Samyukt kisan Morcha - Sach Kahoon Punjabi

Punjab Farmers: ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਜ਼ੋਰਦਾਰ ਰੋਸ ਧਰਨਾ
ਜੋਗਿੰਦਰ ਉਗਰਾਹਾਂ ਹੋਏ ਧਰਨੇ ਵਿੱਚ ਸ਼ਾਮਿਲ

Punjab Farmers: (ਗੁਰਪ੍ਰੀਤ ਸਿੰਘ) ਸੰਗਰੂਰ। ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਅੱਗੇ ਜ਼ੋਰਦਾਰ ਧਰਨਾ ਦੇਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਭੱਟੀਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾ ਝਾੜ, ਗੁਰਮੀਤ ਸਿੰਘ ਕਪਿਆਲ, ਰਣਧੀਰ ਸਿੰਘ ਭੱਟੀਵਾਲ, ਕਮਲਜੀਤ ਸਿੰਘ, ਉੱਦਮ ਸਿੰਘ ਸੰਤੋਖਪੁਰਾ, ਜਰਨੈਲ ਸਿੰਘ ਜਹਾਂਗੀਰ, ਮੇਜਰ ਸਿੰਘ ਪੁੰਨਾਵਾਲ ਨੇ ਕਿਹਾ ਕਿ ਅਗਸਤ 2025 ਦੇ ਅਖੀਰਲੇ ਹਫਤੇ ਤੋਂ ਸ਼ੁਰੂ ਹੋਏ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ ਪਰ ਮੁਆਵਜ਼ਾ ਹਾਲੇ ਤੱਕ ਨਹੀਂ ਮਿਲਿਆ।

ਪ੍ਰਦਰਸ਼ਨਕਾਰੀਆਂ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੜ੍ਹ ਪੀੜਤ ਕਿਸਾਨਾਂ ਮਜ਼ਦੂਰਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਉਣ ਲਈ ਫਸਲਾਂ ਦਾ ਮੁਆਵਜ਼ਾ 70 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ ਇਸਦੇ 10% ਦੇ ਹਿਸਾਬ ਨਾਲ ਦਿੱਤਾ ਜਾਵੇ। ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਵੀ ਮੀਂਹਾਂ ਕਾਰਨ ਝੋਨੇ ਅਤੇ ਨਰਮੇ ਦਾ ਝਾੜ ਕ੍ਰਮਵਾਰ 07 ਕੁਇੰਟਲ ਅਤੇ 30-50% ਪ੍ਰਤੀ ਏਕੜ ਤੱਕ ਘਟ ਗਿਆ ਹੈ। ਇਸ ਘਟੇ ਹੋਏ ਝਾੜ ਦੀ ਪ੍ਰਤੀ ਪੂਰਤੀ ਕੀਤੀ ਜਾਵੇ।

ਇਹ ਵੀ ਪੜ੍ਹੋ: Punjab News: ਰਾਣਾ ਸੋਢੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ’ਤੇ ਕੀਤੀ ਚਰਚਾ

ਦਰਿਆ ਬੁਰਦ ਹੋਈ ਜ਼ਮੀਨ ਨੂੰ ਪੰਜਾਬ ਸਰਕਾਰ ਵੱਲੋਂ ਮਾਰਕੀਟ ਰੇਟ ’ਤੇ ਐਕੁਆਇਰ ਕਰਕੇ ਕਿਸਾਨਾਂ ਨੂੰ ਬਦਲਵੀਂ ਜ਼ਮੀਨ ਦਿੱਤੀ ਜਾਵੇ ਜਾਂ ਜੇਕਰ ਕਿਸਾਨ ਚਾਹੁੰਣ ਤਾਂ ਉਨ੍ਹਾਂ ਦੀ ਢੁੱਕਵੀਂ ਕੀਮਤ ਅਦਾ ਕੀਤੀ ਜਾਵੇ, ਹੜ੍ਹਾਂ ਦੌਰਾਨ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਢਹੇ ਹੋਏ ਮਕਾਨਾਂ ਦਾ 10 ਲੱਖ, ਗਾਂ ਮੱਝ ਵਗੈਰਾ ਪਸ਼ੂਆਂ ਦਾ ਇਕ ਲੱਖ ਰੁਪਏ ਪ੍ਰਤੀ ਪਸ਼ੂ, ਭੇਡ ਬੱਕਰੀ ਵਗੈਰਾ ਛੋਟੇ ਪਸ਼ੂਆਂ ਦਾ 20 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ, ਮਜ਼ਦੂਰ ਪਰਿਵਾਰਾਂ ਨੂੰ ਇੱਕ ਲੱਖ ਰੁਪਏ ਪ੍ਰਤੀ ਪਰਿਵਾਰ ਇੱਕ ਮੁਸਤ ਸਹਾਇਤਾ ਤੁਰੰਤ ਦਿੱਤੀ ਜਾਵੇ, ਗੰਨਾ ਕਾਸਤਕਾਰਾਂ ਨੂੰ ਗੰਨੇ ਦਾ ਬੀਜ ਮੁਫਤ ਮੁਹੱਈਆ ਕਰਵਾਇਆ ਜਾਵੇ, ਗੰਨੇ ਦੀ ਨੁਕਸਾਨੀ ਫਸਲ ਦਾ ਇੱਕ ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਆਦਿ ਇਸ ਤੋਂ ਉਨ੍ਹਾਂ ਹੋਰ ਕਿਸਾਨੀ ਮੰਗਾਂ ਦਾ ਜ਼ਿਕਰ ਵੀ ਕੀਤਾ। Punjab Farmers

