸ ਮੌਕੇ ਮੌਜ਼ੂਦ ਖੇਤੀਬਾੜੀ ਵਿਕਾਸ ਅਫ਼ਸਰ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਪਿੰਡ ਵਿਚ 2023 ਵਿੱਚ ਪਰਾਲੀ ਨੂੰ ਅੱਗ ਲੱਗਣ ਦੇ 45 ਮਾਮਲੇ ਆਏ ਸਨ, 2024 ਵਿੱਚ 15 ਸਨ ਤੇ ਇਹ ਪਿੰਡ ਜ਼ਿਆਦਾ ਅੱਗ ਲਾਉਣ ਵਾਲੇ ਪਿੰਡਾਂ ਵਿਚ ਦੂਜੇ ਨੰਬਰ ’ਤੇ ਸੀ ਤੇ ਇਸ ਵਾਰ ਹੁਣ ਤੱਕ ਜ਼ੀਰੋ ਮਾਮਲੇ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਹੋਰ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਨ ਕਰਨ ਨੂੰ ਕਿਹਾ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੇ ਪਿੰਡ ਕੋਟੜਾ ਕਲਾਂ ਵਿੱਚ ਕੁਲਵਿੰਦਰ ਸਿੰਘ ਦੇ ਖੇਤ ਦਾ ਦੌਰਾ ਕੀਤਾ, ਜਿੱਥੇ 20 ਏਕੜ ਵਿੱਚ ਸੁਪਰ ਸੀਡਰ ਅਤੇ ਗੱਠਾਂ ਬਣਾ ਕੇ ਪਰਾਲੀ ਦਾ ਨਿਬੇੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡ ਭੀਖੀ ਦਾ ਵੀ ਦੌਰਾ ਕੀਤਾ ਜਿੱਥੇ ਕਿਸਾਨ ਮਨਜੀਤ ਸਿੰਘ ਵੱਲੋਂ ਬੇਲਰ ਨਾਲ 20 ਏਕੜ ਵਿੱਚ ਗੱਠਾਂ ਬਣਾਈਆਂ ਜਾ ਰਹੀਆਂ ਸਨ। Punjab Success Story

ਪਰਾਲੀ ਸਾੜਨ ਦੇ 60 ਫੀਸਦੀ ਮਾਮਲੇ ਘਟੇ : ਅਧਿਕਾਰੀ

ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਾਰ ਪੂਰੇ ਜ਼ਿਲ੍ਹੇ ਵਿੱਚ ਅੱਗ ਲੱਗਣ ਦੇ ਕਰੀਬ 60 ਫੀਸਦੀ ਘੱਟ ਮਾਮਲੇ ਸਾਹਮਣੇ ਆਏ ਹਨ। ਪਿਛਲੇ ਸਾਲ 2 ਨਵੰਬਰ ਤੱਕ 185 ਮਾਮਲੇ ਆਏ ਸਨ, ਜਦੋਂਕਿ ਇਸ ਵਾਰ ਅੱਗ ਲੱਗਣ ਦੀਆਂ ਸਿਰਫ 76 ਘਟਨਾਵਾਂ ਦਰਜ ਹੋਈਆਂ ਹਨ। Punjab Success Story

Stubble Management: ਡੀਸੀ ਅਤੇ ਐਸਐਸਪੀ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਵੱਖ-ਵੱਖ ਪਿੰਡਾਂ ਅਤੇ ਪਰਾਲੀ ਡੰਪਾਂ ਦਾ ਦੌਰਾ
ਕਿਸਾਨਾਂ ਨੂੰ ਪਰਾਲੀ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਕੀਤਾ ਜਾਗਰੂਕ

