Chandigarh Weather Update - Sach Kahoon Punjabi

Punjab Rain Forecast: ਪੰਜਾਬ ਤੇ ਚੰਡੀਗੜ੍ਹ ਨੂੰ ਗਰਮੀ ਤੋਂ ਰਾਹਤ, 9 ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ
Punjab Rain Forecast: ਚੰਡੀਗੜ੍ਹ (ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਤੇ ਚੰਡੀਗੜ੍ਹ ’ਚ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਲੂ ਤੋਂ ਵੀ ਰਾਹਤ ਮਿਲੇਗੀ। ਚੰਡੀਗੜ੍ਹ ਦੇ ਕੁਝ ਇਲਾਕਿਆਂ ’ਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ, ਜਦਕਿ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅੱਜ ਪੰਜਾਬ ਦੇ 9 ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਤੇ ਮੋਹਾਲੀ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਪਿਛਲੇ ਦਿਨ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ ’ਚ 2.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਫਿਰ ਵੀ ਇਹ ਆਮ ਤਾਪਮਾਨ ਨਾਲੋਂ 4.2 ਡਿਗਰੀ ਘੱਟ ਹੈ।

ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਸ਼ਹੀਦ ਭਗਤ ਸਿੰਘ ਨਗਰ ’ਚ ਸਭ ਤੋਂ ਘੱਟ 32.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਹੋਇਆ। ਮੌਸਮ ਵਿਭਾਗ ਅਨੁਸਾਰ ਮਾਨਸੂਨ ਲਗਾਤਾਰ ਅੱਗੇ ਵਧ ਰਿਹਾ ਹੈ ਤੇ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਇਹ ਦੱਖਣੀ ਭਾਰਤ ਦੇ ਹੋਰ ਖੇਤਰਾਂ ਤੱਕ ਪਹੁੰਚ ਸਕਦਾ ਹੈ। ਇਸੇ ਦੌਰਾਨ 3 ਜੂਨ ਤੋਂ ਉੱਤਰੀ ਭਾਰਤ ਵਿੱਚ ਇੱਕ ਨਵਾਂ ਪੱਛਮੀ ਵਿਗਾੜ (ਵੈਸਟਰਨ ਡਿਸਟਰਬੈਂਸ) ਸਰਗਰਮ ਹੋਣ ਜਾ ਰਿਹਾ ਹੈ, ਜਿਸ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ’ਚ ਮੀਂਹ, ਗਰਜ-ਚਮਕ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਬਣੇਗੀ। Punjab Rain Forecast

Read Also : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ 'ਚ HPCL ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਸੁਰੇਂਦਰ ਪਾਲ ਮੁਤਾਬਕ 2 ਜੂਨ ਨੂੰ ਕੁਝ ਥਾਵਾਂ ’ਤੇ, ਜਦਕਿ 3 ਤੇ 4 ਜੂਨ ਨੂੰ ਸੂਬੇ ਦੇ ਕਈ ਇਲਾਕਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। 5 ਤੋਂ 7 ਜੂਨ ਦਰਮਿਆਨ ਵੀ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅਗਲੇ ਤਿੰਨ ਦਿਨਾਂ ਦੌਰਾਨ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 4 ਤੋਂ 5 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ, ਜਿਸ ਤੋਂ ਬਾਅਦ ਤਾਪਮਾਨ ’ਚ 2 ਤੋਂ 3 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। Punjab Rain Forecast

3 ਜੂਨ ਨੂੰ ਪੂਰੇ ਪੰਜਾਬ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਫਰੀਦਕੋਟ, ਲੁਧਿਆਣਾ ਤੇ ਸੰਗਰੂਰ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਚਮਕ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 4 ਜੂਨ ਨੂੰ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ’ਚ ਗਰਜ-ਚਮਕ, ਬਿਜਲੀ ਡਿੱਗਣ ਤੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 5 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਤੇ ਮੋਹਾਲੀ ’ਚ ਗਰਜ-ਚਮਕ, ਬਿਜਲੀ ਡਿੱਗਣ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਨ੍ਹਾਂ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਵੀ ਸੰਭਾਵਨਾ ਹੈ।