ਇਸ ਮੌਕੇ ਅਮਰੀਕ ਸਿੰਘ ਗੰਡੂਆਂ ਜ਼ਿਲ੍ਹਾ ਪ੍ਰਧਾਨ ਉਗਰਾਹਾਂ, ਜ਼ਿਲ੍ਹਾ ਸਕੱਤਰ ਦਰਬਾਰਾ ਸਿੰਘ ਛਾਜਲਾ, ਮਨਜੀਤ ਕੌਰ ਤੋਲਾਵਾਲ, ਸੁਖਦੇਵ ਸਿੰਘ ਉਭਾਵਾਲ, ਕੁਲਵਿੰਦਰ ਸਿੰਘ ਮਾਝਾ, ਭਜਨ ਸਿੰਘ ਢੱਡਰੀਆਂ, ਕਰਮ ਸਿੰਘ ਬਲਿਆਲ, ਜ਼ਿਲ੍ਹਾ ਪ੍ਰਧਾਨ ਡਕੌਂਦਾ ਸਮੇਤ ਹੋਰ ਵੀ ਕਿਸਾਨ ਆਗੂਆਂ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਅਤੇ ਮਾਵਾਂ ਭੈਣਾਂ ਸ਼ਾਮਲ ਹੋਈਆਂ।

Land Pooling Policy: ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੀ ਆਲ ਪਾਰਟੀ ਮੀਟਿੰਗ ਵੱਲੋਂ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖਿਲਾਫ ਮਤਾ ਪਾਸ
ਆਮ ਆਦਮੀ ਪਾਰਟੀ ਦਾ ਨਹੀਂ ਪਹੁੰਚਿਆ ਕੋਈ ਨੁਮਾਇੰਦਾ | Land Pooling Policy

ਭਗਵੰਤ ਮਾਨ ਅੱਜ ਵੀ ਮੁੱਖ ਮੰਤਰੀ ਨਹੀਂ ਸਿਰਫ ਕਮੇਡੀਅਨ : ਰਾਜੇਵਾਲ

Land Pooling Policy: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੀ ਗਈ ਆਲ ਪਾਰਟੀ ਮੀਟਿੰਗ ਵਿੱਚ ਮਤਾ ਪਾਸ ਕਰ ਦਿੱਤਾ ਗਿਆ ਹੈ ਅਤੇ ਇਸ ਕਿਸਾਨਾਂ ਦੇ ਖਿਲਾਫ ਤਿਆਰ ਕੀਤੀ ਗਈ ਨੀਤੀ ਦੀ ਵਿਰੋਧਤਾ ਕਰਨ ਲਈ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੇ ਹੱਕ ਵਿੱਚ ਖੜੇ ਹੁੰਦੇ ਹੋਏ ਨਾ ਸਿਰਫ ਪ੍ਰਚਾਰ ਕਰਨਗੀਆਂ ਸਗੋਂ ਆਪਣੇ-ਆਪਣੇ ਪਲੇਟਫਾਰਮ ’ਤੇ ਇਸ ਦਾ ਵਿਰੋਧ ਵੀ ਕਰਨਗੀਆਂ। ਲੋਕ ਸਭਾ ਅਤੇ ਰਾਜ ਸਭਾ ਦੇ ਨਾਲ ਨਾਲ ਪੰਜਾਬ ਵਿਧਾਨ ਸਭਾ ਵਿੱਚ ਵੀ ਸਾਰੀ ਸਿਆਸੀ ਪਾਰਟੀਆਂ ਦੇ ਮੈਂਬਰਾਂ ਵੱਲੋਂ ਮੁੱਦਾ ਚੁੱਕਦੇ ਹੋਏ ਦੇਸ਼ ਦੀਆਂ ਸਭ ਤੋਂ ਵੱਡੀਆਂ ਪੰਚਾਇਤਾਂ ਵਿੱਚ ਪੰਜਾਬ ਸਰਕਾਰ ਦੀ ਇਸ ਕਾਰਵਾਈ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਜਾਏਗੀ।

ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ ਇਸ ਆਲ ਪਾਰਟੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦਾ ਕੋਈ ਵੀ ਨੁਮਾਇੰਦਾ ਨਹੀਂ ਪਹੁੰਚਿਆ ਅਤੇ ਕਿਸਾਨਾਂ ਵੱਲੋਂ ਮੀਟਿੰਗ ਦੇ ਦੌਰਾਨ ਸਭ ਤੋਂ ਪਹਿਲੀ ਸੀਟ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਲਈ ਹੀ ਖਾਲੀ ਰੱਖੀ ਹੋਈ ਸੀ। ਆਮ ਆਦਮੀ ਪਾਰਟੀ ਵੱਲੋਂ ਇਸ ਆਲ ਪਾਰਟੀ ਵਿੱਚ ਭਾਗ ਨਹੀਂ ਲੈਣ ਦੇ ਚਲਦੇ ਕਿਸਾਨਾਂ ਵੱਲੋਂ ਕਾਫੀ ਜਿਆਦਾ ਗੁੱਸਾ ਵੀ ਜ਼ਾਹਿਰ ਕੀਤਾ ਗਿਆ ਹੈ ਕਿਉਂਕਿ ਕਿਸਾਨ ਲੀਡਰਾਂ ਨੇ ਇਸ ਫਰੰਟ ਤੇ’ ਆਪਣੀ ਗੱਲ ਨੂੰ ਪਾਰਟੀ ਦੇ ਜਰੀਏ ਸਰਕਾਰ ਤੱਕ ਪਹੁੰਚਾਣਾ ਸੀ।

ਸਰਕਾਰ ਤੁਰੰਤ ਇਸ ਕਿਸਾਨ ਵਿਰੋਧੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲਵੇ

ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਦੀ ਇਸ ਕਿਸਾਨ ਵਿਰੋਧੀ ਨੀਤੀ ਨੂੰ ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਹਾਲਤ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨਾਲ ਸਿੱਧਾ ਦੋ-ਦੋ ਹੱਥ ਕਰਨ ਦਾ ਵੀ ਸਮਾਂ ਆ ਗਿਆ ਹੈ, ਇਸ ਲਈ ਸਰਕਾਰ ਤੁਰੰਤ ਇਸ ਕਿਸਾਨ ਵਿਰੋਧੀ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲਵੇ ਜਾਂ ਫਿਰ ਕਿਸਾਨਾਂ ਦੇ ਰੋਸ ਨੂੰ ਹੰਡਾਉਣ ਲਈ ਤਿਆਰ ਰਹੇ। Land Pooling Policy

ਇੱਥੇ ਹੀ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਦੇ ਕਿਸਾਨ ਰਹੇ ਹੀ ਨਹੀਂ ਉਹਨਾਂ ਦੇ ਪਿਤਾ ਮਾਸਟਰ ਸਨ ਅਤੇ ਉਹਨਾਂ ਨੂੰ ਕੀ ਪਤਾ ਕਿ ਕਿਸਾਨੀ ਕੀ ਹੁੰਦੀ ਹੈ ? ਬਲਵੀਰ ਰਾਜੇਵਾਲ ਨੇ ਕਿਹਾ ਕਿ ਅੱਜ ਵੀ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਸਗੋਂ ਕਮੇਡੀਅਨ ਹੀ ਨਜ਼ਰ ਆ ਰਹੇ ਹਨ। ਉਹਨਾਂ ਤੋਂ ਇਸ ਸੰਜੀਦਾ ਮੁੱਦੇ ’ਤੇ ਗੰਭੀਰਤਾ ਦੀ ਆਸ ਲਾਈ ਜਾ ਰਹੀ ਸੀ ਪਰ ਉਹਨਾਂ ਨੇ ਕਿਸਾਨਾਂ ’ਤੇ ਹੀ ਉਂਗਲ ਚੁੱਕਦੇ ਹੋਏ ਕਮੇਡੀ ਕਰ ਦਿੱਤੀ ਹੈ। Land Pooling Policy