Stubble Management: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵੱਲੋਂ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਰਾਲੀ ਸਬੰਧੀ ਡੰਪਾਂ ’ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ। ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸਦਾ ਵਿਗਿਆਨਕ ਢੰਗ ਨਾਲ ਪ੍ਰਬੰਧ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਜਿਹੜੇ ਕਿਸਾਨ ਵਾਤਾਵਰਨ-ਅਨੁਕੂਲ ਤਰੀਕੇ ਨਾਲ ਪਰਾਲੀ ਪ੍ਰਬੰਧਨ ਕਰ ਰਹੇ ਹਨ, ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾ ਰਹੇ ਹਨ। ਜੇਕਰ ਕਿਸੇ ਬੇਲਰ ਮਾਲਕ ਕੋਲ ਗੱਠਾ ਸੰਭਾਲਣ ਲਈ ਆਪਣੀ ਜਗ੍ਹਾ ਨਹੀਂ ਹੈ, ਤਾਂ ਉਨ੍ਹਾਂ ਨੂੰ ਸਰਕਾਰੀ ਜਗ੍ਹਾ ਵੀ ਉਪਲੱਬਧ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸੇ ਨੂੰ ਕੋਈ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿੱਚ ਮੌਜੂਦ ਹਨ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੇਲਰ ਵਾਲਿਆਂ ਨੂੰ ਪਰਾਲੀ ਡੰਪ ਕਰਨ ਵਿੱਚ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਲਈ ਥਾਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: Punjab Checking News: ਡਰੱਗ ਅਫ਼ਸਰਾਂ ਦਾ ਚੈਕਿੰਗ ਦੌਰਾਨ ਵਿਰੋਧ ਤੇ ਨਾਅਰੇਬਾਜ਼ੀ ਕਰਨਾ ਮੰਦਭਾਗਾ : ਚੰਨੀ

ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਇਸ ਮੌਕੇ ਜਾਣਕਾਰੀ ਦਿੱਤੀ ਕਿ ਨੋਡਲ ਅਧਿਕਾਰੀ, ਕਲਸਟਰ ਅਫਸਰ ਅਤੇ ਪੁਲਿਸ ਅਧਿਕਾਰੀਆਂ ਨੂੰ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ, ਜੋ ਕਿ ਜੁਆਇੰਟ ਆਪਰੇਸ਼ਨ ਵਿੱਚ ਮਿਲ-ਜੁਲ ਕੇ ਕੰਮ ਕਰ ਰਹੇ ਹਨ। ਇਸ ਟੀਮ ਨੂੰ ‘ਪਰਾਲੀ ਪ੍ਰੋਟੈਕਸ਼ਨ ਫੋਰਸ’ ਦਾ ਨਾਂਅ ਦਿੱਤਾ ਗਿਆ ਹੈ ਅਤੇ ਸਾਰੇ ਗਜ਼ਟਿਡ ਅਧਿਕਾਰੀ ਵੱਧ ਤੋਂ ਵੱਧ ਫੋਰਸ ਦੇ ਨਾਲ ਮੈਦਾਨ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੇ ਅਨੁਸਾਰ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਫਲਤਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਇਸ ਮੌਕੇ ਐਸ.ਡੀ.ਐਮ. ਜੈਤੋ ਸ੍ਰੀ ਸੂਰਜ ਕੁਮਾਰ, ਡੀ.ਐਸ.ਪੀ. ਜੈਤੋ ਇਕਬਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਸ. ਕੁਲਵੰਤ ਸਿੰਘ, ਡਾ. ਗੁਰਪ੍ਰੀਤ ਸਿੰਘ ਹਾਜ਼ਰ ਸਨ। Stubble Management

Farmer News: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਇਨ ਸੀਟੂ ਤਕਨੀਕ ਨਾਲ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ
ਵਾਤਾਵਰਣ ਪੱਖੀ ਤਕਨੀਕਾਂ ਦੀ ਵਰਤੋਂ ਕਰਕੇ ਖੇਤੀ ਕਰ ਰਹੇ ਕਿਸਾਨ ਸਾਡੇ ਨਾਇਕ : ਈਸ਼ਾ ਸਿੰਗਲ | Farmer News

Farmer News: (ਭੂਸ਼ਨ ਸਿੰਗਲਾ) ਪਾਤੜ੍ਹਾਂ। ਪਟਿਆਲਾ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਵਾਤਾਵਰਣ ਪੱਖੀ ਤਕਨੀਕਾਂ ਅਪਣਾ ਕੇ ਪਰਾਲੀ ਦਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਇਨ ਸੀਟੂ ਤਕਨੀਕ ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਰਹੇ ਕਿਸਾਨਾਂ ਦੇ ਖੇਤਾਂ ’ਚ ਜਾ ਕੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਇਸ ਵਾਤਾਵਰਣ ਪੱਖੀ ਕੰਮ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ: Aadhar Card Big Update: ਹੁਣ ਸੇਵਾ ਕੇਂਦਰਾਂ ’ਚ ਐਤਵਾਰ ਨੂੰ ਵੀ ਮਿਲਣਗੀਆਂ ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ

ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ। ਪਿੰਡ ਬਕਰਾਹਾ, ਕਰਤਾਰਪੁਰ, ਕਲਵਾਣੂ, ਸ਼ਾਦੀਪੁਰ, ਮੋਮੀਆ, ਸ਼ੁਤਰਾਣਾ, ਬਾਦਸ਼ਾਹਪੁਰ, ਸ਼ਾਦੀਪੁਰਮੋਮੀਆ ਤੇ ਦਫਤਰੀਵਾਲਾ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਦਿਆਂ ਏਡੀਸੀ ਇਸ਼ਾ ਸਿੰਗਲ ਨੇ ਕਿਹਾ ਕਿ ਵਾਤਾਵਰਣ ਪੱਖੀ ਤਕਨੀਕਾਂ ਦੀ ਵਰਤੋਂ ਕਰਕੇ ਖੇਤੀ ਕਰ ਰਹੇ ਕਿਸਾਨ ਸਾਡੇ ਨਾਇਕ ਹਨ, ਜੋ ਵਾਤਾਵਰਣ ਪ੍ਰਤੀ ਤਾਂ ਸੁਚੇਤ ਹਨ ਹੀ ਸਗੋਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀਆਂ ਨੂੰ ਵੀ ਬਾਖੂਬੀ ਨਿਭਾਅ ਰਹੇ ਹਨ।

ਈਸ਼ਾ ਸਿੰਗਲ ਨੇ ਕਿਹਾ ਕਿ ਇਨ ਸੀਟੂ ਤਕਨੀਕ ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ ਤੇ ਖਾਦਾਂ ਦੀ ਵਰਤੋਂ ਵਿੱਚ ਵੀ ਕਮੀ ਆਉਂਦੀ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਜ਼ਰੂਰੀ ਹੈ ਕਿ ਆਪਾਂ ਸਾਰੇ ਰਲ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਨਾਲ ਹੋ ਰਹੇ ਨੁਕਸਾਨ ਤੋਂ ਬਚਾਉਣ ਲਈ ਹੰਭਲਾ ਮਾਰੀਏ। Farmer News

Punjab News: ਕੇਂਦਰ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਪੰਜਾਬ ਦੀ 1200 ਕਰੋੜ ਦੀ ਮੰਗ ਠੁਕਰਾਈ
ਪਰਾਲੀ ਪ੍ਰਬੰਧਨ ਲਈ ਮੰਗੇ ਸਨ 1200 ਕਰੋੜ ਰੁਪਏ | Punjab News

Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਦੇਣ ਦੀ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਕੇਂਦਰ ’ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ। ਆਮ ਆਦਮੀ ਪਾਰਟੀ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਏ ਜਾਣ ’ਤੇ ਕਾਫ਼ੀ ਜਿਆਦਾ ਨਾਰਾਜ਼ ਨਜ਼ਰ ਆ ਰਹੀ ਹੈ ਅਤੇ ਕੇਂਦਰ ਸਰਕਾਰ ਤੋਂ ਇੱਕ ਵਾਰ ਫਿਰ ਤੋਂ ਵਿਚਾਰ ਕਰਨ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: Agriculture News: ਖਾਦ ਡੀਲਰਾਂ ਦੀ ਉਡਣ ਦਸਤੇ ਵੱਲੋਂ ਅਚਨਚੇਤ ਚੈਕਿੰਗ

ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ‘ਆਪ’ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਨਾਲ ਲਗਾਤਾਰ ਵਿਤਕਰਾ ਕਰ ਰਹੀ ਹੈ। ਉਹ ਪਹਿਲਾਂ ਹੀ ਪੰਜਾਬ ਦੇ ਰੂਰਲ ਡਿਵੈਲਪਮੈਂਟ ਫ਼ੰਡ, ਮੰਡੀ ਡਿਵੈਲਪਮੈਂਟ ਫ਼ੰਡ ਅਤੇ ਨੈਸ਼ਨਲ ਹੈਲਥ ਮਿਸ਼ਨ ਵਰਗੇ ਕਈ ਫ਼ੰਡਾਂ ਨੂੰ ਰੋਕੇ ਬੈਠੀ ਹੈ, ਜੋ ਕਿ 10 ਹਜ਼ਾਰ ਕਰੋੜ ਰੁਪਏ ਦੇ ਕਰੀਬ ਹਨ। ਹਾਲ ਹੀ ਵਿੱਚ ਚੌਲਾਂ ਦੀ ਲਿਫ਼ਟਿੰਗ ਵਿੱਚ ਜਾਣਬੁੱਝ ਕੇ ਸਮੱਸਿਆ ਪੈਦਾ ਕੀਤੀ ਗਈ। ਹੁਣ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਦੇਣ ਤੋਂ ਇਨਕਾਰ ਕਰ ਰਹੀ ਹੈ। ਇਹ ਅਤਿ ਨਿੰਦਣਯੋਗ ਹੈ। Punjab News

ਕੰਗ ਨੇ ਕਿਹਾ ਕਿ ਮਾਨ ਸਰਕਾਰ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਅਤੇ ਸਹਿਯੋਗ ਕਰ ਰਹੀ ਹੈ। ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਚੁੱਕੇ ਗਏ ਸਾਰਥਿਕ ਕਦਮਾਂ ਕਾਰਨ ਇਸ ਵਾਰ ਪਰਾਲੀ ਸਾੜਨ ਦੀ ਗਿਣਤੀ ਵਿੱਚ ਕਾਫੀ ਕਮੀ ਆਈ ਹੈ।

ਕੰਗ ਨੇ ਕਿਹਾ ਕਿ ਭਾਜਪਾ ਅਕਸਰ ਕਹਿੰਦੀ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਨਾਲ ਖੜੀ ਹੈ ਪਰ ਜਦੋਂ ਵੀ ਉਨ੍ਹਾਂ ਦੀ ਮਦਦ ਕਰਨ ਦੀ ਗੱਲ ਆਉਂਦੀ ਹੈ ਤਾਂ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਜਾਂਦੀ ਹੈ ਜਾਂ ਕਈ ਤਰ੍ਹਾਂ ਦੀਆਂ ਰੁਕਾਵਟਾਂ ਖੜ੍ਹੀਆਂ ਕਰ ਦਿੰਦੀ ਹੈ। (Stubble Management)

ਭਾਜਪਾ ਦੀ ਕੇਂਦਰ ਸਰਕਾਰ ਦਾ ਪੰਜਾਬ ਪ੍ਰਤੀ ਰਵੱਈਆ ਬੇਹੱਦ ਪੱਖਪਾਤੀ | Punjab News

ਭਾਜਪਾ ਦੀ ਕੇਂਦਰ ਸਰਕਾਰ ਦਾ ਪੰਜਾਬ ਪ੍ਰਤੀ ਰਵੱਈਆ ਬੇਹੱਦ ਪੱਖਪਾਤੀ ਅਤੇ ਬਦਲਾਖੋਰੀ ਵਾਲਾ ਹੈ। ਇਸ ਨਾਲ ਦੇਸ਼ ਦੀ ਸੰਘੀ ਪ੍ਰਣਾਲੀ ਵੀ ਕਮਜ਼ੋਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਆਪਣੀ ਮਿਹਨਤ ਨਾਲ ਅਨਾਜ ਉਗਾ ਕੇ ਪੂਰੇ ਦੇਸ਼ ਦਾ ਢਿੱਡ ਭਰਦੇ ਹਨ। ਉਨ੍ਹਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਸ਼ਰਮਨਾਕ ਹੈ। ਆਮ ਆਦਮੀ ਪਾਰਟੀ ਇਸ ਦੀ ਸਖ਼ਤ ਨਿਖੇਧੀ ਕਰਦੀ ਹੈ। ਪੰਜਾਬ ਸਰਕਾਰ 2022 ਤੋਂ ਹੀ ਕੇਂਦਰ ਨੂੰ ਪੱਤਰ ਲਿਖ ਰਹੀ ਹੈ, ਪਿਛਲੇ ਸਾਲ ਦਿੱਲੀ ਸਰਕਾਰ ਨੇ ਵੀ ਆਪਣਾ ਹਿੱਸਾ ਦੇਣ ਦਾ ਐਲਾਨ ਕੀਤਾ ਸੀ। Punjab News