GT vs RR: ਮੋਹਾਲੀ ਤੇ ਚੰਡੀਗੜ੍ਹ ’ਚ ਅੱਜ ਮੀਂਹ ਦੀ 70 ਫੀਸਦੀ ਸੰਭਾਵਨਾ, ਨਿਊ ਚੰਡੀਗੜ੍ਹ ’ਚ ਖੇਡਿਆ ਜਾਵੇਗਾ IPL 2026 ਦਾ ਕੁਆਲੀਫਾਇਰ-2
ਸਪੋਰਟਸ ਡੈਸਕ। ਆਈਪੀਐਲ 2026 ਕੁਆਲੀਫਾਇਰ 2 ਮੈਚ ਅੱਜ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕੇਟ ਸਟੇਡੀਅਮ ’ਚ ਖੇਡਿਆ ਜਾਵੇਗਾ। ਗੁਜਰਾਤ ਟਾਈਟਨਜ਼ (ਜੀਟੀ) ਤੇ ਰਾਜਸਥਾਨ ਰਾਇਲਜ਼ (ਆਰਆਰ) ਇੱਕ ਦੂਜੇ ਦਾ ਸਾਹਮਣਾ ਕਰਨਗੇ। ਟਾਸ ਸ਼ਾਮ 7:00 ਵਜੇ ਹੋਵੇਗਾ, ਮੈਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਹਾਲਾਂਕਿ, ਮੈਚ ’ਤੇ ਮੀਂਹ ਦਾ ਖਤਰਾ ਮੰਡਰਾ ਰਿਹਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵਿਗਿਆਨੀ ਸ਼ਿਵੇਂਦਰ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਤੇ ਮੋਹਾਲੀ ’ਚ ਅੱਜ ਮੀਂਹ ਦੀ 60 ਫੀਸਦੀ ਤੋਂ 70 ਫੀਸਦੀ ਤੱਕ ਸੰਭਾਵਨਾ ਹੈ, ਦੁਪਹਿਰ ਨੂੰ ਮੀਂਹ ਪੈਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਕੱਲ੍ਹ ਦਿੱਲੀ ਤੇ ਰੇਵਾੜੀ ’ਚ ਇੱਕ ਪੱਛਮੀ ਗੜਬੜੀ ਕਾਰਨ ਮੀਂਹ ਪਿਆ ਸੀ, ਤੇ ਇਹ ਗੜਬੜ ਇੱਥੇ ਪਹੁੰਚੇਗੀ। ਜੇਕਰ ਮੀਂਹ ਮੈਚ ’ਚ ਵਿਘਨ ਪਾਉਂਦਾ ਹੈ, ਤਾਂ ਮੈਚ ਰੱਦ ਹੋਣ ’ਤੇ ਆਰਆਰ ਲਈ ਨੁਕਸਾਨ ਹੋਵੇਗਾ। ਅੰਕ ਸੂਚੀ ਦੇ ਆਧਾਰ ’ਤੇ, ਗੁਜਰਾਤ ਦੀ ਟੀਮ ਫਾਈਨਲ ਖੇਡੇਗੀ। ਇਸ ਕੁਆਲੀਫਾਇਰ 2 ਲਈ ਕੋਈ ਰਿਜ਼ਰਵ ਡੇਅ ਨਹੀਂ ਰੱਖਿਆ ਗਿਆ ਹੈ।

Read Also : UP Bridge Collapse: ਨਿਰਮਾਣ ਅਧੀਨ ਪੁਲ ਦੀ ਸਲੈਬ ਡਿੱਗੀ, 6 ਮੌਤਾਂ

ਹੈਦਰਾਬਾਦ ਨੂੰ ਹਰਾ ਰਾਜਸਥਾਨ ਪਹੁੰਚਿਆ ਕੁਆਲੀਫਾਇਰ-2 ’ਚ | GT vs RR

ਸਨਰਾਈਜ਼ਰਸ ਹੈਦਰਾਬਾਦ (ਹੈਦਰਾਬਾਦ) ਤੇ ਰਾਜਸਥਾਨ ਵਿਚਕਾਰ ਪਹਿਲਾ ਐਲੀਮੀਨੇਟਰ ਮੈਚ 27 ਮਈ ਨੂੰ ਨਵੇਂ ਚੰਡੀਗੜ੍ਹ ’ਚ ਖੇਡਿਆ ਗਿਆ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਰਾਜਸਥਾਨ ਨੇ 243 ਦੌੜਾਂ ਬਣਾਈਆਂ, ਜਿਸ ’ਚ ਵੈਭਵ ਸੂਰਿਆਵੰਸ਼ੀ ਦੀਆਂ 29 ਗੇਂਦਾਂ ’ਚ 97 ਦੌੜਾਂ ਦੀ ਪਾਰੀ ਸ਼ਾਮਲ ਸੀ। ਇਸ ਟੀਚੇ ਦਾ ਪਿੱਛਾ ਕਰਦੇ ਹੋਏ, ਹੈਦਰਾਬਾਦ 196 ਦੌੜਾਂ ’ਤੇ ਆਲ ਆਊਟ ਹੋ ਗਿਆ, ਜਿਸ ਨਾਲ ਹੈਦਰਾਬਾਦ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਤੇ ਰਾਜਸਥਾਨ ਕੁਆਲੀਫਾਇਰ 2 ਲਈ ਕੁਆਲੀਫਾਈ ਹੋ ਗਿਆ। ਇਸ ਮੈਚ ਵਿੱਚ, ਸੂਰਿਆਵੰਸ਼ੀ ਇੱਕ ਸੀਜ਼ਨ ’ਚ ਸਭ ਤੋਂ ਵੱਧ ਛੱਕੇ ਲਾਉਣ ਵਾਲਾ ਬੱਲੇਬਾਜ਼ ਵੀ ਬਣ ਗਿਆ। ਪ੍ਹਸ਼ੰਸਕ ਅੱਜ ਦੇ ਮੈਚ ’ਚ ਸੂਰਿਆਵੰਸ਼ੀ ਨੂੰ ਦੁਬਾਰਾ ਵੇਖਣ ਦੀ ਉਮੀਦ ਕਰ ਰਹੇ ਹਨ। ਗੁਜਰਾਤ ਟਾਈਟਨਜ਼ ਆਪਣਾ ਕੁਆਲੀਫਾਇਰ ਮੈਚ ਰਾਇਲ ਚੈਲੇਂਜਰਜ਼ ਬੰਗਲੌਰ ਤੋਂ 92 ਦੌੜਾਂ ਨਾਲ ਹਾਰ ਗਿਆ ਸੀ। ਇਹ ਮੈਚ ਧਰਮਸ਼ਾਲਾ ’ਚ ਖੇਡਿਆ ਗਿਆ ਸੀ, ਜਿੱਥੇ ਗੁਜਰਾਤ ਦੀ ਪੂਰੀ ਟੀਮ 162 ਦੌੜਾਂ ’ਤੇ ਆਲ ਆਊਟ ਹੋ ਗਈ ਸੀ। GT vs RR