ਸੀਐਲਯੂ ਅਤੇ ਜ਼ਮੀਨ ਨੂੰ ਟਰਾਂਸਫ਼ਰ ਕਰਨ ‘ਤੇ ਲਾਈ ਰੋਕ

ਕਿਸਾਨ ਆਗੂ ਬੂਟਾ ਸਿੰਘ ਬੁਰਜ਼ਗਿੱਲ ਅਤੇ ਹੋਰ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਜਾਰੀ ਕਰਨ ਦੇ ਨਾਲ ਹੀ ਜਿਹੜੀ ਜਮੀਨਾਂ ਨੂੰ ਖੋਹ੍ਹਣਾ ਚਾਹੁੰਦੀ ਹੈ, ਉਸ ਜਮੀਨ ਨੂੰ ਸਰਕਾਰੀ ਰਿਕਾਰਡ ਵਿੱਚ ‘ਬਲਾਕ’ ਕਰ ਦਿੱਤਾ ਗਿਆ ਹੈ। ਇਸ ਨਾਲ ਪੰਜਾਬ ਦੇ ਪ੍ਰਭਾਵਿਤ ਕਿਸਾਨ ਆਪਣੀ ਜਮੀਨ ਨੂੰ ਨਾ ਹੀ ਵੇਚ ਪਾ ਰਹੇ ਹਨ ਅਤੇ ਨਾ ਹੀ ਉਨ੍ਹਾਂ ਦਾ ਸੀਐਲਯੂ ਕਰਵਾ ਪਾ ਰਹੇ ਹਨ।

Farmer Protest: ਮੰਗਾਂ ਨਾ ਮੰਨੀਆਂ ਤਾਂ ਕਿਸਾਨ ਅਜ਼ਾਦੀ ਦਿਵਸ ਮੌਕੇ ਦੇਸ਼ ਭਰ ’ਚ ਕਰਨਗੇ ਟਰੈਕਟਰ ਮਾਰਚ
ਸੰਯੁਕਤ ਕਿਸਾਨ ਮੋਰਚਾ ਸ਼ੰਬੂ ਅਤੇ ਖਨੌਰੀ ਬਾਰਡਰਾਂ ’ਤੇ 175 ਵੇਂ ਦਿਨ ’ਚ ਸ਼ਾਮਲ

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 13 ਫਰਵਰੀ 2024 ਤੋਂ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਉਪਰ ਚੱਲ ਰਹੇ ਮੋਰਚੇ ਅੱਜ 175 ਵੇਂ ਵਿੱਚ ਸ਼ਾਮਲ ਹੋ ਗਏ ਹਨ। Farmer Protest

ਖਨੌਰੀ ਬਾਰਡਰ ਉਪਰ ਤਾਇਨਾਤ ਕਿਸਾਨ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ 2021 ਦੇ 13 ਮਹੀਨੇ 13 ਦਿਨ ਚੱਲੇ ਅੰਦੋਲਨ ਦੌਰਾਨ ਭਾਰਤ ਸਰਕਾਰ ਨੇ ਮੰਨਿਆ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਜਾਂਦੀ 23 ਫਸਲਾਂ ਉਪਰ ਐਮਐਸਪੀ ’ਤੇ ਜਲਦੀ ਕਮੇਟੀ ਬਣਾ ਕੇ ਲੀਗਲ ਗਰੰਟੀ ਦਿੱਤੀ ਜਾਵੇਗੀ ਪਰੰਤੂ ਲੰਬਾ ਸਮਾਂ ਬੀਤਣ ਦੇ ਬਾਵਜ਼ੂਦ ਸਰਕਾਰ ਨੇ ਕੋਈ ਵੀ ਲੀਗਲ ਗਰੰਟੀ ਦਾ ਪ੍ਰਬੰਧ ਨਹੀਂ ਕੀਤਾ।

ਸਰਕਾਰ ਨੇ ਲੀਗਲ ਗਰੰਟੀ ਦਾ ਕੋਈ ਪ੍ਰਬੰਧ ਨਹੀਂ ਕੀਤਾ | Farmer Protest

ਉਹਨਾਂ ਕਿਹਾ ਕਿ ਕੇਂਦਰ ਦੀ ਸਰਕਾਰ ਮੋਦੀ ਦੀ ਅਗਵਾਈ ਵਿੱਚ ਚਲਦੀ ਨੂੰ 10 ਸਾਲ ਬੀਤ ਚੁੱਕੇ ਹਨ, ਮੌਜੂਦਾ ਸਰਕਾਰ ਨੇ ਲੀਗਲ ਗਰੰਟੀ ਦਾ ਕੋਈ ਪ੍ਰਬੰਧ ਨਹੀਂ ਕੀਤਾ। ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੁਰੰਤ ਐਮਐਸਪੀ ’ਤੇ ਲੀਗਲ ਗਰੰਟੀ ਦਾ ਪ੍ਰਬੰਧ ਕਰੇ। ਕੇਂਦਰ ਸਰਕਾਰ ਦੇਸ਼ ਦੀ ਸਿਰਮੌਰ ਕੋਰਟ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਨੂੰ ਟਿੱਚ ਕਰ ਕੇ ਜਾਣ ਰਹੀ ਹੈ।