ਪੰਜਾਬ ਸਰਕਾਰ ਨੇ 2022 ਵਿੱਚ ਹੀ ਕੇਂਦਰ ਨੂੰ ਪੱਤਰ ਲਿਖ ਕੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਦੀ ਆਪਣੀ ਯੋਜਨਾ ਦੀ ਜਾਣਕਾਰੀ ਦਿੱਤੀ ਸੀ। ਪਿਛਲੇ ਸਾਲ ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦਿੱਲੀ ਸਰਕਾਰ ਵੱਲੋਂ ਇਸ ਸਕੀਮ ਲਈ ਪੈਸੇ ਦੇਣ ਦਾ ਐਲਾਨ ਕੀਤਾ ਸੀ ਕਿਉਂਕਿ ਦਿੱਲੀ ਵਿੱਚ ਅਕਤੂਬਰ-ਨਵੰਬਰ ਵਿੱਚ ਪਰਾਲੀ ਦੇ ਧੂੰਏਂ ਕਾਰਨ ਹਵਾ ਪ੍ਰਦੂਸ਼ਣ ਕਾਫੀ ਵੱਧ ਜਾਂਦਾ ਹੈ।

ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਲਈ ਲਗਭਗ 2000 ਕਰੋੜ ਰੁਪਏ ਖ਼ਰਚ ਹੋਣਗੇ

ਪਿਛਲੇ ਮਹੀਨੇ ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਇਸ ਸਾਲ ਲਈ ਯੋਜਨਾ ਦਾ 60 ਫ਼ੀਸਦੀ ਰਕਮ ਜੋ 1200 ਕਰੋੜ ਰੁਪਏ ਬਣਦੀ ਹੈ, ਦੇਣ ਦੀ ਮੰਗ ਕੀਤੀ ਸੀ। ਪੰਜਾਬ ਵਿੱਚ ਇਸ ਵਾਰ ਕਰੀਬ 32 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਹੋਈ ਹੈ। ਸਾਰੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਲਈ ਲਗਭਗ 2000 ਕਰੋੜ ਰੁਪਏ ਖ਼ਰਚ ਹੋਣਗੇ। 40 ਫ਼ੀਸਦੀ ਦਿੱਲੀ ਅਤੇ ਪੰਜਾਬ ਸਰਕਾਰਾਂ ਮਿਲ ਕੇ ਦੇਣਗੀਆਂ। ਪੰਜਾਬ ਸਰਕਾਰ 400 ਕਰੋੜ ਅਤੇ ਦਿੱਲੀ ਸਰਕਾਰ 400 ਕਰੋੜ ਦੇਵੇਗੀ ਪਰ ਕੇਂਦਰ ਸਰਕਾਰ ਇਸ ਪ੍ਰਸਤਾਵ ਨੂੰ ਦੋ ਸਾਲਾਂ ਤੋਂ ਲਗਾਤਾਰ ਠੁਕਰਾ ਰਹੀ ਹੈ।

ਪੰਜਾਬ ਸਰਕਾਰ ਨੇ ਆਪਣੇ ਪ੍ਰਸਤਾਵ ਵਿੱਚ ਕਿਹਾ ਸੀ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਵਿੱਤੀ ਰਿਆਇਤਾਂ ਦੇਣਾ ਹੀ ਇੱਕੋ ਇੱਕ ਵਿਕਲਪ ਹੈ ਕਿਉਂਕਿ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਕਰਨਾਂ ਦੀ ਵਰਤੋਂ ਬਹੁਤ ਮਹਿੰਗੀ ਹੈ। ਇਸ ਨਾਲ ਜੁੜੇ ਹੋਰ ਖ਼ਰਚੇ ਵੀ ਹਨ। ਕਿਸਾਨ ਫ਼ਾਲਤੂ ਖ਼ਰਚੇ ਤੋਂ ਬਚਣ ਲਈ ਹੀ ਪਰਾਲੀ ਸਾੜਦੇ ਹਨ। Punjab News

Patiala News: ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸਨੂੰ ਖੇਤਾਂ ’ਚ ਹੀ ਮਿਲਾਉਣ : ਡਿਪਟੀ ਕਮਿਸ਼ਨਰ | Patiala News

(ਸੱਚ ਕਹੂੰ ਨਿਊਜ) ਪਟਿਆਲਾ। Patiala News: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ’ਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਤਿਆਰ ਕੀਤੀਆਂ ਗਈਆਂ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨਾਂ ਅਗਲੇ 40 ਦਿਨ ਜ਼ਿਲ੍ਹੇ ਦੇ 934 ਪਿੰਡਾਂ ’ਚ ਜਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਗੀਆਂ।

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਝੋਨੇ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ ਇਸ ਲਈ ਜਿਥੇ ਹਰ ਪਿੰਡ ’ਚ ਕਿਸਾਨਾਂ ਤੇ ਖੇਤੀ ਕਰਨ ਵਾਲਿਆਂ ਨੂੰ ਕੈਂਪ ਲਗਾਕੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਜਾਗਰੂਕਤਾ ਵੈਨਾਂ ਰਾਹੀਂ ਵੀ ਕਿਸਾਨਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ‘ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਕਰਕੇ ਜਿੱਥੇ ਮਨੁੱਖੀ ਸਿਹਤ ਸਾਂਹ ਸਮੇਤ ਹੋਰ ਘਾਤਕ ਬਿਮਾਰੀਆਂ ਦੀ ਸ਼ਿਕਾਰ ਬਣਦੀ ਹੈ, ਉਥੇ ਹੀ ਜ਼ਮੀਨ ਵਿਚਲੇ ਮਿੱਤਰ ਕੀੜਿਆਂ ਦੇ ਸਾੜੇ ਜਾਣ ਸਮੇਤ ਹੋਰ ਪਸ਼ੂ-ਪੰਛੀ ਵੀ ਇਸਦੀ ਲਪੇਟ ’ਚ ਆਉਣ ਕਰਕੇ ਅਲੋਪ ਹੋਣ ਦੀ ਕਗਾਰ ’ਤੇ ਪੁੱਜ ਜਾਂਦੇ ਹਨ।

ਇਹ ਵੀ ਪੜ੍ਹੋ: Gippy Grewal: ਗਿੱਪੀ ਗਰੇਵਾਲ ਦੀ ਮੋਹਾਲੀ ਅਦਾਲਤ ’ਚ ਅੱਜ ਸੁਣਵਾਈ

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 1 ਟਨ ਪਰਾਲੀ ਨੂੰ ਜਮੀਨ ’ਚ ਮਿਲਾਉਣ ਨਾਲ ਨਾਈਟ੍ਰੋਜਨ, ਸਲਫ਼ਰ, ਪੋਟਾਸ਼, ਜੈਵਿਕ ਕਾਰਬਨ ਆਦਿ ਮਿਲਦੇ ਹਨ, ਜਿਸ ਨਾਲ ਕਿਸਾਨ ਦਾ ਪ੍ਰਤੀ ਏਕੜ 1500 ਤੋਂ 2000 ਰੁਪਏ ਖਰਚਾ ਬਚਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਜਾਗਰੂਕਤਾ ਲਈ ਤਿੰਨ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ, ਜੋ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਲਾਕਾਂ, ਰਾਜਪੁਰਾ, ਪਟਿਆਲਾ, ਘਨੌਰ, ਨਾਭਾ, ਭੁਨਰਹੇੜੀ ਅਤੇ ਸੌਨਰ, ਸਮਾਣਾ ਅਤੇ ਪਾਤੜਾਂ ਵਿਖੇ ਲਗਾਤਾਰ 40 ਦਿਨ ਪਰਾਲੀ ਪ੍ਰਬੰਧਨ ਸਬੰਧੀ ਪ੍ਰਚਾਰ ਕਰਨਗੀਆਂ।