ਮਾਣਯੋਗ ਕੋਰਟ ਵੱਲੋਂ ਰਸਤੇ ਖੋਲ੍ਹਣ ਦੇ ਆਦੇਸ਼ਾਂ ਨੂੰ ਅਣਗੌਲਿਆਂ ਕਰ ਰਹੀ ਹੈ,ਕੋਰਟ ਵੱਲੋਂ ਆਦੇਸ਼ ਹਨ ਕਿ ਸਰਕਾਰ ਕਿਸਾਨਾਂ ਦੇ ਮਸਲੇ ’ਤੇ ਕਮੇਟੀ ਬਣਾ ਕੇ ਮਾਮਲੇ ਦੀ ਪੜਤਾਲ ਕਰਕੇ ਤੁਰੰਤ ਰਸਤਾ ਖੋਲੇ, ਨਹੀਂ ਕਿਸਾਨਾਂ ਦੇ ਮਸਲੇ ਦਾ ਹੱਲ ਕਰੇ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੋਈ ਵੀ ਕਮੇਟੀ ਦਾ ਗਠਨ ਨਹੀਂ ਕੀਤਾ ਗਿਆ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਐਮਐਸਪੀ ਦੀ ਗਰੰਟੀ ਕਾਨੂੰਨ ਅਤੇ ਸਬੰਧਤ ਸਾਰੀਆਂ ਮੰਗਾਂ ਨਾ ਮੰਨੀਆਂ ਤਾਂ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹਰਿਆਣਾ ਅਤੇ ਹੋਰ ਵੱਖ-ਵੱਖ ਸਟੇਟਾਂ ਵਿੱਚ ਵਿਸ਼ਾਲ ਕਾਨਫ਼ਰੰਸਾਂ ਕਰਕੇ ਅਜ਼ਾਦੀ ਦਿਵਸ 15 ਅਗਸਤ ’ਤੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਕੇ ਕੇਂਦਰ ਸਰਕਾਰ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। Farmer Protest

ਇਹ ਵੀ ਪੜ੍ਹੋ: ਛੁੱਟੀ ਦਾ ਐਲਾਨ, ਇਸ ਦਿਨ ਸੂਬੇ ’ਚ ਰਹੇਗੀ ਛੁੱਟੀ

ਅੱਜ ਦੇ ਮੋਰਚੇ ਵਿੱਚ ਆਪੋ ਆਪਣੀ ਸਪੀਚ ਦੇਣ ਵਾਲੇ ਕਿਸਾਨਾਂ ਵਿੱਚ ਕਿਸਾਨ ਆਗੂ ਬਲਦੇਵ ਸਿੰਘ ਸੰਦੋਹਾ, ਇੰਦਰਜੀਤ ਸਿੰਘ ਘਣੀਆਂ ਬੀਕੇਯੂ ਸਿੱਧੂਪੁਰ, ਗੁਰਦਰਸ਼ਨ ਸਿੰਘ ਬੀਕੇਯੂ ਖੋਸਾ, ਦਲਜੀਤ ਸਿੰਘ ਵਿਰਕ ਬੀਕੇਯੂ ਖੋਸਾ,ਬਖੀਲ ਸਿੰਘ ਮੌਜਗੜ ਬੀਕੇਯੂ ਸਿਰਸਾ, ਜੋਗਿੰਦਰ ਸਿੰਘ ਬੀਕੇਯੂ ਕੋਟਬੁੱਢਾ,ਰਾਜ ਸਿੰਘ ਥੇੜੀ ਬੀਕੇਯੂ ਅਜ਼ਾਦ, ਵਿਕਰਮਜੀਤ ਸਿੰਘ ਬੀਕੇਯੂ ਕ੍ਰਾਂਤੀਕਾਰੀ, ਸਵਿੰਦਰਪਾਲ ਸਿੰਘ ਮੋਲੋਵਾਲੀ ਬੀਕੇਯੂ ਕ੍ਰਾਂਤੀਕਾਰੀ, ਕਰਨੈਲ ਸਿੰਘ ਬੀਕੇਯੂ ਸਿਰਸਾ ਆਦਿ ਕਿਸਾਨ ਆਗੂ ਹਾਜ਼ਰ ਸਨ।