ਉਨ੍ਹਾਂ ਦੱਸਿਆ ਕਿ ਵੈਨ ਵਿੱਚ ਪ੍ਰਚਾਰ ਸਮੱਗਰੀ ਸਮੇਤ ਖੇਤੀਬਾੜੀ ਵਿਭਾਗ ਦਾ ਮਾਹਰ ਵੀ ਹੋਵੇਗਾ ਜੋ ਕਿਸਾਨਾਂ ਨੂੰ ਜਾਗਰੂਕ ਕਰੇਗਾ। ਇਸ ਮੌਕੇ ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਡੀ.ਡੀ.ਐਫ ਨਿਧੀ ਮਲਹੋਤਰਾ, ਖੇਤੀਬਾੜੀ ਅਫ਼ਸਰ ਜਪਿੰਦਰ ਸਿੰਘ ਗਿੱਲ, ਖੇਤੀਬਾੜੀ ਵਿਕਾਸ ਅਫ਼ਸਰ ਗੁਰਮੇਲ ਸਿੰਘ, ਅਮਨ ਸੰਧੂ, ਸ਼ਿਕੰਦਰ ਸਿੰਘ, ਪ੍ਰਭਦੀਪ ਸਿੰਘ ਤੇ ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ। Patiala News

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਗਸਤ ਦੇ ਅੰਤ ਤੱਕ ਲਾਭਪਾਤਰੀ ਕਿਸਾਨਾਂ ਨੂੰ ਮਸ਼ੀਨਾਂ ਦੀ ਬਣਦੀ ਸਬਸਿਡੀ ਜਾਰੀ ਕਰਨ ਦੇ ਨਿਰਦੇਸ਼

(ਅਸ਼ਵਨੀ ਚਾਵਲਾ) ਚੰਡੀਗੜ੍ਹ। ਸੂਬੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ’ਤੇ 22,000 ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈ ਜਾਏਗੀ। ਇਸ ਲਈ ਪੰਜਾਬ ਸਰਕਾਰ ਵੱਲੋਂ ਸਾਰੀ ਰਣਨੀਤੀ ਵੀ ਤਿਆਰ ਕਰ ਲਈ ਗਈ ਹੈ ਅਤੇ ਫੰਡ ਨੂੰ ਵੀ ਇੱਕ ਪਾਸੇ ਰੱਖ ਲਿਆ ਗਿਆ ਹੈ। ਇਸ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਮਿਲ ਕੇ ਕਿਸਾਨਾਂ ਨੂੰ ਸਬਸਿਡੀ ਦੇਣਗੀਆ ਅਤੇ ਸਬਸਿਡੀ ਦੀ ਅਦਾਇਗੀ ਸਿੱਧੀ ਖਰੀਦ ਕਰਨ ਵਾਲੀ ਫੈਕਟਰੀ ਜਾਂ ਫਿਰ ਦੁਕਾਨ ਨੂੰ ਹੀ ਕੀਤੀ ਜਾਏਗੀ। (Farmers News)

ਇਹ ਵੀ ਪੜ੍ਹੋ: NEET ਪੇਪਰ ਲੀਕ ਮਾਮਲੇ ‘ਚ ਰੌਕੀ ਬਿਹਾਰ ਤੋਂ ਗ੍ਰਿਫਤਾਰ, ਸੀਬੀਆਈ ਨੂੰ ਮਿਲਿਆ 10 ਦਿਨ ਦਾ ਰਿਮਾਂਡ

ਖੇਤੀਬਾੜੀ ਮੰਤਰੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਇੱਥੇ ਕਿਸਾਨ ਭਵਨ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ਡਰਾਅ ਇਸ ਮਹੀਨੇ ਦੇ ਅੰਦਰ-ਅੰਦਰ ਕੱਢੇ ਜਾਣ ਅਤੇ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਅਗਸਤ, 2024 ਦੇ ਅੰਤ ਤੱਕ ਲਾਭਪਾਤਰੀ ਕਿਸਾਨਾਂ ਨੂੰ ਸਬਸਿਡੀ ਜਾਰੀ ਕੀਤੀ ਜਾਵੇ ਤਾਂ ਜੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾ ਸਕੇ।

ਕਿਸਾਨ ਸੀ.ਆਰ.ਐਮ. ਮਸ਼ੀਨ ਦੀ ਲਾਗਤ ’ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਝੋਨੇ ਦੀ ਕਟਾਈ ਦੇ ਸੀਜ਼ਨ 2024-25 ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਬਸਿਡੀ ’ਤੇ ਮਸ਼ੀਨਾਂ ਮੁਹੱਈਆ ਕਰਾਉਣ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨ ਦੀ ਲਾਗਤ ’ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਸਹਿਕਾਰੀ ਸਭਾਵਾਂ, ਐਫ.ਪੀ.ਓਜ਼. ਅਤੇ ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦ ਹੋਵੇਗੀ।

ਝੋਨੇ ਦੀ ਸਿੱਧੀ ਬਿਜਾਈ ਲਈ ਸੂਬੇ ਦੇ ਕਿਸਾਨਾਂ ਦੀ ਕੀਤੀ ਸ਼ਲਾਘਾ (Farmers News)

ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਨੂੰ ਭਰਵਾਂ ਹੁੰਗਾਰਾ ਦੇਣ ਲਈ ਸੂਬੇ ਦੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 28 ਫੀਸਦੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 2.20 ਲੱਖ ਏਕੜ ਰਕਬੇ ਵਿੱਚ ਸਿੱਧੀ ਬਿਜਾਈ ਕੀਤੀ ਜਾ ਚੁੱਕੀ ਹੈ, ਜੋ ਕਿ 2023 ਵਿੱਚ ਕੁੱਲ 1.72 ਲੱਖ ਏਕੜ ਸੀ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸੀਜ਼ਨ ਦੌਰਾਨ ਸਿੱਧੀ ਬਿਜਾਈ ਅਧੀਨ 5 ਲੱਖ ਏਕੜ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। (Farmers News)

ਉਨ੍ਹਾਂ ਨੇ ਸੂਬੇ ਵਿੱਚ ਸਾਉਣੀ ਦੀ ਮੱਕੀ ਦੀ ਬਿਜਾਈ ਸਬੰਧੀ ਸਥਿਤੀ ਦਾ ਵੀ ਜਾਇਜ਼ਾ ਲਿਆ, ਜਿਸ ਲਈ ਸੂਬਾ ਸਰਕਾਰ ਮੱਕੀ ਦੇ ਪ੍ਰਤੀ 1 ਕਿਲੋਗ੍ਰਾਮ ਹਾਈਬ੍ਰਿਡ ਬੀਜ ਦੀ ਖਰੀਦ ਪਿੱਛੇ 100 ਰੁਪਏ ਸਬਸਿਡੀ ਦੇ ਰਹੀ ਹੈ। ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸਾਉਣੀ ਦੀ ਮੱਕੀ ਦੀ ਹੁਣ ਤੱਕ 1 ਲੱਖ ਏਕੜ ਰਕਬੇ ਵਿੱਚ ਬਿਜਾਈ ਹੋ ਚੁੱਕੀ ਹੈ ਅਤੇ ਉਨ੍ਹਾਂ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਸਾਉਣੀ ਦੀ ਮੱਕੀ ਅਧੀਨ ਦੋ ਲੱਖ ਏਕੜ ਰਕਬੇ ਨੂੰ ਲਿਆਉਣ ਦਾ ਟੀਚਾ ਜਲਦੀ ਪੂਰਾ ਕੀਤਾ ਜਾਵੇਗਾ।

ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਗ਼ੈਰ-ਮਿਆਰੀ ਖੇਤੀਬਾੜੀ ਨਾਲ ਸਬੰਧਤ ਵਸਤੂਆਂ ਦੀ ਵਿਕਰੀ ਖ਼ਿਲਾਫ਼ ਕਾਰਵਾਈ ਜਾਰੀ ਰੱਖਣ ਲਈ ਆਖਦਿਆਂ ਖੇਤੀਬਾੜੀ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਕਿਸਾਨਾਂ ਦੇ ਹਿੱਤਾਂ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕ ਪ੍ਰਦਾਨ ਕਰਨ ਲਈ ਵਚਨਬੱਧ ਹੈ।